ਸੁਭਾਨਪੁਰ, 21 ਫਰਵਰੀ (ਜੱਜ)-ਥਾਣਾ ਸੁਭਾਨਪੁਰ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਨਸ਼ਿਆਂ ਦੇ ਗੜ੍ਹ ਵਜੋਂ ਮਸ਼ਹੂਰ ਹੋ ਚੁੱਕੇ ਪਿੰਡ ਹਮੀਰਾ ਵਿਚੋਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਦੋ ਤਸਕਰਾਂ ਪਾਸੋਂ ਇਕ ਕਿੱਲੋ ਨਸ਼ੀਲਾ ਪਾਊਡਰ, 40 ਗਰਾਮ ਹੈਰੋਇਨ ਅਤੇ 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਜਸਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਸਬ ਇੰਸਪੈਕਟਰ ਗੁਰਮੀਤ ਸਿੰਘ ਵੜੈਚ, ਏ.ਐਸ.ਆਈ. ਸੁਖਚੈਨ ਸਿੰਘ ਦੇ ਆਧਾਰਿਤ ਪੁਲਿਸ ਪਾਰਟੀ ਨੇ ਪਿੰਡ ਹਮੀਰਾ ਵਿਖੇ ਪੁਲ ਨਜ਼ਦੀਕ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਭੂੰਡਾ ਅਤੇ ਬੰਟੀ ਦੋਵੇਂ ਪੁੱਤਰ ਨਿਹਾਲ ਸਿੰਘ ਵਾਸੀ ਹਮੀਰਾ ਜੋ ਕਿ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ ਤੇ ਕਪੂਰਥਲਾ ਦੀ ਤਰਫੋਂ ਬੱਸ ਵਿਚ ਸਵਾਰ ਹੋ ਕੇ ਹਮੀਰਾ ਤਰਫ਼ ਆ ਰਹੇ ਹਨ, ਜੇਕਰ ਉਨ੍ਹਾਂ ਨੂੰ ਕਾਬੂ ਕੀਤਾ ਜਾਵੇ ਤਾਂ ਇਨ੍ਹਾਂ ਪਾਸੋਂ ਵੱਡੀ ਮਾਤਰਾ ਵਿਚ ਨਸ਼ੀਲਾ ਪਦਾਰਥ ਬਰਾਮਦ ਹੋ ਸਕਦਾ ਹੈ | ਜਿਸ 'ਤੇ ਪੁਲਿਸ ਪਾਰਟੀ ਨੇ ਹਮੀਰਾ ਚੌਾਕ ਵਿਚ ਨਾਕਾਬੰਦੀ ਕਰਕੇ ਬੱਸ ਨੂੰ ਰੋਕਿਆ ਤਾਂ ਉਕਤ ਦੋਵੇਂ ਵਿਅਕਤੀ ਬੱਸ ਵਿਚੋਂ ਭੱਜਣ ਲੱਗੇ, ਜਿਨ੍ਹਾਂ ਨੂੰ ਪੁਲਿਸ ਪਾਰਟੀ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਦੀ ਤਲਾਸ਼ੀ ਦੌਰਾਨ ਬਲਵਿੰਦਰ ਸਿੰਘ ਭੂੰਡਾ ਪਾਸੋਂ 520 ਗਰਾਮ ਨਸ਼ੀਲਾ ਪਾਊਡਰ, 40 ਗਰਾਮ ਹੈਰੋਇਨ ਅਤੇ 34 ਹਜ਼ਾਰ 50 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਅਤੇ ਉਸ ਦੇ ਭਰਾ ਬੰਟੀ ਦੀ ਤਲਾਸ਼ੀ ਦੌਰਾਨ ਉਸ ਪਾਸੋਂ 510 ਗਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ | ਥਾਣਾ ਮੁਖੀ ਨੇ ਦੱਸਿਆ ਕਿ ਦੋਵਾਂ ਭਰਾਵਾਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਮਾਨਯੋਗ ਅਦਾਲਤ ਵਿਚੋਂ ਦੋਵਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਨਸ਼ੀਲਾ ਪਦਾਰਥ ਸਪਲਾਈ ਕਰਨ ਵਾਲੇ ਤਸਕਰਾਂ ਵਿਰੁੱਧ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ | ਇੱਥੇ ਜ਼ਿਕਰਯੋਗ ਹੈ ਕਿ ਪਿੰਡ ਹਮੀਰਾ ਵਿਚ ਨਸ਼ਾ ਤਸਕਰੀ ਦਾ ਧੰਦਾ ਬੜੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਸੀ ਤੇ ਥਾਣਾ ਸੁਭਾਨਪੁਰ ਪੁਲਿਸ ਵਲੋਂ ਪਿੰਡ ਹਮੀਰਾ ਵਿਚ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ |
ਕਪੂਰਥਲਾ, 21 ਫਰਵਰੀ (ਸਡਾਨਾ)-ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਸਬੰਧੀ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਲੰਮੀਆਂ ਕਤਾਰਾਂ ਮੰਦਰਾਂ ਵਿਚ ਨਤਮਸਤਕ ਹੋਣ ਲਈ ਲੱਗੀਆਂ ਰਹੀਆਂ | ...
ਭੁਲੱਥ, 21 ਫਰਵਰੀ (ਮੁਲਤਾਨੀ)-ਦੇਰ ਸ਼ਾਮ ਕਰਤਾਰਪੁਰ ਤੋਂ ਭੁਲੱਥ ਆ ਰਹੇ ਸਵਾਰੀਆਂ ਵਾਲੇ ਆਟੋ ਅਤੇ ਟਰੈਕਟਰ ਟਰਾਲੀ ਦਰਮਿਆਨ ਹਾਦਸਾ ਹੋਣ ਕਾਰਨ ਤਿੰਨ ਆਟੋ ਸਵਾਰ ਜ਼ਖ਼ਮੀ ਹੋ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਆਟੋ ਨੰਬਰ ਪੀਬੀ08 ਸੀਐਕਸ 5822 ਕਰਤਾਰਪੁਰ ਤੋਂ ...
ਫਗਵਾੜਾ, 21 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਜੀ.ਟੀ.ਰੋਡ 'ਤੇ ਹੋਏ ਇਕ ਸੜਕ ਹਾਦਸੇ ਦੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਮਨੋਹਰ ਸਿੰਘ ਵਾਸੀ ਭਗਤਪੁਰਾ ਫਗਵਾੜਾ ਦੇ ਰੂਪ ਵਿਚ ਹੋਈ ਹੈ | ਪੁਲਿਸ ਨੇ ਮਿ੍ਤਕ ਦੇਹ ਕਬਜ਼ੇ ਵਿਚ ...
ਸੁਭਾਨਪੁਰ, 21 ਫਰਵਰੀ (ਜੱਜ)-ਜਗਤਜੀਤ ਇੰਡਸਟਰੀ ਹਮੀਰਾ ਦੇ ਵਰਕਰਾਂ ਦੀਆਂ ਹੱਕੀ ਮੰਗਾਂ ਦਾ ਹੱਲ ਹੋਣ ਵਿਚ ਅੜਿੱਕੇ ਪਾਉਣ ਵਾਲੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਘਰ ਦਾ 27 ਫਰਵਰੀ ਨੂੰ ਘਿਰਾਓ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਤਲਵੰਡੀ ਚੌਧਰੀਆਂ, 2 ਫਰਵਰੀ (ਪਰਸਨ ਲਾਲ ਭੋਲਾ)-ਐਸ. ਐਸ. ਪੀ. ਕਪੂਰਥਲਾ ਸਤਿੰਦਰ ਸਿੰਘ ਵਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਨਸਰਾਂ ਿਖ਼ਲਾਫ਼ ਚਲਾਈ ਗਈ ਮੁਹਿਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਡੀ.ਐਸ.ਪੀ. ਸਰਵਣ ਸਿੰਘ ਬੱਲ ਦੀ ਸਰਪ੍ਰਸਤੀ ਹੇਠ ਤਲਵੰਡੀ ...
ਫਗਵਾੜਾ, 21 ਫਰਵਰੀ (ਹਰੀਪਾਲ ਸਿੰਘ)-ਥਾਣਾ ਰਾਵਲਪਿੰਡੀ ਵਿਖੇ ਦਰਜ਼ ਵੱਖ-ਵੱਖ ਮਾਮਲਿਆਂ ਵਿਚ ਅਦਾਲਤ ਵਲੋਂ ਭਗੌੜੇ ਦਿੱਤੇ ਗਏ ਦੋਸ਼ੀਆਂ ਦੇ ਿਖ਼ਲਾਫ਼ ਪੁਲਿਸ ਨੇ ਕਾਰਵਾਈ ਕਰਦੇ ਹੋਏ ਆਈ.ਪੀ.ਸੀ ਦੀ ਧਾਰਾ 174 ਏ ਦੇ ਤਹਿਤ ਕੇਸ ਦਰਜ਼ ਕੀਤੇ ਹਨ | ਜਾਣਕਾਰੀ ਦੇ ਅਨੁਸਾਰ ...
ਭੁਲੱਥ, 21 ਫਰਵਰੀ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਚੋਰਾਂ ਵਲੋਂ ਬੀਤੀ ਰਾਤ ਤਿੰਨ ਦੁਕਾਨਾਂ ਦੇ ਤਾਲੇ ਤੋੜੇ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਨਿਸ਼ਾਨ ਸਿੰਘ ਪੁੱਤਰ ਜਗਨ ਸਿੰਘ ਵਾਸੀ ਭੁਲੱਥ ਨੇ ਦੱਸਿਆ ਕਿ ਉਨ੍ਹਾਂ ਦੀ ਕਰਤਾਰਪੁਰ ਰੋਡ ...
ਕਪੂਰਥਲਾ, 21 ਫਰਵਰੀ (ਵਿ.ਪ੍ਰ.)-ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਨੰਬਰਦਾਰਾਂ ਦਾ ਤਿੰਨ ਮਹੀਨੇ ਦਾ ਮਾਣ ਭੱਤਾ 2 ਹਜ਼ਾਰ ਰੁਪਏ ਬੈਂਕ ਵਿਚ ਆ ਗਿਆ ਹੈ | ਇਸ ਲਈ ਕਪੂਰਥਲਾ ਤੇ ...
ਕਪੂਰਥਲਾ, 21 ਫਰਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਤੇ ਕੈਦੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਦੋ ਹਵਾਲਾਤੀਆਂ ਤੇ ਇਕ ਕੈਦੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਹਰਦੇਵ ਸਿੰਘ ...
ਕਪੂਰਥਲਾ, 21 ਫਰਵਰੀ (ਵਿ.ਪ੍ਰ.)-ਮਨੁੱਖ ਦੇ ਸਮੁੱਚੇ ਵਿਕਾਸ ਦੇ ਨਾਲ ਮਾਂ ਬੋਲੀ ਦਾ ਵਿਕਾਸ ਹੋਣਾ ਵੀ ਅਤਿ ਜ਼ਰੂਰੀ ਹੈ, ਕਿਉਂਕਿ ਮਾਂ ਬੋਲੀ ਹੀ ਮਨੁੱਖੀ ਹੋਂਦ ਨੂੰ ਬਰਕਰਾਰ ਰੱਖਣ ਵਿਚ ਅਹਿਮ ਭੂਮਿਕਾ ਅਦਾ ਕਰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰੋ: ਰਕੇਸ਼ ...
ਕਪੂਰਥਲਾ, 21 ਫਰਵਰੀ (ਵਿ.ਪ੍ਰ.)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਤੇ ਖੇਤੀ ਤਕਨੀਕਾਂ ਸਬੰਧੀ ਖੇਤ ਦਿਵਸ 26 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਬੂਲਪੁਰ ਦੇ ਪੰਚਾਇਤ ਭਵਨ ਵਿਚ ਮਨਾਇਆ ...
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਕੱਢਿਆ ਜਾ ਰਿਹਾ ਹੈ ਜੋ ਗੁਰਦੁਆਰਾ ...
ਭੁਲੱਥ, 21 ਫਰਵਰੀ (ਮਨਜੀਤ ਸਿੰਘ ਰਤਨ)-ਐਡਵੋਕੇਟ ਹਰਸਿਮਰਨ ਸਿੰਘ ਘੰੁਮਣ ਪ੍ਰਧਾਨ ਯੂਥ ਕਾਂਗਰਸ ਹਲਕਾ ਭੁਲੱਥ ਨੇ ਯੂਥ ਕਾਂਗਰਸ ਦੇ ਚੰਡੀਗੜ੍ਹ ਵਿਚ ਲਗਾਏ ਗਏ ਤਿੰਨ ਦਿਨਾਂ ਰੋਜ਼ਾ ਟਰੇਨਿੰਗ ਕੈਂਪਾਂ 'ਚ ਭਾਗ ਲਿਆ | ਯੂਥ ਕਾਂਗਰਸ ਪੰਜਾਬ ਪ੍ਰਧਾਨ ਬਰਿੰਦਰ ਸਿੰਘ ...
ਭੁਲੱਥ, 21 ਫਰਵਰੀ (ਮਨਜੀਤ ਸਿੰਘ ਰਤਨ)- ਸਰਕਾਰੀ ਕਾਲਜ ਭੁਲੱਥ ਵਿਖੇ ਵਿਸ਼ਵ ਜਲਗਾਹ ਦਿਵਸ ਨੂੰ ਸਮਰਪਿਤ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਵੀ.ਕੇ. ਸਿੰਘ ਵਲੋਂ ਵਿਦਿਆਰਥੀਆਂ ਨੂੰ ਜਲਗਾਹ ਦੀ ਪਰਿਭਾਸ਼ਾ, ਸਾਂਭ ਸੰਭਾਲ, ਮਹੱਤਵ ਅਤੇ ...
ਫੱਤੂਢੀਂਗਾ, 21 ਫਰਵਰੀ (ਬਲਜੀਤ ਸਿੰਘ)-ਸ੍ਰੀ ਨਨਕਾਣਾ ਸਾਹਿਬ ਤੇ ਜੈਤੋਂ ਦੇ ਮੋਰਚੇ ਦੇ ਸਮੂਹ ਸ਼ਹੀਦਾਂ ਅਤੇ ਸੱਚਖੰਡ ਵਾਸੀ ਸੰਤ ਬਾਬਾ ਤੇਜਾ ਸਿੰਘ ਤੇ ਸੰਤ ਬਾਬਾ ਮਿਲਖਾ ਸਿੰਘ ਦੀ ਯਾਦ ਵਿਚ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਖੇ ਤਿੰਨ ...
ਸੁਲਤਾਨਪੁਰ ਲੋਧੀ, 21 ਫਰਵਰੀ (ਪ.ਪ੍ਰ. ਰਾਹੀਂ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਸਰਕਲ ਡਡਵਿੰਡੀ ਤੇ ਸੁਲਤਾਨਪੁਰ ਲੋਧੀ ਦੇ ਪਾਰਟੀ ਵਰਕਰਾਂ ਦੀ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਇੰਚਾਰਜ ਡਾ: ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ...
ਕਪੂਰਥਲਾ, 21 ਫਰਵਰੀ (ਵਿ.ਪ੍ਰ.)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਸਕੱਤਰ ਜਨਰਲ ਮਨਜਿੰਦਰ ਸਿੰਘ ਧੰਜੂ ਤੇ ਸੂਬਾਈ ਆਗੂ ਰਕੇਸ਼ ਭਾਸਕਰ, ਲੈਕਚਰਾਰ ਰਜੇਸ਼ ਜੌਲੀ, ਭਜਨ ਸਿੰਘ ਮਾਨ ਤੇ ਗੁਰਮੁਖ ਸਿੰਘ ...
ਸੁਲਤਾਨਪੁਰ ਲੋਧੀ, 21 ਫਰਵਰੀ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਛੇੜੀ ਜ਼ਬਰਦਸਤ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ...
ਫਗਵਾੜਾ, 21 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਪਿੰਡ ਮਾਧੋਪੁਰ ਵਿਖੇ ਮਲਕੀਤ ਸਿੰਘ ਮਾਧੋਪੁਰ ਵੈੱਲਫੇਅਰ ਸਪੋਰਟਸ ਕਲੱਬ ਪਿੰਡ ਮਾਧੋਪੁਰ ਵਲੋਂ ਫੁੱਟਬਾਲ ਟੂਰਨਾਮੈਂਟ ਅਤੇ ਟੋਚਨ ਮੁਕਾਬਲੇ 23 ਫਰਵਰੀ ਤੋਂ 25 ਫਰਵਰੀ ਤੱਕ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ...
ਕਪੂਰਥਲਾ, 21 ਫਰਵਰੀ (ਅ.ਬ.)-ਜਗਤਜੀਤ ਇੰਡਸਟਰੀ ਹਮੀਰਾ ਅੰਦਰ ਕੰਮ ਕਰਦੀ ਮਾਨਤਾ ਪ੍ਰਾਪਤ ਯੂਨੀਅਨ ਭਾਰਤੀ ਮਜ਼ਦੂਰ ਸੰਘ ਦੇ ਆਲ ਇੰਡੀਆ ਦੇ ਵਾਇਸ ਪ੍ਰੈਜ਼ੀਡੈਂਟ ਕਰਤਾਰ ਸਿੰਘ ਰਾਠੌਰ ਦੀ ਅਗਵਾਈ ਹੇਠ ਯੂਨੀਅਨ ਦੇ ਆਗੂਆਂ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇਕ ...
ਪਾਂਸ਼ਟਾ, 21 ਫਰਵਰੀ (ਸਤਵੰਤ ਸਿੰਘ)ਗਲੈਕਸੀ ਗਲੋਬਲ ਸਕੂਲ ਪਾਂਸ਼ਟਾ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਪੜ੍ਹਾਈ ਅਤੇ ਖੇਡਾਂ ਵਿਚ ਮਾਣਮੱਤੀ ਪ੍ਰਾਪਤੀ ਕਰਨ ਵਾਲ਼ੇ ਵਿਦਿਆਰਥੀਆਂ ਤੋਂ ਇਲਾਵਾ ਵਿਲੱਖਣ ਪ੍ਰਤਿਭਾ ਵਾਲ਼ੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ...
ਕਪੂਰਥਲਾ, 21 ਫਰਵਰੀ (ਸਡਾਨਾ)-ਜਲੰਧਰ ਰੋਡ 'ਤੇ ਲਾਵਾਰਸ ਹਾਲਤ ਵਿਚ ਮਿਲੀ ਇਕ ਬਜ਼ੁਰਗ ਔਰਤ ਨੂੰ ਸਮਾਜ ਸੇਵੀਆ ਵਲੋਂ ਸੁਖਜੀਤ ਆਸ਼ਰਮ ਵਿਖੇ ਪਹੁੰਚਾਇਆ ਗਿਆ ਹੈ | ਸਮਾਜ ਸੇਵੀ ਗੁਰਮੁਖ ਸਿੰਘ ਢੋਡ ਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ ਮਾਤਾ ਆਪਣਾ ਨਾਂਅ ...
ਫਗਵਾੜਾ, 21 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਕੌਮਾਂਤਰੀ ਮਾਂ-ਬੋਲੀ ਦਿਹਾੜੇ ਦੇ ਸਬੰਧ ਵਿਚ ਫਗਵਾੜਾ ਵਿਖੇ ਕਰਵਾਇਆ ਜਾਣ ਵਾਲਾ ਮਾਂ-ਬੋਲੀ ਜਾਗਿ੍ਤੀ ਮਾਰਚ, 25 ਫਰਵਰੀ ਨੂੰ ਸਵੇਰੇ 10 ਵਜੇ ਬਲੱਡ ਬੈਂਕ, ਗੁਰੂ ਹਰਿਗੋਬਿੰਦ ਨਗਰ ਫਗਵਾੜਾ ਤੋਂ ਆਰੰਭ ਹੋਏਗਾ | ਇਹ ਜਾਣਕਾਰੀ ...
ਕਪੂਰਥਲਾ, 21 ਫਰਵਰੀ (ਸਡਾਨਾ)-ਜਲੰਧਰ ਰੋਡ 'ਤੇ ਲਾਵਾਰਸ ਹਾਲਤ ਵਿਚ ਮਿਲੀ ਇਕ ਬਜ਼ੁਰਗ ਔਰਤ ਨੂੰ ਸਮਾਜ ਸੇਵੀਆ ਵਲੋਂ ਸੁਖਜੀਤ ਆਸ਼ਰਮ ਵਿਖੇ ਪਹੁੰਚਾਇਆ ਗਿਆ ਹੈ | ਸਮਾਜ ਸੇਵੀ ਗੁਰਮੁਖ ਸਿੰਘ ਢੋਡ ਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ ਮਾਤਾ ਆਪਣਾ ਨਾਂਅ ...
ਫਗਵਾੜਾ, 21 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਇੰਸਟੀਚਿਊਟ ਆਫ਼ ਨੈਨੀ ਕੇਅਰ ਫਗਵਾੜਾ ਜਿਹੜਾ ਕਿ ਚੇਅਰਮੈਨ ਕਮ ਪੈ੍ਰਜ਼ੀਡੈਂਟ ਰਾਮਗੜ੍ਹੀਆ ਐਜੂਕੇਸ਼ਨ ਕਾਉਂਸਲ ਫਗਵਾੜਾ ਮਨਪ੍ਰੀਤ ਕੌਰ ਭੋਗਲ ਅਤੇ ਡਾਇਰੈਕਟਰ ਰਾਮਗੜ੍ਹੀਆ ਐਜੂਕੇਸ਼ਨ ਇੰਸਟੀਚਿਊਟ ਡਾ. ...
ਸੁਲਤਾਨਪੁਰ ਲੋਧੀ, 21 ਫਰਵਰੀ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਵਲੋ ਸੂਬੇ ਦੇ ਨੰਬਰਦਾਰਾਂ ਦਾ ਮਾਣ-ਭੱਤਾ 1500 ਰੁਪਏ ਤੋਂ ਵਧਾ ਕੇ 2000 ਰੁਪਏ ਕਰਨ ਦੇ ਫ਼ੈਸਲੇ ਦਾ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸੁਲਤਾਨਪੁਰ ਲੋਧੀ ਨੇ ਸਵਾਗਤ ਕੀਤਾ ਹੈ | ਇਸ ਸੰਬੰਧੀ ਨੰਬਰਦਾਰ ...
ਸੁਲਤਾਨਪੁਰ ਲੋਧੀ , 21 ਫਰਵਰੀ (ਹੈਪੀ, ਥਿੰਦ)-ਪੰਜਾਬੀ ਥੀਏਟਰ ਅਕੈਡਮੀ ਯੂ.ਕੇ. ਵਲੋ ਸਮਾਜ ਸੇਵੀ ਅਕਾਲੀ ਆਗੂ ਜੋਗਾ ਸਿੰਘ ਕਾਲੇਵਾਲ ਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਡਰਾਮਾ ...
ਬੇਗੋਵਾਲ, 21 ਫਰਵਰੀ (ਸੁਖਜਿੰਦਰ ਸਿੰਘ)-ਐਸ.ਪੀ.ਐਸ. ਇੰਟਰਨੈਸ਼ਨਲ ਸਕੂਲ ਬੇਗੋਵਾਲ ਵਲੋਂ ਸਕੂਲ ਦੀ ਪਿ੍ੰਸੀਪਲ ਅਮਰੀਕ ਸਿੰਘ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਤੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਨੇ ...
ਕਪੂਰਥਲਾ, 21 ਫਰਵਰੀ (ਅਮਰਜੀਤ ਕੋਮਲ)-ਪਾਣੀ ਦੇ ਸੋਮਿਆਂ ਦੀ ਮਹੱਤਤਾ ਬਾਰੇ ਆਮ ਲੋਕਾਂ, ਕਿਸਾਨਾਂ ਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਤੇ ਮਨੋਰਥ ਨਾਲ ਕਿ੍ਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਿਚ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਵਿਚ ਮੁੱਖ ਮਹਿਮਾਨ ਵਜੋਂ ...
ਜਲੰਧਰ, 21 ਫਰਵਰੀ (ਮੇਜਰ ਸਿੰਘ)-ਮਹਾਂ ਸ਼ਿਵਰਾਤਰੀ ਦੇ ਦਿਹਾੜੇ 'ਤੇ ਹਿੰਦੂ ਸਮਾਜ ਅਤੇ ਸਾਰੇ ਸ਼ਿਵ ਭਗਤਾਾ ਨੂੰ ਵਧਾਈ ਦਾ ਪੰਜਾਬ ਸਰਕਾਰ ਵਲੋਂ ਕਿਉਂ ਇਕ ਵੀ ਇਸ਼ਤਿਹਾਰ ਤੱਕ ਜਾਰੀ ਨਹੀਂ ਕੀਤਾ ਗਿਆ¢ ਇਸ ਗੱਲ 'ਤੇ ਪੰਜਾਬ ਕਾਾਗਰਸ ਦੀ ਆਗੂ ਨਿਮਿਸ਼ਾ ਮਹਿਤਾ ਨੇ ਗਹਿਰਾ ...
ਕਾਲਾ ਸੰਘਿਆਂ, 21 ਫਰਵਰੀ (ਸੰਘਾ)-'ਅੱਖਾਂ ਗਈਆਂ ਜਹਾਨ ਖ਼ਤਮ, ਮਾਂ ਬੋਲੀ ਗਈ ਪਹਿਚਾਣ ਖ਼ਤਮ' ਅਖਾਣ ਤਹਿਤ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਸੋਮਰਸੈਟ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਗਿਆ | ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਭਾਸ਼ਾਈ ਅਤੇ ਸਭਿਆਚਾਰਕ ...
ਜਲੰਧਰ, 21 ਫਰਵਰੀ (ਰਣਜੀਤ ਸਿੰਘ ਸੋਢੀ)-ਪੁਲਵਾਮਾ ਵਿਖੇ ਪੰਜਾਬ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਮਰਥਨ ਤੇ ਸਹਾਰਾ ਦੇਣ ਲਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਉਨ੍ਹਾਂ ਨੂੰ 1.25 ਲੱਖ ਰੁਪਏ ਪ੍ਰਤੀ ਪਰਿਵਾਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ | ਐਲ. ਪੀ. ਯੂ. 'ਚ ...
ਨਡਾਲਾ, 21 ਫਰਵਰੀ (ਮਾਨ)-ਪੰਜਾਬੀ ਚਿੰਤਕ ਗਲੋਬਲ ਮੰਚ ਨਡਾਲਾ ਵਲੋਂ ਹਰ ਸਾਲ ਪ੍ਰਦਾਨ ਕੀਤੇ ਜਾਂਦੇ ਬੀਬੀ ਸੁਰਿੰਦਰ ਕੌਰ ਯਾਦਗਾਰੀ ਐਵਾਰਡ ਅਤੇ ਸਵ: ਸੁਦਾਗਰ ਸਿੰਘ ਘੁੰਮਣ ਮੈਮੋਰੀਅਲ ਐਵਾਰਡ ਇਸ ਸਾਲ ਪਿੰਗਲਵਾੜਾ ਅੰਮਿ੍ਤਸਰ ਦੇ ਸੰਚਾਲਕ ਅਤੇ ਅਦੁੱਤੀ ਮਾਨਵ-ਸੇਵਾ ...
ਕਪੂਰਥਲਾ, 21 ਫਰਵਰੀ (ਸਡਾਨਾ)-ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਸੇਵਾ ਸੁਸਾਇਟੀ ਵਲੋਂ ਬਾਬਾ ਦੀਪ ਸਿੰਘ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਸਾਲਾਨਾ ਕੀਰਤਨ ਦਰਬਾਰ ਤੇ ਜਪ ਤਪ ਸਮਾਗਮ 22 ਫਰਵਰੀ ਦਿਨ ਸ਼ਨੀਵਾਰ ਨੂੰ ਸ਼ੋ੍ਰਮਣੀ ਕਮੇਟੀ ਤੇ ਸੰਗਤਾਂ ਦੇ ਸਹਿਯੋਗ ...
ਕਪੂਰਥਲਾ, 21 ਫਰਵਰੀ (ਸਡਾਨਾ)-ਰੋਟਰੀ ਕਲੱਬ ਕਪੂਰਥਲਾ ਇਲੀਟ ਤੇ ਰੋਟਰੀ ਕਲੱਬ ਕਪੂਰਥਲਾ ਡਾਊਨ ਟਾਊਨ ਵਲੋਂ ਸਾਂਝੇ ਤੌਰ 'ਤੇ ਪ੍ਰੋਜੈਕਟ ਪੋਜ਼ਟਿਵ ਹੈਲਥ ਦੇ ਤਹਿਤ ਸ਼ਹਿਰ ਦੀਆਂ ਦੋ ਵੱਖ-ਵੱਖ ਥਾਵਾਂ 'ਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਏ ਜਾ ਰਹੇ ਹਨ | ਇਸ ਸਬੰਧੀ ...
ਸੁਭਾਨਪੁਰ, 21 ਫਰਵਰੀ (ਜੱਜ)-ਜਗਤਜੀਤ ਇੰਡਸਟਰੀ ਹਮੀਰਾ ਦੇ ਮੌਜੂਦਾ ਹਾਲਾਤਾਂ ਦਾ ਮਾਮਲਾ ਮੁੱਖ ਮੰਤਰੀ ਪੰਜਾਬ ਅਤੇ ਰਾਣਾ ਗੁਰਜੀਤ ਸਿੰਘ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਮਿੱਲ ਨੂੰ ਕਿਸੇ ਕੀਮਤ 'ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ...
ਕਪੂਰਥਲਾ, 21 ਫਰਵਰੀ (ਸਡਾਨਾ)-ਸਵ: ਅਮਰਜੀਤ ਸਿੰਘ ਬਾਊ ਵਿਰਕ ਦੀ ਯਾਦ ਨੂੰ ਸਮਰਪਿਤ ਤੀਸਰਾ ਗੋਲਡ ਕਬੱਡੀ ਕੱਪ ਪ੍ਰਵਾਸੀ ਭਾਰਤੀ ਵੀਰਾਂ ਤੇ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ 22 ਫਰਵਰੀ ਦਿਨ ਸ਼ਨੀਵਾਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਇਆ ਜਾ ਰਿਹਾ ਹੈ ...
ਸੁਲਤਾਨਪੁਰ ਲੋਧੀ, 21 ਫਰਵਰੀ (ਥਿੰਦ, ਹੈਪੀ)-ਇਤਿਹਾਸਕ ਸ੍ਰੀ ਬੇਰ ਸਾਹਿਬ ਦੇ ਨੇੜੇ ਬਣੀ ਪਾਰਕਿੰਗ ਵਿਚੋਂ ਬੀਤੇ ਦਿਨੀਂ ਬਸਤੀ ਚੰਡੀਗੜ੍ਹ ਦੇ ਰਾਜ ਕੁਮਾਰ ਪੁੱਤਰ ਜੋਗਿੰਦਰਪਾਲ ਦਾ ਸਪਲੈਂਡਰ ਮੋਟਰਸਾਈਕਲ ਪੀ.ਬੀ. 09 ਆਰ 1825 ਨੂੰ ਚੋਰੀ ਕਰਨ 'ਤੇ ਪੁਲਿਸ ਵਲੋਂ ਕਥਿਤ ...
ਖਲਵਾੜਾ, 21 ਫਰਵਰੀ (ਮਨਦੀਪ ਸਿੰਘ ਸੰਧੂ)-ਪਿੰਡ ਸਾਹਨੀ ਸਥਿਤ ਬਿਰਧ ਆਸ਼ਰਮ 'ਚ ਰਹਿ ਰਹੀ ਮੰਦਬੁੱਧੀ ਲੜਕੀ ਨਾਲ ਆਸ਼ਰਮ ਦੇ ਮੁੱਖ ਪ੍ਰਬੰਧਕ ਵਲੋਂ ਕੀਤੀ ਗਈ ਛੇੜਛਾੜ ਦੇ ਮਾਮਲੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਆਸ਼ਰਮ ਲਈ ਜ਼ਮੀਨ ਦਾਨ ਦੇਣ ਵਾਲੇ ਵਲੋਂ ਮਿਲੀ ...
ਕਪੂਰਥਲਾ, 21 ਫਰਵਰੀ (ਸਡਾਨਾ)-ਇਰਾਦਾ ਕਤਲ ਦੇ ਮਾਮਲੇ ਸਬੰਧੀ ਅਦਾਲਤ ਵਿਚੋਂ ਗੈਰ ਹਾਜ਼ਰ ਹੋਣ 'ਤੇ ਭਗੌੜਾ ਐਲਾਨੇ ਜਾਣ ਉਪਰੰਤ ਵੀ ਅਦਾਲਤ ਵਿਚ ਪੇਸ਼ ਨਾ ਹੋਣ ਦੇ ਮਾਮਲੇ ਨੂੰ ਲੈ ਕੇ ਥਾਣਾ ਸਦਰ ਅਧੀਨ ਆਉਂਦੀ ਸਾਇੰਸ ਸਿਟੀ ਚੌਾਕੀ ਦੇ ਇੰਚਾਰਜ ਏ.ਐਸ.ਆਈ. ਲਖਵੀਰ ਸਿੰਘ ...
ਫਗਵਾੜਾ, 21 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਪਿੰਡ ਸਾਹਨੀ ਦੀ ਇਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਥਾਣਾ ਰਾਵਲਪਿੰਡੀ ਦੀ ਪੁਲਿਸ ਨੇ ਕੇਸ ਦਰਜ਼ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਸਾਹਨੀ ਦੀ ਵਸਨੀਕ ਇਕ ਔਰਤ ਰਾਣੌ ਨੇ ਪੁਲਿਸ ਨੂੰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX