ਗੁਰਦਾਸਪੁਰ, 24 ਫਰਵਰੀ (ਆਰਿਫ਼)-ਬੇਮੌਸਮੀ ਬਰਸਾਤ ਕਾਰਨ ਪਿਛਲੇ ਹਾੜੀ ਸੀਜ਼ਨ ਦੌਰਾਨ ਤਬਾਹ ਹੋਈਆਂ ਕਣਕਾਂ ਤੇ ਹੋਰ ਫ਼ਸਲਾਂ ਦਾ ਬਿਨਾਂ ਦੇਰੀ ਮੁਆਵਜ਼ਾ ਦੇਣ, ਗੰਨਾ ਕਾਸ਼ਤਕਾਰਾਂ ਵਲੋਂ ਖੰਡ ਮਿੱਲਾਂ ਨੰੂ ਵੇਚੇ ਗੰਨੇ ਦੇ ਬਕਾਇਆ ਦੀ ਅਦਾਇਗੀ ਸਮੇਤ ਕਿਸਾਨਾਂ ਮੰਗਾਂ ਨੰੂ ਲੈ ਕੇ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਰਹਿਨੁਮਾਈ ਹੇਠ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਕੁਲ ਹਿੰਦ ਕਿਸਾਨ ਸਭਾ (ਪੁੰਨਾਵਾਲ) ਤੇ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪਹੁੰਚੇ ਕਿਸਾਨ ਸ਼ਾਮਿਲ ਹੋਏ | ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਕਾ: ਭੁਪਿੰਦਰ ਸਿੰਘ ਸਾਂਬਰ, ਕਾ: ਗੁਲਜ਼ਾਰ ਸਿੰਘ, ਨਰਿੰਦਰ ਸਿੰਘ ਕੋਟਲਾ, ਡਾ: ਅਸ਼ੋਕ ਭਾਰਤੀ, ਸਤਬੀਰ ਸਿੰਘ ਸੁਲਤਾਨੀ, ਤਰਲੋਕ ਸਿੰਘ ਬਹਿਰਾਮਪੁਰ, ਚੰਨਣ ਸਿੰਘ ਦੋਰਾਂਗਲਾ, ਅਵਤਾਰ ਸਿੰਘ, ਨਰਿੰਦਰ ਸਿੰਘ ਰੰਧਾਵਾ, ਕਾ: ਸੁਖਦੇਵ ਸਿੰਘ ਭਾਗੋਕਾਵਾਂ ਤੇ ਬਲਬੀਰ ਸਿੰਘ ਰੰਧਾਵਾ ਆਦਿ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਕਿਸਾਨ ਮਜ਼ਦੂਰਾਂ ਦੇ ਮਸਲੇ ਹੱਲ ਕਰਨ ਵਾਲੀਆਂ ਨੀਤੀਆਂ ਬਣਾਉਣ ਤੇ ਲਾਗੂ ਕਰਨ ਦੀ ਬਜਾਏ ਕਿਸਾਨ ਵਿਰੋਧੀ ਨੀਤੀਆਂ 'ਤੇ ਅਮਲ ਨੰੂ ਅੱਗੇ ਵਧਾ ਰਹੀਆਂ ਹਨ | ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ 'ਚ ਐਲਾਨ ਕੀਤਾ ਕਿ ਜੇਕਰ ਪ੍ਰਸ਼ਾਸਨ ਤੇ ਸਰਕਾਰ ਵਲੋਂ ਕਿਸਾਨ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਆਗੂਆਂ ਨੇ ਡੀ.ਸੀ ਨੰੂ ਦਿੱਤੇ ਮੰਗ ਪੱਤਰ ਵਿਚ ਬੇਮੌਸਮੀ ਬਰਸਾਤ ਨਾਲ ਤਬਾਹ ਫ਼ਸਲਾਂ ਦਾ ਮੁਆਵਜ਼ਾ ਦੇਣ, ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਕਰਵਾਉਣ, ਗੰਨਾ ਕਾਸ਼ਤਕਾਰ ਕਿਸਾਨਾਂ ਦੇ ਨਿੱਜੀ ਤੇ ਸਹਿਕਾਰੀ ਖੰਡ ਮਿੱਲਾਂ ਵੱਲ ਚਾਲੂ ਤੇ ਪਿਛਲੇ ਗੰਨਾ ਸੀਜ਼ਨ ਦੇ ਖੜ੍ਹੇ ਕਰੋੜਾਂ ਰੁਪਏ ਦੇ ਬਕਾਏ ਤੁਰੰਤ ਅਦਾ ਕਰਨ, ਪੰਜਾਬ ਸਰਕਾਰ ਵਲੋਂ 5 ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਦੀ ਕੀਤੀ 2 ਲੱਖ ਦੀ ਕਰਜ਼ਾ ਮਾਫ਼ੀ ਤੋਂ ਬਾਹਰ ਰਹਿ ਗਏ ਜ਼ਿਲ੍ਹਾ ਗੁਰਦਾਸਪੁਰ ਦੇ ਇਸ ਸ਼ੇ੍ਰਣੀ ਦੇ ਕਿਸਾਨਾਂ ਦੇ 2 ਲੱਖ ਦੇ ਕਰਜ਼ੇ ਬਿਨਾਂ ਦੇਰੀ ਮੁਆਫ਼ ਕਰਕੇ ਕਰਜ਼ਾ ਮਾਫ਼ੀ ਸਕੀਮ ਨੰੂ ਮੁਕੰਮਲ ਕਰਨ, ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਪਿੰਡਾਂ ਤੋਂ ਖੋਹ ਕੇ ਕਾਰਖ਼ਾਨੇਦਾਰਾਂ ਨੰੂ ਸੌਾਪਣ ਲਈ ਸਰਕਾਰ ਵਲੋਂ ਪਾਸ ਕੀਤੇ ਕਾਨੰੂਨਾਂ ਨੰੂ ਤੁਰੰਤ ਰੱਦ ਕਰਨ, ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜ ਕਰ ਰਹੇ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰਨ ਆਦਿ ਦੀ ਮੰਗ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਪਾਸ ਕੀਤੇ ਇਕ ਮਤੇ ਰਾਹੀਂ ਨਾਗਰਿਕਤਾ ਸੋਧ ਕਾਨੰੂਨ ਰੱਦ ਕੀਤੇ ਜਾਣ, ਐਨ.ਆਰ.ਸੀ ਤੇ ਐਨ.ਪੀ.ਆਰ.ਵਾਪਸ ਲਏ ਜਾਣ ਦੀ ਮੰਗ ਕਰਦਿਆਂ ਇਨ੍ਹਾਂ ਕਾਨੰੂਨਾਂ ਿਖ਼ਲਾਫ਼ ਦੇਸ਼ ਭਰ ਵਿਚ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ |
ਕਾਦੀਆਂ, 24 ਫਰਵਰੀ (ਕੁਲਵਿੰਦਰ ਸਿੰਘ)-ਕਸਬਾ ਕਾਦੀਆਂ ਦੇ ਕਾਲਜ ਰੋਡ 'ਤੇ ਇਕ ਮੋਟਰਸਾਈਕਲ ਸਵਾਰ ਲੁਟੇਰੇ ਵਲੋਂ ਬਾਜ਼ਾਰ ਤੋਂ ਘਰ ਵਾਪਸ ਜਾ ਰਹੀ ਔਰਤ ਪਾਸੋਂ ਪਰਸ ਝਪਟਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਗੁਰੂ ਨਾਨਕਪੁਰਾ ...
ਦੀਨਾਨਗਰ, 24 ਫਰਵਰੀ (ਸੰਧੂ/ਸੋਢੀ/ਸ਼ਰਮਾ)- ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਵਲੋਂ ਸ਼ੂਗਰ ਮਿੱਲ ਪਨਿਆੜ ਦੇ ਬਾਹਰ ਕਿਸਾਨਾਂ ਦੇ ਗੰਨੇ ਦੀ ਫ਼ਸਲ ਦੀ ਅਦਾਇਗੀ ਨੂੰ ਲੈ ਕੇ ਸ਼ੁਰੂ ਕੀਤੇ ਗਏ ਸ਼ਾਂਤ ਮਈ ਰੋਸ ਧਰਨਾ ਅੱਜ 15ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਤੇ ਅੱਜ ...
ਗੁਰਦਾਸਪੁਰ, 24 ਫਰਵਰੀ (ਆਰਿਫ਼)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰੂ 'ਆਦਰਸ਼ ਮੁੱਖ ਮੰਤਰੀ ਪੁਰਸਕਾਰ' ਮਿਲਣਾ ਬਹੁਤ ਹੀ ਸ਼ਲਾਘਾਯੋਗ ਤੇ ਪੰਜਾਬ ਲਈ ਮਾਣ ਵਾਲੀ ਗੱਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ...
ਗੁਰਦਾਸਪੁਰ, 24 ਫਰਵਰੀ (ਆਰਿਫ਼)- ਪੰਜਾਬ ਦੇ ਸਭ ਤੋਂ ਤਜਰਬੇਕਾਰ ਤੇ ਹੋਣਹਾਰ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਆਸਟ੍ਰੇਲੀਆ ਦਾ ਇਕ ਹੋਰ ਸਪਾਊਸ ਵੀਜ਼ਾ ਲਗਵਾਇਆ ਗਿਆ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਅਮਨਦੀਪ ਕੌਰ ਪਤਨੀ ਮਨਦੀਪ ਸਿੰਘ ਵਾਸੀ ਬਟਾਲਾ ...
ਬਟਾਲਾ, 24 ਫਰਵਰੀ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਮਾਣ ਪਿੰਡ ਛੀਨਾ ਰੇਲਵਾਲਾ ਦੇ ਨੌਜਵਾਨ ਸਰਪੰਚ ਪੰਥਦੀਪ ਸਿੰਘ ਜਿਨ੍ਹਾਂ ਨੂੰ ਬੀਤੇ ਕੱਲ੍ਹ ਨਵੀਂ ਦਿੱਲੀ ਵਿਖੇ ਭਾਰਤ ਦੇ 'ਆਦਰਸ਼ ਸਰਪੰਚ' ਦਾ ਖਿਤਾਬ ਮਿਲਿਆ ਸੀ, ਦਾ ਅੱਜ ਬਟਾਲਾ ਪਹੁੰਚਣ 'ਤੇ ਭਰਵਾਂ ਸਵਾਗਤ ...
ਬਟਾਲਾ, 24 ਫਰਵਰੀ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਦੇ ਿਖ਼ਲਾਫ਼ ਜੋ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਉਸੇ ਲੜੀ ਤਹਿਤ 5 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਸਾਰੇ ...
ਬਟਾਲਾ, 24 ਫਰਵਰੀ (ਕਾਹਲੋਂ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਆਮਦਨ ਵਧਾਉਣ ਲਈ ਖੇਤੀਬਾੜੀ ਦੇ ਨਾਲ ਕੋਈ ਨਾ ਕੋਈ ਸਹਾਇਕ ਕਿੱਤਾ ਜ਼ਰੂਰ ਅਪਣਾਉਣ | ਉਨ੍ਹਾਂ ਕਿਹਾ ਕਿ ਕਿਸਾਨਾਂ ...
ਗੁਰਦਾਸਪੁਰ, 24 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਥਾਣਾ ਤਿੱਬੜ ਦੀ ਪੁਲਿਸ ਵਲੋਂ ਸ਼ਰਾਬ ਦੀ ਚਾਲੂ ਭੱਠੀ ਫੜਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਤਿੱਬੜ ਦੇ ਇੰਚਾਰਜ ਇੰਸਪੈਕਟਰ ਜਬਰਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਸਿਲੰਦਰ ਸਿੰਘ ...
ਬਟਾਲਾ, 24 ਫਰਵਰੀ (ਕਾਹਲੋਂ)-ਆਮ ਆਦਮੀ ਪਾਰਟੀ ਵਲੋਂ ਦਿੱਲੀ ਵਿਚ ਇਮਾਨਦਾਰੀ ਨਾਲ ਕੀਤੇ ਕੰਮਾਂ ਕਰ ਕੇ ਪੰਜਾਬ ਵਿਚ ਵੀ ਭਰਵਾਂ ਹੰੁਗਾਰਾ ਮਿਲ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਾਰਟੀ ਦੇ ਮਾਝਾ ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ...
ਨਿੱਕੇ ਘੁੰਮਣ, 24 ਫਰਵਰੀ (ਸਤਬੀਰ ਸਿੰਘ ਘੁੰਮਣ)-ਪੁਲਿਸ ਥਾਣਾ ਘੁੰਮਣ ਕਲਾਂ ਨੇ ਦੌਰਾਨੇ ਗਸ਼ਤ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦੀ ਖ਼ਬਰ ਹੈ | ਥਾਣਾ ਮੁਖੀ ਬਲਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਸਤਨਾਮ ਸਿੰਘ ਪੁਲਿਸ ਪਾਰਟੀ ...
ਬਟਾਲਾ, 24 ਫਰਵਰੀ (ਹਰਦੇਵ ਸਿੰਘ ਸੰਧੂ)-ਗ਼ਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਮਹਿਤਾ ਚੌਕ ਵਾਲਿਆਂ ਵਲੋਂ ਕੀਤੇ ਜਾਂਦੇ ਲੋਕ ਭਲਾਈ ਦੇ ਕੰਮਾਂ ਨੂੰ ਮੁੱਖ ਰੱਖਦਿਆਂ ਅੱਜ 5 ਲੋੜਵੰਦ ਲੜਕੇ-ਲੜਕੀਆਂ ਦੇ ਸਮੂਹਿਕ ...
ਸ੍ਰੀ ਹਰਗੋਬਿੰਦਪੁਰ, 24 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਪਿੰਡ ਚੀਮਾ ਖੁੱਡੀ ਦੇ ਰੇਸ਼ਮ ਸਿੰਘ ਨੂੰ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਰਜਿ: ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਵਲੋਂ ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਸੰਸਥਾ ਦਾ ...
ਕਾਲਾ ਅਫਗਾਨਾ, 24 ਫਰਵਰੀ (ਅਵਤਾਰ ਸਿੰਘ ਰੰਧਾਵਾ)-ਫਤਹਿਗੜ੍ਹ ਚੂੜੀਆਂ ਤੋਂ ਸ੍ਰੀ ਬਾਵਾ ਲਾਲ ਦਿਆਲ ਧਿਆਨਪੁਰ ਧਾਮ ਵਿਖੇ ਜਾਣ ਵਾਲੀ ਸ਼ੋਭਾ ਯਾਤਰਾ ਦਾ ਪਿੰਡ ਕਾਲਾ ਅਫਗਾਨਾ ਵਿਖੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸੀਨੀਅਰ ਸ਼ਖ਼ਸੀਅਤ ਜਥੇ: ਸੁਖਜੀਤ ਸਿੰਘ ਅਤੇ ...
ਕਲਾਨੌਰ, 24 ਫਰਵਰੀ (ਪੁਰੇਵਾਲ)-ਨੇੜਲੇ ਪਿੰਡ ਸੰਗਤਪੁਰ 'ਚ ਸਥਿਤ ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ 'ਚ ਪਿ੍ੰਸੀਪਲ ਜਸਬੀਰ ਸਿੰਘ ਸੋਢੀ, ਪ੍ਰਬੰਧਕ ਕਮੇਟੀ ਦੇ ਚੇਅਰਮੈਨ ਲਖਬੀਰ ਸਿੰਘ ਸੋਢੀ, ਮੈਡਮ ਮੋਨਿਕਾ ਵਰਮਾ, ਮੈਡਮ ਸੋਨੀਆ ਵਰਮਾ ਦੇ ਪ੍ਰਬੰਧਾਂ ...
ਨੌਸ਼ਹਿਰਾ ਮੱਝਾ ਸਿੰਘ, 24 ਫਰਵਰੀ (ਤਰਾਨਾ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ 6 ਗਰੀਬ ਪਰਿਵਾਰਾਂ ਨੂੰ ਪੱਕੇ ਮਕਾਨ ਬਣਾਏ ਜਾਣ ਲਈ ਪ੍ਰਾਪਤ ਗ੍ਰਾਂਟ ਮੁਤਾਬਿਕ ਅੱਜ ਸ਼ੁਰੂਆਤ ਕੀਤੀ ਗਈ | ਸਰਪੰਚ ਮਨਦੀਪ ਸਿੰਘ ਨੇ ਦੱਸਿਆ ਕਿ ...
ਗੁਰਦਾਸਪੁਰ, 24 ਫਰਵਰੀ (ਆਰਿਫ਼)-ਆਸਟ੍ਰੇਲੀਆ ਦੇ ਫਰਵਰੀ ਇਨਟੇਕ ਲਈ ਸ਼ਾਨਦਾਰ ਨਤੀਜੇ ਦੇਣ ਵਾਲੀ ਗੁਰਦਾਸਪੁਰ ਦੀ ਸਭ ਤੋਂ ਮਸ਼ਹੂਰ ਸੰਸਥਾ ਔਜੀ ਹੱਬ ਨੇ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਔਜੀ ਹੱਬ ਦੇ ਡਾਇਰੈਕਟਰ ਹਰਮਨਜੀਤ ...
ਗੁਰਦਾਸਪੁਰ, 24 ਫਰਵਰੀ (ਆਰਿਫ਼)-ਨਾਮਵਰ ਇੰਮੀਗਰੇਸ਼ਨ ਸੰਸਥਾ 'ਦੀ ਬਿ੍ਟਿਸ਼ ਲਾਇਬ੍ਰੇਰੀ' ਪਿਛਲੇ 9 ਸਾਲਾਂ ਤੋਂ ਵਿਦਿਆਰਥੀਆਂ ਦਾ ਆਸਟ੍ਰੇਲੀਆ, ਕੈਨੇਡਾ ਤੇ ਯੂ.ਕੇ. ਜਾਣ ਦਾ ਸੁਪਨਾ ਪੂਰੀ ਕਰਦੀ ਆ ਰਹੀ ਹੈ | ਸੰਸਥਾ ਐਮ.ਡੀ. ਦੀਪਕ ਅਬਰੋਲ ਨੇ ਦੱਸਿਆ ਕਿ ਉਨ੍ਹਾਂ ਵਲੋਂ ...
ਵਡਾਲਾ ਬਾਂਗਰ, 24 ਫਰਵਰੀ (ਭੁੰਬਲੀ)-ਕਾਂਗਰਸ ਪਾਰਟੀ ਦੇ ਸਰਕਲ ਵਡਾਲਾ ਬਾਂਗਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਢਿੱਲੋਂ ਅਰਲੀਭੰਨ ਨੇ ਸਾਥੀ ਪੰਚਾਂ-ਸਰਪੰਚਾਂ ਦੀ ਮੌਜੂਦਗੀ ਵਿਚ ਆਖਿਆ ਕਿ ਹਲਕੇ ਦੇ ਸਮੁੱਚੇ ਕਾਂਗਰਸੀ ਵਰਕਰ ਤੇ ਪੰਚ-ਸਰਪੰਚ ਹਲਕੇ ਦੇ ਕੈਬਨਿਟ ਵਜ਼ੀਰ ...
ਕਲਾਨੌਰ, 24 ਫਰਵਰੀ (ਪੁਰੇਵਾਲ)- ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦੇ ਬੱਚਿਆਂ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਐਲਾਨੇ ਗਏ ਵੱਖ-ਵੱਖ ਨਤੀਜਿਆਂ 'ਚੋਂ ਮੱਲ੍ਹਾਂ ਮਾਰ ਕੇ ਇਲਾਕੇ ਦੇ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਪਿ੍ੰ. ਡਾ. ਨੀਲਮ ...
ਫਤਹਿਗੜ੍ਹ ਚੂੜੀਆਂ, 24 ਫਰਵਰੀ (ਧਰਮਿੰਦਰ ਸਿੰਘ ਬਾਠ)-ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ:) ਪੰਜਾਬ ਦੇ ਚੋਣ ਨੋਟੀਫਿਕੇਸ਼ਨ ਮੁਤਾਬਕ ਜਥੇਬੰਦਕ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਸਬ ਡਵੀਜਨ ਦਿਹਾਤੀ ਫਤਹਿਗੜ੍ਹ ਚੂੜੀਆਂ ਦੀ ਚੋਣ ਨਿਗਰਾਨ ਕਮੇਟੀ ਬਲਜੀਤ ...
ਪੰਜ ਗਰਾਈਆਂ, 24 ਫਰਵਰੀ (ਬਲਵਿੰਦਰ ਸਿੰਘ)- ਨਜ਼ਦੀਕੀ ਪਿੰਡ ਅੱਡਾ ਧੰਦੋਈ ਨੇੜੇ ਇਕ ਵਿਅਕਤੀ ਦੀ ਚਲਦੀ ਬੱਸ ਵਿੱਚੋਂ ਡਿੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ | ਸੂਚਨਾ ਮਿਲਣ 'ਤੇ ਥਾਣਾ ਰੰਗੜ ਨੰਗਲ ਅਧੀਨ ਆਉਂਦੀ ਚੌਕੀ ਪੰਜਗਰਾਈਆਾ ਦੀ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ...
ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਬਲਜਿੰਦਰ ਸਿੰਘ)- ਗੁਰਦਾਸਪੁਰ ਜ਼ਿਲ੍ਹੇ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਭਰਤੀ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਾਡ ਇੰਟੈਲੀਜੈਂਸ ਇੰਡੀਆ ਲਿਮਟਡ 'ਚ 65 ਸਾਲ ਤੱਕ ...
ਕਾਦੀਆਂ, 24 ਫਰਵਰੀ (ਗੁਰਪ੍ਰੀਤ ਸਿੰਘ)-ਜੈ ਜਵਾਨ ਸਪੋਰਟਸ ਤੇ ਯੂਥ ਕਲੱਬ ਭੈਣੀ ਬਾਂਗਰ ਵਲੋਂ ਵਾਲੀਬਾਲ ਟੂਰਨਾਮੈਂਟ ਸਰਕਾਰੀ ਪ੍ਰਾਇਮਰੀ ਸਕੂਲ ਦੇ ਖੁੱਲੇ ਮੈਦਾਨ ਵਿਚ ਸਮੂਹ ਪਿੰਡ ਵਾਸੀਆਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਟੂਰਨਾਮੈਂਟ ਦੀ ...
ਫਤਹਿਗੜ੍ਹ ਚੂੜੀਆਂ, 24 ਫਰਵਰੀ (ਧਰਮਿੰਦਰ ਸਿੰਘ ਬਾਠ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਉਪਰ ਕਿਰਤੀ ਕਿਸਾਨ ਯੂਨੀਅਨ ਪੰਜਾਬ ਝੰਡੇ ਹੇਠ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਫੇਰੀ ਵਿਰੁੱਧ ਫਤਹਿਗੜ੍ਹ ਚੂੜੀਆਂ ਵਿਖੇ ਦਿਲਬਾਗ ...
ਗੁਰਦਾਸਪੁਰ 24 ਫਰਵਰੀ (ਆਰਿਫ਼)- ਵਾਈ.ਪੀ. ਟਾਵਰ ਜੇਲ੍ਹ ਰੋਡ ਇਜ਼ੀ ਡੇ ਦੇ ਸਾਹਮਣੇ ਗਲੋਬਲ ਗੁਰੂ ਇੰਮੀਗ੍ਰੇਸ਼ਨ ਦੇ ਗੁਰਦਾਸਪੁਰ ਦਫ਼ਤਰ ਵਿਖੇ 26 ਫਰਵਰੀ ਨੂੰ ਆ ਕੇ ਵੀਜ਼ਾ ਮਾਹਿਰਾਂ ਨੂੰ ਮਿਲਿਆ ਜਾ ਸਕਦਾ ਹੈ ਤੇ ਯੂਰਪ (ਸ਼ੈਨੇਗਨ), ਕੈਨੇਡਾ, ਯੂ.ਕੇ., ਅਸਟ੍ਰੇਲੀਆ, ...
ਗੁਰਦਾਸਪੁਰ, 24 ਫਰਵਰੀ (ਆਰਿਫ਼)- ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਵਲੋਂ ਅੱਜ ਅੰਮਿ੍ਤਸਰ ਵਿਚ ਕੈਨੇਡਾ, ਆਸਟ੍ਰੇਲੀਆ ਤੇ ਯੂ.ਕੇ. ਦਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਕਾਫ਼ੀ ਤਾਦਾਦ ਵਿਚ ਸਟੂਡੈਂਟ ਨੇ ਪਹੁੰਚ ਕੇ ...
ਭੈਣੀ ਮੀਆਂ ਖਾਂ, 24 ਫਰਵਰੀ (ਜਸਬੀਰ ਸਿੰਘ)- ਪੁਲਿਸ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਭੈਣੀ ਪਸਵਾਲ ਦੇ ਇਕ ਕਿਸਾਨ ਦੀ ਕੀਮਤੀ ਟਰਾਲੀ ਦੇ ਟਾਇਰ ਤੇ ਰਿੰਮ ਚੋਰੀ ਹੋਣ ਦੀ ਖ਼ਬਰ ਹੈ | ਪੀੜਤ ਕਿਸਾਨ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਕਿਸਾਨ ਸਰਬਜੀਤ ਸਿੰਘ ਪੁੱਤਰ ...
ਕਲਾਨੌਰ, 24 ਫਰਵਰੀ (ਪੁਰੇਵਾਲ)-ਸਥਾਨਕ ਕਸਬੇ 'ਚ ਸ਼ਿਵ ਮੰਦਿਰ ਦੇ ਨੇੜੇ ਸਥਿਤ ਸ਼ਾਈਨ ਸਲੂਨ ਅਤੇ ਬਿਊਟੀ ਪਾਰਲਰ ਦੀ ਟੇ੍ਰਨਰ ਮੈਡਮ ਪਰਵਿੰਦਰ ਜੋ ਮੇਕਅਪ ਸਟੂਡੀਓ ਜਲੰਧਰ ਤੋਂ ਤਜ਼ਰਬੇਕਾਰ ਹੈ, ਵਲੋਂ ਆਪਣੇ ਸਲੂਨ 'ਚ ਲੜਕੀਆਂ ਨੂੰ ਸਿੱਖਿਅਤ ਕਰ ਕੇ ਸਵੈ-ਰੋਜ਼ਗਾਰ ਦੇ ...
ਬਟਾਲਾ, 24 ਫਰਵਰੀ (ਕਾਹਲੋਂ)-ਪਿੰਡ ਵੀਲਾ ਬੱਜੂ ਦੇ ਨਰਿੰਦਰ ਸਿੰਘ ਤੇ ਮਾਤਾ ਰਮਿੰਦਰ ਕੌਰ ਦਾ ਹੋਣਹਾਰ ਪੁੱਤਰ ਗੁਰਪ੍ਰਤਾਪ ਸਿੰਘ, ਜੋ ਬੀਤੇ ਦਿਨੀਂ ਚੜਦੀ ਵਰੇਸ ਵਿਚ ਮਾਪਿਆਂ ਨੂੰ ਸਦੀਵੀ ਵਿਛੋੜਾ ਦੇ ਗਿਆ ਸੀ, ਦੇ ਨਮਿਤ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ...
ਗੁਰਦਾਸਪੁਰ, 24 ਫਰਵਰੀ (ਸੁਖਵੀਰ ਸਿੰਘ ਸੈਣੀ)-ਸਥਾਨਕ ਬਟਾਲਾ ਰੋਡ ਸਥਿਤ ਗਲੋਬਲ ਮਾਈਗਰੇਸ਼ਨ ਵਲੋਂ ਇਕ 3 ਸਾਲਾ ਛੋਟੀ ਬੱਚੀ ਦਾ ਸਿਰਫ਼ 10 ਦਿਨਾਂ ਵਿਚ ਆਸਟ੍ਰੇਲੀਆ ਦਾ ਵਿਜਟਰ ਵੀਜ਼ਾ ਲਵਾ ਕੇ ਨਵਾਂ ਇਤਿਹਾਸ ਰਚਿਆ ਹੈ | ਇਸ ਸਬੰਧੀ ਸੰਸਥਾ ਦੇ ਐਮ.ਡੀ. ਤੇ ਇਮੀਗਰੇਸ਼ਨ ...
ਗੁਰਦਾਸਪੁਰ, 24 ਫਰਵਰੀ (ਸੁਖਵੀਰ ਸਿੰਘ ਸੈਣੀ)-ਦਿਹਾਤੀ ਖੇਤਰ ਦੀਆਂ ਸੜਕਾਂ ਦੀ ਕਾਇਆ ਕਲਪ ਤੋਂ ਬਾਅਦ ਸ਼ਹਿਰ ਦੀ ਨੁਹਾਰ ਬਦਲੀ ਜਾ ਰਹੀ ਹੈ ਤਾਂ ਜੋ ਸ਼ਹਿਰ ਦੇ ਲੋਕਾਂ ਨੰੂ ਆਵਾਜਾਈ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਬੰਧਕੀ ...
ਮਾਧੋਪੁਰ 24 ਫਰਵਰੀ (ਨਰੇਸ਼ ਮਹਿਰਾ)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਜੱਟ ਸਭਾ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਸ. ਅਵਤਾਰ ਕਲੇਰ ਨੇ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਪਿੰਡ ਬੜੋਈ ਨਿਚਲੀ ਵਿਖੇ ਪਿੰਡ ਦੇ ...
ਸ਼ਾਹਪੁਰ ਕੰਢੀ, 24 ਫਰਵਰੀ (ਰਣਜੀਤ ਸਿੰਘ)- ਰਣਜੀਤ ਸਾਗਰ ਡੈਮ ਔਸਤੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਪ੍ਰਧਾਨ ਰਮੇਸ਼ ਸਿੰਘ ਦੀ ਅਗਵਾਈ ਹੇਠ ਮੁੱਖ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਤੇ ਡੈਮ ਪ੍ਰਸ਼ਾਸਨ ਿਖ਼ਲਾਫ਼ ਜ਼ੋਰਦਾਰ ...
ਪਠਾਨਕੋਟ, 24 ਫਰਵਰੀ (ਆਰ. ਸਿੰਘ)-ਭਾਰਤੀ ਜਨਤਾ ਯੁਵਾ ਮੋਰਚਾ ਵਲੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਰਚੇ ਦੇ ਜ਼ਿਲ੍ਹਾ ਮਹਾਂ ਮੰਤਰੀ ਸੰਜੂ ਮਹਾਜਨ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਪਠਾਨਕੋਟ ਵਿਖੇ ਖ਼ੂਨਦਾਨ ਕੈਂਪ ...
ਨਰੋਟ ਜੈਮਲ ਸਿੰਘ, 24 ਫਰਵਰੀ (ਗੁਰਮੀਤ ਸਿੰਘ)-ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੇ ਵਾਰਡ ਨੰਬਰ-11 ਵਿਚ ਘਰ ਦੇ ਛੱਤ 'ਤੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਕਦੇ ਵੀ ਘਰ ਵਿਚ ਰਹਿਣ ਵਾਲੇ ਲੋਕਾਂ ਲਈ ਖ਼ਤਰਨਾਕ ਸਾਬਤ ਹੋ ਸਕਦੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਡਮਟਾਲ, 24 ਫਰਵਰੀ (ਰਾਕੇਸ਼ ਕੁਮਾਰ)-ਡਮਟਾਲ ਥਾਣੇ ਵਿਚ ਐਨ.ਡੀ.ਪੀ.ਐਸ. ਐਕਟ ਮਾਮਲੇ ਵਿਚ ਛੰਨੀ ਪਿੰਡ ਤੋਂ ਨਸ਼ੇ ਦਾ ਮੁੱਖ ਤਸਕਰ ਨੰੂ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਡਮਟਾਲ ਥਾਣਾ ਮੁਖੀ ਹਰੀਸ਼ ਗੁਲੇਰੀਆ ਨੇ ਦੱਸਿਆ ਕਿ 18 ਫਰਵਰੀ ...
ਪਠਾਨਕੋਟ, 24 ਫਰਵਰੀ (ਚੌਹਾਨ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਅਮਨਦੀਪ ਸਿੰਘ, ਉਪ ਪ੍ਰਧਾਨ ਅਮਨਜੋਤੀ, ਸਕੱਤਰ ਵਿਕਾਸ ਰਾਏ ਵਲੋਂ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਣਬੁੱਝ ਕੇ 7 ਹਜ਼ਾਰ ਰੈਗੂਲਰ ਕੰਪਿਊਟਰ ...
ਪਠਾਨਕੋਟ, 24 ਫਰਵਰੀ (ਚੌਹਾਨ)- ਜਮਹੂਰੀ ਕਿਸਾਨ ਸਭਾ ਪੰਜਾਬ ਦੀ ਮੀਟਿੰਗ ਸਾਥੀ ਬਲਦੇਵ ਰਾਜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਥੀ ਰਘੁਵੀਰ ਸਿੰਘ, ਬਲਵੀਰ ਸਿੰਘ, ਮਨਿੰਦਰ ਸਿੰਘ, ਨਿਰੰਜਨ ਸਿੰਘ, ਬੋਧਰਾਜ, ਰਣਜੀਤ ਸਿੰਘ, ਰਘੁਵੀਰ ਸਿੰਘ, ਬਲਵੰਤ ਸਿੰਘ ਘੋਹ, ਬਲਦੇਵ ...
ਨਰੋਟ ਜੈਮਲ ਸਿੰਘ, 24 ਫਰਵਰੀ (ਗੁਰਮੀਤ ਸਿੰਘ)-ਬਲਾਕ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਪੰਮਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਨਾਲੀਆਂ ਦਾ ਗੰਦਾ ਪਾਣੀ ਲੋਕਾਂ ਲਈ ਵੱਡੀ ਸਮੱਸਿਆ ਬਣਿਆ ਹੋਇਆ ਹੈ | ਸੂਰਤ ਏ ਹਾਲ ਇਸ ਕਦਰ ਗੰਭੀਰ ਹੈ ਕਿ ਲਬਾ-ਲਬ ਭਰੀਆਂ ...
ਪਠਾਨਕੋਟ, 24 ਫਰਵਰੀ (ਆਸ਼ੀਸ਼ ਸ਼ਰਮਾ)- ਕਾਰ ਚਾਲਕ ਵਲੋਂ 4 ਸਾਲਾ ਬੱਚੇ ਨੰੂ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜ਼ਖ਼ਮੀ ਬੱਚੇ ਦੀ ਪਹਿਚਾਣ ਹਨੀਸ਼ ਪੁੱਤਰ ਰਜਿੰਦਰ ਸਿੰਘ ਵਾਸੀ ਘੋਹ ਵਜੋਂ ਹੋਈ ਹੈ | ਸਿਵਲ ਹਸਪਤਾਲ ਵਿਖੇ ਜ਼ਖ਼ਮੀ ਬੱਚੇ ...
ਪਠਾਨਕੋਟ, 24 ਫਰਵਰੀ (ਆਸ਼ੀਸ਼ ਸ਼ਰਮਾ)- ਕਾਰ ਦੀ ਲਪੇਟ ਵਿਚ ਆਉਣ ਨਾਲ ਪਤੀ-ਪਤਨੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ, ਜਿਨ੍ਹਾਂ ਦੀ ਪਹਿਚਾਣ ਮੋਹਿਤ ਕੁਮਾਰ ਤੇ ਸੋਨੀਆ ਵਾਸੀ ਪਟੇਲ ਚੌਕ ਪਠਾਨਕੋਟ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਦੋਨੋਂ ਪਤੀ-ਪਤਨੀ ...
ਪਠਾਨਕੋਟ, 24 ਫਰਵਰੀ (ਆਸ਼ੀਸ਼ ਸ਼ਰਮਾ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਟਰਾਂਸਪੋਰਟ ਦਫ਼ਤਰ ਦੇ ਸਹਿਯੋਗ ਨਾਲ ਇਕ ਕੈਂਪ ਲਗਾਇਆ ਗਿਆ ਜਿਸ ਕਰੀਬ 25 ਸਕੂਲੀ ਵਿਦਿਆਰਥੀਆਂ ਦੇ ਲਰਨਿੰਗ ਡਰਾਈਵਿੰਗ ਲਾਇਸੈਂਸ ਬਣਾਏ ਗਏ | ਇਸ ...
ਪਠਾਨਕੋਟ, 24 ਫਰਵਰੀ (ਆਸ਼ੀਸ਼ ਸ਼ਰਮਾ)-ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਨੰੂ ਪੂਰੀ ਤਰ੍ਹਾਂ ਲਾਗੂ ਕਰਵਾਉਣ ਦੀ ਕੜੀ ਤਹਿਤ ਅੱਜ ਐਡਵੋਕੇਟ ਗੌਰਵ ਸ਼ਰਮਾ ਲੀਗਲ ਅਫ਼ਸਰ ਚਾਈਲਡ ਪ੍ਰੋਟੈਕਸ਼ਨ ਦੀ ਅਗਵਾਈ ਹੇਠ ...
ਪਠਾਨਕੋਟ, 24 ਫਰਵਰੀ (ਆਰ. ਸਿੰਘ)- ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਬਧਾਨੀ ਵਿਖੇ ਅੰਤਰਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਪਿ੍ੰਸੀਪਲ ਡਾ: ਨਵਦੀਪ ਸਨਵਾਲ, ਐੱਚ.ਓ.ਡੀ. ਜਸਵੰਤ ਕੌਰ ਤੇ ਪੰਜਾਬੀ ਅਸਿਸਟੈਂਟ ਪ੍ਰੋਫੈਸਰ ਰਜਨੀ ਬਾਲਾ ਦੀ ਦੇਖ-ਰੇਖ ਵਿਚ ਮਨਾਇਆ ਗਿਆ | ...
ਸਰਨਾ, 24 ਫਰਵਰੀ (ਬਲਵੀਰ ਰਾਜ)- ਸਰਕਾਰਾਂ ਵਲੋਂ ਗਊ ਸੈਸ ਹਰ ਥਾਂ ਲਗਾਇਆ ਜਾਂਦਾ ਹੈ, ਪਰ ਅਵਾਰਾ ਘੁੰਮਦੀਆਂ ਗਊਆਂ ਅਤੇ ਸ਼ਾਨ੍ਹ ਗਊ ਸੈੱਸ 'ਤੇ ਪ੍ਰਸ਼ਨ ਚਿੰਨ੍ਹ ਲਗਾਉਂਦੀਆਂ ਹਨ | ਪਠਾਨਕੋਟ 'ਚ ਕਈ ਗਊਸ਼ਾਲਾ ਵੀ ਹਨ, ਪਰੰਤੂ ਸੜਕਾਂ 'ਤੇ ਘੁੰਮਦੇ ਅਵਾਰਾ ਪਸ਼ੂ ਲੋਕਾਂ ਦੀ ...
ਪਠਾਨਕੋਟ, 24 ਫਰਵਰੀ (ਚੌਹਾਨ)-ਕਾਂਗਰਸ ਘੱਟ ਗਿਣਤੀ ਸੇਲ ਜ਼ਿਲ੍ਹਾ ਪਠਾਨਕੋਟ ਵਲੋਂ ਇਕ ਵਿਸ਼ੇਸ਼ ਮੀਟਿੰਗ ਕਾਂਗਰਸ ਘੱਟ ਗਿਣਤੀ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਅੱਲਾਦੀਨ ਮਲਿਕ ਦੀ ਪ੍ਰਧਾਨਗੀ ਹੇਠ ਕੀਤੀ ਗਈ | ਚੇਅਰਮੈਨ ਅੱਲਾਦੀਨ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ...
ਪਠਾਨਕੋਟ, 24 ਫਰਵਰੀ (ਸੰਧੂ)-ਭਾਰਤੀ ਸਟੇਟ ਬੈਂਕ ਦੀ ਸ਼ਾਖਾ ਢਾਂਗੂ ਰੋਡ ਵਲੋਂ ਆਰ.ਬੀ.ਓ. ਦੇ ਰਿਜਨਲ ਮੈਨੇਜਰ ਵਿਨੇ ਮਹਾਜਨ ਦੀ ਪ੍ਰਧਾਨਗੀ ਹੇਠ ਭਾਰਤੀ ਸਟੇਟ ਬੈਂਕ ਵਾਰੀਅਰਜ ਦੀ ਟੀਮ ਅਤੇ ਡਾਕਟਰ ਸਿਵਲ ਹਸਪਤਾਲ ਦੀ ਟੀਮ ਦੇ ਵਿਚ ਦੋਸਤਾਨਾ ਕ੍ਰਿਕੇਟ ਮੈਚ ਖੇਡਿਆ ਗਿਆ ...
ਪਠਾਨਕੋਟ, 24 ਫਰਵਰੀ (ਆਰ. ਸਿੰਘ)- ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਨਰੇਸ਼ ਅਰੋੜਾ ਦੀ ਅਗਵਾਈ ਵਿਚ ਵਪਾਰੀਆਂ ਤੇ ਮੇਨ ਬਾਜ਼ਾਰ ਦੇ ਦੁਕਾਨਦਾਰਾਂ ਦਾ ਇਕ ਵਫ਼ਦ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਸਬੰਧ ਵਿਚ ਨਗਰ ਨਿਗਮ ਪਠਾਨਕੋਟ ਦੇ ਮੇਅਰ ਅਨਿਲ ਵਾਸੂਦੇਵਾ ਨੂੰ ...
ਪਠਾਨਕੋਟ, 24 ਫਰਵਰੀ (ਸੰਧੂ)-ਦੁਨੀਆ ਅੰਦਰ ਆਪਣੇ ਜਨੰੂਨ ਕਰਕੇ ਕਈ ਸ਼ਖ਼ਸੀਅਤਾਂ ਅਜਿਹੇ ਕੰਮ ਕਰਦੇ ਹਨ ਜੋ ਹੋਰਨਾਂ ਲੋਕਾਂ ਲਈ ਪ੍ਰੇਰਨਾ ਸਰੋਤ ਹੁੰਦੇ ਹਨ ਤੇ ਇਹੋ ਜਿਹੀਆਂ ਸ਼ਖ਼ਸੀਅਤਾਂ ਵਲੋਂ ਕੀਤੇ ਕੰਮ ਰਹਿੰਦੀ ਦੁਨੀਆਂ ਤੱਕ ਯਾਦ ਰੱਖੇ ਜਾਂਦੇ ਹਨ ਤੇ ਨਾਲ ਹੀ ...
ਪਠਾਨਕੋਟ, 24 ਫਰਵਰੀ (ਆਸ਼ੀਸ਼ ਸ਼ਰਮਾ)-ਸਕੂਲ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਸਰਕਾਰੀ ਸਕੂਲਾਂ ਦਾ ਨਤੀਜਾ ਸੌ ਫ਼ੀਸਦੀ ਪ੍ਰਾਪਤ ਕਰਨ ਲਈ ਮਿਸ਼ਨ ਸ਼ਤ ਪ੍ਰਤੀਸ਼ਤ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਅਧਿਆਪਕਾਂ ਵਲੋਂ ਸਕੂਲ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿਚ ...
ਪਠਾਨਕੋਟ, 24 ਫਰਵਰੀ (ਆਸ਼ੀਸ਼ ਸ਼ਰਮਾ)-ਪਸ਼ੂ ਪਾਲਨ ਵਿਭਾਗ ਵਲੋਂ 11ਵੀਂ ਰਾਸ਼ਟਰੀ ਪਸ਼ੂ ਧੰਨ ਚੈਂਪੀਅਨਸ਼ਿਪ 27 ਫਰਵਰੀ ਤੋਂ 2 ਮਾਰਚ ਤੱਕ ਬਟਾਲਾ ਵਿਖੇ ਵਿਭਾਗ ਦੇ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਜੀ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜ਼ਿਲ੍ਹਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX