ਪੱਟੀ, 24 ਫਰਵਰੀ (ਅਵਤਾਰ ਸਿੰਘ ਖਹਿਰਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਫੇਰੀ ਤੇ ਟਰੰਪ ਦੇ ਵਿਰੁੱਧ ਮੋਦੀ ਖਿਲਾਫ਼ ਪਿੰਡ ਚੂਸਲੇਵੜ੍ਹ ਵਿਖੇ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਅਮਰੀਕ ਸਿੰਘ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਦਿਆਂ ਸਰਕਾਰ ਖਿਲਾਫ਼ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਦਾ ਵਿਰੋਧ ਜਾਹਿਰ ਕੀਤਾ ਗਿਆ | ਕਾ. ਹਰਭਜਨ ਸਿੰਘ ਚੂਸਲੇਵੜ੍ਹ ਨੇ ਦੱਸਿਆ ਕਿ ਮੋਦੀ ਨੇ ਆਪਣੇ ਵਿਦੇਸ਼ੀ ਦੌਰਿਆ ਤੇ ਦੇਸ਼ ਦਾ ਕਰੋੜਾਂ ਰੁਪਿਆ ਬਰਬਾਦ ਕੀਤਾ ਹੈ | ਮੋਦੀ ਦੇ ਵਿਦੇਸ਼ ਦੌਰਿਆ ਦਾ ਭਾਰਤ ਨੂੰ ਕੋਈ ਫ਼ਾਇਦਾ ਨਹੀਂ ਮਿਲਿਆ, ਸਗੋਂ ਦੇਸ਼ ਨੂੰ ਕਰਜਾਈ ਬਣਾ ਦਿੱਤਾ ਅਤੇ ਹੁਣ ਮੋਦੀ ਰਾਸ਼ਟਰਪਤੀ ਟਰੰਪ ਨੂੰ ਭਾਰਤ ਸੱਦ ਕੇ ਦੇਸ਼ 'ਚ ਕਿਸਾਨਾਂ ਤੇ ਮਜ਼ਦੂਰਾਂ ਵਿਰੋਧੀ ਵਪਾਰਕ ਸਮਝੌਤੇ ਕਰਨ ਜਾ ਰਿਹਾ ਹੈ | ਟਰੰਪ ਦੀ ਆਉ ਭਗਤ ਲਈ ਕਰੋੜਾਂ ਰੁਪਏ ਬਰਬਾਦ ਕੀਤੇ ਗਏ, ਜਦ ਕਿ ਚੋਣਾਂ ਦੌਰਾਨ ਜੋ ਮੋਦੀ ਸਰਕਾਰ ਨੇ ਕਿਸਾਨਾਂ ਮਜਦੂਰਾਂ ਨਾਲ ਵਾਅਦੇ ਕਰਕੇ ਵੋਟਾਂ ਬਟੋਰੀਆਂ ਸਨ, ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਭਾਰਤ ਨੂੰ ਅਰਬਾਂ ਖਰਬਾਂ ਰੁਪਏ ਦਾ ਕਰਜਾਈ ਕਰ ਦਿੱਤਾ ਗਿਆ | ਮੋਦੀ ਸਰਕਾਰ ਨੇ ਸੀ.ਏ.ਏ., ਐੱਨ.ਆਰ.ਸੀ. ਵਰਗੇ ਕਾਨੂੰਨ ਬਣਾ ਕੇ ਦੇਸ਼ ਨੂੰ ਫਿਰਕਾ ਪ੍ਰਸਤੀ ਦੀ ਭੱਠੀ 'ਚ ਝੋਂਕ ਦਿੱਤਾ ਹੈ | ਉਨ੍ਹਾਂ ਮੋਦੀ ਨੂੰ ਨਸੀਹਤ ਦਿੱਤੀ ਕਿ ਟਰੰਪ ਨੂੰ ਦਿੱਲੀ ਦੇ ਸ਼ਾਹੀਨ ਬਾਗ ਦਾ ਨਜ਼ਾਰਾ ਦਿਖਾਉਣ ਜਿਥੇ ਕਈ ਮਹੀਨਿਆਂ ਤੋਂ ਲੋਕ ਸਰਕਾਰ ਦੇ ਖਿਲਾਫ਼ ਧਰਨੇ ਲਗਾ ਕੇ ਬੈਠੇ ਹਨ | ਟਰੰਪ ਨੂੰ ਮੋਦੀ ਜੇ.ਐੱਨ.ਯੂ. ਅਤੇ ਜਾਮੀਆ ਯੂਨੀਵਰਸਿਟੀ 'ਚ ਲੈ ਕੇ ਜਾਵੇ ਜਿਥੇ ਵਿਦਿਆਰਥੀ ਸੜਕਾਂ 'ਤੇ ਉੱਤਰ ਕੇ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਵਿਰੋਧ ਕਰ ਰਹੇ ਹਨ | ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪ੍ਰੋਗਰਾਮ ਮੁਤਾਬਕ ਸਾਰੇ ਭਾਰਤ ਵਿਚ ਪਿੰਡ-ਪਿੰਡ, ਤਹਿਸੀਲ ਪੱਧਰ 'ਤੇ ਕੇਂਦਰ ਸਰਕਾਰ ਤੇ ਪੂਤਲੇ ਫੂਕ ਕੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਟਰੰਪ ਨਾਲ ਕੋਈ ਕਿਸਾਨ ਮਜ਼ਦੂਰ ਵਿਰੋਧੀ ਵਪਾਰਕ ਸਮਝੌਤਾ ਕੀਤਾ ਤਾਂ ਲੋਕ ਤਿੱਖਾ ਸੰਘਰਸ਼ ਵਿੱਢਣਗੇ, ਜਿਸ ਦੀ ਜੁੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ 'ਤੇ ਕਾਮਰੇਡ ਧਰਮ ਸਿੰਘ ਪੱਟੀ, ਗੁਰਨਾਮ ਸਿੰਘ, ਸਕੱਤਰ ਸਿੰਘ, ਬਲਕਾਰ ਸਿੰਘ, ਸਾਧਾ ਸਿੰਘ, ਮੁੱਖਾ ਸਿੰਘ, ਅਜੈਬ ਸਿੰਘ, ਅਸ਼ੋਕ ਕੁਮਾਰ, ਘੁੱਲਾ ਸਿੰਘ, ਤੇਗਾ ਸਿੰਘ, ਅਜੀਤ ਸਿੰਘ, ਛਿੰਦਾ ਸਿੰਘ, ਰਸਾਲ ਸਿੰਘ, ਜਸਵੰਤ ਸਿੰਘ, ਸਰਬਜੀਤ ਕੌਰ ਆਦਿ ਹਾਜ਼ਰ ਸਨ |
ਝਬਾਲ, (ਸਰਬਜੀਤ ਸਿੰਘ)¸ ਕੁੱਲ ਹਿੰਦ ਪੱਧਰ 'ਤੇ ਕਿਸਾਨ ਜਥੇਬੰਦੀਆਂ ਦੀ ਬਣੀ ਕੋਆਰਡੀਨੇਸ਼ਨ ਕਮੇਟੀ ਵਲੋਂ ਸਾਰੇ ਦੇਸ਼ ਵਿਚ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੇ ਭਾਰਤ ਆਉਣ 'ਤੇ ਟਰੰਪ ਤੇ ਮੋਦੀ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਹੈ | ਇਸ ਸੱਦੇ ਅਨੁਸਾਰ ਜਮਹੂਰੀ ਕਿਸਾਨ ਸਭਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਆਲ ਇੰਡੀਆ ਕਿਸਾਨ ਸਭਾ ਵਲੋਂ ਕਸਬਾ ਝਬਾਲ ਵਿਖੇ ਟਰੰਪ ਅਤੇ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਰੋਹ ਭਰਪੂਰ ਮੁਜ਼ਾਹਰੇ ਵਿਚ ਇੰਡੀਆ ਕਿਸਾਨ ਸਭਾ ਦੇ ਪ੍ਰਮੁੱਖ ਆਗੂ ਪਿ੍ਥੀਪਾਲ ਸਿੰਘ ਮਾੜੀਮੇਘਾ, ਜਮਹੂਰੀ ਕਿਸਾਨ ਸਭਾ ਦੇ ਤਰਨ ਤਾਰਨ ਜ਼ਿਲ੍ਹੇ ਦੇ ਸਕੱਤਰ ਜਸਪਾਲ ਸਿੰਘ ਝਬਾਲ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਭਪਿੰਦਰ ਸਿੰਘ, ਦਵਿੰਦਰ ਸੋਹਲ ਤੇ ਹੋਰਾ ਨੇ ਪੁਤਲਾ ਸਾੜਨ ਤੋਂ ਪਹਿਲਾਂ ਸੰਬੋਧਨ ਦੌਰਾਨ ਕਿਹਾ ਕਿ ਟਰੰਪ ਇਕ ਤਾਨਾਸ਼ਾਹ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਦਾ ਰਾਸ਼ਟਰਪਤੀ ਹੈ | ਇਹ ਰਾਸ਼ਟਰਪਤੀ ਸਾਰੀ ਦੁਨੀਆ ਵਿਚ ਆਪਣੀ ਧੌਾਸ ਜਮਾਉਣਾ ਚਾਹੁੰਦਾ ਹੈ ਅਤੇ ਭਾਰਤ ਵਿਚ ਵੀ ਇਸੇ ਕਰਕੇ ਹੀ ਆਇਆ ਹੈ | ਟਰੰਪ ਤੇ ਮੋਦੀ ਦੀਆਂ ਲੋਕ ਮਾਰੂ ਨੀਤੀਆਂ ਦੇ ਕਾਰਨ ਅੱਜ ਭਾਰਤ ਦੇ ਲੋਕਾਂ ਵਿਚ ਆਰਥਿਕ ਪਾੜਾ ਬੇਹੱਦ ਵੱਧ ਗਿਆ ਹੈ | ਇਸ ਆਰਥਿਕ ਪਾੜੇ ਦੇ ਬੇਹੱਦ ਵਾਧੇ ਦੇ ਕਾਰਨ ਕਿਸਾਨ, ਮਜ਼ਦੂਰ, ਬੇਰੁਜ਼ਗਾਰ ਨੌਜਵਾਨ ਤੇ ਗਰੀਬ ਲੋਕ ਕਰਜ਼ੇ ਦੇ ਭਾਰ ਥੱਲੇ ਦੱਬੇ ਖੁਦਕੁਸ਼ੀਆਂ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮੋਦੀ ਦੀ ਸਰਕਾਰ ਲੋਕਾਂ ਦਾ ਧਿਆਨ ਮਹਿੰਗਾਈ, ਗ਼ਰੀਬੀ, ਬੇਰੁਜ਼ਗਾਰੀ ਅਤੇ ਆਰਥਿਕ ਪਾੜੇ ਦੇ ਵਾਦੇ ਵਾਲੇ ਪਾਸੇ ਤੋਂ ਹਟਾ ਕੇ ਦੇਸ਼ ਵਿੱਚ ਐੱਨ.ਟੀ.ਆਰ, ਐੱਨ.ਸੀ.ਆਰ. ਤੇ ਕੌਮੀ ਨਾਗਰਿਕਤਾ ਕਾਨੂੰਨ ਜਿਹੜੇ ਦੇਸ਼ ਦੀ ਲੋਕਾਂ ਵਿਚ ਵੰਡੀਆਂ ਪਾਉਂਦੇ ਹਨ, ਵੱਲ ਲਾ ਦਿੱਤਾ ਹੈ | ਇਸ ਮੌਕੇ ਸਰਬਜੀਤ ਸਿੰਘ ਗੰਡੀਵਿੰਡ, ਜਸਬੀਰ ਸਿੰਘ ਗੰਡੀਵਿੰਡ, ਗੁਰਵਿੰਦਰ ਸਿੰਘ ਦੋਦਾ, ਚਾਨਣ ਸਿੰਘ ਸੋਹਲ, ਨਿਸ਼ਾਨ ਸਿੰਘ ਸਾਂਘਣਾ, ਲੱਖਾ ਸਿੰਘ ਮੰਨਣ, ਅਸ਼ੋਕ ਸੋਹਲ, ਪੂਰਨ ਸਿੰਘ ਜਗਤਪੁਰਾ, ਕਾਬਲ ਸਿੰਘ ਚਾਹਲ, ਬਖ਼ਸ਼ੀਸ਼ ਸਿੰਘ ਝਬਾਲ, ਸਵਿੰਦਰ ਸਿੰਘ ਦੋਧੇ, ਨਰਭਿੰਦਰ ਸਿੰਘ ਪੱਧਰੀ, ਮੋਤਾ ਸਿੰਘ ਸੋਹਲ, ਗੁਰਭੇਜ ਸਿੰਘ ਜਗਤਪੁਰਾ ਤੇ ਹੋਰ ਹਾਜ਼ਰ ਸਨ |
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ)- ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ ਗਰੁੱਪ) ਦੇ ਸੁਬਾਈ ਆਗੂ ਸੋਹਣ ਸਿੰਘ ਆਧੀ ਸਭਰਾ ਦੀ ਅਗਵਾਈ ਹੇਠ ਪੱਟੀ ਹਲਕੇ ਦੇ ਪਿੰਡ ਸਭਰਾ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੋਸ ਵਜੋਂ ਪੁਤਲਾ ਫੂਕਿਆ ਗਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ, ਸੂਬਾ ਸਕੱਤਰ ਸੋਹਣ ਸਿੰਘ ਸਭਰਾ ਅਤੇ ਕਰਮਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਿਦੇਸ਼ੀ ਸਾਮਰਾਜੀ ਘਰਾਣਿਆਂ ਨੂੰ ਭਾਰਤੀ ਖੇਤੀ ਦੀ ਵਾਗਡੋਰ ਫੜਾਉਣ ਲਈ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੀ ਫੇਰੀ ਪਵਾ ਰਹੀ ਹੈ, ਭਾਰਤ ਦੇ ਕਿਸਾਨ ਪਹਿਲਾਂ ਹੀ ਕਰਜ਼ਿਆਂ ਦੇ ਮੱਕੜਜਾਲ ਵਿਚ ਫਸ ਚੁੱਕੇ ਹਨ ਅਤੇ ਮਜਬੂਰਨ ਖੁਦਕੁਸ਼ੀਆਂ ਦੇ ਰਾਹੇ ਪੈ ਚੁੱਕੇ ਹਨ | ਭਾਰਤ ਦੀਆਂ 260 ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ 'ਤੇ ਪਿੰਡਾਂ ਕਸਬਿਆਂ ਵਿੱਚ ਮੋਦੀ-ਟਰੰਪ ਦੇ ਪੁਤਲੇ ਫੂਕ ਕੇ ਕਿਸਾਨ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਿਸਾਨਾਂ ਨੂੰ ਫਸਲਾਂ ਦੇ ਲਾਹੇਵੰਦ ਭਾਅ ਤੋਂ ਹੱਥ ਪਿੱਛੇ ਖਿੱਚ ਕੇ ਠੇਕਾ ਨੀਤੀ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ੇ ਕਰਨ ਦੀਆਂ ਨੀਤੀਆਂ ਲਾਗੂ ਕਰ ਰਹੀਆਂ ਹਨ ਜਿੰਨ੍ਹਾਂ ਨੂੰ ਕਿਸਾਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ | ਕਿਸਾਨ ਆਪਣੇ ਕਿਸਾਨੀ ਕਿੱਤੇ ਨੂੰ ਬਚਾਉਣ ਤੇ ਲਾਹੇਵੰਦ ਬਣਾਉਣ ਲਈ ਆਪਣਾ ਅੰਦੋਲਨ ਹੋਰ ਤੇਜ਼ ਕਰਨਗੇ | ਇਸ ਮੌਕੇ ਕਿਸਾਨ ਆਗੂ ਸੁਰਜੀਤ ਸਿੰਘ ਬੱਬੀ ਸਾਬਕਾ ਸਰਪੰਚ, ਕਾਰਜ ਸਿੰਘ, ਪ੍ਰਧਾਨ ਗੁਰਦੇਵ ਸਿੰਘ, ਬਾਬਾ ਸਾਰਜ ਸਿੰਘ ਅਤੇ ਕੰਡਕਟਰ ਸੁਖਦੇਵ ਸਿੰਘ ਆਦਿ ਕਿਸਾਨ ਹਾਜ਼ਰ ਸਨ |
ਖਾਲੜਾ, (ਜੱਜਪਾਲ ਸਿੰਘ ਜੱਜ)- ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਆਪਣਾ ਗੁੱਸਾ ਜਾਹਰ ਕਰਦਿਆਂ ਸਰਹੱਦੀ ਪਿੰਡਾਂ ਦੇ ਕਿਸਾਨਾਂ ਵਲੋਂ ਜ਼ਮਹੂਰੀ ਕਿਸਾਨ ਸਭਾ ਦੇ ਮੀਤ ਪ੍ਰਧਾਨ ਕਾਮਰੇਡ ਦਰਬਾਰਾ ਸਿੰਘ ਵਾਂ ਦੀ ਅਗਵਾਈ ਹੇਠ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਦੇ ਚੌਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ਪੁਤਲਾ ਫੂਕਣ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਕਾਮਰੇਡ ਦਰਬਾਰਾ ਸਿੰਘ ਵਾਂ ਅਤੇ ਦਿਲਬਾਗ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਅੱਜ ਪੰਜਾਬ ਦਾ ਕਿਸਾਨ ਆਪਣੇ ਪਰਿਵਾਰ ਦਾ ਢਿੱਡ ਭਰਨ ਤੋਂ ਵੀ ਅਸਮਰੱਥ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਪੂਰਾ ਮੁੱਲ ਨਹੀਂ ਮਿੱਲ ਰਿਹਾ | ਇਸ ਮੌਕੇ ਗੁਰਦਿਆਲ ਸਿੰਘ, ਹੀਰਾ ਸਿੰਘ, ਇੰਦਰਜੀਤ ਸਿੰਘ, ਹਰਜਿੰਦਰ ਸਿੰਘ, ਨਿਸ਼ਾਨ ਸਿੰਘ, ਜੱਗਾ ਸਿੰਘ, ਬਲਵਿੰਦਰ ਸਿੰਘ, ਤਰਲੋਕ ਸਿੰਘ, ਪ੍ਰਗਟ ਸਿੰਘ ਆਦਿ ਕਿਸਾਨ ਹਾਜ਼ਰ ਸਨ |
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਗੱਡੀ ਦੀ ਟੱਕਰ ਨਾਲ ਮੋਟਰਸਾਇਕਲ ਸਵਾਰ 1 ਦੀ ਮੌਤ ਅਤੇ 2 ਨੌਜਵਾਨਾਂ ਦੇ ਗੰਭੀਰ ਜ਼ਖ਼ਮੀ ਹੋਣ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ...
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਫ਼ੌਜ 'ਚੋਂ ਸੇਵਾ ਮੁਕਤ ਸੂਬੇਦਾਰ ਮਲਾਵਾ ਸਿੰਘ ਦੀ ਲਾਇਸੰਸੀ ਕਾਰਬਾਈਨ ਗੁੰਮ ਹੋਣ ਦੇ ਮਾਮਲੇ ਵਿਚ ਥਾਣਾ ਸਿਟੀ ਦੇ ਮਿ੍ਤਕ ਮੁਨਸ਼ੀ ਨੂੰ ਅਦਾਲਤ ਵਲੋਂ ਭਗੌੜਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਸਬੰਧਤ ਵਿਅਕਤੀ ਸਬ ...
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਪਿਛਲੇ 20 ਸਾਲਾ ਤੋਂ 55 ਕਿਲੋ ਹੈਰੋਇਨ ਅਤੇ 22 ਕਿਲੋ ਅਫੀਮ ਦੇ ਮਾਮਲੇ 'ਚ ਲੌੜੀਂਦੇ ਭਗੌੜੇ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦਿਆਂ ਐੱਸ.ਪੀ. ਗੁਰਚਰਨ ਸਿੰਘ ਨੇ ਦੱਸਿਆ ਕਿ ਥਾਣਾ ...
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਪੰਜਾਬ ਦੇ ਸਭ ਤੋਂ ਤਜ਼ਰਬੇਕਾਰ ਅਤੇ ਹੋਣਹਾਰ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਆਸਟ੍ਰੇਲੀਆ ਦਾ ਇਕ ਹੋਰ ਸਪਾਊਸ ਵੀਜ਼ਾ ਲਗਵਾਇਆ ਗਿਆ | ਗੈਵੀ ਕਲੇਰ ਨੇ ਦੱਸਿਆ ਕਿ ਅਮਨਦੀਪ ਕੌਰ ਪਤਨੀ ਮਨਦੀਪ ਸਿੰਘ ਵਾਸੀ ਬਟਾਲਾ ਜਿਸ ਨੇ 2018 ਵਿਚ ...
ਚੋਹਲਾ ਸਾਹਿਬ, 24 ਫਰਵਰੀ (ਬਲਵਿੰਦਰ ਸਿੰਘ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸਥਾਨਕ ਖੇਡ ਸਟੇਡੀਅਮ ਦੀ ਪਾਰਕਿੰਗ ਵਿਚ ਅਜੀਤ ਸਿੰਘ ਚੰਬਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਜ਼ਦੀਕੀ ਪਿੰਡ ਠੱਟਾ ਦੇ ਇਕ ਨਿੱਜੀ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ...
ਪੱਟੀ, 24 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)- ਮਨੁੱਖਤਾ ਨੂੰ ਸਮਰਪਿਤ ਕਾਰਜਾਂ ਲਈ ਹਰ ਕਿਸੇ ਨੂੰ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ, ਕਿਸੇ ਲੋੜਵੰਦ ਦੀ ਮਦਦ ਕਰਨਾ ਹੀ ਇਨਸਾਨ ਹੋਣ ਦਾ ਸਬੂਤ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਕਰਤਾਰ ਸਿੰਘ ...
ਝਬਾਲ, 24 ਫਰਵਰੀ (ਸੁਖਦੇਵ ਸਿੰਘ)- 27 ਫਰਵਰੀ ਨੂੰ ਤਰਨ ਤਾਰਨ ਵਿਖੇ ਹੋਣ ਵਾਲੀ ਰੈਲੀ ਦੇ ਸਬੰਧ ਵਿਚ ਪਿੰਡ ਝਬਾਲ ਵਿਖੇ ਹਰਦਿਆਲ ਸਿੰਘ ਸਰਪੰਚ ਦੇ ਗ੍ਰਹਿ ਵਿਖੇ ਸਾਬਕਾ ਸੰਸਦੀ ਸਕੱਤਰ ਹਰਮੀਤ ਸਿੰਘ ਸੰਧੂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 27 ਦੀ ਰੋਸ ਰੈਲੀ ...
ਪੱਟੀ, 24 ਫਰਵਰੀ (ਅਵਤਾਰ ਸਿੰਘ ਖਹਿਰਾ)¸ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 27 ਫਰਵਰੀ ਨੂੰ ਤਰਨ ਤਾਰਨ ਵਿਖੇ ਕੀਤੀ ਜਾਣ ਵਾਲੀ ਕਾਂਗਰਸ ਸਰਕਾਰ ਖਿਲਾਫ਼ ਰੋਸ ਰੈਲੀ ਵਿਚ ਵਿਧਾਨ ਸਭਾ ਹਲਕਾ ਪੱਟੀ ਤੋਂ ਭਾਰੀ ਗਿਣਤੀ ਵਿਚ ...
ਤਰਨ ਤਾਰਨ, 24 ਫਰਵਰੀ (ਲਾਲੀ ਕੈਰੋਂ)¸ਸੂਬੇ ਵਿਚਲੀ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਚੋਣਾਂ ਵੇਲੇ ਜੋ ਵਾਅਦੇ ਕੀਤੇ ਸਨ, ਉਨ੍ਹਾਂ 'ਚੋਂ ਇਕ ਵੀ ਵਾਅਦਾ ਨਹੀਂ ਪੂਰਾ ਕੀਤਾ ਤੇ ਇਹ ਸਰਕਾਰ ਕੁੱਲ ਮਿਲਾ ਕੇ ਲੋਕਾਂ ਦੀਆਂ ਆਸਾਂ ਉਮੀਦਾਂ 'ਤੇ ਕਿਸੇ ਵੀ ਤਰ੍ਹਾਂ ਖਰੀ ਨਹੀਂ ...
ਖਡੂਰ ਸਾਹਿਬ, 24 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਕਾਂਗਰਸ ਦੀ ਕੈਪਟਨ ਸਰਕਾਰ ਵਲੋਂ ਪੰਜਾਬ ਵਾਸੀਆਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਬਹੁਤ ਸਾਰੀਆਂ ਨਵੀਆਂ ਸਕੀਮਾਂ ਦੇਣ ਦਾ ਪ੍ਰੋਗਰਾਮ ਤਿਆਰ ਕੀਤਾ ਜਾ ...
ਪੱਟੀ, 24 ਫਰਵਰੀ (ਕੁੁਲਵਿੰਦਰਪਾਲ ਸਿੰਘ ਕਾਲੇਕੇ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੋ ਬੀਤੀ ਰਾਤ ਨੂੰ ਪੱਟੀ ਪਹੁੰਚਿਆ ਸੀ, ਗੁਰਦੁਆਰਾ ਬੀਬੀ ਰਜਨੀ ਤੋਂ ਰਵਾਨਾ ਹੋਇਆ | ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਪੰਜ ...
ਸ਼ਾਹਬਾਜ਼ਪੁਰ, 24 ਫਰਵਰੀ (ਪਰਦੀਪ ਬੇਗੇਪੁਰ)- ਸ਼੍ਰੋਮਣੀ ਅਕਾਲੀ ਦਲ ਦੀ 27 ਫਰਵਰੀ ਨੂੰ ਕੀਤੀ ਜਾ ਰਹੀ ਰੋਸ ਰੈਲੀ ਸਬੰਧੀ ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਡਿਆਲ ਪਾਸੋਂ ਜਾਣਕਾਰੀ ਲਈ | ਇਸ ...
ਤਰਨ ਤਾਰਨ, 24 ਫਰਵਰੀ (ਲਾਲੀ ਕੈਰੋਂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਏਨ੍ਹਾਂ ਕੁ ਨਿਰਾਸ਼ ਕਰ ਦਿੱਤਾ ਹੈ ਕਿ ਲੋਕ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਦਾ ਨਾਂਅ ਲੈਣ ਤੋਂ ਵੀ ਪੂਰੀ ਤਰ੍ਹਾਂ ਤੌਬਾ ...
ਅਮਰਕੋਟ, 24 ਫਰਵਰੀ (ਗੁਰਚਰਨ ਸਿੰਘ ਭੱਟੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਤਰਨ ਤਾਰਨ ਵਿਖੇ 27 ਫਰਵਰੀ ਨੂੰ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਰੋਸ ਰੈਲੀ ਇਕੱਠ ਪੱਖੋਂ ਜਿਥੇ ਇਤਿਹਾਸ ...
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੀਆਂ ਨੀਤੀਆਂ ਵਿਰੁੱਧ ਹੋਣ ਵਾਲੀ 27 ਫਰਵਰੀ 2020 ਦੀ ਰੈਲੀ ਨਵਾਂ ਮੀਲ ਪੱਥਰ ਸਾਬਿਤ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਕਬਾਲ ਸਿੰਘ ਸੰਧੂ ਸਾਬਕਾ ਮੈਂਬਰ ਐਸ.ਐਸ. ਬੋਰਡ ...
ਸ਼ਾਹਬਾਜ਼ਪੁਰ, 24 ਫਰਵਰੀ (ਪਰਦੀਪ ਬੇਗੇਪੁਰ)- ਸ਼੍ਰੋਮਣੀ ਅਕਾਲੀ ਦਲ ਵਲੋਂ 27 ਫਰਵਰੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਤਰਨ ਤਾਰਨ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ ਰੈਲੀ ਵਿਰੋਧੀਆਂ ਦੇ ਸਭ ਭਰਮ ਭੁਲੇਖੇ ਦੂਰ ਕਰ ...
ਝਬਾਲ, 24 ਫਰਵਰੀ (ਸੁਖਦੇਵ ਸਿੰਘ)- ਸੱਤਾ 'ਤੇ ਕਾਬਜ ਹੋਈ ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਚੋਣ ਮਨੋਰਥ ਪੱਤਰ ਜਾਰੀ ਕਰਕੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਹਾਲੇ ਤੱਕ ਬੂਰ ਨਹੀਂ ਪਿਆ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਝਬਾਲ ਦੇ ਸਾਬਕਾ ...
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਅਦਾਲਤ ਵਿਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਵਲੋਂ 28 ਵਿਅਕਤੀਆਂ ਨੂੰ ਭਗੌੜਾ ਐਲਾਨਿਆ ਗਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਜਰਨੈਲ ਸਿੰਘ ਪੁੱਤਰ ਪਿਆਰਾ ਸਿੰਘ, ਸੁੱਖਾ ਸਿੰਘ ਪੁੱਤਰ ਜਰਨੈਲ ਸਿੰਘ, ...
ਤਰਨ ਤਾਰਨ, 24 ਫਰਵਰੀ (ਪਰਮਜੀਤ ਜੋਸ਼ੀ)- ਪੰਜਾਬ ਸਕੂਲ ਸਿੱਖਿਆ ਬੋਰਡ ਆਪਣੇ ਕੀਤੇ ਕਾਰਨਾਮਿਆਂ ਕਰਕੇ ਅਕਸਰ ਹੀ ਸੁਰਖੀਆਂ 'ਚ ਰਹਿੰਦਾ ਹੈ | ਹਾਲ ਦੀ ਘੜੀ ਵਿਚ ਹੀ ਹੋਣ ਜਾ ਰਹੀਆਂ ਦਸਵੀਂ, ਬਾਰਵੀਂ ਦੀਆਂ ਪ੍ਰੀਖਿਆਵਾਂ ਵਿਚ ਬੋਰਡ ਨੇ ਇਸ ਸਾਲ ਵੀ ਪ੍ਰੀਖਿਆ ਕੇਂਦਰ ਆਪਣੇ ...
ਪੱਟੀ, 24 ਫਰਵਰੀ (ਅਵਤਾਰ ਸਿੰਘ ਖਹਿਰਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਨਿਰੋਲ ਸੇਵਾ ਸੰਸਥਾ ਮੁਕਤਸਰ ਸਾਹਿਬ ਵਲੋਂ 22 ਫਰਵਰੀ ਤੋਂ 7 ਮਾਰਚ ਤੱਕ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ...
ਅਮਰਕੋਟ, 24 ਫਰਵਰੀ (ਗੁਰਚਰਨ ਸਿੰਘ ਭੱਟੀ) - ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਆਉਂਦੇ ਪਿੰਡ ਵਲਟੋਹਾ ਵਿਖੇ ਪਿੰਡ ਦੀ ਭਲਾਈ ਲਈ ਬਣੀ ਸੰਸਥਾ ਵਲਟੋਹਾ ਚੈਰੀਟੇਬਲ ਫਾਊਾਡੇਸ਼ਨ ਵਲੋਂ ਪਿੰਡ ਦੇ ਸਾਰੇ ਰਾਹਾਂ 'ਤੇ ਮੁੱਖ ਸੜਕਾਂ ਉਪਰ ਸਾਈਨ ਬੋਰਡ ਤੇ ਤਿੱਖੇ ਮੋੜਾਂ ...
ਤਰਨ ਤਾਰਨ, 24 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਅਤੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ...
ਤਰਨ ਤਾਰਨ, 24 ਫਰਵਰੀ (ਲਾਲੀ ਕੈਰੋਂ)- ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੁਪਿੰਦਰਪਾਲ ਸਿੰਘ ਲੌਹਕਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਵੈਟਨਰੀ ਇੰਸਪੈਕਟਰਾਂ ਵਲੋਂ ਵਾਧੂ ਚਾਰਜਾਂ ਅਤੇ ...
ਮੀਆਂਵਿੰਡ, 24 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਮੀਆਂਵਿੰਡ ਵਿਖੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋ ਆਪਣੇ ਪਿਤਾ ਸਵ: ਮਾਸਟਰ ਮਹਿੰਦਰ ਸਿੰਘ ਦੀ ਯਾਦ ਵਿਚ 14ਵਾਂ ਸਾਲਾਨਾ ਕਬੱਡੀ ਕੱਪ ਤੇ ਸਭਿਆਚਾਰਕ ਮੇਲਾ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਦੇ ...
ਖਡੂਰ ਸਾਹਿਬ, 24 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਅਕਾਲੀ ਦਲ ਦੀ 27 ਫਰਵਰੀ ਨੂੰ ਕਰਵਾਈ ਜਾ ਰਹੀ ਰੋਸ ਰੈਲੀ ਸਬੰਧੀ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਕੌਮੀ ਜਥੇਬੰਧਕ ਸਕੱਤਰ ਅਕਾਲੀ ਦਲ ਦੀ ਅਗਵਾਈ ਹੇਠ ਚੋਣਵੇਂ ਅਕਾਲੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਖਡੂਰ ਸਾਹਿਬ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX