ਤਾਜਾ ਖ਼ਬਰਾਂ


ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  1 minute ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  4 minutes ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  15 minutes ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  22 minutes ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  50 minutes ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  about 1 hour ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  about 1 hour ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  about 1 hour ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਪੁਲਿਸ ਪਾਰਟੀ ਨੇ ਘਰ ਜਾ ਕਿ ਮਨਾਇਆ ਬੱਚਿਆਂ ਦਾ ਜਨਮ ਦਿਨ
. . .  about 1 hour ago
ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੀ ਪੁਲਿਸ ਪਾਰਟੀ ਨੇ ਪਿੰਡ ਬਰਵਾਲੀ ਕਲਾਂ ਵਿਖੇ ਸ੍ਰੀ ਸੁਚਿੰਦਰ...
ਬਾਬਾ ਬਕਾਲਾ ਸਾਹਿਬ 'ਚ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 5 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  1 minute ago
ਬਾਬਾ ਬਕਾਲਾ ਸਾਹਿਬ, 29 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਸਬ ਡਵੀਜ਼ਨ...
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਲਾਇਆ ਸਬ ਡਿਵੀਜ਼ਨ ਅੱਗੇ ਧਰਨਾ
. . .  about 2 hours ago
ਬਿਜਲੀ ਸਪਲਾਈ ਠੱਪ, ਖਪਤਕਾਰ 'ਚ ਮੱਚੀ ਹਾਹਾਕਾਰ
. . .  about 2 hours ago
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਲਾਇਆ ਧਰਨਾ
. . .  about 2 hours ago
ਗੁਰੂ ਹਰਸਹਾਏ, 29 ਮਈ (ਕਪਿਲ ਕੰਧਾਰੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਅੱਜ ਥਾਣਾ ਗੁਰੂ ਹਰਸਹਾਏ...
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (ਏਕਤਾ) ਵੱਲੋਂ ਕੀਤਾ ਗਿਆ ਅਰਥੀ ਫ਼ੂਕ ਮੁਜ਼ਾਹਰਾ
. . .  about 2 hours ago
ਨਾਭਾ, 29 ਮਈ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (ਏਕਤਾ) ਬਲਾਕ ਨਾਭਾ ਵੱਲੋਂ ਬਲਾਕ ਪ੍ਰਧਾਨ ...
ਪਠਾਨਕੋਟ 'ਚ ਸਿਹਤਯਾਬ ਹੋਏ ਕੋਰੋਨਾ ਦੇ ਦੋ ਮਰੀਜ਼
. . .  about 2 hours ago
ਪਠਾਨਕੋਟ, 29 ਮਈ (ਸੰਧੂ) - ਪਠਾਨਕੋਟ ਦੇ ਚਿੰਤਪੁਰਨੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ...
ਸਿਰਸਾ ਨੇ ਐਮਾਜ਼ਾਨ ਅਤੇ ਡਾਇਰੈਕਟਰਾਂ ਨੂੰ ਜਾਰੀ ਕੀਤਾ ਕਾਨੂੰਨੀ ਨੋਟਿਸ
. . .  about 2 hours ago
ਨਵੀਂ ਦਿੱਲੀ, 29 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਮਾਜ਼ਾਨ ਅਤੇ...
2 ਜੂਨ ਤੱਕ ਪੁਲਿਸ ਰਿਮਾਂਡ 'ਤੇ ਹੈਰੋਇਨ ਤਸਕਰੀ ਮਾਮਲੇ 'ਚ ਗ੍ਰਿਫ਼ਤਾਰ ਚੀਤਾ
. . .  about 2 hours ago
ਐੱਸ.ਏ.ਐੱਸ. ਨਗਰ, 29 ਮਈ (ਕੇ.ਐੱਸ. ਰਾਣਾ)- ਸਰਹੱਦੋਂ ਪਾਰ ਲਿਆਂਦੀ ਗਈ 532 ਕਿੱਲੋ ਹੈਰੋਇਨ ਤਸਕਰੀ ਮਾਮਲੇ...
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲਿਆਂ ਦੀ ਪੁਸ਼ਟੀ
. . .  about 3 hours ago
ਅੰਮ੍ਰਿਤਸਰ, 29 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 5 ਮਾਨਾਂਵਾਲਾ ਬਲਾਕ, 5 ਬਾਬਾ ਬਕਾਲਾ, ਇੱਕ ਸ਼ਹਿਰੀ ਖੇਤਰ ਤੇ ਇੱਕ ਨਿੱਜੀ...
ਜਲੰਧਰ 'ਚ ਕੋਰੋਨਾ ਦੇ 7 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 3 hours ago
ਜਲੰਧਰ, 29 ਮਈ (ਐਮ.ਐੱਸ ਲੋਹੀਆ) - ਜਲੰਧਰ 'ਚ ਕੋਰੋਨਾ ਦੇ 7 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 246 ਹੋ ਗਈ ਹੈ। ਇਨ੍ਹਾਂ 'ਚ ਜਲੰਧਰ ਹਾਈਟ ਦੇ ਰਹਿਣ ਵਾਲੇ 35-35 ਸਾਲ ਦੇ ਔਰਤ ਅਤੇ ਮਰਦ, ਨਿਊ ਮਾਡਲ ਹਾਊਸ ਦੀ ਰਹਿਣ ਵਾਲੀ 35 ਸਾਲ ਦੀ ਔਰਤ, ਨਿਊ ਜਵਾਹਰ ਨਗਰ ਦੀ ਰਹਿਣ ਵਾਲੀ 31 ਸਾਲ ਦੀ ਔਰਤ...
ਰਜਵਾਹੇ ਦੇ ਓਵਰ ਫਲੋ ਹੋਣ ਕਾਰਨ ਬਠਿੰਡਾ-ਫਿਰੋਜ਼ਪੁਰ ਰੇਲਵੇ ਟਰੈਕ 'ਤੇ ਚੜਿਆ ਪਾਣੀ
. . .  about 3 hours ago
ਬਠਿੰਡਾ, 29 ਮਈ(ਨਾਇਬ ਸਿੱਧੂ)- ਬਠਿੰਡਾ ਦੇ ਐਨ.ਐਫ.ਐਲ ਫ਼ੈਕਟਰੀ ਕੋਲ ਰਜਵਾਹੇ ਦੇ ਪੁਲ 'ਚ ਝੱਖੜ ਕਾਰਨ ਦਰਖਤ ਟੁੱਟ ...
ਸੀ.ਪੀ.ਆਈ ਐਮ ਐਲ ਨਿਊ ਡੈਮੋਕਰੇਸੀ ਵੱਲੋਂ ਅਰਥੀ ਫੂਕ ਮੁਜ਼ਾਹਰਾ
. . .  about 3 hours ago
ਬਲਾਚੌਰ, 29 ਮਈ (ਦੀਦਾਰ ਸਿੰਘ ਬਲਾਚੌਰੀਆ)- ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ...
ਦੋਰਾਹਾ ਦੇ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਸ਼ਹਿਰ 'ਚ ਸਹਿਮ ਦਾ ਮਾਹੌਲ
. . .  about 4 hours ago
ਦੋਰਾਹਾ, 29 ਮਈ (ਜਸਵੀਰ ਝੱਜ)- ਡੀ.ਐੱਸ.ਪੀ. ਪਾਇਲ ਹਰਦੀਪ ਸਿੰਘ ਚੀਮਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਤੇਜ ਹਨੇਰੀ ਨਾਲ ਬਨੇਰਾ ਟੁੱਟ ਕੇ ਡਿੱਗਣ ਕਾਰਨ ਗਲੀ 'ਚ ਸਾਈਕਲ ਚਲਾ ਰਹੇ ਲੜਕੇ ਦੀ ਮੌਤ
. . .  about 4 hours ago
ਬਰਨਾਲਾ, 29 ਮਈ (ਧਰਮਪਾਲ ਸਿੰਘ)- ਸ਼ਹੀਦ ਭਗਤ ਸਿੰਘ ਨਗਰ ਬਰਨਾਲਾ ਵਿਖੇ ਲੰਘੀ ਰਾਤ ਹੋਈ ਬਰਸਾਤ ਤੇ...
ਸਹੁਰੇ ਨੇ ਨੂੰਹ ਨੂੰ ਮਾਰੀ ਗੋਲੀ, ਮੌਕੇ 'ਤੇ ਹੋਈ ਮੌਤ
. . .  41 minutes ago
ਗੁਰੂ ਹਰਸਹਾਏ, 29 ਮਈ (ਕਪਿਲ ਕੰਧਾਰੀ)- ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਪਠਾਣਾਂ ਵਾਲੇ ਝੁੱਗੇ ਵਿਖੇ ਅੱਜ ਇਕ ਸਹੁਰੇ ਵੱਲੋਂ ਆਪਣੀ ਨੂੰਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਚੇਤ ਸੰਮਤ 552
ਿਵਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਚੰਡੀਗੜ੍ਹ + ਰੋਪੜ + ਪਟਿਆਲਾ + ਫ਼ਤਿਹਗੜ੍ਹ

ਹਰਿਆਣਾ 'ਚ ਪ੍ਰਵਾਸੀ ਕਾਮਿਆਂ ਲਈ ਸੇਫ਼ ਕੈਂਪ ਬਣਾਏ ਜਾਣ - ਖੱਟਰ

ਚੰਡੀਗੜ੍ਹ, 28 ਮਾਰਚ (ਐਨ.ਐਸ.ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਲਾਕਡਾਊਨ ਸਮੇਂ ਦੌਰਾਨ ਪ੍ਰਵਾਸੀ ਕਾਮਿਆਂ ਲਈ ਜ਼ਿਲਿ੍ਹਆਂ ਵਿਚ ਸੇਫ਼ ਕੈਂਪ ਬਣਾ ਕੇ ਠਹਿਰਣ ਅਤੇ ਭੋਜਨ ਦੀ ਵਿਵਸਥਾ ਕੀਤੀ ਜਾਵੇ | ਇਸ ਦੇ ਨਾਲ ਹੀ ਸੇਫ਼ ਕੈਂਪਾਂ ਵਿਚ ਇਨ੍ਹਾਂ ਕਾਮਿਆਂ ਦੇ ਸਿਹਤ ਦੀ ਜਾਂਚ ਕੀਤੀ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਕੋਰੋਨਾ ਵਾਇਰਸ ਹੋਇਆ ਹੈ ਤਾਂ ਉਸ ਦੀ ਸਮੇਂ ਰਹਿੰਦ ਜਾਂਚ ਹੋ ਸਕੇ ਅਤੇ ਉਸ ਨੂੰ ਕੋਾਰਨਟਾਇਨ ਕੀਤਾ ਜਾ ਸਕੇ | ਮੁੱਖ ਮੰਤਰੀ ਨੇ ਇਹ ਆਦੇਸ਼ ਅੱਜ ਇੱਥੇ ਸੀਨੀਅਰ ਅਧਿਕਾਰੀਆਂ ਨਾਲ ਸੰਕਟ ਤਾਲਮੇਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਦਿੱਤੇ | ਇਸ ਤੋਂ ਇਲਾਵਾ, ਖ਼ਾਸ ਮੈਡੀਕਲ ਕੈਂਪ ਲਗਾ ਕੇ ਇੰਨ੍ਹਾਂ ਕਾਮਿਆਂ ਨੂੰ ਮੈਡੀਕਲ ਜਾਂਚ ਦੀ ਸਹੂਲਤ ਦਿੱਤੀ ਜਾਵੇ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਾਇਆ ਜਾ ਸਕੇ | ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀ ਆਪਣੇ-ਆਪਣੇ ਜ਼ਿਲਿ੍ਹਆਂ ਵਿਚ ਉਦਯੋਗਪਤੀਆਂ ਨੂੰ ਅਪੀਲ ਕਰਨ ਕਿ ਉਹ ਉਨ੍ਹਾਂ ਦੇ ਕਾਰਖ਼ਾਨਿਆਂ ਅਤੇ ਉਦਯੋਗਿਕ ਇਕਾਈਆਂ ਵਿਚ ਕੰਮ ਕਰਨ ਵਾਲੇ ਕਾਮਿਆਂ ਦੇ ਰਹਿਣ ਅਤੇ ਭੋਜਨ ਦੀ ਵਿਵਸਥਾ ਕਰਨ ਅਤੇ ਕਾਮਿਆਂ ਨੂੰ ਕਿਸੇ ਵੀ ਹਾਲ ਵਿਚ ਜਾਣ ਲਈ ਨਾ ਕਹਿਣ | ਉਨ੍ਹਾਂ ਗ਼ਰੀਬ ਲੋਕਾਂ ਲਈ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ ਕਿ ਜੋ ਲਾਭਕਾਰੀ ਮੁੱਖ ਮੰਤਰੀ ਪਰਿਵਾਰ ਸਮਰਿਧੀ ਯੋਜਨਾ ਅਤੇ ਨਿਰਮਾਣ ਕਾਮੇ ਬੋਰਡ ਸੂਚੀ ਵਿਚ ਸ਼ਾਮਿਲ ਨਹੀਂ ਹਨ, ਅਜਿਹੇ ਲੋਕਾਂ ਦੇ ਰਜਿਸਟਰੇਸ਼ਨ ਦੇ ਕੰਮ ਵਿਚ ਤੇਜ਼ੀ ਲਿਆਈ ਜਾਵੇ ਤਾਂ ਜੋ ਇਨ੍ਹਾਂ ਲੋਕਾਂ ਨੂੰ 1000 ਰੁਪਏ ਪ੍ਰਤੀ ਹਫ਼ਤਾ ਦੀ ਮਾਲੀ ਮਦਦ ਦਿੱਤੀ ਜਾ ਸਕੇ | ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਇਕ ਧਾਰਮਿਕ ਨਗਰ ਹੈ ਅਤੇ ਕਈ ਸੰਤ ਅਤੇ ਸਾਧੂ ਪਹਿਲਾਂ ਤੋਂ ਉੱਥੇ ਰਹਿ ਰਹੇ ਹਨ, ਇਸ ਲਈ ਉਨ੍ਹਾਂ ਲਈ ਯੋਗ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ | ਜ਼ਿਲਿ੍ਹਆਂ ਵਿਚ ਰਾਸ਼ਨ ਦੀਆਂ ਦੁਕਾਨਾਂ ਖੁੱਲ੍ਹੀਆਂ ਹਨ ਇਹ ਚੰਗੀ ਗੱਲ ਹੈ, ਪਰ ਬਾਜ਼ਾਰ ਵਿਚ ਭੀੜ ਨੂੰ ਘੱਟ ਰੱਖਣ ਲਈ ਅਤੇ ਸੋਸ਼ਲ ਡਿਸਟੇਂਸਿੰਗ ਦੇ ਮਾਪਦੰਡਾਂ ਦੀ ਪਾਲਣਾ ਯਕੀਨੀ ਕਰਦੇ ਹੋਏ ਹਰੇਕ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਦੀ ਥਾਂ, ਸਪਲਾਈ ਨੂੰ ਮਜ਼ਬੂਤ ਕਰਕੇ ਘਰਾਂ 'ਤੇ ਵੰਡ ਕਰਨ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਗੁਆਂਢੀ ਰਾਜਾਂ ਤੋਂ ਆਉਣ ਵਾਲੀਆਂ ਸਬਜ਼ੀਆਂ ਅਤੇ ਹੋਰ ਲੋੜੀਂਦੀ ਚੀਜ਼ਾਂ ਦੀ ਬਿਨਾਂ ਰੁਕਾਵਟ ਆਵਾਜਾਈ ਵੀ ਯਕੀਨੀ ਕੀਤੀ ਜਾਵੇ |

ਪਿੰਡ ਲਾਂਡਰਾਂ ਨੇੜੇ ਗੰਦੇ ਨਾਲੇ ਦੇ ਪਾਣੀ 'ਚ ਸਬਜ਼ੀਆਂ ਧੋ ਕੇ ਲੋਕਾਂ ਦੀ ਸਿਹਤ ਨਾਲ ਕੀਤਾ ਜਾ ਰਿਹੈ ਖਿਲਵਾੜ

ਐੱਸ. ਏ. ਐੱਸ. ਨਗਰ, 28 ਮਾਰਚ (ਕੇ. ਐੱਸ. ਰਾਣਾ)-ਇਕ ਪਾਸੇ ਜਿਥੇ ਪੂਰੀ ਦੁਨੀਆਂ ਅੰਦਰ ਕੋਰੋਨਾ ਵਾਇਰਸ ਮਹਾਂਮਾਰੀ ਨੇ ਤਬਾਹੀ ਮਚਾ ਰੱਖੀ ਗਈ ਹੈ, ਉਥੇ ਹੀ ਕੁਝ ਲੋਕ ਅਜਿਹੇ ਵੀ ਹਨ, ਜੋ ਕਿ ਅਜਿਹੇ ਨਾਜੁਕ ਸਮੇਂ 'ਚ ਵੀ ਆਪਣੇ ਨਿੱਜੀ ਮੁਫ਼ਾਦਾਂ ਲਈ ਲੋਕਾਂ ਦੀ ਸਿਹਤ ਨਾਲ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਖੋਲ੍ਹਣ ਤੇ ਮਾਮਲਾ ਦਰਜ

ਰਾਜਪੁਰਾ, 28 ਮਾਰਚ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਕਰਫਿਊ ਦੌਰਾਨ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਸ਼ਰਾਬ ਦਾ ਠੇਕਾ ਖੋਲ੍ਹਣ ਦੇ ਦੋਸ਼'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਪੁਲਿਸ ਨੇ ਆਵਾਰਾਗਰਦੀ ਕਰਨ ਦੇ ਦੋਸ਼ 'ਚ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਮਾਰ ਹੇਠ ਆਇਆ ਖੁੰਬ ਕਾਰੋਬਾਰ

ਲਾਲੜੂ, 28 ਮਾਰਚ (ਰਾਜਬੀਰ ਸਿੰਘ)-ਕੋਰੋਨਾ ਵਾਇਰਸ ਦਾ ਅਸਰ ਹੁਣ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ 'ਤੇ ਵੀ ਪੈਣਾ ਸ਼ੁਰੂ ਹੋ ਗਿਆ | ਖੁੰਭ ਉਤਪਾਦਕ ਵੀ ਇਸ ਵਾਇਰਸ ਦੀ ਮਾਰ ਹੇਠ ਆ ਗਏ ਹਨ, ਜਿਸ ਸਬੰਧੀ ਗੱਲਬਾਤ ਕਰਦਿਆਂ ਪਿੰਡ ਮਲਕਪੁਰ ਵਿਖੇ ਖੁੰਭਾਂ ਦਾ ਉਤਪਾਦਨ ਕਰਨ ...

ਪੂਰੀ ਖ਼ਬਰ »

ਕੋਰੋਨਾ ਕਰਫ਼ਿਊ ਦੌਰਾਨ ਹਿਮਾਚਲ ਪ੍ਰਦੇਸ਼ ਤੋਂ ਨੰਗਲ 'ਚ ਪਹੰੁਚੇ ਦਰਜਨਾਂ ਪ੍ਰਵਾਸੀ ਮਜ਼ਦੂਰ

ਨੰਗਲ, 28 ਮਾਰਚ (ਪ੍ਰੀਤਮ ਸਿੰਘ ਬਰਾਰੀ)-ਕੇਂਦਰ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਵਿਚ ਕੀਤੇ ਲਾਕ ਡਾਊਨ ਅਤੇ ਪੰਜਾਬ ਵਿਚ ਲੱਗੇ ਕਰਫ਼ਿਊ ਦੌਰਾਨ ਇਕ ਪਾਸੇ ਤਾਂ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਆਪਣੇ ਘਰ ਤੋਂ ਬਾਹਰ ਨਾ ਨਿਕਲਣ ਲਈ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀ ਐਮਰਜੈਂਸੀ 'ਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਦੇ ਨਿਯਮਾਂ ਦੀ ਉਲੰਘਣਾ

ਰੂਪਨਗਰ, 28 ਮਾਰਚ (ਸਤਨਾਮ ਸਿੰਘ ਸੱਤੀ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਜਿਥੇ ਅੱਜ ਪੂਰੀ ਦੁਨੀਆ 'ਚ ਸਮਾਜਿਕ ਫ਼ਾਸਲੇ ਨੂੰ ਰੋਕਣ ਦੀਆਂ ਦੁਹਾਈਆਂ ਪਾਈਆਂ ਜਾ ਰਹੀਆਂ ਹਨ ਅਤੇ ਪੰਜਾਬ ਵਿਚ ਲੋਕ ਕਰਫ਼ਿਊ ਲਾ ਕੇ 6 ਦਿਨਾਂ ਤੋਂ ਘਰਾਂ 'ਚ ਡੱਕੇ ਹੋਏ ਹਨ, ਉਥੇ ...

ਪੂਰੀ ਖ਼ਬਰ »

ਕਰਫ਼ਿਊ 'ਚ ਡਿਊਟੀ ਦੌਰਾਨ ਸਹਾਇਕ ਥਾਣੇਦਾਰ ਦੀ ਮੌਤ

ਸਮਾਣਾ, 28 ਮਾਰਚ (ਹਰਵਿੰਦਰ ਸਿੰਘ ਟੋਨੀ)-ਪੁਲਿਸ ਦੀ ਸਖ਼ਤ ਡਿਊਟੀ ਦੇ ਚੱਲਦਿਆਂ ਥਾਣਾ ਸਦਰ 'ਚ ਤੈਨਾਤ ਸਹਾਇਕ ਥਾਣੇਦਾਰ ਮੀਆਂ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਉਪ ਕਪਤਾਨ ਪੁਲਿਸ ਜਸਵੰਤ ਸਿੰਘ ਮਾਂਗਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਝਗੜੇ ਦੌਰਾਨ ਚੱਲੇ ਚਾਕੂ, ਇਕ ਜ਼ਖ਼ਮੀ

ਚੰਡੀਗੜ੍ਹ, 28 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਇੰਡਸਟਰੀਅਲ ਏਰੀਆ ਦੇ ਇਲਾਕੇ ਵਿਚ ਹੋਏ ਝਗੜੇ ਦੌਰਾਨ ਇਕ ਵਿਅਕਤੀ ਚਾਕੂ ਲੱਗਣ ਕਾਰਨ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਕਾਲੋਨੀ ਨੰਬਰ ਚਾਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ 'ਤੇ ਮੁਕੱਦਮਾ ਦਰਜ

ਖਮਾਣੋਂ, 28 ਮਾਰਚ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਵਿਅਕਤੀ 'ਤੇ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਦੇ ਕਥਿਤ ਦੋਸ਼ 'ਤੇ ਇਕ ਵਿਅਕਤੀ ਿਖ਼ਲਾਫ਼ ਅੰਡਰ ਸੈਕਸ਼ਨ 188 ਤਹਿਤ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਸਪਿੰਦਰ ਸਿੰਘ ...

ਪੂਰੀ ਖ਼ਬਰ »

ਬਿਨਾਂ ਬੇਸਿਕ ਕਿੱਟਾਂ ਤੋਂ ਹੀ ਕੰਮ ਕਰ ਰਹੇ ਨੇ 108 ਨੰਬਰ ਐਾਬੂਲੈਂਸਾਂ ਦੇ ਮੁਲਾਜ਼ਮ

ਖਰੜ, 28 ਮਾਰਚ (ਜੰਡਪੁਰੀ)- ਕੋਰੋਨਾ ਵਾਇਰਸ ਦੇ ਖ਼ੌਫ਼ ਦੌਰਾਨ ਲੋਕਾਂ ਦੀ ਸੇਵਾ 'ਚ ਜੁਟੇ 108 ਨੰਬਰ ਐਾਬੂਲੈਂਸਾਂ ਦੇ ਕਰਮਚਾਰੀ ਆਪਣੀ ਤੇ ਆਪਣੇ ਪਰਿਵਾਰਾਂ ਦੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਬਿਨਾਂ ਬੇਸਿਕ ਕਿੱਟਾਂ ਤੋਂ ਡਿਊਟੀ ਕਰਨ ਲਈ ਮਜ਼ਬੂਰ ਹਨ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਹੁਕਮ ਰੱਦ ਕਰਨ ਲਈ ਪਟੀਸ਼ਨ 'ਤੇ ਹਾਈਕੋਰਟ ਵਲੋਂ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਚੰਡੀਗੜ੍ਹ ਦੇ ਲੋਕ ਪਾਬੰਦੀਆਂ ਮੰਨਣ ਲੱਗੇ ਤਾਂ ਕਰਫ਼ਿਊ 'ਚ ਦੇ ਦਿੱਤੀ ਢਿੱਲ

ਚੰਡੀਗੜ੍ਹ, 28 ਮਾਰਚ (ਸੁਰਜੀਤ ਸਿੰਘ ਸੱਤੀ)- ਕੋਰੋਨਾ ਵਾਇਰਸ ਕਰਕੇ ਚੰਡੀਗੜ੍ਹ 'ਚ ਲਗਾਏ ਕਰਫ਼ਿਊ 'ਚ ਸਨਿਚਰਵਾਰ ਤੋਂ ਅਗਲੇ ਹੁਕਮਾਂ ਤਕ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤਕ ਦੁਕਾਨਾਂ ਖੋਲ੍ਹਣ ਅਤੇ ਇਕ ਘਰ 'ਚੋਂ ਇਕ ਬੰਦੇ ਨੂੰ ਖ਼ਰੀਦਦਾਰੀ ਕਰਨ ਲਈ ਮਾਰਕੀਟ ਆਉਣ ਦੀ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਲੋਕ ਪਾਬੰਦੀਆਂ ਮੰਨਣ ਲੱਗੇ ਤਾਂ ਕਰਫ਼ਿਊ 'ਚ ਦੇ ਦਿੱਤੀ ਢਿੱਲ

ਚੰਡੀਗੜ੍ਹ, 28 ਮਾਰਚ (ਸੁਰਜੀਤ ਸਿੰਘ ਸੱਤੀ)- ਕੋਰੋਨਾ ਵਾਇਰਸ ਕਰਕੇ ਚੰਡੀਗੜ੍ਹ 'ਚ ਲਗਾਏ ਕਰਫ਼ਿਊ 'ਚ ਸਨਿਚਰਵਾਰ ਤੋਂ ਅਗਲੇ ਹੁਕਮਾਂ ਤਕ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤਕ ਦੁਕਾਨਾਂ ਖੋਲ੍ਹਣ ਅਤੇ ਇਕ ਘਰ 'ਚੋਂ ਇਕ ਬੰਦੇ ਨੂੰ ਖ਼ਰੀਦਦਾਰੀ ਕਰਨ ਲਈ ਮਾਰਕੀਟ ਆਉਣ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਵਾਈਆਂ, ਕਰਿਆਨਾ ਤੇ ਡਿਪਾਰਟਮੈਂਟਲ ਸਟੋਰਾਂ ਦੀਆਂ ਹੋਰ ਸੂਚੀਆਂ ਜਾਰੀ

ਪਟਿਆਲਾ, 28 ਮਾਰਚ (ਜਸਪਾਲ ਸਿੰਘ ਢਿੱਲੋਂ)-ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਲੋੜੀਂਦੀਆਂ ਘਰੇਲੂ ਵਸਤਾਂ ਸਪਲਾਈ ਕਰਨ ਲਈ ਜਾਰੀ ਕੀਤੇ ਫੋਨ ਨੰਬਰਾਂ 'ਤੇ ਫੋਨ ਕਾਲਾਂ ਦੀ ਭਾਰੀ ਆਮਦ ਦੇ ਮੱਦੇਨਜ਼ਰ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕੱਢਦਿਆਂ ...

ਪੂਰੀ ਖ਼ਬਰ »

ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਣ ਵਾਲੇ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ

ਮੰਡੀ ਗੋਬਿੰਦਗੜ੍ਹ, 28 ਮਾਰਚ (ਬਲਜਿੰਦਰ ਸਿੰਘ)-ਥਾਣਾ ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਇਕ ਅਜਿਹੇ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ ਜੋ ਕਿ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਨਾਲ ਨਿਪਟਣ ਲਈ ਪੰਜਾਬ ਵਿਚ ਲਗਾਏ ਕਰਫ਼ਿਊ ਦੌਰਾਨ ਆਮ ਲੋਕਾਂ ਤੱਕ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸਿਵਲ ਹਸਪਤਾਲ ਵਿਖੇ ਕੀਤੇ ਗਏ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰੂਪਨਗਰ/ਭਰਤਗੜ੍ਹ, 28 ਮਾਰਚ (ਸਤਨਾਮ ਸਿੰਘ ਸੱਤੀ, ਜਸਵੀਰ ਸਿੰਘ ਬਾਵਾ)-ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ ਨਾਲ ਵਿਸ਼ੇਸ਼ ਤੌਰ ਤੇ ਬੈਠਕ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਈ. ਪਾਸ ਜਾਰੀ ਕਰਨ ਲਈ 5 ਅਧਿਕਾਰੀ ਨਾਮਜ਼ਦ-ਡੀ. ਸੀ. ਰੂਪਨਗਰ

ਰੂਪਨਗਰ, 28 ਮਾਰਚ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹਾ ਨਿਵਾਸੀਆਂ ਦੀ ਸਹੂਲਤ ਦੇ ਲਈ ਕਰਫ਼ਿਊ ਸਬੰਧੀ ਈ-ਪਾਸ ਜਾਰੀ ਕਰਨ ਲਈ 5 ਅਧਿਕਾਰੀ ਅਧਿਕਾਰਤ ਕੀਤੇ ਗਏ ਹਨ¢ ਇਹ ਪਾਸ ਕੇਵਲ ਉਨ੍ਹਾਾ ਨੂੰ ਜਾਰੀ ਕੀਤੇ ਜਾਣਗੇ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ 'ਚ ਅੱਜ ਤੱਕ ਕੋਈ ਕੋਰੋਨਾ ਦਾ ਮਾਮਲਾ ਨਹੀਂ-ਸਿਵਲ ਸਰਜਨ

ਰੂਪਨਗਰ, 28 ਮਾਰਚ (ਸਤਨਾਮ ਸਿੰਘ ਸੱਤੀ)- ਜ਼ਿਲ•ਾ ਰੂਪਨਗਰ ਵਿਚ ਕੋਵਿਡ-19 (ਕੋਰੋਨਾ ਵਾਇਰਸ) ਦਾ ਅੱਜ ਤੱਕ ਕੋਈ ਵੀ ਮਾਮਲਾ ਨਹੀਂ ਹੈ | ਅੱਜ ਤੱਕ 14 ਸ਼ੱਕੀ ਮਰੀਜ਼ਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਸਨ ਜੋ ਸਾਰੇ ਦੇ ਸਾਰਿਆਂ ਦੀ ਜਾਂਚ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ ਹਨ | ...

ਪੂਰੀ ਖ਼ਬਰ »

ਮੁਰਦੇ ਦਾ ਸਸਕਾਰ ਕਰਨ ਗਏ 35 ਜਣੇ ਡੂਮਣੇ ਨੇ ਡੰਗੇ

ਰੂਪਨਗਰ, 28 ਮਾਰਚ (ਸਤਨਾਮ ਸਿੰਘ ਸੱਤੀ)-ਰੂਪਨਗਰ ਨੇੜਲੇ ਪਿੰਡ ਮਾਜਰੀ ਠੇਕੇਦਾਰਾਂ 'ਚ ਅੱਜ ਸ਼ਾਮੀਂ ਇੰਕ ਮੁਰਦੇ ਨੂੰ ਸ਼ਮਸ਼ਾਨਘਾਟ 'ਚ ਲੈ ਕੇ ਪੁੱਜੇ 35 ਦੇ ਕਰੀਬ ਵਿਅਕਤੀ ਡੂਮਣੇ ਦੀਆਂ ਮੱਖੀਆਂ ਨੇ ਬੁਰੀ ਤਰ੍ਹਾਂ ਡੰਗ ਦਿੱਤੇ ਜੋ ਮੌਕੇ ਤੋਂ ਮੁਰਦਾ ਛੱਡ ਕੇ ਭੱਜ ਗਏ ...

ਪੂਰੀ ਖ਼ਬਰ »

ਘਰ-ਘਰ ਰਾਸ਼ਨ ਪਹੁੰਚਾਉਣ ਵਾਲੇ ਵਲੰਟੀਅਰਾਂ ਨੂੰ ਲੋਕ ਸਹਿਯੋਗ ਦੇਣ-ਢਿੱਲੋਂ

ਰੂਪਨਗਰ, 28 ਮਾਰਚ (ਸਤਨਾਮ ਸਿੰਘ ਸੱਤੀ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਪਿਛਲੇ 6 ਦਿਨ ਤੋਂ ਕਰਫ਼ਿਊ ਕਾਰਨ ਘਰਾਂ 'ਚ ਡੱਕੇ ਲੋਕਾਂ ਨੂੰ ਜ਼ਰੂਰੀ ਸਾਮਾਨ ਦੀ ਘਰ-ਘਰ ਪਹੁੰਚ ਕਰਨ ਲਈ ਕਲੱਬਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਦਰਜਨਾਂ ਨੌਜਵਾਨਾਂ ਨੇ ਜ਼ਿੰਮੇਵਾਰੀ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ 'ਤੇ ਚੋਰੀ

ਸ੍ਰੀ ਅਨੰਦਪੁਰ ਸਾਹਿਬ, 28 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ ਸਥਿਤ ਪਿੰਡ ਮੋਹੀਵਾਲ ਵਿਖੇ ਸ਼ਰਾਬ ਦੇ ਠੇਕੇ ਤੋਂ ਬੀਤੀ ਰਾਤ ਕੁੱਝ ਅਣਪਛਾਤੇ ਚੋਰਾਂ ਵਲੋਂ ਅੰਗਰੇਜ਼ੀ ਸ਼ਰਾਬ ਦੀਆਂ ਕਈ ਪੇਟੀਆਂ ਚੋਰੀ ਕਰ ਲਏ ਜਾਣ ਦਾ ਸੂਚਨਾ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਲੋਂ ਮੁਫ਼ਤ ਵੰਡੇ ਗਏ ਸੈਨੀਟਾਈਜ਼ਰ ਤੇ ਮਾਸਕ

ਰੂਪਨਗਰ, 28 ਮਾਰਚ (ਸ. ਰ.)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਡਾ. ਸਰਦਾਨਾ ਬੱਚਿਆਂ ਦੇ ਬਿਲਕੁਲ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਜੋ ਇਲਾਜ ਅਤੇ ਸਮਾਜਿਕ ਕੰਮਾਂ ਲਈ ਮਸ਼ਹੂਰ ਹੈ | ਕਰੋਨਾ ਵਾਈਰਸ ਦੇ ਚੱਲਦੇ ਅਰਜਨ ਹਸਪਤਾਲ ਵਲੋਂ ਲੋਕਾਂ ਨੂੰ ਮੁਫ਼ਤ ...

ਪੂਰੀ ਖ਼ਬਰ »

ਕੈਪਟਨ ਦੀ ਘੁਰਕੀ ਪਿੱਛੋਂ ਪੁਲਿਸ 'ਚ ਆਈ ਸੁਸਤੀ ਹੋ ਸਕਦੀ ਹੈ ਖਤਰਨਾਕ ਸਿੱਧ

ਸੰਗਰੂਰ, 28 ਮਾਰਚ (ਧੀਰਜ ਪਸ਼ੌਰੀਆ) - ਪੰਜਾਬ ਸਰਕਾਰ ਵਲੋਂ ਲਾਏ ਗਏ ਕਰਫਿਊ ਅਧੀਨ ਲਗਾਈਆਂ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਪੰਜਾਬ ਪੁਲਿਸ ਵਲੋਂ ਸ਼ੁਰੂ ਵਿਚ ਪੂਰੀ ਸਖਤੀ ਦਿਖਾਈ ਗਈ ਸੀ ਤੇ ਬਗੈਰ ਕਿਸੇ ਕੰਮ ਤੋਂ ਘੁੰਮਣ ਵਾਲਿਆਂ ਨੂੰ ਸਜ਼ਾਵਾਂ ਵੀ ...

ਪੂਰੀ ਖ਼ਬਰ »

ਸਬ-ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ 'ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਨਹੀਂ ਕੋਈ ਮਰੀਜ਼-ਐਸ. ਐਮ. ਓ.

ਸ੍ਰੀ ਅਨੰਦਪੁਰ ਸਾਹਿਬ, 28 ਮਾਰਚ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ 'ਚ ਹਾਲੇ ਤੱਕ ਕੋਰੋਨਾ ਵਾਇਰਸ ਪ੍ਰਭਾਵਿਤ ਹਾਲੇ ਤੱਕ ਕੋਈ ਮਰੀਜ਼ ਨਹੀਂ ਪਾਇਆ ਗਿਆ | ਇਹ ਜਾਣਕਾਰੀ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਐਸ. ਐਮ. ਓ. ਡਾ. ...

ਪੂਰੀ ਖ਼ਬਰ »

ਕਰਫ਼ਿਊ ਤੋੜਨ ਵਾਲੇ 2 ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ, 28 ਮਾਰਚ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 2 ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਭਰਤ ਭੂਸ਼ਣ ਨੇ ਦੱਸਿਆ ਕਿ ਉਪ ਮੰਡਲ ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ...

ਪੂਰੀ ਖ਼ਬਰ »

ਵਿਧਾਇਕ ਨੇ ਨੂਰਪੁਰ ਬੇਦੀ ਦੇ 138 ਪਿੰਡਾਂ ਨੂੰ ਛਿੜਕਾਅ ਦੀ ਦਵਾਈ ਵੰਡੀ

ਨੂਰਪੁਰ ਬੇਦੀ, 28 ਮਾਰਚ (ਵਿੰਦਰਪਾਲ ਝਾਂਡੀਆਂ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਕਰੋਨਾ ਵਾਇਰਸ ਦੇ ਬਚਾਅ ਤੇ ਫੈਲਾਅ ਨੂੰ ਰੋਕਣ ਲਈ ਵਿਸ਼ੇਸ਼ ਤੌਰ 'ਤੇ ਯਤਨ ਕਰਕੇ ਸਮੁੱਚੇ ਹਲਕੇ ਦੇ ਪਿੰਡਾਂ ਨੂੰ ਸੈਨੇਟਾਈਜ਼ ਕਰਨ ਲਈ ਪੰਜਾਬ ...

ਪੂਰੀ ਖ਼ਬਰ »

ਹਿੰਦੂ ਧਰਮਸ਼ਾਲਾ ਕਮੇਟੀ ਮੋਰਿੰਡਾ ਵਲੋਂ 65 ਲੋੜਵੰਦ ਪਰਿਵਾਰਾਂ ਨੂੰ ਖਾਣ-ਪੀਣ ਦਾ ਸਾਮਾਨ ਵੰਡਿਆ

ਮੋਰਿੰਡਾ, 28 ਮਾਰਚ (ਕੰਗ)-ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਲਗਾਏ ਕਰਫ਼ਿਊ ਦੌਰਾਨ ਹਿੰਦੂ ਧਰਮਸ਼ਾਲਾ ਕਮੇਟੀ ਮੋਰਿੰਡਾ ਵਲੋਂ ਵਾਰਡ ਨੰਬਰ 5 ਦੇ ਲੋੜਵੰਦ 65 ਪਰਿਵਾਰਾਂ ਨੂੰ ਖਾਣ-ਪੀਣ ਦਾ ਸਾਮਾਨ ਵੰਡਿਆ ਗਿਆ | ਇਸ ਸਬੰਧੀ ਜਾਣਕਾਰੀ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

ਕਾਹਨਪੁਰ ਖੂਹੀ, 28 ਮਾਰਚ (ਗੁਰਬੀਰ ਸਿੰਘ ਵਾਲੀਆ)-ਸਮੁੱਚੀ ਦੁਨੀਆ ਨੂੰ ਆਪਣੀ ਚਪੇਟ ਵਿਚ ਲੈਣ ਵਾਲੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਵਧਣ ਤੋਂ ਰੋਕਣ ਅਤੇ ਲੋਕਾਂ ਦੇ ਬਚਾਅ ਲਈ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਮੁੱਚੇ ਦੇਸ਼ ਵਿਚ ਲਾਕ ਡਾਊਨ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸ਼ਹਿਰ 'ਚ 55,600 ਐਲ. ਪੀ. ਜੀ. ਗੈਸ ਸਿਲੰਡਰ ਕੀਤੇ ਸਪਲਾਈ

ਐੱਸ. ਏ. ਐੱਸ. ਨਗਰ, 28 ਮਾਰਚ (ਕੇ. ਐੱਸ. ਰਾਣਾ)-ਮੁਹਾਲੀ ਸ਼ਹਿਰ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ 31 ਗੈਸ ਏਜੰਸੀਆਂ ਰਾਹੀਂ 55,600 ਐਲ. ਪੀ. ਜੀ. ਗੈਸ ਸਿਲੰਡਰ ਸਪਲਾਈ ਕੀਤੇ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ...

ਪੂਰੀ ਖ਼ਬਰ »

ਗਿਆਨ ਸਾਗਰ ਹਸਪਤਾਲ ਵਿਖੇ ਦਾਖ਼ਲ ਸ਼ੱਕੀ ਮਰੀਜ਼ ਦਾ ਟੈੱਸਟ ਨੈਗੇਟਿਵ

ਬਨੂੜ, 28 ਮਾਰਚ (ਭੁਪਿੰਦਰ ਸਿੰਘ)-ਗਿਆਨ ਸਾਗਰ ਮੈਡੀਕਲ ਹਸਪਤਾਲ ਵਿਖੇ ਦਾਖਲ ਇਕ ਸ਼ੱਕੀ ਮਰੀਜ਼ ਦਾ ਟੈੱਸਟ ਨੈਗੇਟਿਵ ਪਾਇਆ ਗਿਆ | ਇਹ ਮਰੀਜ਼ ਮੰਡੀ ਗੋਬਿੰਦਗੜ੍ਹ ਦੇ ਸਰਕਾਰੀ ਹਸਪਤਾਲ ਵਿਚੋਂ 26 ਮਾਰਚ ਨੂੰ ਇੱਥੇ ਰੈਫ਼ਰ ਕੀਤਾ ਗਿਆ ਸੀ | ਗਿਆਨ ਸਾਗਰ ਹਸਪਤਾਲ ਦੇ ...

ਪੂਰੀ ਖ਼ਬਰ »

ਕੋਰੋਨਾ ਨੂੰ ਭਜਾਉਣ ਲਈਨ ਡਾਕਟਰ ਠੇਕੇ 'ਤੇ ਰੱਖੇ ਜਾਣ

ਚੰਡੀਗੜ੍ਹ, 28 ਮਾਰਚ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੋਵਿਡ-19 ਵਾਇਰਸ ਦੇ ਮੱਦੇਨਜ਼ਰ ਅੱਜ ਸੂਬੇ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਮੈਡੀਕਲ ਕਾਲਜਾਂ ਵਿਚ ਤਕਨੀਕੀ ਕਰਮਚਾਰੀਆਂ (ਡਾਕਟਰ ਅਤੇ ਸਿੱਖਿਅਤ ਕਰਮਚਾਰੀਆਂ) ਨੂੰ ...

ਪੂਰੀ ਖ਼ਬਰ »

ਮੁਹਾਲੀ ਸ਼ਹਿਰ ਅੰਦਰ ਅੱਜ 73,840 ਲੀਟਰ ਦੁੱਧ, 6815 ਕਿੱਲੋ ਦਹੀਂ, 890 ਕਿੱਲੋ ਪਨੀਰ ਤੇ 5896 ਲੀਟਰ ਲੱਸੀ ਸਪਲਾਈ

ਐੱਸ. ਏ. ਐੱਸ. ਨਗਰ, 28 ਮਾਰਚ (ਕੇ. ਐੱਸ. ਰਾਣਾ)-ਲੋਕਾਂ ਨੂੰ ਦੁੱਧ ਦੀ ਨਿਰੰਤਰ ਸਪਲਾਈ ਦੇਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੇਰਕਾ ਦੇ ਸਹਿਯੋਗ ਨਾਲ ਅੱਜ 28 ਮਾਰਚ ਨੂੰ ਮੁਹਾਲੀ ਸ਼ਹਿਰ ਅੰਦਰ 73,840 ਲੀਟਰ ਦੁੱਧ ਦੀ ਸਪਲਾਈ ਦਿੱਤੀ ਗਈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕਣਕ ਦੀ ਕਟਾਈ ਲਈ ਕੇਂਦਰ ਨੇ ਦਿੱਤੀ ਹਰੀ ਝੰਡੀ - ਚੌਟਾਲਾ

ਚੰਡੀਗੜ੍ਹ, 28 ਮਾਰਚ (ਐਨ.ਐਸ.ਪਰਵਾਨਾ) - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਯੰਤ ਚੌਟਾਲਾ, ਜਿਨ੍ਹਾਂ ਕੋਲ ਵਿਕਾਸ ਤੇ ਪੰਚਾਇਤ ਵਿਭਾਗ ਦਾ ਇੰਚਾਰਜ ਵੀ ਹੈ ਨੇ ਸੂਬੇ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਵਿਕਾਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ...

ਪੂਰੀ ਖ਼ਬਰ »

ਤਿੰਨ ਹੋਰਨਾਂ ਵਿਅਕਤੀਆਂ ਨੂੰ ਰੱਖਿਆ ਇਕਾਂਤਵਾਸ 'ਚ

ਲਾਲੜੂ, 28 ਮਾਰਚ (ਰਾਜਬੀਰ ਸਿੰਘ)-ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਸਿਤਾਰਪੁਰ ਦੇ ਦੋ ਅਤੇ ਓਮੈਕਸ ਗਰੀਨ ਝਾਰਮੜੀ ਦੇ ਇਕ ਵਿਅਕਤੀ ਨੂੰ ਇਕਾਂਤਵਾਸ 'ਚ ਰੱਖਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਐਚ. ਸੀ. ਲਾਲੜੂ ਦੇ ਐਸ. ਐਮ. ਓ. ਡਾ. ਸੁਖਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਡਾਕਟਰਾਂ ਦੀਆਂ ਮੋਬਾਇਲ ਟੀਮਾਂ ਵਾਇਰਸ ਗ੍ਰਸਤਾਂ ਦੀ ਕਰਨਗੀਆਂ 'ਪਛਾਣ'

ਚੰਡੀਗੜ੍ਹ, 28 ਮਾਰਚ (ਆਰ.ਐਸ.ਲਿਬਰੇਟ)-ਪੂਰੇ ਸ਼ਹਿਰ ਵਿਚ ਸੈਕਟਰਾਂ ਵਿਚ ਡਾਕਟਰਾਂ ਦੀਆਂ ਟੀਮਾਂ ਵਾਇਰਸ ਗ੍ਰਸਤਾਂ ਦੀ ਪਛਾਣ ਕਰਨਗੀਆਂ ਉਕਤ ਜਾਣਕਾਰੀ ਸਹਿਤ ਅੱਜ ਵੀ.ਪੀ. ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਨੇ ਇਕ ਪੱਤਰਕਾਰ ਮਿਲਣੀ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਲੜ ਰਹੇ ਹੈਲਥ ਵਰਕਰਾਂ ਦਾ ਪਰਖ-ਕਾਲ ਸਮਾਂ ਖ਼ਤਮ ਹੋਵੇ-ਆਗੂ

ਐੱਸ. ਏ. ਐੱਸ. ਨਗਰ, 28 ਮਾਰਚ (ਕੇ. ਐੱਸ. ਰਾਣਾ)-ਪੂਰੀ ਦੁਨੀਆਂ ਵਿਚ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲ ਰਹੇ ਪ੍ਰਕੋਪ ਦੌਰਾਨ ਪੰਜਾਬ ਸਰਕਾਰ ਵਲੋਂ ਜਿਥੇ ਕਰਫ਼ਿਊ ਲਗਾ ਕੇ ਇਸ ਮਹਾਂਮਾਰੀ ਦੀ ਚੇਨ ਨੂੰ ਤੋੜਨ ਲਈ ਯਤਨ ਕੀਤੇ ਜਾ ਰਹੇ ਹਨ, ਉਥੇ ਹੀ ਸਿਹਤ ਵਿਭਾਗ ਦੇ ਹੋਰਨਾਂ ...

ਪੂਰੀ ਖ਼ਬਰ »

ਟਰੱਸਟ ਰਤਵਾੜਾ ਸਾਹਿਬ ਅਧੀਨ ਹਸਪਤਾਲ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਇਲਾਜ ਤੇ ਸੰਭਾਲ ਲਈ ਹਾਜ਼ਰ- ਬਾਬਾ ਲਖਬੀਰ ਸਿੰਘ

ਮੁੱਲਾਂਪੁਰ ਗਰੀਬਦਾਸ, 28 ਮਾਰਚ (ਦਿਲਬਰ ਸਿੰਘ ਖੈਰਪੁਰ)-ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਸੰਭਾਲ ਤੇ ਇਲਾਜ ਲਈ ਆਪਣਾ ਹਸਪਤਾਲ ਸਮਰਪਿਤ ਕਰਨ ਦਾ ਐਲਾਨ ਕੀਤਾ ਗਿਆ ਹੈ | ਟਰੱਸਟ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਮਾਰਕੀਟ ਰੇਟਾਂ ਤੋਂ ਜ਼ਿਆਦਾ ਰੇਟ ਤੈਅ ਕਰਨ ਿਖ਼ਲਾਫ਼ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਐੱਸ. ਏ. ਐੱਸ. ਨਗਰ, 28 ਮਾਰਚ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-70 ਵਿਚਲੇ ਵਾਰਡ ਨੰ: 47 ਤੋਂ ਕੌਾਸਲਰ ਸੁਖਦੇਵ ਸਿੰਘ ਪਟਵਾਰੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਜਾਣੂ ਕਰਵਾਇਆ ਹੈ ਕਿ ਮੁਹਾਲੀ ਪ੍ਰਸ਼ਾਸਨ ਵਲੋਂ 27 ਮਾਰਚ ਨੂੰ ਸਬਜੀਆਂ ਦੇ ...

ਪੂਰੀ ਖ਼ਬਰ »

ਜ਼ਰੂਰੀ ਵਸਤੂਆਂ ਦੀ ਸਪਲਾਈ ਯਕੀਨੀ ਬਣਾਉਣ ਲਈ ਡਿਊਟੀਆਂ ਲਗਾਈਆਂ

ਕੁਰਾਲੀ, 28 ਮਾਰਚ (ਬਿੱਲਾ ਅਕਾਲਗੜ੍ਹੀਆ)-ਰਾਜ ਸਰਕਾਰ ਵਲੋਂ ਸੂਬੇ ਅੰਦਰ ਲਗਾਏ ਗਏ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਬ-ਤਹਿਸੀਲ ਮਾਜਰੀ ਤੇ ਸ਼ਹਿਰ ਕੁਰਾਲੀ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਰੋਜ਼ਮਰ੍ਹਾ ਦੀਆਂ ...

ਪੂਰੀ ਖ਼ਬਰ »

ਕਰਫ਼ਿਊ: ਚੰਡੀਗੜ੍ਹ 'ਚ ਲਗਾਤਾਰ ਦੂਸਰੇ ਦਿਨ ਲੋੜੀਂਦੀਆਂ ਵਸਤਾਂ ਦੀਆਂ ਖੁੱਲ੍ਹਣਗੀਆਂ ਦੁਕਾਨਾਂ

ਚੰਡੀਗੜ੍ਹ, 28 ਮਾਰਚ (ਆਰ.ਐਸ.ਲਿਬਰੇਟ)- ਕਰਫ਼ਿਊ ਦੌਰਾਨ ਚੰਡੀਗੜ੍ਹ 'ਚ ਲਗਾਤਾਰ ਦੂਸਰੇ ਦਿਨ ਭਲਕੇ 29 ਮਾਰਚ ਨੂੰ ਵੀ ਦਿਨ ਸਮੇਂ ਲੋੜੀਂਦੀਆਂ ਵਸਤਾਂ ਦੀਆਂ ਦੁਕਾਨਾਂ ਖੁੱਲ੍ਹਣਗੀਆਂ | ਇਹ ਐਲਾਨ ਅੱਜ ਪੱਤਰਕਾਰ ਮਿਲਣੀ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਰਿਜ਼ਰਵ ਸ਼੍ਰੇਣੀਆਂ ਨੂੰ ਸਿੱਧੀ ਭਰਤੀ ਦੌਰਾਨ ਪਹਿਲਾਂ ਤੋਂ ਮਿਲਦੀ 5 ਫ਼ੀਸਦੀ ਅੰਕਾਂ ਦੀ ਛੋਟ ਦੇਣ ਦੀ ਮੰਗ

ਐੱਸ. ਏ. ਐੱਸ. ਨਗਰ, 28 ਮਾਰਚ (ਕੇ. ਐੱਸ. ਰਾਣਾ)-ਐਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਐਕਟਿੰਗ ਪੰਜਾਬ ਪ੍ਰਧਾਨ ਬਲਜੀਤ ਸਿੰਘ ਸਲਾਣਾ, ਮੀਤ ਪ੍ਰਧਾਨ ਕਿ੍ਸ਼ਨ ਸਿੰਘ ਦੁੱਗਾਂ ਅਤੇ ਵਿੱਤ ਸਕੱਤਰ ਲੱਛਮਣ ਸਿੰਘ ਨਬੀਪੁਰ ਨੇ ਮੰਗ ਕੀਤੀ ਹੈ ਕਿ ਰਿਜ਼ਰਵ ਸ਼ੇ੍ਰਣੀਆਂ ਨੂੰ ...

ਪੂਰੀ ਖ਼ਬਰ »

ਖਰੜ ਪ੍ਰਸ਼ਾਸਨ ਵਲੋਂ ਲੋੜਵੰਦਾਂ ਨੂੰ ਪੱਕਿਆ ਪਕਾਇਆ ਰਾਸ਼ਨ ਦੇਣ ਦੀ ਮੁਹਿੰਮ ਦੀ ਸ਼ੁਰੂਆਤ

ਖਰੜ, 28 ਮਾਰਚ (ਗੁਰਮੁੱਖ ਸਿੰਘ ਮਾਨ)-ਕਰਫ਼ਿਊ ਦੇ ਚਲਦਿਆਂ ਖਰੜ ਪ੍ਰਸ਼ਾਸਨ ਵਲੋਂ ਲੋੜਵੰਦ ਲੋਕਾਂ ਨੂੰ ਪੱਕਿਆ ਪਕਾਇਆ ਰਾਸ਼ਨ ਮੁਹੱਈਆ ਕਰਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਖਰੜ ਹਿਮਾਂਸ਼ੂ ਜੈਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਸ਼ਨ ਸਮੇਤ ਹੋਰ ਜ਼ਰੂਰੀ ਵਸਤਾਂ ਦੀ ਵੰਡ ਲਈ ਪਾਸ ਜਾਰੀ ਕੀਤੇ ਜਾ ਰਹੇ ਹਨ- ਢਿੱਲੋਂ

ਖਰੜ, 28 ਮਾਰਚ (ਗੁਰਮੁੱਖ ਸਿੰਘ ਮਾਨ)-ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚਲਦਿਆਂ ਸੂਬਾ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਖਰੜ ਸ਼ਹਿਰ ਅੰਦਰ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਦੇਣ ਲਈ ਐਸ. ਡੀ. ਐਮ. ਦਫ਼ਤਰ ਖਰੜ ਵਲੋਂ ਪਾਸ ਜਾਰੀ ਕੀਤੇ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਮਾਲੀ ਹਾਲਤ ਤੋਂ ਤੰਗ ਆਏ ਪਰਿਵਾਰ ਨੇ ਕਿਹਾ ਕਰ ਲਵਾਂਗੇ ਖੁਦਕੁਸ਼ੀ

ਚੰਡੀਗੜ੍ਹ, 28 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਮੋਲੀਜੱਗਰਾਂ ਦੇ ਰਹਿਣ ਵਾਲੇ ਇਕ ਗ਼ਰੀਬ ਪਰਿਵਾਰ ਨੇ ਖਾਣਾ ਅਤੇ ਦਵਾਈਆਂ ਨਾ ਮਿਲਣ ਕਰਕੇ ਖੁਦਕੁਸ਼ੀ ਕਰਨ ਦੀ ਧਮਕੀ ਦਿੱਤੀ, ਜਿਸ ਦੇ ਬਾਅਦ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨੂੰ ਪੈਸੇ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਤਹਿਤ ਮਾਰਚ ਮਹੀਨੇ ਦੀ ਕਣਕ ਵੰਡਣ ਦੀ ਖੁੱਲ੍ਹ ਮਿਲਣ 'ਤੇ ਡਿਪੂਆਂ 'ਤੇ ਲੱਗੀ ਭੀੜ

ਕੁਰਾਲੀ, 28 ਮਾਰਚ (ਹਰਪ੍ਰੀਤ ਸਿੰਘ)-ਕਰਫ਼ਿਊ ਦੌਰਾਨ ਅਨਾਜ ਦੀ ਤੋਟ ਨੂੰ ਵੇਖਦੇ ਹੋਏ ਡਿਪੂਆਂ ਨੂੰ ਆਟਾ-ਦਾਲ ਸਕੀਮ ਤਹਿਤ ਮਾਰਚ ਮਹੀਨੇ ਦੀ ਕਣਕ ਵੰਡਣ ਦੀ ਖੁੱਲ੍ਹ ਦਿੱਤੀ ਗਈ | ਇਸੇ ਦੌਰਾਨ ਡਿੱਪੂ ਖੁੱਲ੍ਹੇ ਹੋਣ ਤੇ ਕਣਕ ਮਿਲਣ ਦਾ ਪਤਾ ਚਲਦੇ ਸਾਰ ਹੀ ਲੋਕ ਕਰਫ਼ਿਊ ...

ਪੂਰੀ ਖ਼ਬਰ »

ਕੋਰੋਨਾ ਦੀ ਕਿਸਾਨੀ ਨੂੰ ਵੱਡੀ ਮਾਰ ਕਰਜ਼ੇ ਤੋਂ ਪੀੜਤ, ਖੁਦਕੁਸ਼ੀਆਂ ਦੇ ਰਾਹ ਪਏ ਕਿਸਾਨਾਂ ਦੀ ਬਾਂਹ ਫੜਨ ਸਰਕਾਰਾਂ/ਬੀਕੇਯੂ-ਡਕੌਾਦਾ

ਪਟਿਆਲਾ, 28 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਕੇਂਦਰੀ ਅਤੇ ਸੂਬਾਈ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨੀ (ਪੇਂਡੂ) ਅਰਥਚਾਰਾ ਪਹਿਲਾਂ ਹੀ ਸੰਕਟ 'ਚ ਦੀ ਗੁਜਰ ਰਿਹਾ ਸੀ ਪਰ ਕੋਰੋਨਾ ਵਾਇਰਸ ਦੀ ਤ੍ਰਾਸਦੀ ਨੇ ਇਸ ਸੰਕਟ 'ਚ ਹੋਰ ਵਾਧਾ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਡੇਰਾ ਬਿਆਸ ਵਲੋਂ ਪਾਏ ਜਾ ਰਹੇ ਯੋਗਦਾਨ ਲਈ ਸਿਹਤ ਮੰਤਰੀ ਵਲੋਂ ਸ਼ਲਾਘਾ

ਐੱਸ. ਏ. ਐੱਸ. ਨਗਰ, 28 ਮਾਰਚ (ਕੇ. ਐੱਸ. ਰਾਣਾ)-ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਔਖੇ ਹਾਲਾਤਾਂ ਵਿਚ ਜਿਥੇ ਪੰਜਾਬ ਸਰਕਾਰ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ, ਉਥੇ ਹੀ ਵੱਡੀ ਗਿਣਤੀ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵੀ ਇਸ ਸਮੱਸਿਆ ਨਾਲ ਨਜਿੱਠਣ ਦੇ ਉਪਰਾਲਿਆਂ ਤਹਿਤ ...

ਪੂਰੀ ਖ਼ਬਰ »

ਕਣਕ ਤੇ ਚਾਵਲ ਦੀ ਸਪਲਾਈ ਯਕੀਨੀ ਬਣਾਉਣ ਸਬੰਧੀ ਨਵੇਂ ਹੁਕਮ ਜਾਰੀ

ਪਟਿਆਲਾ, 28 ਮਾਰਚ (ਮਨਦੀਪ ਸਿੰਘ ਖਰੋੜ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕੋਵਿਡ-19 ਦੇ ਮੱਦੇਨਜ਼ਰ ਲਗਾਏ ਗਏ ਕਰਫ਼ਿਊ ਦੌਰਾਨ ਕਣਕ ਅਤੇ ਚਾਵਲ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ | ਆਦੇਸ਼ਾਂ ਅਨੁਸਾਰ ਜ਼ਰੂਰੀ ਵਸਤਾਂ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਭੋਜਨ ਲਈ ਪ੍ਰਬੰਧ ਕਰਨ ਦੇ ਹੁਕਮ

ਪਟਿਆਲਾ, 28 ਮਾਰਚ (ਜਸਪਾਲ ਸਿੰਘ ਢਿੱਲੋਂ)-ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਨੇ ਜ਼ਿਲ੍ਹੇ ਅੰਦਰ ਪ੍ਰਵਾਸੀ ਮਜ਼ਦੂਰਾਂ, ਭੱਠਿਆਂ 'ਤੇ ਕੰਮ ਕਰਦੇ ਉਨ੍ਹਾਂ ਮਜ਼ਦੂਰਾਂ, ਜਿਨ੍ਹਾਂ ਕੋਲ ਰਹਿਣ ਲਈ ਥਾਂ ਅਤੇ ਭੋਜਨ ਦੇ ਲਈ ਕੋਈ ਹੋਰ ਪ੍ਰਬੰਧ ਨਹੀਂ ਹਨ, ਲਈ ਭੋਜਨ ਅਤੇ ਰਹਿਣ ਲਈ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ ਅਧਿਆਪਕਾਂ ਨੂੰ ਆਨਲਾਈਨ ਵਿਧੀਆਂ ਰਾਹੀਂ ਅਧਿਆਪਨ ਕਾਰਜ ਜਾਰੀ ਰੱਖਣ ਦੇ ਆਦੇਸ਼

ਪਟਿਆਲਾ, 28 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਕੋਰੋਨਾ ਵਾਇਰਸ ਦੇ ਸੰਕਟ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ, ਇਸ ਗੱਲ ਨੂੰ ਯਕੀਨੀ ਬਣਾਉਣ ਲਈ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਬੀ.ਐੱਸ ਘੁੰਮਣ ਵਲੋਂ ਸਮੂਹ ਅਧਿਆਪਨ ਫੈਕਲਟੀ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ ਦਵਾਇਆ ਵਿਸ਼ਵਾਸ ਸਵਾਗਤ ਯੋਗ- ਬਹਿਰੂ

ਦੇਵੀਗੜ੍ਹ, 28 ਮਾਰਚ (ਮੁਖਤਿਆਰ ਸਿੰਘ ਨੋਗਾਵਾਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਬਾਰੇ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਗਿਆ ਹੈ ਕਿ ਦਾਣਾ ਮੰਡੀਆਂ 'ਚ ਪੁੱਜੀ ਕਣਕ ਦਾ ਇਕ ਇਕ ਦਾਣਾ ਸਰਕਾਰ ਖ਼ਰੀਦੇਗੀ | ਮੁੱਖ ਮੰਤਰੀ ...

ਪੂਰੀ ਖ਼ਬਰ »

ਪਿੰਡ ਪਹਾੜੀਪੁਰ 'ਚੋਂ ਗਹਿਣੇ ਅਤੇ ਨਕਦੀ ਚੋਰੀ

ਪਟਿਆਲਾ, 28 ਮਾਰਚ (ਮਨਦੀਪ ਸਿੰਘ ਖਰੋੜ)-ਇਥੋਂ ਦੇ ਪਿੰਡ ਪਹਾੜੀਪੁਰ ਵਿਖੇ ਇਕ ਘਰ 'ਚੋਂ 5 ਤੋਲਿਆਂ ਦੇ ਕਰੀਬ ਸੋਨੇ ਦੇ ਗਹਿਣੇ ਅਤੇ 30 ਹਜ਼ਾਰ ਦੀ ਨਕਦੀ ਕੋਈ ਚੋਰੀ ਕਰਕੇ ਲੈ ਗਿਆ ਹੈ | ਉਕਤ ਸ਼ਿਕਾਇਤ ਸੁੱਚਾ ਸਿੰਘ ਨੇ ਥਾਣਾ ਸਦਰ 'ਚ ਦਰਜ ਕਰਵਾਈ ਸੀ, ਜਿਸ ਆਧਾਰ 'ਤੇ ਪੁਲਿਸ ਨੇ ...

ਪੂਰੀ ਖ਼ਬਰ »

ਵਿਧਾਇਕ ਜਲਾਲਪੁਰ ਨੇ ਪੰਜ ਸੌ ਅਨਾਜ ਦੇ ਥਲੇ ਕਰਵਾਏ ਤਿਆਰ

ਘਨੌਰ, 28 ਮਾਰਚ (ਬਲਜਿੰਦਰ ਸਿੰਘ ਗਿੱਲ)-ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਦੌਰਾਨ ਰੋਜ਼ਮਰਾ ਦੀ ਆਮਦਨ 'ਤੇ ਜੀਅ ਰਹੇ ਪਰਿਵਾਰਾਂ ਨੂੰ ਦੋ ਵਕਤ ਦੀ ਰੋਟੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਖੁਦ ਫਿਲੌਰ ਮਿੱਲ 'ਤੇ ਜਾ ਕੇ 500 ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਦੋਸ਼ 'ਚ ਦੁਕਾਨਦਾਰ ਿਖ਼ਲਾਫ਼ ਮਾਮਲਾ ਦਰਜ

ਫ਼ਤਹਿਗੜ੍ਹ ਸਾਹਿਬ, 28 ਮਾਰਚ (ਬਲਜਿੰਦਰ ਸਿੰਘ)-ਆਮ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਕਹਿਰ ਤੋਂ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਕਰਫ਼ਿਊ ਦੌਰਾਨ ਸਰਹਿੰਦ ਮੰਡੀ ਦੀ ਪ੍ਰੋਫੈਸਰ ਕਾਲੋਨੀ ਵਿਚ ਦੁਕਾਨ ਖੋਲ੍ਹ ਕੇ ਕਾਰੋਬਾਰ ਕਰ ਰਹੇ ਇਕ ਦੁਕਾਨਦਾਰ ਿਖ਼ਲਾਫ਼ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਝੂਠੀਆਂ ਅਫ਼ਵਾਹਾਂ ਫੈਲਾਉਣ 'ਤੇ ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 28 ਮਾਰਚ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਕੋਰੋਨਾ ਵਾਇਰਸ ਸਬੰਧੀ ਝੂਠੀਆਂ ਅਫ਼ਵਾਹਾਂ ਫੈਲਾਉਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ ਢਾਈ ਲੱਖ ਦੀ ਠੱਗੀ

ਪਟਿਆਲਾ, 28 ਮਾਰਚ (ਮਨਦੀਪ ਸਿੰਘ ਖਰੋੜ)-ਇਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਭਰਾ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਢਾਈ ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਇਸ ਮਾਮਲੇ ਦੀ ਸ਼ਿਕਾਇਤ 'ਚ ਰਵਿੰਦਰ ਸਿੰਘ ਵਾਸੀ ਪਟਿਆਲਾ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ ਮੁਲਾਜ਼ਮਾਂ ਨੂੰ ਸੁਰੱਖਿਆ ਕਿੱਟਾਂ ਤਕਸੀਮ ਕੀਤੀਆਂ

ਪਟਿਆਲਾ, 28 ਮਾਰਚ (ਜਸਪਾਲ ਸਿੰਘ ਢਿੱਲੋਂ)-ਬਿਜਲੀ ਨਿਗਮ ਵਲੋਂ ਆਪਣੇ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਮੁੱਖ ਸਕੱਤਰ ਊਰਜਾ ਏ. ਵੈਨੂੰ ਪ੍ਰਸਾਦ ਦੇ ਆਦੇਸ਼ਾਂ 'ਤੇ ਸਰਕਲਾਂ 'ਚ ਖੇਤਰੀ ਮੁਲਾਜ਼ਮਾਂ ਨੂੰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸੁਰੱਖਿਆ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦੇ ਮੁਖੀ ਦੀ ਸਕੂਲ ਪਿੰ੍ਰਸੀਪਲਾਂ ਨਾਲ ਆਨ-ਲਾਇਨ ਬੈਠਕ

ਸਮਾਣਾ, 28 ਮਾਰਚ (ਪ੍ਰੀਤਮ ਸਿੰਘ ਨਾਗੀ)-ਮਿਲੇਨੀਅਮ ਵਰਲਡ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੁਖੀ ਬਿੰਦੂ ਰਾਣਾ ਨੇ ਮੁੱਖ ਦਫ਼ਤਰ ਨੋਇਡਾ ਤੋਂ ਸਕੂਲਾਂ ਦੇ ਪਿੰ੍ਰਸੀਪਲਾਂ ਨਾਲ ਬੈਠਕ ਕੀਤੀ ਅਤੇ ਕੋਰੋਨਾ ਬਿਮਾਰੀ ਕਾਰਨ ਪੰਜਾਬ 'ਚ ਲੱਗੇ ਕਰਫ਼ਿਊ ਅਤੇ ਭਾਰਤ ਦੀ ...

ਪੂਰੀ ਖ਼ਬਰ »

ਪਿ੍ੰਸੀਪਲ ਸਕੱਤਰ ਵਲੋਂ ਪਟਿਆਲਾ 'ਚ ਕੋਰੋਨਾ ਵਾਇਰਸ ਸਬੰਧੀ ਕੀਤੇ ਬੰਦ ਦੌਰਾਨ ਆਈਸੋਲੈਸ਼ਨ ਫੈਸੀਲਿਟੀਆਂ ਦਾ ਜਾਇਜ਼ਾ

ਪਟਿਆਲਾ, 28 ਮਾਰਚ (ਮਨਦੀਪ ਸਿੰਘ ਖਰੋੜ)- ਜ਼ਿਲੇ੍ਹ ਵਿਚ ਕੋਵਿਡ-19 ਤਹਿਤ ਕੋਰੋਨਾ ਵਾਇਰਸ ਮਰੀਜ਼ਾਂ ਦੇ ਇਲਾਜ ਲਈ ਦਿੱਤੀ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਅਨੁਰਾਗ ਅਗਰਵਾਲ ਵਲੋਂ ਅੱਜ ਪਟਿਆਲਾ ਜ਼ਿਲੇ੍ਹ ਦਾ ਦੌਰਾ ...

ਪੂਰੀ ਖ਼ਬਰ »

ਵਿਆਹ ਕਾਰਜ ਦੀ ਸੰਪੂਰਨਤਾ ਲਈ 5 ਵਿਅਕਤੀ ਤੋਂ ਵੱਧ ਦੀ ਬਰਾਤ ਨੂੰ ਮਨਜ਼ੂਰੀ ਨਹੀਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਵਿਆਹ ਕਾਰਜਾਂ 'ਚ ਇਕੱਠ ਨਾ ਕੀਤਾ ਜਾਵੇ-ਐਸ.ਡੀ.ਐਮ.

ਫ਼ਤਹਿਗੜ੍ਹ ਸਾਹਿਬ, 28 ਮਾਰਚ (ਬਲਜਿੰਦਰ ਸਿੰਘ)-ਪੰਜਾਬ ਵਿਚ ਲੱਗੇ ਮੁਕੰਮਲ ਕਰਫ਼ਿਊ ਕਾਰਨ ਜਿਥੇ ਲੋਕ ਆਪਣੇ ਹੀ ਘਰਾਂ ਵਿਚ ਕੈਦ ਹੋ ਗਏ ਹਨ ਉੱਥੇ ਹੀ ਲੋਕਾਂ ਨੂੰ ਰੋਜ਼ਮਰ੍ਹਾ ਦੀਆਂ ਘਰੇਲੂ ਜ਼ਰੂਰਤ ਵਸਤੂਆਂ ਦੀ ਖ਼ਰੀਦਦਾਰੀ ਕਰਨ ਵਿਚ ਵੀ ਪ੍ਰੇਸ਼ਾਨੀ ਝੱਲਣੀ ਪੈ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਵਿਆਹ ਕਾਰਜਾਂ 'ਚ ਇਕੱਠ ਨਾ ਕੀਤਾ ਜਾਵੇ-ਐਸ.ਡੀ.ਐਮ.

ਫ਼ਤਹਿਗੜ੍ਹ ਸਾਹਿਬ, 28 ਮਾਰਚ (ਬਲਜਿੰਦਰ ਸਿੰਘ)-ਪੰਜਾਬ ਵਿਚ ਲੱਗੇ ਮੁਕੰਮਲ ਕਰਫ਼ਿਊ ਕਾਰਨ ਜਿਥੇ ਲੋਕ ਆਪਣੇ ਹੀ ਘਰਾਂ ਵਿਚ ਕੈਦ ਹੋ ਗਏ ਹਨ ਉੱਥੇ ਹੀ ਲੋਕਾਂ ਨੂੰ ਰੋਜ਼ਮਰ੍ਹਾ ਦੀਆਂ ਘਰੇਲੂ ਜ਼ਰੂਰਤ ਵਸਤੂਆਂ ਦੀ ਖ਼ਰੀਦਦਾਰੀ ਕਰਨ ਵਿਚ ਵੀ ਪ੍ਰੇਸ਼ਾਨੀ ਝੱਲਣੀ ਪੈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਮਾਜ ਸੇਵੀ ਸੰਸਥਾਵਾਂ ਤੋਂ ਸਹਿਯੋਗ ਮੰਗਿਆ

ਪਟਿਆਲਾ, 28 ਮਾਰਚ (ਜਸਪਾਲ ਸਿੰਘ ਢਿੱਲੋਂ) - ਜ਼ਿਲ੍ਹਾ ਮੈਜਿਸਟ੍ਰੇਟ ਕੁਮਾਰ ਅਮਿੱਤ ਦੀ ਅਗਵਾਈ 'ਚ ਹੋਈ ਇਕ ਬੈਠਕ 'ਚ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੀ ਲੜਾਈ ਨਾਲ ਨਜਿੱਠਣ ਲਈ ਕਈ ਕਦਮ ਚੁੱਕੇ ਹਨ | ਇਸ ਸਬੰਧੀ ਹੁਣ ਜ਼ਿਲ੍ਹਾ ਪ੍ਰਸ਼ਾਸਨ ਨੇ ਸਮਾਜ ਸੇਵੀ ਸੰਸਥਾਵਾਂ ਤੋਂ ...

ਪੂਰੀ ਖ਼ਬਰ »

ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ

ਨਾਭਾ, 28 ਮਾਰਚ (ਕਰਮਜੀਤ ਸਿੰਘ)-ਪੰਜਾਬ ਦਾ ਪਿੰਡ ਅਗੇਤਾ ਜਿਥੋਂ ਦੇ ਵਸਨੀਕਾਂ ਨੇ ਖ਼ੁਦ ਪਹਿਲ ਕਰਦੇ ਹੋਏ ਪੂਰੇ ਪਿੰਡ ਨੂੰ ਲਾਕ ਡਾਊਨ ਕਰ ਦਿੱਤਾ ਸੀ ਖ਼ੁਦ ਹੀ ਪਿੰਡ ਨੂੰ ਜਾਂਦੇ ਤਿੰਨ ਰਸਤਿਆਂ 'ਤੇ ਬੈਰੀਗੇਟ ਲਗਾ ਪਿੰਡ 'ਚ ਐਾਟਰੀ ਬੈਨ ਕੀਤੀ ਹੋਈ ਹੈ ਤੇ ਸਿਰਫ਼ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ 405 ਕਰੋੜ ਰੁਪਏ ਦੇ ਘਾਟੇ ਦਾ ਬਜਟ ਪੇਸ਼

ਪਟਿਆਲਾ, 28 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਸੈਸ਼ਨ 2020-21 ਦਾ ਬਜਟ ਪਾਸ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਪੰਜਾਬੀ ਯੂਨੀਵਰਸਿਟੀ ਵਲੋਂ ਪਿਛਲੇ ਦਿਨੀਂ ਵੀਡੀਓ ਕਾਨਫ਼ਰੰਸ ਦੇ ਜਰੀਏ ...

ਪੂਰੀ ਖ਼ਬਰ »

ਰੋਟੀ ਦੀ ਤਲਾਸ਼ 'ਚ ਪੰਜਾਬ ਆਏ ਪ੍ਰਵਾਸੀ ਮਜ਼ਦੂਰ ਪੈਦਲ ਹੀ ਆਪਣੇ ਪਿੰਡਾਂ ਨੂੰ ਜਾਣ ਲੱਗੇ

ਫ਼ਤਹਿਗੜ੍ਹ ਸਾਹਿਬ, 28 ਮਾਰਚ (ਰਾਜਿੰਦਰ ਸਿੰਘ)-ਪ੍ਰਵਾਸੀ ਮਜ਼ਦੂਰ ਇਨੇ ਪੇ੍ਰਸ਼ਾਨ ਹਨ ਕਿ ਪੈਸਾ ਅਤੇ ਖਾਣ ਪੀਣ ਦੀਆਂ ਚੀਜ਼ਾਂ ਮੁੱਕ ਜਾਣ ਕਰਕੇ ਉਹ ਕਈ ਕਿੱਲੋਮੀਟਰ ਦੂਰ ਆਪਣੇ ਪਿੰਡ ਵਾਪਸ ਪੈਦਲ ਪੰਜਾਬ ਤੋਂ ਯੂ.ਪੀ. ਜਾਣ ਨੂੰ ਮਜਬੂਰ ਹੋ ਗਏ ਹਨ | ਜਦੋਂ 'ਅਜੀਤ' ਦੀ ਟੀਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX