ਤਾਜਾ ਖ਼ਬਰਾਂ


ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  6 minutes ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  11 minutes ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  14 minutes ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  25 minutes ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  32 minutes ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 1 hour ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  about 1 hour ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  about 1 hour ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  about 1 hour ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਪੁਲਿਸ ਪਾਰਟੀ ਨੇ ਘਰ ਜਾ ਕਿ ਮਨਾਇਆ ਬੱਚਿਆਂ ਦਾ ਜਨਮ ਦਿਨ
. . .  about 2 hours ago
ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੀ ਪੁਲਿਸ ਪਾਰਟੀ ਨੇ ਪਿੰਡ ਬਰਵਾਲੀ ਕਲਾਂ ਵਿਖੇ ਸ੍ਰੀ ਸੁਚਿੰਦਰ...
ਬਾਬਾ ਬਕਾਲਾ ਸਾਹਿਬ 'ਚ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 5 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  about 2 hours ago
ਬਾਬਾ ਬਕਾਲਾ ਸਾਹਿਬ, 29 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਸਬ ਡਵੀਜ਼ਨ...
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਲਾਇਆ ਸਬ ਡਿਵੀਜ਼ਨ ਅੱਗੇ ਧਰਨਾ
. . .  about 2 hours ago
ਬਿਜਲੀ ਸਪਲਾਈ ਠੱਪ, ਖਪਤਕਾਰ 'ਚ ਮੱਚੀ ਹਾਹਾਕਾਰ
. . .  about 2 hours ago
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਲਾਇਆ ਧਰਨਾ
. . .  about 2 hours ago
ਗੁਰੂ ਹਰਸਹਾਏ, 29 ਮਈ (ਕਪਿਲ ਕੰਧਾਰੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਅੱਜ ਥਾਣਾ ਗੁਰੂ ਹਰਸਹਾਏ...
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (ਏਕਤਾ) ਵੱਲੋਂ ਕੀਤਾ ਗਿਆ ਅਰਥੀ ਫ਼ੂਕ ਮੁਜ਼ਾਹਰਾ
. . .  about 2 hours ago
ਨਾਭਾ, 29 ਮਈ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (ਏਕਤਾ) ਬਲਾਕ ਨਾਭਾ ਵੱਲੋਂ ਬਲਾਕ ਪ੍ਰਧਾਨ ...
ਪਠਾਨਕੋਟ 'ਚ ਸਿਹਤਯਾਬ ਹੋਏ ਕੋਰੋਨਾ ਦੇ ਦੋ ਮਰੀਜ਼
. . .  about 2 hours ago
ਪਠਾਨਕੋਟ, 29 ਮਈ (ਸੰਧੂ) - ਪਠਾਨਕੋਟ ਦੇ ਚਿੰਤਪੁਰਨੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ...
ਸਿਰਸਾ ਨੇ ਐਮਾਜ਼ਾਨ ਅਤੇ ਡਾਇਰੈਕਟਰਾਂ ਨੂੰ ਜਾਰੀ ਕੀਤਾ ਕਾਨੂੰਨੀ ਨੋਟਿਸ
. . .  about 2 hours ago
ਨਵੀਂ ਦਿੱਲੀ, 29 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਮਾਜ਼ਾਨ ਅਤੇ...
2 ਜੂਨ ਤੱਕ ਪੁਲਿਸ ਰਿਮਾਂਡ 'ਤੇ ਹੈਰੋਇਨ ਤਸਕਰੀ ਮਾਮਲੇ 'ਚ ਗ੍ਰਿਫ਼ਤਾਰ ਚੀਤਾ
. . .  about 3 hours ago
ਐੱਸ.ਏ.ਐੱਸ. ਨਗਰ, 29 ਮਈ (ਕੇ.ਐੱਸ. ਰਾਣਾ)- ਸਰਹੱਦੋਂ ਪਾਰ ਲਿਆਂਦੀ ਗਈ 532 ਕਿੱਲੋ ਹੈਰੋਇਨ ਤਸਕਰੀ ਮਾਮਲੇ...
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲਿਆਂ ਦੀ ਪੁਸ਼ਟੀ
. . .  about 3 hours ago
ਅੰਮ੍ਰਿਤਸਰ, 29 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 5 ਮਾਨਾਂਵਾਲਾ ਬਲਾਕ, 5 ਬਾਬਾ ਬਕਾਲਾ, ਇੱਕ ਸ਼ਹਿਰੀ ਖੇਤਰ ਤੇ ਇੱਕ ਨਿੱਜੀ...
ਜਲੰਧਰ 'ਚ ਕੋਰੋਨਾ ਦੇ 7 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 3 hours ago
ਜਲੰਧਰ, 29 ਮਈ (ਐਮ.ਐੱਸ ਲੋਹੀਆ) - ਜਲੰਧਰ 'ਚ ਕੋਰੋਨਾ ਦੇ 7 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 246 ਹੋ ਗਈ ਹੈ। ਇਨ੍ਹਾਂ 'ਚ ਜਲੰਧਰ ਹਾਈਟ ਦੇ ਰਹਿਣ ਵਾਲੇ 35-35 ਸਾਲ ਦੇ ਔਰਤ ਅਤੇ ਮਰਦ, ਨਿਊ ਮਾਡਲ ਹਾਊਸ ਦੀ ਰਹਿਣ ਵਾਲੀ 35 ਸਾਲ ਦੀ ਔਰਤ, ਨਿਊ ਜਵਾਹਰ ਨਗਰ ਦੀ ਰਹਿਣ ਵਾਲੀ 31 ਸਾਲ ਦੀ ਔਰਤ...
ਰਜਵਾਹੇ ਦੇ ਓਵਰ ਫਲੋ ਹੋਣ ਕਾਰਨ ਬਠਿੰਡਾ-ਫਿਰੋਜ਼ਪੁਰ ਰੇਲਵੇ ਟਰੈਕ 'ਤੇ ਚੜਿਆ ਪਾਣੀ
. . .  about 3 hours ago
ਬਠਿੰਡਾ, 29 ਮਈ(ਨਾਇਬ ਸਿੱਧੂ)- ਬਠਿੰਡਾ ਦੇ ਐਨ.ਐਫ.ਐਲ ਫ਼ੈਕਟਰੀ ਕੋਲ ਰਜਵਾਹੇ ਦੇ ਪੁਲ 'ਚ ਝੱਖੜ ਕਾਰਨ ਦਰਖਤ ਟੁੱਟ ...
ਸੀ.ਪੀ.ਆਈ ਐਮ ਐਲ ਨਿਊ ਡੈਮੋਕਰੇਸੀ ਵੱਲੋਂ ਅਰਥੀ ਫੂਕ ਮੁਜ਼ਾਹਰਾ
. . .  about 4 hours ago
ਬਲਾਚੌਰ, 29 ਮਈ (ਦੀਦਾਰ ਸਿੰਘ ਬਲਾਚੌਰੀਆ)- ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ...
ਦੋਰਾਹਾ ਦੇ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਸ਼ਹਿਰ 'ਚ ਸਹਿਮ ਦਾ ਮਾਹੌਲ
. . .  about 4 hours ago
ਦੋਰਾਹਾ, 29 ਮਈ (ਜਸਵੀਰ ਝੱਜ)- ਡੀ.ਐੱਸ.ਪੀ. ਪਾਇਲ ਹਰਦੀਪ ਸਿੰਘ ਚੀਮਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਤੇਜ ਹਨੇਰੀ ਨਾਲ ਬਨੇਰਾ ਟੁੱਟ ਕੇ ਡਿੱਗਣ ਕਾਰਨ ਗਲੀ 'ਚ ਸਾਈਕਲ ਚਲਾ ਰਹੇ ਲੜਕੇ ਦੀ ਮੌਤ
. . .  about 4 hours ago
ਬਰਨਾਲਾ, 29 ਮਈ (ਧਰਮਪਾਲ ਸਿੰਘ)- ਸ਼ਹੀਦ ਭਗਤ ਸਿੰਘ ਨਗਰ ਬਰਨਾਲਾ ਵਿਖੇ ਲੰਘੀ ਰਾਤ ਹੋਈ ਬਰਸਾਤ ਤੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਚੇਤ ਸੰਮਤ 552
ਿਵਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਤਾਜ਼ਾ ਖ਼ਬਰਾਂ

ਜਸਟਿਨ ਟਰੂਡੋ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ ਕੋਰੋਨਾ ਵਾਇਰਸ ਤੋਂ ਹੋਏ ਠੀਕ

ਪਠਾਨਕੋਟ, 29 ਮਾਰਚ (ਸੰਧੂ) - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਗ੍ਰੇਗਵਰ ਟਰੂਡੋ ਜੋ ਕਿ ਕਰੋਨਾ ਵਾਇਰਸ ਤੋਂ ਪੀੜਤ ਸਨ, ਉਹ ਹੁਣ ਕੋਰੋਨਾ ਵਾਇਰਸ ਤੋਂ ਠੀਕ ਹੋ ਗਏ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ ਕਰੋਨਾ ਵਾਇਰਸ ਤੋਂ ਠੀਕ ਹੋ ਗਏ ਹਨ। ਸੋਸ਼ਲ ਮੀਡੀਆ ਉੱਤੇ ਜਾਰੀ ਕੀਤੇ ਬਿਆਨ ਵਿਚ ਸੋਫੀ ਗ੍ਰੈਗਵਰ ਟਰੂਡੋ ਨੇ ਕਿਹਾ ਹੈ ਕਿ ਉਹ ਪਹਿਲਾ ਤੋ ਬਹੁਤ ਠੀਕ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੇ ਡਾਕਟਰ ਅਤੇ ਓਟਾਵਾ ਪਬਲਿਕ ਹੈਲਥ ਵੱਲੋਂ ਕਿਹਾ ਗਿਆ ਹੈ ਕਿ ਉਹ ਪੂਰੇ ਤਰੀਕੇ ਨਾਲ ਠੀਕ ਹੋ ਗਏ ਹਨ। 

ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਦੂਜੀ ਮੌਤ

ਅੰਮ੍ਰਿਤਸਰ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਅੱਜ ਦੂਸਰੀ ਮੌਤ ਹੋਣ ਦੀ ਖਬਰ ਹੈ। 60-65 ਸਾਲਾ ਮ੍ਰਿਤਕ ਨੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ 'ਚ ਅੱਜ ਸ਼ਾਮ ਦਮ ਤੋੜਿਆ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਪਿੰਡ ਪਠਲਾਵਾ ਦੇ ਗਿਆਨੀ ...

ਪੂਰੀ ਖ਼ਬਰ »

ਮਾਹਿਲਪੁਰ ਦੇ 2 ਪਿੰਡ ਕੀਤੇ ਗਏ ਸੀਲ

ਮਾਹਿਲਪੁਰ, 29 ਮਾਰਚ (ਦੀਪਕ ਅਗਨੀਹੋਤਰੀ) - ਕੋਰੋਨਾ ਵਾਇਰਸ ਦੇ ਚਲਦੇ ਪਿੰਡ ਭੂਨੋ ਅਤੇ ਹਲੂਵਾਲ਼ ਵਿਚ 15 ਸ਼ੱਕੀ ਮਰੀਜ਼ਾਂ ਦੇ ਕੀਤੇ ਕੋਰੋਨਾ ਟੈਸਟ ਤੋਂ ਬਾਅਦ ਇਤਿਹਾਤ ਵਜੋਂ ਪ੍ਰਸ਼ਾਸਨ ਨੇ ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਅਤੇ ਹਲੂਵਾਲ਼ ਨੂੰ ਸੀਲ ਕਰ ਦਿੱਤਾ ਹੈ। ਇਸ ...

ਪੂਰੀ ਖ਼ਬਰ »

ਕਰੋਨਾ ਵਾਇਰਸ ਦੇ 291 ਸੈਂਪਲ ਆਏ ਨੈਗੇਟਿਵ ਆਏ - ਡੀ.ਸੀ ਨਵਾਂਸ਼ਹਿਰ

ਬੰਗਾ, 29 ਮਾਰਚ-(ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ 'ਚੋਂ ਕੋਵਿਡ-19 ਦੇ ਲਏ ਗਏ ਸੈਂਪਲਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 352 ਸੈਂਪਲ ਲਏ ਜਾ ਚੁੱਕੇ ਹਨ। ਅੱਜ ਤੱਕ ਦੀ ਰਿਪੋਰਟ ਮੁਤਾਬਿਕ ਇਨ੍ਹਾਂ 'ਚੋਂ 291 ਟੈਸਟ ਨੈਗੇਟਿਵ ਆਏ ...

ਪੂਰੀ ਖ਼ਬਰ »

ਅੱਜ ਨਹੀਂ ਸਾਹਮਣੇ ਆਇਆ ਕੋਈ ਪਾਜ਼ੀਟਿਵ ਕੇਸ - ਸਿਵਲ ਸਰਜਨ ਹੁਸ਼ਿਆਰਪੁਰ

ਸ਼ੱਕੀ ਮਰੀਜ਼ਾਂ ਦੇ ਹੁਣ ਤੱਕ ਲਏ ਗਏ ਸੈਂਪਲਾਂ 'ਚੋਂ 72 ਦੀ ਰਿਪੋਰਟ ਨੈਗੇਟਿਵ ਹੁਸ਼ਿਆਰਪੁਰ, 29 ਮਾਰਚ (ਬਲਜਿੰਦਰ ਪਾਲ਼ ਸਿੰਘ) - ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਕੋਈ ਨਵਾਂ ਮਰੀਜ਼ ਪਾਜ਼ੀਟਿਵ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ...

ਪੂਰੀ ਖ਼ਬਰ »

ਨੈਗੇਟਿਵ ਆਈ ਕੋਰੋਨਾ ਵਾਇਰਸ ਦੀ ਸ਼ੱਕੀ ਮ੍ਰਿਤਕ ਮਹਿਲਾ ਦੀ ਰਿਪੋਰਟ

ਬਰਨਾਲਾ, 29 ਮਾਰਚ (ਧਰਮਪਾਲ ਸਿੰਘ) - ਰੇਲਵੇ ਸਟੇਸ਼ਨ 'ਤੇ ਰਹਿਣ ਵਾਲੀ ਪਰਵਾਸੀ ਔਰਤ ਦੀ ਮੌਤ ਦੇ ਮਾਮਲੇ ਵਿਚ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਸਬੰਧਿਤ ਔਰਤ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ ਤੇ ਉਸ ਦੀ ਰਿਪੋਰਟ ਨੈਗੇਟਿਵ ਆਈ ਹੈ। ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਦੇ 66 ਕੇਸ ਆਏ ਨੈਗੇਟਿਵ - ਡੀ.ਸੀ

ਲੁਧਿਆਣਾ, 29 ਮਾਰਚ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਹੈ ਕਿ ਹੁਣ ਤੱਕ ਲੁਧਿਆਣਾ ਤੋਂ 93 ਸੈਂਪਲ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ ਇੱਕ ਲੁਧਿਆਣੇ ਦਾ ਅਤੇ ਇੱਕ ਜਲੰਧਰ ਦਾ ਕੇਸ ਪਾਜ਼ੀਟਿਵ ਆਇਆ ਹੈ, ਜਦੋਂ ਕਿ 66 ਟੈਸਟ ਨੈਗੇਟਿਵ ...

ਪੂਰੀ ਖ਼ਬਰ »

ਸੰਕਟ ਪੈਰੋਲ ਤਹਿਤ ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਦੂਜੇ ਦਿਨ ਰਿਹਾਅ ਕੀਤੇ 76 ਕੈਦੀ ਅਤੇ ਹਵਾਲਾਤੀ

ਫ਼ਿਰੋਜ਼ਪੁਰ, 29 ਮਾਰਚ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਤੇ ਕਹਿਰ ਮਚਾ ਰਹੇ ਕੋਰੋਨਾ ਵਾਇਰਸ ਦੀ ਮਾਰ ਤੋਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਚਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ ਅੱਜ ਦੂਜੇ ਦਿਨ ਵੀ ਕੇਂਦਰੀ ਜੇਲ੍ਹ ...

ਪੂਰੀ ਖ਼ਬਰ »

ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ

ਜਲੰਧਰ, 29 ਮਾਰਚ (ਚਿਰਾਗ਼ ਸ਼ਰਮਾ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 977 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 38 ਦੀ ਰਿਪੋਰਟ ਪਾਜ਼ਿਟਿਵ, 749 ਦੀ ਨੈਗੇਟਿਵ ਅਤੇ 190 ਦੀ ...

ਪੂਰੀ ਖ਼ਬਰ »

ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਖੇ ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਸ਼ਾਮ 140 ਦੇ ਕਰੀਬ ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ 'ਤੇ ਛਡਿਆ ਜਾਵੇਗਾ

ਅੰਮ੍ਰਿਤਸਰ, 29 ਮਾਰਚ (ਰਾਜੇਸ਼ ਕੁਮਾਰ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੀਆ ਜੇਲ੍ਹਾਂ 'ਚ ਬੰਦ 6000 ਦੇ ਕਰੀਬ ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ ਦਾ ਐਲਾਨ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ ਸੀ। ...

ਪੂਰੀ ਖ਼ਬਰ »

ਕੋਵਿਡ ਰਾਹਤ ਫ਼ੰਡ ਲਈ ਪ੍ਰਾਈਵੇਟ ਸਕੂਲਾਂ ਵੱਲੋਂ 1.25 ਲੱਖ ਰੁਪਏ ਦੀ ਰਾਸ਼ੀ ਭੇਟ

ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)- ਕੋਰੋਨਾਵਾਇਰਸ ਖ਼ਿਲਾਫ਼ ਲੜੀ ਜਾ ਰਹੀ ਇਸ ਜੰਗ 'ਚ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਪੰਜਾਬ ਸਰਕਾਰ ਦਾ ਹਰ ਪੱਖੋਂ ਸਾਥ ਦੇਵੇਗੀ। ਇਹ ਪ੍ਰਗਟਾਵਾ ਨਾਮਵਰ ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ...

ਪੂਰੀ ਖ਼ਬਰ »

ਰਾਮਨਗਰ ਸੈਣੀਆਂ ਦੇ ਕੋਰੋਨਾ ਪਾਜੀਟਿਵ ਲੜਕੇ ਦੇ ਪਰਿਵਾਰਕ 14 ਮੈਂਬਰਾਂ ਦਾ ਟੈੱਸਟ ਆਇਆ ਨੈਗੇਟਿਵ

ਘਨੌਰ, 29 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ) - ਨੇਪਾਲ ਤੋਂ ਵਾਪਸ ਪਰਤੇ ਰਾਮਨਗਰ ਸੈਣੀਆਂ (ਸ਼ੰਭੂ, ਪਟਿਆਲਾ) ਦੇ 21 ਸਾਲਾਂ ਦੇ ਨੌਜਵਾਨ ਦੇ ਕੋਰੋਨਾ ਪਾਜੀਟਿਵ ਆਉਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਤੁਰੰਤ ਹਰਕਤ 'ਚ ਆਉਂਦਿਆਂ ਪਿੰਡ ਨੂੰ ਸੀਲ ਕਰ ਦਿੱਤਾ ਸੀ। ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਦਿਮਾਗ਼ ਤੋ ਕਮਜ਼ੋਰ ਵਿਅਕਤੀ ਦੀ ਸ਼ੱਕੀ ਹਾਲਤ 'ਚ ਮੌਤ, ਕਰੋਨਾ ਤੋ ਡਰੇ ਆਪਣਿਆ ਨੇ ਹੀ ਬਣਾਈ ਦੂਰੀ

ਮਾਛੀਵਾੜਾ ਸਾਹਿਬ 28 ਮਾਰਚ (ਮਨੋਜ ਕੁਮਾਰ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਡਰ ਕਿਸ ਕਦਰ ਆਮ ਲੋਕਾਂ ਦੇ ਜਹਿਨ 'ਚ ਵਸਿਆ ਹੈ। ਇਸ ਦਾ ਰੂਪ ਉਸ ਸਮੇਂ ਦੇਖਣ ਨੂੰ ਮਿਲਿਆ, ਜੱਦੋ ਪਿੰਡ ਚੱਕੀ ਦਾ ਵਸਨੀਕ 45 ਸਾਲਾਂ ਜਗਦੀਸ ਕੁਮਾਰ ਦੀ ਅਚਾਨਕ ਮੌਤ ਤੋ ਬਾਅਦ ਉਸ ਦੇ ਆਪਣੇ ...

ਪੂਰੀ ਖ਼ਬਰ »

ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਏ

ਮਾਨਸਾ, 29 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਢੈਪਈ ਦੇ ਜੰਮਪਲ ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਆਪਣੇ ਜ਼ਿਲ੍ਹੇ ਦੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨ ਲਈ ਅੱਗੇ ਆਏ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕਲਕੱਤਾ ਤੋਂ ਮਹਿਲ ਕਲਾਂ ਪਰਤੇ 6 ਟਰੱਕ ਡਰਾਈਵਰ ਕੀਤੇ ਇਕਾਂਤਵਾਸ

ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)-ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਲੱਗੇ ਕਰਫ਼ਿਊ ਦੇ ਚੱਲਦਿਆਂ ਸਿਹਤ ਵਿਭਾਗ ਮਹਿਲ ਕਲਾਂ ਦੀ ਟੀਮ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਹਰਜਿੰਦਰ ਸਿੰਘ ਆਂਡਲੂ ਦੀ ਅਗਵਾਈ ਹੇਠ ਇਲਾਕੇ 'ਚ ਸੂਬੇ ਤੋਂ ਬਾਹਰੋਂ ਆਪਣੇ ਘਰਾਂ ਨੂੰ ...

ਪੂਰੀ ਖ਼ਬਰ »

ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ, ਨਾ ਕੱਟੀ ਜਾਵੇ ਵਰਕਰਾਂ ਦੀ ਤਨਖ਼ਾਹ

 ਚੰਡੀਗੜ੍ਹ, 29 ਮਾਰਚ- ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੂਬੇ 'ਚ ਉਦਯੋਗਾਂ ਅਤੇ ਵਪਾਰਕ ਅਦਾਰਿਆਂ ਨੂੰ ਇਕ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਵਰਕਰਾਂ ਦੀ ਤਨਖ਼ਾਹ ਨਾ ਕੱਟਣ ਅਤੇ ਨਾ ਹੀ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਚੱਲਦਿਆਂ ਕੈਪਟਨ ਨੇ ਡੇਰਾ ਰਾਧਾ ਸੁਆਮੀ ਬਿਆਸ ਅਤੇ ਸਨਅਤਕਾਰਾਂ ਨੂੰ ਮਦਦ ਦੀ ਕੀਤੀ ਅਪੀਲ

ਚੰਡੀਗੜ੍ਹ, 29 ਮਾਰਚ - ਪ੍ਰਵਾਸੀ ਮਜ਼ਦੂਰਾਂ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ ਤੋਂ ਉਨ੍ਹਾਂ ਦੀ ਕੂਚ ਨੂੰ ਰੋਕਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਸਾਰੀਆਂ ਸਨਅਤੀ ਇਕਾਈਆਂ ਅਤੇ ਇੱਟ ਭੱਠਿਆਂ ...

ਪੂਰੀ ਖ਼ਬਰ »

ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ

ਚੰਡੀਗੜ੍ਹ, 29 ਮਾਰਚ- ਕਰਫ਼ਿਊ ਚੱਲਦਿਆਂ ਪੰਜਾਬ 'ਚ ਵਿੱਤੀ ਲੈਣ ਦੇਣ 'ਚ ਲੋਕਾਂ ਦੀ ਸੁਵਿਧਾ ਦੇ ਲਈ 30 ਤੇ 31 ਮਾਰਚ ਨੂੰ ਬੈਂਕ ਖੁੱਲ੍ਹਣਗੇ। 3 ਅਪ੍ਰੈਲ ਤੋਂ ਸਾਰੀਆਂ ਬੈਂਕ ਸ਼ਾਖਾਵਾਂ ਹਫ਼ਤੇ 'ਚ ਸਿਰਫ਼ ਦੋ ਦਿਨ ਰੋਟੇਸ਼ਨ ਦੇ ਆਧਾਰ 'ਤੇ ਖੁੱਲ੍ਹੀਆਂ ਰਹਿਣਗੀਆਂ। ਇਹ ਜਾਣਕਾਰੀ ...

ਪੂਰੀ ਖ਼ਬਰ »

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ

ਨਵੀਂ ਦਿੱਲੀ , 29 ਮਾਰਚ- ਦਿੱਲੀ 'ਚ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਲੈ ਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਹੁਣ ਤੱਕ ਕੋਰੋਨਾ ਵਾਇਰਸ ਦੇ 979 ਮਾਮਲੇ ਸਾਹਮਣੇ ਆਏ ਹਨ। ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ...

ਪੂਰੀ ਖ਼ਬਰ »

ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ

ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਸਿਵਲ ਹਸਪਤਾਲ 'ਚ ਕੋਰੋਨਾ ਵਾਇਰਸ ਦਾ ਇੱਕ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ ਜਿਸ ਦਾ ਡਾਕਟਰਾਂ ਵੱਲੋਂ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੈਲਥ ਵਰਕਰ ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ

ਲੌਂਗੋਵਾਲ, 29 ਮਾਰਚ (ਸ.ਸ.ਖੰਨਾ, ਵਿਨੋਦ) - ਵਿਸ਼ਵ ਭਰ 'ਚ ਕੋਰੋਨਾ ਵਾਇਰਸ (ਕੋਵਿਡ 19) ਨੂੰ ਲੈ ਕੇ ਜਿੱਥੇ ਪੰਜਾਬ ਅੰਦਰ ਕਰਫ਼ਿਊ ਲੱਗਾ ਹੋਇਆ ਹੈ। ਉੱਥੇ ਹੀ ਸੋਸ਼ਲ ਮੀਡੀਆ ਰਾਹੀਂ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਲੋਕਾਂ 'ਚ ਵੀ ਦਿਨੋਂ ਦਿਨ ਵਾਧਾ ਹੋ ਰਿਹਾ ਹੈ । ਇਸੇ ...

ਪੂਰੀ ਖ਼ਬਰ »

ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ

ਸ਼ਾਹਕੋਟ, 29 ਮਾਰਚ (ਏ.ਐੱਸ. ਸਚਦੇਵਾ) - ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਚੱਲ ਕਰਫ਼ਿਊ ਦੇ ਚਲਦਿਆ ਪ੍ਰਸ਼ਾਸਨ ਵੱਲੋਂ ਹਰ ਇੱਕ ਵਿਅਕਤੀ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ ਅਤੇ ਇਸ ਐਮਰਜੈਂਸੀ ਹਾਲਤਾਂ ਨੂੰ ਦੇਖਦਿਆ ਮਾਨਯੋਗ ਡਿਪਟੀ ਕਮਿਸ਼ਨ ਜਲੰਧਰ ਸ਼੍ਰੀ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ

ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਫ਼ਿਊ ਕਾਰਨ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਅਤੇ ਸ਼ਹਿਰ 'ਚ ਫਸੇ ਸੱਠ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਜੰਮੂ ਭੇਜਿਆ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਮੇਨ ਗੇਟ ਨੂੰ ਲਾਇਆ ਤਾਲਾ

ਗੁਰੂਹਰਸਹਾਏ, 29 ਮਾਰਚ (ਹਰਚਰਨ ਸਿੰਘ ਸੰਧੂ) - ਕੋਰੋਨਾ ਵਾਇਰਸ ਨੂੰ ਲੈ ਕੇ ਪਿੰਡ ਝੋਕ ਟਹਿਲ ਸਿੰਘ ਵਾਲਾ ਦੇ ਇਕ ਵਿਅਕਤੀ, ਜੋ ਕਿ ਅਨੰਦਪੁਰ ਸਾਹਿਬ ਗਿਆ ਸੀ, ਨੂੰ ਲੈ ਕੇਗੁਰਦੁਆਰਾ ਸਾਹਿਬ ਦੇ ਮੇਨ ਗੇਟ ਨੂੰ ਤਾਲਾ ਲਗਾ ਦਿੱਤਾ ਗਿਆ ਹੈ। ਇਸ ਸੰਬੰਧੀ ਜਦੋਂ ਗੁਰਦੁਆਰਾ ...

ਪੂਰੀ ਖ਼ਬਰ »

ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ

ਖੇਮਕਰਨ, 29 ਮਾਰਚ (ਰਾਕੇਸ਼ ਬਿੱਲਾ) ਖੇਮਕਰਨ ਸੈਕਟਰ ਵਿਚ ਬੀ.ਐੱਸ.ਐਫ ਦੀ 113 ਬਟਾਲੀਅਨ ਨੇ ਅੱਜ ਦੁਪਹਿਰ 12.30 ਵਜੇ ਸੀਮਾ ਚੌਂਕੀ ਰੱਤੋਕੇ ਅਧੀਨ ਕੰਡਿਆਲੀ ਤੋਂ ਪਾਰ ਸਰਚ ਦੌਰਾਨ ਸਰਹੱਦੀ ਪਿੱਲਰ ਨੰਬਰ 116/17 ਨਜ਼ਦੀਕ ਤੋਂ ਇੱਕ ਪੈਕਟ ਹੈਰੋਇਨ ਬਰਾਮਦ ਕੀਤੀ ਹੈ,ਜਿਸ ਦੀ ਕੀਮਤ 5 ...

ਪੂਰੀ ਖ਼ਬਰ »

ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ

ਮਲਸੀਆਂ, 29 ਮਾਰਚ (ਏ.ਐੱਸ.ਸਚਦੇਵਾ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਰੋਕਥਾਮ ਕਾਰਨ ਪੰਜਾਬ 'ਚ ਕਰਫ਼ਿਊ ਦੌਰਾਨ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਹਰ ਆਮ ਤੇ ਖ਼ਾਸ ਨੂੰ ਲੋੜਵੰਦ ਲੋਕਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ

ਲੁਧਿਆਣਾ, 29 ਮਾਰਚ (ਪੁਨੀਤ ਬਾਵਾ) - ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਤੋਂ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਪੈਦਲ ਹੀ ਆਪਣੇ ਪਰਿਵਾਰਾਂ ਸਮੇਤ ਘਰਾਂ ਨੂੰ ਜਾਣ ਦੇ ਰੁਝਾਨ ਨੂੰ ਰੋਕਣ ਲਈ ਲੁਧਿਆਣਾ ਦੇ ਕਾਰਖ਼ਾਨੇ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ...

ਪੂਰੀ ਖ਼ਬਰ »

ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ

ਮਹਿੰਗਾ ਸਮਾਨ ਵੇਚਣ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈਸ਼ਾਹਕੋਟ, 29 ਮਾਰਚ (ਏ.ਐਸ. ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਦੀ ਰੋਕਥਾਮ ਸਬੰਧੀ ਕਰਫਿਊ ਦੇ ਮਾਹੌਲ 'ਚ ਲੋਕਾਂ ਦੀਆਂ ਜ਼ਰੂਰੀ ਵਸਤਾਂ ਦਾ ਵਿਸ਼ੇਸ਼ ਖਿਆਲ ਰੱਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ...

ਪੂਰੀ ਖ਼ਬਰ »

ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ

ਫ਼ਾਜ਼ਿਲਕਾ, 29 ਮਾਰਚ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਨੂੰ ਲੈ ਕੇ ਸੂਬਾ ਸਰਕਾਰ ਦੇ ਆਦੇਸ਼ਾਂ 'ਤੇ ਜਾਰੀ ਕਰਫ਼ਿਊ ਵਿਚ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਸਰੋਂ੍ਹ ਦੀ ਪੱਕੀ ਫ਼ਸਲ ਨੂੰ ਧਿਆਨ ਵਿਚ ਰੱਖਦਿਆਂ ਜਿੰਮੀਦਾਰਾਂ ਨੂੰ ਢਿੱਲ ਦਿੰਦਿਆਂ ਫ਼ਸਲ ਦੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ

 ਭਗਤਾ ਭਾਈ ਕਾ, 29 ਮਾਰਚ (ਸੁਖਪਾਲ ਸਿੰਘ ਸੋਨੀ)- ਸਥਾਨਕ ਸ਼ਹਿਰ ਵਿਖੇ ਕਰਫ਼ਿਊ ਦੌਰਾਨ ਪੁਲਿਸ ਮੁਲਾਜ਼ਮਾਂ ਨਾਲ ਦੁਰਵਿਵਹਾਰ ਕਰਨ ਅਤੇ ਸਰਕਾਰੀ ਕੰਮ ਕਾਜ ਵਿਚ ਵਿਘਨ ਪਾਉਣ ਦੇ ਦੋਸ਼ ਤਹਿਤ ਇੱਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਸਥਾਨਕ ਪੁਲਿਸ ਸਟੇਸ਼ਨ ਦੇ ...

ਪੂਰੀ ਖ਼ਬਰ »

ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ

ਅੰਮ੍ਰਿਤਸਰ, 29 ਮਾਰਚ (ਸੁਰਿੰਦਰ ਕੋਛੜ) - 5 ਪਾਕਿਸਤਾਨੀ ਨਾਗਰਿਕ ਜੋ ਮੈਡੀਕਲ ਵੀਜ਼ਾ 'ਤੇ ਭਾਰਤ ਵਿਚ ਸਨ, ਉਹ ਆਪਣੇ ਮੁਲਕ ਪਰਤ ਗਏ ਹਨ। ਪਾਕਿਸਤਾਨੀ ਹਾਈ ਕਮਿਸ਼ਨ ਤੋਂ ਵਿਸ਼ੇਸ਼ ਇਜਾਜ਼ਤ ਦੇ ਚੱਲਦਿਆਂ ਉਹ ਪਾਕਿਸਤਾਨ 'ਚ ਦਾਖਲ ਹੋ ...

ਪੂਰੀ ਖ਼ਬਰ »

ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ

ਡੀ.ਸੀ. ਅਪਨੀਤ ਰਿਆਤ ਵਲੋਂ ਛੋਟ ਦੇ ਹੁਕਮ ਜਾਰੀ ਗੜ੍ਹਸ਼ੰਕਰ, 29 ਮਾਰਚ (ਧਾਲੀਵਾਲ)- ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਕਰਫ਼ਿਊ ਦੇ ਚੱਲਦੇ ਹੋਏ ਕੋਈ ਵੀ ਦੁਕਾਨ ਖੋਲ੍ਹਣ ਅਤੇ ਕਿਸੇ ਵੀ ਵਿਅਕਤੀ ਦੇ ਚੱਲਣ-ਫਿਰਨ 'ਤੇ ਮਨਾਹੀ ਹੈ। ਲੋਕਾਂ ਦੀਆਂ ਜ਼ਰੂਰੀ ਲੋੜਾਂ ਨੂੰ ਮੁੱਖ ...

ਪੂਰੀ ਖ਼ਬਰ »

ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ

ਮੁੰਬਈ, 29 ਮਾਰਚ - ਕੋਰੋਨਾਵਾਇਰਸ ਦੇ ਚਲੱਦਿਆਂ ਮੁੰਬਈ ਵਿਚ ਇਕ ਹੋਰ ਮੌਤ ਹੋਈ ਹੈ। ਕੋਰੋਨਾਵਾਇਰਸ ਦੀ ਮਰੀਜ਼ 40 ਸਾਲਾ ਔਰਤ ਦੀ ਮੌਤ ਹੋ ਗਈ ਹੈ। ਬੀਤੇ ਕੱਲ੍ਹ ਉਸ ਨੂੰ ਸਾਹ ਦੀ ਤਕਲੀਫ ਕਾਰਨ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ ਖੂਨ ਦੇ ਉੱਚ ਦਬਾਅ ਦੀ ਮਰੀਜ਼ ਵੀ ਸੀ। ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ

ਖੇਮਕਰਨ, 29 ਮਾਰਚ (ਰਾਕੇਸ਼ ਬਿੱਲਾ) - ਕੋਰੋਨਾਵਾਇਰਸ ਕਾਰਨ ਪੰਜਾਬ ਅੰਦਰ ਲੱਗੇ ਕਰਫਿਊ ਕਾਰਨ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਐਸ.ਐਸ.ਪੀ ਤਰਨ ਤਾਰਨ ਧਰੁਵ ਦਾਹੀਆ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਤੇ ਕਸਬਿਆਂ ਦਾ ਦੌਰਾ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ...

ਪੂਰੀ ਖ਼ਬਰ »

ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ

ਗੁਰੂ ਹਰ ਸਹਾਏ, 29 ਮਾਰਚ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਦੇ ਚੱਲਦਿਆਂ ਗੁਰੂ ਹਰ ਸਹਾਏ ਦੇ ਬਲਾਕ ਵਿਕਾਸ ਪੰਚਾਇਤ ਦਫ਼ਤਰ ਵੱਲੋਂ ਸਮੂਹ ਪੰਚਾਇਤਾਂ ਨੂੰ ਸੈਨੇਟਾਈਜ਼ਰ ਕੈਮੀਕਲ ਦਵਾਈ ਮੁਹੱਈਆ ਕਰਾਈ ਗਈ। ਜਿਸ ਨੂੰ ਅੱਜ ਸਮੂਹ ਪੰਚਾਇਤਾਂ ਨੇ ਆਪੋ ਆਪਣੇ ਪਿੰਡਾਂ ...

ਪੂਰੀ ਖ਼ਬਰ »

ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ

ਨਾਭਾ, 29 ਮਾਰਚ (ਕਰਮਜੀਤ ਸਿੰਘ) - ਵਿਸ਼ਵ ਭਰ ਵਿਚ ਚੱਲ ਰਹੀ ਮਹਾਂਮਾਰੀ ਕਾਰਨਾਂ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਨਾਲ ਬੀਤੀ ਰਾਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੀ 37 ਕੈਦੀ ਰਿਹਾਅ ਕਰ ਦਿੱਤੇ ਗਏ, ਇਹ ਸਾਰੇ ਅੰਡਰ ਟਰਾਇਲ ਹਨ। ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ...

ਪੂਰੀ ਖ਼ਬਰ »

ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ

ਲੋਪੋਕੇ, 29 ਮਾਰਚ (ਗੁਰਵਿੰਦਰ ਸਿੰਘ ਕਲਸੀ) - ਕੋਰੋਨਾ ਦੀ ਮਹਾਂਮਾਰੀ ਕਾਰਨ ਦੇਸ਼ ਵਿਚ ਲੱਗੇ ਕਰਫਿਊ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੱਕ ਮਿਸ਼ਰੀ ਖਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ,ਡੀ.ਐਸ.ਪੀ ਗੁਰਪ੍ਰਤਾਪ ਸਿੰਘ ਸਹੋਤਾ, ਮੀਡੀਆ ...

ਪੂਰੀ ਖ਼ਬਰ »

ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ

ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ ਕੀਤਾ ਗਿਆ ...

ਪੂਰੀ ਖ਼ਬਰ »

ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ

ਕੁਹਾੜਾ, 29 ਮਾਰਚ (ਤੇਲੂ ਰਾਮ ਕੁਹਾੜਾ) - ਪਿੰਡ ਗਾਹੀ ਭੈਣੀ ਵਿਖੇ ਸੁਖਵੀਰ ਸਿੰਘ ਪੁੱਤਰ ਪਾਲ ਸਿੰਘ ਨੇ ਆਪਣੀ ਪਤਨੀ ਕਮਲਜੀਤ ਕੌਰ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰ ਦਿੱਤਾ। ਕੂੰਮ ਕਲਾਂ ਦੀ ਪੁਲਿਸ ਨੇ ਸੁਖਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ

ਪ੍ਰਸ਼ਾਸਨ ਨਾਲ ਤਾਲਮੇਲ ਤੋਂ ਬਗੈਰ ਪਿੰਡਾਂ 'ਚ ਅਨਾਉਂਸਮੈਂਟ ਨਾ ਕਰਨ ਲੋਕ-ਡੀ.ਐੱਸ.ਪੀ. ਗੜ੍ਹਸ਼ੰਕਰ, 29 ਮਾਰਚ (ਧਾਲੀਵਾਲ)- ਪਿੰਡ ਮੋਰਾਂਵਾਲੀ ਅਤੇ ਪਠਲਾਵਾ ਤੋਂ ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਗੜ੍ਹਸ਼ੰਕਰ ਦੇ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ...

ਪੂਰੀ ਖ਼ਬਰ »

ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ

 ਆਗਰਾ, 29 ਮਾਰਚ - ਕੋਰੋਨਾਵਾਇਰਸ ਦੇ ਲਾਗ ਤੋਂ ਬਚਣ ਲਈ ਇਨ੍ਹੀਂ ਦਿਨੀਂ ਦੇਸ਼ ਭਰ ਵਿਚ 21 ਦਿਨਾਂ ਦਾ ਲਾਕਡਾਊਨ ਲਾਗੂ ਹੈ। ਹਾਲਾਂਕਿ ਇਸ ਵਿਚਕਾਰ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਕ 38 ਸਾਲ ਦੇ ਵਿਅਕਤੀ ਦੀ 200 ਕਿਲੋਮੀਟਰ ਪੈਦਲ ਚੱਲਣ ਕਾਰਨ ਮੌਤ ਹੋ ਗਈ। ਇਹ ਵਿਅਕਤੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ

ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਸੰਸਾਰ ਭਰ 'ਚ ਫੈਲਦੇ ਜਾ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਭਰ ਨੂੰ ਕੀਤੇ ਲਾਕਡਾਊਨ ਅਤੇ ਪੰਜਾਬ 'ਚ ਲਗਾਏ ਕਰਫਿਊ ਦੌਰਾਨ ਘਰਾਂ 'ਚ ਬੰਦ ਪਰਿਵਾਰਾਂ ਦੀ ਮਦਦ ਲਈ ਫਿਲਮੀ ਅਭਿਨੇਤਰੀ ਸੋਨੀਆ ਮਾਨ ਅੱਗੇ ਆਈ ਹੈ। ਅੱਜ ਦਿਨ ...

ਪੂਰੀ ਖ਼ਬਰ »

ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ

ਅਹਿਮਦਾਬਾਦ, 29 ਮਾਰਚ- ਗੁਜਰਾਤ ਦੇ ਸਿਹਤ ਮੰਤਰਾਲੇ ਦੇ ਅਨੁਸਾਰ, ਅਹਿਮਦਾਬਾਦ 'ਚ 3 ਹੋਰ ਲੋਕ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਪਾਏ ਗਏ ਹਨ। ਦੱਸ ਦੇਈਏ ਕਿ ਗੁਜਰਾਤ 'ਚ ਹੁਣ ਤੱਕ 58 ਲੋਕਾਂ ਦੇ ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਦੀ ਹੋਈ ਮੌਤ

ਨਵੀਂ ਦਿੱਲੀ, 29 ਮਾਰਚ- ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਮਾਰੀਆ ਟੈਰੇਸਾ ਦੀ ਮੌਤ ਹੋ ਗਈ ਹੈ। ਉਹ 86 ਸਾਲਾ ਦੀ ਸੀ। ਉਨ੍ਹਾਂ ਦੇ ਭਰਾ ਪ੍ਰਿੰਸ ਸਿਕਸਟੋ ਐਨਰਿਕ ਨੇ ਫੇਸਬੁਕ 'ਤੇ ਇਕ ਪੋਸਟ ਸਾਂਝੀ ਕਰਦਿਆਂ ਇਹ ਜਾਣਕਾਰੀ ਦਿੱਤੀ। ਜਾਣਕਾਰੀ ਦੇ ਲਈ ਦੱਸ ਦੇਈ ਕਿ ...

ਪੂਰੀ ਖ਼ਬਰ »

ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ

ਬਰਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਵਿਖੇ ਬੀਤੀ ਰਾਤ ਕੋਰੋਨਾ ਵਾਇਰਸ ਦੇ ਇੱਕ ਸ਼ੱਕੀ ਮਰੀਜ਼ ਦੇ ਸੈਂਪਲ ਲੈਣ ਉਪਰੰਤ ਮੌਤ ਹੋਣ ਬਾਰੇ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਇੱਕ 60 ਸਾਲਾ ਔਰਤ ਜੋ ਰੇਲਵੇ ਸਟੇਸ਼ਨ ਵਿਖੇ ਰਹਿੰਦੀ ਸੀ ਸਿਵਲ ਹਸਪਤਾਲ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ

ਮੁੰਬਈ, 29 ਮਾਰਚ- ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਹੋਰ ਮਾਮਲੇ ਸਾਹਮਣੇ ਆਏ ਹਨ । ਇਨ੍ਹਾਂ ਮਾਮਲਿਆਂ ਦਾ ਸਾਹਮਣੇ ਆਉਣ ਨਾਲ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 193 ਹੋ ਗਈ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਸੰਨ ਲਗਾਉਣ ਦੇ ਨਾਲ-ਨਾਲ ਚੋਰਾਂ ਨੇ ਦੋ ਦੁਕਾਨਾਂ 'ਤੇ ਕੀਤੇ ਹੱਥ ਸਾਫ਼

ਧਾਰੀਵਾਲ, 29 ਮਾਰਚ (ਜੇਮਸ ਨਾਹਰ)- ਕੋਰੋਨਾ ਵਾਇਰਸ ਮਹਾਂਮਾਰੀ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਪਿਛਲੀ 22 ਮਾਰਚ ਤੋਂ ਦੇਸ਼ ਅੰਦਰ ਲਾਗੂ ਕੀਤੀ ਤਾਲਾਬੰਦੀ ਅਤੇ ਪੰਜਾਬ ਅੰਦਰ ਬੜੀ ਸੰਜੀਦਗੀ ਨਾਲ ਕਰਫ਼ਿਊ ਦੇ ਚੱਲਦਿਆਂ ਜਿੱਥੇ ਇਸ ਖੇਤਰ ਦੇ ਲੋਕਾਂ ਵੱਲੋਂ ਸਰਕਾਰੀ ...

ਪੂਰੀ ਖ਼ਬਰ »

ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ

ਤਰਨਤਾਰਨ, 29 ਮਾਰਚ- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਕਰਫ਼ਿਊ ਦੌਰਾਨ ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਜਾ ਰਹੇ ਵਿਅਕਤੀਆਂ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ । ਸ਼ਿਕਾਇਤਕਰਤਾ ਜਗਬੀਰ ਸਿੰਘ ਅਤੇ ਕੁਲਵੰਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ

ਸ੍ਰੀਨਗਰ, 29 ਮਾਰਚ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਸਕੱਤਰ ਰੋਹਿਤ ਕੰਸਲ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀਨਗਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਵਾਇਰਸ ਦੀ ਚਪੇਟ'ਚ ਆਉਣ ਕਾਰਨ ਹੁਣ ਤੱਕ ਸੂਬੇ 'ਚ ਦੋ ਲੋਕਾਂ ਦੀ ਮੌਤ ਹੋ ...

ਪੂਰੀ ਖ਼ਬਰ »

8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ

ਮਾਹਿਲਪੁਰ 29 ਮਾਰਚ (ਦੀਪਕ ਅਗਨੀਹੋਤਰੀ)- ਸਮਾਜ ਸੇਵਾ ਚ ਮੋਹਰੀ ਭੂਮਿਕਾ ਨਿਭਾ ਰਹੇ ਅਤੇ ਰੋਜ਼ਾਨਾ ਹੀ 150 ਪਿੰਡ 'ਚ ਰਹਿੰਦੇ 8 ਤੋਂ 10 ਹਜਾਰ ਬੰਦੇ ਦਾ ਰਾਸ਼ਨ ਤਿਆਰ ਕਰ ਕੇ ਗੁਰਦਵਾਰਾ ਸ਼ਹੀਦ ਲੱਧੇਵਾਲ, ਬਾਹੋਵਾਲ, ਕੋਟ ਫ਼ਤੂਹੀ ਤੇ ਹੋਰ ਪਿੰਡਾਂ 'ਚ ਤਿਆਰ ਹੁੰਦੇ ਲੰਗਰ 'ਤੇ ...

ਪੂਰੀ ਖ਼ਬਰ »

ਐਕਸਪ੍ਰੈੱਸ ਵੇਅ 'ਤੇ ਜਾ ਰਹੇ ਲੋਕਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਮੌਤਾਂ

ਚੰਡੀਗੜ੍ਹ, 29 ਮਾਰਚ- ਹਰਿਆਣਾ ਦੇ ਨੂਹ 'ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ ਵੇਅ 'ਤੇ ਅੱਜ ਸਵੇਰੇ ਇਕ ਵਾਹਨ ਦੀ ਚਪੇਟ 'ਚ ਆਉਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ ਚਾਰ ਲੋਕ ਹੋਰ ਜ਼ਖਮੀ ਹੋਏ ਹਨ। ਜਾਣਕਾਰੀ ਦੇ ਅਨੁਸਾਰ, ਇਹ ਲੋਕ ਐਕਸਪ੍ਰੈੱਸ ਵੇਅ ਤੋਂ ਲੰਘ ਰਹੇ ਸਨ ...

ਪੂਰੀ ਖ਼ਬਰ »

ਗੜ੍ਹਸ਼ੰਕਰ ਦੇ ਪਿੰਡਾਂ 'ਚ ਤਿਆਰ ਲੰਗਰ ਵਰਤਾਉਣ 'ਤੇ ਪਾਬੰਦੀ

ਲੋੜਵੰਦਾਂ ਨੂੰ ਸਿਰਫ਼ ਸੁੱਕਾ ਰਾਸ਼ਨ ਹੀ ਵੰਡਿਆ ਜਾਵੇਗਾ ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਪਿੰਡਾਂ ਵਿਚ ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਨੂੰ ਲੰਗਰ ਤਿਆਰ ਕਰਕੇ ਵਰਤਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਪ ਮੰਡਲ ਮੈਜਿਸਟ੍ਰੇਟ ਹਰਬੰਸ ...

ਪੂਰੀ ਖ਼ਬਰ »

ਈਰਾਨ ਵਿਚ ਫਸੇ 250 ਭਾਰਤੀਆਂ ਨੂੰ ਲੈ ਕੇ ਜਹਾਜ਼ ਜੋਧਪੁਰ ਪਹੁੰਚਿਆਂ

ਜੋਧਪੁਰ, 29 ਮਾਰਚ - ਈਰਾਨ ਵਿਚ ਫਸੇ ਭਾਰਤੀਆਂ ਨੂੰ ਲੈ ਕੇ ਪਹਿਲਾ ਜਹਾਜ਼ ਅੱਜ ਜੋਧਪੁਰ ਪਹੁੰਚਿਆ। ਇਸ ਜਹਾਜ਼ ਵਿਚ ਕਰੀਬ 250 ਭਾਰਤੀ ...

ਪੂਰੀ ਖ਼ਬਰ »

ਘਨੌਰ ਦੇ ਪਿੰਡ ਰਾਮਨਗਰ 'ਚ ਮਿਲਿਆ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ

ਸਿਵਲ ਹਸਪਤਾਲ ਅੰਬਾਲਾ ਵਿਖੇ ਹੈ ਜੇਰੇ ਇਲਾਜ ਘਨੌਰ, 29 ਮਾਰਚ (ਬਲਜਿੰਦਰ ਸਿੰਘ ਗਿੱਲ) - ਕੋਰੋਨਾ ਵਾਇਰਸ ਦੀ ਲਪੇਟ 'ਚ ਘਨੌਰ ਹਲਕੇ ਦਾ ਪਿੰਡ ਰਾਮਨਗਰ ਸੈਣੀਆਂ ਵੀ ਆ ਗਿਆ ਹੈ, ਜਿੱਥੋਂ ਦੇ ਨੌਜਵਾਨ ਦੀ ਕੋਰੋਨਾ ਪਾਜ਼ੀਟਿਵ ਮਰੀਜ਼ ਵੱਜੋਂ ਪਹਿਚਾਣ ਹੋਈ ਹੈ। ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਪੁਲਿਸ ਦੀ ਸਖ਼ਤੀ ਸਦਕਾ ਫਲ ਸਬਜ਼ੀਆਂ ਦੇ ਰੇਟ ਮੁੜ ਆਏ ਟਿਕਾਣੇ

ਬਾਘਾਪੁਰਾਣਾ, 29 ਮਾਰਚ (ਬਲਰਾਜ ਸਿੰਗਲਾ) - ਕਰਫ਼ਿਊ ਦਾ ਨਾਜਾਇਜ਼ ਲਾਹਾ ਲੈ ਕੇ ਫਲ ਸਬਜ਼ੀਆਂ ਦੇ ਦੁੱਗਣੇ ਤਿਗਣੇ ਰੇਟ ਵਸੂਲ ਵਾਲਿਆ ਉੱਪਰ ਪੁਲਿਸ ਪ੍ਰਸ਼ਾਸਨ ਨੇ ਸ਼ਿਕੰਜਾ ਕਰ ਦਿੱਤਾ ਹੈ। ਜਿਸ ਕਰਕੇ ਸਬਜ਼ੀਆਂ ਤੇ ਫਲਾਂ ਦੇ ਰੇਟ ਥੋਕ ਤੇ ਪਰਚੂਨ 'ਚ ਮੁੜ ਟਿਕਾਣੇ ਆ ਗਏ ਹਨ ਤੇ ...

ਪੂਰੀ ਖ਼ਬਰ »

ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ

ਸੰਗਰੂਰ, 29 ਮਾਰਚ (ਧੀਰਜ ਪਸ਼ੋਰੀਆ) - ਬਾਹਰਲੇ ਜ਼ਿਲ੍ਹੇ ਤੋਂ ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਸੰਗਰੂਰ ਲਾਗਲੇ ਪਿੰਡ ਉਭਾਵਾਲ ਵਿਖੇ ਕਿਸੇ ਦੇ ਘਰ 'ਚ ਆਉਣ 'ਤੇ ਦੋ ਸ਼ੱਕੀ ਮਰੀਜਾਂ ਸਮੇਤ ਕੁੱਲ 10 ਵਿਅਕਤੀਆਂ ਨੂੰ ਮਸਤੂਆਣਾ ਸਾਹਿਬ ਦੇ ਆਰਜ਼ੀ ਹਸਪਤਾਲ ਵਿਖੇ ਦਾਖਲ ...

ਪੂਰੀ ਖ਼ਬਰ »

ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ

ਕੈਲਗਰੀ 29 ਮਾਰਚ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵੱਧਦੀ ਦੇਖ ਕੇ ਲੋਕਾਂ ਵਿੱਚ ਸਹਿਮ ਪੈਦਾ ਹੋ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਅਲਬਰਟਾ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਨਵੇਂ ਕੇਸ 79 ਆਉਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX