ਤਾਜਾ ਖ਼ਬਰਾਂ


ਸਿੱਧੂ ਮੂਸੇਵਾਲਾ ਮਾਮਲੇ 'ਚ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਰਾਹਤ
. . .  4 minutes ago
ਚੰਡੀਗੜ੍ਹ, 5 ਜੂਨ (ਸੁਰਜੀਤ ਸੱਤੀ) - ਸਿੱਧੂ ਮੂਸੇਵਾਲਾ ਮਾਮਲੇ 'ਚ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਸ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ । ਇਸ ਮਾਮਲੇ ਵਿਚ...
ਪਾਣੀ ਵਾਲੀ ਟੰਕੀ 'ਚੋਂ ਮਿਲੀਆਂ ਰੈਸਟੋਰੈਂਟ 'ਚ ਕੰਮ ਕਰਦੇ ਦੋ ਵਰਕਰਾਂ ਦੀਆਂ ਲਾਸ਼ਾਂ
. . .  22 minutes ago
ਮੁੰਬਈ, 5 ਜੂਨ - ਮੁੰਬਈ ਦੇ ਮੀਰਾ ਰੋਡ ਇਲਾਕੇ ਵਿਚ ਇੱਕ ਰੈਸਟੋਰੈਂਟ ਵਿਖੇ ਕੰਮ ਕਰਦੇ 2 ਵਰਕਰਾਂ ਦੀਆਂ ਲਾਸ਼ਾਂ ਪਾਣੀ ਵਾਲੀ ਟੰਕੀ 'ਚੋਂ ਮਿਲੀਆਂ ਹਨ। ਪੁਲਿਸ ਵੱਲੋਂ ਇਸ ਦੀ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ ਦੇਸ਼ ਭਰ 'ਚ 273 ਮੌਤਾਂ
. . .  21 minutes ago
ਨਵੀਂ ਦਿੱਲੀ, 5 ਜੂਨ - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ 'ਚ ਕੋਰੋਨਾ ਦੇ 9851 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 273 ਮੌਤਾਂ ਹੋਈਆਂ ਹਨ। ਦੇਸ਼ ਭਰ 'ਚ ਕੋੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 2,26,770 ਤੇ ਐਕਟਿਵ ਮਾਮਲਿਆਂ ਦੀ ਗਿਣਤੀ...
ਬਠਿੰਡਾ ਜ਼ਿਲ੍ਹੇ 'ਚ ਇਕ 10 ਸਾਲਾ ਬੱਚੇ ਦੀ ਰਿਪੋਰਟ ਪਾਜ਼ੀਟਿਵ
. . .  about 1 hour ago
ਬਠਿੰਡਾ, 5 ਜੂਨ ( ਅੰਮਿ੍ਰਤਪਾਲ ਸਿੰਘ ਵਲਾਣ) - ਬਠਿੰਡਾ ਜ਼ਿਲ੍ਹੇ ਵਿਚ ਅੱਜ ਇਕ 10 ਸਾਲਾ ਬੱਚੇ ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਹੈ, ਜੋ ਰਾਮਪੁਰਾ ਦਾ ਰਹਿਣ ਵਾਲਾ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਦੇ ਕੁਲ ਐਕਟਿਵ ਕੇਸ 10 ਹੋ ਗਏ ਹਨ, ਜਦਕਿ ਕੋਰੋਨਾ ਪ੍ਰਭਾਵਿਤਾਂ...
ਕਰਨਾਟਕ ਤੇ ਝਾਰਖੰਡ 'ਚ ਆਇਆ ਭੁਚਾਲ
. . .  about 1 hour ago
ਬੈਂਗਲੁਰੂ/ਰਾਂਚੀ, 5 ਜੂਨ - ਕਰਨਾਟਕ ਦੇ ਹੰਪੀ 'ਚ ਅੱਜ ਸਵੇਰੇ 6.55 ਵਜੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚ ਭੁਚਾਲ ਦੀ ਤੀਬਰਤਾ 4.0 ਸੀ। ਇਸੇ ਤਰਾਂ ਝਾਰਖੰਡ ਜਮਸ਼ੇਦਪੁਰ ਵਿਖੇ ਵੀ ਅੱਜ ਸਵੇਰੇ ਭੁਚਾਲ ਦੇ ਝਟਕੇ ਮਹਿਸੂਸ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 5 ਜੂਨ - ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ ਪੂਰਾ ਇਲਾਕਾ ਸੀਲ ਕਰ ਦਿੱਤਾ ਹੈ ਤੇ ਸਰਚ...
ਪਠਾਨਕੋਟ ਦੇ 116 ਲੋਕਾਂ ਦੀ ਰਿਪੋਰਟ ਨੈਗੇਟਿਵ
. . .  about 1 hour ago
ਪਠਾਨਕੋਟ, 5 ਜੂਨ ( ਆਰ. ਸਿੰਘ ) - ਕੋਰੋਨਾ ਵਾਇਰਸ ਦੇ ਚੱਲਦਿਆਂ ਸਿਵਲ ਹਸਪਤਾਲ ਪਠਾਨਕੋਟ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦੇ ਸੈਂਪਲ ਅੰਮਿ੍ਰਤਸਰ ਭੇਜੇ ਗਏ ਸਨ। ਉਨ੍ਹਾਂ ਵਿਚੋਂ ਅੱਜ ਸਵੇਰੇ 116 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਕਰ ਕੇ ਲੋਕਾਂ ਨੂੰ ਭਾਰੀ ਰਾਹਤ ਮਿਲੀ...
ਟਰੰਪ ਨੇ ਅਮਰੀਕੀ ਬੰਧਕ ਛੱਡਣ ਲਈ ਈਰਾਨ ਦਾ ਕੀਤਾ ਧੰਨਵਾਦ
. . .  about 1 hour ago
ਵਾਸ਼ਿੰਗਟਨ, 5 ਜੂਨ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਦਾ ਅਮਰੀਕੀ ਬੰਧਕ ਛੱਡਣ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਅਮਰੀਕਾ ਦਾ ਈਰਾਨ ਨਾਲ...
ਵਿਅਕਤੀ ਨੇ ਸ਼ੱਕੀ ਹਾਲਾਤਾਂ ਵਿਚ ਲਿਆ ਫਾਹਾ, ਮੌਤ
. . .  about 1 hour ago
ਗੋਨਿਆਣਾ (ਬਠਿੰਡਾ), 5 ਜੂਨ (ਲਛਮਣ ਦਾਸ ਗਰਗ) - ਬਠਿੰਡਾ-ਸ਼੍ਰੀ ਅੰਮਿ੍ਰਤਸਰ ਸਾਹਿਬ ਨੈਸ਼ਨਲ ਹਾਈਵੇ-54 ’ਤੇ ਪੈਂਦੇ ਪਿੰਡ ਬਲਾਹੜ੍ਹ ਵਿੰਝੂ ਦੇ ਸ਼ਮਸ਼ਾਨਘਾਟ ਵਿਚ ਬੀਤੀ ਰਾਤ ਇਕ ਵਿਅਕਤੀ ਨੇ ਸ਼ੱਕੀ ਹਾਲਾਤਾਂ ਵਿਚ ਦਰਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਿ੍ਰਤਕ ਦੀ ਪਹਿਚਾਣ...
ਚੰਡੀਗੜ੍ਹ 'ਚ 10 ਸਾਲਾ ਬੱਚੇ ਤੇ 3 ਸਾਲਾ ਬੱਚੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਚੰਡੀਗੜ੍ਹ, 5 ਜੂਨ (ਮਨਜੋਤ) - ਚµਡੀਗੜ੍ਹ ਦੇ ਬਾਪੂ ਧਾਮ ਕਲੋਨੀ 'ਚ ਰਹਿਣ ਵਾਲੇ 10 ਸਾਲਾ ਬੱਚੇ ਤੇ 3 ਸਾਲਾ ਬੱਚੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਨਾਲ ਚੰਡੀਗੜ੍ਹ 'ਚ ਹੁਣ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 304 ਹੋ ਗਈ...
ਬੇਕਰੀ ਦੀ ਦੁਕਾਨ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  about 2 hours ago
ਲੋਹੀਆਂ ਖ਼ਾਸ, 5 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ) - ਮੇਨ ਰੋਡ 'ਤੇ ਪੈਂਦੀ ਬੇਕਰੀ ਦੀ ਦੁਕਾਨ 'ਚ ਬੀਤੀ ਦੇਰ ਰਾਤ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਜਵਾਨਾਂ ਨੇ ਜਿੰਦਰੇ ਤੋੜ ਕੇ ਬੜੀ ਮਿਹਨਤ ਤੋਂ ਬਾਅਦ ਅੱਗ ਉੱਪਰ ਕਾਬੂ ਪਾਇਆ। ਓਧਰ ਅੱਗ...
ਅੱਜ ਦਾ ਵਿਚਾਰ
. . .  about 3 hours ago
ਮਾਲ, ਹੋਟਲ ਤੇ ਰੈਸਟੋਰੈਂਟ ਨੂੰ ਲੈ ਕੇ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ
. . .  1 day ago
ਨਵੀਂ ਦਿੱਲੀ, 4 ਜੂਨ - ਕੇਂਦਰ ਸਰਕਾਰ ਨੇ ਹੋਟਲ, ਰੈਸਟੋਰੈਂਟ, ਮਾਲ ਤੇ ਦਫਤਰਾਂ ਨੂੰ ਲੈ ਕੇ ਨਵੇਂ ਸਿਰੇ ਤੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਲਾਕਡਾਊਨ ਵਿਚ ਛੁੱਟ ਮਿਲਣ ਤੋਂ ਬਾਅਦ ਜਿਵੇਂ ਜਿਵੇਂ ਹੋਟਲ, ਰੈਸਟੋਰੈਂਟ, ਮਾਲ ਖੁੱਲ ਰਹੇ ਹਨ ਤੇ ਦਫਤਰਾਂ ਵਿਚ ਕੰਮਕਾਜ ਸ਼ੁਰੂ ਹੋ ਰਿਹਾ ਹੈ। ਜਿਸ ਨੂੰ ਲੈ ਕੇ ਸਿਹਤ ਮੰਤਰਾਲਾ...
ਕਰੋਨਾ ਪਾਜ਼ੀਟਿਵ ਦਾ ਪਤਾ ਲੱਗਦਿਆਂ ਮਰੀਜ ਲੁਕਿਆ
. . .  1 day ago
ਬੱਚੀਵਿੰਡ , 4 ਜੂਨ ( ਬਲਦੇਵ ਸਿੰਘ ਕੰਬੋ)- ਬੱਚੀਵਿੰਡ ਤੋਂ 4 ਕਿਲੋਮੀਟਰ ਦੂਰ ਪਿੰਡ ਸਾਰੰਗੜਾ ਦੀ ਸੁਮਨ ਕੌਰ( 20) ਪਤਨੀ ਸੁਰਜੀਤ੍ ਮਰੀਜ ਨੂੰ ਪਤਾ ਲੱਗਾ ਕੇ ਉਸ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੋ ਤਾਂ ਉਹ ਪ੍ਰਵਾਰ ਸਮੇਤ ਘਰ ਛੱਡ ਕੇ ਲੁਕ ਗਏ ਹੈ। ਖਬਰ ਲਿਖੇ ਜਾਣ ਤੱਕ ਪਿੰਡ ਵਿੱਚ ਮੁਨਾਦੀ ਕਰਵਾ ਦਿੱਤੀ...
ਪਲੇਸ ਆਫ ਸੇਫਟੀ ਮਧੁਬਨ ਵਿੱਖੇ 16 ਸਾਲਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
. . .  1 day ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਵਿਅਕਤੀ ਬਰਾਮਦ
. . .  1 day ago
ਰਾਜਪੁਰਾ 4 ਜੂਨ (ਰਣਜੀਤ ਸਿੰਘ) - ਅੱਜ ਦੇਰ ਸ਼ਾਮ ਪੁਲਿਸ ਨੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਕੀਤਾ ਵਿਅਕਤੀ ਸ਼ੈਲਰ ਬਣਾਉਣ ਵਾਲੀ ਫੈਕਟਰੀ ਵਿੱਚੋਂ ਬਰਾਮਦ ਕਰ ਲਿਆ ਹੈ ।ਪੁਲਿਸ ਨੇ ਮੌਕੇ ਤੋਂ ਦੋ ਅਗਵਾਕਾਰਾਂ ਨੂੰ ਵੀ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਸ਼ੈਲਰ ਮਾਲਕ ਦੀ...
ਮਲੋਟ ਵਿਚ ਇਕ ਹੋਰ ਔਰਤ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ
. . .  1 day ago
ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਦੇ ਸਰਾਭਾ ਨਗਰ ਵਿਚ ਇਕ ਹੋਰ 27 ਸਾਲਾ ਔਰਤ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਟਰੈਵਲ ਹਿਸਟਰੀ ਹੈ ਅਤੇ ਇਸ ਸਬੰਧੀ ਵੇਰਵੇ ਇਕੱਤਰ ਕੀਤੇ ਜਾਣ ਤੋਂ...
ਲੁਧਿਆਣਾ ਵਿੱਚ ਕੋਰੋਨਾ ਪਾਜ਼ਿਟਿਵ ਆਉਣ ਵਾਲੇ ਡਾਕਟਰ ਪਤੀ ਪਤਨੀ ਦੇ ਖੰਨਾ ਸਥਿੱਤ ਡਾਕਟਰ ਪਿਤਾ, ਮਾਂ, ਨੌਕਰਾਣੀ ਤੇ ਡਰਾਈਵਰ ਕੋਰੋਨਾ ਪਾਜ਼ਿਟਿਵ ਆਏ
. . .  1 day ago
7 ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ ਇਧਰੋੋ ਉਧਰ
. . .  1 day ago
ਨਾਭਾ ਵਿਖੇ ਚੇਨਈ ਤੋਂ ਆਏ ਨੌਜਵਾਨ ਦੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਾਭਾ, 4 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਦੇ ਸਰਕਾਰੀ ਹਸਪਤਾਲ ਦੇ ਨਜ਼ਦੀਕ ਮੁਹੱਲਾ ਕਰਤਾਰਪੁਰਾ ਵਿਖੇ ਇੱਕ ਨੌਜਵਾਨ ਦੀ ਰਿਪੋਰਟ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜੋ ਕਿ ਪਿਛਲੇ ਦਿਨੀਂ ਚੇਨਈ ਤੋਂ ਨਾਭਾ ਵਿਖੇ ਆਇਆ ਸੀ। ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਦੀ ਅਗਵਾਈ...
ਲੁਧਿਆਣਾ ਵਿੱਚ ਅੱਜ 23 ਮਰੀਜ ਸਾਹਮਣੇ ਆਏ
. . .  1 day ago
ਲੁਧਿਆਣਾ, 4 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ ਜਦ ਕਿ ਸਵੇਰੇ 7 ਮਰੀਜਾਂ ਵਿਚ ਕੋਰੋਨਾ ਪਾਏ ਜਾਣ ਦੀ ਰਿਪੋਰਟ...
3 ਲੁਟੇਰਿਆਂ ਨੇ ਦਿਨ ਦਿਹਾੜੇ ਪਤੀ ਪਤਨੀ ਨੂੰ ਲੁੱਟਿਆ
. . .  1 day ago
ਨਸ਼ਾ ਤਸਕਰ ਦੀ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਸਾਰੀ ਮਹਿਲ ਕਲਾਂ ਪੁਲਿਸ ਇਕਾਂਤਵਾਸ
. . .  1 day ago
ਮਹਿਲ ਕਲਾਂ, 4 ਜੂਨ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਪੁਲਿਸ ਵਲੋਂ ਕੁਝ ਦਿਨ ਪਹਿਲਾਂ ਕਾਬੂ ਕੀਤੇ ਗਏ ਨਸ਼ਾ ਤਸਕਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਬਰਨਾਲਾ ਦੀ ਪੁਲਿਸ ਅੰਦਰ ਹੜਕੰਪ ਮਚ ਗਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪੁਲਿਸ...
ਡਾ. ਸੰਦੀਪ ਗੋਇਲ ਪੰਜਾਬ ਸੀ.ਐਸ.ਆਰ ਅਥਾਰਿਟੀ ਦਾ ਸੀ.ਈ.ਓ. ਨਿਯੁਕਤ
. . .  1 day ago
ਚੰਡੀਗੜ੍ਹ, 4 ਜੂਨ - ਪੰਜਾਬ ਸਰਕਾਰ ਨੇ ਅੱਜ ਮੀਡੀਆ 'ਚ ਦਿਗਜ ਡਾ. ਸੰਦੀਪ ਗੋਇਲ ਨੂੰ ਪੰਜਾਬ ਸੀ.ਐਸ.ਆਰ ਅਥਾਰਿਟੀ ਦਾ ਸੀ.ਈ.ਓ. ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਹਾਲ ਹੀ ਵਿਚ ਗਠਤ ਕੀਤੀ ਗਈ ਪੰਜਾਬ ਸੀ.ਐਸ.ਆਰ. ਨੂੰ ਇੰਡਸਟਰੀ ਲਈ ਪੰਜਾਬ ਤੇ ਪੰਜਾਬ...
ਨੌਜਵਾਨ ਕਿਸਾਨ ਨੇ ਕਰਜ਼ੇ ਦੇ ਚਲਦਿਆਂ ਕੀਤੀ ਖੁਦਕੁਸ਼ੀ
. . .  1 day ago
ਬਠਿੰਡਾ, 4 ਜੂਨ (ਨਾਇਬ ਸਿੱਧੂ) - ਬਠਿੰਡਾ ਜ਼ਿਲ੍ਹੇ ਦੇ ਚੱਕ ਹੀਰਾ ਸਿੰਘ ਵਾਲਾ ਦੇ ਇੱਕ ਕਿਸਾਨ ਦੀ ਕਰਜ਼ੇ ਦੇ ਬੋਝ ਦੇ ਚੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਦੇ ਪਰਿਵਾਰ ਵਾਲਿਆਂ ਨੇ ਦੱਸਿਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਚੇਤ ਸੰਮਤ 552
ਿਵਚਾਰ ਪ੍ਰਵਾਹ: ਕੁਦਰਤ ਦੇ ਹੁਕਮ ਦੀ ਪਾਲਣਾ ਕਰਨੀ ਪੈਂਦੀ ਹੈ। -ਬੇਕਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਸਥਿਤ ਰਾਧਾ ਸੁਆਮੀ ਸਤਿਸੰਗ ਘਰ ਰੋਜ਼ਾਨਾ 8000 ਫੂਡ ਪੈਕ ਪਹੁੰਚਾ ਰਿਹਾ ਲੋੜਵੰਦਾਂ ਦੇ ਘਰ

ਬਟਾਲਾ, 7 ਅਪ੍ਰੈਲ (ਕਾਹਲੋਂ)- ਕੋਵਿਡ-19 ਦੇ ਮੱਦੇਨਜ਼ਰ ਲੱਗੇ ਕਰਫ਼ਿਊ ਦੌਰਾਨ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਹਰ ਸੰਭਵ ਸਹੂਲਤ ਦੇਣ ਲਈ ਜਿੱਥੇ ਪੰਜਾਬ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਸਮਾਜ ਸੇਵੀ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਈਆਂ ਹਨ | ਰਾਧਾ ਸੁਆਮੀ ਸਤਿਸੰਗ ਬਿਆਸ ਦੇ ਬਟਾਲਾ ਸਥਿਤ ਸਤਿਸੰਗ ਘਰ ਵਲੋਂ ਰੋਜ਼ਾਨਾ 8000 ਫੂਡ ਪੈਕ ਤਿਆਰ ਕਰਕੇ ਬਟਾਲਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਗਰੀਬਾਂ ਦੇ ਘਰਾਂ ਤੱਕ ਪਹੁੰਚਾਏ ਜਾ ਰਹੇ ਹਨ | ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਐੱਸ.ਡੀ.ਐਮ. ਬਟਾਲਾ ਬਲਵਿੰਦਰ ਸਿੰਘ ਨੇ ਰਾਧਾ ਸੁਆਮੀ ਸਤਿਸੰਗ ਘਰ ਪਹੁੰਚ ਕੇ ਇਸ ਸੇਵਾ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ | ਵਿਧਾਇਕ ਲਾਡੀ ਨੇ ਕਿਹਾ ਕਿ ਡੇਰਾ ਬਿਆਸ ਦਾ ਸਮਾਜ ਸੇਵਾ ਵਿਚ ਬਹੁਤ ਵੱਡਾ ਸਥਾਨ ਹੈ ਅਤੇ ਅਜਿਹੇ ਔਖੇ ਸਮੇਂ ਡੇਰਾ ਬਿਆਸ ਵਲੋਂ ਗਰੀਬ ਤੇ ਲੋੜਵੰਦਾਂ ਦੇ ਘਰਾਂ ਤੱਕ ਫੂਡ ਪੈਕਟ ਪਹੁੰਚਾਅ ਕੇ ਵੱਡੀ ਸੇਵਾ ਕੀਤੀ ਜਾ ਰਹੀ ਹੈ | ਐੱਸ.ਡੀ.ਐਮ. ਬਲਵਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੀ ਹਰ ਲੋੜਵੰਦ ਪਰਿਵਾਰ ਤੱਕ ਰਾਸ਼ਨ ਪਹੁੰਚਾਉਣ ਦਾ ਉਪਰਾਲਾ ਕਰ ਰਿਹਾ ਹੈ ਅਤੇ ਅਜਿਹੇ ਸਮੇਂ ਵਿਚ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦਾ ਵੀ ਸੇਵਾ ਵਿਚ ਸਾਥ ਮਿਲਣਾ ਬਹੁਤ ਚੰਗੀ ਗੱਲ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸੇਵਾ ਲਈ ਜਿੱਥੇ ਡੇਰਾ ਬਿਆਸ ਦਾ ਧੰਨਵਾਦ ਕਰਦਾ ਹੈ, ਉੱਥੇ ਇਸ ਗੱਲ ਦਾ ਭਰੋਸਾ ਵੀ ਦਿੰਦਾ ਹੈ ਕਿ ਇਸ ਸੇਵਾ 'ਚ ਪ੍ਰਸ਼ਾਸਨ ਉਨ੍ਹਾਂ ਦੀ ਹਰ ਮਦਦ ਲਈ ਤਿਆਰ ਹੈ | ਡੇਰਾ ਬਿਆਸ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਬਟਾਲਾ ਦੇ ਸਤਿਸੰਗ ਘਰ 'ਚੋਂ ਰੋਜ਼ਾਨਾ 4000 ਹਜ਼ਾਰ ਫੂਡ ਪੈਕ ਸਵੇਰੇ ਅਤੇ 4000 ਫੂਡ ਪੈਕ ਸ਼ਾਮ ਨੂੰ ਲੋੜਵੰਦਾਂ ਦੇ ਘਰਾਂ ਤੱਕ ਪਹੁੰਚਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਤਿਸੰਗ ਘਰ ਵਿਚ ਸੰਗਤਾਂ ਵਲੋਂ ਇਹ ਫੂਡ ਪੈਕ ਤਿਆਰ ਕੀਤੇ ਜਾਂਦੇ ਹਨ ਅਤੇ ਲੰਗਰ ਬਣਾਉਂਦੇ ਸਮੇਂ ਸਾਫ਼-ਸਫ਼ਾਈ ਅਤੇ ਹੋਰ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਂਦੀ ਹੈ |

ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਐੱਸ.ਐੱਸ.ਪੀ ਉਲੰਘਣਾ ਕਰਨ ਵਾਲਿਆਂ ਨੂੰ ਦੇਖ ਰਹੇ ਹਨ 8 ਡਰੋਨ

ਗੁਰਦਾਸਪੁਰ, 7 ਅਪ੍ਰੈਲ (ਆਰਿਫ਼)- ਐੱਸ. ਐੱਸ. ਪੀ. ਸਵਰਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਅੰਦਰ ਪੁਲਿਸ ਵਿਭਾਗ ਵਲੋਂ ਕੋਵਿਡ-19 ਸੰਕਟ ਦੇ ਮੱਦੇਨਜ਼ਰ ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਫੈਲਾਉਣ ਅਤੇ ਜਾਅਲੀ ਖ਼ਬਰਾਂ ਕਾਰਨ ਪੈਦਾ ਹੋਣ ਵਾਲੇ ਦਹਿਸ਼ਤ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਡਮਟਾਲ, 7 ਅਪ੍ਰੈਲ (ਰਾਕੇਸ਼ ਕੁਮਾਰ)- ਡਮਟਾਲ ਥਾਣੇ ਦੀ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣ ਕਰਨ 'ਤੇ ਦੋ ਮੋਟਰਸਾਈਕਲ ਸਵਾਰਾਂ 'ਤੇ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪੁਲਿਸ ਨੇ ਦੱਸਿਆ ਕਿ ਇਹ ਦੋਵੇਂ ਵਿਅਕਤੀ ਆਪਣੇ ਮੋਟਰਸਾਈਕਲ ਸਵਾਰ ਵਾਰ-ਵਾਰ ਪਿੰਡ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀ ਦੇ ਹੁਕਮ ਲਾਗੂ

ਗੁਰਦਾਸਪੁਰ, 7 ਅਪ੍ਰੈਲ (ਆਰਿਫ਼)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਤੇਜਿੰਦਰਪਾਲ ਸਿੰਘ ਸੰਧੂ ਨੇ ਭਾਰਤ-ਪਾਕਿਸਤਾਨ ਸਰਹੱਦ ਦੇ 500 ਮੀਟਰ ਅੰਦਰ ਜਿੱਥੇ ਫੈਨਸਿੰਗ ਲੱਗੀ ਹੋਈ ਹੈ ਤੇ 1000 ਮੀਟਰ ਜਿੱਥੇ ਫੈਨਸਿੰਗ ਨਹੀਂ ਲੱਗੀ, ਉੱਥੇ ਰੋਜ਼ਾਨਾ ਰਾਤ 8 ਵਜੇ ਤੋਂ ਸਵੇਰੇ 5 ਵਜੇ ...

ਪੂਰੀ ਖ਼ਬਰ »

ਤਿੱਬੜ ਪੁਲਿਸ ਵਲੋਂ ਦੇਸੀ ਸ਼ਰਾਬ ਬਰਾਮਦ

ਪੁਰਾਣਾ ਸ਼ਾਲਾ, 7 ਅਪ੍ਰੈਲ (ਅਸ਼ੋਕ ਸ਼ਰਮਾ)- ਤਿੱਬੜ ਪੁਲਿਸ ਵਲੋਂ ਇਕ ਵਿਅਕਤੀ ਪਾਸੋਂ 10500 ਮਿਲੀਲੀਟਰ ਠੇਕਾ ਦੇਸੀ ਸ਼ਰਾਬ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਏ.ਐਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਬਾਈਪਾਸ ਘਰਾਲਾ ਪੁਲਿਸ ਪਾਰਟੀ ਨੇ ਨਾਕਾ ਲਗਾਇਆ ਹੋਇਆ ...

ਪੂਰੀ ਖ਼ਬਰ »

ਬਟਾਲਾ ਪੁਲਿਸ ਨੇ 5 ਦੋਸ਼ੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕੀਤਾ ਕਾਬੂ

ਬਟਾਲਾ, 7 ਅਪ੍ਰੈਲ (ਕਾਹਲੋਂ)- ਬਟਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਹੈ, ਜਦ ਅਪਰਾਧਕ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 5 ਦੋਸ਼ੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕਰ ਲਿਆ | ਦੋਸ਼ੀਆਂ ਦੇ ਫੜ੍ਹੇ ਜਾਣ 'ਤੇ ਬੀਤੇ ਸਮੇਂ ਵਿਚ ਹੋਏ ਕਤਲ ਅਤੇ ...

ਪੂਰੀ ਖ਼ਬਰ »

ਪਿੰਡ ਗੋਖੂਵਾਲ ਦੇ ਵਸਨੀਕਾਂ ਵਲੋਂ ਕੋਈ ਸਰਕਾਰੀ ਸਹਾਇਤਾ ਨਾ ਮਿਲਣ ਦੇ ਦੋਸ਼

ਬਟਾਲਾ, 7 ਅਪ੍ਰੈਲ (ਹਰਦੇਵ ਸਿੰਘ ਸੰਧੂ)- ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਲੱਗੇ ਕਰਫ਼ਿਊ ਦੇ ਚੱਲਦਿਆਂ ਪਿੰਡ ਗੋਖੂਵਾਲ (ਬਟਾਲਾ) ਦੇ ਵਸਨੀਕਾਂ ਨੇ ਆਪਣਾ ਦੁਖੜਾ ਸੁਣਾਉਂਦਿਆਂ ਸਰਕਾਰ ਵਲੋਂ ਕੋਈ ਸਹਾਇਤਾ ਨਾ ਮਿਲਣ ਦੇ ਦੋਸ਼ ਲਾਉਂਦਿਆਂ ਪਿੰਡ ਦੇ ਵਸਨੀਕ ਕਰਨੈਲ ...

ਪੂਰੀ ਖ਼ਬਰ »

ਇਨਵਾਇਰਮੈਂਟ ਪ੍ਰੋਟੈਕਸ਼ਨ ਸੁਸਾਇਟੀ ਵਲੋਂ ਡੀ.ਸੀ. ਨੂੰ 50 ਹਜ਼ਾਰ ਦੇ ਚੈੱਕ

ਗੁਰਦਾਸਪੁਰ, 7 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਅੱਜ ਇਨਵਾਇਰਮੈਂਟ ਪ੍ਰੋਟੈਕਸ਼ਨ ਸੁਸਾਇਟੀ ਗੁਰਦਾਸਪੁਰ ਵਲੋਂ ਇਸ ਨਾਮੁਰਾਦ ਬਿਮਾਰੀ ਦੀ ਰੋਕਥਾਮ ਦੇ ਸਹਿਯੋਗ ਲਈ 50 ਹਜ਼ਾਰ ਰੁਪਏ ਦਾ ਚੈੱਕ ਅਤੇ ਰਾਸ਼ਨ ਦੀਆਂ 100 ਕਿੱਟਾਂ ਡੀ. ਸੀ. ਗੁਰਦਾਸਪੁਰ ਨੰੂ ਭੇਟ ਕੀਤੀਆਂ ...

ਪੂਰੀ ਖ਼ਬਰ »

2 ਲੱਖ ਤੋਂ ਵੱਧ ਬੁਢਾਪਾ ਤੇ ਹੋਰ ਸਕੀਮਾਂ ਦੇ ਲਾਭਪਾਤਰੀ

ਜ਼ਿਲ੍ਹੇ ਵਿਚ ਬੁਢਾਪਾ ਅਤੇ ਹੋਰ ਸਕੀਮਾਂ ਦੇ ਲਾਭਪਾਤਰੀਆਂ ਦੀ ਸੰਖਿਆ ਲਗਪਗ 2 ਲੱਖ ਦੇ ਕਰੀਬ ਹੈ | ਇਨ੍ਹਾਂ ਵਿਚ ਬੁਢਾਪਾ ਪੈਨਸ਼ਨ ਦੇ ਇਕ ਲੱਖ 34 ਹਜ਼ਾਰ 690, ਵਿਧਵਾ ਪੈਨਸ਼ਨ ਸਕੀਮ ਦੇ 28 ਹਜ਼ਾਰ 715, ਆਸ਼ਰਿਤ ਬੱਚੇ 11,892, ਅਪਾਹਜ 12,759 ਹਨ | ਇਨ੍ਹਾਂ ਨੂੰ ਵੱਖ-ਵੱਖ ਬੈਂਕਾਂ ਦੇ ...

ਪੂਰੀ ਖ਼ਬਰ »

200 ਤੋਂ ਵੱਧ ਬੈਂਕ ਕਰਮਚਾਰੀ ਲਗਪਗ 2 ਲੱਖ ਲਾਭਪਾਤਰੀਆਂ ਨੂੰ ਘਰ ਜਾ ਕੇ ਦੇਣਗੇ ਪੈਨਸ਼ਨ

ਬਟਾਲਾ, 7 ਅਪ੍ਰੈਲ (ਕਾਹਲੋਂ)- ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਦੀ ਦਹਿਸ਼ਤ ਨੂੰ ਲੈ ਕੇ ਦੂਰੀ ਬਣਾਈ ਰੱਖਣ ਦੇ ਮਕਸਦ ਨਾਲ ਰੋਜ਼ਾਨਾ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਜ਼ਿਲ੍ਹੇ ਵਿਚ ਕਰਫ਼ਿਊ ਲੱਗੇ ਨੂੰ 2 ਹਫ਼ਤੇ ਤੋਂ ਵੱਧ ਦਾ ...

ਪੂਰੀ ਖ਼ਬਰ »

ਗੁ: ਸ੍ਰੀ ਕੰਧ ਸਾਹਿਬ ਵਲੋਂ ਮੀਆਂ ਮੁਹੱਲਾ, ਭੁੱਲਰ ਕਾਲੋਨੀ 'ਚ ਲੋੜਵੰਦਾਂ ਲਈ ਲੰਗਰ ਦਾ ਪ੍ਰਬੰਧ

ਬਟਾਲਾ, 7 ਅਪ੍ਰੈਲ (ਕਾਹਲੋਂ)- ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਤੋਂ ਹਲਕਾ ਬਟਾਲਾ ਵਿਖੇ ਪ੍ਰਵਾਸੀ ਮਜ਼ਦੂਰਾਂ, ਦਿਹਾੜੀਦਾਰ ਮਜ਼ਦੂਰ, ਗਰੀਬ ਵਰਗਾਂ ਅਤੇ ਲੋੜਵੰਦਾਂ ਪਰਿਵਾਰਾਂ ਨੂੰ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੀਆਂ ਮੁਹੱਲਾ, ਭੁੱਲਰ ਕਾਲੋਨੀ ਵਿਖੇ ਦੇ ...

ਪੂਰੀ ਖ਼ਬਰ »

ਜਥੇ: ਕਰਤਾਰ ਸਿੰਘ ਪਾਹੜਾ ਚੈਰੀਟੇਬਲ ਟਰੱਸਟ ਵਲੋਂ ਘਰ-ਘਰ ਰਾਸ਼ਨ ਪਹੁੰਚਾਇਆ ਜਾ ਰਿਹਾ

ਗੁਰਦਾਸਪੁਰ, 7 ਅਪ੍ਰੈਲ (ਆਰਿਫ਼)- ਜਥੇਦਾਰ ਕਰਤਾਰ ਸਿੰਘ ਪਾਹੜਾ ਚੈਰੀਟੇਬਲ ਟਰੱਸਟ ਵਲੋਂ ਕਰਫ਼ਿਊ ਦੌਰਾਨ ਲੋਕਾਂ ਨੰੂ ਘਰ-ਘਰ ਰਾਸ਼ਨ ਪਹੁੰਚਾਉਣ ਦੀ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਰਾਸ਼ਨ ਵੰਡਿਆ ਜਾ ਰਿਹਾ ਹੈ | ਦੱਸਣਯੋਗ ਹੈ ਕਿ ਟਰੱਸਟ ਦੇ ...

ਪੂਰੀ ਖ਼ਬਰ »

ਕੋਰੋਨਾ ਅਫ਼ਵਾਹਾਂ ਦੇ ਦੌਰ ਦੇ ਭੇਟ ਚੜ੍ਹੀ ਸੇਵਾ ਮੁਕਤ ਸੂਬੇਦਾਰ ਦੀ ਸਾਧਾਰਨ ਮੌਤ

ਪੁਰਾਣਾ ਸ਼ਾਲਾ, 7 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)- ਕੋਰੋਨਾ ਮਹਾਂਮਾਰੀ ਦੇ ਕਹਿਰ ਦੀ ਹਾਹਾਕਾਰ ਕਾਰਨ ਜਿੱਥੇ ਦੁਨੀਆ ਭਰ 'ਤੇੇ ਡਰ ਦਾ ਮਾਹੌਲ ਬਣਾਇਆ ਹੈ, ਉੱਥੇ ਹੀ ਇਸ ਭਿਆਨਕ ਡਰ ਦੇ ਮਾਹੌਲ ਦੌਰਾਨ ਕੋਰੋਨਾ ਅਫ਼ਵਾਹਾਂ ਦਾ ਦੌਰ ਵੀ ਪੂਰੇ ਜ਼ੋਰਾਂ 'ਤੇ ਹੈ, ਜਿਸ ਦੇ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਖਾਣ ਨਾਲ ਵਿਅਕਤੀ ਦੀ ਮੌਤ

ਗੁਰਦਾਸਪੁਰ, 7 ਅਪ੍ਰੈਲ (ਸੁਖਵੀਰ ਸਿੰਘ ਸੈਣੀ)- ਸਥਾਨਕ ਸ਼ਹਿਰ ਦੇ ਨਜ਼ਦੀਕੀ ਪਿੰਡ ਮੀਰਪੁਰ ਵਿਖੇ ਕਿਰਾਏ ਦੇ ਮਕਾਨ 'ਤੇ ਰਹਿੰਦੇ ਇਕ ਨੌਜਵਾਨ ਵਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਸਮਾਪਤ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਣਦੀਪ ਕੁਮਾਰ ਪੁੱਤਰ ...

ਪੂਰੀ ਖ਼ਬਰ »

ਗਰਮ ਕੱਪੜਾ ਮਿੱਲ ਮੁਲਾਜ਼ਮਾਂ ਨੂੰ 9 ਮਹੀਨਿਆਂ ਦੀਆਂ ਤਨਖ਼ਾਹਾਂ ਮਿਲਣਗੀਆਂ

ਧਾਰੀਵਾਲ, 7 ਅਪ੍ਰੈਲ (ਸਵਰਨ ਸਿੰਘ)- ਸਥਾਨਕ ਸ਼ਹਿਰ ਵਿਚ ਸਥਿਤ ਗਰਮ ਕੱਪੜਾ ਬਣਾਉਣ ਵਾਲੀ 'ਦੀ ਨਿਊ ਇਜਰਟਨ ਵੂਲਨ ਮਿੱਲ' ਦੇ ਮੁਲਾਜ਼ਮਾਂ ਦੀਆਂ ਪਿਛਲੇ 28 ਮਹੀਨਿਆਂ ਦੀਆਂ ਤਨਖ਼ਾਹਾਂ ਨਾ ਮਿਲਣ ਕਾਰਨ ਭਾਵਾੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਦਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੋੜਵੰਦਾਂ ਲਈ ਰਾਸ਼ਨ ਭੇਟ

ਗੁਰਦਾਸਪੁਰ, 7 ਅਪ੍ਰੈਲ (ਆਰਿਫ਼)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਤੇ ਉੱਘੀ ਸਮਾਜ ਸੇਵੀ ਡਾ: ਐਸ.ਪੀ. ਸਿੰਘ ਓਬਰਾਏ ਵਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਮਾਨਵਤਾ ਦੇ ਭਲੇ ਲਈ ਕੀਤੇ ਜਾ ਰਿਹੈ ਅਹਿਮ ਉਪਰਾਲਿਆਂ ਤਹਿਤ ਅੱਜ ਜ਼ਿਲਾ ਗੁਰਦਾਸਪੁਰ ਲਈ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਲੋੜਵੰਦਾਂ ਨੂੰ 900 ਰਾਸ਼ਨ ਸਮੱਗਰੀ ਦੇ ਪੈਕਟ ਵੰਡੇ

ਬਟਾਲਾ, 7 ਅਪ੍ਰੈਲ (ਕਾਹਲੋਂ)- ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪੰਜਾਬ ਰਾਈਸ ਮਿੱਲ ਐਸਪੋਰਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਾਅ ਲਈ ਲੱਗੇ ਕਰਫ਼ਿਊ ਦੌਰਾਨ ਗਰੀਬ ਲੋਕਾਂ ਨੂੰ ਰਾਸ਼ਨ ਸਮੱਗਰੀ ਦੇ ਪੈਕਟ ਵੰਡੇ ਗਏ | ...

ਪੂਰੀ ਖ਼ਬਰ »

ਮੁਸੀਬਤ ਦੀ ਘੜੀ 'ਚ ਸੰਨੀ ਦਿਓਲ ਨੂੰ ਨਹੀਂ ਆਈ ਹਲਕੇ ਦੇ ਲੋੜਵੰਦ ਲੋਕਾਂ ਦੀ ਯਾਦ

ਗੁਰਦਾਸਪੁਰ, 7 ਅਪ੍ਰੈਲ (ਆਰਿਫ਼)- ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਵਿਚ ਕਈ ਦਿਨਾਂ ਤੋਂ ਕਰਫ਼ਿਊ ਲੱਗਾ ਹੋਇਆ ਹੈ, ਜਿਸ ਤੋਂ ਬਾਅਦ ਉਹ ਵਰਗ ਜੋ ਮਿਹਨਤ, ਮਜ਼ਦੂਰੀ ਕਰਕੇ ਰੋਜ਼ ਆਪਣੀ ਰੋਜ਼ੀ ਰੋਟੀ ਕਮਾਉਂਦਾ ਹੈ, ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਵਿੰਗ ਵਲੋਂ ਲੋੜਵੰਦਾਂ ਨੂੰ ਰਾਸ਼ਨ ਵੰਡਣ ਦੀ ਮੁਹਿੰਮ ਜਾਰੀ-ਰਮਨਦੀਪ ਸੰਧੂ

ਬਟਾਲਾ, 7 ਅਪ੍ਰੈਲ (ਕਾਹਲੋਂ)- ਕੋਰੋਨਾ ਵਾਇਰਸ ਮਹਾਂਮਾਰੀ ਦੇ ਬਚਾਅ ਲਈ ਕੀਤੀ ਗਈ ਤਾਲਾਬੰਦੀ ਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਵਿੰਗ ਵਲੋਂ ਲੋੜਵੰਦਾਂ ਨੂੰ ਰਾਸ਼ਨ ਸਮੱਗਰੀ ਵੰਡਣ ਦੀ ਸ਼ੁਰੂ ਕੀਤੀ ਮੁਹਿੰਮ ਲਗਾਤਾਰ ਨਿਰਵਿਘਨ ਜਾਰੀ ਹੈ | ...

ਪੂਰੀ ਖ਼ਬਰ »

ਬਾਬਾ ਅੰਗਰੇਜ਼ ਸ਼ਾਹ ਨੇ ਪ੍ਰਜਾਪਤ ਬਰਾਦਰੀ ਦੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਬਟਾਲਾ, 7 ਅਪ੍ਰੈਲ (ਕਾਹਲੋਂ)-ਕੋਰੋਨਾ ਵਾਇਰਸ ਨੂੰ ਲੈ ਕੇ ਲੱਗੇ ਕਰਫਿਊ ਦੌਰਾਣ ਲੋਕਾਂ ਨੂੰ ਆ ਰਹੀਆਂ ਭਾਰੀ ਮੁਸ਼ਕਿਲਾਂ ਨੂੰ ਵੇਖਦੇ ਹੋਏ ਬਾਬਾ ਅੰਗਰੇਜ਼ ਸ਼ਾਹ ਫ਼ਤਹਿਗੜ੍ਹ ਚੂੜੀਆਂ ਵਾਲਿਆਂ ਵਲੋਂ ਧਰਮਕੋਟ ਬੱਗਾ ਦੇ ਪਰਜਾਪਤ ਦੇ ਲੋੜਵੰਦ ਪਰਿਵਾਰਾਂ ਨੂੰ ...

ਪੂਰੀ ਖ਼ਬਰ »

3 ਸ਼ੱਕੀ ਮਰੀਜ਼ਾਂ ਨੂੰ ਲੈ ਕੇ ਸਿਹਤ ਵਿਭਾਗ ਟੀਮ ਪਹੁੰਚੀ ਡੇਹਰੀਵਾਲ ਦਰੋਗਾ

ਡੇਹਰੀਵਾਲ ਦਰੋਗਾ, 7 ਅਪ੍ਰੈਲ (ਹਰਦੀਪ ਸਿੰਘ ਸੰਧੂ)- ਕੋਰੋਨਾ ਵਾਇਰਸ ਬਿਮਾਰੀ ਨੂੰ ਲੈ ਕੇ ਪਿੰਡ ਡੇਹਰੀਵਾਲ ਵਿਖੇ ਸਿਹਤ ਵਿਭਾਗ ਦੀ ਟੀਮ ਉਸ ਵੇਲੇ ਪਿੰਡ ਪਹੰੁਚੀ ਜਦ ਪਿੰਡ ਦੇ 3 ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਪਾਏ ਜਾਣ ਦਾ ਖ਼ਦਸਾ ਜਿਤਾਇਆ ਜਾ ਰਿਹਾ ਸੀ | ਮੌਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਗਰੀਬਾਂ ਦੇ ਬਿਜਲੀ ਬਿੱਲ ਮੁਆਫ਼ ਕਰੇ-ਇੰਦਰ ਸੇਖੜੀ

ਬਟਾਲਾ, 7 ਅਪ੍ਰੈਲ (ਹਰਦੇਵ ਸਿੰਘ ਸੰਧੂ)- ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਲਗਾਏ ਕਰਫ਼ਿਊ ਨੂੰ ਅੱਜ ਕਰੀਬ 18 ਦਿਨ ਹੋ ਗਏ ਹਨ, ਜਿਸ ਕਰਕੇ ਦਿਹਾੜੀ ਕਰਦੇ ਲੋਕਾਂ ਦਾ ਘਰ ਦਾ ਗੁਜ਼ਾਰਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ | ਜਿੱਥ ਪੰਜਾਬ ਸਰਕਾਰ ਵਲੋਂ ਗਰੀਬਾਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਮਾਲੋਗਿੱਲ ਦੇ ਪ੍ਰਬੰਧਕਾਂ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਵਡਾਲਾ ਬਾਂਗਰ, 7 ਅਪ੍ਰੈਲ (ਭੁੰਬਲੀ)- ਇਸ ਇਲਾਕੇ ਦੇ ਪਿੰਡ ਮਾਲੋਗਿੱਲ ਦੇ ਸੀਨੀ: ਕਾਂਗਰਸੀ ਆਗੂ ਜਸਬੀਰ ਸਿੰਘ ਮਾਲੋਗਿੱਲ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਲੋਗਿੱਲ ਨੇ ਅੱਜ ਸੁਖਰਾਜ ਸਿੰਘ ਖਹਿਰਾ ਯੂ.ਐਸ.ਏ. ਵਾਲਿਆਂ ਵਲੋਂ ਭੇਜੀ ...

ਪੂਰੀ ਖ਼ਬਰ »

ਵਿਦੇਸ਼ਾਂ ਤੇ ਹੋਰ ਸੂਬਿਆਂ ਤੋਂ ਆਏ ਲੋਕਾਂ ਦੀ ਸੂਚਨਾ ਗ੍ਰਾਮ ਪੰਚਾਇਤਾਂ ਪ੍ਰਸ਼ਾਸਨ ਜਾਂ ਸਿਹਤ ਕੇਂਦਰ ਤੁਰੰਤ ਦੇਣ-ਐਸ.ਐਮ.ਓ.

ਨੌਸ਼ਹਿਰਾ ਮੱਝਾ ਸਿੰਘ, 7 ਅਪ੍ਰੈਲ (ਤਰਸੇਮ ਸਿੰਘ ਤਰਾਨਾ)- ਭਾਵੇਂ ਅਜੇ ਤੱਕ ਸਮੁੱਚੇ ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਰੋਨਾ ਪੀੜਤ ਕੋਈ ਮਰੀਜ਼ ਨਹੀਂ, ਪ੍ਰੰਤੂ ਉਪਰੋਕਤ ਜਾਨਲੇਵਾ ਕੋਰੋਨਾ ਵਾਇਰਸ ਫ਼ੈਲਣ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਬੇਬੇ ਨਾਨਕੀ ਖ਼ਾਲਸਾ ਕਾਲਜ ਵਲੋਂ ਆਨਲਾਈਨ ਪੜ੍ਹਾਈ ਸ਼ੁਰੂ

ਧਾਰੀਵਾਲ, 7 ਅਪ੍ਰੈਲ (ਜੇਮਸ ਨਾਹਰ)- ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਸੂਬੇ ਅੰਦਰ ਕੀਤੀ ਗਈ ਤਾਲਾਬੰਦੀ ਅਤੇ ਲਗਾਏ ਕਰਫ਼ਿਊ ਦੌਰਾਨ ਸਕੂਲ ਨਿਰੰਤਰ ਬੰਦ ਹੋਣ ਕਾਰਨ ਬੇਬੇ ਨਾਨਕੀ ਖਾਲਸਾ ਕਾਲਜ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਰਿਹਾ ਆਪਣੀ ਜਾਨ ਨਾਲ ਸੇਵਾਵਾਂ

ਪਠਾਨਕੋਟ, 7 ਅਪ੍ਰੈਲ (ਨਿ.ਪ.ਪ.)- ਦੇਸ਼ 'ਚ ਕੋਰੋਨਾ ਵਾਇਰਸ ਦੇ ਿਖ਼ਲਾਫ਼ ਇਸ ਲੜਾਈ 'ਚ ਪ੍ਰਦੇਸ਼ ਦਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੀ ਆਪਣੀਆਂ ਸੇਵਾਵਾਂ ਜੀ ਜਾਨ ਨਾਲ ਬਿਜਲੀ ਵਿਭਾਗ, ਸਿਹਤ ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ...

ਪੂਰੀ ਖ਼ਬਰ »

ਐਵਰੇਸਟ ਸੀ.ਸੈ. ਸਕੂਲ ਬਹਾਦਰ ਹੁਸੈਨ 'ਚ ਆਨਲਾਈਨ ਪੜ੍ਹਾਈ ਸ਼ੁਰੂ

ਪੰਜਗਰਾਈਆਂ, 7 ਅਪ੍ਰੈਲ (ਬਲਵਿੰਦਰ ਸਿੰਘ)- ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਵਲੋਂ ਕੀਤੇ ਲਾਕਡਾਊਨ ਕਾਰਨ ਨਜ਼ਦੀਕੀ ਐਵਰੇਸਟ ਸੀਨੀਅਰ ਸੈਕੰਡਰੀ ਸਕੂਲ ਬਹਾਦਰ ਹੁਸੈਨ ਦੇ ਪ੍ਰਬੰਧਕਾਂ ਸਰਪੰਚ ਰਣਜੀਤ ਸਿੰਘ, ਪ੍ਰਧਾਨ ਬਿਕਰਮਜੀਤ ਸਿੰਘ ਅਤੇ ...

ਪੂਰੀ ਖ਼ਬਰ »

ਪਿੰਡ ਸਤਕੋਹਾ 'ਚ ਦਵਾਈ ਦਾ ਛਿੜਕਾਅ ਕੀਤਾ

ਵਡਾਲਾ ਗ੍ਰੰਥੀਆਂ, 7 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)-ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਤੋਂ ਆਪਣੇ ਪਿੰਡ ਨੂੰ ਸੁਰੱਖਿਅਤ ਕਰਨ ਦੇ ਮੰਤਵ ਨਾਲ ਨਜ਼ਦੀਕੀ ਪਿੰਡ ਸਤਕੋਹਾ ਦੇ ਗੁਰਿੰਦਰ ਸਿੰਘ, ਪਰਮਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਆੜ੍ਹਤੀਏ ਕਿਸਾਨਾਂ ਦੇ ਘਰਾਂ 'ਚ ਬਾਰਦਾਨਾ ਮੁਹੱਈਆ ਕਰਵਾਉਣ-ਰਾਣਾ ਸੰਧਵਾਂ

ਘੁਮਾਣ, 7 ਅਪ੍ਰੈਲ (ਬੰਮਰਾਹ)- ਕੋਰੋਨਾ ਦੇ ਕਹਿਰ ਤੋਂ ਬਚਣ ਲਈ ਆੜ੍ਹਤੀਏ ਕਿਸਾਨਾਂ ਦੇ ਘਰਾਂ ਵਿਚ ਬਾਰਦਾਨਾ ਮੁਹੱਈਆ ਕਰਵਾਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਸ੍ਰੀ ਹਰਿਗੋਬਿੰਦਪੁਰ ਦੇ ਡਾਇਰੈਕਟਰ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਤੇ ਐਮਰਜੈਂਸੀ ਡਿਊਟੀ ਕਰ ਰਹੇ ਕਰਮਚਾਰੀ ਦਾ 50 ਲੱਖ ਦਾ ਬੀਮਾ ਕਰੇ ਸਰਕਾਰ-ਲਾਧੂਪੁਰ

ਸ਼ਾਹਪੁਰ ਕੰਢੀ, 7 ਅਪ੍ਰੈਲ (ਰਣਜੀਤ ਸਿੰਘ)- ਕਰਮਚਾਰੀ ਦਲ ਪੰਜਾਬ ਰਣਜੀਤ ਸਾਗਰ ਡੈਮ ਦੇ ਪ੍ਰਧਾਨ ਸਲਵਿੰਦਰ ਸਿੰਘ ਲਾਧੂਪੁਰ ਤੇ ਆਰ.ਐਸ.ਡੀ. ਯੂਥ ਕਲੱਬ ਦੇ ਅਹੁਦੇਦਾਰਾਂ ਨੇ ਏ.ਡੀ.ਸੀ. ਪਠਾਨਕੋਟ ਪਿ੍ਥੀਪਾਲ ਸਿੰਘ ਨੰੂ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਕੋਲੋਂ ਮੰਗ ...

ਪੂਰੀ ਖ਼ਬਰ »

ਘਰ-ਘਰ ਕਰਵਾਇਆ ਜਾ ਰਿਹਾ ਸਰਵੇਖਣ

ਸ਼ਾਹਪੁਰ ਕੰਢੀ, 7 ਅਪ੍ਰੈਲ (ਰਣਜੀਤ ਸਿੰਘ)- ਪੰਜਾਬ ਵਿਚ ਲੱਗੇ ਕਰਫਿਊ ਦੌਰਾਨ ਲੋਕ ਘਰਾਂ ਤੋਂ ਬਾਹਰ ਆਉਣ ਤੋਂ ਘਬਰਾ ਰਹੇ ਹਨ ਤੇ ਛੋਟੀ ਮੋਟੀ ਬਿਮਾਰੀ ਦਾ ਇਲਾਜ ਨਹੀਂ ਕਰਵਾ ਰਹੇ ਜਿਸ ਨੰੂ ਦੇਖਦੇ ਹੋਏ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਾਹਪੁਰ ਕੰਢੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਲੋੜਵੰਦ ਪਰਿਵਾਰਾਂ ਨੂੰ ਲੰਗਰ ਛਕਾਇਆ

ਡੇਰਾ ਬਾਬਾ ਨਾਨਕ, 7 ਅਪ੍ਰੈਲ (ਵਿਜੇ ਸ਼ਰਮਾ)- ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਲੋੜਵੰਦ ਲੋਕਾਂ ਲਈ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਅਜਿਹੇ 'ਚ ਕਮੇਟੀ ਪ੍ਰਧਾਨ ਭਾਈ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਸਭ ਦਾ ਸਾਥ ਜ਼ਰੂਰੀ-ਰਾਕੇਸ਼ ਵਿਲੀਅਮ

ਧਾਰੀਵਲ, 7 ਅਪ੍ਰੈਲ (ਜੇਮਸ ਨਾਹਰ)- ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੁਆਰਾ ਮਚਾਏ ਕਹਿਰ ਦੇ ਕਾਰਨ ਕੀਤੀ ਤਾਲਾਬੰਦੀ ਅਤੇ ਲਗਾਏ ਕਰਫ਼ਿਊ ਦੇ ਚਲਦਿਆਂ ਸਿਵਲ ਸਰਜਨ ਕਿਸ਼ਨ ਚੰਦ ਦੇ ਆਦੇਸ਼ਾਂ ਅਤੇ ਕਮਿਊਨਟੀ ਸਿਹਤ ਕੇਂਦਰ ਧਾਰੀਵਾਲ ਦੇ ਐਸ.ਐਮ.ਓ. ਡਾ: ਰਜਿੰਦਰ ਅਰੋੜਾ ਦੇ ...

ਪੂਰੀ ਖ਼ਬਰ »

450 ਲੋਕਾਂ ਦੀਆਂ ਕੋਰੋਨਾ ਟੈਸਟ ਰਿਪੋਰਟ ਨੈਗਟਿਵ-ਐਸ.ਐਮ.ਓ. ਡਾ: ਅਰੋੜਾ

ਧਾਰੀਵਾਲ, 7 ਅਪ੍ਰੈਲ (ਜੇਮਸ ਨਾਹਰ)- ਲੋਕਾਂ ਵਲੋਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਨਾਲ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰ੍ਹਾਂ ਕੋਰੋਨਾ ਮੁਕਤ ਹੈ | ਇਹ ਜਾਣਕਾਰੀ ਸੀ.ਐੱਚ.ਸੀ. ਧਾਰੀਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਜਿੰਦਰ ਅਰੋੜਾ ਨੇ ਸਾਂਝੀ ਕਰਦਿਆਂ ਦੱਸਿਆ ...

ਪੂਰੀ ਖ਼ਬਰ »

ਲੋੜਵੰਦਾਂ ਲਈ ਆਈ ਕਣਕ ਦੇ ਪੈਸੇ ਸਤਨਾਮ ਸਿੰਘ ਗਿੱਲ ਨੇ ਦਿੱਤੇ

ਫਤਹਿਗੜ੍ਹ ਚੂੜੀਆਂ, 7 ਅਪ੍ਰੈਲ (ਧਰਮਿੰਦਰ ਸਿੰਘ ਬਾਠ)- ਫ਼ਤਹਿਗੜ੍ਹ ਚੂੜੀਆ ਦੀ ਵਾਰਡ ਨੰਬਰ 1 ਦੇ ਲਈ ਸਰਕਾਰੀ ਡੀਪੂ 'ਚ ਲੋੜਵੰਦ ਲੋਕਾਂ ਦੇ ਵੰਡਣ ਲਈ ਆਈ ਕਣਕ ਦੇ ਪੈਸੇ ਸਾਬਕਾ ਕੌਸਲਰ ਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਸਤਨਾਮ ...

ਪੂਰੀ ਖ਼ਬਰ »

ਸ਼ਹੀਦ ਬੀਬੀ ਸੁੰਦਰੀ ਦਾ ਵਿਸਾਖੀ ਮੇਲਾ ਤੇ ਨਗਰ ਕੀਰਤਨ ਮੁਲਤਵੀ

ਪੁਰਾਣਾ ਸ਼ਾਲਾ, 7 ਅਪ੍ਰੈਲ (ਅਸ਼ੋਕ ਸ਼ਰਮਾ)- ਬੇਟ ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਛੰਭ ਕਾਹਨੰੂਵਾਨ ਦਾ ਇਤਿਹਾਸਕ ਵਿਸਾਖੀ ਮੇਲਾ ਤੇ ਖ਼ਾਲਸਾ ਪੰਥ ਦੇ ਸਥਾਪਨਾ ਦਿਵਸ ਨੰੂ ਸਮਰਪਿਤ ਨਗਰ ਕੀਰਤਨ ਕੋਰੋਨਾ ਮਹਾਂਮਾਰੀ ਨੰੂ ਲੈ ਕੇ ਮੁਲਤਵੀ ਕਰ ...

ਪੂਰੀ ਖ਼ਬਰ »

ਵਾਰਡ-1 'ਚ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਫਤਹਿਗੜ੍ਹ ਚੂੜੀਆਂ, 7 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ 1 ਡੇਰਾ ਰੋਡ ਵਿਖੇ ਸੀਨੀਅਰ ਕਾਂਗਰਸੀ ਆਗੂ ਸੋਨੂੰ ਰੰਧਾਵਾ ਹਵੇਲੀਆਂ, ਕੁਲਜੀਤ ਸਿੰਘ ਕਿੱਟੂ ਹਵੇਲੀਆਂ ਅਤੇ ਪਰਮਿੰਦਰ ਸਿੰਘ ਨੇ ਲੋੜਵੰਦਾਂ ਪਰਿਵਾਰਾਂ ਨੂੰ ਰਾਸ਼ਨ ...

ਪੂਰੀ ਖ਼ਬਰ »

200 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਦਿੱਤੀਆਂ ਰਾਸ਼ਨ ਕਿੱਟਾਂ

ਗੁਰਦਾਸਪੁਰ, 7 ਅਪ੍ਰੈਲ (ਗੁਰਪ੍ਰਤਾਪ ਸਿੰਘ)-ਪਿੰਡਾਂ ਵਿਚ ਵੱਖ-ਵੱਖ ਜਥੇਬੰਦੀਆਂ, ਸਿਆਸੀ ਪਾਰਟੀਆਂ ਅਤੇ ਦਾਨੀ ਸੱਜਣਾਂ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਕਿਉਂਕਿ ਕੋਰੋਨਾ ਮਹਾਂਮਾਰੀ ਦੇ ਸੰਕਟ ਦੇ ਚੱਲਦਿਆਂ ਮਿਹਨਤ ਮਜ਼ਦੂਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨਾ ਹੋਣ ਕਰਕੇ ਹਜ਼ਾਰਾਂ ਅਧਿਆਪਕ ਤਨਖ਼ਾਹੋਂ ਵਾਂਝੇ

ਧਾਰੀਵਾਲ, 7 ਅਪ੍ਰੈਲ (ਸਵਰਨ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨਾਲ ਹੋਣ ਕਰਕੇ ਜ਼ਿਲ੍ਹਾ ਗੁਰਦਾਸਪੁਰ ਦੇ ਹਜ਼ਾਰਾਂ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ ਮਾਰਚ ਮਹੀਨੇ ਦੀਆਂ ਤਨਖਾਹਾਂ ਨਾ ...

ਪੂਰੀ ਖ਼ਬਰ »

ਜ਼ਿਲ੍ਹਾ ਮੰਡੀ ਅਫ਼ਸਰ ਨੇ ਕਾਦੀਆਂ ਮੰਡੀ 'ਚ ਆੜ੍ਹਤੀਆਂ ਦੀ ਲਾਈ ਕਲਾਸ

ਕਾਦੀਆਂ, 7 ਅਪ੍ਰੈਲ (ਪ੍ਰਦੀਪ ਸਿੰਘ ਬੇਦੀ)- ਅੱਜ ਜ਼ਿਲ੍ਹਾ ਮੰਡੀ ਅਫ਼ਸਰ ਨਿਰਮਲ ਸਿੰਘ ਅਤੇ ਕਾਰਜਕਾਰੀ ਇੰਜੀਨੀਅਰ ਸੁਰਿੰਦਰਜੀਤ ਸਿੰਘ ਵਲੋਂ ਕਾਦੀਆਂ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਮਨਮਰਜ਼ੀ ਕਰ ਰਹੇ ਆੜ੍ਹਤੀਆਂ ਨੂੰ ਤਾੜਨਾ ਕੀਤੀ ਗਈ ਅਤੇ ਸਮਾਜਿਕ ਦੂਰੀ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਕਿਲ੍ਹਾ ਲਾਲ ਸਿੰਘ, 7 ਅਪ੍ਰੈਲ (ਬਲਬੀਰ ਸਿੰਘ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਕਰਫ਼ਿਊ ਲੱਗਣ ਅਤੇ ਘਰਾਂ ਵਿਚ ਰਹਿਣ ਲਈ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਘੁਮਾਣ, 7 ਅਪ੍ਰੈਲ (ਬੰਮਰਾਹ)- ਪਿੰਡ ਬੱਦੋਵਾਲ ਦੇ ਸਾਬਕਾ ਸਰਪੰਚ ਅਤੇ ਮਾਰਕੀਟ ਕਮੇਟੀ ਦੇ ਡਾਇਰੈਕਟਰ ਹਰਦੇਵ ਸਿੰਘ ਬੱਦੋਵਾਲ ਵਲੋਂ ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਲਈ ਭੇਜਿਆ ਗਿਆ ਰਾਸ਼ਨ ਪਿੰਡ ਦੇ ਲੋਕਾਂ ਨੂੰ ਮੁਹੱਈਆ ਕਰਵਾਇਆ ਗਿਆ | ਇਸ ਮੌਕੇ ਹਰਦੇਵ ਸਿੰਘ ...

ਪੂਰੀ ਖ਼ਬਰ »

ਕਲੇਰ ਖੁਰਦ ਪਿੰਡ ਵਾਸੀਆਂ ਨੇ ਕੀਤੀ ਨਾਕਾਬੰਦੀ

ਨੌਸ਼ਹਿਰਾ ਮੱਝਾ ਸਿੰਘ, 7 ਅਪ੍ਰੈਲ (ਤਰਸੇਮ ਸਿੰਘ ਤਰਾਨਾ)-ਜਾਨਲੇਵਾ ਕੋਰੋਨਾ ਵਾਇਰਸ ਫ਼ੈਲਣ ਤੋਂ ਬਚਾਅ ਲਈ ਨਜ਼ਦੀਕੀ ਪਿੰਡ ਕਲੇਰ ਖੁਰਦ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਚੁਫੇਰੇ ਰਸਤਿਆਂ ਦੀ ਸਵੈ ਨਾਕਾਬੰਦੀ ਕਰਕੇ ਕਿਸੇ ਵੀ ...

ਪੂਰੀ ਖ਼ਬਰ »

ਵਾਰਡ ਨੰਬਰ-4 'ਚ ਲੋੜਵੰਦਾਂ ਲਈ ਲੰਗਰ ਸ਼ੁਰੂ

ਧਾਰੀਵਾਲ, 7 ਅਪ੍ਰੈਲ (ਰਮੇਸ਼ ਕੁਮਾਰ)-ਸ਼ਹਿਰ ਦੇ ਵਾਰਡ ਨੰਬਰ 4 ਦੀ ਕ੍ਰਿਸ਼ਨਾ ਬਾਜ਼ਾਰ ਵਾਲੀ ਗਲੀ ਵਿਚ ਸਾਂਈ ਦਾਸ ਪਰਿਵਾਰ ਵਲੋਂ ਰਾਜਿੰਦਰ ਕੁਮਾਰ ਲਵਲੀ ਦੇ ਪ੍ਰਬੰਧਾਂ ਹੇਠ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਲਈ ਲੰਗਰ ਸ਼ੁਰੂ ਕੀਤਾ ਗਿਆ | ਰਾਜਿੰਦਰ ਕੁਮਾਰ ਲਵਲੀ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ, ਨਵਾਂ ਸ਼ਾਲਾ ਤੇ ਪੰਡੋਰੀ ਸਰਕਲ 'ਚ ਪੁਲਿਸ ਵਲੋਂ ਫਲੈਗ ਮਾਰਚ

ਪੁਰਾਣਾ ਸ਼ਾਲਾ, 7 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)- ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਚੱਲ ਰਹੇ ਕਰਫ਼ਿਊ ਦੇ ਹਾਲਾਤ ਦੌਰਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਕੋਰੋਨਾ ਦੇ ਮਾਰੂ ਪ੍ਰਭਾਵ ਤੋਂ ਬਚਾਉਣ ਲਈ ਪੂਰੀ ਵਾਹ ਝੋਕੀ ਜਾ ਰਹੀ ਹੈ | ਉੱਥੇ ਹੀ ...

ਪੂਰੀ ਖ਼ਬਰ »

ਗੁ: ਨਾਨਕ ਦਰਬਾਰ ਦੇ ਸੇਵਾਦਾਰਾਂ ਵਲੋਂ ਰੋਜ਼ਾਨਾ ਵਰਤਾਇਆ ਜਾ ਰਿਹਾ ਲੰਗਰ

ਗੁਰਦਾਸਪੁਰ, 7 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਗੁਰਦੁਆਰਾ ਨਾਨਕ ਦਰਬਾਰ ਪ੍ਰੇਮ ਨਗਰ ਦੇ ਸੇਵਾਦਾਰਾਂ ਵਲੋਂ ਰੋਜ਼ਾਨਾ ਹੀ ਲੋੜਵੰਦਾਂ ਅਤੇ ਡਿਊਟੀ ਦੇ ਰਹੇ ਪੁਲਿਸ ਮੁਲਾਜ਼ਮਾਂ ਨੰੂ ਲੰਗਰ ਛਕਾ ਕੇ ਸੇਵਾ ਨਿਭਾਈ ਜਾ ਰਹੀ ਹੈ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਔਰਤ ਦੀ ਮੌਤ ਤੋਂ ਬਾਅਦ ਉਸ ਦੇ ਪਤੀ ਦੀ ਰਿਪੋਰਟ ਆਈ ਪਾਜ਼ੀਟਿਵ

ਸੁਜਾਨਪੁਰ, 7 ਅਪ੍ਰੈਲ (ਜਗਦੀਪ ਸਿੰਘ)- ਪਿਛਲੇ ਦਿਨੀਂ ਸੁਜਾਨਪੁਰ ਦੇ ਮੁਹੱਲਾ ਸੇਖ਼ਾ ਦੀ ਇਕ ਔਰਤ ਦੀ ਕੋਰੋਨਾ ਪਾਜ਼ੀਟਿਵ ਹੋਣ 'ਤੇ ਮੌਤ ਹੋ ਗਈ ਸੀ | ਪ੍ਰਸ਼ਾਸਨ ਵਲੋਂ ਉਸ ਦੇ 12 ਪਰਿਵਾਰਕ ਮੈਂਬਰਾਂ ਦੇ ਸੈਂਪਲ ਟੈਸਟ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚ ਉਕਤ ਔਰਤ ਦੇ ਪਤੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਪਠਾਨਕੋਟ ਦੇ ਲੋੜਵੰਦਾਂ ਲਈ ਰਾਸ਼ਨ ਦੀ ਗੱਡੀ ਭੇਟ

ਪਠਾਨਕੋਟ, 7 ਅਪ੍ਰੈਲ (ਸੰਧੂ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਉੱਘੇ ਸਮਾਜ ਸੇਵੀ ਸ਼ਖ਼ਸੀਅਤ ਡਾ. ਐੱਸ.ਪੀ. ਸਿੰਘ ਓਬਰਾਏ ਦੁਬਈ ਵਾਲਿਆਂ ਵਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਕੀਤੇ ਜਾ ਰਹੇ ਰਾਹਤ ਕਾਰਜਾਂ ਦੇ ਤਹਿਤ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਡਾਕਟਰਾਂ ਨੇ ਆਪਣੀਆਂ ਸੇਵਾਵਾਂ ਦੇਣ ਲਈ ਖ਼ੁਦ ਨੂੰ ਕੀਤਾ ਸਮਰਪਿਤ

ਪਠਾਨਕੋਟ, 7 ਅਪ੍ਰੈਲ (ਸੰਧੂ)- ਦੁਨੀਆ ਭਰ ਵਿਚ ਚੱਲ ਰਹੇ ਕੋਰੋਨਾ ਵਾਇਰਸ ਦੇ ਪ੍ਰਕੋਪ ਵਿਚ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਅਤੇ ਫ਼ਰੰਟ 'ਤੇ ਖੜ੍ਹੇ ਹੋ ਕੇ ਆਪਣੀਆਂ ਸੇਵਾਵਾਂ ਦੇ ਰਹੇ ਡਾਕਟਰਾਂ ਦੇ ਜਜ਼ਬੇ ਨੂੰ ਸਲਾਮ ਹੈ, ਜਿਨ੍ਹਾਂ ਵਲੋਂ ਕੀਤੇ ਜਾ ਰਹੇ ਅਣਥੱਕ ...

ਪੂਰੀ ਖ਼ਬਰ »

ਵਿਧਾਇਕ ਵਿਜ ਨੇ ਵੱਖ-ਵੱਖ ਵਾਰਡਾਂ 'ਚ ਲਗਪਗ 700 ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਪਠਾਨਕੋਟ, 7 ਅਪ੍ਰੈਲ (ਆਰ. ਸਿੰਘ)- ਹਲਕਾ ਪਠਾਨਕੋਟ ਵਿਚ ਵਿਧਾਇਕ ਅਮਿਤ ਵਿਜ ਦੀ ਦੇਖਭਾਲ ਵਿਚ ਅੱਜ ਵੱਖ-ਵੱਖ ਵਾਰਡਾਾ ਵਿਚ ਲਗਭਗ 700 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਵਿਧਾਇਕ ਅਮਿਤ ਵਿਜ ਨੇ ਦੱਸਿਆ ਕਿ ਤਾਲਾਬੰਦੀ ਦੌਰਾਨ ਫਸੇ ਹਰ ਜ਼ਰੂਰਤਮੰਦ ਵਿਅਕਤੀ ...

ਪੂਰੀ ਖ਼ਬਰ »

ਸੀ.ਐੱਸ.ਸੀ. ਸੁਸਾਇਟੀ ਆਨਲਾਈਨ ਦੇ ਰਹੀ 'ਅਰੋਗਿਆ ਸੇਤੂ' ਐਪ ਦੀ ਜਾਣਕਾਰੀ

ਪਠਾਨਕੋਟ, 7 ਅਪ੍ਰੈਲ (ਸੰਧੂ)- ਸੀ.ਐੱਸ.ਸੀ. ਸੁਸਾਇਟੀ ਦੇ ਪ੍ਰਧਾਨ ਅਨੁਜ ਸ਼ਰਮਾ ਵਲੋਂ ਲੋਕਾਂ ਨੂੰ ਆਨਲਾਈਨ ਰਾਹੀ 'ਅਰੋਗਿਆ ਸੇਤੂ' ਐਪ ਦੀ ਜਾਣਕਾਰੀ ਦਿੱਤੀ ਗਈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਅਨੁਜ ਸ਼ਰਮਾ ਨੇ ਦੱਸਿਆ ਕਿ ਮਨਿਸਟਰੀ ਆਫ਼ ਇਲੈਕਟ੍ਰੋਨਿਕ ਐਾਡ ...

ਪੂਰੀ ਖ਼ਬਰ »

ਇਕ ਪਰਿਵਾਰ ਨੂੰ ਕੀਤਾ ਇਕਾਂਤਵਾਸ

ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ)- ਪਿੰਡ ਰਾਣੀਪੁਰ ਛੋਟਾ ਦੇ ਇਕ ਪਰਿਵਾਰ ਨੂੰ ਇਕਾਂਤਵਾਸ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪਿੰਡ ਦਾ ਇਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ ਦੇ ਲੋਕਾਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕਣਕ ਦੀ ਫ਼ਸਲ ਬਰਬਾਦ ਹੋਣ 'ਤੇ ਸਰਕਾਰ ਕੋਲੋਂ ਮਦਦ ਦੀ ਗੁਹਾਰ

ਸ੍ਰੀ ਹਰਿਗੋਬਿੰਦਪੁਰ, 7 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਚੀਮਾ ਖੁੱਡੀ ਦੇ ਕਿਸਾਨ ਪਰਮਿੰਦਰ ਸਿੰਘ ਪਿੰਦੂ, ਸਤਨਾਮ ਸਿੰਘ, ਅਜੈਬ ਸਿੰਘ, ਨਿਰਮਲ ਸਿੰਘ, ਗੁਰਮੁੱਖ ਸਿੰਘ, ਕੁਲਦੀਪ ਸਿੰਘ, ਸਰਵਣ ਸਿੰਘ ਆਦਿ ਨੇ ਕਿਹਾ ਕਿ ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਗਿੱਲ ਨੇ ਸੈਂਕੜੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਪੁਰਾਣਾ ਸ਼ਾਲਾ, 7 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)- ਪਿੰਡ ਦਾਊਵਾਲ, ਜਗਤਪੁਰ ਕਲਾਂ ਤੇ ਟਾਂਡਾ ਵਿਖੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਦੀ ਅਗਵਾਈ ਤੇ ਜ਼ਿਲ੍ਹਾ ਜਨਰਲ ਸੈਕਟਰੀ ਕਮਲਜੀਤ ਚਾਵਲਾ ਦੇ ਉਦਮਾਂ ਸਦਕਾ ਭਾਜਪਾ ਵਰਕਰਾਂ ਵਲੋਂ ਲੋੜਵੰਦ ...

ਪੂਰੀ ਖ਼ਬਰ »

ਐੱਸ. ਐਮ. ਓ. ਵਲੋਂ ਹੈਲਥ ਵਰਕਰਾਂ ਦੀ ਪ੍ਰਸੰਸਾ

ਦੋਰਾਂਗਲਾ, 7 ਅਪ੍ਰੈਲ (ਲਖਵਿੰਦਰ ਸਿੰਘ ਚੱਕਰਾਜਾ)- ਕੋਰੋਨਾ ਵਾਇਰਸ ਨੰੂ ਫੈਲਣ ਤੋਂ ਰੋਕਣ ਲਈ ਅਤੇ ਲੋਕਾਂ ਦੇ ਬਚਾ ਲਈ ਪੀ. ਐੱਚ. ਸੀ. ਦੋਰਾਂਗਲਾ 'ਚ ਮੈਡੀਕਲ ਅਤੇ ਪੈਰਾ ਮੈਡੀਕਲ ਦੀਆਂ 14 ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ 'ਚ ਹੈਲਥ ਵਰਕਰਾਂ ਦੀਆਂ ਟੀਮਾਂ ਵਲੋਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਤੋਂ ਟਰੱਕ 'ਚ ਲੁਕ ਕੇ ਆ ਰਹੇ 30 ਲੋਕਾਂ ਨੂੰ ਵਾਪਸ ਭੇਜਿਆ

ਨਰੋਟ ਮਹਿਰਾ, 7 ਅਪ੍ਰੈਲ (ਰਾਜ ਕੁਮਾਰੀ)- ਬੀਤੀ ਰਾਤ ਥਾਣਾ ਸਦਰ ਪੁਲਿਸ ਪਠਾਨਕੋਟ ਨੇ ਇਕ ਟਰੱਕ ਦੀ ਤਲਾਸ਼ੀ ਦੌਰਾਨ 30 ਲੋਕਾਂ ਨੰੂ ਨਾਜਾਇਜ਼ ਪੰਜਾਬ ਵਿਚ ਦਾਖ਼ਲ ਹੋਣ 'ਤੇ ਨੈਸ਼ਨਲ ਹਾਈਵੇ ਨੰਬਰ-15 ਬਾਰਠ ਸਾਹਿਬ ਤੋਂ ਫੜਨ ਵਿਚ ਸਫ਼ਲਤਾ ਪ੍ਰਾਪਤ ਕੀਤੀ | ਥਾਣਾ ਸਦਰ ...

ਪੂਰੀ ਖ਼ਬਰ »

ਇਕ ਪਰਿਵਾਰ ਨੂੰ ਹਸਪਤਾਲ 'ਚ ਕੀਤਾ ਇਕਾਂਤਵਾਸ

ਸ਼ਾਹਪੁਰ ਕੰਢੀ, 7 ਅਪ੍ਰੈਲ (ਰਣਜੀਤ ਸਿੰਘ)- ਜ਼ਿਲ੍ਹਾ ਪਠਾਨਕੋਟ 'ਚ ਕੋਰੋਨਾ ਵਾਇਰਸ ਦੀ ਪਹਿਲੀ ਮਰੀਜ਼ ਜਿਸ ਦੀ ਅੰਮਿ੍ਤਸਰ ਵਿਖੇ ਮੌਤ ਹੋ ਗਈ ਸੀ, ਦੇ ਰਿਸ਼ਤੇਦਾਰ ਵਾਸੀ ਸ਼ਾਹਪੁਰ ਕੰਢੀ ਟਾਊਨਸ਼ਿਪ ਜਿਸ ਨੂੰ ਟੈਸਟ ਤੋਂ ਬਾਅਦ 5 ਅਪ੍ਰੈਲ ਨੰੂ ਘਰ ਅੰਦਰ ਹੀ ਇਕਾਂਤਵਾਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਗਿੱਲ ਨੇ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਗੁਰਦਾਸਪੁਰ, 7 ਅਪ੍ਰੈਲ (ਆਰਿਫ਼)- ਕੋਰੋਨਾ ਵਾਇਰਸ ਕਾਰਨ ਆਪਣੀ ਰੋਜ਼ੀ-ਰੋਟੀ ਕਮਾਉਣ ਤੋਂ ਵਾਂਝੇ ਹੋਏ ਗਰੀਬ ਅਤੇ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਭਾਜਪਾ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਚੱਲ ਰਹੀ ਮੁਹਿੰਮ ਤਹਿਤ ਭਾਜਪਾ ...

ਪੂਰੀ ਖ਼ਬਰ »

ਗੜਿਆਂ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਦਿੱਤਾ ਜਾਵੇ ਮੁਆਵਜ਼ਾ-ਕੰਵਲਪ੍ਰੀਤ ਪੰਨੂ

ਚੋਹਲਾ ਸਾਹਿਬ, 7 ਅਪ੍ਰੈਲ (ਬਲਵਿੰਦਰ ਸਿੰਘ)-ਐਤਵਾਰ ਰਾਤ ਨੂੰ ਆਫਤ ਬਣਕੇ ਵਰੇ੍ਹ ਮੀਂਹ ਅਤੇ ਗੜੇ੍ਹਮਾਰੀ ਨੇ ਪਿੰਡ ਕਰਮੂੰਵਾਲਾ, ਚੰਬਾ ਕਲਾਂ, ਘੜਕਾ ਅਤੇ ਗੁੱਜਰਪੁਰਾ ਬਹਿਕਾਂ ਅਧੀਨ ਆਉਂਦੇ ਰਕਬੇ ਵਿਚ ਪੱਕੀ ਹੋਈ ਕਣਕ ਦੀ ਫਸਲ, ਸਬਜੀਆਂ, ਹਰੇ ਚਾਰੇ ਦਾ ਨੁਕਸਾਨ ਕਰ ...

ਪੂਰੀ ਖ਼ਬਰ »

ਡਿੰਪਾ ਵਲੋਂ ਅਫ਼ਗਾਨਿਸਤਾਨ ਦੇ ਸਿੱਖਾਂ ਨੂੰ ਤੁਰੰਤ ਭਾਰਤ ਮੰਗਵਾਉਣ ਦੀ ਮੰਗ

ਬਾਬਾ ਬਕਾਲਾ ਸਾਹਿਬ, 7 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿੱਖ ਕੇ ਅਫਗਾਨਿਸਤਾਨ ਦੇ ਸਿੱਖਾਂ ਨੂੰ ਤੁਰੰਤ ਭਾਰਤ ਮੰਗਵਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦਾ ਸੰਤਾਪ ਲੰਮਾ ਸਮਾਂ ਚੱਲਣ ਦੇ ਖਦਸ਼ੇ ਕਾਰਨ ਲੋਕ ਚਿੰਤਤ

ਸੁਰ ਸਿੰਘ, 7 ਅਪ੍ਰੈਲ (ਧਰਮਜੀਤ ਸਿੰਘ)-ਕੋਰੋਨਾ ਵਾਇਰਸ ਮਹਾਂਮਾਰੀ ਦੇ ਵੱਧ ਰਹੇ ਮਾਮਲੇ ਇਸ ਦਾ ਸੰਤਾਪ ਲੰਮਾ ਸਮਾਂ ਚੱਲਣ ਦਾ ਸੰਕੇਤ ਦੇ ਰਹੇ ਹਨ | ਇਸ ਖਦਸ਼ੇ ਕਾਰਨ ਰਿਕਸ਼ਾ ਚਾਲਕ, ਦਿਹਾੜੀਦਾਰ ਅਤੇ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲਣ ਵਾਲੇ ਲੋਕਾਂ ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡਜ਼ ਨੇ ਲੋੜਵੰਦਾਂ ਦੀ ਬਾਂਹ ਫੜੀ

ਬਟਾਲਾ, 7 ਅਪ੍ਰੈਲ (ਕਾਹਲੋਂ)- ਪੰਜਾਬ ਹੋਮਗਾਰਡ ਦੀ ਬਟਾਲਾ ਸਥਿਤ ਬਟਾਲੀਅਨ ਨੰਬਰ-2 ਦੇ ਡਿਪਟੀ ਕਮਾਾਡੈਂਟ ਮਨਪ੍ਰੀਤ ਸਿੰਘ ਰੰਧਾਵਾ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਲੋੜਵੰਦਾਂ ਦੇ ਰਾਸ਼ਨ ਲਈ ਦਾਨ ਕਰਕੇ ਹੋਰ ਜਵਾਨਾਂ ਅਤੇ ਸਾਥੀਆਂ ਨੂੰ ਵੀ ਸੇਵਾ ਲਈ ਪ੍ਰੇਰਿਆ ਹੈ | ...

ਪੂਰੀ ਖ਼ਬਰ »

ਰਾਸ਼ਨ ਨਾ ਮਿਲਣ 'ਤੇ ਪਿੰਡ ਭਰਥ ਦੇ ਗਰੀਬ ਪਰਿਵਾਰਾਂ ਵਲੋਂ ਪ੍ਰਦਰਸ਼ਨ

ਬਹਿਰਾਮਪੁਰ, 7 ਅਪ੍ਰੈਲ (ਬਲਬੀਰ ਸਿੰਘ ਕੋਲਾ)- ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਭਰਥ ਵਿਖੇ ਲੋੜਵੰਦ ਪਰਿਵਾਰਾਂ ਨੰੂ ਮੁਸ਼ਕਿਲ ਦੀ ਘੜੀ ਵਿਚ ਵੀ ਸਰਕਾਰ ਵਲੋਂ ਰਾਸ਼ਨ ਮੁਹੱਈਆ ਨਾ ਕਰਵਾਏ ਜਾਣ ਵਜੋਂ ਪਿੰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਇੰਸਟੀਚਿਊਟ ਫ਼ਾਰ ਡਿਜ਼ਾਸਟਰਜ਼, ਐਮਰਜੈਂਸੀ ਤੇ ਐਕਸੀਡੈਂਟਸ ਵਲੋਂ ਕੋਵਿਡ-19 ਲਈ ਸਵੈ-ਮੁਲਾਂਕਣ ਟੂਲ ਕਿੱਟ ਲਾਂਚ

ਗੁਰਦਾਸਪੁਰ, 7 ਅਪ੍ਰੈਲ (ਆਰਿਫ਼)- ਸਿਵਲ ਸਰਜਨ ਡਾ: ਕਿਸ਼ਨ ਚੰਦ ਨੇ ਦੱਸਿਆ ਕਿ ਇੰਸਟੀਚਿਊਟ ਫ਼ਾਰ ਡਿਜ਼ਾਸਟਰਜ਼, ਐਮਰਜੈਂਸੀ ਐਾਡ ਐਕਸੀਡੈਂਟਸ (ਆਈਡੀਈਏ) ਨੇ ਕੋਵੀਡ-19 ਲਈ ਸਵੈ-ਮੁਲਾਂਕਣ ਟੂਲ ਕਿੱਟ ਲਾਂਚ ਕੀਤੀ ਹੈ | ਇਸ ਨੂੰ psdm.gov.in 'ਤੇ ਅਪਲੋਡ ਕੀਤਾ ਗਿਆ ਹੈ, ਜਿੱਥੋਂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX