ਤਾਜਾ ਖ਼ਬਰਾਂ


ਕੋਰੋਨਾ ਕਾਰਨ ਅੰਮ੍ਰਿਤਸਰ 'ਚ 8ਵੀਂ ਮੌਤ
. . .  9 minutes ago
ਅੰਮ੍ਰਿਤਸਰ, 5 ਜੂਨ (ਰੇਸ਼ਮ ਸੰਘ) ਅੰਮ੍ਰਿਤਸਰ ਦੇ ਗੁਰੁ ਨਾਨਕ ਦੇਵ ਹਸਪਤਾਲ 'ਚ ਜੇਰੇ ਇਲਾਜ ਕੋਰੋਨਾ ਪੀੜਤ ਦੀ ਮੌਤ ਹੋ ਗਈ ਹੈ, ਜਿਸ ਨਾਲ ਮਰਨ ਵਾਲ਼ਿਆਂ ਦਾ ਅੰਕੜਾ 8 ਹੋ ਗਿਆ ਹੈ। ਮ੍ਰਿਤਕ ਦੀ ਉਮਰ 60 ਸਾਲ ਦੱਸੀ ਜਾ ਰਹੀ ਹੈ ਜੋ ਖੂਹ ਬੰਬੇ ਵਾਲਾ...
ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਨੀਸ਼ ਸੋਨੀ ਉੱਪਰ ਜਾਨ ਲੇਵਾ ਹਮਲਾ
. . .  16 minutes ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਨੀਸ਼ ਕੁਮਾਰ ਸੋਨੀ ’ਤੇ ਕੱੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨ ਲੇਵਾ ਹਮਲਾ ਕਰ ਦੇਣ ਦੀ ਖ਼ਬਰ ਹੈ।ਹਮਲੇ ’ਚ ਚੇਅਰਮੈਨ ਮੁਨੀਸ਼ ਕੁਮਾਰ ਸੋਨੀ ਗੰਭੀਰ ਜ਼ਖਮੀ...
ਕੋਰੋਨਾ ਕਾਰਨ ਤਰਨਤਾਰਨ ਦੇ ਪੱਟੀ 'ਚ ਇੱਕ ਮੌਤ
. . .  28 minutes ago
ਪੱਟੀ, 5 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ) - ਪੱਟੀ ਸ਼ਹਿਰ ਦੇ ਵਾਰਡ ਨੰਬਰ 15 ਦੇ ਵਸਨੀਕ ਸਤਨਾਮ ਸਿੰਘ ਕੋਰੋਨਾ ਕਾਰਨ ਬੀਤੀ ਰਾਤ ਹੋਈ ਮੌਤ ਹੋ ਗਈ। ਤਿੰਨ ਦਿਨ ਪਹਿਲਾਂ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਅੱਜ 10 ਸਵੇਰੇ ਪ੍ਰਸ਼ਾਸਨ ਵੱਲੋਂ ਲਾਹੌਰ ਰੋਡ ਸ਼ਮਸ਼ਾਨ ਘਾਟ ਪੱਟੀ ਵਿਖੇ ਐੱਸ ਡੀ ਐਮ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਪੀ.ਪੀ.ਈ ਕਿੱਟਾਂ ਪਾ ਕੇ ਸਿਹਤ...
ਸਿੱਧੂ ਮੂਸੇਵਾਲਾ ਮਾਮਲੇ 'ਚ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਰਾਹਤ
. . .  37 minutes ago
ਚੰਡੀਗੜ੍ਹ, 5 ਜੂਨ (ਸੁਰਜੀਤ ਸੱਤੀ) - ਸਿੱਧੂ ਮੂਸੇਵਾਲਾ ਮਾਮਲੇ 'ਚ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਸ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ । ਇਸ ਮਾਮਲੇ ਵਿਚ...
ਪਾਣੀ ਵਾਲੀ ਟੰਕੀ 'ਚੋਂ ਮਿਲੀਆਂ ਰੈਸਟੋਰੈਂਟ 'ਚ ਕੰਮ ਕਰਦੇ ਦੋ ਵਰਕਰਾਂ ਦੀਆਂ ਲਾਸ਼ਾਂ
. . .  55 minutes ago
ਮੁੰਬਈ, 5 ਜੂਨ - ਮੁੰਬਈ ਦੇ ਮੀਰਾ ਰੋਡ ਇਲਾਕੇ ਵਿਚ ਇੱਕ ਰੈਸਟੋਰੈਂਟ ਵਿਖੇ ਕੰਮ ਕਰਦੇ 2 ਵਰਕਰਾਂ ਦੀਆਂ ਲਾਸ਼ਾਂ ਪਾਣੀ ਵਾਲੀ ਟੰਕੀ 'ਚੋਂ ਮਿਲੀਆਂ ਹਨ। ਪੁਲਿਸ ਵੱਲੋਂ ਇਸ ਦੀ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ ਦੇਸ਼ ਭਰ 'ਚ 273 ਮੌਤਾਂ
. . .  54 minutes ago
ਨਵੀਂ ਦਿੱਲੀ, 5 ਜੂਨ - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ 'ਚ ਕੋਰੋਨਾ ਦੇ 9851 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 273 ਮੌਤਾਂ ਹੋਈਆਂ ਹਨ। ਦੇਸ਼ ਭਰ 'ਚ ਕੋੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 2,26,770 ਤੇ ਐਕਟਿਵ ਮਾਮਲਿਆਂ ਦੀ ਗਿਣਤੀ...
ਬਠਿੰਡਾ ਜ਼ਿਲ੍ਹੇ 'ਚ ਇਕ 10 ਸਾਲਾ ਬੱਚੇ ਦੀ ਰਿਪੋਰਟ ਪਾਜ਼ੀਟਿਵ
. . .  about 1 hour ago
ਬਠਿੰਡਾ, 5 ਜੂਨ ( ਅੰਮਿ੍ਰਤਪਾਲ ਸਿੰਘ ਵਲਾਣ) - ਬਠਿੰਡਾ ਜ਼ਿਲ੍ਹੇ ਵਿਚ ਅੱਜ ਇਕ 10 ਸਾਲਾ ਬੱਚੇ ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਹੈ, ਜੋ ਰਾਮਪੁਰਾ ਦਾ ਰਹਿਣ ਵਾਲਾ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਦੇ ਕੁਲ ਐਕਟਿਵ ਕੇਸ 10 ਹੋ ਗਏ ਹਨ, ਜਦਕਿ ਕੋਰੋਨਾ ਪ੍ਰਭਾਵਿਤਾਂ...
ਕਰਨਾਟਕ ਤੇ ਝਾਰਖੰਡ 'ਚ ਆਇਆ ਭੁਚਾਲ
. . .  about 1 hour ago
ਬੈਂਗਲੁਰੂ/ਰਾਂਚੀ, 5 ਜੂਨ - ਕਰਨਾਟਕ ਦੇ ਹੰਪੀ 'ਚ ਅੱਜ ਸਵੇਰੇ 6.55 ਵਜੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚ ਭੁਚਾਲ ਦੀ ਤੀਬਰਤਾ 4.0 ਸੀ। ਇਸੇ ਤਰਾਂ ਝਾਰਖੰਡ ਜਮਸ਼ੇਦਪੁਰ ਵਿਖੇ ਵੀ ਅੱਜ ਸਵੇਰੇ ਭੁਚਾਲ ਦੇ ਝਟਕੇ ਮਹਿਸੂਸ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 5 ਜੂਨ - ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ ਪੂਰਾ ਇਲਾਕਾ ਸੀਲ ਕਰ ਦਿੱਤਾ ਹੈ ਤੇ ਸਰਚ...
ਪਠਾਨਕੋਟ ਦੇ 116 ਲੋਕਾਂ ਦੀ ਰਿਪੋਰਟ ਨੈਗੇਟਿਵ
. . .  about 1 hour ago
ਪਠਾਨਕੋਟ, 5 ਜੂਨ ( ਆਰ. ਸਿੰਘ ) - ਕੋਰੋਨਾ ਵਾਇਰਸ ਦੇ ਚੱਲਦਿਆਂ ਸਿਵਲ ਹਸਪਤਾਲ ਪਠਾਨਕੋਟ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦੇ ਸੈਂਪਲ ਅੰਮਿ੍ਰਤਸਰ ਭੇਜੇ ਗਏ ਸਨ। ਉਨ੍ਹਾਂ ਵਿਚੋਂ ਅੱਜ ਸਵੇਰੇ 116 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਕਰ ਕੇ ਲੋਕਾਂ ਨੂੰ ਭਾਰੀ ਰਾਹਤ ਮਿਲੀ...
ਟਰੰਪ ਨੇ ਅਮਰੀਕੀ ਬੰਧਕ ਛੱਡਣ ਲਈ ਈਰਾਨ ਦਾ ਕੀਤਾ ਧੰਨਵਾਦ
. . .  about 2 hours ago
ਵਾਸ਼ਿੰਗਟਨ, 5 ਜੂਨ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਦਾ ਅਮਰੀਕੀ ਬੰਧਕ ਛੱਡਣ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਅਮਰੀਕਾ ਦਾ ਈਰਾਨ ਨਾਲ...
ਵਿਅਕਤੀ ਨੇ ਸ਼ੱਕੀ ਹਾਲਾਤਾਂ ਵਿਚ ਲਿਆ ਫਾਹਾ, ਮੌਤ
. . .  about 2 hours ago
ਗੋਨਿਆਣਾ (ਬਠਿੰਡਾ), 5 ਜੂਨ (ਲਛਮਣ ਦਾਸ ਗਰਗ) - ਬਠਿੰਡਾ-ਸ਼੍ਰੀ ਅੰਮਿ੍ਰਤਸਰ ਸਾਹਿਬ ਨੈਸ਼ਨਲ ਹਾਈਵੇ-54 ’ਤੇ ਪੈਂਦੇ ਪਿੰਡ ਬਲਾਹੜ੍ਹ ਵਿੰਝੂ ਦੇ ਸ਼ਮਸ਼ਾਨਘਾਟ ਵਿਚ ਬੀਤੀ ਰਾਤ ਇਕ ਵਿਅਕਤੀ ਨੇ ਸ਼ੱਕੀ ਹਾਲਾਤਾਂ ਵਿਚ ਦਰਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਿ੍ਰਤਕ ਦੀ ਪਹਿਚਾਣ...
ਚੰਡੀਗੜ੍ਹ 'ਚ 10 ਸਾਲਾ ਬੱਚੇ ਤੇ 3 ਸਾਲਾ ਬੱਚੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਚੰਡੀਗੜ੍ਹ, 5 ਜੂਨ (ਮਨਜੋਤ) - ਚµਡੀਗੜ੍ਹ ਦੇ ਬਾਪੂ ਧਾਮ ਕਲੋਨੀ 'ਚ ਰਹਿਣ ਵਾਲੇ 10 ਸਾਲਾ ਬੱਚੇ ਤੇ 3 ਸਾਲਾ ਬੱਚੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਨਾਲ ਚੰਡੀਗੜ੍ਹ 'ਚ ਹੁਣ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 304 ਹੋ ਗਈ...
ਬੇਕਰੀ ਦੀ ਦੁਕਾਨ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  about 3 hours ago
ਲੋਹੀਆਂ ਖ਼ਾਸ, 5 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ) - ਮੇਨ ਰੋਡ 'ਤੇ ਪੈਂਦੀ ਬੇਕਰੀ ਦੀ ਦੁਕਾਨ 'ਚ ਬੀਤੀ ਦੇਰ ਰਾਤ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਜਵਾਨਾਂ ਨੇ ਜਿੰਦਰੇ ਤੋੜ ਕੇ ਬੜੀ ਮਿਹਨਤ ਤੋਂ ਬਾਅਦ ਅੱਗ ਉੱਪਰ ਕਾਬੂ ਪਾਇਆ। ਓਧਰ ਅੱਗ...
ਅੱਜ ਦਾ ਵਿਚਾਰ
. . .  about 3 hours ago
ਮਾਲ, ਹੋਟਲ ਤੇ ਰੈਸਟੋਰੈਂਟ ਨੂੰ ਲੈ ਕੇ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ
. . .  1 day ago
ਨਵੀਂ ਦਿੱਲੀ, 4 ਜੂਨ - ਕੇਂਦਰ ਸਰਕਾਰ ਨੇ ਹੋਟਲ, ਰੈਸਟੋਰੈਂਟ, ਮਾਲ ਤੇ ਦਫਤਰਾਂ ਨੂੰ ਲੈ ਕੇ ਨਵੇਂ ਸਿਰੇ ਤੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਲਾਕਡਾਊਨ ਵਿਚ ਛੁੱਟ ਮਿਲਣ ਤੋਂ ਬਾਅਦ ਜਿਵੇਂ ਜਿਵੇਂ ਹੋਟਲ, ਰੈਸਟੋਰੈਂਟ, ਮਾਲ ਖੁੱਲ ਰਹੇ ਹਨ ਤੇ ਦਫਤਰਾਂ ਵਿਚ ਕੰਮਕਾਜ ਸ਼ੁਰੂ ਹੋ ਰਿਹਾ ਹੈ। ਜਿਸ ਨੂੰ ਲੈ ਕੇ ਸਿਹਤ ਮੰਤਰਾਲਾ...
ਕਰੋਨਾ ਪਾਜ਼ੀਟਿਵ ਦਾ ਪਤਾ ਲੱਗਦਿਆਂ ਮਰੀਜ ਲੁਕਿਆ
. . .  1 day ago
ਬੱਚੀਵਿੰਡ , 4 ਜੂਨ ( ਬਲਦੇਵ ਸਿੰਘ ਕੰਬੋ)- ਬੱਚੀਵਿੰਡ ਤੋਂ 4 ਕਿਲੋਮੀਟਰ ਦੂਰ ਪਿੰਡ ਸਾਰੰਗੜਾ ਦੀ ਸੁਮਨ ਕੌਰ( 20) ਪਤਨੀ ਸੁਰਜੀਤ੍ ਮਰੀਜ ਨੂੰ ਪਤਾ ਲੱਗਾ ਕੇ ਉਸ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੋ ਤਾਂ ਉਹ ਪ੍ਰਵਾਰ ਸਮੇਤ ਘਰ ਛੱਡ ਕੇ ਲੁਕ ਗਏ ਹੈ। ਖਬਰ ਲਿਖੇ ਜਾਣ ਤੱਕ ਪਿੰਡ ਵਿੱਚ ਮੁਨਾਦੀ ਕਰਵਾ ਦਿੱਤੀ...
ਪਲੇਸ ਆਫ ਸੇਫਟੀ ਮਧੁਬਨ ਵਿੱਖੇ 16 ਸਾਲਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
. . .  1 day ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਵਿਅਕਤੀ ਬਰਾਮਦ
. . .  1 day ago
ਰਾਜਪੁਰਾ 4 ਜੂਨ (ਰਣਜੀਤ ਸਿੰਘ) - ਅੱਜ ਦੇਰ ਸ਼ਾਮ ਪੁਲਿਸ ਨੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਕੀਤਾ ਵਿਅਕਤੀ ਸ਼ੈਲਰ ਬਣਾਉਣ ਵਾਲੀ ਫੈਕਟਰੀ ਵਿੱਚੋਂ ਬਰਾਮਦ ਕਰ ਲਿਆ ਹੈ ।ਪੁਲਿਸ ਨੇ ਮੌਕੇ ਤੋਂ ਦੋ ਅਗਵਾਕਾਰਾਂ ਨੂੰ ਵੀ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਸ਼ੈਲਰ ਮਾਲਕ ਦੀ...
ਮਲੋਟ ਵਿਚ ਇਕ ਹੋਰ ਔਰਤ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ
. . .  1 day ago
ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਦੇ ਸਰਾਭਾ ਨਗਰ ਵਿਚ ਇਕ ਹੋਰ 27 ਸਾਲਾ ਔਰਤ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਟਰੈਵਲ ਹਿਸਟਰੀ ਹੈ ਅਤੇ ਇਸ ਸਬੰਧੀ ਵੇਰਵੇ ਇਕੱਤਰ ਕੀਤੇ ਜਾਣ ਤੋਂ...
ਲੁਧਿਆਣਾ ਵਿੱਚ ਕੋਰੋਨਾ ਪਾਜ਼ਿਟਿਵ ਆਉਣ ਵਾਲੇ ਡਾਕਟਰ ਪਤੀ ਪਤਨੀ ਦੇ ਖੰਨਾ ਸਥਿੱਤ ਡਾਕਟਰ ਪਿਤਾ, ਮਾਂ, ਨੌਕਰਾਣੀ ਤੇ ਡਰਾਈਵਰ ਕੋਰੋਨਾ ਪਾਜ਼ਿਟਿਵ ਆਏ
. . .  1 day ago
7 ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ ਇਧਰੋੋ ਉਧਰ
. . .  1 day ago
ਨਾਭਾ ਵਿਖੇ ਚੇਨਈ ਤੋਂ ਆਏ ਨੌਜਵਾਨ ਦੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਾਭਾ, 4 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਦੇ ਸਰਕਾਰੀ ਹਸਪਤਾਲ ਦੇ ਨਜ਼ਦੀਕ ਮੁਹੱਲਾ ਕਰਤਾਰਪੁਰਾ ਵਿਖੇ ਇੱਕ ਨੌਜਵਾਨ ਦੀ ਰਿਪੋਰਟ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜੋ ਕਿ ਪਿਛਲੇ ਦਿਨੀਂ ਚੇਨਈ ਤੋਂ ਨਾਭਾ ਵਿਖੇ ਆਇਆ ਸੀ। ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਦੀ ਅਗਵਾਈ...
ਲੁਧਿਆਣਾ ਵਿੱਚ ਅੱਜ 23 ਮਰੀਜ ਸਾਹਮਣੇ ਆਏ
. . .  1 day ago
ਲੁਧਿਆਣਾ, 4 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ ਜਦ ਕਿ ਸਵੇਰੇ 7 ਮਰੀਜਾਂ ਵਿਚ ਕੋਰੋਨਾ ਪਾਏ ਜਾਣ ਦੀ ਰਿਪੋਰਟ...
3 ਲੁਟੇਰਿਆਂ ਨੇ ਦਿਨ ਦਿਹਾੜੇ ਪਤੀ ਪਤਨੀ ਨੂੰ ਲੁੱਟਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਚੇਤ ਸੰਮਤ 552
ਿਵਚਾਰ ਪ੍ਰਵਾਹ: ਕੁਦਰਤ ਦੇ ਹੁਕਮ ਦੀ ਪਾਲਣਾ ਕਰਨੀ ਪੈਂਦੀ ਹੈ। -ਬੇਕਨ

ਚੰਡੀਗੜ੍ਹ + ਰੋਪੜ + ਪਟਿਆਲਾ + ਫ਼ਤਿਹਗੜ੍ਹ

ਪਿੰਡ ਜਵਾਹਰਪੁਰ ਵਿਖੇ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਸਾਹਮਣੇ ਆਏ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਕੇ. ਐੱਸ. ਰਾਣਾ)-ਡੇਰਾਬੱਸੀ ਨੇੜਲੇ ਪਿੰਡ ਜਵਾਹਰਪੁਰ ਵਿਖੇ ਅੱਜ ਕੋਰੋਨਾ ਵਾਇਰਸ ਦੇ ਹੋਰ ਸੱਤ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਮਗਰੋਂ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ | ਇਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਤੇ ਸਿਵਲ ਸਰਜਨ ਮੁਹਾਲੀ ਡਾ. ਮਨਜੀਤ ਸਿੰਘ ਵਲੋਂ ਹੋਰਨਾਂ ਉੱਚ ਅਧਿਕਾਰੀਆਂ ਸਮੇਤ ਅੱਜ ਸਵੇਰੇ ਪਿੰਡ ਜਵਾਹਰਪੁਰ ਵਿਖੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਤਾਜ਼ਾ ਸਾਹਮਣੇ ਆਏ 7 ਮਾਮਲਿਆਂ ਵਿਚ ਪੰਚ ਮਲਕੀਤ ਸਿੰਘ ਜਿਹੜਾ ਕਿ ਪਹਿਲਾਂ ਹੀ ਇਸ ਬਿਮਾਰੀ ਤੋਂ ਪੀੜਤ ਹੈ ਤੇ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ, ਦੇ ਬੇਟੇ, ਭਰਜਾਈ, ਮਾਂ ਅਤੇ ਭਤੀਜੇ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ, ਉਸ ਦੀ ਪਤਨੀ ਤੇ ਬੇਟੀ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ | ਉਨ੍ਹਾਂ ਦੱਸਿਆ ਕਿ ਬੀਤੀ 4 ਅਪ੍ਰੈਲ ਨੂੰ ਇਸ ਪਿੰਡ ਵਿਖੇ ਪੰਚ ਮਲਕੀਤ ਸਿੰਘ ਦੇ ਰੂਪ 'ਚ ਕੋਰੋਨਾ ਵਾਇਰਸ ਦਾ ਇਕ ਪਾਜ਼ੀਟਿਵ ਕੇਸ ਸਾਹਮਣੇ ਆਉਣ ਮਗਰੋਂ ਸਿਹਤ ਵਿਭਾਗ ਵਲੋਂ ਅਗਲੇ ਦਿਨ ਭਾਵ 5 ਅਪ੍ਰੈਲ ਨੂੰ ਪਿੰਡ ਦੇ 24 ਵਿਅਕਤੀਆਂ ਦੇ ਸੈਂਪਲ ਜਾਂਚ ਲਈ ਲਏ ਗਏ ਸਨ, ਜਿਨ੍ਹਾਂ ਵਿਚੋਂ ਉਕਤ 7 ਵਿਅਕਤੀਆਂ ਦੀਆਂ ਰਿਪੋਰਟਾਂ ਪਾਜ਼ੀਟਿਵ ਆਈਆਂ ਹਨ | ਉਨ੍ਹਾਂ ਦੱਸਿਆ ਕਿ ਪੰਚ ਮਲਕੀਤ ਸਿੰਘ ਦੇ ਭਰਾ, ਪਿਤਾ ਤੇ ਪਤਨੀ ਦੀ ਰਿਪੋਰਟ ਵੀ ਪਹਿਲਾਂ ਪਾਜ਼ੀਟਿਵ ਆ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਇਸ ਵੇੇਲੇ ਪਿੰਡ ਦੇ 11 ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਹਨ | ਉਨ੍ਹਾਂ ਦੱਸਿਆ ਸਾਵਧਾਨੀ ਵਜੋਂ ਜਿੱਥੇ ਪੁਲਿਸ ਨੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਹੈ, ਉੱਥੇ ਹੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜਾਂਚ ਲਈ 118 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 4 ਸੈਂਪਲ ਡੇਰਾਬੱਸੀ ਦੇ ਸ਼ਕਤੀ ਨਗਰ ਤੋਂ ਲਏ ਗਏ ਹਨ, ਜੋ ਕਿ ਪਿੰਡ ਜਵਾਹਰਪੁਰ ਦੇ ਸਰਪੰਚ ਗੁਰਵਿੰਦਰ ਸਿੰਘ ਦੇ ਕਰੀਬੀ ਹਨ | ਉਨ੍ਹਾਂ ਦੱਸਿਆ ਕਿ ਇਹ ਸੈਂਪਲ ਜਾਂਚ ਲਈ ਪੀ. ਜੀ. ਆਈ. ਚੰਡੀਗੜ੍ਹ ਵਿਖੇ ਭੇਜੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਅੱਜ ਬੁੱਧਵਾਰ ਨੂੰ ਆ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡ ਜਵਾਹਰਪੁਰ ਵਿਖੇ ਘਰ-ਘਰ ਜਾ ਕੇ ਸਰਵੇ ਕੀਤਾ ਗਿਆ ਹੈ, ਜਿਸ ਦੌਰਾਨ ਕੁੱਲ 522 ਘਰਾਂ ਵਿਚ ਫੇਰੀ ਪਾਉਂਦਿਆਂ 2460 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ | ਸਿਵਲ ਸਰਜਨ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ ਇਸ ਮਾਰੂ ਬਿਮਾਰੀ ਦੇ ਪਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਸਿਹਤ ਟੀਮਾਂ ਸਾਰੇ ਜ਼ਿਲ੍ਹੇ ਅੰਦਰ ਸਥਿਤੀ 'ਤੇ ਲਗਾਤਾਰ ਨਿਗਰਾਨੀ ਰੱਖ ਰਹੀਆਂ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ 'ਚ ਰਹਿ ਕੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ 'ਚ ਸਥਾਨਕ ਪ੍ਰਸ਼ਾਸਨ ਨੂੰ ਸਹਿਯੋਗ ਦੇਣ | ਇਸ ਦੇ ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਖੰਘ, ਜ਼ੁਕਾਮ, ਤੇਜ਼ ਬੁਖ਼ਾਰ, ਸਾਹ ਲੈਣ ਵਿਚ ਤਕਲੀਫ਼ ਜਿਹੀ ਸਮੱਸਿਆ ਹੁੰਦੀ ਹੈ ਤਾਂ ਤੁਰੰਤ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 'ਤੇ ਸੰਪਰਕ ਕਰਕੇ ਸੂਚਨਾ ਦਿੱਤੀ ਜਾਵੇ |
ਜ਼ਿਲ੍ਹਾ ਮੁਹਾਲੀ ਕੋਰੋਨਾ ਪੀੜਤਾਂ ਦੇ ਮਾਮਲੇ 'ਚ ਸੂਬੇ 'ਚੋਂ ਪਹਿਲੇ ਸਥਾਨ 'ਤੇ ਪੁੱਜਾ
ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਵਾਇਰਸ ਦੇ 7 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਕਾਰਨ ਪੀੜਤਾਂ ਦੀ ਗਿਣਤੀ ਕੁੱਲ 26 ਹੋ ਗਈ ਹੈ | ਅੱਜ ਦੇ ਕੇਸਾਂ ਨਾਲ ਜ਼ਿਲ੍ਹਾ ਮੁਹਾਲੀ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਸੂਬੇ ਅੰਦਰ ਪਹਿਲੇ ਸਥਾਨ 'ਤੇ ਪਹੁੰਚ ਗਿਆ ਹੈ | ਇਸ ਤੋਂ ਪਹਿਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅੰਦਰ ਕੋਰੋਨਾ ਵਾਇਰਸ ਦੇ 19 ਮਾਮਲੇ ਸਾਹਮਣੇ ਆਉਣ ਕਾਰਨ ਸੂਬੇ ਅੰਦਰ ਹਾਹਾਕਾਰ ਮੱਚ ਗਈ ਸੀ |

ਹਰਿਆਣਾ 'ਚ ਕਣਕ ਤੇ ਸਰ੍ਹੋਂ ਦੀ ਖ਼ਰੀਦ 15 ਤੋਂ-ਚੌਟਾਲਾ

ਚੰਡੀਗੜ੍ਹ, 7 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ 15 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਸਰੋਂ੍ਹ ਦੀ ਖ਼ਰੀਦ ਅਤੇ 20 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ...

ਪੂਰੀ ਖ਼ਬਰ »

ਪੁਲਿਸ ਵਲੋਂ ਮੋਬਾਈਲ ਫ਼ੋਨ ਖੋਹਣ ਵਾਲੇ ਦੋ ਕਾਬੂ, ਪਰਚਾ ਦਰਜ

ਮੰਡੀ ਗੋਬਿੰਦਗੜ੍ਹ, 7 ਅਪ੍ਰੈਲ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਮੋਬਾਈਲ ਫ਼ੋਨ ਝਪਟ ਮਾਰ ਕੇ ਖੋਹਣ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕੁੱਝ ਮੋਬਾਈਲ ਫ਼ੋਨ ਅਤੇ ਇਕ ਮੋਟਰਸਾਈਕਲ ਬਰਾਮਦ ਕਰਨ ਦਾ ...

ਪੂਰੀ ਖ਼ਬਰ »

ਕਰਫ਼ਿਊ : ਪਾਣੀ ਤੇ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਮੁਲਤਵੀ

ਚੰਡੀਗੜ੍ਹ, 7 ਅਪੈ੍ਰਲ (ਆਰ.ਐਸ.ਲਿਬਰੇਟ)-ਅੱਜ ਪੰਜਾਬ ਦੇ ਰਾਜਪਾਲ ਤੇ ਪ੍ਰਸ਼ਾਸਕ ਚੰਡੀਗੜ੍ਹ ਵੀ. ਪੀ. ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੌਰਾਨ ਵਿਚਾਰ ਵਟਾਂਦਰੇ ਤੋਂ ਬਾਅਦ ਚੰਡੀਗੜ੍ਹ ਵਾਸੀਆਂ ਲਈ ਪਾਣੀ ਅਤੇ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਮੁਲਤਵੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਫ਼ੌਤ ਹੋਏ ਲੋਕਾਂ ਦੀਆਂ ਅੰਤਿਮ ਰਸਮਾਂ ਨਿਭਾਉਣ ਬਾਰੇ ਹਦਾਇਤਨਾਮਾ ਜਾਰੀ ਹੋਵੇ-ਗਰੇਵਾਲ

ਚੰਡੀਗੜ੍ਹ, 7 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬੀ ਕਲਚਰਲ ਕੌਾਸਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੋਵਿਡ-19 ਵਾਇਰਸ ਤੋਂ ਪੀੜਤ ਮਿ੍ਤਕਾਂ ਦੀਆਂ ਦੇਹਾਂ ਦੀਆਂ ਅੰਤਿਮ ਰਸਮਾਂ ਸਨਮਾਨਜਨਕ ਢੰਗ ਨਾਲ ਨਿਭਾਉਣ ਸਬੰਧੀ ਸਖ਼ਤ ਹਦਾਇਤਨਾਮਾ ਜਾਰੀ ਕੀਤਾ ਜਾਵੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ

ਕੁਰਾਲੀ, 7 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਸਥਾਨਕ ਪੁਲਿਸ ਨੇ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ. ਐਚ. ਓ ਬਲਜੀਤ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਤਲਵਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਮੁਹਾਲੀ ਵਲੋਂ ਕੋਵਿਡ-19 ਦੇ 2 ਮਰੀਜ਼ਾਂ ਦਾ ਸਫ਼ਲ ਇਲਾਜ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਕੇ. ਐੱਸ. ਰਾਣਾ)-ਫੋਰਟਿਸ ਹਸਪਤਾਲ ਮੁਹਾਲੀ ਵਲੋਂ ਕੋਵਿਡ-19 ਤੋਂ ਪੀੜਤ ਦੋ ਮਰੀਜ਼ਾਂ ਦੇ ਸਫ਼ਲ ਇਲਾਜ ਉਪਰੰਤ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ | ਇਨ੍ਹਾਂ ਮਰੀਜ਼ਾਂ 'ਚ 74 ਸਾਲਾ ਤੇ 69 ਸਾਲਾ ਦੋ ਭੈਣਾਂ ਸ਼ਾਮਿਲ ਹਨ, ਜੋ ਕਿ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਨੇੜੇ ਤਬਲੀਗ਼ੀ ਜਮਾਤ ਦੇ ਦੋ ਮੈਂਬਰ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ

ਸ੍ਰੀ ਚਮਕੌਰ ਸਾਹਿਬ, 7 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲੇ੍ਹ ਦੇ ਪਿੰਡ ਮਨੈਲੀ (ਥਾਣਾ ਖਮਾਣੋਂ) 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਦੋ ਲੋਕਾਂ ਦੇ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ ਪਾਏ ਜਾਣ 'ਤੇ ਸਬ ਡਵੀਜ਼ਨ ਪ੍ਰਸ਼ਾਸਨ ਸ੍ਰੀ ਚਮਕੌਰ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ 'ਚ ਕੋਰੋਨਾ ਵਾਇਰਸ ਦੇ 47 ਸ਼ੱਕੀਆਂ 'ਚੋਂ 45 ਦੀ ਰਿਪੋਰਟ ਨੈਗੇਟਿਵ, 2 ਕੇਸ ਪਾਜ਼ੀਟਿਵ-ਡੀ. ਸੀ.

ਰੂਪਨਗਰ, 7 ਅਪ੍ਰੈਲ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਜ਼ਿਲ੍ਹੇ ਵਿਚ ਕੁੱਲ 2 ਕੇਸ ਹੀ ਪਾਜ਼ੀਟਿਵ ਹਨ ਉਹ ਵੀ ਚਤਾਮਲੀ ਦੇ ਕੋਰੋਨਾ ਪ੍ਰਭਾਵਿਤ ਵਿਅਕਤੀ ਦੇ ਪਰਿਵਾਰਕ ਮੈਂਬਰ ਹਨ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 71 ਸ਼ੱਕੀ ਕੋਰੋਨਾ ਦੇ ਮਰੀਜ਼ਾਂ 'ਚੋਂ 66 ਜਣਿਆਂ ਦੀ ਰਿਪੋਰਟ ਆਈ ਨੈਗੇਟਿਵ

ਪਟਿਆਲਾ, 7 ਅਪ੍ਰੈਲ (ਮਨਦੀਪ ਸਿੰਘ ਖਰੋੜ)-ਕੱਲ੍ਹ ਸਿਹਤ ਵਿਭਾਗ ਵਲੋਂ ਸ਼ੱਕੀ ਕੋਰੋਨਾ ਦੇ ਮਰੀਜ਼ਾਂ ਦੀ ਜਾਂਚ ਲਈ ਭੇਜੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲੇ੍ਹ ਦੇ ਕੋਰੋਨਾ ਜਾਂਚ ...

ਪੂਰੀ ਖ਼ਬਰ »

ਸਲਾਹਕਾਰ ਨੇ ਟਵਿੱਟਰ 'ਤੇ 2 ਘੰਟੇ ਸ਼ਰਾਬ ਦੇ ਠੇਕੇ ਖੋਲ੍ਹਣ ਲਈ ਸੁਝਾਅ ਮੰਗੇ

ਚੰਡੀਗੜ੍ਹ, 7 ਅਪੈ੍ਰਲ (ਆਰ. ਐਸ. ਲਿਬਰੇਟ)-ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਆਪਣੇ ਟਵਿੱਟਰ ਖਾਤੇ 'ਤੇ ਡਾਕਟਰ ਮਿੱਤਰ ਦੇ ਸੁਝਾਅ 'ਤੇ ਲੋਕਾਂ ਲਈ ਦੋ ਘੰਟੇ ਚੰਡੀਗੜ੍ਹ ਵਿਚ ਸ਼ਰਾਬ ਦੇ ਠੇਕੇ ਖੋਲ੍ਹਣ 'ਤੇ ਸੁਝਾਅ ਮੰਗੇ, ਜਿਸ 'ਤੇ ਬਹੁਗਿਣਤੀ ...

ਪੂਰੀ ਖ਼ਬਰ »

ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਵਲੋਂ 12 ਨੂੰ ਕੀਤੀ ਜਾਣ ਵਾਲੀ ਰੈਲੀ ਮੁਲਤਵੀ

ਮੋਰਿੰਡਾ, 7 ਅਪ੍ਰੈਲ (ਪਿ੍ਤਪਾਲ ਸਿੰਘ)-ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਪੰਜਾਬ ਵਲੋਂ ਸੀ. ਏ. ਏ. ਅਤੇ ਐੱਨ. ਆਰ. ਸੀ. ਵਿਰੁੱਧ 12 ਅਪ੍ਰੈਲ ਨੂੰ ਮੋਰਿੰਡਾ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਪੈੱ੍ਰਸ ਨੋਟ ਜਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ 5 ਨਵੇਂ ਕਾਲ ਸੈਂਟਰ ਸਥਾਪਿਤ

ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਬਲਜਿੰਦਰ ਸਿੰਘ)-ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਚਲਾਏ ਜਾ ਰਹੇ ਕਾਲ ਸੈਂਟਰਾਂ ਤੇ ਕੰਟਰੋਲ ਰੂਮ ਦੇ ਨਾਲ-ਨਾਲ 5 ਨਵੇਂ ਕਾਲ ਸੈਂਟਰ ਬਣਾਏ ਗਏ ਹਨ, ...

ਪੂਰੀ ਖ਼ਬਰ »

ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਤਿੰਨ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 7 ਅਪੈ੍ਰਲ (ਮਨਦੀਪ ਸਿੰਘ ਖਰੋੜ)-ਸਥਾਨਕ ਪਿੰਡ ਖੇੜੀ ਗੁਜਰਾਂ ਵਿਖੇ ਇਕ ਪਲਾਟ 'ਤੇ ਫ਼ਰਜ਼ੀ ਕਾਗ਼ਜ਼ਾਤ ਦਿਖਾ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਅਤੇ ਅਜਿਹਾ ਕਰਨ ਤੋਂ ਰੋਕਣ ਵਾਲਿਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ...

ਪੂਰੀ ਖ਼ਬਰ »

ਬਿਜਲੀ ਉਪਭੋਗਤਾ ਹੁਣ ਬਿਨਾਂ ਜੁਰਮਾਨੇ ਤੋਂ 20 ਤੱਕ ਜਮ੍ਹਾ ਕਰਵਾ ਸਕਣਗੇ ਬਿਜਲੀ ਬਿੱਲ

ਨੂਰਪੁਰ ਬੇਦੀ, 7 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਚਲਦਿਆਂ ਸੂਬੇ ਦੇ ਸਾਰੇ ਬਿਜਲੀ ਉਪਭੋਗਤਾਵਾਂ ਨੂੰ ਇਕ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਤਹਿਤ ਹੁਣ 20 ਮਾਰਚ ਜਾਂ ਬਾਅਦ ਦੇ ਬਕਾਇਆ ਬਿਜਲੀ ਬਿੱਲਾਂ ਵਾਲੇ ਉਪਭੋਗਤਾ 20 ਅਪ੍ਰੈਲ ...

ਪੂਰੀ ਖ਼ਬਰ »

ਤਬਲੀਗੀ ਜਮਾਤ ਦੀ ਇਕੱਤਰਤਾ 'ਚ ਭਾਗ ਲੈਣ ਵਾਲਾ ਹਰ ਵਿਅਕਤੀ ਆਪਣਾ ਟੈਸਟ ਕਰਵਾਏ-ਡਾ. ਹੁਸੈਨ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਕੇ. ਐੱਸ. ਰਾਣਾ)-ਮੁਸਲਿਮ ਭਾਈਚਾਰੇ ਨਾਲ ਸਬੰਧਿਤ ਜਿਹੜੇ ਵੀ ਵਿਅਕਤੀ ਬੀਤੇ ਦਿਨੀਂ ਦਿੱਲੀ ਦੇ ਨਿਜ਼ਾਮੂਦੀਨ ਵਿਖੇ ਤਬਲੀਗੀ ਜਮਾਤ ਦੀ ਹੋਈ ਧਾਰਮਿਕ ਇਕੱਤਰਤਾ 'ਚ ਸ਼ਾਮਿਲ ਹੋਏ ਸਨ, ਉਹ ਆਪਣਾ ਕੋਰੋਨਾ ਵਾਇਰਸ ਸਬੰਧੀ ਟੈਸਟ ਜ਼ਰੂਰ ...

ਪੂਰੀ ਖ਼ਬਰ »

ਫੇਜ਼-6 ਵਿਖੇ ਕਲਕੱਤਾ ਤੋਂ ਆਏ ਮੁਸਲਿਮ ਪਰਿਵਾਰ ਦੇ ਠਹਿਰਨ ਸਬੰਧੀ ਸੂਚਨਾ ਮਿਲਣ 'ਤੇ ਲੋਕਾਂ 'ਚ ਫੈਲੀ ਦਹਿਸ਼ਤ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਕੇ. ਐੱਸ. ਰਾਣਾ)-ਮੁਹਾਲੀ ਵਿਚਲੇ ਫੇਜ਼-6 ਵਿਖੇ ਉਸ ਸਮੇਂ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਲੋਕਾਂ ਨੂੰ ਫੇਜ਼-6 ਦੇ ਇਕ ਘਰ ਅੰਦਰ ਕਲਕੱਤਾ ਤੋਂ ਆਏ ਮੁਸਲਿਮ ਪਰਿਵਾਰ ਦੇ ਰਹਿਣ ਸਬੰਧੀ ਜਾਣਕਾਰੀ ਮਿਲੀ | ਇਸ ਸਬੰਧੀ ਸ਼ੋਸ਼ਲ ...

ਪੂਰੀ ਖ਼ਬਰ »

ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣ ਦਿੱਲੀ ਲਈ ਰਵਾਨਾ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਕੇ. ਐੱਸ. ਰਾਣਾ)-ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਤੋਂ ਮੰਗਲਵਾਰ 7 ਅਪ੍ਰੈਲ ਨੂੰ ਚੰਡੀਗੜ੍ਹ ਤੋਂ ਦਿੱਲੀ ਲਈ ਇਕ ਵਿਸ਼ੇਸ਼ ਉਡਾਣ 87 ਯਾਤਰੀਆਂ ਨੂੰ ਲੈ ਕੇ ਰਵਾਨਾ ਹੋਈ | ਇਹ ਉਡਾਣ ਦਿੱਲੀ ਤੋਂ ਯੂ. ਐੱਸ. ਅੰਬੈਂਸੀ ਅਫ਼ਸਰਾਂ ਨੂੰ ...

ਪੂਰੀ ਖ਼ਬਰ »

ਘੱਟੋ-ਘੱਟ ਇਕ ਸਾਲ ਲਈ ਵਿਧਾਇਕ ਤਨਖਾਹ ਨਾ ਲੈਣ ਮੋਦੀ ਦੇ ਐਲਾਨ ਦਾ ਸਵਾਗਤ

ਚੰਡੀਗੜ੍ਹ, 7 ਅਪ੍ਰੈਲ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਵਿਧਾਇਕ ਦਲ ਪੰਜਾਬ ਦੇ ਚੀਫ਼ ਵਹਿਪ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਸਦ ਮੈਂਬਰਾਂ ਤੇ ਕੇਂਦਰੀ ਮੰਤਰੀਆਂ ਦੇ ਇਸ ਐਲਾਨ ਦਾ ਸੁਆਗਤ ਕੀਤਾ ਹੈ ਕਿ ਕੋਰੋਨਾ ਬਿਮਾਰੀ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਤਿੰਨ ਪਿੰਡਾਂ ਦੇ 13 ਵਿਅਕਤੀਆਂ ਨੂੰ ਇਕਾਂਤਵਾਸ 'ਚ ਭੇਜਿਆ

ਲਾਲੜੂ, 7 ਅਪ੍ਰੈਲ (ਰਾਜਬੀਰ ਸਿੰਘ)-ਸੂਬੇ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਵੱਧ ਰਹੀ ਗਿਣਤੀ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਵਲੋਂ ਲਾਲੜੂ ਦੇ ਤਿੰਨ ਵੱਖ-ਵੱਖ ਪਿੰਡਾਂ ਵਿਚ ਦੂਜੇ ਰਾਜਾਂ ਤੋਂ ਆਏ 13 ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਵਿਚ ਹੀ ਇਕਾਂਤਵਾਸ 'ਚ ...

ਪੂਰੀ ਖ਼ਬਰ »

ਮੌਲਾਨਾਂ ਵਲੋਂ ਸ਼ਹਿਰ ਦੀਆਂ ਮਸਜਿਦਾਂ ਨੂੰ ਨਮਾਜ਼ ਲਈ ਬੰਦ ਕਰਨ ਦਾ ਫ਼ੈਸਲਾ

ਚੰਡੀਗੜ੍ਹ, 7 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-20 ਦੀ ਮਸਜਿਦ ਵਿਚ ਅੱਜ ਚੰਡੀਗੜ੍ਹ ਦੀਆਂ ਵੱਖ-ਵੱਖ ਮਸਜਿਦਾਂ ਦੇ ਮੌਲਾਨਾਂ ਵਲੋਂ ਇਕ ਪੈੱ੍ਰਸ ਕਾਨਫ਼ਰੰਸ ਕਰਕੇ ਮੁਸਲਿਮ ਭਾਈਚਾਰੇ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਰੋਨਾ ਵਾਇਰਸ ਨੂੰ ਲੈ ਕੇ ਭਾਰਤ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਦੀ ਪਾਜ਼ੀਟਿਵ ਰਿਪੋਰਟ ਨੇ ਕਾਂਗਰਸੀ ਆਗੂਆਂ, ਵਰਕਰਾਂ ਤੇ ਅਧਿਕਾਰੀਆਂ ਦੀ ਨੀਂਦ ਉੱਡਾਈ

ਡੇਰਾਬੱਸੀ, 7 ਅਪ੍ਰੈਲ (ਗੁਰਮੀਤ ਸਿੰਘ)-ਪਿੰਡ ਜਵਾਹਰਪੁਰ ਦੀ ਸਰਪੰਚ ਦੇ ਪਤੀ ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ ਛੋਟਾ ਦੀ ਕੋਰੋਨਾ ਟੈਸਟ ਸਬੰਧੀ ਰਿਪੋਰਟ ਪਾਜ਼ੀਟਿਵ ਆਉਣ 'ਤੇ ਜਿੱਥੇ ਪ੍ਰਸ਼ਾਸਨ ਦੀ ਨੀਂਦ ਉੱਡ ਗਈ ਹੈ, ਉੱਥੇ ਹੀ ਇਸ ਰਿਪੋਰਟ ਨੇ ਡੇਰਾਬੱਸੀ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਸੂਬੇ 'ਚ ਚੱਲ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰੇ ਲਈ ਆਲ ਪਾਰਟੀ ਮੀਟਿੰਗ ਬੁਲਾਉਣ- ਬ੍ਰਹਮਪੁਰਾ

ਚੰਡੀਗੜ੍ਹ, 7 ਅਪੈ੍ਰਲ (ਅਜੀਤ ਬਿਊਰੋ)-ਪੰਜਾਬ ਕਾਂਗਰਸ ਸਰਕਾਰ ਨੂੰ ਰਾਜ ਵਿਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ 'ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ ਕਿਉਂਕਿ ਕਣਕ ਦੀ ਵਾਢੀ ਦੇ ਦਿਨ ਨੇੜੇ ਹਨ ਅਤੇ ਇਸ ਦੌਰਾਨ ਮਜ਼ਦੂਰਾਂ ਅਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਗੜੇਮਾਰੀ ਨਾਲ ਹੋਏ ਕਣਕ ਦੇ ਨੁਕਸਾਨ ਦੀ ਗਿਰਦਾਵਰੀ ਦਾ ਹੁਕਮ ਦੇਣ- ਅਕਾਲੀ ਦਲ

ਚੰਡੀਗੜ੍ਹ, 7 ਅਪੈ੍ਰਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰੂ ਕਿਹਾ ਹੈ ਕਿ ਸੂਬੇ ਦੇ ਮਾਝਾ ਤੇ ਦੁਆਬਾ ਖੇਤਰਾਂ ਵਿਚ ਦੋ ਦਿਨ ਪਹਿਲਾਂ ਹੋਈ ਗੜੇਮਾਰੀ ਕਰਕੇ ਨੁਕਸਾਨੀ ਗਈ ਕਣਕ ਦੀ ਫ਼ਸਲ ਦੀ ਤੁਰੰਤ ਗਿਰਦਾਵਰੀ ਦਾ ...

ਪੂਰੀ ਖ਼ਬਰ »

ਸਰਕਾਰ ਪੱਤਰਕਾਰਾਂ ਦਾ ਵੀ ਬੀਮਾ ਕਰੇ-ਨਨ੍ਹਹੇੜੀਆਂ

ਖਰੜ, 7 ਅਪ੍ਰੈਲ (ਮਾਨ)-ਕੋਰੋਨਾ ਵਾਇਰਸ ਨੂੰ ਲੈ ਕੇ ਲਗਾਏ ਗਏ ਕਰਫ਼ਿਊ ਦੌਰਾਨ ਡਾਕਟਰਾਂ, ਨਰਸਾਂ, ਸਫ਼ਾਈ ਸੇਵਕਾਂ, ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਪ੍ਰੈੱਸ ਵਾਲੇ ਵੀ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ, ਲਿਹਾਜ਼ਾ ਸਰਕਾਰ ਨੂੰ ਹੋਰਨਾਂ ...

ਪੂਰੀ ਖ਼ਬਰ »

9 ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਵਲੋਂ 13 ਨੂੰ ਝੰਡੇ ਲਹਿਰਾਉਣ ਦਾ ਸੱਦਾ

ਚੰਡੀਗੜ੍ਹ, 7 ਅਪ੍ਰੈਲ (ਅ. ਬ.)-9 ਸਿਆਸੀ ਪਾਰਟੀਆਂ ਅਤੇ ਜਨਤਕ ਜਥੇਬੰਦੀਆਂ ਆਧਾਰਿਤ ਫਾਸ਼ੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਜੱਲਿਆਂਵਾਲਾ ਬਾਗ਼ ਦੇ ਸ਼ਹੀਦਾਂ ਨਾਲ ਹਮਦਰਦੀ ਵਜੋਂ 2 ਮਿੰਟ ਦਾ ਮੋਨ ਧਾਰਨ ਉਪਰੰਤ ਜਾਤ-ਪਾਤ ਦਾ ਭਿੰਨ-ਭੇਦ ਖ਼ਤਮ ਕਰਕੇ ਸਾਜੇ ਗਏ ...

ਪੂਰੀ ਖ਼ਬਰ »

ਕੰਬਾਈਨ ਚੱਲਣ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ-ਡੀ. ਸੀ.

ਰੂਪਨਗਰ, 7 ਅਪ੍ਰੈਲ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਕੋਵਿਡ-19 (ਕਰੋਨਾ ਵਾਇਰਸ) ਦੇ ਮੱਦੇਨਜ਼ਰ ਪੰਜਾਬ ਰਾਜ ਵਿਚ ਮਿਤੀ 14 ਅਪ੍ਰੈਲ 2020 ਤੱਕ ਕਰਫ਼ਿਊ ਲਾਗੂ ਕੀਤਾ ਹੋਇਆ ਹੈ | ਇਨ੍ਹਾਂ ਹੁਕਮਾਂ ਦੀ ਪਾਲਨਾ ਵਿਚ ਧਾਰਾ 144 ਅਧੀਨ ਕਿਸਾਨਾਂ ਨੂੰ ਕਣਕ ਦੀ ਕਟਾਈ ਕਰਨ ...

ਪੂਰੀ ਖ਼ਬਰ »

ਹੜ੍ਹਾਂ 'ਚ ਪਾੜ ਭਰਨ 'ਚ ਕਰਵਾਏ ਕੰਮ ਦੇ 14 ਕਰੋੜ ਦੀ ਅਦਾਇਗੀ ਨਾ ਹੋਣ 'ਤੇ ਠੇਕੇਦਾਰ ਪ੍ਰੇਸ਼ਾਨ

ਜਲੰਧਰ, 7 ਅਪ੍ਰੈਲ (ਮੇਜਰ ਸਿੰਘ)–ਪਿਛਲੇ ਵਰ੍ਹੇ ਹੜ੍ਹਾਂ ਮੌਕੇ ਪਾੜ ਭਰਨ ਦੇ ਕਰਵਾਏ ਕੰਮਾਂ ਦੀ 7 ਮਹੀਨੇ ਲੰਘਣ ਬਾਅਦ ਵੀ 14 ਕਰੋੜ ਰੁਪਏ ਦੇ ਕਰੀਬ ਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਠੇਕੇਦਾਰਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਪਤਾ ਲੱਗਾ ਹੈ ਕਿ ਪਿਛਲੇ ਵਰ੍ਹੇ ਅਗਸਤ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. (ਲੜਕੀਆਂ) ਵਲੋਂ ਮਾਸਕ ਤਿਆਰ ਕਰਨ ਦਾ ਕੰਮ ਜਲਦ ਸ਼ੁਰੂ- ਪੁਰਖਾਲਵੀ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਕੇ. ਐੱਸ. ਰਾਣਾ)-ਪੁਲਿਸ ਪ੍ਰਸ਼ਾਸਨ, ਸਿਹਤ ਅਮਲੇ, ਸਫ਼ਾਈ ਕਰਮਚਾਰੀਆਂ ਤੇ ਆਮ ਲੋਕਾਂ ਨੂੰ ਆ ਰਹੀ ਮਾਸਕ ਦੀ ਭਾਰੀ ਤੋਟ ਨੂੰ ਧਿਆਨ ਵਿਚ ਰੱਖਦਿਆਂ ਸਥਾਨਕ ਫੇਜ਼-5 ਸਥਿਤ ਸਰਕਾਰੀ ਆਈ. ਟੀ. ਆਈ. (ਲੜਕੀਆਂ) ਵਲੋਂ ਵੱਡੇ ਪੱਧਰ 'ਤੇ ਮਾਸਕ ਤਿਆਰ ...

ਪੂਰੀ ਖ਼ਬਰ »

ਕੋਰੋਨਾ ਵਿਰੁੱਧ ਲੜਾਈ : ਡਿਜੀਟਲ ਸਿੱਖਿਆ ਸਰਕਾਰੀ ਸਕੂਲਾਂ ਲਈ ਬਣੀ 'ਚੁਣੌਤੀ'

ਚੰਡੀਗੜ੍ਹ, 7 ਅਪ੍ਰੈਲ (ਆਰ. ਐਸ. ਲਿਬਰੇਟ)-ਡਿਜੀਟਲ ਸਿੱਖਿਆ ਸਰਕਾਰੀ ਸਕੂਲਾਂ ਵਿਚ ਇਕ ਚੁਣੌਤੀ ਬਣ ਗਈ ਹੈ | ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵਿੱਦਿਅਕ ਭਵਿੱਖ ਸਵਾਲਾਂ 'ਚ ਘਿਰਿਆ ਨਜ਼ਰ ਆ ਰਿਹਾ ਹੈ | ਸਿੱਖਿਆ ਵਿਭਾਗ ਬੱਚਿਆਂ ਨੂੰ ਆਨਲਾਈਨ ਮੰਚ ਕਿਵੇਂ ਮੁਹੱਈਆ ...

ਪੂਰੀ ਖ਼ਬਰ »

ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਤੇ ਨਾ ਲੋੜ-ਕੈਪਟਨ

ਚੰਡੀਗੜ੍ਹ, 7 ਅਪੈ੍ਰਲ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਕਾਰਨ ਉਪਜੇ ਮੌਜੂਦਾ ਸੰਕਟ ਕਾਰਨ ਸੁਝਾਅ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕਰਦਿਆਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਮੰਗ ਮੁਤਾਬਕ ...

ਪੂਰੀ ਖ਼ਬਰ »

ਕੁਰਾਲੀ ਦੇ ਪ੍ਰਾਈਵੇਟ ਹਸਪਤਾਲ ਦੇ 4 ਸਟਾਫ਼ ਮੈਂਬਰਾਂ ਦੇ ਲਏ ਨਮੂਨੇ

ਕੁਰਾਲੀ, 7 ਅਪ੍ਰੈਲ (ਹਰਪ੍ਰੀਤ ਸਿੰਘ)-ਕੁਰਾਲੀ ਤੋਂ ਕਰੀਬ ਤਿੰਨ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਪਿੰਡ ਚਤਾਮਲੀ (ਰੂਪਨਗਰ) ਦੇ ਵਸਨੀਕ ਮੋਹਨ ਸਿੰਘ ਦੇ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਜਾਣ ਤੋਂ ਪਹਿਲਾਂ ਉਸ ਦੇ ਸੰਪਰਕ ਵਿਚ ਆਏ ਸਥਾਨਕ ਸ਼ਹਿਰ ਦੇ ਇਕ ਪ੍ਰਾਈਵੇਟ ...

ਪੂਰੀ ਖ਼ਬਰ »

ਕੋਰੋਨਾ ਵਿਰੁੱਧ ਲੜਾਈ : ਡਿਜੀਟਲ ਸਿੱਖਿਆ ਸਰਕਾਰੀ ਸਕੂਲਾਂ ਲਈ ਬਣੀ 'ਚੁਣੌਤੀ'

ਚੰਡੀਗੜ੍ਹ, 7 ਅਪ੍ਰੈਲ (ਆਰ. ਐਸ. ਲਿਬਰੇਟ)-ਡਿਜੀਟਲ ਸਿੱਖਿਆ ਸਰਕਾਰੀ ਸਕੂਲਾਂ ਵਿਚ ਇਕ ਚੁਣੌਤੀ ਬਣ ਗਈ ਹੈ | ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵਿੱਦਿਅਕ ਭਵਿੱਖ ਸਵਾਲਾਂ 'ਚ ਘਿਰਿਆ ਨਜ਼ਰ ਆ ਰਿਹਾ ਹੈ | ਸਿੱਖਿਆ ਵਿਭਾਗ ਬੱਚਿਆਂ ਨੂੰ ਆਨਲਾਈਨ ਮੰਚ ਕਿਵੇਂ ਮੁਹੱਈਆ ...

ਪੂਰੀ ਖ਼ਬਰ »

ਇਕ ਸਾਲ ਤੱਕ 30 ਫ਼ੀਸਦੀ ਘੱਟ ਤਨਖ਼ਾਹ ਲੈਣਗੇ ਰਾਜਪਾਲ ਆਰਿਆ

ਚੰਡੀਗੜ੍ਹ, 7 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਰਾਜਪਾਲ ਸਤਯਦੇਵ ਨਰਾਇਣ ਆਰਿਆ ਨੇ ਕਿਹਾ ਹੈ ਕਿ ਉਹ ਕੇਂਦਰ ਸਰਕਾਰ ਦੇ ਫ਼ੈਸਲੇ ਅਨੁਸਾਰ ਅਗਲੇ ਇਕ ਸਾਲ ਤੱਕ ਤੀਹ ਫ਼ੀਸਦੀ ਘੱਟ ਤਨਖ਼ਾਹ ਲੈਣਗੇ | ਇਹ ਅੰਸ਼ਦਾਨ ਪ੍ਰਧਾਨ ਮੰਤਰੀ ਕੇਅਰ ਫ਼ੰਡ ਵਿਚ ਜਮ੍ਹਾਂ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਫਾਇਰਬਿ੍ਗੇਡ ਗੱਡੀ ਖੜ੍ਹਾਉਣ ਦੀ ਮੰਗ

ਮੋਰਿੰਡਾ, 7 ਅਪ੍ਰੈਲ (ਪਿ੍ਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਣਕ ਦੀ ਵਾਢੀ ਦੇ ਸੀਜ਼ਨ ਨੂੰ ਦੇਖਦਿਆਂ ਮਾਰਕੀਟ ਕਮੇਟੀ ਮੋਰਿੰਡਾ ਵਿਖੇ ਵੀ ਇਕ ਫਾਇਰਬਿ੍ਗੇਡ ਦੀ ਗੱਡੀ ਖੜਨ ਦਾ ਪ੍ਰਬੰਧ ਕੀਤਾ ਜਾਵੇ | ਇਸ ਸਬੰਧੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਪੰਜ ਿਖ਼ਲਾਫ਼ ਕੇਸ ਦਰਜ

ਪਟਿਆਲਾ, 7 ਅਪੈ੍ਰਲ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਅਣਪਛਾਤੇ ਵਿਅਕਤੀ ਸਮੇਤ 5 ਜਣਿਆ ਿਖ਼ਲਾਫ਼ ਕਰਫ਼ਿਊ ਦੌਰਾਨ ਬਿਨਾਂ ਵਜਾ ਘਰੋਂ ਬਾਂਹ ਨਿਕਲਣ 'ਤੇ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਅਨਾਰਦਾਣਾ ਚੌਕ ਨੇੜੇ ਕਰਫ਼ਿਊ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਦੀ ਯੂਨੀਅਨ ਆਗੂਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚੋਂ ਮੁੱਖ ਮੰਤਰੀ ਕੋਰੋਨਾ ਰਾਹਤ ਫ਼ੰਡ ਲਈ ਜਬਰੀ ਤਨਖ਼ਾਹ ਕੱਟਣ ਵਿਰੁੱਧ ਪੈਦਾ ਹੋਏ ਰੋਸ ਉਪਰੰਤ ਕੈਬਨਿਟ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਦੇ ਦੋ ਮਰੀਜ਼ ਮਿਲਣ ਕਾਰਨ ਸਿਹਤ ਵਿਭਾਗ ਦੀਆਂ ਟੀਮਾਂ ਹਰਕਤ 'ਚ ਆਈਆਂ

ਫ਼ਤਹਿਗੜ੍ਹ ਸਾਹਿਬ/ਖਮਾਣੋਂ/ ਸੰਘੋਲ, 7 ਅਪ੍ਰੈਲ (ਮਨਪ੍ਰੀਤ ਸਿੰਘ, ਮਨਮੋਹਣ ਸਿੰਘ ਕਲੇਰ, ਹਰਜੀਤ ਸਿੰਘ ਮਾਵੀ, ਗੁਰਨਾਮ ਸਿੰਘ ਚੀਨਾ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਵਾਇਰਸ ਨਾਲ ਪੀੜਤ ਦੋ ਮਰੀਜ਼ਾਂ ਦੇ ਮਿਲਣ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਹਰਕਤ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਕਰਮਚਾਰੀਆਂ ਵਲੋਂ ਇਕ ਦਿਨ ਦੀ ਤਨਖ਼ਾਹ ਦਾਨ ਕਰਨ ਦਾ ਫ਼ੈਸਲਾ

ਚੰਡੀਗੜ੍ਹ, 7 ਅਪ੍ਰੈਲ (ਮਨਜੋਤ ਸਿੰਘ ਜੋਤ)-ਕੋਰੋਨਾ ਵਾਇਰਸ ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਪੀ.ਜੀ.ਆਈ. ਦੇ ਕਰਮਚਾਰੀਆਂ ਦੀਆਂ ਸਾਰੀਆਂ ਸ਼ੇ੍ਰਣੀਆਂ ਵਲੋਂ ਆਪਣੀ ਇਕ ਦਿਨ ਦੀ ਤਨਖ਼ਾਹ ਦਾਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਪੀ. ਜੀ. ਆਈ. ਦੇ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਵਲੋਂ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਕੰਟਰੋਲ ਰੂਮ ਸਥਾਪਿਤ

ਪਟਿਆਲਾ, 7 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਲਗਾਏ ਗਏ ਕਰਫ਼ਿਊ ਦੌਰਾਨ ਕਿਸਾਨਾਂ ਨੂੰ ਬਾਗ਼ਬਾਨੀ ਫ਼ਸਲਾਂ ਦੀ ਢੋਆ-ਢੁਆਈ, ਮੰਡੀਕਰਨ, ਖਾਦਾਂ, ਦਵਾਈਆਂ, ਬੀਜ ਅਤੇ ਹੋਰ ਸਮਾਨ ਦੀ ਉਪਲਬਧਤਾ ਸਬੰਧੀ ਆ ਰਹੀਆਂ ਮੁਸ਼ਕਲਾਂ ਦੇ ...

ਪੂਰੀ ਖ਼ਬਰ »

'ਆਪ' ਨੇ ਕਰਫਿਊ ਦੌਰਾਨ ਡਿਊਟੀ 'ਤੇ ਤਾਇਨਾਤ ਮੁਲਾਜ਼ਮਾਂ ਦਾ ਕੀਤਾ ਸਨਮਾਨ

ਸਮਾਣਾ, 7 ਅਪ੍ਰੈਲ (ਹਰਵਿੰਦਰ ਸਿੰਘ ਟੋਨੀ, ਪ੍ਰੀਤਮ ਸਿੰਘ ਨਾਗੀ)-ਆਮ ਆਦਮੀ ਪਾਰਟੀ ਵਲੋਂ ਸੀਨੀਅਰ ਆਗੂ ਚੇਤਨ ਸਿੰਘ ਜੋੜਾਮਾਜਰਾ ਦੀ ਅਗਵਾਈ ਹੇਠ ਕਰਫਿਊ ਦੌਰਾਨ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਦਾ ਸਨਮਾਨ ਕੀਤਾ ਗਿਆ | ਉਨ੍ਹਾਂ ਸ਼ਹਿਰ 'ਚ 24 ਘੰਟੇ ...

ਪੂਰੀ ਖ਼ਬਰ »

ਭਾਜਪਾ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਰਾਜਨੀਤਕ ਦਲ ਬਣਨ ਦਾ ਮਾਣ ਪ੍ਰਾਪਤ-ਟੰਡਨ

ਚੰਡੀਗੜ੍ਹ, 7 ਅਪ੍ਰੈਲ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਵਲੋਂ ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਆਪਣੇ ਨਿਵਾਸ ਸਥਾਨ 'ਤੇ ਭਾਜਪਾ ਦਾ ਝੰਡਾ ਲਹਿਰਾਇਆ ਗਿਆ | ਉਨ੍ਹਾਂ ਕਿਹਾ ਕਿ ਪਿੱਛੇ ਮੁੜ ਕੇ ਦੇਖੀਏ ...

ਪੂਰੀ ਖ਼ਬਰ »

ਭਾਈ ਜੀਵਨ ਸਿੰਘ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦਾਂ ਦੀ ਮਦਦ

ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਮਨਪ੍ਰੀਤ ਸਿੰਘ)-ਕੋਰੋਨਾ ਵਾਇਰਸ ਦੇ ਕਹਿਰ ਕਾਰਨ ਭਾਈ ਜੀਵਨ ਸਿੰਘ ਜੀ ਗੁਰਦੁਆਰਾ ਸਾਹਿਬ ਬਾੜਾ ਵਲੋਂ ਜ਼ਰੂਰਤਮੰਦ ਲੋਕਾਂ ਦੀ ਬਣਦੀ ਸਹਾਇਤਾ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੂਟਾ ...

ਪੂਰੀ ਖ਼ਬਰ »

ਪੀ. ਯੂ. ਵਲੋਂ ਦਿੱਤੀਆਂ ਜਾਣਗੀਆਂ ਆਨਲਾਈਨ ਡਿਗਰੀਆਂ

ਚੰਡੀਗੜ੍ਹ, 7 ਅਪ੍ਰੈਲ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਪ੍ਰੀਖਿਆ ਸ਼ਾਖਾਵਾਂ ਮੌਜੂਦਾ ਵਿੱਦਿਅਕ ਸੈਸ਼ਨ ਤੋਂ ਆਨਲਾਈਨ ਡਿਗਰੀਆਂ ਅਤੇ ਡੀ.ਐੱਮ.ਸੀ. ਆਦਿ ਆਨਲਾਈਨ ਅੱਪਲੋਡ ਕੀਤੇ ਜਾਣਗੇ | ਪੰਜਾਬ ਯੂਨੀਵਰਸਿਟੀ ਦੇ ਪ੍ਰੀਖਿਆਵਾਂ ਕੰਟਰੋਲਰ ਪੋ੍ਰ. ਪਰਵਿੰਦਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਮਹਿਲਾ ਕਾਬੂ

ਰੂਪਨਗਰ, 7 ਅਪ੍ਰੈਲ (ਸਟਾਫ਼ ਰਿਪੋਰਟਰ)-ਥਾਣਾ ਸਿਟੀ ਪੁਲਿਸ ਰੋਪੜ ਨੇ ਇਕ ਮੁਖ਼ਬਰ ਵਲੋਂ ਦਿੱਤੀ ਸੂਚਨਾ ਦੇ ਆਧਾਰ 'ਤੇ ਕੋਟਲਾ ਨਿਹੰਗ ਨਿਵਾਸੀ ਹਰਜੀਤ ਕੌਰ ਪਤਨੀ ਸਵ. ਗੁਰਮੇਲ ਸਿੰਘ ਨੂੰ 35 ਬੋਤਲਾਂ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਉਕਤ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਕਾਰ ਸਵਾਰ ਕਾਬੂ

ਰਾਜਪੁਰਾ, 7 ਅਪੈ੍ਰਲ (ਰਣਜੀਤ ਸਿੰਘ)-ਖੇੜੀ ਗੰਡਿਆਂ ਪੁਲਿਸ ਨੇ ਦੋ ਕਾਰ ਸਵਾਰ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਪਿਆਰਾ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੀ ਦੋਸ਼ 'ਚ ਦੁਕਾਨਦਾਰ ਿਖ਼ਲਾਫ਼ ਮੁਕੱਦਮਾ ਦਰਜ

ਮੰਡੀ ਗੋਬਿੰਦਗੜ੍ਹ, 7 ਅਪ੍ਰੈਲ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਕ-ਡਾਊਨ ਦੌਰਾਨ ਆਪਣੀ ਕਰਿਆਨੇ ਦੀ ਦੁਕਾਨ ਖੋਲ੍ਹ ਕੇ ਕਾਰੋਬਾਰ ਕਰਨ ਵਾਲੇ ਦੁਕਾਨਦਾਰ ਿਖ਼ਲਾਫ਼ ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਵਿਚ ਮੁਕੱਦਮਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਹੈਲਥ ਤੇ ਵੈੱਲਨੈੱਸ 'ਤੇ ਸਬ-ਸੈਂਟਰ ਖੋਲ੍ਹਣ ਦੇ ਦਿੱਤੇ ਨਿਰਦੇਸ਼

ਨੂਰਪੁਰ ਬੇਦੀ, 7 ਅਪ੍ਰੈਲ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ ਹੈਲਥ ਵੈੱਲਨੈੱਸ ਤੇ ਸਬ-ਸੈਂਟਰ ਵਿਖੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ...

ਪੂਰੀ ਖ਼ਬਰ »

ਵੀਡੀਓ ਕਾਨਫਰੰਸਿੰਗ ਜ਼ਰੀਏ ਡੀ.ਈ.ਓ ਰੂਪਨਗਰ ਵਲੋਂ ਅਧਿਆਪਕਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ

ਨੂਰਪੁਰ ਬੇਦੀ, 7 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਰੂਪਨਗਰ ਦਿਨੇਸ਼ ਕੁਮਾਰ ਨੇ ਕੋਵਿਡ-19 ਦੇ ਚੱਲਦਿਆਂ ਅੱਜ ਨੂਰਪੁਰ ਬੇਦੀ ਬਲਾਕ ਦੇ ਸਮੂਹ ਪ੍ਰਾਇਮਰੀ ਅਧਿਆਪਕਾਂ ਨਾਲ ਵੀਡੀਓ ਕਾਨਫਰੰਾਸਿੰਗ ਰਾਹੀਂ ਮੀਟਿੰਗ ਕੀਤੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਵੱਖ-ਵੱਖ ਹੁਕਮ ਜਾਰੀ

ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤ ਕੌਰ ਗਿੱਲ ਨੇ ਫ਼ੌਜਦਾਰੀ ਜ਼ਾਬਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਕੋਈ ਵੀ ਵਿਅਕਤੀ ...

ਪੂਰੀ ਖ਼ਬਰ »

ਲਾਕਡਾਊਨ ਦੇ ਮੱਦੇਨਜ਼ਰ ਕਿਸਾਨਾਂ ਲਈ ਪਸ਼ੂ ਬੋਲੀ ਐਪ ਜਾਰੀ

ਪਟਿਆਲਾ, 7 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਕੋਰੋਨਾ ਵਾਇਰਸ ਕਾਰਨ ਲੱਗੀਆਂ ਪਾਬੰਦੀਆਂ ਦੇ ਚੱਲਦਿਆਂ ਲਾਕ-ਡਾਊਨ ਦੇ ਮੱਦੇਨਜ਼ਰ ਘਰ ਬੈਠੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਪਸ਼ੂ ਬੋਲੀ ਐਪ ਜਾਰੀ ਕੀਤੀ ਗਈ ਹੈ | ਪਸ਼ੂ ਬੋਲੀ ਐਪ ਨੂੰ ...

ਪੂਰੀ ਖ਼ਬਰ »

ਬਿਜਲੀ ਨਿਗਮ ਵਲੋਂ ਸ਼ਿਕਾਇਤਾਂ ਲਈ ਕੰਟਰੋਲ ਰੂਮ ਸਥਾਪਿਤ

ਪਟਿਆਲਾ, 7 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਪੰਜਾਬ ਰਾਜ ਬਿਜਲੀ ਨਿਗਮ ਦੇ ਇਕ ਬੁਲਾਰੇ ਨੇ ਰਾਜ ਦੇ ਕਿਸਾਨਾਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਹੈ | ਬੁਲਾਰੇ ਦਾ ਕਹਿਣਾ ਹੈ ਜੇਕਰ ਕਿਧਰੇ ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ, ਟਰਾਂਸਫ਼ਾਰਮਰ/ਜੀਓ ਸਵਿੱਚ ...

ਪੂਰੀ ਖ਼ਬਰ »

ਆੜ੍ਹਤੀਆਂ ਦੀਆਂ ਫੜ੍ਹਾਂ ਦੇ ਬਿਜਲੀ ਮੀਟਰ ਪੁਰਾਣੀ ਸੂਚੀ ਦੇ ਆਧਾਰ 'ਤੇ ਲਗਾਉਣ ਦੀ ਮੰਗ

ਨੌਗਾਵਾਂ, 7 ਅਪ੍ਰੈਲ (ਰਵਿੰਦਰ ਮੌਦਗਿਲ)-ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਨੇ ਸੂਬਾ ਸਰਕਾਰ ਤੋਂ 15 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੇ ਕਣਕ ਖ਼ਰੀਦ ਦੇ ਸੀਜ਼ਨ ਨੂੰ ਦੇਖਦੇ ਹੋਏ ਅਨਾਜ ਮੰਡੀਆਂ ਵਿਚ ਆੜ੍ਹਤੀਆਂ ਦੀਆਂ ਫੜਾਂ 'ਤੇ ਪੁਰਾਣੀ ਸੂਚੀ ਦੇ ਆਧਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ-ਡਾ. ਅਗਰਵਾਲ

ਫ਼ਤਹਿਗੜ੍ਹ ਸਾਹਿਬ 7 ਅਪ੍ਰੈਲ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਐੱਨ. ਕੇ. ਅਗਰਵਾਲ ਨੇ ਅੱਜ ਵਿਸ਼ਵ ਸਿਹਤ ਦਿਵਸ ਦੇ ਮੌਕੇ 'ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਵਿਰੁੱਧ ਸੰਘਰਸ਼ ਕਰ ਰਹੇ ਡਾਕਟਰਾਂ, ਨਰਸਾਂ, ਸਿਹਤ ਕਾਮਿਆਂ, ਸਫ਼ਾਈ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤਾਂਬਾ ਚੋਰੀ

ਖਮਾਣੋਂ, 7 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਪਿੰਡ ਫਰੌਰ ਵਿਖੇ ਰੇਲਵੇ ਲਾਇਨ ਨਜ਼ਦੀਕ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰ ਦਾ ਤਾਂਬਾ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਪਿੰਡ ਫਰੌਰ ਦੇ ਕਿਸਾਨ ਚਰਨਜੀਤ ਸਿੰਘ ਨੇ ਦੱਸਿਆ ਉਹ ਆਪਣੇ ਪਿੰਡ ਦੇ ਹੀ ਜਗਦੀਸ਼ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੂੰ ਸਰਕਾਰ ਸਮੇਂ ਸਿਰ ਤਨਖ਼ਾਹਾਂ ਦੀ ਅਦਾਇਗੀ ਕਰੇ-ਧਾਰਨੀ

ਬਸੀ ਪਠਾਣਾਂ, 7 ਅਪ੍ਰੈਲ (ਰੁਪਾਲ, ਗੌਤਮ)-ਆਲ ਇੰਡੀਆ ਪੈਰਾ ਮਿਲਟਰੀ ਐਕਸ ਸਰਵਿਸਮੈਨ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਜ਼ੋਨ ਦੇ ਪ੍ਰਧਾਨ ਪਿ੍ਤਪਾਲ ਸਿੰਘ ਧਾਰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਸਫ਼ਾਈ ਸੇਵਕਾਂ ਅਤੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਪਟਿਆਲਾ, 7 ਅਪੈ੍ਰਲ (ਮਨਦੀਪ ਸਿੰਘ ਖਰੋੜ)-ਸਥਾਨਕ ਗੁਰੂ ਦੁਆਰਾ ਸ੍ਰੀ ਗੁਰੂ ਦੂਖ-ਨਿਵਾਰਨ ਸਾਹਿਬ ਨੇੜੇ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ 'ਤੇ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਇਸ ਲਾਸ਼ ਦੀ ਪਹਿਚਾਣ ਲਈ ਰਜਿੰਦਰਾ ਹਸਪਤਾਲ ਦੇ ਮੁਰਦਘਾਟ 'ਚ 72 ਘੰਟੇ ਲਈ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦਾ ਮਾਮਲਾ ਦਰਜ

ਘਨੌਰ, 7 ਅਪ੍ਰੈਲ (ਬਲਜਿੰਦਰ ਸਿੰਘ ਗਿੱਲ)-ਪੁਲਿਸ ਥਾਣਾ ਘਨੌਰ ਵਲੋਂ ਐੱਸ. ਆਈ. ਬਲਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਕੋਰੋਨਾ ਵਾਇਰਸ ਸਬੰਧੀ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਕਰਫ਼ਿਊ ਲੱਗਾ ਹੋਣ ਕਰਕੇ ਪਿੰਡ ਬਘੋਰਾ ਤੋਂ ਅਲੀਪੁਰ ਵੱਲ ਗਸ਼ਤ ਕੀਤੀ ਜਾਣ ਸਮੇਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਪਾਤੜਾਂ, 7 ਅਪੈ੍ਰਲ (ਗੁਰਇਕਬਾਲ ਸਿੰਘ ਖ਼ਾਲਸਾ)-ਥਾਣਾ ਪਾਤੜਾਂ ਦੇ ਮੁਖੀ ਬਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਰਫ਼ਿਊ ਲਗਾਇਆ ਗਿਆ ਹੈ, ਜਿਸ ਨੂੰ ਦੇਖਦਿਆਂ ਸਬ ਇੰਸਪੈਕਟਰ ਸੁਖਜਿੰਦਰ ...

ਪੂਰੀ ਖ਼ਬਰ »

15 ਕਿੱਲੋ ਡੋਡੇ ਬਰਾਮਦ

ਪਟਿਆਲਾ, 7 ਅਪੈ੍ਰਲ (ਮਨਦੀਪ ਸਿੰਘ ਖਰੋੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇੱਥੋਂ ਦੇ ਇਕ ਪਿੰਡ ਵਿਖੇ ਘਰ ਦੇ ਸਾਹਮਣੇ ਪਲਾਟ 'ਚ ਲੱਗੇ 15 ਕਿੱਲੋ ਡੋਡੇ ਬਰਾਮਦ ਕਰਕੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ...

ਪੂਰੀ ਖ਼ਬਰ »

ਓ. ਪੀ. ਡੀ. ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ-ਜ਼ਿਲ੍ਹਾ ਮੈਜਿਸਟਰੇਟ

ਪਟਿਆਲਾ, 7 ਅਪੈ੍ਰਲ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪਟਿਆਲਾ ਇਕਾਈ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ-ਰਾਮਗੜ੍ਹ

ਖਮਾਣੋਂ, 7 ਅਪੈ੍ਰਲ (ਜੋਗਿੰਦਰ ਪਾਲ)-ਮਾਰਕੀਟ ਕਮੇਟੀ ਖਮਾਣੋਂ ਦੇ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਮਾਰਕੀਟ ਕਮੇਟੀ ਖਮਾਣੋਂ ਵਿਖੇ ਦਿੱਤੀ ਜਾਣਕਾਰੀ ਰਾਹੀਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਦਾਣਾ ਮੰਡੀ ...

ਪੂਰੀ ਖ਼ਬਰ »

ਕਿਸਾਨ ਕਣਕ ਦੀ ਕਟਾਈ ਦੌਰਾਨ ਖੇਤਾਂ ਤੇ ਮੰਡੀਆਂ 'ਚ ਹਦਾਇਤਾਂ ਦੀ ਪਾਲਣਾ ਕਰਨ-ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ

ਖਮਾਣੋਂ, 7 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਕਿਸਾਨ ਕਣਕ ਦੀ ਕਟਾਈ, ਗਹਾਈ ਦੇ ਸੀਜ਼ਨ ਦੌਰਾਨ ਮੰਡੀਆਂ ਅਤੇ ਖੇਤਾਂ 'ਚ ਕੋਰੋਨਾ ਵਾਇਰਸ ਦੇ ਬਚਾਅ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨ | ਇਹ ਸਲਾਹ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਪਿੰਡ ਤੋਂ ਬਾਹਰੀ ਲੋਕਾਂ ਦੇ ਦਾਖ਼ਲੇ 'ਤੇ ਲਗਾਈ ਪਾਬੰਦੀ

ਦੇਵੀਗੜ੍ਹ, 7 ਅਪ੍ਰੈਲ (ਮੁਖ਼ਤਿਆਰ ਸਿੰਘ ਨੌਗਾਵਾਂ)-ਪਿੰਡ ਦੁਧਨਸਾਧਾਂ, ਰੁੜਕੀ ਬੁੱਧ ਸਿੰਘ ਵਾਲੀ, ਪਿੰਡ ਦੇਵੀਗੜ੍ਹ ਰਾਮਨਗਰ ਚੁੰਨੀਵਾਲਾ ਤੇ ਹਸਨਪੁਰ ਕੰਬੋਆਂ ਆਦਿ ਦੇ ਲੋਕਾਂ ਨੇ ਆਪੋ-ਆਪਣੇ ਪਿੰਡਾਂ ਦੀਆਂ ਮੁੱਖ ਗਲੀਆਂ ਵਿਚ ਰੱਸੇ ਜਾਂ ਸੰਗਲ ਬੰਨ੍ਹ ਕੇ ...

ਪੂਰੀ ਖ਼ਬਰ »

ਲੜਕੀ ਨੂੰ ਗੈਰ-ਕਾਨੂੰਨੀ ਹਿਰਾਸਤ 'ਚ ਰੱਖਣ ਸਬੰਧੀ ਮਾਮਲਾ ਦਰਜ

ਨਾਭਾ, 7 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ 'ਚ ਟੋਨੀ ਪੁੱਤਰ ਅਸ਼ੋਕ ਕੁਮਾਰ ਵਾਸੀ ਟੋਭਾ ਬਸਤੀ ਨਾਭਾ ਦੇ ਿਖ਼ਲਾਫ਼ ਲੜਕੀ ਨੂੰ ਗ਼ੈਰਕਾਨੰੂਨੀ ਹਿਰਾਸਤ 'ਚ ਰੱਖਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਸ਼ਿਕਾਇਤਕਰਤਾ ਅਨੁਸਾਰ ਉਸ ਦੀ ਲੜਕੀ ਉਮਰ ਵੀਹ ਸਾਲ ਨੂੰ ...

ਪੂਰੀ ਖ਼ਬਰ »

ਕਾਬੁਲ ਕਤਲੇਆਮ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨਾ ਸਲਾਘਾਯੋਗ-ਮਾਨ

ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਥੇ ਅਫ਼ਗ਼ਾਨਿਸਤਾਨ ਹਕੂਮਤ ਵਲੋਂ ਸਿੱਖਾਂ ਦੇ ਕਾਤਲਾਂ ਮੁੱਖ ਸਾਜਿਸ਼ਕਰਤਾ ਅਸਲਮ ਫ਼ਾਰੂਕ, ਮਸਦੁੱਲਾ, ਖ਼ਾਨ ਮੁਹੰਮਦ, ਸਲਮਾਨ ਤੇ ਅਲੀ ...

ਪੂਰੀ ਖ਼ਬਰ »

ਬਾਦਲ ਪਰਿਵਾਰ ਤੇ ਕੈਪਟਨ ਅਮਰਿੰਦਰ ਸਿੰਘ ਆਪਣੇ ਨਿੱਜੀ ਸਰਮਾਏ 'ਚੋਂ ਰਾਹਤ ਫ਼ੰਡ ਵਿਚ ਯੋਗਦਾਨ ਪਾਉਣ-ਬੀਰ ਦਵਿੰਦਰ ਸਿੰਘ

ਪਟਿਆਲਾ, 7 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਦੀ ਚੱਲ ਰਹੀ ਕੋਰੋਪੀ ਤੋਂ ਲੋਕਾਂ ਨੂੰ ਬਚਾਉਣ ਲਈ ਬਾਦਲ ਪਰਿਵਾਰ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਨਿੱਜੀ ਧੰਨ ਦੌਲਤ 'ਚੋਂ ਰਾਹਤ ਫ਼ੰਡ 'ਚ ਯੋਗਦਾਨ ...

ਪੂਰੀ ਖ਼ਬਰ »

ਰਾਣਾ ਗਿੱਲ ਨੇ ਸੁਖਬੀਰ ਨਾਲ ਖੇਤਰ ਦੀ ਸਥਿਤੀ ਸਬੰਧੀ ਕੀਤਾ ਵਿਚਾਰ-ਵਟਾਂਦਰਾ

ਮੁੱਲਾਂਪੁਰ ਗਰੀਬਦਾਸ, 7 ਅਪ੍ਰੈਲ (ਖੈਰਪੁਰ) -ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਖਰੜ ਦੇ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਸਾਬਕਾ ਉਪ ਮੁੱਖ ਮੰਤਰੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਗੱਲਬਾਤ ਕਰਦਿਆਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਵਿਚ ਕਣਕ ਦੇ ਸੀਜ਼ਨ ਨੂੰ ਲੈ ਕੇ ਨਹੀਂ ਹੋ ਰਿਹਾ ਕੋਈ ਪ੍ਰਬੰਧ, ਕਿਸਾਨ ਪ੍ਰੇਸ਼ਾਨ

ਮੋਰਿੰਡਾ, 7 ਅਪ੍ਰੈਲ (ਕੰਗ)-ਪੰਜਾਬ ਸਰਕਾਰ ਵਲੋਂ 15 ਅਪ੍ਰੈਲ ਨੂੰ ਇਸ ਸੀਜ਼ਨ ਦੀ ਆਉਣ ਵਾਲੀ ਕਣਕ ਦਾ ਇੱਕ-ਇੱਕ ਦਾਣਾ ਚੁੱਕਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪ੍ਰੰਤੂ ਅਜੇ ਤੱਕ ਸਰਕਾਰ ਵਲੋਂ ਕੀਤਾ ਗਿਆ ਐਲਾਨ ਜਿਸ ਵਿਚ ਟਰੈਕਟਰਾਂ, ਕੰਬਾਇਨਾਂ ਅਤੇ ਹੋਰ ਖੇਤੀਬਾੜੀ ਦੇ ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ ਵਲੋਂ ਮਕੈਨਿਕਾਂ ਅਤੇ ਸਪੇਅਰ ਪਾਰਟਸ ਦੀਆਂ ਦੁਕਾਨਾਂ ਨੂੰ ਕਰਫ਼ਿਊ ਤੋਂ ਛੋਟ ਦੇਣ ਦੀ ਕੀਤੀ ਮੰਗ

ਸ੍ਰੀ ਚਮਕੌਰ ਸਾਹਿਬ, 7 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਬਲਾਕ ਦੇ ਕੰਬਾਈਨ ਮਾਲਕਾਂ ਵਲੋਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ 15 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੇ ਕਣਕ ਦੇ ਖ਼ਰੀਦ ਸੀਜ਼ਨ ਤੋਂ ਪਹਿਲਾਂ ਕਣਕ ਦੀ ਵਢਾਈ ਲਈ ਕੰਬਾਈਨਾਂ ਜਿਸ ...

ਪੂਰੀ ਖ਼ਬਰ »

ਕਾਨੰੂਨਗੋ ਐਸੋਸੀਏਸ਼ਨ ਰੈਵੀਨਿਊ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਪਾਉਣਗੇ ਇਕ ਦਿਨ ਦੀ ਤਨਖ਼ਾਹ

ਬੇਲਾ, 7 ਅਪ੍ਰੈਲ (ਮਨਜੀਤ ਸਿੰਘ ਸੈਣੀ) -ਦੀ ਰੈਵੀਨਿਊ ਕਾਨੰੂਨਗੋ ਐਸੋਸੀਏਸ਼ਨ ਪੰਜਾਬ ਦੇ ਫ਼ੈਸਲੇ ਅਨੁਸਾਰ ਜ਼ਿਲੇ੍ਹ ਦੇ ਕਾਨੰੂਨਗੋ ਮੁੱਖ ਮੰਤਰੀ ਕੋਰੋਨਾ ਰਾਹਤ ਫ਼ੰਡ ਵਿਚ ਇਕ ਦਿਨ ਦੀ ਤਨਖ਼ਾਹ ਦੇਣਗੇ | ਇਸ ਸਬੰਧੀ ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਔਖੇ ਵੇਲੇ ਲੋਕਾਂ ਨਾਲ ਖੜ੍ਹਨ ਲਈ ਤਿਆਰ

ਰੂਪਨਗਰ, 7 ਅਪ੍ਰੈਲ (ਸਟਾਫ਼ ਰਿਪੋਰਟਰ)-ਜ਼ਿਲ੍ਹੇ ਅੰਦਰ ਜਦੋਂ ਵੀ ਕੋਈ ਕੁਦਰਤੀ ਤ੍ਰਾਸਦੀ ਆਉਂਦੀ ਹੈ ਤਾਂ ਸ਼ੇਰੇ ਪੰਜਾਬ ਸਪੋਰਟਸ ਕਲੱਬ ਸ਼ਾਮਪੁਰਾ ਕਲੱਬ ਵਲੋਂ ਹਰ ਹੀਲੇ-ਵਸੀਲੇ ਵਰਤ ਕੇ ਆਪਣੇ ਕਲੱਬ ਦੇ ਮੈਂਬਰਾਂ ਸਮੇਤ ਉਸ ਕਾਰਜ ਨੂੰ ਨੇਪਰੇ ਚਾੜਿ੍ਹਆ ਜਾਂਦਾ ਹੈ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਬਨੂੜ ਦੇ ਚੇਅਰਮੈਨ ਕੁਲਵਿੰਦਰ ਸਿੰਘ ਤੇ ਉਪ ਚੇਅਰਮੈਨ ਲਖਵੀਰ ਸਿੰਘ ਨੇ ਅਹੁਦਾ ਸੰਭਾਲਿਆ

ਬਨੂੜ, 7 ਅਪ੍ਰੈਲ (ਭੁਪਿੰਦਰ ਸਿੰਘ)-ਮਾਰਕੀਟ ਕਮੇਟੀ ਬਨੂੜ ਦੇ ਨਵ-ਨਿਯੁਕਤ ਚੇਅਰਮੈਨ ਕੁਲਵਿੰਦਰ ਸਿੰਘ ਭੋਲਾ ਅਤੇ ਉਪ ਚੇਅਰਮੈਨ ਲਖਵੀਰ ਸਿੰਘ ਲੱਖੀ ਨੇ ਕਾਹਲੀ ਵਿਚ ਸੱਦੇ ਸਮਾਗਮ ਮੌਕੇ ਆਪਣਾ ਅਹੁਦਾ ਸੰਭਾਲ ਲਿਆ ਹੈ | ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਬਾਬਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਮਦਦ ਵਾਸਤੇ ਅੱਗੇ ਆਈ ਪਟਿਆਲਾ ਇੰਡਸਟਰੀ ਐਸੋਸੀਏਸ਼ਨ

ਪਟਿਆਲਾ, 7 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)- ਕਰੋਨਾ ਵਾਇਰਸ ਤੋਂ ਬਚਾਅ ਅਤੇ ਇਸ ਦੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਜਿੱਥੇ ਬਹੁਤ ਸਾਰੀਆਂ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਆਪਣਾ ਸਹਿਯੋਗ ਦੇ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਬੰਦ ਕਾਰਖ਼ਾਨਿਆਂ 'ਚ ਸ਼ਿੰਗਾਰ ਬਣੀਆਂ ਹੱਥੀਂ ਬਣਾਈਆਂ ਦਾਤੀਆਂ

ਬਨੂੜ, 7 ਅਪੈ੍ਰਲ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਦਾਤੀਆਂ ਬਣਾਉਣ ਵਾਲੇ ਤਿੰਨ ਕਾਰਖ਼ਾਨੇ ਕੋਰੋਨਾ ਵਾਇਰਸ ਨੂੰ ਲੈ ਕੇ ਲੱਗੇ ਕਰਫ਼ਿਊ ਕਾਰਨ ਬੰਦ ਹਨ | ਇਨ੍ਹਾਂ ਘਰੇਲੂ ਕਾਰਖ਼ਾਨਿਆਂ ਵਿਚ ਸੈਂਕੜੇ ਦਾਤੀਆਂ ਬਣੀਆਂ ਹੋਈਆਂ ਪਈਆਂ ਹਨ ਪਰ ਨਾ ਦੁਕਾਨਾਂ ਖੁੱਲ੍ਹ ...

ਪੂਰੀ ਖ਼ਬਰ »

ਹਲਕੇ ਦੇ ਲੋਕ ਘਰਾਂ ਅੰਦਰ ਰਹਿਣ-ਜੀ.ਪੀ.

ਸੰਘੋਲ, 7 ਅਪ੍ਰੈਲ (ਹਰਜੀਤ ਸਿੰਘ ਮਾਵੀ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਹਲਕੇ ਦੇ ਲੋਕਾਂ ਨੂੰ ਸਰਕਾਰ ਵਲੋਂ ਮਿਥੇ ਸਮੇਂ ਤੱਕ ਮੁਕੰਮਲ ਤੌਰ ਤੇ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਨਾਲ ਹੀ ਇਹ ਵੀ ਆਖਿਆ ਗਿਆ ਹੈ ...

ਪੂਰੀ ਖ਼ਬਰ »

ਖਰੜ ਵਿਖੇ ਸਵੇਰੇ 10 ਤੋਂ ਸ਼ਾਮ ਦੇ 3 ਵਜੇ ਤੱਕ ਖੁੱਲ੍ਹੇ ਰਹਿਣਗੇ ਮੈਡੀਕਲ ਸਟੋਰ- ਐੱਸ. ਡੀ. ਐੱਮ.

ਖਰੜ, 7 ਅਪ੍ਰੈਲ (ਜੰਡਪੁਰੀ)- ਐੱਸ. ਡੀ. ਐੱਮ. ਹਿਮਾਂਸ਼ੂ ਜੈਨ ਨੇ ਖਰੜ ਦੀ ਸਵਰਗ ਸਿਟੀ ਤੇ ਸੰਤੇਮਾਜਰਾ ਸਮੇਤ ਅਤੇ ਹੋਰਨਾਂ ਖੇਤਰਾਂ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੇਵਲ ਆਪਣੇ ਘਰਾਂ 'ਚ ਰਹਿ ਕੇ ਹੀ ਲੋਕ ਕੋਰੋਨਾ ਦੀ ਇਸ ਭਿਆਨਕ ...

ਪੂਰੀ ਖ਼ਬਰ »

ਹਸਪਤਾਲ ਤੋਂ ਭੱਜਿਆ ਕੋਰੋਨਾ ਦਾ ਸ਼ੱਕੀ ਮਰੀਜ਼ ਪੁਲਿਸ ਨੇ ਕਾਬੂ ਕਰਕੇ ਮੈਡੀਕਲ ਟੀਮ ਹਵਾਲੇ ਕੀਤਾ

ਖਰੜ, 7 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਮਾਜਰੀ ਪੁਲਿਸ ਵਲੋਂ ਬੀਤੇ ਕੱਲ੍ਹ ਕੋਰੋਨਾ ਵਾਇਰਸ ਦੇ ਇਕ ਸ਼ੱਕੀ ਮਰੀਜ਼ ਨੂੰ ਸਿਵਲ ਹਸਪਤਾਲ ਖਰੜ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜੋ ਕਿ ਬਾਅਦ 'ਚ ਹਸਪਤਾਲ ਤੋਂ ਫ਼ਰਾਰ ਹੋ ਗਿਆ ਸੀ | ਇਸ ਸਬੰਧੀ ਹਸਪਤਾਲ ਵਲੋਂ ਤੁਰੰਤ ਸਿਟੀ ...

ਪੂਰੀ ਖ਼ਬਰ »

ਪੀ. ਯੂ. ਦੇ ਉਪ-ਕੁਲਪਤੀ ਯੂ. ਜੀ. ਸੀ. ਦੀ ਮਾਹਿਰ ਕਮੇਟੀ ਦੇ ਮੈਂਬਰ ਨਾਮਜ਼ਦ

ਚੰਡੀਗੜ੍ਹ, 7 ਅਪ੍ਰੈਲ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਨੂੰ ਯੂ. ਜੀ. ਸੀ. ਵਲੋਂ ਪ੍ਰੀਖਿਆਵਾਂ ਤੇ ਅਕਾਦਮਿਕ ਨਾਲ ਜੁੜੇ ਮੁੱਦਿਆਂ ਬਾਰੇ ਵਿਚਾਰ ਵਟਾਂਦਰੇ ਲਈ ਗਠਿਤ ਮਾਹਿਰ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪਿੱਪਲ ਨਾਲ ਬੰਨ੍ਹ ਕੇ ਕਬੂਲ ਕਰਵਾਇਆ ਕਤਲ, ਹਾਈਕੋਰਟ ਤੋਂ 16 ਸਾਲ ਬਾਅਦ ਹੋਇਆ ਬਰੀ

ਚੰਡੀਗੜ੍ਹ, 7 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੁਲਿਸ ਦੀ ਇਕ ਹੋਰ ਕਹਾਣੀ ਝੂਠੀ ਪੈ ਗਈ ਅਤੇ ਸਗੇ ਭਰਾ ਦੇ ਕਤਲ ਕੇਸ 'ਚ ਫਸਿਆ ਮੁਲਜ਼ਮ ਹਾਈਕੋਰਟ 'ਤੋਂ ਬਰੀ ਹੋ ਗਿਆ | ਇਸ ਮਾਮਲੇ ਵਿਚ ਸਾਹਮਣੇ ਆਇਆ ਕਿ ਮੁਲਜ਼ਮ ਨੂੰ ਪਿੱਪਲ ਦੇ ਦਰਖ਼ਤ ਨਾਲ ਬੰਨ੍ਹ ਕੇ ਕਤਲ ਕਰਨਾ ਕਬੂਲ ...

ਪੂਰੀ ਖ਼ਬਰ »

ਬਾਪੂ ਧਾਮ ਤੇ ਸੈਕਟਰ 26, 56, 63 'ਚ ਅੱਜ ਘੁੰਮਣਗੀਆਂ ਏ.ਟੀ.ਐਮ. ਮੋਬਾਈਲ ਵੈਨਾਂ

ਚੰਡੀਗੜ੍ਹ, 7 ਅਪ੍ਰੈਲ (ਆਰ. ਐਸ. ਲਿਬਰੇਟ)-ਭਲਕੇ 8 ਅਪ੍ਰੈਲ ਨੂੰ ਕਰਫ਼ਿਊ ਦੌਰਾਨ ਬਾਪੂ ਧਾਮ, ਸੈਕਟਰ 26, 56, 63 ਆਦਿ ਵਿਚ ਤਿੰਨ ਬੈਂਕ ਏ.ਟੀ.ਐੱਮ. ਮੋਬਾਈਲ ਵੈਨਾਂ ਘੁੰਮਣਗੀਆਂ | ਪੈਸੇ ਦੀ ਲੋੜ ਨੂੰ ਪੂਰਾ ਕਰਨ ਲਈ ਤਿੰਨ ਮੋਬਾਈਲ ਏ.ਟੀ.ਐੱਮ. ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜੋ ...

ਪੂਰੀ ਖ਼ਬਰ »

ਯੂ. ਆਈ. ਈ. ਟੀ. ਵਲੋਂ 3ਡੀ ਪਿੰ੍ਰਟਿਡ ਫੇਸ ਸ਼ੈਲਡ ਕੀਤੇ ਜਾਣਗੇ ਤਿਆਰ

ਚੰਡੀਗੜ੍ਹ, 7 ਅਪ੍ਰੈਲ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਚੀਟਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ (ਯੂ.ਆਈ.ਈ.ਟੀ) ਵਿਖੇ ਮੈਡੀਕਲ ਡਿਵਾਈਸ-ਡਿਜ਼ਾਈਨ ਇਨੋਵੇਸ਼ਨ ਸੈਂਟਰ (ਡੀ.ਆਈ.ਸੀ) ਗਰੁੱਪ ਵਲੋਂ ਖੇਤਰ ਦੇ ਡਾਕਟਰਾਂ ਲਈ 3ਡੀ ...

ਪੂਰੀ ਖ਼ਬਰ »

ਹੁਸੈਨਪੁਰ ਦੇ ਸ਼ਰਾਬ ਠੇਕੇ 'ਚੋਂ 99 ਬੋਤਲਾਂ ਤੇ ਨਕਦੀ ਚੋਰੀ

ਰੂਪਨਗਰ, 7 ਅਪ੍ਰੈਲ (ਸ. ਰ.)-ਕਰਫ਼ਿਊ ਕਾਰਨ ਪਿੰਡ ਹੁਸੈਨਪੁਰ ਵਿਖੇ ਬੰਦ ਕੀਤੇ ਸ਼ਰਾਬ ਦੇ ਬੰਦ ਠੇਕੇ ਦਾ ਤਾਲਾ ਤੋੜ ਕੇ 99 ਬੋਤਲਾਂ ਸ਼ਰਾਬ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਠੇਕੇ ਦੇ ਕਰਿੰਦੇ ਕੈਲਾਸ਼ ਕੁਮਾਰ ਨੇ ਦੱਸਿਆ ਕਿ ਕੋਰੋਨਾ ਕਰਫ਼ਿਊ ਦੇ ਚੱਲਦੇ ਸ਼ਰਾਬ ...

ਪੂਰੀ ਖ਼ਬਰ »

ਹੈਰੋਇਨ ਮਾਮਲੇ 'ਚ ਗਿ੍ਫ਼ਤਾਰ ਵਿਅਕਤੀਆਂ ਨੂੰ 21 ਤੱਕ ਭੇਜਿਆ ਜੇਲ੍ਹ

ਬਸੀ ਪਠਾਣਾਂ, 7 ਅਪ੍ਰੈਲ (ਗ.ਸ. ਰੁਪਾਲ, ਐਚ.ਐਸ. ਗੌਤਮ)-ਪਿੰਡ ਵਜੀਦਪੁਰ ਵਾਲੇ ਰਜਵਾਹੇ ਦੇ ਪੁਲ ਤੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨਾਲ ਪੁਲਿਸ ਪਾਰਟੀ ਵਲੋਂ ਲਾਏ ਹੋਏ ਨਾਕੇ ਦੌਰਾਨ ਉੱਥੋਂ ਲੰਘ ਰਹੀ ਇਕ ਕਾਰ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲੈਣ ਤੇ ਪੁਲਿਸ ਨੇ 6 ...

ਪੂਰੀ ਖ਼ਬਰ »

ਡੀ. ਸੀ. ਤੇ ਜ਼ਿਲ੍ਹਾ ਪੁਲਿਸ ਮੁਖੀ ਦੀ ਅਗਵਾਈ 'ਚ ਝੰਡਾ ਮਾਰਚ ਕੱਢਿਆ

ਪਟਿਆਲਾ, 7 ਅਪ੍ਰੈਲ (ਜਸਪਾਲ ਸਿੰਘ ਢਿੱਲੋਂ/ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਤੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਕਰਫ਼ਿਊ ਦੀ ਪਾਲਣਾ ਦੇ ਮੱਦੇਨਜ਼ਰ ਅੱਜ ਸ਼ਾਮ ਸ਼ਹਿਰ 'ਚ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਇੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਪਟਿਆਲਾ, 7 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਉੱਘੇ ਆਜ਼ਾਦੀ ਘੁਲਾਟੀਏ, ਸੁਤੰਤਰਤਾ ਸੰਗਰਾਮੀ ਜਥੇਦਾਰ ਗਿਆਨੀ ਇੰਦਰ ਸਿੰਘ ਅੱਜ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਜਗਮੇਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਸਮਾਣਾ, 7 ਅਪ੍ਰੈਲ (ਸਾਹਿਬ ਸਿੰਘ)-ਸਮਾਣਾ-ਪਟਿਆਲਾ ਸੜਕ 'ਤੇ ਅੱਡਾ ਢੈਂਠਲ ਨੇੜੇ ਇਕ ਕਾਰ ਦੇ ਦਰਖ਼ਤ ਨਾਲ ਟਕਰਾਉਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਕਾਰ ਵਿਚ ਸਵਾਰ ਦੂਸਰਾ ਵਿਅਕਤੀ ਜ਼ਖ਼ਮੀ ਹੋ ਗਿਆ ਹੈ | ਹਾਦਸੇ ਦੀ ਜਾਂਚ ਕਰ ਰਹੇ ਥਾਣਾ ਸਦਰ ਦੇ ਸਹਾਇਕ ...

ਪੂਰੀ ਖ਼ਬਰ »

ਬੰਨੀ ਕੰਗ ਵਲੋਂ ਲੋਕਾਂ ਦੀ ਸੇਵਾ 'ਚ ਜੁਟੇ ਪੁਲਿਸ ਪ੍ਰਸ਼ਾਸਨ ਤੇ ਡਾਕਟਰਾਂ ਸਮੇਤ ਹੋਰ ਸਟਾਫ਼ ਦਾ ਧੰਨਵਾਦ

ਖਰੜ, 7 ਅਪ੍ਰੈਲ (ਜੰਡਪੁਰੀ)-ਪੰਜਾਬ ਇੰਫੋਟੈੱਕ ਦੇ ਸੀਨੀਅਰ ਵਾਈਸ ਚੇਅਰਮੈਨ ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਅੱਜ ਖਰੜ ਦੇ ਐੱਸ. ਡੀ. ਐੱਮ. ਹਿਮਾਂਸ਼ੂ ਜੈਨ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਇਕਾਂਤਵਾਸ ਤੋੜਨ 'ਤੇ ਮੁਕੱਦਮਾ ਦਰਜ

ਸਮਾਣਾ, 7 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸਦਰ ਤੇ ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਰਣਜੋਧ ਸਿੰਘ ਪੁੱਤਰ ਦੇਵ ਸਿੰਘ ਵਾਸੀ ਬੰਮਣਾਂ ਿਖ਼ਲਾਫ਼ ਇਕਾਂਤਵਾਸ ਤੋੜਨ ਕਰਕੇ ਮਾਮਲਾ ਦਰਜ ਕੀਤਾ ਹੈ | ਉਹ 30 ਮਾਰਚ ਨੂੰ ਹਰਿਆਣਾ ਤੋਂ ਆਪਣੇ ਘਰ ਆਇਆ ਸੀ | ਉਸ ਨੂੰ ਮੈਡੀਕਲ ਟੀਮ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਤਿੰਨ ਪ੍ਰਵਾਸੀ ਕੀਤੇ ਇਕਾਂਤਵਾਸ

ਪਟਿਆਲਾ, 7 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨ ਦੀਆਂ ਸਰਾਵਾਂ ਨੂੰ ਇਕਾਂਤਵਾਸ ਬਣਾਏ ਜਾਣ ਦੀ ਪੇਸ਼ਕਸ਼ ਦੇ ਚੱਲਦਿਆਂ ਅੱਜ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਮਾਤਾ ਨਾਨਕੀ ਨਿਵਾਸ ...

ਪੂਰੀ ਖ਼ਬਰ »

ਪਿੰਡ ਦੇਵੀਨਗਰ ਸਥਿਤ ਨਿਰੰਕਾਰੀ ਭਵਨ ਨੂੰ ਆਈਸੋਲੇਸ਼ਨ ਵਾਰਡ 'ਚ ਕੀਤਾ ਤਬਦੀਲ

ਡੇਰਾਬੱਸੀ, 7 ਅਪ੍ਰੈਲ (ਗੁਰਮੀਤ ਸਿੰਘ) -ਡੇਰਾਬੱਸੀ ਦੇ ਪਿੰਡ ਜਵਾਹਰਪੁਰ ਵਿਖੇ ਸਰਪੰਚ, ਪੰਚ, ਬਲਾਕ ਸੰਮਤੀ ਮੈਂਬਰ ਸਮੇਤ 11 ਵਿਅਕਤੀਆਂ ਦੇ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਕਾਰਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ | ਪਿੰਡ ਵਿਚ ਇੰਨੀ ਤੇਜ਼ੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX