ਤਾਜਾ ਖ਼ਬਰਾਂ


ਡੀ.ਐਮ.ਆਰ.ਸੀ ਦੇ 20 ਸਟਾਫ਼ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  9 minutes ago
ਨਵੀਂ ਦਿੱਲੀ, 5 ਜੂਨ - ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐਮ.ਆਰ.ਸੀ) ਦੇ 20 ਸਟਾਫ਼ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਡੀ.ਐਮ.ਆਰ.ਸੀ...
ਕੋਰੋਨਾ ਕਾਰਨ ਅੰਮ੍ਰਿਤਸਰ 'ਚ 8ਵੀਂ ਮੌਤ
. . .  21 minutes ago
ਅੰਮ੍ਰਿਤਸਰ, 5 ਜੂਨ (ਰੇਸ਼ਮ ਸੰਘ) ਅੰਮ੍ਰਿਤਸਰ ਦੇ ਗੁਰੁ ਨਾਨਕ ਦੇਵ ਹਸਪਤਾਲ 'ਚ ਜੇਰੇ ਇਲਾਜ ਕੋਰੋਨਾ ਪੀੜਤ ਦੀ ਮੌਤ ਹੋ ਗਈ ਹੈ, ਜਿਸ ਨਾਲ ਮਰਨ ਵਾਲ਼ਿਆਂ ਦਾ ਅੰਕੜਾ 8 ਹੋ ਗਿਆ ਹੈ। ਮ੍ਰਿਤਕ ਦੀ ਉਮਰ 60 ਸਾਲ ਦੱਸੀ ਜਾ ਰਹੀ ਹੈ ਜੋ ਖੂਹ ਬੰਬੇ ਵਾਲਾ...
ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਨੀਸ਼ ਸੋਨੀ ਉੱਪਰ ਜਾਨ ਲੇਵਾ ਹਮਲਾ
. . .  28 minutes ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਨੀਸ਼ ਕੁਮਾਰ ਸੋਨੀ ’ਤੇ ਕੱੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨ ਲੇਵਾ ਹਮਲਾ ਕਰ ਦੇਣ ਦੀ ਖ਼ਬਰ ਹੈ।ਹਮਲੇ ’ਚ ਚੇਅਰਮੈਨ ਮੁਨੀਸ਼ ਕੁਮਾਰ ਸੋਨੀ ਗੰਭੀਰ ਜ਼ਖਮੀ...
ਕੋਰੋਨਾ ਕਾਰਨ ਤਰਨਤਾਰਨ ਦੇ ਪੱਟੀ 'ਚ ਇੱਕ ਮੌਤ
. . .  40 minutes ago
ਪੱਟੀ, 5 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ) - ਪੱਟੀ ਸ਼ਹਿਰ ਦੇ ਵਾਰਡ ਨੰਬਰ 15 ਦੇ ਵਸਨੀਕ ਸਤਨਾਮ ਸਿੰਘ ਕੋਰੋਨਾ ਕਾਰਨ ਬੀਤੀ ਰਾਤ ਹੋਈ ਮੌਤ ਹੋ ਗਈ। ਤਿੰਨ ਦਿਨ ਪਹਿਲਾਂ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਅੱਜ 10 ਸਵੇਰੇ ਪ੍ਰਸ਼ਾਸਨ ਵੱਲੋਂ ਲਾਹੌਰ ਰੋਡ ਸ਼ਮਸ਼ਾਨ ਘਾਟ ਪੱਟੀ ਵਿਖੇ ਐੱਸ ਡੀ ਐਮ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਪੀ.ਪੀ.ਈ ਕਿੱਟਾਂ ਪਾ ਕੇ ਸਿਹਤ...
ਸਿੱਧੂ ਮੂਸੇਵਾਲਾ ਮਾਮਲੇ 'ਚ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਰਾਹਤ
. . .  49 minutes ago
ਚੰਡੀਗੜ੍ਹ, 5 ਜੂਨ (ਸੁਰਜੀਤ ਸੱਤੀ) - ਸਿੱਧੂ ਮੂਸੇਵਾਲਾ ਮਾਮਲੇ 'ਚ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਸ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ । ਇਸ ਮਾਮਲੇ ਵਿਚ...
ਪਾਣੀ ਵਾਲੀ ਟੰਕੀ 'ਚੋਂ ਮਿਲੀਆਂ ਰੈਸਟੋਰੈਂਟ 'ਚ ਕੰਮ ਕਰਦੇ ਦੋ ਵਰਕਰਾਂ ਦੀਆਂ ਲਾਸ਼ਾਂ
. . .  about 1 hour ago
ਮੁੰਬਈ, 5 ਜੂਨ - ਮੁੰਬਈ ਦੇ ਮੀਰਾ ਰੋਡ ਇਲਾਕੇ ਵਿਚ ਇੱਕ ਰੈਸਟੋਰੈਂਟ ਵਿਖੇ ਕੰਮ ਕਰਦੇ 2 ਵਰਕਰਾਂ ਦੀਆਂ ਲਾਸ਼ਾਂ ਪਾਣੀ ਵਾਲੀ ਟੰਕੀ 'ਚੋਂ ਮਿਲੀਆਂ ਹਨ। ਪੁਲਿਸ ਵੱਲੋਂ ਇਸ ਦੀ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ ਦੇਸ਼ ਭਰ 'ਚ 273 ਮੌਤਾਂ
. . .  about 1 hour ago
ਨਵੀਂ ਦਿੱਲੀ, 5 ਜੂਨ - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ 'ਚ ਕੋਰੋਨਾ ਦੇ 9851 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 273 ਮੌਤਾਂ ਹੋਈਆਂ ਹਨ। ਦੇਸ਼ ਭਰ 'ਚ ਕੋੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 2,26,770 ਤੇ ਐਕਟਿਵ ਮਾਮਲਿਆਂ ਦੀ ਗਿਣਤੀ...
ਬਠਿੰਡਾ ਜ਼ਿਲ੍ਹੇ 'ਚ ਇਕ 10 ਸਾਲਾ ਬੱਚੇ ਦੀ ਰਿਪੋਰਟ ਪਾਜ਼ੀਟਿਵ
. . .  about 1 hour ago
ਬਠਿੰਡਾ, 5 ਜੂਨ ( ਅੰਮਿ੍ਰਤਪਾਲ ਸਿੰਘ ਵਲਾਣ) - ਬਠਿੰਡਾ ਜ਼ਿਲ੍ਹੇ ਵਿਚ ਅੱਜ ਇਕ 10 ਸਾਲਾ ਬੱਚੇ ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਹੈ, ਜੋ ਰਾਮਪੁਰਾ ਦਾ ਰਹਿਣ ਵਾਲਾ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਦੇ ਕੁਲ ਐਕਟਿਵ ਕੇਸ 10 ਹੋ ਗਏ ਹਨ, ਜਦਕਿ ਕੋਰੋਨਾ ਪ੍ਰਭਾਵਿਤਾਂ...
ਕਰਨਾਟਕ ਤੇ ਝਾਰਖੰਡ 'ਚ ਆਇਆ ਭੁਚਾਲ
. . .  about 1 hour ago
ਬੈਂਗਲੁਰੂ/ਰਾਂਚੀ, 5 ਜੂਨ - ਕਰਨਾਟਕ ਦੇ ਹੰਪੀ 'ਚ ਅੱਜ ਸਵੇਰੇ 6.55 ਵਜੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚ ਭੁਚਾਲ ਦੀ ਤੀਬਰਤਾ 4.0 ਸੀ। ਇਸੇ ਤਰਾਂ ਝਾਰਖੰਡ ਜਮਸ਼ੇਦਪੁਰ ਵਿਖੇ ਵੀ ਅੱਜ ਸਵੇਰੇ ਭੁਚਾਲ ਦੇ ਝਟਕੇ ਮਹਿਸੂਸ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 5 ਜੂਨ - ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ ਪੂਰਾ ਇਲਾਕਾ ਸੀਲ ਕਰ ਦਿੱਤਾ ਹੈ ਤੇ ਸਰਚ...
ਪਠਾਨਕੋਟ ਦੇ 116 ਲੋਕਾਂ ਦੀ ਰਿਪੋਰਟ ਨੈਗੇਟਿਵ
. . .  about 2 hours ago
ਪਠਾਨਕੋਟ, 5 ਜੂਨ ( ਆਰ. ਸਿੰਘ ) - ਕੋਰੋਨਾ ਵਾਇਰਸ ਦੇ ਚੱਲਦਿਆਂ ਸਿਵਲ ਹਸਪਤਾਲ ਪਠਾਨਕੋਟ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦੇ ਸੈਂਪਲ ਅੰਮਿ੍ਰਤਸਰ ਭੇਜੇ ਗਏ ਸਨ। ਉਨ੍ਹਾਂ ਵਿਚੋਂ ਅੱਜ ਸਵੇਰੇ 116 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਕਰ ਕੇ ਲੋਕਾਂ ਨੂੰ ਭਾਰੀ ਰਾਹਤ ਮਿਲੀ...
ਟਰੰਪ ਨੇ ਅਮਰੀਕੀ ਬੰਧਕ ਛੱਡਣ ਲਈ ਈਰਾਨ ਦਾ ਕੀਤਾ ਧੰਨਵਾਦ
. . .  about 2 hours ago
ਵਾਸ਼ਿੰਗਟਨ, 5 ਜੂਨ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਦਾ ਅਮਰੀਕੀ ਬੰਧਕ ਛੱਡਣ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਅਮਰੀਕਾ ਦਾ ਈਰਾਨ ਨਾਲ...
ਵਿਅਕਤੀ ਨੇ ਸ਼ੱਕੀ ਹਾਲਾਤਾਂ ਵਿਚ ਲਿਆ ਫਾਹਾ, ਮੌਤ
. . .  about 2 hours ago
ਗੋਨਿਆਣਾ (ਬਠਿੰਡਾ), 5 ਜੂਨ (ਲਛਮਣ ਦਾਸ ਗਰਗ) - ਬਠਿੰਡਾ-ਸ਼੍ਰੀ ਅੰਮਿ੍ਰਤਸਰ ਸਾਹਿਬ ਨੈਸ਼ਨਲ ਹਾਈਵੇ-54 ’ਤੇ ਪੈਂਦੇ ਪਿੰਡ ਬਲਾਹੜ੍ਹ ਵਿੰਝੂ ਦੇ ਸ਼ਮਸ਼ਾਨਘਾਟ ਵਿਚ ਬੀਤੀ ਰਾਤ ਇਕ ਵਿਅਕਤੀ ਨੇ ਸ਼ੱਕੀ ਹਾਲਾਤਾਂ ਵਿਚ ਦਰਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਿ੍ਰਤਕ ਦੀ ਪਹਿਚਾਣ...
ਚੰਡੀਗੜ੍ਹ 'ਚ 10 ਸਾਲਾ ਬੱਚੇ ਤੇ 3 ਸਾਲਾ ਬੱਚੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਚੰਡੀਗੜ੍ਹ, 5 ਜੂਨ (ਮਨਜੋਤ) - ਚµਡੀਗੜ੍ਹ ਦੇ ਬਾਪੂ ਧਾਮ ਕਲੋਨੀ 'ਚ ਰਹਿਣ ਵਾਲੇ 10 ਸਾਲਾ ਬੱਚੇ ਤੇ 3 ਸਾਲਾ ਬੱਚੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਨਾਲ ਚੰਡੀਗੜ੍ਹ 'ਚ ਹੁਣ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 304 ਹੋ ਗਈ...
ਬੇਕਰੀ ਦੀ ਦੁਕਾਨ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  about 3 hours ago
ਲੋਹੀਆਂ ਖ਼ਾਸ, 5 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ) - ਮੇਨ ਰੋਡ 'ਤੇ ਪੈਂਦੀ ਬੇਕਰੀ ਦੀ ਦੁਕਾਨ 'ਚ ਬੀਤੀ ਦੇਰ ਰਾਤ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਜਵਾਨਾਂ ਨੇ ਜਿੰਦਰੇ ਤੋੜ ਕੇ ਬੜੀ ਮਿਹਨਤ ਤੋਂ ਬਾਅਦ ਅੱਗ ਉੱਪਰ ਕਾਬੂ ਪਾਇਆ। ਓਧਰ ਅੱਗ...
ਅੱਜ ਦਾ ਵਿਚਾਰ
. . .  about 3 hours ago
ਮਾਲ, ਹੋਟਲ ਤੇ ਰੈਸਟੋਰੈਂਟ ਨੂੰ ਲੈ ਕੇ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ
. . .  1 day ago
ਨਵੀਂ ਦਿੱਲੀ, 4 ਜੂਨ - ਕੇਂਦਰ ਸਰਕਾਰ ਨੇ ਹੋਟਲ, ਰੈਸਟੋਰੈਂਟ, ਮਾਲ ਤੇ ਦਫਤਰਾਂ ਨੂੰ ਲੈ ਕੇ ਨਵੇਂ ਸਿਰੇ ਤੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਲਾਕਡਾਊਨ ਵਿਚ ਛੁੱਟ ਮਿਲਣ ਤੋਂ ਬਾਅਦ ਜਿਵੇਂ ਜਿਵੇਂ ਹੋਟਲ, ਰੈਸਟੋਰੈਂਟ, ਮਾਲ ਖੁੱਲ ਰਹੇ ਹਨ ਤੇ ਦਫਤਰਾਂ ਵਿਚ ਕੰਮਕਾਜ ਸ਼ੁਰੂ ਹੋ ਰਿਹਾ ਹੈ। ਜਿਸ ਨੂੰ ਲੈ ਕੇ ਸਿਹਤ ਮੰਤਰਾਲਾ...
ਕਰੋਨਾ ਪਾਜ਼ੀਟਿਵ ਦਾ ਪਤਾ ਲੱਗਦਿਆਂ ਮਰੀਜ ਲੁਕਿਆ
. . .  1 day ago
ਬੱਚੀਵਿੰਡ , 4 ਜੂਨ ( ਬਲਦੇਵ ਸਿੰਘ ਕੰਬੋ)- ਬੱਚੀਵਿੰਡ ਤੋਂ 4 ਕਿਲੋਮੀਟਰ ਦੂਰ ਪਿੰਡ ਸਾਰੰਗੜਾ ਦੀ ਸੁਮਨ ਕੌਰ( 20) ਪਤਨੀ ਸੁਰਜੀਤ੍ ਮਰੀਜ ਨੂੰ ਪਤਾ ਲੱਗਾ ਕੇ ਉਸ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੋ ਤਾਂ ਉਹ ਪ੍ਰਵਾਰ ਸਮੇਤ ਘਰ ਛੱਡ ਕੇ ਲੁਕ ਗਏ ਹੈ। ਖਬਰ ਲਿਖੇ ਜਾਣ ਤੱਕ ਪਿੰਡ ਵਿੱਚ ਮੁਨਾਦੀ ਕਰਵਾ ਦਿੱਤੀ...
ਪਲੇਸ ਆਫ ਸੇਫਟੀ ਮਧੁਬਨ ਵਿੱਖੇ 16 ਸਾਲਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
. . .  1 day ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਵਿਅਕਤੀ ਬਰਾਮਦ
. . .  1 day ago
ਰਾਜਪੁਰਾ 4 ਜੂਨ (ਰਣਜੀਤ ਸਿੰਘ) - ਅੱਜ ਦੇਰ ਸ਼ਾਮ ਪੁਲਿਸ ਨੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਕੀਤਾ ਵਿਅਕਤੀ ਸ਼ੈਲਰ ਬਣਾਉਣ ਵਾਲੀ ਫੈਕਟਰੀ ਵਿੱਚੋਂ ਬਰਾਮਦ ਕਰ ਲਿਆ ਹੈ ।ਪੁਲਿਸ ਨੇ ਮੌਕੇ ਤੋਂ ਦੋ ਅਗਵਾਕਾਰਾਂ ਨੂੰ ਵੀ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਸ਼ੈਲਰ ਮਾਲਕ ਦੀ...
ਮਲੋਟ ਵਿਚ ਇਕ ਹੋਰ ਔਰਤ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ
. . .  1 day ago
ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਦੇ ਸਰਾਭਾ ਨਗਰ ਵਿਚ ਇਕ ਹੋਰ 27 ਸਾਲਾ ਔਰਤ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਟਰੈਵਲ ਹਿਸਟਰੀ ਹੈ ਅਤੇ ਇਸ ਸਬੰਧੀ ਵੇਰਵੇ ਇਕੱਤਰ ਕੀਤੇ ਜਾਣ ਤੋਂ...
ਲੁਧਿਆਣਾ ਵਿੱਚ ਕੋਰੋਨਾ ਪਾਜ਼ਿਟਿਵ ਆਉਣ ਵਾਲੇ ਡਾਕਟਰ ਪਤੀ ਪਤਨੀ ਦੇ ਖੰਨਾ ਸਥਿੱਤ ਡਾਕਟਰ ਪਿਤਾ, ਮਾਂ, ਨੌਕਰਾਣੀ ਤੇ ਡਰਾਈਵਰ ਕੋਰੋਨਾ ਪਾਜ਼ਿਟਿਵ ਆਏ
. . .  1 day ago
7 ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ ਇਧਰੋੋ ਉਧਰ
. . .  1 day ago
ਨਾਭਾ ਵਿਖੇ ਚੇਨਈ ਤੋਂ ਆਏ ਨੌਜਵਾਨ ਦੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਾਭਾ, 4 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਦੇ ਸਰਕਾਰੀ ਹਸਪਤਾਲ ਦੇ ਨਜ਼ਦੀਕ ਮੁਹੱਲਾ ਕਰਤਾਰਪੁਰਾ ਵਿਖੇ ਇੱਕ ਨੌਜਵਾਨ ਦੀ ਰਿਪੋਰਟ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜੋ ਕਿ ਪਿਛਲੇ ਦਿਨੀਂ ਚੇਨਈ ਤੋਂ ਨਾਭਾ ਵਿਖੇ ਆਇਆ ਸੀ। ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਦੀ ਅਗਵਾਈ...
ਲੁਧਿਆਣਾ ਵਿੱਚ ਅੱਜ 23 ਮਰੀਜ ਸਾਹਮਣੇ ਆਏ
. . .  1 day ago
ਲੁਧਿਆਣਾ, 4 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ ਜਦ ਕਿ ਸਵੇਰੇ 7 ਮਰੀਜਾਂ ਵਿਚ ਕੋਰੋਨਾ ਪਾਏ ਜਾਣ ਦੀ ਰਿਪੋਰਟ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਚੇਤ ਸੰਮਤ 552
ਿਵਚਾਰ ਪ੍ਰਵਾਹ: ਕੁਦਰਤ ਦੇ ਹੁਕਮ ਦੀ ਪਾਲਣਾ ਕਰਨੀ ਪੈਂਦੀ ਹੈ। -ਬੇਕਨ

ਲੁਧਿਆਣਾ + ਖੰਨਾ + ਜਗਰਾਓਂ

ਕੋਰੋਨਾ ਵਾਇਰਸ ਨਾਲ ਮਾਰੇ ਜਾਣ ਵਾਲੇ ਵਿਅਕਤੀ ਦੀ ਪਰਿਵਾਰ ਵਲੋਂ ਲਾਸ਼ ਨਾ ਲੈਣ 'ਤੇ ਪੁਲਿਸ ਨਿਯਮਾਂ ਅਨੁਸਾਰ ਹੋਵੇਗਾ ਸਸਕਾਰ-ਅਗਰਵਾਲ

ਲੁਧਿਆਣਾ, 7 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਵੀ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੁੰਦੀ ਹੈ, ਉਸ ਹਸਪਤਾਲ ਦਾ ਸੁਪਰਡੈਂਟ ਸਬੰਧਿਤ ਥਾਣੇ 'ਚ ਜਾਣਕਾਰੀ ਦੇਵੇਗਾ | ਜੇਕਰ ਮਿ੍ਤਕ ਦੇ ਪਰਿਵਾਰ ਵਾਲੇ ਲਾਸ਼ ਲੈਂਦੇ ਹਨ ਤਾਂ ਠੀਕ ਹੈ, ਨਹੀਂ ਤਾਂ ਮਿ੍ਤਕ ਦੀ ਲਾਸ਼ ਨੂੰ ਪੁਲਿਸ ਵਲੋਂ ਅਣਪਛਾਤੀ ਐਲਾਨ ਕਰਕੇ ਉਸ ਦਾ ਅੰਤਿਮ ਸੰਸਕਾਰ ਪ੍ਰਸ਼ਾਸਨ ਵਲੋਂ ਬਣਾਈ ਗਈ ਟੀਮ ਵਲੋਂ ਪੁਲਿਸ ਨਿਯਮਾਂ ਅਨੁਸਾਰ ਕੀਤਾ ਜਾਵੇਗਾ | ਸ੍ਰੀ ਅਗਰਵਾਲ ਨੇ ਕਿਹਾ ਕਿ ਬੀਤੇ ਦਿਨ ਇਕ ਮਹਿਲਾ ਦੀ ਕੋਰੋਨਾ ਵਾਇਰਸ ਤੋਂ ਮੌਤ ਹੋ ਜਾਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਲਾਸ਼ ਲੈਣ ਤੇ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਜਿਸ ਦਾ ਸਸਕਾਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕੀਤਾ ਗਿਆ ਅਤੇ ਉਸ ਦੀ ਅੰਤਿਮ ਸੰਸਕਾਰ ਲਈ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦਾ ਪਾਠ ਰਖਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਤੋਂ ਭਵਿੱਖ 'ਚ ਬਚਣ ਦੇ ਮਕਸਦ ਨਾਲ ਜ਼ਿਲ੍ਹੇ ਦੇ ਸਾਰੇ ਥਾਣਾ ਮੁਖੀਆਂ ਨੂੰ ਇਹ ਹਦਾਇਤ ਜਾਰੀ ਕੀਤੀ ਗਈ ਹੈ ਕਿ ਉਹ ਆਪਣੇ ਇਲਾਕੇ ਵਿਚ ਕੋਰੋਨਾ ਨਾਲ ਮਿ੍ਤਕ ਹੋਣ ਵਾਲੇ ਵਿਅਕਤੀ ਦੀ ਲਾਸ਼ ਉਸ ਦੇ ਪਰਿਵਾਰ ਨੂੰ ਕਮੇਟੀ ਬਣਾ ਕੇ ਉਸ ਦੇ ਸਾਹਮਣੇ ਸੌਾਪਣਗੇ ਅਤੇ ਜੇਕਰ ਕੋਈ ਵੀ ਵਿਅਕਤੀ ਲਾਸ਼ ਲੈਣ ਤੋਂ ਇਨਕਾਰ ਕਰਦਾ ਹੈ ਤਾਂ ਉਸ ਸਬੰਧੀ ਅਣਪਛਾਤੀ ਲਾਸ਼ ਮਿਲਣ ਸਬੰਧੀ ਕਾਰਵਾਈ ਪੁਲਿਸ ਨਿਯਮਾਂ ਅਨੁਸਾਰ ਅਮਲ 'ਚ ਲਿਆ ਕੇ ਲਾਸ਼ ਦਾ ਸਸਕਾਰ ਪ੍ਰਸ਼ਾਸਨ ਦੀ ਟੀਮ ਵਲੋਂ ਕੀਤਾ ਜਾਵੇਗਾ |
ਸ੍ਰੀ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿਚ ਨੋਵਲ ਕੋਰੋਨਾ ਵਾਇਰਸ-ਕੋਵਿਡ 19 ਦੀ ਸਥਿਤੀ ਕਾਬੂ ਹੇਠ ਹੈ ਅਤੇ ਪ੍ਰਸ਼ਾਸਨ ਵਲੋਂ ਹਰ ਪ੍ਰਕਾਰ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਕੋਈ ਵੀ ਨਵਾਂ ਪਾਜ਼ੀਟਿਵ ਮਾਮਲਾ ਸਾਹਮਣੇ ਨਹੀਂ ਆਇਆ | ਸ੍ਰੀ ਅਗਰਵਾਲ ਨੇ ਕਿਹਾ ਕਿ ਜਿਹੜਾ ਵੀ ਵਿਅਕਤੀ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਪਾਇਆ ਜਾਂਦਾ ਹੈ ਜਾਂ ਉਸ ਦੀ ਕੋੋਰੋਨਾ ਨਾਲ ਮੌਤ ਹੋ ਜਾਂਦੀ ਹੈ | ਉਸ ਦੀ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀ ਟੀਮ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾਂਦੀ ਹੈ | ਸ੍ਰੀ ਅਗਰਵਾਲ ਨੇ ਕਿਹਾ ਕਿ ਸਬਜ਼ੀ ਮੰਡੀ ਵਿਚ ਲੋਕਾਂ ਦੀ ਭੀੜ ਰੋਕਣ ਲਈ ਪ੍ਰਸ਼ਾਸਨ ਵਲੋਂ ਮੰਡੀ ਵਿਚ ਆਮ ਲੋਕਾਂ ਦੇ ਜਾਣ 'ਤੇ ਰੋਕ ਲਗਾ ਦਿੱਤੀ ਗਈ ਸੀ | ਜਿਸ ਤੋਂ ਬਾਅਦ ਮੰਡੀ ਵਿਚ ਲੋਕਾਂ ਦੀ ਆਵਾਜਾਈ ਬੰਦ ਹੋ ਗਈ ਹੈ | ਉਨ੍ਹਾਂ ਕਿਹਾ ਕਿ ਹੁਣ ਹਰ ਵਾਰਡ ਤੇ ਹੋਰ ਇਲਾਕਿਆਂ ਵਿਚ ਰੇਹੜੀ ਤੇ ਸਟਰੀਟ ਵੈਂਡਰ ਸਬਜ਼ੀ ਘਰ-ਘਰ ਜਾ ਕੇ ਵੇਚ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਬਜ਼ੀ ਮਹਿੰਗੇ ਭਾਅ ਵੇਚਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ | ਜਿਨ੍ਹਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਮਾਰਕੀਟ ਕਮੇਟੀ ਰਾਹੀਂ ਮੰਡੀ ਵਿਚ ਸਬਜ਼ੀਆਂ ਦੇ ਭਾਅ ਦੀ ਰੋਜ਼ਾਨਾ ਸੂਚੀ ਜਨਤਕ ਕਰਨ ਤੇ ਮੰਡੀ ਦੇ ਭਾਅ ਤੋਂ 25 ਫ਼ੀਸਦੀ ਤੱਕ ਮੁਨਾਫ਼ਾ ਰੱਖ ਕੇ ਰੇਹੜੀ ਵਾਲੇ ਨੂੰ ਬਾਜ਼ਾਰੀ ਭਾਅ ਦੀ ਸੂਚੀ ਆਪਣੀ ਰੇਹੜੀ 'ਤੇ ਲਗਾਉਣ ਦੀ ਹਦਾਇਤ ਕੀਤੀ ਹੈ | ਉਨ੍ਹਾਂ ਕਿਹਾ ਕਿ ਸਬਜ਼ੀ ਵੇਚਣ ਵਾਲਿਆਂ ਵਲੋਂ ਜ਼ਿਆਦਾ ਪੈਸੇ ਲੈਣ ਸਬੰਧੀ ਉਨ੍ਹਾਂ ਵਲੋਂ ਕਾਫ਼ੀ ਸਖ਼ਤੀ ਕੀਤੀ ਗਈ ਹੈ ਅਤੇ ਜੇਕਰ ਭਵਿੱਖ ਵਿਚ ਕਿਸੇ ਵੀ ਵਿਅਕਤੀ ਨੇ ਮਹਿੰਗੇ ਭਾਅ 'ਤੇ ਸਬਜ਼ੀ ਵੇਚਣ ਦੀ ਕੋਸ਼ਿਸ਼ ਕੀਤੀ | ਤਾਂ ਉਸ ਦੇ ਿਖ਼ਲਾਫ਼ ਜਿੱਥੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਉੱਥੇ ਉਸ ਦਾ ਲਾਇਸੰਸ ਵੀ ਰੱਦ ਕਰ ਦਿੱਤਾ ਜਾਵੇਗਾ |
ਸ੍ਰੀ ਅਗਰਵਾਲ ਨੇ ਕਿਹਾ ਕਿ ਖੇਤੀਬਾੜੀ ਲਈ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਦਿੱਤੀ ਖੁੱਲ੍ਹ ਬਾਰੇ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਵੱਖ-ਵੱਖ ਪਿੰਡਾਂ ਵਿਚ (ਰਸਤੇ ਰੋਕ ਕੇ ਬੈਠੇ ਪਿੰਡ ਵਾਸੀ ਅਜਿਹੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕੰਮ ਕਰਨ ਤੋਂ ਨਾ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਉਨ੍ਹਾਂ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਹੈ, ਜੋ ਕਿ ਹਰੇਕ ਪਿੰਡ ਦਾ ਮੁਲਾਂਕਣ ਕਰਨਗੇ ਕਿ ਕਿਸ ਪਿੰਡ ਵਿਚ ਕਿੰਨੇ ਮਜ਼ਦੂਰਾਂ ਦੀ ਖੇਤੀ ਕਾਰਜਾਂ ਲਈ ਜ਼ਰੂਰਤ ਹੈ। ਸ੍ਰੀ ਅਗਰਵਾਲ ਨੇ ਕਿਹਾ ਕਿ ਹਰੇਕ ਪਿੰਡ ਵਿਚ ਕਣਕ ਕੀ ਵਾਢੀ ਕਰਨ ਵਾਲੇ ਕਿਸਾਨਾਂ ਤੋਂ ਮਜ਼ਦੂਰਾਂ ਦੀ ਮੰਗ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਸਬੰਧੀ ਪਿੰਡਾਂ ਵਿਚੋਂ ਵੇਰਵੇ ਇਕੱਠੇ ਕਰਨ ਤੋਂ ਬਾਅਦ ਪਿੰਡਾਂ ਵਿਚ ਮਜ਼ਦੂਰਾਂ ਨੂੰ ਕਣਕ ਦੀ ਵਾਢੀ ਕਰਨ ਲਈ ਭੇਜਿਆ ਜਾਵੇਗਾ।

ਜ਼ਿਲ੍ਹੇ 'ਚ ਕਣਕ ਦੀ ਖ਼ਰੀਦ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ. ਸੀ. ਵਲੋਂ ਵਿਭਾਗਾਂ ਨਾਲ ਮੀਟਿੰਗ

ਲੁਧਿਆਣਾ, 7 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਕਣਕ ਦੀ 15 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਸਰਕਾਰੀ ਖ਼ਰੀਦ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਬਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਆੜ੍ਹਤੀਆਂ ਨੇ ਦੋ ਦਿਨ ਲਈ ਮੰਡੀ ਬੰਦ ਕਰਨ ਦਾ ਕੀਤਾ ਐਲਾਨ

ਲੁਧਿਆਣਾ, 7 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਅਧਿਕਾਰੀਆਂ ਵਲੋਂ ਲਾਗੂ ਕੀਤੇ ਜਾ ਰਹੇ ਗ਼ਲਤ ਫ਼ੈਸਲਿਆਂ ਕਾਰਨ ਸਬਜ਼ੀ ਮੰਡੀ ਦੋ ਦਿਨ ਲਈ ਵੀਰਵਾਰ ਤੱਕ ਬੰਦ ਰੱਖੀ ਜਾਵੇਗੀ | ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਡਿਊਟੀ 'ਤੇ ਤਾਇਨਾਤ ਪੁਲਿਸ ਪਾਰਟੀ 'ਤੇ ਨੌਜਵਾਨਾਂ ਵਲੋਂ ਹਮਲਾ

ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਲੇਮਟਾਬਰੀ ਦੇ ਖਜੂਰ ਚੌਕ 'ਚ ਅੱਜ ਦੁਪਹਿਰ ਕਰਫਿਊ ਦੌਰਾਨ ਡਿਊਟੀ 'ਤੇ ਤਾਇਨਾਤ ਪੁਲਿਸ ਪਾਰਟੀ 'ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ | ਹਮਲੇ 'ਚ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ | ਘਟਨਾ ਅੱਜ ਦੁਪਹਿਰ ਉਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਛੋਟੀਆਂ ਸਨਅਤਾਂ ਦੇ ਬਿਜਲੀ ਦੇ ਬਿੱਲਾਂ 'ਤੇ ਪੱਕੇ ਖਰਚੇ ਮਾਫ਼ ਕਰੇ-ਠੁਕਰਾਲ

ਲੁਧਿਆਣਾ, 7 ਅਪ੍ਰੈਲ (ਪੁਨੀਤ ਬਾਵਾ)-ਜਨਤਾ ਨਗਰ ਸਮਾਲ ਸਕੇਲ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਕਿਹਾ ਕਿ ਸਰਕਾਰ ਵਲੋਂ ਜੋ ਮੀਡੀਅਮ ਤੇ ਲਾਰਜ਼ ਸਪਲਾਈ ਦੇ ਸਨਅਤਕਾਰਾਂ ਦੇ ਬਿਜਲੀ ਦੇ ਬਿੱਲਾਂ ਦੇ ਪੱਕੇ ਖਰਚੇ ਮਾਫ਼ ਕੀਤੇ ਗਏ ...

ਪੂਰੀ ਖ਼ਬਰ »

ਮਹਿੰਗੇ ਭਾਅ ਦਾਲਾਂ ਵੇਚ ਰਹੇ ਦੁਕਾਨਦਾਰ ਿਖ਼ਲਾਫ਼ ਜਾਂਚ ਸ਼ੁਰੂ ਪ੍ਰਧਾਨ ਮੰਤਰੀ, ਮੁੱਖ ਮੰਤਰੀ ਦਫ਼ਤਰ ਨੂੰ ਭੇਜੀ ਸੀ ਸ਼ਿਕਾਇਤ

ਲੁਧਿਆਣਾ, 7 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚ ਕਰਫਿਊ ਲੱਗਾ ਹੋਣ ਕਾਰਨ ਖਾਣ ਪੀਣ ਦਾ ਸਮਾਨ ਮਹਿੰਗਾ ਵੇਚਣ ਦੀ ਪਰਮਜੀਤ ਸਿੰਘ ਨਾਮੀ ਵਿਅਕਤੀ ਵਲੋਂ 30 ਮਾਰਚ ਨੂੰ ਪ੍ਰਧਾਨ ਮੰਤਰੀ, ਮੁੱਖ ਮੰਤਰੀ ਦਫ਼ਤਰ ਨੂੰ ਕੀਤੀ ਸ਼ਿਕਾਇਤ ਦੀ ਜਾਂਚ ਕਰਨ ਲਈ ਏ.ਡੀ.ਸੀ ਵਲੋਂ ...

ਪੂਰੀ ਖ਼ਬਰ »

ਵਾਹਨ ਚੋਰੀ ਕਰਨ ਵਾਲੇ ਗਰੋਹ ਦਾ ਸਰਗਨਾ ਗਿ੍ਫ਼ਤਾਰ ਤਿੰਨ ਐਕਟਿਵਾ ਸਕੂਟਰ ਬਰਾਮਦ

ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਤਿੰਨ ਐਕਟਿਵਾ ਸਕੂਟਰ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ਼ਿਮਲਾਪੁਰੀ ਦੇ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਸਬਜ਼ੀ ਵਿਕ੍ਰੇਤਾ, ਕਰਿਆਨਾ ਸਟੋਰ ਦੇ ਮਾਲਕ ਤੇ ਡਾਕਟਰ ਗਿ੍ਫ਼ਤਾਰ

ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵੱਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਕਰਫਿਊ ਦੀ ਉਲੰਘਣਾ ਕਰ ਰਹੇ ਸਬਜ਼ੀ ਵਿਕਰੇਤਾ ਕਰਿਆਨਾ ਸਟੋਰ ਦੇ ਮਾਲਕ ਅਤੇ ਡਾਕਟਰ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਵਲੋਂ ਇਨ੍ਹਾਂ ਸਾਰਿਆਂ ...

ਪੂਰੀ ਖ਼ਬਰ »

ਪਿੰਡਾਂ 'ਚ ਬਾਹਰੀ ਵਿਅਕਤੀਆਂ ਦੇ ਦਾਖ਼ਲੇ ਨੂੰ ਰੋਕਣ ਲਈ ਪਿੰਡ ਵਾਸੀਆਂ ਨੇ ਰੋਕਾਂ ਲਗਾ ਕੇ ਕੀਤੇ ਰਸਤੇ ਬੰਦ

ਫੁੱਲਾਂਵਾਲ, 7 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਥਾਣਾ ਸਦਰ ਅਧੀਨ ਆਉਂਦੀਆਂ ਬਸੰਤ ਐਵੇਨਿਊ ਤੇ ਲਲਤੋਂ ਕਲਾਂ ਚੌਕੀਆਂ ਦੇ ਘੇਰੇ ਅੰਦਰ ਪੈਂਦੇ ਪਿੰਡਾਂ ਦੇ ਨਿਵਾਸੀਆਂ ਵੱਲੋਂ ਸਦਰ ਥਾਣੇ ਦੇ ਮੁਖੀ ਇੰਸਪੈਕਟਰ ਜਗਦੇਵ ਸਿੰਘ ਵੱਲੋਂ ਕੀਤੀ ਅਪੀਲ ਨੂੰ ਧਿਆਨਹਿੱਤ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਿਖ਼ਲਾਫ਼ ਟਿੱਪਣੀਆਂ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੀ ਪੁਲਿਸ ਨੇ ਮੁਸਲਮਾਨ ਭਾਈਚਾਰੇ ਖਿਲਾਫ ਸ਼ੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਹੈਬੋਵਾਲ ਦੇ ...

ਪੂਰੀ ਖ਼ਬਰ »

ਲੰਗਰ ਲਗਾਉਣ ਦੇ ਨਾਲ-ਨਾਲ ਡਾਕਟਰਾਂ ਦੀ ਟੀਮ ਵੀ ਵਾਰਡਾਂ 'ਚ ਤਾਇਨਾਤ ਕੀਤੀ ਜਾਵੇ-ਸੰਧੂ

ਡਾਬਾ/ਲੁਹਾਰਾ, 7 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਕੋਰੋਨਾ ਵਾਇਰਸ ਨਾਲ ਜਿੱਥੇ ਪੂਰੀ ਦੁਨੀਆ ਅੰਦਰ ਸੰਕਟ ਆਇਆ ਹੋਇਆ ਹੈ ਉੱਥੇ ਹੀ ਭਾਰਤ ਸਰਕਾਰ ਨੇ ਲੋਕ ਡਾਨ ਅਤੇ ਪੰਜਾਬ ਸਰਕਾਰ ਵੱਲੋਂ ਕਰਫਿਊ ਲਗਾਇਆ ਗਿਆ ਹੈ | ਕਰਫਿਊ ਦੌਰਾਨ ਪੰਜਾਬ ਸਰਕਾਰ ਅਤੇ ਵੱਖ ਵੱਖ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸ਼ਰਾਬ ਸਪਲਾਈ ਕਰਨ ਜਾ ਰਿਹਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਕਰਫ਼ਿਊ ਦੌਰਾਨ ਸ਼ਰਾਬ ਸਪਲਾਈ ਕਰਨ ਜਾ ਰਹੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਮੋਹਨ ਪੁੱਤਰ ਘਨਸ਼ਾਮ ...

ਪੂਰੀ ਖ਼ਬਰ »

ਮੁੱਲਾਂਪੁਰ/ਜਗਰਾਉਂ/ਰਾਏਕੋਟ 'ਚ ਕੋਰੋਨਾ ਦੇ ਸ਼ੱਕੀ ਸੂਚੀ 'ਚ

ਮੁੱਲਾਂਪੁਰ ਦਾਖਾ, 7 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਅੰਦਰ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਦਾ ਪ੍ਰਛਾਵਾਂ ਦਿਹਾਤੀ ਪੁਲਿਸ ਜ਼ਿਲ੍ਹੇ ਅੰਦਰ ਪੈਣ ਨਾਲ ਡਰ ਵਾਲਾ ਮਾਹੌਲ ਬਣ ਗਿਆ ਹੈ | ਪਿੰਡ ਚੌਕੀਮਾਨ 'ਚ ਕੋਰੋਨਾ ਵਾਇਰਸ ਪੀੜਤ ਦੀ ਪੁਸ਼ਟੀ ਬਾਅਦ ਹੁਣ ...

ਪੂਰੀ ਖ਼ਬਰ »

ਰਾਸ਼ਨ ਨਾ ਹੋਣ ਦੀ ਝੂਠੀ ਇਤਲਾਹ ਦੇਣ ਵਾਲਾ ਪ੍ਰਵਾਸੀ ਨੌਜਵਾਨ ਗਿ੍ਫ਼ਤਾਰ

ਬਿਹਾਰ ਸਰਕਾਰ ਦੇ ਹੈਲਪਲਾਈਨ ਨੰਬਰ 'ਤੇ ਕੀਤੀ ਸੀ ਸ਼ਿਕਾਇਤ ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਰਾਸ਼ਨ ਨਾ ਹੋਣ ਦੀ ਝੂਠੀ ਇਤਲਾਹ ਦੇਣ ਵਾਲੇ ਪ੍ਰਵਾਸੀ ਨੌਜਵਾਨ ਨੂੰ ਪੁਲਿਸ ਨੇ ਅੱਜ ਦੇਰ ਸ਼ਾਮ ਗਿ੍ਫਤਾਰ ਕਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹਰ ਵਿਅਕਤੀ ਨੂੰ ਆਪਣੇ ਫ਼ਰਜ਼ ਪਛਾਨਣੇ ਚਾਹੀਦੇ ਹਨ-ਸੰਤ ਢੱਕੀ ਵਾਲੇ

ਮਲੌਦ, 7 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਨੇ ਕਿਹਾ ਕਿ ਕੋਰੋਨਾ ਜਿਹੀ ਭਿਆਨਕ ਮਹਾਂਮਾਰੀ ਸਮੇਂ ਸਾਨੂੰ ਆਪਣੇ ਫ਼ਰਜ਼ਾਂ ਦੀ ਪਹਿਚਾਣ ਕਰਨੀ ਚਾਹੀਦੀ ਹੈ, ਕਿਉਂਕਿ ਜੇਕਰ ਅਸੀਂ ਆਪ ਆਪਣੇ ਪਰਿਵਾਰ ਅਤੇ ਸਮਾਜ ਦੀ ਸਲਾਮਤੀ ਚਾਹੁੰਦੇ ...

ਪੂਰੀ ਖ਼ਬਰ »

ਮੁੱਲਾਂਪੁਰ ਦੇ ਲੋਕਾਂ ਪਿੰਡ 'ਚ ਨਾਕਾਬੰਦੀ ਤੋੜ ਕੇ ਕੋਰੋਨਾ ਵਾਇਰਸ ਖੁੱਲ੍ਹਾ ਛੱਡਿਆ

ਮੁੱਲਾਂਪੁਰ-ਦਾਖਾ, 7 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਪੰਜਾਬ 'ਚ ਕਰਫ਼ਿਊ ਸਮੇਂ ਪੁਲਿਸ ਵਲੋਂ ਪੂਰੀ ਸਖ਼ਤੀ ਨਾਲ ਲੋਕਾਂ ਨੂੰ ਇਕਾਂਤਵਾਸ ਘਰਾਂ ਅੰਦਰ ਰੱਖਣ ਲਈ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ, ਸਪੋਰਟਸ ਅਤੇ ਵੈੱਲਫੇਅਰ ...

ਪੂਰੀ ਖ਼ਬਰ »

ਪਲਾਟ ਦੀ ਕੰਧ ਤੋੜਨ ਵਾਲਾ ਪਿਓ-ਪੁੱਤ ਗਿ੍ਫ਼ਤਾਰ

ਲੁਧਿਆਣਾ, 7 ਅਪ੍ਰੈਲ (ਆਹੂਜਾ)-ਪਲਾਟ ਦੀ ਦੀਵਾਰ ਤੋੜਨ ਵਾਲੇ ਪਿਓ ਪੁੱਤਰ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੰਡੀਆਂ ਚੌਕੀ ਦੇ ਇੰਚਾਰਜ ਹਰਭਜਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਹ ਕਾਰਵਾਈ ਗੁਰਦੀਪ ਸਿੰਘ ਬਾਜਵਾ ਵਾਸੀ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਸੰਪਰਕ 'ਚ ਆਏ ਇਕ ਵਿਅਕਤੀ ਨੂੰ ਕੀਤਾ ਆਈਸੋਲੇਟ

ਰਾਏਕੋਟ, 7 ਅਪ੍ਰੈਲ (ਸੁਸ਼ੀਲ)-ਫ਼ਰੀਦਕੋਟ ਜ਼ਿਲ੍ਹੇ ਨਾਲ ਸਬਿੰਧਤ ਇਕ ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਆਉਣ ਵਾਲੇ ਰਾਏਕੋਟ ਦੇ ਇਕ ਨਿਵਾਸੀ ਨੂੰ ਸਿਹਤ ਵਿਭਾਗ ਵਲੋਂ ਸਥਾਨਕ ਸਿਵਲ ਹਸਪਤਾਲ 'ਚ ਬਣਾਏ ਗਏ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਭੁੱਕੀ ਦੀ ਸਪਲਾਈ ਬੰਦ ਹੋਣ 'ਤੇ ਅਮਲੀਆਂ 'ਚ ਮੱਚੀ ਹਾਹਾਕਾਰ

ਰਾਏਕੋਟ, 7 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਦੇ ਚੱਲਦਿਆਂ ਜਿੱਥੇ ਅੱਜ-ਕੱਲ੍ਹ ਲੋਕਾਂ ਨੂੰ ਤਾਲਾਬੰਦੀ ਕਾਰਨ ਘਰਾਂ ਅੰਦਰ ਰਹਿਣ ਲਈ ਮਜਬੂਰ ਹੋਣਾ ਪੈਂਦਾ ਹੈ ਉੱਥੇ ਇਸੇ ਤਾਲਾਬੰਦੀ ਦੇ ਚੱਲਦਿਆਂ ਬਾਹਰਲੇ ਸੂਬਿਆਂ ਵਿਚੋਂ ...

ਪੂਰੀ ਖ਼ਬਰ »

ਨੌਜਵਾਨ ਨੇ ਪੁਲਿਸ ਮੁਲਾਜ਼ਮਾਂ ਤੇ ਸਬਜ਼ੀ ਵਿਕਰੇਤਾਵਾਂ ਪਾਸੋਂ ਰਿਸ਼ਵਤ ਲੈਣ ਦੇ ਗੰਭੀਰ ਦੋਸ਼ ਲਗਾਉਂਦਿਆਂ ਡੀ. ਜੀ. ਪੀ. ਨੂੰ ਕੀਤੀ ਸ਼ਿਕਾਇਤ

ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਇਕ ਨੌਜਵਾਨ ਨੇ ਪੁਲਿਸ ਮੁਲਾਜ਼ਮਾਂ ਤੇ ਸਬਜ਼ੀ ਵਿਕਰੇਤਾਵਾਂ ਪਾਸੋਂ ਰਿਸ਼ਵਤ ਲੈਣ ਦੇ ਗੰਭੀਰ ਦੋਸ਼ ਲਗਾਉਂਦਿਆਂ ਡੀ.ਜੀ.ਪੀ ਨੂੰ ਸ਼ਿਕਾਇਤ ਕੀਤੀ ਹੈ | ਜਾਣਕਾਰੀ ਅਨੁਸਾਰ ਲੁਧਿਆਣਾ ਦੇ ਰਹਿਣ ਵਾਲੇ ਰਚਿਤ ...

ਪੂਰੀ ਖ਼ਬਰ »

ਦਵਾਈਆਂ ਦੀ ਕਾਲਾਬਾਜ਼ਾਰੀ ਕਰਦਾ ਕੈਮਿਸਟ ਗਿ੍ਫ਼ਤਾਰ, ਦੁਕਾਨ ਕੀਤੀ ਸੀਲ

ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਦਵਾਈਆਂ ਦੀ ਕਾਲਾਬਾਜ਼ਾਰੀ ਕਰਦੇ ਇਕ ਕੈਮਿਸਟ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ ਵਰਿਆਮ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਥਾਣਾ ...

ਪੂਰੀ ਖ਼ਬਰ »

ਸਾਬਕਾ ਜ਼ੋਨਲ ਕਮਿਸ਼ਨਰ ਕਮਲੇਸ਼ ਬਾਂਸਲ ਨੇ ਪੈਨਸ਼ਨ ਦਾ ਤੀਸਰਾ ਹਿੱਸਾ ਪ੍ਰਧਾਨ ਮੰਤਰੀ ਰਿਲੀਫ਼ ਫੰਡ 'ਚ ਦਿੱਤਾ

ਲੁਧਿਆਣਾ, 7 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੇ ਸਾਬਕਾ ਜ਼ੋਨਲ ਕਮਿਸ਼ਨਰ ਕਮਲੇਸ਼ ਬਾਂਸਲ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮਾਂ ਅਤੇ ਲੋੜਵੰਦਾਂ ਦੀ ਮਦਦ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ...

ਪੂਰੀ ਖ਼ਬਰ »

ਯੂ. ਸੀ. ਪੀ. ਐਮ. ਏ. ਵਲੋਂ ਸਨਅਤੀ ਮੰਗਾਂ ਮਨਵਾਉਣ ਲਈ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਉਣ ਦਾ ਫ਼ੈਸਲਾ

ਲੁਧਿਆਣਾ, 7 ਅਪ੍ਰੈਲ (ਪੁਨੀਤ ਬਾਵਾ)- ਨੋਵਲ ਕੋਰੋਨਾ ਵਾਇਰਸ ਕਰਕੇ ਦੇਸ਼ ਦੇ ਹੋਰਨਾਂ ਰਾਜਾਂ ਵਾਂਗ ਪੰਜਾਬ ਦੀਆਂ ਸਨਅਤੀ ਇਕਾਈਆਂ ਬੰਦ ਪਈਆਂ ਹਨ | ਪਰ ਬੰਦ ਪਈਆਂ ਸਨਅਤਾਂ ਨੂੰ ਪੰਜਾਬ ਸਰਕਾਰ ਵਲੋਂ ਕੋਈ ਵੀ ਰਾਹਤ ਪ੍ਰਦਾਨ ਨਾ ਕਰਨ ਦੇ ਵਿਰੋਧ ਵਿਚ ਯੂਨਾਈਟਿਡ ਸਾਈਕਲ ...

ਪੂਰੀ ਖ਼ਬਰ »

ਫ਼ਿਕੋ ਵਲੋਂ ਬਿਜਲੀ ਦੇ ਬਿੱਲਾਂ 'ਤੇ ਪੱਕੇ ਖ਼ਰਚੇ 6 ਮਹੀਨੇ ਲਈ ਮੁਆਫ਼ ਕਰਨ ਦੀ ਮੰਗ

ਲੁਧਿਆਣਾ, 7 ਅਪ੍ਰੈਲ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਚੇਅਰਮੈਨ ਕੇ.ਕੇ. ਸੇਠ ਅਤੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਬਿਜਲੀ ਦੇ ਬਿੱਲ ਭਰਨ ਲਈ ਆਖਰੀ ਤਰੀਕ ਵਿਚ ਵਾਧਾ ...

ਪੂਰੀ ਖ਼ਬਰ »

ਸੰਗਤਾਂ ਪੂਰਨਮਾਸੀ ਦੇ ਦਿਹਾੜੇ ਘਰ ਬੈਠ ਕੇ ਬਾਣੀ ਪੜ੍ਹਨ-ਨਾਨਕਸਰ ਸੰਪਰਦਾਇ

ਜਗਰਾਉਂ, 7 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਘਾਲਾ ਸਿੰਘ ਨਾਨਕਸਰ ਅਤੇ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਮੀਟਿੰਗ ਕਰਕੇ ਸੰਗਤਾਂ ਨੂੰ ਗੁਰਦੁਆਰਾ ਨਾਨਕਸਰ ਕਲੇਰਾਂ ...

ਪੂਰੀ ਖ਼ਬਰ »

ਟੋਲ ਬੈਰੀਅਰ ਵਲੋਂ ਟਰੱਕ/ਟੈਂਕਰ ਡਰਾਈਵਰਾਂ ਲਈ ਭੋਜਨ ਜਾਰੀ

ਮੁੱਲਾਂਪੁਰ ਦਾਖਾ 7 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)- ਵਿਸ਼ਵ ਭਰ 'ਚ ਕੋਰੋਨਾ ਵਾਇਰਸ ਮਹਾਂਮਾਰੀ ਰੋਕਣ ਲਈ ਦੇਸ਼ ਅੰਦਰ ਤਾਲਾਬੰਦੀ, ਪੰਜਾਬ 'ਚ ਕਰਫ਼ਿਊ ਲੱਗਾ ਹੋਣ ਕਰਕੇ ਸੜਕਾਂ 'ਤੇ ਢਾਬੇ, ਹੋਟਲ ਅਤੇ ਰੈਸਟੋਰੈਂਟ ਬੰਦ ਅਤੇ ਕਰਫ਼ਿਊ ਵਾਲੇ ਦਿਨਾਂ 'ਚ ਜ਼ਰੂਰੀ ਵਸਤਾਂ ...

ਪੂਰੀ ਖ਼ਬਰ »

ਲਾਕਡਾਊਨ/ਕਰਫ਼ਿਊ ਦੌਰਾਨ ਮਹਿਕਮਾ ਖੇਤੀਬਾੜੀ ਵਲੋਂ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਖੇਤੀਬਾੜੀ ਅਧਿਕਾਰੀ

ਭੰੂਦੜੀ, 7 ਅਪ੍ਰੈਲ (ਕੁਲਦੀਪ ਸਿੰਘ ਮਾਨ)- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਵਿਚ ਲਾਕਡਾਊਨ/ਕਰਫ਼ਿਊ ਲੱਗਿਆ ਹੋਇਆ ਹੈ ਅਤੇ ਲੋਕਾਂ ਨੂੰ ਘਰ ਵਿਚ ਹੀ ਰਹਿਣ ਦੀ ਹਿਦਾਇਤ ਕੀਤੀ ਗਈ ਹੈ, ਪਰ ਫਿਰ ਵੀ ਮਹਿਕਮਾ ਖੇਤੀਬਾੜੀ ਕਿਸਾਨਾਂ ਨੂੰ ਕੋਈ ...

ਪੂਰੀ ਖ਼ਬਰ »

ਨਗਰ ਕੌ ਾਸਲ ਵਿਖੇ ਦਾਖਾ ਨੇ ਕੌਾਸਲਰਾਂ ਨਾਲ ਸ਼ਹਿਰ ਦੀ ਸਥਿਤੀ ਪ੍ਰਤੀ ਕੀਤੀ ਚਰਚਾ

ਜਗਰਾਉਂ, 7 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)- ਨਗਰ ਕੌਾਸਲ ਜਗਰਾਉਂ ਵਿਖੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਸ਼ਹਿਰ ਦੇ ਸਾਰੇ 23 ਵਾਰਡਾਂ ਦੇ ਕੌਾਸਲਰਾਂ ਤੋਂ ਵਾਰਡਾਂ ਦੀ ਸਥਿਤੀ ਅਤੇ ਕੌਾਸਲ ਦੇ ਅਮਲੇ ਤੋਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਰੋਕਣ ਲਈ ਕੀਤੇ ਗਏ ...

ਪੂਰੀ ਖ਼ਬਰ »

ਪਰਚੂਨ ਸਬਜ਼ੀ ਵੇਚਣ ਵਾਲਿਆਂ ਨੇ ਇਲਾਕੇ ਅੰਦਰ ਲੁੱਟ ਮਚਾਈ

ਜਗਰਾਉਂ, 7 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਕਰਫ਼ਿਊ ਦੌਰਾਨ ਪਰਚੂਨ ਸਬਜ਼ੀ ਵੇਚਣ ਵਾਲਿਆਂ ਨੇ ਇਲਾਕੇ ਅੰਦਰ ਅੰਨੀ ਲੁੱਟ ਮਚਾਈ ਹੋਈ ਹੈ | ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਘਰਾਂ ਅੰਦਰ ਬੈਠੇ ਲੋਕ ਅਸਮਾਨੀ ਚੜ੍ਹੇ ਭਾਅ ਦੀਆਂ ਸਬਜ਼ੀਆਂ ਖ੍ਰੀਦਣ ਲਈ ਮਜ਼ਬੂਰ ਹਨ | ...

ਪੂਰੀ ਖ਼ਬਰ »

ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਤਬਲੀਗੀ ਸਰਗਰਮੀਆਂ 'ਚ ਸ਼ਾਮਿਲ 4 ਲੋਕਾਂ ਦੀ ਪਹਿਚਾਣ

ਮੁੱਲਾਂਪੁਰ-ਦਾਖਾ/ਚੌਾਕੀਮਾਨ, 7 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ, ਤੇਜਿੰਦਰ ਸਿੰਘ ਚੱਢਾ)-ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਕਰਫ਼ਿਊ ਤਾਲਾਬੰਦੀ ਦੌਰਾਨ ਹਵਾ ਦੇ ਪੱਧਰ 'ਚ ਕਾਫ਼ੀ ਸੁਧਾਰ, ਉੱਥੇ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਪੰਜਾਬ ਕੋਵਿਡ-19 ਵਾਇਰਸ ਦੇ ...

ਪੂਰੀ ਖ਼ਬਰ »

ਰਾਸ਼ਨ, ਸਬਜ਼ੀਆਂ ਤੇ ਹੋਰ ਸਾਮਾਨ ਘਰਾਂ 'ਚ ਮਿਲਣਾ ਲੋਕਾਂ ਲਈ ਰਾਹਤ ਵਾਲੀ ਗੱਲ

ਲੁਧਿਆਣਾ, 7 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਕੋਰੋਨਾ ਵਾਇਰਸ ਜਿਹੀ ਭਿਆਨਕ ਬਿਮਾਰੀ ਨੂੰ ਰੋਕਣ ਲਈ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਪੂਰੀ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ | ਪੰਜਾਬ ਵਿਚ ਵੀ 14 ਅਪ੍ਰੈਲ ਤੱਕ ਸਰਕਾਰ ਵਲੋਂ ਕਰਫਿਊ ਦਾ ਐਲਾਨ ਕੀਤਾ ਹੋਇਆ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਮਕਾਨ ਦੀ ਉਸਾਰੀ ਕਰਨ ਵਾਲੇ ਮਾਲਕ ਅਤੇ ਠੇਕੇਦਾਰ ਸਮੇਤ ਤਿੰਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਗੋਬਿੰਦ ਸਿੰਘ ਨਗਰ ਵਿਚ ਮਕਾਨ ਦੀ ਉਸਾਰੀ ਕਰਨ ਵਾਲੇ ਮਕਾਨ ਮਾਲਕ ਠੇਕੇਦਾਰ ਸਮੇਤ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਡਾਬਾ ...

ਪੂਰੀ ਖ਼ਬਰ »

ਡੀ. ਸੀ. ਰੇਟ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹ ਦੇਣ ਦੀ ਮੰਗ

ਲੁਧਿਆਣਾ, 7 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਮਿਊਾਸਪਲ ਕਰਮਚਾਰੀ ਸੰਯੁਕਤ ਕਮੇਟੀ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਡੀ. ਸੀ. ਰੇਟ ਤੇ ਕੰਮ ਕਰਦੇ ਸਫਾਈ ਕਰਮਚਾਰੀਆਂ, ਸੀਵਰੀਮੈਨਾਂ, ਬੇਲਦਾਰਾਂ ਨੂੰ ਰੈਗੂਲਰ ਮੁਲਾਜਮਾਂ ਵਾਂਗ ਸਮੇਂ ਸਿਰ ਤਨਖਾਹ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਮਾਮਲੇ 'ਚ ਗਿ੍ਫ਼ਤਾਰ 2 ਨੌਜਵਾਨਾਂ 'ਚੋਂ 1 ਫ਼ਰਾਰ

ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਵਲੋਂ ਬੀਤੇ ਦਿਨ ਲੁੱਟ-ਖੋਹ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਨੌਜਵਾਨਾਂ 'ਚੋਂ ਇਕ ਨੌਜਵਾਨ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋ ਗਿਆ ਹੈ, ਜਦਕਿ ਦੂਜਾ ਨੌਜਵਾਨ ਕੋਰੋਨਾ ਵਾਇਰਸ ਦਾ ਸ਼ੱਕੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਢੋਲ ਵਜ੍ਹਾ ਕੇ ਨਚ ਰਹੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ

ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਕਰਫਿਊ ਦੌਰਾਨ ਢੋਲ ਵਜਾ ਕੇ ਡਾਂਸ ਕਰਨ ਵਾਲੇ ਨੌਜਵਾਨਾਂ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਪਿ੍ਤਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਗੁੰਮਰਾਹਕੁੰਨ ਬਿਆਨਬਾਜ਼ੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਗਿਆਸਪੁਰਾ

ਲੁਧਿਆਣਾ, 7 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸ਼ੋ੍ਰਮਣੀ ਅਕਾਲੀ ਦਲ ਕੌਾਸਲਰ ਗੁਟ ਦੇ ਆਗੂ ਜਸਪਾਲ ਸਿੰਘ ਗਿਆਸਪੁਰਾ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕੋਰੋਨਾ ਵਾਇਰਸ ਦੀ ਚੱਲ ਰਹੀ ਭਿਆਨਕ ਮਹਾਂਮਾਰੀ ਦੌਰਾਨ ਸ਼ੋਸ਼ਲ ਮੀਡੀਆ ਤੇ ਗਲਤ ਬਿਆਨਬਾਜ਼ੀ ...

ਪੂਰੀ ਖ਼ਬਰ »

ਸੀਸੂ ਵਲੋਂ ਬਿਜਲੀ ਨਿਗਮ ਨੂੰ ਆਪਣੇ ਮੁਲਾਜ਼ਮਾਂ ਰਾਹੀਂ ਬਿਜਲੀ ਵਰਤੋਂ ਦੀ ਰੀਡਿੰਗ ਲੈ ਕੇ ਬਿੱਲ ਭੇਜਣ ਦੀ ਮੰਗ

ਲੁਧਿਆਣਾ, 7 ਅਪ੍ਰੈਲ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਅਤੇ ਜਨਰਲ ਸਕੱਤਰ ਪੰਕਜ ਸ਼ਰਮਾ ਨੇ ਬਿਜਲੀ ਨਿਗਮ ਤੋਂ ਮੰਗ ਕੀਤੀ ਕਿ ਉਹ ਸਨਅਤਕਾਰਾਂ ਨੂੰ ਪੁਰਾਣੇ ਬਿੱਲਾਂ ਦੇ ਹਿਸਾਬ ਨਾਲ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 1000 ਵਿਅਕਤੀ ਹਿਰਾਸਤ 'ਚ ਲਏ

ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਕਰਫ਼ਿਊ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸਖ਼ਤੀ ਵਿਖਾਈ ਗਈ ਅਤੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 1000 ਦੇ ਕਰੀਬ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਅੱਜ ਪੁਲਿਸ ...

ਪੂਰੀ ਖ਼ਬਰ »

ਪਸ਼ੂ ਹਸਪਤਾਲਾਂ ਤੇ ਡਿਸਪੈਂਸਰੀਆਂ 'ਚ ਪਸ਼ੂਆਂ ਦੇ ਇਲਾਜ ਦੀਆਂ ਸੇਵਾਵਾਂ ਜਾਰੀ-ਡਿਪਟੀ ਡਾਇਰੈਕਟਰ

ਲੁਧਿਆਣਾ, 7 ਅਪ੍ਰੈਲ (ਬੀ.ਐਸ.ਬਰਾੜ)- ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਲੈ ਕਿ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਸੂਬੇ ਵਿਚ ਕਰਫ਼ਿਊ/ਲਾਕਡਾਊਨ ਜਾਰੀ ਹੈ | ਇਸ ਸੰਕਟ ਦੀ ਘੜੀ ਵਿਚ ਦੁੱਧ ਤੋਂ ਇਲਾਵਾ ਮੀਟ ਅਤੇ ਅੰਡੇ ਵੀ ਲੋਕਾਂ ਦੇ ਭੋਜਨ ਦਾ ਹਿੱਸਾ ਹਨ | ਲੋਕਾਂ ...

ਪੂਰੀ ਖ਼ਬਰ »

ਮੈਡੀਕਲ ਸਟਾਫ਼ ਨੂੰ ਕਿੱਟਾਂ ਤੇ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਵਾਇਆ ਜਾਵੇ-ਜਸਪਾਲ ਸਿੰਘ

ਲੁਧਿਆਣਾ, 7 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਅਕਾਲ ਮਾਰਕੀਟ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਮਾਜ ਸੇਵਕ ਜਸਪਾਲ ਸਿੰਘ ਸਹਿਜ਼ਾਦਾ ਨੇ ਕਿਹਾ ਕਿ ਕੋਰੋਨਾ ਵਾਇਰਸ ਜਿਹੀ ਨਾਮੁਰਾਦ ਬਿਮਾਰੀ ਉਪਰ ਕਾਬੂ ਪਾਉਣ ਲਈ ਸਰਕਾਰ ਵਲੋਂ ਪੂਰੀ ਗੰਭੀਰਤਾ ਨਾਲ ਯਤਨ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲਾਂ 'ਚ ਰਾਹਤ ਦੇਣ ਨਾਲ ਸਨਅਤਕਾਰਾਂ ਨੂੰ ਕਾਫ਼ੀ ਸਹਾਇਤਾ ਮਿਲੇਗੀ-ਦੀਵਾਨ

ਲੁਧਿਆਣਾ, 7 ਅਪ੍ਰੈਲ (ਪੁਨੀਤ ਬਾਵਾ)-ਨੋਵਲ ਕੋਰੋਨਾ ਵਾਇਰਸ ਕਰਕੇ ਸਾਰੀ ਦੁਨੀਆ 'ਚ ਸਮੁੱਚਾ ਤਾਣਾ ਬਾਣਾ ਉਲਝ ਗਿਆ ਹੈ | ਪੰਜਾਬ ਦੇ ਹੋਰਨਾਂ ਵਰਗਾਂ ਵਾਂਗ ਸੂਬੇ ਦੇ ਸਨਅਤਕਾਰਾਂ ਨੂੰ ਵੀ ਔਖੇ ਸਮੇਂ 'ਚ ਲੰਘਣਾ ਪੈ ਰਿਹਾ ਹੈ | ਪਰ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਨਗਰ ਨਿਗਮ ਦੀ ਹਦੂਦ ਤੋਂ ਬਾਹਰ ਹੋਲਸੇਲ ਸਬਜ਼ੀ ਵੇਚਣ ਲਈ ਜਾਰੀ ਕੀਤੇ ਪਾਸ-ਚੇਅਰਮੈਨ

ਲੁਧਿਆਣਾ, 7 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਕਰਫਿਊ ਦੌਰਾਨ ਘਰ ਘਰ ਸਬਜ਼ੀ ਫਲ ਮੁਹੱਈਆ ਕਰਾਉਣ ਲਈ ਸ਼ਹਿਰ ਦੇ 95 ਵਾਰਡਾਂ ਵਿਚ ਬਣਾਈਆਂ ਆਰਜ਼ੀ ਮੰਡੀਆਂ 'ਚ ਹੋਲਸੇਲ ਸਬਜ਼ੀ ਵੇਚਣ ਲਈ ਦਿੱਤੇ ਲਾਇਸੰਸਾਂ ਤੋਂ ਬਾਅਦ ਹੁਣ ਮਾਰਕੀਟ ਕਮੇਟੀ ਨੇ ਨਗਰ ਨਿਗਮ ਦੀ ਹਦੂਦ ਤੋਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੂੰ ਸੁਰੱਖਿਆ ਲਈ ਦਸਤਾਨੇ, ਸੈਨੇਟਾਈਜ਼ਰ ਤੇ ਮਾਸਕ ਦਿੱਤੇ ਜਾਣ-ਸਵਰਨ ਸਿੰਘ

ਲੁਧਿਆਣਾ, 7 ਅਪ੍ਰੈਲ (ਪੁਨੀਤ ਬਾਵਾ)-ਵਰਕਰਜ਼ ਫੈਡਰੇਸ਼ਨ ਇੰਟਕ ਪੰਜਾਬ ਦੇ ਪ੍ਰਧਾਨ ਸਵਰਨ ਸਿੰਘ ਨੇ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ 40 ਫ਼ੀਸਦੀ ਤੱਕ ਕਟੌਤੀ ਕੀਤੀ ਗਈ ਹੈ, ਉਸ ਦੀ ਉਹ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੇ ਹਨ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਗੁਰਦੁਆਰਾ ਗੁਰੂਸਰ ਤੋਂ ਲਗਾਤਾਰ 17 ਦਿਨਾਂ ਤੋਂ ਲੰਗਰ ਦੀ ਸੇਵਾ ਜਾਰੀ-ਭਾਈ ਗਰੇਵਾਲ

ਜਗਰਾਉਂ, 7 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੌਬਿੰਦ ਸਿੰਘ ਲੌਾਗੋਵਾਲ ਵੱਲੋਂ ਕੋਰੋਨਾ ਮਹਾਂਮਾਰੀ ਤਹਿਤ ਲੋੜਵੰਦਾਂ ਦੀ ...

ਪੂਰੀ ਖ਼ਬਰ »

ਇਗਨੂ ਸੈਂਟਰ ਖ਼ਾਲਸਾ ਕਾਲਜ ਸੁਧਾਰ ਵਲੋਂ ਆਨਲਾਈਨ ਪੜ੍ਹਾਈ ਦੀ ਸੁਵਿਧਾ ਸ਼ੁਰੂ

ਗੁਰੂਸਰ ਸੁਧਾਰ, 7 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ, ਨਿ.ਪ.ਪ.)-'ਕੋਰੋਨਾ' ਵਾਇਰਸ ਕਾਰਨ ਦੁਨੀਆ ਭਰ ਵਿਚ ਫੈਲੀ ਦਹਿਸ਼ਤ ਦੇ ਦਰਮਿਆਨ ਤੇ ਮੁਸ਼ਕਿਲ ਦੀ ਘੜ੍ਹੀ ਵਿਚ ਇਗਨੂ ਸੈਂਟਰ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਵਲੋਂ ਵਿਦਿਆਰਥੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਪੁਲਿਸ ਦੀ ਸਖ਼ਤਾਈ ਕਾਰਨ ਸੜਕਾਂ 'ਤੇ ਛਾਇਆ ਸੰਨਾਟਾ

ਜਗਰਾਉਂ, 7 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਬੀਤੇ ਦਿਨੀਂ ਪੁਲਿਸ ਨੇ ਸੜਕ 'ਤੇ ਬੈਠਾ ਕੇ ਧੁੱਪ ਸਕਾਉਣ ਦੀ ਬਦੌਲਤ ਅੱਜ ਸਾਰਾ ਦਿਨ ਸ਼ਹਿਰ ਦੀਆਂ ਸੜਕਾਂ 'ਤੇ ਸੰਨਾਟਾ ਛਾਇਆ ਰਿਹਾ | ਡਿਊਟੀਆਂ 'ਤੇ ਜਾਣ ਜਾਂ ਜ਼ਰੂਰੀ ਕੰਮ ਵਾਲੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਪੀੜਤ ਵਿਅਕਤੀਆਂ ਦੇ ਇਲਾਜ ਲਈ ਸਰਕਾਰ ਵਚਨਬੱਧ-ਕੈਪਟਨ ਸੰਧੂ

ਮੁੱਲਾਂਪੁਰ-ਦਾਖਾ, 7 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ, ਪ.ਪ.)-ਮਹਾਂਮਾਰੀ ਕਾਰਨ ਪੈਦਾ ਹੋਏ ਡਰ ਦੌਰਾਨ ਮਨੁੱਖੀ ਕਦਰਾਂ-ਕੀਮਤਾਂ ਅਤੇ ਸਦਾਚਾਰ ਮਜਬੂਤ ਹੋਣਾ ਚਾਹੀਦਾ, ਮਿਲਵਰਤਣ, ਪ੍ਰੇਮ ਅਤੇ ਸੇਵਾ ਦੀ ਭਾਵਨਾ ਨਾਲ ਕੋਰੋਨਾ ਵਾਇਰਸ ਵਿਰੁੱਧ ਜੰਗ 'ਚ ਪੰਜਾਬ ਪੁਲਿਸ ਦੀ ...

ਪੂਰੀ ਖ਼ਬਰ »

ਸੂਬਾ ਸਰਕਾਰ ਕੋਰੋਨਾ ਵਾਇਰਸ ਦੇ ਜਲਦੀ ਖ਼ਾਤਮੇ ਲਈ ਸਰਕਾਰੀ ਹਸਪਤਾਲਾਂ 'ਚ ਪੂਰਾ ਪ੍ਰਬੰਧ ਕਰੇ-ਇਯਾਲੀ

ਸਿੱਧਵਾਂ ਬੇਟ, 7 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲ੍ਹਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪੂਰੇ ਵਿਸ਼ਵ ਭਰ ਵਿਚ ਬੜੀ ਤੇਜ਼ੀ ਨਾਲ ਕਾਲ ਬਣਕੇ ਲੋਕਾਂ ਦੀ ਜਾਨ ਦਾ ਖੌਫ਼ ਬਣ ਰਹੇ ਕੋਰੋਨਾ ਵਾਇਰਸ ਦੀ ਬਿਮਾਰੀ ਨਾਲ ਦੋ ਹੱਥ ਕਰਨ ਲਈ ਸੂਬਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਸਵੇਰੇ 9 ਵਜੇ ਤੱਕ ਦਿੱਤੀ ਢਿੱਲ ਦੌਰਾਨ ਪਹਿਲੀ ਵਾਰ ਹਰ ਪ੍ਰਕਾਰ ਦੀਆਂ ਦੁਕਾਨਾਂ ਖੁੱਲ੍ਹੀਆਂ

ਸਿੱਧਵਾਂ ਬੇਟ, 7 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਪੂਰੇ ਵਿਸਵ ਭਰ ਵਿਚ ਕੋਰੋਨਾ ਵਾਇਰਸ ਦੀ ਚੱਲ ਰਹੀ ਮਹਾਂਮਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਵੱਲੋਂ 14 ਅਪ੍ਰੈਲ ਤੱਕ ਲਗਾਏ ਗਏ ਕਰਫ਼ਿਊ ਦੌਰਾਨ ਅੱਜ ਸਵੇਰੇ 9 ਵਜੇ ਤੱਕ ਦਿੱਤੀ ਗਈ ਢਿੱਲ ਵਿਚ ਪਹਿਲੀ ਵਾਰ ਸਥਾਨਿਕ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਫ਼ਿਲਮੀ ਅਦਾਕਾਰ, ਗਾਇਕ, ਸਰਪੰਚ-ਪੰਚ ਅਤੇ ਪਿੰਡਾਂ ਦੇ ਆਗੂ ਨਾਕਿਆਂ 'ਤੇ ਡਟੇ

ਜਗਰਾਉਂ, 7 ਅਪ੍ਰੈਲ (ਗੁਰਦੀਪ ਸਿੰਘ ਮਲਕ)-ਪੰਜਾਬ 'ਚ ਦਿਨੋਂ-ਦਿਨ ਵਧ ਰਹੀ ਕੋਰੋਨਾ ਵਾਇਰਸ ਪੀੜ੍ਹਤਾਂ ਦੀ ਸੰਖਿਆ ਨੂੰ ਦੇਖਦਿਆਂ ਕਰਫ਼ਿਊ ਨੂੰ 'ਟੈੱਚ' ਜਾਣਨ ਵਾਲੇ ਲੋਕ ਹੁਣ ਕੋਰੋਨਾ ਵਾਇਰਸ ਤੋਂ ਬਚਣ ਲਈ ਕਾਫ਼ੀ ਗੰਭੀਰ ਨਜ਼ਰ ਆਉਣ ਲੱਗੇ ਹਨ | ਦੁਆਬਾ ਖੇਤਰ 'ਚ ਕੋਰੋਨਾ ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਸਮੇਤ ਦੋ ਭਗੌੜੇ ਕਾਬੂ

ਭੰੂਦੜੀ, 7 ਅਪ੍ਰੈਲ (ਕੁਲਦੀਪ ਸਿੰਘ ਮਾਨ)-ਥਾਣਾ ਸਿੱਧਵਾਂ ਬੇਟ ਅਧੀਨ ਪੁਲਿਸ ਚੌਾਕੀ ਭੂੰਦੜੀ ਦੇ ਇੰਚਾਰਜ ਪਹਾੜਾ ਸਿੰਘ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ 100 ਬੋਤਲ ਨਾਜਾਇਜ਼ ਸ਼ਰਾਬ ਸਮੇਤ ਦੋ ਭਗੌੜੇ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋ ਇਆ | ਇੰਚਾਰਜ ...

ਪੂਰੀ ਖ਼ਬਰ »

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਲੋਂ ਵਿਦਿਆਰਥੀਆਂ ਲਈ ਆਨਲਾਈਨ ਪੜ੍ਹਾਈ ਸ਼ੁਰੂ

ਚੌਾਕੀਮਾਨ, 7 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)- ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਲੋਂ ਕੋਰੋਨਾ ਵਾਇਰਸ ਕਾਰਨ ਲਾਕਡਾਊਨ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਨਿਰਵਿਘਨਤਾਂ ਸਹਿਤ ਜਾਰੀ ਰੱਖਣ ਲਈ ਆਨਲਾਈਨ ਪੜ੍ਹਾਈ ਆਰੰਭ ਕੀਤੀ ਗਈ ਹੈ | ...

ਪੂਰੀ ਖ਼ਬਰ »

ਭਾਂਡੇ ਖੜਕਾਉਣ ਤੇ ਮੋਮਬੱਤੀਆਂ ਜਗਾਉਣ ਨਾਲ ਕਿਵੇਂ ਬਣੇਗਾ ਡਿਜ਼ੀਟਲ ਇੰਡੀਆ

ਹੰਬੜਾਂ, 7 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਅਹਿਮ ਜ਼ਿੰਮੇਵਾਰੀ ਨਿਭਾਉਣ ਦੇ ਅਹੁਦੇ 'ਤੇ ਬੈਠੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਕਰੀਬਨ 131 ਕਰੋੜ ਭਾਰਤੀਆਂ ਦੇ ਮਾਰਗ ਦਰਸ਼ਕ ਹਨ | ਉਨ੍ਹਾਂ ਨੇ ਹੀ ਦੇਸ਼ ਨੂੰ ਡਿਜ਼ੀਟਲ ਇੰਡੀਆ ਬਣਾਉਣ ਦਾ ਨਾਅਰਾ ਬੁਲੰਦ ...

ਪੂਰੀ ਖ਼ਬਰ »

ਪਿੰਡ ਸ਼ਾਹਪੁਰ ਵਾਸੀਆਂ ਦੀ ਨਿਵੇਕਲੀ ਪਹਿਲ, ਪਿੰਡ ਦੇ ਬਾਹਰ ਸਕੂਲ 'ਚ ਬਣਾਇਆ ਆਰਜ਼ੀ ਹਸਪਤਾਲ

ਪਾਇਲ, 7 ਅਪ੍ਰੈਲ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਸ਼ਾਹਪੁਰ ਦੇ ਨਗਰ ਨਿਵਾਸੀਆਂ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਐੱਸ ਐੱਸ ਪੀ ਖੰਨਾ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ ਐੱਸ ਪੀ ਪਾਇਲ ਸ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਬੈਂਕ ਸਿਆੜ੍ਹ ਨੇ ਘਰ-ਘਰ ਜਾ ਕੇ ਪੈਨਸ਼ਨਾਂ ਵੰਡੀਆਂ

ਮਲੌਦ, 7 ਅਪੈ੍ਰਲ (ਸਹਾਰਨ ਮਾਜਰਾ)-ਇੰਡੀਅਨ ਓਵਰਸੀਜ਼ ਬੈਂਕ ਸਿਆੜ੍ਹ ਵਿਖੇ ਪੈਸੇ ਲੈਣ, ਜਮ੍ਹਾਂ ਕਰਵਾਉਣ ਅਤੇ ਹੋਰ ਬੈਂਕ ਕੰਮ ਕਾਜ਼ ਵਾਲੇ ਵੱਡੀ ਗਿਣਤੀ 'ਚ ਖਪਤਕਾਰ ਪੁੱਜੇ | ਸੀਨੀਅਰ ਮੈਨੇਜਰ ਰਵਿੰਦਰਜੀਤ ਸਿੰਘ ਵਲੋਂ ਸਟਾਫ਼ ਦੇ ਸਹਿਯੋਗ ਨਾਲ ਸਰਕਾਰੀ ਹਦਾਇਤਾਂ ...

ਪੂਰੀ ਖ਼ਬਰ »

ਪਹਿਲੀ ਵਾਰ ਨਸੀਬ ਹੋਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ

ਖੰਨਾ, 7 ਅਪੈ੍ਰਲ (ਹਰਜਿੰਦਰ ਸਿੰਘ ਲਾਲ)-ਪੰਜਾਬ ਅੰਦਰ ਕੋਰੋਨਾ ਤੋਂ ਬਚਣ ਲਈ ਕਰਫ਼ਿਊ ਲਾਇਆ ਗਿਆ ਹੈ | ਜਿਸ ਕਰਕੇ ਇਕ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ (2020-21) ਦੀ ਪੜ੍ਹਾਈ ਨੂੰ ਚਾਲੂ ਰੱਖਣ ਲਈ, ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਆਨਲਾਈਨ ...

ਪੂਰੀ ਖ਼ਬਰ »

ਐਸ. ਡੀ. ਐਮ ਵਲੋਂ ਦਵਾਈਆਂ ਨਾ ਪਹੁੰਚਾਉਣ ਵਾਲੇ ਕੈਮਿਸਟਾਾ ਨੂੰ ਸਖ਼ਤ ਚਿਤਾਵਨੀ

ਸਮਰਾਲਾ, 7 ਅਪ੍ਰੈਲ (ਗੋਪਾਲ ਸੋਫਤ)-ਸਮਰਾਲਾ ਇਲਾਕੇ ਵਿਚ ਲੋੜਵੰਦਾਂ ਨੂੰ ਜ਼ਰੂਰੀ ਦਵਾਈਆਂ ਦੀ ਸਪਲਾਈ ਕੈਮਿਸਟਾਂ ਵਲੋਂ ਨਾ ਕੀਤੇ ਜਾਣ ਸਬੰਧੀ ਖਬਰ ਅੱਜ 'ਅਜੀਤ' ਵਿਚ ਪ੍ਰਕਾਸ਼ਿਤ ਹੋਣ 'ਤੇ ਪ੍ਰਸ਼ਾਸਨ ਨੇ ਤੁਰੰਤ ਐਕਸ਼ਨ ਕਰਦੇ ਹੋਏ ਦਵਾਈਆਂ ਦੀ ਨਿਰਵਿਘਨ ਸਪਲਾਈ ਲਈ ...

ਪੂਰੀ ਖ਼ਬਰ »

ਖੰਨਾ ਦੇ ਏ. ਐਸ. ਮਾਡਰਨ ਸਕੂਲ ਵਲੋਂ ਆਨਲਾਈਨ ਪੜ੍ਹਾਈ ਸ਼ੁਰੂ

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਥਾਨਕ ਏ. ਐਸ. ਮਾਡਰਨ ਸੀ. ਸੈਕ. ਸਕੂਲ ਖੰਨਾ ਦੇ ਸਮੂਹ ਸਟਾਫ਼ ਨੇ ਸਕੂਲ ਦੇ ਪਿ੍ੰਸੀਪਲ ਸ਼ਮਿੰਦਰ ਵਰਮਾ ਦੀਆਂ ਹਦਾਇਤਾਂ ਤੇ ਘਰ ਬੈਠੇ ਵਿਦਿਆਰਥੀਆਂ ਨੂੰ ਆਨ ਲਾਈਨ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ¢ ਇਸ ਪ੍ਰੋਗਰਾਮ ਦੇ ...

ਪੂਰੀ ਖ਼ਬਰ »

ਕਣਕ ਦੀ ਵਿਕਰੀ ਲਈ ਕਿਸਾਨ ਆਪਣੀ ਵਾਰੀ ਮੁਤਾਬਿਕ ਹੀ ਆ ਸਕਣਗੇ ਮੰਡੀਆਂ 'ਚ

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਕਣਕ ਦੀ ਖ਼ਰੀਦ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ¢ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਕਾਰਨ ਕਿਸਾਨ ਮੰਡੀਆਂ ਵਿੱਚ ਆਪਣੀ ਵਾਰੀ ਮੁਤਾਬਿਕ ਹੀ ਆ ਸਕਣਗੇ¢ ਇਹ ਜਾਣਕਾਰੀ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰ ਿਖ਼ਲਾਫ਼ ਮੁਕੱਦਮਾ ਦਰਜ

ਸਾਹਨੇਵਾਲ, 7 ਅਪ੍ਰੈਲ (ਅਮਰਜੀਤ ਸਿੰਘ ਮੰਗਲੀ)- ਸਾਹਨੇਵਾਲ ਥਾਣੇ ਦੇ ਅਧੀਨ ਇਕ ਦੁਕਾਨਦਾਰ ਨੂੰ ਗਿ੍ਫ਼ਤਾਰ ਕਰ ਕੇ ਉਸ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਐੱਸ.ਐੱਚ.ਓ ਇੰਦਰਜੀਤ ਸਿੰਘ ਬੋਪਾਰਾਏ ਅਤੇ ਕੰਗਣਵਾਲ ਚੌਕੀ ਇੰਚਾਰਜ ਧਰਮਿੰਦਰ ਕੁਮਾਰ ਨੇ ਦੱਸਿਆਂ ...

ਪੂਰੀ ਖ਼ਬਰ »

ਡੇਰਾ ਪ੍ਰੇਮੀਆਂ ਨੇ ਜ਼ਖ਼ਮੀ ਮੋਰ ਨੂੰ ਬਚਾਇਆ

ਖੰਨਾ, 7 ਅਪ੍ਰੈਲ (ਪੱਤਰ ਪ੍ਰੇਰਕਾਂ ਰਾਹੀਂ)-ਡੇਰਾ ਸੱਚਾ ਸੌਦਾ ਨਾਲ ਜੁੜੇ ਸ਼ਰਧਾਲੂਆਂ ਨੇ ਮਲੇਰਕੋਟਲਾ ਰੋਡ 'ਤੇ ਸਥਿਤ ਪਿੰਡ ਈਸੜੂ ਵਿਖੇ ਜਿੱਥੇ ਡੇਰਾ ਸ਼ਰਧਾਲੂਆਂ ਨੇ ਇਕ ਮੋਰ ਨੂੰ ਕੁੱਤਿਆਂ ਤੋਂ ਛੁਡਾ ਕੇ ਉਸ ਦੀ ਜਾਨ ਬਚਾਈ ¢ ਇਸ ਮੌਕੇ ਪ੍ਰੇਮੀ ਜਰਨੈਲ ਸਿੰਘ ...

ਪੂਰੀ ਖ਼ਬਰ »

ਜਦੋਂ ਅਣਪਛਾਤਿਆਂ ਦੀ ਦਹਿਸ਼ਤ 'ਚ ਪਿੰਡ ਵਾਸੀਆਂ ਨੇ ਜਾਗ ਕੇ ਕੱਢੀ ਰਾਤ

ਮਾਛੀਵਾੜਾ ਸਾਹਿਬ, 7 ਅਪ੍ਰੈਲ (ਮਨੋਜ ਕੁਮਾਰ) - ਬੀਤੀ ਰਾਤ ਨਜ਼ਦੀਕੀ ਪਿੰਡ ਰਾਜੇਵਾਲ ਰਾਜਪੂਤਾਂ ਵਿਚ ਅਚਾਨਕ ਉਸ ਸਮੇਂ ਹਫ਼ਰਾ ਤਫ਼ਰੀ ਦਾ ਮਾਹੌਲ ਬਣ ਗਿਆ | ਜਦੋਂ ਅਚਾਨਕ ਪਿੰਡ ਦੀ ਸੰਘਣੀ ਆਬਾਦੀ ਵਿਚ ਕਿਸੇ ਅਣਪਛਾਤੇ ਹੋਣ ਦੀ ਆਹਟ ਸੁਣਾਈ ਦਿੱਤੀ | ਅਸਲ ਵਿਚ ਰਾਤ ...

ਪੂਰੀ ਖ਼ਬਰ »

ਸਾਹਨੇਵਾਲ ਪੁਲਿਸ ਵਲੋਂ ਵੱਖ-ਵੱਖ ਸੜਕਾਂ 'ਤੇ ਗਸ਼ਤ

ਸਾਹਨੇਵਾਲ, 7 ਅਪ੍ਰੈਲ (ਹਰਜੀਤ ਸਿੰਘ ਢਿੱਲੋਂ, ਅਮਰਜੀਤ ਸਿੰਘ ਮੰਗਲੀ)- ਲਾਕ ਡਾਊਨ ਨੂੰ ਸੰਪੂਰਨ ਰੂਪ 'ਚ ਸਫਲ ਬਣਾਉਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਹਿੱਤ ਸਾਹਨੇਵਾਲ ਥਾਣਾ ਮੁਖੀ ਇੰਦਰਜੀਤ ਸਿੰਘ ਬੋਪਾਰਾਏ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਵੱਖ-ਵੱਖ ਸੜਕਾਂ 'ਤੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਤਨਖ਼ਾਹਾਂ 'ਚ ਕਟੌਤੀ ਿਖ਼ਲਾਫ਼ ਕੀਤੀ ਰੋਸ ਰੈਲੀ

ਅਹਿਮਦਗੜ੍ਹ, 7 ਅਪ੍ਰੈਲ (ਪੁਰੀ) - ਪੰਜਾਬ ਸਰਕਾਰ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਮਹੀਨਾਵਾਰ ਤਨਖ਼ਾਹ ਵਿਚ 40 ਪ੍ਰਤੀਸ਼ਤ ਦੀ ਕਟੌਤੀ ਕਰਨ ਤੇ ਪੰਜਾਬ ਸਰਕਾਰ ਅਤੇ ਬਿਜਲੀ ਮੈਨੇਜਮੈਂਟ ਿਖ਼ਲਾਫ਼ ਟੀ.ਐੱਸ.ਯੂ. ਨੇ ਰੋਸ ਪ੍ਰਦਰਸ਼ਨ ਕੀਤਾ | ਡਵੀਜ਼ਨ ਪ੍ਰਧਾਨ ਸੁਖਚਰਨਜੀਤ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਘਵੱਦੀ ਵਿਖੇ ਆਨਲਾਈਨ ਪੜ੍ਹਾਈ ਨਿਰਵਿਘਨ ਜਾਰੀ-ਪਿ੍ੰ. ਤੇਜਿੰਦਰ ਕੌਰ

ਡੇਹਲੋਂ, 7 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸਿੱਖਿਆ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਸਵਰਨਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਲੁਧਿਆਣਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਵੱਦੀ ਵਲੋਂ ਆਨਲਾਈਨ ਪੜ੍ਹਾਈ ਦਾ ਕੰਮ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਤੇ ਗੋਲੀਆਂ ਸਮੇਤ ਇਕ ਕਾਬੂ

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਕਰਫ਼ਿਊ ਦੌਰਾਨ ਅੱਜ ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ ¢ ਸਿਟੀ 1 ਦੇ ਐਸ. ਐਚ. ਓ. ਕੁਲਜਿੰਦਰ ਸਿੰਘ ਨੇ ਦੱਸਿਆ ਕਿ ਸਮਰਾਲਾ ਰੋਡ ਪੁਲੀ ਕੋਲ ਏ. ਐਸ. ਆਈ. ਜਗਤਾਰ ਸਿੰਘ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਕਣਕ ਦੀ ਵੰਡ 'ਤੇ ਵਿਰੋਧੀ ਧਿਰਾਂ 'ਚ ਹੋਈ ਲੜਾਈ, ਮਾਮਲਾ ਥਾਣੇ ਪੁੱਜਾ

ਸਰਪੰਚ, ਅਕਾਲੀ ਆਗੂ ਤੇ ਕਾਂਗਰਸੀ ਸਹਿਕਾਰੀ ਪ੍ਰਧਾਨ ਨੇ ਇਕ-ਦੂਜੇ 'ਤੇ ਲਾਏ ਦੋਸ਼ ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ, ਧੀਮਾਨ)-ਕਰਫ਼ਿਊ ਦੌਰਾਨ ਆਟਾ, ਦਾਲ ਸਕੀਮ ਤਹਿਤ ਪਿੰਡ ਬੂਲੇਪੁਰ 'ਚ ਵੰਡੇ ਜਾਣ ਵਾਲੇ ਰਾਸ਼ਨ 'ਤੇ ਉਪਜਿਆ ਵਿਵਾਦ ਦੋ ਧੜਿਆਂ 'ਚ ਤਿੱਖੀ ...

ਪੂਰੀ ਖ਼ਬਰ »

ਡੀ. ਪੀ. ਐਸ. ਖੰਨਾ ਨੇ ਕਰਫ਼ਿਊ ਦੌਰਾਨ ਟੀਪੀਕਲ ਮੈਡਿਊਲਜ਼ ਰਾਹੀਂ ਕਰਵਾਈ ਪੜ੍ਹਾਈ

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਕਰਫ਼ਿਊ ਦੇ ਮੱਦੇਨਜ਼ਰ ਦਿੱਲੀ ਪਬਲਿਕ ਸਕੂਲ ਦੇ ਪਿ੍ੰਸੀਪਲ ਨੇ ਅਗਾਂਹਵਧੂਕਦਮ ਉਠਾਉਂਦੇ ਹੋਏ ਸਟੀਰਿਓ ਟੀਪਿਕਲ ਮੈਡਿਊਲਜ਼ ਰਾਹੀਂ ਵਿਦਿਆਰਥੀਆਂ ਦੀਆਂ ਪ ਪੜ੍ਹਨ ਅਤੇ ਸਿੱਖਣ ਦੀਆਂ ਰੁਕਾਵਟਾਂ ਨੂੰ ਦੂਰ ਕੀਤਾ ਗਿਆ ਹੈ¢ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਮਲੌਦ ਨੇ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਨਾਲ ਜੋੜਿਆ

ਮਲੌਦ, 7 ਅਪੈ੍ਰਲ (ਸਹਾਰਨ ਮਾਜਰਾ)-ਕੈਂਬਰਿਜ਼ ਮਾਡਰਨ ਹਾਈ ਸਕੂਲ ਮਲੌਦ ਵਲੋਂ ਬੱਚਿਆਂ ਨੂੰ ਕੋਵਿਡ-19 ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿੱਥੇ ਆਪਣੇ ਘਰਾਂ ਵਿੱਚ ਰਹਿਣ, ਦੂਰੀ ਬਣਾਈ ਰੱਖਣ, ਸਫ਼ਾਈ ਰੱਖਣ ਲਈ ਕਿਹਾ ਗਿਆ ਉੱਥੇ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਨਾਲ ਵੀ ...

ਪੂਰੀ ਖ਼ਬਰ »

ਪਿੰਡ ਦਾ ਕੋਈ ਵੀ ਲੋੜਵੰਦ ਮੇਰੇ ਨਾਲ ਸੰਪਰਕ ਕਰ ਸਕਦਾ-ਕੂਹਲੀ

ਮਲੌਦ, 7 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਲਾਕ ਸੰਮਤੀ ਮੈਂਬਰ ਜਗਤਾਰ ਸਿੰਘ ਕੂਹਲੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰੱਖਦੇ ਹੋਏ ਪਿੰਡ ਕੂਹਲੀ ਖ਼ੁਰਦ ਦੇ ਵਸਨੀਕ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਆਟਾ, ਰਾਸ਼ਨ ਅਤੇ ਦਵਾਈਆਂ ਦੀ ਜ਼ਰੂਰਤ ਹੋਵੇ ...

ਪੂਰੀ ਖ਼ਬਰ »

ਸਮਰਾਲਾ ਕੌਾਸਲ ਦੇ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਫ਼ੰਡ ਲਈ ਚੈੱਕ ਵਿਧਾਇਕ ਨੂੰ ਸੌਾਪਿਆ

ਸਮਰਾਲਾ, 7 ਅਪੈ੍ਰਲ (ਗੋਪਾਲ ਸੋਫਤ)- ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਜੰਗ ਵਿਚ ਯੋਗਦਾਨ ਪਾਉਣ ਲਈ ਸਥਾਨਕ ਨਗਰ ਕੌਾਸਲ ਦੇ ਮੁਲਾਜ਼ਮਾਂ ਨੇ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਦਿੱਤੀ ਹੈ ¢ ਇਸ ਯੋਗਦਾਨ ਦੀ ਰਾਸ਼ੀ ਦਾ ਚੈੱਕ ਨਗਰ ਕੌਾਸਲ ਦੇ ਕਾਰਜ ...

ਪੂਰੀ ਖ਼ਬਰ »

ਰਾਹਤ ਸਮੱਗਰੀ ਦਾ ਟੈਂਪੂ ਲੋਕਾਂ ਨੇ ਘੇਰਿਆ, ਪੁਲਿਸ ਨੇ ਬਚਾਇਆ

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਥਾਨਕ ਆਜ਼ਾਦ ਨਗਰ ਵਿਚ ਲੋਕਾਂ ਨੂੰ ਭੇਜੀ ਗਈ ਰਾਹਤ ਸਮਗਰੀ ਜੋ ਨਗਰ ਕੌਾਸਲ ਈ. ਓ. ਰਣਬੀਰ ਸਿੰਘ ਦੀ ਅਗਵਾਈ ਵਿਚ ਵੰਡੀ ਜਾਣੀ ਸੀ, ਦਾ ਟੈਂਪੂ ਜਿਵੇਂ ਹੀ ਮੁਹੱਲੇ ਵਿਚ ਪਹੰੁਚਿਆ ਲੋਕਾਂ ਦੇ ਇਕੱਠ ਨੇ ਟੈਂਪੂ ਨੂੰ ਘੇਰ ਲਿਆ ਅਤੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦੀਆ ਆਨਲਾਈਨ ਕਲਾਸਾਂ ਸ਼ੁਰੂ

ਸਮਰਾਲਾ, 7 ਅਪ੍ਰੈਲ (ਕੁਲਵਿੰਦਰ ਸਿੰਘ) - 'ਕੋਰੋਨਾ ਵਾਇਰਸ' ਮਹਾਂਮਾਰੀ ਤੋਂ ਵਿਦਿਆਰਥੀਆਂ ਦੇ ਬਚਾਅ ਲਈ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੀ. ਪੀ. ਈ. ਓ. ਕ੍ਰਿਸ਼ਨਾ ਦੇਵੀ ਦੀ ਅਗਵਾਈ ਵਿਚ ਬਲਾਕ ਸਮਰਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ ਪ੍ਰਾਇਮਰੀ ...

ਪੂਰੀ ਖ਼ਬਰ »

ਸੂਬਾ ਸਰਕਾਰ ਕੋਰੋਨਾ ਦੇ ਕਹਿਰ ਤੋਂ ਬਚਣ ਲਈ ਲੁਧਿਆਣਾ ਅਤੇ ਸ੍ਰੀ ਅਮਿ੍ਤਸਰ 'ਚ ਦੋ ਕੋਵਿਡ-19 ਹਸਪਤਾਲ ਹੋਂਦ 'ਚ ਲਿਆਵੇ-ਬੈਂਸ

ਲੁਧਿਆਣਾ, 7 ਅਪ੍ਰੈਲ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕੋਰੋਨਾ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਲੁਧਿਆਣਾ ਅਤੇ ਸ੍ਰੀ ...

ਪੂਰੀ ਖ਼ਬਰ »

ਚਾਰ ਹਥਿਆਰਬੰਦ ਲੁਟੇਰੇ ਔਰਤ ਤੋਂ ਸਕੂਟਰ ਖੋਹ ਕੇ ਫ਼ਰਾਰ

ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ੇਰਪੁਰ ਕਲਾਂ ਵਿਚ ਚਾਰ ਹਥਿਆਰਬੰਦ ਲੁਟੇਰੇ ਇਕ ਔਰਤ ਪਾਸੋਂ ਉਸਦਾ ਸਕੂਟਰ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ਸ਼ਾਮ ਉਸ ਵਕਤ ਵਾਪਰੀ ਜਦੋਂ ਪਿੰਡ ...

ਪੂਰੀ ਖ਼ਬਰ »

ਬੱਚਿਆਂ ਨੂੰ ਕੋਵਿਡ 19 ਤੋਂ ਬਚਾਉਣ ਲਈ ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਸਖ਼ਤ

ਕੈਲਾਸ਼ ਸਤਿਆਰਥੀ ਚਿਲਡਰਨ ਫਾਊਡੇਸ਼ਨ ਵਲੋਂ ਆਨ ਲਾਈਨ ਬਾਲ ਅਸ਼ਲੀਲਤਾ ਰੋਕਣ ਦੀ ਮੁਹਿੰਮ ਸ਼ੁਰੂ ਲੁਧਿਆਣਾ, 7 ਅਪ੍ਰੈਲ (ਪੁਨੀਤ ਬਾਵਾ)-ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨਰ ਵਲੋਂ ਰਾਜ ਸਰਕਾਰ ਨੂੰ ਹਦਾਇਤ ਕੀਤੀ ਗਈ ਹੈ ਕਿ ਨੋਵਲ ਕੋਰੋਨਾ ਵਾਇਰਸ-ਕੋਵਿਡ 19 ਦੇ ...

ਪੂਰੀ ਖ਼ਬਰ »

ਕਰਫ਼ਿਊ 'ਚ ਘਿਰੇ ਬੱਚੇ ਤੇ ਬਾਲ ਆਸ਼ਰਮਾਂ 'ਚ ਰਹਿੰਦੇ ਬੱਚਿਆਂ ਵੱਲ ਖ਼ਾਸ ਧਿਆਨ ਦੇਣ ਦੀ ਲੋੜ-ਸਮਿ੍ਤੀ ਇਰਾਨੀ

ਲੋਹਟਬੱਦੀ, 7 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਦੇਸ਼-ਦੁਨੀਆ 'ਚ ਬੁਰੀ ਤਰ੍ਹਾਂ ਪੈਰ ਪਸਾਰ ਚੁੱਕੇ ਕੋਰੋਨਾ ਵਾਇਰਸ, ਕੋਵਿਡ-19 ਤੋਂ ਛੋਟੇ ਬੱਚਿਆਂ ਨੂੰ ਬਚਾ ਕੇ ਰੱਖਣ ਦੇ ਮੰਤਵ ਨਾਲ ਅੱਜ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੰਭਾਲ ਲਈ ਸਰਕਾਰ ਵਲੋਂ ...

ਪੂਰੀ ਖ਼ਬਰ »

ਮਾ. ਮੇਜਰ ਸਿੰਘ ਜਲਾਜਣ ਨਹੀਂ ਰਹੇ, ਆਗੂਆਂ ਵਲੋਂ ਅਫ਼ਸੋਸ

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ ਨਸਰਾਲੀ ਤੋਂ ਕੁੱਝ ਸਾਲ ਪਹਿਲਾਂ ਸੇਵਾ ਮੁਕਤ ਹੋਏ ਅਧਿਆਪਕ ਮਾਸਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਵੱਖ-ਵੱਖ ਜਨਤਕ ਸੰਗਠਨਾਂ ਦੇ ਆਗੂਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ¢ ਇਸ ਸਬੰਧ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਹਿਰਦ-ਚੇਅਰਮੈਨ ਜੰਡਾਲੀ

ਪਾਇਲ, 7 ਅਪੈ੍ਰਲ (ਨਿਜ਼ਾਮਪੁਰ, ਰਜਿੰਦਰ ਸਿੰਘ)- ਕਣਕ ਦੀ ਖ਼ਰੀਦ ਲਈ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ ਸਰਕਾਰ ਵਲੋਂ ਮੰਡੀਆਂ ਦੀ ਗਿਣਤੀ ਅਤੇ ਖ਼ਰੀਦ ਕੇਂਦਰ ਵਧਾਏ ਜਾ ਰਹੇ ਹਨ ਅਤੇ ਕਿਸਾਨਾਂ ਲਈ ਟੋਕਨ ਪ੍ਰਣਾਲੀ ਨੂੰ ਚਾਲੂ ਕੀਤਾ ਜਾਵੇਗਾ ¢ ਉਪਰੋਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਸੂਬੇਦਾਰ ਪਿਆਰਾ ਸਿੰਘ ਵਲੋਂ ਮੁੱਖ ਮੰਤਰੀ ਨੂੰ ਵਿਧਾਇਕ ਿਖ਼ਲਾਫ਼ ਸ਼ਿਕਾਇਤ

ਮਲੌਦ, 7 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)- ਪਿੰਡ ਬਾਬਰਪੁਰ ਦੇ ਸੇਵਾ ਮੁਕਤ ਸੂਬੇਦਾਰ ਪਿਆਰਾ ਸਿੰਘ ਵੱਲੋਂ ਹਲਕਾ ਵਿਧਾਇਕ ਖਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਤੀ ਦਰਖਾਸਤ ਭੇਜੀ ਗਈ ਹੈ ਜਿਸ 'ਚ ਉਨ੍ਹਾਂ ਵੱਲੋਂ ਪਿੰਡ ਬਾਬਰਪੁਰ ਵਿੱਚ ਲੋੜਵੰਦ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਦੋਸ਼ 'ਚ 20 ਵਿਅਕਤੀ ਪੁਲਿਸ ਵਲੋਂ ਕਾਬੂ

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਐਸ.ਐਸ. ਪੀ. ਖੰਨਾ ਹਰਪ੍ਰੀਤ ਸਿੰਘ ਦੇ ਹੁਕਮਾਂ ਤੇ ਕਰਫ਼ਿਊ ਤੋੜਨ ਦੇ ਦੋਸ਼ ਵਿਚ 20 ਵਿਅਕਤੀ ਫੜ੍ਹ ਕੇ ਸਥਾਨਕ ਅਰਜ਼ੀ ਜੇਲ੍ਹ ਵਿਚ ਭੇਜੇ ਗਏ¢ ਪਹਿਲਾਂ ਫੜੇ 40 ਦੇ ਕਰੀਬ ਵਿਅਕਤੀ ਵਾਰਨਿੰਗ ਦੇ ਕੇ ਉਹਨਾਂ ਨੂੰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਮੱਦੇਨਜ਼ਰ 20 ਬੈੱਡ ਸਰਕਾਰੀ ਹਸਪਤਾਲ ਨੂੰ ਸਪੁਰਦ-ਡਾ: ਵਾਲੀਆ

ਡੇਹਲੋਂ, 7 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਐਜੂਕੇਸ਼ਨਲ ਚੈਰੀਟੇਬਲ ਸੁਸਾਇਟੀ ਰਜਿ: ਗੋਪਾਲਪੁਰ ਦੇ ਅਧੀਨ ਚੱਲ ਰਹੇ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਡੇਹਲੋਂ ਵਲੋਂ ਕੋਰੋਨਾ ਦੇ ਸੰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਿਵਲ ਹਸਪਤਾਲ, ਡੇਹਲੋਂ ਨੂੰ 20 ਬੈਡ ...

ਪੂਰੀ ਖ਼ਬਰ »

ਸ਼ਰੇਆਮ ਬਾਹਰ ਘੁੰਮ ਰਹੇ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ

ਸਾਹਨੇਵਾਲ, 7 ਅਪ੍ਰੈਲ (ਅਮਰਜੀਤ ਸਿੰਘ ਮੰਗਲੀ)- ਸਾਹਨੇਵਾਲ ਥਾਣੇ ਦੀ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਬਚਣ ਲਈ ਵਾਰ-ਵਾਰ ਲੋਕਾ ਨੂੰ ਅੰਦਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ | ਪਰ ਕੁੱਝ ਲੋਕ ਕਰਫ਼ਿਊ ਦੀ ਉਲੰਘਣਾ ਕਰ ਕੇ ਸ਼ਰੇਆਮ ਘੁੰਮ ਰਹੇ ਗੋਬਿੰਦ ਪੁੱਤਰ ਸ਼੍ਰੀ ...

ਪੂਰੀ ਖ਼ਬਰ »

ਦੇਸ਼ ਭਗਤ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਲੋਂ ਆਨਲਾਈਨ ਪੜ੍ਹਾਈ ਸ਼ੁਰੂ

ਮਲੌਦ, 7 ਅਪੈ੍ਰਲ (ਸਹਾਰਨ ਮਾਜਰਾ)-ਦੇਸ਼ ਭਗਤ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਲੋਂ ਬੱਚਿਆਂ ਨੂੰ ਕੋਵਿਡ-19 ਕੋਰੋਨਾ ਵਾਇਰਸ ਤੋਂ ਬਚਾਅ ਲਈ ਘਰ ਰਹਿਣ, ਦੂਰੀ ਬਣਾਈ ਰੱਖਣ, ਸਫ਼ਾਈ ਰੱਖਣ ਦੀ ਸਲਾਹ ਦਿੰਦਿਆਂ ਆਨਲਾਈਨ ਪੜ੍ਹਾਈ ਕਰਨ ਨਾਲ ਜੋੜਿਆ ਹੈ | ਐਮ. ਡੀ. ਰਾਓ ...

ਪੂਰੀ ਖ਼ਬਰ »

ਹਾੜ੍ਹੀ ਦੇ ਸੀਜ਼ਨ ਲਈ ਦਾਣਾ ਮੰਡੀਆਂ 'ਚ ਪੱਲੇਦਾਰ ਅਤੇ ਮਜ਼ਦੂਰਾਂ ਲਈ ਠੋਸ ਨੀਤੀ ਅਪਣਾਈ ਜਾਵੇ-ਕਾ. ਭਗਵਾਨ ਸਿੰਘ

ਮਲੌਦ, 7 ਅਪ੍ਰੈਲ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਐਫ਼. ਸੀ. ਆਈ. ਵਰਕਰਜ਼ ਪੱਲੇਦਾਰ ਯੂਨੀਅਨ ਏਟਕ ਦੇ ਸਾਬਕਾ ਸੂਬਾ ਜਾਇੰਟ ਸਕੱਤਰ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਦਾਣਾ ਮੰਡੀਆਂ 'ਚ ਪੱਲੇਦਾਰ ਅਤੇ ...

ਪੂਰੀ ਖ਼ਬਰ »

ਪਿੰਡ ਸ਼ੀਹਾਂ ਦੌਦ ਵਿਖੇ ਪੰਜਾਬ ਸਰਕਾਰ ਵਲੋਂ ਭੇਜਿਆ ਰਾਸ਼ਨ ਵੰਡਿਆ

ਮਲੌਦ, 7 ਅਪ੍ਰੈਲ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ ਲੋੜਵੰਦ ਵਿਅਕਤੀਆਂ ਤੱਕ ਰਾਸ਼ਨ ਪਹੰੁਚਾਉਣ ਦੀ ਮੁਹਿੰਮ ਤਹਿਤ ਪਿੰਡ ਸ਼ੀਹਾਂ ਦੌਦ ਵਿਖੇ ਪੰਜਾਬ ਸਰਕਾਰ ਵੱਲੋਂ ਭੇਜੇ ...

ਪੂਰੀ ਖ਼ਬਰ »

ਕੋਰੋਨਾ ਦੇ ਮੱਦੇਨਜ਼ਰ ਬੈਂਕ 'ਚ ਭੀੜ ਘਟਾਉਣ ਲਈ ਸਰਕਾਰ ਕਿਸਾਨ ਨੂੰ ਆੜ੍ਹਤੀਆਂ ਪਾਸੋਂ ਕਣਕ ਦੀ ਅਦਾਇਗੀ ਨਕਦ ਪ੍ਰਾਪਤ ਕਰਨ ਦੀ ਸਹੂਲਤ ਦੇਵੇ-ਉਪ ਪ੍ਰਧਾਨ ਗਿੱਲ

ਦੋਰਾਹਾ, 7 ਅਪ੍ਰੈਲ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਕੋਰੋਨਾ ਮਹਮਾਰੀ ਕਾਰਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਵਿਚ ਲਾਕਡਾਊਨ ...

ਪੂਰੀ ਖ਼ਬਰ »

ਲਾਈਨੋ ਪਾਰ ਦੇ ਕੌਾਸਲਰਾਂ ਨੇ ਰਾਸ਼ਨ ਵੰਡਣ 'ਚ ਪ੍ਰਸ਼ਾਸਨ 'ਤੇ ਕਾਣੀ ਵੰਡ ਦੇ ਲਗਾਏ ਦੋਸ਼

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਨੂੰ ਸਹਾਇਤਾ ਵਜੋਂ ਜੋ ਰਾਸ਼ਨ ਵੰਡਿਆ ਜਾ ਰਿਹਾ ਹੈ, ਉਸ ਵਿਚ ਸਥਾਨਕ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਕਾਣੀ ਵੰਡ ਦੇ ਖਿਲਾਫ ਅੱਜ ਲਾਈਨੋਂ ਪਾਰ ਦੇ ਕਾਂਗਰਸੀ ਕੌਾਸਲਰਾਂ ...

ਪੂਰੀ ਖ਼ਬਰ »

ਅਰਬਨ ਪੀ. ਐਚ. ਸੀ. 'ਚ ਵਿਸ਼ਵ ਸਿਹਤ ਦਿਵਸ ਮਨਾਇਆ

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅਰਬਨ ਪੀ.ਐਚ.ਸੀ. ਮਾਡਲ ਟਾਊਨ, ਸਮਰਾਲਾ ਰੋਡ, ਖੰਨਾ ਵਿਚ ਡਾ. ਮਨਰੀਤ ਸਿੰਘ ਬੈਨੀਪਾਲ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਭਗਤ ਪੂਰਨ ਸਿੰਘ ਚੈਰੀਟੇਬਲ ਐਜੂਕੇਸ਼ਨਲ ਐਾਡ ਵੈੱਲਫੇਅਰ ਸੁਸਾਇਟੀ ਖੰਨਾ ਦੇ ਸਹਿਯੋਗ ਨਾਲ ਵਿਸ਼ਵ ਸਿਹਤ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX