ਤਾਜਾ ਖ਼ਬਰਾਂ


ਜਲੰਧਰ 'ਚ 8 ਹੋਰ ਮਰੀਜ਼ਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  14 minutes ago
ਜਲੰਧਰ, 5 ਜੂਨ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਦੇ 8 ਹੋਰ ਮਰੀਜ਼ਾਂ ਦੇ ਮਿਲਣ ਨਾਲ ਜ਼ਿਲ੍ਹੇ 'ਚ ਪੀੜਤਾਂ ਦੀ ਗਿਣਤੀ ਵੱਧ ਕੇ ...
ਡੀ.ਐਮ.ਆਰ.ਸੀ ਦੇ 20 ਸਟਾਫ਼ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  47 minutes ago
ਨਵੀਂ ਦਿੱਲੀ, 5 ਜੂਨ - ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐਮ.ਆਰ.ਸੀ) ਦੇ 20 ਸਟਾਫ਼ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਡੀ.ਐਮ.ਆਰ.ਸੀ...
ਕੋਰੋਨਾ ਕਾਰਨ ਅੰਮ੍ਰਿਤਸਰ 'ਚ 8ਵੀਂ ਮੌਤ
. . .  59 minutes ago
ਅੰਮ੍ਰਿਤਸਰ, 5 ਜੂਨ (ਰੇਸ਼ਮ ਸੰਘ) ਅੰਮ੍ਰਿਤਸਰ ਦੇ ਗੁਰੁ ਨਾਨਕ ਦੇਵ ਹਸਪਤਾਲ 'ਚ ਜੇਰੇ ਇਲਾਜ ਕੋਰੋਨਾ ਪੀੜਤ ਦੀ ਮੌਤ ਹੋ ਗਈ ਹੈ, ਜਿਸ ਨਾਲ ਮਰਨ ਵਾਲ਼ਿਆਂ ਦਾ ਅੰਕੜਾ 8 ਹੋ ਗਿਆ ਹੈ। ਮ੍ਰਿਤਕ ਦੀ ਉਮਰ 60 ਸਾਲ ਦੱਸੀ ਜਾ ਰਹੀ ਹੈ ਜੋ ਖੂਹ ਬੰਬੇ ਵਾਲਾ...
ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਨੀਸ਼ ਸੋਨੀ ਉੱਪਰ ਜਾਨ ਲੇਵਾ ਹਮਲਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਨੀਸ਼ ਕੁਮਾਰ ਸੋਨੀ ’ਤੇ ਕੱੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨ ਲੇਵਾ ਹਮਲਾ ਕਰ ਦੇਣ ਦੀ ਖ਼ਬਰ ਹੈ।ਹਮਲੇ ’ਚ ਚੇਅਰਮੈਨ ਮੁਨੀਸ਼ ਕੁਮਾਰ ਸੋਨੀ ਗੰਭੀਰ ਜ਼ਖਮੀ...
ਕੋਰੋਨਾ ਕਾਰਨ ਤਰਨਤਾਰਨ ਦੇ ਪੱਟੀ 'ਚ ਇੱਕ ਮੌਤ
. . .  about 1 hour ago
ਪੱਟੀ, 5 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ) - ਪੱਟੀ ਸ਼ਹਿਰ ਦੇ ਵਾਰਡ ਨੰਬਰ 15 ਦੇ ਵਸਨੀਕ ਸਤਨਾਮ ਸਿੰਘ ਕੋਰੋਨਾ ਕਾਰਨ ਬੀਤੀ ਰਾਤ ਹੋਈ ਮੌਤ ਹੋ ਗਈ। ਤਿੰਨ ਦਿਨ ਪਹਿਲਾਂ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਅੱਜ 10 ਸਵੇਰੇ ਪ੍ਰਸ਼ਾਸਨ ਵੱਲੋਂ ਲਾਹੌਰ ਰੋਡ ਸ਼ਮਸ਼ਾਨ ਘਾਟ ਪੱਟੀ ਵਿਖੇ ਐੱਸ ਡੀ ਐਮ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਪੀ.ਪੀ.ਈ ਕਿੱਟਾਂ ਪਾ ਕੇ ਸਿਹਤ...
ਸਿੱਧੂ ਮੂਸੇਵਾਲਾ ਮਾਮਲੇ 'ਚ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਰਾਹਤ
. . .  about 1 hour ago
ਚੰਡੀਗੜ੍ਹ, 5 ਜੂਨ (ਸੁਰਜੀਤ ਸੱਤੀ) - ਸਿੱਧੂ ਮੂਸੇਵਾਲਾ ਮਾਮਲੇ 'ਚ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਸ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ । ਇਸ ਮਾਮਲੇ ਵਿਚ...
ਪਾਣੀ ਵਾਲੀ ਟੰਕੀ 'ਚੋਂ ਮਿਲੀਆਂ ਰੈਸਟੋਰੈਂਟ 'ਚ ਕੰਮ ਕਰਦੇ ਦੋ ਵਰਕਰਾਂ ਦੀਆਂ ਲਾਸ਼ਾਂ
. . .  about 1 hour ago
ਮੁੰਬਈ, 5 ਜੂਨ - ਮੁੰਬਈ ਦੇ ਮੀਰਾ ਰੋਡ ਇਲਾਕੇ ਵਿਚ ਇੱਕ ਰੈਸਟੋਰੈਂਟ ਵਿਖੇ ਕੰਮ ਕਰਦੇ 2 ਵਰਕਰਾਂ ਦੀਆਂ ਲਾਸ਼ਾਂ ਪਾਣੀ ਵਾਲੀ ਟੰਕੀ 'ਚੋਂ ਮਿਲੀਆਂ ਹਨ। ਪੁਲਿਸ ਵੱਲੋਂ ਇਸ ਦੀ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ ਦੇਸ਼ ਭਰ 'ਚ 273 ਮੌਤਾਂ
. . .  about 1 hour ago
ਨਵੀਂ ਦਿੱਲੀ, 5 ਜੂਨ - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ 'ਚ ਕੋਰੋਨਾ ਦੇ 9851 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 273 ਮੌਤਾਂ ਹੋਈਆਂ ਹਨ। ਦੇਸ਼ ਭਰ 'ਚ ਕੋੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 2,26,770 ਤੇ ਐਕਟਿਵ ਮਾਮਲਿਆਂ ਦੀ ਗਿਣਤੀ...
ਬਠਿੰਡਾ ਜ਼ਿਲ੍ਹੇ 'ਚ ਇਕ 10 ਸਾਲਾ ਬੱਚੇ ਦੀ ਰਿਪੋਰਟ ਪਾਜ਼ੀਟਿਵ
. . .  about 2 hours ago
ਬਠਿੰਡਾ, 5 ਜੂਨ ( ਅੰਮਿ੍ਰਤਪਾਲ ਸਿੰਘ ਵਲਾਣ) - ਬਠਿੰਡਾ ਜ਼ਿਲ੍ਹੇ ਵਿਚ ਅੱਜ ਇਕ 10 ਸਾਲਾ ਬੱਚੇ ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਹੈ, ਜੋ ਰਾਮਪੁਰਾ ਦਾ ਰਹਿਣ ਵਾਲਾ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਦੇ ਕੁਲ ਐਕਟਿਵ ਕੇਸ 10 ਹੋ ਗਏ ਹਨ, ਜਦਕਿ ਕੋਰੋਨਾ ਪ੍ਰਭਾਵਿਤਾਂ...
ਕਰਨਾਟਕ ਤੇ ਝਾਰਖੰਡ 'ਚ ਆਇਆ ਭੁਚਾਲ
. . .  about 2 hours ago
ਬੈਂਗਲੁਰੂ/ਰਾਂਚੀ, 5 ਜੂਨ - ਕਰਨਾਟਕ ਦੇ ਹੰਪੀ 'ਚ ਅੱਜ ਸਵੇਰੇ 6.55 ਵਜੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚ ਭੁਚਾਲ ਦੀ ਤੀਬਰਤਾ 4.0 ਸੀ। ਇਸੇ ਤਰਾਂ ਝਾਰਖੰਡ ਜਮਸ਼ੇਦਪੁਰ ਵਿਖੇ ਵੀ ਅੱਜ ਸਵੇਰੇ ਭੁਚਾਲ ਦੇ ਝਟਕੇ ਮਹਿਸੂਸ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 5 ਜੂਨ - ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ ਪੂਰਾ ਇਲਾਕਾ ਸੀਲ ਕਰ ਦਿੱਤਾ ਹੈ ਤੇ ਸਰਚ...
ਪਠਾਨਕੋਟ ਦੇ 116 ਲੋਕਾਂ ਦੀ ਰਿਪੋਰਟ ਨੈਗੇਟਿਵ
. . .  about 2 hours ago
ਪਠਾਨਕੋਟ, 5 ਜੂਨ ( ਆਰ. ਸਿੰਘ ) - ਕੋਰੋਨਾ ਵਾਇਰਸ ਦੇ ਚੱਲਦਿਆਂ ਸਿਵਲ ਹਸਪਤਾਲ ਪਠਾਨਕੋਟ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦੇ ਸੈਂਪਲ ਅੰਮਿ੍ਰਤਸਰ ਭੇਜੇ ਗਏ ਸਨ। ਉਨ੍ਹਾਂ ਵਿਚੋਂ ਅੱਜ ਸਵੇਰੇ 116 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਕਰ ਕੇ ਲੋਕਾਂ ਨੂੰ ਭਾਰੀ ਰਾਹਤ ਮਿਲੀ...
ਟਰੰਪ ਨੇ ਅਮਰੀਕੀ ਬੰਧਕ ਛੱਡਣ ਲਈ ਈਰਾਨ ਦਾ ਕੀਤਾ ਧੰਨਵਾਦ
. . .  about 3 hours ago
ਵਾਸ਼ਿੰਗਟਨ, 5 ਜੂਨ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਦਾ ਅਮਰੀਕੀ ਬੰਧਕ ਛੱਡਣ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਅਮਰੀਕਾ ਦਾ ਈਰਾਨ ਨਾਲ...
ਵਿਅਕਤੀ ਨੇ ਸ਼ੱਕੀ ਹਾਲਾਤਾਂ ਵਿਚ ਲਿਆ ਫਾਹਾ, ਮੌਤ
. . .  about 3 hours ago
ਗੋਨਿਆਣਾ (ਬਠਿੰਡਾ), 5 ਜੂਨ (ਲਛਮਣ ਦਾਸ ਗਰਗ) - ਬਠਿੰਡਾ-ਸ਼੍ਰੀ ਅੰਮਿ੍ਰਤਸਰ ਸਾਹਿਬ ਨੈਸ਼ਨਲ ਹਾਈਵੇ-54 ’ਤੇ ਪੈਂਦੇ ਪਿੰਡ ਬਲਾਹੜ੍ਹ ਵਿੰਝੂ ਦੇ ਸ਼ਮਸ਼ਾਨਘਾਟ ਵਿਚ ਬੀਤੀ ਰਾਤ ਇਕ ਵਿਅਕਤੀ ਨੇ ਸ਼ੱਕੀ ਹਾਲਾਤਾਂ ਵਿਚ ਦਰਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਿ੍ਰਤਕ ਦੀ ਪਹਿਚਾਣ...
ਚੰਡੀਗੜ੍ਹ 'ਚ 10 ਸਾਲਾ ਬੱਚੇ ਤੇ 3 ਸਾਲਾ ਬੱਚੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਚੰਡੀਗੜ੍ਹ, 5 ਜੂਨ (ਮਨਜੋਤ) - ਚµਡੀਗੜ੍ਹ ਦੇ ਬਾਪੂ ਧਾਮ ਕਲੋਨੀ 'ਚ ਰਹਿਣ ਵਾਲੇ 10 ਸਾਲਾ ਬੱਚੇ ਤੇ 3 ਸਾਲਾ ਬੱਚੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਨਾਲ ਚੰਡੀਗੜ੍ਹ 'ਚ ਹੁਣ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 304 ਹੋ ਗਈ...
ਬੇਕਰੀ ਦੀ ਦੁਕਾਨ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  about 4 hours ago
ਲੋਹੀਆਂ ਖ਼ਾਸ, 5 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ) - ਮੇਨ ਰੋਡ 'ਤੇ ਪੈਂਦੀ ਬੇਕਰੀ ਦੀ ਦੁਕਾਨ 'ਚ ਬੀਤੀ ਦੇਰ ਰਾਤ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਜਵਾਨਾਂ ਨੇ ਜਿੰਦਰੇ ਤੋੜ ਕੇ ਬੜੀ ਮਿਹਨਤ ਤੋਂ ਬਾਅਦ ਅੱਗ ਉੱਪਰ ਕਾਬੂ ਪਾਇਆ। ਓਧਰ ਅੱਗ...
ਅੱਜ ਦਾ ਵਿਚਾਰ
. . .  about 4 hours ago
ਮਾਲ, ਹੋਟਲ ਤੇ ਰੈਸਟੋਰੈਂਟ ਨੂੰ ਲੈ ਕੇ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ
. . .  1 day ago
ਨਵੀਂ ਦਿੱਲੀ, 4 ਜੂਨ - ਕੇਂਦਰ ਸਰਕਾਰ ਨੇ ਹੋਟਲ, ਰੈਸਟੋਰੈਂਟ, ਮਾਲ ਤੇ ਦਫਤਰਾਂ ਨੂੰ ਲੈ ਕੇ ਨਵੇਂ ਸਿਰੇ ਤੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਲਾਕਡਾਊਨ ਵਿਚ ਛੁੱਟ ਮਿਲਣ ਤੋਂ ਬਾਅਦ ਜਿਵੇਂ ਜਿਵੇਂ ਹੋਟਲ, ਰੈਸਟੋਰੈਂਟ, ਮਾਲ ਖੁੱਲ ਰਹੇ ਹਨ ਤੇ ਦਫਤਰਾਂ ਵਿਚ ਕੰਮਕਾਜ ਸ਼ੁਰੂ ਹੋ ਰਿਹਾ ਹੈ। ਜਿਸ ਨੂੰ ਲੈ ਕੇ ਸਿਹਤ ਮੰਤਰਾਲਾ...
ਕਰੋਨਾ ਪਾਜ਼ੀਟਿਵ ਦਾ ਪਤਾ ਲੱਗਦਿਆਂ ਮਰੀਜ ਲੁਕਿਆ
. . .  1 day ago
ਬੱਚੀਵਿੰਡ , 4 ਜੂਨ ( ਬਲਦੇਵ ਸਿੰਘ ਕੰਬੋ)- ਬੱਚੀਵਿੰਡ ਤੋਂ 4 ਕਿਲੋਮੀਟਰ ਦੂਰ ਪਿੰਡ ਸਾਰੰਗੜਾ ਦੀ ਸੁਮਨ ਕੌਰ( 20) ਪਤਨੀ ਸੁਰਜੀਤ੍ ਮਰੀਜ ਨੂੰ ਪਤਾ ਲੱਗਾ ਕੇ ਉਸ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੋ ਤਾਂ ਉਹ ਪ੍ਰਵਾਰ ਸਮੇਤ ਘਰ ਛੱਡ ਕੇ ਲੁਕ ਗਏ ਹੈ। ਖਬਰ ਲਿਖੇ ਜਾਣ ਤੱਕ ਪਿੰਡ ਵਿੱਚ ਮੁਨਾਦੀ ਕਰਵਾ ਦਿੱਤੀ...
ਪਲੇਸ ਆਫ ਸੇਫਟੀ ਮਧੁਬਨ ਵਿੱਖੇ 16 ਸਾਲਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
. . .  1 day ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਵਿਅਕਤੀ ਬਰਾਮਦ
. . .  1 day ago
ਰਾਜਪੁਰਾ 4 ਜੂਨ (ਰਣਜੀਤ ਸਿੰਘ) - ਅੱਜ ਦੇਰ ਸ਼ਾਮ ਪੁਲਿਸ ਨੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਕੀਤਾ ਵਿਅਕਤੀ ਸ਼ੈਲਰ ਬਣਾਉਣ ਵਾਲੀ ਫੈਕਟਰੀ ਵਿੱਚੋਂ ਬਰਾਮਦ ਕਰ ਲਿਆ ਹੈ ।ਪੁਲਿਸ ਨੇ ਮੌਕੇ ਤੋਂ ਦੋ ਅਗਵਾਕਾਰਾਂ ਨੂੰ ਵੀ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਸ਼ੈਲਰ ਮਾਲਕ ਦੀ...
ਮਲੋਟ ਵਿਚ ਇਕ ਹੋਰ ਔਰਤ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ
. . .  1 day ago
ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਦੇ ਸਰਾਭਾ ਨਗਰ ਵਿਚ ਇਕ ਹੋਰ 27 ਸਾਲਾ ਔਰਤ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਟਰੈਵਲ ਹਿਸਟਰੀ ਹੈ ਅਤੇ ਇਸ ਸਬੰਧੀ ਵੇਰਵੇ ਇਕੱਤਰ ਕੀਤੇ ਜਾਣ ਤੋਂ...
ਲੁਧਿਆਣਾ ਵਿੱਚ ਕੋਰੋਨਾ ਪਾਜ਼ਿਟਿਵ ਆਉਣ ਵਾਲੇ ਡਾਕਟਰ ਪਤੀ ਪਤਨੀ ਦੇ ਖੰਨਾ ਸਥਿੱਤ ਡਾਕਟਰ ਪਿਤਾ, ਮਾਂ, ਨੌਕਰਾਣੀ ਤੇ ਡਰਾਈਵਰ ਕੋਰੋਨਾ ਪਾਜ਼ਿਟਿਵ ਆਏ
. . .  1 day ago
7 ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ ਇਧਰੋੋ ਉਧਰ
. . .  1 day ago
ਨਾਭਾ ਵਿਖੇ ਚੇਨਈ ਤੋਂ ਆਏ ਨੌਜਵਾਨ ਦੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਾਭਾ, 4 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਦੇ ਸਰਕਾਰੀ ਹਸਪਤਾਲ ਦੇ ਨਜ਼ਦੀਕ ਮੁਹੱਲਾ ਕਰਤਾਰਪੁਰਾ ਵਿਖੇ ਇੱਕ ਨੌਜਵਾਨ ਦੀ ਰਿਪੋਰਟ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜੋ ਕਿ ਪਿਛਲੇ ਦਿਨੀਂ ਚੇਨਈ ਤੋਂ ਨਾਭਾ ਵਿਖੇ ਆਇਆ ਸੀ। ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਦੀ ਅਗਵਾਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਚੇਤ ਸੰਮਤ 552
ਿਵਚਾਰ ਪ੍ਰਵਾਹ: ਕੁਦਰਤ ਦੇ ਹੁਕਮ ਦੀ ਪਾਲਣਾ ਕਰਨੀ ਪੈਂਦੀ ਹੈ। -ਬੇਕਨ

ਪੰਜਾਬ / ਜਨਰਲ

ਅੰਮਿ੍ਤਸਰ 'ਚ ਕੋਰੋਨਾ ਨਾਲ ਮਰੇ ਇੰਜੀਨੀਅਰ ਦੀ ਮਿ੍ਤਕ ਦੇਹ ਲੈਣ ਤੋਂ ਪਰਿਵਾਰ ਨੇ ਕੀਤਾ ਇਨਕਾਰ

ਅੰਮਿ੍ਤਸਰ, 7 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਲੁਧਿਆਣਾ 'ਚ ਕੋਰੋਨਾ ਪੀੜਤ ਬਜ਼ੁਰਗ ਮਹਿਲਾ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਵਲੋਂ ਮਿ੍ਤਕ ਦੇਹ ਨੂੰ ਲੈਣ ਤੋਂ ਇਨਕਾਰ ਕਰਨ ਤੋਂ ਅੰਮਿ੍ਤਸਰ 'ਚ ਵੀ ਅਜਿਹਾ ਇਕ ਮਾਮਲਾ ਸਾਹਮਣੇ ਆਇਆ ਹੈ | ਬੀਤੇ ਕੱਲ੍ਹ ਕੋਰੋਨਾ (ਕੋਵਿਡ-19) ਤੋਂ ਪੀੜਤ ਨਗਰ ਨਿਗਮ ਦੇ ਸਾਬਕਾ ਇੰਜੀਨੀਅਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਮਿ੍ਤਕ ਦੇਹ ਲੈਣ ਤੋਂ ਇਨਕਾਰ ਕਰ ਦਿੱਤਾ ਹੈ | ਨਗਰ ਨਿਗਮ ਦੇ ਸਾਬਕਾ ਸੀਨੀਅਰ ਇੰਜੀਨੀਅਰ ਜਸਵਿੰਦਰ ਸਿੰਘ, ਜੋ ਕਿ ਬੀਤੇ ਦਿਨੀਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਕੋਵਿਡ 19 ਦੀ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨੇ ਉਨ੍ਹਾਂ ਦੀ ਮਿ੍ਤਕ ਦੇਹ ਵੀ ਲੈਣ ਤੋਂ ਇਨਕਾਰ ਕਰ ਦਿੱਤਾ | ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀਆਂ ਹਦਾਇਤਾਂ ਉਤੇ ਐਸ. ਡੀ. ਐਮ. ਵਿਕਾਸ ਹੀਰਾ, ਏ. ਸੀ. ਪੀ. ਜਸਪ੍ਰੀਤ ਸਿੰਘ, ਤਹਿਸੀਲਦਾਰ ਅਰਚਨਾ ਸ਼ਰਮਾ, ਐਸ. ਐਚ. ਓ. ਗੁਰਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਗੁਰਦੁਆਰਾ ਸ਼ਹੀਦਗੰਜ਼ ਦੇ ਨੇੜੇ ਸਥਿਤ ਸ਼ਮਸ਼ਾਨਘਾਟ 'ਚ ਅੱਜ ਸਵੇਰੇ ਧਾਰਮਿਕ ਰਸਮਾਂ ਨਾਲ ਜਸਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਆਪ ਮੌਕੇ 'ਤੇ ਜਾ ਕੇ ਕਰਵਾਇਆ | ਇਸ ਮੌਕੇ ਪਟਵਾਰੀਆਂ ਤੇ ਨਗਰ ਨਿਗਮ ਦੇ ਕਰਮਚਾਰੀਆਂ ਨੇ ਅਰਥੀ ਨੂੰ ਮੋਢਾ ਦੇਣ ਤੋਂ ਲੈ ਕੇ ਅਗਨੀ ਦੇਣ ਤੱਕ ਦੀ ਸਾਰੀ ਰਸਮ ਨਿਭਾਈ ਗਈ | ਅਰਦਾਸ ਲਈ ਗ੍ਰੰਥੀ ਸਿੰਘ ਦਾ ਪ੍ਰਬੰਧ ਵੀ ਤਹਿਸੀਲਦਾਰ ਅਰਚਨਾ ਸ਼ਰਮਾ ਵਲੋਂ ਗੁਰਦੁਆਰਾ ਸਾਹਿਬ ਤੋਂ ਕਰਵਾਇਆ ਗਿਆ | ਐਸ. ਡੀ. ਐਮ. ਵਿਕਾਸ ਹੀਰਾ ਨੇ ਦੱਸਿਆ ਕਿ ਪਹਿਲਾਂ ਹਸਪਤਾਲ ਅਤੇ ਫ਼ਿਰ ਅਸੀਂ ਪਰਿਵਾਰ ਨਾਲ ਮਿ੍ਤਕ ਦੇਹ ਲੈਣ ਲਈ ਰਾਬਤਾ ਕੀਤਾ ਸੀ ਪਰ ਉਨ੍ਹਾਂ ਵਲੋਂ ਹਾਂ 'ਚ ਜਵਾਬ ਨਹੀਂ ਮਿਲਿਆ | ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਜੋ ਕਿ ਉਚੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ, ਦੀ ਬੇਟੀ ਵੀ ਡਾਕਟਰੀ ਦੀ ਪੜ੍ਹਾਈ ਕਰ ਰਹੀ ਹੈ ਅਤੇ ਉਸਨੇ ਵੀ ਮਿ੍ਤਕ ਦੇਹ ਲੈਣ ਲਈ ਹੁੰਗਾਰਾ ਤੱਕ ਨਹੀਂ ਭਰਿਆ ਅਤੇ ਇੱਥੋਂ ਤੱਕ ਕਿ ਪਰਿਵਾਰ ਦਾ ਕੋਈ ਵੀ ਮੈਂਬਰ ਸਮਸ਼ਾਨਘਾਟ ਤੱਕ ਵੀ ਨਹੀਂ ਪੁੱਜਾ |

ਪੰਜਾਬ ਮੰਤਰੀ ਮੰਡਲ ਦੀ ਬੈਠਕ 10 ਨੂੰ

ਚੰਡੀਗੜ੍ਹ, 7 ਅਪ੍ਰੈਲ (ਪਰਵਾਨਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਅਪ੍ਰੈਲ ਨੂੰ ਬਾਅਦ ਦੁਪਹਿਰ 3 ਵਜੇ ਆਪਣੇ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਇਥੇ ਬੁਲਾਈ ਹੈ, ਜਿਸ 'ਚ ਹੰਗਾਮੀ ਹਾਲਾਤ 'ਤੇ ਵਿਚਾਰ ਕੀਤਾ ਜਾਏਗਾ | ਕੈਪਟਨ ਇਸ ਬੈਠਕ ਨੂੰ ਆਪਣੀ ਕੋਠੀ 'ਚੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਵੀ ਮੰਤਰੀਆਂ, ਵਿਧਾਇਕਾਂ ਅਤੇ ਹੋਰ ਸਿਆਸੀ ਅਹੁਦੇਦਾਰਾਂ ਦੀਆਂ ਤਨਖ਼ਾਹਾਂ 'ਚ ਕਟੌਤੀ ਕਰਨ-ਸੁਖਬੀਰ

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਐਨ.ਡੀ.ਏ. ਸਰਕਾਰ ਦੇ ਸੰਸਦ ਮੈਂਬਰਾਂ ਦੀਆਂ ਤਨਖਾਹਾਂ 'ਚ 30 ਫ਼ੀਸਦੀ ਕਟੌਤੀ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਪੈਨਸ਼ਨਾਂ ਲਈ 183 ਕਰੋੜ ਤੇ ਮਗਨਰੇਗਾ ਦੇ ਭੁਗਤਾਨ ਲਈ 296 ਕਰੋੜ ਜਾਰੀ

ਚੰਡੀਗੜ•, 7 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਕੋਵਿਡ-19 ਸੰਕਟ ਦੇ ਮੱਦੇਨਜ਼ਰ ਲੋੜਵੰਦ ਵਰਗਾਂ ਨੂੰ ਰਾਹਤ ਦੇਣ ਲਈ ਮੰਗਲਵਾਰ ਨੂੰ ਪੈਨਸ਼ਨਰਾਂ ਲਈ ਸਮਾਜਿਕ ਸੁਰੱਖਿਆ ਨੂੰ 183 ਕਰੋੜ ਰੁਪਏ, ਮਗਨਰੇਗਾ ਨਾਲ ਸਬੰਧਿਤ ਅਦਾਇਗੀਆਂ ਲਈ 296 ਕਰੋੜ ਰੁਪਏ ਅਤੇ ਉਸਾਰੀ ...

ਪੂਰੀ ਖ਼ਬਰ »

ਜਥੇਦਾਰ ਹਵਾਰਾ ਵਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਚੌਪਈ ਸਾਹਿਬ ਦੇ ਪਾਠ ਕਰਨ ਦਾ ਆਦੇਸ਼

ਅੰਮਿ੍ਤਸਰ, 7 ਅਪ੍ਰੈਲ (ਜਸਵੰਤ ਸਿੰਘ ਜੱਸ)-ਤਿਹਾੜ ਜੇਲ੍ਹ ਵਿਚ ਨਜ਼ਰਬੰਦ ਅਤੇ ਸਰਬੱਤ ਖ਼ਾਲਸਾ ਵਲੋਂ ਨਾਮਜ਼ਦ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਸਿੱਖ ਕੌਮ ਦੇ ਨਾਂਅ ਜਾਰੀ ਸੰਦੇਸ਼ ਵਿਚ 13 ਅਪ੍ਰੈਲ ਨੂੰ ਖ਼ਾਲਸਾ ਸਾਜਨਾ ...

ਪੂਰੀ ਖ਼ਬਰ »

ਪੰਜਾਬ 'ਚ ਫ਼ਸੇ ਅਮਰੀਕਾ ਵਾਸੀ 96 ਯਾਤਰੀ ਅੰਮਿ੍ਤਸਰ ਤੋਂ ਵਿਸ਼ੇਸ਼ ਉਡਾਣ ਰਾਹੀਂ ਵਾਪਸ ਗਏ

ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ)¸ਵਿਸ਼ਵ ਭਰ 'ਚ ਕੋਰੋਨਾ ਵਾਇਰਸ ਕਰਕੇ ਫ਼ੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ

ਸਰਾਏਾ ਅਮਾਨਤ ਖਾਂ, 7 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਸਰਹੱਦੀ ਪਿੰਡ ਛੀਨਾ ਬਿਧੀ ਚੰਦ 'ਚ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ | ਇਸ ਬਾਰੇ ਜਾਣਕਾਰੀ ਦਿੰਦਿਆਂ ਮਿ੍ਤਕ ਦੀ ਮਾਤਾ ਜਸਬੀਰ ਕੌਰ ਨੇ ਦੱਸਿਆ ਕਿ ਮੇਰਾ ਲੜਕਾ ਅਮਰਜੀਤ ਸਿੰਘ ਪੁੱਤਰ ਸਵ: ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਤਣਾਅ ਮੁਕਤ ਕਰਨ ਲਈ ਹਦਾਇਤਾਂ ਜਾਰੀ

ਰਾਮਪੁਰਾ ਫੂਲ, 7 ਅਪ੍ਰੈਲ (ਨਰਪਿੰਦਰ ਸਿੰਘ ਧਾਲੀਵਾਲ)- ਕੇਂਦਰ ਤੇ ਸੂਬਾ ਸਰਕਾਰ ਵਲੋਂ ਕੀਤੇ ਲਾਕਡਾਊਨ ਨੇ ਹੋਸਟਲਾਂ 'ਚ ਰਹਿ ਕੇ ਪੜ੍ਹਾਈ ਕਰਦੇ ਲੱਖਾਂ ਵਿਦਿਆਰਥੀਆਂ ਨੂੰ ਚਿੰਤਾ ਤੇ ਤਣਾਅ ਦੇ ਆਲਮ 'ਚ ਡੋਬ ਦਿੱਤਾ ਹੈ | ਕਿਉਂ ਜੋ ਕੋਰੋਨਾ ਵਾਇਰਸ ਦੀ ਬਿਮਾਰੀ ਦੇ ...

ਪੂਰੀ ਖ਼ਬਰ »

ਕੋਰੋਨਾ ਨੂੰ ਪਾਰ ਭਜਾਉਣ ਲਈ ਹੱਦ 'ਤੇ ਸਕਰੀਨਿੰਗ ਦਾ ਕਸਾਅ ਵਧਾਇਆ

ਮੰਡੀ ਕਿੱਲਿਆਂਵਾਲੀ, 7 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਮਰੀਜ਼ਾਂ ਨੂੰ ਪੰਜਾਬ 'ਚ ਦਾਖ਼ਲ ਹੋਣੋਂ ਰੋਕਣ ਲਈ ਸੂਬਾਈ ਹੱਦਾਂ ਨੂੰ ਸਖ਼ਤ ਕਰਕੇ ਸਕਰੀਨਿੰਗ ਦਾ ਕਸਾਅ ਵਧਾ ਦਿੱਤਾ ਗਿਆ ਹੈ | ਬਾਹਰੀ ਸੂਬਿਆਂ ਤੋਂ ਈ-ਪਾਸ ਵਾਲੇ ਰਾਹਗੀਰਾਂ ਨੂੰ ਇਨਫਰਾਰੈੱਡ ...

ਪੂਰੀ ਖ਼ਬਰ »

ਸੁਖਬੀਰ ਨੇ ਵੈਂਟੀਲੇਟਰ ਨਾਲ ਲੈਸ ਐਾਬੂਲੈਂਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਲੰਬੀ, 7 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ: ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਲਈ ਵੈਂਟੀਲੇਟਰ ਨਾਲ ਲੈਸ ਐਾਬੂਲੈਂਸ ਨੂੰ ਪਿੰਡ ਬਾਦਲ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਸਰਕਾਰ ਵਲੋਂ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਨੂੰ ਸੇਵਾ ਫ਼ਲ ਦੇਣ ਦੀ ਪੇਸ਼ਕਸ਼

ਸੰਗਰੂਰ, 7 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਨੋਵਲ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਵੱਖ-ਵੱਖ ਹਸਪਤਾਲਾਂ 'ਚ ਰਾਜ ਦੇ ਲੋਕਾਂ ਦੀ ਸੇਵਾ ਕਰਨ ਵਾਸਤੇ ਮਾਹਿਰ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਸਵੈ-ਇਛੁੱਕ ਸੇਵਾ ਕਰਨ ਲਈ ਪੇਸ਼ਕਸ਼ ...

ਪੂਰੀ ਖ਼ਬਰ »

ਫ਼ੀਸ ਮੰਗਣ ਵਾਲੇ 22 ਸਕੂਲਾਂ ਿਖ਼ਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ

ਸੰਗਰੂਰ, 7 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰਫ਼ਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫ਼ੀਸ ਮੰਗਣ ਵਾਲੇ 22 ...

ਪੂਰੀ ਖ਼ਬਰ »

ਬੜੂ ਸਾਹਿਬ ਟਰੱਸਟ ਨੇ ਸਿਕਲੀਗਰ ਸਿੱਖ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਧਰਮਗੜ੍ਹ, 7 ਅਪ੍ਰੈਲ (ਗੁਰਜੀਤ ਸਿੰਘ ਚਹਿਲ)-ਸਮਾਜ ਸੇਵੀ ਖੇਤਰ 'ਚ ਮੋਹਰੀ ਸੰਸਥਾ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਦੀ ਅਗਵਾਈ ਹੇਠ ਹਿਮਾਚਲ ਪ੍ਰਦੇਸ਼ ਦੇ ਨਾਹਨ ਵਿਖੇ ਵਸਦੇ 250 ਦੇ ਕਰੀਬ ਲੋੜਵੰਦ ਸਿੱਖ ਸਿਕਲੀਗਰ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਨਾਜਾਇਜ਼ ਸ਼ਰਾਬ ਦਾ ਧੰਦਾ ਵਧਿਆ-ਚੀਮਾ

 ਸੰਗਰੂਰ, 7 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਵਿਚ ਕਰੋਨਾ ਵਾਇਰਸ ਦੇ ਚੱਲਦਿਆਂ ਹੋਈ ਤਾਲਾਬੰਦੀ ਦੌਰਾਨ ਨਾਜਾਇਜ਼ ਸ਼ਰਾਬ ਵੇਚਣ ਦਾ ...

ਪੂਰੀ ਖ਼ਬਰ »

ਪੰਜਾਬ ਤੋਂ ਦੁੱਧ, ਅੰਡੇ ਤੇ ਮੁਰਗੀਆਂ ਦੀ ਦਿੱਲੀ ਤੇ ਜੰਮੂ-ਕਸ਼ਮੀਰ ਨੂੰ ਸਪਲਾਈ ਸ਼ੁਰੂ-ਬਾਜਵਾ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਕੇ. ਐੱਸ. ਰਾਣਾ)-ਕਰਫ਼ਿਊ ਦੌਰਾਨ ਸੂਬੇ ਦੇ ਪਸ਼ੂ-ਪਾਲਕਾਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਨਾ ਆਉਣ ਦੇਣ ਦੇ ਮੰਤਵ ਨਾਲ ਪੰਜਾਬ ਤੋਂ ਦੁੱਧ, ਅੰਡੇ ਅਤੇ ਮੁਰਗੇ-ਮੁਰਗੀਆਂ ਦੀ ਸਪਲਾਈ ਦਿੱਲੀ ਅਤੇ ਜੰਮੂ-ਕਸ਼ਮੀਰ ਨੂੰ ਸ਼ੁਰੂ ਕਰ ਦਿੱਤੀ ਗਈ ਹੈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਭਾ ਦਾਸ ਦੇ ਜਨਮ ਦਿਵਸ ਮੌਕੇ ਗਜ਼ਟਿਡ ਛੁੱਟੀ ਦਾ ਫ਼ੈਸਲਾ

ਚੰਡੀਗੜ੍ਹ, 7 ਅਪੈ੍ਰਲ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਦੇ ਜਨਮ ਦਿਵਸ 8 ਅਪੈ੍ਰਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ | ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵਲੋਂ ...

ਪੂਰੀ ਖ਼ਬਰ »

ਸਰਕਾਰ ਆੜ੍ਹਤੀਆਂ ਤੇ ਮਜ਼ਦੂਰਾਂ ਦੇ ਕਰਫ਼ਿਊ ਪਾਸ ਪਹਿਲਾਂ ਜਾਰੀ ਕਰੇ-ਚੀਮਾ

ਚੰਡੀਗੜ੍ਹ, 7 ਅਪ੍ਰੈਲ (ਮਾਨ)- ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਖ਼ਰੀਦ ਲਈ ਕਿਸਾਨਾਂ ਦੇ ਕਰਫ਼ਿਊ ਪਾਸ ਬਣਾਉਣ ਤੋਂ ਪਹਿਲਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੇ ਮੈਂਬਰ ਪਿਛਲੇ ਸਾਲ ਵਾਂਗ ਹੀ ਹੱਦ ਕਰਜ਼ਾ ਲੈ ਸਕਣਗੇ-ਰੰਧਾਵਾ

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਕੋਵਿਡ-19 ਮਹਾਂਮਾਰੀ ਦੇ ਸੰਕਟ ਅਤੇ ਕਰਫਿਊ/ਤਾਲਾਬੰਦੀ ਦੀਆਂ ਬੰਦਸ਼ਾਂ 'ਤੇ ਚੱਲਦਿਆਂ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਰਾਹਤ ਦਿੰਦਿਆਂ ਲਈ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕੀਤਾ ...

ਪੂਰੀ ਖ਼ਬਰ »

ਪੀ.ਟੀ.ਯੂ. ਵਲੋਂ ਮੈਡੀਕਲ ਫੇਸ ਸ਼ੀਲਡ ਦਾ ਨਿਰਮਾਣ ਸ਼ੁਰੂ

ਕਪੂਰਥਲਾ, 7 ਅਪ੍ਰੈਲ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਨੇ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦਾ ਇਲਾਜ ਕਰ ਰਹੇ ਡਾਕਟਰਾਂ ਤੇ ਮੈਡੀਕਲ ਸਟਾਫ਼ ਦੀ ਸੁਰੱਖਿਆ ਲਈ ਇੰਡੀਅਨ ਮੈਡੀਕਲ ਰਿਸਰਚ ਐਸੋਸੀਏਸ਼ਨ ਦੀ ਮੰਗ 'ਤੇ ਮੈਡੀਕਲ ਫੇਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਸਥਾਪਿਤ ਕੀਤਾ ਪਹਿਲਾ ਸੈਨੀਟਾਈਜ਼ਰ ਗੇਟ

ਅੰਮਿ੍ਤਸਰ, 25 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ 'ਚ ਪਾਕਿਸਤਾਨ ਦਾ ਆਪਣੇ ਆਪ 'ਚ ਪਹਿਲਾ ਸੈਨੇਟਾਈਜ਼ਰ ਗੇਟ ਸਥਾਪਤ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਰਾਜਾ ਮਨਸੂਰ ਅਹਿਮਦ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਸਥਾਪਤ ...

ਪੂਰੀ ਖ਼ਬਰ »

ਰਾਸ਼ਨ ਦੀ ਘਾਟ ਕਾਰਨ ਪਤੀ ਨਾਲ ਝਗੜੇ ਉਪਰੰਤ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਜਸਬੀਰ ਸਿੰਘ ਜੱਸੀ)-ਕੋਵਿਡ-19 ਕਾਰਨ ਸੂਬੇ ਅੰਦਰ ਚੱਲ ਰਹੇ ਕਰਫ਼ਿਊ ਦੌਰਾਨ ਇਕ ਕੰਪਨੀ ਦੇ ਕਰਮਚਾਰੀ ਦੀ ਪਤਨੀ ਵਲੋਂ ਘਰ 'ਚ ਰਾਸ਼ਨ ਦੀ ਕਮੀ ਹੋਣ ਕਾਰਨ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ | ਮਿ੍ਤਕਾ ਦੀ ਪਛਾਣ ਅੰਜੂ ਕੁਮਾਰੀ ...

ਪੂਰੀ ਖ਼ਬਰ »

ਅੰਮਿ੍ਤਸਰ ਜੇਲ੍ਹ 'ਚ ਬੰਦ ਖਾੜਕੂ ਸਿੰਘਾਂ ਵਲੋਂ ਭੁੱਖ ਹੜਤਾਲ

ਅੰਮਿ੍ਤਸਰ, 7 ਅਪ੍ਰੈਲ (ਰੇਸ਼ਮ ਸਿੰਘ)-ਅੰਮਿ੍ਤਸਰ ਜ਼ੇਲ੍ਹ 'ਚ ਬੰਦ ਖਾੜਕੂ ਸਿੰਘਾਂ ਵਲੋਂ ਜੇਲ੍ਹ 'ਚ ਬੰਦ ਹੋਰ ਹਵਾਲਾਤੀਆਂ 'ਤੇ ਦੁਰਵਿਹਾਰ ਕਰਨ ਦੇ ਦੋਸ਼ ਲਾਏ ਗਏ ਹਨ, ਜਿਸ ਦੀ ਸ਼ਿਕਾਇਤ ਜ਼ੇਲ੍ਹ ਪ੍ਰਸਾਸ਼ਨ ਨੂੰ ਕੀਤੀ ਗਈ ਹੈ ਪਰ ਇਸ ਸਬੰਧੀ ਉਚਿੱਤ ਕਾਰਵਾਈ ਨਾ ਹੋਣ ...

ਪੂਰੀ ਖ਼ਬਰ »

ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ

ਸਰਾਏਾ ਅਮਾਨਤ ਖਾਂ, 7 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਸਰਹੱਦੀ ਪਿੰਡ ਛੀਨਾ ਬਿਧੀ ਚੰਦ 'ਚ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ | ਇਸ ਬਾਰੇ ਜਾਣਕਾਰੀ ਦਿੰਦਿਆਂ ਮਿ੍ਤਕ ਦੀ ਮਾਤਾ ਜਸਬੀਰ ਕੌਰ ਨੇ ਦੱਸਿਆ ਕਿ ਮੇਰਾ ਲੜਕਾ ਅਮਰਜੀਤ ਸਿੰਘ ਪੁੱਤਰ ਸਵ: ...

ਪੂਰੀ ਖ਼ਬਰ »

ਕਣਕ ਦੀ ਵਾਢੀ ਤੇ ਖ਼ਰੀਦ ਲਈ ਤਾਲਮੇਲ ਵਾਸਤੇ ਮੰਡੀ ਬੋਰਡ ਦਾ ਕੰਟਰੋਲ ਰੂਮ ਸਥਾਪਿਤ

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਬੇਮਿਸਾਲ ਸੁਰੱਖਿਆ ਪ੍ਰਬੰਧਾਂ ਅਤੇ ਇਹਤਿਆਦੀ ਉਪਾਵਾਂ ਦੀ ਛਤਰੀ ਹੇਠ 15 ਅਪ੍ਰੈਲ ਨੂੰ ਸ਼ੁਰੂ ਹੋ ਰਹੀ ਕਣਕ ਦੀ ਵਾਢੀ ਤੇ ਇਸ ਦੇ ਮੰਡੀਕਰਨ ਲਈ ਤਾਲਮੇਲ ਬਣਾਉਣ ਅਤੇ ਹੋਰ ਲੋੜੀਂਦੀ ਸਹਾਇਤਾ ਵਾਸਤੇ ਮੰਡੀ ...

ਪੂਰੀ ਖ਼ਬਰ »

ਸ਼ਾਮਲਾਤ ਜ਼ਮੀਨਾਂ ਦੀ ਖੁੱਲ੍ਹੀ ਬੋਲੀ ਲਈ ਪ੍ਰੋਗਰਾਮ ਉਲੀਕੇ ਪੰਚਾਇਤ ਵਿਭਾਗ-ਬਾਜਵਾ

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਹੋਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਿਦਾਇਤਾਂ ਜਾਰੀ ਕੀਤੀਆਂ ਕਿ ਉਹ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਦੀਆਂ ਹਰ ...

ਪੂਰੀ ਖ਼ਬਰ »

ਗੁੱਜਰਾਂ ਤੋਂ ਦੁੱਧ ਨਾ ਲੈਣ ਦੀਆਂ ਅਫ਼ਵਾਹਾਂ ਨੇ ਭਾਈਚਾਰੇ ਦਾ ਲੱਕ ਤੋੜਿਆ

ਗੁਰਦਾਸਪੁਰ, 7 ਅਪ੍ਰੈਲ (ਆਰਿਫ਼)- ਪਿਛਲੇ ਦਿਨੀਂ ਸੋਸ਼ਲ ਮੀਡੀਆ 'ਤੇ ਗੁੱਜਰ ਭਾਈਚਾਰੇ ਕੋਲੋਂ ਦੁੱਧ ਨਾ ਲੈਣ ਦੀਆਂ ਅਫ਼ਵਾਹਾਂ ਨੇ ਇਸ ਭਾਈਚਾਰੇ ਦੀ ਆਰਥਿਕ ਸਥਿਤੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਗੁਰਦਾਸਪੁਰ ਜ਼ਿਲ੍ਹੇ ਅੰਦਰ ਵੱਡੀ ਗਿਣਤੀ ਵਿਚ ਗੁੱਜਰ ਭਾਈਚਾਰੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX