ਤਾਜਾ ਖ਼ਬਰਾਂ


ਹਲਕਾ ਸ਼ੁਤਰਾਣਾ(ਪਟਿਆਲਾ) 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  2 minutes ago
ਸ਼ੁਤਰਾਣਾ, 7 ਜੂਨ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਇਕ ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ...
ਦਿੱਲੀ ਸਰਕਾਰ ਦੇ ਹਸਪਤਾਲਾਂ 'ਚ ਦਿੱਲੀ ਵਾਸੀਆਂ ਦਾ ਹੀ ਹੋਵੇਗਾ ਇਲਾਜ : ਕੇਜਰੀਵਾਲ
. . .  11 minutes ago
ਨਵੀਂ ਦਿੱਲੀ, 7 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ...
ਕੱਲ੍ਹ ਤੋਂ ਦਿੱਲੀ 'ਚ ਖੁੱਲ੍ਹਣਗੇ ਮਾਲ, ਰੈਸਟੋਰੈਂਟ ਅਤੇ ਸਾਰੇ ਧਾਰਮਿਕ ਸਥਾਨ : ਕੇਜਰੀਵਾਲ
. . .  44 minutes ago
ਨਵੀਂ ਦਿੱਲੀ, 7 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਕੱਲ੍ਹ ਤੋਂ ਮਾਲ, ਰੈਸਟੋਰੈਂਟ...
ਜ਼ਿਲ੍ਹਾ ਪਠਾਨਕੋਟ 'ਚ 136 ਵਿਅਕਤੀਆਂ ਦੇ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  52 minutes ago
ਪਠਾਨਕੋਟ, 7 ਜੂਨ (ਸੰਧੂ) - ਕੋਰੋਨਾ ਦੇ ਵੱਧ ਰਹੇ ਖ਼ਤਰੇ ਨੂੰ ਦੇਖਦੇ ਹੋਏ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਵੱਖ-ਵੱਖ ਖੇਤਰਾਂ ...
ਕੇਜਰੀਵਾਲ ਸਰਕਾਰ ਵੱਲੋਂ ਕੱਲ੍ਹ ਤੋ ਦਿੱਲੀ ਸਰਹੱਦ ਖੋਲ੍ਹਣ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 7 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਤੋਂ ਦਿੱਲੀ ਬਾਰਡਰ ਖੋਲ੍ਹਣ ਦਾ ਐਲਾਨ ...
ਮੋਗਾ ਵਿਖੇ 'ਆਪ' ਨੂੰ ਝਟਕਾ, ਯੂਥ ਆਗੂ ਸੈਂਕੜੇ ਵਰਕਰਾਂ ਸਮੇਤ ਅਕਾਲੀ ਦਲ 'ਚ ਸ਼ਾਮਲ
. . .  about 1 hour ago
ਮੋਗਾ, 7 ਜੂਨ (ਗੁਰਤੇਜ ਬੱਬੀ)- ਜ਼ਿਲ੍ਹਾ ਮੋਗਾ 'ਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦ ਆਮ ਆਦਮੀ ਪਾਰਟੀ...
ਆਦਮਪੁਰ-ਦਿੱਲੀ ਸਪਾਈਸ ਜੈੱਟ ਦੀ ਉਡਾਣ 30 ਜੂਨ ਤੱਕ ਰੱਦ
. . .  about 1 hour ago
(ਰਮਨ ਦਵੇਸਰ)- ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਸਾਰੀਆਂ ਉਡਾਣਾਂ ਰੱਦ ਹੋ ਗਈਆਂ ...
ਐੱਸ.ਡੀ.ਐੱਸ.ਐਮ ਜੱਜ ਸਮੇਤ ਸਮੂਹ ਸਟਾਫ਼ ਦੇ ਪੁਲਿਸ ਕਰਮੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 1 hour ago
ਭੁੱਲਥ(ਕਪੂਰਥਲਾ), 7 ਜੂਨ (ਸੁਖਜਿੰਦਰ ਸਿੰਘ ਮੁਲਤਾਨੀ)- ਬੀਤੇ ਦਿਨ ਇਕ ਥਾਣੇਦਾਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਸਮੁੱਚੇ...
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਰਚੂਅਲ ਰੈਲੀ ਦਾ ਆਰ.ਜੇ.ਡੀ ਨੇ ਕੀਤਾ ਵਿਰੋਧ
. . .  about 1 hour ago
ਪਟਨਾ, 7 ਜੂਨ- ਬਿਹਾਰ ਦੀ ਰਾਜਧਾਨੀ ਪਟਨਾ 'ਚ ਆਰ.ਜੇ.ਡੀ ਨੇਤਾ ਤੇਜੱਸਵੀ ਯਾਦਵ, ਰਾਬੜੀ ਦੇਵੀ ਅਤੇ ਤੇਜ ਪ੍ਰਤਾਪ ਯਾਦਵ ...
ਲੇਹ 'ਚ ਫਸੇ 115 ਮਜ਼ਦੂਰਾਂ ਨੂੰ ਏਅਰਲਿਫਟ ਕਰਨ ਦੀ ਕੀਤੀ ਜਾ ਰਹੀ ਹੈ ਤਿਆਰੀ
. . .  about 2 hours ago
ਰਾਂਚੀ, 7 ਜੂਨ- ਝਾਰ ਖੰਡ ਦੇ ਸੀ.ਐਮ.ਓ ਦਫ਼ਤਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਝਾਰਖੰਡ ਸਰਕਾਰ ਅੱਜ ਤੋਂ ਲੇਹ ਤੋਂ ਦੂਸਰਾ...
ਪ੍ਰਤਾਪ ਬਾਜ਼ਾਰ ਛੇਹਰਟਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ ਨੂੰ ਲੁੱਟਿਆ
. . .  about 2 hours ago
ਛੇਹਰਟਾ, 7 ਜੂਨ (ਸੁਰਿੰਦਰ ਸਿੰਘ ਵਿਰਦੀ)- ਥਾਣਾ ਛੇਹਰਟਾ ਦੇ ਅਧੀਨ ਆਉਂਦੇ ਪ੍ਰਤਾਪ ਬਾਜ਼ਾਰ ਵਿਖੇ ਸਥਿਤ ਪੰਜਾਬ ਨੈਸ਼ਨਲ...
ਦੁਵੱਲੇ ਸੰਬੰਧਾਂ ਦੇ ਸਰਵਪੱਖੀ ਵਿਕਾਸ ਲਈ ਭਾਰਤ-ਚੀਨ ਸਰਹੱਦੀ ਖੇਤਰਾਂ 'ਚ ਸ਼ਾਂਤੀ ਜ਼ਰੂਰੀ
. . .  about 2 hours ago
ਨਵੀਂ ਦਿੱਲੀ, 7 ਜੂਨ - ਭਾਰਤੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਦੋਵੇਂ ਪੱਖ ਸਰਹੱਦੀ ਖੇਤਰਾਂ ..
ਫ਼ਰੀਦਕੋਟ 'ਚ ਕੋਰੋਨਾ ਦੇ ਤਿੰਨ ਹੋਰ ਮਾਮਲੇ ਆਏ ਸਾਹਮਣੇ
. . .  1 minute ago
ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ 'ਚ ਕੋਰੋਨਾ ਦੇ ਤਿੰਨ ਹੋਰ ਮਰੀਜ਼...
ਇਕਾਂਤਵਾਸ ਕੇਂਦਰ 'ਚ ਠਹਿਰਾਈ ਵਿਦੇਸ਼ੋਂ ਪਰਤੀ ਔਰਤ ਦੀ 50 ਹਜ਼ਾਰ ਰੁਪਏ ਦੀ ਚੋਰੀ
. . .  about 3 hours ago
ਬਟਾਲਾ, 7 ਜੂਨ( ਕਾਹਲੋਂ)- ਸਥਾਨਕ ਬੱਸ ਸਟੈਂਡ ਨਜ਼ਦੀਕ ਬਣਾਏ ਰੈਣ ਬਸੇਰੇ ਇਕਾਂਤਵਾਸ ਕੇਂਦਰ 'ਚ ਦੋਹਾ ਕਤਰ ਤੋਂ ਆਈ ਔਰਤ ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 9971 ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 7 ਜੂਨ- ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ...
ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ 'ਚ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  about 3 hours ago
ਬਠਿੰਡਾ, 7 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ ਨਾਲ ਸਬੰਧਿਤ ਇੱਕ ਵਿਅਕਤੀ ਦੀ ਕੋਰੋਨਾ...
ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਾਮਲਿਆਂ ਦੀ ਹੋਈ ਪੁਸ਼ਟੀ
. . .  about 3 hours ago
ਚੰਡੀਗੜ੍ਹ, 7 ਜੂਨ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਾਮਲਿਆਂ ਦੀ ਪੁਸ਼ਟੀ ਹੋਈ ...
ਸ਼ੋਪੀਆ 'ਚ ਸੁੱਰਖਿਆ ਬਲਾ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ
. . .  about 4 hours ago
ਸ੍ਰੀਨਗਰ, 7 ਜੂਨ- ਜੰਮੂ-ਕਸ਼ਮੀਰ 'ਚ ਸ਼ੋਪੀਆ ਜ਼ਿਲ੍ਹੇ ਦੇ ਰੇਬੇਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ..
ਕੋਰੋਨਾ ਨੇ ਦਿੱਲੀ ਪੁਲਿਸ ਦੇ ਇਕ ਹੋਰ ਮੁਲਾਜ਼ਮ ਦੀ ਲਈ ਜਾਨ
. . .  about 5 hours ago
ਨਵੀਂ ਦਿੱਲੀ, 7 ਜੂਨ- ਦਿੱਲੀ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ...
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕਰਨਗੇ ਵਰਚੂਅਲ ਰੈਲੀ
. . .  about 5 hours ago
ਪਟਨਾ, 7 ਜੂਨ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬਿਹਾਰ ਵਿਧਾਨ ਸਭਾ ਦੇ ਲਈ ਵਰਚੂਅਲ ਰੈਲੀ ਕਰਨਗੇ। ਜਾਣਕਾਰੀ ਦੇ ਅਨੁਸਾਰ...
ਅੱਜ ਦਾ ਵਿਚਾਰ
. . .  about 5 hours ago
ਖੰਨਾ ਵਿਚ 27 ਸਾਲਾਂ ਦੀ ਇੱਕ ਹੋਰ ਔਰਤ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਇਆ ਸਾਹਮਣੇ
. . .  1 day ago
ਲੁਧਿਆਣਾ ਵਿੱਚ 4 ਗਰਭਵਤੀ ਔਰਤਾਂ ਸਮੇਤ ਇੱਕੋ ਦਿਨ ਵਿੱਚ ਕੋਰੋਨਾ ਨਾਲ ਸਬੰਧਿਤ 16 ਮਾਮਲੇ ਸਾਹਮਣੇ ਆਏ
. . .  1 day ago
ਲੁਧਿਆਣਾ, 6 ਜੂਨ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਅੱਜ ਤੀਜੇ ਦਿਨ ਵੀ ਕਹਿਰ ਜਾਰੀ ਰਿਹਾ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਡਾਕਟਰੀ ਜਾਂਚ ਦੌਰਾਨ ਅੱਜ 37 ਸਾਲਾ ਔਰਤ ਵਾਸੀ ਦੋਰਾਹਾ 65 ਸਾਲਾ ਔਰਤ ਵਾਸੀ ਹਬੀਬ ਗੰਜ 29 ਸਾਲਾ ਵਾਸੀ ਪਿੰਡ ਜੱਸੋਵਾਲ 27 ਸਾਲਾ ਔਰਤ...
ਬਸੀ ਪਠਾਣਾਂ ਵਿੱਚ ਇੱਕ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਜੇਠ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਅੰਮ੍ਰਿਤਸਰ + ਤਰਨ-ਤਾਰਨ

ਕੱਪੜੇ ਦੀ ਫੈਕਟਰੀ ਨੂੰ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਸਾਮਾਨ ਸੜਿਆ

ਵੇਰਕਾ, 22 ਮਈ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਸਦਰ ਖੇਤਰ ਅਧੀਨ ਆਉਂਦੇ ਵੇਰਕਾ ਬਾਈਪਾਸ ਨਜ਼ਦੀਕ ਬਟਾਲਾ ਰੋਡ 'ਤੇ ਬੀਤੀ ਸ਼ਾਮ ਇਕ ਕੱਪੜੇ ਦੀ ਫੈਕਟਰੀ ਅੰਦਰ ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਅੱਗ ਦੀ ਲਪੇਟ 'ਚ ਆਉਣ ਨਾਲ ਤਿਆਰ ਤੇ ਕੱਚੇ ਮਾਲ ਸਮੇਤ ਸਮੁੱਚੀ ਮਸ਼ੀਨਰੀ ਸੜਕੇ ਸੁਆਹ ਹੋਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ | ਰਾਧਾ ਕ੍ਰਿਸ਼ਨ ਨੈੱਟ ਫੈਕਟਰੀ ਦੇ ਮਾਲਕ ਅਨਿਲ ਵਿੱਜ ਪੁੱਤਰ ਓਮ ਪ੍ਰਕਾਸ਼ ਵਿੱਜ ਵਾਸੀ ਅੰਮਿ੍ਤਸਰ ਨੇ ਦੱਸਿਆ ਕਿ ਲਾਕਡਾਊੁਨ ਕਾਰਨ ਫੈਕਟਰੀ 'ਚ ਦਿਨ ਵੇਲੇ ਚੱਲ ਰਹੇ ਕੰਮ ਤੋਂ ਬਾਅਦ ਸ਼ਾਮ 5 ਵਜੇਂ ਅੰਦਰ ਕੰਮ ਕਰ ਰਹੇ ਕੁਝ ਮਜ਼ਦੂਰ ਛੁੱਟੀ ਹੋਣ ਤੋਂ ਬਾਅਦ ਫੈਕਟਰੀ ਨੂੰ ਬੰਦ ਕਰਕੇ ਘਰ ਚਲੇ ਗਏ ਅਤੇ ਸ਼ਾਮ 9 ਵਜੇ ਦੇ ਕਰੀਬ ਅਚਾਨਕ ਬਿਜਲੀ ਦੇ ਸ਼ਾਟ ਸਰਕਟ ਨਾਲ ਪੈਦਾ ਹੋਈ ਚੰਗਿਆੜੀ ਨਾਲ ਅੱਗ ਲੱਗ ਗਈ, ਜਿਸਦਾ ਧੰੂਆਂ ਨਿਕਲਦਾ ਵੇਖ ਆਸ ਪਾਸ ਦੇ ਲੋਕਾਂ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੇ ਜਾਣ ਉਪਰੰਤ ਅੱਗ ਬੁਝਾਊੂ ਅਮਲੇ ਨੂੰ ਸੂਚਿਤ ਕੀਤਾ | ਫੈਕਟਰੀ ਅੰਦਰ ਨਾਈਲਨ ਅਤੇ ਕਾਟਨ ਦਾ ਤਿਆਰ ਕੀਤਾ ਕੱਪੜਾ ਕੱਚਾ ਮਾਲ ਹੋਣ ਕਾਰਨ ਚੱਲ ਰਹੀ ਕੁਦਰਤੀ ਹਵਾ ਨਾਲ ਅੱਗ ਨੇ ਵੱਡੇ ਪੱਧਰ 'ਤੇ ਭਿਆਨਕ ਰੂਪ ਅਖਤਿਆਰ ਕਰ ਲਿਆ ਜਿਸ ਨਾਲ ਦੋ ਮੰਜਿਲਾਂ ਇਹ ਫੈਕਟਰੀ ਪੂਰੀ ਤਰ੍ਹਾਂ ਅੱਗ ਦੀ ਲਪੇਟ 'ਚ ਆ ਗਈ | ਅੱਗ 'ਤੇ ਕਾਬੂ ਪਾਉਣ ਲਈ ਲਗਭਗ ਅੰਮਿ੍ਤਸਰ ਤੋਂ ਫਾਈਰ ਬਿ੍ਗੇਡ, ਸੇਵਾ ਸਮਿਤੀ ਆਦਿ ਤੋਂ 25 ਦੇ ਕਰੀਬ ਫਾਈਰ ਬਿ੍ਗੇਡ ਦੀਆਂ ਗੱਡੀਆਂ ਨਾਲ ਆਏ ਅੱਗ ਬੂਝਾਊ ਅਮਲੇ ਨੇ ਅੱਗ 'ਤੇ ਕਾਬੂ ਪਾਊਣ ਲਈ ਬੇਹੱਦ ਜੱਦੋ ਜ਼ਹਿਦ ਕੀਤੀ ਅਤੇ ਫੈਕਟਰੀ ਦੀਆਂ ਕੰਧਾਂ ਨੂੰ ਵੀ ਤੋੜਕੇ ਅੱਗ ਬੁਝਾਊਣ ਦੇ ਯਤਨ ਕੀਤੇ ਗਏ ਪਰ ਅੱਜ ਸਵੇਰੇ 6 ਵਜੇ ਤੱਕ ਅੱਗ ਵਾਰ ਵਾਰ ਬੁਝਣ ਤੋਂ ਬਾਅਦ ਮੁੜ ਲੱਗਦੀ ਰਹੀ, ਜਿਸ ਤੋਂ ਬਾਅਦ ਅੱਗ ਪੂਰੀ ਤਰ੍ਹਾਂ ਸ਼ਾਂਤ ਹੋ ਗਈ | ਅੱਗ ਦੀ ਲਪੇਟ 'ਚ ਆਉਣ ਨਾਲ ਫੈਕਟਰੀ ਅੰਦਰ ਪਿਆ ਤਿਆਰ ਤੇ ਕੱਚਾ ਮਾਲ, ਸਮੁੱਚੀ ਮਸ਼ੀਨਰੀ, ਬਿਜਲੀ ਨਾਲ ਚੱਲਣ ਵਾਲੇ ਸਾਰੇ ਹੀ ਉਪਕਰਨ, ਫੈਕਟਰੀ ਦਾ ਰਿਕਾਰਡ ਸੜਕੇ ਸੁਆਹ ਹੋ ਗਿਆ ਤੇ ਫੈਕਟਰੀ ਦੀ ਪੂਰੀ ਇਮਾਰਤ ਅੱਗ ਦੇ ਸੇਕ ਨਾਲ ਨੁਕਸਾਨੀ ਗਈ | ਅੱਗ ਦੇ ਇਸ ਕਹਿਰ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 22 ਮਈ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2019 'ਚ ਲਈਆਂ ਗਈਆ ਐਮ. ਐਸ. ਸੀ. ਗਣਿਤ ਸਮੈਸਟਰ ਤੀਜਾ, ਐਮ. ਐਸ. ਸੀ. (ਆਈ. ਟੀ.) ਸਮੈਸਟਰ ਪਹਿਲਾ, ਐਮ. ਐਸ. ਸੀ. ਸੂਚਨਾ ਤਕਨਾਲੋਜੀ ਸਮੈਸਟਰ ਤੀਜਾ ਅਤੇ ਐਮ. ਏ. ਅੰਗਰੇਜ਼ੀ ਸਮੈਸਟਰ ਤੀਸਰਾ, ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਕੇਂਦਰ ਸਰਕਾਰ ਵਲੋਂ ਭੇਜਿਆ ਰਾਸ਼ਨ ਜਨਤਾ ਤੱਕ ਨਾ ਪਹੁੰਚਾਉਣ ਦੇ ਰੋਸ ਵਜੋਂ ਵਰਕਰਾਂ ਵਲੋਂ ਰੋਸ ਮੁਜ਼ਾਹਰਾ

ਅਜਨਾਲਾ, 22 ਮਈ (ਸੁੱਖ ਮਾਹਲ)- ਲਾਕਡਾਊਨ ਦੌਰਾਨ ਲੋੜ•ਵੰਦਾਂ ਨੂੰ ਰਾਸ਼ਨ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਕੇਂਦਰੀ ਖੁਰਾਕ ਮੰਤਰਾਲੇ ਵਲੋਂ ਪੰਜਾਬ ਨੂੰ ਭੇਜੇ ਗਏ ਫੰਡ ਨੂੰ ਸੂਬਾ ਸਰਕਾਰ ਵਲੋਂ ਲੋਕਾਂ ਤੱਕ ਨਾ ਪਹੁੰਚਾਉਣ ਦੇ ਰੋਸ ਵਜੋਂ ਅੱਜ ਹਲਕਾ ਅਜਨਾਲਾ ਦੇ ...

ਪੂਰੀ ਖ਼ਬਰ »

ਕੈਫੇ ਖੋਲ੍ਹਣ ਤੇ ਇਕੱਠ ਕਰਨ 'ਤੇ ਦੋ ਵਿਰੁਧ ਕੇਸ ਦਰਜ

ਜੰਡਿਆਲਾ ਗੁਰੂ, 22 ਮਈ (ਪ੍ਰਮਿੰਦਰ ਸਿੰਘ ਜੋਸਨ)- ਜੀ. ਟੀ. ਰੋਡ ਮਿਹਰਬਾਨਪੁਰਾ 'ਤੇ ਲਾਕ ਡਾਊਨ ਦੌਰਾਨ ਕੈਫੇ ਖੋਲ੍ਹ ਕੇ ਇਕੱਠ ਕਰਨ ਦੇ ਕਥਿਤ ਦੋਸ਼ਾਂ ਤਹਿਤ ਦੋ ਵਿਅਕਤੀਆਂ ਵਿਰੁਧ ਥਾਣਾ ਜੰਡਿਆਲਾ ਗੁਰੂ ਵਿਖੇ ਕੇਸ ਦਰਜ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ | ਜੰਡਿਆਲਾ ...

ਪੂਰੀ ਖ਼ਬਰ »

ਸਰਕਲ ਪ੍ਰਧਾਨਾਂ ਨੇ ਆਪਣੇ ਪਿੰਡਾਂ ਤੋਂ ਕਣਕ ਇਕੱਠੀ ਕਰਨ 'ਚ ਪਾਇਆ ਅਹਿਮ ਯੋਗਦਾਨ

ਓਠੀਆਂ, 22 ਮਈ (ਗੁਰਵਿੰਦਰ ਸਿੰਘ ਛੀਨਾ)- ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਦੇ ਲੰਗਰਾਂ ਲਈ ਜਥੇਦਾਰ ਵੀਰ ਸਿੰਘ ਲੋਪੋਕੇ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਦੇ ਨਿਸ਼ਾ ਨਿਰਦੇਸ਼ 'ਤੇ ਹਲਕਾ ਰਾਜਾਸਾਂਸੀ ਦੇ ਕਸਬਾ ਓਠੀਆਂ ਦੇ ਸਰਕਲ ...

ਪੂਰੀ ਖ਼ਬਰ »

ਭਾਰਤ-ਪਾਕਿਸਤਾਨ ਸਰਹੱਦ ਸਥਿਤ ਦਾਉਕੇ ਨੇੜਿਓਾ ਢਾਈ ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਅਟਾਰੀ, 22 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਪਾਕਿਸਤਾਨ ਸਰਹੱਦ ਸਥਿਤ ਬਾਹਰੀ ਸਰਹੱਦੀ ਚੌਕੀ ਦਾਉਕੇ ਨੇੜਿਓਾ ਬੀ. ਐੱਸ. ਐੱਫ. ਨੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਦੀ ਕੌਮਾਂਤਰੀ ਕੀਮਤ ਢਾਈ ਕਰੋੜ ਰੁਪਏ ਦੱਸੀ ਜਾਂਦੀ ਹੈ | ਇਸ ਸਬੰਧੀ ਥਾਣਾ ਘਰਿੰਡਾ ਵਿਖੇ ...

ਪੂਰੀ ਖ਼ਬਰ »

ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਈ ਪਲਾਸਟਿਕ ਸਰਜਰੀ ਨਾਲ ਪੈਰ ਦੀਆਂ ਉਂਗਲਾਂ ਕੱਟੇ ਜਾਣ ਤੋਂ ਬਚੀਆਂ

ਅੰਮਿ੍ਤਸਰ , 22 ਮਈ (ਰੇਸ਼ਮ ਸਿੰਘ)- ਪੁਲਿਸ ਵਿਭਾਗ 'ਚ ਕੰਮ ਕਰਦੀ ਇਕ ਸਬ ਇੰਪੈਕਟਰ ਦੇ ਖ਼ਰਾਬ ਹੋਏ ਪੈਰ ਦੀਆਂ ਉਂਗਲਾਂ ਕੱਟੇ ਜਾਣ ਤੋਂ ਇਥੇ ਸ੍ਰੀਮਤੀ ਪਾਰਵਤੀ ਦੇਵੀ ਹਸਪਤਾਲ ਰਣਜੀਤ ਐਵੀਨਿਊ ਤੋਂ ਕਰਵਾਈ ਪਲਾਸਟਿਕ ਸਰਜਰੀ ਕਾਰਨ ਬੱਚ ਗਈਆਂ ਤੇ ਖ਼ਰਾਬ ਹੋਇਆ ਪੈਰ ਵੀ ...

ਪੂਰੀ ਖ਼ਬਰ »

ਪ੍ਰਵਾਸੀ ਕਾਮਿਆਂ ਨੂੰ ਲੈ ਕੇ ਗੱਡੀ ਬਿਹਾਰ ਲਈ ਰਵਾਨਾ

ਅੰਮਿ੍ਤਸਰ, 22 ਮਈ (ਹਰਜਿੰਦਰ ਸਿੰਘ ਸ਼ੈਲੀ)- ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਅੰਮਿ੍ਤਸਰ ਤੋਂ ਰੇਲ ਗੱਡੀ ਰਾਹੀਂ ਲੱਗਭੱਗ 1600 ਪ੍ਰਵਾਸੀ ਕਾਮੇ ਬਿਹਾਰ ਦੇ ਗਯਾ ਲਈ ਰਵਾਨਾ ਹੋਏ | ਰਵਾਨਾ ਹੋਣ ਸਮੇਂ ਪ੍ਰਵਾਸੀਆਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ | ਡਿਪਟੀ ...

ਪੂਰੀ ਖ਼ਬਰ »

ਚੇਅਰਮੈਨ ਦਿਨੇਸ਼ ਬੱਸੀ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਅੰਮਿ੍ਤਸਰ, 22 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਵਲੋਂ ਅੱਜ ਭੰਡਾਰੀ ਪੁਲ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ਉਨ੍ਹਾਂ ਨਾਲ ਟਰੱਸਟ ਦੇ ਅਧਿਕਾਰੀ ਵੀ ਮੌਜੂਦ ਸਨ | ਬੱਸੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਚੌਕੀ ਖੰਡਵਾਲਾ ਤੇ ਐਕਸਾਈਜ਼ ਟੀਮ ਵਲੋਂ ਕੀਤੇ ਨਸ਼ਾ ਤਸਕਰ ਕਾਬੂ

ਛੇਹਰਟਾ, 22 ਮਈ (ਸੁਰਿੰਦਰ ਸਿੰਘ ਵਿਰਦੀ) - ਥਾਣਾ ਮੁਖੀ ਛੇਹਰਟਾ ਇੰਸਪੈਕਟਰ ਰਾਜਵਿੰਦਰ ਕੌਰ ਦੀ ਅਗਵਾਈ 'ਚ ਪੁਲਿਸ ਚੌਕੀ ਖੰਡਵਾਲਾ ਦੇ ਇੰਚਾਰਜ ਰੂਪ ਲਾਲ ਅਤੇ ਉਨ੍ਹਾਂ ਨਾਲ ਏ. ਐਸ. ਆਈ. ਤੇਜਬੀਰ ਸਿੰਘ, ਏ. ਐਸ. ਆਈ. ਪ੍ਰਸ਼ੋਤਮ ਲਾਲ, ਐਚ. ਸੀ. ਗੁਰਿੰਦਰ ਸਿੰਘ ਤੇ ਐਕਸਾਇਜ਼ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਏਅਰਪੋਰਟ ਅਥਾਰਟੀ ਤੇ ਸੀ.ਆਈ.ਐਸ.ਐਫ. ਨੂੰ ਦਿੱਤੀ ਵੱਡੀ ਮਾਤਰਾ 'ਚ ਰਾਹਤ ਸਮੱਗਰੀ

ਰਾਜਾਸਾਂਸੀ, 22 ਮਈ (ਹੇਰ, ਖੀਵਾ)- ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਆਪਣੇ ਵਿਲੱਖਣ ਤੇ ਵੱਡੇ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਇਕ ਨਿਵੇਕਲੀ ਪਛਾਣ ਬਣਾ ਚੁੱਕੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਉੱਘੇ ਸਮਾਜ ਸੇਵਕ ਡਾ: ਐੱਸ.ਪੀ. ਸਿੰਘ ਓਬਰਾਏ ਦੀ ...

ਪੂਰੀ ਖ਼ਬਰ »

ਅਧਿਆਪਕਾਂ ਦੀ ਡਿਊਟੀ ਸ਼ਰਾਬ ਫੈਕਟਰੀਆਂ 'ਚ ਲਗਾਉਣ 'ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਤਿੱਖਾ ਪ੍ਰਤੀਕਰਮ

ਅੰਮਿ੍ਤਸਰ, 22 ਮਈ (ਸਟਾਫ ਰਿਪੋਰਟਰ)- ਗੁਰਦਾਸਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਅਧਿਆਪਕਾਂ ਦੀ ਡਿਊਟੀ ਸ਼ਰਾਬ ਦੀਆਂ ਫੈਕਟਰੀਆਂ ਵਿਚ ਲਗਾਉਣ ਦੇ ਦਿੱਤੇ ਆਦੇਸ਼ਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ...

ਪੂਰੀ ਖ਼ਬਰ »

ਤਾਲਾਬੰਦੀ ਤੋਂ ਬਾਅਦ ਅੰਮਿ੍ਤਸਰ ਦੇ ਰੇਲਵੇ ਸਟੇਸ਼ਨ ਦੇ ਟਿਕਟ ਰਿਜ਼ਰਵੇਸ਼ਨ ਕੇਂਦਰ 'ਚ ਕੰਮਕਾਜ ਹੋਇਆ ਸ਼ੁਰੂ

ਅੰਮਿ੍ਤਸਰ, 22 ਮਈ (ਹਰਜਿੰਦਰ ਸੰਘ ਸ਼ੈਲੀ)- ਰੇਲਵੇ ਵਿਭਾਗ ਵਲੋਂ ਰੇਲਗੱਡੀਆਂ ਸ਼ੁਰੂ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਗੋਲਬਾਗ ਵਾਲੇ ਪਾਸੇ ਸਥਿਤ ਟਿਕਟ ਰਿਜ਼ਰਵੇਸ਼ਨ ਕੇਂਦਰ 'ਚ ਟਿਕਟਾਂ ਦੀ ਰਿਜ਼ਰਵੇਸ਼ਨ ਸ਼ੁਰੂ ਹੋ ਗਈ | ਰੇਲਵੇ ...

ਪੂਰੀ ਖ਼ਬਰ »

ਠੱਗੀ ਦੀਆਂ ਸ਼ਿਕਾਰ ਔਰਤਾਂ ਵਲੋਂ ਗ੍ਰਾਹਕ ਸੇਵਾ ਕੇਂਦਰ ਦੇ ਮਾਲਕ ਿਖ਼ਲਾਫ਼ ਨਾਅਰੇਬਾਜ਼ੀ

ਰਾਜਾਸਾਂਸੀ, 22 ਮਈ (ਹਰਦੀਪ ਸਿੰਘ ਖੀਵਾ)- ਕਸਬਾ ਰਾਜਾਸਾਂਸੀ ਵਿਖੇ ਐਸ. ਬੀ. ਆਈ. ਬੈਂਕ ਨਾਲ ਸਬੰਧਤ ਇਕ ਨਿੱਜੀ ਦੁਕਾਨ, ਗ੍ਰਾਹਕ ਸੇਵਾ ਕੇਂਦਰ (ਕਸਟਮਰ ਸਰਵਿਸ ਪੁਆਇੰਟ) ਵਲੋਂ ਜਨ ਧਨ ਯੋਜਨਾ ਤਹਿਤ ਗਰੀਬ ਲੋਕਾਂ ਨੂੰ ਝਾਂਸੇ ਵਿਚ ਲਿਆ ਕੇ ਉਕਤ ਬੈਂਕ ਦੇ ਖਾਤੇ ਖੋਲ੍ਹਣ ...

ਪੂਰੀ ਖ਼ਬਰ »

ਚੋਗਾਵਾਂ ਖੇਤਰ ਦੇ ਪਿੰਡਾਂ ਤੋਂ 3 ਹਜ਼ਾਰ ਲੀਟਰ ਲਾਹਣ ਤੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਚੋਗਾਵਾਂ, 22 ਮਈ (ਗੁਰਬਿੰਦਰ ਸਿੰਘ ਬਾਗੀ)- ਰਮਨਪ੍ਰੀਤ ਕੌਰ ਕਮਿਸ਼ਨਰ ਐਕਸਾਈਜ਼ ਵਿਭਾਗ ਅੰਮਿ੍ਤਸਰ, ਹਿੰਮਤ ਸ਼ਰਮਾ ਪੀ. ਟੀ. ਓ. ਦੇ ਦਿਸ਼ਾ ਨਿਰਦੇਸ਼ਾਂ ਉਪਰ ਅੱਜ ਲਗਾਤਾਰ ਤੀਸਰੇ ਦਿਨ ਇੰਸ : ਰਾਜਵਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਚੋਗਾਵਾਂ ਖੇਤਰ ...

ਪੂਰੀ ਖ਼ਬਰ »

ਤਾਲਾਬੰਦੀ ਕਾਰਨ ਕੈਨੇਡਾ, ਮਲੇਸ਼ੀਆ ਤੇ ਆਸਟਰੇਲੀਆ 'ਚ ਫਸੇ ਭਾਰਤੀ ਯਾਤਰੀ ਵੱਖ-ਵੱਖ ਉਡਾਣਾਂ ਰਾਹੀਂ ਅੰਮਿ੍ਤਸਰ ਪੁੱਜੇ

ਰਾਜਾਸਾਂਸੀ, 22 ਮਈ (ਹਰਦੀਪ ਸਿੰਘ ਖੀਵਾ)- ਵਿਸ਼ਵ ਭਰ ਵਿਚ ਚੱਲੀ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਭਾਰਤ ਸਰਕਾਰ ਵਲੋਂ ਕੀਤੀ ਗਈ ਤਾਲਾਬੰਦੀ ਕਾਰਨ ਦੂਜੇ ਮੁਲਕਾਂ ਨਾਲੋਂ ਹਵਾਈ ਨਾਤਾ ਤੋੜਦਿਆਂ ਠੱਪ ਕੀਤੀਆਂ ਗਈਆਂ ਹਵਾਈ ਸੇਵਾਵਾਂ ਤੋਂ ਬਾਅਦ ਵੱਖ-ਵੱਖ ਦੇਸ਼ਾਂ ਵਿਚ ...

ਪੂਰੀ ਖ਼ਬਰ »

ਮਹਾਂਮਾਰੀ ਦੀ ਜੰਗ 'ਚ ਪੱਤਰਕਾਰਾਂ ਨੇ ਅਹਿਮ ਭੂਮਿਕਾ ਨਿਭਾਈ-ਡਾ: ਅਵਤਾਰ ਸਿੰਘ

ਅੰਮਿ੍ਤਸਰ, 22 ਮਈ (ਜੱਸ)¸ ਅਮਨਦੀਪ ਗਰੁੱਪ ਆਫ ਹਾਸਪੀਟਲਜ਼ ਦੇ ਸੀ. ਈ. ਓ. ਡਾ: ਅਮਨਦੀਪ ਕੌਰ ਅਤੇ ਚੇਅਰਮੈਨ ਡਾ: ਅਵਤਾਰ ਸਿੰਘ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਜੰਗ 'ਚ ਡਾਕਟਰਾਂ ਤੇ ਪੁਲਿਸ ਵਾਂਗ ਪੱਤਰਕਾਰਾਂ ...

ਪੂਰੀ ਖ਼ਬਰ »

ਗੁਰਦੁਆਰਾ ਨੌਵੀਂ ਪਾਤਸ਼ਾਹੀ ਨੂੰ 24 ਘੰਟੇ ਬਿਜਲੀ ਸਪਲਾਈ ਨਿਰਵਿਘਨ ਜਾਰੀ ਰਹੇਗੀ-ਇੰਜੀ: ਜੋਸਨ

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਇੰਜੀਨੀਅਰ ਸਤਵਿੰਦਰ ਸਿੰਘ ਜੋਸਨ ਚੀਫ ਇੰਜੀਨੀਅਰ ਪੀ. ਅਤੇ ਐਮ. ਲੁਧਿਆਣਾ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਇਤਿਹਾਸਕ ...

ਪੂਰੀ ਖ਼ਬਰ »

ਹੱਥ ਸੈਨੇਟਾਈਜ਼ ਕਰਨ ਲਈ ਖ਼ਾਲਸਾ ਕਾਲਜ ਵਿਖੇ ਲਗਾਇਆ ਗਿਆ 'ਸੈਨੇਟਾਈਜੇਸ਼ਨ ਸਟੈਂਡ'

ਅੰਮਿ੍ਤਸਰ, 22 ਮਈ (ਜੱਸ)¸ ਖ਼ਾਲਸਾ ਕਾਲਜ ਵਿਖੇ ਕੋਵਿਡ-19 ਮਹਾਂਮਾਰੀ ਨੂੰ ਧਿਆਨ 'ਚ ਰੱਖਦਿਆਂ ਕਾਲਜ ਸਟਾਫ਼ ਅਤੇ ਬਾਹਰੋਂ ਆਉਣ ਵਾਲੇ ਹਰੇਕ ਵਿਅਕਤੀ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ 'ਸੈਨੇਟਾਈਜੇਸ਼ਨ ਸਟੈਂਡ' ਲਗਾਇਆ ਗਿਆ | ਪਿ੍ੰਸੀਪਲ ਡਾ: ਮਹਿਲ ਸਿੰਘ ਨੇ ਇਸ ਸਟੈਂਡ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਅਣਪਛਾਤੇ ਵਿਅਕਤੀਆਂ ਵਲੋਂ ਕਣਕ ਚੋਰੀ

ਮਜੀਠਾ, 22 ਮਈ (ਮਨਿੰਦਰ ਸਿੰਘ ਸੋਖੀ)- ਇਥੋਂ ਥੋੜੀ ਦੂਰ ਪੈਂਦੇ ਪਿੰਡ ਕੋਟਲਾ ਸੁਲਤਾਨ ਸਿੰਘ ਵਿਖੇ ਇੱਕ ਪੈਟਰੋਲ ਪੰਪ ਤੋਂ ਅਣਪਛਾਤੇ ਵਿਅਕਤੀਆਂ ਵਲੋਂ ਰਾਤ ਦੇ ਹਨੇਰੇ ਵਿਚ ਕਣਕ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ | ਬਾਬਾ ਦੀਪ ਸਿੰਘ ਆਟੋ ਫਿਊਲਜ਼ ਕੋਟਲਾ ਸੁਲਤਾਨ ਸਿੰਘ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਦੇ ਉਪਰਾਲੇ ਨਾਲ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਤੇ ਸਮੁੱਚਾ ਨਗਰ ਸੈਨੇਟਾਈਜ਼

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ (ਸਾਬਕਾ ਕੈਬਨਿਟ ਮੰਤਰੀ) ਦੀ ਅਗਵਾਈ ਹੇਠ ਇਲਾਕੇ ਦੀ ਨਾਮਵਰ ਮਿੱਲ, ਰਾਣਾ ਸ਼ੂਗਰਜ਼ ਲਿਮਟਿਡ, ਬੁੱਟਰ ਸਿਵੀਆਂ ਵਲੋਂ ਮੌਜੂਦਾ ਹਾਲਤ ਦੇ ਮੱਦੇਨਜ਼ਰ, ਵੱਡੀ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੇ ਪਹਿਲਵਾਨ ਭਰਾਵਾਂ ਨਾਲ ਕੀਤਾ ਦੁੱਖ ਸਾਂਝਾ

ਛੇਹਰਟਾ, 22 ਮਈ (ਵਡਾਲੀ)- ਬੀਤੇ ਦਿਨੀ ਵਾਰਡ ਨੰਬਰ 85 ਦੇ ਕੌਾਸਲਰ ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਤੇ ਸਾਬਕਾ ਸਰਪੰਚ ਗੁਰਦੀਪ ਸਿੰਘ ਪਹਿਲਵਾਨ ਨੂੰ ਉਸ ਵਕਤ ਵੱਡਾ ਸਦਮਾ ਲਗਾ ਜਦੋਂ ਉਨ੍ਹਾਂ ਦੇ ਮਾਤਾ ਸਵਿੰਦਰ ਕੌਰ ਪਤਨੀ ਸਵਰਗੀ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਤੇ ਸੰਯੁਕਤ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੀ ਜਾਂਚ

ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)- ਨਗਰ ਨਿਗਮ ਕਮਿਸ਼ਨਰ, ਸਯੁੰਕਤ ਕਮਿਸ਼ਨਰ ਵਲੋਂ ਨਿਗਮ ਦਫਤਰ ਦੇ ਵੱਖ-ਵੱਖ ਵਿਭਾਗਾਂ ਵਿਚ ਅਚਨਚੇਤੀ ਜਾਂਚ ਕੀਤੀ ਗਈ ਜਿਸ ਦੌਰਾਨ ਵੱਡੀ ਗਿਣਤੀ ਵਿਚ ਅਧਿਕਾਰੀ ਅਤੇ ਕਲਰਕ ਗ਼ੈਰ ਹਾਜ਼ਰ ਪਾਏ ਗਏ ਜਿਨ੍ਹਾਂ ਕੋਲੋਂ ਨਿਗਮ ਕਮਿਸ਼ਨਰ ...

ਪੂਰੀ ਖ਼ਬਰ »

500 ਲੋੜਵੰਦ ਪਰਿਵਾਰਾਂ ਨੂੰ ਤਲਬੀਰ ਸਿੰਘ ਗਿੱਲ ਦੀ ਅਗਵਾਈ 'ਚ ਵੰਡਿਆ ਰਾਸ਼ਨ

ਸੁਲਤਾਨਵਿੰਡ, 22 ਮਈ (ਗੁਰਨਾਮ ਸਿੰਘ ਬੁੱਟਰ)- ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰਬਰ 38 ਦੇ ਇਲਾਕਾ ਕੋਟ ਮਿੱਤ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਤੋਂ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਤਲਬੀਰ ਸਿੰਘ ਗਿੱਲ ਵਲੋਂ ਅੱਜ 500 ਲੋੜਵੰਦ ਪਰਿਵਾਰਾਂ ਨੂੰ ...

ਪੂਰੀ ਖ਼ਬਰ »

'ਆਪ' ਵਰਕਰਾਂ ਨੇ ਤਹਿਸੀਲਦਾਰ ਬਾਬਾ ਬਕਾਲਾ ਨੂੰ ਦਿੱਤਾ ਮੰਗ ਪੱਤਰ

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਗਰਮ ਵਰਕਰਾਂ ਦੀ ਇਕ ਅਹਿਮ ਮੀਟਿੰਗ ਹਲਕਾ ਇੰਚਾਰਜ ਤੇ ਜਨਰਲ ਸਕੱਤਰ ਪੰਜਾਬ ਦਲਬੀਰ ਸਿੰਘ ਟੌਾਗ ਦੀ ਅਗਵਾਈ ਹੇਠ ਅੱਜ ਉਨ੍ਹਾਂ ਦੇ ਗਿ੍ਹ ਪਿੰਡ ਟੌਾਗ ਵਿਖੇ ...

ਪੂਰੀ ਖ਼ਬਰ »

ਲੜਾਈ 'ਚ ਜ਼ਖ਼ਮੀ ਹੋਏ ਵਿਅਕਤੀ ਦੇ ਪਰਿਵਾਰ ਨੇ ਹਮਲਾ ਕਰਨ ਵਾਲੇ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਕੀਤੀ ਮੰਗ

ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)- ਬੀਤੀ 12 ਮਈ ਨੂੰ ਪਿੰਡ ਸੰਗਤਪੁਰਾ ਵਿਖੇ ਦੋ ਧਿਰਾਂ ਦੀ ਲੜਾਈ ਵਿਚ ਇਕ ਧਿਰ ਵਲੋਂ ਦੂਜੀ ਧਿਰ ਦੇ ਵਿਅਕਤੀ ਗੁਰਦਿਆਲ ਸਿੰਘ ਤੇ ਉਸ ਦੇ ਭਤੀਜੇ ਨੂੰ ਕਿਰਚਾ ਮਾਰ ਕੇ ਬੁਰੀ ਤਰ੍ਹਾਂ ਨਾਲ ਜ਼ਖ਼ਮੀਂ ਕਰ ਦਿੱਤਾ ਗਿਆ ਸੀ | ਜਿਨ੍ਹਾਂ ...

ਪੂਰੀ ਖ਼ਬਰ »

ਪੰਜਾਬ 'ਚ ਪੱਤਰਕਾਰਾਂ 'ਤੇ ਦਰਜ ਝੂਠੇ ਪਰਚੇ ਰੱਦ ਨਾ ਹੋਏ ਤਾਂ ਸ਼ੋ੍ਰਮਣੀ ਅਕਾਲੀ ਦਲ ਮੀਡੀਆ ਦੀ ਆਜ਼ਾਦੀ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰੇਗਾ-ਮਜੀਠੀਆ

ਅੰਮਿ੍ਤਸਰ, 22 ਮਈ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਪੁਲਿਸ ਵਲੋਂ ਇਕ ਕੈਬਨਿਟ ਮੰਤਰੀ ਦੀ ਕਥਿਤ ਸ਼ਹਿ 'ਤੇ ਕਈ ਮੀਡੀਆ ਕਰਮੀਆਂ ਵਿਰੁੱਧ ਦਰਜ ਕੀਤੇ ਜਾ ਰਹੇ ਝੂਠੇ ਪਰਚਿਆਂ ਨੂੰ ਪ੍ਰੈਸ ...

ਪੂਰੀ ਖ਼ਬਰ »

ਕਿਰਤ ਕਾਨੂੰਨਾਂ 'ਚ ਸੋਧ ਨੂੰ ਲੈ ਕੇ ਜਨਤਕ ਜਥਬੰਦੀਆਂ ਵਲੋਂ ਰੋਸ ਪ੍ਰਦਰਸ਼ਨਾਂ ਦੇ ਸੱਦੇ 'ਤੇ ਵੱਖ-ਵੱਖ ਥਾਈਾ ਮੁਜ਼ਾਹਰੇ

ਹਰਸਾ ਛੀਨਾ, 22 ਮਈ (ਕੜਿਆਲ)- ਮੋਦੀ ਸਰਕਾਰ ਵਲੋਂ ਕਿਰਤ ਕਾਨੂੰਨਾਂ 'ਚ ਸੋਧ ਿਖ਼ਲਾਫ਼ ਦੇਸ਼ ਭਰ ਵਿਚ ਜਨਤਕ ਜਥਬੰਦੀਆਂ ਵਲੋਂ ਰੋਸ ਮੁਜ਼ਾਹਰੇ ਕਰਨ ਦੇ ਸੱਦੇ 'ਤੇ ਅੱਜ ਉਪ ਮੰਡਲ ਹਰਸਾ ਛੀਨਾ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪੰਜ ਪਾਰਸਲਾਂ ਨੂੰ ਖੋਹਣ 'ਤੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਮਾਰਚ ਮਹੀਨੇ ਇਕ ਵਿਅਕਤੀ ਵਲੋਂ ਫਲਿੱਪ ਕਾਰਟ ਆਨ ਲਾਈਨ ਕੰਪਨੀ ਤੋਂ ਪੰਜ ਪਾਰਸਲ ਮੰਗਵਾ ਕੇ ਉਨ•ਾਂ ਨੂੰ ਪਹੁੰਚਾਉਣ ਆਏ ਨੌਜਵਾਨ ਤੋਂ ਉਕਤ ਪਾਰਸਲ ਖੋਹ ਲਏ ਗਏ | ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਦੋ ਵਿਅਕਤੀਆਂ ਦੇ ਿਖ਼ਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਪਾਕਿਸਤਾਨ ਦੇ ਸਮੱਗਲਰਾਂ ਤੋਂ ਹੈਰੋਇਨ ਮੰਗਵਾਉਣ ਤੇ ਪੈਸਿਆਂ ਦਾ ਲੈਣ-ਦੇਣ ਕਰਨ ਦੇ ਦੋਸ਼ ਹੇਠ ਕੇਸ ਦਰਜ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਕੰਡਿਆਲੀ ਤਾਰ ਪਾਰ ਜ਼ਮੀਨ ਦੇ ਕੁਝ ਮਾਲਕਾਂ ਵਲੋਂ ਪਾਕਿਸਤਾਨ ਫ਼ੋਨ ਕਰਕੇ ਪੈਸਿਆਂ ਦਾ ਲੈਣ ਦੇਣ ਕਰਕੇ ਹੈਰੋਇਨ ਦੀ ਸਮੱਗਿਲੰਗ ਕਰਨ ਅਤੇ ਆਪਣੇ ਸਮੱਗਲਰ ਸਾਥੀਆਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ...

ਪੂਰੀ ਖ਼ਬਰ »

ਸਕੂਟਰੀ ਨੂੰ ਟੱਕਰ ਮਾਰਨ 'ਤੇ ਇਕ ਔਰਤ ਦੀ ਮੌਤ

ਤਰਨ ਤਾਰਨ, 22 ਮਈ (ਪਰਮਜੀਤ ਜੋਸ਼ੀ)-ਅੱਡਾ ਪੰਡੋਰੀ ਗੋਲਾ ਦੇ ਨਜ਼ਦੀਕ ਮਿੱਟੀ ਲੱਦ ਕੇ ਲਿਆ ਰਹੇ ਇਕ ਟਰੈਕਟਰ ਟਰਾਲੀ ਵਲੋਂ ਸਕੂਟਰੀ ਨੂੰ ਟੱਕਰ ਮਾਰਨ 'ਤੇ ਸਕੂਟਰੀ 'ਤੇ ਬੈਠੀ ਇਕ ਔਰਤ ਦੀ ਮੌਤ ਹੋ ਗਈ | ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਟਰੈਕਟਰ ਚਾਲਕ ਦੇ ...

ਪੂਰੀ ਖ਼ਬਰ »

ਡੀ.ਐੱਫ.ਐੱਸ.ਸੀ. ਜਸਜੀਤ ਕੌਰ ਦਾ ਫੈੱਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਨਮਾਨ

ਤਰਨ ਤਾਰਨ, 22 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਖੁਰਾਕ ਅਤੇ ਸਪਲਾਈ ਅਫ਼ਸਰ ਤਰਨ ਤਾਰਨ ਜਸਜੀਤ ਕੌਰ ਵਲੋਂ ਕਣਕ ਦੇ ਸੀਜ਼ਨ ਦੌਰਾਨ ਆੜ੍ਹਤੀਆਂ ਨੂੰ ਕਣਕ ਦੀ ਖ਼ਰੀਦ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਉਣ ਦੇਣ ਅਤੇ ਮੰਡੀਆਂ ਵਿਚ ਖ਼ਰੀਦ ਦੇ ਵਧੀਆ ਪ੍ਰਬੰਧ ਕਰਨ ਅਤੇ ...

ਪੂਰੀ ਖ਼ਬਰ »

ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਜ਼ਿਲ੍ਹੇ 'ਚ ਬਾਹਰੋਂ ਆਏ ਹਰੇਕ ਵਿਅਕਤੀ ਦੀ ਜਾਂਚ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)¸ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਬਾਹਰੋਂ ਆਏ ਹਰੇਕ ਵਿਅਕਤੀ ਦੀ ਜਾਂਚ ਕੀਤੀ ਜਾਵੇਗੀ ਅਤੇ ਇਸ ਲਈ ਜ਼ਿਲੇ੍ਹ ਵਿਚ ਬਾਹਰੋਂ ਆਏ ਵਿਅਕਤੀਆਂ ਦੀ ...

ਪੂਰੀ ਖ਼ਬਰ »

ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ 'ਚ ਵਾਹੁਣ-ਮੁੱਖ ਖੇਤੀਬਾੜੀ ਅਫਸਰ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)¸ ਮੁੱਖ ਖੇਤੀਬਾੜੀ ਅਫਸਰ ਕੁਲਜੀਤ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਗਰੀਨ ਟਿ੍ਬਿਊਨਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ...

ਪੂਰੀ ਖ਼ਬਰ »

ਬੋਨ ਗਰੁੱਪ ਨੇ ਲਾਂਚ ਕੀਤਾ ਨਵਾਂ ਹੈਲਥ ਫੂਡ ਬਰਾਂਡ ਨਿਊ ਹੈਲਥ

ਚੰਡੀਗੜ੍ਹ, 22 ਮਈ (ਅ.ਬ.)-ਐਫ. ਐਮ. ਸੀ. ਜੀ. ਕੰਪਨੀ ਬੋਨ ਗਰੁੱਪ ਆਫ਼ ਇੰਡਸਟਰੀਜ਼ ਨੇ ਸਿਹਤਮੰਦ ਖਾਦ ਪਦਾਰਥਾਂ ਦੀ ਨਵੀਂ ਰੇਂਜ ਦੀ ਸ਼ੁਰੂਆਤ ਕੀਤੀ ਹੈ, ਜੋ ਜੀਵਨ ਸ਼ੈਲੀ ਨਾਲ ਜੁੜੀ ਬਿਮਾਰੀਆਂ ਜਿਵੇਂ ਕਮਜ਼ੋਰ ਇਮਿਊਨਿਟੀ, ਹਾਈ ਬਲੱਡ ਪ੍ਰੇਸ਼ਰ, ਸ਼ੂਗਰ, ਵਿਟਾਮਿਨ ਅਤੇ ...

ਪੂਰੀ ਖ਼ਬਰ »

ਮੱਸਿਆ ਦੇ ਦਿਹਾੜੇ ਸ੍ਰੀ ਦਰਬਾਰ ਸਾਹਿਬ ਵਿਖੇ ਜੇਬ ਕੱਟਦੇ ਪਿਓ-ਪੁੱਤਰ ਕਾਬੂ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਲਾਕਡਾਊਨ ਦੇ ਬਾਵਜੂਦ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਸਿਆ ਦੇ ਦਿਹਾੜੇ ਮੌਕੇ ਨਤਮਸਤਕ ਹੋਣ ਲਈ ਆਈ ਸੰਗਤ ਦੀ ਜੇਬ ਕੱਟਣ ਵਾਲੇ ਵੀ ਘਰ ਨਹੀਂ ਬੈਠ ਰਹੇ | ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਮੱਸਿਆ ਦੇ ਦਿਹਾੜੇ ਮੌਕੇ ...

ਪੂਰੀ ਖ਼ਬਰ »

ਕੋਵਿਡ-19 ਦੇ ਦੌਰ 'ਚ ਡਿਊਟੀਆਂ ਕਰ ਰਹੇ ਸਾਰੇ ਠੇਕਾ ਕਾਮਿਆਂ ਨੂੰ ਪੰਜਾਬ ਸਰਕਾਰ ਤੁਰੰਤ ਪੱਕੇ ਕਰੇ-ਔਲਖ

ਪੱਟੀ, 22 ਮਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)¸ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟਰ ਯੂਨੀਅਨ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਪੰਜਾਬ ਰੋਡਵੇਜ਼ ਦੇ 18 ਡਿਪੂਆਂ ਅੱਗੇ ਰੋਸ ਰੈਲੀਆਂ ਕਰਕੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਮਜਦੂਰ ਵਿਰੋਧੀ ਸੋਧਾਂ ...

ਪੂਰੀ ਖ਼ਬਰ »

ਭਾਰਤ ਪਾਕਿ ਸਰਹੱਦ ਤੋਂ ਹੈਰੋਇਨ ਤੇ ਪਿਸਟਲ ਬਰਾਮਦ

ਖੇਮਕਰਨ 22 ਮਈ (ਰਾਕੇਸ਼ ਬਿੱਲਾ)¸ਭਾਰਤ ਪਾਕਿ ਸੈਕਟਰ ਖੇਮਕਰਨ ਦੀ ਗਜ਼ਲ ਪੋਸਟ ਕੋਲੋਂ ਬੀ.ਐੱਸ.ਐੱਫ. ਦੇ ਜਵਾਨਾਂ ਨੇ ਦੋ ਲੀਟਰ ਪਲਾਸਟਿਕ ਦੀ ਬੋਤਲ ਵਿਚ ਪਈ ਹੈਰੋਇਨ ਇਕ ਕਿਲੋ 950 ਗ੍ਰਾਮ, 280 ਗ੍ਰਾਮ ਅਫੀਮ ਤੋਂ ਇਲਾਵਾ 9 ਐੱਮ.ਐੱਮ. ਦਾ ਪਾਕਿਸਤਾਨ ਦਾ ਬਣਿਆ ਪਿਸਟਲ, ਇਕ ...

ਪੂਰੀ ਖ਼ਬਰ »

ਭਾਜਪਾ ਸੂਬਾ ਕਾਰਜਕਾਰਨੀ 'ਚ ਸਾਬਕਾ ਪ੍ਰਧਾਨ, ਸਾਬਕਾ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਸ਼ਾਮਿਲ

ਪਠਾਨਕੋਟ, 22 ਮਈ (ਆਸ਼ੀਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਪਾਰਟੀ ਦਾ ਵਿਸਥਾਰ ਕਰਦਿਆਂ ਪਹਿਲੀ ਸੂਚੀ ਜਾਰੀ ਕਰਦਿਆਂ ਭਾਜਪਾ ਦੇ ਪ੍ਰਦੇਸ਼ ਕਾਰਜਕਾਰੀ ਅਤੇ ਸੂਬਾ ਭਾਜਪਾ ਸਥਾਈ ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਪੇਂਟਰ ਨੂੰ ਪਿਸਤੌਲ ਵਿਖਾ ਕੇ 20 ਹਜ਼ਾਰ ਦੀ ਨਕਦੀ ਤੇ ਮੋਬਾਈਲ ਲੁੱਟਿਆ

ਪੱਟੀ, 22 ਅਪ੍ਰੈਲ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)¸ ਸਥਾਨਕ ਸ਼ਹਿਰ ਤੋਂ ਕੁਝ ਦੂਰੀ 'ਤੇ ਸਥਿਤ ਪਿੰਡ ਧਗਾਣਾ ਦੇ ਬੱਸ ਸਟੈਂਡ ਦੇ ਨਜ਼ਦੀਕ ਤੋਂ ਦੋ ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਵਿਖਾ ਕੇ ਇਕ ਪੇਂਟਰ ਨੂੰ ਸ਼ਿਕਾਰ ਬਣਾਉਂਦਿਆਂ ਹੋਇਆਂ ਉਸ ਪਾਸੋਂ 20 ਹਜ਼ਾਰ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚੱਲਦਿਆਂ ਨੂੰਹ ਤੇ ਸੱਸ ਨੂੰ ਧਮਕੀਆਂ ਦੇਣ ਅਤੇ ਕੰਧ ਢਾਹੁਣ 'ਤੇ ਕੇਸ ਦਰਜ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਮੁਹੱਲਾ ਟਾਂਕਕਸ਼ੱਤਰੀ ਵਿਖੇ ਇਕ ਕੰਧ ਦੇ ਝਗੜੇ ਦੌਰਾਨ ਸਟੇਅ ਹੋਣ ਦੇ ਬਾਵਜੂਦ ਕੰਧ ਨੂੰ ਢਾਹੁਣ ਅਤੇ ਨੂੰਹ, ਸੱਸ ਨੂੰ ਧਮਕੀਆਂ ਦੇਣ 'ਤੇ ਪੁਲਿਸ ਨੇ ਚਾਰ ਔਰਤਾਂ ਸਮੇਤ ਅੱਠ ਵਿਅਕਤੀਆਂ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਲੋਂ ਸੈਸ਼ਨ 2020-21 ਦੇ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਚੋਹਲਾ ਸਾਹਿਬ, 22 ਜੁਲਾਈ (ਬਲਵਿੰਦਰ ਸਿੰਘ)¸ ਕਾਲਜ ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਨੇ ਕਿਹਾ ਕਿ ਕੋਵਿਡ-19 ਕਾਰਨ ਬਣੇ ਅਜੋਕੇ ਮਾਹੌਲ ਵਿਚ ਵਿਦਿਆਰਥੀ ਆਪਣੇ ਭਵਿੱਖ ਨੂੰ ਲੈ ਕੇ ਕਾਫੀ ਅਸਮੰਜਸ ਵਿਚ ਹਨ, ਸੋ ਵਿਦਿਆਰਥੀ ਨੂੰ ਘਰ ਵਿਚ ਰਹਿੰਦਿਆਂ ਹੀ ਦਾਖਲੇ ਲਈ ਬਿਨਾ ...

ਪੂਰੀ ਖ਼ਬਰ »

1800 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਪੱਟੀ, 22 ਮਈ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)¸ ਪੁਲਿਸ ਥਾਣਾ ਸਿਟੀ ਪੱਟੀ ਦੇ ਮੁਖੀ ਅਜੈ ਕੁਮਾਰ ਨੇ ਮੁਖਬਰ ਖਾਸ ਦੀ ਇਤਲਾਹ ਤੇ ਵਿਸ਼ੇਸ਼ ਨਾਕੇ 'ਤੇ ਗਸ਼ਤ ਲਗਾ ਰੱਖੀ ਸੀ ਕਿ ਰੇਲਵੇ ਫਾਟਕ ਕੈਰੋਂ ਲਾਗੇ ਸਲਵਿੰਦਰ ਸਿੰਘ ਏ.ਐੱਸ.ਆਈ. ਇੰਚਾਰਜ ਚੌਕੀ ਕੌਰੋ ਨੇ ਗਸ਼ਤ ...

ਪੂਰੀ ਖ਼ਬਰ »

ਐੱਸ.ਐੱਚ.ਓ. ਸ਼ਮਿੰਦਰਜੀਤ ਨੇ ਬਿਨਾਂ ਮਾਸਕ ਗੱਡੀਆਂ ਚਲਾ ਰਹੇ ਰਾਹਗੀਰਾਂ ਦੇ ਚਲਾਨ ਕੱਟੇ

ਮੀਆਂਵਿੰਡ, 22 ਮਈ (ਗੁਰਪ੍ਰਤਾਪ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਥਾਣਾ ਵੈਰੋਵਾਲ ਦੇ ਮੁਖੀ ਐੱਸ.ਐੱਚ.ਓ. ਸ਼ਮਿੰਦਰਜੀਤ ਸਿੰਘ ਵਲੋਂ ਵੱਖ ਵੱਖ ਥਾਵਾਂ 'ਤੇ ਨਾਕੇ ਲਗਾਏ ਜਾ ਰਹੇ ਹਨ | ਇਸ ਦੇ ਚੱਲਦਿਆਂ ਥਾਣਾ ਮੁਖੀ ਦੀ ਅਗਵਾਈ ਵਿਚ ਪੁਲਿਸ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਥਾਣਾ ਵੈਰੋਵਾਲ ਦੀ ਪੁਲਿਸ ਨੇ ਚੋਰੀ ਦੇ ਇਕ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਐਸ.ਪੀ.ਡੀ. ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਏ.ਐੱਸ.ਆਈ. ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਅੱਡਾ ਏਕਲਗੱਡਾ ਵਿਖੇ ਗਸ਼ਤ ਕਰ ...

ਪੂਰੀ ਖ਼ਬਰ »

ਵਿਦੇਸ਼ੋਂ ਵਾਪਸ ਪਰਤੇ 12 ਵਿਅਕਤੀ ਆਈਸੋਲੇਟ ਕੀਤੇ

ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ)- ਅਮਰੀਕਾ, ਇੰਡੋਨੇਸ਼ੀਆ, ਥਾਈਲੈਂਡ ਤੇ ਸਿੰਗਾਪੁਰ ਜਿਹੇ ਮੁਲਕਾਂ ਵਿਚੋਂ ਵਾਪਸ ਪਰਤੇ 12 ਵਿਅਕਤੀਆਂ ਨੂੰ ਇਥੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਨਾਲ ਸੰਬੰਧਤ ਬੀਬੀ ਅਮਰੋ ਜੀ ਹੋਸਟਲ ਵਿਖੇ ਆਈਸੋਲੇਟ ਕੀਤਾ ਗਿਆ ਹੈ | ਕਾਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ 31 ਮਈ ਤੋਂ ਪਹਿਲਾਂ-ਪਹਿਲਾਂ ਕਣਕ ਮੰਡੀਆਂ 'ਚ ਲਿਆਉਣ ਦੀ ਅਪੀਲ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)¸ ਭਾਰਤ ਸਰਕਾਰ ਨੇ ਅੱਜ ਇਕ ਪੱਤਰ ਰਾਹੀਂ ਪੰਜਾਬ ਵਿਚ ਰਬੀ ਸੀਜ਼ਨ 2020-21 ਦੌਰਾਨ ਕਣਕ ਦੀ ਸਰਕਾਰੀ ਖ਼ਰੀਦ ਮਿਤੀ 31 ਮਈ 2020 ਤੱਕ ਕਰਨ ਦਾ ਫ਼ੈਸਲਾ ਕੀਤਾ ਹੈ | ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਭਾਰਤ ਸਰਕਾਰ, ਖੁਰਾਕ ...

ਪੂਰੀ ਖ਼ਬਰ »

ਢੰਡ ਕਸੇਲ 'ਚ ਕਿਸਾਨ ਦੀ ਤੂੜੀ ਤੇ ਸ਼ੈੱਡ ਨੂੰ ਲਗਾਈ ਅੱਗ

ਸਰਾਏਾ ਅਮਾਨਤ ਖਾਂ, 22 ਮਈ (ਦੋਦੇ)- ਇਥੋਂ ਥੋੜ੍ਹੀ ਦੂਰ ਸਥਿਤ ਪਿੰਡ ਢੰਡ ਕਸੇਲ ਦੇ ਡੇਅਰੀ ਕਿਸਾਨ ਰਤਨ ਸਿੰਘ ਦੇ ਤੂੜੀ ਵਾਲੇ ਸ਼ੈੱਡ ਵਿਚ ਪਈ 110 ਟਰਾਲੀਆਂ ਤੂੜੀ, ਜੋ ਕਿ ਅਜੇ ਕੁਝ ਦਿਨ ਪਹਿਲਾਂ ਹੀ ਖੇਤਾਂ ਵਿਚ ਲਿਆ ਕੇ ਸ਼ੈੱਡ ਵਿਚ ਸੁੱਟੀ ਗਈ ਸੀ, ਨੂੰ ਕਿਸੇ ਸ਼ਰਾਰਤੀ ...

ਪੂਰੀ ਖ਼ਬਰ »

ਬਾਬਾ ਗੁਰਬਚਨ ਸਿੰਘ ਨੇ 113 ਦੁਕਾਨਾਂ ਦਾ ਅਪ੍ਰੈਲ ਮਹੀਨੇ ਦਾ ਕਿਰਾਇਆ ਕੀਤਾ ਮੁਆਫ਼

ਪੱਟੀ, 22 ਮਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)¸ ਕੋਰੋਨਾ ਵਾਇਰਸ ਦੀ ਫੈਲੀ ਮਹਾਂਮਾਰੀ ਦੌਰਾਨ ਇਲਾਕੇ ਦੇ ਕਿਰਤੀ ਤੇ ਲੋੜਵੰਦ ਪਰਿਵਾਰਾਂ ਲਈ ਦੋ ਵਕਤ ਦਾ ਲੰਗਰ ਉਨ੍ਹਾਂ ਦੇ ਘਰਾਂ ਵਿਚ ਸੰਗਤ ਦੇ ਸਹਿਯੋਗ ਨਾਲ ਪਹੁੰਚਾਉਣ ਵਾਲੇ ਸੰਪ੍ਰਦਾਇ ਬਾਬਾ ਬਿਧੀ ਚੰਦ ਜੀ ਦੇ ...

ਪੂਰੀ ਖ਼ਬਰ »

ਪੁਲਿਸ ਨੇ ਕੁੱਲਾ ਰੋਡ ਪੱਟੀ 'ਤੇ ਟਰੱਕਾਂ ਦਾ ਲੱਗਿਆ ਜਾਮ ਖੁੱਲ੍ਹਵਾਇਆ

ਪੱਟੀ, 22 ਮਈ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ) ¸ਪੱਟੀ ਵਿਚ ਜਦ ਵੀ ਕਣਕ ਦੀ ਢੁਆਈ ਲਈ ਸਪੈਸ਼ਲ ਟਰੇਨ ਲੱਗਦੀ ਹੈ ਤੇ ਟਰੱਕ ਡਰਾਈਵਰਾਂ ਵਲੋਂ ਅੱਗੇ ਨਿਕਲਣ ਦੀ ਹੋੜ ਵਿਚ ਟਰੱਕ ਗ਼ਲਤ ਤਰੀਕੇ ਨਾਲ ਖੜ੍ਹੇ ਕਰ ਦਿੱਤੇ ਜਾਂਦੇ ਹਨ ਜਿਸ ਕਰਕੇ ਪੱਟੀ ਖੇਮਕਰਨ ਰੋਡ, ਪੱਟੀ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਦੇ ਫੀਲਡ ਅਫ਼ਸਰ ਨੂੰ ਲੁਟੇਰਿਆਂ ਨੇ ਲੁੱਟਿਆ

ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਨੈਸ਼ਨਲ ਬੈਂਕ ਖਡੂਰ ਸਾਹਿਬ ਦੇ ਖੇਤੀਬਾੜੀ ਏਰੀਆ ਇੰਚਾਰਜ ਅਕਸ਼ੇ ਐੱਨ.ਆਰ. ਪੁੱਤਰ ਰੁਦਰਪਾ ਬੀ.ਐੱਸ. ਨੇ ਦੱਸਿਆ ਕਿ ਉਹ ਸ਼ਾਮ ਦੇ ਕਰੀਬ ਸਾਢੇ ਪੰਜ ਵਜੇ ਖਡੂਰ ਸਾਹਿਬ ਬ੍ਰਾਂਚ ਤੋਂ ਤਰਨ ਤਾਰਨ ਆਪਣੇ ਘਰ ਨੂੰ ...

ਪੂਰੀ ਖ਼ਬਰ »

ਆਂਗਣਵਾੜੀ ਤੇ ਆਸ਼ਾ ਵਰਕਰਾਂ ਨੇ ਮਜੀਠਾ ਵਿਖੇ ਕੀਤਾ ਰੋਸ ਪ੍ਰਦਰਸ਼ਨ

ਮਜੀਠਾ, 22 ਮਈ (ਸਹਿਮੀ)- ਕੇਂਦਰੀ 10 ਟਰੇਡ ਯੂਨੀਅਨਾਂ ਦੇ ਸੱਦੇ 'ਤੇ ਲੋਕ ਤੇ ਮਜਦੂਰ ਵਿਰੋਧੀ ਸਰਕਾਰ ਦੇ ਵਿਰੋਧ 'ਚ ਹੱਲਾ ਬੋਲ ਦਿਵਸ ਮਨਾਏ ਜਾਣ ਤਹਿਤ ਗੁਰਮਿੰਦਰ ਕੌਰ ਹਰੀਆਂ ਜ਼ਿਲ੍ਹਾ ਪ੍ਰਧਾਨ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਤੇ ਰਘਬੀਰ ਕੌਰ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ

ਮਜੀਠਾ, 22 ਮਈ (ਮਨਿੰਦਰ ਸਿੰਘ ਸੋਖੀ)- ਥਾਣਾ ਮਜੀਠਾ ਦੀ ਪੁਲਿਸ ਵਲੋਂ ਵੱਖ ਵੱਖ ਪਿੰਡਾਂ ਵਿਚੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਐਸ. ਐਚ. ਓ. ਇੰਸਪੈਕਟਰ ਕਪਿਲ ਕੌਸ਼ਲ ਦੀ ਨਿਗਰਾਨੀ ਹੇਠ ਏ.ਐਸ.ਆਈ. ਮੁਖਤਿਆਰ ਸਿੰਘ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਡਾਕੀਏ ਹਰਭਜਨ ਸਿੰਘ ਨੂੰ ਸੇਵਾਮੁਕਤ ਹੋਣ ਮੌਕੇ ਕੀਤਾ ਸਨਮਾਨਿਤ

ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਥਾਨਕ ਡਾਕਘਰ ਵਿਖੇ ਕਰਵਾਏ ਸਾਦੇ ਸਨਮਾਨ ਸਮਾਰੋਹ ਦੌਰਾਨ ਸੇਵਾਮੁਕਤ ਹੋਏ ਡਾਕੀਏ ਹਰਭਜਨ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਵਲੋਂ ਸਨਮਾਨਿਤ ਕੀਤਾ ਗਿਆ | ਹਿਰਦੇਪ੍ਰੀਤ ਸਿੰਘ ਅਤੇ ਰਮਨ ਕੁਮਾਰ ਰਿਆੜ ਸਮੇਤ ਹੋਰਨਾਂ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਨੌਜਵਾਨਾਂ ਦੇ ਸਹਿਯੋਗ ਸਦਕਾ ਛੀਨਾ ਨੇ ਸਵ: ਪੱਡਾ ਦੇ ਪਰਿਵਾਰ ਨੂੰ 5 ਲੱਖ ਦੀ ਸੌਾਪੀ ਸਹਾਇਤਾ ਰਾਸ਼ੀ

ਹਰਸਾ ਛੀਨਾ, 22 ਮਈ (ਕੜਿਆਲ)-ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ.ਓ.ਆਈ. ਆਗੂ ਗੁਰਸ਼ਰਨ ਸਿੰਘ ਛੀਨਾ ਨੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਸਦਕਾ ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਇਕ ਮੁਲਾਜਮ ਵਲੋਂ ਚਲਾਈ ਗੋਲੀ ਨਾਲ ਮਾਰੇ ਗਏ ਲੱਖਣ ਕੇ ਪੱਡਾ ਵਾਸੀ ...

ਪੂਰੀ ਖ਼ਬਰ »

ਜੁਆਇੰਟ ਫੋਰਮ ਦੇ ਸੱਦੇ 'ਤੇ ਸਬ ਡਵੀਜ਼ਨ ਬੰਡਾਲਾ ਵਿਖੇ ਕਾਲੇ ਬਿੱਲੇ ਲਾ ਕੇ ਰੋਸ ਰੈਲੀ

ਜੰਡਿਆਲਾ ਗੁਰੂ, 22 ਮਈ (ਰਣਜੀਤ ਸਿੰਘ ਜੋਸਨ)- ਜੁਆਇੰਟ ਫੋਰਮ ਦੇ ਸੱਦੇ 'ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ ਡਵੀਜ਼ਨ ਬੰਡਾਲਾ ਦੇ ਕਰਮਚਾਰੀਆਂ ਵਲੋਂ ਬਿਜਲੀ ਐਕਟ 2020 ਦੇ ਵਿਰੋਧ ਵਿਚ ਕਾਲੇ ਬਿੱਲੇ ਲਾ ਕੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਯੂਨੀਅਨ ਪ੍ਰਧਾਨ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰੀ ਤੇ ਸੂਬਾ ਸਰਕਾਰਾਂ ਵਿਰੁੱਧ ਕੀਤਾ ਤਹਿਸੀਲ ਪੱਧਰੀ ਰੋਸ ਮੁਜ਼ਾਹਰਾ

ਅਜਨਾਲਾ, 22 ਮਈ (ਐਸ. ਪ੍ਰਸ਼ੋਤਮ)- ਅੱਜ ਇਥੇ ਪੰਜਾਬ ਸੀਟੂ ਦੇ ਸੂਬਾਈ ਵਿੱਤ ਸਕੱਤਰ ਕਾ: ਸੁੱਚਾ ਸਿੰਘ ਅਜਨਾਲਾ ਦੀ ਅਗਵਾਈ ਹੇਠ ਆਸ਼ਾ ਵਰਕਰ ਫੈਸੀਲੀਟੇਟਰ ਯੂਨੀਅਨ ਤਹਿਸੀਲ ਪ੍ਰਧਾਨ ਜਸਵੰਤ ਕੌਰ ਕੱਲੋਮਾਹਲ, ਆਂਗਣਵਾੜੀ ਮੁਲਾਜ਼ਮ ਯੂਨੀਅਨ ਤਹਿਸੀਲ ਪ੍ਰਧਾਨ ਗੁਰਿੰਦਰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX