ਤਾਜਾ ਖ਼ਬਰਾਂ


ਅਮਲੋਹ ਵਿਖੇ 8 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  12 minutes ago
ਅਮਲੋਹ , 14 ਅਗਸਤ (ਰਿਸ਼ੂ ਗੋਇਲ) - ਜ਼ਿਲਾ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਬਲਾਕ ਅਮਲੋਹ ਦੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ ਜਿਸ ਦੇ ਚਲਦਿਆਂ ਅੱਜ ਬਲਾਕ ਅਮਲੋਹ ਵਿੱਚ 8 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਜਿਸ ਕਾਰਨ ਸ਼ਹਿਰ ...
ਪਠਾਨਕੋਟ ਵਿਚ ਕੋਰੋਨਾ ਦੇ 21 ਮਾਮਲੇ ਆਏ ਸਾਹਮਣੇ 1 ਕੋਰੋਨਾ ਮਰੀਜ਼ ਦੀ ਹੋਈ ਮੌਤ
. . .  21 minutes ago
ਪਠਾਨਕੋਟ, 14 ਅਗਸਤ (ਸੰਧੂ) - ਪਠਾਨਕੋਟ ਵਿੱਚ ਕੋਰੋਨਾ ਦੇ 21 ਮਾਮਲੇ ਆਏ ਸਾਹਮਣੇ ਆਏ ਹਨ ਅਤੇ 1 ਕੋਰੋਨਾ ਮਰੀਜ਼ ਦੀ ਹੋਈ ਮੌਤ ਹੋ ਗਈ ਹੈ ਇਸ ਦੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ ਪਠਾਨਕੋਟ ਦੀ ਹਾਊਸਿੰਗ ਬੋਰਡ ਕਾਲੋਨੀ ਦੀ 60 ਸਾਲਾ ਕੋਰੋਨਾ ਪਾਜ਼ੀਟਿਵ...
ਲੁਧਿਆਣਾ ਵਿਚ ਕੋਰੋਨਾ ਨਾਲ 9 ਮਰੀਜ਼ਾਂ ਦੀ ਮੌਤ
. . .  35 minutes ago
ਲੁਧਿਆਣਾ, 14 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 9 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਵਿਚ 7 ਮ੍ਰਿਤਕ ਮਰੀਜ਼ ਲੁਧਿਆਣਾ ਨਾਲ ਸਬੰਧਿਤ ਜਦਕਿ...
ਜ਼ਿਲੇ ’ਚ 20 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ
. . .  41 minutes ago
ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲੇ ’ਚ 20 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 784 ਹੋ ਗਈ ਹੈ ਅਤੇ 1 ਹੋਰ ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 23 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਦਰਿਆ ਸਤਲੁਜ 'ਚ ਡੁੱਬਣ ਕਾਰਨ ਚਾਰ ਮਾਸੂਮ ਲੜਕੀਆਂ ਦੀ ਮੌਤ
. . .  50 minutes ago
ਸਿਧਵਾਂ ਬੇਟ, 14 ਅਗਸਤ (ਜਸਵੰਤ ਸਿੰਘ ਸਲੇਮਪੁਰੀ) - ਅੱਜ ਬਾਅਦ ਦੁਪਹਿਰ ਜ਼ਿਲ੍ਹਾ ਲੁਧਿਆਣਾ ਸਥਿਤ ਸਿਧਵਾਂ ਬੇਟ ਲਾਗਲੇ ਪਿੰਡ ਗੋਰਸੀਆ ਕਾਦਰ ਬਖਸ਼ ਦੀ ਬਸਤੀ ਚੰਡੀਗੜ੍ਹ ਛੰਨਾਂ ਦੀਆਂ ਚਾਰ ਮਾਸੂਮ ਲੜਕੀਆਂ ਦਰਿਆ ਸਤਲੁਜ ਵਿਚ ਡੁੱਬ ਕੇ ਮੌਤ ਦੇ ਮੂੰਹ ਜਾ ਪਈਆਂ। ਚਾਰਾਂ ਦੀ ਉਮਰ 7 ਤੋਂ 10...
ਪਠਾਨਕੋਟ ਦੇ 9 ਹੋਰ ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 1 hour ago
ਪਠਾਨਕੋਟ, 14 ਅਗਸਤ (ਆਰ. ਸਿੰਘ) - ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ 9 ਹੋਰ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 125 ਸੈਂਪਲ ਅੰਮ੍ਰਿਤਸਰ ਟੈਸਟ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ...
ਅੰਮ੍ਰਿਤਸਰ ਜ਼ਿਲ੍ਹੇ ਵਿਚ ਅੱਜ ਆਏ 53 ਕੋਰੋਨਾ ਪਾਜ਼ੀਟਿਵ ਕੇਸ
. . .  about 1 hour ago
ਅੰਮ੍ਰਿਤਸਰ, 14 ਅਗਸਤ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ 53 ਕੋਰੋਨਾਵਾਇਰਸ ਦੇ ਕੇਸ ਸਾਹਮਣੇ ਆਏ ਹਨ। ਜਦਕਿ 3 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਸ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੁੱਲ 2574 ਕੋਰੋਨਾ ਪਾਜ਼ੀਟਿਵ ਕੇਸ ਹੋ ਗਏ ਹਨ ਅਤੇ ਕੁੱਲ 101...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 23 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਮਹਿਲ ਕਲਾਂ, 14 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 23 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਪਾਜ਼ੀਟਿਵ ਪਏ ਗਏ 23 ਮਰੀਜ਼ਾ 'ਚ 17 ਮਾਮਲੇ ਸ਼ਹਿਰ ਬਰਨਾਲਾ, 2 ਮਾਮਲੇ...
ਜ਼ਿਲ੍ਹਾ ਗੁਰਦਾਸਪੁਰ 'ਚ 105 ਕੋਰੋਨਾ ਪਾਜ਼ੀਟਿਵ ਦੇ ਨਵੇਂ ਕੇਸ ਆਏ ਸਾਹਮਣੇ
. . .  about 1 hour ago
ਗੁਰਦਾਸਪੁਰ, 14 ਅਗਸਤ (ਸੁਖਵੀਰ ਸਿੰਘ ਸੈਣੀ) - ਜ਼ਿਲ੍ਹਾ ਗੁਰਦਾਸਪੁਰ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਗੁਰਦਾਸਪੁਰ ਵਿਚ 105 ਕੋਰੋਨਾ...
ਵਿਰੋਧੀ ਧਿਰ ਦੇ ਨੇਤਾ ਚੀਮਾ ਰਾਹੀਂ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਪੰਜਾਬ ਦੇ ਨਾਂ ਭੇਜਿਆ ਰੋਸ ਪੱਤਰ
. . .  about 1 hour ago
ਸੰਗਰੂਰ 14 ਅਗਸਤ (ਧੀਰਜ ਪਸੌਰੀਆ ) ਪੰਜਾਬ ਯੂ ਟੀ ਮੁਲਾਜਮ ਅਤੇ ਪੈਂਨਸ਼ਨਰਜ਼ ਸਾਂਝਾ ਫਰੰਟ ਜਿਲ੍ਹਾ ਸੰਗਰੂਰ ਵਲੋਂ ਕਨਵੀਨਰ ਸੁਖਦੇਵ ਸਿੰਘ ਚੰਗਾਲੀਵਾਲਾ, ਵਾਸਵੀਰ ਸਿੰਘ, ਸੀਤਾ ਰਾਮ ਸ਼ਰਮਾ, ਮੇਲਾ ਸਿੰਘ ਪੁੰਨਾਵਾਲ ਦੀ ਅਗਵਾਈ ਹੇਠ ਸਿਰਾਂ ਤੇ ਕਾਲੀਆਂ ਪੱਟੀਆਂ ਬੰਨ ਕੇ ਵਿਰੋਧੀ ਧਿਰ ਦੇ ਨੇਤਾ ਸ: ਹਰਪਾਲ...
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ, ਹੁਣ ਖੁਦ ਦਿੱਤੀ ਜਾਣਕਾਰੀ
. . .  about 1 hour ago
ਨਵੀਂ ਦਿੱਲੀ, 14 ਅਗਸਤ - ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ, ਇਸ ਵਾਰ ਉਨ੍ਹਾਂ ਨੇ ਖੁਦ ਟਵੀਟ ਕਰਕੇ...
ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਚ ਕੋਰੋਨਾ ਦੇ ਆਏ 26 ਨਵੇਂ ਮਾਮਲੇ
. . .  about 1 hour ago
ਫਤਿਹਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ )- ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਨੇ ਬੜੀ ਤੇਜ਼ੀ ਨਾਲ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ ਨਵੇਂ 26 ਮਾਮਲੇ ਸਾਹਮਣੇ ਆਉਣ ਨਾਲ ਲੋਕਾਂ ਦੇ ਵਿਚ ਸਹਿਮ ਤੇ ਦਹਿਸ਼ਤ ਦਾ ਮਾਹੌਲ...
ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਨਾਲ ਹੋਈਆਂ ਚਾਰ ਮੌਤਾਂ
. . .  about 2 hours ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਤਰ੍ਹਾਂ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 48...
ਮਨਾਲੀ ਨੇੜੇ ਪੱਥਰ ਹੇਠਾਂ ਦੱਬ ਜਾਣ ਕਾਰਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਨੌਜਵਾਨ ਦੀ ਹੋਈ ਮੌਤ
. . .  about 2 hours ago
ਸਮੁੰਦੜਾ, 14 ਅਗਸਤ (ਤੀਰਥ ਸਿੰਘ ਰੱਕੜ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਧਮਾਈ ਦੇ ਇਕ ਨੌਜਵਾਨ ਦੀ ਹਿਮਾਚਲ ਪ੍ਰਦੇਸ਼ 'ਚ ਚੰਡੀਗੜ੍ਹ-ਮਨਾਲੀ ਕੌਮੀ ਮਾਰਗ 'ਤੇ ਖੜੇ ਕੈਂਟਰ 'ਤੇ ਪਹਾੜ ਤੋਂ ਡਿੱਗੇ ਭਾਰੀ ਪੱਥਰ ਹੇਠਾਂ ਦੱਬ ਜਾਣ ਨਾਲ ਮੌਤ ਹੋ ਗਈ। ਨੌਜਵਾਨ ਦੀ ਪਹਿਚਾਣ...
ਮਾਛੀਵਾੜਾ ਵਿਚ ਅੱਜ ਫਿਰ ਕੋਰੋਨਾ ਦੇ ਆਏ ਛੇ ਨਵੇਂ ਮਾਮਲੇ
. . .  about 2 hours ago
ਮਾਛੀਵਾੜਾ ਸਾਹਿਬ, 14 ਅਗਸਤ (ਮਨੋਜ ਕੁਮਾਰ) - ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਵਿਚ ਅੱਜ ਫਿਰ ਮਾਛੀਵਾੜਾ ਵਿਚ ਨਵੇਂ ਛੇ ਮਾਮਲੇ ਦਰਜ ਕੀਤੇ ਗਏ ਅਤੇ ਹੁਣ ਸ਼ਹਿਰ ਵਿਚ ਇਹ ਕੋਰੋਨਾ ਦੇ ਕੁੱਲ ਮਾਮਲੇ 55 ਤੱਕ ਪਹੁੰਚ ਗਏ ਹਨ। ਅੱਜ ਦੇ ਨਵੇਂ ਮਾਮਲਿਆ ਵਿਚ ਦੋ ਮਹਿਲਾਵਾਂ ਤੇ ਛੇ ਮਰਦ ਸ਼ਾਮਲ...
ਪਿੰਡ ਜੈਨਪੁਰ ਵਿਖੇ ਕੋਰੋਨਾ ਨੇ ਦਿੱਤੀ ਦਸਤਕ
. . .  about 2 hours ago
ਮਜਾਰੀ/ਸਾਹਿਬਾ, 14 ਅਗਸਤ (ਨਿਰਮਲ ਜੀਤ ਸਿੰਘ ਚਾਹਲ) - ਪਿੰਡ ਜੈਨਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕੋਰੋਨਾ ....
ਵਿਆਹੁਤਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ
. . .  about 2 hours ago
ਸੰਗਰੂਰ /ਲਹਿਰਾਗਾਗਾ, 14 ਅਗਸਤ (ਧੀਰਜ ਪਸ਼ੋਰੀਆ/ਸੂਰਜ ਭਾਨ ਗੋਇਲ)- ਪਿੰਡ ਘੋੜੇਨਬ ਵਿਖੇ ਇੱਕ ਵਿਆਹੁਤਾ ਔਰਤ ਵਲੋਂ ਜ਼ਹਿਰੀਲੀ....
ਜ਼ਿਲ੍ਹਾ ਫ਼ਿਰੋਜ਼ਪੁਰ 'ਚ ਕੋਰੋਨਾ ਨਾਲ ਪੀੜਤ ਇਕ ਮਹਿਲਾ ਦੀ ਹੋਈ ਮੌਤ
. . .  1 minute ago
ਫ਼ਿਰੋਜ਼ਪੁਰ, 14 ਅਗਸਤ (ਰਾਕੇਸ਼ ਚਾਵਲਾ)- ਕੋਰੋਨਾ ਵਾਇਰਸ ਨਾਲ ਪੀੜਤ ਇੱਕ 27 ਵਰ੍ਹਿਆਂ ਦੀ ਮਹਿਲਾ ਦੀ ਮੌਤ ਹੋ ....
ਜ਼ਿਲ੍ਹਾ ਬਰਨਾਲਾ 'ਚ ਐੱਸ.ਬੀ.ਆਈ ਬਰਾਂਚ ਭਦੌੜ ਦੇ ਮੈਨੇਜਰ ਤੇ ਫ਼ੀਲਡ ਅਫ਼ਸਰ ਨੂੰ ਹੋਇਆ ਕੋਰੋਨਾ
. . .  about 3 hours ago
ਭਦੌੜ, 14 ਅਗਸਤ (ਰਜਿੰਦਰ ਬੱਤਾ ਵਿਨੋਦ ਕਲਸੀ) - ਜ਼ਿਲ੍ਹਾ ਬਰਨਾਲਾ 'ਚ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਭਦੌੜ ਦੇ ਮੈਨੇਜਰ....
ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਤਿੰਨ ਘੰਟਿਆਂ ਤੋਂ ਜਾਰੀ
. . .  about 3 hours ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਦਸਵੀਂ ਓਪਨ ਸਕੀਮ ਦੇ ਵਿਦਿਆਰਥੀਆਂ ਵਲੋਂ ਸਿਖਿਆ ਮੰਤਰੀ ਦੀ ਸੰਗਰੂਰ ਸਥਿਤ...
ਨੌਜਵਾਨ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕਰਵਾਉਣ ਲਈ ਪਰਿਵਾਰ ਵੱਲੋਂ ਧਰਨਾ ਸ਼ੁਰੂ
. . .  about 3 hours ago
ਬਰਨਾਲਾ/ਰੂੜੇਕੇ ਕਲਾਂ, 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਪਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਪਿੰਡ ਧੂਰਕੋਟ ਦੇ ....
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 8 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 8 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ....
ਟੈਂਪੂ ਪਲਟਣ ਕਾਰਨ ਇਕ ਔਰਤ ਦੀ ਮੌਤ, 20 ਔਰਤਾਂ ਗੰਭੀਰ ਰੂਪ 'ਚ ਜ਼ਖ਼ਮੀ
. . .  about 3 hours ago
ਭਦੌੜ, 14 ਅਗਸਤ (ਰਜਿੰਦਰ ਬੱਤਾ ਵਿਨੋਦ ਕਲਸੀ) - ਬਰਨਾਲਾ ਜ਼ਿਲ੍ਹਾ ਦੇ ਪਿੰਡ ਰਾਮਗੜ੍ਹ ਤੋਂ ਭਦੌੜ ਵਿਖੇ ਆ...
ਖਮਾਣੋਂ (ਫ਼ਤਿਹਗੜ੍ਹ ਸਾਹਿਬ) 'ਚ ਇਕੋ ਪਰਿਵਾਰ ਨਾਲ ਸੰਬੰਧਿਤ 5 ਮੈਂਬਰਾਂ ਸਮੇਤ 6 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਖਮਾਣੋਂ, 14 ਅਗਸਤ (ਮਨਮੋਹਣ ਸਿੰਘ ਕਲੇਰ)- ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਖਮਾਣੋਂ 'ਚ ਅੱਜ 6 ਕੋਰੋਨਾ ਵਾਇਰਸ ਤੋ...
ਪਿੰਡ ਭੁੱਲਾਰਾਈ ਵਿਖੇ ਦਿਨ ਦਿਹਾੜੇ 2 ਘਰਾਂ 'ਚ ਹੋਈ ਚੋਰੀ
. . .  about 4 hours ago
ਖਲਵਾੜਾ, 14 ਅਗਸਤ (ਮਨਦੀਪ ਸਿੰਘ ਸੰਧੂ)- ਜ਼ਿਲ੍ਹਾ ਕਪੂਰਥਲਾ ਦੇ ਪਿੰਡ ਭੁੱਲਾਰਾਈ ਵਿਖੇ ਦੋ ਘਰਾਂ 'ਚ ਦਿਨ-ਦਿਹਾੜੇ ਚੋਰੀ ਹੋਣ ਦਾ ਸ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552
ਿਵਚਾਰ ਪ੍ਰਵਾਹ: ਨਸਲੀ ਵਿਤਕਰਾ ਪਰਮਾਤਮਾ ਅਤੇ ਪਰਮਾਤਮਾ ਦੁਆਰਾ ਪੈਦਾ ਕੀਤੇ ਮਨੁੱਖ ਦਾ ਅਪਮਾਨ ਹੈ। -ਰਾਬਰਟ ਰੰਸੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵਾਅਦਾ ਿਖ਼ਲਾਫ਼ੀ ਨੂੰ ਲੈ ਕੇ ਐੱਸ. ਐੱਸ. ਪੀ. ਦਫ਼ਤਰ ਬਾਹਰ ਲਗਾਇਆ ਬਾਜੇ ਕੇ ਕਾਂਡ ਜਬਰ ਵਿਰੋਧੀ ਸੰਘਰਸ਼ ਕਮੇਟੀ ਨੇ ਰੋਸ ਧਰਨਾ

ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)-ਐੱਸ. ਐੱਸ. ਪੀ. ਦਫ਼ਤਰ ਸਾਹਮਣੇ ਸਿਖਰ ਦੁਪਹਿਰੇ ਉਦੋਂ ਜਿੰਦਾਬਾਦ-ਮੁਰਦਾਬਾਦ ਹੋਣ ਲੱਗੀ, ਜਦੋਂ ਬਾਜੇ ਕੇ ਕਾਂਡ ਜਬਰ ਵਿਰੋਧੀ ਸੰਘਰਸ਼ ਕਮੇਟੀ ਵਲੋਂ ਇਨਸਾਫ਼ ਲੈਣ ਲਈ ਤੇ ਘਟਨਾ ਦਾ ਸੱਚ ਦੱਸਣ ਲਈ ਤੈਅ ਮੀਟਿੰਗ ਦੇ ਸਮੇਂ ਸਿਰ ਪਹੰੁਚੇ | ਐੱਸ. ਐੱਸ. ਪੀ. ਨੂੰ ਮਿਲਣ ਦੀ ਇੱਛਾ ਜ਼ਾਹਿਰ ਕੀਤੀ ਤਾਂ ਨਾਂਹ-ਪੱਖੀ ਜਵਾਬ ਮਿਲਣ 'ਤੇ ਸਮੂਹ ਕਿਸਾਨ ਮਜ਼ਦੂਰ ਹੱਕੇ ਬੱਕੇ ਰਹਿ ਗਏ | ਸੰਘਰਸ਼ ਕਮੇਟੀ ਦੇ ਵੱਡੇ ਵਫ਼ਦ ਨੇ ਐੱਸ. ਐੱਸ. ਪੀ. ਵਲੋਂ ਬੁਲਾ ਕੇ ਫਿਰ ਮਿਲਣ ਤੋਂ ਨਾਂਹ ਕਰਨ 'ਤੇ ਆਪਣੇ-ਆਪ ਨਾਲ ਧੱਕੇਸ਼ਾਹੀ ਤੇ ਬੇਇਨਸਾਫ਼ੀ ਹੋਣ ਵਜੋਂ ਰੋਸ ਜਤਾਉਂਦੇ ਹੋਏ ਇਕੱਠੇ ਹੋਏ ਲੋਕਾਂ ਨੇ ਮੌਕੇ 'ਤੇ ਹੀ ਧਰਨਾ ਮਾਰ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਅਵਤਾਰ ਮਹਿਮਾ ਨੇ ਦੱਸਿਆ ਕਿ 31 ਮਈ ਨੂੰ ਹਾਕਮ ਚੰਦ ਬਾਜੇ ਕੇ ਦੀ ਮਾਲਕੀ ਜ਼ਮੀਨ ਉੱਪਰ ਕਸ਼ਮੀਰ ਲਾਲ ਬਾਜੇ ਕੇ ਵਲੋਂ ਕੀਤੀ ਜਾ ਰਹੀ ਨਾਜਾਇਜ਼ ਉਸਾਰੀ ਰੋਕਣ ਗਏ ਲੋਕਾਂ 'ਤੇ ਕੁਝ ਬੰਦੂਕਧਾਰੀ ਵਲੋਂ ਪੁਲਿਸ ਦੀ ਮੌਜੂਦਗੀ 'ਚ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ, ਜਿਸ 'ਚ ਹਾਕਮ ਚੰਦ ਦੇ ਪੁੱਤਰ ਪ੍ਰਸ਼ੋਤਮ ਕੁਮਾਰ ਦੇ ਸਿਰ 'ਚ ਗੋਲੀ ਵੱਜੀ ਤੇ ਉਹ ਜ਼ਖ਼ਮੀ ਹੋ ਗਿਆ | ਉਨ੍ਹਾਂ ਦੱਸਿਆ ਕਿ ਲੋਕਾਂ ਨੇ ਰੋਸ ਵਜੋਂ ਉਥੇ ਹੀ ਧਰਨਾ ਲਗਾ ਦਿੱਤਾ ਸੀ ਤੇ ਐੱਸ. ਪੀ. ਹੈੱਡ ਕੁਆਰਟਰ ਤੇ ਡੀ. ਐੱਸ. ਪੀ. ਗੁਰੂਹਰਸਹਾਏ ਵਲੋਂ ਇਨਸਾਫ਼ ਦਿਵਾਏ ਜਾਣ ਦੇ ਦਿੱਤੇ ਵਿਸ਼ਵਾਸ ਤੋਂ ਬਾਅਦ ਧਰਨਾ ਚੁੱਕ ਲਿਆ ਸੀ | ਯੂਨੀਅਨ ਆਗੂਆਂ 'ਤੇ ਪਰਚੇ ਦਰਜ ਹੋਣ ਤੋਂ ਬਾਅਦ ਕੱਲ੍ਹ ਕਮੇਟੀ ਵਲੋਂ ਥਾਣਾ ਗੁਰੂਹਰਸਹਾਏ ਦੇ ਸਾਹਮਣੇ ਧਰਨਾ ਮਾਰ ਦਿੱਤਾ ਸੀ, ਜੋ ਦੇਰ ਸ਼ਾਮ ਐੱਸ. ਐੱਸ. ਪੀ. ਫ਼ਿਰੋਜ਼ਪੁਰ ਨਾਲ ਮੀਟਿੰਗ ਮਿਲਣ ਤੋਂ ਬਾਅਦ ਸਮਾਪਤ ਕਰ ਦਿੱਤਾ ਗਿਆ ਸੀ, ਪਰ ਅੱਜ ਜਦੋਂ ਯੂਨੀਅਨ ਆਗੂ ਮੀਟਿੰਗ ਲਈ ਪਹੁੰਚੇ ਤਾਂ ਅੰਦਰੋਂ ਕੋਈ ਵੀ ਜਵਾਬ ਮਿਲਦਾ ਨਾ ਦੇਖ ਲੋਕਾਂ ਨੇ ਧਰਨਾ ਮਾਰ ਦਿੱਤਾ | ਧਰਨਾ ਲੱਗਣ ਤੋਂ ਬਾਅਦ ਆਗੂਆਂ ਨੂੰ ਮੀਟਿੰਗ ਲਈ ਬੁਲਾ ਲਿਆ ਗਿਆ ਅਤੇ ਲਗਪਗ ਡੇਢ ਘੰਟਾ ਚੱਲੀ ਮੀਟਿੰਗ ਬਾਅਦ ਐੱਸ. ਐੱਸ. ਪੀ ਨੇ ਤਿੰਨ ਦਿਨਾ ਵਿਚ ਮਾਮਲੇ ਦੀ ਪੂਰੀ ਰਿਪੋਰਟ ਲੈ ਕੇ ਸ਼ੁੱਕਰਵਾਰ ਨੂੰ ਦੁਬਾਰਾ ਮੀਟਿੰਗ ਸੱਦ ਕੇ ਪੂਰਾ ਮਾਮਲਾ ਹੱਲ ਕਰਨ ਦਾ ਭਰੋਸਾ ਦਿੱਤਾ ਤੇ ਗਿ੍ਫ਼ਤਾਰੀਆਂ 'ਤੇ ਮੁਕੰਮਲ ਰੋਕ ਲਾਉਂਦੇ ਹੋਏ ਦਿਵਾਏ ਵਿਸ਼ਵਾਸ ਬਾਅਦ ਧਰਨਾਕਾਰੀਆਂ ਨੇ ਧਰਨਾ ਚੁੱਕਿਆ |

ਕੋਰੋਨਾ ਦੀ ਮਾਰ ਹੰਢਾਉਣ ਲੱਗੇ ਕਲਾਕਾਰ ਤੇ ਰੰਗ ਕਰਮੀ

ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਕਾਰਨ ਕਲਾਕਾਰ ਤੇ ਰੰਗ ਕਰਮੀ ਵੀ ਇਸ ਸੰਕਟ ਦਾ ਸੰਤਾਪ ਹੰਢਾਉਣ ਲਈ ਮਜਬੂਰ ਹੋਏ ਬੈਠੇ ਹਨ | ਕਲਾਤਮਿਕ ਗਤੀਵਿਧੀਆਂ ਪੂਰੀ ਤਰ੍ਹਾਂ ਠੱਪ ਹੋ ਜਾਣ ਕਰ ਕੇ ਅਜਿਹੇ ਕਲਾਕਾਰ ਰੋਜ਼ੀ ਰੋਟੀ ਦੇ ਸੰਕਟ ਨਾਲ ਜੂਝ ਰਹੇ ਹਨ, ...

ਪੂਰੀ ਖ਼ਬਰ »

ਝੋਨੇ ਦੇ ਭਾਅ 'ਚ ਨਿਗੂਣਾ ਵਾਧਾ ਕਿਸਾਨੀ ਨਾਲ ਮਜ਼ਾਕ-ਬੱਬੀ ਫ਼ਿਰੋਜ਼ਸ਼ਾਹ

ਤਲਵੰਡੀ ਭਾਈ, 2 ਜੂਨ (ਕੁਲਜਿੰਦਰ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਦੇ ਹੋਏ ਝੋਨੇ ਦੇ ਭਾਅ 'ਚ 53 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ | ਮੋਦੀ ਸਰਕਾਰ ਨੇ ਝੋਨੇ ਦੀ ਕੀਮਤ 'ਚ ਇਹ ਨਿਗੂਣਾ ਵਾਧਾ ਕਰਕੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਕੈਦੀ ਤੋਂ ਮਿਲਿਆ ਮੋਬਾਈਲ ਫ਼ੋਨ

ਫ਼ਿਰੋਜ਼ਪੁਰ, 2 ਜੂਨ (ਕੁਲਬੀਰ ਸਿੰਘ ਸੋਢੀ)-ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਰੂਪ ਸਿੰਘ ਨੇ ਕੇਂਦਰੀ ਜੇਲ੍ਹ ਦੇ ਸਕਿਉਰਿਟੀ ਡਿਪਟੀ ਸੁਪਰਡੈਂਟ ਪਰਮਜੀਤ ਸਿੰਘ ਵਲੋਂ 1 ਜੂਨ ਨੂੰ ਭੇਜੇ ਗਏ ਪੱਤਰ ਨੰਬਰ 1923 'ਤੇ ਕਾਰਵਾਈ ਕਰਦੇ ਹੋਏ ਜੇਲ੍ਹ 'ਚ ਬੰਦ ਕੈਦੀ ...

ਪੂਰੀ ਖ਼ਬਰ »

'ਆਪ' ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਵਲੋਂ ਜ਼ੀਰਾ ਦੇ ਵਰਕਰਾਂ ਨਾਲ ਮੀਟਿੰਗ

ਜ਼ੀਰਾ, 2 ਜੂਨ (ਜੋਗਿੰਦਰ ਸਿੰਘ ਕੰਡਿਆਲ)-ਵਰਕਰਾਂ ਦਾ ਸੰਗਠਨ ਕਾਇਮ ਰੱਖਣ ਲਈ 'ਆਪ' ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਵਲੋਂ ਜ਼ੀਰਾ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਸਬੰਧੀ ਸਰਬਜੀਤ ਕੌਰ ਮਾਣੂਕੇ ਜ਼ੀਰਾ ਦੇ ਹਲਕਾ ਇੰਚਾਰਜ ਚੰਦ ਸਿੰਘ ਗਿੱਲ ਦੇ ਦਫ਼ਤਰ ...

ਪੂਰੀ ਖ਼ਬਰ »

ਬੈਂਕ ਦੇ ਬਾਹਰੋਂ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਫ਼ਿਰੋਜ਼ਪੁਰ ਸ਼ਹਿਰ ਅਧੀਨ ਪੈਂਦੇ ਚੌਕ ਊਧਮ ਸਿੰਘ ਲਾਗੇ ਭੀੜ-ਭੜਕੇ ਵਾਲੇ ਖੇਤਰ 'ਚ ਸਥਿਤ ਐੱਚ. ਡੀ. ਐਫ਼. ਸੀ. ਬੈਂਕ ਦੇ ਸਾਹਮਣੇ ਚੋਰਾਂ ਵਲੋਂ ਸਪਲੈਂਡਰ ਮੋਟਰਸਾਈਕਲ ਚੋਰੀ ਲੈਣ ਦੀ ਖ਼ਬਰ ਹੈ | ਚੋਰੀ ਦੀ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਵਲੋਂ ਝੋਨੇ ਦੇ ਭਾਅ 'ਚ ਕੀਤਾ ਮਾਮੂਲੀ ਵਾਧਾ ਰੱਦ

ਮੱਲਾਂਵਾਲਾ, 2 ਜੂਨ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ 'ਚ ਮਨਮੋਹਨ ਸਿੰਘ ਥਿੰਦ ਸੰਗਠਨ ਸਕੱਤਰ ਪੰਜਾਬ, ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

ਸੰਸਥਾਵਾਂ ਖੁਲ੍ਹਵਾਉਣ ਲਈ ਐਸੋਸੀਏਸ਼ਨ ਦਿੱਤਾ ਮੁੱਖ ਮੰਤਰੀ ਦੇ ਨਾਂਅ ਡੀ. ਸੀ. ਨੂੰ ਮੰਗ-ਪੱਤਰ

ਫ਼ਿਰੋਜ਼ਪੁਰ, 2 ਜੂਨ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਤਾਲਾਬੰਦੀ ਕਾਰਨ ਬੰਦ ਪਏ ਆਈਲੈਟਸ ਕੋਚਿੰਗ ਸੈਂਟਰ ਨੂੰ ਖੁਲ੍ਹਵਾਉਣ ਸਬੰਧੀ ਫ਼ਿਰੋਜ਼ਪੁਰ ਇਮੀਗ੍ਰੇਸ਼ਨ ਤੇ ਐਜੂਕੇਸ਼ਨਲ ਕੰਸਲਟੈਂਟ ਐਸੋਸੀਏਸ਼ਨ ਵਲੋਂ ਇਕ ਮੰਗ-ਪੱਤਰ ਕੈਪਟਨ ਅਮਰਿੰਦਰ ਸਿੰਘ ਮੁੱਖ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਗਿ੍ਫ਼ਤਾਰ

ਫ਼ਿਰੋਜ਼ਪੁਰ, 2 ਜੂਨ (ਕੰਵਰਜੀਤ ਸਿੰਘ ਜੈਂਟੀ)-ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਦੁਆਰਾ 2 ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਏ. ਐੱਸ. ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਜਦ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਬਾਜੇ ਕੇ ਗੋਲੀ ਕਾਂਡ 'ਚ ਦੋਹਾਂ ਧਿਰਾਂ 'ਤੇ 9 ਔਰਤਾਂ ਸਮੇਤ 45 ਵਿਅਕਤੀ ਹੋਏ ਨਾਮਜ਼ਦ

ਗੁਰੂਹਰਸਹਾਏ, 2 ਜੂਨ (ਪਿ੍ਥਵੀ ਰਾਜ ਕੰਬੋਜ)-ਬੀਤੇ ਕੱਲ੍ਹ ਪਿੰਡ ਬਾਜੇ ਕੇ ਵਿਖੇ ਵਾਪਰੇ ਗੋਲੀ ਕਾਂਡ ਦੇ ਸਬੰਧ 'ਚ 45 ਵਿਅਕਤੀਆਂ 'ਤੇ ਵਿਅਕਤੀਗਤ ਤੇ 40-50 ਅਣਪਛਾਤੇ ਵਿਅਕਤੀਆਂ 'ਤੇ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ | ਇਹ ਜਾਣਕਾਰੀ ਐੱਸ. ਪੀ. ਡੀ ਅਜੇ ਰਾਜ ਸਿੰਘ ਨੇ ...

ਪੂਰੀ ਖ਼ਬਰ »

ਬਾਜੇ ਕੇ ਜ਼ਮੀਨੀ ਵਿਵਾਦ ਦੌਰਾਨ ਕਸ਼ਮੀਰ ਲਾਲ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਿਆ

ਗੁਰੂਹਰਸਹਾਏ, 2 ਜੂਨ (ਹਰਚਰਨ ਸਿੰਘ ਸੰਧੂ)-ਬਾਜੇ ਕੇ ਵਿਖੇ ਜ਼ਮੀਨੀ ਵਿਵਾਦ ਦਾ ਮਸਲਾ ਹੱਲ ਹੋਣ ਦੀ ਬਜਾਏ ਉਲਝਦਾ ਜਾ ਰਿਹਾ ਹੈ | ਪਿਛਲੇ 3 ਸਾਲਾਂ ਤੋਂ 5 ਮਰਲੇ ਜ਼ਮੀਨ ਦੇ ਪਲਾਟ ਨੂੰ ਲੈ ਕੇ ਪਿੰਡ ਦੇ ਦੋ ਵਿਅਕਤੀ ਆਹਮੋ-ਸਾਹਮਣੇ ਹਨ ਤੇ ਕਈ ਜਥੇਬੰਦੀਆਂ ਵੀ ਇਕ ਧਿਰ ਦੇ ਨਾਲ ...

ਪੂਰੀ ਖ਼ਬਰ »

ਪਿੰਡ ਕੋਟ ਆਸਾ ਸਿੰਘ ਦੇ ਨਵੇਂ ਬਣੇ ਸ਼ਮਸ਼ਾਨਘਾਟ ਦਾ ਉਦਘਾਟਨ

ਮਮਦੋਟ, 2 ਜੂਨ (ਸੁਖਦੇਵ ਸਿੰਘ ਸੰਗਮ)-ਮਮਦੋਟ ਬਲਾਕ ਦੇ ਪਿੰਡ ਕੋਟ ਆਸਾ ਸਿੰਘ ਵਿਖੇ ਨਵੇਂ ਬਣੇ ਸ਼ਮਸ਼ਾਨਘਾਟ ਦਾ ਉਦਘਾਟਨ ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਮੈਡਮ ਸਤਿਕਾਰ ਕੌਰ ਗਹਿਰੀ ਵਲੋਂ ਪੰਚਾਇਤੀ ਨੁਮਾਇੰਦਿਆਂ ਦੀ ਹਾਜ਼ਰੀ 'ਚ ਕੀਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਕੇਂਦਰ ਵਲੋਂ ਐਲਾਨੇ ਝੋਨੇ ਦੇ ਸਮਰਥਨ 'ਚ ਮਾਮੂਲੀ ਵਾਧਾ ਕਿਸਾਨਾਂ ਨਾਲ ਭੱਦਾ ਮਜ਼ਾਕ-ਸਿਡਾਨਾ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਕੇਂਦਰ ਵਲੋਂ ਝੋਨੇ ਦੇ ਸਮਰਥਨ ਮੁੱਲ 'ਚ 53 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ ਅਜੋਕੀ ਕਿਸਾਨੀ ਨਾਲ ਬਹੁਤ ਵੱਡਾ ਧੋਖਾ ਹੈ | ਜਿਸ ਦੌਰ 'ਚ ਕਿਸਾਨ ਗੁੱਜਰ ਰਿਹਾ ਹੈ ਉਸ 'ਚੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜਨੀ ...

ਪੂਰੀ ਖ਼ਬਰ »

ਮਿਲਟਰੀ ਸਟੇਸ਼ਨ ਦੇ ਆਸ-ਪਾਸ ਕਵਾਡ ਕਾਪਟਰ (ਡਰੋਨ ਕੈਮਰੇ) ਦੀ ਵਰਤੋਂ 'ਤੇ ਪਾਬੰਦੀ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਜ਼ਿਲ੍ਹਾ ਫਾਜ਼ਿਲਕਾ 'ਚ ਕਵਾਡ ਕਾਪਟਰ (ਡਰੋਨ ਕੈਮਰੇ) ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ...

ਪੂਰੀ ਖ਼ਬਰ »

ਮੰਟਾ ਨੇ ਵਰਕਰਾਂ ਨੂੰ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਿਖ਼ਲਾਫ਼ ਡਟਣ ਦਾ ਦਿੱਤਾ ਸੱਦਾ

ਮੰਡੀ ਅਰਨੀਵਾਲਾ, 2 ਜੂਨ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਓ. ਐਸ. ਡੀ. ਸਤਿੰਦਰਜੀਤ ਸਿੰਘ ਮੰਟਾ ਨੇ ਅਰਨੀਵਾਲਾ ਸ਼ਹਿਰੀ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਦੌਰਾਨ ਕਿਹਾ ਕਿ ਉਹ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ, ਪੋਤਰੀ ਜ਼ਖ਼ਮੀ

ਜਲਾਲਾਬਾਦ, 2 ਜੂਨ (ਕਰਨ ਚੁਚਰਾ)-ਐਫ਼. ਐਫ. ਰੋਡ 'ਤੇ ਪੈਂਦੇ ਪਿੰਡ ਜੀਵਾਂ ਅਰਾਈਾ ਦੇ ਕੋਲ ਬੀਤੀ ਰਾਤ ਕਾਰ ਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋਣ ਨਾਲ ਪਤੀ-ਪਤਨੀ ਦੀ ਮੌਤ ਹੋ ਗਈ ਜਦ ਕਿ 4 ਸਾਲਾ ਉਨ੍ਹਾਂ ਦੀ ਪੋਤਰੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ | ਮਿ੍ਤਕ ਪੂਰਨ ਸਿੰਘ (58) ਤੇ ...

ਪੂਰੀ ਖ਼ਬਰ »

ਸੁਵਿਧਾ ਕੇਂਦਰਾਂ 'ਚ ਅਸਲ੍ਹਾ ਨਵਿਆਉਣ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ-ਕਿਸਾਨ ਆਗੂ

ਮੰਡੀ ਲਾਧੂਕਾ, 2 ਜੂਨ (ਰਾਕੇਸ਼ ਛਾਬੜਾ)-ਤਾਲਾਬੰਦੀ ਕਾਰਨ ਬਹੁਤ ਸਾਰੇ ਲੋਕਾਂ ਦੇ ਅਸਲ੍ਹਾ ਲਾਇਸੰਸ ਨਵਿਆਉਣ ਯੋਗ ਹੋ ਗਏ ਹਨ ਇਸ ਲਈ ਪੰਜਾਬ ਸਰਕਾਰ ਇਹ ਸਹੂਲਤ ਲੋਕਾਂ ਨੂੰ ਸੁਵਿਧਾ ਕੇਂਦਰਾਂ 'ਤੇ ਮੁਹੱਈਆ ਕਰਵਾਏ | ਇਹ ਮੰਗ ਇਸ ਸਰਹੱਦੀ ਖੇਤਰ ਦੇ ਕਿਸਾਨ ਆਗੂ ਪਰਮਾ ...

ਪੂਰੀ ਖ਼ਬਰ »

ਮੰਡੀ ਦੀ 12 ਘੰਟੇ ਬਿਜਲੀ ਸਪਲਾਈ ਰਹੀ ਬੰਦ

ਮੰਡੀ ਲਾਧੂਕਾ, 2 ਜੂਨ (ਰਾਕੇਸ਼ ਛਾਬੜਾ)-ਮੰਡੀ ਦੇ ਸ਼ਹਿਰੀ ਫੀਡਰ ਦੀ 12 ਘੰਟੇ ਬਿਜਲੀ ਸਪਲਾਈ ਠੱਪ ਰਹੀ | ਬੀਤੀ ਰਾਤ ਮੰਡੀ ਦੀ ਬਿਜਲੀ ਸਪਲਾਈ 12 ਵਜੇ ਦੇ ਕਰੀਬ ਬੰਦ ਹੋ ਜਾਣ ਤੋਂ ਬਾਅਦ ਸਵੇਰੇ 11 ਵਜੇ ਬਹਾਲ ਹੋਈ | ਮੰਡੀ ਵਾਸੀਆਂ ਦਾ ਕਹਿਣਾ ਹੈ ਕਿ ਮੰਡੀ ਦੀ ਬਿਜਲੀ ਸਪਲਾਈ ...

ਪੂਰੀ ਖ਼ਬਰ »

ਵਿਧਾਇਕ ਆਵਲਾ ਨੇ ਵਾਰਡ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ

ਜਲਾਲਾਬਾਦ, 2 ਜੂਨ (ਕਰਨ ਚੁਚਰਾ)-ਵਿਧਾਇਕ ਰਮਿੰਦਰ ਆਵਲਾ ਮੰਗਲਵਾਰ ਨੂੰ ਸ਼ਹਿਰ ਦੇ ਵਾਰਡ ਨੰਬਰ-6 'ਚ ਜਨਤਕ ਸਮੱਸਿਆਵਾਂ ਸੁਣਨ ਲਈ ਪਹੁੰਚੇ | ਇਸ ਮੌਕੇ ਬਾਬਾ ਮਿਹਰਬਾਨ ਸਿੰਘ, ਬਾਬਾ ਟਿੱਕਾ ਗੁਰਪ੍ਰਤਾਪ ਸਿੰਘ, ਕੁਲਦੀਪ ਧਵਨ, ਹਰਭਜਨ ਧਵਨ, ਪ੍ਰੀਤ ਧਵਨ, ਪੰਕਜ ਅਰੋੜਾ, ...

ਪੂਰੀ ਖ਼ਬਰ »

ਇਕਾਦਸ਼ੀ ਮੌਕੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ, ਫਲ ਵੀ ਵੰਡੇ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵੱਖ-ਵੱਖ ਮੰਦਰਾਂ 'ਚ ਇਕਾਦਸ਼ੀ ਤਿਉਹਾਰ ਮੌਕੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਅਤੇ ਅੰਬ, ਖ਼ਰਬੂਜ਼ੇ ਤੇ ਹੋਰ ਫਲ ਵੀ ਲੋਕਾਂ ਵਿਚ ਵੰਡੇ ਗਏ | ਸਥਾਨਕ ਆਲਮ ਸ਼ਾਹ ਰੋਡ 'ਤੇ ਸਥਿਤ ਅਵਧੂਤ ਸ੍ਰੀ ...

ਪੂਰੀ ਖ਼ਬਰ »

ਗਊ ਸੇਵਾ ਸਦਨ ਵੈੱਲਫ਼ੇਅਰ ਸੁਸਾਇਟੀ ਵਲੋਂ ਵਿਸ਼ਨੂੰ ਦੱਤ ਨੂੰ ਸ਼ਰਧਾਂਜਲੀ ਭੇਟ

ਸੀਤੋ ਗੰੁਨੋ੍ਹ, 2 ਜੂਨ (ਬਲਜਿੰਦਰ ਸਿੰਘ ਭਿੰਦਾ)-ਗਊ ਸੇਵਾ ਸਦਨ ਵੈੱਲਫੇਅਰ ਸੁਸਾਇਟੀ ਸੀਤੋ ਗੰੁਨੋ੍ਹ ਸੁਖਚੈਨ ਵਿਖੇ ਰਾਜਸਥਾਨ ਦੇ ਜ਼ਿਲ੍ਹਾ ਚੁਰੂ ਸਾਦੂਲਪੁਰ (ਰਾਜਗੜ੍ਹ) ਥਾਣਾ ਅਧਿਕਾਰੀ ਵਿਸ਼ਨੂੰ ਦੱਤ ਬਿਸ਼ਨੋਈ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸ਼ਰਧਾਂਜਲੀ ...

ਪੂਰੀ ਖ਼ਬਰ »

ਕਿਸਾਨਾਂ ਆਗੂਆਂ ਵਲੋਂ ਨਿਜ਼ਾਮ ਵਾਹ ਮਾਈਨਰ 'ਚ ਪਾਣੀ ਦੀ ਸਮਰੱਥਾ ਵਧਾਉਣ ਦੀ ਮੰਗ

ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹ ਗਰੁੱਪ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਮੰਨੇ ਵਾਲਾ, ਸਤਪਾਲ ਸਿੰਘ ਚੱਕ ਪੰਨੀ ਵਾਲਾ (ਭੋਡੀਪੁਰ) ਨੇ ਇਕ ਸਾਂਝਾ ਪੈੱ੍ਰਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

330 ਲੀਟਰ ਲਾਹਣ ਸਮੇਤ 5 ਵਿਅਕਤੀ ਕਾਬੂ

ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਦੀ ਪੁਲਿਸ ਨੇ ਢਾਣੀ ਨਿਹੰਗਾ ਵਾਲੀ ਦਾਖਲੀ ਪਿੰਡ ਦਰੋਗ਼ਾ ਵਿਖੇ ਮੁਖਬਰ ਦੀ ਸੂਚਨਾ ਦੇ ਅਧਾਰ 'ਤੇ ਵੱਖ-ਵੱਖ ਘਰਾਂ 'ਚ ਰੇਡ ਕਰ ਕੇ 330 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮੰਡੀ ਲਾਧੂਕਾ, 2 ਜੂਨ (ਰਾਕੇਸ਼ ਛਾਬੜਾ/ਮਨਪ੍ਰੀਤ ਸੈਣੀ)-ਐਫ. ਐਫ. ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਉਸ ਦੇ ਦੋ ਸਾਥੀਆਂ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਸੂਚਨਾ ਹੈ | ਜਾਣਕਾਰੀ ਦੇ ਅਨੁਸਾਰ ਪਿੰਡ ਫ਼ਤਹਿਗੜ੍ਹ ਦਾ ਨਿਵਾਸੀ ...

ਪੂਰੀ ਖ਼ਬਰ »

ਗੋਪੀਚੰਦ ਕਾਲਜ ਦੀਆਂ ਵਿਦਿਆਰਥਣਾਂ 'ਵਰਸਿਟੀ ਦੀ ਮੈਰਿਟ ਵਿਚ

ਅਬੋਹਰ, 2 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਇਥੋਂ ਦੇ ਗੋਪੀਚੰਦ ਆਰੀਆ ਮਹਿਲਾ ਕਾਲਜ ਦਾ ਬੀ. ਕਾਮ ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕਰ ਕੇ ਇਲਾਕੇ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਜਬਰੀ ਵਸੂਲੀ ਤੇ ਕਬਜ਼ਾ ਕਰਾਉਣ ਵਾਲੇ ਗਰੋਹ ਦੇ 11 ਮੈਂਬਰਾਂ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਖੂਈਖੇੜਾ ਪੁਲਿਸ ਨੇ ਜਬਰੀ ਵਸੂਲੀ ਕਰਨ ਤੇ ਜ਼ਮੀਨ ਜਾਇਦਾਦ 'ਤੇ ਕਬਜ਼ਾ ਕਰਾਉਣ ਵਾਲੇ ਗਰੋਹ ਦੇ 11 ਮੈਂਬਰਾਂ ਦੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਜਗਜੀਤ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ...

ਪੂਰੀ ਖ਼ਬਰ »

ਹਲਕਾ ਇੰਚਾਰਜ ਮੰਟਾ ਵਲੋਂ ਵਰਕਰ ਮੀਟਿੰਗਾਂ ਦਾ ਦੌਰ ਸ਼ੁਰੂ

ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)-ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾਂ ਵਲੋਂ ਹਲਕੇ ਦੇ ਉੱਘੇ ਅਕਾਲੀ ਆਗੂਆਂ ਨੂੰ ਨਾਲ ਲੈ ਕੇ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਵਰਕਰਾਂ ਨੂੰ ਮਿਲਣ ਦਾ ਦੌਰ ਸ਼ੁਰੂ ਕੀਤਾ ਗਿਆ | ਆਪਣੇ ਦੌਰੇ ਦੇ ਦੌਰਾਨ ਹਲਕਾ ਇੰਚਾਰਜ ...

ਪੂਰੀ ਖ਼ਬਰ »

ਜਨਰੇਟਰ ਦੀ ਤਾਰ ਚੋਰੀ ਕਰਦਾ ਕਾਬੂ

ਫ਼ਰੀਦਕੋਟ, 2 ਜੂਨ (ਸਰਬਜੀਤ ਸਿੰਘ)-ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚੋਂ ਜਨਰੇਟਰ 'ਚੋਂ ਇਕ ਵਿਅਕਤੀ ਨੂੰ ਤਾਰ ਚੋਰੀ ਕਰਦੇ ਹੋਏ ਸਕਿਊਰਟੀ ਗਾਰਡ ਵਲੋਂ ਦਬੋਚਿਆ ਗਿਆ | ਜਿਸ ਤੋਂ ਬਾਅਦ ਹਸਪਤਾਲ ਦੇ ਅਧਿਕਾਰੀਆਂ ਵਲੋਂ ਪੁਲਿਸ ਨੂੰ ਬੁਲਾ ਕੇ ...

ਪੂਰੀ ਖ਼ਬਰ »

ਬਰਗਾੜੀ ਦੀਆਂ ਸੜਕਾਂ 'ਤੇ ਪਾਇਆ ਪ੍ਰੀਮਿਕਸ

ਬਰਗਾੜੀ, 2 ਜੂਨ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਕਸਬਾ ਬਰਗਾੜੀ ਦੇ ਆਸ ਪਾਸ ਅਤੇ ਵਿਚਕਾਰ ਬਣੀਆਂ ਕਾਫ਼ੀ ਲਿੰਕ ਸੜਕਾਂ 'ਤੇ ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ ਅਤੇ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ ਦੇ ਯਤਨਾਂ ਨਾਲ ਪ੍ਰੀਮਿਕਸ ਪਾ ਕੇ ਸੜਕਾਂ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਦੀ ਸਰਕਾਰ ਲੋਕਾਂ ਪ੍ਰਤੀ ਵਚਨਬੱਧ-ਸਿੱਖਾਂ ਵਾਲਾ

ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਲੋਕਾਂ ਪ੍ਰਤੀ ਆਪਣੇ ਫ਼ਰਜ਼ ਨਿਭਾਉਣ 'ਚ ਪੂਰੀ ਤਰ੍ਹਾਂ ਵਚਨਬੱਧ ਹੈ | ਸਰਕਾਰ ਨੇ ਜਿੱਥੇ ਤਾਲਾਬੰਦੀ ਦੌਰਾਨ ਗ਼ਰੀਬ ਲੋਕਾਂ ਨੂੰ ...

ਪੂਰੀ ਖ਼ਬਰ »

ਹੈੱਲਥ ਵਰਕਰਾਂ ਨੇ ਰੈਗੂਲਰ ਕਰਨ ਸਬੰਧੀ ਦਿੱਤਾ ਮੰਗ-ਪੱਤਰ

ਫ਼ਰੀਦਕੋਟ, 2 ਜੂਨ (ਸਰਬਜੀਤ ਸਿੰਘ)-ਕੰਨਟਰੈਕਟ ਮਲਟੀਪਰਪਜ਼ ਹੈੱਲਥ ਵਰਕਰ (ਫ਼ੀਮੇਲ) ਯੂਨੀਅਨ ਵਲੋਂ ਸਿਹਤ ਵਿਭਾਗ ਵਿਚ ਵੱਖ-ਵੱਖ ਸੇਵਾਵਾਂ ਦੇ ਰਹੀਆਂ ਠੇਕੇ 'ਤੇ ਭਰਤੀ ਹੈੱਲਥ ਵਰਕਰਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਸਿਵਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਕਰਜ਼ੇ ਦੀਆਂ ਕਿਸ਼ਤਾਂ ਭਰਨ ਤੋਂ ਅਸਮਰੱਥ ਔਰਤਾਂ ਵਲੋਂ ਕਰਜ਼ਾ ਮੁਆਫ਼ ਕਰਨ ਦੀ ਮੰਗ

ਸਾਦਿਕ, 2 ਜੂਨ (ਆਰ. ਐਸ. ਧੁੰਨਾ)-ਵੱਖ-ਵੱਖ ਬੈਂਕਾਂ ਅਤੇ ਕੰਪਨੀਆਂ ਵਲੋਂ ਪਿੰਡਾਂ ਵਿਚ ਔਰਤਾਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਔਰਤਾਂ ਦੇ ਗਰੁੱਪ ਬਣਾ ਕੇ ਕਰਜ਼ੇ ਦਿੱਤੇ ਗਏ ਸਨ ਤਾਂ ਜੋ ਆਪਣੇ ਪੈਰਾਂ 'ਤੇ ਖੜ੍ਹੀਆਂ ਹੋ ਕੇ ਆਪਣੇ ਪਰਿਵਾਰਾਂ ਦਾ ਵਧੀਆ ਤਰੀਕੇ ਨਾਲ ...

ਪੂਰੀ ਖ਼ਬਰ »

ਵਿਧਾਇਕ ਨੇ ਕਾਂਗਰਸ ਸੇਵਾਦਲ ਦੇ ਵਰਕਰ ਕੀਤੇ ਸਨਮਾਨਿਤ

ਫ਼ਰੀਦਕੋਟ, 2 ਜੂਨ (ਸਤੀਸ਼ ਬਾਗ਼ੀ)-ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਨਤਾ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਗਈ ਅਤੇ ...

ਪੂਰੀ ਖ਼ਬਰ »

ਟਿੱਡੀ ਦਲ ਦੇ ਸੰਭਾਵੀ ਹਮਲੇ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)-ਟਿੱਡੀ ਦਲ ਦੇ ਸੰਭਾਵੀ ਹਮਲੇ ਤੋਂ ਬਚਾਓ, ਰੋਕਥਾਮ ਅਤੇ ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਸਹਿਯੋੋਗ ਲੈਣ ਲਈ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੀਤ ਮਹਿੰਦਰ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਅਸ਼ੋਕਾ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਬਿਜਾਈ ਲਈ ਨਵੀਆਂ ਤਕਨੀਕਾਂ ਅਪਣਾਉਣ-ਖੇਤੀ ਮਾਹਿਰ

ਬਰਗਾੜੀ, 2 ਜੂਨ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਪੰਜਾਬ ਦੇ ਕਿਸਾਨਾਂ ਨੇ ਝੋਨੇ ਨੂੰ ਸਾਉਣੀ ਦੀ ਮੁੱਖ ਫ਼ਸਲ ਵਜੋਂ ਅਪਨਾਉਣ ਕਰਕੇ ਧਰਤੀ ਹੇਠਲੇ ਪਾਣੀ ਦਾ ਪੱਧਰ ਬੜੀ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ | ਜੋ ਸਾਡੇ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਹੈ ...

ਪੂਰੀ ਖ਼ਬਰ »

ਵਿਧਾਇਕ ਆਵਲਾ ਦੀ ਨਿਵੇਕਲੀ ਲੋਕ ਮਿਲਣੀ ਨੇ ਹਲਕੇ ਦੇ ਬਾਸ਼ਿੰਦਿਆਂ ਨੂੰ ਕੀਲਿਆ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਦੇ ਵਿਧਾਇਕ ਰਮਿੰਦਰ ਆਵਲਾ ਦੀ ਨਿਵੇਕਲੀ ਲੋਕ ਮਿਲਣੀ ਨੇ ਜਲਾਲਾਬਾਦ ਹਲਕੇ ਦੇ ਲੋਕਾਂ ਨੂੰ ਆਪਣੇ ਵੱਲ ਕੀਲਿਆ ਹੈ, ਉਥੇ ਹੀ ਜਿਸ ਵਰਗ 'ਚ ਵਿਧਾਇਕ ਆਵਲਾ ਮੁਸ਼ਕਿਲਾਂ ਸੁਣਨ ਜਾਂਦੇ ਹਨ, ਇਕੱਲੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਵਿਧਾਇਕ ਆਵਲਾ ਦੀ ਨਿਵੇਕਲੀ ਲੋਕ ਮਿਲਣੀ ਨੇ ਹਲਕੇ ਦੇ ਬਾਸ਼ਿੰਦਿਆਂ ਨੂੰ ਕੀਲਿਆ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਦੇ ਵਿਧਾਇਕ ਰਮਿੰਦਰ ਆਵਲਾ ਦੀ ਨਿਵੇਕਲੀ ਲੋਕ ਮਿਲਣੀ ਨੇ ਜਲਾਲਾਬਾਦ ਹਲਕੇ ਦੇ ਲੋਕਾਂ ਨੂੰ ਆਪਣੇ ਵੱਲ ਕੀਲਿਆ ਹੈ, ਉਥੇ ਹੀ ਜਿਸ ਵਰਗ 'ਚ ਵਿਧਾਇਕ ਆਵਲਾ ਮੁਸ਼ਕਿਲਾਂ ਸੁਣਨ ਜਾਂਦੇ ਹਨ, ਇਕੱਲੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਹੁਣ 5 ਦਿਨ ਵੰਡੇਗਾ ਗੀਤਾ ਭਵਨ ਮੰਦਰ ਲੋਕਾਂ ਨੂੰ ਰਾਸ਼ਨ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਗੀਤਾ ਭਵਨ ਮੰਦਰ ਵਲੋਂ ਵੰਡਿਆ ਜਾਣ ਵਾਲਾ ਰਾਸ਼ਨ ਇਸ ਵਾਰ ਕੋਵਿਡ-19 ਦੇ ਚੱਲਦਿਆਂ ਇਕ ਦਿਨ 'ਚ ਵੰਡਿਆ ਜਾਣ ਵਾਲਾ ਰਾਸ਼ਨ 5 ਦਿਨਾ 'ਚ ਵੰਡਿਆ ਜਾਵੇਗਾ | ਮੰਦਰ ਕਮੇਟੀ ਦੇ ਖ਼ਜ਼ਾਨਚੀ ਟੇਕ ਚੰਦ ਧੂੜੀਆ ਨੇ ਦੱਸਿਆ ਕਿ ਪੋ੍ਰਗਰਾਮ ਦਾ ...

ਪੂਰੀ ਖ਼ਬਰ »

ਕੈਂਪ 'ਚ 55 ਨੌਜਵਾਨਾਂ ਵਲੋਂ ਖ਼ੂਨਦਾਨ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਸਰਹੱਦ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਬਲੱਡ ਡੋਨੇਸ਼ਨ ਵੈੱਲਫੇਅਰ ਸੁਸਾਇਟੀ ਤੇ ਸ਼ਿਵ ਸੈਨਾ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ 55 ਨੌਜਵਾਨਾਂ ਨੇ ਖ਼ੂਨਦਾਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸੰਚਾਲਕਾਂ ਵਲੋਂ ਜਿੰਮਾਂ ਖੋਲ੍ਹਣ ਦੀ ਮੰਗ, ਡੀ. ਸੀ. ਨੂੰ ਸੌ ਾਪਿਆ ਮੰਗ-ਪੱਤਰ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜਿੰਮ ਸੰਚਾਲਕਾਂ ਨੇ ਫ਼ਾਜ਼ਿਲਕਾ ਬਾਡੀ ਬਿਲਡਿੰਗ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਬਾਂਸਲ ਮਾਰਸ਼ਲ ਤੇ ਵਪਾਰ ਮੰਡਲ ਫ਼ਾਜ਼ਿਲਕਾ ਦੇ ਪ੍ਰਧਾਨ ਅਸ਼ੋਕ ਗੁਲਬਧਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਅਰਵਿੰਦ ਪਾਲ ...

ਪੂਰੀ ਖ਼ਬਰ »

ਮੈਰਿਜ ਪੈਲੇਸਾਂ 'ਚ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ

ਫ਼ਾਜ਼ਿਲਕਾ, 2 ਜੂਨ (ਅਮਰਜੀਤ ਸ਼ਰਮਾ)-ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ 'ਚ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਮੈਰਿਜ ਪੈਲੇਸ 'ਚ ਹਰ ਕਿਸਮ ਦਾ ਅਸਲ੍ਹਾ ਲੈ ...

ਪੂਰੀ ਖ਼ਬਰ »

ਦੁਰਗਿਆਣਾ ਮੰਦਰ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਫ਼ਾਜ਼ਿਲਕਾ, 2 ਜੂਨ (ਅਮਰਜੀਤ ਸ਼ਰਮਾ)-ਦੁਰਗਿਆਣਾ ਮੰਦਰ ਕਮੇਟੀ ਵਲੋਂ 21 ਲੋੜਵੰਦ ਪਰਿਵਾਰਾਂ ਵਲੋਂ ਰਾਸ਼ਨ ਵੰਡਿਆ ਗਿਆ | ਜਾਣਕਾਰੀ ਦਿੰਦਿਆਂ ਦੁਰਗਿਆਣਾ ਮੰਦਰ ਕਮੇਟੀ ਦੇ ਪ੍ਰਧਾਨ ਸੁਭਾਸ਼ ਚਲਾਣਾ ਨੇ ਦੱਸਿਆ ਕਿ ਰਾਸ਼ਨ 'ਚ ਕ੍ਰਿਸ਼ਨ ਲਾਲ ਝਾਂਬ ਦੇ ਪਰਿਵਾਰ ਦਾ ...

ਪੂਰੀ ਖ਼ਬਰ »

ਝੋਨੇ ਦੇ ਸਮਰਥਨ ਮੁੱਲ ਨੂੰ ਕਿਸਾਨ ਆਗੂਆਂ ਨੇ ਕੀਤਾ ਰੱਦ

ਮੰਡੀ ਅਰਨੀਵਾਲਾ, 2 ਜੂਨ (ਨਿਸ਼ਾਨ ਸਿੰਘ ਸੰਧੂ)-ਸਰਕਾਰ ਵਲੋਂ ਝੋਨੇ ਦੇ ਸਮਰਥਨ ਮੁੱਲ 'ਚ 53 ਰੁਪਏ ਦਾ ਸਮਰਥਨ ਮੁੱਲ ਵਧਾਏ ਜਾਣ ਨੂੰ ਕਿਸਾਨ ਆਗੂਆਂ ਨੇ ਰੱਦ ਕਰਦਿਆਂ ਇਸ ਨੂੰ ਮਾਮੂਲੀ ਵਾਧਾ ਦੱਸਿਆ ਹੈ | ਕਿਸਾਨ ਆਗੂ ਨਿਸ਼ਾਨ ਸਿੰਘ ਢਿੱਲੋਂ, ਜੋਗਿੰਦਰ ਸਿੰਘ ਬੰਨਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, 2 ਗਿ੍ਫ਼ਤਾਰ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਤੇ ਖੂਈਖੇੜਾ ਪੁਲਿਸ ਨੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦ ਕਿ 2 ਵਿਅਕਤੀ ਫ਼ਰਾਰ ਹੋ ਗਏ | ਸਹਾਇਕ ਥਾਣੇਦਾਰ ਰਾਧੇ ਸ਼ਾਮ ਨੂੰ ਗੁਪਤ ਸੂਚਨਾ ...

ਪੂਰੀ ਖ਼ਬਰ »

ਔਰਤ ਦੀ ਜ਼ਹਿਰੀਲਾ ਪਦਾਰਥ ਖਾਣ ਨਾਲ ਮੌਤ

ਅਬੋਹਰ, 2 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਬਹਾਦਰ ਖੇੜਾ ਨਿਵਾਸੀ ਇਕ ਔਰਤ ਦੀ ਕੋਈ ਜ਼ਹਿਰੀਲਾ ਪਦਾਰਥ ਖਾਣ ਨਾਲ ਮੌਤ ਹੋ ਗਈ | ਸੂਚਨਾ ਮਿਲਦੇ ਥਾਣਾ ਸਦਰ ਦੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਕਾਰਵਾਈ ਕੀਤੀ | ਜਾਣਕਾਰੀ ਅਨੁਸਾਰ ਬਹਾਦਰ ਖੇੜਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਵੱਖ-ਵੱਖ ਥਾਵਾਂ ਤੋਂ 3 ਜਣੇ ਕਾਬੂ

ਅਬੋਹਰ, 2 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਤਿੰਨ ਜਣਿਆਂ ਨੂੰ ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਬਹਾਵਵਾਲਾ ਦੇ ਸੁਖਵਿੰਦਰ ਸਿੰਘ ਵਲੋਂ ਗੁਰਚਰਨ ਸਿੰਘ ਪੁੱਤਰ ਦੇਵਾ ਸਿੰਘ ਵਾਸੀ ਦੋਦੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹੇ ਅੰਦਰ ਆਉਣ ਜਾਣ ਵਾਲੇ ਹਰੇਕ ਵਿਅਕਤੀ ਦੀ ਗਤੀਵਿਧੀ 'ਤੇ ਨਜ਼ਰ ਰੱਖਣ ਦੇ ਆਦੇਸ਼

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ | ਉਨ੍ਹਾਂ ਜ਼ਿਲ੍ਹਾ ਪੱਧਰ 'ਤੇ ਪੁਲਿਸ ਤੇ ਸਿਵਲ ਅਧਿਕਾਰੀਆਂ ...

ਪੂਰੀ ਖ਼ਬਰ »

ਕੋਵਿਡ-19 ਮਹਾਂਮਾਰੀ ਕਾਰਨ ਯੂ. ਟੀ. ਆਰ. ਸੀ. ਕਮੇਟੀ ਦੀ ਮੀਟਿੰਗ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਜੱਜਾਂ ਨੇ ਕੋਵਿਡ-19 ਦੇ ਸੰਦਰਭ 'ਚ 2,36,00 ਰੁਪਏ ਦੇ ਫ਼ੰਡ ਦੀ ਸਹਾਇਤਾ ਕੀਤੀ | ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ. ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ...

ਪੂਰੀ ਖ਼ਬਰ »

ਹਰਿ ਕੀ ਸੇਵਾ ਐਨ. ਜੀ. ਓ. ਨੇ ਮਖੂ ਇਲਾਕਾ ਕੀਤਾ ਸੈਨੇਟਾਈਜ਼

ਮਖੂ, 2 ਜੂਨ (ਵਰਿੰਦਰ ਮਨਚੰਦਾ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸੰਸਥਾ 'ਹਰਿ ਕੀ ਸੇਵਾ ਐਨ. ਜੀ. ਓ. ਮਖੂ' ਨੇ ਲੋਕਾਂ ਨੂੰ ਸੁੱਕਾ ਰਾਸ਼ਨ ਵੰਡਿਆ ਤੇ ਪ੍ਰਮੁੱਖ ਧਾਰਮਿਕ ਅਸਥਾਨਾਂ 'ਚ ਜਾ ਕੇ ਸਪਰੇਅ ਕਰਨ ਵਾਲੀਆਂ ਟੈਂਕੀਆਂ ਨਾਲ ਸੈਨੇਟਾਈਜ਼ ਕਰਨ ਦਾ ਵੀ ਉਪਰਾਲਾ ਕੀਤਾ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਕਰਵਾਇਆ

ਮਮਦੋਟ, 2 ਜੂਨ (ਸੁਖਦੇਵ ਸਿੰਘ ਸੰਗਮ)-ਬਲਾਕ ਮਮਦੋਟ ਅਧੀਨ ਪੈਂਦੇ ਪਿੰਡ ਜਤਾਲਾ ਦੀ ਗ੍ਰਾਮ ਪੰਚਾਇਤ ਤੇ ਪਿੰਡ ਦੀ ਨੌਜਵਾਨ ਕਮੇਟੀ ਵਲੋਂ ਸਾਂਝੇ ਉੱਦਮ ਸਦਕਾ ਪਹਿਲਾ 7 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ 16 ਟੀਮਾਂ ਨੇ ਹਿੱਸਾ ਲਿਆ | ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਸੰਤ ਆਸ਼ਰਮ ਕੋਟ ਕਰੋੜ ਕਲਾਂ ਵਲੋਂ ਸਮਾਗਮ

ਤਲਵੰਡੀ ਭਾਈ, 2 ਜੂਨ (ਕੁਲਜਿੰਦਰ ਸਿੰਘ ਗਿੱਲ)-ਤਾਲਾਬੰਦੀ ਦੌਰਾਨ ਲੋੜਵੰਦ ਲੋਕਾਂ ਦੀ ਸੇਵਾ ਹਿੱਤ ਕਾਰਜ ਕਰਨ ਵਾਲਿਆਂ ਦੇ ਮਾਣ ਹਿੱਤ ਗੁਰਦੁਆਰਾ ਆਸ਼ਰਮ ਸੰਤ ਜੰਗੀਰ ਸਿੰਘ ਕੋਟ ਕਰੋੜ ਕਲਾਂ ਵਲੋਂ ਮੁੱਖ ਸੇਵਾਦਾਰ ਸੰਤ ਗੁਰਦੇਵ ਸਿੰਘ ਦੀ ਅਗਵਾਈ ਹੇਠ ਸੰਖੇਪ ਸਮਾਗਮ ...

ਪੂਰੀ ਖ਼ਬਰ »

ਡੀ. ਸੀ. ਭਾਈ ਮਰਦਾਨਾ ਪੁਰਸਕਾਰ ਨਾਲ ਸਨਮਾਨਿਤ

ਫ਼ਿਰੋਜ਼ਪੁਰ, 2 ਜੂਨ (ਤਪਿੰਦਰ ਸਿੰਘ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਿਖ਼ਲਾਫ਼ ਆਰੰਭੀ ਜੰਗ 'ਤੇ ਫ਼ਤਹਿ ਹਾਸਿਲ ਕਰਨ ਵਾਲੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਭਾਈ ਮਰਦਾਨਾ ਯਾਦਗਾਰੀ ਕੀਰਤਨ ਸੁਸਾਇਟੀ ਵਲੋਂ ਭਾਈ ਮਰਦਾਨਾ ...

ਪੂਰੀ ਖ਼ਬਰ »

ਮਲੇਰੀਆ ਬਿਮਾਰੀ ਸਬੰਧੀ ਜਾਗਰੂਕਤਾ ਸੈਮੀਨਾਰ

ਜ਼ੀਰਾ, 2 ਜੂਨ (ਜੋਗਿੰਦਰ ਸਿੰਘ ਕੰਡਿਆਲ)-ਡਾ: ਮੀਨਾਕਸ਼ੀ ਢੀਂਗਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਤਲਵੰਡੀ ਮੰਗੇ ਖਾਂ ਵਿਖੇ ਐੱਸ. ਐਮ. ਓ. ਡਾ: ਬਲਕਾਰ ਸਿੰਘ ਦੀ ਦੇਖ-ਰੇਖ ਹੇਠ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਮੌਜੂਦ ਲੋਕਾਂ ਨੂੰ ਮਨਿੰਦਰ ...

ਪੂਰੀ ਖ਼ਬਰ »

ਪਿ੍ੰਸ ਕੁਮਾਰ ਕਾਇਤ ਪਾਵਰਕਾਮ ਦੇ ਐੱਸ. ਡੀ. ਓ. ਨਿਯੁਕਤ

ਤਲਵੰਡੀ ਭਾਈ, 2 ਜੂਨ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦਾ ਨੌਜਵਾਨ ਪਿ੍ੰਸ ਕੁਮਾਰ ਕਾਇਤ ਪਾਵਰਕਾਮ ਦਾ ਐੱਸ. ਡੀ. ਓ. ਨਿਯੁਕਤ ਹੋਇਆ ਹੈ | ਭਾਜਪਾ ਆਗੂ ਵਿਜੇ ਕੁਮਾਰ ਕਾਇਤ ਤੇ ਕੌਾਸਲਰ ਪੂਨਮ ਰਾਣੀ ਦੇ ਸਪੁੱਤਰ ਪਿੰ੍ਰਸ ਕੁਮਾਰ ਕਾਇਤ ਨੇ ਇਲੈਕਟ੍ਰੀਕਲ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਵਲੋਂ ਆਨਲਾਈਨ ਪੋਸਟਰ ਤੇ ਭਾਸ਼ਨ ਮੁਕਾਬਲੇ ਕਰਵਾਏ

ਮੁੱਦਕੀ, 2 ਜੂਨ (ਭੁਪਿੰਦਰ ਸਿੰਘ)-ਸਥਾਨਕ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਵਲੋਂ ਪਿ੍ੰਸੀਪਲ ਡਾ: ਰਾਮ ਮੋਹਨ ਤਿ੍ਪਾਠੀ ਦੇ ਨਿਰਦੇਸ਼ਾਂ ਅਨੁਸਾਰ ਮੈਡਮ ਅਮਰਦੀਪ ਕੌਰ ਦੀ ਯੋਗ ਅਗਵਾਈ ਹੇਠ ਸਿੱਖਿਆਰਥੀਆਂ ਦੇ ਆਨਲਾਈਨ ਪੋਸਟਰ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਦਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਹੁਦੇਦਾਰਾਂ ਦਾ ਸਨਮਾਨ

ਫ਼ਿਰੋਜ਼ਪੁਰ, 2 ਜੂਨ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਕੁਲਵੰਤ ਸਿੰਘ ਮਿਸ਼ਨ ਫ਼ਤਹਿ ਦੇ ਤਹਿਤ ਕੋਰੋਨਾ ਵਾਇਰਸ ਦੇ ਿਖ਼ਲਾਫ਼ ਲੜਾਈ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀ ਸੰਸਥਾ ਰਾਧਾ ਸੁਆਮੀ ਸਤਿਸੰਗ ਬਿਆਸ ਨੂੰ ਕੋਰੋਨਾ ਯੋਧਾ ਵਜੋਂ ਸ਼ਲਾਘਾ ਪੱਤਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX