ਤਾਜਾ ਖ਼ਬਰਾਂ


ਬਿੱਲ ਵਾਪਸ ਨਾ ਲਏ ਤਾਂ ਸਾਰਾ ਪੰਜਾਬ ਦਿੱਲੀ ਪਹੁੰਚ ਜਾਵੇਗਾ - ਕੈਪਟਨ
. . .  about 1 hour ago
ਚੰਡੀਗੜ੍ਹ, 25 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਮਹਾਂਮਾਰੀ ਤੇ ਗਰਮੀ ਦੀ ਪਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਅੱਜ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਦਰਦ ਸਮਝੇਗੀ ਤੇ ਇਹ...
ਕਿਸਾਨਾਂ ਦੇ ਹੱਕ ਵਿੱਚ ਯੂਥ ਕਾਂਗਰਸੀ ਆਗੂ ਬਨੀ ਖਹਿਰਾ ਬੈਠੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ
. . .  about 1 hour ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ) - ਮੋਦੀ ਸਰਕਾਰ ਵੱਲੋਂ ਜੋ ਕਿਸਾਨਾਂ ਖਿਲਾਫ਼ ਫੈਸਲੇ ਲੈ ਬਿੱਲ ਪਾਸ ਕੀਤੇ ਗਏ ਹਨ ਉਨ੍ਹਾਂ ਖਿਲਾਫ ਉਦੋਂ ਤੱਕ ਮੋਰਚੇ ਭੁੱਖ ਹੜਤਾਲਾਂ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਜਦੋਂ ਤੱਕ ਇਹ ਬਿੱਲ ਵਾਪਸ ਨਹੀਂ ਕੀਤੇ ਜਾਂਦੇ ਪੰਜਾਬ ਦਾ ਕਿਸਾਨ ਨੌਜਵਾਨ ਹਰ ਵਰਗ ਮੋਦੀ ਦੇ ਫੈਸਲੇ...
ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਪੰਜ ਓਵਰਾਂ 'ਚ ਬਣਾਈਆਂ 30 ਦੌੜਾਂ
. . .  about 1 hour ago
ਆਈ.ਪੀ.ਐਲ. 2020 : ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਦਿੱਲੀ ਕੈਪੀਟਲਜ਼ ਵਲੋਂ ਬੱਲੇਬਾਜ਼ੀ ਦੀ ਸ਼ੁਰੂਆਤ
. . .  about 1 hour ago
ਜੰਡਿਆਲਾ ਗੁਰੂ ਚ ਦੋ ਸਾਬਕਾ ਅਕਾਲੀ ਵਿਧਾਇਕਾਂ ਨੇ ਵੱਖੋ ਵੱਖਰੀ ਵਜਾਈ ਡੁਗਡੁਗੀ
. . .  about 1 hour ago
ਜੰਡਿਆਲਾ ਗੁਰੂ 25 ਸਤੰਬਰ ( ਪ੍ਮਿੰਦਰ ਸਿੰਘ ਜੋਸਨ ) - ਕੇਂਦਰ ਸਰਕਾਰ ਵੱਲੋਂ ਕਿਸਾਨੀ ਵਿਰੁੱਧ ਜਾਰੀ ਕੀਤੇ ਗਏ ਆਰਡੀਨੈਂਸ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਜਿੱਥੇ ਵੱਖ ਵੱਖ ਥਾਵਾਂ ਦੇ ਹਰ ਪਾਰਟੀ ਵੱਲੋਂ ਕੇਂਦਰ ਦੀ ਨਰੇਂਦਰ ਮੋਦੀ ਦੀ ਸਰਕਾਰ ਵਿਰੁੱਧ ਜਬਰਦਸਤ ਰੋਸ ਮੁਜਾਹਰੇ ਕੀਤੇ ਗਏ , ਪਰ ਜੰਡਿਆਲਾ...
ਇੰਪਲਾਈਜ਼ ਫੈਡਰੇਸ਼ਨ ਏਟਕ ਨੇ ਖੇਤੀ ਬਿੱਲ ਵਿਰੁੱਧ ਕੀਤੀ ਰੋਸ ਰੈਲੀ 
. . .  about 1 hour ago
ਜੰਡਿਆਲਾ ਗੁਰੂ 25 ਸਤੰਬਰ (ਪ੍ਰਮਿੰਦਰ ਸਿੰਘ ਜੋਸਨ ) ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਅਤੇ ਪੈਨਸ਼ਨਰਜ਼ ਯੂਨੀਅਨ ਨੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਖੇਤੀ ਆਰਡੀਨੈਂਸ ਵਿਰੁੱਧ ਪੰਜਾਬ ਬੰਦ ਸੱਦੇ ਦੇ ਸਬੰਧ...
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੱਢੀ ਰੱਜ ਕੇ ਭੜਾਸ
. . .  about 1 hour ago
ਨਾਭਾ 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਇਤਿਹਾਸਿਕ ਨਗਰੀ ਨਾਭਾ ਵਿੱਚ ਅੱਜ ਕਿਸਾਨਾਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦੋ ਧੜਿਆਂ ਨੇ ਵੱਖੋ ਵੱਖਰੀਆਂ ਥਾਵਾਂ ਤੇ ਕਿਸਾਨਾਂ ਦੇ ਹੱਕ ਵਿੱਚ ਅਤੇ ਕੇਂਦਰ ਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਧਰਨੇ ਲਗਾ ਮੋਦੀ ਸਰਕਾਰ ਖਿਲਾਫ ਰੱਜ ਕੇ ਭੜਾਸ...
ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਮੈਣੀ ਵਲੋਂ ਅਸਤੀਫਾ
. . .  about 1 hour ago
ਅੰਮ੍ਰਿਤਸਰ, 25 ਸਤੰਬਰ (ਹਰਮਿੰਦਰ ਸਿੰਘ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਆਰ.ਪੀ. ਸਿੰਘ ਮੈਣੀ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਅਸਤੀਫਾ ਭਾਜਪਾ ਦੀ ਸੂਬਾ ਇਕਾਈ ਦੀ ਇਸ ਬਿੱਲ ਪ੍ਰਤੀ ਦਿਖਾਈ...
ਫ਼ਾਜ਼ਿਲਕਾ ਜ਼ਿਲ੍ਹੇ 'ਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਹੋਏ ਕੋਰੋਨਾ ਪਾਜ਼ੀਟਿਵ
. . .  about 2 hours ago
ਫ਼ਾਜ਼ਿਲਕਾ, 25 ਸਤੰਬਰ (ਪ੍ਰਦੀਪ ਕੁਮਾਰ) ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ ਆਏ ਦਿਨ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਦਰਜਨਾਂ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਪ੍ਰਾਪਤ ਹੋਇਆ ਕੋਰੋਨਾ ਰਿਪੋਰਟਾਂ ਵਿਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਕੋਰੋਨਾ ਨਾਲ...
ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ
. . .  about 2 hours ago
ਜੰਡਿਆਲਾ ਗੁਰੂ, 25 ਸਤੰਬਰ (ਰਣਜੀਤ ਸਿੰਘ ਜੋਸਨ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਕਿਸਾਨਾਂ ਵੱਲੋਂ ਅੱਜ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ...
ਰਾਜਪੁਰਾ 'ਚ 17 ਪਾਜ਼ੀਟਿਵ ਕੇਸ ਆਏ
. . .  about 2 hours ago
ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਅੱਜ ਵੱਖ ਵੱਖ ਥਾਵਾਂ ਤੇ 17 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ ਨੇ ਦਿਤੀ ਹੈ ।ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਾਸਕ ਪਾਉਣ ਦੇ ਨਾਲ ਨਾਲ ਸੋਸਲ ਡਿਸਟੈਂਸ ਬਣਾਂ ਕੇ ਰੱਖਣ ਦੀ ਸਲਾਹ...
ਬੀਬੀ ਜਗੀਰ ਕੌਰ ਦੇ ਸੰਬੋਧਨ ਦੌਰਾਨ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ
. . .  about 2 hours ago
ਸੁਭਾਨਪੁਰ, 25 ਸਤੰਬਰ (ਜੱਜ) - ਸੁਭਾਨਪੁਰ ਚੋਕ ਵਿਚ ਅਕਾਲੀ ਦਲ ਵੱਲੋਂ ਦਿੱਤੇ ਗਏ ਧਰਨੇ ਦੌਰਾਨ ਸਥਿਤੀ ਉਸ ਸਮੇਂ ਖ਼ਰਾਬ ਹੋ ਗਈ ਜਦੋਂ ਧਰਨੇ ਦੌਰਾਨ ਬੀਬੀ ਜਗੀਰ ਕੌਰ ਨੇ ਸੰਬੋਧਨ ਕਰਨਾ ਸ਼ੁਰੂ ਕੀਤਾ ਤਾ ਕੁੱਝ ਕਿਸਾਨਾਂ ਨੇ ਬੀਬੀ ਜਗੀਰ ਕੌਰ ਦੇ ਭਾਸ਼ਣ ਦਾ ਇਹ ਕਹਿੰਦਿਆਂ ਵਿਰੋਧ ਕਰਨਾ ਸ਼ੁਰੂ...
ਮੋਗਾ ਜ਼ਿਲ੍ਹੇ 'ਚ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰੇ, 62 ਆਏ ਹੋਰ ਮਾਮਲੇ
. . .  about 2 hours ago
ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਖੇ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰ ਗਏ ਹਨ ਤੇ ਜ਼ਿਲ੍ਹੇ 'ਚ ਮੌਤਾਂ ਦਾ ਸਿਲਸਲਾ ਲਗਾਤਾਰ ਜਾਰੀ ਹੈ ਤੇ ਮੌਤਾਂ ਦੀ ਗਿਣਤੀ ਦਾ ਅੰਕੜਾ 64 ਤੱਕ ਪੁੱਜ ਗਿਆ ਹੈ। ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 62 ਹੋਰ ਲੋਕਾਂ ਨੂੰ ਕੋਰੋਨਾ ਹੋ ਗਿਆ...
ਪਠਾਨਕੋਟ ਅੰਮ੍ਰਿਤਸਰ ਜੰਮੂ ਕੌਮੀ ਸ਼ਾਹ ਮਾਰਗ ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ
. . .  about 3 hours ago
ਕਿਸਾਨਾਂ ਮੂਹਰੇ ਅਫਸਾਨਾ ਖ਼ਾਨ ਦਾ ‘ਧੱਕਾ’ ਨਾ ਚੱਲਿਆ
. . .  about 3 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ (ਇਕਬਾਲ ਸਿੰਘ ਸ਼ਾਂਤ)-ਬਾਦਲ ਪਿੰਡ ਦੀ ਜੰਮਪਲ ਗਾਇਕਾ ਅਫਸਾਨਾ ਦੀ ਭਾਕਿਯੂ ਦੇ ਲੰਬੀ ਧਰਨੇ ’ਚ ਮੂਹਰੇ ਬੈਠਣ ਦੀ ਜਿੱਦ ਪੁੱਗ ਨਾ ਸਕੀ। ਉਹ ਅੱਜ ਲੰਬੀ ਭਾਕਿਯੂ ਦੇ ਵਿਸ਼ਾਲ ਧਰਨੇ ਵਿੱਚ ਸ਼ਮੂਲੀਅਤ ਲਈ ਪੁੱਜੀ ਸੀ। ਅਫਸਾਨਾ ਜਦੋਂ ਧਰਨੇ ’ਚ ਸਟੇਜ ਦੇ ਨੇੜੇ ਬੈਠਣ ਲੱਗੀ...
ਅੰਮ੍ਰਿਤਸਰ 'ਚ ਕੋਰੋਨਾ ਦੇ 171 ਮਾਮਲੇ ਆਏ ਸਾਹਮਣੇ, 6 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 3 hours ago
ਅੰਮ੍ਰਿਤਸਰ, 25 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 171 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 9238 ਹੋ ਗਏ ਹਨ, ਜਿਨ੍ਹਾਂ 'ਚੋਂ 1580 ਸਰਗਰਮ ਮਾਮਲੇ ਹਨ। ਉੱਥੇ ਹੀ, ਅੱਜ ਜ਼ਿਲ੍ਹੇ 'ਚ 6 ਹੋਰ ਕੋਰੋਨਾ ਮਰੀਜ਼...
ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ
. . .  about 3 hours ago
ਐੱਸ.ਏ.ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ|ਬੋਰਡ ਦੇ ਸਕੱਤਰ...
ਪਠਾਨਕੋਟ ਵਿੱਚ ਅੱਜ 99 ਕੋਰੋਨਾ ਪਾਜ਼ੀਟਿਵ, 3 ਦੀ ਮੌਤ, 152 ਡਿਸਚਾਰਜ
. . .  about 3 hours ago
ਪਠਾਨਕੋਟ, 25 ਸਤੰਬਰ (ਆਰ.ਸਿੰਘ) ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਪਠਾਨਕੋਟ ਵਿੱਚ 99 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਠੀਕ ਹੋਣ ਕਾਰਨ 152 ਲੋਕਾਂ ਨੂੰ ਅੱਜ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ...
ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਰਮਨ ਬਖ਼ਸ਼ੀ ਦੀ ਅਗਵਾਈ 'ਚ ਵਿਸ਼ਾਲ ਰੋਸ ਧਰਨਾ
. . .  about 3 hours ago
ਛੇਹਰਟਾ,25 ਸਤੰਬਰ (ਸੁੱਖ ਵਡਾਲੀ, ਸੁਰਿੰਦਰ ਵਿਰਦੀ) - ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਬਿੱਲ ਨੂੰ ਪਾਸ ਕਰਨ ਦੇ ਵਿਰੁੱਧ ਵਿਚ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ ਦੀ ਅਗਵਾਈ 'ਚ ਇੰਡੀਆ ਗੇਟ ਬਾਈਪਾਸ ਛੇਹਰਟਾ ਵਿਖੇ ਰੋਸ ਧਰਨਾ...
ਸਰਲੀ ਕਲਾਂ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ
. . .  about 4 hours ago
ਮੀਆਂਵਿੰਡ, (ਤਰਨ ਤਾਰਨ), 25 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਸਰਲੀ ਕਲਾਂ ਦੇ ਗੁਰਮੀਤ ਸਿੰਘ ਨਾਂਅ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ ਹੋਣ ਤੇ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ, ਸਰਪੰਚ ਦਲੇਰ ਸਿੰਘ ਸਰਲੀ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ ਤੇ ਧਰਨਾ 29 ਸਤੰਬਰ ਤੱਕ ਜਾਰੀ ਰਹੇਗਾ - ਸਰਵਣ ਸਿੰਘ ਪੰਧੇਰ
. . .  about 4 hours ago
ਜੰਡਿਆਲਾ ਗੁਰੂ, 25 ਸਤੰਬਰ -(ਰਣਜੀਤ ਸਿੰਘ ਜੋਸਨ)- ਕੇਂਦਰ ਵੱਲੋਂ ਪਾਸ ਕੀਤੇ ਗੂਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਸਰੇ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ...
ਮੋਦੀ ਸਰਕਾਰ ਨੇ ਕਾਲਾ ਕਾਨੂੰਨ ਪਾਸ ਕਰਕੇ ਖੇਤੀ ਦਾ ਕਿੱਤਾ ਵੀ ਵੱਡੇ ਘਰਾਨਿਆਂ ਨੂੰ ਥਾਲ਼ੀ 'ਚ ਪਰੋਸ ਕੇ ਦਿੱਤਾ-ਰਣੀਕੇ
. . .  about 4 hours ago
ਮਾਨਾਂਵਾਲਾ, 25 ਸਤੰਬਰ (ਗੁਰਦੀਪ ਸਿੰਘ ਨਾਗੀ)-ਕਿਸਾਨ ਹੈ ਤਾਂ ਵਪਾਰ ਹੈ, ਵਪਾਰ ਨਹੀਂ ਤਾਂ ਦੇਸ਼ ਨਹੀਂ ਪਰ ਦੇਸ਼ ਦੀ ਸੱਤਾ 'ਤੇ ਕਾਬਜ਼ ਨਰਿੰਦਰ ਮੋਦੀ ਦੀ ਸਰਕਾਰ ਨੇ ਕਿਸਾਨ, ਮਜ਼ਦੂਰ ਸਮੇਤ ਅਨੇਕਾਂ ਸੰਬੰਧਿਤ ਨਾਲ ਵਰਗਾਂ ਖੇਤੀ ਵਿਰੁੱਧ ਕਾਲਾ ਕਾਨੂੰਨ ਪਾਸ ਕਰਕੇ ਖੇਤੀਬਾੜੀ ਕਿੱਤਾ ਵੱਡਿਆਂ ਘਰਾਨਿਆਂ ਨੂੰ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਬਠਿੰਡਾ ਮੁੱਖ ਮਾਰਗ ਉੱਪਰ ਰੋਸ ਪ੍ਰਦਰਸ਼ਨ
. . .  about 4 hours ago
ਮਹਿਲ ਕਲਾਂ, 25 ਸਤੰਬਰ(ਅਵਤਾਰ ਸਿੰਘ ਅਣਖੀ) ਕੇਂਦਰ ਸਰਕਾਰ ਪਾਸ ਕੀਤੇ ਕਿਸਾਨ ਮਾਰੂ ਆਰਡੀਨੈਂਸ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿਚ ਦਿੱਤੇ ਬੰਦ ਦੇ ਸੱਦੇ ਤਹਿਤ ਹਲਕਾ ਮਹਿਲ ਕਲਾਂ ਦੇ ਸਮੂਹ ਅਕਾਲੀ ਵਰਕਰਾਂ...
ਬੇਗੋਵਾਲ 'ਚ ਦੁਕਾਨਦਾਰਾਂ ਨੇ ਕਿਸਾਨ ਜਥੇਬੰਦੀਆਂ ਦਾ ਦਿੱਤਾ ਸਾਥ
. . .  about 4 hours ago
ਬੇਗੋਵਾਲ, 25 ਸਤੰਬਰ (ਸੁਖਜਿੰਦਰ ਸਿੰਘ) - ਕੇਂਦਰ ਵਲੋਂ ਖੇਤੀ ਬਿੱਲਾਂ ਨੂੰ ਪਾਸ ਕਰਨ ਦੇ ਖਿਲਾਫ ਅੱਜ ਪੂਰੇ ਪੰਜਾਬ ਵਿਚ ਬੰਦ ਦਾ ਐਲਾਨ ਹੈ ਤੇ ਪ੍ਰਦਰਸ਼ਨ ਜਾਰੀ ਹਨ। ਬੇਗੋਵਾਲ ਦੁਕਾਨਦਾਰਾਂ ਐਸੋਸੀਏਸ਼ਨ ਦੇ ਅਹੁਦੇਦਾਰ ਬਲਵਿੰਦਰ ਸਿੰਘ ਬਿੱਟੂ ਨੇ ਕਿਹਾ ਅਸੀਂ ਦੁਕਾਨਦਾਰਾਂ ਨੇ ਕਿਸਾਨਾਂ ਦੇ ਹੱਕ 'ਚ ਤੇ ਵੱਖ ਵੱਖ...
ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ
. . .  about 4 hours ago
ਸਮੁੰਦੜਾ, 25 ਸਤੰਬਰ (ਤੀਰਥ ਸਿੰਘ ਰੱਕੜ) - ਕਸਬਾ ਸਮੁੰਦੜਾ (ਹੁਸ਼ਿਆਰਪੁਰ) ਵਿਖੇ ਰਾਣਾ ਵਰਿੰਦਰ ਸਿੰਘ ਮਿੰਟੂ ਜ਼ਿਲ੍ਹਾ ਵਾਈਸ ਪ੍ਰਧਾਨ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਪਹੁੰਚੇ ਕਾਂਗਰਸੀ ਵਰਕਰਾਂ ਵਲੋਂ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੰਮ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਹਾੜ ਸੰਮਤ 552

ਤਰਨਤਾਰਨ

ਸ਼ਹੀਦ ਡਾ. ਤ੍ਰੇਹਨ ਪਾਰਕ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਪੱਟੀ ਹਲਕੇ ਦੇ ਲੋਕ

ਪੱਟੀ, 3 ਜੁਲਾਈ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)-ਕਰੋੜਾਂ ਰੁਪਏ ਦੀ ਲਾਗਤ ਨਾਲ ਪੱਟੀ ਸ਼ਹਿਰ ਦੇ ਲੋਕਾਂ ਦੀ ਸਹੂਲਤ ਲਈ ਡਾ ਸ਼ੁਦਰਸ਼ਨ ਤ੍ਰੇਹਨ ਯਾਦਗਾਰੀ ਪਾਰਕ ਜੋ ਕਾਲਜ ਰੋਡ 'ਤੇ ਦੁਸ਼ਹਿਰਾ ਗਰਾਊਾਡ ਦੇ ਨਾਲ ਤੇਜੀ ਨਾਲ ਤਿਆਰ ਹੋ ਰਿਹਾ ਹੈ, ਪੱਟੀ ਸ਼ਹਿਰ ਦੇ ਲੋਕਾਂ ਦੀ ਚਿਰ-ਕਾਲਿਕ ਮੰਗ ਇਸ ਪਾਰਕ ਦੇ ਬਨਣ ਨਾਲ ਪੂਰੀ ਹੋ ਜਾਵੇਗੀ | ਪੱਟੀ ਨਿਵਾਸੀ ਇਸ ਆਧੁਨਿਕ ਪਾਰਕ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਨਿੱਜੀ ਦਿਲਚਪਸੀ ਕਾਰਨ ਇਹ ਪਾਰਕ ਕਰੀਬ 3 ਏਕੜ ਜ਼ਮੀਨ 'ਤੇ ਬਣ ਰਿਹਾ ਹੈ | ਇਸ ਪਾਰਕ ਵਿਚ ਸਾਰੀਆਂ ਆਧੁਨਿਕ ਸੁਵਿਧਾਵਾਂ ਉਪਲੱਬਧ ਹੋਣਗੀਆਂ | ਇਸ ਪਾਰਕ ਦੇ ਨੀਂਹ ਪੱਥਰ ਦਾ ਉਦਘਾਟਨ ਹਰਮਿੰਦਰ ਸਿੰਘ ਗਿੱਲ ਵਿਧਾਇਕ ਪੱਟੀ ਤੇ ਤੱਤਕਾਲੀ ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸਭਰਵਾਲ ਨੇ 30 ਨਵੰਬਰ 2019 ਨੂੰ ਕੀਤਾ ਸੀ | ਲੋਕ ਨਿਰਮਾਣ ਵਿਭਾਗ ਵਲੋਂ ਬਣਾਏ ਜਾ ਰਹੇ ਇਸ ਪਾਰਕ ਨਿਰਮਾਣ ਸਬੰਧੀ ਸੀਨੀਅਰ ਕਾਂਗਰਸੀ ਆਗੂ ਤੇ ਆਮ ਸ਼ਹਿਰੀ ਵੀ ਮੌਕੇ 'ਤੇ ਜਾ ਕੇ ਜਾਇਜ਼ਾ ਲੈਂਦੇ ਰਹਿੰਦੇ ਹਨ | ਲੋਕਾਂ ਦਾ ਕਹਿਣਾ ਹੈ ਕਿ ਹਰਮਿੰਦਰ ਸਿੰਘ ਗਿੱਲ ਵਿਧਾਇਕ ਪੱਟੀ ਜੋ ਕੰਮ ਸ਼ੁਰੂ ਕਰਦੇ ਹਨ ਉਸ ਨੂੰ ਸੰਪੂਰਨ ਕਰਕੇ ਹੀ ਦਮ ਲੈਂਦੇ ਹਨ | ਉਸ ਦੀ ਮਿਸਾਲ ਪੱਟੀ ਸ਼ਹਿਰ ਦਾ ਮੇਨ ਬਾਜ਼ਾਰ ਤੇ ਤਰਨਤਾਰਨ- ਪੱਟੀ ਵਾਲੀ ਸੜਕ ਹੈ ਜੋ ਲੰਮੇ ਸਮੇਂ ਤੋਂ ਟੁੱਟੀਆਂ ਹੋਈਆਂ ਸਨ ਤੇ ਕੋਈ ਵੀ ਸਰਕਾਰ ਇਸ ਦੀ ਵਾਲੀ ਵਾਰਸ ਨਹੀਂ ਸੀ ਬਣੀ, ਉਸੇ ਤਰ੍ਹਾਂ ਇਹ ਪਾਰਕ ਵੀ ਹੈ | ਇਸ ਪਾਰਕ ਦੇ ਨਿਰਮਾਣ ਕਾਰਜਾਂ ਨੂੰ ਸਮੇਂ-ਸਮੇਂ 'ਤੇ ਵਿਧਾਇਕ ਦੇ ਦਫ਼ਤਰ ਇੰਚਾਰਜ਼ ਵਜੀਰ ਸਿੰਘ ਪਾਰਸ, ਸੁਖਵਿੰਦਰ ਸਿੰਘ ਸਿੱਧੂ, ਦਲਬੀਰ ਸਿੰਘ ਸੇਖੋਂ, ਪ੍ਰਧਾਨ ਵਿਨੋਦ ਸ਼ਰਮਾਂ, ਹਰਮਨ ਸੇਖੋਂ, ਪ੍ਰਧਾਨ ਵਿਜੇ ਸ਼ਰਮਾਂ ਤੇ ਕੁਝ ਹੋਰ ਸੀਨੀਅਰ ਕਾਂਗਰਸੀ ਆਗੂ ਨਿਗਰਾਨੀ ਕਰਦੇ ਰਹਿੰਦੇ ਹਨ |
ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਪਾਰਕ ਦੇ ਨਿਰਮਾਣ 'ਤੇ ਕਰੀਬ ਸਵਾ ਕਰੋੜ ਰੁਪਏ ਦੀ ਲਾਗਤ ਆਵੇਗੀ | ਇਸ ਵਿਚ ਦੋ ਚਿਲਡਰਨ ਪਾਰਕਾਂ, ਓਪਨ ਜਿੰਮ, ਲਾਈਟਾਂ, ਮਿਉਜਿਕ ਸਿਸਟਮ, ਬੈਠਣ ਲਈ ਝੌਾਪੜੀਆਂ ਤੇ ਓਪਨ ਏਅਰ ਥੀਏਟਰ ਦਾ ਬਣਾਇਆ ਜਾ ਰਿਹਾ ਹੈ | ਇਸ ਪਾਰਕ ਦਾ ਉਦਘਾਟਨ 15 ਅਗਸਤ ਨੂੰ ਕਰਨ ਦਾ ਟੀਚਾ ਹੈ | ਕੋਰੋਨਾ ਮਹਾਂਮਾਰੀ ਕਾਰਨ ਕੁਝ ਸਮਾਂ ਇਸ ਦੇ ਕਾਰਜ ਵਿਚ ਕੁਝ ਰੁਕਾਵਟ ਜਰੂਰ ਆਈ ਸੀ ਪਰ ਹੁਣ ਤੇਜੀ ਨਾਲ ਇਸ ਕੰਮ ਨੂੰ ਮੁਕੰਮਲ ਕੀਤਾ ਜਾ ਰਿਹਾ ਹੈ ਤਾਂ ਜੋ 15 ਅਗਸਤ ਤੋਂ ਸ਼ਹਿਰ ਵਾਸੀ ਇਥੇ ਸੈਰ ਆਦਿ ਕਰ ਸਕਣ | ਪੰਜਾਬ ਸਰਕਾਰ ਵਲੋਂ ਪੱਟੀ ਸ਼ਹਿਰ ਨੂੰ ਸੁੰਦਰ ਸ਼ਹਿਰ ਬਨਾਉਣ ਲਈ ਮਾਸਟਰ ਪਲਾਨ ਬਣਾਇਆ ਗਿਆ ਹੈ, ਜਿਸ ਤਹਿਤ ਮੇਰੀ ਇੱਛਾ ਹੈ ਕਿ ਪੱਟੀ ਹਲਕਾ ਸੂਬੇ ਦੇ ਗਿਣੇ ਚੁਣੇ ਵਧੀਆ ਹਲਕਿਆਂ ਵਿਚ ਸ਼ਾਮਿਲ ਹੋਵੇ ਤੇ ਇਸ ਲਈ ਮੈਂ ਦਿਨ ਰਾਤ ਮਿਹਨਤ ਕਰ ਰਿਹਾ ਹਾਂ |

ਛਾਪੜੀ ਸਾਹਿਬ ਦੇ ਦਿਉਰ-ਭਰਜਾਈ ਦੀ ਰਿਪੋਰਟ ਨੈਗੇਟਿਵ ਆਈ

ਫਤਿਆਬਾਦ, 3 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਦਿਨੀਂ ਭਰੋਵਾਲ ਦੇ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਸ ਦੇ ਸੰਪਰਕ ਵਿਚ ਆਉਣ ਵਾਲੇ ਛਾਪੜੀ ਸਾਹਿਬ ਦੇ ਦੋ ਵਿਅਕਤੀ ਜੋ ਦੁੱਧ ਦੀ ਡੇਹਰੀ ਦਾ ਕੰਮ ਕਰਦੇ ਸੀ, ਉਨ੍ਹਾਂ ਨੂੰ ਸਿਹਤ ...

ਪੂਰੀ ਖ਼ਬਰ »

ਓ.ਜੀ.ਓ. ਟੀਮ ਵਲੋਂ ਸਿਹਤ ਕੇਂਦਰ ਮੀਆਂਵਿੰਡ ਦਾ ਦੌਰਾ

ਮੀਆਂਵਿੰਡ, 3 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)-ਜ਼ਿਲ੍ਹਾ ਹੈੱਡ ਕਰਨਲ ਅਮਰਜੀਤ ਸਿੰਘ ਗਿੱਲ ਅਤੇ ਤਹਿਸੀਲ ਹੈੱਡ ਕੈਪਟਨ ਵਿਕਰਮਜੀਤ ਸਿੰਘ ਕੰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜੀ.ਓ.ਜੀ ਟੀਮ ਜਿਸ ਦੀ ਅਗਵਾਈ ਕੈਪਟਨ ਜਸਬੀਰ ਸਿੰਘ ਅੱਲੋਵਾਲ ਕਰ ਰਹੇ ਸਨ ਨੇ ਸਿਹਤ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਮਾਰਕੁੱਟ ਕਰਕੇ ਜ਼ਖ਼ਮੀ ਕਰਨ ਵਾਲੇ 17 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 17 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

7 ਨੂੰ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿਰੁੱਧ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ-ਹਰਮੀਤ ਸਿੰਘ ਸੰਧੂ

ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੇਸ਼ ਭਰ ਵਿਚ ਵਧ ਰਹੀਆਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਿਖ਼ਲਾਫ਼ 7 ਜੁਲਾਈ ਨੂੰ ਦਿੱਤੇ ਸੱਦੇ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ ਸਮੂੰਹ ਲੀਡਰਸ਼ਿਪ ...

ਪੂਰੀ ਖ਼ਬਰ »

ਤਰਨ ਤਾਰਨ 'ਚ ਇਕ ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ

ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਦੀਆਂ ਮੈਡੀਕਲ ਕਾਲਜ ਅੰਮਿ੍ਤਸਰ ਤੋਂ ਆਈਆਂ ਰਿਪੋਰਟਾਂ ਮੁਤਾਬਿਕ ਇਕ ਵਿਅਕਤੀ ਕੋਵਿਡ-19 ਤੋਂ ਪੀੜਤ ਪਾਇਆ ਗਿਆ | ਜਦਕਿ 179 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ ਕੋਰੋਨਾ ...

ਪੂਰੀ ਖ਼ਬਰ »

ਲੋਡ ਚੈੱਕ ਕਰਨ ਗਈ ਬਿਜਲੀ ਵਿਭਾਗ ਦੀ ਟੀਮ ਨੂੰ ਕਿਸਾਨਾਂ ਨੇ ਕਰੀਬ ਤਿੰਨ ਘੰਟੇ ਘੇਰੀ ਰੱਖਿਆ

ਖਾਲੜਾ, 3 ਜੂਨ (ਜੱਜਪਾਲ ਸਿੰਘ)- ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਵੀਰਮ ਵਿਖੇ ਮੋਟਰਾਂ ਦਾ ਲੋਡ ਚੈੱਕ ਕਰਨ ਗਈ ਬਿਜਲੀ ਬੋਰਡ ਦੀ ਟੀਮ ਨੂੰ ਕਿਸਾਨਾਂ ਨੇ ਕਰੀਬ ਤਿੰਨ ਘੰਟੇ ਘੇਰੀ ਰੱਖਿਆ ਅਤੇ ਮੌਕੇ 'ਤੇ ਪਹੁੰਚ ਕੇ ਐਕਸੀਅਨ ਭਿੱਖੀਵੰਡ ਵਲੋਂ ਮੰਗ ਪੱਤਰ ਲੈਣ ਉਪਰੰਤ ...

ਪੂਰੀ ਖ਼ਬਰ »

2 ਨਸ਼ਾ ਤਸਕਰਾਂ ਦੀ 1 ਕਰੋੜ 6 ਲੱਖ 46 ਹਜ਼ਾਰ 85 ਰੁਪਏ ਦੀ ਜਾਇਦਾਦ ਫ਼ਰੀਜ ਕੀਤੀ-ਡੀ.ਐੱਸ.ਪੀ.(ਡੀ.) ਕਮਲਜੀਤ ਸਿੰਘ

ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਦਿੱਲੀ ਕੰਪੀਟੈਂਟ ਅਥਾਰਟੀ ਪਾਸੋਂ ਨਸ਼ਾ ਤਸ਼ਕਰਾਂ ਦੀਆਂ ਜਾਇਦਾਦਾਂ ਨੂੰ ਫ਼ਰੀਜ ਕਰਨ ਦੇ ਦਿੱਤੇ ਹੁਕਮਾਂ ਤਹਿਤ ਐੱਸ.ਐੱਸ.ਪੀ. ਧਰੁਵ ਦਹੀਆ ਅਤੇ ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਦੇ 2 ...

ਪੂਰੀ ਖ਼ਬਰ »

ਪਿਛਲੇ ਦਿਨੀਂ ਹੋਈ 1 ਲੱਖ 81 ਹਜ਼ਾਰ ਦੀ ਲੁੱਟ ਦੀ ਗੁੱਥੀ ਪੁਲਿਸ ਨੇ ਸੁਲਝਾਈ

ਅਮਰਕੋਟ, 3 ਜੁਲਾਈ (ਭੱਟੀ)-ਬੀਤੇ ਦਿਨੀਂ ਪਿੰਡ ਵਲਟੋਹਾ ਵਿਖੇ ਹੋਈ ਲੁੱਟ ਦੀ ਵਾਰਦਾਤ ਦੀ ਗੁੱਥੀ ਨੂੰ ਸੁਲਝਉਦਿਆਂ ਪੁਲਿਸ ਵਲੋਂ ਖੋਹ ਦੇ ਕੇਸ ਦੇ ਛੇ ਵਿਅਕਤੀਆਂ ਨੂੰ ਟਰੇਸ ਕਰਕੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ 40 ਹਜ਼ਾਰ ਰੁਪਏ ਬਰਾਮਦ ਕਰਨ ਵਿਚ ਸਫ਼ਲਤਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਨਾਲ ਧੜਾਧੜ ਜੁੜ ਰਹੇ ਨੇ ਵਰਕਰ ਪਿੰਡ ਹੋਠੀਆਂ ਵਿਖੇ ਹੋਇਆ ਵਿਸ਼ੇਸ਼ ਸਨਮਾਨ

ਖਡੂਰ ਸਾਹਿਬ, 3 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਮੁੱਖ ਸੇਵਾਦਾਰ ਮਨਜੀਤ ਸਿੰਘ ਮੰਨਾ ਦਾ ਪਿੰਡ ਹੋਠੀਆਂ ਵਿਖੇ ਸਾਬਕਾ ਸਰਪੰਚ ਸ਼ੇਰ ਸਿੰਘ ਦੀ ਅਗਵਾਈ ਹੇਠ ਲਾਭ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਵਲੋਂ ...

ਪੂਰੀ ਖ਼ਬਰ »

ਪੱਟੀ ਸ਼ਹਿਰ 'ਚੋਂ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ-ਚੀਮਾ

ਪੱਟੀ, 3 ਜੁਲਾਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਪੰਜਾਬ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਚੀਮਾ ਦੀ ਪ੍ਰੇਰਨਾ ਸਦਕਾ ਪੱਟੀ ਸ਼ਹਿਰ ਦੇ ਵਾਰਡ ਨੰਬਰ 17 'ਚ ਡਿੰਪਲ ਚੰਦਨ ਦੇ ਗ੍ਰਹਿ ਵਿਖੇ ਮੀਟਿੰਗ ਹੋਈ, ਜਿਸ ਵਿਚ ਰਾਮ ਲੁਭਾਇਆ, ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸੈਣ ਭਗਤ ਜੀ ਸੋਹਲ ਵਿਖੇ ਵਿਆਹ ਪੁਰਬ ਦੀ ਖੁਸ਼ੀ 'ਚ ਸਾਲਾਨਾ ਮੇਲਾ ਮਨਾਇਆ

ਝਬਾਲ, 3 ਜੁਲਾਈ (ਸਰਬਜੀਤ ਸਿੰਘ)-ਬਾਬਾ ਸੈਣ ਭਗਤ ਜੀ ਦੇ ਵਿਆਹ ਪੁਰਬ ਦੀ ਖੁਸ਼ੀ 'ਚ ਗੁਰਦੁਆਰਾ ਬਾਬਾ ਸੈਣ ਭਗਤ ਜੀ ਸੋਹਲ ਵਿਖੇ ਕਮੇਟੀ ਤੇ ਪ੍ਰਬੰਧਕਾਂ ਵਲੋਂ ਬਾਬਾ ਸੈਣ ਭਗਤ ਜੀ ਪੰਚਾਇਤ, ਸੋਹਲ ਪੰਚਾਇਤ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫ਼ੈਡਰੇਸ਼ਨ ਦੀ ਮੀਟਿੰਗ

ਤਰਨ ਤਾਰਨ, 3 ਜੁਲਾਈ (ਪਰਮਜੀਤ ਜੋਸ਼ੀ)-ਪੰਜਾਬ ਸੁਬਾਰਡੀਨੇਟ ਸਰਵਿਸ ਫ਼ੈਡਰੇਸ਼ਨ ਦੀ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਪ੍ਰਧਾਨ ਬਲਜਿੰਦਰ ਸਿੰਘ ਦੋਬਲੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਰਜਿੰਦਰਜੀਤ ਸਿੰਘ ਤੇ ਵਿੱਤ ਸਕੱਤਰ ...

ਪੂਰੀ ਖ਼ਬਰ »

ਐੱਸ.ਸੀ. ਵਿੰਗ ਸਰਕਲ ਏਕਲਗੱਡਾ ਦੇ ਆਗੂ ਸਾਬਕਾ ਵਿਧਾਇਕ ਮੰਨਾ ਨੂੰ ਮਿਲੇ

ਮੀਆਂਵਿੰਡ, 3 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)-ਐੱਸ.ਸੀ. ਵਿੰਗ ਸਰਕਲ ਏਕਲਗੱਡਾ ਦੇ ਆਗੂ ਸੁਖਵਿੰਦਰ ਸਿੰਘ ਏਕਲਗੱਡਾ, ਡਾਕਟਰ ਲਖਵਿੰਦਰ ਸਿੰਘ ਢੋਟਾ ਦੀ ਅਗਵਾਈ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਮੁੱਖ ਸੇਵਾਦਾਰ ਮਨਜੀਤ ਸਿੰਘ ਮੰਨਾ ਨੂੰ ...

ਪੂਰੀ ਖ਼ਬਰ »

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਪੱਟੀ, 3 ਜੁਲਾਈ (ਬੋਨੀ ਕਾਲੇਕੇ, ਅਵਤਾਰ ਖਹਿਰਾ)- ਕੰਟਰੈਕਟ ਮਲਟੀਪਰਪਜ ਹੈਲਥ ਵਰਕਰ ਯੂਨੀਅਨ ਪੰਜਾਬ ਦੇ ਫ਼ੈਸਲੇ ਮੁਤਾਬਕ ਸਿਵਲ ਹਸਪਤਾਲ ਪੱਟੀ ਵਿਖੇ ਫ਼ੀਮੇਲ ਵਰਕਰਾਂ ਵਲੋਂ ਕਾਲੇ ਬਿੱਲੇ ਲਗਾ ਕੇ ਡਿਊਟੀ ਦੌਰਾਨ ਰੋਸ ਪ੍ਰਦਰਸ਼ਨ ਰਾਜਵਿੰਦਰ ਕੌਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਕਾਲੇ ਦੌਰ 'ਚ ਹੋਮਗਾਰਡਜ਼ 'ਚ ਨੌਕਰੀ ਕਰ ਚੁੱਕੇ 6 ਵਿਅਕਤੀ ਠੋਕਰਾਂ ਖਾਣ ਲਈ ਮਜਬੂਰ

ਪੱਟੀ, 3 ਜੁਲਾਈ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਪੰਜਾਬ ਵਿਚ ਅੱਤਵਾਦ ਦੇ ਕਾਲੇ ਦੌਰ ਵਿਚ ਹੋਮਗਾਰਡਜ਼ ਵਿਚ ਨੌਕਰੀ ਕਰ ਚੁੱਕੇ 6 ਜਵਾਨ ਅੱਜ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਗਏ ਹਨ | ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਉਨ੍ਹਾਂ ਨੂੰ ਫਿਰ ਰੁਜ਼ਗਾਰ ਦੇਵੇ | ...

ਪੂਰੀ ਖ਼ਬਰ »

ਕੇਂਦਰੀ ਟਰੇਡ ਯੂਨੀਅਨ ਤੇ ਹੋਰ ਜਥੇਬੰਦੀਆਂ ਵਲੋਂ ਬਾਜ਼ਾਰਾਂ 'ਚ ਰੋਸ ਮਾਰਚ

ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਕੇਂਦਰੀ ਟਰੇਡ ਯੂਨੀਅਨਜ ਦੇ ਸੱਦੇ 'ਤੇ ਸੀ.ਟੀ.ਯੂ.ਪੰਜਾਬ ਏਟਕ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਵਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਲੋਕ ਵਿਰੋਧੀ ਅਤੇ ਕਿਰਤ ਕਾਨੂੰਨਾਂ ਵਿਚ ਭਾਰੀ ਸੋਧਾਂ ਕਰਨ ਵਿਰੁੱਧ ਤਰਨ ਤਾਰਨ ਦੇ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੀ ਚੋਣ ਅੰਮਿ੍ਤਪਾਲ ਸਿੰਘ ਨੂੰ ਸਰਬਸੰਮਤੀ ਨਾਲ ਤਹਿਸੀਲ ਪ੍ਰਧਾਨ ਚੁਣਿਆ

ਪੱਟੀ, 3 ਜੁਲਾਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਦੀ ਰੈਵੀਨਿਊ ਪਟਵਾਰ ਯੂਨੀਅਨ ਪੱਟੀ ਵਲੋਂ ਤਹਿਸੀਲ ਕੰਪਲੈਕਸ ਦੇ ਹਾਲ 'ਚ ਤਹਿਸੀਲ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਚੋਣ ਜ਼ਿਲ੍ਹਾ ਬਾਡੀ ਤਰਨ ਤਾਰਨ ਦੀ ਹਾਜ਼ਰੀ ਵਿਚ ਹੋਈ, ਜਿਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

'ਮਿਸ਼ਨ ਫ਼ਤਹਿ' ਅਧੀਨ ਜ਼ਿਲ੍ਹੇ 'ਚ ਚਲਾਈ ਵਿਸ਼ੇਸ ਜਾਗਰੂਕਤਾ ਮੁਹਿੰਮ-ਸਿਵਲ ਸਰਜਨ ਡਾ. ਅਨੂਪ ਕੁਮਾਰ

ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕੋਵਿਡ ਖਿਲਾਫ਼ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਹਿ' ਦੀ ਕਾਮਯਾਬੀ ਲਈ ਜ਼ਿਲ੍ਹੇ ਭਰ ਵਿਚ ਸਿਹਤ ਵਿਭਾਗ ਵਲੋਂ ਵਿਸ਼ੇਸ ਜਾਗਰੂਕਤਾ ਮੁਹਿੰੰਮ ਚਲਾਈ ਗਈ | ਇਸ ਸਬੰਧੀ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਯੂਥ ਕਲੱਬਾਂ ਵਲੋਂ ਆਰੰਭੀ ਜਾਵੇਗੀ ਘਰ-ਘਰ ਜਾਗਰੂਕਤਾ ਮੁਹਿੰਮ

ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਕੋਵਿਡ-19 ਮਹਾਂਮਾਰੀ ਤੋਂ ਮੁਕਤ ਕਰਨ ਲਈ ਆਰੰਭੇ ਮਿਸ਼ਨ ਫ਼ਤਿਹ ਨਾਲ ਇੱਕਸੁਰਤਾ ਦਿਖਾਉਂਦਿਆਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨ ਕਲੱਬਾਂ ਵਲੋਂ 4 ਜੁਲਾਈ ਨੂੰ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਣ ਦਾ ਸੁਨੇਹਾ ਸਮੂਹ ਪੰਜਾਬੀਆਂ ਤੱਕ ਪਹੁੰਚਾਉਣ 'ਚ ਕਾਮਯਾਬ ਰਿਹਾ ਮਿਸ਼ਨ ਹਿਤ ਗੀਤ

ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਗੀਤ ਨੂੰ ਪੰਜਾਬੀਆਂ ਵਲੋਂ ਬਹੁਤ ਪਸੰਦ ਕੀਤਾ ਗਿਆ ਹੈ ਅਤੇ ਇਸ ਗੀਤ ਜਰੀਏ ਸਰਕਾਰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਣ ਦਾ ਸੁਨੇਹਾ ਸਮੂਹ ਪੰਜਾਬੀਆਂ ਤੱਕ ਪਹੁੰਚਾਅ ਸਕੀ ਹੈ | ਪੰਜਾਬ ਸਰਕਾਰ ...

ਪੂਰੀ ਖ਼ਬਰ »

ਡਾਇਰੈਕਟਰ ਪ੍ਰੋ. ਦਿਆਲ ਸਿੰਘ ਸੰਧੂ ਦੀ ਕਿਤਾਬ ਯਾਦਾਂ ਦੀ ਚੰਗੇਰ ਰਿਲੀਜ਼

ਝਬਾਲ, 3 ਜੁਲਾਈ (ਸਰਬਜੀਤ ਸਿੰਘ)- ਚੀਫ਼ ਖਾਲਸਾ ਦੀਵਾਨ ਅੰਮਿ੍ਤਸਰ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੌਸ਼ਹਿਰਾ ਢਾਲਾ ਸਕੂਲ ਦੇ ਡਾਇਰੈਕਟਰ ਤੇ ਲੇਖਕ ਪ੍ਰੋ.ਦਿਆਲ ਸਿੰਘ ਸੰਧੂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਕਿਸਾਨੀ ਕਿੱਤੇ ਨੂੰ ਤਬਾਹ ਕਰਨ ਵਾਲੇ ਤਿੰਨ ਆਰਡੀਨੈਂਸ ਰੱਦ ਹੋਣ-ਪੰਨੂੰ

ਅਮਰਕੋਟ, 3 ਜੁਲਾਈ (ਗੁਰਚਰਨ ਸਿੰਘ ਭੱਟੀ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਇਲਾਕਾ ਕਮੇਟੀ ਰਾਜੋਕੇ ਦੀ ਮੀਟਿੰਗ ਪਿੰਡ ਮਹਿਮੂਦਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਦਲੇਰ ਸਿੰਘ ਰਾਜੋਕੇ ਦੀ ਪ੍ਰਧਾਨਗੀ ਹੇਠ ਹੋਈ | ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਐੱਸ.ਐੱਚ.ਓ. ਸ਼ਮਿੰਦਰਜੀਤ ਸਿੰਘ ਘੁੰਮਣ ਨੇ ਵਾਹਨ ਚਾਲਕਾਂ ਤੇ ਰਾਹਗੀਰਾਂ ਨੂੰ ਵੰਡੇ ਮਾਸਕ

ਤਰਨ ਤਾਰਨ, 3 ਜੁਲਾਈ (ਵਿਕਾਸ ਮਰਵਾਹਾ)¸ਐੱਸ.ਐੱਸ.ਪੀ. ਧਰੁਵ ਦਹੀਆ, ਐੱਸ.ਪੀ. (ਡੀ.) ਜਗਜੀਤ ਸਿੰਘ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡੀ.ਐੱਸ.ਪੀ. (ਸਿਟੀ) ਸੁੱਚਾ ਸਿੰਘ ਬੱਲ ਦੀ ਅਗਵਾਈ ਹੇਠ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਸ਼ਮਿੰਦਰਜੀਤ ਸਿੰਘ ਘੁੰਮਣ ਵਲੋਂ ਕੋਰੋਨਾ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਵਲੋਂ ਕਰਮਚਾਰੀਆਂ ਨੂੰ ਪ੍ਰੇਸ਼ਾਨ ਕਰਨਾ ਬਰਦਾਸ਼ਤ ਨਹੀਂ ਹੋਵੇਗਾ-ਪ੍ਰਧਾਨ ਬੱਠੇਭੈਣੀ

ਤਰਨ ਤਾਰਨ, 3 ਜੁਲਾਈ (ਲਾਲੀ ਕੈਰੋਂ)¸ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੱਠੇ ਭੈਣੀ ਦੀ ਅਗਵਾਈ 'ਚ ਹੋਈ, ਜਿਸ ਵਿਚ ਸਭਾਵਾਂ ਦੇ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਗੰਨਮੈਨ ਸਭਾ ਦਾ ਵਫ਼ਦ ਐੱਸ.ਐੱਸ.ਪੀ. ਨੂੰ ਮਿਲਿਆ

ਤਰਨ ਤਾਰਨ, 3 ਜੁਲਾਈ (ਪਰਮਜੀਤ ਜੋਸ਼ੀ)-ਪੰਜਾਬ ਐਾਡ ਸਿੰਧ ਬੈਂਕ ਗੰਨਮੈਨ ਸਭਾ ਜ਼ਿਲ੍ਹਾ ਅੰਮਿ੍ਤਸਰ ਅਤੇ ਤਰਨ ਤਾਰਨ ਦਾ ਇਕ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਐੱਸ.ਐੱਸ.ਪੀ. ਧਰੁਵ ਦਹੀਆ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਅਸੀਂ ਪੰਜਾਬ ਐਾਡ ਸਿੰਧ ...

ਪੂਰੀ ਖ਼ਬਰ »

ਗਬਨ ਦੀ ਜਾਂਚ 'ਚ ਦੋਸ਼ੀ ਪਾਏ ਜਾਣ 'ਤੇ ਸੇਲਜ਼ਮੈਨ ਵਿਰੁੱਧ ਕੇਸ ਦਰਜ ਗੰਡੀਵਿੰਡ ਸੁਸਾਇਟੀ ਦੇ ਦਰਵਾਜ਼ੇ ਨੂੰ ਲੱਗੇ ਜਿੰਦਰੇ ਕਾਰਨ ਕਿਸਾਨ ਜਥੇਬੰਦੀ ਦੇ ਵਰਕਰਾਂ ਵਲੋਂ ਪ੍ਰਦਰਸ਼ਨ

ਸਰਾਏਾ ਅਮਾਨਤ ਖਾਂ, 3 ਜੁਲਾਈ (ਨਰਿੰਦਰ ਸਿੰਘ ਦੋਦੇ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਇਕਾਈ ਪ੍ਰਧਾਨ ਲਖਵਿੰਦਰ ਸਿੰਘ ਅਤੇ ਗੁਰਜੀਤ ਸਿੰਘ ਦੀ ਹਾਜ਼ਰੀ ਵਿਚ ਗੰਡੀਵਿੰਡ ਬਹੁ ਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਦਰਵਾਜ਼ੇ ਅੱਗੇ ਜਿੰਮੀਦਾਰਾਂ ਨੇ ਰੋਸ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਮੰਗਾਂ ਨੂੰ ਲੈ ਕੇ ਕੀਤਾ ਰੋਸ ਮੁਜ਼ਾਹਰਾ

ਸਰਹਾਲੀ ਕਲਾਂ, 3 ਜੁਲਾਈ (ਅਜੈ ਸਿੰਘ ਹੁੰਦਲ)¸­ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਹਾਲੀ ਕਲਾਂ ਵਿਖੇ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਕਾ. ਸੁਖਵਿੰਦਰ ਕੌਰ ਦੀ ਅਗਵਾਈ ਹੇਠ ਰੋਸ ਮੁਜਾਹਰਾ ਕੀਤਾ ਗਿਆ | ਇਸ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਲੋਕਾਂ ਲਈ ਆਮ ਆਦਮੀ ਪਾਰਟੀ ਇਕ ਆਸ ਦੀ ਕਿਰਨ-ਡਾ. ਸੋਹਲ

ਤਰਨ ਤਾਰਨ, 3 ਜੁਲਾਈ (ਲਾਲੀ ਕੈਰੋਂ)¸ਸੂਬੇ ਦੀਆਂ ਦੋ ਰਿਵਾਇਤੀ ਪਾਰਟੀਆਂ ਅਕਾਲੀ ਦਲ ਅਤੇ ਕਾਂਗਰਸ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਤੰਗ ਆਏ ਪੰਜਾਬੀ ਵੋਟਰਾਂ ਦਾ ਆਮ ਆਦਮੀ ਪਾਰਟੀ ਵਿਚ ਧੜਾਧੜ ਸ਼ਾਮਿਲ ਹੋਣਾ ਲਗਾਤਾਰ ਜਾਰੀ ਹੈ ਤੇ ਇਸੇ ਤਹਿਤ ਤਰਨ ਤਾਰਨ ਦੀ ਵਾਰਡ ...

ਪੂਰੀ ਖ਼ਬਰ »

ਚੇਅਰਮੈਨ ਭੈਲ ਨੂੰ ਦਲਬੀਰ ਵਰਿਆਂ ਦੀ ਅਗਵਾਈ 'ਚ ਵਫ਼ਦ ਨੇ ਪਿੰਡ ਦੀਆਂ ਮੁਸ਼ਕਿਲਾਂ ਦੱਸੀਆਂ

ਫਤਿਆਬਾਦ, 3 ਜੁਲਾਈ (ਧੂੰਦਾ)-ਜਨ ਕਲਿਆਣ ਅਤੇ ਪ੍ਰਚਾਰ ਸੈੱਲ ਦੇ ਮਾਝਾ ਜ਼ੋਨ ਦੇ ਚੇਅਰਮੈਨ ਨੌਜਵਾਨ ਕਾਂਗਰਸੀ ਆਗੂ ਕੁਲਵੰਤ ਸਿੰਘ ਭੈਲ ਵਲੋਂ ਵੱਖ-ਵੱਖ ਪਿੰਡਾਂ ਦੇ ਆਗੂਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਮੌਕੇ 'ਤੇ ਉਨ੍ਹਾਂ ਦਾ ਨਿਵਾਰਨ ਵੀ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬੱਸ ਕਿਰਾਏ 'ਚ ਕੀਤੇ ਵਾਧੇ ਦੇ ਵਿਰੋਧ 'ਚ ਸੀ.ਪੀ.ਆਈ. ਵਲੋਂ ਰੋਸ ਪ੍ਰਦਰਸ਼ਨ

ਚੋਹਲਾ ਸਾਹਿਬ, 3 ਜੁਲਾਈ (ਬਲਵਿੰਦਰ ਸਿੰਘ)¸ਬੱਸ ਕਿਰਾਇਆ ਵਿਚ ਕੀਤੇ ਵਾਧੇ ਵਿਰੁੱਧ ਸੀ.ਪੀ.ਆਈ. ਨੇ ਗ਼ਦਰੀ ਬਾਬਿਆਂ ਦੀ ਧਰਤੀ 'ਤੇ ਪਿੰਡ ਦਦੇਹਰ ਸਾਹਿਬ ਵਿਖੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ | ਇਸ ਮੌਕੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸੀ.ਪੀ.ਆਈ. ਦੇ ਨੌਸ਼ਹਿਰਾ-ਚੋਹਲਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕੋਰੋਨਾ ਤੋਂ ਜਾਗਰੂਕਤਾ ਸਬੰਧੀ ਕੀਤਾ ਸੈਮੀਨਾਰ

ਪੱਟੀ, 3 ਜੁਲਾਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਦੇ ਹੁਕਮਾਂ 'ਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫਸਰ ਡਾ. ਬੀਰਇੰਦਰ ਕੌਰ ਦੀ ਯੋਗ ਅਗਵਾਈ ਹੇਠ ਇਕ ਸੈਮੀਨਾਰ ...

ਪੂਰੀ ਖ਼ਬਰ »

ਬਾਰ੍ਹਵੀਂ ਦੇ ਵਿਦਿਆਰਥੀਆਂ ਦੇ ਰਹਿੰਦੇ ਪੇਪਰਾਂ ਬਾਰੇ ਕੋਈ ਸਾਰਥਿਕ ਫ਼ੈਸਲਾ ਲਿਆ ਜਾਵੇ-ਧਾਮੀ, ਲੌਹੁਕਾ

ਤਰਨ ਤਾਰਨ, 3 ਜੁਲਾਈ (ਵਿਕਾਸ ਮਰਵਾਹਾ)-ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਬਾਰਵੀਂ ਜਮਾਤ ਦੇ ਵਿਦਿਆਰਥੀ ਜਿਨ੍ਹਾਂ ਨੇ ਮਾਰਚ ਦੌਰਾਨ ਸਾਲਾਨਾ ਪੇਪਰ ਦਿੱਤੇ ਹਨ ਅਤੇ ਕੁਝ ਪੇਪਰ ਕੋਵਿਡ-19 ਮਹਾਂਮਾਰੀ ਕਾਰਨ ਅਧੂਰੇ ਰਹਿ ਗਏ ਹਨ | ਉਨ੍ਹਾਂ ਵਿਦਿਆਰਥੀਆਂ ਦੀ ਬੇੜੀ ...

ਪੂਰੀ ਖ਼ਬਰ »

ਕਾਗਜ਼ਾਂ 'ਚ ਸੀਮਤ ਹੋ ਕੇ ਰਹਿ ਗਿਆ ਗੋਇੰਦਵਾਲ ਸਾਹਿਬ ਦਾ ਖੇਡ ਸਟੇਡੀਅਮ

ਗੋਇੰਦਵਾਲ ਸਾਹਿਬ, 3 ਜੁਲਾਈ (ਸਕੱਤਰ ਸਿੰਘ ਅਟਵਾਲ)¸ਇਤਿਹਾਸਕ ਅਤੇ ਸਿੱਖੀ ਦੇ ਧੁਰੇ ਵਜੋਂ ਜਾਣੇ ਜਾਂਦੇ ਨਗਰ ਗੋਇੰਦਵਾਲ ਸਾਹਿਬ ਵਿਖੇ ਖੇਡ ਸਟੇਡੀਅਮ ਦੀ ਘਾਟ ਕਾਫ਼ੀ ਲੰਬੇ ਸਮੇਂ ਤੋਂ ਲਟਕਦੀ ਚੱਲੀ ਆ ਰਹੀ ਹੈ | ਜਦੋਂ ਵੀ ਨਵੀਂ ਸਰਕਾਰ ਹੋਂਦ ਵਿਚ ਆਉਂਦੀ ਹੈ ਤਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX