ਤਾਜਾ ਖ਼ਬਰਾਂ


ਸ਼ੰਭੂ ਬਾਰਡਰ ‘ਤੇ ਆਰਮੀ ਦੀਆ ਗੱਡੀਆਂ ਕਿਸਾਨਾਂ ਨੇ ਰੋਕੀਆਂ
. . .  about 1 hour ago
ਪਟਿਆਲਾ , 25 ਸਤੰਬਰ - ਕਿਸਾਨਾਂ ਦੇ ਬੰਦ ਦੇ ਸੱਦੇ ਦਾ ਅਸਰ ਹਰ ਥਾਂ ਦੇਖਣ ਨੂੰ ਮਿਲਿਆ ਹੈ । ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਆਰਮੀ ਦੀਆਂ ਗੱਡੀਆਂ ਰੋਕੀਆਂ ਹਨ ।
ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ ਦਿੱਤਾ 176 ਦੌੜਾਂ ਦਾ ਟੀਚਾ
. . .  about 1 hour ago
ਬਿੱਲ ਵਾਪਸ ਨਾ ਲਏ ਤਾਂ ਸਾਰਾ ਪੰਜਾਬ ਦਿੱਲੀ ਪਹੁੰਚ ਜਾਵੇਗਾ - ਕੈਪਟਨ
. . .  about 2 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਮਹਾਂਮਾਰੀ ਤੇ ਗਰਮੀ ਦੀ ਪਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਅੱਜ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਦਰਦ ਸਮਝੇਗੀ ਤੇ ਇਹ...
ਕਿਸਾਨਾਂ ਦੇ ਹੱਕ ਵਿੱਚ ਯੂਥ ਕਾਂਗਰਸੀ ਆਗੂ ਬਨੀ ਖਹਿਰਾ ਬੈਠੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ
. . .  about 2 hours ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ) - ਮੋਦੀ ਸਰਕਾਰ ਵੱਲੋਂ ਜੋ ਕਿਸਾਨਾਂ ਖਿਲਾਫ਼ ਫੈਸਲੇ ਲੈ ਬਿੱਲ ਪਾਸ ਕੀਤੇ ਗਏ ਹਨ ਉਨ੍ਹਾਂ ਖਿਲਾਫ ਉਦੋਂ ਤੱਕ ਮੋਰਚੇ ਭੁੱਖ ਹੜਤਾਲਾਂ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਜਦੋਂ ਤੱਕ ਇਹ ਬਿੱਲ ਵਾਪਸ ਨਹੀਂ ਕੀਤੇ ਜਾਂਦੇ ਪੰਜਾਬ ਦਾ ਕਿਸਾਨ ਨੌਜਵਾਨ ਹਰ ਵਰਗ ਮੋਦੀ ਦੇ ਫੈਸਲੇ...
ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਪੰਜ ਓਵਰਾਂ 'ਚ ਬਣਾਈਆਂ 30 ਦੌੜਾਂ
. . .  about 2 hours ago
ਆਈ.ਪੀ.ਐਲ. 2020 : ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਦਿੱਲੀ ਕੈਪੀਟਲਜ਼ ਵਲੋਂ ਬੱਲੇਬਾਜ਼ੀ ਦੀ ਸ਼ੁਰੂਆਤ
. . .  about 3 hours ago
ਜੰਡਿਆਲਾ ਗੁਰੂ ਚ ਦੋ ਸਾਬਕਾ ਅਕਾਲੀ ਵਿਧਾਇਕਾਂ ਨੇ ਵੱਖੋ ਵੱਖਰੀ ਵਜਾਈ ਡੁਗਡੁਗੀ
. . .  about 3 hours ago
ਜੰਡਿਆਲਾ ਗੁਰੂ 25 ਸਤੰਬਰ ( ਪ੍ਮਿੰਦਰ ਸਿੰਘ ਜੋਸਨ ) - ਕੇਂਦਰ ਸਰਕਾਰ ਵੱਲੋਂ ਕਿਸਾਨੀ ਵਿਰੁੱਧ ਜਾਰੀ ਕੀਤੇ ਗਏ ਆਰਡੀਨੈਂਸ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਜਿੱਥੇ ਵੱਖ ਵੱਖ ਥਾਵਾਂ ਦੇ ਹਰ ਪਾਰਟੀ ਵੱਲੋਂ ਕੇਂਦਰ ਦੀ ਨਰੇਂਦਰ ਮੋਦੀ ਦੀ ਸਰਕਾਰ ਵਿਰੁੱਧ ਜਬਰਦਸਤ ਰੋਸ ਮੁਜਾਹਰੇ ਕੀਤੇ ਗਏ , ਪਰ ਜੰਡਿਆਲਾ...
ਇੰਪਲਾਈਜ਼ ਫੈਡਰੇਸ਼ਨ ਏਟਕ ਨੇ ਖੇਤੀ ਬਿੱਲ ਵਿਰੁੱਧ ਕੀਤੀ ਰੋਸ ਰੈਲੀ 
. . .  about 3 hours ago
ਜੰਡਿਆਲਾ ਗੁਰੂ 25 ਸਤੰਬਰ (ਪ੍ਰਮਿੰਦਰ ਸਿੰਘ ਜੋਸਨ ) ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਅਤੇ ਪੈਨਸ਼ਨਰਜ਼ ਯੂਨੀਅਨ ਨੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਖੇਤੀ ਆਰਡੀਨੈਂਸ ਵਿਰੁੱਧ ਪੰਜਾਬ ਬੰਦ ਸੱਦੇ ਦੇ ਸਬੰਧ...
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੱਢੀ ਰੱਜ ਕੇ ਭੜਾਸ
. . .  about 3 hours ago
ਨਾਭਾ 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਇਤਿਹਾਸਿਕ ਨਗਰੀ ਨਾਭਾ ਵਿੱਚ ਅੱਜ ਕਿਸਾਨਾਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦੋ ਧੜਿਆਂ ਨੇ ਵੱਖੋ ਵੱਖਰੀਆਂ ਥਾਵਾਂ ਤੇ ਕਿਸਾਨਾਂ ਦੇ ਹੱਕ ਵਿੱਚ ਅਤੇ ਕੇਂਦਰ ਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਧਰਨੇ ਲਗਾ ਮੋਦੀ ਸਰਕਾਰ ਖਿਲਾਫ ਰੱਜ ਕੇ ਭੜਾਸ...
ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਮੈਣੀ ਵਲੋਂ ਅਸਤੀਫਾ
. . .  about 2 hours ago
ਅੰਮ੍ਰਿਤਸਰ, 25 ਸਤੰਬਰ (ਹਰਮਿੰਦਰ ਸਿੰਘ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਆਰ.ਪੀ. ਸਿੰਘ ਮੈਣੀ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਅਸਤੀਫਾ ਭਾਜਪਾ ਦੀ ਸੂਬਾ ਇਕਾਈ ਦੀ ਇਸ ਬਿੱਲ ਪ੍ਰਤੀ ਦਿਖਾਈ...
ਫ਼ਾਜ਼ਿਲਕਾ ਜ਼ਿਲ੍ਹੇ 'ਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਹੋਏ ਕੋਰੋਨਾ ਪਾਜ਼ੀਟਿਵ
. . .  about 3 hours ago
ਫ਼ਾਜ਼ਿਲਕਾ, 25 ਸਤੰਬਰ (ਪ੍ਰਦੀਪ ਕੁਮਾਰ) ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ ਆਏ ਦਿਨ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਦਰਜਨਾਂ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਪ੍ਰਾਪਤ ਹੋਇਆ ਕੋਰੋਨਾ ਰਿਪੋਰਟਾਂ ਵਿਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਕੋਰੋਨਾ ਨਾਲ...
ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ
. . .  about 3 hours ago
ਜੰਡਿਆਲਾ ਗੁਰੂ, 25 ਸਤੰਬਰ (ਰਣਜੀਤ ਸਿੰਘ ਜੋਸਨ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਕਿਸਾਨਾਂ ਵੱਲੋਂ ਅੱਜ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ...
ਰਾਜਪੁਰਾ 'ਚ 17 ਪਾਜ਼ੀਟਿਵ ਕੇਸ ਆਏ
. . .  about 4 hours ago
ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਅੱਜ ਵੱਖ ਵੱਖ ਥਾਵਾਂ ਤੇ 17 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ ਨੇ ਦਿਤੀ ਹੈ ।ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਾਸਕ ਪਾਉਣ ਦੇ ਨਾਲ ਨਾਲ ਸੋਸਲ ਡਿਸਟੈਂਸ ਬਣਾਂ ਕੇ ਰੱਖਣ ਦੀ ਸਲਾਹ...
ਬੀਬੀ ਜਗੀਰ ਕੌਰ ਦੇ ਸੰਬੋਧਨ ਦੌਰਾਨ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ
. . .  about 4 hours ago
ਸੁਭਾਨਪੁਰ, 25 ਸਤੰਬਰ (ਜੱਜ) - ਸੁਭਾਨਪੁਰ ਚੋਕ ਵਿਚ ਅਕਾਲੀ ਦਲ ਵੱਲੋਂ ਦਿੱਤੇ ਗਏ ਧਰਨੇ ਦੌਰਾਨ ਸਥਿਤੀ ਉਸ ਸਮੇਂ ਖ਼ਰਾਬ ਹੋ ਗਈ ਜਦੋਂ ਧਰਨੇ ਦੌਰਾਨ ਬੀਬੀ ਜਗੀਰ ਕੌਰ ਨੇ ਸੰਬੋਧਨ ਕਰਨਾ ਸ਼ੁਰੂ ਕੀਤਾ ਤਾ ਕੁੱਝ ਕਿਸਾਨਾਂ ਨੇ ਬੀਬੀ ਜਗੀਰ ਕੌਰ ਦੇ ਭਾਸ਼ਣ ਦਾ ਇਹ ਕਹਿੰਦਿਆਂ ਵਿਰੋਧ ਕਰਨਾ ਸ਼ੁਰੂ...
ਮੋਗਾ ਜ਼ਿਲ੍ਹੇ 'ਚ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰੇ, 62 ਆਏ ਹੋਰ ਮਾਮਲੇ
. . .  about 4 hours ago
ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਖੇ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰ ਗਏ ਹਨ ਤੇ ਜ਼ਿਲ੍ਹੇ 'ਚ ਮੌਤਾਂ ਦਾ ਸਿਲਸਲਾ ਲਗਾਤਾਰ ਜਾਰੀ ਹੈ ਤੇ ਮੌਤਾਂ ਦੀ ਗਿਣਤੀ ਦਾ ਅੰਕੜਾ 64 ਤੱਕ ਪੁੱਜ ਗਿਆ ਹੈ। ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 62 ਹੋਰ ਲੋਕਾਂ ਨੂੰ ਕੋਰੋਨਾ ਹੋ ਗਿਆ...
ਪਠਾਨਕੋਟ ਅੰਮ੍ਰਿਤਸਰ ਜੰਮੂ ਕੌਮੀ ਸ਼ਾਹ ਮਾਰਗ ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ
. . .  about 4 hours ago
ਕਿਸਾਨਾਂ ਮੂਹਰੇ ਅਫਸਾਨਾ ਖ਼ਾਨ ਦਾ ‘ਧੱਕਾ’ ਨਾ ਚੱਲਿਆ
. . .  about 4 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ (ਇਕਬਾਲ ਸਿੰਘ ਸ਼ਾਂਤ)-ਬਾਦਲ ਪਿੰਡ ਦੀ ਜੰਮਪਲ ਗਾਇਕਾ ਅਫਸਾਨਾ ਦੀ ਭਾਕਿਯੂ ਦੇ ਲੰਬੀ ਧਰਨੇ ’ਚ ਮੂਹਰੇ ਬੈਠਣ ਦੀ ਜਿੱਦ ਪੁੱਗ ਨਾ ਸਕੀ। ਉਹ ਅੱਜ ਲੰਬੀ ਭਾਕਿਯੂ ਦੇ ਵਿਸ਼ਾਲ ਧਰਨੇ ਵਿੱਚ ਸ਼ਮੂਲੀਅਤ ਲਈ ਪੁੱਜੀ ਸੀ। ਅਫਸਾਨਾ ਜਦੋਂ ਧਰਨੇ ’ਚ ਸਟੇਜ ਦੇ ਨੇੜੇ ਬੈਠਣ ਲੱਗੀ...
ਅੰਮ੍ਰਿਤਸਰ 'ਚ ਕੋਰੋਨਾ ਦੇ 171 ਮਾਮਲੇ ਆਏ ਸਾਹਮਣੇ, 6 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 5 hours ago
ਅੰਮ੍ਰਿਤਸਰ, 25 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 171 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 9238 ਹੋ ਗਏ ਹਨ, ਜਿਨ੍ਹਾਂ 'ਚੋਂ 1580 ਸਰਗਰਮ ਮਾਮਲੇ ਹਨ। ਉੱਥੇ ਹੀ, ਅੱਜ ਜ਼ਿਲ੍ਹੇ 'ਚ 6 ਹੋਰ ਕੋਰੋਨਾ ਮਰੀਜ਼...
ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ
. . .  about 5 hours ago
ਐੱਸ.ਏ.ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ|ਬੋਰਡ ਦੇ ਸਕੱਤਰ...
ਪਠਾਨਕੋਟ ਵਿੱਚ ਅੱਜ 99 ਕੋਰੋਨਾ ਪਾਜ਼ੀਟਿਵ, 3 ਦੀ ਮੌਤ, 152 ਡਿਸਚਾਰਜ
. . .  about 5 hours ago
ਪਠਾਨਕੋਟ, 25 ਸਤੰਬਰ (ਆਰ.ਸਿੰਘ) ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਪਠਾਨਕੋਟ ਵਿੱਚ 99 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਠੀਕ ਹੋਣ ਕਾਰਨ 152 ਲੋਕਾਂ ਨੂੰ ਅੱਜ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ...
ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਰਮਨ ਬਖ਼ਸ਼ੀ ਦੀ ਅਗਵਾਈ 'ਚ ਵਿਸ਼ਾਲ ਰੋਸ ਧਰਨਾ
. . .  about 5 hours ago
ਛੇਹਰਟਾ,25 ਸਤੰਬਰ (ਸੁੱਖ ਵਡਾਲੀ, ਸੁਰਿੰਦਰ ਵਿਰਦੀ) - ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਬਿੱਲ ਨੂੰ ਪਾਸ ਕਰਨ ਦੇ ਵਿਰੁੱਧ ਵਿਚ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ ਦੀ ਅਗਵਾਈ 'ਚ ਇੰਡੀਆ ਗੇਟ ਬਾਈਪਾਸ ਛੇਹਰਟਾ ਵਿਖੇ ਰੋਸ ਧਰਨਾ...
ਸਰਲੀ ਕਲਾਂ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ
. . .  about 5 hours ago
ਮੀਆਂਵਿੰਡ, (ਤਰਨ ਤਾਰਨ), 25 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਸਰਲੀ ਕਲਾਂ ਦੇ ਗੁਰਮੀਤ ਸਿੰਘ ਨਾਂਅ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ ਹੋਣ ਤੇ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ, ਸਰਪੰਚ ਦਲੇਰ ਸਿੰਘ ਸਰਲੀ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ ਤੇ ਧਰਨਾ 29 ਸਤੰਬਰ ਤੱਕ ਜਾਰੀ ਰਹੇਗਾ - ਸਰਵਣ ਸਿੰਘ ਪੰਧੇਰ
. . .  about 5 hours ago
ਜੰਡਿਆਲਾ ਗੁਰੂ, 25 ਸਤੰਬਰ -(ਰਣਜੀਤ ਸਿੰਘ ਜੋਸਨ)- ਕੇਂਦਰ ਵੱਲੋਂ ਪਾਸ ਕੀਤੇ ਗੂਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਸਰੇ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ...
ਮੋਦੀ ਸਰਕਾਰ ਨੇ ਕਾਲਾ ਕਾਨੂੰਨ ਪਾਸ ਕਰਕੇ ਖੇਤੀ ਦਾ ਕਿੱਤਾ ਵੀ ਵੱਡੇ ਘਰਾਨਿਆਂ ਨੂੰ ਥਾਲ਼ੀ 'ਚ ਪਰੋਸ ਕੇ ਦਿੱਤਾ-ਰਣੀਕੇ
. . .  about 5 hours ago
ਮਾਨਾਂਵਾਲਾ, 25 ਸਤੰਬਰ (ਗੁਰਦੀਪ ਸਿੰਘ ਨਾਗੀ)-ਕਿਸਾਨ ਹੈ ਤਾਂ ਵਪਾਰ ਹੈ, ਵਪਾਰ ਨਹੀਂ ਤਾਂ ਦੇਸ਼ ਨਹੀਂ ਪਰ ਦੇਸ਼ ਦੀ ਸੱਤਾ 'ਤੇ ਕਾਬਜ਼ ਨਰਿੰਦਰ ਮੋਦੀ ਦੀ ਸਰਕਾਰ ਨੇ ਕਿਸਾਨ, ਮਜ਼ਦੂਰ ਸਮੇਤ ਅਨੇਕਾਂ ਸੰਬੰਧਿਤ ਨਾਲ ਵਰਗਾਂ ਖੇਤੀ ਵਿਰੁੱਧ ਕਾਲਾ ਕਾਨੂੰਨ ਪਾਸ ਕਰਕੇ ਖੇਤੀਬਾੜੀ ਕਿੱਤਾ ਵੱਡਿਆਂ ਘਰਾਨਿਆਂ ਨੂੰ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਬਠਿੰਡਾ ਮੁੱਖ ਮਾਰਗ ਉੱਪਰ ਰੋਸ ਪ੍ਰਦਰਸ਼ਨ
. . .  about 5 hours ago
ਮਹਿਲ ਕਲਾਂ, 25 ਸਤੰਬਰ(ਅਵਤਾਰ ਸਿੰਘ ਅਣਖੀ) ਕੇਂਦਰ ਸਰਕਾਰ ਪਾਸ ਕੀਤੇ ਕਿਸਾਨ ਮਾਰੂ ਆਰਡੀਨੈਂਸ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿਚ ਦਿੱਤੇ ਬੰਦ ਦੇ ਸੱਦੇ ਤਹਿਤ ਹਲਕਾ ਮਹਿਲ ਕਲਾਂ ਦੇ ਸਮੂਹ ਅਕਾਲੀ ਵਰਕਰਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਹਾੜ ਸੰਮਤ 552

ਰੂਪਨਗਰ

ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਆਦਿ ਬਿਮਾਰੀਆਂ ਸਬੰਧੀ ਟਾਸਕ ਫੋਰਸ ਦੀ ਮੀਟਿੰਗ

ਰੂਪਨਗਰ, 3 ਜੁਲਾਈ (ਸਤਨਾਮ ਸਿੰਘ ਸੱਤੀ)-ਮਿਸ਼ਨ ਫ਼ਤਿਹ ਅਧੀਨ ਮਾਨਸੂਨ ਸੀਜ਼ਨ ਨੂੰ ਮੁੱਖ ਰੱਖਦਿਆਂ ਵੈਕਟਰਬੋਰਨ ਬੀਮਾਰੀਆਂ ਦੇ ਸੰਬੰਧ 'ਚ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਦੀਪਸ਼ਿਖਾ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਰੂਪਨਗਰ ਵਿਖੇ ਹੋਈ | ਇਸ ਮੌਕੇ ਉਨ੍ਹਾਂ ਸਮੂਹ ਸੰਬੰਧਿਤ ਵਿਭਾਗਾਂ ਜਿਵੇਂ ਕਿ ਸਿੱਖਿਆ ਵਿਭਾਗ, ਸਥਾਨਕ ਸਰਕਾਰ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪਸ਼ੂ ਪਾਲਣ ਵਿਭਾਗ, ਪੰਜਾਬ ਰੋਡਵੇਜ਼ ਵਿਭਾਗ, ਵਾਟਰ ਸਪਲਾਈ ਸੀਵਰੇਜ ਬੋਰਡ, ਜ਼ਿਲ੍ਹਾ ਸਮਾਜਿਕ ਸਿੱਖਿਆ ਅਫ਼ਸਰ ਪਬਲਿਕ ਹੈਲਥ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਵਿਭਾਗ ਨਾਲ ਤਾਲਮੇਲ ਕਰਦੇ ਹੋਏ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬੀਮਾਰੀਆਂ ਤੋਂ ਬਚਾਉਣ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਤੇ ਜਨਤਾ ਨੂੰ ਜਾਗਰੂਕ ਕਰਨ | ਹਰ ਸ਼ੁਕਰਵਾਰ ਨੂੰ ਡਰਾਈ ਦੇ ਤੌਰ 'ਤੇ ਮਨਾਇਆ ਜਾਵੇ | ਸਿਵਲ ਸਰਜਨ ਡਾ. ਐਚ.ਐਨ. ਸ਼ਰਮਾ ਨੇ ਪਾਵਰ ਪੁਆਇੰਟ ਸਲਾਈਡਾਂ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਪਾਣੀ ਵਿਚ ਪੈਦਾ ਹੰੁਦਾ ਹੈ ਜੋ ਕਿ ਇੱਕ ਮਾਦਾ ਮੱਛਰ ਹੈ ਤੇ ਜ਼ਿਆਦਾਤਰ ਸ਼ਾਮ ਵੇਲੇ ਕੱਟਦਾ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ, ਡੀ.ਡੀ.ਪੀ.ਓ. ਬਲਜਿੰਦਰ ਸਿੰਘ ਗਰੇਵਾਲ, ਸਮੂਹ ਬਲਾਕਾਂ ਦੇ ਐਸ.ਐਮ.ਓਜ਼, ਐਪੀਡੀਮਾਲੋਜਿਸਟ ਡਾ. ਭੀਮ ਸੈਨ, ਡਾ. ਸੁਮੀਤ ਸ਼ਰਮਾ, ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ ਆਦਿ ਹਾਜ਼ਰ ਸਨ |

ਜਥੇਦਾਰ ਮਟੌਰ ਲਗਾਤਾਰ ਦੂਜੀ ਵਾਰ ਅਕਾਲੀ ਦਲ ਦੇ ਸਰਕਲ ਪ੍ਰਧਾਨ ਬਣੇ

ਸ੍ਰੀ ਅਨੰਦਪੁਰ ਸਾਹਿਬ, 3 ਜੁਲਾਈ (ਜੇ.ਐਸ. ਨਿੱਕੂਵਾਲ)-ਅਕਾਲੀ ਸਫ਼ਾਂ ਵਿਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਜਥੇਦਾਰ ਸੁਰਿੰਦਰ ਸਿੰਘ ਮਟੌਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਲਗਾਤਾਰ ਦੂਜੀ ਬਾਰ ਸ੍ਰੀ ਅਨੰਦਪੁਰ ਸਾਹਿਬ ਦਿਹਾਤੀ ਦਾ ਪ੍ਰਧਾਨ ਬਣਾਇਆ ਹੈ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

'ਮਿਸ਼ਨ ਫ਼ਤਹਿ' ਤਹਿਤ ਕੋਵਿਡ 'ਤੇ ਕੰਟਰੋਲ ਲਈ 23539 ਵਿਅਕਤੀਆਂ ਦਾ ਸਰਵੇ ਕੀਤਾ

ਨੂਰਪੁਰ ਬੇਦੀ, 3 ਜੁਲਾਈ (ਵਿੰਦਰਪਾਲ ਝਾਂਡੀਆਂ)-ਆਪਣੀ ਕਿਸਮ ਦੀ ਨਿਵੇਕਲੀ ਪਹਿਲ ਬਲਾਕ ਨੂਰਪੁਰ ਬੇਦੀ ਦੇ ਸਾਰੇ ਪਿੰਡਾਂ 'ਚ 30 ਸਾਲ ਤੋ ਵੱਧ ਉਮਰ ਦੇ ਤੇ 30 ਸਾਲ ਤੋ ਘੱਟ ਉਮਰ ਦੇ ਸਾਹ ਦੀਆਂ ਬਿਮਾਰੀਆਂ ਤੇ ਹੋਰ ਗੰਭੀਰ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਦਾ ਆਸ਼ਾ ...

ਪੂਰੀ ਖ਼ਬਰ »

ਕੋਰੋਨਾ ਟੈੱਸਟ ਲਈ ਸੈਂਪਿਲੰਗ ਕੀਤੀ ਤੇ ਜਾਗਰੂਕਤਾ ਕੈਂਪ ਲਗਾਇਆ

ਨੂਰਪੁਰ ਬੇਦੀ, 3 ਜੁਲਾਈ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ ਐਸ. ਐਮ. ਓ. ਡਾ. ਸ਼ਿਵ ਕੁਮਾਰ ਦੀ ਅਗਵਾਈ 'ਚ ਪਿੰਡ ਝਾਂਡੀਆਂ ਕਲਾਂ ਵਿਖੇ ਡਾ. ਅਮਨਦੀਪ ਸਿੰਘ ਮੈਡੀਕਲ ਅਫ਼ਸਰ ਨੇ ਪੈਰਾ ਮੈਡੀਕਲ ਸਟਾਫ਼ ਨੂੰ ਨਾਲ ਲੈ ਕੇ ਕੋਰੋਨਾ ਟੈੱਸਟ ਲਈ ...

ਪੂਰੀ ਖ਼ਬਰ »

ਪ.ਸ.ਸ. ਫੈੱਡਰੇਸ਼ਨ ਦੇ ਸੱਦੇ 'ਤੇ ਡਵੀਜ਼ਨ ਰੂਪਨਗਰ ਦਫ਼ਤਰ ਮੂਹਰੇ ਗੇਟ ਰੈਲੀ

ਰੂਪਨਗਰ, 3 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਸੱਦੇ 'ਤੇ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸਬ ਡਵੀਜ਼ਨ ਰੂਪਨਗਰ ਦੇ ਗੇਟ 'ਤੇ ਪ੍ਰਧਾਨ ਬਨ੍ਹਵਾਰੀ ਦੀ ਪ੍ਰਧਾਨਗੀ ਹੇਠ ਭਰਵੀਂ ਗੇਟ ਰੈਲੀ ਕੀਤੀ ਗਈ | ਅੱਜ ਦੀ ਰੈਲੀ ਨੂੰ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਸ੍ਰੀ ਅਨੰਦਪੁਰ ਸਾਹਿਬ, 3 ਜੁਲਾਈ (ਜੇ.ਐਸ. ਨਿੱਕੂਵਾਲ)-ਸਥਾਨਕ ਪੁਲਿਸ ਨੂੰ ਇੱਕ ਅਣਪਛਾਤੇ ਬਜ਼ੁਰਗ ਦੀ ਲਾਸ਼ ਬਰਾਮਦ ਹੋਈ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਨਸੀਮ ਖ਼ਾਨ ਨੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਰਾਂ ਦੇ ਬਾਹਰ ਬਣੀਆਂ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਪਿੱਛੋਂ ਲਾਸ਼ ਬਰਾਮਦ

ਘਨੌਲੀ, 3 ਜੁਲਾਈ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਸ਼ਾਹੋਮਾਜਰਾ ਦੇ ਸ਼ਰਾਬ ਦੇ ਠੇਕੇ ਪਿੱਛੋਂ ਇਕ ਵਿਅਕਤੀ ਦੀ ਲਾਸ਼ ਬਰਮਾਦ ਹੋਈ ਹੈ | ਇਸ ਸਬੰਧੀ ਪੁਲਿਸ ਨੂੰ ਕਿ੍ਸ਼ਨ ਸਿੰਘ ਪਾਲਟਾ ਨੇ ਦੱਸਿਆ ਕਿ ਸ਼ਾਜੋਮਾਜਰਾ ਦੇ ਸ਼ਰਾਬ ਦੇ ਠੇਕੇ ਪਿੱਛੇ ਵਿਅਕਤੀ ਦੀ ਲਾਸ਼ ਪਈ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਯੂਨੀਅਨ ਦੇ ਸੱਦੇ 'ਤੇ ਰੋਪੜ ਡੀਪੂ ਮੂਹਰੇ ਗੇਟ ਰੈਲੀ

ਰੂਪਨਗਰ, 3 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਰੋਡਵੇਜ਼/ਪਨਬਸ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਡੀਪੂ ਰੂਪਨਗਰ ਦੇ ਗੇਟ 'ਤੇ ਗੇਟ ਰੈਲੀ ਕੀਤੀ ਗਈ ਜਿਸ ਵਿਚ ਪਨਬਸ ਸਮੇਤ ਸਾਰੇ ਮਹਿਕਮਿਆਂ ਦੇ ਕੱਚੇ ਕਾਮੇ ਪੱਕੇ ਕਰਨ, ਸੁਪਰੀਮ ਕੋਰਟ ਦੇ ਫ਼ੈਸਲੇ ਬਰਾਬਰ ...

ਪੂਰੀ ਖ਼ਬਰ »

ਕੇਂਦਰ ਤੇ ਰਾਜ ਸਰਕਾਰ ਦੀਆਂ ਮਜ਼ਦੂਰ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਵੱਖ-ਵੱਖ ਯੂਨੀਅਨਾਂ ਦੀ ਰੈਲੀ

ਰੂਪਨਗਰ, 3 ਜੁਲਾਈ (ਸਤਨਾਮ ਸਿੰਘ ਸੱਤੀ)-ਕੇਂਦਰ ਤੇ ਰਾਜ ਸਰਕਾਰ ਦੀਆਂ ਮਜ਼ਦੂਰ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਕੋਰੋਨਾ ਮਹਾਂਮਾਰੀ ਕਾਰਨ ਆਮ ਲੋਕਾਂ ਦੇ ਹੋਏ ਨੁਕਸਾਨ ਖੁੱਸੇ ਰੋਜ਼ਗਾਰਾਂ ਨੂੰ ਮੁੱਖ ਰੱਖ ਕੇ ਸੀਟੂ ਸਮੇਤ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਬਲਾਕ ਨੂਰਪੁਰ ਬੇਦੀ ਵਿਖੇ 1945 ਵਿਅਕਤੀਆਂ ਦੇ ਕੋਰੋਨਾ ਟੈੱਸਟ ਦੀ ਸੈਂਪਲਿੰਗ

ਨੂਰਪੁਰ ਬੇਦੀ, 3 ਜੁਲਾਈ (ਵਿੰਦਰਪਾਲ ਝਾਂਡੀਆਂ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸਿਵਲ ਸਰਜਨ ਰੂਪਨਗਰ ਦੀ ਅਗਵਾਈ ਹੇਠ ਤੇ ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਰਹਿਨੁਮਾਈ ਹੇਠ ਝਾਡੀਆਂ ...

ਪੂਰੀ ਖ਼ਬਰ »

ਸਰਸਾ ਨਦੀ 'ਚੋਂ ਲਾਸ਼ ਬਰਾਮਦ

ਭਰਤਗੜ੍ਹ, 3 ਜੂਨ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਪੁਲਿਸ ਨੂੰ ਅੱਜ ਬਾਅਦ ਦੁਪਿਹਰ ਸਰਸਾ ਨਦੀ 'ਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਇੰਚਾਰਜ ਸਰਤਾਜ ਸਿੰਘ ਨੇ ਦੱਸਿਆ ਕਿ ਸਰਪੰਚ ਤੇਜਾ ਸਿੰਘ ਨੇ ਉਕਤ ਥਾਂ 'ਤੇ ਲਾਸ਼ ਹੋਣ ਦੀ ਇਤਲਾਹ ਦਿੱਤੀ ਸੀ, ਇਨ੍ਹਾਂ ਨੇ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 3 ਜੁਲਾਈ (ਕਰਨੈਲ ਸਿੰਘ)-ਇਥੋਂ ਨੇੜਲੇ ਪਿੰਡ ਗੰਗੂਵਾਲ (ਬਾਸੋਵਾਲ ਕਲੋਨੀ) ਦੀ ਵਸਨੀਕ 21 ਸਾਲਾ ਵਿਆਹੁਤਾ ਵਲੋਂ ਬੀਤੇ ਦਿਨ ਘਰ ਅੰਦਰ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਸੂਚਨਾ ਪ੍ਰਾਪਤ ਹੋਈ ਹੈ | ਏ. ਐਸ. ਆਈ ਸ਼ਮਸ਼ੇਰ ...

ਪੂਰੀ ਖ਼ਬਰ »

ਘਨੌਲੀ ਇਲਾਕੇ ਦੇ ਸਰਪੰਚਾਂ, ਸਮਾਜ ਸੇਵੀਆਂ ਤੇ ਮੁਹਤਬਰਾਂ ਵਲੋਂ ਡੀ. ਸੀ. ਨੂੰ ਮੰਗ ਪੱਤਰ

ਰੂਪਨਗਰ, 3 ਜੁਲਾਈ (ਸਤਨਾਮ ਸਿੰਘ ਸੱਤੀ)-ਘਨੌਲੀ ਇਲਾਕੇ ਦੇ ਸਰਪੰਚਾਂ ਤੇ ਸਮਾਜ ਸੇਵੀਆਂ ਨੇ ਹਿਮਾਚਲ ਤੋਂ ਆ ਰਿਹਾ ਸਰਸਾ ਨਦੀ ਦੇ ਪਾਣੀ ਵਿਚ ਹਿਮਾਚਲ ਦੀਆਂ ਫ਼ੈਕਟਰੀਆਂ ਦੇ ਕੈਮੀਕਲ ਮਿਲੇ ਪਾਣੀ ਸਬੰਧੀ ਡੀ. ਸੀ. ਰੂਪਨਗਰ ਨੂੰ ਇਕ ਮੰਗ ਪੱਤਰ ਸੌਾਪਿਆ ਹੈ ਜਿਸ ਵਿਚ ...

ਪੂਰੀ ਖ਼ਬਰ »

ਟਰਾਂਸਪੋਰਟ ਸੁਸਾਇਟੀ ਨੰਗਲ ਦੇ ਟਰੱਕ ਮਾਲਕਾਂ ਵਲੋਂ ਸੰਘਰਸ਼ ਦੀ ਮੁਕੰਮਲ ਹਮਾਇਤ ਦਾ ਐਲਾਨ

ਨੰਗਲ, 3 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਅੱਜ ਟਰਾਂਸਪੋਰਟ ਸੁਸਾਇਟੀ ਨੰਗਲ ਦੇ ਸੈਂਕੜੇ ਟਰੱਕ ਮਾਲਕਾਂ ਵਲੋਂ ਸੁਸਾਇਟੀ ਹਾਲ 'ਚ ਇਕੱਤਰਤਾ ਕੀਤੀ ਗਈ ਜਿੱਥੇ ਦਹਿਣੀ ਟਰਾਂਸਪੋਰਟ ਸੁਸਾਇਟੀ ਵਲੋਂ ਅਲਟ੍ਰਾਟੈਕ ਸੀਮਿੰਟ ਕਾਰਖ਼ਾਨੇ ਵਿਰੁੱਧ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਵਿਰੋਧ ਦਿਵਸ ਮਨਾਇਆ

ਨੂਰਪੁਰ ਬੇਦੀ, 3 ਜੁਲਾਈ (ਵਿੰਦਰਪਾਲ ਝਾਂਡੀਆਂ)-ਕੌਮੀ ਟਰੇਡ ਯੂਨੀਅਨਾਂ ਤੇ ਆਲ ਇੰਡੀਆ ਸਟੇਟ ਗੌਰਮਿੰਟ ਇਮਪਲਾਈਜ਼ ਯੂਨੀਅਨ ਦੇ ਵਿਰੋਧ ਦਿਵਸ ਮਨਾਉਣ ਦੇ ਸੱਦੇ 'ਤੇ ਨੂਰਪੁਰ ਬੇਦੀ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਸ ਫੈਡਰੇਸ਼ਨ ਵਲੋਂ ਬਲਾਕ ਪ੍ਰਧਾਨ ਕਰਮ ਸਿੰਘ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸੁੱਖੇਮਾਜਰਾ ਦੀ ਸਪਨਾ ਨੇ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਕੀਤੀ ਪਾਸ

ਨੂਰਪੁਰ ਬੇਦੀ, 3 ਜੁਲਾਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਸੁੱਖੇਮਾਜਰਾ ਦੀ ਵਿਦਿਆਰਥਣ ਸਪਨਾ ਪੁੱਤਰੀ ਗੋਪਾਲ ਸ਼ਰਮਾ ਨੇ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਲਾਕਡਾਊਨ ਦੌਰਾਨ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ 'ਚ ਵਾਧਾ ਕਰਨਾ ਮੰਦਭਾਗਾ-'ਆਪ' ਆਗੂ

ਨੂਰਪੁਰ ਬੇਦੀ, 3 ਜੁਲਾਈ (ਹਰਦੀਪ ਸਿੰਘ ਢੀਂਡਸਾ)-ਲਾਕਡਾਊਨ ਦੌਰਾਨ ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਕੋਈ ਰਾਹਤ ਤਾਂ ਕੀ ਦੇਣੀ ਸੀ ਉਲਟਾ ਕੇਂਦਰ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ ਵਿਚ ਹਰ ਰੋਜ਼ ਵਾਧਾ ਕਰਕੇ ਦੇਸ਼ ਦੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਰੋਸ ਦਿਵਸ ਮਨਾਇਆ

ਨੂਰਪੁਰ ਬੇਦੀ, 3 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕੇਂਦਰ ਦੀਆਂ 10 ਟਰੇਡ ਯੂਨੀਅਨਾਂ ਤੇ ਪੰਜਾਬ ਰਾਜ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਫੈਡਰੇਸ਼ਨਾਂ ਦੇ ਸੱਦੇ 'ਤੇ ਮੋਦੀ ਸਰਕਾਰ ਦੀਆਂ ਮੁਲਾਜ਼ਮ ਤੇ ਲੋਕ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਵਿਰੋਧ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਬਲਾਕ ਸੰਮਤੀ ਮੋਰਿੰਡਾ ਦੀ ਮੀਟਿੰਗ ਦੌਰਾਨ ਕਈ ਮਤੇ ਪਾਸ

ਮੋਰਿੰਡਾ, 3 ਜੁਲਾਈ (ਪਿ੍ਤਪਾਲ ਸਿੰਘ)-ਬਲਾਕ ਸੰਮਤੀ ਦਫ਼ਤਰ ਮੋਰਿੰਡਾ ਵਿਖੇ ਸੰਮਤੀ ਦੀ ਅਹਿਮ ਮੀਟਿੰਗ ਬਲਾਕ ਸੰਮਤੀ ਮੋਰਿੰਡਾ ਦੀ ਚੇਅਰਪਰਸਨ ਬਲਜੀਤ ਕੌਰ ਸਮਾਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਬੀ.ਡੀ.ਪੀ.ਓ. ਹਰਕੀਤ ਸਿੰਘ ਨੇ ਦੱਸਿਆ ਕਿ ਬਲਾਕ ਵਿਕਾਸ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਵਾਧੂ ਬਿਜਲੀ ਹੋਣ ਦੇ ਦਾਅਵੇ ਠੁੱਸ

ਨੂਰਪੁਰ ਬੇਦੀ, 3 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ•)-ਭਾਵੇਂ ਪੰਜਾਬ ਸਰਕਾਰ ਵਲੋਂ ਪੰਜਾਬ 'ਚ ਵਾਧੂ ਬਿਜਲੀ ਹੋਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਬਿਜਲੀ ਦੀ ਖਪਤ ਵਧਦਿਆਂ ਹੀ ਬਲਾਕ ਨੂਰਪੁਰ ਬੇਦੀ ਦੇ ਪਿੰਡਾਂ 'ਚ ਕਈ ਘੰਟਿਆਂ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ ਜਿਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਆਨਲਾਈਨ ਦਾਖ਼ਲੇ ਲਈ ਵੈੱਬ ਪੋਰਟਲ ਦਾ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 3 ਜੁਲਾਈ (ਕਰਨੈਲ ਸਿੰਘ)-ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਲੋਂ ਜਿੱਥੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਦੌਰਾਨ ਵਿਦਿਆਰਥੀਆਂ ...

ਪੂਰੀ ਖ਼ਬਰ »

ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਵਲੋਂ ਤਹਿਸੀਲਦਾਰ ਨੂੰ ਮੰਗ ਪੱਤਰ

ਮੋਰਿੰਡਾ, 3 ਜੁਲਾਈ (ਕੰਗ)-ਅੱਜ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਬਲਾਕ ਮੋਰਿੰਡਾ ਵਲੋਂ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲਾਗਰ ਸਿੰਘ ਖਮਾਣੋਂ ਕੋ-ਕਨਵੀਨਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫ਼ਿਲਮੀ ਅੰਦਾਜ਼ 'ਚ ਕਾਰਾਂ ਨਾਲ ਰਸਤਾ ਰੋਕ ਕੇ ਟਰੱਕ ਸਵਾਰਾਂ ਤੋਂ 65 ਹਜ਼ਾਰ ਦੀ ਲੁੱਟ

ਮੋਰਿੰਡਾ, 3 ਜੁਲਾਈ (ਪ.ਪ)-ਦੇਰ ਰਾਤ ਕੁੱਝ ਵਿਅਕਤੀਆਂ ਵਲੋਂ ਇੱਕ ਟਰੱਕ ਨੂੰ ਰੋਕ ਕੇ ਚਾਲਕ ਕੋਲੋਂ ਕਰੀਬ 65 ਹਜ਼ਾਰ ਰੁਪਏ ਲੁੱਟਣ ਦੀ ਖ਼ਬਰ ਪ੍ਰਾਪਤ ਹੋਈ ਹੈ | ਥਾਣਾ ਮੋਰਿੰਡਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਸ਼ੇਰ ਸਿੰਘ ਸਪੁੱਤਰ ਅਜੈਬ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਦੁਕਾਨ 'ਚ ਚੋਰੀ ਕਰਨ ਦੇ ਮਾਮਲੇ 'ਚ 2 ਕਾਬੂ

ਮੋਰਿੰਡਾ, 3 ਜੁਲਾਈ (ਪ.ਪ)-ਬੀਤੀ ਰਾਤ ਲਗਭਗ 10-12 ਵਜੇ ਲੁਧਿਆਣਾ ਸਰਹਿੰਦ ਬਾਈਪਾਸ ਮੋਰਿੰਡਾ ਨਜ਼ਦੀਕ ਬਣੀ ਨਵੀਂ ਕਬਾੜ ਮਾਰਕੀਟ ਵਿਚ ਚੋਰਾਂ ਨੇ ਦੁਕਾਨ ਦੇ ਬਾਹਰ ਲੱਗਿਆ ਸ਼ੈੱਡ ਤੋੜ ਕੇ ਪੰਜ ਬੈਟਰੀਆਂ, ਐਲੂਮੀਨੀਅਮ ਦਾ ਕਾਫ਼ੀ ਸਮਾਨ ਆਦਿ ਚੋਰੀ ਕਰ ਲਿਆ | ਜਿਸ ਦੀ ਕੀਮਤ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਜਾਗਰੂਕਤਾ ਮੁਹਿੰਮ ਆਰੰਭ

ਸ੍ਰੀ ਚਮਕੌਰ ਸਾਹਿਬ, 3 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸੀ. ਡੀ. ਪੀ. ਓ. ਦਫ਼ਤਰ ਵਲੋਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਵਡ-19 ਦੀਆਂ ਸਾਵਧਾਨੀਆਂ ਤੋਂ ਜਾਗਰੂਕ ਕਰਨ ਲਈ ਸਥਾਨਕ ਐਸ. ਡੀ. ਐਮ. ਹਰਪ੍ਰੀਤ ਸਿੰਘ ਅਟਵਾਲ ਦੇ ਆਦੇਸ਼ਾਂ 'ਤੇ ਸੀ. ਡੀ. ਪੀ. ਓ. ਚਰਨਜੀਤ ਕੌਰ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨ ਮਜਬੂਰਨ ਲਗਾਉਣ ਲੱਗੇ ਝੋਨਾ

ਸੁਖਸਾਲ, 3 ਜੁਲਾਈ (ਧਰਮ ਪਾਲ)-ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨ ਅੱਜ ਕੱਲ੍ਹ ਝੋਨਾ ਲਗਾ ਕੇ ਗੁਜ਼ਾਰਾ ਕਰਨ ਲਈ ਮਜਬੂਰ ਹੋ ਰਹੇ ਹਨ | ਅੱਜ ਕਈ ਪਿੰਡਾਂ ਦਾ ਦੌਰਾ ਕਰਨ 'ਤੇ ਦੇਖਿਆ ਗਿਆ ਕਿ ਗ੍ਰੈਜੂਏਟ, ਡਿਪਲੋਮਾ ਡਿਗਰੀ, ਆਈ. ਟੀ. ਆਈ ਹੋਲਡਰ ਪੜ੍ਹੇ ਲਿਖੇ ਨੌਜਵਾਨ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਕਰਵਾਇਆ ਸੈਮੀਨਾਰ

ਰੂਪਨਗਰ, 3 ਜੁਲਾਈ (ਸਤਨਾਮ ਸਿੰਘ ਸੱਤੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਰੂਪਨਗਰ ਵਲੋਂ ਬੇਲਾ ਰੋਡ ਗੁਰਦੁਆਰਾ ਹਵੇਲੀ ਖ਼ੁਰਦ ਦੇ ਸਾਹਮਣੇ ਡਾਕਟਰ ਦਿਵਸ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਸੂਬਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸਰਕਲ ਸ੍ਰੀ ਚਮਕੌਰ ਸਾਹਿਬ, ਬੇਲਾ, ਬਹਿਰਾਮਪੁਰ ਬੇਟ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 3 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਸ੍ਰੀ ਚਮਕੌਰ ਸਾਹਿਬ, ਬਹਿਰਾਮਪੁਰ ਬੇਟ ਤੇ ਬੇਲਾ ਦੀ ਸਾਂਝੀ ਤੇ ਭਰਵੀਂ ਮੀਟਿੰਗ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਈ ਇਕੱਤਰਤਾ

ਸ੍ਰੀ ਅਨੰਦਪੁਰ ਸਾਹਿਬ, 3 ਜੁਲਾਈ (ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਇਕੱਤਰਤਾ ਅੱਜ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਬਾਹਰਲੇ ਰਾਜਾਂ ਤੋਂ ਆਏ ਵਿਅਕਤੀਆਂ ਨੂੰ ਕੀਤਾ ਇਕਾਂਤਵਾਸ

ਨੂਰਪੁਰ ਬੇਦੀ, 3 ਜੁਲਾਈ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ, ਸਿਵਲ ਸਰਜਨ ਰੂਪਨਗਰ ਤੇ ਐਸ. ਐਮ. ਓ. ਨੂਰਪੁਰ ਬੇਦੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਿਹਤ ਵਿਭਾਗ ਵਲੋਂ ਜੋ ਬਾਹਰਲੇ ਦੇਸ਼ਾਂ ਜਾਂ ਸੂਬਿਆਂ ਤੋਂ ਵਿਅਕਤੀ ਆ ਰਹੇ ਹਨ , ਉਨ੍ਹਾਂ ...

ਪੂਰੀ ਖ਼ਬਰ »

ਖੰਡ ਮਿੱਲ ਮੋਰਿੰਡਾ ਦੇ ਗੰਨਾ ਕਾਸ਼ਤਕਾਰਾਂ ਦੀ ਅਦਾਇਗੀ ਰਾਸ਼ੀ ਜਾਰੀ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ

ਮੋਰਿੰਡਾ, 3 ਜੁਲਾਈ (ਕੰਗ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਖੰਡ ਮਿੱਲਾਂ ਲਈ 100 ਕਰੋੜ ਦੀ ਬਕਾਇਆ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ 'ਚ ਖੰਡ ਮਿੱਲ ਮੋਰਿੰਡਾ ਦੇ ਗੰਨਾ ਕਾਸ਼ਤਕਾਰਾਂ ਦੀ ਅਦਾਇਗੀ ਲਈ 882.05 ਲੱਖ ਰੁਪਏ ਜਾਰੀ ਕਰਨ ਲਈ ਵਿਜੇ ਸ਼ਰਮਾ ਟਿੰਕੂ ਚੇਅਰਮੈਨ ਜ਼ਿਲ੍ਹਾ ...

ਪੂਰੀ ਖ਼ਬਰ »

ਮੇਵਾ ਸਿੰਘ ਗਿੱਲ ਦਾ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਤਾਜਪੋਸ਼ੀ ਸਮਾਗਮ

ਰੂਪਨਗਰ, 3 ਜੁਲਾਈ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੰੁਦਲ)-ਮਾਰਕੀਟ ਕਮੇਟੀ ਰੂਪਨਗਰ ਦੇ ਚੇਅਰਮੈਨ ਵਜੋਂ ਮੇਵਾ ਸਿੰਘ ਗਿੱਲ ਦਾ ਤਾਜਪੋਸ਼ੀ ਸਮਾਰੋਹ ਹੋਇਆ ਜਿਸ ਵਿਚ ਮੁੱਖ ਮਹਿਮਾਨ ਦੀ ਰਸਮ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਤੇ ਹਲਕਾ ਰੂਪਨਗਰ ਦੇ ਇੰਚਾਰਜ ...

ਪੂਰੀ ਖ਼ਬਰ »

ਸਮਾਰਟ ਕਲਾਸ ਰੂਮ 'ਚ ਲਗਾਏ ਪ੍ਰੋਜੈਕਟਰ

ਸੁਖਸਾਲ, 3 ਜੁਲਾਈ (ਧਰਮ ਪਾਲ)-ਸਿੱਖਿਆ ਵਿਭਾਗ ਪੰਜਾਬ ਸਰਕਾਰ ਤੇ ਕਿ੍ਸ਼ਨ ਕੁਮਾਰ ਸਿੱਖਿਆ ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਵਿਖੇ ਸਮਾਰਟ ਕਲਾਸ ਰੂਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਪੰਜ ਨਵੇਂ ਕਲਾਸ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਤਹਿਸੀਲ ਮੋਰਿੰਡਾ ਦੀ ਚੋਣ

ਮੋਰਿੰਡਾ, 3 ਜੁਲਾਈ (ਕੰਗ)-ਅੱਜ ਪਟਵਾਰ ਯੂਨੀਅਨ ਤਹਿਸੀਲ ਮੋਰਿੰਡਾ ਦੀ ਚੋਣ ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਰੈਵੀਨਿਊ ਪਟਵਾਰ ਯੂਨੀਅਨ ਰੂਪਨਗਰ ਅਤੇ ਗੁਰਮੇਲ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਸਰਬ-ਸੰਮਤੀ ਨਾਲ ਹੋਈ | ਜਿਸ 'ਚ ਗੁਰਦੇਵ ਸਿੰਘ ਪਟਵਾਰੀ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਸ੍ਰੀ ਚਮਕੌਰ ਸਾਹਿਬ ਦੀ ਚੋਣ ਗਗਨਦੀਪ ਸਿੰਘ ਬੈਂਸ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਸ੍ਰੀ ਚਮਕੌਰ ਸਾਹਿਬ, 3 ਜੁਲਾਈ (ਜਗਮੋਹਣ ਸਿੰਘ ਨਾਰੰਗ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਚੋਣ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਤੇ ਜ/ਸ ਗੁਰਮੇਲ ਸਿੰਘ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਕੀਤੀ ਗਈ ਜਿਸ 'ਚ ਗਗਨਦੀਪ ਸਿੰਘ ਬੈਂਸ ਨੂੰ ...

ਪੂਰੀ ਖ਼ਬਰ »

'ਮਿਸ਼ਨ ਫ਼ਤਹਿ' ਤਹਿਤ ਜਾਗਰੂਕਤਾ ਸਮਾਗਮ

ਪੁਰਖਾਲੀ, 3 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਸਬ ਸੈਂਟਰ ਅਕਬਰਪੁਰ ਵਿਖੇ 'ਮਿਸ਼ਨ ਫ਼ਤਿਹ' ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕੋਵਿਡ-19 ਦੀ ਮਹਾਂਮਾਰੀ ਤੋਂ ਸਾਵਧਾਨ ਰਹਿਣ ਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ | 'ਮਿਸ਼ਨ ਫ਼ਤਿਹ' ਬਾਰੇ ਲੋਕਾਂ ਨੂੰ ...

ਪੂਰੀ ਖ਼ਬਰ »

ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਸ੍ਰੀ ਚਮਕੌਰ ਸਾਹਿਬ, 3 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਹਿੰਦ ਨਹਿਰ ਦੇ ਪੁਲ ਨੇੜਿਓ ਸਥਾਨਕ ਪੁਲਿਸ ਨੂੰ ਪਾਣੀ 'ਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਤਫ਼ਤੀਸ਼ੀ ਅਧਿਕਾਰੀ ਧਰਮਪਾਲ ਚੌਧਰੀ ਨੇ ਦੱਸਿਆ ਕਿ ਇਹ ਲਾਸ਼ 30-32 ਵਰਿ੍ਹਆਂ ਦੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਉਪ ਵੈਦ ਕਰਨਗੇ 10 ਨੂੰ ਸਿਹਤ ਮੰਤਰੀ ਸਿੱਧੂ ਦੀ ਕੋਠੀ ਦਾ ਘਿਰਾਓ

ਨੂਰਪੁਰ ਬੇਦੀ, 3 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਆਯੁਰਵੈਦਿਕ ਡੀ. ਫਾਰਮੇਸੀ ਉਪ ਵੈਦ ਯੂਨੀਅਨ ਪੰਜਾਬ ਵਲੋਂ ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਦੀ 10 ਜੁਲਾਈ ਨੂੰ ਉਪ ਵੈਦ ਯੂਨੀਅਨ ਦੇ ਪ੍ਰਧਾਨ ਜਸਪ੍ਰੀਤ ਸਿੰਘ ਜਲਾਲਾਬਾਦ ਦੀ ਅਗਵਾਈ ਹੇਠ ਕੋਠੀ ਦਾ ...

ਪੂਰੀ ਖ਼ਬਰ »

7 ਦੇ ਧਰਨੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸਰਕਲਾਂ ਦੀ ਮੀਟਿੰਗ ਅੱਜ

ਨੂਰਪੁਰ ਬੇਦੀ, 3 ਜੁਲਾਈ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ 7 ਜੁਲਾਈ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ...

ਪੂਰੀ ਖ਼ਬਰ »

ਬਿਜਲੀ ਸ਼ਾਰਟ ਸਰਕਟ ਹੋਣ ਕਾਰਨ ਘਰ 'ਚ ਲੱਗੀ ਅੱਗ

ਨੂਰਪੁਰ ਬੇਦੀ, 3 ਜੁਲਾਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਕੁੰਭੇਵਾਲ ਵਿਖੇ ਅੱਜ ਦੁਪਹਿਰ ਕਰੀਬ ਦੋ ਵਜੇ ਬਿਜਲੀ ਸ਼ਾਰਟ ਸਰਕਟ ਹੋਣ ਕਾਰਨ ਇੱਕ ਘਰ 'ਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਭਾਵੇਂ ਇਸ ਹਾਦਸੇ ...

ਪੂਰੀ ਖ਼ਬਰ »

ਆਸ਼ਾ ਫੈਸੀਲੀਟੇਟਰ ਵਰਕਰ ਯੂਨੀਅਨ ਵਲੋਂ ਰੋਸ ਰੈਲੀ

ਸ੍ਰੀ ਚਮਕੌਰ ਸਾਹਿਬ, 3 ਜੁਲਾਈ (ਜਗਮੋਹਣ ਸਿੰਘ ਨਾਰੰਗ)-ਅੱਜ ਸਥਾਨਕ ਸਰਕਾਰੀ ਹਸਪਤਾਲ ਮੂਹਰੇ ਆਸ਼ਾ ਫੈਸੀਲੀਟੇਟਰ ਵਰਕਰ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਬਲਾਕ ਪ੍ਰਧਾਨ ਅਵਤਾਰ ਕੌਰ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਘਨੌਲੀ, 3 ਜੁਲਾਈ (ਜਸਵੀਰ ਸਿੰਘ ਸੈਣੀ)-ਮਜ਼ਦੂਰ ਵਿਰੋਧੀ ਸਰਕਾਰ ਦੀ ਨੀਤੀਆਂ ਿਖ਼ਲਾਫ਼ ਘਨੌਲੀ ਦੇ ਬਿਜਲੀ ਦਫ਼ਤਰ ਦੇ ਮੁਲਾਜ਼ਮਾਂ ਵਲੋਂ ਪਾਵਰਕਾਰਮ ਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸਬ ਡਵੀਜ਼ਨ ਪ੍ਰਧਾਨ ਨਰਿੰਦਰ ਸਿੰਘ, ਸਕੱਤਰ ਵਲੈਤੀ ...

ਪੂਰੀ ਖ਼ਬਰ »

ਸਰਕਾਰ ਦੀਆਂ ਮਜ਼ਦੂਰ ਮੁਲਾਜ਼ਮ ਵਿਰੋਧੀ ਨੀਤੀਆਂ ਿਖ਼ਲਾਫ ਪ੍ਰਦਰਸ਼ਨ

ਨੰਗਲ, 3 ਜੁਲਾਈ (ਪ੍ਰੋ. ਅਵਤਾਰ ਸਿੰਘ)-ਯੂਥ ਇੰਟਕ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਤੇ ਇੰਟਕ ਦੁਆਰਾ ਰਾਸ਼ਟਰ ਯੂਨੀਅਨ ਦੇ ਆਦੇਸ਼ਾ 'ਤੇ ਨੰਗਲ ਜ਼ਿਲ੍ਹਾ ਰੂਪਨਗਰ ਦੇ ਸੰਗਠਨ ਨੇ ਸਰਕਾਰ ਦੀ ਮਜ਼ਦੂਰ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖਿਲਾਫ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਜੰਗਲਾਤ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 3 ਜੁਲਾਈ (ਜੇ. ਐਸ. ਨਿੱਕੂਵਾਲ)-ਜੰਗਲਾਤ ਮਜ਼ਦੂਰ ਯੂਨੀਅਨ ਵਲੋਂ ਕੋਲੇ ਦੀ ਵਪਾਰਕ ਮਾਈਨਿੰਗ ਲਈ ਕੇਂਦਰ ਸਰਕਾਰ ਵਲੋਂ ਮਨਜ਼ੂਰੀ ਦਿੱਤੇ ਜਾਣ ਦੇ ਰੋਸ ਵਜੋਂ ਟਰੇਡ ਯੂਨੀਅਨ ਦੇ ਸੱਦੇ ਦੇ ਸਮਰਥਨ ਵਿਚ ਕਾਲੇ ਬਿੱਲੇ ਲਾ ਕੇ ਰੋਸ ਰੈਲੀ ਕੀਤੀ ਗਈ ...

ਪੂਰੀ ਖ਼ਬਰ »

ਦਸਮੇਸ਼ ਨਗਰ ਵਿਖੇ ਬਿਜਲੀ ਸਪਲਾਈ ਦੀ ਹਾਲਤ ਖਸਤਾ

ਖਰੜ, 3 ਜੁਲਾਈ (ਜੰਡਪੁਰੀ)-ਇਕ ਪਾਸੇ ਜਿਥੇ ਕੋਰੋਨਾ ਮਹਾਂਮਾਰੀ ਕਾਰਨ ਲੋਕ ਘਰਾਂ ਅੰਦਰ ਬੈਠਣ ਲਈ ਮਜ਼ਬੂਰ ਹਨ, ਉਥੇ ਹੀ ਬਿਜਲੀ ਦੇ ਲੱਗ ਰਹੇ ਅਣ-ਐਲਾਨੇ ਕੱਟ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ | ਅਜਿਹੇ ਹੀ ਹਾਲਤ ਖਰੜ ਦੇ ਦਸਮੇਸ਼ ਨਗਰ ਵਿਖੇ ਦੇਖਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX