ਤਾਜਾ ਖ਼ਬਰਾਂ


ਸ਼ੰਭੂ ਬਾਰਡਰ ‘ਤੇ ਆਰਮੀ ਦੀਆ ਗੱਡੀਆਂ ਕਿਸਾਨਾਂ ਨੇ ਰੋਕੀਆਂ
. . .  about 1 hour ago
ਪਟਿਆਲਾ , 25 ਸਤੰਬਰ - ਕਿਸਾਨਾਂ ਦੇ ਬੰਦ ਦੇ ਸੱਦੇ ਦਾ ਅਸਰ ਹਰ ਥਾਂ ਦੇਖਣ ਨੂੰ ਮਿਲਿਆ ਹੈ । ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਆਰਮੀ ਦੀਆਂ ਗੱਡੀਆਂ ਰੋਕੀਆਂ ਹਨ ।
ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ ਦਿੱਤਾ 176 ਦੌੜਾਂ ਦਾ ਟੀਚਾ
. . .  about 1 hour ago
ਬਿੱਲ ਵਾਪਸ ਨਾ ਲਏ ਤਾਂ ਸਾਰਾ ਪੰਜਾਬ ਦਿੱਲੀ ਪਹੁੰਚ ਜਾਵੇਗਾ - ਕੈਪਟਨ
. . .  about 2 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਮਹਾਂਮਾਰੀ ਤੇ ਗਰਮੀ ਦੀ ਪਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਅੱਜ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਦਰਦ ਸਮਝੇਗੀ ਤੇ ਇਹ...
ਕਿਸਾਨਾਂ ਦੇ ਹੱਕ ਵਿੱਚ ਯੂਥ ਕਾਂਗਰਸੀ ਆਗੂ ਬਨੀ ਖਹਿਰਾ ਬੈਠੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ
. . .  about 3 hours ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ) - ਮੋਦੀ ਸਰਕਾਰ ਵੱਲੋਂ ਜੋ ਕਿਸਾਨਾਂ ਖਿਲਾਫ਼ ਫੈਸਲੇ ਲੈ ਬਿੱਲ ਪਾਸ ਕੀਤੇ ਗਏ ਹਨ ਉਨ੍ਹਾਂ ਖਿਲਾਫ ਉਦੋਂ ਤੱਕ ਮੋਰਚੇ ਭੁੱਖ ਹੜਤਾਲਾਂ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਜਦੋਂ ਤੱਕ ਇਹ ਬਿੱਲ ਵਾਪਸ ਨਹੀਂ ਕੀਤੇ ਜਾਂਦੇ ਪੰਜਾਬ ਦਾ ਕਿਸਾਨ ਨੌਜਵਾਨ ਹਰ ਵਰਗ ਮੋਦੀ ਦੇ ਫੈਸਲੇ...
ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਪੰਜ ਓਵਰਾਂ 'ਚ ਬਣਾਈਆਂ 30 ਦੌੜਾਂ
. . .  about 3 hours ago
ਆਈ.ਪੀ.ਐਲ. 2020 : ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਦਿੱਲੀ ਕੈਪੀਟਲਜ਼ ਵਲੋਂ ਬੱਲੇਬਾਜ਼ੀ ਦੀ ਸ਼ੁਰੂਆਤ
. . .  about 3 hours ago
ਜੰਡਿਆਲਾ ਗੁਰੂ ਚ ਦੋ ਸਾਬਕਾ ਅਕਾਲੀ ਵਿਧਾਇਕਾਂ ਨੇ ਵੱਖੋ ਵੱਖਰੀ ਵਜਾਈ ਡੁਗਡੁਗੀ
. . .  about 3 hours ago
ਜੰਡਿਆਲਾ ਗੁਰੂ 25 ਸਤੰਬਰ ( ਪ੍ਮਿੰਦਰ ਸਿੰਘ ਜੋਸਨ ) - ਕੇਂਦਰ ਸਰਕਾਰ ਵੱਲੋਂ ਕਿਸਾਨੀ ਵਿਰੁੱਧ ਜਾਰੀ ਕੀਤੇ ਗਏ ਆਰਡੀਨੈਂਸ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਜਿੱਥੇ ਵੱਖ ਵੱਖ ਥਾਵਾਂ ਦੇ ਹਰ ਪਾਰਟੀ ਵੱਲੋਂ ਕੇਂਦਰ ਦੀ ਨਰੇਂਦਰ ਮੋਦੀ ਦੀ ਸਰਕਾਰ ਵਿਰੁੱਧ ਜਬਰਦਸਤ ਰੋਸ ਮੁਜਾਹਰੇ ਕੀਤੇ ਗਏ , ਪਰ ਜੰਡਿਆਲਾ...
ਇੰਪਲਾਈਜ਼ ਫੈਡਰੇਸ਼ਨ ਏਟਕ ਨੇ ਖੇਤੀ ਬਿੱਲ ਵਿਰੁੱਧ ਕੀਤੀ ਰੋਸ ਰੈਲੀ 
. . .  about 3 hours ago
ਜੰਡਿਆਲਾ ਗੁਰੂ 25 ਸਤੰਬਰ (ਪ੍ਰਮਿੰਦਰ ਸਿੰਘ ਜੋਸਨ ) ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਅਤੇ ਪੈਨਸ਼ਨਰਜ਼ ਯੂਨੀਅਨ ਨੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਖੇਤੀ ਆਰਡੀਨੈਂਸ ਵਿਰੁੱਧ ਪੰਜਾਬ ਬੰਦ ਸੱਦੇ ਦੇ ਸਬੰਧ...
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੱਢੀ ਰੱਜ ਕੇ ਭੜਾਸ
. . .  about 3 hours ago
ਨਾਭਾ 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਇਤਿਹਾਸਿਕ ਨਗਰੀ ਨਾਭਾ ਵਿੱਚ ਅੱਜ ਕਿਸਾਨਾਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦੋ ਧੜਿਆਂ ਨੇ ਵੱਖੋ ਵੱਖਰੀਆਂ ਥਾਵਾਂ ਤੇ ਕਿਸਾਨਾਂ ਦੇ ਹੱਕ ਵਿੱਚ ਅਤੇ ਕੇਂਦਰ ਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਧਰਨੇ ਲਗਾ ਮੋਦੀ ਸਰਕਾਰ ਖਿਲਾਫ ਰੱਜ ਕੇ ਭੜਾਸ...
ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਮੈਣੀ ਵਲੋਂ ਅਸਤੀਫਾ
. . .  about 2 hours ago
ਅੰਮ੍ਰਿਤਸਰ, 25 ਸਤੰਬਰ (ਹਰਮਿੰਦਰ ਸਿੰਘ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਆਰ.ਪੀ. ਸਿੰਘ ਮੈਣੀ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਅਸਤੀਫਾ ਭਾਜਪਾ ਦੀ ਸੂਬਾ ਇਕਾਈ ਦੀ ਇਸ ਬਿੱਲ ਪ੍ਰਤੀ ਦਿਖਾਈ...
ਫ਼ਾਜ਼ਿਲਕਾ ਜ਼ਿਲ੍ਹੇ 'ਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਹੋਏ ਕੋਰੋਨਾ ਪਾਜ਼ੀਟਿਵ
. . .  about 4 hours ago
ਫ਼ਾਜ਼ਿਲਕਾ, 25 ਸਤੰਬਰ (ਪ੍ਰਦੀਪ ਕੁਮਾਰ) ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ ਆਏ ਦਿਨ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਦਰਜਨਾਂ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਪ੍ਰਾਪਤ ਹੋਇਆ ਕੋਰੋਨਾ ਰਿਪੋਰਟਾਂ ਵਿਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਕੋਰੋਨਾ ਨਾਲ...
ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ
. . .  about 4 hours ago
ਜੰਡਿਆਲਾ ਗੁਰੂ, 25 ਸਤੰਬਰ (ਰਣਜੀਤ ਸਿੰਘ ਜੋਸਨ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਕਿਸਾਨਾਂ ਵੱਲੋਂ ਅੱਜ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ...
ਰਾਜਪੁਰਾ 'ਚ 17 ਪਾਜ਼ੀਟਿਵ ਕੇਸ ਆਏ
. . .  about 4 hours ago
ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਅੱਜ ਵੱਖ ਵੱਖ ਥਾਵਾਂ ਤੇ 17 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ ਨੇ ਦਿਤੀ ਹੈ ।ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਾਸਕ ਪਾਉਣ ਦੇ ਨਾਲ ਨਾਲ ਸੋਸਲ ਡਿਸਟੈਂਸ ਬਣਾਂ ਕੇ ਰੱਖਣ ਦੀ ਸਲਾਹ...
ਬੀਬੀ ਜਗੀਰ ਕੌਰ ਦੇ ਸੰਬੋਧਨ ਦੌਰਾਨ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ
. . .  about 4 hours ago
ਸੁਭਾਨਪੁਰ, 25 ਸਤੰਬਰ (ਜੱਜ) - ਸੁਭਾਨਪੁਰ ਚੋਕ ਵਿਚ ਅਕਾਲੀ ਦਲ ਵੱਲੋਂ ਦਿੱਤੇ ਗਏ ਧਰਨੇ ਦੌਰਾਨ ਸਥਿਤੀ ਉਸ ਸਮੇਂ ਖ਼ਰਾਬ ਹੋ ਗਈ ਜਦੋਂ ਧਰਨੇ ਦੌਰਾਨ ਬੀਬੀ ਜਗੀਰ ਕੌਰ ਨੇ ਸੰਬੋਧਨ ਕਰਨਾ ਸ਼ੁਰੂ ਕੀਤਾ ਤਾ ਕੁੱਝ ਕਿਸਾਨਾਂ ਨੇ ਬੀਬੀ ਜਗੀਰ ਕੌਰ ਦੇ ਭਾਸ਼ਣ ਦਾ ਇਹ ਕਹਿੰਦਿਆਂ ਵਿਰੋਧ ਕਰਨਾ ਸ਼ੁਰੂ...
ਮੋਗਾ ਜ਼ਿਲ੍ਹੇ 'ਚ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰੇ, 62 ਆਏ ਹੋਰ ਮਾਮਲੇ
. . .  about 4 hours ago
ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਖੇ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰ ਗਏ ਹਨ ਤੇ ਜ਼ਿਲ੍ਹੇ 'ਚ ਮੌਤਾਂ ਦਾ ਸਿਲਸਲਾ ਲਗਾਤਾਰ ਜਾਰੀ ਹੈ ਤੇ ਮੌਤਾਂ ਦੀ ਗਿਣਤੀ ਦਾ ਅੰਕੜਾ 64 ਤੱਕ ਪੁੱਜ ਗਿਆ ਹੈ। ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 62 ਹੋਰ ਲੋਕਾਂ ਨੂੰ ਕੋਰੋਨਾ ਹੋ ਗਿਆ...
ਪਠਾਨਕੋਟ ਅੰਮ੍ਰਿਤਸਰ ਜੰਮੂ ਕੌਮੀ ਸ਼ਾਹ ਮਾਰਗ ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ
. . .  about 4 hours ago
ਕਿਸਾਨਾਂ ਮੂਹਰੇ ਅਫਸਾਨਾ ਖ਼ਾਨ ਦਾ ‘ਧੱਕਾ’ ਨਾ ਚੱਲਿਆ
. . .  about 5 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ (ਇਕਬਾਲ ਸਿੰਘ ਸ਼ਾਂਤ)-ਬਾਦਲ ਪਿੰਡ ਦੀ ਜੰਮਪਲ ਗਾਇਕਾ ਅਫਸਾਨਾ ਦੀ ਭਾਕਿਯੂ ਦੇ ਲੰਬੀ ਧਰਨੇ ’ਚ ਮੂਹਰੇ ਬੈਠਣ ਦੀ ਜਿੱਦ ਪੁੱਗ ਨਾ ਸਕੀ। ਉਹ ਅੱਜ ਲੰਬੀ ਭਾਕਿਯੂ ਦੇ ਵਿਸ਼ਾਲ ਧਰਨੇ ਵਿੱਚ ਸ਼ਮੂਲੀਅਤ ਲਈ ਪੁੱਜੀ ਸੀ। ਅਫਸਾਨਾ ਜਦੋਂ ਧਰਨੇ ’ਚ ਸਟੇਜ ਦੇ ਨੇੜੇ ਬੈਠਣ ਲੱਗੀ...
ਅੰਮ੍ਰਿਤਸਰ 'ਚ ਕੋਰੋਨਾ ਦੇ 171 ਮਾਮਲੇ ਆਏ ਸਾਹਮਣੇ, 6 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 5 hours ago
ਅੰਮ੍ਰਿਤਸਰ, 25 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 171 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 9238 ਹੋ ਗਏ ਹਨ, ਜਿਨ੍ਹਾਂ 'ਚੋਂ 1580 ਸਰਗਰਮ ਮਾਮਲੇ ਹਨ। ਉੱਥੇ ਹੀ, ਅੱਜ ਜ਼ਿਲ੍ਹੇ 'ਚ 6 ਹੋਰ ਕੋਰੋਨਾ ਮਰੀਜ਼...
ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ
. . .  about 5 hours ago
ਐੱਸ.ਏ.ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ|ਬੋਰਡ ਦੇ ਸਕੱਤਰ...
ਪਠਾਨਕੋਟ ਵਿੱਚ ਅੱਜ 99 ਕੋਰੋਨਾ ਪਾਜ਼ੀਟਿਵ, 3 ਦੀ ਮੌਤ, 152 ਡਿਸਚਾਰਜ
. . .  about 5 hours ago
ਪਠਾਨਕੋਟ, 25 ਸਤੰਬਰ (ਆਰ.ਸਿੰਘ) ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਪਠਾਨਕੋਟ ਵਿੱਚ 99 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਠੀਕ ਹੋਣ ਕਾਰਨ 152 ਲੋਕਾਂ ਨੂੰ ਅੱਜ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ...
ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਰਮਨ ਬਖ਼ਸ਼ੀ ਦੀ ਅਗਵਾਈ 'ਚ ਵਿਸ਼ਾਲ ਰੋਸ ਧਰਨਾ
. . .  about 5 hours ago
ਛੇਹਰਟਾ,25 ਸਤੰਬਰ (ਸੁੱਖ ਵਡਾਲੀ, ਸੁਰਿੰਦਰ ਵਿਰਦੀ) - ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਬਿੱਲ ਨੂੰ ਪਾਸ ਕਰਨ ਦੇ ਵਿਰੁੱਧ ਵਿਚ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ ਦੀ ਅਗਵਾਈ 'ਚ ਇੰਡੀਆ ਗੇਟ ਬਾਈਪਾਸ ਛੇਹਰਟਾ ਵਿਖੇ ਰੋਸ ਧਰਨਾ...
ਸਰਲੀ ਕਲਾਂ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ
. . .  about 5 hours ago
ਮੀਆਂਵਿੰਡ, (ਤਰਨ ਤਾਰਨ), 25 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਸਰਲੀ ਕਲਾਂ ਦੇ ਗੁਰਮੀਤ ਸਿੰਘ ਨਾਂਅ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ ਹੋਣ ਤੇ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ, ਸਰਪੰਚ ਦਲੇਰ ਸਿੰਘ ਸਰਲੀ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ ਤੇ ਧਰਨਾ 29 ਸਤੰਬਰ ਤੱਕ ਜਾਰੀ ਰਹੇਗਾ - ਸਰਵਣ ਸਿੰਘ ਪੰਧੇਰ
. . .  about 5 hours ago
ਜੰਡਿਆਲਾ ਗੁਰੂ, 25 ਸਤੰਬਰ -(ਰਣਜੀਤ ਸਿੰਘ ਜੋਸਨ)- ਕੇਂਦਰ ਵੱਲੋਂ ਪਾਸ ਕੀਤੇ ਗੂਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਸਰੇ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ...
ਮੋਦੀ ਸਰਕਾਰ ਨੇ ਕਾਲਾ ਕਾਨੂੰਨ ਪਾਸ ਕਰਕੇ ਖੇਤੀ ਦਾ ਕਿੱਤਾ ਵੀ ਵੱਡੇ ਘਰਾਨਿਆਂ ਨੂੰ ਥਾਲ਼ੀ 'ਚ ਪਰੋਸ ਕੇ ਦਿੱਤਾ-ਰਣੀਕੇ
. . .  about 6 hours ago
ਮਾਨਾਂਵਾਲਾ, 25 ਸਤੰਬਰ (ਗੁਰਦੀਪ ਸਿੰਘ ਨਾਗੀ)-ਕਿਸਾਨ ਹੈ ਤਾਂ ਵਪਾਰ ਹੈ, ਵਪਾਰ ਨਹੀਂ ਤਾਂ ਦੇਸ਼ ਨਹੀਂ ਪਰ ਦੇਸ਼ ਦੀ ਸੱਤਾ 'ਤੇ ਕਾਬਜ਼ ਨਰਿੰਦਰ ਮੋਦੀ ਦੀ ਸਰਕਾਰ ਨੇ ਕਿਸਾਨ, ਮਜ਼ਦੂਰ ਸਮੇਤ ਅਨੇਕਾਂ ਸੰਬੰਧਿਤ ਨਾਲ ਵਰਗਾਂ ਖੇਤੀ ਵਿਰੁੱਧ ਕਾਲਾ ਕਾਨੂੰਨ ਪਾਸ ਕਰਕੇ ਖੇਤੀਬਾੜੀ ਕਿੱਤਾ ਵੱਡਿਆਂ ਘਰਾਨਿਆਂ ਨੂੰ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਬਠਿੰਡਾ ਮੁੱਖ ਮਾਰਗ ਉੱਪਰ ਰੋਸ ਪ੍ਰਦਰਸ਼ਨ
. . .  about 6 hours ago
ਮਹਿਲ ਕਲਾਂ, 25 ਸਤੰਬਰ(ਅਵਤਾਰ ਸਿੰਘ ਅਣਖੀ) ਕੇਂਦਰ ਸਰਕਾਰ ਪਾਸ ਕੀਤੇ ਕਿਸਾਨ ਮਾਰੂ ਆਰਡੀਨੈਂਸ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿਚ ਦਿੱਤੇ ਬੰਦ ਦੇ ਸੱਦੇ ਤਹਿਤ ਹਲਕਾ ਮਹਿਲ ਕਲਾਂ ਦੇ ਸਮੂਹ ਅਕਾਲੀ ਵਰਕਰਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਪਹਿਲਾ ਸਫ਼ਾ

ਲੋਕ ਸਭਾ 'ਚ ਜ਼ਰੂਰੀ ਵਸਤਾਂ ਸੋਧ ਬਿੱਲ ਪਾਸ

ਅਕਾਲੀ ਦਲ ਭੁਗਤਿਆ ਖ਼ਿਲਾਫ਼
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 15 ਸਤੰਬਰ -ਦੇਸ਼ ਭਰ 'ਚ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨਾਂ, ਵਿਰੋਧੀ ਪਾਰਟੀਆਂ ਅਤੇ ਭਾਜਪਾ ਦੇ ਹੀ ਗੱਠਜੋੜ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਤਿੱਖੇ ਵਿਰੋਧ ਦੇ ਬਾਵਜੂਦ ਲੋਕ ਸਭਾ 'ਚ ਮੰਗਲਵਾਰ ਨੂੰ ਜ਼ਰੂਰੀ ਵਸਤਾਂ ਬਾਰੇ (ਸੋਧ) ਬਿੱਲ ਨੂੰ ਮਨਜ਼ੂਰੀ ਮਿਲ ਗਈ ਹੈ | ਇਹ ਸਰਕਾਰ ਵਲੋਂ ਇਸ ਸਬੰਧ 'ਚ 5 ਜੂਨ ਨੂੰ ਲਿਆਂਦੇ ਆਰਡੀਨੈਂਸ ਦੀ ਥਾਂ 'ਤੇ ਲਿਆਂਦਾ ਗਿਆ ਸੀ | ਬਿੱਲ ਦਾ ਵਿਰੋਧ ਕਰਦਿਆਂ ਕਾਂਗਰਸ ਵਲੋਂ ਡਾ: ਅਮਰ ਸਿੰਘ ਨੇ ਇਸ ਨੂੰ ਵੱਡੇ ਕਾਰਪੋਰੇਟ ਅਤੇ ਕੰਪਨੀਆਂ ਦੇ ਹਿੱਤਾਂ ਦਾ ਬਿੱਲ ਕਰਾਰ ਦਿੰਦਿਆਂ ਕਿਹਾ ਕਿ ਚੀਜ਼ਾਂ ਦੀਆਂ ਕੀਮਤਾਂ 'ਚ ਛੋਟਾ ਜਿਹਾ ਬਦਲਾਅ ਵੀ ਆਮ ਆਦਮੀ ਦੇ ਬਜਟ ਨੂੰ ਹਿਲਾ ਦਿੰਦਾ ਹੈ | ਅਜਿਹੇ 'ਚ ਸਰਕਾਰ ਵਲੋਂ ਇਹ ਬਿੱਲ ਲਿਆਉਣਾ ਆਮ ਆਦਮੀ ਲਈ ਧੱਕੇਸ਼ਾਹੀ ਹੋਵੇਗੀ, ਕਿਉਂਕਿ ਸਰਕਾਰ ਸਿਰਫ਼ ਉਸ ਵੇਲੇ ਹੀ ਦਖ਼ਲਅੰਦਾਜ਼ੀ ਕਰੇਗੀ ਜਦੋਂ ਕੀਮਤਾਂ 'ਚ ਦੁੱਗਣਾ ਵਾਧਾ ਹੋਵੇਗਾ | ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਨੇ ਕਿਹਾ ਕਿ 1955 'ਚ ਜਦੋਂ ਲੋੜੀਂਦੀਆਂ ਕੀਮਤਾਂ ਬਾਰੇ ਕਾਨੂੰਨ ਲਿਆਂਦਾ ਗਿਆ ਸੀ ਉਸ ਸਮੇਂ ਇਹ ਹੀ ਭਾਵਨਾ ਸੀ ਕਿ ਆਮ ਆਦਮੀ ਨੂੰ ਸਹੀ ਕੀਮਤ 'ਤੇ ਲੋੜੀਂਦੀਆਂ ਵਸਤਾਂ ਮਿਲ ਸਕਣ | ਉਨ੍ਹਾਂ ਕਿਹਾ ਕਿ ਸਿਰਫ਼ 50 ਫ਼ੀਸਦੀ ਲੋਕ ਹੀ ਪੀ.ਓ.ਐੱਸ. ਦੇ ਘੇਰੇ ਹੇਠ ਆਉਂਦੇ ਹਨ, ਜਦਕਿ ਛੋਟੇ ਕਿਸਾਨ ਤੱਕ ਨੂੰ ਮੰਡੀ ਤੋਂ ਖ਼ਰੀਦਣਾ ਪੈਂਦਾ ਹੈ | ਕਾਂਗਰਸੀ ਆਗੂ ਨੇ ਬਹੁਮਤ ਦੇ ਆਧਾਰ ਨੂੰ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਦੇਸ਼ ਸਿਰਫ਼ ਦਿੱਲੀ ਵਲੋਂ ਕਾਬੂ ਕੀਤੇ ਜਾਣ ਤੋਂ ਕਿਤੇ ਵੱਡਾ ਹੈ | ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਰਾਓ ਸਾਹਿਬ ਦਾਦਾ ਰਾਓ ਨੇ ਵਿਰੋਧੀ ਧਿਰ ਦੇ ਖਦਸ਼ਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ਅਤੇ ਖਪਤਕਾਰਾਂ ਲਈ ਇਕ ਹਾਂ ਪੱਖੀ ਮਾਹੌਲ ਸਿਰਜਿਆ ਜਾਵੇਗਾ | ਉਨ੍ਹਾਂ ਕਿਹਾ ਕਿ 1955 ਦਾ ਕਾਨੂੰਨ ਉਸ ਸਮੇਂ ਲਿਆਂਦਾ ਗਿਆ ਸੀ ਜਦੋਂ ਦੇਸ਼ 'ਚ ਅਨਾਜ ਦੀ ਕਿੱਲਤ ਸੀ | ਹੁਣ ਸਾਡੇ ਕੋਲ ਵਾਧੂ ਅਨਾਜ ਹੈ | ਉਨ੍ਹਾਂ ਕਿਹਾ ਕਿ ਨੁਕਸਾਨ ਘੱਟ ਕਰਨ ਲਈ ਨਵੇਂ ਫੂਡ ਪ੍ਰੋਸੈਸਿੰਗ ਯੂਨਿਟ ਖੋਲ੍ਹੇ ਜਾਣਗੇ | ਹਾਲਾਂਕਿ ਵਿਰੋਧੀ ਧਿਰਾਂ ਵਲੋਂ ਇਸ ਬਿੱਲ ਅਤੇ ਖੇਤੀਬਾੜੀ ਨਾਲ ਸਬੰਧਿਤ ਦੋ ਹੋਰ ਆਰਡੀਨੈਂਸਾਂ ਨੂੰ ਸ਼ਾਂਤਾ ਕੁਮਾਰ ਕਮੇਟੀ ਦੀ ਤਰਜ਼ 'ਤੇ ਲਿਆਂਦੇ ਬਿੱਲ ਕਰਾਰ ਦਿੰਦਿਆਂ ਇਸ ਦਾ ਵਿਰੋਧ ਕੀਤਾ ਗਿਆ ਪਰ ਲੋਕ ਸਭਾ 'ਚ ਬਹੁਮਤ ਵਾਲੀ ਮੋਦੀ ਸਰਕਾਰ ਨੇ ਜ਼ਬਾਨੀ ਵੋਟਾਂ ਰਾਹੀਂ ਬਿੱਲ ਪਾਸ ਕਰਵਾ ਲਿਆ | ਇਸ ਬਿੱਲ ਰਾਹੀਂ ਲੋੜੀਂਦੀਆਂ ਵਸਤਾਂ (ਜਿਨ੍ਹਾਂ 'ਚ ਅਨਾਜ, ਖਾਣ ਵਾਲਾ ਤੇਲ, ਤਿਲ, ਦਾਲਾਂ, ਆਲੂ, ਪਿਆਜ਼ ਦਾ ਸ਼ੁਮਾਰ ਹੁੰਦਾ ਹੈ) ਦੇ ਸਟਾਕ ਕਰਨ 'ਤੇ ਲੱਗੀ ਪਾਬੰਦੀ ਹਟਾ ਲਈ ਜਾਵੇਗੀ, ਜਿਸ ਕਾਰਨ ਕੋਈ ਵੀ ਕਿਸੇ ਵੀ ਉਤਪਾਦ ਨੂੰ ਕਿੰਨਾ ਵੀ ਸਟਾਕ ਕਰ ਸਕਦਾ ਹੈ | ਸਰਕਾਰ ਸਿਰਫ਼ ਐਮਰਜੈਂਸੀ ਹਾਲਤ 'ਚ ਜਦੋਂ ਕੀਮਤਾਂ ਦੁੱਗਣੇ ਤੋਂ ਵੱਧ ਹੋ ਜਾਣਗੀਆਂ, ਹੀ ਦਖ਼ਲਅੰਦਾਜ਼ੀ ਕਰੇਗੀ |
ਸੰਸਦ ਮੈਂਬਰਾਂ ਦੀਆਂ ਤਨਖ਼ਾਹਾਂ 'ਚ ਕਟੌਤੀ ਸਬੰਧੀ ਬਿੱਲ ਪਾਸ
ਸੰਸਦ ਮੈਂਬਰਾਂ ਦੀਆਂ ਤਨਖ਼ਾਹਾਂ, ਭੱਤੇ ਅਤੇ ਪੈਨਸ਼ਨਾਂ 'ਚ ਇਸ ਸਾਲ ਲਈ 30 ਫ਼ੀਸਦੀ ਕਟੌਤੀ ਕਰਨ ਵਾਲੇ ਬਿੱਲ ਨੂੰ ਲੋਕ ਸਭਾ ਨੇ ਜ਼ਬਾਨੀ ਵੋਟਾਂ ਰਾਹੀਂ ਪਾਸ ਕਰ ਦਿੱਤਾ | ਇਹ ਬਿੱਲ ਇਸ ਨਾਲ ਸਬੰਧਿਤ ਸੰਸਦ ਮੈਂਬਰਾਂ ਦੀਆਂ ਤਨਖ਼ਾਹਾਂ, ਭੱਤੇ ਅਤੇ ਪੇਸ਼ਕਸ਼ ਆਰਡੀਨੈਂਸ ਦੀ ਥਾਂ 'ਤੇ ਲਿਆਂਦਾ ਗਿਆ ਹੈ | ਬਿੱਲ ਨੂੰ ਸਾਰੇ ਸੰਸਦ ਮੈਂਬਰਾਂ ਵਲੋਂ ਆਪਣੀ ਸਹਿਮਤੀ ਤਾਂ ਦਿੱਤੀ ਗਈ ਪਰ ਵਿਰੋਧੀ ਧਿਰ ਦੀਆਂ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ 2 ਸਾਲ ਲਈ ਐੱਮ. ਪੀ. ਐੱਲ. ਏ. ਡੀ. 'ਚ ਕੀਤੀ ਗਈ ਕਟੌਤੀ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਇਹ ਸਾਂਸਦਾਂ ਦਾ ਨਹੀਂ ਸਗੋਂ ਲੋਕਾਂ ਦਾ ਪੈਸਾ ਹੈ | ਲੋਕ ਸਭਾ ਦੇ ਜ਼ਿਆਦਾਤਰ ਸਰਕਾਰ ਦੇ ਬਿੱਲਾਂ ਦੀ ਹਮਾਇਤ ਕਰਨ ਵਾਲੀ ਬੀ.ਜੇ.ਡੀ., ਟੀ.ਆਰ.ਐੱਸ, ਬਹੁਜਨ ਸਮਾਜ ਪਾਰਟੀ ਨੇ ਵੀ ਐੱਮ.ਪੀ., ਟੀ.ਡੀ.ਪੀ. ਖ਼ਤਮ ਕਰਨ ਦੀ ਨੁਕਤਾਚੀਨੀ ਕੀਤੀ | ਸੀ.ਪੀ.ਆਈ.ਐੱਮ ਅਤੇ ਆਮ ਆਦਮੀ ਪਾਰਟੀ ਨੇ ਵੀ ਐੱਮ.ਪੀ.ਐੱਲ.ਏ.ਡੀ. ਖ਼ਤਮ ਕਰਨ ਦਾ ਵਿਰੋਧ ਕੀਤਾ | ਸਦਨ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਇਹ ਬਿੱਲ ਸਿਰਫ਼ ਵਿਰੋਧੀ ਧਿਰਾਂ ਲਈ ਲਿਆਂਦਾ ਗਿਆ ਹੈ | ਬਿੱਲ 'ਤੇ ਬਹਿਸ ਦਾ ਜਵਾਬ ਦਿੰਦਿਆਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਕੋਰੋਨਾ ਦੀ ਜੰਗ ਸਿਰਫ਼ ਕੇਂਦਰ ਸਰਕਾਰ ਹੀ ਨਹੀਂ ਪੂਰਾ ਦੇਸ਼ ਮਿਲ ਕੇ ਲੜ ਰਿਹਾ ਹੈ |

ਸੁਖਬੀਰ ਵਲੋਂ ਬਿੱਲ ਦਾ ਜ਼ੋਰਦਾਰ ਵਿਰੋਧ

ਕਿਹਾ-ਕਿਸਾਨਾਂ ਦੇ ਹਿਤਾਂ ਦੇ ਵਿਰੁੱਧ ਕੁਝ ਵੀ ਪ੍ਰਵਾਨ ਨਹੀਂ
ਨਵੀਂ ਦਿੱਲੀ, 15 ਸਤੰਬਰ (ਉਪਮਾ ਡਾਗਾ ਪਾਰਥ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਜ਼ਰੂਰੀ ਵਸਤਾਂ (ਸੋਧ) ਬਿੱਲ 2020 ਦਾ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਪਾਰਟੀ ਹੋਣ ਨਾਤੇ ਉਹ ਅਜਿਹੀ ਕਿਸੇ ਵੀ ਚੀਜ਼ ਦੀ ਹਮਾਇਤ ਨਹੀਂ ਕਰ ਸਕਦੀ ਜੋ ਦੇਸ਼ ਖਾਸ ਤੌਰ 'ਤੇ ਪੰਜਾਬ ਦੇ ਅੰਨਦਾਤਾ ਦੇ ਹਿੱਤਾਂ ਦੇ ਖ਼ਿਲਾਫ਼ ਹੋਵੇ | ਸ: ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿਚ ਜ਼ੋਰਦਾਰ ਤਕਰੀਰ ਵਿਚ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦਾ ਹੀ ਸੰਗਠਨ ਹੈ | ਹਰ ਅਕਾਲੀ ਇਕ ਕਿਸਾਨ ਹੈ ਤੇ ਹਰ ਕਿਸਾਨ ਦਿਲੋਂ ਇਕ ਅਕਾਲੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਕਿਸਾਨਾਂ ਵਾਸਤੇ ਲੜਾਈ ਲੜੀ ਹੈ ਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਸਰਬਉੱਚ ਕੁਰਬਾਨੀਆਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਇਸ ਵਿਰਾਸਤ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ ਭਾਵੇਂ ਸਾਨੰੂ ਕੋਈ ਵੀ ਕੀਮਤ ਅਦਾ ਕਰਨੀ ਪਵੇ | ਸ. ਬਾਦਲ ਨੇ 10 ਮਿੰਟ ਦੀ ਤਿੱਖੀ ਤਕਰੀਰ 'ਚ ਕਿਹਾ ਕਿ ਸਰਕਾਰ ਨੇ ਕਿਸਾਨਾਂ ਤੇ ਉਨ੍ਹਾਂ ਦੇ ਸੰਗਠਨਾਂ ਨੰੂ ਨਾਲ ਨਾ ਲੈ ਕੇ ਬਹੁਤ ਵੱਡੀ ਗਲਤੀ ਕੀਤੀ ਹੈ | ਉਨ੍ਹਾਂ ਕਿਹਾ ਕਿ ਆਰਡੀਨੈਂਸ ਤਿਆਰ ਕਰਨ ਸਮੇਂ ਸ਼ੋ੍ਰਮਣੀ ਅਕਾਲੀ ਦਲ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜਦੋਂ ਤੋਂ ਆਰਡੀਨੈਂਸ ਜਾਰੀ ਹੋਏ ਹਨ, ਅਸੀਂ ਸਰਕਾਰ ਨੰੂ ਆਖ ਰਹੇ ਹਾਂ ਕਿ ਉਹ ਇਸ ਬਿੱਲ ਨੰੂ ਨਾ ਲਿਆਵੇ ਪਰ ਸਾਡੀ ਆਵਾਜ਼ ਸੁਣੀ ਨਹੀਂ ਗਈ | ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਆਰਡੀਨੈਂਸਾਂ ਬਾਰੇ ਮੰਤਰੀ ਮੰਡਲ ਵਿਚ ਚਰਚਾ ਹੋਈ ਸੀ ਤਾਂ ਪਾਰਟੀ ਦੇ ਪ੍ਰਤੀਨਿਧ ਹਰਸਿਮਰਤ ਕੌਰ ਬਾਦਲ ਨੇ ਇਸ 'ਤੇ ਇਤਰਾਜ਼ ਉਠਾਏ ਸਨ ਤੇ ਕਿਸਾਨਾਂ ਦੀਆਂ ਚਿੰਤਾਵਾਂ ਦੀ ਗੱਲ ਕੀਤੀ ਸੀ ਤੇ ਬੇਨਤੀ ਕੀਤੀ ਸੀ ਕਿ ਆਰਡੀਨੈਂਸ ਰੋਕ ਲਏ ਜਾਣ ਪਰ ਫਿਰ ਵੀ ਆਰਡੀਨੈਂਸ ਜਾਰੀ ਕਰ ਦਿੱਤੇ ਗਏ | ਉਨ੍ਹਾਂ ਕਿਹਾ ਕਿ ਸਾਨੰੂ ਆਸ ਸੀ ਕਿ ਸਰਕਾਰ ਇਸ ਬਿੱਲ ਨੰੂ ਪੇਸ਼ ਕਰਨ ਸਮੇਂ ਆਪਣੀ ਗਲਤੀ ਸੁਧਾਰੇਗੀ ਪਰ ਅਜਿਹਾ ਨਹੀਂ ਹੋਇਆ | ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਤੇ ਇਨ੍ਹਾਂ ਨੰੂ ਐਕਟ ਵਿਚ ਬਦਲਣ ਲਈ ਬਿੱਲ ਦਾ ਪੰਜਾਬ 'ਤੇ ਸਭ ਤੋਂ ਵੱਧ ਮਾਰੂ ਅਸਰ ਪਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਨੇ ਆਪਣੇ ਸਰੋਤਾਂ ਨਾਲ ਸਰਬੋਤਮ ਮੰਡੀਕਰਨ ਬੁਨਿਆਦੀ ਢਾਂਚਾ ਬਣਾਇਆ ਹੈ | ਜੇਕਰ ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਦੀ ਜਿਣਸ ਦਾ ਯਕੀਨੀ ਮੰਡੀਕਰਨ ਖਤਰੇ ਵਿਚ ਪੈਂਦਾ ਹੈ ਤਾਂ ਸਾਡੇ 'ਤੇ ਸਭ ਤੋਂ ਵੱਧ ਮਾਰੂ ਅਸਰ ਪਵੇਗਾ | ਸ. ਬਾਦਲ ਨੇ ਇਕ ਕਿਸਾਨ ਨਾਲ ਇਸ ਮਾਮਲੇ 'ਤੇ ਹੋਈ ਆਪਣੀ ਗੱਲਬਾਤ ਸਾਂਝੀ ਕਰਦਿਆਂ ਦੱਸਿਆ ਕਿ ਮੈਂ ਇਕ ਕਿਸਾਨ ਨੰੂ ਪੁੱਛਿਆ ਕਿ ਤੁਸੀਂ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਿਉਂ ਕਰ ਰਹੇ ਹੋ ਤਾਂ ਉਸ ਨੇ ਇਨ੍ਹਾਂ ਆਰਡੀਨੈਂਸਾਂ ਦੀ ਤੁਲਨਾ ਜੀਓ ਪਹਿਲਕਦਮੀ ਨਾਲ ਕੀਤੀ | ਕਿਸਾਨਾਂ ਨੰੂ ਖਦਸ਼ਾ ਹੈ ਕਿ ਬਹੁ-ਰਾਸ਼ਟਰੀ ਕੰਪਨੀਆਂ ਦਾ ਏਕਾਧਿਕਾਰ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਜਿਵੇਂ ਜੀਓ ਨੇ ਮੁਕਾਬਲਾ ਖਤਮ ਕੀਤਾ ਤੇ ਫਿਰ ਆਪਣੀ ਮਰਜ਼ੀ ਨਾਲ ਦਰਾਂ ਵਧਾਈਆਂ ਹਨ, ਇਸੇ ਤਰੀਕੇ ਕਿਸਾਨਾਂ ਨੰੂ ਵੀ ਬਹੁ-ਰਾਸ਼ਟਰੀ ਕੰਪਨੀਆਂ ਲੁੱਟ ਲੈਣਗੀਆਂ ਜੇਕਰ ਉਨ੍ਹਾਂ ਦੀ ਜਿਣਸ ਦੀ ਖਰੀਦ ਦਾ ਪ੍ਰਬੰਧ ਉਨ੍ਹਾਂ ਹਵਾਲੇ ਹੋ ਗਿਆ | ਕਿਸਾਨ ਹਿੱਤਾਂ ਲਈ ਆਪਣੀ ਪਾਰਟੀ ਦੇ ਸ਼ਾਨਾਮੱਤੇ ਇਤਿਹਾਸ ਨੰੂ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ 16 ਸਾਲ ਜੇਲ੍ਹਾਂ ਵਿਚ ਬਿਤਾਏ ਹਨ ਅਤੇ ਇਸ ਦਾ ਇਕ ਮੁੱਖ ਕਾਰਨ ਇਹ ਸੀ ਕਿ ਉਨ੍ਹਾਂ ਨੇ ਕਿਸਾਨ ਹਿੱਤਾਂ ਦੀ ਲੜਾਈ ਲੜੀ | ਉਨ੍ਹਾਂ ਕਿਹਾ ਕਿ ਦੇਸ਼ ਨੇ ਤਿੰਨ ਮਹਾਨ ਕਿਸਾਨ ਆਗੂ ਪੈਦਾ ਕੀਤੇ ਹਨ, ਜਿਨ੍ਹਾਂ ਵਿਚ ਇਕ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਦੂਜੇ ਚੌਧਰੀ ਚਰਨ ਸਿੰਘ ਤੇ ਤੀਜੇ ਚੌਧਰੀ ਦੇਵੀ ਲਾਲ ਹਨ | ਉਨ੍ਹਾਂ ਕਿਹਾ ਕਿ ਇਸ ਵਾਸਤੇ ਸ਼ੋ੍ਰਮਣੀ ਅਕਾਲੀ ਦਲ ਸ. ਪ੍ਰਕਾਸ਼ ਸਿੰਘ ਬਾਦਲ ਦੀ ਵਿਰਾਸਤ ਦੇ ਨਾਲ ਹੀ ਚੱਲੇਗਾ | ਇੱਥੇ ਅਹਿਮ ਗੱਲ ਇਹ ਰਹੀ ਕਿ ਪੰਜਾਬ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਦੋਵੇਂ ਸੰਸਦ ਮੈਂਬਰਾਂ ਨੇ ਵਾਕਆਊਟ ਕੀਤਾ ਅਤੇ ਵੋਟਿੰਗ ਨਹੀਂ ਕੀਤੀ | ਕੇਵਲ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਵਿਚ ਵੋਟ ਪਾਈ |

ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਭਰ 'ਚ ਕਿਸਾਨਾਂ ਵਲੋਂ ਚੱਕਾ ਜਾਮ

ਸੰਸਦ 'ਚ ਕਿਸਾਨ ਵਿਰੋਧੀ ਬਿੱਲਾਂ ਦੀ ਹਮਾਇਤ ਕਰਨ ਵਾਲੇ ਮੈਂਬਰਾਂ ਨੂੰ ਪਿੰਡਾਂ 'ਚ ਵੜਨ ਨਹੀਂ ਦਿੱਤਾ ਜਾਵੇਗਾ-ਕਿਸਾਨ ਆਗੂ
ਚੰਡੀਗੜ੍ਹ, 15 ਸਤੰਬਰ (ਪੀ.ਟੀ.ਆਈ.)-ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਅੱਜ ਦੂਸਰੇ ਦਿਨ ਵੀ ਵੱਖ-ਵੱਖ ਥਾਵਾਂ 'ਤੇ ਮੁੱਖ ਰਾਜ ਮਾਰਗਾਂ 'ਤੇ ਆਵਾਜਾਈ ਠੱਪ ਕੀਤੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨ ਆਗੂਆਂ ਨੇ ਰੋਸ ਧਰਨਿਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਲੋਕ ਸਭਾ ਮੈਂਬਰ ਨੇ ਇਨ੍ਹਾਂ ਕਿਸਾਨ ਵਿਰੋਧੀ ਬਿੱਲਾਂ ਦਾ ਸਮਰਥਨ ਕੀਤਾ ਤਾਂ ਉਨ੍ਹਾਂ ਨੂੰ ਪੰਜਾਬ ਦੇ ਪਿੰਡਾਂ 'ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ | ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਉਹ ਬਿੱਲ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਦੇ ਮਾੜੇ ਵਤੀਰੇ ਕਾਰਨ ਹੀ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਏ ਹਨ | ਅੱਜ ਦੂਸਰੇ ਦਿਨ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੰਮਿ੍ਤਸਰ-ਦਿੱਲੀ ਹਾਈਵੇ ਸਮੇਤ ਸੂਬੇ ਦੇ ਸਾਰੇ ਮੁੱਖ ਮਾਰਗਾਂ 'ਤੇ ਆਵਾਜਾਈ ਰੋਕ ਕੇ ਰੋਸ ਪ੍ਰਦਰਸ਼ਨ ਕੀਤੇ | ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਚਿਤਾਵਨੀ ਦਿੱਤੀ ਕਿ ਸੰਸਦ 'ਚ ਜਿਹੜੇ ਮੈਂਬਰ ਖੇਤ ਬਿੱਲਾਂ ਦਾ ਸਮਰਥਨ ਕਰਦੇ ਹਨ, ਉਨ੍ਹਾਂ ਨੂੰ ਪਿੰਡਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਅਸੀਂ ਉਸ ਨੂੰ ਸਬਕ ਸਿਖਾਵਾਂਗੇ | ਉਨ੍ਹਾਂ ਬਿੱਲਾਂ ਨੂੰ “ਕੋਰੋਨਾ ਵਾਇਰਸ ਤੋਂ ਵੀ ਭੈੜਾ” ਕਰਾਰ ਦਿੰਦਿਆਂ ਕਿਹਾ ਕਿ ਜੇਕਰ ਲਾਗੂ ਕੀਤਾ ਗਿਆ ਤਾਂ ਉਹ ਕਿਸਾਨਾਂ, ਆੜ੍ਹਤੀਆਂ (ਖੇਤ ਏਜੰਟਾਂ) ਅਤੇ ਖੇਤ ਮਜ਼ਦੂਰਾਂ 'ਤੇ ਮਾੜਾ ਅਸਰ ਪਾਉਣਗੇ | ਬੀ.ਕੇ.ਯੂ. (ਏਕਤਾ ਉਗਰਾਹਾਂ) ਦੇ ਬੈਨਰ ਹੇਠ ਕਿਸਾਨਾਂ ਨੇ ਮੁਕਤਸਰ ਦੇ ਬਾਦਲ ਪਿੰਡ ਅਤੇ ਫਗਵਾੜਾ ਵਿਖੇ ਪ੍ਰਦਰਸ਼ਨ ਕੀਤਾ, ਜਦੋਂਕਿ ਉਨ੍ਹਾਂ ਨੇ ਫਗਵਾੜਾ-ਹੁਸ਼ਿਆਰਪੁਰ ਖੰਡ ਮਿੱਲ ਚੌਕ ਅਤੇ ਫਗਵਾੜਾ-ਨਕੋਦਰ ਸੜਕ ਪਾਰ ਕਰਨ ਦਰਮਿਆਨ ਦੋ ਘੰਟੇ ਕੌਮੀ ਰਾਜ ਮਾਰਗ ਜਾਮ ਕੀਤਾ | ਬੀ.ਕੇ.ਯੂ. (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ | ਹੁਸ਼ਿਆਰਪੁਰ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕਿਸਾਨਾਂ ਨੇ ਜਲੰਧਰ-ਪਠਾਨਕੋਟ ਜੀ. ਟੀ. ਰੋਡ, ਭੰਗਾਲਾ ਵਿਖੇ ਵਾਹਨਾਂ ਦੀ ਆਵਾਜਾਈ ਠੱਪ ਕਰ ਦਿੱਤੀ |
ਫਗਵਾੜਾ 'ਚ ਵਿਸ਼ਾਲ ਧਰਨਾ
ਫਗਵਾੜਾ, (ਹਰੀਪਾਲ ਸਿੰਘ)-ਅੱਜ ਫਗਵਾੜਾ ਦੀ ਦਾਣਾ ਮੰਡੀ 'ਚ ਕਿਸਾਨ ਇਕੱਠੇ ਹੋਏ ਅਤੇ ਰੋਸ ਮਾਰਚ ਕਰਦੇ ਹੋਏ ਖੰਡ ਮਿੱਲ ਚੌਕ ਵਿਚ ਪਹੁੰਚ ਕੇ ਵਿਸ਼ਾਲ ਇਕੱਠ ਕਰਕੇ 2 ਘੰਟੇ ਤੱਕ ਧਰਨਾ ਦੇ ਕੇ ਰੋਸ ਪ੍ਰਗਟਾਇਆ | ਕਿਸਾਨਾਂ ਦੇ ਇਸ ਧਰਨੇ 'ਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਅ) ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ | ਕੇਂਦਰ ਵਲੋਂ ਲਿਆਂਦੇ ਕਿਸਾਨ ਮਾਰੂ ਬਿੱਲਾਂ ਅਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਜਾਂ ਵਾਪਸ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਦੋਆਬਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਬੀ.ਕੇ.ਯੂ. ਲੱਖੋਵਾਲ, ਬੀ.ਕੇ.ਯੂ. ਰਾਜੇਵਾਲ, ਗੰਨਾ ਸੰਘਰਸ਼ ਕਮੇਟੀ ਦਸੂਹਾ ਆਦਿ ਜਥੇਬੰਦੀਆਂ ਨੇ ਇਕੱਠ ਕਰਕੇ ਇੱਕਜੁੱਟਤਾ ਦਾ ਸਬੂਤ ਦਿੱਤਾ |
ਚੰਡੀਗੜ੍ਹ-ਬਠਿੰਡਾ ਮੁੱਖ ਸੜਕ 'ਤੇ ਆਵਾਜਾਈ ਠੱਪ
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਭਵਾਨੀਗੜ੍ਹ ਸ਼ਹਿਰ 'ਚ ਕਿਸਾਨਾਂ ਨੇ ਚੰਡੀਗੜ੍ਹ-ਬਠਿੰਡਾ ਮੁੱਖ ਸੜਕ 'ਤੇ ਜਾਮ ਲਗਾਉਂਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫ਼ਤਹਿਗੜ੍ਹ ਭਾਦਸੋਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਖ਼ਤਮ ਕਰਕੇ ਉਨ੍ਹਾਂ ਦੀਆਂ ਜ਼ਮੀਨਾਂ ਨੂੰ ਸਰਮਾਏਦਾਰਾਂ ਦੇ ਹੱਥਾਂ ਵਿਚ ਦੇ ਕੇ ਖੇਤੀ ਸੈਕਟਰ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
ਫ਼ਾਜ਼ਿਲਕਾ-ਅਬੋਹਰ ਰਾਸ਼ਟਰੀ ਰਾਜਮਾਰਗ 'ਤੇ ਧਰਨਾ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਕਿਸਾਨ ਜਥੇਬੰਦੀਆਂ ਤੋਂ ਇਲਾਵਾ ਸਿਆਸੀ ਅਤੇ ਵਪਾਰਕ ਜਥੇਬੰਦੀਆਂ ਨੇ ਫ਼ਾਜ਼ਿਲਕਾ-ਅਬੋਹਰ ਨੈਸ਼ਨਲ ਹਾਈਵੇ 'ਤੇ ਜਾਮ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ | ਇਨ੍ਹਾਂ ਜਥੇਬੰਦੀਆਂ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕਿਸਾਨ ਯੂਨੀਅਨ ਰਾਜੇਵਾਲ, ਖੇਤ ਬਚਾਊ ਪੰਜਾਬ ਬਚਾਊ ਯੂਨੀਅਨ, ਬਾਰਡਰ ਏਰੀਆ ਸੰਘਰਸ਼ ਕਮੇਟੀ, ਆਮ ਆਦਮੀ ਪਾਰਟੀ, ਆੜਤੀਆ ਐਸੋਸੀਏਸ਼ਨ, ਪੈਸਟੀਸਾਈਡ ਐਸੋਸੀਏਸ਼ਨ, ਮਜ਼ਦੂਰ ਯੂਨੀਅਨ, ਤੋਲਾ ਯੂਨੀਅਨ ਆਦਿ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ |
ਅਬੋਹਰ-ਹਨੂੰਮਾਨਗੜ੍ਹ ਰੋਡ 'ਤੇ ਚੱਕਾ ਜਾਮ
ਅਬੋਹਰ, (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ-ਹਨੰੂਮਾਨਗੜ੍ਹ ਰੋਡ 'ਤੇ ਪਿੰਡ ਰਾਜਪੁਰਾ ਕੋਲ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਸੜਕ 'ਤੇ ਜਾਮ ਲਾਇਆ | ਇਸ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਬਿੱਲ ਪਾਸ ਨਾ ਕਰੇ | ਇਸ ਦੇ ਕਿਸਾਨਾਂ ਲਈ ਮਾੜੇ ਨਤੀਜੇ ਆਉਣੇ ਹਨ |
ਧਰਮਕੋਟ 'ਚ ਧਰਨਾ
ਧਰਮਕੋਟ, (ਪਰਮਜੀਤ ਸਿੰਘ)-ਅੱਜ ਸਥਾਨਕ ਸ਼ਹਿਰ ਨਜ਼ਦੀਕ ਪਿੰਡ ਪੰਡੋਰੀ ਅਰਾਈਆਂ ਜਲੰਧਰ ਜੀ. ਟੀ. ਰੋਡ 'ਤੇ ਬਲਵੰਤ ਸਿੰਘ ਬਹਿਰਾਮ ਕੇ ਜਨਰਲ ਸਕੱਤਰ ਪੰਜਾਬ ਦੀ ਅਗਵਾਈ ਹੇਠ 2 ਘੰਟੇ ਚੱਕਾ ਜਾਮ ਕੀਤਾ ਗਿਆ | ਰੋਸ ਪ੍ਰਦਰਸ਼ਨ ਵਿਚ ਸਾਰਜ ਸਿੰਘ ਸਿੰਧੂ ਪ੍ਰਚਾਰਕ ਸਕੱਤਰ, ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਗੁਰਦੇਵ ਸਿੰਘ ਬਲਾਕ ਪ੍ਰਧਾਨ ਮਖੂ, ਸੁੱਖਾ ਸਿੰਘ ਵਿਰਕ ਪ੍ਰਧਾਨ ਮੋਗਾ, ਜੋਗਿੰਦਰ ਸਿੰਘ ਸਕੱਤਰ ਪੰਜਾਬ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ |
ਸ੍ਰੀ ਹਰਿਗੋਬਿੰਦਪੁਰ-ਟਾਂਡਾ ਬਿਆਸ ਪੁਲ 'ਤੇ ਦੂਸਰੇ ਦਿਨ ਵੀ ਧਰਨਾ
ਸ੍ਰੀ ਹਰਿਗੋਬਿੰਦਪੁਰ, (ਕੰਵਲਜੀਤ ਸਿੰਘ ਚੀਮਾ)-ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਹੇਠ ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ 'ਚ ਬਿਆਸ ਦਰਿਆ ਦੇ ਪੁਲ 'ਤੇ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਵਲੋਂ ਬੀਤੇ ਕੱਲ੍ਹ ਤੋਂ ਲਗਾਇਆ ਧਰਨਾ ਦੂਜੇ ਦਿਨ 'ਚ ਸ਼ਾਮਿਲ ਹੋ ਗਿਆ | ਇਸ ਮੌਕੇ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਸਾਨੂੰ ਧਰਨੇ 'ਚ ਧਾਰਮਿਕ ਜਥੇਬੰਦੀਆਂ ਵਲੋਂ ਵੀ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਲੋਕਾਂ ਦੇ ਵਿਰੋਧ ਕਾਰਨ ਹੀ ਲੋਕ ਸਭਾ 'ਚ ਖੇਤੀ ਮੰਡੀ ਸਬੰਧੀ ਆਰਡੀਨੈਂਸ ਪੇਸ਼ ਕਰਨ 'ਤੇ ਭਾਰੀ ਵਿਰੋਧ ਹੋਇਆ |
ਪੱਖੋਂ ਕੈਂਚੀਆਂ ਨੇੜੇ ਚੱਕਾ ਜਾਮ
ਸ਼ਹਿਣਾ, (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਸਿੱਧੂਪੁਰ ਵਲੋਂ ਸਾਂਝੇ ਤੌਰ 'ਤੇ ਪੱਖੋਂ ਕੈਂਚੀਆਂ ਟੋਲ ਪਲਾਜ਼ੇ ਨੇੜੇ ਦੋ ਘੰਟੇ ਲਈ ਚੱਕਾ ਜਾਮ ਕਰ ਕੇ ਜਸਵੀਰ ਸਿੰਘ ਸੀਰਾ ਸੁਖਪੁਰ ਬਲਾਕ ਪ੍ਰਧਾਨ, ਬਲੌਰ ਸਿੰਘ ਢਿੱਲਵਾਂ ਅਤੇ ਭੁਪਿੰਦਰ ਸਿੰਘ ਬਿੱਟੂ ਦੀ ਅਗਵਾਈ ਵਿਚ ਧਰਨਾ ਦਿੱਤਾ ਗਿਆ | ਇਸ ਮੌਕੇ ਜਗਸੀਰ ਸਿੰਘ ਸੀਰਾ ਛੀਨੀਵਾਲ ਜ਼ਿਲ੍ਹਾ ਪ੍ਰਧਾਨ ਲੱਖੋਵਾਲ, ਮਹਿੰਦਰ ਸਿੰਘ ਵੜੈਚ ਸੂਬਾ ਆਗੂ, ਰੂਪ ਸਿੰਘ ਢਿੱਲਵਾਂ ਜ਼ਿਲ੍ਹਾ ਪ੍ਰਧਾਨ ਸਿੱਧੂਪੁਰ, ਸਿਕੰਦਰ ਸਿੰਘ ਨਿੰਮਵਾਲਾ ਮੌੜ ਸੀਨੀਅਰ ਮੀਤ ਪ੍ਰਧਾਨ ਨੇ ਸੰਬੋਧਨ ਕੀਤਾ |
ਲੁਧਿਆਣਾ-ਬਠਿੰਡਾ ਮੁੱਖ ਮਾਰਗ ਪ੍ਰਦਰਸ਼ਨ
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਕਸਬਾ ਮਹਿਲ ਕਲਾਂ (ਬਰਨਾਲਾ) ਅੰਦਰ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਲੁਧਿਆਣਾ-ਬਠਿੰਡਾ ਮੁੱਖ ਮਾਰਗ ਨੂੰ ਜਾਮ ਕਰ ਕੇ ਕੇਂਦਰ ਸਰਕਾਰ ਵਿਰੁੱਧ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਭਾਕਿਯੂ ਲੱਖੋਵਾਲ, ਰਾਜੇਵਾਲ, ਸਿੱਧੂਪੁਰ ਦੀ ਅਗਵਾਈ ਇਕੱਠੇ ਹੋਏ ਕਿਸਾਨਾਂ ਨੇ ਰੋਹ ਭਰਪੂਰ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਤੋਂ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿਲ 2020 ਨੂੰ ਰੱਦ ਕਰਨ ਦੀ ਮੰਗ ਕੀਤੀ |
ਬਠਿੰਡਾ 'ਚ ਕਿਸਾਨਾਂ ਨੇ ਘੇਰੇ ਕੌਮੀ ਸ਼ਾਹ ਰਾਹ
ਬਠਿੰਡਾ, (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ 'ਚ ਦਿੱਤੇ ਧਰਨੇ ਦੌਰਾਨ ਬੀ. ਕੇ. ਯੂ. ਏਕਤਾ ਸਿੱਧੂਪੁਰ ਦੇ ਸੂਬਾ ਆਗੂ ਕਾਕਾ ਸਿੰਘ ਕੋਟੜਾ, ਬਲਦੇਵ ਸਿੰਘ ਸੰਦੋਹਾ ਅਤੇ ਰੇਸ਼ਮ ਸਿੰਘ ਯਾਤਰੀ, ਬੀ. ਕੇ. ਯੂ. ਲੱਖੋਵਾਲ ਸੂਬਾ ਆਗੂ ਰਾਮਕਰਨ ਸਿੰਘ ਰਾਮਾਂ, ਪ੍ਰਧਾਨ ਦਾਰਾ ਸਿੰਘ ਮਾਈਸਰਖ਼ਾਨਾ, ਬੀ. ਕੇ. ਯੂ. ਰਾਜੇਵਾਲ ਸੁਰਮੁੱਖ ਸਿੰਘ ਸੇਲਬਰਾਹ, ਬੀ. ਕੇ. ਯੂ. ਕਾਦੀਆਂ ਦੇ ਮੱਘਰ ਸਿੰਘ ਮੀਆਂ ਨੇ ਧਰਨੇ ਨੂੰ ਸੰਬੋਧਨ ਕੀਤਾ | ਇਸ ਦੌਰਾਨ 19 ਥਾਵਾਂ 'ਤੇ ਸੜਕੀ ਆਵਾਜਾਈ ਜਾਮ ਕੀਤੀ ਗਈ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ |
ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਚੱਕਾ ਜਾਮ
ਭੰਗਾਲਾ, (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਦੀ ਦਾਣਾ ਮੰਡੀ 'ਚ ਕਿਸਾਨਾਂ ਵਲੋਂ ਰੋਸ ਧਰਨਾ ਦਿੱਤਾ ਗਿਆ | ਇਸ ਉਪਰੰਤ ਧਰਨਾਕਾਰੀਆਂ ਨੇ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਆਵਾਜਾਈ ਨੂੰ ਰੋਕ ਕੇ ਸਰਕਾਰ ਖ਼ਿਲਾਫ਼ ਆਪਣਾ ਗ਼ੁੱਸਾ ਜ਼ਹਿਰ ਕਰਦੇ ਹੋਏ ਜਾਮ ਕੇ ਨਾਅਰੇਬਾਜ਼ੀ ਕੀਤੀ | ਇਸ ਧਰਨੇ ਵਿਚ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜਰਨਲ ਸਕੱਤਰ ਈਸ਼ਰ ਸਿੰਘ ਮੰਝਪੁਰ ਨੇ ਵੀ ਆਰਡੀਨੈਂਸ ਦੇ ਵਿਰੋਧ 'ਚ ਸਮਰਥਨ ਦੇਣ ਦਾ ਐਲਾਨ ਕੀਤਾ |
ਪਠਾਨਕੋਟ-ਅੰਮਿ੍ਤਸਰ ਹਾਈਵੇ ਕੀਤਾ ਜਾਮ
ਗੁਰਦਾਸਪੁਰ, (ਗੁਰਪ੍ਰਤਾਪ ਸਿੰਘ/ਭਾਗਦੀਪ ਸਿੰਘ ਗੋਰਾਇਆ)-ਕਿਸਾਨਾਂ ਵਲੋਂ ਗੁਰਦਾਸਪੁਰ ਸ਼ਹਿਰ ਦੇ ਨਜ਼ਦੀਕ ਪੈਂਦੇ ਪਿੰਡ ਬਰਿਆਰ ਕੋਲ ਪਠਾਨਕੋਟ-ਅੰਮਿ੍ਤਸਰ ਹਾਈਵੇ ਨੰੂ ਜਾਮ ਕੀਤਾ ਗਿਆ | ਕਿਸਾਨਾਂ ਵਲੋਂ ਦਿੱਤੇ ਗਏ ਇਸ ਧਰਨੇ ਦੌਰਾਨ ਆੜ੍ਹਤੀ ਅਤੇ ਦੁਕਾਨਦਾਰ ਵੀ ਕਿਸਾਨਾਂ ਦੇ ਹੱਕਾਂ ਵਿਚ ਉੱਤਰਦੇ ਦਿਖਾਈ ਦਿੱਤੇ | ਇਸ ਮੌਕੇ ਬੋਲਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਪਰ ਪਿਛਲੇ ਕੁਝ ਸਮੇਂ ਦੌਰਾਨ ਸਭ ਨੰੂ ਅਨਾਜ ਤੇ ਰੋਟੀ ਮੁਹੱਈਆ ਕਰਵਾਉਣ ਵਾਲੀ ਕਿਸਾਨੀ ਦਿਨੋਂ-ਦਿਨ ਕਰਜ਼ੇ ਵਿਚ ਡੁੱਬਦੀ ਜਾ ਰਹੀ ਹੈ ਅਤੇ ਕਿਸਾਨ ਖੁਦਕੁਸ਼ੀਆਂ ਦੇ ਰਾਹ 'ਤੇ ਤੁਰ ਪਏ ਹਨ |
ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਜਾਮ
ਪਾਤੜਾਂ, (ਗੁਰਇਕਬਾਲ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਬਲਾਕ ਪ੍ਰਧਾਨ ਚਰਨਜੀਤ ਸਿੰਘ ਭੁੱਲਰ ਦੀ ਅਗਵਾਈ ਵਿਚ ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ 'ਤੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਸੜਕ ਜਾਮ ਕਰਦਿਆਂ ਰੋਹ ਭਰਪੂਰ ਧਰਨਾ ਦਿੱਤਾ ਗਿਆ | ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਆਰਡੀਨੈਂਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ |
ਦਿੱਲੀ-ਰਾਜਪੁਰਾ ਹਾਈਵੇ ਜਾਮ
ਰਾਜਪੁਰਾ, (ਰਣਜੀਤ ਸਿੰਘ)-ਕਿਸਾਨਾਂ ਨੇ ਰਾਜਪੁਰਾ-ਦਿੱਲੀ ਹਾਈਵੇ 'ਤੇ ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ਨਾਲ ਰੋਸ ਧਰਨਾ ਦੇ ਕੇ ਆਵਾਜਾਈ ਪੂਰੀ ਤਰ੍ਹਾਂ ਨਾਲ ਠੱਪ ਕੀਤੀ | ਇਸ ਮੌਕੇ ਕਿਸਾਨ ਕੋਆਰਡੀਨੇਟਰ ਕਮੇਟੀ ਦੇ ਆਗੂ ਸਤਨਾਮ ਸਿੰਘ ਬਹਿਰੂ ਅਤੇ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਕੇਂਦਰ ਸਰਕਾਰ 'ਤੇ ਵਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੀ ਘੜੀ ਵਿਚ ਕਿਸਾਨ ਵਿਰੋਧੀ ਫ਼ੈਸਲਿਆਂ 'ਤੇ ਮੋਹਰ ਲਾਉਣ ਲਈ ਕਾਹਲਾ ਹੋਇਆ ਪਿਆ ਹੈ |
ਮਾਨਸਾ ਜ਼ਿਲ੍ਹੇ 'ਚ 2 ਥਾਵਾਂ 'ਤੇ ਸੜਕਾਂ ਜਾਮ
ਮਾਨਸਾ, (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਕਿਸਾਨਾਂ ਵਲੋਂ ਮਾਨਸਾ-ਸਿਰਸਾ ਮੁੱਖ ਸੜਕ 'ਤੇ ਰਮਦਿੱਤੇ ਵਾਲਾ ਚੌਾਕ ਅਤੇ ਬਠਿੰਡਾ-ਪਟਿਆਲਾ ਮੁੱਖ ਸੜਕ 'ਤੇ ਪਿੰਡ ਖ਼ਿਆਲਾ ਕਲਾਂ ਕੋਲ 2 ਘੰਟੇ ਸੜਕ ਜਾਮ ਕੀਤੀ ਗਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਅਜਿਹੇ ਬਿੱਲ ਲਿਆ ਕੇ ਕਿਸਾਨੀ ਨੂੰ ਤਬਾਹ ਹੀ ਨਹੀਂ ਕਰੇਗੀ ਬਲਕਿ ਇਹ ਬਿਲ ਪਾਸ ਹੋਣ ਨਾਲ ਆੜ੍ਹਤੀਆ ਪ੍ਰਣਾਲੀ ਵੀ ਖ਼ਤਮ ਹੋ ਜਾਵੇਗੀ ਅਤੇ ਮਜ਼ਦੂਰਾਂ ਦੀ ਆਰਥਿਕਤਾ ਨੂੰ ਵੀ ਵੱਡੀ ਸੱਟ ਲੱਗੇਗੀ |
ਅੱਜ ਤੋਂ ਸੰਸਦ ਭਵਨ ਅੱਗੇ ਦੇਵਾਂਗੇ ਰੋਸ ਧਰਨਾ
ਨੌਸ਼ਹਿਰਾ ਮੱਝਾ ਸਿੰਘ/ਨਿੱਕੇ ਘੁੰਮਣ, (ਤਰਸੇਮ ਸਿੰਘ ਤਰਾਨਾ/ਸਤਬੀਰ ਸਿੰਘ ਘੁੰਮਣ)-ਅੱਜ ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਸਤਕੋਹਾ ਚੌਕ 'ਚ ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਚ ਚੱਕਾ ਜਾਮ ਕਰ ਕੇ ਕਿਸਾਨਾਂ ਨੇ ਵਿਸ਼ਾਲ ਰੋਸ ਧਰਨਾ ਦਿੱਤਾ | ਉਪਰੋਕਤ ਮਾਝਾ ਕਿਸਾਨ ਸੰਘਰਸ਼ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਦੇ ਪਿੰਡਾਂ-ਕਸਬਿਆਂ ਤੋਂ ਕਿਸਾਨਾਂ ਤੇ ਆੜ੍ਹਤੀਆਂ ਨੇ ਸੈਂਕੜਿਆਂ ਦੀ ਗਿਣਤੀ 'ਚ ਸ਼ਮੂਲੀਅਤ ਕੀਤੀ | ਬੁਲਾਰਿਆਂ ਨੇ ਕਿਹਾ ਕਿ 16 ਸਤੰਬਰ ਤੋਂ ਕਿਸਾਨ ਜਥੇਬੰਦੀਆਂ ਵਲੋਂ ਸੰਸਦ ਭਵਨ ਦਿੱਲੀ ਦੇ ਮੁਹਰੇ ਦੇਸ਼ ਵਿਆਪੀ ਰੋਸ ਧਰਨਾ ਸ਼ੁਰੂ ਕੀਤਾ ਜਾਵੇਗਾ |
ਖੁਮਾਣੋਂ ਨੇੜੇ ਨੈਸ਼ਨਲ ਹਾਈਵੇ ਰੋਕਿਆ
ਖਮਾਣੋਂ, (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ, ਹਰਜੀਤ ਸਿੰਘ ਮਾਵੀ, ਗੁਰਨਾਮ ਸਿੰਘ ਚੀਨਾ)-ਨੈਸ਼ਨਲ ਹਾਈਵੇ ਨੰ. 5 ਨੂੰ ਖਮਾਣੋਂ ਨੇੜਲੇ ਪਿੰਡ ਰਾਣਵਾਂ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਭਾਦੋਂ ਦੀ ਸਖ਼ਤ ਧੁੱਪਾਂ 'ਚ ਸੜਕ ਰੋਕਦੇ ਹੋਏ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ, ਵਰਕਰਾਂ ਤੋਂ ਇਲਾਵਾ ਆੜ੍ਹਤੀ ਐਸੋਸੀਏਸ਼ਨਾਂ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਅਕਾਲੀ ਦਲ ਬਾਦਲ ਆਦਿ ਰਾਜਨੀਤਿਕ ਪਾਰਟੀ ਨੇ ਸ਼ਮੂਲੀਅਤ ਕੀਤੀ | ਧਰਨੇ 'ਚ ਕਾਂਗਰਸ ਪਾਰਟੀ ਦੇ ਤਿੰਨ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਹਲਕਾ ਬਸੀ ਪਠਾਣਾਂ, ਕੁਲਜੀਤ ਸਿੰਘ ਨਾਗਰਾ ਵਿਧਾਇਕ ਫ਼ਤਹਿਗੜ੍ਹ• ਸਾਹਿਬ ਅਤੇ ਲਖਵੀਰ ਸਿੰਘ ਲੱਖਾ ਵਿਧਾਇਕ ਹਲਕਾ ਪਾਇਲ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕਿਸਾਨਾਂ ਨੂੰ ਸੰਬੋਧਨ ਕੀਤਾ |
ਰੋਪੜ 'ਚ ਕੌਮੀ ਰਾਜ ਮਾਰਗ ਜਾਮ
ਰੂਪਨਗਰ, (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ, ਆੜ੍ਹਤੀ ਐਸੋਸੀਏਸ਼ਨਾਂ ਨੇ ਸੋਲਖੀਆਂ ਟੋਲ ਪਲਾਜ਼ਾ ਨੇੜੇ ਖਾਬੜਾ ਗੇਟ ਮੂਹਰੇ ਕੌਮੀ ਰਾਜ ਮਾਰਗ ਜਾਮ ਕਰ ਦਿੱਤਾ ਅਤੇ 12 ਤੋਂ 2 ਵਜੇ ਤੱਕ ਰੋਸ ਧਰਨਾ ਦੇ ਕੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ | ਇਸ ਧਰਨੇ ਵਿਚ ਆਮ ਆਦਮੀ ਪਾਰਟੀ ਅਤੇ ਖੱਬੀਆਂ ਪਾਰਟੀਆਂ ਦੇ ਆਗੂਆਂ ਨੇ ਕਾਂਗਰਸ ਅਤੇ ਅਕਾਲੀ ਦਲ 'ਤੇ ਦੋਸ਼ ਲਾਏ |
ਦੂਸਰੇ ਦਿਨ ਵੀ ਹਜ਼ਾਰਾਂ ਕਿਸਾਨ ਮੋਰਚੇ 'ਤੇ ਡਟੇ
ਹਰੀਕੇ ਪੱਤਣ, (ਸੰਜੀਵ ਕੁੰਦਰਾ)-ਮਾਝੇ ਤੇ ਮਾਲਵੇ ਨੂੰ ਆਪਸ 'ਚ ਜੋੜਨ ਵਾਲੇ ਹਰੀਕੇ ਹੈੱਡ ਵਰਕਸ ਨਜ਼ਦੀਕ ਬੰਗਾਲੀ ਵਾਲਾ ਪੁਲ 'ਤੇ ਲੱਗਾ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ ਤੇ ਬੀਤੀ ਸਾਰੀ ਰਾਤ ਹਜ਼ਾਰਾਂ ਕਿਸਾਨ ਹੁੰਮਸ ਭਰੀ ਗਰਮੀ ਦੀ ਪ੍ਰਵਾਹ ਕੀਤੇ ਬਿਨਾਂ ਮੋਰਚੇ 'ਤੇ ਡਟੇ ਰਹੇ | ਕਿਸਾਨਾਂ ਨੇ ਕਿਹਾ ਕਿ ਖੇਤੀ ਆਰਡੀਨੈਂਸ ਨੂੰ ਲੈ ਕੇ ਆਰ–ਪਾਰ ਦੀ ਲੜਾਈ ਲੜੀ ਜਾਵੇਗੀ | ਕਿਸਾਨ ਆਗੂ ਜਸਬੀਰ ਸਿੰਘ ਪਿੱਦੀ ਨੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿੰਨਾ ਚਿਰ ਤੱਕ ਸਰਕਾਰ ਆਰਡੀਨੈਂਸ ਰੱਦ ਨਹੀਂ ਕਰਦੀ ਅੰਦਲੋਨ ਜਾਰੀ ਰਹੇਗਾ | ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਇਹ ਧਰਨਾ ਨਿਰੰਤਰ ਚੱਲੇਗਾ ਅਤੇ ਕੱਲ੍ਹ• 16 ਸਤੰਬਰ ਨੂੰ 1 ਵਜੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ |
ਸੁੱਧਾ ਮਾਜਰਾ 'ਚ ਦੋ ਘੰਟੇ ਚੱਕਾ ਜਾਮ
ਕਾਠਗੜ੍ਹ/ਬਲਾਚੌਰ, (ਬਲਦੇਵ ਸਿੰਘ ਪਨੇਸਰ, ਦੀਦਾਰ ਸਿੰਘ ਬਲਾਚੌਰੀਆ)- ਇਕ ਦਰਜਨ ਤੋਂ ਵੱਧ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ, ਮੰਡੀਕਰਨ ਅਤੇ ਬਿਜਲੀ ਬਿੱਲ 2020 ਦੇ ਵਿਰੋਧ ਵਜੋਂ ਅੱਜ ਪੰਜਾਬ ਅਤੇ ਹਰਿਆਣਾ ਵਿਖੇ 12 ਤੋਂ 2 ਵਜੇ ਤੱਕ ਚੱਕਾ ਜਾਮ ਦੇ ਉਲੀਕੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਸਮੁੱਚੀਆਂ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਬਲਾਚੌਰ ਨੇੜੇ ਪਿੰਡ ਸੁੱਧਾਮਾਜਰਾ ਚਾਰ ਮਾਰਗੀ ਸੜਕ 'ਤੇ ਜਾਮ ਲਾ ਕੇ ਰੋਹ ਭਰਪੂਰ ਧਰਨਾ ਦਿੱਤਾ ਗਿਆ |
ਕਿਸਾਨ ਯੂਨੀਅਨ ਨੇ ਲਗਾਇਆ ਪੱਕਾ ਮੋਰਚਾ
ਪਟਿਆਲਾ, (ਗੁਰਪ੍ਰੀਤ ਸਿੰਘ ਚੱਠਾ)-ਕੇਂਦਰ ਸਰਕਾਰ ਵਲੋਂ ਜਾਰੀ ਆਰਡੀਨੈਂਸਾਂ ਨੂੰ ਰੱਦ ਕਰਾਉਣ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੱਕਾ ਮੋਰਚਾ ਲਾ ਦਿੱਤਾ ਗਿਆ ਹੈ | ਸਵੇਰ ਤੋਂ ਹੀ ਧਰਨੇ 'ਤੇ ਬੈਠੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਰਡੀਨੈਂਸਾਂ ਨੂੰ ਕਿਸਾਨੀ ਲਈ ਮਾਰੂ ਦੱਸਦਿਆਂ ਰੱਦ ਕਰਨ ਦੀ ਮੰਗ ਕੀਤੀ | ਆਗੂਆਂ ਨੇ ਕਿਹਾ ਕਿ ਕਿਸਾਨ ਯੂਨੀਅਨ ਵਲੋਂ ਇਹ ਧਰਨਾ ਪੰਜ ਦਿਨਾਂ ਲਈ ਲਗਾਇਆ ਗਿਆ ਹੈ ਅਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਅਖੀਰਲੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰ ਤੱਕ ਰੋਸ ਮਾਰਚ ਕੱਢ ਕੇ ਤਿੱਖਾ ਸੰਘਰਸ਼ ਵਿੱਢਣਗੇ |
ਫ਼ਰੀਦਕੋਟ 'ਚ ਜਾਮ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗ਼ੀ)-ਅੱਜ ਨੈਸ਼ਨਲ ਹਾਈਵੇ 54 'ਤੇ ਪੈਂਦੇ ਪਿੰਡ ਟਹਿਣਾ ਜ਼ਿਲ੍ਹਾ ਫ਼ਰੀਦਕੋਟ ਵਿਖੇ ਦੁਪਹਿਰ 12 ਵਜੇ ਤੋਂ ਲੈ ਕੇ 2 ਵਜੇ ਤੱਕ ਰੋਡ ਜਾਮ ਕੀਤਾ ਗਿਆ | ਜਿਸ ਦੀ ਅਗਵਾਈ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂਵਾਲਾ ਏਕਤਾ ਸਿੱਧੂਪੁਰ, ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਜਸਪਿੰਦਰ ਸਿੰਘ ਰੁਪਈਆਂਵਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਬਲਦੀਪ ਸਿੰਘ ਰੋਮਾਣਾ ਜ਼ਿਲ੍ਹਾ ਪ੍ਰਧਾਨ ਇੰਡੀਅਨ ਫ਼ਾਰਮਰਜ਼ ਐਸੋਸੀਏਸ਼ਨ ਬਹਿਰੂ ਗਰੁੱਪ, ਜਗਜੀਤ ਸਿੰਘ ਡੱਲੇਵਾਲਾ ਪੰਜਾਬ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਗੁਰਮੀਤ ਸਿੰਘ ਗੋਲੇਵਾਲਾ ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਅਤੇ ਸਿਮਰਜੀਤ ਸਿੰਘ ਘੁੱਦੂਵਾਲਾ ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਸੰਬੋਧਨ ਕੀਤਾ |

ਬੀ. ਕੇ. ਯੂ. ਪ੍ਰਧਾਨ ਰਾਜੇਵਾਲ ਦੀ ਅਗਵਾਈ 'ਚ ਰਾਜ ਮਾਰਗ ਜਾਮ

ਖੰਨਾ, (ਹਰਜਿੰਦਰ ਸਿੰਘ ਲਾਲ)-ਖੰਨਾ 'ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਅਕਾਲੀ ਦਲ ਡੈਮੋਕ੍ਰੇਟਿਕ ਅਤੇ ਹੋਰ ਕਈ ਸੰਸਥਾਵਾਂ ਨੇ ਜੀ. ਟੀ. ਰੋਡ ਨੂੰ ਜਾਮ ਕਰ ਦਿੱਤਾ | ਧਰਨੇ 'ਚ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਵੀ ਆਪਣੇ ਸਾਥੀਆਂ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ, ਸਤਨਾਮ ਸਿੰਘ ਸੋਨੀ ਰੋਹਣੋ, ਬਲਾਕ ਕਾਂਗਰਸ ਪ੍ਰਧਾਨ ਬੇਅੰਤ ਸਿੰਘ ਜੱਸੀ ਅਤੇ ਡਾ.ਗੁਰਮੁਖ ਸਿੰਘ ਚਾਹਲ ਅਤੇ ਹੋਰ ਸਾਥੀਆਂ ਨਾਲ ਸ਼ਾਮਿਲ ਹੋਏ¢ ਬੀ.ਕੇ.ਯੂ.ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਵੀ ਜਸਵੰਤ ਸਿੰਘ ਬੀਜਾ ਅਤੇ ਹੋਰ ਆਗੂਆਂ ਸਮੇਤ ਧਰਨੇ ਵਿਚ ਪੁੱਜੇ | ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਯਾਦਵਿੰਦਰ ਸਿੰਘ ਲਿਬੜਾ, ਸੁਖਵਿੰਦਰ ਸਿੰਘ ਸੁੱਖੀ ਵੀ ਵੱਡੇ ਜਥੇ ਨਾਲ ਧਰਨੇ ਵਿਚ ਸ਼ਾਮਿਲ ਹੋਏ |

ਲੱਦਾਖ 'ਚ ਚੀਨ ਨੇ ਕੀਤੀ ਵੱਡੀ ਪੱਧਰ 'ਤੇ ਤਾਇਨਾਤੀ-ਰਾਜਨਾਥ

ਨਵੀਂ ਦਿੱਲੀ, 15 ਸਤੰਬਰ (ਉਪਮਾ ਡਾਗਾ ਪਾਰਥ)-ਪੂਰਬੀ ਲੱਦਾਖ 'ਚ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) 'ਤੇ ਭਾਰਤ ਇਕ ਚੁਣੌਤੀ ਭਰੇ ਦੌਰ 'ਚੋਂ ਲੰਘ ਰਿਹਾ ਹੈ ਪਰ ਸਾਡੀਆਂ ਫ਼ੌਜਾਂ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਤਿਆਰ ਹਨ | ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਭਾਰਤ ਅਤੇ ਚੀਨ ਦਰਮਿਆਨ ਚੱਲ ਰਹੇ ਅੜਿੱਕੇ 'ਤੇ ਆਪਣੇ ਤੌਰ 'ਤੇ ਬਿਆਨ ਦਿੰਦਿਆਂ ਉਕਤ ਵਿਚਾਰ ਪ੍ਰਗਟਾਏ | ਉਨ੍ਹਾਂ ਦੱਸਿਆ ਕਿ ਲੱਦਾਖ 'ਚ ਚੀਨ ਨੇ ਵੱਡੀ ਪੱਧਰ 'ਤੇ ਤਾਇਨਾਤੀ ਕੀਤੀ ਹੋਈ ਹੈ | ਰੱਖਿਆ ਮੰਤਰੀ ਨੇ ਸੰਸਦ ਨੂੰ ਐੱਲ.ਏ.ਸੀ. 'ਤੇ ਹਾਲਾਤ ਤੋਂ ਜਾਣੂ ਕਰਵਾਉਣ ਦੇ ਨਾਲ ਗੁਆਂਢੀ ਦੇਸ਼ ਚੀਨ ਨੂੰ ਸਖ਼ਤ ਲਫ਼ਜ਼ਾਂ 'ਚ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਰਤ ਆਪਣੀ ਖੇਤਰੀ ਅਖੰਡਤਾ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਸ (ਖੇਤਰੀ ਅਖੰਡਤਾ) ਨੂੰ ਬਣਾਏ ਰੱਖਣ ਨੂੰ ਯਕੀਨੀ ਬਣਾਏ ਜਾਣ ਲਈ ਦੇਸ਼ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ | ਵਿਰੋਧੀ ਧਿਰਾਂ ਵਲੋਂ ਮੌਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਤੋਂ ਹੀ ਸਰਕਾਰ 'ਤੇ ਚੀਨ ਨਾਲ ਅੜਿੱਕੇ ਸਬੰਧੀ ਆਪਣਾ ਰੁਖ਼ ਸਪੱਸ਼ਟ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਕਿਆਸ ਲਾਏ ਜਾ ਰਹੇ ਹਨ ਕਿ ਇਜਲਾਸ ਦੇ ਪਹਿਲੇ ਜਾਂ ਦੂਜੇ ਦਿਨ ਹੀ ਰੱਖਿਆ ਮੰਤਰੀ ਵਲੋਂ ਬਿਆਨ ਦਿੱਤਾ ਜਾ ਸਕਦਾ ਹੈ ਪਰ ਰੱਖਿਆ ਮੰਤਰੀ ਦੇ ਬਿਆਨ ਤੋਂ ਬਾਅਦ ਜਦ ਵਿਰੋਧੀ ਧਿਰ ਦੇ ਸਾਂਸਦਾਂ ਨੇ ਬੋਲਣ ਦੀ ਇਜਾਜ਼ਤ ਮੰਗੀ ਤੇ ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ ਤਾਂ ਉਨ੍ਹਾਂ ਸਦਨ 'ਚੋਂ ਵਾਕਆਊਟ ਕਰ ਦਿੱਤਾ | ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਸੰਸਦ ਵਿਚ ਕਿਹਾ ਕਿ ਚੀਨ ਨੇ ਭਾਰਤ ਦਾ 38000 ਵਰਗ ਕਿਲੋਮੀਟਰ ਇਲਾਕਾ ਕਬਜ਼ੇ ਵਿਚ ਰੱਖਿਆ ਹੋਇਆ ਹੈ | ਰਾਜਨਾਥ ਸਿੰਘ ਨੇ ਕਿਹਾ ਕਿ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਸਪੱਸ਼ਟ ਰੂਪ ਵਿਚ ਉਲੀਕੀ ਨਹੀਂ ਹੈ ਅਤੇ ਚੀਨ ਭਾਰਤ ਦੀ ਸਰਹੱਦ ਨਾਲ ਲੱਗਦੇ 90 ਹਜ਼ਾਰ ਵਰਗ ਕਿਲੋਮੀਟਰ ਦੀ ਜ਼ਮੀਨ ਨੂੰ ਆਪਣੀ ਦੱਸ ਰਿਹਾ ਹੈ |
ਰਾਜਨਾਥ ਸਿੰਘ ਨੇ ਐੱਲ.ਏ.ਸੀ. ਮੁੱਦੇ 'ਤੇ ਚੀਨ ਨਾਲ ਹਮੇਸ਼ਾ ਤੋਂ ਹੀ ਗੁੰਝਲਦਾਰ ਸਬੰਧ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਚੀਨ ਮੌਜੂਦਾ ਸਰਹੱਦੀ ਹੱਦ ਨੂੰ ਨਹੀਂ ਮੰਨਦਾ | ਉਨ੍ਹਾਂ ਕਿਹਾ ਕਿ ਭਾਰਤ 1960 ਤੋਂ ਹੀ ਉਸ ਰਵਾਇਤੀ ਸਰਹੱਦ ਦੀ ਪਾਲਣਾ ਕਰਦਾ ਆ ਰਿਹਾ ਹੈ, ਜੋ 1960 'ਚ ਉਲੀਕੀ ਗਈ ਸੀ ਪਰ ਹੁਣ ਚੀਨ ਇਸ 'ਤੇ ਰਾਜ਼ੀ ਨਹੀਂ ਹੈ | ਰਾਜਨਾਥ ਸਿੰਘ ਨੇ ਕਿਹਾ ਕਿ ਦੋਵੇਂ ਧਿਰਾਂ ਹੁਣ ਐੱਲ.ਏ.ਸੀ. ਨੂੰ ਲੈ ਕੇ ਆਪੋ-ਆਪਣੇ ਢੰਗ ਨਾਲ ਪਰਿਭਾਸ਼ਿਤ ਕਰ ਰਹੀਆਂ ਹਨ | ਰਾਜਨਾਥ ਸਿੰਘ ਨੇ ਆਪਣੇ ਸੰਬੋਧਨ 'ਚ ਹਾਲ ਹੀ 'ਚ ਮਾਸਕੋ 'ਚ ਆਪਣੇ ਚੀਨੀ ਹਮਰੁਤਬਾ ਨਾਲ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਇਸ ਮਾਮਲੇ ਨੂੰ ਸ਼ਾਂਤੀਪੂਰਨ ਢੰਗ ਨਾਲ ਹੱਲ ਕਰਨਾ ਚਾਹੁੰਦਾ ਹੈ ਅਤੇ ਇਸ ਬਾਰੇ ਚੀਨ ਵਲੋਂ ਵੀ ਕਦਮ ਵਧਾਉਣ ਦੀ ਇੱਛਾ ਰੱਖਦਾ ਹੈ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸਰਹੱਦ ਦੀ ਸੁਰੱਖਿਆ ਪ੍ਰਤੀ ਸਾਡੇ ਸੰਕਲਪ ਬਾਰੇ ਜ਼ਰਾ ਜਿੰਨੀ ਵੀ ਸ਼ੰਕਾ ਨਹੀਂ ਹੋਣੀ ਚਾਹੀਦੀ | ਉਨ੍ਹਾਂ ਕਿਹਾ ਕਿ ਭਾਰਤ ਦਾ ਮੰਨਣਾ ਹੈ ਕਿ ਗੁਆਂਢੀਆਂ ਨਾਲ ਸ਼ਾਂਤੀਪੂਰਨ ਸਬੰਧਾਂ ਲਈ ਆਪਸੀ ਸਨਮਾਨ ਅਤੇ ਐੱਲ.ਏ.ਸੀ. ਦੀ ਸਖ਼ਤੀ ਨਾਲ ਪਾਲਣਾ ਹੀ ਸਰਹੱਦੀ ਖੇਤਰਾਂ 'ਚ ਅਮਨ ਅਤੇ ਸਦਭਾਵ ਦਾ ਆਧਾਰ ਹੈ, ਜਿਸ ਨੂੰ 1993 ਅਤੇ 1996 ਦੇ ਸਮਝੌਤਿਆਂ 'ਚ ਵੀ ਸਪੱਸ਼ਟ ਤੌਰ 'ਤੇ ਸਵੀਕਾਰ ਕੀਤਾ ਗਿਆ ਪਰ ਜਿੱਥੇ ਸਾਡੀਆਂ ਹਥਿਆਰਬੰਦ ਫ਼ੌਜਾਂ ਇਸ ਦੀ ਪੂਰੀ ਤਰ੍ਹਾਂ ਪਾਲਣਾ ਕਰਦੀਆਂ ਹਨ ਪਰ ਚੀਨ ਅਜਿਹਾ ਨਹੀਂ ਕਰਦਾ | ਉਨ੍ਹਾਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੀ ਮਾਸਕੋ 'ਚ ਉਨ੍ਹਾਂ ਦੇ ਹਮਰੁਤਬਾ ਨਾਲ ਹੋਈ ਮੀਟਿੰਗ ਦਾ ਵੀ ਜ਼ਿਕਰ ਕੀਤਾ, ਜਿਸ 'ਚ ਵਿਦੇਸ਼ ਮੰਤਰੀ ਨੇ ਵੀ ਇਸ ਤਰਜ਼ 'ਤੇ ਗੱਲ ਕੀਤੀ | ਰੱਖਿਆ ਮੰਤਰੀ ਨੇ ਆਪਣੇ ਤਕਰੀਬਨ 15 ਮਿੰਟ ਦੇ ਸੰਬੋਧਨ 'ਚ ਚੀਨ ਨਾਲ ਅਤੀਤ 'ਚ ਹੋਏ ਸਰਹੱਦੀ ਅੜਿੱਕਿਆਂ ਦਾ ਵੀ ਜ਼ਿਕਰ ਕੀਤਾ ਜੋ ਕਿ ਐੱਲ.ਏ.ਸੀ. ਨੂੰ ਸਹੀ ਤਰ੍ਹਾਂ ਨਾਲ ਪਰਿਭਾਸ਼ਿਤ ਨਾ ਕਰਨ ਕਾਰਨ ਹੋਏ ਹਨ ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਅੜਿੱਕਾ ਪਹਿਲੇ ਅੜਿੱਕਿਆਂ ਨਾਲੋਂ ਵੱਖ ਹੈ |
ਰੱਖਿਆ ਮੰਤਰੀ ਨੇ ਸਦਨ ਨੂੰ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੌਜੂਦਾ ਸਥਿਤੀ ਮੁਤਾਬਿਕ ਚੀਨ ਨੇ ਐੱਲ.ਏ.ਸੀ. ਅਤੇ ਅੰਦਰੂਨੀ ਖੇਤਰਾਂ 'ਚ ਵੱਡੀ ਤਾਦਾਦ 'ਚ ਫ਼ੌਜੀ ਟੁਕੜੀਆਂ ਅਤੇ ਗੋਲਾ-ਬਾਰੂਦ ਇਕੱਠਾ ਕੀਤਾ ਹੋਇਆ ਹੈ | ਰਾਜਨਾਥ ਸਿੰਘ ਨੇ ਅਜਿਹੇ ਖੇਤਰਾਂ 'ਚ ਪੂਰਬੀ ਲੱਦਾਖ ਅਤੇ ਗੋਰਗਾ, ਕੋਸਰਾਕਾ ਲਾ ਅਤੇ ਪੈਂਗੋਂਗ ਝੀਲ ਦਾ ਉੱਤਰੀ ਅਤੇ ਦੱਖਣੀ ਕਿਨਰਿਆਂ ਦਾ ਕੁਝ ਖੇਤਰਾਂ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ, ਜਿੱਥੇ ਚੀਨ ਨੇ ਆਪਣੀ ਫ਼ੌਜੀ ਕਾਰਵਾਈ ਵਧਾਈ ਹੋਈ ਹੈ | ਉਨ੍ਹਾਂ ਕਿਹਾ ਕਿ ਢੁਕਵੀਂ ਕਾਰਵਾਈ ਲਈ ਭਾਰਤ ਵਲੋਂ ਵੀ ਜਵਾਬੀ ਤਾਇਨਾਤੀ ਕੀਤੀ ਗਈ |

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਤੇ ਟਾਸਕ ਫੋਰਸ ਦੀ ਗੁੰਡਾਗਰਦੀ ਧਰਨਾਕਾਰੀਆਂ ਤੇ ਮੀਡੀਆ ਕਰਮੀਆਂ 'ਤੇ ਕੀਤਾ ਡਾਂਗਾਂ-ਕਿਰਪਾਨਾਂ ਨਾਲ ਹਮਲਾ

ਅੰਮਿ੍ਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ 'ਚੋਂ 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ 'ਚ ਪੜਤਾਲ ਕਮੇਟੀ ਵਲੋਂ ਦੋਸ਼ੀ ਕਰਾਰ ਦਿੱਤੇ ਗਏ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੇ ਜਾਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਅੱਗੇ ਦਿੱਤੇ ਜਾ ਰਹੇ ਰੋਸ ਧਰਨੇ ਦੇ ਅੱਜ ਦੂਜੇ ਦਿਨ ਜਿਥੇ ਸ਼੍ਰੋਮਣੀ ਕਮੇਟੀ ਵਲੋਂ ਸਰਾਂ ਵਾਲੇ ਰਸਤਿਆਂ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇੜੇ ਟੀਨਾਂ ਦੀਆਂ ਬੈਰੀਕੇਡਨੁਮਾ ਦੀਵਾਰਾਂ ਖੜ੍ਹੀਆਂ ਕਰਕੇ ਸੰਗਤਾਂ ਨੂੰ ਧਰਨਾਕਾਰੀਆਂ ਤੱਕ ਜਾਣ ਤੋਂ ਰੋਕ ਦਿੱਤਾ ਗਿਆ, ਉਥੇ ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮਾਂ ਤੇ ਟਾਸਕ ਫੋਰਸ ਕਰਮਚਾਰੀਆਂ ਨੇ ਚਿੱਟੇ ਦਿਨ ਗੁੰਡਾਗਰਦੀ ਕਰਦਿਆਂ ਗੁਰੂ ਰਾਮਦਾਸ ਸਰਾਂ ਸਾਹਮਣੇ ਰੋਸ ਧਰਨਾ ਦੇ ਰਹੇ ਧਰਨਾਕਾਰੀਆਂ ਦੇ ਕੁਝ ਹਮਾਇਤੀ ਨਿਹੰਗ ਸਿੰਘਾਂ ਸਮੇਤ ਮੀਡੀਆ ਕਰਮੀਆਂ 'ਤੇ ਡਾਂਗਾਂ ਤੇ ਤਲਵਾਰਾਂ ਨਾਲ ਹਮਲਾ ਕਰਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਤੇ ਕੈਮਰੇ ਖੋਹਣ ਦਾ ਵੀ ਯਤਨ ਕੀਤਾ ਗਿਆ | ਇਸੇ ਦੌਰਾਨ ਜਦੋਂ ਸਵੇਰੇ ਕੁਝ ਨਿਹੰਗ ਸਿੰਘਾਂ ਤੇ ਹੋਰਨਾਂ ਸ਼ਰਧਾਲੂਆਂ ਨੇ ਗੁਰੂ ਰਾਮਦਾਸ ਸਰਾਂ ਨੇੜੇ ਬਣਾਏ ਟੀਨਾਂ ਦੇ ਬੈਰੀਕੇਡ ਨੇੜੇ ਬੈਠ ਕੇ ਰੋਸ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਤਾਂ ਕੁਝ ਸਮੇਂ ਬਾਅਦ ਸ਼ੋ੍ਰਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ 'ਚ ਸ਼ੋ੍ਰਮਣੀ ਕਮੇਟੀ ਦੇ ਵੱਡੀ ਗਿਣਤੀ ਵਿਚ ਮੁਲਾਜ਼ਮ ਤੇ ਟਾਸਕ ਫੋਰਸ ਕਰਮਚਾਰੀਆਂ ਨੇ ਉਨ੍ਹਾਂ 'ਤੇ ਡਾਂਗਾਂ-ਕਿਰਪਾਨਾਂ ਨਾਲ ਹਮਲਾ ਕਰ ਦਿੱਤਾ | ਇਸ ਮੌਕੇ ਉਥੇ ਕਵਰੇਜ਼ ਕਰ ਰਹੇ ਕੁਝ ਮੀਡੀਆ ਕਰਮੀਆਂ, ਜਿਨ੍ਹਾਂ ਵਿਚ 'ਅਜੀਤ' ਵੈਬ ਟੀ.ਵੀ. ਦੀ ਟੀਮ ਵੀ ਸ਼ਾਮਿਲ ਸੀ, 'ਤੇ ਵੀ ਹਮਲਾ ਕਰਦਿਆਂ ਤੇ ਮੰਦੀ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਉਨ੍ਹਾਂ ਦੇ ਕੈਮਰੇ ਅਤੇ ਮਾਈਕ ਆਈਡੀ'ਜ਼ ਖੋਹਣ ਅਤੇ ਦਸਤਾਰਾਂ ਉਤਾਰਨ ਦਾ ਵੀ ਯਤਨ ਕੀਤਾ ਗਿਆ, ਜਿਨ੍ਹਾਂ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ | ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਤੇ ਟਾਸਕ ਫੋਰਸ ਕਰਮੀਆਂ ਦੀ ਗੁੰਡਾਗਰਦੀ ਦੌਰਾਨ ਇਕ ਨਿਹੰਗ ਸਿੰਘ ਦਾ ਦੁਮਾਲਾ ਤੇ ਦਸਤਾਰ ਵੀ ਉਤਾਰ ਦਿੱਤੀ ਗਈ ਤੇ ਕੁੱਟਮਾਰ ਕਾਰਨ ਉਸ ਦੇ ਸਿਰ 'ਚੋਂ ਕਾਫੀ ਖ਼ੂਨ ਵਗਦਾ ਦੇਖਿਆ ਗਿਆ | ਇਸ ਮੌਕੇ ਹਾਜ਼ਰ ਕੁਝ ਸ਼ਰਧਾਲੂਆਂ ਵਲੋਂ ਇਸ ਘਟਨਾ ਦੀਆਂ ਵੀਡੀਓਜ਼ ਬਣਾ ਕੇ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀਆਂ ਗਈਆਂ, ਜਿਸ ਕਾਰਨ ਦੇਸ਼-ਵਿਦੇਸ਼ ਦੇ ਸਿੱਖਾਂ ਅਤੇ ਮੀਡੀਆ ਭਾਈਚਾਰੇ 'ਚ ਸ਼ੋ੍ਰਮਣੀ ਕਮੇਟੀ ਦੀ ਇਸ ਕਾਰਵਾਈ ਵਿਰੁੱਧ ਰੋਸ ਦੀ ਲਹਿਰ ਦੌੜ ਗਈ |
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਮੀਡੀਆ ਤੋਂ ਮੰਗੀ ਮੁਆਫ਼ੀ
ਇਸੇ ਦੌਰਾਨ ਸਥਾਨਕ ਸੀਨੀਅਰ ਪੱਤਰਕਾਰਾਂ ਦਾ ਇਕ ਵਫ਼ਦ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਤੇ ਹੋਰ ਅਧਿਕਾਰੀਆਂ ਨੂੰ ਮਿਲਿਆ ਤੇ ਮੀਡੀਆ ਕਰਮੀਆਂ 'ਤੇ ਬਿਨ੍ਹਾਂ ਵਜਾ ਹਮਲਾ ਕਰਨ ਵਾਲੇ ਦੋਸ਼ੀ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਤੇ ਟਾਸਕ ਫੋਰਸ ਕਰਮੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ | ਇਸ 'ਤੇ ਭਾਈ ਮਹਿਤਾ ਨੇ ਉਨ੍ਹਾਂ ਵਲੋਂ ਮੀਡੀਆ ਕਰਮੀਆਂ ਨਾਲ ਕੀਤੀ ਗਈ ਜ਼ਿਆਦਤੀ ਲਈ ਮੁਆਫ਼ੀ ਮੰਗਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਮੀਡੀਆ ਦਾ ਪੂਰਾ ਸਤਿਕਾਰ ਕਰਦੀ ਹੈ ਤੇ ਇਹ ਮਾਮਲਾ ਜਲਦ ਹੀ ਪ੍ਰਧਾਨ ਭਾਈ ਲੌਾਗੋਵਾਲ ਦੇ ਧਿਆਨ ਵਿਚ ਲਿਆ ਕੇ ਦੋਸ਼ੀ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਵੱਖ-ਵੱਖ ਆਗੂਆਂ ਵਲੋਂ ਮੀਡੀਆ ਕਰਮੀਆਂ ਅਤੇ ਧਰਨਾ ਦੇ ਰਹੇ ਸਿੱਖਾਂ 'ਤੇ ਕੀਤੇ ਹਮਲੇ ਦੀ ਨਿੰਦਾ
ਇਸੇ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ, ਅਕਾਲ ਫੈਡਰੇਸ਼ਨ ਦੇ ਨਰਾਇਣ ਸਿੰਘ ਚੌੜਾ, ਭਾਈ ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ: ਬਲਜਿੰਦਰ ਸਿੰਘ, ਪੰਥਕ ਤਾਲਮੇਲ ਸੰਗਠਨ ਦੇ ਗਿਆਨੀ ਕੇਵਲ ਸਿੰਘ ਤੇ ਜਸਵਿੰਦਰ ਸਿੰਘ ਐਡਵੋਕੇਟ, ਫੈਡਰੇਸ਼ਨ ਆਗੂ ਮਨਜੀਤ ਸਿੰਘ ਭੋਮਾ ਅਤੇ ਜਰਨੈਲ ਸਿੰਘ ਸਖੀਰਾ ਸਮੇਤ ਹੋਰ ਕਈ ਆਗੂਆਂ ਨੇ ਮੀਡੀਆ ਕਰਮੀਆਂ ਅਤੇ ਸ਼ਰਧਾਲੂਆਂ 'ਤੇ ਸ਼ੋਮ੍ਰਣੀ ਕਮੇਟੀ ਮੁਲਾਜ਼ਮਾਂ ਵਲੋਂ ਹਮਲਾ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ |

ਜ਼ਰੂਰੀ ਵਸਤਾਂ ਸੋਧ ਬਿੱਲ ਨੂੰ ਅਦਾਲਤ 'ਚ ਚੁਣੌਤੀ ਦੇਵਾਂਗੇ-ਕੈਪਟਨ

ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਲੋਕ ਸਭਾ 'ਚ ਪਾਸ ਕੀਤੇ ਜ਼ਰੂਰੀ ਵਸਤਾਂ (ਸੋਧ) ਐਕਟ-2020 ਨੂੰ ਅਦਾਲਤ 'ਚ ਚੁਣੌਤੀ ਦੇਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ, ਜਿਸ 'ਚ ਸ਼੍ਰੋਮਣੀ ਅਕਾਲੀ ਦਲ ਵੀ ਭਾਈਵਾਲ ਹੈ, ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰਦਿਆਂ ਸੂਬਾਈ ਵਿਸ਼ੇ 'ਤੇ ਕੇਂਦਰੀ ਕਾਨੂੰਨ ਥੋਪ ਦਿੱਤਾ ਜਿਸ ਨਾਲ ਮੁਲਕ ਦੇ ਸੰਘੀ ਢਾਂਚੇ ਨੂੰ ਖੋਰਾ ਲੱਗਾ | ਉਨ੍ਹਾਂ ਕਿਹਾ ਕਿ ਅਸੀਂ ਇਸ ਕਾਨੂੰਨ ਨੂੰ ਅਦਾਲਤ 'ਚ ਚੁਣੌਤੀ ਦੇਵਾਂਗੇ | ਕੈਪਟਨ ਨੇ ਕਿਹਾ ਕਿ ਇਹ ਕਾਨੂੰਨ ਸਿੱਧੇ ਤੌਰ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਪ੍ਰਣਾਲੀ ਨੂੰ ਖ਼ਤਮ ਕਰਨ ਵਾਲਾ ਕਦਮ ਹੈ | ਕੈਪਟਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਾਕੀ ਦੋ ਖੇਤੀ ਆਰਡੀਨੈਂਸਾਂ ਨਾਲ ਲੋਕ ਸਭਾ 'ਚ ਪੇਸ਼ ਕੀਤਾ ਇਹ ਐਕਟ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫ਼ਾਰਸ਼ਾਂ ਦੀ ਲੀਹ 'ਤੇ ਹੈ | ਇਸੇ ਕਮੇਟੀ ਨੇ ਹੀ ਘੱਟੋ-ਘੱਟ ਸਮਰਥਨ ਮੁੱਲ ਦੀ ਪ੍ਰਣਾਲੀ ਨੂੰ ਖ਼ਤਮ ਕਰਨ ਦਾ ਸੁਝਾਅ ਦਿੱਤਾ ਸੀ | ਇਹ ਸਪੱਸ਼ਟ ਹੋ ਗਿਆ ਹੈ ਕਿ ਐਨ.ਡੀ.ਏ. ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਨੂੰ ਖ਼ਤਮ ਕਰਨ ਦੇ ਰਾਹ ਤੁਰ ਪਈ ਹੈ | ਉਨ੍ਹਾਂ ਕਿਹਾ ਕਿ ਅਕਾਲੀ ਇਕ ਵਾਰ ਫਿਰ ਆਪਣੇ ਸੂਬੇ ਦੇ ਹੱਕਾਂ ਦੀ ਰਾਖੀ ਕਰਨ 'ਚ ਅਸਫਲ ਹੋਏ ਹਨ |
ਕੈਪਟਨ ਵਲੋਂ ਕੇਂਦਰੀ ਮੰਤਰੀ ਦਾਨਵੇ ਕੋਲੋਂ ਮੁਆਫੀ ਦੀ ਮੰਗ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਕੋਲੋਂ ਸੰਸਦ 'ਚ ਖੇਤੀਬਾੜੀ ਆਰਡੀਨੈਂਸਾਂ ਸਬੰਧੀ ਦੇਸ਼ ਨੂੰ ਗੁੰਮਰਾਹਕੁਨ ਜਾਣਕਾਰੀ ਦੇਣ ਦੇ ਮੁੱਦੇ ਸਬੰਧੀ ਬਿਨਾਂ ਸ਼ਰਤ ਮੁਆਫੀ ਦੀ ਮੰਗ ਕੀਤੀ ਹੈ ਅਤੇ ਇਸ ਨੂੰ ਸੰਸਦੀ ਮਰਿਆਦਾ ਅਤੇ ਅਸੂਲਾਂ ਦੀ ਪੂਰਨ ਉਲੰਘਣਾ ਗਰਦਾਨਿਆ ਹੈ | ਦਾਨਵੇ ਵਲੋਂ ਬੀਤੇ ਦਿਨੀਂ ਲੋਕ ਸਭਾ 'ਚ ਕਿਸਾਨ ਵਿਰੋਧੀ ਆਰਡੀਨੈਂਸਾਂ ਸਬੰਧੀ ਪੰਜਾਬ ਦੀ ਸਹਿਮਤੀ ਹੋਣ ਬਾਰੇ ਦਿੱਤੇ ਗਏ ਬਿਆਨ ਨੂੰ ਪੂਰੀ ਤਰ੍ਹਾਂ ਗ਼ਲਤ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਉਪਭੋਗਤਾ ਮਾਮਲੇ, ਖ਼ੁਰਾਕ ਤੇ ਜਨਤਕ ਵੰਡ ਰਾਜ ਮੰਤਰੀ ਵਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਂਗਰਸ ਪਾਰਟੀ ਅਤੇ ਸੂਬਾ ਸਰਕਾਰ ਨੂੰ ਮਿੱਥ ਕੇ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਹੈ |
ਅਕਾਲੀ ਦਲ ਦਾ ਝੂਠਾ ਚਿਹਰਾ ਨੰਗਾ ਹੋਇਆ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਵਲੋਂ ਖੇਤੀਬਾੜੀ ਆਰਡੀਨੈਂਸਾਂ ਨੂੰ ਬੀਤੇ ਦਿਨ ਸੰਸਦ 'ਚ ਪੇਸ਼ ਕਰਨ ਦੇ ਨਾਲ ਹੀ ਸ਼ੋ੍ਰਮਣੀ ਅਕਾਲੀ ਦਲ ਦਾ ਸੂਬੇ ਦੀ ਕਿਸਾਨੀ ਦੇ ਹਿੱਤਾ ਦੀ ਰੱਖਿਆ ਕਰਨ ਦੇ ਦਾਅਵਿਆਂ ਦਾ ਝੂਠ ਨੰਗਾ ਹੋ ਗਿਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਵਲੋਂ ਇਨ੍ਹਾਂ ਆਰਡੀਨੈਂਸਾਂ ਨੂੰ ਅੱਗੇ ਪਾਉਣ ਦੀ ਅਖੌਤੀ ਅਪੀਲ ਦੇ ਬਾਵਜੂਦ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਸੰਸਦ ਸੈਸ਼ਨ ਦੇ ਪਹਿਲੇ ਹੀ ਦਿਨ ਪੇਸ਼ ਕਰ ਦਿੱਤਾ, ਜਿਸ ਤੋਂ ਸਿੱਧ ਹੁੰਦਾ ਹੈ ਕਿ ਅਕਾਲੀ ਇਸ ਮੁੱਦੇ ਸਬੰਧੀ ਡਰਾਮੇਬਾਜ਼ੀ ਕਰ ਰਹੇ ਸਨ |

ਸੁਪਰੀਮ ਕੋਰਟ ਵਲੋਂ ਸੁਮੇਧ ਸੈਣੀ ਦੀ ਗਿ੍ਫ਼ਤਾਰੀ 'ਤੇ ਆਰਜ਼ੀ ਰੋਕ

ਜਸਬੀਰ ਸਿੰਘ ਜੱਸੀ ਐੱਸ. ਏ. ਐੱਸ. ਨਗਰ, 15 ਸਤੰਬਰ-ਸਾਬਕਾ ਆਈ. ਏ. ਐੱਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ 1991 'ਚ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ 'ਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ...

ਪੂਰੀ ਖ਼ਬਰ »

ਪੰਜਾਬ 'ਚ ਇਕੋ ਦਿਨ 93 ਮੌਤਾਂ-2719 ਨਵੇਂ ਮਾਮਲੇ

ਚੰਡੀਗੜ੍ਹ, 15 ਸਤੰਬਰ (ਵਿਕਰਮਜੀਤ ਸਿੰਘ ਮਾਨ)- ਜਿੱਥੇ ਦੇਸ਼ ਭਰ ਵਿਚ ਕੋਰੋਨਾ ਦਾ ਕਹਿਰ ਸਿਖਰ ਵੱਲ ਜਾ ਰਿਹਾ ਹੈ, ਉੱਥੇ ਪੰਜਾਬ ਵਿਚ ਵੀ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ | ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 93 ਹੋਰ ਮੌਤਾਂ ਹੋ ਗਈਆਂ, ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਜਵਾਨ ਸ਼ਹੀਦ, ਮੇਜਰ ਸਮੇਤ 2 ਜ਼ਖ਼ਮੀ

ਸ੍ਰੀਨਗਰ, 15 ਸਤੰਬਰ (ਮਨਜੀਤ ਸਿੰਘ)-ਪਾਕਿ ਫ਼ੌਜ ਵਲੋਂ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ੍ਹ ਦੇ ਸੁੰਦਰਬਨੀ ਸੈਕਟਰ 'ਚ ਕੀਤੀ ਗੋਲੀਬਾਰੀ ਦੌਰਾਨ ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਿਆ ਤੇ ਇਕ ਮੇਜਰ ਅਤੇ ਜਵਾਨ ਜ਼ਖ਼ਮੀ ਹੋ ਗਏ | ਸੂਤਰਾਂ ਅਨੁਸਾਰ ਪਾਕਿ ਸੈਨਾ ਨੇ ਰਾਜੌਰੀ ...

ਪੂਰੀ ਖ਼ਬਰ »

ਸੰਸਦ 'ਚ ਮੁੜ ਉੱਠਿਆ ਫ਼ਿਲਮ ਇੰਡਸਟਰੀ ਵਿਚਲੇ ਨਸ਼ਿਆਂ ਦਾ ਮੁੱਦਾ

ਨਵੀਂ ਦਿੱਲੀ, 15 ਸਤੰਬਰ (ਉਪਮਾ ਡਾਗਾ ਪਾਰਥ)-ਮਾਨਸੂਨ ਇਜਲਾਸ ਦੇ ਦੂਜੇ ਦਿਨ ਬਾਲੀਵੁੱਡ 'ਚ ਨਸ਼ਿਆਂ ਦੀ ਵਰਤੋਂ ਦੇ ਮੁੱਦੇ ਦੀ ਗੂੰਜ ਰਹੀ | ਸਮਾਜਵਾਦੀ ਪਾਰਟੀ ਦੇ ਨੇਤਾ ਅਤੇ ਮਸ਼ਹੂਰ ਅਦਾਕਾਰਾ ਜਯਾ ਬੱਚਨ ਨੇ ਸੋਮਵਾਰ ਨੂੰ ਲੋਕ ਸਭਾ 'ਚ ਦਿੱਤੇ ਰਵੀ ਕਿਸ਼ਨ ਦੇ ਬਿਆਨ ...

ਪੂਰੀ ਖ਼ਬਰ »

ਸੁਖਬੀਰ ਦੀ ਅਗਵਾਈ 'ਚ ਅਕਾਲੀ ਨੇਤਾਵਾਂ ਦੀ ਭਾਜਪਾ ਪ੍ਰਧਾਨ ਨੱਡਾ ਨਾਲ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਨੇਤਾਵਾਂ ਵਲੋਂ ਮੰਗਲਵਾਰ ਨੂੰ ਦਿੱਲੀ 'ਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨਾਲ ਮੁਲਾਕਾਤ ਕਰਕੇ ਕੇਂਦਰ ਵਲੋਂ ਕਿਸਾਨਾਂ ਨਾਲ ਸਬੰਧਿਤ ਸੰਸਦ 'ਚ ਪੇਸ਼ ਕੀਤੇ ਗਏ 3 ਖੇਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX