ਤਾਜਾ ਖ਼ਬਰਾਂ


ਸ਼ੰਭੂ ਬਾਰਡਰ ‘ਤੇ ਆਰਮੀ ਦੀਆ ਗੱਡੀਆਂ ਕਿਸਾਨਾਂ ਨੇ ਰੋਕੀਆਂ
. . .  about 1 hour ago
ਪਟਿਆਲਾ , 25 ਸਤੰਬਰ - ਕਿਸਾਨਾਂ ਦੇ ਬੰਦ ਦੇ ਸੱਦੇ ਦਾ ਅਸਰ ਹਰ ਥਾਂ ਦੇਖਣ ਨੂੰ ਮਿਲਿਆ ਹੈ । ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਆਰਮੀ ਦੀਆਂ ਗੱਡੀਆਂ ਰੋਕੀਆਂ ਹਨ ।
ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ ਦਿੱਤਾ 176 ਦੌੜਾਂ ਦਾ ਟੀਚਾ
. . .  about 1 hour ago
ਬਿੱਲ ਵਾਪਸ ਨਾ ਲਏ ਤਾਂ ਸਾਰਾ ਪੰਜਾਬ ਦਿੱਲੀ ਪਹੁੰਚ ਜਾਵੇਗਾ - ਕੈਪਟਨ
. . .  about 2 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਮਹਾਂਮਾਰੀ ਤੇ ਗਰਮੀ ਦੀ ਪਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਅੱਜ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਦਰਦ ਸਮਝੇਗੀ ਤੇ ਇਹ...
ਕਿਸਾਨਾਂ ਦੇ ਹੱਕ ਵਿੱਚ ਯੂਥ ਕਾਂਗਰਸੀ ਆਗੂ ਬਨੀ ਖਹਿਰਾ ਬੈਠੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ
. . .  about 3 hours ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ) - ਮੋਦੀ ਸਰਕਾਰ ਵੱਲੋਂ ਜੋ ਕਿਸਾਨਾਂ ਖਿਲਾਫ਼ ਫੈਸਲੇ ਲੈ ਬਿੱਲ ਪਾਸ ਕੀਤੇ ਗਏ ਹਨ ਉਨ੍ਹਾਂ ਖਿਲਾਫ ਉਦੋਂ ਤੱਕ ਮੋਰਚੇ ਭੁੱਖ ਹੜਤਾਲਾਂ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਜਦੋਂ ਤੱਕ ਇਹ ਬਿੱਲ ਵਾਪਸ ਨਹੀਂ ਕੀਤੇ ਜਾਂਦੇ ਪੰਜਾਬ ਦਾ ਕਿਸਾਨ ਨੌਜਵਾਨ ਹਰ ਵਰਗ ਮੋਦੀ ਦੇ ਫੈਸਲੇ...
ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਪੰਜ ਓਵਰਾਂ 'ਚ ਬਣਾਈਆਂ 30 ਦੌੜਾਂ
. . .  about 3 hours ago
ਆਈ.ਪੀ.ਐਲ. 2020 : ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਦਿੱਲੀ ਕੈਪੀਟਲਜ਼ ਵਲੋਂ ਬੱਲੇਬਾਜ਼ੀ ਦੀ ਸ਼ੁਰੂਆਤ
. . .  about 3 hours ago
ਜੰਡਿਆਲਾ ਗੁਰੂ ਚ ਦੋ ਸਾਬਕਾ ਅਕਾਲੀ ਵਿਧਾਇਕਾਂ ਨੇ ਵੱਖੋ ਵੱਖਰੀ ਵਜਾਈ ਡੁਗਡੁਗੀ
. . .  about 3 hours ago
ਜੰਡਿਆਲਾ ਗੁਰੂ 25 ਸਤੰਬਰ ( ਪ੍ਮਿੰਦਰ ਸਿੰਘ ਜੋਸਨ ) - ਕੇਂਦਰ ਸਰਕਾਰ ਵੱਲੋਂ ਕਿਸਾਨੀ ਵਿਰੁੱਧ ਜਾਰੀ ਕੀਤੇ ਗਏ ਆਰਡੀਨੈਂਸ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਜਿੱਥੇ ਵੱਖ ਵੱਖ ਥਾਵਾਂ ਦੇ ਹਰ ਪਾਰਟੀ ਵੱਲੋਂ ਕੇਂਦਰ ਦੀ ਨਰੇਂਦਰ ਮੋਦੀ ਦੀ ਸਰਕਾਰ ਵਿਰੁੱਧ ਜਬਰਦਸਤ ਰੋਸ ਮੁਜਾਹਰੇ ਕੀਤੇ ਗਏ , ਪਰ ਜੰਡਿਆਲਾ...
ਇੰਪਲਾਈਜ਼ ਫੈਡਰੇਸ਼ਨ ਏਟਕ ਨੇ ਖੇਤੀ ਬਿੱਲ ਵਿਰੁੱਧ ਕੀਤੀ ਰੋਸ ਰੈਲੀ 
. . .  about 3 hours ago
ਜੰਡਿਆਲਾ ਗੁਰੂ 25 ਸਤੰਬਰ (ਪ੍ਰਮਿੰਦਰ ਸਿੰਘ ਜੋਸਨ ) ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਅਤੇ ਪੈਨਸ਼ਨਰਜ਼ ਯੂਨੀਅਨ ਨੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਖੇਤੀ ਆਰਡੀਨੈਂਸ ਵਿਰੁੱਧ ਪੰਜਾਬ ਬੰਦ ਸੱਦੇ ਦੇ ਸਬੰਧ...
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੱਢੀ ਰੱਜ ਕੇ ਭੜਾਸ
. . .  about 3 hours ago
ਨਾਭਾ 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਇਤਿਹਾਸਿਕ ਨਗਰੀ ਨਾਭਾ ਵਿੱਚ ਅੱਜ ਕਿਸਾਨਾਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦੋ ਧੜਿਆਂ ਨੇ ਵੱਖੋ ਵੱਖਰੀਆਂ ਥਾਵਾਂ ਤੇ ਕਿਸਾਨਾਂ ਦੇ ਹੱਕ ਵਿੱਚ ਅਤੇ ਕੇਂਦਰ ਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਧਰਨੇ ਲਗਾ ਮੋਦੀ ਸਰਕਾਰ ਖਿਲਾਫ ਰੱਜ ਕੇ ਭੜਾਸ...
ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਮੈਣੀ ਵਲੋਂ ਅਸਤੀਫਾ
. . .  about 2 hours ago
ਅੰਮ੍ਰਿਤਸਰ, 25 ਸਤੰਬਰ (ਹਰਮਿੰਦਰ ਸਿੰਘ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਆਰ.ਪੀ. ਸਿੰਘ ਮੈਣੀ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਅਸਤੀਫਾ ਭਾਜਪਾ ਦੀ ਸੂਬਾ ਇਕਾਈ ਦੀ ਇਸ ਬਿੱਲ ਪ੍ਰਤੀ ਦਿਖਾਈ...
ਫ਼ਾਜ਼ਿਲਕਾ ਜ਼ਿਲ੍ਹੇ 'ਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਹੋਏ ਕੋਰੋਨਾ ਪਾਜ਼ੀਟਿਵ
. . .  about 4 hours ago
ਫ਼ਾਜ਼ਿਲਕਾ, 25 ਸਤੰਬਰ (ਪ੍ਰਦੀਪ ਕੁਮਾਰ) ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ ਆਏ ਦਿਨ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਦਰਜਨਾਂ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਪ੍ਰਾਪਤ ਹੋਇਆ ਕੋਰੋਨਾ ਰਿਪੋਰਟਾਂ ਵਿਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਕੋਰੋਨਾ ਨਾਲ...
ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ
. . .  about 4 hours ago
ਜੰਡਿਆਲਾ ਗੁਰੂ, 25 ਸਤੰਬਰ (ਰਣਜੀਤ ਸਿੰਘ ਜੋਸਨ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਕਿਸਾਨਾਂ ਵੱਲੋਂ ਅੱਜ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ...
ਰਾਜਪੁਰਾ 'ਚ 17 ਪਾਜ਼ੀਟਿਵ ਕੇਸ ਆਏ
. . .  about 4 hours ago
ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਅੱਜ ਵੱਖ ਵੱਖ ਥਾਵਾਂ ਤੇ 17 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ ਨੇ ਦਿਤੀ ਹੈ ।ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਾਸਕ ਪਾਉਣ ਦੇ ਨਾਲ ਨਾਲ ਸੋਸਲ ਡਿਸਟੈਂਸ ਬਣਾਂ ਕੇ ਰੱਖਣ ਦੀ ਸਲਾਹ...
ਬੀਬੀ ਜਗੀਰ ਕੌਰ ਦੇ ਸੰਬੋਧਨ ਦੌਰਾਨ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ
. . .  about 4 hours ago
ਸੁਭਾਨਪੁਰ, 25 ਸਤੰਬਰ (ਜੱਜ) - ਸੁਭਾਨਪੁਰ ਚੋਕ ਵਿਚ ਅਕਾਲੀ ਦਲ ਵੱਲੋਂ ਦਿੱਤੇ ਗਏ ਧਰਨੇ ਦੌਰਾਨ ਸਥਿਤੀ ਉਸ ਸਮੇਂ ਖ਼ਰਾਬ ਹੋ ਗਈ ਜਦੋਂ ਧਰਨੇ ਦੌਰਾਨ ਬੀਬੀ ਜਗੀਰ ਕੌਰ ਨੇ ਸੰਬੋਧਨ ਕਰਨਾ ਸ਼ੁਰੂ ਕੀਤਾ ਤਾ ਕੁੱਝ ਕਿਸਾਨਾਂ ਨੇ ਬੀਬੀ ਜਗੀਰ ਕੌਰ ਦੇ ਭਾਸ਼ਣ ਦਾ ਇਹ ਕਹਿੰਦਿਆਂ ਵਿਰੋਧ ਕਰਨਾ ਸ਼ੁਰੂ...
ਮੋਗਾ ਜ਼ਿਲ੍ਹੇ 'ਚ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰੇ, 62 ਆਏ ਹੋਰ ਮਾਮਲੇ
. . .  about 4 hours ago
ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਖੇ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰ ਗਏ ਹਨ ਤੇ ਜ਼ਿਲ੍ਹੇ 'ਚ ਮੌਤਾਂ ਦਾ ਸਿਲਸਲਾ ਲਗਾਤਾਰ ਜਾਰੀ ਹੈ ਤੇ ਮੌਤਾਂ ਦੀ ਗਿਣਤੀ ਦਾ ਅੰਕੜਾ 64 ਤੱਕ ਪੁੱਜ ਗਿਆ ਹੈ। ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 62 ਹੋਰ ਲੋਕਾਂ ਨੂੰ ਕੋਰੋਨਾ ਹੋ ਗਿਆ...
ਪਠਾਨਕੋਟ ਅੰਮ੍ਰਿਤਸਰ ਜੰਮੂ ਕੌਮੀ ਸ਼ਾਹ ਮਾਰਗ ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ
. . .  about 4 hours ago
ਕਿਸਾਨਾਂ ਮੂਹਰੇ ਅਫਸਾਨਾ ਖ਼ਾਨ ਦਾ ‘ਧੱਕਾ’ ਨਾ ਚੱਲਿਆ
. . .  about 5 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ (ਇਕਬਾਲ ਸਿੰਘ ਸ਼ਾਂਤ)-ਬਾਦਲ ਪਿੰਡ ਦੀ ਜੰਮਪਲ ਗਾਇਕਾ ਅਫਸਾਨਾ ਦੀ ਭਾਕਿਯੂ ਦੇ ਲੰਬੀ ਧਰਨੇ ’ਚ ਮੂਹਰੇ ਬੈਠਣ ਦੀ ਜਿੱਦ ਪੁੱਗ ਨਾ ਸਕੀ। ਉਹ ਅੱਜ ਲੰਬੀ ਭਾਕਿਯੂ ਦੇ ਵਿਸ਼ਾਲ ਧਰਨੇ ਵਿੱਚ ਸ਼ਮੂਲੀਅਤ ਲਈ ਪੁੱਜੀ ਸੀ। ਅਫਸਾਨਾ ਜਦੋਂ ਧਰਨੇ ’ਚ ਸਟੇਜ ਦੇ ਨੇੜੇ ਬੈਠਣ ਲੱਗੀ...
ਅੰਮ੍ਰਿਤਸਰ 'ਚ ਕੋਰੋਨਾ ਦੇ 171 ਮਾਮਲੇ ਆਏ ਸਾਹਮਣੇ, 6 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 5 hours ago
ਅੰਮ੍ਰਿਤਸਰ, 25 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 171 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 9238 ਹੋ ਗਏ ਹਨ, ਜਿਨ੍ਹਾਂ 'ਚੋਂ 1580 ਸਰਗਰਮ ਮਾਮਲੇ ਹਨ। ਉੱਥੇ ਹੀ, ਅੱਜ ਜ਼ਿਲ੍ਹੇ 'ਚ 6 ਹੋਰ ਕੋਰੋਨਾ ਮਰੀਜ਼...
ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ
. . .  about 5 hours ago
ਐੱਸ.ਏ.ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ|ਬੋਰਡ ਦੇ ਸਕੱਤਰ...
ਪਠਾਨਕੋਟ ਵਿੱਚ ਅੱਜ 99 ਕੋਰੋਨਾ ਪਾਜ਼ੀਟਿਵ, 3 ਦੀ ਮੌਤ, 152 ਡਿਸਚਾਰਜ
. . .  about 5 hours ago
ਪਠਾਨਕੋਟ, 25 ਸਤੰਬਰ (ਆਰ.ਸਿੰਘ) ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਪਠਾਨਕੋਟ ਵਿੱਚ 99 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਠੀਕ ਹੋਣ ਕਾਰਨ 152 ਲੋਕਾਂ ਨੂੰ ਅੱਜ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ...
ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਰਮਨ ਬਖ਼ਸ਼ੀ ਦੀ ਅਗਵਾਈ 'ਚ ਵਿਸ਼ਾਲ ਰੋਸ ਧਰਨਾ
. . .  about 5 hours ago
ਛੇਹਰਟਾ,25 ਸਤੰਬਰ (ਸੁੱਖ ਵਡਾਲੀ, ਸੁਰਿੰਦਰ ਵਿਰਦੀ) - ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਬਿੱਲ ਨੂੰ ਪਾਸ ਕਰਨ ਦੇ ਵਿਰੁੱਧ ਵਿਚ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ ਦੀ ਅਗਵਾਈ 'ਚ ਇੰਡੀਆ ਗੇਟ ਬਾਈਪਾਸ ਛੇਹਰਟਾ ਵਿਖੇ ਰੋਸ ਧਰਨਾ...
ਸਰਲੀ ਕਲਾਂ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ
. . .  about 5 hours ago
ਮੀਆਂਵਿੰਡ, (ਤਰਨ ਤਾਰਨ), 25 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਸਰਲੀ ਕਲਾਂ ਦੇ ਗੁਰਮੀਤ ਸਿੰਘ ਨਾਂਅ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ ਹੋਣ ਤੇ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ, ਸਰਪੰਚ ਦਲੇਰ ਸਿੰਘ ਸਰਲੀ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ ਤੇ ਧਰਨਾ 29 ਸਤੰਬਰ ਤੱਕ ਜਾਰੀ ਰਹੇਗਾ - ਸਰਵਣ ਸਿੰਘ ਪੰਧੇਰ
. . .  about 5 hours ago
ਜੰਡਿਆਲਾ ਗੁਰੂ, 25 ਸਤੰਬਰ -(ਰਣਜੀਤ ਸਿੰਘ ਜੋਸਨ)- ਕੇਂਦਰ ਵੱਲੋਂ ਪਾਸ ਕੀਤੇ ਗੂਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਸਰੇ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ...
ਮੋਦੀ ਸਰਕਾਰ ਨੇ ਕਾਲਾ ਕਾਨੂੰਨ ਪਾਸ ਕਰਕੇ ਖੇਤੀ ਦਾ ਕਿੱਤਾ ਵੀ ਵੱਡੇ ਘਰਾਨਿਆਂ ਨੂੰ ਥਾਲ਼ੀ 'ਚ ਪਰੋਸ ਕੇ ਦਿੱਤਾ-ਰਣੀਕੇ
. . .  about 6 hours ago
ਮਾਨਾਂਵਾਲਾ, 25 ਸਤੰਬਰ (ਗੁਰਦੀਪ ਸਿੰਘ ਨਾਗੀ)-ਕਿਸਾਨ ਹੈ ਤਾਂ ਵਪਾਰ ਹੈ, ਵਪਾਰ ਨਹੀਂ ਤਾਂ ਦੇਸ਼ ਨਹੀਂ ਪਰ ਦੇਸ਼ ਦੀ ਸੱਤਾ 'ਤੇ ਕਾਬਜ਼ ਨਰਿੰਦਰ ਮੋਦੀ ਦੀ ਸਰਕਾਰ ਨੇ ਕਿਸਾਨ, ਮਜ਼ਦੂਰ ਸਮੇਤ ਅਨੇਕਾਂ ਸੰਬੰਧਿਤ ਨਾਲ ਵਰਗਾਂ ਖੇਤੀ ਵਿਰੁੱਧ ਕਾਲਾ ਕਾਨੂੰਨ ਪਾਸ ਕਰਕੇ ਖੇਤੀਬਾੜੀ ਕਿੱਤਾ ਵੱਡਿਆਂ ਘਰਾਨਿਆਂ ਨੂੰ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਬਠਿੰਡਾ ਮੁੱਖ ਮਾਰਗ ਉੱਪਰ ਰੋਸ ਪ੍ਰਦਰਸ਼ਨ
. . .  about 6 hours ago
ਮਹਿਲ ਕਲਾਂ, 25 ਸਤੰਬਰ(ਅਵਤਾਰ ਸਿੰਘ ਅਣਖੀ) ਕੇਂਦਰ ਸਰਕਾਰ ਪਾਸ ਕੀਤੇ ਕਿਸਾਨ ਮਾਰੂ ਆਰਡੀਨੈਂਸ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿਚ ਦਿੱਤੇ ਬੰਦ ਦੇ ਸੱਦੇ ਤਹਿਤ ਹਲਕਾ ਮਹਿਲ ਕਲਾਂ ਦੇ ਸਮੂਹ ਅਕਾਲੀ ਵਰਕਰਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਅੰਮ੍ਰਿਤਸਰ

ਮੱਤੇਵਾਲ 'ਚ ਗੁਆਂਢੀ ਵਲੋਂ ਘਰ 'ਚ ਦਾਖ਼ਲ ਹੋ ਕੇ ਸੁੱਤੇ ਪਏ ਪਤੀ ਪਤਨੀ 'ਤੇ ਕਾਤਲਾਨਾ ਹਮਲਾ, ਗੰਭੀਰ ਜ਼ਖ਼ਮੀ

ਮੱਤੇਵਾਲ, 15 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ 'ਚ ਇਕ ਵਿਅਕਤੀ ਵਲੋਂ ਜਾਤੀ ਰੰਜਿਸ਼ ਕਰਕੇ ਆਪਣੇ ਘਰ ਦੇ ਸਾਹਮਣੇ ਗੁਆਂਢੀ ਦੇ ਘਰ ਅੱਧੀ ਰਾਤ ਨੂੰ ਕੰਧ ਟੱਪ ਕੇ ਦਾਖ਼ਲ ਹੋ ਕੇ ਸੁੱਤੇ ਪਏ ਪਤੀ ਪਤਨੀ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਵਾਰਦਾਤ ਸਬੰਧੀ ਜ਼ਖ਼ਮੀ ਵਿਅਕਤੀ ਦੇ ਪਿਤਾ ਬਗੀਚਾ ਸਿੰਘ ਵਲੋਂ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਸ ਦਾ ਲੜਕਾ ਸਾਹਿਬ ਸਿੰਘ ਜੋ ਕਿ ਆਪਣੀ ਪਤਨੀ ਨਾਲ ਮੁਹੱਲਾ ਬਾਬਾ ਜੀਵਨ ਸਿੰਘ ਮੱਤੇਵਾਲ ਵਿਚ ਰਹਿੰਦਾ ਹੈ ਤੇ ਉਸ ਦੇ ਘਰ ਦੇ ਸਾਹਮਣੇ ਰਹਿਣ ਵਾਲੇ ਜਸਪਾਲ ਸਿੰਘ ਉਰਫ ਸੋਨੀ ਪੁੱਤਰ ਸਰਦੂਲ ਸਿੰਘ ਕੌਮ ਮਜ਼ਬੀ ਸਿੱਖ ਨਿੱਜੀ ਰੰਜਿਸ਼ ਤਹਿਤ ਅਚਾਨਕ ਅੱਧੀ ਰਾਤ ਕੰਧ ਟੱਪ ਕੇ ਉਸ ਦੇ ਲੜਕੇ ਦੇ ਘਰ ਆਣ ਵੜਿਆ, ਜਿੱਥੇ ਵਿਹੜੇ ਵਿਚ ਉਸ ਦਾ ਨੂੰ ਹ ਪੁੱਤਰ ਸੁੱਤੇ ਹੋਏ ਸਨ ਤੇ ਉਪਰੋਕਤ ਵਿਅਕਤੀ ਵਲੋਂ ਕੋਈ ਲੜਕੇ ਸਾਹਿਬ ਸਿੰਘ ਨੂੰ ਕੋਈ ਨਸ਼ੀਲੀ ਚੀਜ਼ ਸੁੰਘਾ ਕੇ ਬੇਹੋਸ਼ ਕਰ ਦਿੱਤਾ ਤੇ ਆਪਣੇ ਨਾਲ ਲਿਆਂਦੇ ਦਾਤਰ ਨੂੰ ਉਸ ਉਪਰ ਵਾਰ ਕੀਤੇ ਜੋ ਕਿ ਉਸ ਦੇ ਸਿਰ ਵਿਚ ਲੱਗੇ ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ, ਇੰਨੇ ਨੂੰ ਉਸ ਦੀ ਪਤਨੀ ਦੀ ਜਾਗ ਖੁੱਲ੍ਹ ਗਈ ਜਿਸ ਵਲੋਂ ਚੀਕ ਚਿਹਾੜਾ ਪਾਇਆ ਤੇ ਉਸ ਵਲੋਂ ਆਪਣੇ ਗੁਆਂਢੀ ਦੀ ਪਹਿਚਾਣ ਕਰਦਿਆਂ ਆਪਣੇ ਪਤੀ ਨੂੰ ਬਚਾਉਣ ਲਈ ਉਸ ਨਾਲ ਭਿੜ ਗਈ, ਜਿਸ 'ਤੇ ਉਕਤ ਦੋਸ਼ੀ ਵਲੋਂ ਉਸ ਦੀ ਨੂੰ ਹ ਨੂੰ ਵੀ ਸੱਟਾਂ ਮਾਰੀਆਂ | ਪਿਤਾ ਬਗੀਚਾ ਸਿੰਘ ਨੇ ਦੱਸਿਆ ਕਿ ਉਹ ਘਰ ਦੇ ਅੰਦਰ ਸੁੱਤਾ ਸੀ ਤੇ ਜਦੋਂ ਉਹ ਚੀਕਾਂ ਦੀ ਅਵਾਜ਼ ਸੁਣ ਕੇ ਬਾਹਰ ਆਇਆ ਤਾਂ ਹਮਲਾ ਕਰਨ ਵਾਲਾ ਦੋਸ਼ੀ ਕੰਧ ਟੱਪ ਕੇ ਉਥੋਂ ਭੱਜ ਗਿਆ | ਉਨ੍ਹਾਂ ਦੱਸਿਆ ਕਿ ਰਾਤ ਆਸ ਪਾਸ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ | ਇਸ ਸਬੰਧੀ ਪੀੜਤ ਸਾਹਿਬ ਸਿੰਘ ਦੇ ਪਿਤਾ ਵਲੋਂ ਪੁਲਿਸ ਪ੍ਰਸ਼ਾਸਨ ਪਾਸ ਇਨਸਾਫ਼ ਦੀ ਗੁਹਾਰ ਲਗਾਈ ਹੈ | ਇਸ ਸਬੰਧੀ ਥਾਣਾ ਮੱਤੇਵਾਲ ਦੇ ਐੱਸ.ਐੱਚ.ਓ. ਮਨਜਿੰਦਰ ਸਿੰਘ ਵਲੋਂ ਦੱਸਿਆ ਕਿ ਇਸ ਵਾਰਦਾਤ ਸਬੰਧੀ ਦਰਖਾਸਤ ਪ੍ਰਾਪਤ ਹੋਈ ਹੈ, ਜਿਸ 'ਤੇ ਪੁਲਿਸ ਵਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਤੇ ਮੈਡੀਕਲ ਰਿਪੋਰਟ ਦੇ ਅਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਦਿੱਲੀ ਪੁਲਿਸ ਵਲੋਂ ਚੋਰੀ ਦੇ ਦੋਸ਼ ਹੇਠ ਦੋ ਨੌਜਵਾਨ ਗਿ੍ਫ਼ਤਾਰ

ਅੰਮਿ੍ਤਸਸਰ, 15 ਸਤੰਬਰ (ਰੇਸ਼ਮ ਸਿੰਘ)-ਦਿੱਲੀ ਪੁਲਿਸ ਵਲੋਂ ਇਕ ਸੁਨਿਆਰੇ ਦੀ ਦੁਕਾਨ 'ਤੇ ਹੋਈ ਚੋਰੀ ਦੇ ਮਾਮਲੇ 'ਚ ਦੋ ਨੌਜਵਾਨਾਂ ਨੂੰ ਅੰਮਿ੍ਤਸਰ ਤੋਂ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਗਲ ਕਿਸ਼ੋਰ ਸ਼ਰਮਾ ਵਾਸੀ ਗੀਤਾ ਕਲੌਨੀ ਦਿੱਲੀ ਦੇ ...

ਪੂਰੀ ਖ਼ਬਰ »

ਕੋਰੋਨਾ ਦੇ ਇਕਾਂਤਵਾਸ ਕੇਂਦਰਾਂ ਦੇ ਦੁਆਲੇ ਪਾਬੰਦੀਆਂ ਲਗਾਈਆਂ

ਅੰਮਿ੍ਤਸਰ, 15 ਸਤੰਬਰ (ਰੇਸ਼ਮ ਸਿੰਘ)-ਕੋਵਿਡ-19 ਦੇ ਟਾਕਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ, ਜਿਸ ਵਿਚ ਇਸ ਵਾਇਰਸ ਦੇ ਸ਼ੱਕੀਆਂ ਨੂੰ ਵੱਖਰੇ ਰੱਖਣ ਦਾ ਪ੍ਰਬੰਧ ਕਰਨ ਵਾਸਤੇ ਆਈਸੋਲੇਸ਼ਨ ਕੇਂਦਰ ਬਣਾਏ ਗਏ ਹਨ, ਦੁਆਲੇ ਕਾਰਜਕਾਰੀ ਮੈਜਿਸਟਰੇਟ ਕਮ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਸਿੱਖ ਸੰਗਤ ਤੇ ਮੀਡੀਆ 'ਤੇ ਹਮਲਾ ਕਰਨਾ ਨਿੰਦਣਯੋਗ-ਕੈਬਨਿਟ ਮੰਤਰੀ ਰੰਧਾਵਾ

ਅੰਮਿ੍ਤਸਰ, 15 ਸਤੰਬਰ (ਜੱਸ)-ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਸਿੱਖ ਸੰਗਤ ਤੇ ਮੀਡੀਆ ਕਰਮੀਆਂ 'ਤੇ ਕੀਤੇ ਹਿੰਸਕ ਹਮਲੇ ਅਤੇ ਗਾਲੀ ਗਲੋਚ ਦੀ ਸਖਤ ਸ਼ਬਦਾਂ ਵਿਚ ਨਿੰਦਾ ...

ਪੂਰੀ ਖ਼ਬਰ »

ਮਜੀਠਾ 'ਚ ਕੋਰੋਨਾ ਵਾਇਰਸ ਨਾਲ ਦੂਸਰੀ ਮੌਤ

ਮਜੀਠਾ, 15 ਸਤੰਬਰ (ਮਨਿੰਦਰ ਸਿੰਘ ਸੋਖੀ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦਾ ਅਸਰ ਕਸਬਾ ਮਜੀਠਾ ਵਿਚ ਵੀ ਤੇਜ਼ੀ ਨਾਲ ਵਧਦਾ ਨਜ਼ਰ ਆ ਰਿਹਾ ਹੈ | ਕਸਬਾ ਮਜੀਠਾ ਵਿਚ ਅੱਜ ਕੋਰੋਨਾ ਵਾਇਰਸ ਨਾਲ ਦੂਸਰੀ ਮੌਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡੀ. ਸੀ. ਨੇ ਕੋਰੋਨਾ ਨੂੰ ਲਾਪਰਵਾਹੀ 'ਚ ਨਾ ਲੈਣ ਲਈ ਕੀਤਾ ਚੌਕਸ

ਅੰਮਿ੍ਤਸਰ, 15 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹੇ ਵਿਚ ਕੋਰੋਨਾ ਦੇ ਕੇਸ ਅਤੇ ਮੌਤਾਂ ਵੱਧਣ ਦੇ ਮਾਮਲੇ ਲਈ ਕੋਰੋਨਾ ਦੇ ਟੈਸਟ ਕਰਵਾਉਣ ਵਿਚ ਕੀਤੀ ਜਾ ਰਹੀ ਦੇਰੀ ਨੂੰ ਵੱਡਾ ਕਾਰਨ ਦੱਸਿਆ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਕੋਰੋਨਾ ਦਾ ਡੰਗ ਤੇਜ਼, 305 ਨਵੇਂ ਪਾਜ਼ਟਿਵ ਮਾਮਲੇ ਤੇ 7 ਹੋਰ ਮੌਤਾਂ ਦੀ ਪੁਸ਼ਟੀ

ਅੰਮਿ੍ਤਸਸਰ, 15 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਕੋਰੋਨਾ ਦਾ ਡੰਗ ਦਿਨ-ਬ-ਦਿਨ ਤੇਜ਼ ਹੋ ਰਿਹਾ ਹੈ ਜਿੱਥੇ ਅੱਜ ਇਕੋ ਦਿਨ 'ਚ ਹੀ 305 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਉੱਥੇ ਕੋਰੋਨਾ ਪੀੜਤ ਸੱਤ ਮਰੀਜ਼ਾਂ ਦੀਆਂ ਮੌਤਾਂ ਹੋਣ ਦੀ ਵੀ ਪੁਸ਼ਟੀ ਹੋਈ ਹੈ | ਇਹ ...

ਪੂਰੀ ਖ਼ਬਰ »

ਪਾਕਿ ਵਲੋਂ ਭਾਰਤ ਭੇਜੇ ਨਾਗਰਿਕ ਦੀ ਹੋਈ ਸ਼ਨਾਖ਼ਤ

ਅੰਮਿ੍ਤਸਰ, 15 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਰੇਂਜਰਜ਼ ਵਲੋਂ ਲੰਘੇ ਦਿਨ ਜਿਸ ਭਾਰਤੀ ਨਾਗਰਿਕ ਨੂੰ ਅਟਾਰੀ-ਵਾਹਗਾ ਸਰਹੱਦ ਵਿਖੇ ਭਾਰਤੀ ਸੁਰੱਖਿਆ ਬਲਾਂ ਦੇ ਹਵਾਲੇ ਕੀਤਾ ਸੀ, ਦੀ ਸ਼ਨਾਖ਼ਤ ਹੋ ਗਈ ਹੈ | ਪਾਕਿ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 2 ਜ਼ਖ਼ਮੀ

ਚਵਿੰਡਾ ਦੇਵੀ, 15 ਸਤੰਬਰ (ਸਤਪਾਲ ਸਿੰਘ ਢੱਡੇ)-ਬੀਤੀ ਰਾਤ ਸਥਾਨਕ ਕਸਬੇ ਵਿਖੇ 2 ਨੌਜਵਾਨਾਂ 'ਤੇ ਦੂਜੀ ਧਿਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਮੌਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਬ ਤਹਿਸੀਲ ਤਰਸਿੱਕਾ ਵਿਖੇ ਜ਼ਮੀਨੀ ਰਿਕਾਰਡ ਨਾਲ ਹੋਈ ਛੇੜਛਾੜ ਦਾ ਮਾਮਲਾ ਭਖਿਆ

ਚੌਕ ਮਹਿਤਾ, 15 ਸਤੰਬਰ (ਧਰਮਿੰਦਰ ਸਿੰਘ ਸਦਾਰੰਗ)-ਸਬ-ਤਹਿਸੀਲ ਤਰਸਿੱਕਾ ਅਧੀਨ ਪੈਂਦੇ ਪਿੰਡ ਘਣਸ਼ਾਮਪੁਰ ਦੀ ਵਸਨੀਕ ਇਕ ਔਰਤ ਜਗਦੀਸ਼ ਕੌਰ ਪੁੱਤਰੀ ਮਹਿੰਦਰ ਸਿੰਘ ਨੇ ਮਾਲ ਵਿਭਾਗ ਦੇ ਪਟਵਾਰੀਆਂ ਵਿਰੁੱਧ ਆਪਣੀ ਜੱਦੀ ਜ਼ਮੀਨ ਦੇ ਰਿਕਾਰਡ 'ਚ ਫੇਰ ਬਦਲ ਕਰ ਕੇ ...

ਪੂਰੀ ਖ਼ਬਰ »

ਸਿੱਖ ਭਾਟ ਸਿੰਘ ਜਥੇਬੰਦੀਆਂ ਨੇ ਭੱਟ ਮਿਲਾਪ ਦਿਵਸ ਮਨਾਇਆ

ਅੰਮਿ੍ਤਸਰ, 15 ਸਤੰਬਰ (ਜੱਸ)-ਗਲੋਬਲ ਭਾਟ ਸਿੱਖ ਕੌਾਸਲ ਯੂ. ਕੇ. ਇੰਡੀਆ ਤੇ ਪੰਜਾਬ ਵਲੋਂ ਸਮੂਹ ਸਿੱਖ ਭਾਟ ਸਿੰਘ ਜਥੇਬੰਦੀਆਂ ਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੂਜਾ ਭੱਟ ਮਿਲਾਪ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਬੰਬੇ ਪਾਵ ਭਾਜੀ 'ਤੇ 30 ਹਜ਼ਾਰ ਦੀ ਵਸੂਲੀ ਕਰਨ ਦਾ ਇਕ ਸਾਲ ਬਾਅਦ ਪੁਲਿਸ ਨੇ ਕੀਤਾ ਤਿੰਨ ਖ਼ਿਲਾਫ਼ ਪਰਚਾ ਦਰਜ

ਅੰਮਿ੍ਤਸਰ, 15 ਸਤੰਬਰ (ਰੇਸ਼ਮ ਸਿੰਘ)-ਇੱਥੇ ਬੰਬੇ ਪਾਵ ਭਾਜੀ ਨਾਂਅ ਦੇ ਇਕ ਰੈਂਸਟੋਰੈਂਟ 'ਤੇ ਖੁਦ ਨੂੰ ਐੱਫ.ਸੀ.ਆਈ. ਅਧਿਕਾਰੀ ਦੱਸ ਕੇ ਛਾਪੇਮਾਰੀ ਕਰਨ 'ਤੇ 30 ਹਜ਼ਾਰ ਦੀ ਜਬਰਨ ਵਸੂਲੀ ਕਰਨ ਦੇ ਚਰਚਿਤ ਮਾਮਲੇ 'ਚ ਪੁਲਿਸ ਨੇ ਇਕ ਸਾਲ ਬਾਅਦ ਕਾਰਵਾਈ ਕਰਦਿਆਂ ਤਿੰਨ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਦਰਕਿਨਾਰ ਕਰਨਾ ਪੰਜਾਬੀਆਂ ਨਾਲ ਵੱਡਾ ਧੱਕਾ-ਸਰਕਾਰੀਆ

ਛੇਹਰਟਾ, 15 ਸਤੰਬਰ (ਵਡਾਲੀ)-ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਦੇ ਪ੍ਰਧਾਨ ਜਥੇ: ਮੇਜਰ ਸਿੰਘ ਸਰਕਾਰੀਆ ਤੇ ਕੁਲਵੰਤ ਸਿੰਘ ਸਰਕਾਰੀਆ ਨੇ ਮੀਟਿੰਗ ਦੌਰਾਨ ਕੇਂਦਰ ਸਰਕਾਰ ਵਲੋਂ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿਚੋਂ ਪੰਜਾਬੀ ਨੂੰ ਬਾਹਰ ਰੱਖਣ ਪ੍ਰਤੀ ਸਖ਼ਤ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਸਮੇਤ ਭਾਜਪਾ ਦੇ ਹੋਰ ਆਗੂਆਂ ਤੇ ਵਰਕਰਾਂ ਖ਼ਿਲਾਫ਼ ਦਰਜ ਕੀਤੇ ਪਰਚੇ ਵਾਪਸ ਲਏ ਜਾਣ-ਮਹਾਜਨ

ਅੰਮਿ੍ਤਸਰ, 15 ਸਤੰਬਰ (ਹਰਮਿੰਦਰ ਸਿੰਘ)-ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਹੋਰ ਭਾਜਪਾ ਵਰਕਰਾਂ 'ਤੇ ਪੁਲਿਸ ਵਲੋਂ ਦਰਜ਼ ਕੀਤੇ ਗਏ ਮਾਮਲੇ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸੀ ਆਗੂਆਂ ਦੇ ਇਸ਼ਾਰੇ 'ਤੇ ਕੀਤੇ ਗਏ ਹਨ | ਜੇਕਰ ਇਹ ਪਰਚੇ ਰੱਦ ਨਾ ਕੀਤੇ ਗਏ ਤਾਂ ...

ਪੂਰੀ ਖ਼ਬਰ »

ਪੁਲਿਸ ਦੀ ਨੌਕਰੀ ਤੋਂ ਕੱਢੇ ਵਿਅਕਤੀ ਨੇ ਲਗਾਈ ਇਨਸਾਫ਼ ਦੀ ਗੁਹਾਰ

ਅੰਮਿ੍ਤਸਰ, 15 ਸਤੰਬਰ (ਰੇਸ਼ਮ ਸਿੰਘ)-ਲਗਪਗ 33 ਸਾਲ ਪਹਿਲਾਂ ਪੁਲਿਸ 'ਚ ਨੌਕਰੀ ਕਰਦੇ ਇਕ ਪੁਲਿਸ ਮੁਲਾਜ਼ਮ ਨੂੰ ਨੌਕਰੀ ਤੋਂ ਕੱਢੇ ਜਾਣ ਦੇ ਮਾਮਲੇ 'ਚ ਹੁਣ ਬਜ਼ੁਰਗ ਹੋ ਚੁੱਕੇ ਜਵਾਨ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ, ਜਿਸ ਨੇ ਕਿਹਾ ਕਿ ਬਿਨਾਂ ਕਸੂਰੋਂ ਨੌਕਰੀ ਤੋਂ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਭਲਕੇ ਸਿੱਖਿਆ ਸਕੱਤਰ ਦਾ ਸਾੜਿਆ ਜਾਵੇਗਾ ਪੁਤਲਾ

ਅੰਮਿ੍ਤਸਰ, 15 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕਰੇਟਿਕ ਟੀਚਰਜ਼ ਫਰੰਟ (ਡੀ. ਟੀ. ਐੱਫ.) ਪੰਜਾਬ ਦੀ ਜ਼ਿਲ੍ਹਾ ਇਕਾਈ ਅੰਮਿ੍ਤਸਰ ਦੀ ਜ਼ਿਲ੍ਹਾ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ ਨੇ ਨਰਸਿੰਗ ਦੇ ਖੇਤਰ 'ਚ ਨਿਵੇਕਲੀ ਪਛਾਣ ਬਣਾਈ

ਜੇਠੂਵਾਲ, 15 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਨਰਸਿੰਗ ਫਾਰ ਵੋਮੈਨ ਜੇਠੂਵਾਲ ਜੋ ਕਿ ਨਰਸਿੰਗ ਦੇ ਖੇਤਰ ਵਿਚ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾ ਰਿਹਾ ਹੈ ਅਤੇ ਇਹ ਕਾਲਜ ਨਰਸਿੰਗ ਦੇ ...

ਪੂਰੀ ਖ਼ਬਰ »

ਅਕਾਲੀ ਦਲ ਨੇ ਹਮੇਸ਼ਾਂ ਕਿਸਾਨੀ ਹਿੱਤਾਂ ਦੀ ਅਗਵਾਈ ਕੀਤੀ-ਪ੍ਰਧਾਨ ਛੀਨਾ

ਰਾਜਾਸਾਂਸੀ, 15 ਸਤੰਬਰ (ਹਰਦੀਪ ਸਿੰਘ ਖੀਵਾ)-ਐੱਸ. ਓ. ਆਈ. ਮਾਝਾ ਜ਼ੋਨ ਦੇ ਸਾਬਕਾ ਪ੍ਰਧਾਨ ਤੇ ਯੂਥ ਅਕਾਲੀ ਆਗੂ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਕਿਸਾਨੀ ਦੇ ਨਾਲ ਹੈ, ਕਿਉਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ 3 ਲੋੜਵੰਦ ਵਿਦਿਆਰਥੀਆਂ ਦੀ ਫ਼ੀਸ ਕੀਤੀ ਅਦਾ

ਅੰਮਿ੍ਤਸਰ, 15 ਸਤੰਬਰ (ਜੱਸ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ. ਪੀ. ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਅੰਮਿ੍ਤਸਰ ਦੇ 3 ਹੁਸ਼ਿਆਰ ਪਰ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਦੇ ਵੱਖ-ਵੱਖ ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ-ਖੇਤੀਬਾੜੀ ਅਫ਼ਸਰ ਮਾਹਿਰਾਂ ਨੇ ਵੱਖ-ਵੱਖ ਪਿੰਡਾਂ 'ਚ ਜਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

ਮਜੀਠਾ, 15 ਸਤੰਬਰ (ਮਨਿੰਦਰ ਸਿੰਘ ਸੋਖੀ)-ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦਿਆਲ ਸਿੰਘ ਬੱਲ, ਡਿਪਟੀ ਕਮਿਸ਼ਨਰ ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਹਰਸ਼ਰਨਜੀਤ ਸਿੰਘ ਮਜੀਠਾ ਵਲੋਂ ਆਪਣੀ ਟੀਮ ਮੈਂਬਰਾਂ ਸਮੇਤ ਇਲਾਕੇ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ-ਰਾਣਾ ਲੋਪੋਕੇ

ਰਾਜਾਸਾਂਸੀ, 15 ਸਤੰਬਰ (ਹਰਦੀਪ ਸਿੰਘ ਖੀਵਾ)-ਜਿੱਥੇ ਕਾਂਗਰਸ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ, ਉੱਥੇ ਪੰਜਾਬ 'ਚ ਪਿਛਲੇ ਤਿੰਨ ਸਾਲਾਂ ਵਿਚ ਰੁਜ਼ਗਾਰ ਦਾ ਇਕ ਵੀ ਸਾਧਨ ਪੈਦਾ ਨਹੀਂ ਕੀਤਾ ਤੇ ਸਰਕਾਰ ਨੇ ਸਿੱਖਿਆ ਤੇ ਸਿਹਤ ...

ਪੂਰੀ ਖ਼ਬਰ »

ਬਾਬਾ ਹਰਚਰਨ ਸਿੰਘ ਕੁਰਾਲੀਆ ਨੂੰ ਸਦਮਾ, ਭਰਾ ਬਾਊ ਕੁਰਾਲੀਆ ਦਾ ਦਿਹਾਂਤ

ਚਵਿੰਡਾ ਦੇਵੀ, 15 ਸਤੰਬਰ (ਸਤਪਾਲ ਸਿੰਘ ਢੱਡੇ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਸਰਕਲ ਪ੍ਰਧਾਨ ਤੇ ਸਰਪੰਚ ਬਾਬਾ ਹਰਚਰਨ ਸਿੰਘ ਕੁਰਾਲੀਆ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਛੋਟੇ ਭਰਾ ਡਾ: ਗੁਰਚਰਨ ਸਿੰਘ ਕੁਰਾਲੀਆ ਬਾਊ (44) ਦਾ ਇਕ ਸੰਖੇਪ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਨੇ ਸ਼ਹਿਰ 'ਚ ਕਾਂਗਰਸੀ ਵਰਕਰਾਂ ਨਾਲ ਕੀਤੀ ਇਕੱਤਰਤਾ

ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਕਾਲੀ-ਭਾਜਪਾ ਗੱਠਜੋੜ ਤੇ ਆਮ ਆਦਮੀ ਪਾਰਟੀ ਦਾ ਪੰਜਾਬ ਅੰਦਰੋਂ ਵਜੂਦ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ ਤੇ ਆਉਂਦੀਆਂ ਚੋਣਾਂ 'ਚ ਲੋਕ ਇਨ੍ਹਾਂ ਸਿਆਸੀ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਈ. ਐੱਮ. ਸੀ. ਹਸਪਤਾਲ ਨੇ ਬਣਾਇਆ ਕੋਵਿਡ ਮਰੀਜ਼ਾਂ ਲਈ ਹੈਲਪ ਡੈਸਕ

ਅੰਮਿ੍ਤਸਰ, 15 ਸਤੰਬਰ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਦੇ ਚਲਦੇ ਅੱਜ ਪੂਰੇ ਵਿਸ਼ਵ ਵਿਚ ਮਰੀਜ਼ਾਂ ਦੀ ਵੱਧ ਰਹੀ ਸੰਖਿਆ ਅਤੇ ਇਸ ਬਿਮਾਰੀ ਨਾਲ ਹੋ ਰਹੀਆਂ ਮੌਤਾਂ ਕਾਰਣ ਬਹੁਤ ਗੰਭੀਰ ਸਥਿਤੀ ਬਣੀ ਹੋਈ ਹੈ | ਇਹ ਪ੍ਰਗਟਾਵਾ ਕਰਦਿਆਂ ਈ. ਐੱਮ. ਸੀ. ਹਸਪਤਾਲ ਦੇ ਐੱਮ. ਡੀ. ...

ਪੂਰੀ ਖ਼ਬਰ »

ਸਬਜ਼ੀ ਕਾਸ਼ਤਕਾਰਾਂ ਨੇ ਮੁੱਖ ਅਫ਼ਸਰ ਪਾਵਰਕਾਮ ਦੇ ਨਾਂਅ ਦਿੱਤਾ ਮੰਗ ਪੱਤਰ

ਨਵਾਂ ਪਿੰਡ, 15 ਸਤੰਬਰ (ਜਸਪਾਲ ਸਿੰਘ)-ਜ਼ਿਲ੍ਹਾ ਸਬਜ਼ੀ ਉਤਪਾਦਕ ਕਿਸਾਨ ਸੰਗਠਨ ਦੇ ਪ੍ਰਧਾਨ ਜਥੇ. ਭੁਪਿੰਦਰ ਸਿੰਘ ਤੀਰਥਪੁਰ ਤੇ ਸੂਬਾਈ ਕਿਸਾਨ ਆਗੂ ਕਾ. ਲਖਬੀਰ ਸਿੰਘ ਦੀ ਅਗਵਾਈ 'ਚ ਬਿਜਲੀ ਦੀ ਸਪਲਾਈ ਸਬੰਧੀ ਇੰਜ. ਦਿਨੇਸ਼ ਗੁਪਤਾ ਸਹਾਇਕ ਕਾਰਜਕਾਰੀ ਇੰਜੀਨੀਅਰ ਉਪ ...

ਪੂਰੀ ਖ਼ਬਰ »

ਅਜਨਾਲਾ : ਉੱਘੇ ਸਮਾਜ ਸੇਵੀ ਤੇ ਗੁਰੂ ਰਾਮਦਾਸ ਹਸਪਤਾਲ ਅਜਨਾਲਾ ਦੇ ਸੰਚਾਲਕ ਡਾ. ਰਜਿੰਦਰ ਸਿੰਘ ਬੇਦੀ ਦੇ ਪਿਤਾ ਟਰਾਂਸਪੋਰਟਰ ਅਵਤਾਰ ਸਿੰਘ ਬੇਦੀ ਦੂਜੋਵਾਲ ਵਾਲੇ (95 ਸਾਲ) ਬੀਤੇ ਦਿਨੀ ਪ੍ਰਮਾਤਮਾ ਵਲੋਂ ਬਖ਼ਸ਼ੀ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਕੀਤੀ ਸ਼ੁਰੂਆਤ

ਬਿਆਸ, 15 ਸਤੰਬਰ (ਪਰਮਜੀਤ ਸਿੰਘ ਰੱਖੜਾ)-ਅੱਜ ਗ੍ਰਾਮ ਪੰਚਾਇਤ ਘਰ ਬਿਆਸ ਵਿਖੇ ਹਲਕਾ ਬਾਬਾ ਬਕਾਲਾ ਸਾਹਿਬ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅਤੇ ਹਲਕੇ ਦੇ ਪ੍ਰਮੁੱਖ ਆਗੂਆਂ ਵਲੋਂ ਬਿਆਸ ਤੋਂ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕੀਤੀ ਗਈ | ਜਿੱਥੇ ਕਿ ਬਿਆਸ ਘਰ ...

ਪੂਰੀ ਖ਼ਬਰ »

415 'ਵਰਸਿਟੀਆਂ 'ਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 17ਵੇਂ ਸਥਾਨ 'ਤੇ

ਅੰਮਿ੍ਤਸਰ, 15 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)- ਵੱਖ ਵੱਖ ਸੰਸਥਾਵਾਂ ਵਲੋਂ ਯੂਨੀਵਰਸਿਟੀਆਂ ਦੇ ਮਿਆਰ ਦਾ ਸਮੇਂ-ਸਮੇਂ ਵਿਸ਼ਲੇਸ਼ਣ ਕੀਤਾ ਜਾਂਦਾ ਹੈ ਤਾਂ ਜੋ ਦੇਸ਼ ਵਿਚ ਖੋਜ, ਅਕਾਦਮਿਕਤਾ, ਖੇਡਾਂ, ਕਲਾ ਸੱਭਿਆਚਾਰਕ ਗਤੀਵਿਧੀਆਂ ਅਤੇ ਹੋਰ ਖੇਤਰਾਂ ਵਿਚ ਵਿਕਾਸ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਬਚਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਲਹਿਰ ਪੈਦਾ ਕਰਨ ਦੀ ਲੋੜ-ਔਲਖ

ਚੋਗਾਵਾਂ, 15 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਜੰਮੂ ਤੇ ਕਸ਼ਮੀਰ 'ਚ ਵੱਸ ਰਹੇ ਲੱਖਾਂ ਪੰਜਾਬੀ ਜ਼ੁਬਾਨ ਬੋਲਣ ਵਾਲੇ ਲੋਕਾਂ ਜਿਨ੍ਹਾਂ ਵਿਚ ਬਹੁਤਾਤ ਗਿਣਤੀ ਸਿੱਖਾਂ ਅਤੇ ਹੋਰਨਾਂ ਧਰਮਾਂ ਦੇ ਲੋਕਾਂ ਦੀ ਵੀ ਹੈ ਉਨ੍ਹਾਂ ਨਾਲ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬੀ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਬਦੌਲਤ ਕਿਸਾਨਾਂ ਨੂੰ ਖ਼ਰਾਬੇ ਦੇ ਮਿਲੇ 1.29 ਕਰੋੜ ਰੁਪਏ

ਮਾਨਾਂਵਾਲਾ, 15 ਸਤੰਬਰ (ਗੁਰਦੀਪ ਸਿੰਘ ਨਾਗੀ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਬਦੌਲਤ ਸਾਲ-2018 'ਚ ਹੋਈ ਭਾਰੀ ਗੜ੍ਹੇਮਾਰੀ ਤੇ ਬਰਸਾਤ ਕਾਰਨ ਹਲਕਾ ਜੰਡਿਆਲਾ ਗੁਰੂ ਦੇ ਅੱਧੀ ਕੁ ਦਰਜ਼ਨ ਪਿੰਡਾਂ ਦੇ ਕਿਸਾਨਾਂ ਦੀ ਫਸਲ ਦੇ ਹੋਏ ...

ਪੂਰੀ ਖ਼ਬਰ »

ਸੰਧੂ ਕਾਲੋਨੀ ਛੇਹਰਟਾ ਦੀ ਵਾਲੀਬਾਲ ਟੀਮ ਨੇ ਮਾਰੀਆਂ ਮੱਲਾਂ

ਛੇਹਰਟਾ, 15 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀਂ ਪਿੰਡ ਚੂਸਲੇਵਾਲ ਤਰਨਤਾਰਨ ਵਿਖੇ ਸਾਲਾਨਾ ਵਾਲੀਬਾਲ ਟੂਰਨਾਮੈਂਟ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਪਿੰਡਾਂ ਦੀਆਂ ਟੀਮਾਂ ਵਲੋਂ ਹਿੱਸਾ ਲੈਂਦਿਆਂ ਆਪਣੇ ਜ਼ੌਹਰ ਵਿਖਾਏ, ਜਿਸ ਵਿਚ ਬਾਬਾ ਦੀਪ ਸਿੰਘ ਜੀ ...

ਪੂਰੀ ਖ਼ਬਰ »

ਪਿੰਡ ਛੱਜਲਵੱਡੀ ਵਿਖੇ ਕਿਰਤੀ ਕਿਸਾਨ ਯੂਨੀਅਨ ਵਲੋ ਯੂਥ ਵਿੰਗ ਦਾ ਗਠਨ

ਟਾਂਗਰਾ, 15 ਸਤੰਬਰ (ਹਰਜਿੰਦਰ ਸਿੰਘ ਕਲੇਰ)-ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਛੱਜਲਵੱਡੀ ਵਿਖੇ ਰਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਨੌਜਵਾਨਾਂ ਦੀ ਕੀਤੀ ਗਈ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਸਹਿੰਸਰਾ ਤੇ ਚੰਨਣ ਸਿੰਘ ਚੰਨਾ ਨੇ ...

ਪੂਰੀ ਖ਼ਬਰ »

ਮਾਸਕ ਦੀ ਵਰਤੋਂ ਨਾਲ ਹੀ ਪਾਈ ਜਾ ਸਕਦੀ ਹੈ ਕੋਰੋਨਾ 'ਤੇ ਜਿੱਤ-ਜ਼ਿਲਾ ਪ੍ਰੋਗਰਾਮ ਅਫ਼ਸਰ

ਅੰਮਿ੍ਤਸਰ, 15 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਮੁਫ਼ਤ ਟੈਸਟ ਕੀਤੇ ਜਾ ਰਹੇ ਹਨ ਅਤੇ ਹਰੇਕ ਮੁਹੱਲੇ ਵਿਚ ਮੋਬਾਈਲ ਟੈਸਟਿੰਗ ਵੈਨਾਂ ਜਾ ਕੇ ਲੋਕਾਂ ਦੇ ਟੈਸਟ ਕਰ ਰਹੀਆਂ ਹਨ | ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਟੈਸਟ ਕਰਵਾਉਣ ਲਈ ...

ਪੂਰੀ ਖ਼ਬਰ »

ਸਰਕਾਰ ਆਉਣ 'ਤੇ ਰਮਦਾਸ ਵਿਖੇ ਲੜਕੀਆ ਦਾ ਕਾਲਜ ਪਹਿਲ ਦੇ ਆਧਾਰ 'ਤੇ ਬਣਾਇਆ ਜਾਵੇਗਾ-ਬੋਨੀ ਅਜਨਾਲਾ

ਰਮਦਾਸ, 15 ਸਤੰਬਰ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਪਿੰਡ ਅਵਾਣ ਦੇ ਟਹਿਲ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕਰਨੈਲ ਸਿੰਘ ਢਿਲੋਂ ਨੇ ਕੀਤੀ | ਮੀਟਿੰਗ ਦੇ ਮੁੱਖ ਮਹਿਮਾਨ ਹਲਕਾ ਇੰਚਾਰਜ ਤੇ ...

ਪੂਰੀ ਖ਼ਬਰ »

ਦੁਕਾਨ ਅੱਗੇ ਪੁੱਟਿਆ ਨਾਲਾ ਨਹੀਂ ਬਣਾਇਆ ਜਾ ਰਿਹਾ, ਦਿੱਤਾ ਜਾਵੇਗਾ ਧਰਨਾ

ਓਠੀਆਂ, 15 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਓਠੀਆਂ ਦੇ ਬਾਜ਼ਾਰ ਵਿਚ ਪਿੰਡ ਦੇ ਸਰਪੰਚ ਵਲੋਂ ਗੁਲਜ਼ਾਰ ਡਰਾਈਕਲੀਨ ਵਾਲੀ ਦੁਕਾਨ ਦੇ ਸਾਹਮਣੇ ਗੰਦੇੇ ਪਾਣੀ ਦੇ ਨਿਕਾਸ ਲਈ ਨਾਲੇ ਨੂੰ ਪੁੱਟ ਦਿੱਤਾ ਗਿਆ ਹੈ, ਪਰ ਉਸ ਨੂੰ ਦੁਬਾਰਾ ਨਹੀਂ ਬਣਾਇਆ ਜਾ ਰਿਹਾ, ਜਿਸ ਕਾਰਨ ...

ਪੂਰੀ ਖ਼ਬਰ »

ਡਾ. ਰਤਨ ਸਿੰਘ ਅਜਨਾਲਾ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਨਤਮਸਤਕ ਹੋਏ

ਰਮਦਾਸ, 15 ਸਤੰਬਰ (ਜਸਵੰਤ ਸਿੰਘ ਵਾਹਲਾ)-ਸਾਬਕਾ ਪਾਰਲੀਮੈਂਟ ਮੈਂਬਰ ਡਾ. ਰਤਨ ਸਿੰਘ ਅਜਨਾਲਾ ਸਰਬੱਤ ਦੇ ਭਲੇ ਲਈ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਏ | ਉਨ੍ਹਾਂ ਨੂੰ ਗ੍ਰੰਥੀ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਉਪਰੰਤ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਅਜਨਾਲਾ, 15 ਸਤੰਬਰ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ਸਤੀਸ਼ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਪਾਰਟੀ ਨੇ ਵੱਖ-ਵੱਖ ਪਿੰਡਾਂ 'ਚ ਅਚਣਚੇਤ ਛਾਪੇਮਾਰੀ ਕਰਕੇ ਪਿੰਡ ਬੂੜੇਵਾਲੀ ਦੇ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਨੋਰੀ ਵੀਜ਼ਾ 'ਤੇ ਪਾਕਿ ਗਏ ਯਾਤਰੂਆਂ ਦੀ 9 ਮਹੀਨਿਆਂ ਬਾਅਦ ਵਾਪਸੀ

ਅੰਮਿ੍ਤਸਰ, 15 ਸਤੰਬਰ (ਸੁਰਿੰਦਰ ਕੋਛੜ)-ਨੋਰੀ ਵੀਜ਼ਾ ਭਾਵ 'ਭਾਰਤ ਪਰਤਣ ਲਈ ਕੋਈ ਇਤਰਾਜ਼ ਨਹੀਂ' 'ਤੇ ਪਾਕਿਸਤਾਨ ਗਏ 400 ਲੋਕ, ਜੋ ਕੋਰੋਨਾ ਸੰਕਟ ਦੇ ਦੌਰਾਨ ਭਾਰਤ ਪਾਕਿ ਵਲੋਂ ਸਰਹੱਦਾਂ ਬੰਦ ਕਰਨ ਕਰਕੇ ਪਾਕਿ 'ਚ ਫਸੇ ਹੋਏ ਸਨ, ਦੀ ਅੱਜ ਭਾਰਤ ਵਾਪਸੀ ਹੋਈ | ਪਹਿਲਾਂ ਉਕਤ ...

ਪੂਰੀ ਖ਼ਬਰ »

ਦੇਸ਼ ਦੇ ਵਿਕਾਸ 'ਚ ਇੰਜੀਨਿਅਰਾਂ ਦਾ ਵੱਡਾ ਯੋਗਦਾਨ-ਇੰਜੀ. ਪੰਕਜ ਸ਼ਰਮਾ

ਅੰਮਿ੍ਤਸਰ, 15 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਦੇਸ਼ ਦੇ ਵਿਕਾਸ 'ਚ ਇੰਜੀਨਿਅਰਾਂ ਦਾ ਬਹੁਤ ਵੱਡਾ ਯੋਗਦਾਨ ਹੈ | ਮੁਸ਼ਕਲ ਸਮੇਂ ਤੋਂ ਲੈ ਕੇ ਨਿਰਮਾਣ ਤੱਕ ਇੰਜੀਨਿਅਰਾਂ ਦੇ ਬਗ਼ੈਰ ਨਹੀਂ ਹੋ ਸਕਦਾ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਅੱਜ ਇੰਜੀਨਿਅਰ ਦਿਵਸ ਮੌਕੇ ...

ਪੂਰੀ ਖ਼ਬਰ »

6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਲਈ ਮਿਤੀ 'ਚ ਵਾਧਾ

ਅੰਮਿ੍ਤਸਰ, 15 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਰੋਬਾਰ ਮਿਸ਼ਨ ਤਹਿਤ ਸੂਬੇ ਭਰ ਵਿਚ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਜਾਰੀ ਇਕ ਪ੍ਰੈਸ ਬਿਆਨ ਵਿਚ ਵਿਭਾਗ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਵਤੀਰੇ ਦੀ ਚੁਫੇਰਿਓਾ ਨਿੰਦਾ, ਦੱਸਿਆ ਬੁਖਲਾਹਟ ਦਾ ਨਤੀਜਾ

ਅੰਮਿ੍ਤਸਰ, 15 ਸਤੰਬਰ (ਹਰਮਿੰਦਰ ਸਿੰਘ)-ਪਹਿਲਾਂ ਵੀ ਕਈ ਵਾਰ ਚਰਚਾ 'ਚ ਰਹਿਣ ਵਾਲੀ ਸ਼ੋ੍ਰਮਣੀ ਕਮੇਟੀ ਦੀ ਟਾਸਕ ਫੋਰਸ ਅੱਜ ਉਸ ਵੇਲੇ ਇਕ ਹੋਰ ਚਰਚਾ ਦਾ ਕਾਰਨ ਬਣੀ ਜਦੋਂ ਇਸ ਫੋਰਸ ਦੇ ਮੈਂਬਰਾਂ ਨੇ ਹੁਲੜਬਾਜ਼ੀ ਕਰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਸਰਾਵਾਂ ਵਾਲੇ ਪਾਸੇ ...

ਪੂਰੀ ਖ਼ਬਰ »

ਅਚੀਵਮੈਂਟ ਸਰਵੇਖਣ ਬਾਰੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਦਿੱਤੀ ਜਾਣਕਾਰੀ

ਜੰਡਿਆਲਾ ਗੁਰੂ, 15 ਸਤੰਬਰ (ਰਣਜੀਤ ਸਿੰਘ ਜੋਸਨ)-ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ ਬਲਾਕ ਜੰਡਿਆਲਾ ਗੁਰੂ ਦੇ ਮੁੱਖ ਅਧਿਆਪਕ ਭੁਪਿੰਦਰ ਸਿੰਘ ਤੇ ਰਾਜਵਿੰਦਰ ਕੌਰ ਅਧਿਆਪਕਾ ਨੇ 21 ਸਤੰਬਰ ਤੋਂ 25 ਸਤੰਬਰ ਤੱਕ ਆਨਲਾਈਨ ਹੋਣ ਵਾਲੇ ਅਚੀਵਮੈਂਟ ਸਰਵੇਖਣ ਬਾਰੇ ਘਰ-ਘਰ ਜਾ ...

ਪੂਰੀ ਖ਼ਬਰ »

ਪੰਜਾਬ ਭਰ 'ਚੋਂ ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੇ ਵੀਜ਼ਾ ਮਾਹਿਰ ਗੈਵੀ ਕਲੇਰ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਵੀਜ਼ਾ ਮਾਹਿਰ ਗੈਵੀ ਕਲੇਰ ਪੰਜਾਬ ਦੇ ਉਨ੍ਹਾਂ ਵੀਜ਼ਾ ਕੰਸਲਟੰਟਸ 'ਚੋਂ ਇਕ ਹਨ, ਜਿਹੜੇ ਵਿਦਿਆਰਥੀਆਂ ਨੂੰ ਗਾਰੰਟੀ ਨਾਲ ਆਸਟ੍ਰੇਲੀਆ, ਯੂ. ਕੇ. ਤੇ ਕੈਨੇਡਾ ਦਾ ਵੀਜ਼ਾ ਲਗਵਾ ਕੇ ਦਿੰਦੇ ਹਨ, ਇਸ ਕਰਕੇ ਪੰਜਾਬ ਦੇ ਵੱਖ-ਵੱਖ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਵੱਖਵੱਖ ਥਾਈਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਚੇਤਨਪੁਰਾ, 15 ਸਤੰਬਰ (ਮਹਾਂਬੀਰ ਸਿੰਘ ਗਿੱਲ)-ਦੇਸ਼ ਦੀ ਖੇਤੀ ਤੇ ਆਰਥਿਕਤਾ ਨੂੰ ਤਬਾਹ ਕਰਨ ਵਾਲੇ ਤਿੰਨ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਵਾਉਣ ਅਤੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਦੇ ਖਿਲਾਫ਼ ਮਾਨ ਅਕਾਲੀ ਦਲ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX