ਤਾਜਾ ਖ਼ਬਰਾਂ


ਸ਼ੰਭੂ ਬਾਰਡਰ ‘ਤੇ ਆਰਮੀ ਦੀਆ ਗੱਡੀਆਂ ਕਿਸਾਨਾਂ ਨੇ ਰੋਕੀਆਂ
. . .  18 minutes ago
ਪਟਿਆਲਾ , 25 ਸਤੰਬਰ - ਕਿਸਾਨਾਂ ਦੇ ਬੰਦ ਦੇ ਸੱਦੇ ਦਾ ਅਸਰ ਹਰ ਥਾਂ ਦੇਖਣ ਨੂੰ ਮਿਲਿਆ ਹੈ । ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਆਰਮੀ ਦੀਆਂ ਗੱਡੀਆਂ ਰੋਕੀਆਂ ਹਨ ।
ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ ਦਿੱਤਾ 176 ਦੌੜਾਂ ਦਾ ਟੀਚਾ
. . .  43 minutes ago
ਬਿੱਲ ਵਾਪਸ ਨਾ ਲਏ ਤਾਂ ਸਾਰਾ ਪੰਜਾਬ ਦਿੱਲੀ ਪਹੁੰਚ ਜਾਵੇਗਾ - ਕੈਪਟਨ
. . .  about 1 hour ago
ਚੰਡੀਗੜ੍ਹ, 25 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਮਹਾਂਮਾਰੀ ਤੇ ਗਰਮੀ ਦੀ ਪਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਅੱਜ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਦਰਦ ਸਮਝੇਗੀ ਤੇ ਇਹ...
ਕਿਸਾਨਾਂ ਦੇ ਹੱਕ ਵਿੱਚ ਯੂਥ ਕਾਂਗਰਸੀ ਆਗੂ ਬਨੀ ਖਹਿਰਾ ਬੈਠੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ
. . .  about 1 hour ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ) - ਮੋਦੀ ਸਰਕਾਰ ਵੱਲੋਂ ਜੋ ਕਿਸਾਨਾਂ ਖਿਲਾਫ਼ ਫੈਸਲੇ ਲੈ ਬਿੱਲ ਪਾਸ ਕੀਤੇ ਗਏ ਹਨ ਉਨ੍ਹਾਂ ਖਿਲਾਫ ਉਦੋਂ ਤੱਕ ਮੋਰਚੇ ਭੁੱਖ ਹੜਤਾਲਾਂ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਜਦੋਂ ਤੱਕ ਇਹ ਬਿੱਲ ਵਾਪਸ ਨਹੀਂ ਕੀਤੇ ਜਾਂਦੇ ਪੰਜਾਬ ਦਾ ਕਿਸਾਨ ਨੌਜਵਾਨ ਹਰ ਵਰਗ ਮੋਦੀ ਦੇ ਫੈਸਲੇ...
ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਪੰਜ ਓਵਰਾਂ 'ਚ ਬਣਾਈਆਂ 30 ਦੌੜਾਂ
. . .  1 minute ago
ਆਈ.ਪੀ.ਐਲ. 2020 : ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਦਿੱਲੀ ਕੈਪੀਟਲਜ਼ ਵਲੋਂ ਬੱਲੇਬਾਜ਼ੀ ਦੀ ਸ਼ੁਰੂਆਤ
. . .  about 2 hours ago
ਜੰਡਿਆਲਾ ਗੁਰੂ ਚ ਦੋ ਸਾਬਕਾ ਅਕਾਲੀ ਵਿਧਾਇਕਾਂ ਨੇ ਵੱਖੋ ਵੱਖਰੀ ਵਜਾਈ ਡੁਗਡੁਗੀ
. . .  about 2 hours ago
ਜੰਡਿਆਲਾ ਗੁਰੂ 25 ਸਤੰਬਰ ( ਪ੍ਮਿੰਦਰ ਸਿੰਘ ਜੋਸਨ ) - ਕੇਂਦਰ ਸਰਕਾਰ ਵੱਲੋਂ ਕਿਸਾਨੀ ਵਿਰੁੱਧ ਜਾਰੀ ਕੀਤੇ ਗਏ ਆਰਡੀਨੈਂਸ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਜਿੱਥੇ ਵੱਖ ਵੱਖ ਥਾਵਾਂ ਦੇ ਹਰ ਪਾਰਟੀ ਵੱਲੋਂ ਕੇਂਦਰ ਦੀ ਨਰੇਂਦਰ ਮੋਦੀ ਦੀ ਸਰਕਾਰ ਵਿਰੁੱਧ ਜਬਰਦਸਤ ਰੋਸ ਮੁਜਾਹਰੇ ਕੀਤੇ ਗਏ , ਪਰ ਜੰਡਿਆਲਾ...
ਇੰਪਲਾਈਜ਼ ਫੈਡਰੇਸ਼ਨ ਏਟਕ ਨੇ ਖੇਤੀ ਬਿੱਲ ਵਿਰੁੱਧ ਕੀਤੀ ਰੋਸ ਰੈਲੀ 
. . .  about 2 hours ago
ਜੰਡਿਆਲਾ ਗੁਰੂ 25 ਸਤੰਬਰ (ਪ੍ਰਮਿੰਦਰ ਸਿੰਘ ਜੋਸਨ ) ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਅਤੇ ਪੈਨਸ਼ਨਰਜ਼ ਯੂਨੀਅਨ ਨੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਖੇਤੀ ਆਰਡੀਨੈਂਸ ਵਿਰੁੱਧ ਪੰਜਾਬ ਬੰਦ ਸੱਦੇ ਦੇ ਸਬੰਧ...
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੱਢੀ ਰੱਜ ਕੇ ਭੜਾਸ
. . .  about 2 hours ago
ਨਾਭਾ 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਇਤਿਹਾਸਿਕ ਨਗਰੀ ਨਾਭਾ ਵਿੱਚ ਅੱਜ ਕਿਸਾਨਾਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦੋ ਧੜਿਆਂ ਨੇ ਵੱਖੋ ਵੱਖਰੀਆਂ ਥਾਵਾਂ ਤੇ ਕਿਸਾਨਾਂ ਦੇ ਹੱਕ ਵਿੱਚ ਅਤੇ ਕੇਂਦਰ ਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਧਰਨੇ ਲਗਾ ਮੋਦੀ ਸਰਕਾਰ ਖਿਲਾਫ ਰੱਜ ਕੇ ਭੜਾਸ...
ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਮੈਣੀ ਵਲੋਂ ਅਸਤੀਫਾ
. . .  about 1 hour ago
ਅੰਮ੍ਰਿਤਸਰ, 25 ਸਤੰਬਰ (ਹਰਮਿੰਦਰ ਸਿੰਘ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਆਰ.ਪੀ. ਸਿੰਘ ਮੈਣੀ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਅਸਤੀਫਾ ਭਾਜਪਾ ਦੀ ਸੂਬਾ ਇਕਾਈ ਦੀ ਇਸ ਬਿੱਲ ਪ੍ਰਤੀ ਦਿਖਾਈ...
ਫ਼ਾਜ਼ਿਲਕਾ ਜ਼ਿਲ੍ਹੇ 'ਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਹੋਏ ਕੋਰੋਨਾ ਪਾਜ਼ੀਟਿਵ
. . .  about 3 hours ago
ਫ਼ਾਜ਼ਿਲਕਾ, 25 ਸਤੰਬਰ (ਪ੍ਰਦੀਪ ਕੁਮਾਰ) ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ ਆਏ ਦਿਨ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਦਰਜਨਾਂ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਪ੍ਰਾਪਤ ਹੋਇਆ ਕੋਰੋਨਾ ਰਿਪੋਰਟਾਂ ਵਿਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਕੋਰੋਨਾ ਨਾਲ...
ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ
. . .  about 3 hours ago
ਜੰਡਿਆਲਾ ਗੁਰੂ, 25 ਸਤੰਬਰ (ਰਣਜੀਤ ਸਿੰਘ ਜੋਸਨ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਕਿਸਾਨਾਂ ਵੱਲੋਂ ਅੱਜ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ...
ਰਾਜਪੁਰਾ 'ਚ 17 ਪਾਜ਼ੀਟਿਵ ਕੇਸ ਆਏ
. . .  about 3 hours ago
ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਅੱਜ ਵੱਖ ਵੱਖ ਥਾਵਾਂ ਤੇ 17 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ ਨੇ ਦਿਤੀ ਹੈ ।ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਾਸਕ ਪਾਉਣ ਦੇ ਨਾਲ ਨਾਲ ਸੋਸਲ ਡਿਸਟੈਂਸ ਬਣਾਂ ਕੇ ਰੱਖਣ ਦੀ ਸਲਾਹ...
ਬੀਬੀ ਜਗੀਰ ਕੌਰ ਦੇ ਸੰਬੋਧਨ ਦੌਰਾਨ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ
. . .  about 3 hours ago
ਸੁਭਾਨਪੁਰ, 25 ਸਤੰਬਰ (ਜੱਜ) - ਸੁਭਾਨਪੁਰ ਚੋਕ ਵਿਚ ਅਕਾਲੀ ਦਲ ਵੱਲੋਂ ਦਿੱਤੇ ਗਏ ਧਰਨੇ ਦੌਰਾਨ ਸਥਿਤੀ ਉਸ ਸਮੇਂ ਖ਼ਰਾਬ ਹੋ ਗਈ ਜਦੋਂ ਧਰਨੇ ਦੌਰਾਨ ਬੀਬੀ ਜਗੀਰ ਕੌਰ ਨੇ ਸੰਬੋਧਨ ਕਰਨਾ ਸ਼ੁਰੂ ਕੀਤਾ ਤਾ ਕੁੱਝ ਕਿਸਾਨਾਂ ਨੇ ਬੀਬੀ ਜਗੀਰ ਕੌਰ ਦੇ ਭਾਸ਼ਣ ਦਾ ਇਹ ਕਹਿੰਦਿਆਂ ਵਿਰੋਧ ਕਰਨਾ ਸ਼ੁਰੂ...
ਮੋਗਾ ਜ਼ਿਲ੍ਹੇ 'ਚ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰੇ, 62 ਆਏ ਹੋਰ ਮਾਮਲੇ
. . .  about 3 hours ago
ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਖੇ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰ ਗਏ ਹਨ ਤੇ ਜ਼ਿਲ੍ਹੇ 'ਚ ਮੌਤਾਂ ਦਾ ਸਿਲਸਲਾ ਲਗਾਤਾਰ ਜਾਰੀ ਹੈ ਤੇ ਮੌਤਾਂ ਦੀ ਗਿਣਤੀ ਦਾ ਅੰਕੜਾ 64 ਤੱਕ ਪੁੱਜ ਗਿਆ ਹੈ। ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 62 ਹੋਰ ਲੋਕਾਂ ਨੂੰ ਕੋਰੋਨਾ ਹੋ ਗਿਆ...
ਪਠਾਨਕੋਟ ਅੰਮ੍ਰਿਤਸਰ ਜੰਮੂ ਕੌਮੀ ਸ਼ਾਹ ਮਾਰਗ ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ
. . .  about 3 hours ago
ਕਿਸਾਨਾਂ ਮੂਹਰੇ ਅਫਸਾਨਾ ਖ਼ਾਨ ਦਾ ‘ਧੱਕਾ’ ਨਾ ਚੱਲਿਆ
. . .  about 4 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ (ਇਕਬਾਲ ਸਿੰਘ ਸ਼ਾਂਤ)-ਬਾਦਲ ਪਿੰਡ ਦੀ ਜੰਮਪਲ ਗਾਇਕਾ ਅਫਸਾਨਾ ਦੀ ਭਾਕਿਯੂ ਦੇ ਲੰਬੀ ਧਰਨੇ ’ਚ ਮੂਹਰੇ ਬੈਠਣ ਦੀ ਜਿੱਦ ਪੁੱਗ ਨਾ ਸਕੀ। ਉਹ ਅੱਜ ਲੰਬੀ ਭਾਕਿਯੂ ਦੇ ਵਿਸ਼ਾਲ ਧਰਨੇ ਵਿੱਚ ਸ਼ਮੂਲੀਅਤ ਲਈ ਪੁੱਜੀ ਸੀ। ਅਫਸਾਨਾ ਜਦੋਂ ਧਰਨੇ ’ਚ ਸਟੇਜ ਦੇ ਨੇੜੇ ਬੈਠਣ ਲੱਗੀ...
ਅੰਮ੍ਰਿਤਸਰ 'ਚ ਕੋਰੋਨਾ ਦੇ 171 ਮਾਮਲੇ ਆਏ ਸਾਹਮਣੇ, 6 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 4 hours ago
ਅੰਮ੍ਰਿਤਸਰ, 25 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 171 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 9238 ਹੋ ਗਏ ਹਨ, ਜਿਨ੍ਹਾਂ 'ਚੋਂ 1580 ਸਰਗਰਮ ਮਾਮਲੇ ਹਨ। ਉੱਥੇ ਹੀ, ਅੱਜ ਜ਼ਿਲ੍ਹੇ 'ਚ 6 ਹੋਰ ਕੋਰੋਨਾ ਮਰੀਜ਼...
ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ
. . .  about 4 hours ago
ਐੱਸ.ਏ.ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ|ਬੋਰਡ ਦੇ ਸਕੱਤਰ...
ਪਠਾਨਕੋਟ ਵਿੱਚ ਅੱਜ 99 ਕੋਰੋਨਾ ਪਾਜ਼ੀਟਿਵ, 3 ਦੀ ਮੌਤ, 152 ਡਿਸਚਾਰਜ
. . .  about 4 hours ago
ਪਠਾਨਕੋਟ, 25 ਸਤੰਬਰ (ਆਰ.ਸਿੰਘ) ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਪਠਾਨਕੋਟ ਵਿੱਚ 99 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਠੀਕ ਹੋਣ ਕਾਰਨ 152 ਲੋਕਾਂ ਨੂੰ ਅੱਜ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ...
ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਰਮਨ ਬਖ਼ਸ਼ੀ ਦੀ ਅਗਵਾਈ 'ਚ ਵਿਸ਼ਾਲ ਰੋਸ ਧਰਨਾ
. . .  about 4 hours ago
ਛੇਹਰਟਾ,25 ਸਤੰਬਰ (ਸੁੱਖ ਵਡਾਲੀ, ਸੁਰਿੰਦਰ ਵਿਰਦੀ) - ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਬਿੱਲ ਨੂੰ ਪਾਸ ਕਰਨ ਦੇ ਵਿਰੁੱਧ ਵਿਚ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ ਦੀ ਅਗਵਾਈ 'ਚ ਇੰਡੀਆ ਗੇਟ ਬਾਈਪਾਸ ਛੇਹਰਟਾ ਵਿਖੇ ਰੋਸ ਧਰਨਾ...
ਸਰਲੀ ਕਲਾਂ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ
. . .  about 4 hours ago
ਮੀਆਂਵਿੰਡ, (ਤਰਨ ਤਾਰਨ), 25 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਸਰਲੀ ਕਲਾਂ ਦੇ ਗੁਰਮੀਤ ਸਿੰਘ ਨਾਂਅ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ ਹੋਣ ਤੇ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ, ਸਰਪੰਚ ਦਲੇਰ ਸਿੰਘ ਸਰਲੀ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ ਤੇ ਧਰਨਾ 29 ਸਤੰਬਰ ਤੱਕ ਜਾਰੀ ਰਹੇਗਾ - ਸਰਵਣ ਸਿੰਘ ਪੰਧੇਰ
. . .  about 4 hours ago
ਜੰਡਿਆਲਾ ਗੁਰੂ, 25 ਸਤੰਬਰ -(ਰਣਜੀਤ ਸਿੰਘ ਜੋਸਨ)- ਕੇਂਦਰ ਵੱਲੋਂ ਪਾਸ ਕੀਤੇ ਗੂਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਸਰੇ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ...
ਮੋਦੀ ਸਰਕਾਰ ਨੇ ਕਾਲਾ ਕਾਨੂੰਨ ਪਾਸ ਕਰਕੇ ਖੇਤੀ ਦਾ ਕਿੱਤਾ ਵੀ ਵੱਡੇ ਘਰਾਨਿਆਂ ਨੂੰ ਥਾਲ਼ੀ 'ਚ ਪਰੋਸ ਕੇ ਦਿੱਤਾ-ਰਣੀਕੇ
. . .  about 4 hours ago
ਮਾਨਾਂਵਾਲਾ, 25 ਸਤੰਬਰ (ਗੁਰਦੀਪ ਸਿੰਘ ਨਾਗੀ)-ਕਿਸਾਨ ਹੈ ਤਾਂ ਵਪਾਰ ਹੈ, ਵਪਾਰ ਨਹੀਂ ਤਾਂ ਦੇਸ਼ ਨਹੀਂ ਪਰ ਦੇਸ਼ ਦੀ ਸੱਤਾ 'ਤੇ ਕਾਬਜ਼ ਨਰਿੰਦਰ ਮੋਦੀ ਦੀ ਸਰਕਾਰ ਨੇ ਕਿਸਾਨ, ਮਜ਼ਦੂਰ ਸਮੇਤ ਅਨੇਕਾਂ ਸੰਬੰਧਿਤ ਨਾਲ ਵਰਗਾਂ ਖੇਤੀ ਵਿਰੁੱਧ ਕਾਲਾ ਕਾਨੂੰਨ ਪਾਸ ਕਰਕੇ ਖੇਤੀਬਾੜੀ ਕਿੱਤਾ ਵੱਡਿਆਂ ਘਰਾਨਿਆਂ ਨੂੰ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਬਠਿੰਡਾ ਮੁੱਖ ਮਾਰਗ ਉੱਪਰ ਰੋਸ ਪ੍ਰਦਰਸ਼ਨ
. . .  about 5 hours ago
ਮਹਿਲ ਕਲਾਂ, 25 ਸਤੰਬਰ(ਅਵਤਾਰ ਸਿੰਘ ਅਣਖੀ) ਕੇਂਦਰ ਸਰਕਾਰ ਪਾਸ ਕੀਤੇ ਕਿਸਾਨ ਮਾਰੂ ਆਰਡੀਨੈਂਸ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿਚ ਦਿੱਤੇ ਬੰਦ ਦੇ ਸੱਦੇ ਤਹਿਤ ਹਲਕਾ ਮਹਿਲ ਕਲਾਂ ਦੇ ਸਮੂਹ ਅਕਾਲੀ ਵਰਕਰਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਤਰਨਤਾਰਨ

ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ ਹੋਣ ਨਾਲ ਸੈਂਕੜੇ ਟਰੱਕ ਫਸੇ

ਹਰੀਕੇ ਪੱਤਣ, 15 ਸਤੰਬਰ (ਸੰਜੀਵ ਕੁੰਦਰਾ)-ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਅੰਦਲੋਨ ਤੇਜ ਹੁੰਦਾ ਜਾ ਰਿਹਾ ਹੈ | ਬੀਤੇ ਕੱਲ੍ਹ ਤੋਂ ਕਿਸਾਨ ਸੜਕਾਂ 'ਤੇ ਉਤਰ ਆਏ ਹਨ ਤੇ ਪੰਜਾਬ ਦੇ 3 ਮੇਨ ਪੁਲ ਜਾਮ ਕਰਕੇ ਰਾਸ਼ਟਰੀ ਮਾਰਗਾਂ 'ਤੇ ਆਵਾਜਾਈ ਠੱਪ ਕੀਤੀ ਹੋਈ ਹੈ | ਮਾਝੇ ਤੇ ਮਾਲਵੇ ਨੂੰ ਆਪਸ ਵਿਚ ਜੋੜਨ ਵਾਲੇ ਹਰੀਕੇ ਹੈੱਡ ਵਰਕਸ ਨਜ਼ਦੀਕ ਬੰਗਾਲੀ ਵਾਲਾ ਪੁਲ 'ਤੇ ਲੱਗਾ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ ਤੇ ਬੀਤੀ ਸਾਰੀ ਰਾਤ ਹਜ਼ਾਰਾਂ ਕਿਸਾਨ ਹੁੰਮਸ ਭਰੀ ਗਰਮੀ ਦੀ ਪ੍ਰਵਾਹ ਕੀਤੇ ਬਿਨ੍ਹਾਂ ਮੋਰਚੇ 'ਤੇ ਡਟੇ ਰਹੇ | ਕਿਸਾਨਾਂ ਨੇ ਕਿਹਾ ਕਿ ਖੇਤੀ ਆਰਡੀਨੈਂਸ ਨੂੰ ਲੈ ਕੇ ਆਰ-ਪਾਰ ਦੀ ਲੜਾਈ ਲੜੀ ਜਾਵੇਗੀ | ਕਿਸਾਨ ਆਗੂ ਜਸਬੀਰ ਸਿੰਘ ਪਿੱਦੀ ਨੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਚਿਰ ਤੱਕ ਸਰਕਾਰ ਆਰਡੀਨੈਂਸ ਰੱਦ ਨਹੀਂ ਕਰਦੀ, ਅੰਦਲੋਨ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤਾ ਗਿਆ ਖੇਤੀ ਆਰਡੀਨੈਂਸ ਬਿੱਲ ਨੂੰ ਲੈ ਕੇ ਜਿੱਥੇ ਬੀਤੇ ਕੱਲ੍ਹ ਅਕਾਲੀ ਦਲ ਨੇ ਯੂ-ਟਰਨ ਲਿਆ, ਉੱਥੇ ਹੀ ਹੁਣ ਕੈਪਟਨ ਸਰਕਾਰ ਦਾ ਵੀ ਦੋਗਲਾ ਚਿਹਰਾ ਸਾਹਮਣੇ ਆ ਗਿਆ ਹੈ, ਕਿਉਂਕਿ ਕੇਂਦਰ ਸਰਕਾਰ ਦੇ ਖੇਤੀ ਮੰਤਰੀ ਨੇ ਸਾਫ਼ ਕਹਿ ਦਿੱਤਾ ਹੈ ਕਿ ਜਦ ਅਸੀਂ 5 ਰਾਜਾਂ ਦੇ ਮੁੱਖ ਮੰਤਰੀਆਂ ਨੂੰ ਬੁਲਾ ਕੇ ਕਮੇਟੀ ਬਣਾਈ ਸੀ ਤੇ ਉਸ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਵੀ ਖੇਤੀ ਆਰਡੀਨੈਂਸ ਨੂੰ ਲੈ ਕੇ ਸਹਿਮਤੀ ਦਿੱਤੀ ਸੀ |
ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਇਹ ਧਰਨਾ ਨਿਰੰਤਰ ਚੱਲੇਗਾ ਤੇ 16 ਸਤੰਬਰ ਨੂੰ 1 ਵਜੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਬੀਤੇ ਕੱਲ੍ਹ ਤੋਂ ਬੰਗਾਲੀ ਵਾਲਾ ਪੁਲ ਜਾਮ ਕਰਨ ਤੋਂ ਬਾਅਦ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ ਹੋਣ ਨਾਲ ਸੈਂਕੜੇ ਟਰੱਕ ਸੜਕ 'ਤੇ ਹੀ ਰੁਕੇ ਰਹੇ | ਵੱਡੀ ਗਿਣਤੀ ਵਿਚ ਟਰੱਕ ਡਰਾਈਵਰ ਤੇ ਕਲੀਨਰ ਰਸਤਾ ਖੁੱਲ੍ਹਣ ਦਾ ਇੰਤਜ਼ਾਰ ਕਰ ਰਹੇ ਸਨ | ਦੂਰ-ਦੂਰ ਤੱਕ ਟਰੱਕਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਸਨ |

ਇਨੋਵਾ ਸਵਾਰ ਵਿਅਕਤੀਆਂ ਵਲੋਂ ਮੋਟਰਸਾਈਕਲ ਸਵਾਰ ਮਾਮੇ–ਭਣੇਵੇਂ ਨੂੰ ਲੁੱਟਿਆ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਰਾਮਾ ਅਕੈਡਮੀ ਪਿੱਦੀ ਰੋਡ ਵਿਖੇ ਮੋਟਰਸਾਈਕਲ 'ਤੇ ਆ ਰਹੇ ਮਾਮੇ ਭਣੇਵੇਂ ਨੂੰ ਇਨੋਵਾ ਸਵਾਰ ਪੰਜ ਛੇ ਅਣਪਛਾਤੇ ਵਿਅਕਤੀਆਂ ਨੇ ਲੁੱਟ ਲਿਆ | ਇਸ ਸਬੰਧ 'ਚ ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਬੀਤੇ ਦਿਨੀਂ ਦਾਣਾ ਮੰਡੀ ਦੇ ਪਿਛਲੇ ਪਾਸੇ ਪਲਾਟਾਂ 'ਚ ਇਕ ਨੌਜਵਾਨ ਦੇ ਹੋਏ ਕਤਲ ਦੇ ਮਾਮਲੇ 'ਚ ਪੁਲਿਸ ਨੇ ਮਿ੍ਤਕ ਵਿਅਕਤੀ ਦੇ ਪਿਤਾ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 302, 34 ਆਈ.ਪੀ.ਐੱਸ. ਤਹਿਤ ...

ਪੂਰੀ ਖ਼ਬਰ »

ਲਾਕਡਾਊਨ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੀਆਂ ਸਹਿਕਾਰੀ ਸਭਾਵਾਂ ਵਲੋਂ ਸਪਲਾਈ ਕੀਤੀ 18402 ਟਨ ਖਾਦ-ਡਿਪਟੀ ਕਮਿਸ਼ਨਰ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਸਹਿਕਾਰਤਾ ਵਿਭਾਗ ਪੰਜਾਬ, ਸਹਿਕਾਰੀ ਸਭਾਵਾਂ ਰਾਹੀਂ ਰਾਜ ਦੇ ਕਿਸਾਨਾਂ ਦੀ ਸੇਵਾ ਲਈ ਹਮੇਸ਼ਾਂ ਤੱਤਪਰ ਰਹਿੰਦਾ ਹੈ | ਜ਼ਿਲ੍ਹਾ ਤਰਨ ਤਾਰਨ ਵਿਚ 186 ਸਹਿਕਾਰੀ ਖੇਤੀਬਾੜੀ ਸਭਾਵਾਂ ਕੰਮ ਕਰ ਰਹੀਆਂ ਹਨ | ਇਨ੍ਹਾਂ ਸਹਿਕਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਕਾਦੀਆਂ ਗਰੁੱਪ ਵਲੋਂ ਚੱਕਾ ਜਾਮ

ਭਿੱਖੀਵਿੰਡ, 15 ਸਤੰਬਰ (ਬੌਬੀ)-ਮੋਦੀ ਸਰਕਾਰ ਵਲੋਂ ਲਿਆਂਦੇ ਗਏ 3 ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਦਾ ਵਿਰੋਧ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਗਰੁੱਪ ਵਲੋਂ ਭਿੱਖੀਵਿੰਡ ...

ਪੂਰੀ ਖ਼ਬਰ »

ਗੱਲਾ ਮਜ਼ਦੂਰ ਯੂਨੀਅਨ ਦੇ ਮਲੂਕ ਸਿੰਘ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, ਹਸਪਤਾਲ ਦਾਖ਼ਲ

ਪੱਟੀ, 15 ਸਤੰਬਰ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਗੱਲਾ ਮਜ਼ਦੂਰ ਯੂਨੀਅਨ ਦੇ ਮਲੂਕ ਸਿੰਘ ਨੂੰ ਸੱਟਾਂ ਮਾਰ ਕੇ ਕੁੱਝ ਵਿਅਕਤੀਆਂ ਨੇ ਜ਼ਖ਼ਮੀ ਕਰ ਦਿੱਤਾ ਹੈ | ਜ਼ਖ਼ਮੀ ਨੂੰ ਸਿਵਲ ਹਸਪਤਾਲ ਪੱਟੀ ਵਿਚ ਦਾਖ਼ਲ ਕਰਵਾ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਇਕ ਵਿਅਕਤੀ ਦੀ ਮੌਤ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕੋਰੋਨਾ ਵਾਇਰਸ ਦੇ ਕੀਤੇ ਗਏ ਟੈਸਟਾਂ ਦੌਰਾਨ 22 ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ | ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਿਤ ਹੁਣ ਤੱਕ 862 ...

ਪੂਰੀ ਖ਼ਬਰ »

ਘਰ ਵਿਚ ਦਾਖ਼ਲ ਹੋ ਕੇ ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ 7 ਵਿਅਕਤੀਆਂ ਸਮੇਤ 15 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ 15 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਵੈਰੋਵਾਲ ਦੇ ਪਿੰਡ ਸਰਾਂ ਤਲਵੰਡੀ ਵਿਖੇ ਇਕ ਘਰ 'ਚ ਦਾਖ਼ਲ ਹੋ ਕੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੁਲਿਸ ਨੇ 7 ਵਿਅਕਤੀਆਂ ਤੋਂ ਇਲਾਵਾ 15 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਸਰੋਆ ਬਣੇ ਇੰਟਰਨੈਸ਼ਨਲ ਲੋਕ ਗਾਇਕ ਯੂਨੀਅਨ ਦੇ ਕੌਮੀ ਮੀਤ ਪ੍ਰਧਾਨ

ਤਰਨ ਤਾਰਨ, 15 ਸਤੰਬਰ (ਲਾਲੀ ਕੈਰੋਂ)-ਇੰਟਰਨੈਸ਼ਨਲ ਲੋਕ ਗਾਇਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਰਿਆਮ ਸਰੋਆ ਨੂੰ ਲਾਕਡਾਊਨ ਦੌਰਾਨ ਦਿੱਤੀਆਂ ਸੇਵਾਵਾਂ ਬਦਲੇ ਕੌਮੀ ਪ੍ਰਧਾਨ ਹਾਕਮ ਬਖ਼ਤੜੀਵਾਲਾ ਵਲੋਂ ਪੰਜਾਬੀ ਲੋਕ ਗਾਇਕ ਵਰਿਆਮ ਸਰੋਆ ਨੂੰ ਕੌਮੀ ਮੀਤ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨੀ ਹੱਕ ਤੇ ਹਿੱਤ ਪਹਿਲਾਂ, ਭਾਜਪਾ ਨਾਲ ਗੱਠਜੋੜ ਨਹੀਂ-ਭਰੋਵਾਲ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)¸ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਤੇ ਪੇਂਡੂਆਂ ਦੀ ਪਾਰਟੀ ਹੈ ਤੇ ਸਾਨੂੰ ਸਭ ਤੋਂ ਪਹਿਲਾਂ ਆਪਣੇ ਕਿਸਾਨੀ ਹਿੱਤ ਤੇ ਆਰਥਿਕ ਹੱਕ ਪਿਆਰੇ ਹਨ | ਜੇਕਰ ਭਾਜਪਾ ਕਿਸਾਨਾਂ ਦੇ ਹਿੱਤਾਂ ਜਾਂ ਹੱਕਾਂ ...

ਪੂਰੀ ਖ਼ਬਰ »

ਜੇਲ੍ਹ ਭਰੋ ਮੋਰਚੇ 'ਚ ਸ਼ਾਮਿਲ ਹੋਣ ਲਈ ਕਿਸਾਨ ਮਜ਼ਦੂਰਾਂ ਤੇ ਬੀਬੀਆਂ ਦਾ ਜਥਾ ਰਵਾਨਾ

ਸਰਾਏ ਅਮਾਨਤ ਖਾਂ, 15 ਸਤੰਬਰ (ਨਰਿੰਦਰ ਸਿੰਘ ਦੋਦੇ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਦਾ ਜਥਾ ਰਵਾਨਾ ਹੋਇਆ ¢ ਇਸ ਮੌਕੇ ਮੇਜਰ ਸਿੰਘ ਕਸੇਲ, ਮੰਗਲ ਸਿੰਘ ਭੁੱਚਰ ਪ੍ਰਧਾਨ ਗੁਰਜੀਤ ਸਿੰਘ ਗੰਡੀਵਿੰਡ ...

ਪੂਰੀ ਖ਼ਬਰ »

ਸ਼ਹਿਰ 'ਚ ਡੇਂਗੂ ਮਰੀਜ਼ਾਂ ਦੀ ਗਿਣਤੀ ਵਧਣ ਪਿੱਛੇ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ-ਗੁਪਤਾ

ਤਰਨ ਤਾਰਨ, 15 ਸਤੰਬਰ (ਵਿਕਾਸ ਮਰਵਾਹਾ)¸ਗੁਰੂ ਨਗਰੀ ਤਰਨਤਾਰਨ 'ਚ ਡੇਂਗੂ ਮਰੀਜਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ | ਇਸ ਦਾ ਮੁੱਖ ਕਾਰਨ ਸਿਹਤ ਵਿਭਾਗ ਦੀ ਲਾਪਰਵਾਹੀ ਹੈ, ਕਿਉਂਕਿ ਡੇਂਗੂ ਨਾਲ ਨਜਿੱਠਣ ਨਾਲ ਸਿਹਤ ਵਿਭਾਗ ਤੇ ਨਗਰ ਕੌਾਸਲ ਤਰਨ ਤਾਰਨ ਕੋਲ ਕੋਈ ...

ਪੂਰੀ ਖ਼ਬਰ »

6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਲਈ ਮਿਤੀ 'ਚ ਵਾਧਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 15 ਸਤੰਬਰ (ਪਰਮਜੀਤ ਜੋਸ਼ੀ)­¸ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਸੂਬੇ ਭਰ 'ਚ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬਿਆਸ ਪੁਲ ਧਰਨੇ 'ਚ ਸ਼ਾਮਿਲ ਹੋਣ ਲਈ ਪਿੰਡ ਗੰਡੀਵਿੰਡ ਤੋਂ ਜਥਾ ਰਵਾਨਾ

ਸਰਾਏਾ ਅਮਾਨਤ ਖਾਂ, 15 ਸਤੰਬਰ (ਨਰਿੰਦਰ ਸਿੰਘ ਦੋਦੇ)¸ਮੋਦੀ ਸਰਕਾਰ ਜੋ ਤਿੰਨ ਆਰਡੀਨੈਂਸ ਬਿਜਲੀ ਸੋਧ ਬਿੱਲ 2020 ਲੈ ਕੇ ਆ ਰਹੀ ਹੈ, ਉਸ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੀ ਅਗਵਾਈ ਹੇਠ 14 ਸਤੰਬਰ ਤੋਂ ਬਿਆਸ ਪੁਲ 'ਤੇ ਧਰਨਾ ਜਾਰੀ ਹੈ ਤੇ ਸੜਕੀ ...

ਪੂਰੀ ਖ਼ਬਰ »

ਕੁਸ਼ਟ ਆਸ਼ਰਮ ਵਿਖੇ ਫ਼ਲ ਤੇ ਬਿਸਕੁਟ ਵੰਡੇ

ਤਰਨ ਤਾਰਨ, 15 ਸਤੰਬਰ (ਵਿਕਾਸ ਮਰਵਾਹਾ)-ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਪੰਜਾਬ ਜਨਰਲ ਸਕੱਤਰ ਤੇ ਮਾਝਾ ਜ਼ੋਨ ਦੇ ਪ੍ਰਧਾਨ ਜੀਵਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੇਵਾ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ, ਜਿਸ 'ਚ ਕੁਸ਼ਟ ਆਸ਼ਰਮ ਵਿਖੇ ਫ਼ਲ, ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ 'ਤੇ ਸ਼੍ਰੋਮਣੀ ਅਕਾਲੀ ਦਲ ਆਪਣਾ ਰੁਖ਼ ਸਪੱਸ਼ਟ ਕਰੇ-ਚੇਅਰਮੈਨ ਪੀਟਰ ਸੰਧੂ

ਭਿੱਖੀਵਿੰਡ, 15 ਸਤੰਬਰ (ਬੌਬੀ)¸ਦੇਸ਼ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਲਿਆਂਦੇ ਜਾ ਰਹੇ ਤਿੰਨ ਆਰਡੀਨੈਂਸਾਂ ਦਾ ਜਿਥੇ ਕਾਂਗਰਸ ਪਾਰਟੀ ਤੇ ਹੋਰ ਕਿਸਾਨ ਸੰਘਰਸ਼ ਕਮੇਟੀਆਂ ਡਟਵਾਂ ਵਿਰੋਧ ਕਰ ਰਹੇ ਹਨ, ਉੱਥੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਅਖਵਾਉਂਦੀ ...

ਪੂਰੀ ਖ਼ਬਰ »

6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਲਈ ਮਿਤੀ 'ਚ ਵਾਧਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 15 ਸਤੰਬਰ (ਪਰਮਜੀਤ ਜੋਸ਼ੀ)­¸ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਸੂਬੇ ਭਰ 'ਚ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਸਵੈ-ਰੋਜ਼ਗਾਰ ਸਬੰਧੀ ਆਨ-ਲਾਈਨ ਟ੍ਰੇਨਿੰਗ ਸ਼ੁਰੂ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਡੇਅਰੀ ਵਿਕਾਸ ਵਿਭਾਗ ਜੋ ਪਹਿਲਾਂ ਬੇਰੋਜ਼ਗਾਰ ਲੜਕੇ ਤੇ ਲੜਕੀਆਂ ਨੂੰ ਸਿਖਲਾਈ ਕੇਦਰਾਂ 'ਤੇ ਦੋ ਹਫ਼ਤੇ ਦੀ ਸਵੈ-ਰੋਜਗਾਰ ਸਿਖਲਾਈ ਦਿੰਦਾ ਆ ਰਿਹਾ ਸੀ | ਲਾਕਡਾਊਨ ਕਰਕੇ ਮਾਰਚ ਮਹੀਨੇ ਤੋਂ ਲੈ ਕੇ ਅਗਸਤ ਤੱਕ ਸਿਖਲਾਈਆਂ ਬੰਦ ...

ਪੂਰੀ ਖ਼ਬਰ »

ਕਲਾ ਸੁਮਨ ਵਲੋਂ ਹਿੰਦੀ ਦਿਵਸ ਸਮਾਗਮ

ਤਰਨ ਤਾਰਨ, 15 ਸਤੰਬਰ (ਵਿਕਾਸ ਮਰਵਾਹਾ)-14 ਸਤੰਬਰ 1949 ਨੂੰ ਭਾਰਤ ਦੀ ਸੰਵਿਧਾਨ ਨੇ ਹਿੰਦੀ ਨੂੰ ਰਾਸ਼ਟਰ ਭਾਸ਼ਾ ਘੋਸ਼ਿਤ ਕੀਤਾ ਸੀ | ਉਕਤ ਪ੍ਰਗਟਾਵਾ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸਮਾਰਟ ਸੈਕੰਡਰੀ ਸਕੂਲ ਤਰਨ ਤਾਰਨ ਦੇ ਵਾਈਸ ਪਿ੍ੰਸੀਪਲ ਤੇਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਤੰਗ ਆਏ ਲੋਕ ਅਕਾਲੀ ਦਲ ਨਾਲ ਜੁੜਦੇ ਜਾ ਰਹੇ-ਜਸਬੀਰ ਸਿੰਘ, ਪੂਰਨ ਸਿੰਘ ਝਬਾਲ

ਝਬਾਲ, 15 ਸਤੰਬਰ (ਸਰਬਜੀਤ ਸਿੰਘ)-ਹਲਕੇ ਦੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਜਰਨਲ ਸਕੱਤਰ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਨੰੂ ਮਜ਼ਬੂਤ ਕਰਨ ਲਈ ਪਾਰਟੀ ਦੇ ਵਰਕਰਾਂ 'ਚ ਪੂਰਾ ਉਤਸ਼ਾਹ ਹੈ¢ ਇਹ ਵਿਚਾਰ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਲਈ ਰੁਜ਼ਗਾਰ ਮੇਲਾ ਲਗਾਇਆ

ਸਰਾਏ ਅਮਾਨਤ ਖਾਂ, 15 ਸਤੰਬਰ (ਨਰਿੰਦਰ ਸਿੰਘ ਦੋਦੇ)-ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਗੰਡੀਵਿੰਡ 'ਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਨੋਰਥ ਨਾਲ ਰੁਜ਼ਗਾਰ ਮੇਲਾ ਲਗਾਇਆ ਗਿਆ¢ ਮੇਲੇ ਦਾ ...

ਪੂਰੀ ਖ਼ਬਰ »

ਫਤਿਆਬਾਦ 'ਚ ਦੋ ਦਿਨਾਂ ਤੋਂ ਟ੍ਰੈਫਿਕ ਦਾ ਬੁਰਾ ਹਾਲ

ਫਤਿਆਬਾਦ, 15 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਸਾਂ ਖ਼ਿਲਾਫ਼ ਖੋਲੇ ਗਏ ਮੋਰਚੇ ਦੇ ਸਬੰਧ 'ਚ ਹਰੀਕੇ ਹੈੱਡ ਤੇ ਜੀ.ਟੀ. ਰੋਡ ਬਿਆਸ ਵਾਲੇ ਪੁਲ 'ਤੇ 14 ਸਤੰਬਰ ਤੋਂ ਟ੍ਰੈਫਿਕ ਬੰਦ ਹੋਣ ਕਾਰਨ ਟ੍ਰੈਫਿਕ ਦਾ ਸਾਰਾ ...

ਪੂਰੀ ਖ਼ਬਰ »

ਲੋਟਸ ਵੈਲੀ ਸਕੂਲ ਵਿਖੇ ਹਿੰਦੀ ਦਿਵਸ 'ਤੇ ਵਿਸ਼ੇਸ਼ ਆਨਲਾਈਨ ਅਸੈਂਬਲੀ

ਫਤਿਆਬਾਦ, 15 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੁਹੰਮਦ ਖਾਂ ਦੇ ਵਿਦਿਆਰਥੀਆਂ ਵਲੋਂ 'ਹਿੰਦੀ ਦਿਵਸ' ਦੇ ਵਿਸ਼ੇਸ਼ ਮੌਕੇ 'ਤੇ ਆਨਲਾਈਨ ਅਸੈਂਬਲੀ ਕੀਤੀ ਗਈ ¢ ਇਸ ਮੌਕੇ 'ਤੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਕੋਰੋਨਾ ਦੇ ਇਕਾਂਤਵਾਸ ਕੇਂਦਰਾਂ ਦੇ ਦੁਆਲੇ ਪਾਬੰਦੀਆਂ ਲਗਾਈਆਂ

ਅੰਮਿ੍ਤਸਰ, 15 ਸਤੰਬਰ (ਰੇਸ਼ਮ ਸਿੰਘ)-ਕੋਵਿਡ-19 ਦੇ ਟਾਕਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ, ਜਿਸ ਵਿਚ ਇਸ ਵਾਇਰਸ ਦੇ ਸ਼ੱਕੀਆਂ ਨੂੰ ਵੱਖਰੇ ਰੱਖਣ ਦਾ ਪ੍ਰਬੰਧ ਕਰਨ ਵਾਸਤੇ ਆਈਸੋਲੇਸ਼ਨ ਕੇਂਦਰ ਬਣਾਏ ਗਏ ਹਨ, ਦੁਆਲੇ ਕਾਰਜਕਾਰੀ ਮੈਜਿਸਟਰੇਟ ਕਮ ...

ਪੂਰੀ ਖ਼ਬਰ »

ਅਜੀਤ ਸਿੰਘ ਚਾਹਲ ਰਮਾਣਾ ਚੱਕ ਰਜੀਵ ਗਾਂਧੀ ਵਿਚਾਰ ਮੰਚ ਪੰਜਾਬ ਦਾ ਪ੍ਰਧਾਨ ਨਿਯੁਕਤ

ਟਾਂਗਰਾ, 15 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਵਿਚ ਰਜੀਵ ਗਾਂਧੀ ਵਿਚਾਰ ਮੰਚ ਵਲੋਂ ਕਾਂਗਰਸ ਪਾਰਟੀ ਜਥੇਬੰਦਕ ਤੌਰ 'ਤੇ ਮਜਬੂਤ ਕਰਨ ਲਈ ਮਿਹਨਤ ਕਰਨ ਵਾਲੇ ਪਾਰਟੀ ਵਰਕਰਾਂ ਨੂੰ ਹਰ ਤਰ੍ਹਾਂ ਨਾਲ ਬਣਦਾ ਮਾਣ ਸਤਿਕਾਰ ਦੇ ਕੇ ਜਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਮਤੀ ਮੈਂਬਰ ਸਾਥੀਆਂ ਸਮੇਤ ਬਹੁਜਨ ਸਮਾਜ ਪਾਰਟੀ 'ਚ ਹੋਏ ਸ਼ਾਮਿਲ

ਟਾਂਗਰਾ, 15 ਸਤੰਬਰ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਹਿਬ ਅਧੀਨ ਪਿੰਡ ਛੱਜਲਵੱਡੀ ਵਿਖੇ ਬਹੁਜਨ ਸਮਾਜ ਪਾਰਟੀ ਨੂੰ ਉਸ ਵਕਤ ਹੋਰ ਬੱਲ ਮਿਲਿਆ ਜਦੋਂ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਬਲਾਕ ਸੰਮਤੀ ਮੈਂਬਰ ਸਵਰਨ ਸਿੰਘ ਛੰਨਾ ਅਤੇ ਸੁਖਦੇਵ ...

ਪੂਰੀ ਖ਼ਬਰ »

ਅਚੀਵਮੈਂਟ ਸਰਵੇਖਣ ਬਾਰੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਦਿੱਤੀ ਜਾਣਕਾਰੀ

ਜੰਡਿਆਲਾ ਗੁਰੂ, 15 ਸਤੰਬਰ (ਰਣਜੀਤ ਸਿੰਘ ਜੋਸਨ)-ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ ਬਲਾਕ ਜੰਡਿਆਲਾ ਗੁਰੂ ਦੇ ਮੁੱਖ ਅਧਿਆਪਕ ਭੁਪਿੰਦਰ ਸਿੰਘ ਤੇ ਰਾਜਵਿੰਦਰ ਕੌਰ ਅਧਿਆਪਕਾ ਨੇ 21 ਸਤੰਬਰ ਤੋਂ 25 ਸਤੰਬਰ ਤੱਕ ਆਨਲਾਈਨ ਹੋਣ ਵਾਲੇ ਅਚੀਵਮੈਂਟ ਸਰਵੇਖਣ ਬਾਰੇ ਘਰ-ਘਰ ਜਾ ...

ਪੂਰੀ ਖ਼ਬਰ »

ਖੇਤੀਬਾੜੀ ਆਰਡੀਨੈਂਸ ਲਿਆ ਕੇ ਅੱਗ ਨਾਲ ਖੇਡ ਰਹੀ ਹੈ ਮੋਦੀ ਸਰਕਾਰ-ਧੁੰਨ

ਅਮਰਕੋਟ, 15 ਸਤੰਬਰ (ਗੁਰਚਰਨ ਸਿੰਘ ਭੱਟੀ)¸ਮੋਦੀ ਸਰਕਾਰ ਵਲੋਂ ਕਿਸਾਨੀ ਸਬੰਧੀ ਲਿਆਂਦੇ ਗਏ ਆਰਡੀਨੈਂਸ ਪੰਜਾਬ ਦੇ ਕਿਸਾਨਾਂ, ਮੰਡੀਕਰਨ ਪ੍ਰਣਾਲੀ ਸਮੇਤ ਪੰਜਾਬ ਦੇ ਸਮੁੱਚੇ ਅਰਥਚਾਰੇ ਨੂੰ ਤਬਾਹ ਕਰ ਦੇਣਗੇ | ਪੰਜਾਬ ਨੇ ਬੀਤੇ ਸਮੇਂ ਦੌਰਾਨ ਬਹੁਤ ਸੰਤਾਪ ਹੰਢਾਇਆ ...

ਪੂਰੀ ਖ਼ਬਰ »

ਪਿੰਡ ਧਗਾਣਾ ਵਿਖੇ ਵੱਡੀ ਗਿਣਤੀ 'ਚ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਪੱਟੀ, 15 ਸਤੰਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਵਿਧਾਨ ਸਭਾ ਹਲਕਾ ਪੱਟੀ ਅਧੀਂਨ ਪੈਂਦੇ ਪਿੰਡ ਧਗਾਣਾ ਵਿਖੇ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਅਕਾਲੀ ਦਲ ਤੇ ਕਾਂਗਰਸ ਪਾਰਟੀ ਛੱਡ ਕੇ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਆਮ ਆਦਮੀ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਯੂਨੀਅਨ ਦੀ ਚੋਣ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਸੂਬਾਈ ਆਗੂ ਸੀਮਾ ਸੋਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਜ਼ਿਲ੍ਹਾ ਤਰਨ ਤਾਰਨ ਦੀ ਪਿਛਲੀ ਕਾਰਜਕਾਰਨੀ ਨੂੰ ਭੰਗ ਕੀਤਾ ਗਿਆ ਅਤੇ ਨਵੀਂ ...

ਪੂਰੀ ਖ਼ਬਰ »

ਪੱਤਰਕਾਰਾਂ 'ਤੇ ਹਮਲਾ ਕਰਨ ਵਾਲੇ ਸ਼ੋ੍ਰਮਣੀ ਕਮੇਟੀ ਦੀ ਟਾਸਕ ਫੋਰਸ ਦੇ ਮੈਂਬਰਾਂ ਵਿਰੁੱਧ ਤੁਰੰਤ ਪਰਚਾ ਦਰਜ ਕੀਤਾ ਜਾਵੇ- ਚੀਦਾ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਚੰਡੀਗੜ੍ਹ ਪੰਜਾਬ ਯੂਨੀਅਨ ਆਫ ਜਰਨਲਿਸਟ ਜ਼ਿਲ੍ਹਾ ਤਰਨ ਤਾਰਨ ਦੀ ਹੰਗਾਮੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਮੇਲ ਸਿੰਘ ਚੀਦਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਅੱਜ ਸਿੱਖ ਜਥੇਬੰਦੀਆਂ ਵਲੋਂ ਲਾਪਤਾ ਹੋਏ ਪਾਵਨ ...

ਪੂਰੀ ਖ਼ਬਰ »

ਗਗਨ ਕਸੇਲ ਵਾਲਮੀਕਿ ਸਭਾ ਦੇ ਯੂਥ ਵਿੰਗ ਦਾ ਵਾਈਸ ਚੇਅਰਮੈਨ ਨਿਯੁਕਤ

ਸਰਾਏ ਅਮਾਨਤ ਖਾਂ, 15 ਸਤੰਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਪਿੰਡ ਕਸੇਲ ਵਿਖੇ ਸਥਿਤ ਵਾਲਮੀਕਿ ਮੰਦਰ 'ਚ ਗੁਰੂ ਵਾਲਮੀਕਿ ਚੜ੍ਹਦੀ ਕਲਾ ਧਰਮ ਸਮਾਜ ਜਥੇਬੰਦੀ ਦੇ ਕੌਮੀ ਚੇਅਰਮੈਨ ਮੁਖਤਾਰ ਸਿੰਘ ਤੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਤਰਨਾ ਦਲ ਦੇ ਮੁਖੀ ਬਾਬਾ ...

ਪੂਰੀ ਖ਼ਬਰ »

ਪੰਜਾਬ ਭਾਜਪਾ ਪ੍ਰਧਾਨ 'ਤੇ ਪਰਚਾ ਦਰਜ ਕਰਨਾ ਨਿੰਦਣਯੋਗ-ਜੋਸ਼ੀ

ਤਰਨ ਤਾਰਨ, 15 ਸਤੰਬਰ (ਵਿਕਾਸ ਮਰਵਾਹਾ)¸ਭਾਜਪਾ ਯੁਵਾ ਮੋਰਚਾ ਦੇ ਸਪੋਰਟਸ ਵਿੰਗ ਦੇ ਪੰਜਾਬ ਇੰਚਾਰਜ਼ ਤਰੁਣ ਜੋਸ਼ੀ ਨੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਕੇਸ ਦਰਜ ਕਰਨ ਦੀ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਵਿਚ ਘੱਟ ਹੁੰਦੀ ਲੋਕਪਿ੍ਅਤਾ ਨੂੰ ਵੇਖ ਕੇ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਤਰਨ ਤਾਰਨ ਵਲੋਂ ਰੋਸ ਧਰਨੇ 'ਚ ਕੀਤੀ ਸ਼ਮੂਲੀਅਤ

ਤਰਨ ਤਾਰਨ, 15 ਸਤੰਬਰ (ਲਾਲੀ ਕੈਰੋਂ)-ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਆਰਡੀਨੈਂਸਾਂ ਵਿਰੁੱਧ ਕਿਸਾਨ ਸੰਘਰਸ਼ ਕਮੇਟੀ ਵਲੋਂ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਹਰੀਕੇ ਹੈੱਡ 'ਤੇ ਲਗਾਏ ਗਏ ਰੋਸ ਧਰਨੇ 'ਚ ਆੜ੍ਹਤੀ ਐਸੋਸੀਏਸ਼ਨ ਤਰਨ ਤਾਰਨ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਨੂੰ ਆਉਂਦੀਆਂ ਸੜਕਾਂ ਟੋਇਆਂ 'ਚ ਹੋਈਆਂ ਤਬਦੀਲ

ਝਬਾਲ, 15 ਸਤੰਬਰ (ਸੁਖਦੇਵ ਸਿੰਘ)-ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਨੂੰ ਆਉਂਦੀਆਂ ਸੜਕਾਂ 'ਚ ਪਏ ਡੂੰਘੇ ਟੋਏ ਰਾਹਗੀਰਾਂ ਦੀ ਜਾਨ ਦਾ ਖੌਅ ਬਣੇ ਹੋਏ ਹਨ | ਪਿੰਡ ਬਘਿਆੜੀ ਤੋਂ ਗੁਰਦੁਆਰਾ ਬੀੜ੍ਹ ਸਾਹਿਬ ਤੇ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਭਰ 'ਚੋਂ ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੇ ਵੀਜ਼ਾ ਮਾਹਿਰ ਗੈਵੀ ਕਲੇਰ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਵੀਜ਼ਾ ਮਾਹਿਰ ਗੈਵੀ ਕਲੇਰ ਪੰਜਾਬ ਦੇ ਉਨ੍ਹਾਂ ਵੀਜ਼ਾ ਕੰਸਲਟੰਟਸ 'ਚੋਂ ਇਕ ਹਨ, ਜਿਹੜੇ ਵਿਦਿਆਰਥੀਆਂ ਨੂੰ ਗਾਰੰਟੀ ਨਾਲ ਆਸਟ੍ਰੇਲੀਆ, ਯੂ.ਕੇ. ਤੇ ਕੈਨੇਡਾ ਦਾ ਵੀਜ਼ਾ ਲਗਵਾ ਕੇ ਦਿੰਦੇ ਹਨ, ਇਸ ਕਰਕੇ ਪੰਜਾਬ ਦੇ ਵੱਖ-ਵੱਖ ...

ਪੂਰੀ ਖ਼ਬਰ »

ਲੜਕੀ ਅਗਵਾ ਕਰਨ ਦੇ ਮਾਮਲੇ 'ਚ ਨਾਬਾਲਗ ਲੜਕਾ ਥਾਣੇ 'ਚੋਂ ਫ਼ਰਾਰ-ਕਾਬੂ

ਹਰੀਕੇ ਪੱਤਣ, 15 ਸਤੰਬਰ (ਸੰਜੀਵ ਕੁੰਦਰਾ)-ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ ਦਾ ਦੋਸ਼ੀ ਜ਼ੋ ਖੁਦ ਵੀ ਨਾਬਾਲਗ ਹੈ, ਥਾਣਾ ਹਰੀਕੇ ਪੱਤਣ ਪੁਲਿਸ ਦੀ ਹਿਰਾਸਤ ਵਿਚੋਂ ਫ਼ਰਾਰ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਜਰਨੈਲ ਸਿੰਘ ਸਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ

ਝਬਾਲ, 15 ਸਤੰਬਰ (ਸੁਖਦੇਵ ਸਿੰਘ)-ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ 5, 6, 7 ਅਕਤੂਬਰ ਨੂੰ ਤਪ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਮਨਾਏ ਜਾ ਰਹੇ ...

ਪੂਰੀ ਖ਼ਬਰ »

ਫੀਡ ਸਟੋਰ ਤੋਂ ਨਕਦੀ ਤੇ ਤੇਲ ਦੀਆਂ ਪੇਟੀਆਂ ਚੋਰੀ

ਪੱਟੀ, 15 ਸਤੰਬਰ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਮੋੜ 'ਤੇ ਸਥਿਤ ਜੈਨ ਫ਼ੀਡ ਸਟੋਰ 'ਤੇ ਚੋਰਾਂ ਨੇ ਬੀਤੀ ਰਾਤ ਦੁਕਾਨ ਅੰਦਰ ਦਾਖ਼ਲ ਹੋ ਕੇ ਅੰਦਰੋ ਗੱਲੇ 'ਚ ਪਏ 7 ਹਜ਼ਾਰ ਰੁਪਏ ਨਗਦੀ ਤੇ 35-40 ਤੇਲ ਦੀਆਂ ਪੇਟੀਆਂ ਚੋਰੀ ਕਰਕੇ ਲੈ ਗਏ | ਦੁਕਾਨਦਾਰ ਰਾਹੁਲ ਜੈਨ ...

ਪੂਰੀ ਖ਼ਬਰ »

ਪੰਜਾਬ ਦੇ ਮੁਲਾਜ਼ਮਾਂ ਵਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤਰਨ ਤਾਰਨ ਦੀ ਮੀਟਿੰਗ ਫੈੱਡਰੇਸ਼ਨ ਆਗੂ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਅਧਿਆਪਕ ਆਗੂ ਬਲਕਾਰ ਵਲਟੋਹਾ ਦੇ ਮਾਤਾ ...

ਪੂਰੀ ਖ਼ਬਰ »

ਮਾਂ ਵਲੋਂ ਪੁੱਤ ਦੇ ਕਾਤਲਾਂ 'ਤੇ ਕਾਰਵਾਈ ਲਈ ਚੌਕੀ ਡੇਹਰਾ ਸਾਹਿਬ ਅੱਗੇ ਧਰਨਾ

ਫਤਿਆਬਾਦ, 15 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਲੁਹਾਰ ਦੀ ਵਸਨੀਕ (ਹਾਲ ਪਿੰਡ ਮੁਹੰਮਦ ਅਲੀ ਖਾਂ) ਸ਼ਿੰਦਰ ਕੌਰ ਪਤਨੀ ਬਲਦੇਵ ਸਿੰਘ ਵਲੋਂ ਆਪਣੇ ਰਿਸ਼ਤੇਦਾਰਾਂ, ਪਿੰਡ ਦੇ ਲੋਕਾਂ ਤੇ ਅਕਾਲੀ ਆਗੂਆਂ ਸਮੇਤ ਚੌਾਕੀ ਡੇਹਰਾ ਸਾਹਿਬ ਵਿਖੇ ਪੁਲਿਸ ਵਲੋਂ ਦਰਜ ਪਰਚੇ 'ਚ ...

ਪੂਰੀ ਖ਼ਬਰ »

ਕਿਸਾਨਾਂ ਦਾ ਜੇਲ੍ਹ ਭਰੋ ਪੱਕਾ ਮੋਰਚਾ 9ਵੇਂ ਦਿਨ 'ਚ ਸ਼ਾਮਿਲ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਕਿਸਾਨ-ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਦੇ ਡੀ.ਸੀ. ਦਫ਼ਤਰ ਅੱਗੇ ਜੇਲ੍ਹ ਭਰੋ ਪੱਕੇ ਮੋਰਚੇ ਦੇ 9ਵੇਂ ਦਿਨ ਕਿਸਾਨ ਮਜ਼ਦੂਰ ਬੀਬੀਆਂ ਵਲੋਂ ਮੋਰਚਾ ਸੰਭਾਲਿਆ ਗਿਆ | ਮੋਰਚੇ ਦੀ ਅਗਵਾਈ ਬੀਬੀ ...

ਪੂਰੀ ਖ਼ਬਰ »

ਪੰਜਾਬ, ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)¸ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੀ ਅਗਵਾਈ 'ਚ ਪੂਰੇ ਪੰਜਾਬ ਦੇ ਜ਼ਿਲ੍ਹਾ ਹੈਡਕੁਆਟਰਾਂ 'ਤੇ ਮੁਲਾਜ਼ਮ ਮੰਗਾਂ ਲਈ 1 ਸਤੰਬਰ ਤੋਂ ਰੋਸ ਮੁਜ਼ਾਹਰੇ ਹੋ ਰਹੇ ਹਨ | ਇਸੇ ਕੜੀ ਤਹਿਤ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX