ਤਾਜਾ ਖ਼ਬਰਾਂ


ਸ਼ੰਭੂ ਬਾਰਡਰ ‘ਤੇ ਆਰਮੀ ਦੀਆ ਗੱਡੀਆਂ ਕਿਸਾਨਾਂ ਨੇ ਰੋਕੀਆਂ
. . .  27 minutes ago
ਪਟਿਆਲਾ , 25 ਸਤੰਬਰ - ਕਿਸਾਨਾਂ ਦੇ ਬੰਦ ਦੇ ਸੱਦੇ ਦਾ ਅਸਰ ਹਰ ਥਾਂ ਦੇਖਣ ਨੂੰ ਮਿਲਿਆ ਹੈ । ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਆਰਮੀ ਦੀਆਂ ਗੱਡੀਆਂ ਰੋਕੀਆਂ ਹਨ ।
ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ ਦਿੱਤਾ 176 ਦੌੜਾਂ ਦਾ ਟੀਚਾ
. . .  52 minutes ago
ਬਿੱਲ ਵਾਪਸ ਨਾ ਲਏ ਤਾਂ ਸਾਰਾ ਪੰਜਾਬ ਦਿੱਲੀ ਪਹੁੰਚ ਜਾਵੇਗਾ - ਕੈਪਟਨ
. . .  about 1 hour ago
ਚੰਡੀਗੜ੍ਹ, 25 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਮਹਾਂਮਾਰੀ ਤੇ ਗਰਮੀ ਦੀ ਪਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਅੱਜ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਦਰਦ ਸਮਝੇਗੀ ਤੇ ਇਹ...
ਕਿਸਾਨਾਂ ਦੇ ਹੱਕ ਵਿੱਚ ਯੂਥ ਕਾਂਗਰਸੀ ਆਗੂ ਬਨੀ ਖਹਿਰਾ ਬੈਠੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ
. . .  about 2 hours ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ) - ਮੋਦੀ ਸਰਕਾਰ ਵੱਲੋਂ ਜੋ ਕਿਸਾਨਾਂ ਖਿਲਾਫ਼ ਫੈਸਲੇ ਲੈ ਬਿੱਲ ਪਾਸ ਕੀਤੇ ਗਏ ਹਨ ਉਨ੍ਹਾਂ ਖਿਲਾਫ ਉਦੋਂ ਤੱਕ ਮੋਰਚੇ ਭੁੱਖ ਹੜਤਾਲਾਂ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਜਦੋਂ ਤੱਕ ਇਹ ਬਿੱਲ ਵਾਪਸ ਨਹੀਂ ਕੀਤੇ ਜਾਂਦੇ ਪੰਜਾਬ ਦਾ ਕਿਸਾਨ ਨੌਜਵਾਨ ਹਰ ਵਰਗ ਮੋਦੀ ਦੇ ਫੈਸਲੇ...
ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਪੰਜ ਓਵਰਾਂ 'ਚ ਬਣਾਈਆਂ 30 ਦੌੜਾਂ
. . .  about 2 hours ago
ਆਈ.ਪੀ.ਐਲ. 2020 : ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਦਿੱਲੀ ਕੈਪੀਟਲਜ਼ ਵਲੋਂ ਬੱਲੇਬਾਜ਼ੀ ਦੀ ਸ਼ੁਰੂਆਤ
. . .  about 2 hours ago
ਜੰਡਿਆਲਾ ਗੁਰੂ ਚ ਦੋ ਸਾਬਕਾ ਅਕਾਲੀ ਵਿਧਾਇਕਾਂ ਨੇ ਵੱਖੋ ਵੱਖਰੀ ਵਜਾਈ ਡੁਗਡੁਗੀ
. . .  about 2 hours ago
ਜੰਡਿਆਲਾ ਗੁਰੂ 25 ਸਤੰਬਰ ( ਪ੍ਮਿੰਦਰ ਸਿੰਘ ਜੋਸਨ ) - ਕੇਂਦਰ ਸਰਕਾਰ ਵੱਲੋਂ ਕਿਸਾਨੀ ਵਿਰੁੱਧ ਜਾਰੀ ਕੀਤੇ ਗਏ ਆਰਡੀਨੈਂਸ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਜਿੱਥੇ ਵੱਖ ਵੱਖ ਥਾਵਾਂ ਦੇ ਹਰ ਪਾਰਟੀ ਵੱਲੋਂ ਕੇਂਦਰ ਦੀ ਨਰੇਂਦਰ ਮੋਦੀ ਦੀ ਸਰਕਾਰ ਵਿਰੁੱਧ ਜਬਰਦਸਤ ਰੋਸ ਮੁਜਾਹਰੇ ਕੀਤੇ ਗਏ , ਪਰ ਜੰਡਿਆਲਾ...
ਇੰਪਲਾਈਜ਼ ਫੈਡਰੇਸ਼ਨ ਏਟਕ ਨੇ ਖੇਤੀ ਬਿੱਲ ਵਿਰੁੱਧ ਕੀਤੀ ਰੋਸ ਰੈਲੀ 
. . .  about 2 hours ago
ਜੰਡਿਆਲਾ ਗੁਰੂ 25 ਸਤੰਬਰ (ਪ੍ਰਮਿੰਦਰ ਸਿੰਘ ਜੋਸਨ ) ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਅਤੇ ਪੈਨਸ਼ਨਰਜ਼ ਯੂਨੀਅਨ ਨੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਖੇਤੀ ਆਰਡੀਨੈਂਸ ਵਿਰੁੱਧ ਪੰਜਾਬ ਬੰਦ ਸੱਦੇ ਦੇ ਸਬੰਧ...
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੱਢੀ ਰੱਜ ਕੇ ਭੜਾਸ
. . .  about 2 hours ago
ਨਾਭਾ 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਇਤਿਹਾਸਿਕ ਨਗਰੀ ਨਾਭਾ ਵਿੱਚ ਅੱਜ ਕਿਸਾਨਾਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦੋ ਧੜਿਆਂ ਨੇ ਵੱਖੋ ਵੱਖਰੀਆਂ ਥਾਵਾਂ ਤੇ ਕਿਸਾਨਾਂ ਦੇ ਹੱਕ ਵਿੱਚ ਅਤੇ ਕੇਂਦਰ ਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਧਰਨੇ ਲਗਾ ਮੋਦੀ ਸਰਕਾਰ ਖਿਲਾਫ ਰੱਜ ਕੇ ਭੜਾਸ...
ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਮੈਣੀ ਵਲੋਂ ਅਸਤੀਫਾ
. . .  about 1 hour ago
ਅੰਮ੍ਰਿਤਸਰ, 25 ਸਤੰਬਰ (ਹਰਮਿੰਦਰ ਸਿੰਘ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਆਰ.ਪੀ. ਸਿੰਘ ਮੈਣੀ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਅਸਤੀਫਾ ਭਾਜਪਾ ਦੀ ਸੂਬਾ ਇਕਾਈ ਦੀ ਇਸ ਬਿੱਲ ਪ੍ਰਤੀ ਦਿਖਾਈ...
ਫ਼ਾਜ਼ਿਲਕਾ ਜ਼ਿਲ੍ਹੇ 'ਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਹੋਏ ਕੋਰੋਨਾ ਪਾਜ਼ੀਟਿਵ
. . .  about 3 hours ago
ਫ਼ਾਜ਼ਿਲਕਾ, 25 ਸਤੰਬਰ (ਪ੍ਰਦੀਪ ਕੁਮਾਰ) ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ ਆਏ ਦਿਨ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਦਰਜਨਾਂ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਪ੍ਰਾਪਤ ਹੋਇਆ ਕੋਰੋਨਾ ਰਿਪੋਰਟਾਂ ਵਿਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਕੋਰੋਨਾ ਨਾਲ...
ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ
. . .  about 3 hours ago
ਜੰਡਿਆਲਾ ਗੁਰੂ, 25 ਸਤੰਬਰ (ਰਣਜੀਤ ਸਿੰਘ ਜੋਸਨ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਕਿਸਾਨਾਂ ਵੱਲੋਂ ਅੱਜ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ...
ਰਾਜਪੁਰਾ 'ਚ 17 ਪਾਜ਼ੀਟਿਵ ਕੇਸ ਆਏ
. . .  about 3 hours ago
ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਅੱਜ ਵੱਖ ਵੱਖ ਥਾਵਾਂ ਤੇ 17 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ ਨੇ ਦਿਤੀ ਹੈ ।ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਾਸਕ ਪਾਉਣ ਦੇ ਨਾਲ ਨਾਲ ਸੋਸਲ ਡਿਸਟੈਂਸ ਬਣਾਂ ਕੇ ਰੱਖਣ ਦੀ ਸਲਾਹ...
ਬੀਬੀ ਜਗੀਰ ਕੌਰ ਦੇ ਸੰਬੋਧਨ ਦੌਰਾਨ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ
. . .  about 3 hours ago
ਸੁਭਾਨਪੁਰ, 25 ਸਤੰਬਰ (ਜੱਜ) - ਸੁਭਾਨਪੁਰ ਚੋਕ ਵਿਚ ਅਕਾਲੀ ਦਲ ਵੱਲੋਂ ਦਿੱਤੇ ਗਏ ਧਰਨੇ ਦੌਰਾਨ ਸਥਿਤੀ ਉਸ ਸਮੇਂ ਖ਼ਰਾਬ ਹੋ ਗਈ ਜਦੋਂ ਧਰਨੇ ਦੌਰਾਨ ਬੀਬੀ ਜਗੀਰ ਕੌਰ ਨੇ ਸੰਬੋਧਨ ਕਰਨਾ ਸ਼ੁਰੂ ਕੀਤਾ ਤਾ ਕੁੱਝ ਕਿਸਾਨਾਂ ਨੇ ਬੀਬੀ ਜਗੀਰ ਕੌਰ ਦੇ ਭਾਸ਼ਣ ਦਾ ਇਹ ਕਹਿੰਦਿਆਂ ਵਿਰੋਧ ਕਰਨਾ ਸ਼ੁਰੂ...
ਮੋਗਾ ਜ਼ਿਲ੍ਹੇ 'ਚ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰੇ, 62 ਆਏ ਹੋਰ ਮਾਮਲੇ
. . .  about 3 hours ago
ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਖੇ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰ ਗਏ ਹਨ ਤੇ ਜ਼ਿਲ੍ਹੇ 'ਚ ਮੌਤਾਂ ਦਾ ਸਿਲਸਲਾ ਲਗਾਤਾਰ ਜਾਰੀ ਹੈ ਤੇ ਮੌਤਾਂ ਦੀ ਗਿਣਤੀ ਦਾ ਅੰਕੜਾ 64 ਤੱਕ ਪੁੱਜ ਗਿਆ ਹੈ। ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 62 ਹੋਰ ਲੋਕਾਂ ਨੂੰ ਕੋਰੋਨਾ ਹੋ ਗਿਆ...
ਪਠਾਨਕੋਟ ਅੰਮ੍ਰਿਤਸਰ ਜੰਮੂ ਕੌਮੀ ਸ਼ਾਹ ਮਾਰਗ ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ
. . .  about 3 hours ago
ਕਿਸਾਨਾਂ ਮੂਹਰੇ ਅਫਸਾਨਾ ਖ਼ਾਨ ਦਾ ‘ਧੱਕਾ’ ਨਾ ਚੱਲਿਆ
. . .  about 4 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ (ਇਕਬਾਲ ਸਿੰਘ ਸ਼ਾਂਤ)-ਬਾਦਲ ਪਿੰਡ ਦੀ ਜੰਮਪਲ ਗਾਇਕਾ ਅਫਸਾਨਾ ਦੀ ਭਾਕਿਯੂ ਦੇ ਲੰਬੀ ਧਰਨੇ ’ਚ ਮੂਹਰੇ ਬੈਠਣ ਦੀ ਜਿੱਦ ਪੁੱਗ ਨਾ ਸਕੀ। ਉਹ ਅੱਜ ਲੰਬੀ ਭਾਕਿਯੂ ਦੇ ਵਿਸ਼ਾਲ ਧਰਨੇ ਵਿੱਚ ਸ਼ਮੂਲੀਅਤ ਲਈ ਪੁੱਜੀ ਸੀ। ਅਫਸਾਨਾ ਜਦੋਂ ਧਰਨੇ ’ਚ ਸਟੇਜ ਦੇ ਨੇੜੇ ਬੈਠਣ ਲੱਗੀ...
ਅੰਮ੍ਰਿਤਸਰ 'ਚ ਕੋਰੋਨਾ ਦੇ 171 ਮਾਮਲੇ ਆਏ ਸਾਹਮਣੇ, 6 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 4 hours ago
ਅੰਮ੍ਰਿਤਸਰ, 25 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 171 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 9238 ਹੋ ਗਏ ਹਨ, ਜਿਨ੍ਹਾਂ 'ਚੋਂ 1580 ਸਰਗਰਮ ਮਾਮਲੇ ਹਨ। ਉੱਥੇ ਹੀ, ਅੱਜ ਜ਼ਿਲ੍ਹੇ 'ਚ 6 ਹੋਰ ਕੋਰੋਨਾ ਮਰੀਜ਼...
ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ
. . .  about 4 hours ago
ਐੱਸ.ਏ.ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ|ਬੋਰਡ ਦੇ ਸਕੱਤਰ...
ਪਠਾਨਕੋਟ ਵਿੱਚ ਅੱਜ 99 ਕੋਰੋਨਾ ਪਾਜ਼ੀਟਿਵ, 3 ਦੀ ਮੌਤ, 152 ਡਿਸਚਾਰਜ
. . .  about 4 hours ago
ਪਠਾਨਕੋਟ, 25 ਸਤੰਬਰ (ਆਰ.ਸਿੰਘ) ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਪਠਾਨਕੋਟ ਵਿੱਚ 99 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਠੀਕ ਹੋਣ ਕਾਰਨ 152 ਲੋਕਾਂ ਨੂੰ ਅੱਜ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ...
ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਰਮਨ ਬਖ਼ਸ਼ੀ ਦੀ ਅਗਵਾਈ 'ਚ ਵਿਸ਼ਾਲ ਰੋਸ ਧਰਨਾ
. . .  about 4 hours ago
ਛੇਹਰਟਾ,25 ਸਤੰਬਰ (ਸੁੱਖ ਵਡਾਲੀ, ਸੁਰਿੰਦਰ ਵਿਰਦੀ) - ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਬਿੱਲ ਨੂੰ ਪਾਸ ਕਰਨ ਦੇ ਵਿਰੁੱਧ ਵਿਚ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ ਦੀ ਅਗਵਾਈ 'ਚ ਇੰਡੀਆ ਗੇਟ ਬਾਈਪਾਸ ਛੇਹਰਟਾ ਵਿਖੇ ਰੋਸ ਧਰਨਾ...
ਸਰਲੀ ਕਲਾਂ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ
. . .  about 4 hours ago
ਮੀਆਂਵਿੰਡ, (ਤਰਨ ਤਾਰਨ), 25 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਸਰਲੀ ਕਲਾਂ ਦੇ ਗੁਰਮੀਤ ਸਿੰਘ ਨਾਂਅ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ ਹੋਣ ਤੇ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ, ਸਰਪੰਚ ਦਲੇਰ ਸਿੰਘ ਸਰਲੀ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ ਤੇ ਧਰਨਾ 29 ਸਤੰਬਰ ਤੱਕ ਜਾਰੀ ਰਹੇਗਾ - ਸਰਵਣ ਸਿੰਘ ਪੰਧੇਰ
. . .  1 minute ago
ਜੰਡਿਆਲਾ ਗੁਰੂ, 25 ਸਤੰਬਰ -(ਰਣਜੀਤ ਸਿੰਘ ਜੋਸਨ)- ਕੇਂਦਰ ਵੱਲੋਂ ਪਾਸ ਕੀਤੇ ਗੂਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਸਰੇ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ...
ਮੋਦੀ ਸਰਕਾਰ ਨੇ ਕਾਲਾ ਕਾਨੂੰਨ ਪਾਸ ਕਰਕੇ ਖੇਤੀ ਦਾ ਕਿੱਤਾ ਵੀ ਵੱਡੇ ਘਰਾਨਿਆਂ ਨੂੰ ਥਾਲ਼ੀ 'ਚ ਪਰੋਸ ਕੇ ਦਿੱਤਾ-ਰਣੀਕੇ
. . .  about 5 hours ago
ਮਾਨਾਂਵਾਲਾ, 25 ਸਤੰਬਰ (ਗੁਰਦੀਪ ਸਿੰਘ ਨਾਗੀ)-ਕਿਸਾਨ ਹੈ ਤਾਂ ਵਪਾਰ ਹੈ, ਵਪਾਰ ਨਹੀਂ ਤਾਂ ਦੇਸ਼ ਨਹੀਂ ਪਰ ਦੇਸ਼ ਦੀ ਸੱਤਾ 'ਤੇ ਕਾਬਜ਼ ਨਰਿੰਦਰ ਮੋਦੀ ਦੀ ਸਰਕਾਰ ਨੇ ਕਿਸਾਨ, ਮਜ਼ਦੂਰ ਸਮੇਤ ਅਨੇਕਾਂ ਸੰਬੰਧਿਤ ਨਾਲ ਵਰਗਾਂ ਖੇਤੀ ਵਿਰੁੱਧ ਕਾਲਾ ਕਾਨੂੰਨ ਪਾਸ ਕਰਕੇ ਖੇਤੀਬਾੜੀ ਕਿੱਤਾ ਵੱਡਿਆਂ ਘਰਾਨਿਆਂ ਨੂੰ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਬਠਿੰਡਾ ਮੁੱਖ ਮਾਰਗ ਉੱਪਰ ਰੋਸ ਪ੍ਰਦਰਸ਼ਨ
. . .  about 5 hours ago
ਮਹਿਲ ਕਲਾਂ, 25 ਸਤੰਬਰ(ਅਵਤਾਰ ਸਿੰਘ ਅਣਖੀ) ਕੇਂਦਰ ਸਰਕਾਰ ਪਾਸ ਕੀਤੇ ਕਿਸਾਨ ਮਾਰੂ ਆਰਡੀਨੈਂਸ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿਚ ਦਿੱਤੇ ਬੰਦ ਦੇ ਸੱਦੇ ਤਹਿਤ ਹਲਕਾ ਮਹਿਲ ਕਲਾਂ ਦੇ ਸਮੂਹ ਅਕਾਲੀ ਵਰਕਰਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਜ਼ਾਰਾਂ ਕਿਸਾਨ-ਮਜ਼ਦੂਰ ਬੀਬੀਆਂ ਨੇ ਦੂਜੇ ਦਿਨ ਵੀ ਲਾਇਆ ਧਰਨਾ

ਮਖੂ, 15 ਸਤੰਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਮਾਰੂ ਤਿੰਨ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਸੰਸਦ ਵਿਚ ਦੇਸ਼ ਵਿਚ ਹੋ ਰਹੇ ਭਾਰੀ ਵਿਰੋਧ ਦੇ ਬਾਵਜੂਦ ਮੋਦੀ ਸਰਕਾਰ ਵੱਲੋਂ ਪੇਸ਼ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਦੂਸਰੇ ਦਿਨ ਹਜ਼ਾਰਾਂ ਕਿਸਾਨ-ਮਜ਼ਦੂਰ ਬੀਬੀਆਂ ਵਲੋਂ ਨੈਸ਼ਨਲ ਹਾਈਵੇ ਦੇ ਦੋਵਾਂ ਪੁਲਾਂ 'ਤੇ ਲੰਘਦੀਆਂ ਸੜਕਾਂ ਨੂੰ ਮੁਕੰਮਲ ਰੂਪ ਵਿਚ ਬੰਦ ਰੱਖਿਆ ਤੇ ਸੜਕੀ ਆਵਾਜਾਈ ਮੁਕੰਮਲ ਬੰਦ ਕੀਤੀ ਗਈ | ਦੂਸਰੇ ਦਿਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਰਣਬੀਰ ਸਿੰਘ ਠੱਠਾ, ਸੁਰਿੰਦਰ ਸਿੰਘ ਫ਼ਾਜ਼ਿਲਕਾ, ਗੁਰਲਾਲ ਸਿੰਘ ਪੰਡੋਰੀ, ਰਣ ਸਿੰਘ, ਸਲਵਿੰਦਰ ਸਿੰਘ ਜਲੰਧਰ, ਸਵਰਨ ਸਿੰਘ ਕਪੂਰਥਲਾ ਨੇ ਕਿਹਾ ਕਿ ਕਿਸਾਨ ਤਿੰਨੇ ਖੇਤੀ ਆਰਡੀਨੈਂਸ ਬਿਜਲੀ ਸੋਧ ਬਿੱਲ 2020, ਭੂਮੀ ਗ੍ਰਹਿਣ ਐਕਟ 2013 ਵਿਚ ਕਿਸਾਨ ਵਿਰੋਧੀ ਸੋਧਾਂ ਕਰਨ ਵਾਲੀ ਭਾਜਪਾ ਤੇ ਅਕਾਲੀ ਦਲ ਨੂੰ ਚੁਰਾਹੇ ਵਿਚ ਪੂਰੀ ਤਰ੍ਹਾਂ ਨੰਗਾ ਕਰ ਦਿੱਤਾ | ਇਸੇ ਤਰ੍ਹਾਂ ਕੈਪਟਨ ਸਰਕਾਰ ਦਾ ਚਿਹਰਾ ਤੇ ਦੋਗਲਾ ਪਨ ਬੇਨਕਾਬ ਹੋ ਗਿਆ ਹੈ | ਮੁੱਖ ਮੰਤਰੀਆਂ ਦੀ ਹਾਈ ਪਾਵਰ ਕਮੇਟੀ ਵਿਚ ਉਕਤ ਆਰਡੀਨੈਂਸਾਂ ਨੂੰ ਪੰਜਾਬ ਸਰਕਾਰ ਸਹਿਮਤੀ ਦਿੰਦੀ ਹੈ ਤੇ ਦੂਸਰੇ ਪਾਸੇ ਪੰਜਾਬ ਵਿਧਾਨ ਸਭਾ ਵਿਚ ਕਿਸਾਨਾਂ ਨੂੰ ਗੁਮਰਾਹ ਕਰਨ ਤੇ ਧੋਖਾ ਦੇਣ ਲਈ ਝੂਠ-ਮੂਠ ਦਾ ਮੂੰਹ ਜ਼ਬਾਨੀ ਪਾਸ ਕਰਕੇ ਕੇਂਦਰ ਸਰਕਾਰ ਨੂੰ ਉਕਤ ਆਰਡੀਨੈਂਸਾਂ ਨੂੰ ਮੁੜ ਵਿਚਾਰ ਕਰਨ ਲਈ ਚਿੱਠੀ ਲਿਖੀ ਜਾਂਦੀ ਹੈ | ਆਰਡੀਨੈਂਸ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਉਕਤ ਆਰਡੀਨੈਂਸ ਬਿਜਲੀ ਸੋਧ ਬਿੱਲ 2020, ਭੂਮੀ ਗ੍ਰਹਿਣ ਐਕਟ ਵਿਚ ਕਿਸਾਨ ਵਿਰੋਧੀ ਸੋਧਾਂ ਨੂੰ ਰੱਦ ਕੀਤਾ ਜਾਵੇ, ਧਾਰਾ 144 ਵਾਪਸ ਲਈ ਜਾਵੇ, ਅੰਦੋਲਨਕਾਰੀਆਂ ਖਿਲਾਫ਼ ਹਾਈਕੋਰਟ ਵਿਚ ਪੰਜਾਬ ਸਰਕਾਰ ਵਲੋਂ ਪਾਈ ਪਟੀਸ਼ਨ ਵਾਪਸ ਲਈ ਜਾਵੇ, ਕਿਸਾਨ-ਮਜ਼ਦੂਰ ਆਗੂਆਂ 'ਤੇ ਕੀਤੇ ਪਰਚੇ ਰੱਦ ਕੀਤੇ ਜਾਣ | ਇਸ ਮੌਕੇ ਸਾਹਿਬ ਸਿੰਘ ਦੀਨੇ ਕੇ, ਬਲਜਿੰਦਰ ਸਿੰਘ ਤਲਵੰਡੀ, ਧਰਮ ਸਿੰਘ ਸਿੰਧੂ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਨਰਿੰਦਰਪਾਲ ਸਿੰਘ ਜਤਾਲਾ, ਰਣਜੀਤ ਸਿੰਘ ਖੱਚਰ ਵਾਲਾ, ਬਲਰਾਜ ਸਿੰਘ ਫੇਰੋਕੇ, ਬਲਵਿੰਦਰ ਸਿੰਘ ਲੋਹੁਕੇ, ਗੁਰਮੇਲ ਸਿੰਘ ਫੱਤੇਵਾਲਾ, ਗੁਰਨਾਮ ਸਿੰਘ ਅਲੀਕੇ, ਖਿਲਾਰਾ ਸਿੰਘ, ਅੰਗਰੇਜ਼ ਸਿੰਘ ਬੂਟੇਵਾਲਾ, ਬਲਜਿੰਦਰ ਸਿੰਘ ਤਲਵੰਡੀ, ਗੁਰਬਖ਼ਸ਼ ਸਿੰਘ ਪੰਜਗਰਾਈਾ, ਲਖਵਿੰਦਰ ਸਿੰਘ ਬਸਤੀ ਨਾਮਦੇਵ, ਹਰਫੂਲ ਸਿੰਘ, ਬਚਿੱਤਰ ਸਿੰਘ, ਲਖਵਿੰਦਰ ਸਿੰਘ ਜੋਗੇਵਾਲਾ, ਜਸਵਿੰਦਰ ਸਿੰਘ ਪੱਪੂ, ਜਗਦੀਸ਼ ਫ਼ਾਜ਼ਿਲਕਾ ਨੇ ਆਦਿ ਆਗੂਆਂ ਨੇ ਧਰਨੇ ਨੂੰ ਸੰਬੋਧਨ ਕੀਤਾ | ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਹੈ |

ਅਨਜਾਣੇ 'ਚ ਸਰਹੱਦ ਤੋਂ ਘੁਸਪੈਠ ਕਰਨ ਵਾਲੇ ਨੂੰ ਗੋਲੀ ਮਾਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ - ਭੁੱਲਰ

ਫ਼ਿਰੋਜ਼ਪੁਰ, 15 ਸਤੰਬਰ (ਸੰਧੂ)- ਅਣਜਾਣ ਪੁਣੇ 'ਚ ਦੇਸ਼ ਦੀ ਸਰਹੱਦ ਤੋਂ ਘੁਸਪੈਠ ਕਰਨ ਵਾਲੇ ਵਿਅਕਤੀ ਨੂੰ ਫੜਨ ਦੀ ਬਜਾਏ ਗੋਲੀ ਮਾਰ ਜਾਨੋਂ ਮਾਰ ਦੇਣਾ ਮਨੁੱਖੀ ਅਧਿਕਾਰਾਂ ਦੀ ਸ਼ਰੇਆਮ ਉਲੰਘਣਾ ਦੱਸ ਅਕਾਲੀ ਦਲ ਅੰਮਿ੍ਤਸਰ ਦੀ ਜ਼ਿਲ੍ਹਾ ਇਕਾਈ ਫ਼ਿਰੋਜ਼ਪੁਰ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਿਰੋਜ਼ਪੁਰ 'ਚ ਅੱਜ 32 ਹੋਰ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ

ਫ਼ਿਰੋਜ਼ਪੁਰ, 15 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਦਾ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕਹਿਰ ਜਾਰੀ ਹੈ, ਜਿਸ ਨੇ ਅੱਜ ਜਿੱਥੇ 2 ਔਰਤਾਂ ਸਮੇਤ ਹੋਰ ਸੱਤ ਜਣਿਆਂ ਦੀ ਜਾਨ ਲੈ ਲਈ ਉਥੇ ਜ਼ਿਲੇ੍ਹ ਅੰਦਰ 32 ਹੋਰ ਵਿਅਕਤੀਆਂ ਨੂੰ ਵੀ ਆਪਣੀ ...

ਪੂਰੀ ਖ਼ਬਰ »

160 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਗੁਰੂਹਰਸਹਾਏ, 15 ਸਤੰਬਰ (ਹਰਚਰਨ ਸਿੰਘ ਸੰਧੂ)- ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ ਅਨੁਸਾਰ ਥਾਣਾ ਗੁਰੂਹਰਸਹਾਏ ਪੁਲਿਸ ਵਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 160 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਦੋ ਰਾਸ਼ਟਰੀ ਰਾਜ ਮਾਰਗਾਂ ਦੀ ਆਵਾਜਾਈ ਠੱਪ ਕਰਕੇ ਵਿਸ਼ਾਲ ਧਰਨਾ

ਤਲਵੰਡੀ ਭਾਈ, 15 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਇਸ ਖੇਤਰ ਦੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਮਾਮਲਾ 4 ਕਿੱਲੋ 600 ਗ੍ਰਾਮ ਹੈਰੋਇਨ ਤੇ 50 ਗ੍ਰਾਮ ਅਫ਼ੀਮ ਬਰਾਮਦਗੀ ਦਾ

ਹੈਰੋਇਨ ਤਸਕਰੀ ਮਾਮਲੇ 'ਚ ਫ਼ਿਰੋਜ਼ਪੁਰ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਹਾਈਕੋਰਟ ਨੇ ਲਗਾਈ ਰੋਕ

ਫ਼ਿਰੋਜ਼ਪੁਰ, 15 ਸਤੰਬਰ (ਰਾਕੇਸ਼ ਚਾਵਲਾ)- ਸਰਹੱਦ ਰਾਹੀਂ ਪਾਕਿਸਤਾਨ ਤੋਂ ਭਾਰਤ ਅੰਦਰ ਹੈਰੋਇਨ ਮੰਗਵਾ ਕੇ ਪੰਜਾਬ 'ਚ ਸਪਲਾਈ ਕਰਨ ਦੇ ਮਾਮਲੇ ਵਿਚ ਸਦਰ ਫ਼ਿਰੋਜ਼ਪੁਰ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ...

ਪੂਰੀ ਖ਼ਬਰ »

ਧਰਨੇ ਤੋਂ ਬਾਅਦ ਕੀਤਾ ਮਾਮਲਾ ਦਰਜ

ਖੂਈਆਂ ਸਰਵਰ, 15 ਸਤੰਬਰ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਪਿੰਡ ਹਰੀਪੁਰਾ ਦੇ ਵਾਸੀਆਂ ਅਤੇ ਪੀੜਤ ਪਰਿਵਾਰ ਵਲੋਂ ਕਾਰਵਾਈ ਦੀ ਮੰਗ ਨੂੰ ਲੈ ਕੇ ਬੀਤੇ ਦਿਨ ਲਗਾਏ ਗਏ ਧਰਨੇ ਤੋਂ ਬਾਅਦ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ | ਥਾਣਾ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਘਰ ਵਿਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਵਿਚ ਖੂਈਖੇੜਾ ਥਾਣਾ ਪੁਲਿਸ ਨੇ 6 ਨਾਮਜ਼ਦ ਅਤੇ ਕੁੱਝ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਜੱਗਾ ...

ਪੂਰੀ ਖ਼ਬਰ »

70 ਲੀਟਰ ਲਾਹਣ ਬਰਾਮਦ

ਜਲਾਲਾਬਾਦ, 15 ਸਤੰਬਰ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਵਲ਼ੋਂ ਦੋ ਵੱਖ-ਵੱਖ ਮੁਕੱਦਮਿਆਂ ਵਿਚ 70 ਲੀਟਰ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ | ਪਹਿਲੇ ਮੁਕੱਦਮੇ ਵਿਚ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਗਸ਼ਤ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ 45 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼-46 ਠੀਕ ਹੋ ਕੇ ਘਰਾਂ ਨੂੰ ਪਰਤੇ

ਫਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਜ਼ਿਲ੍ਹੇ ਵਿਚ ਮੰਗਲਵਾਰ ਨੂੰ 45 ਹੋਰ ਕੋਰੋਨਾ ਮਰੀਜ ਸਾਹਮਣੇ ਆਏ ਹਨ ਜਦੋਂਕਿ 46 ਜਣਿਆਂ ਨੇ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਮੁਹਾਰ ਕੀਤਾ ਹੈ, ਇਸ ਤਰ੍ਹਾਂ ਕੁੱਲ ਠੀਕ ਹੋਣ ਵਾਲਿਆਂ ਦੀ ਗਿਣਤੀ 1086 ਹੋ ਗਈ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੇ ਦੀ ਮੌਤ

ਅਬੋਹਰ, 15 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਕੰਧਵਾਲਾ ਰੋਡ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਚਾਰ ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ¢ ਥਾਣਾ ਸਿਟੀ 2 ਦੀ ਪੁਲਸ ਇਸ ਮਾਮਲੇ ਦੀ ਕਾਰਵਾਈ ਕਰ ਰਹੀ ਹੈ¢ ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸਟਾਫ਼ ਕਾਲੋਨੀ ਵਾਸੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ ਨੈਸ਼ਨਲ ਹਾਈਵੇ ਕੀਤਾ ਜਾਮ

ਫ਼ਾਜ਼ਿਲਕਾ, 15 ਸਤੰਬਰ(ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸ ਬਿੱਲ ਅਤੇ ਬਿਜਲੀ ਸੋਧ ਬਿੱਲ-2020 ਦੇ ਖ਼ਿਲਾਫ਼ ਸੂਬੇ ਦੀਆਂ 13 ਕਿਸਾਨ ਜਥੇਬੰਦੀਆਂ ਤੋਂ ਇਲਾਵਾ ਸਿਆਸੀ ਅਤੇ ਵਪਾਰਕ ਜਥੇਬੰਦੀਆਂ ਨੇ ਫ਼ਾਜ਼ਿਲਕਾ-ਅਬੋਹਰ ਨੈਸ਼ਨਲ ਹਾਈਵੇ 'ਤੇ ਜਾਮ ਲਗਾ ...

ਪੂਰੀ ਖ਼ਬਰ »

ਯੂ.ਟੀ.ਆਰ. ਸੀ. ਕਮੇਟੀ ਦੀ ਮੀਟਿੰਗ ਤਹਿਤ ਹੁਣ ਤੱਕ 671 ਹਵਾਲਾਤੀਆਂ ਨੂੰ ਜ਼ਮਾਨਤ ਮਿਲੀ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ

ਫ਼ਾਜ਼ਿਲਕਾ, 15 ਸਤੰਬਰ (ਅਮਰਜੀਤ ਸ਼ਰਮਾ)-ਜ਼ਿਲ੍ਹਾ ਫਾਜ਼ਿਲਕਾ ਦੀ ਯੂ. ਟੀ. ਆਰ. ਸੀ. ਕਮੇਟੀ ਦੀ ਮੀਟਿੰਗ ਇੱਥੇ ਸ਼੍ਰੀ ਤਰਸੇਮ ਮੰਗਲਾ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਝਗੜੇ ਸਬੰਧੀ 4 ਖ਼ਿਲਾਫ਼ ਮਾਮਲਾ ਦਰਜ਼

ਬੱਲੂਆਣਾ, 15 ਸਤੰਬਰ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਨਰੈਣਪੁਰਾ ਵਿਖੇ ਬੀਤੀ 4 ਸਤੰਬਰ ਨੂੰ ਹੋਏ ਝਗੜੇ ਸਬੰਧੀ ਥਾਣਾ ਬਹਾਵਵਾਲਾ ਪੁਲਿਸ ਵਲੋਂ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸੋਹਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 928 ਡਾਕਟਰਾਂ ਦੀ ਭਰਤੀ ਪ੍ਰਕਿਰਿਆ ਪ੍ਰਗਤੀ ਅਧੀਨ-ਸਿੱਧੂ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਅਤੇ ਜਲਾਲਾਬਾਦ ਦੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਮਰੀਜਾਂ ਦਾ ਹਾਲ ਚਾਲ ਜਾਣਿਆ ਅਤੇ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੂਰੇ ਪ੍ਰਬੰਧਾਂ ਤੇ ਵਧੀਆ ਢੰਗ ਨਾਲ ਕੋਰੋਨਾ ਖਿਲਾਫ ਲੜਾਈ ਲੜ ਰਹੀ-ਬਲਵੀਰ ਸਿੰਘ ਸਿੱਧੂ

ਅਬੋਹਰ, 15 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸੂਬੇ ਭਰ ਵਿਚ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਸਰਕਾਰ ਵਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਹਸਪਤਾਲਾਂ ਵਿਚ ਨਹੀਂ ਹੈ | ਇਸ ਤੋਂ ਇਲਾਵਾ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਐਕਟ 2020 ਦੇ ਖ਼ਿਲਾਫ਼ ਭਾਕਿਯੂ ਨੇ ਮੁੱਖ ਮਾਰਗ ਕੀਤਾ ਜਾਮ

ਜਲਾਲਾਬਾਦ, 15 ਸਤੰਬਰ (ਕਰਨ ਚੁਚਰਾ, ਜਤਿੰਦਰ ਪਾਲ ਸਿੰਘ)- ਭਾਰਤੀਯ ਕਿਸਾਨ ਯੂਨੀਅਨ ਏਕਤਾ ਉਗਰਾਹ ਵਲੋਂ ਖੇਤੀ ਨਾਲ ਸਬੰਧਿਤ ਤਿੰਨੋ ਆਰਡੀਨੈਂਸ ਤੇ ਬਿਜਲੀ ਸੋਧ ਐਕਟ 2020 ਦੇ ਖ਼ਿਲਾਫ਼ ਸ਼ਹੀਦ ਊਧਮ ਸਿੰਘ ਚੌਾਕ ਨਜ਼ਦੀਕ ਅਨਾਜ ਮੰਡੀ ਦੇ ਗੇਟ ਮੂਹਰੇ ਮੁੱਖ ਮਾਰਗ 'ਤੇ 2 ਘੰਟੇ ...

ਪੂਰੀ ਖ਼ਬਰ »

ਵਿਧਾਇਕ ਆਵਲਾ ਨੇ ਆੜ੍ਹਤੀਆ ਯੂਨੀਅਨ ਤੇ ਰਾਈਸ ਮਿੱਲਰ ਐਸੋਸੀਏਸ਼ਨ ਨਾਲ ਗਊਸ਼ਾਲਾ ਦੇ ਪ੍ਰਬੰਧਾਂ ਨੂੰ ਲੈ ਕੇ ਕੀਤੀ ਮੀਟਿੰਗ

ਜਲਾਲਾਬਾਦ, 15 ਸਤੰਬਰ (ਕਰਨ ਚੁਚਰਾ)-ਬੀਤੀ ਰਾਤ ਵਿਧਾਇਕ ਰਮਿੰਦਰ ਆਵਲਾ ਨੇ ਜਨਤਾ ਭਵਨ 'ਚ ਗਊਸ਼ਾਲਾ ਪ੍ਰਬੰਧਕ ਕਮੇਟੀ, ਰਾਈਸ ਮਿੱਲਰ ਐਸੋਸੀਏਸ਼ਨ ਤੇ ਆੜ੍ਹਤੀਆ ਯੂਨੀਅਨ ਨਾਲ ਮੀਟਿੰਗ ਕੀਤੀ ਅਤੇ ਇਸ ਮੀਟਿੰਗ ਦੌਰਾਨ ਗਊਸ਼ਾਲਾ 'ਚ ਪਸ਼ੂਆਂ ਦੀ ਸਾਂਭ-ਸੰਭਾਲ ਲਈ ਆ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੇ ਡਾਕਟਰੀ ਪੇਸ਼ੇ ਅਤੇ ਆਮ ਲੋਕਾਂ ਵਿਚਾਲੇ ਦੂਰੀਆਂ ਕੀਤੀਆਂ ਪੈਦਾ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)- ਡਾਕਟਰੀ ਪੇਸ਼ੇ ਨੂੰ ਰੱਬ ਤੋਂ ਬਾਅਦ ਮਨੁੱਖਤਾ ਦੀ ਸੰਭਾਲ ਦਾ ਦਰਜਾ ਦਿੱਤਾ ਜਾਂਦਾ ਹੈ | ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਸੰਸਾਰ ਭਰ 'ਚ ਵੱਡੇ ਪੱਧਰ 'ਤੇ ਡਾਕਟਰੀ ਮਾਹਿਰ ਕੋਰੋਨਾ ਦੀ ਰੋਕਥਾਮ ਲਈ ਦਵਾਈਆਂ ਲੱਭਣ 'ਚ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਚਿੱਟੇ ਰੇਤ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ-ਡੀ. ਸੀ.

ਫ਼ਿਰੋਜ਼ਪੁਰ, 15 ਸਤੰਬਰ (ਸ. ਰ.)- ਦਿਨ-ਦਿਹਾੜੇ ਜ਼ਿਲ੍ਹੇ ਅੰਦਰ ਚਿੱਟੇ ਰੇਤ ਦੇ ਕਾਲੇ ਕਾਰੋਬਾਰ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ, ਕਿਉਂਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਰੁਖ ਅਪਣਾ ਲਿਆ ਹੈ | ਇਸੇ ਸਬੰਧੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਚਿੱਟੇ ਰੇਤ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ-ਡੀ. ਸੀ.

ਫ਼ਿਰੋਜ਼ਪੁਰ, 15 ਸਤੰਬਰ (ਸ. ਰ.)- ਦਿਨ-ਦਿਹਾੜੇ ਜ਼ਿਲ੍ਹੇ ਅੰਦਰ ਚਿੱਟੇ ਰੇਤ ਦੇ ਕਾਲੇ ਕਾਰੋਬਾਰ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ, ਕਿਉਂਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਰੁਖ ਅਪਣਾ ਲਿਆ ਹੈ | ਇਸੇ ਸਬੰਧੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 15 ਸਤੰਬਰ(ਦਵਿੰਦਰ ਪਾਲ ਸਿੰਘ)-ਡਿਊਟੀ ਦੌਰਾਨ ਘੇਰ ਕੇ ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰਨ ਦੇ ਦੋਸ਼ ਵਿਚ ਖੂਈਖੇੜਾ ਥਾਣਾ ਪੁਲਿਸ ਨੇ 3 ਨਾਮਜ਼ਦ ਅਤੇ 7 ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸੁਖਦੇਵ ਸਿੰਘ ...

ਪੂਰੀ ਖ਼ਬਰ »

ਰੰਜਿਸ਼ ਨੂੰ ਲੈ ਕੇ ਕੀਤੀ ਕੁੱਟਮਾਰ, 7 ਵਿਅਕਤੀਆਂ 'ਤੇ ਮੁਕੱਦਮਾ ਦਰਜ

ਗੁਰੂਹਰਸਹਾਏ, 15 ਸਤੰਬਰ (ਹਰਚਰਨ ਸਿੰਘ ਸੰਧੂ)- ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਵਾਸਲ ਮੋਹਨ ਕੇ ਵਿਖੇ ਕੰਧ ਦੇ ਪਲੱਸਤਰ ਦੀ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ ਦੀ ਕੁੱਟਮਾਰ ਕਰ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਜੋ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ...

ਪੂਰੀ ਖ਼ਬਰ »

ਨਵੇਂ ਬਣੇ ਆਂਗਣਵਾੜੀ ਸੈਂਟਰ 'ਤੇ ਚੋਰਾਂ ਨੇ ਬੋਲਿਆ ਧਾਵਾ

ਲੱਖੋ ਕੇ ਬਹਿਰਾਮ, 15 ਸਤੰਬਰ (ਰਾਜਿੰਦਰ ਸਿੰਘ ਹਾਂਡਾ)-ਸਥਾਨਕ ਨਵੇਂ ਬਣੇ ਆਂਗਣਵਾੜੀ ਸੈਂਟਰ ਵਿਚ ਅਜੇ ਬੱਚਿਆਂ ਨੇ ਬੈਠ ਕੇ ਵੀ ਨਹੀਂ ਵੇਖਿਆ ਸੀ ਕਿ ਬੀਤੀ ਰਾਤ ਚੋਰਾਂ ਨੇ ਧਾਵਾ ਬੋਲਦਿਆਂ ਆਂਗਣਵਾੜੀ ਸੈਂਟਰ ਦਾ ਦਰਵਾਜ਼ਾ ਤੋੜ ਕੇ ਇਮਾਰਤ ਦੇ ਅੰਦਰੋਂ ਛੱਤ ਵਾਲੇ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਅਧਿਆਪਕਾਂ ਵਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ

ਫ਼ਿਰੋਜ਼ਪੁਰ, 15 ਸਤੰਬਰ (ਜਸਵਿੰਦਰ ਸਿੰਘ ਸੰਧੂ)- ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ ਸਕੂਲੀ ਅਧਿਆਪਕਾਂ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੁਪਿੰਦਰ ...

ਪੂਰੀ ਖ਼ਬਰ »

ਬੀਬਾ ਸਤਿਕਾਰ ਕੌਰ ਗਹਿਰੀ ਨੇ ਕੀਤਾ ਗਲੀਆਂ-ਨਾਲੀਆਂ ਤੇ ਵਿਕਾਸ ਕਾਰਜਾਂ ਦਾ ਉਦਘਾਟਨ

ਮੁੱਦਕੀ, 15 ਸਤੰਬਰ (ਭੁਪਿੰਦਰ ਸਿੰਘ)- ਨਜ਼ਦੀਕੀ ਪਿੰਡ ਫਿੱਡੇ (ਫ਼ਿਰੋਜਪੁਰ) ਵਿਖੇ ਹਲਕਾ ਫ਼ਿਰੋਜਪੁਰ ਦਿਹਾਤੀ ਦੀ ਵਿਧਾਇਕਾ ਬੀਬਾ ਸਤਿਕਾਰ ਕੌਰ ਗਹਿਰੀ ਵਲੋਂ ਅੱਜ ਪਿੰਡ ਦੀਆਂ ਗਲੀਆਂ-ਨਾਲੀਆਂ ਅਤੇ ਨਵੇਂ ਬਣਾਏ ਪੁਲ ਦਾ ਉਦਘਾਟਨ ਕੀਤਾ ਗਿਆ | ਬੀਬਾ ਗਹਿਰੀ ਨੇ ਕਿਹਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ 8.29 ਕਰੋੜ ਰੁਪਏ ਦਾ ਮੁਫ਼ਤ ਇਲਾਜ ਮਿਲਿਆ-ਬਲਬੀਰ ਸਿੰਘ ਸਿੱਧੂ

ਫਾਜ਼ਿਲਕਾ, 15 ਸਤੰਬਰ(ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਇਸ ਸਾਲ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਹੁਣ ਤੱਕ 8.29 ਕਰੋੜ ਰੁਪਏ ਦੇ ਮੁਫ਼ਤ ਇਲਾਜ ਦੀ ...

ਪੂਰੀ ਖ਼ਬਰ »

ਪੀਰ ਮੁਹੰਮਦ ਅਤੇ ਤਲਵੰਡੀ ਦੀ ਅਗਵਾਈ 'ਚ ਵੱਡਾ ਕਾਫ਼ਲਾ ਤਲਵੰਡੀ ਭਾਈ ਚੌਕ ਨੂੰ ਰਵਾਨਾ

ਮਖੂ, 15 ਸਤੰਬਰ (ਥਿੰਦ, ਮਨਚੰਦਾ)- ਫ਼ਿਰੋਜ਼ਪੁਰ ਜ਼ਿਲੇ੍ਹ ਦੀਆਂ ਪੰਜ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਵਲੋਂ ਜਾਰੀ ਕੀਤੇ ਆਰਡੀਨੈਂਸਾਂ ਦੇ ਵਿਰੋਧ ਵਿਚ ਕੀਤੇ ਜਾਮ ਵਿਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਵਲੋਂ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਵਿਚ ਪੰਜਾਬੀ ਭਾਸ਼ਾ ਖਤਮ ਕਰਕੇ ਭਾਜਪਾ ਪੰਜਾਬੀਆਂ ਦੀ ਤਰੱਕੀ ਨਹੀਂ ਰੋਕ ਸਕਦੀ- ਵਿਧਾਇਕ ਜ਼ੀਰਾ

ਜ਼ੀਰਾ, 15 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜੰਮੂ-ਕਸ਼ਮੀਰ ਦੇ ਇਲਾਕੇ ਵਿਚ ਪੰਜਾਬੀ ਭਾਸ਼ਾ ਨੂੰ ਖਤਮ ਕੀਤੇ ਜਾਣ ਦੀਆਂ ਸਾਜ਼ਿਸ਼ਾਂ ਨਾਲ ਪੰਜਾਬੀ ਭਾਸ਼ਾ ਦੇ ਪ੍ਰਸਾਰ ਅਤੇ ਪੰਜਾਬੀਆਂ ਦੀ ਤਰੱਕੀ ਨਹੀਂ ਰੁਕ ਸਕੇਗੀ | ਇਨ੍ਹਾਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਵਿਚ ਪੰਜਾਬੀ ਭਾਸ਼ਾ ਖਤਮ ਕਰਕੇ ਭਾਜਪਾ ਪੰਜਾਬੀਆਂ ਦੀ ਤਰੱਕੀ ਨਹੀਂ ਰੋਕ ਸਕਦੀ- ਵਿਧਾਇਕ ਜ਼ੀਰਾ

ਜ਼ੀਰਾ, 15 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜੰਮੂ-ਕਸ਼ਮੀਰ ਦੇ ਇਲਾਕੇ ਵਿਚ ਪੰਜਾਬੀ ਭਾਸ਼ਾ ਨੂੰ ਖਤਮ ਕੀਤੇ ਜਾਣ ਦੀਆਂ ਸਾਜ਼ਿਸ਼ਾਂ ਨਾਲ ਪੰਜਾਬੀ ਭਾਸ਼ਾ ਦੇ ਪ੍ਰਸਾਰ ਅਤੇ ਪੰਜਾਬੀਆਂ ਦੀ ਤਰੱਕੀ ਨਹੀਂ ਰੁਕ ਸਕੇਗੀ | ਇਨ੍ਹਾਂ ...

ਪੂਰੀ ਖ਼ਬਰ »

ਸਾਬਕਾ ਅਕਾਲੀ ਵਿਧਾਇਕ ਦੇ ਲੜਕੇ ਸਮੇਤ ਦੋ ਕੈਂਟ ਬੋਰਡ ਮੈਂਬਰਾਂ ਦੀਆਂ ਅੰਤਰਿਮ ਪੇਸ਼ਗੀ ਜ਼ਮਾਨਤਾਂ ਮਨਜ਼ੂਰ

ਫ਼ਿਰੋਜ਼ਪੁਰ, 15 ਸਤੰਬਰ (ਰਾਕੇਸ਼ ਚਾਵਲਾ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਤੋਂ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਲੜਕੇ ਸੁਰਿੰਦਰ ਸਿੰਘ ਬੱਬੂ ਮੈਂਬਰ ਕੰਟੋਨਮੈਂਟ ਬੋਰਡ (ਸਾਬਕਾ ਵਾਇਸ ਪ੍ਰਧਾਨ) ਅਤੇ ਮੈਂਬਰ ਕੰਟੋਨਮੈਂਟ ਬੋਰਡ ...

ਪੂਰੀ ਖ਼ਬਰ »

ਇਸਤਰੀ ਮੁਲਾਜ਼ਮਾਂ ਦੀ ਮੀਟਿੰਗ-ਭੁੱਖ ਹੜਤਾਲ ਦੀਆਂ ਤਿਆਰੀਆਂ ਸਬੰਧੀ ਕੀਤੀਆਂ ਵਿਚਾਰਾਂ

ਫ਼ਿਰੋਜ਼ਪੁਰ, 15 ਸਤੰਬਰ (ਜਸਵਿੰਦਰ ਸਿੰਘ ਸੰਧੂ)- ਜਲ ਸਰੋਤ ਵਿਭਾਗ ਵਿਚ ਕੰਮ ਕਰਦੀਆਂ ਇਸਤਰੀ ਮੁਲਾਜ਼ਮਾਂ ਦੀ ਮੀਟਿੰਗ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਪ੍ਰਧਾਨ ਸਵਿੰਦਰਪਾਲ ਕੌਰ ਦੀ ਪ੍ਰਧਾਨਗੀ ਹੇਠ ਕੈਨਾਲ ਕਾਲੋਨੀ ਕੰਪਲੈਕਸ ...

ਪੂਰੀ ਖ਼ਬਰ »

ਜੇ ਭਾਜਪਾ ਪ੍ਰਧਾਨ 'ਤੇ ਦਰਜ ਮੁਕੱਦਮਾ ਰੱਦ ਨਾ ਕੀਤਾ ਗਿਆ ਤਾਂ ਅੰਦੋਲਨ ਕਰਾਂਗੇ : ਧੂੜੀਆ, ਗੋਇਲ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਭਾਜਪਾ ਜ਼ਿਲ੍ਹਾ ਪ੍ਰਧਾਨ ਰਕੇਸ਼ ਧੂੜੀਆ ਅਤੇ ਪ੍ਰਦੇਸ਼ ਸਕੱਤਰ ਸ਼ਿਵਰਾਜ ਗੋਇਲ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਕੋਵਿਡ-19 ਨੂੰ ਲੈ ਕੇ ਕਾਂਗਰਸੀਆਂ ਅਤੇ ਭਾਜਪਾ ਵਿਚਕਾਰ ਦੋਹਰੇ ਮਾਪਦੰਡ ਅਪਣਾ ਰਹੀ ਹੈ | ਇੱਥੇ ਅੱਜ ...

ਪੂਰੀ ਖ਼ਬਰ »

ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਨਾਲ ਮਤਰੇਆ ਸਲੂਕ ਮੰਦਭਾਗਾ-ਮੁੜ ਤੋਂ ਸਰਕਾਰੀ ਭਾਸ਼ਾ ਦਾ ਦਰਜਾ ਬਹਾਲ ਕਰਨ ਦੀ ਮੰਗ

ਬੱਲੂਆਣਾ, 15 ਸਤੰਬਰ (ਸੁਖਜੀਤ ਸਿੰਘ ਬਰਾੜ)-ਇਲਾਕੇ ਦੀਆਂ ਮਾਂ ਬੋਲੀ ਪੰਜਾਬੀ ਅਤੇ ਪੰਜਾਬੀਅਤ ਨਾਲ ਜੁੜੀਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਕੇਂਦਰ ਸਰਕਾਰ ਵਲੋਂ ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਨਾਲ ਕੀਤੇ ਮਤਰੇਏ ਸਲੂਕ ਨੂੰ ਮੰਦਭਾਗਾ ਦੱਸਦਿਆਂ ਫਿਰ ਤੋਂ ਸਰਕਾਰੀ ...

ਪੂਰੀ ਖ਼ਬਰ »

ਹੜ੍ਹਾਂ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਪਿੰਡਾਂ ਦੇ ਲੋਕ ਆਹਮੋ-ਸਾਹਮਣੇ

ਅਬੋਹਰ, 15 ਸਤੰਬਰ (ਕੁਲਦੀਪ ਸਿੰਘ ਸੰਧੂ)-ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਆਏ ਹੜ੍ਹਾਂ ਨੇ ਜਿੱਥੇ ਹਲਕਾ ਬੱਲੂਆਣਾ ਦੇ ਦਰਜਨਾਂ ਪਿੰਡ ਦੀਆਂ ਫ਼ਸਲਾਂ ਨੂੰ ਬਰਬਾਦ ਕਰਕੇ ਕਿਸਾਨਾਂ ਨੂੰ ਕੱਖੋਂ ਹੌਲੇ ਕਰ ਦਿੱਤਾ ਹੈ ਉੱਥੇ ਹੁਣ ਹੜ੍ਹਾਂ ਦੇ ਪਾਣੀ ਦੀ ਨਿਕਾਸੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅਬੋਹਰ-ਹਨੂੰਮਾਨਗੜ੍ਹ ਰੋਡ 'ਤੇ ਕੀਤਾ ਗਿਆ ਚੱਕਾ ਜਾਮ

ਅਬੋਹਰ, 15 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰ ਕਾਨੂੰਨ ਲੋਕ ਸਭਾ ਵਿਚ ਪੇਸ਼ ਕੀਤੇ ਜਾਣ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਚੱਕੇ ਜਾਮ ਕੀਤੇ ਜਾ ...

ਪੂਰੀ ਖ਼ਬਰ »

ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚਾ ਨੇ ਡੀ. ਸੀ. ਦਫ਼ਤਰ ਸਾਹਮਣੇ ਮੰਗਾਂ ਨੂੰ ਲੈ ਕੇ ਲਾਇਆ ਧਰਨਾ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ): ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਹਰੀਸ਼ ਕੰਬੋਜ, ਸੁਨੀਲ ਕੁਮਾਰ ਸਚਦੇਵਾ ...

ਪੂਰੀ ਖ਼ਬਰ »

ਸਿਹਤ ਮੰਤਰੀ ਅਬੋਹਰ ਤਾਂ ਆਏ ਪਰ ਕੋਰੋਨਾ ਹਸਪਤਾਲ ਨਹੀਂ ਆਏ

ਬੱਲੂਆਣਾ, 15 ਸਤੰਬਰ (ਬਰਾੜ)-ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅੱਜ ਅਬੋਹਰ ਸ਼ਹਿਰ 'ਚ ਸਥਿਤ ਸਰਕਾਰੀ ਹਸਪਤਾਲ ਵਿਖੇ ਸਮੱਸਿਆਵਾਂ ਸੁਣਨ ਲਈ ਤਾਂ ਆਏ ਪਰ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਚੱਕੜਾ ਦੇ ਮਾਂ ਸਰਸਵਤੀ ਕਾਲਜ ਵਿਖੇ ਸਥਾਪਿਤ ਜ਼ਿਲ੍ਹਾ ਪੱਧਰੀ ਕੋਰੋਨਾ ...

ਪੂਰੀ ਖ਼ਬਰ »

ਕੋਰੋਨਾ ਰਿਪੋਰਟਾਂ ਨੂੰ ਲੈ ਕੇ ਸਿਹਤ ਵਿਭਾਗ ਪ੍ਰਤੀ ਲੋਕਾਂ ਦੀ ਵਿਸ਼ਵਾਸ ਦੀ ਭਾਵਨਾ ਘਟਣ ਲੱਗੀ

ਅਬੋਹਰ, 15 ਸਤੰਬਰ (ਕੁਲਦੀਪ ਸਿੰਘ ਸੰਧੂ)- ਕੋਰੋਨਾ ਬਿਮਾਰੀ ਸਬੰਧੀ ਰਿਪੋਰਟਾਂ ਨੂੰ ਲੈ ਕੇ ਸਿਹਤ ਵਿਭਾਗ ਪ੍ਰਤੀ ਲੋਕਾਂ ਦਾ ਨਜ਼ਰੀਆ ਸ਼ੱਕੀ ਹੁੰਦਾ ਜਾ ਰਿਹਾ ਹੈ¢ ਵਿਭਾਗ ਵਲੋਂ ਕਈ ਮਰੀਜ਼ਾਂ ਦੀਆਂ ਇਕੋ ਸਮੇਂ ਰਿਪੋਰਟਾਂ ਕਦੇ ਨੈਗੇਟਿਵ ਤੇ ਕਦੇ ਪਾਜ਼ੀਟਿਵ ...

ਪੂਰੀ ਖ਼ਬਰ »

ਪਰਾਲੀ ਦੇ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਦੇ ਕੰਪਿਊਟਰਾਈਜ਼ਡ ਲਾਟਰੀ ਸਿਸਟਮ ਰਾਹੀਂ ਕੱਢੇ ਡਰਾਅ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ/ਸੰਦ ਉਪਦਾਨ 'ਤੇ ਦੇਣ ਲਈ ਚਾਹਵਾਨ ਕਿਸਾਨਾਂ ਪਾਸੋਂ 24 ਅਗਸਤ 2020 ਤੱਕ ਬਿਨੈ ਪੱਤਰ ਪ੍ਰਾਪਤ ਕੀਤੇ ਗਏ ਸਨ, ਜਿਸ ਤਹਿਤ ਡਿਪਟੀ ਕਮਿਸ਼ਨਰ ਅਰਵਿੰਦ ਪਾਲ ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ ਜਲਾਲਾਬਾਦ ਦੇ ਹਸਪਤਾਲ 'ਚ ਪ੍ਰਬੰਧਾਂ ਨੂੰ ਲੈ ਕੇ ਕੀਤਾ ਦੌਰਾ

ਜਲਾਲਾਬਾਦ, 15 ਸਤੰਬਰ (ਕਰਨ ਚੁਚਰਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਿਹਤ ਸੇਵਾਵਾਂ ਤੇ ਸਹੂਲਤਾਂ ਦੀ ਜਾਣਕਾਰੀ ਬਾਬਾ ਫ਼ਰੀਦ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮੰਡੀ ਲਾਧੂਕਾ, 15 ਸਤੰਬਰ (ਰਾਕੇਸ਼ ਛਾਬੜਾ, ਮਨਪ੍ਰੀਤ ਸੈਣੀ)-ਐਫ..ਐੈਫ.ਰੋਡ. 'ਤੇ ਕਿਸਾਨਾਂ ਵਲੋਂ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਕਾਮਰੇਡ ਦਰਸ਼ਨ ਰਾਮ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੁਕਿਆ ਗਿਆ | ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ...

ਪੂਰੀ ਖ਼ਬਰ »

ਜੇ ਭਾਜਪਾ ਪ੍ਰਧਾਨ 'ਤੇ ਦਰਜ ਮੁਕੱਦਮਾ ਰੱਦ ਨਾ ਕੀਤਾ ਗਿਆ ਤਾਂ ਅੰਦੋਲਨ ਕਰਾਂਗੇ : ਧੂੜੀਆ, ਗੋਇਲ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਭਾਜਪਾ ਜ਼ਿਲ੍ਹਾ ਪ੍ਰਧਾਨ ਰਕੇਸ਼ ਧੂੜੀਆ ਅਤੇ ਪ੍ਰਦੇਸ਼ ਸਕੱਤਰ ਸ਼ਿਵਰਾਜ ਗੋਇਲ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਕੋਵਿਡ-19 ਨੂੰ ਲੈ ਕੇ ਕਾਂਗਰਸੀਆਂ ਅਤੇ ਭਾਜਪਾ ਵਿਚਕਾਰ ਦੋਹਰੇ ਮਾਪਦੰਡ ਅਪਣਾ ਰਹੀ ਹੈ | ਇੱਥੇ ਅੱਜ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਮੀਟਿੰਗ- ਭੁੱਖ ਹੜਤਾਲ ਅੱਜ ਤੋਂ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਮੀਟਿੰਗ ਬਿਜਲੀ ਘਰ ਵਿਖੇ ਹੋਈ ਜਿਸ ਦੀ ਪ੍ਰਧਾਨੀ ਕਨਵੀਨਰ ਵਸਾਵਾ ਰਾਮ, ਨੋਪਾ ਰਾਮ, ਹਰਦੀਪ ਸਿੰਘ ਅਤੇ ਓਮ ਪ੍ਰਕਾਸ਼ ਨੇ ਕੀਤੀ | ਮੀਟਿੰਗ ਵਿਚ ਸਰਕਾਰ ਦੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX