ਤਾਜਾ ਖ਼ਬਰਾਂ


ਸ਼ੰਭੂ ਬਾਰਡਰ ‘ਤੇ ਆਰਮੀ ਦੀਆ ਗੱਡੀਆਂ ਕਿਸਾਨਾਂ ਨੇ ਰੋਕੀਆਂ
. . .  43 minutes ago
ਪਟਿਆਲਾ , 25 ਸਤੰਬਰ - ਕਿਸਾਨਾਂ ਦੇ ਬੰਦ ਦੇ ਸੱਦੇ ਦਾ ਅਸਰ ਹਰ ਥਾਂ ਦੇਖਣ ਨੂੰ ਮਿਲਿਆ ਹੈ । ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਆਰਮੀ ਦੀਆਂ ਗੱਡੀਆਂ ਰੋਕੀਆਂ ਹਨ ।
ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ ਦਿੱਤਾ 176 ਦੌੜਾਂ ਦਾ ਟੀਚਾ
. . .  about 1 hour ago
ਬਿੱਲ ਵਾਪਸ ਨਾ ਲਏ ਤਾਂ ਸਾਰਾ ਪੰਜਾਬ ਦਿੱਲੀ ਪਹੁੰਚ ਜਾਵੇਗਾ - ਕੈਪਟਨ
. . .  about 2 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਮਹਾਂਮਾਰੀ ਤੇ ਗਰਮੀ ਦੀ ਪਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਅੱਜ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਦਰਦ ਸਮਝੇਗੀ ਤੇ ਇਹ...
ਕਿਸਾਨਾਂ ਦੇ ਹੱਕ ਵਿੱਚ ਯੂਥ ਕਾਂਗਰਸੀ ਆਗੂ ਬਨੀ ਖਹਿਰਾ ਬੈਠੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ
. . .  about 2 hours ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ) - ਮੋਦੀ ਸਰਕਾਰ ਵੱਲੋਂ ਜੋ ਕਿਸਾਨਾਂ ਖਿਲਾਫ਼ ਫੈਸਲੇ ਲੈ ਬਿੱਲ ਪਾਸ ਕੀਤੇ ਗਏ ਹਨ ਉਨ੍ਹਾਂ ਖਿਲਾਫ ਉਦੋਂ ਤੱਕ ਮੋਰਚੇ ਭੁੱਖ ਹੜਤਾਲਾਂ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਜਦੋਂ ਤੱਕ ਇਹ ਬਿੱਲ ਵਾਪਸ ਨਹੀਂ ਕੀਤੇ ਜਾਂਦੇ ਪੰਜਾਬ ਦਾ ਕਿਸਾਨ ਨੌਜਵਾਨ ਹਰ ਵਰਗ ਮੋਦੀ ਦੇ ਫੈਸਲੇ...
ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਪੰਜ ਓਵਰਾਂ 'ਚ ਬਣਾਈਆਂ 30 ਦੌੜਾਂ
. . .  about 2 hours ago
ਆਈ.ਪੀ.ਐਲ. 2020 : ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਦਿੱਲੀ ਕੈਪੀਟਲਜ਼ ਵਲੋਂ ਬੱਲੇਬਾਜ਼ੀ ਦੀ ਸ਼ੁਰੂਆਤ
. . .  about 2 hours ago
ਜੰਡਿਆਲਾ ਗੁਰੂ ਚ ਦੋ ਸਾਬਕਾ ਅਕਾਲੀ ਵਿਧਾਇਕਾਂ ਨੇ ਵੱਖੋ ਵੱਖਰੀ ਵਜਾਈ ਡੁਗਡੁਗੀ
. . .  about 2 hours ago
ਜੰਡਿਆਲਾ ਗੁਰੂ 25 ਸਤੰਬਰ ( ਪ੍ਮਿੰਦਰ ਸਿੰਘ ਜੋਸਨ ) - ਕੇਂਦਰ ਸਰਕਾਰ ਵੱਲੋਂ ਕਿਸਾਨੀ ਵਿਰੁੱਧ ਜਾਰੀ ਕੀਤੇ ਗਏ ਆਰਡੀਨੈਂਸ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਜਿੱਥੇ ਵੱਖ ਵੱਖ ਥਾਵਾਂ ਦੇ ਹਰ ਪਾਰਟੀ ਵੱਲੋਂ ਕੇਂਦਰ ਦੀ ਨਰੇਂਦਰ ਮੋਦੀ ਦੀ ਸਰਕਾਰ ਵਿਰੁੱਧ ਜਬਰਦਸਤ ਰੋਸ ਮੁਜਾਹਰੇ ਕੀਤੇ ਗਏ , ਪਰ ਜੰਡਿਆਲਾ...
ਇੰਪਲਾਈਜ਼ ਫੈਡਰੇਸ਼ਨ ਏਟਕ ਨੇ ਖੇਤੀ ਬਿੱਲ ਵਿਰੁੱਧ ਕੀਤੀ ਰੋਸ ਰੈਲੀ 
. . .  about 2 hours ago
ਜੰਡਿਆਲਾ ਗੁਰੂ 25 ਸਤੰਬਰ (ਪ੍ਰਮਿੰਦਰ ਸਿੰਘ ਜੋਸਨ ) ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਅਤੇ ਪੈਨਸ਼ਨਰਜ਼ ਯੂਨੀਅਨ ਨੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਖੇਤੀ ਆਰਡੀਨੈਂਸ ਵਿਰੁੱਧ ਪੰਜਾਬ ਬੰਦ ਸੱਦੇ ਦੇ ਸਬੰਧ...
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੱਢੀ ਰੱਜ ਕੇ ਭੜਾਸ
. . .  about 2 hours ago
ਨਾਭਾ 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਇਤਿਹਾਸਿਕ ਨਗਰੀ ਨਾਭਾ ਵਿੱਚ ਅੱਜ ਕਿਸਾਨਾਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦੋ ਧੜਿਆਂ ਨੇ ਵੱਖੋ ਵੱਖਰੀਆਂ ਥਾਵਾਂ ਤੇ ਕਿਸਾਨਾਂ ਦੇ ਹੱਕ ਵਿੱਚ ਅਤੇ ਕੇਂਦਰ ਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਧਰਨੇ ਲਗਾ ਮੋਦੀ ਸਰਕਾਰ ਖਿਲਾਫ ਰੱਜ ਕੇ ਭੜਾਸ...
ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਮੈਣੀ ਵਲੋਂ ਅਸਤੀਫਾ
. . .  about 2 hours ago
ਅੰਮ੍ਰਿਤਸਰ, 25 ਸਤੰਬਰ (ਹਰਮਿੰਦਰ ਸਿੰਘ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਆਰ.ਪੀ. ਸਿੰਘ ਮੈਣੀ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਅਸਤੀਫਾ ਭਾਜਪਾ ਦੀ ਸੂਬਾ ਇਕਾਈ ਦੀ ਇਸ ਬਿੱਲ ਪ੍ਰਤੀ ਦਿਖਾਈ...
ਫ਼ਾਜ਼ਿਲਕਾ ਜ਼ਿਲ੍ਹੇ 'ਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਹੋਏ ਕੋਰੋਨਾ ਪਾਜ਼ੀਟਿਵ
. . .  about 3 hours ago
ਫ਼ਾਜ਼ਿਲਕਾ, 25 ਸਤੰਬਰ (ਪ੍ਰਦੀਪ ਕੁਮਾਰ) ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ ਆਏ ਦਿਨ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਦਰਜਨਾਂ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਪ੍ਰਾਪਤ ਹੋਇਆ ਕੋਰੋਨਾ ਰਿਪੋਰਟਾਂ ਵਿਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਕੋਰੋਨਾ ਨਾਲ...
ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ
. . .  about 3 hours ago
ਜੰਡਿਆਲਾ ਗੁਰੂ, 25 ਸਤੰਬਰ (ਰਣਜੀਤ ਸਿੰਘ ਜੋਸਨ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਕਿਸਾਨਾਂ ਵੱਲੋਂ ਅੱਜ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ...
ਰਾਜਪੁਰਾ 'ਚ 17 ਪਾਜ਼ੀਟਿਵ ਕੇਸ ਆਏ
. . .  about 3 hours ago
ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਅੱਜ ਵੱਖ ਵੱਖ ਥਾਵਾਂ ਤੇ 17 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ ਨੇ ਦਿਤੀ ਹੈ ।ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਾਸਕ ਪਾਉਣ ਦੇ ਨਾਲ ਨਾਲ ਸੋਸਲ ਡਿਸਟੈਂਸ ਬਣਾਂ ਕੇ ਰੱਖਣ ਦੀ ਸਲਾਹ...
ਬੀਬੀ ਜਗੀਰ ਕੌਰ ਦੇ ਸੰਬੋਧਨ ਦੌਰਾਨ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ
. . .  about 3 hours ago
ਸੁਭਾਨਪੁਰ, 25 ਸਤੰਬਰ (ਜੱਜ) - ਸੁਭਾਨਪੁਰ ਚੋਕ ਵਿਚ ਅਕਾਲੀ ਦਲ ਵੱਲੋਂ ਦਿੱਤੇ ਗਏ ਧਰਨੇ ਦੌਰਾਨ ਸਥਿਤੀ ਉਸ ਸਮੇਂ ਖ਼ਰਾਬ ਹੋ ਗਈ ਜਦੋਂ ਧਰਨੇ ਦੌਰਾਨ ਬੀਬੀ ਜਗੀਰ ਕੌਰ ਨੇ ਸੰਬੋਧਨ ਕਰਨਾ ਸ਼ੁਰੂ ਕੀਤਾ ਤਾ ਕੁੱਝ ਕਿਸਾਨਾਂ ਨੇ ਬੀਬੀ ਜਗੀਰ ਕੌਰ ਦੇ ਭਾਸ਼ਣ ਦਾ ਇਹ ਕਹਿੰਦਿਆਂ ਵਿਰੋਧ ਕਰਨਾ ਸ਼ੁਰੂ...
ਮੋਗਾ ਜ਼ਿਲ੍ਹੇ 'ਚ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰੇ, 62 ਆਏ ਹੋਰ ਮਾਮਲੇ
. . .  about 4 hours ago
ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਖੇ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰ ਗਏ ਹਨ ਤੇ ਜ਼ਿਲ੍ਹੇ 'ਚ ਮੌਤਾਂ ਦਾ ਸਿਲਸਲਾ ਲਗਾਤਾਰ ਜਾਰੀ ਹੈ ਤੇ ਮੌਤਾਂ ਦੀ ਗਿਣਤੀ ਦਾ ਅੰਕੜਾ 64 ਤੱਕ ਪੁੱਜ ਗਿਆ ਹੈ। ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 62 ਹੋਰ ਲੋਕਾਂ ਨੂੰ ਕੋਰੋਨਾ ਹੋ ਗਿਆ...
ਪਠਾਨਕੋਟ ਅੰਮ੍ਰਿਤਸਰ ਜੰਮੂ ਕੌਮੀ ਸ਼ਾਹ ਮਾਰਗ ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ
. . .  about 4 hours ago
ਕਿਸਾਨਾਂ ਮੂਹਰੇ ਅਫਸਾਨਾ ਖ਼ਾਨ ਦਾ ‘ਧੱਕਾ’ ਨਾ ਚੱਲਿਆ
. . .  about 4 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ (ਇਕਬਾਲ ਸਿੰਘ ਸ਼ਾਂਤ)-ਬਾਦਲ ਪਿੰਡ ਦੀ ਜੰਮਪਲ ਗਾਇਕਾ ਅਫਸਾਨਾ ਦੀ ਭਾਕਿਯੂ ਦੇ ਲੰਬੀ ਧਰਨੇ ’ਚ ਮੂਹਰੇ ਬੈਠਣ ਦੀ ਜਿੱਦ ਪੁੱਗ ਨਾ ਸਕੀ। ਉਹ ਅੱਜ ਲੰਬੀ ਭਾਕਿਯੂ ਦੇ ਵਿਸ਼ਾਲ ਧਰਨੇ ਵਿੱਚ ਸ਼ਮੂਲੀਅਤ ਲਈ ਪੁੱਜੀ ਸੀ। ਅਫਸਾਨਾ ਜਦੋਂ ਧਰਨੇ ’ਚ ਸਟੇਜ ਦੇ ਨੇੜੇ ਬੈਠਣ ਲੱਗੀ...
ਅੰਮ੍ਰਿਤਸਰ 'ਚ ਕੋਰੋਨਾ ਦੇ 171 ਮਾਮਲੇ ਆਏ ਸਾਹਮਣੇ, 6 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 4 hours ago
ਅੰਮ੍ਰਿਤਸਰ, 25 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 171 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 9238 ਹੋ ਗਏ ਹਨ, ਜਿਨ੍ਹਾਂ 'ਚੋਂ 1580 ਸਰਗਰਮ ਮਾਮਲੇ ਹਨ। ਉੱਥੇ ਹੀ, ਅੱਜ ਜ਼ਿਲ੍ਹੇ 'ਚ 6 ਹੋਰ ਕੋਰੋਨਾ ਮਰੀਜ਼...
ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ
. . .  about 4 hours ago
ਐੱਸ.ਏ.ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ|ਬੋਰਡ ਦੇ ਸਕੱਤਰ...
ਪਠਾਨਕੋਟ ਵਿੱਚ ਅੱਜ 99 ਕੋਰੋਨਾ ਪਾਜ਼ੀਟਿਵ, 3 ਦੀ ਮੌਤ, 152 ਡਿਸਚਾਰਜ
. . .  about 4 hours ago
ਪਠਾਨਕੋਟ, 25 ਸਤੰਬਰ (ਆਰ.ਸਿੰਘ) ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਪਠਾਨਕੋਟ ਵਿੱਚ 99 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਠੀਕ ਹੋਣ ਕਾਰਨ 152 ਲੋਕਾਂ ਨੂੰ ਅੱਜ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ...
ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਰਮਨ ਬਖ਼ਸ਼ੀ ਦੀ ਅਗਵਾਈ 'ਚ ਵਿਸ਼ਾਲ ਰੋਸ ਧਰਨਾ
. . .  about 5 hours ago
ਛੇਹਰਟਾ,25 ਸਤੰਬਰ (ਸੁੱਖ ਵਡਾਲੀ, ਸੁਰਿੰਦਰ ਵਿਰਦੀ) - ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਬਿੱਲ ਨੂੰ ਪਾਸ ਕਰਨ ਦੇ ਵਿਰੁੱਧ ਵਿਚ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ ਦੀ ਅਗਵਾਈ 'ਚ ਇੰਡੀਆ ਗੇਟ ਬਾਈਪਾਸ ਛੇਹਰਟਾ ਵਿਖੇ ਰੋਸ ਧਰਨਾ...
ਸਰਲੀ ਕਲਾਂ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ
. . .  about 5 hours ago
ਮੀਆਂਵਿੰਡ, (ਤਰਨ ਤਾਰਨ), 25 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਸਰਲੀ ਕਲਾਂ ਦੇ ਗੁਰਮੀਤ ਸਿੰਘ ਨਾਂਅ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ ਹੋਣ ਤੇ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ, ਸਰਪੰਚ ਦਲੇਰ ਸਿੰਘ ਸਰਲੀ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ ਤੇ ਧਰਨਾ 29 ਸਤੰਬਰ ਤੱਕ ਜਾਰੀ ਰਹੇਗਾ - ਸਰਵਣ ਸਿੰਘ ਪੰਧੇਰ
. . .  about 5 hours ago
ਜੰਡਿਆਲਾ ਗੁਰੂ, 25 ਸਤੰਬਰ -(ਰਣਜੀਤ ਸਿੰਘ ਜੋਸਨ)- ਕੇਂਦਰ ਵੱਲੋਂ ਪਾਸ ਕੀਤੇ ਗੂਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਸਰੇ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ...
ਮੋਦੀ ਸਰਕਾਰ ਨੇ ਕਾਲਾ ਕਾਨੂੰਨ ਪਾਸ ਕਰਕੇ ਖੇਤੀ ਦਾ ਕਿੱਤਾ ਵੀ ਵੱਡੇ ਘਰਾਨਿਆਂ ਨੂੰ ਥਾਲ਼ੀ 'ਚ ਪਰੋਸ ਕੇ ਦਿੱਤਾ-ਰਣੀਕੇ
. . .  about 5 hours ago
ਮਾਨਾਂਵਾਲਾ, 25 ਸਤੰਬਰ (ਗੁਰਦੀਪ ਸਿੰਘ ਨਾਗੀ)-ਕਿਸਾਨ ਹੈ ਤਾਂ ਵਪਾਰ ਹੈ, ਵਪਾਰ ਨਹੀਂ ਤਾਂ ਦੇਸ਼ ਨਹੀਂ ਪਰ ਦੇਸ਼ ਦੀ ਸੱਤਾ 'ਤੇ ਕਾਬਜ਼ ਨਰਿੰਦਰ ਮੋਦੀ ਦੀ ਸਰਕਾਰ ਨੇ ਕਿਸਾਨ, ਮਜ਼ਦੂਰ ਸਮੇਤ ਅਨੇਕਾਂ ਸੰਬੰਧਿਤ ਨਾਲ ਵਰਗਾਂ ਖੇਤੀ ਵਿਰੁੱਧ ਕਾਲਾ ਕਾਨੂੰਨ ਪਾਸ ਕਰਕੇ ਖੇਤੀਬਾੜੀ ਕਿੱਤਾ ਵੱਡਿਆਂ ਘਰਾਨਿਆਂ ਨੂੰ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਬਠਿੰਡਾ ਮੁੱਖ ਮਾਰਗ ਉੱਪਰ ਰੋਸ ਪ੍ਰਦਰਸ਼ਨ
. . .  about 5 hours ago
ਮਹਿਲ ਕਲਾਂ, 25 ਸਤੰਬਰ(ਅਵਤਾਰ ਸਿੰਘ ਅਣਖੀ) ਕੇਂਦਰ ਸਰਕਾਰ ਪਾਸ ਕੀਤੇ ਕਿਸਾਨ ਮਾਰੂ ਆਰਡੀਨੈਂਸ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿਚ ਦਿੱਤੇ ਬੰਦ ਦੇ ਸੱਦੇ ਤਹਿਤ ਹਲਕਾ ਮਹਿਲ ਕਲਾਂ ਦੇ ਸਮੂਹ ਅਕਾਲੀ ਵਰਕਰਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਦਿੱਲੀ / ਹਰਿਆਣਾ

ਖੇਤੀ ਸਬੰਧੀ ਆਰਡੀਨੈਂਸਾਂ ਦੇ ਖ਼ਿਲਾਫ਼ ਕਿਸਾਨਾਂ ਦਾ ਮਿੰਨੀ ਸਕੱਤਰੇਤ 'ਚ ਅਣਮਿਥੇ ਸਮੇਂ ਲਈ ਧਰਨਾ ਜਾਰੀ

ਸਿਰਸਾ, 15 ਸਤੰਬਰ (ਅ.ਬ.)- ਖੇਤੀ ਸਬੰਧੀ ਆਰਡੀਨੈਂਸ ਰੱਦ ਕਰਵਾਉਣ, ਪਿੱਪਲੀ ਰੈਲੀ ਦੌਰਾਨ ਕਿਸਾਨਾਂ 'ਤੇ ਲਾਠੀਚਾਰਜ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ, ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤੇ ਜਾਣ ਆਦਿ ਦੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਮਿੰਨੀ ਸਕੱਤਰੇਤ ਵਿਚ ਦਿੱਤਾ ਜਾ ਰਿਹਾ ਧਰਨਾ ਅੱਜ ਨੌਵੇਂ ਦਿਨ ਵੀ ਜਾਰੀ ਹੈ | ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੇ ਅੰਦੋਲਨ ਨੂੰ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰੱਖਣ ਦਾ ਅਹਿਦ ਲਿਆ | ਸਿਰਸਾ ਦੇ ਮਿੰਨੀ ਸਕੱਤਰੇਤ ਦੇ ਬਾਹਰ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਅਖਿਲ ਭਾਰਤੀ ਸਵਾਮੀਨਾਥਨ ਸੰਘਰਸ਼ ਸਮਿਤੀ ਦੇ ਪ੍ਰਧਾਨ ਵਿਕਲ ਪਚਾਰ ਨੇ ਕਿਹਾ ਹੈ ਕਿ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਭਲਕੇ 16 ਸਤੰਬਰ ਨੂੰ ਉਨ੍ਹਾਂ ਦਾ ਸੰਗਠਨ ਹਰਿਆਣਾ ਦੇ ਬਿਜਲੀ ਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਦੇ ਘਰ ਦਾ ਘੇਰਾਉ ਕਰਨਗੇ ਤੇ ਉਨ੍ਹਾਂ ਨੂੰ ਮੰਗ ਪੱਤਰ ਦੇਣਗੇ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਕਾਰਵਾਈ ਕਰਨ ਕਿਉਂਕਿ ਉਹ ਕਿਸਾਨਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਤਾਊ ਦੇਵੀ ਲਾਲ ਦੇ ਪੁੱਤਰ ਹਨ | ਇਸ ਲਈ ਉਨ੍ਹਾਂ ਤੋਂ ਉਮੀਦ ਕੀਤੀ ਜਾ ਸਕਦੀ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਬਾਰੇ ਸਰਕਾਰ ਨਾਲ ਗੱਲ ਕਰਨਗੇ |

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਸਿਰਸਾ, 15 ਸਤੰਬਰ (ਅ.ਬ.)-ਜ਼ਿਲ੍ਹਾ ਸਿਰਸਾ ਦੇ ਪਿੰਡ ਦਾਦੂ 'ਚ ਥਾਣਾ ਕਾਲਾਂਵਾਲੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ 180 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜਿਣਸ ਦਾ ਭੁਗਤਾਨ ਨਾ ਕਰਨ 'ਤੇ ਵਪਾਰੀ ਖ਼ਿਲਾਫ਼ ਕੇਸ ਦਰਜ

ਸਿਰਸਾ, 15 ਸਤੰਬਰ (ਅ. ਬ.)- ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਸਰਕਾਰੀਆ ਨੇ ਪੁਲੀਸ ਕੋਲ ਵਪਾਰੀ ਰਵੀ ਕੁਮਾਰ ਤੇ ਸੁਨੀਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ | ਪੁਲਿਸ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਰਵੀ ਕੁਮਾਰ ਤੇ ਸੁਨੀਲ ਕੁਮਾਰ ...

ਪੂਰੀ ਖ਼ਬਰ »

ਰਿਸ਼ਵਤ ਲੈਂਦੇ ਰੋਡਵੇਜ਼ ਦੇ ਦੋ ਮੁਲਾਜ਼ਮ ਵਿਜੀਲੈਂਸ ਦੀ ਟੀਮ ਨੇ ਕੀਤੇ ਕਾਬੂ

ਸਿਰਸਾ, 15 ਸਤੰਬਰ (ਅ.ਬ.)- ਸਿਰਸਾ ਦੇ ਬੱਸ ਅੱਡੇ 'ਚ ਕਲਰਕ ਦੇ ਅਹੁਦੇ 'ਤੇ ਲੱਗੇ ਦੋ ਕਰਮਚਾਰੀ ਪ੍ਰਮੋਸ਼ਨ ਦੀ ਏਵਜ 'ਚ ਇਕ ਹੋਰ ਮੁਲਾਜ਼ਮ ਤੋਂ ਰਿਸ਼ਵਤ ਲੈਂਦੇ ਵਿਜੀਲੈਂਸ ਦੀ ਟੀਮ ਨੇ ਕਾਬੂ ਕੀਤੇ ਹਨ ਜਦਕਿ ਰੋਡਵੇਜ਼ ਯੂਨੀਅਨ ਦੇ ਆਗੂਆਂ ਨੇ ਇਕ ਮੁਲਾਜ਼ਮ ਨੂੰ ਨਿਰਦੋਸ਼ ...

ਪੂਰੀ ਖ਼ਬਰ »

ਨੇਜਾਡੇਲਾ ਖੁਰਦ ਪਿੰਡ 'ਚ ਟਾਵਰ ਨਾ ਹੋਣ ਕਰਕੇ ਨਹੀਂ ਆਉਂਦਾ ਨੈੱਟਵਰਕ

ਸਿਰਸਾ, 15 ਸਤੰਬਰ (ਅ. ਬ.)-ਖੇਤਰ ਦੇ ਨੇਜਾਡੇਲਾ ਖੁਰਦ ਹਾਲੇ ਤੱਕ ਕਿਸੇ ਵੀ ਮੋਬਾਈਲ ਕੰਪਨੀ ਦਾ ਟਾਵਰ ਨਾ ਲੱਗਾ ਹੋਣ ਕਾਰਨ ਨੈੱਟਵਰਕ ਨਹੀਂ ਆਉਂਦਾ ਜਿਸ ਕਰਕੇ ਮੋਬਾਈਲ ਖਪਤਕਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਨੈੱਟਵਰਕ ਨਾ ਹੋਣ ਕਰਕੇ ...

ਪੂਰੀ ਖ਼ਬਰ »

ਪਿੰਡ ਸਾਹੂਵਾਲਾ ਫ਼ਸਟ 'ਚ ਝੁਲਸ ਰੋਗ ਨਾਲ ਨਰਮੇ ਦੀ ਫ਼ਸਲ ਹੋਈ ਬਰਬਾਦ

ਸਿਰਸਾ, 15 ਸਤੰਬਰ (ਅ.ਬ.)-ਖੇਤਰ ਦੇ ਪਿੰਡ ਸਾਹੂਵਾਲਾ ਫ਼ਸਟ ਵਿਚ ਝੁਲਸ ਰੋਗ ਨਾਲ ਨਰਮੇ ਦੀ ਸੈਂਕੜੇ ਏਕੜ ਫ਼ਸਲ ਬਰਬਾਦ ਹੋ ਰਹੀ ਹੈ | ਪਿੰਡ ਦੇ ਕਿਸਾਨਾਂ ਜਸਵੀਰ ਸਿੰਘ ਜੱਸਾ, ਗੁਰਪ੍ਰੀਤ ਸਿੰਘ, ਬਲਕਾਰ ਸਿੰਘ, ਜਗਦੇਵ ਸਿੰਘ, ਜੀਤ ਸਿੰਘ, ਮੱਘਰ ਸਿੰਘ, ਰਜਿੰਦਰ ਸਿੰਘ ਆਦਿ ਨੇ ...

ਪੂਰੀ ਖ਼ਬਰ »

ਸਿਰਸਾ ਦੀ ਜ਼ਿਲ੍ਹਾ ਜੇਲ੍ਹ 'ਚ ਚਾਰ, ਬੇਗੂ 'ਚ 8 ਕੋਰੋਨਾ ਪਾਜ਼ੀਟਿਵ ਸਮੇਤ ਮਿਲੇ 61 ਨਵੇਂ ਕੇਸ

ਸਿਰਸਾ, 15 ਸਤੰਬਰ (ਅ.ਬ.)- ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ | ਕੋਰੋਨਾ ਨਾਲ ਇਕ ਹੋਰ ਮਹਿਲਾ ਦੀ ਮੌਤ ਹੋਣ ਨਾਲ ਜ਼ਿਲ੍ਹੇ 'ਚ ਮੌਤਾਂ ਦਾ ਅੰਕੜਾ 36 'ਤੇ ਪੁੱਜ ਗਿਆ ਹੈ ਜਦੋਂਕਿ 61 ਨਵੇਂ ਕੇਸ ਮਿਲਣ ਨਾਲ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 2475 'ਤੇ ...

ਪੂਰੀ ਖ਼ਬਰ »

ਆਨਲਾਈਨ ਤਬਾਦਲਾ ਨੀਤੀ 'ਤੇ ਭੜਕੇ ਬਿਜਲੀ ਮੁਲਾਜ਼ਮ

ਸਿਰਸਾ, 15 ਸਤੰਬਰ (ਅ.ਬ.)- ਬਿਜਲੀ ਨਿਗਮ ਵਿਚ ਆਨਲਾਈਨ ਤਬਾਦਲਾ ਨੀਤੀ ਦੇ ਖ਼ਿਲਾਫ਼ ਬਿਜਲੀ ਮੁਲਜ਼ਮਾਂ ਨੇ ਗੇਟ ਮੀਟਿੰਗ ਕਰਕੇ ਸਰਕਾਰ ਤੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਆਨਲਾਈਨ ਤਬਾਦਲਾ ਨੀਤੀ ਨੂੰ ਰੱਦ ਕੀਤੇ ਜਾਣ ਦੀ ਮੰਗ ...

ਪੂਰੀ ਖ਼ਬਰ »

ਲੈਕਚਰ ਅਤੇ ਪੋਸਟਰ ਪ੍ਰਤੀਯੋਗਤਾ ਵਿਚ ਡੀ.ਏ.ਵੀ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਬਾਜ਼ੀ ਮਾਰੀ

ਯਮੁਨਾਨਗਰ, 15 ਸਤੰਬਰ (ਗੁਰਦਿਆਲ ਸਿੰਘ ਨਿਮਰ)-ਪ੍ਰਦੇਸ਼ ਏਡਜ਼ ਰੋਕਥਾਮ ਸੁਸਾਇਟੀ ਵਲੋਂ ਸਥਾਨਕ ਐੱਮ. ਐੱਲ. ਐੱਨ. ਕਾਲਜ ਵਿਚ ਐੱਚ. ਆਈ. ਵੀ. ਏਡਜ਼ 'ਤੇ ਆਯੋਜਿਤ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਡੀ. ਏ. ਵੀ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਦੂਸਰਾ ਅਤੇ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਕਿਸਾਨ ਸੰਗਠਨਾਂ ਨੇ ਦਿੱਤਾ ਧਰਨਾ

ਕਰਨਾਲ, 15 ਸਤੰਬਰ (ਗੁਰਮੀਤ ਸਿੰਘ ਸੱਗੂ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਖਿਲਾਫ਼ ਵੱਖ-ਵੱਖ ਕਿਸਾਨ ਸੰਗਠਨਾਂ ਨੇ ਮਿੰਨੀ ਸਕੱਤਰੇਤ ਸਾਹਮਣੇ ਆਰਡੀਨੈਂਸ ਵਾਪਸ ਲੈਣ ਅਤੇ ਪਿਪਲੀ ਵਿਖੇ ਬੀਤੇ ਦਿਨੀ ਕਿਸਾਨ ਮਹਾਂ ਪੰਚਾਇਤ ਵਿਖੇ ਸ਼ਾਮਿਲ ਹੋਣ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਨੇ ਅਧਿਕਾਰੀਆਂ ਨੂੰ ਦਿੱਤਾ ਮੰਗ ਪੱਤਰ

ਸਿਰਸਾ, 15 ਸਤੰਬਰ (ਅ.ਬ.)- ਆਂਗਣਵਾੜੀ ਵਰਕਰਜ਼ ਅਤੇ ਹੈਲਪਰ ਯੂਨੀਅਨਾਂ ਦੀਆਂ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਨੂੰ ਮੰਗ ਪੱਤਰ ਸੌਾਪਿਆ | ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਨੂੰ ਮੰਗ ਪੱਤਰ ਦੇਣ ਸਮੇਂ ਯੂਨੀਅਨ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦਾ ਪ੍ਰਚਾਰ ਆਪਣੇ ਘਰ ਤੋਂ ਸ਼ੁਰੂ ਕਰੋ-ਗੁਰਦੀਪ ਸਿੰਘ ਰਾਜਾ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਭਾਸ਼ਾ ਦੇ ਨਾਂਅ 'ਤੇ ਜ਼ਿਆਦਾ ਕਰਕੇ ਲੋਕ ਸਰਕਾਰ ਨੂੰ ਭੰਡਦੇ ਹਨ ਪਰ ਆਪਣੀ ਪੀੜ੍ਹੀ ਹੇਠਾਂ ਕਦੇ ਸੋਟਾ ਫੇਰਨ ਦਾ ਕਸ਼ਟ ਨਹੀਂ ਕਰਦੇ | ਜੇਕਰ ਹਰ ਕੰਮ ਨੂੰ ਆਪਣੇ ਘਰ ਤੋਂ ਸ਼ੁਰੂ ਕਰ ਲਿਆ ਜਾਵੇ ਤਾਂ ਫਿਰ ਹੀ ਅਸੀਂ ...

ਪੂਰੀ ਖ਼ਬਰ »

ਬੱਸਾਂ ਵਿਚ ਨਵੀਂ ਪ੍ਰਣਾਲੀ ਦੇ ਟਰਾਇਲ ਪ੍ਰਤੀ ਲੋਕ ਨਹੀਂ ਦੇ ਰਹੇ ਹੁੰਗਾਰਾ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਦੌਰਾਨ ਬੱਸਾਂ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਈ-ਟਿਕਟਿੰਗ ਪ੍ਰਣਾਲੀ ਨਾਲ ਦਿੱਲੀ ਸਰਕਾਰ ਦਾ ਟਰਾਂਸਪੋਰਟ ਵਿਭਾਗ ਸਹੂਲਤਾਂ ਦੇ ਰਿਹਾ ਹੈ, ਤਾਂ ਕਿ ਉਹ ਆਸਾਨੀ ਦੇ ਨਾਲ ਸਫ਼ਰ ਕਰ ਸਕਣ | ਇਸ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਹੰਸ ਰਾਜ ਹੰਸ ਨੇ ਭਰੀ ਹਾਜ਼ਰੀ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕੇਂਦਰ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਛਲੇ ਦਿਨਾਂ ਤੋਂ ਲਗਾਤਾਰ ਸਮਾਗਮ ਕਰਵਾਏ ਜਾ ਰਹੇ ਹਨ | ਇਕ ਅਜਿਹਾ ਹੀ ਸਮਾਗਮ ਇੰਦਰਾ ਗਾਂਧੀ ਨੈਸ਼ਨਲ ਸੈਂਟਰ ਫਾਰ ਆਰਟਸ, ...

ਪੂਰੀ ਖ਼ਬਰ »

ਚਾਕੂ ਮਾਰਨ 'ਤੇ 2 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਰਘਬੀਰ ਨਗਰ ਦੀ ਜੇ.ਜੇ. ਕਾਲੋਨੀ 'ਚ ਲੋਕਾਂ ਦੇ ਹੋਏ ਆਪਸੀ ਝਗੜੇ 'ਚ 2 ਵਿਅਕਤੀਆਂ ਦੀ ਮੌਤ ਹੋ ਗਈ | ਇਨ੍ਹਾਂ ਦੋਵਾਂ ਦੀ ਮੌਤ ਚਾਕੂ ਲਗਣ ਨਾਲ ਹੋਈ ਹੈ | ਪਹਿਲਾਂ ਇਕ ਵਿਅਕਤੀ ਨੇ ਦੂਸਰੇ ਵਿਅਕਤੀ ਨੂੰ ਚਾਕੂ ਮਾਰ ...

ਪੂਰੀ ਖ਼ਬਰ »

ਏਮਜ਼ ਦੇ ਕਰਮਚਾਰੀ ਵੀ ਹੋ ਰਹੇ ਹਨ ਕੋਰੋਨਾ ਦੇ ਸ਼ਿਕਾਰ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਏਮਜ਼ ਹਸਪਤਾਲ ਵਿਚ ਸਿਹਤ ਕਰਮਚਾਰੀ ਪਿਛਲੇ ਸਮੇਂ ਤੋਂ ਕੋਰੋਨਾ ਦਾ ਲਗਾਤਾਰ ਸ਼ਿਕਾਰ ਹੋ ਰਹੇ ਹਨ ਅਤੇ ਇਸੇ ਹਸਪਤਾਲ 'ਚ ਇਕ ਡਾਕਟਰ ਵਿਕਾਸ ਦੀ ਮੌਤ ਹੋ ਗਈ ਹੈ ਜੋ ਕਿ ਐੱਮ.ਬੀ.ਬੀ.ਐੱਸ. ਕਰਨ ਤੋਂ ਬਾਅਦ ਇੱਥੇ ...

ਪੂਰੀ ਖ਼ਬਰ »

ਕੋਰੋਨਾ ਦੀ ਮਹਾਂਮਾਰੀ ਵਿਚ ਕੰਮ ਧੰਦੇ ਬੰਦ ਹੋਣ 'ਤੇ ਪੈਦਾ ਹੋ ਰਹੀ ਬੇਰੁਜ਼ਗਾਰੀ ਦੀ ਸਮੱਸਿਆ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ 'ਚ ਛੋਟੇ ਵਪਾਰਿਕ ਧੰਦੇ ਇਸ ਸਮੇਂ ਬੰਦ ਹੋਣ ਦੀ ਆਖ਼ਰੀ ਸਟੇਜ ਤੇ ਖੜ੍ਹੇ ਹਨ ਅਤੇ ਉਨ੍ਹਾਂ ਦੇ ਮਾਲਕ ਬੁਰੀ ਤਰ੍ਹਾਂ ਆਰਥਿਕ ਮੰਦੀ ਦੇ ਨਾਲ ਜੂਝ ਰਹੇ ਹਨ | ਇਨ੍ਹਾਂ ਦੇ ਬੰਦ ਹੋਣ ਨਾਲ ਇਸ ਨਾਲ ਸਬੰਧਿਤ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਚ ਸਾਇਬਰ ਅਪਰਾਧ ਦੇ ਮਾਮਲੇ ਵਧੇ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ 'ਚ ਸਾਇਬਰ ਅਪਰਾਧ ਪਹਿਲਾਂ ਨਾਲੋਂ ਜ਼ਿਆਦਾ ਹੋ ਗਿਆ ਅਤੇ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ | ਪਿਛਲੇ 6 ਮਹੀਨਿਆਂ ਵਿਚ ਇਸ ਮਾਮਲੇ 'ਚ ਕਾਫ਼ੀ ਵਾਧਾ ਹੋਇਆ ਹੈ | ਇਸ ਮਹਾਂਮਾਰੀ 'ਚ ਜ਼ਿਆਦਾ ਕਰਕੇ ਲੈਣ-ਦੇਣ ...

ਪੂਰੀ ਖ਼ਬਰ »

ਨੀਲੀ ਤੇ ਪੀਲੀ ਮੈਟਰੋ ਰੇਲ 'ਤੇ ਯਾਤਰੀਆਂ ਦੀ ਗਿਣਤੀ ਵਧੀ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਮੈਟਰੋ ਚੱਲਣ 'ਤੇ ਲੋਕਾਂ ਵਿਚ ਕਾਫ਼ੀ ਖੁਸ਼ੀ ਪਾਈ ਜਾ ਰਹੀ ਹੈ ਹਾਲਾਂਕਿ ਸ਼ੁਰੂ ਵਿਚ 1-2 ਦਿਨਾਂ ਵਿਚ ਯਾਤਰੀਆਂ ਦੀ ਕਾਫ਼ੀ ਘਾਟ ਰਹੀ ਪਰ ਹੁਣ ਦਿਨ-ਬ-ਦਿਨ ਯਾਤਰੀਆਂ ਦੀ ਗਿਣਤੀ ਵਧਣੀ ਸ਼ੁਰੂ ਹੋ ਗਈ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਚੋਣ ਡਾਇਰੈਕਟਰ ਨੂੰ ਚਿੱਠੀ ਲਿੱਖ ਕੇ ਪੰਥਕ ਸੇਵਾ ਦਲ (ਰਜਿ:) ਨੇ ਮੰਗੀ ਅਹਿਮ ਜਾਣਕਾਰੀ

ਨਵੀਂ ਦਿੱਲੀ, 15 ਸਤੰਬਰ (ਜਗਤਾਰ ਸਿੰਘ)- ਪੰਥਕ ਸੇਵਾ ਦਲ (ਰਜਿ.) ਵੱਲੋਂ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰ ਨਰਿੰਦਰ ਸਿੰਘ ਨੂੰ ਚਿੱਠੀ ਲਿੱਖ ਕੇ ਅਗਲੇ ਸਾਲ ਯਾਨੀ 2021 'ਚ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਬਾਰੇ ਕੁਝ ਅਹਿਮ ...

ਪੂਰੀ ਖ਼ਬਰ »

ਸਰਨਾ ਵੱਲੋਂ ਦਿੱਲੀ ਕਮੇਟੀ ਨੂੰ 'ਬਾਦਲ ਮੁਕਤ ਅਤੇ ਭਿ੍ਸ਼ਟਾਚਾਰ ਮੁਕਤ' ਬਣਾਉਣ ਦੀ ਸੋਚ ਰੱਖਣ ਵਾਲਿਆਂ ਦਾ ਸਵਾਗਤ

ਨਵੀਂ ਦਿੱਲੀ,15 ਸਤੰਬਰ (ਜਗਤਾਰ ਸਿੰਘ)- ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਨੂੰ ''ਬਾਦਲ ਮੁਕਤ ਤੇ ਭਿ੍ਸ਼ਟਾਚਾਰ ਮੁਕਤU ਬਣਾਉਣ ਦੀ ਸੋਚ ਰੱਖਣ ਵਾਲੇ ਹਰੇਕ ਸਿੱਖ ਜਾਂ ਆਗੂ ਦੇ ਸਹਿਯੋਗ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਹਮੇਸ਼ਾ ਤਿਆਰ ਹੈ | ਉਪਰੋਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਜੀ.ਕੇ. ਨੂੰ ਝੂਠੇ ਮਾਮਲੇ 'ਚ ਫਸਾਉਣ ਦੀ ਕਮੇਟੀ ਦੀ ਬਦਨੀਯਤ ਸਾਹਮਣੇ ਆਈ-ਚਮਨ ਸਿੰਘ

ਨਵੀਂ ਦਿੱਲੀ, 15 ਸਤੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਮੀਡੀਆ ਦੇ ਸਾਹਮਣੇ ਕੀਤੇ ਗਏ ਨਵੇਂ ਖੁਲਾਸਿਆਂ ਉੱਤੇ ਜਾਗੋ ਪਾਰਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ | ਜਾਗੋ ਦੇ ਦਿੱਲੀ ...

ਪੂਰੀ ਖ਼ਬਰ »

ਇਕ ਭਾਸ਼ਾ ਹੀ ਹੈ ਜੋ ਸਾਰਿਆਂ ਵਿਚ ਤਹਿਜ਼ੀਬ ਦਾ ਵਿਕਾਸ ਕਰਦੀ ਹੈ-ਡਾ: ਵਰਿੰਦਰ ਗਾਂਧੀ

ਯਮੁਨਾਨਗਰ, 15 ਸਤੰਬਰ (ਗੁਰਦਿਆਲ ਸਿੰਘ ਨਿਮਰ)-ਸੰਤਪੁਰਾ ਸਥਿਤ ਗੁਰੂ ਨਾਨਕ ਗਰਲਜ਼ ਕਾਲਜ ਵਿਚ ਹਿੰਦੀ ਵਿਭਾਗ ਦੁਆਰਾ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਹਿੰਦੀ ਦਿਵਸ ਮੌਕੇ ਆਨਲਾਈਨ ਮੁਕਾਬਲਿਆਂ ਦਾ ਆਯੋਜਨ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪੱਧਰ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX