ਮੰਡੀ ਗੋਬਿੰਦਗੜ੍ਹ, 28 (ਬਲਜਿੰਦਰ ਸਿੰਘ, ਮੁਕੇਸ਼ ਘਈ)- ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ 'ਚੋਂ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਪੂਰੇ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਮੇਨ ਬਾਜ਼ਾਰ ਵਿਚ ਮਿਊਾਸੀਪਲ ਕੌਾਸਲਰ ਹਰਪ੍ਰੀਤ ਸਿੰਘ ਪਿ੍ੰਸ ਅਤੇ ਮੁਹੱਲਾ ਵਾਸੀਆਂ ਨੇ ਪੰਜ ਪਿਆਰਿਆਂ ਨੂੰ ਸਿਰੋਪਾਉ ਦੇ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ | ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਮੈਨੇਜਰ ਸੁਖਵਿੰਦਰ ਸਿੰਘ, ਭਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਸੀ., ਜਤਿੰਦਰ ਸਿੰਘ ਧਾਲੀਵਾਲ, ਭਾਈ ਰਵਿੰਦਰਜੀਤ ਸਿੰਘ ਭੰਗੂ, ਜਗਜੀਵਨ ਸਿੰਘ ਉਬੀ, ਸਾਬਕਾ ਕੌਾਸਲਰ ਹਰਪ੍ਰੀਤ ਸਿੰਘ ਪਿ੍ੰਸ, ਹਰਚੰਦ ਸਿੰਘ ਨਸਰਾਲੀ, ਬਲਦੇਵ ਸਿੰਘ ਭੰਗੂ, ਹਰਜਿੰਦਰ ਰਾਜੂ, ਤੇਜਿੰਦਰ ਰਹਿਲ, ਕੁਲਵਿੰਦਰ ਸਿੰਘ ਭੰਗੂ, ਕੇਸਰ ਸਿੰਘ ਪ੍ਰੀਤਨਗਰ, ਫੋਰਮੈਨ ਬਲਵੀਰ ਸਿੰਘ ਸਿੱਧੂ, ਗੁਰਸੇਵਕ ਸਿੰਘ, ਹਰਮੀਤ ਸਿੰਘ, ਹਰਪ੍ਰੀਤ ਸਿੰਘ, ਜਰਨੈਲ ਸਿੰਘ ਮਾਜਰੀ, ਹੈੱਡ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ, ਹਰਬੰਸ ਸਿੰਘ ਹੁੰਝਣ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਸ਼ਾਮਿਲ ਹੋਈ | ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਸਵਾਗਤ ਦੌਰਾਨ ਰਾਜਿੰਦਰ ਬਿੱਟੂ ਉਪ ਚੇਅਰਮੈਨ ਮਾਰਕੀਟ ਕਮੇਟੀ ਅਮਲੋਹ, ਰਾਮ ਕ੍ਰਿਸ਼ਨ ਭੱਲਾ ਪੀ.ਏ., ਸਾਬਕਾ ਕੌਾਸਲਰ ਹਰਪ੍ਰੀਤ ਸਿੰਘ ਪਿ੍ੰਸ, ਸੰਜੀਵ ਦੱਤਾ ਪ੍ਰਧਾਨ ਬਲਾਕ ਕਾਂਗਰਸ, ਜਗਮੋਹਣ ਬਿੱਟੂ, ਗੁਰਪ੍ਰੀਤ ਸਿੰਘ ਜਿੰਮੀ, ਮਾਸਟਰ ਬੀਰਦਵਿੰਦਰ ਸਿੰਘ, ਅਮਿਤ ਠਾਕੁਰ, ਲਾਲ ਸਿੰਘ ਲਾਲੀ, ਗਗਨਦੀਪ ਸਿੰਘ, ਸ਼ੁਭਕਰਮਨ ਸਿੰਘ, ਸਰਤਾਜ ਟਿਵਾਣਾ, ਅਰਜੁਨ ਚੀਮਾ, ਸੰਦੀਪ ਚੀਮਾ, ਹਰਿੰਦਰ ਕੁਮਾਰ ਗੁਰਾਇਆਂ, ਕਿਰਨਦੀਪ ਕੌਰ ਚੀਮਾ, ਕਿਸਮਤ ਚੀਮਾ, ਕ੍ਰਿਸ਼ਮਾ ਚੀਮਾ, ਹਰਪ੍ਰੀਤ ਸਿੰਘ, ਜੱਸਾ ਸਿੰਘ ਆਹਲੂਵਾਲੀਆ, ਸੁਰਿੰਦਰ ਕੁਮਾਰ ਪੱਪੀ, ਲਾਡੀ ਮਟੀਆਰ, ਵਿੱਕੀ ਮਟੀਆਰ, ਨਿਖਿਲ, ਉਦਮ ਸਿੰਘ ਖ਼ਲਾਸਾ, ਰਮੇਸ਼ ਕੁਮਾਰ ਆਦਿ ਨੇ ਹਾਜ਼ਰੀ ਲਗਵਾਈ |
ਨਗਰ ਕੀਰਤਨ ਦਾ ਮਾਤਾ ਗੁਜਰੀ ਕਾਲਜ ਸਟਾਫ਼ ਨੇ ਕੀਤਾ ਭਰਵਾਂ ਸਵਾਗਤ
ਫ਼ਤਹਿਗੜ੍ਹ ਸਾਹਿਬ, (ਬਲਜਿੰਦਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਇਤਿਹਾਸਿਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਮਾਤਾ ਗੁਜਰੀ ਕਾਲਜ ਦੀ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ, ਕਾਲਜ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ, ਸਪੈਸ਼ਲ ਇਨਵਾਇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਤੇ ਸਮੂਹ ਸਟਾਫ਼ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸ. ਚੀਮਾ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਰੂਹਾਨੀਅਤ ਭਰੇ ਜੀਵਨ ਤੋਂ ਸੇਧ ਲੈ ਕੇ ਮਾਨਵਤਾ ਦੀ ਭਲਾਈ ਦੇ ਕਾਰਜ ਕਰਨੇ ਚਾਹੀਦੇ ਹਨ | ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜੋਕੇ ਕਲਯੁਗੀ ਦੌਰ 'ਚ ਸਾਨੂੰ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਨੂੰ ਅਪਨਾਉਣ ਦੀ ਜ਼ਰੂਰਤ ਹੈ | ਉਨ੍ਹਾਂ ਸਮੁੱਚੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਡੀਨ ਅਕਾਦਮਿਕ ਡਾ: ਬਿਕਰਮਜੀਤ ਸਿੰਘ ਸੰਧੂ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਅਵਤਾਰ ਸਿੰਘ ਰਿਆ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਪ੍ਰੋ. ਬੀਰਇੰਦਰ ਸਿੰਘ ਸਰਾਓ ਵੀ ਹਾਜ਼ਰ ਸਨ |
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅਲੌਕਿਕ ਨਗਰ ਕੀਰਤਨ ਸਜਾਇਆ
ਫ਼ਤਹਿਗੜ੍ਹ ਸਾਹਿਬ, (ਬਲਜਿੰਦਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਪੂਰੇ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਕੀਤੀ ਤੇ ਉਨ੍ਹਾਂ ਸੰਗਤ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਵੀ ਦਿੱਤੀ | ਇਸ ਮੌਕੇ ਮਾਤਾ ਗੁਜਰੀ ਕਾਲਜ, ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ ਦੇ ਸਟਾਫ਼ ਤੋਂ ਇਲਾਵਾ ਸੰਗਤ ਵਲੋਂ ਵੱਖ-ਵੱਖ ਥਾਈਾ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਵਿਚ ਬੈਂਡ ਪਾਰਟੀਆਂ ਧਾਰਮਿਕ ਧੁਨਾਂ ਦੇ ਨਾਲ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕਰ ਰਹੀਆਂ ਸਨ | ਜਦੋਂਕਿ ਗੱਤਕਾ ਪਾਰਟੀਆਂ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਵਿਖਾ ਕੇ ਨਗਰ ਕੀਰਤਨ ਦੀ ਸ਼ੋਭਾ ਨੂੰ ਚਾਰ ਚੰਨ ਲਾਏ | ਨਗਰ ਕੀਰਤਨ ਸ਼ਹਿਰ ਦੇ ਬਾਜ਼ਾਰਾਂ ਅਤੇ ਮੁਹੱਲਿਆਂ 'ਚੋਂ ਲੰਘ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਤੇ ਅਵਤਾਰ ਸਿੰਘ ਰਿਆ, ਜਗਦੀਪ ਸਿੰਘ ਚੀਮਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ, ਸਵਰਨ ਸਿੰਘ ਚਨਾਰਥਲ, ਅਮਰਿੰਦਰ ਸਿੰਘ ਲਿਬੜਾ, ਗੁਰਦੁਆਰਾ ਮੈਨੇਜਰ ਕਰਮ ਸਿੰਘ, ਮੀਤ ਮੈਨੇਜਰ ਕਰਮਜੀਤ ਸਿੰਘ ਤੇ ਬਲਵਿੰਦਰ ਸਿੰਘ ਭਮਾਰਸੀ, ਅਮਰਜੀਤ ਸਿੰਘ ਹੈੱਡ, ਹਰਜੀਤ ਸਿੰਘ ਰਿਕਾਰਡ ਕੀਪਰ, ਭਾਈ ਹਰਜਿੰਦਰ ਸਿੰਘ ਪੰਜੋਲੀ, ਪਿ੍ੰਸੀਪਲ ਡਾ: ਕਸ਼ਮੀਰ ਸਿੰਘ, ਕੁਲਵਿੰਦਰ ਸਿੰਘ ਡੇਰਾ, ਸਵਰਨ ਸਿੰਘ ਗੋਪਾਲੋਂ, ਮਲਕੀਤ ਸਿੰਘ ਮਠਾੜੂ, ਨਰਿੰਦਰ ਸਿੰਘ ਰਸੀਦਪੁਰਾ, ਐਡਵੋਕੇਟ ਨਰਿੰਦਰ ਸਿੰਘ ਟਿਵਾਣਾ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਐਡਵੋਕੇਟ ਇੰਦਰਜੀਤ ਸਿੰਘ ਸਾਊ, ਪਰਵਿੰਦਰ ਸਿੰਘ ਦਿਓਲ, ਅਜੈਬ ਸਿੰਘ, ਗੁਰਦੀਪ ਸਿੰਘ ਨੌਲੱਖਾ, ਪਿ੍ਤਪਾਲ ਸਿੰਘ ਚੱਢਾ ਤੋਂ ਇਲਾਵਾ ਇਲਾਕੇ ਦੀ ਸੰਗਤ ਵੱਡੀ ਗਿਣਤੀ 'ਚ ਸ਼ਾਮਿਲ ਹੋਈ |
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)- ਸੀ.ਆਈ.ਏ. ਸਟਾਫ਼ ਸਰਹਿੰਦ ਵਲੋਂ ਇਕ ਵਿਅਕਤੀ ਨੂੰ 32 ਬੋਰ ਦੀ ਪਿਸਤੌਲ ਅਤੇ 5 ਜਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ...
ਖਮਾਣੋਂ, 28 ਨਵੰਬਰ (ਮਨਮੋਹਣ ਸਿੰਘ ਕਲੇਰ)- ਪਿੰਡ ਫਰੌਰ ਦੀ ਪਰਮਜੀਤ ਕੌਰ ਪਤਨੀ ਹਰਨੇਕ ਸਿੰਘ ਨੇ ਖਮਾਣੋਂ ਪੁਲਿਸ 'ਤੇ 30 ਅਕਤੂਬਰ 2020 ਨੂੰ ਐਫ.ਆਰ.ਆਈ. ਨੰ. 179 ਰਾਹੀਂ ਧਾਰਾ 406, 420, 120ਬੀ (ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ 2014) 13 'ਚ ਨਾਮਜ਼ਦ ਦੋ ਵਿਅਕਤੀ ਜਿਨ੍ਹਾਂ 'ਚ ਇਕ ਵਾਸੀ ...
ਮੰਡੀ ਗੋਬਿੰਦਗੜ੍ਹ, 28 ਨਵੰਬਰ (ਮੁਕੇਸ਼ ਘਈ)-ਬੀਤੀ ਰਾਤ ਸਥਾਨਕ ਅਮਲੋਹ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਸਕੂਟਰ ਸਵਾਰ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਸੁਰਿੰਦਰ ਸਿੰਘ ਰਿੰਕੂ ਵਾਸੀ ਮੰਡੀ ਗੋਬਿੰਦਗੜ੍ਹ ਸਕੂਟਰ 'ਤੇ ਸਵਾਰ ਹੋ ਕੇ ਜਾ ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਮਨਪ੍ਰੀਤ ਸਿੰਘ)-ਸਾਨੀਪੁਰ ਰੋਡ ਸਰਹਿੰਦ ਵਿਖੇ ਇਕ ਵਿਆਹੁਤਾ ਔਰਤ ਵਲੋਂ ਪੈਸਿਆਂ ਦੇ ਲੈਣ-ਦੇਣ ਕਾਰਨ ਕੋਈ ਜ਼ਹਿਰੀਲੀ ਚੀਜ਼ ਖਾਣ ਕਾਰਨ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਉਕਤ ਔਰਤ ਦੇ ਪਤੀ ਪੁਸ਼ਪਿੰਦਰ ਸਿੰਘ ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵਲੋਂ 'ਚੜਿ੍ਹਆ ਸੋਧਣਿ ਧਰਤਿ ਲੁਕਾਈ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਸ੍ਰੀ ...
ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਦੇ ਐਨ.ਐੱਸ.ਐੱਸ. ਯੂਨਿਟ ਵਲੋਂ ਸੜਕ ਸੁਰੱਖਿਆ ਤੇ ਔਰਤਾਂ ਦੀ ਸੁਰੱਖਿਆ ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਵੈਬੀਨਾਰ ਦਾ ਦੌਰਾਨ ਪੁਸ਼ਪਾ ਦੇਵੀ ਇੰਸ. ਅਤੇ ...
ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਗੁਰਮਤਿ ਕਾਲਜ ਵਲੋਂ ਅੱਜ ਅੰਤਰਰਾਸ਼ਟਰੀ ਵੈਬੀਨਾਰ 'ਸ੍ਰੀ ਗੁਰੂ ਨਾਨਕ ਬਾਣੀ ਦਾ ਸਮਾਜਿਕ ਚਿੰਤਨ' ਵਿਸ਼ੇ 'ਤੇ ਹਰਪ੍ਰੀਤ ਸਿੰਘ ਪ੍ਰਧਾਨ ਗੁਰੂ ਨਾਨਕ ਫਾਊਾਡੇਸ਼ਨ ਨਵੀਂ ਦਿੱਲੀ ਦੀ ਰਹਿਨੁਮਾਈ ਵਿਚ ਕਰਵਾਇਆ ਗਿਆ | ...
ਗੁਹਲਾ ਚੀਕਾ, 28 ਨਵੰਬਰ (ਓ.ਪੀ ਸੈਣੀ)-ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਕਮੇਟੀ ਦਾ ਪ੍ਰਧਾਨ ਬਣਨ 'ਤੇ ਹਰਿਆਣਾ ਦੇ ਸਿੱਖਾਂ ਨੇ ਵਧਾਈ ਦਿੰਦਿਆਂ ਖ਼ੁਸ਼ੀ ਦਾ ਇਜ਼ਹਾਰ ਕੀਤਾ | ਵਧਾਈ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੌਖਾ ਨੇ ਕਿਹਾ ...
ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਲੰਮੇ ਸਮੇਂ ਤੋਂ ਚਲ ਰਹੇ ਕਿਸਾਨ ਸੰਘਰਸ਼ ਨੂੰ ਦਿੱਲੀ ਜਾਣ ਸਮੇਂ ਭਾਜਪਾ ਦੀ ਹਰਿਆਣਾ ਰਾਜ ਤੇ ਕੇਂਦਰ ਸਰਕਾਰ ਨੇ ਜੋ ਔਕੜਾਂ ਡਾਹੀਆਂ ਹਨ, ਉਨ੍ਹਾਂ ਨੇ ਇਤਿਹਾਸ ਨੂੰ ਦੁਹਰਾਉਂਦਿਆਂ ਮੁਗ਼ਲ ਸਾਮਰਾਜ ਦੇ ਅੱਤਿਆਚਾਰ ਨੂੰ ...
ਭਾਦਸੋਂ, 28 ਨਵੰਬਰ (ਪ੍ਰਦੀਪ ਦੰਦਰਾਲਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਤਹਿਤ ਬਲਾਕ ਭਾਦਸੋਂ ਦੇ ਸ.ਸ.ਸ. ਸਕੂਲ ਟੌਹੜਾ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਮਾਪਿਆਂ ਵਲੋਂ ਮਿਲਣੀ ਸਮਾਰੋਹ ਵਿਚ ਸਹਿਯੋਗ ਦਿੱਤਾ ਗਿਆ | ਇਸ ...
ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਦਿੱਲੀ ਦੀ ਆਪ ਸਰਕਾਰ ਵਲੋਂ ਸੰਘਰਸ਼ੀ ਕਿਸਾਨਾਂ ਦੇ ਹੱਕ ਵਿਚ ਲਏ ਗਏ ਫ਼ੈਸਲਿਆਂ ਤੋਂ ਪੰਜਾਬ ਦੇ ਆਪ ਆਗੂ ਬਾਗੋ ਬਾਗ਼ ਹਨ | ਅੱਜ ਇੱਥੇ ਆਪਣੇ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਜ਼ਿਲ੍ਹਾ ਪਟਿਆਲਾ ਦੇ ਸਾਬਕਾ ਕਨਵੀਨਰ ਕੁੰਦਨ ...
ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਪਿੰਡ ਫਰੀਦਪੁਰ ਵਿਖੇ ਦੋ ਦਿਨਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ 20 ਵਾਲੀਬਾਲ ਟੀਮਾਂ ਨੇ ਭਾਗ ਲਿਆ | ਜੇਤੂ ਟੀਮ ਨੂੰ ਇਨਾਮ ਦੇਣ ਲਈ ਵਿਸ਼ੇਸ਼ ਤੌਰ 'ਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਨਿੱਜੀ ਸਹਾਇਕ ...
ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੇ ਮੈਡੀਸਨ ਵਿਭਾਗ ਵਲੋਂ ਕੋਵਿਡ-19 ਮਹਾਂਮਾਰੀ ਤੋਂ ਠੀਕ ਹੋਏ ਮਰੀਜ਼ਾਂ ਦੀਆਂ ਕੋਵਿਡ ਤੋਂ ਬਾਅਦ ਦੀਆਂ ਸਮੱਸਿਆਵਾਂ ਦੇ ਨਿਵਾਰਨ ਲਈ ਅਰੰਭ ਕੀਤੀ ਪੋਸਟ ਕੋਵਿਡ ਓ.ਪੀ.ਡੀ. ...
ਰਾਜਪੁਰਾ, 28 ਨਵੰਬਰ (ਰਣਜੀਤ ਸਿੰਘ)- ਪੰਜਾਬ ਵਿਚ ਨਗਰ ਕੌਾਸਲ ਚੋਣਾਂ ਦੀ ਤਾਰੀਖ਼ ਦੇ ਐਲਾਨ ਨਾਲ ਸਿਆਸਤ ਵਿਚ ਪੈਰ ਧਰਨ ਵਾਲਿਆਂ ਨੇ ਬੰਦ ਪਈਆਂ ਰਾਜਨੀਤਕ ਗੱਡੀਆਂ ਸਟਾਰਟ ਕਰ ਲਈਆਂ ਹਨ ਅਤੇ ਹੁਣ ਸੰਭਾਵੀ ਉਮੀਦਵਾਰ ਖੁੱਲ੍ਹ ਕੇ ਆਪਣੇ ਨਾਵਾਂ ਦਾ ਐਲਾਨ ਕਰ ਦੇਣਗੇ ...
ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਤੇ ਸ਼ਹਿਰ ਦੀ ਸੰਗਤ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਨਗਰ ਕੀਰਤਨ ਸਜਾਇਆ | ਇਹ ਨਗਰ ਕੀਰਤਨ ਮਾਲ ਰੋਡ, ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਰਾਜਿੰਦਰ ਸਿੰਘ)- ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਹੋਏ ਬਲਾਕ ਪੱਧਰੀ ਪੀ.ਪੀ.ਟੀ. ਆਨਲਾਈਨ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੀਆਂ 2 ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਰਾਜਿੰਦਰ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਬੀਬੀ ਜਗੀਰ ਕੌਰ ਅਤੇ 11 ਮੈਂਬਰੀ ਅੰਤਿੰ੍ਰਗ ਕਮੇਟੀ ਦੇ ਸਤਵਿੰਦਰ ਸਿੰਘ ਟੌਹੜਾ ਨੰੂ ਮੈਂਬਰ ਬਣਾਏ ਜਾਣ 'ਤੇ ਸਮਾਜ ਸੇਵੀ ਡਾ. ਅਵਤਾਰ ਸਿੰਘ, ...
ਮੰਡੀ ਗੋਬਿੰਦਗੜ੍ਹ, 28 ਨਵੰਬਰ (ਬਲਜਿੰਦਰ ਸਿੰਘ) ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ 71ਵਾਂ ਸੰਵਿਧਾਨ ਦਿਵਸ ਮਨਾਇਆ ਗਿਆ¢ ਇਸ ਮੌਕੇ ਯੂਨੀਵਰਸਿਟੀ ਦੇ ਸਕੂਲ ਆਫ਼ ਲੀਗਲ ਸਟੱਡੀਜ਼ ਵਲੋਂ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ ਜਿਸ ਦੌਰਾਨ ...
ਮੰਡੀ ਗੋਬਿੰਦਗੜ੍ਹ, 28 ਨਵੰਬਰ (ਮੁਕੇਸ਼ ਘਈ)- ਗੋਬਿੰਦਗੜ੍ਹ ਪਬਲਿਕ ਸਕੂਲ ਦੀ ਕਾਰਜਕਾਰੀ ਪਿ੍ੰਸੀਪਲ ਸਾਧਨਾ ਸ਼ਰਮਾ ਨੇ ਦੱਸਿਆ ਕਿ ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਵਲੋਂ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਸਵੱਛ ਭਾਰਤ ਅਭਿਆਨ ਅਧੀਨ ਸਵੱਛਤਾ ਦੇ ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ)- ਕਿਸਾਨਾਂ ਵਲੋਂ ਕਰੀਬ 2 ਮਹੀਨੇ ਤੱਕ ਰੇਲਵੇ ਟਰੈਕਾਂ ਉੱਤੇ ਰੇਲ ਗੱਡੀਆਂ ਦੀ ਆਵਾਜਾਈ ਬੰਦ ਰੱਖੇ ਜਾਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਤੇ ਕਿਸਾਨਾਂ ਵਲੋਂ ਲੋਕਾਂ ਦੀਆਂ ...
ਅਮਲੋਹ, 28 ਨਵੰਬਰ (ਰਿਸ਼ੂ ਗੋਇਲ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਕੇਂਦਰ ਖ਼ਿਲਾਫ਼ ਦਿੱਲੀ ਜਾ ਕੇ ਵੱਡੇ ਪੱਧਰ 'ਤੇ ਕਿਸਾਨ ਅੰਦੋਲਨ ਕੀਤਾ ਜਾ ਰਿਹਾ ਹੈ ਜਿਸ ਵਿਚ ਸ਼ਾਮਿਲ ਹੋਣ ਲਈ ਅੱਜ ਬਲਾਕ ਅਮਲੋਹ ...
ਬਸੀ ਪਠਾਣਾਂ, 28 ਨਵੰਬਰ (ਗ.ਸ. ਰੁਪਾਲ, ਐਚ.ਐਸ. ਗੌਤਮ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਸੀ ਪਠਾਣਾਂ ਵਿਖੇ ਪੁਰਾਤਨ ਸ੍ਰੀ ਗੁਰੂ ਸਿੰਘ ਸਭਾ ਤੋਂ ਸਜਾਏ ਗਏ ਨਗਰ ਕੀਰਤਨ ਨੂੰ ਰੰਘਰੇਟਾ ਦਲ ਪੰਜਾਬ ਦੇ ਮੀਤ ਪ੍ਰਧਾਨ ਪ੍ਰੇਮ ਸਿੰਘ ਖਾਬੜਾ ਨੇ ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਮਨਪ੍ਰੀਤ ਸਿੰਘ)- ਸੀਨੀਅਰ ਕਾਂਗਰਸੀ ਆਗੂ ਤੇ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਅੱਜ ਬਲਾਕ ਸੰਮਤੀ ਜ਼ੋਨ ਦੇ ਪਿੰਡਾਂ ਸੌਾਢਾ, ਭਮਾਰਸੀ ਜ਼ੇਰ, ਭਮਾਰਸੀ ਬੁਲੰਦ, ਬੀੜ ਭਮਾਰਸੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ...
ਭੜੀ, 28 ਨਵੰਬਰ (ਭਰਪੂਰ ਸਿੰਘ ਹਵਾਰਾ)- ਕਿਸਾਨ ਸੰਘਰਸ਼ ਦਿਨੋਂ ਦਿਨ ਵੱਡਾ ਰੂਪ ਧਾਰਦਾ ਜਾ ਰਿਹਾ ਹੈ ਜਿਸ ਲਈ ਹਜ਼ਾਰਾਂ ਕਿਸਾਨ ਦਿੱਲੀ ਡੇਰੇ ਲਾਈ ਬੈਠੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮਰੀਕ ਸਿੰਘ ਰੋਮੀ ਇਲਾਕਾ ਆਗੂ ਭੜੀ ਜੋ ਸੈਂਕੜੇ ਸਾਥੀਆਂ ਕਿਸਾਨਾਂ ਸਮੇਤ ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਕੀਤੀਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਦੀ ਲੜੀ ਤਹਿਤ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ...
ਭੜੀ, 28 ਨਵੰਬਰ (ਭਰਪੂਰ ਸਿੰਘ ਹਵਾਰਾ)- ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈ ਗਈ ਆਨਲਾਈਨ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਭੜੀ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਜ਼ਿਲ੍ਹਾ ਫ਼ਤਹਿਗੜ੍ਹ ...
ਜਖਵਾਲੀ, 28 ਨਵੰਬਰ (ਨਿਰਭੈ ਸਿੰਘ)- ਸਿਹਤ ਵਿਭਾਗ ਵਲੋਂ ਅੱਜ ਡਾ. ਰਮਿੰਦਰ ਕੌਰ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਦੀ ਅਗਵਾਈ ਹੇਠ ਪਿੰਡ ਭਮਾਰਸੀ ਬੁਲੰਦ ਵਿਖੇ ਕੋਰੋਨਾ ਜਾਂਚ ਕਰਨ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ, ਆਂਗਣਵਾੜੀ ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ) ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਉਹ ਇਕ ਕਿਸਾਨ ਹੋਣ ਦੇ ਨਾਤੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸਮੁੱਚੀ ਕਿਸਾਨ ਜਥੇਬੰਦੀਆਂ ...
ਮੰਡੀ ਗੋਬਿੰਦਗੜ੍ਹ, 28 ਨਵੰਬਰ (ਬਲਜਿੰਦਰ ਸਿੰਘ, ਮੁਕੇਸ਼ ਘਈ)- ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਨਵੇਂ 6 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਪੀੜਤਾਂ ਦੀ ਗਿਣਤੀ 2325 ਹੋ ਗਈ ਹੈ | ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX