ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  1 day ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  1 day ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  1 day ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  1 day ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  1 day ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  1 day ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  1 day ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  1 day ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  1 day ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  1 day ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  1 day ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  1 day ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  1 day ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  1 day ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  1 day ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  1 day ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  1 day ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਰੂਪਨਗਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ਮੌਕੇ ਨੰਗਲ 'ਚ ਸਜਾਏ ਵਿਸ਼ਾਲ ਨਗਰ ਕੀਰਤਨ

ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ )-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨੰਗਲ ਦੀਆਂ ਸਮੂਹ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਵਿਸ਼ਾਲ ਨਗਰ ਕੀਰਤਨ ਵਿਚ ਵੱਡੀ ਗਿਣਤੀ ਚ ਸੰਗਤਾਂ ਵਲੋਂ ਸ਼ਿਰਕਤ ਕੀਤੀ ਗਈ | ਨਗਰ ਕੀਰਤਨ ਵਿਚ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾ ਨਾਲ ਲੱਦੀ ਇੱਕ ਸੁੰਦਰ ਪਾਲਕੀ ਵਿਚ ਸਜਾਇਆ ਗਿਆ ਸੀ ਅਤੇ ਨਾਲ ਨਾਲ ਪੈਦਲ ਚੱਲਦਿਆਂ ਸੰਗਤਾਂ ਗੁਰਬਾਣੀ ਦਾ ਜਾਪ ਕਰ ਰਹੀਆਂ ਸਨ | ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪੁਰਾਣਾ ਗੁਰਦੁਆਰਾ ਤੋਂ ਆਰੰਭ ਹੋਏ ਇਸ ਨਗਰ ਕੀਰਤਨ ਦਾ ਸ਼ਹਿਰ ਚ ਵੱਖ ਵੱਖ ਥਾਵਾਂ ਤੇ ਭਰਵਾਂ ਸਵਾਗਤ ਕੀਤਾ ਗਿਆ ਉਪਰੰਤ ਵੱਖ ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆ ਦੇਰ ਸ਼ਾਮ ਇਤਿਹਾਸਕ ਗੁਰਦੁਆਰਾ ਘਾਟ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਗਤਕਾ ਟੀਮ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ |ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆ ਵਲੋਂ ਬੈਂਡ ਦੀਆਂ ਧੁੰਨਾ ਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਸੀ | ਇਸ ਨਗਰ ਕੀਰਤਨ ਵਿਚ ਜਥੇਦਾਰ ਜਗਦੇਵ ਸਿੰਘ ਕੂਕੂ , ਐਸ. ਡੀ. ਓ ਜਸਪਾਲ ਸਿੰਘ, ਬਲਵੀਰ ਸਿੰਘ ਸੈਣੀ, ਮਾਸਟਰ ਨਾਨਕ ਸਿੰਘ ਬੇਦੀ, ਸਾਬਕਾ ਕੌਾਸਲਰ ਹਰਪਾਲ ਸਿੰਘ ਭਸੀਨ, ਸ਼ਰਨਜੀਤ ਸਿੰਘ, ਅਵਤਾਰ ਸਿੰਘ ਤਾਰੀ, ਭਾਈ ਬਚਿੱਤਰ ਸਿੰਘ, ਗੁਰਨਾਮ ਸਿੰਘ, ਅਮਰਜੀਤ ਸਿੰਘ ਮੈਨੇਜਰ, ਬੀਰਇੰਦਰ ਸਿੰਘ ਸੂਰੀ, ਦੀਵਾਨ ਸਿੰਘ ਮਦਾਨ, ਭਗਵਾਨ ਸਿੰਘ ਮਦਾਨ, ਭੁਪਿੰਦਰ ਸਿੰਘ ਭਿੰਦਾ ਸਾਬਕਾ ਕੌਾਸਲਰ , ਬਾਬਾ ਬਿਕਰਮ ਸਿੰਘ ਬਰਾਰੀ , ਬਲਜੀਤ ਸਿੰਘ ਭਾਪਾ, ਕਪੂਰ ਸਿੰਘ, ਮਨਮੋਹਨ ਸਿੰਘ ਮੋਹਣੀ, ਗੁਰਦੀਪ ਸਿੰਘ ਬਾਵਾ , ਸਿੱਪੀ ਨਰੂਲਾ, ਪਿ੍ੰਸ ਅਰੋੜਾ , ਉਂਕਾਰ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਭਰਵਾਂ ਸਵਾਗਤ
ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ ਗੁਰਦੁਆਰਾ ਸਿੰਘ ਸਭਾ ਰੂਪਨਗਰ ਤੋਂ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਸੰਗਤਾਂ ਸ਼ਾਮਿਲ ਹੋਈਆਂ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸਜਾਈ ਵਿਸ਼ੇਸ਼ ਗੱਡੀ ਵਿਚ ਸੁਸ਼ੋਭਿਤ ਸਨ ਅਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰ ਕਰ ਰਹੇ ਸਨ | ਸੰਗਤਾਂ ਨੇ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ 'ਤੇ ਸਜਾਵਟੀ ਗੇਟ ਲਗਾਏ ਹੋਏ ਸਨ ਅਤੇ ਥਾਂ-ਥਾਂ ਚਾਹ ਪਕੌੜੇ, ਲੱਡੂ, ਕੜਾਹ ਪ੍ਰਸ਼ਾਦ, ਬਿਸਕੁਟ, ਕੁਲਚੇ ਛੋਲੇ ਅਤੇ ਹੋਰ ਪਕਵਾਨਾਂ ਦੇ ਲੰਗਰ ਵਰਤਾਏ ਗਏ | ਸੰਤ ਬਾਬਾ ਸ਼ਾਦੀ ਸਿੰਘ ਗਤਕਾ ਅਖਾੜਾ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਦੇ ਭੁਚੰਗੀਆਂ ਸਮੇਤ ਨੌਜਵਾਨ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ | ਨਗਰ ਕੀਰਤਨ ਮੁੱਖ ਬਾਜ਼ਾਰਾਂ 'ਚੋਂ ਹੋ ਕੇ ਪੁਲ ਬਾਜ਼ਾਰ, ਰਾਮ-ਲੀਲ੍ਹਾ ਮੈਦਾਨ ਅਤੇ ਲਹਿਰੀ ਸ਼ਾਹ ਮੰਦਰ ਮਾਰਗ ਤੋਂ ਸ਼ਹੀਦ ਭਗਤ ਸਿੰਘ ਚੌਾਕ ਤੋਂ ਮੁੜ ਕੇ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਸਤਿਆਲ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਢੀਂਗਰਾ, ਜਨਰਲ ਸਕੱਤਰ ਚਰਨ ਸਿੰਘ ਭਾਟੀਆ, ਖ਼ਜ਼ਾਨਚੀ ਤੀਰਥ ਸਿੰਘ ਖ਼ਾਲਸਾ, ਆਡੀਟਰ ਅਮਰਜੀਤ ਸਿੰਘ, ਇੰਦਰਪਾਲ ਸਿੰਘ ਰਾਜੂ ਸਤਿਆਲ, ਗੁਰਵਿੰਦਰ ਸਿੰਘ ਜੱਗੀ, ਮਨਿੰਦਰਪਾਲ ਸਿੰਘ ਸਾਹਨੀ, ਪਰਮਜੀਤ ਸਿੰਘ ਮੱਕੜ, ਸਾ: ਪ੍ਰਧਾਨ ਨਗਰ ਕੌਾਸਲ, ਜਥੇਦਾਰ ਭਾਗ ਸਿੰਘ, ਚੌ: ਵੇਦ ਪ੍ਰਕਾਸ਼, ਗਿੰਨੀ ਜੌਲੀ, ਦਰਸ਼ਨ ਸਿੰਘ, ਗੁਰਚਰਨ ਸਿੰਘ, ਭਾਈ ਹਰਜੀਤ ਸਿੰਘ ਕੁੱਲੂ ਵਾਲਿਆਂ ਦੀ ਹੱਟੀ ਵਾਲੇ ਅਤੇ ਹੋਰ ਸ਼ਖ਼ਸੀਅਤਾਂ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ |

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਕੰਨਿਆ ਸਕੂਲ ਤਖ਼ਤਗੜ੍ਹ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਨਿਰੀਖ਼ਣ

ਨੂਰਪੁਰ ਬੇਦੀ, 28 ਨਵੰਬਰ (ਰਾਜੇਸ਼ ਚੌਧਰੀ ਤਖਤਗੜ )-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਅੱਜ ਪਿ੍ੰ. ਮਨੀ ਰਾਮ ਦੀ ਅਗਵਾਈ ਹੇਠ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਰੂਪ 'ਚ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਕਿਸਾਨ ਨੇਤਾਵਾਂ ਨੇ ਮੋਰਿੰਡਾ ਇਲਾਕੇ ਦੇ ਕਿਸਾਨਾਂ ਨੂੰ ਦਿੱਲੀ ਚੱਲਣ ਦੀ ਕੀਤੀ ਅਪੀਲ

ਮੋਰਿੰਡਾ, 28 ਨਵੰਬਰ (ਕੰਗ)-ਮੋਰਿੰਡਾ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਲੱਖੋਵਾਲ, ਸਿੱਧੂਪੁਰ ਤੇ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਸੈਂਕੜੇ ਕਿਸਾਨ ਦਿੱਲੀ ਡੇਰਾ ਲਾਈ ਬੈਠੇ ਹਨ ਅਤੇ ਕਿਸਾਨੀ ਦੇ ਹੱਕਾਂ ਦੀ ਲੜਾਈ ਖ਼ਾਤਰ ਆਪਣੀ ਸਿਹਤ ਦੀ ਪ੍ਰਵਾਹ ਨਾ ...

ਪੂਰੀ ਖ਼ਬਰ »

ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵਲੋਂ ਮੋਰਿੰਡਾ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਫ਼ੰਡ ਦੇਣ ਦਾ ਐਲਾਨ

ਮੋਰਿੰਡਾ, 28 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਦੇ ਅਧੂਰੇ ਪਏ ਸੀਵਰੇਜ ਨੂੰ ਮੁਕੰਮਲ ਕਰਨ ਲਈ 35 ਕਰੋੜ ਰੁਪਏ ਦੇ ਫ਼ੰਡ ਜਾਰੀ ਕਰ ਦਿੱਤੇ ਹਨ | ਪਿੰਡ ਰਸੂਲਪੁਰ ਵਿਚ ਬਣ ਰਹੀ ਆਈ.ਟੀ.ਆਈ. ਲਈ 10 ਕਰੋੜ, ਬੇਲਾ-ਰੂਪਨਗਰ ਰੋਡ ਦੀ ਉਸਾਰੀ ਲਈ 15 ਕਰੋੜ ਰੁਪਏ, ਬੇਲਾ ਨਜ਼ਦੀਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 12 ਨਵੇਂ ਕੇਸ, 12 ਨੂੰ ਮਿਲੀ ਛੁੱਟੀ-ਇਕ ਮੌਤ

ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ ਅੱਜ 12 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 12 ਪੀੜਤਾਂ ਨੂੰ ਛੁੱਟੀ ਵੀ ਮਿਲ ਗਈ ਹੈ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਹੁਣ ਨੈਗੇਟਿਵ ਆਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਸਪੀਕਰ ਵਲੋਂ ਸ਼ਿੱਦਤ, ਹਿੰਮਤ ਤੇ ਜਨੂੰਨ ਨਾਲ ਰੋਕਾਂ ਤੋੜ ਕੇ ਦਿੱਲੀ ਪਹੰੁਚੇ ਕਿਸਾਨਾਂ ਨੂੰ ਦਿੱਤੀ ਵਧਾਈ

ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)- ਕੌਮੀ ਸੰਘਰਸ਼ਾਂ ਦੀ ਹਮੇਸ਼ਾ ਹੀ ਪੰਜਾਬੀਆਂ ਨੇ ਹੀ ਅਗਵਾਈ ਕੀਤੀ ਹੈ ਅਤੇ ਅੱਜ ਵੀ ਕਿਸਾਨ ਸੰਘਰਸ਼ 'ਚ ਪੰਜਾਬੀ ਹੀ ਦੇਸ਼ ਦੀ ਅਗਵਾਈ ਕਰ ਰਹੇ ਹਨ, ਇਸ ਲਈ ਕਿਸਾਨ ਵਧਾਈ ਦੇ ਪਾਤਰ ਹਨ | ਇਹ ਪ੍ਰਗਟਾਵਾ ਅੱਜ ਪੰਜਾਬ ਵਿਧਾਨ ਸਭਾ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦੇਸ਼ ਅੰਦਰ ਬੇਗਾਨੇਪਨ ਦਾ ਅਹਿਸਾਸ ਕਰਵਾਇਆ-ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐਸ. ਨਿੱਕੂਵਾਲ)-ਦੇਸ਼ ਅੰਦਰ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਹਰਿਆਣਾ ਅਤੇ ਕੇਂਦਰ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਜਬਰ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਢੇਰ, 28 ਨਵੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਤੇ ਕਿਸਾਨ ਸੰਘਰਸ਼ ਦੀ ਹਮਾਇਤ ਦੇ ਵਿਚ ਅੱਡਾ ਮਾਰਕੀਟ ਢੇਰ ਦੇ ਦੁਕਾਨਦਾਰਾਂ ਤੇ ਇਲਾਕੇ ਦੇ ਕਿਸਾਨਾਂ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ 'ਤੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਘਨੌਲੀ ਦੇ ਸੁਵਿਧਾ ਕੇਂਦਰ ਦੀ ਮਸ਼ੀਨ ਖ਼ਰਾਬ ਹੋਣ ਕਾਰਨ ਆਧਾਰ ਕਾਰਡ ਬਣਾਉਣ ਵਾਲਿਆਂ ਨੂੰ ਆ ਰਹੀ ਪ੍ਰੇਸ਼ਾਨੀ

ਘਨੌਲੀ, 28 ਨਵੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਦੇ ਸੁਵਿਧਾ ਕੇਂਦਰ ਵਿਖੇ ਮਸ਼ੀਨ ਖ਼ਰਾਬ ਹੋਣ ਕਾਰਨ ਆਧਾਰ ਕਾਰਡ ਬਣਾਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਕਰਨਾ ਪੈ ਰਿਹਾ ਹੈ | ਉਕਤ ਸੁਵਿਧਾ ਕੇਂਦਰ ਵਿਖੇ ਆਪਣਾ ਫ਼ੋਨ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਲਈ ...

ਪੂਰੀ ਖ਼ਬਰ »

ਤਰੱਕੀ 'ਚ ਹੋਰ ਦੇਰੀ ਹੋਣ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਾ ਕੀਤਾ ਜਾਵੇਗਾ ਘਿਰਾਓ-ਪਰਵਿੰਦਰ ਭਾਰਤੀ

ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਕਰਨੈਲ ਸਿੰਘ ਸੈਣੀ)- ਐਸ.ਸੀ/ ਬੀ.ਸੀ ਅਧਿਆਪਕ ਜਥੇਬੰਦੀ ਦੀ ਇਕ ਮੀਟਿੰਗ ਸਥਾਨਕ ਕਹਿਲ ਕੰਪਲੈਕਸ, ਨੇੜੇ ਰੇਲਵੇ ਫਾਟਕ, ਲੋਦੀਪੁਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਗਈ | ਜਿਸ ਵਿਚ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਯੂਨਾਈਟਿਡ ਫ਼ਰੰਟ ਆਫ਼ ਐਕਸ ਸਰਵਿਸਮੈਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਰੂਪਨਗਰ, 28 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਯੂਨਾਈਟਿਡ ਫ਼ਰੰਟ ਆਫ਼ ਐਕਸ ਸਰਵਿਸਮੈਨ ਜ਼ਿਲ੍ਹਾ ਰੂਪਨਗਰ ਦੀ ਕੋਵਿਡ-19 ਤੋਂ ਬਾਅਦ ਪਹਿਲੀ ਮੀਟਿੰਗ ਸਰਪ੍ਰਸਤ ਕਰਨਲ ਦੀਦਾਰ ਸਿੰਘ ਦੀ ਅਗਵਾਈ 'ਚ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਦੇਸ਼ ...

ਪੂਰੀ ਖ਼ਬਰ »

ਯੂਨਾਈਟਿਡ ਚਰਚ ਆਫ਼ ਨਾਰਥਨ ਇੰਡੀਆ (ਟੀ. ਏ.) ਨੇ ਕਲਾਰਾਂ ਨੇੜੇ ਚਰਚ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਮੋਰਿੰਡਾ 28 ਨਵੰਬਰ (ਪਿ੍ਤਪਾਲ ਸਿੰਘ)- ਯੂਨਾਈਟਿਡ ਚਰਚ ਆਫ਼ ਨਾਰਥਨ ਇੰਡੀਆ (ਟੀ. ਏ.) ਦੇ ਅਹੁਦੇਦਾਰਾਂ ਵਲੋਂ ਮੋਰਿੰਡਾ-ਚਮਕੌਰ ਸਾਹਿਬ ਰੋਡ 'ਤੇ ਪਿੰਡ ਕਲਾਰਾਂ ਨਜ਼ਦੀਕ ਚਰਚ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਯੋਹਾਨ ਅਮੈਨਵੈਲ ਪ੍ਰਧਾਨ ...

ਪੂਰੀ ਖ਼ਬਰ »

ਮਾਸਟਰ ਓਕਾਂਰ ਸਿੰਘ ਥਲੀ ਖ਼ੁਰਦ ਸਿੱਖਿਆ ਵਿਭਾਗ ਵਲੋਂ ਸਨਮਾਨਿਤ

ਘਨੌਲੀ, 28 ਨਵੰਬਰ (ਜਸਵੀਰ ਸਿੰਘ ਸੈਣੀ)- ਕੋਵਿਡ-19 ਮਹਾਂਮਾਰੀ ਦੇ ਸਮੇਂ ਲਾਕਡਾਊਾਨ ਦੌਰਾਨ ਪੰਜਾਬ ਭਰ ਦੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆਂ ਅਤੇ ਵੀਡੀਓ ਲੈਕਚਰ ਤਿਆਰ ਕਰਨ ਦੇ ਬਦਲੇ ਮਾਸਟਰ ਓਕਾਂਰ ਸਿੰਘ ਰਾਜੂ ਥਲੀ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਤੋਂ ਬੀਬੀ ਕਿਰਣਜੀਤ ਕੌਰ ਤੇ ਬੀਬੀ ਜਰਨੈਲ ਕੌਰ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ

ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐਸ. ਨਿੱਕੂਵਾਲ)- ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਪੰਜਾਬ ਦੀ ਇਸਤਰੀ ਕੋਆਰਡੀਨੇਟਰ ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਾਰਟੀ ਦੀ ਸੀਨੀਅਰ ਇਸਤਰੀ ਆਗੂ ਬੀਬੀ ਹਰਜੀਤ ਕੌਰ ਤਲਵੰਡੀ ਦੀ ਅਗਵਾਈ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ 'ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਦਰਸ਼ਨ' ਵਿਸ਼ੇ 'ਤੇ ਵੈਬੀਨਾਰ ਕਰਵਾਇਆ

ਬਲਵਿੰਦਰ ਸਿੰਘ ਜੌੜਾ ਸਿੰਘਾ ਸਾਬਕਾ ਸਕੱਤਰ, ਧਰਮ ਪ੍ਰਚਾਰ ਕਮੇਟੀ ਨੇ ਮੁੱਖ ਬੁਲਾਰੇ ਵਜੋਂ ਕੀਤੀ ਸ਼ਿਰਕਤ ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਧਰਮ ਅਧਿਐਨ ਵਿਭਾਗ ਵਲੋਂ ...

ਪੂਰੀ ਖ਼ਬਰ »

ਲੁਠੇੜੀ ਸਕੂਲ ਦੇ ਵਿਦਿਆਰਥੀਆਂ ਜਿੱਤਿਆ ਪੀ.ਪੀ.ਟੀ. ਬਣਾਉਣ ਦਾ ਮੁਕਾਬਲਾ

ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ 'ਤੇ ਬਲਾਕ ਸ੍ਰੀ ਚਮਕੌਰ ਸਾਹਿਬ ਚੋਂ ਪੀ. ਪੀ. ਟੀ ( ਪਾਵਰ ਪੁਆਇੰਟ ਪੇਸ਼ਕਾਰੀ) ਮੁਕਾਬਲੇ 'ਚੋ ਸੈਕੰਡਰੀ ਵਰਗ 'ਚ ਦਸਵੀਂ ਦੇ ਦਿਲਵੀਰ ਸਿੰਘ ਅਤੇ ਮਿਡਲ ...

ਪੂਰੀ ਖ਼ਬਰ »

ਬਸਪਾ ਦੇ ਨੌਜਵਾਨਾਂ ਵਲੋਂ ਲੋਕਾਂ ਨੂੰ ਲਾਮਬੰਦ ਕਰਨ ਸਬੰਧੀ ਮੀਟਿੰਗ

ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)- ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਰੋਪੜ ਦੀ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ ਪਿੰਡ ਹਰੀਪੁਰ ਬੱਸ ਸਟੈਂਡ ਵਿਖੇ ਸਰਵ ਸਮਾਜ ਦੇ ਨੌਜਵਾਨ ਸਾਥੀਆਂ ਨਾਲ ਕੀਤੀ ਗਈ | ਮੀਟਿੰਗ ਵਿਚ ਮੁੱਖ ਤੌਰ 'ਤੇ ਭਵਿੱਖ ਵਿਚ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ 'ਤੇ ਬੀਬੀਆਂ ਨੇ ਵੰਡੇ ਲੱਡੂ

ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐਸ. ਨਿੱਕੂਵਾਲ)- ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਨ ਤੇ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਬੀਬੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਅੱਵਲ ਰਹਿਣ ਵਾਲੀ ਵਿਦਿਆਰਥਣ ਸੁਖਰੀਤ ਕੌਰ ਸਨਮਾਨਿਤ

ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)- ਸਰਕਾਰੀ ਹਾਈ ਸਕੂਲ ਬੜਵਾ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਅੱਵਲ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਸੁਖਰੀਤ ਕੌਰ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ...

ਪੂਰੀ ਖ਼ਬਰ »

26 ਨਵੰਬਰ ਦਾ ਦਿਨ ਹਰ ਭਾਰਤੀ ਦੀ ਜ਼ਿੰਦਗੀ 'ਚ ਇਤਿਹਾਸਕ-ਬਸਪਾ ਆਗੂ

ਕਾਹਨਪੁਰ ਖੂਹੀ, 28 ਨਵੰਬਰ (ਗੁਰਬੀਰ ਸਿੰਘ ਵਾਲੀਆ)-26 ਨਵੰਬਰ ਦਾ ਸੰਵਿਧਾਨ ਦਿਵਸ ਹਰ ਭਾਰਤੀ ਦੀ ਜ਼ਿੰਦਗੀ ਵਿਚ ਇਤਿਹਾਸਕ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਬਸਪਾ ਆਗੂਆਂ ਨੇ ਕਾਹਨਪੁਰ ਖੂਹੀ (ਨੂਰਪੁਰ ਬੇਦੀ) ਵਿਖੇ ਹੋਈ ਬਸਪਾ ਯੂਥ ਦੀ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਟੀਮ ਵਲੋਂ ਰੇਤ ਨਾਲ ਭਰੇ ਟਰੈਕਟਰ-ਟਰਾਲੀ ਕਾਬੂ

ਪੁਰਖਾਲੀ, 28 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਜੰਗਲਾਤ ਵਿਭਾਗ ਦੀ ਟੀਮ ਵਲੋਂ ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਰੇਤ ਨਾਲ ਭਰੇ ਇਕ ਟਰੈਕਟਰ-ਟਰਾਲੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਬੱਲਮਗੜ੍ਹ ਮੰਦਵਾੜਾ ਵਿਖੇ ਰੇਤ ...

ਪੂਰੀ ਖ਼ਬਰ »

ਖੰਡ ਮਿੱਲ ਮੋਰਿੰਡਾ ਵਿਖੇ ਗੰਨੇ ਦੀ ਪਿੜਾਈ ਦਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ

ਮੋਰਿੰਡਾ, 28 ਨਵੰਬਰ (ਕੰਗ)-ਖੰਡ ਮਿੱਲ ਮੋਰਿੰਡਾ ਵਿਖੇ 29 ਨਵੰਬਰ 2020 ਨੂੰ ਗੰਨੇ ਦੀ ਪਿੜਾਈ ਦਾ ਕੰਮ ਸ਼ੁਰੂ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿੱਲ ਕਰਮਚਾਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਗੰਨੇ ਦੀ ਪਿੜਾਈ ਦਾ ...

ਪੂਰੀ ਖ਼ਬਰ »

ਐੱਸ.ਐੱਚ.ਓ. ਨੇ ਨੂਰਪੁਰ ਬੇਦੀ ਸ਼ਹਿਰ 'ਚ ਮਾਸਕ ਨਾ ਪਾਉਣ ਵਾਲਿਆਂ ਨੂੰ ਕੀਤਾ ਸੁਚੇਤ

ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)- ਕਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਅਤੇ ਸਰਕਾਰ ਵਲੋਂ ਮਾਸਕ ਪਾਉਣ ਨੂੰ ਲਾਜ਼ਮੀ ਕਰਨ ਲਈ ਨੂਰਪੁਰ ਬੇਦੀ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਸ਼ਹਿਰ ਦੇ ਬਾਜ਼ਾਰ ਦਾ ਦੌਰਾ ਕੀਤਾ | ਇਸ ...

ਪੂਰੀ ਖ਼ਬਰ »

ਐੱਸ.ਜੀ ਗਰੁੱਪ ਵਲੋਂ ਡੀ. ਏ. ਵੀ ਸਕੂਲ ਤਖ਼ਤਗੜ੍ਹ ਵਿਖੇ 17ਵਾਂ ਕਿ੍ਕਟ ਟੂਰਨਾਮੈਂਟ ਸ਼ੁਰੂ

ਨੂਰਪੂਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)- ਐਸ. ਜੀ ਗਰੁੱਪ ਵਲੋਂ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ 17ਵੇਂ ਸਾਲਾਨਾ ਕਿ੍ਕਟ ਖੇਡ ਮੇਲੇ ਦਾ ਆਗਾਜ਼ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਕਰ ਦਿੱਤਾ ਗਿਆ ਹੈ | ਇਸ ਖੇਡ ਮੇਲੇ ਦਾ ਉਦਘਾਟਨ ਅੱਜ ਐਸ.ਜੀ ...

ਪੂਰੀ ਖ਼ਬਰ »

ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਵਲੋਂ ਵਿਦਿਆਰਥੀਆਂ ਨੂੰ 6 ਲੱਖ ਤਿੰਨ ਹਜ਼ਾਰ ਵਜ਼ੀਫ਼ੇ ਦੇ ਚੈੱਕ ਵੰਡੇ

ਰੂਪਨਗਰ, 28 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)- ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਵਲੋਂ ਅੱਜ ਸੈਣੀ ਭਵਨ ਵਿਖੇ ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਾਲਾਨਾ ਸਿੱਖਿਆ ਸਮਾਗਮ-2020 ਦਾ ਆਯੋਜਨ ਕੀਤਾ ਗਿਆ | ਸਮਾਗਮ ਦੌਰਾਨ ਵਿੱਦਿਅਕ ਸੈਸ਼ਨ 2020-21 ...

ਪੂਰੀ ਖ਼ਬਰ »

ਸੰਸਥਾ ਇਨਸਾਨੀਅਤ ਪਹਿਲਾਂ ਵਲੋਂ ਬਸੀ ਵਿਖੇ ਲੋੜਵੰਦ ਪਰਿਵਾਰ ਦੀ ਮਦਦ

ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੀ ਸਮਾਜ ਸੇਵੀ ਸੰਸਥਾ 'ਪਹਿਲਾਂ ਇਨਸਾਨੀਅਤ' ਵਲੋਂ ਆਪਣੀ ਨਵੀਂ ਸ਼ੁਰੂ ਕੀਤੀ ਮੁਹਿੰਮ ਸਾਡੀ ਬੇਟੀ ਸਾਡੀ ਸ਼ਾਨ ਤਹਿਤ ਅੱਜ ਇਲਾਕੇ ਦੇ ਪਿੰਡ ਬਸੀ ਵਿਖੇ ਲੋੜਵੰਦ ਪਰਿਵਾਰ ਦੀ ਲੜਕੀ ਦੀ ਵਿਆਹ ਲਈ ਵਿੱਤੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਗਰੋੜ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ

ਪੁਰਖਾਲੀ, 28 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਮਗਰੋੜ ਦੀਆਂ ਸੰਗਤਾਂ ਵਲੋਂ ਛੇਵਾਂ ਮਹਾਨ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰੂ ਦੇ ਪੰਜ ...

ਪੂਰੀ ਖ਼ਬਰ »

ਸੰਤ ਕਰਮ ਸਿੰਘ ਅਕੈਡਮੀ 'ਚ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)- ਸੰਤ ਕਰਮ ਸਿੰਘ ਅਕੈਡਮੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਰੋਹ ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਫੂਲ ਖ਼ੁਰਦ ਵਿਖੇ ਸ਼ਰਧਾ ਨਾਲ ਕਰਵਾਇਆ ਗਿਆ | ਅਕੈਡਮੀ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਜ਼ਿਲ੍ਹਾ ਸਰਪ੍ਰਸਤ ਪਰਗਟ ਸਿੰਘ ਦਿਓਲ ਰੌਲੂਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਜਲ ਨਿਕਾਸੀ ਵਿਭਾਗ ਦੇ ਅਧਿਕਾਰੀਆਂ ਵਲੋਂ ਚਰਨ ਗੰਗਾ ਪੁਲ ਅਤੇ ਲੋਧੀਪੁਰ ਬੰਨ੍ਹ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐੱਸ. ਨਿੱਕੂਵਾਲ)- ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦੀ ਸਭ ਤੋਂ ਪੁਰਾਣੀ ਸਮੱਸਿਆ ਸਤਲੁਜ ਦਰਿਆ ਤੇ ਪਿੰਡ ਲੋਧੀਪੁਰ ਵਿਖੇ ਬਣਾਏ ਗਏ ਬੰਨ੍ਹ ਦੀ ਸੁਰੱਖਿਆ ਲਈ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਆਦੇਸ਼ਾਂ ਤੋਂ ...

ਪੂਰੀ ਖ਼ਬਰ »

'ਆਪ' ਆਗੂ ਤੇ ਸਾਬਕਾ ਕੌ ਾਸਲਰ ਸੰਜੀਵ ਰਾਣਾ ਵਲੋਂ ਨਾਲੇ 'ਚ ਪਾਈਪਾਂ ਪਾਉਣ ਦੇ ਕੰਮ ਦਾ ਜ਼ੋਰਦਾਰ ਵਿਰੋਧ

ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਦੇ ਵਾਰਡ ਨੰਬਰ ਦੋ ਅਤੇ ਤਿੰਨ ਵਿਚੋਂ ਲੰਘਦੇ ਗੰਦੇ ਨਾਲੇ ਨੂੰ ਪੱਕਾ ਬਣਾਉਣ ਦੀ ਬਜਾਏ ਉਸ ਵਿਚ ਬਿਨਾਂ ਲੈਵਲ ਤੋਂ ਸੀਮਿੰਟ ਦੀਆਂ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ ਜੋ ਕਿ ਵਾਰਡ ਵਾਸੀਆਂ ਲਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਆਰੰਭ

30 ਨਵੰਬਰ ਨੂੰ ਸਵੇਰੇ ਪੈਣਗੇ ਭੋਗ-ਸ਼ਾਮ ਨੰੂ ਹੋਣਗੇ ਗੁਰਮਤਿ ਸਮਾਗਮ ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐਸ. ਨਿੱਕੂਵਾਲ)-ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਨੇ ਵਿਵਾਦਤ ਜ਼ਮੀਨ 'ਤੇ ਢਾਂਚਾ ਖੜ੍ਹਾ ਕਰਨ 'ਤੇ ਲਗਾਈ ਰੋਕ

ਚੰਡੀਗੜ੍ਹ, 28 ਨਵੰਬਰ (ਬਿ੍ਜੇਂਦਰ ਗੌੜ)-ਜਨਤਾ ਫੀਲਿੰਗ ਸਟੇਸ਼ਨ ਨੂੰ ਗ੍ਰਾਮ ਪੰਚਾਇਤ ਵਲੋਂ ਸਿਕੰਦਰਾਬਾਦ ਪਿੰਡ, ਗੁਰੂਗਰਾਮ ਦੀ 3 ਹਜ਼ਾਰ ਸਕੁਵੇਅਰ ਯਾਰਡ ਦੀ ਜ਼ਮੀਨ ਲੀਜ਼ 'ਤੇ ਦਿੱਤੇ ਜਾਣ ਦੇ ਮਾਮਲੇ ਵਿਚ ਮਿਲੀ ਕਲੀਨ ਚਿੱਟ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ...

ਪੂਰੀ ਖ਼ਬਰ »

ਪਿੰਡ ਹਰਿਪੁਰ ਹਿੰਦੂਆਂ ਵਿਖੇ ਅਣਢੱਕੇ ਖੂਹ ਕਾਰਨ ਕਦੇ ਵੀ ਵਾਪਰ ਸਕਦੈ ਹਾਦਸਾ

ਡੇਰਾਬੱਸੀ, 28 ਨਵੰਬਰ (ਗੁਰਮੀਤ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ 'ਚ ਡਿੱਗੇ 2 ਸਾਲਾ ਮਾਸੂਮ ਬੱਚੇ ਫ਼ਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਅਜਿਹੀ ਅਣਹੋਣੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ...

ਪੂਰੀ ਖ਼ਬਰ »

ਪਿੰਡ ਹਰਿਪੁਰ ਹਿੰਦੂਆਂ ਵਿਖੇ ਅਣਢੱਕੇ ਖੂਹ ਕਾਰਨ ਕਦੇ ਵੀ ਵਾਪਰ ਸਕਦੈ ਹਾਦਸਾ

ਡੇਰਾਬੱਸੀ, 28 ਨਵੰਬਰ (ਗੁਰਮੀਤ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ 'ਚ ਡਿੱਗੇ 2 ਸਾਲਾ ਮਾਸੂਮ ਬੱਚੇ ਫ਼ਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਅਜਿਹੀ ਅਣਹੋਣੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ...

ਪੂਰੀ ਖ਼ਬਰ »

ਭਾਜਪਾ ਭਿ੍ਸ਼ਟਾਚਾਰ ਦੇ ਮੁੱਦੇ 'ਤੇ ਲੜੇਗੀ ਨਗਰ ਕੌ ਾਸਲ ਨੰਗਲ ਦੀਆਂ ਚੋਣਾਂ-ਰਾਜੇਸ਼ ਚੌਧਰੀ

ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਸਰਕਾਰ ਵਲੋਂ ਨਗਰ ਕੌਾਸਲ ਚੋਣਾਂ ਕਰਵਾਉਣ ਦੇ ਲਏ ਗਏ ਫ਼ੈਸਲੇ ਦਾ ਭਾਜਪਾ ਨਗਰ ਮੰਡਲ ਵਲੋਂ ਜ਼ੋਰਦਾਰ ਸਵਾਗਤ ਕਰਦਿਆਂ ਮੰਡਲ ਪ੍ਰਧਾਨ ਰਾਜੇਸ਼ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਭਾਵੇਂ ਇਹ ਫ਼ੈਸਲਾ ਦੇਰੀ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅੱਡਾ ਮਾਰਕੀਟ ਵਿਖੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਾਲ ਕੀਤਾ ਦੁੱਖ ਸਾਂਝਾ

ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)- ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ ਸਿੰਘ ਨੇ ਅੱਜ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਸੁਦਰਸ਼ਨ ਚੌਧਰੀ ਦੇ ਗ੍ਰਹਿ ਅੱਡਾ ਮਾਰਕੀਟ ਨੰਗਲ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਿਤਾ ਰਾਮ ਚੰਦ ਚੌਧਰੀ ਦੀ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਮੋਰਿੰਡਾ ਵਲੋਂ ਕੋਰੋਨਾ ਯੋਧਿਆਂ ਦਾ ਧੰਨਵਾਦ

ਮੋਰਿੰਡਾ, 28 ਨਵੰਬਰ (ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਲੋਂ ਕੋਵਿਡ-19 ਦੌਰਾਨ ਨਿਭਾਈਆਂ ਸੇਵਾਵਾਂ ਸਦਕਾ ਕੋਰੋਨਾ ਯੋਧਿਆਂ ਦਾ ਧੰਨਵਾਦ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਆਪਣੇ ਹੱਥੀਂ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਗੁਰਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਮੋਰਿੰਡਾ, 28 ਨਵੰਬਰ (ਕੰਗ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ...

ਪੂਰੀ ਖ਼ਬਰ »

ਸੰਧੂਆਂ ਵਿਖੇ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਸੰਧੂਆਂ ਵਿਖੇ ਗੁ: ਸ੍ਰੀ ਕਲਗ਼ੀਧਰ ਸਾਹਿਬ ਤੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਵਲੋਂ ਮੈਂਬਰਸ਼ਿਪ ਮੁਹਿੰਮ ਦਾ ਆਗਾਜ਼

ਕੁਰਾਲੀ, 28 ਨਵੰਬਰ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਇਕ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਵਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਦਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX