ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਗੁਰ ਪੁਰਬ ਕਮੇਟੀ, ਧਾਰਮਿਕ ਸਭਾ ਸੁਸਾਇਟੀਆਂ ਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ਰਧਾ ਸਤਿਕਾਰ ਸਹਿਤ ਸਜਾਇਆ ਗਿਆ | ਦੁਪਹਿਰ 12 ਵਜੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਅਰੰਭਤਾ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਹੋਈ ਤੇ ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ 'ਤੇ ਚੌਰ ਕਰਨ ਦੀ ਸੇਵਾ ਨਿਭਾਈ | ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ, ਸ਼ਬਦ ਚੌਾਕੀ ਜਥੇ, ਧਾਰਮਿਕ ਸਭਾ ਸੁਸਾਇਟੀਆਂ, ਬੈਂਡ ਪਾਰਟੀਆਂ ਨੇ ਉਤਸ਼ਾਹ ਨਾਲ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ ਤੇ ਗਤਕਾ ਪਾਰਟੀਆਂ ਨੇ ਖ਼ਾਲਸਾਈ ਯੁੱਧ ਅਭਿਆਸ ਕਲਾ ਦੇ ਜੌਹਰ ਦਿਖਾਏ | ਸ਼ਬਦੀ ਜਥੇ 'ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗਿ ਚਾਨਣੁ ਹੋਆ' ਤੇ 'ਕਲਿ ਤਾਰਣਿ ਗੁਰੁ ਨਾਨਕ ਆਇਆ' ਆਦਿ ਸ਼ਬਦਾਂ ਦਾ ਗਾਇਣ ਕਰਦੇ ਹੋਏ ਚੱਲ ਰਹੇ ਸਨ | ਕੋਰੋਨਾ ਵਾਇਰਸ ਸੰਕਟ ਕਾਰਨ ਇਸ ਵਾਰ ਨਗਰ ਕੀਰਤਨ ਦਾ ਰੂਟ ਕਾਫੀ ਸੰਖੇਪ ਰੱਖਿਆ ਗਿਆ ਤੇ ਸੰਗਤਾਂ ਦੀ ਹਾਜ਼ਰੀ ਵੀ ਪਿਛਲੇ ਸਾਲ ਨਾਲੋਂ ਘੱਟ ਰਹੀ | ਅਨੇਕਾਂ ਸੰਗਤਾਂ ਵਲੋਂ ਰਸਤੇ 'ਚ ਬਾਜ਼ਾਰਾਂ ਦੀ ਸਫਾਈ ਕੀਤੀ ਜਾ ਰਹੀ ਸੀ | ਇਹ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਬਾਜ਼ਾਰਾਂ ਤੇ ਗਲਿਆਰੇ 'ਚੋਂ ਹੁੰਦਾ ਹੋਇਆ ਸ਼ਾਮ ਨੂੰ ਕਰੀਬ 4 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ | ਜ਼ਿਕਰਯੋਗ ਹੈ ਕਿ ਪ੍ਰਕਾਸ਼ ਪੁਰਬ 30 ਨਵੰਬਰ ਨੂੰ ਹੈ ਪਰ ਇਕ ਦਿਨ ਪਹਿਲਾਂ ਐਤਵਾਰ ਹੋਣ ਕਰਕੇ ਇਸ ਵਾਰ ਨਗਰ ਕੀਰਤਨ ਦੋ ਦਿਨ ਪਹਿਲਾਂ ਭਾਵ ਅੱਜ ਸ਼ਨਿਚਰਵਾਰ ਨੂੰ ਹੀ ਸਜਾਇਆ ਗਿਆ ਹੈ | ਨਗਰ ਕੀਰਤਨ ਦੇ ਰਸਤੇ ਦੌਰਾਨ ਗੁਰੂ ਨਾਨਕ ਗੁਰਪੁਰਬ ਕਮੇਟੀ ਦੇ ਮੈਂਬਰਾਂ ਨੇ ਹਰ ਸਾਲ ਵਾਂਗ ਪ੍ਰਬੰਧਕੀ ਡਿਊਟੀਆਂ ਨਿਭਾਈਆਂ | ਰਸਤੇ 'ਚ ਸ਼ਹਿਰ ਦੀਆਂ ਸੰਗਤਾਂ ਨੇ ਚਾਹ, ਮਠਿਆਈਆਂ, ਫਲਾਂ ਆਦਿ ਦੇ ਲੰਗਰਾਂ ਰਾਹੀਂ ਸੇਵਾ ਕੀਤੀ | ਇਸ ਨਗਰ ਕੀਰਤਨ 'ਚ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਨਰਿੰਦਰਪਾਲ ਸਿੰਘ ਪਾਲੀ, ਗੁਰਬਖਸ਼ ਸਿੰਘ ਬੇਦੀ, ਹਰਮਨਜੀਤ ਸਿੰਘ, ਸੁਰਿੰਦਰ ਸਿੰਘ ਮਠਾਰੂ, ਸੁਰਿੰਦਰਜੀਤ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਮੈਨੇਜਰ ਮੁਖਤਾਰ ਸਿੰਘ ਚੀਮਾ, ਬਘੇਲ ਸਿੰਘ, ਸੁਖਰਾਜ ਸਿੰਘ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਢੱਡੇ, ਮਲਕੀਤ ਸਿੰਘ ਬਹਿੜਵਾਲ, ਗੁਰਮੀਤ ਸਿੰਘ ਜੰਗ, ਜਸਪ੍ਰੀਤ ਸਿੰਘ ਬਬਲੂ ਤੇ ਸਰਬਜੀਤ ਸਿੰਘ ਆਈਡੀਆ ਸਮੇਤ ਵੱਡੀ ਗਿਣਤੀ 'ਚ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸੰਗਤਾਂ ਹਾਜ਼ਰ ਸਨ |
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਇਥੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੁਖਬੀਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਸਾਰੇ ਰੁਝੇਵੇਂ ਛੱਡ ਕੇ ਨਿੱਜੀ ...
ਸੰਗਰੂਰ, 28 ਨਵੰਬਰ (ਧੀਰਜ ਪਸ਼ੌਰੀਆ)- ਸੰਗਰੂਰ ਦੀ ਇਕ ਅਦਾਲਤ ਨੇ ਮਾਣਹਾਨੀ ਦੇ ਇਕ ਮਾਮਲੇ 'ਚ ਇਕ ਵਕੀਲ ਵਲੋਂ ਦਾਅਵਾ ਕਰਨ 'ਤੇ ਬਹੁਚਰਚਿਤ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਤੇ ਹੋਰਨਾਂ ਨੂੰ ਸੰਮਨ ਜਾਰੀ ਕਰਦਿਆਂ 11 ਦਸੰਬਰ ਨੂੰ ਅਦਾਲਤ 'ਚ ਪੇਸ਼ ...
ਗੱਗੋਮਾਹਲ, ਅਜਨਾਲਾ 28 ਨਵੰਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਬੀ.ਐੱਸ.ਐੱਫ. 73 ਬਟਾਲੀਅਨ ਵਲੋਂ ਅੱਜ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਐਨ ਨਾਲ ਵਗਦੇ ਰਾਵੀ ਦਰਿਆ 'ਚ ਪਾਕਿਸਤਾਨ ਵਾਲੇ ਪਾਸੇ ਤੋਂ ਰੁੜ੍ਹ ਕੇ ਆ ਰਹੀ ਹੈਰੋਇਨ ਬਰਾਮਦ ਕੀਤੀ ਗਈ ...
ਫਤਿਆਬਾਦ, 28 ਨਵੰਬਰ (ਹਰਵਿੰਦਰ ਸਿੰਘ ਧੂੰਦਾ)- ਜੰਮੂ-ਕਸ਼ਮੀਰ ਦੀ ਰਾਜੌਰੀ ਸਰਹੱਦ 'ਤੇ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਨਾਲ 27 ਨਵੰਬਰ ਨੂੰ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਰਾਈਫਲ ਮੈਨ ਸੁਖਬੀਰ ਸਿੰਘ ਪੁੱਤਰ ਕੁਲਵੰਤ ਸਿੰਘ ਦਾ ਉਸ ਦੇ ਜੱਦੀ ਪਿੰਡ ਖੁਵਾਸਪੁਰ ਦੇ ...
ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਇਕ ਸਦੀ ਤੋਂ ਇਤਿਹਾਸਕ ਗੁਰਧਾਮਾਂ ਦੀ ਸੇਵਾ ਸੰਭਾਲ ਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਸੇਵਾਵਾਂ ਨਿਭਾਅ ਰਹੀ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੇ ਸ਼ਾਨਾਮੱਤੇ ਇਤਿਹਾਸ ਦੀ ਰੌਸ਼ਨੀ 'ਚ ਭਵਿੱਖ 'ਚ ਵੀ ਕਾਰਜਸ਼ੀਲ ਰਹੇਗੀ ਤੇ ...
ਪੱਟੀ, 28 ਨਵੰਬਰ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)- ਬੱਸ ਅੱਡਾ ਪੱਟੀ ਦੇ ਨਜ਼ਦੀਕ ਮੀਟ ਦੀ ਦੁਕਾਨ ਕਰਦੇ ਇਕ ਵਿਅਕਤੀ ਦੀ ਬੀਤੀ ਰਾਤ ਉਸ ਦੀ ਪਤਨੀ, ਲੜਕੇ ਤੇ ਦੋਹਤੇ ਵਲੋਂ ਸਾਹ ਘੁੱਟ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਿਸ ਥਾਣਾ ...
ਸ਼ਿਵ ਸ਼ਰਮਾ
ਜਲੰਧਰ, 28 ਨਵੰਬਰ- ਮੰਦੇ ਦੇ ਸੀਜ਼ਨ 'ਚ ਵੀ ਖਾਣ ਵਾਲੇ ਤੇਲਾਂ 'ਚ ਜਾਰੀ ਤੇਜ਼ੀ ਨਾਲ ਲੋਕਾਂ ਦੀ ਰਸੋਈ ਦਾ ਬਜਟ ਤਾਂ ਹਿੱਲਿਆ ਹੀ ਹੈ, ਸਗੋਂ ਇਸ ਦੇ ਨਾਲ ਤਲਾਈ ਵਾਲੀਆਂ ਚੀਜ਼ਾਂ ਵੀ ਮਹਿੰਗੀਆਂ ਹੋ ਗਈਆਂ ਹਨ | ਤੇਲ ਕਾਰੋਬਾਰ ਦੀ ਮੰਨੀਏ ਤਾਂ ਕੇਂਦਰ ਵਲੋਂ ਕਦਮ ...
ਰਾਮਪੁਰਾ ਫੂਲ, 28 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਰਾਜ ਪਾਵਰ ਕਾਰਪੋਰੇਸਨ ਵਲੋਂ ਮੁਲਾਜ਼ਮਾਂ ਦੇ ਪੁਨਰਗਠਨ ਦੇ ਨਾਂਅ ਹੇਠ ਸਟਾਫ਼ ਦੀ ਭਰਤੀ ਦੀ ਪੜ੍ਹਤਾਲ ਤੇ ਸਮੀਖਿਆ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ | ਪਾਵਰਕਾਮ ਵਲੋਂ ਆਊਟਸੋਰਸ ਨੂੰ ਤਰਜੀਹ ਦੇ ਕੇ ...
ਸੁਲਤਾਨਪੁਰ ਲੋਧੀ, 28 ਨਵੰਬਰ (ਨਰੇਸ਼ ਹੈਪੀ, ਥਿੰਦ)- ਬਾਬਾ ਬਿਧੀ ਚੰਦ ਦਲ ਸੰਪਰਦਾਇ ਸੁਰਸਿੰਘ ਵਾਲੇ ਤੇ ਅਤੇ ਤਰਨਾ ਦਲ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਆਪਣੇ ਹੱਕਾਂ ਤੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸਮਰਥਨ ਦਾ ...
ਅੰਮਿ੍ਤਸਰ, 28 ਨਵੰਬਰ (ਸੁਰਿੰਦਰ ਕੋਛੜ)- ਦੁਨੀਆ ਭਰ 'ਚ ਧਾਰਮਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਪਾਕਿਸਤਾਨ ਦੇ ਸੰਘੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੇ 'ਏ ਵਾਕ ਵਿਦ ਪੂਨਮ ਕੌਰ 2020' ਸਿਰਲੇਖ ਹੇਠ ਇਕ ਨਵਾਂ ਗੀਤ ਜਾਰੀ ਕੀਤਾ ਹੈ | ਇਸ ਗੀਤ ਨੂੰ ਜ਼ਿਲ੍ਹਾ ਨਾਰੋਵਾਲ ...
ਨਦਾਮਪੁਰ, ਚੰਨੋਂ, 28 ਨਵੰਬਰ (ਹਰਜੀਤ ਸਿੰਘ ਨਿਰਮਾਣ)- ਸਥਾਨਕ ਨਗਰ ਨਦਾਮਪੁਰ ਤੋਂ ਕਾਦਰਾਬਾਦ ਨੂੰ ਜਾਂਦੀ ਸੜਕ ਉਪਰ ਸਥਿਤ ਇਕ ਸ਼ਰਾਬ ਦੀ ਦੁਕਾਨ ਉੱਪਰ ਬੀਤੀ ਰਾਤ ਦੋ ਅਣਪਛਾਤੇ ਲੁਟੇਰਿਆਂ ਵਲੋਂ ਕਰਿੰਦੇ ਦੀ ਹੱਤਿਆ ਕਰਨ ਤੋਂ ਬਾਅਦ ਦੁਕਾਨ ਤੋਂ ਸ਼ਰਾਬ ਤੇ ਨਗਦੀ ਲੈ ...
ਅੰਮਿ੍ਤਸਰ, 28 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਏ ਜਾ ਰਹੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚੇ ਸੰਘੀ ਮੰਤਰੀ ...
ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ ਨੂੰ ਘੇਰ ਕੇ ਬੈਠੇ ਦੇਸ਼ ਭਰ ਦੇ ਖਾਸਕਰ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ: ...
ਵਾਸ਼ਿੰਗਟਨ/ਨਵੀਂ ਦਿੱਲੀ, 28 ਨਵੰਬਰ (ਏਜੰਸੀ)- ਅਮਰੀਕਾ ਨੇ 2008 ਦੇ ਮੁੰਬਈ ਹਮਲੇ ਦੇ ਦੋਸ਼ੀ ਲਸ਼ਕਰ-ਏ-ਤਾਇਬਾ ਦੇ ਅੱਤਵਾਦੀ ਸਾਜਿਦ ਮੀਰ ਦੇ ਬਾਰੇ ਸੂਚਨਾ ਦੇਣ 'ਤੇ 50 ਲੱਖ ਡਾਲਰ ਇਨਾਮ ਦੇਣ ਦਾ ਐਲਾਨ ਕੀਤਾ ਹੈ | ਯੂ.ਐਸ. ਰਿਵਾਈਜ਼ ਫਾਰ ਜਸਟਿਸ ਪ੍ਰੋਗਰਾਮ ਵਲੋਂ ਜਾਰੀ ਬਿਆਨ ...
ਅੰਮਿ੍ਤਸਰ, 28 ਨਵੰਬਰ (ਸੁਰਿੰਦਰ ਕੋਛੜ)- ਮੁੰਬਈ 'ਚ ਹੋਏ 26/11 ਦੇ ਹਮਲਿਆਂ ਤੋਂ 12 ਸਾਲ ਬਾਅਦ ਪਾਕਿਸਤਾਨ ਸਰਕਾਰ ਨੇ ਭਾਵੇਂ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪਾਕਿ ਆਧਾਰਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ 19 ਅੱਤਵਾਦੀਆਂ ਨੂੰ ਲੋੜੀਂਦੇ (ਮੋਸਟ ਵਾਂਟੇਡ) ...
ਅੰਮਿ੍ਤਸਰ, 28 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ 'ਚ ਵਿਰੋਧੀ ਧਿਰ ਪਾਕਿਸਤਾਨ ਪੀਪਲਜ਼ ਪਾਰਟੀ ਦੇ ਨੇਤਾ ਬਿਲਾਵਲ ਭੁੱਟੋ ਜ਼ਰਦਾਰੀ ਨੇ ਅੱਜ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਹ ਕੋਵਿਡ-19 ਸੰਕ੍ਰਮਿਤ ਹਨ | ਉਨ੍ਹਾਂ ਨੇ ਟਵੀਟ ਕਰਕੇ ਦੱਸਿਆ ਕਿ ਕੋਰੋਨਾ ਵਾਇਰਸ ਲਈ ...
ਅੰਮਿ੍ਤਸਰ, 28 ਨਵੰਬਰ (ਸੁਰਿੰਦਰ ਕੋਛੜ)- ਕੌਮਾਂਤਰੀ ਮੰਚ 'ਤੇ ਭਾਰਤ ਖ਼ਿਲਾਫ਼ ਮਾਹੌਲ ਬਣਾਉਣ ਦੀ ਕੋਸ਼ਿਸ਼ 'ਚ ਜੁਟੇ ਪਾਕਿਸਤਾਨ ਨੂੰ ਇਕ ਵਾਰ ਫਿਰ ਤੋਂ ਝਟਕਾ ਲੱਗਾ ਹੈ | ਪਤਾ ਲੱਗਾ ਹੈ ਕਿ ਕਸ਼ਮੀਰ ਦੇ ਮੁੱਦੇ ਨੂੰ ਆਰਗੇਨਾਈਜ਼ੇਸ਼ਨ ਆਫ਼ ਇਸਲਾਮਿਕ ਕੋਆਪਰੇਸ਼ਨ (ਓ. ਆਈ. ...
ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕਈ ਪ੍ਰਕਾਰ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਪਰਾਲੀ ਦੀ ਸੰਭਾਲ ਲਈ ਪੀ.ਏ.ਯੂ. ਵਲੋਂ ਦੋਰਾਹਾ ਦੀ ...
ਨਵੀਂ ਦਿੱਲੀ, 28 ਨਵੰਬਰ (ਏਜੰਸੀ)-ਸਿੱਖ ਰੈਜੀਮੈਂਟ ਦੀ 6ਵੀਂ ਬਟਾਲੀਅਨ ਨੇ ਰਾਸ਼ਟਰਪਤੀ ਭਵਨ ਦੇ ਗਾਰਡ ਦਾ ਚਾਰਜ ਸੰਭਾਲ ਲਿਆ ਹੈ | ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਨਿਚਰਵਾਰ ਨੂੰ ਰਾਸ਼ਟਰਪਤੀ ਭਵਨ 'ਚ ਤਾਇਨਾਤ ਆਰਮੀ ਗਾਰਡ ਬਦਲਾਅ ਸਮਾਗਮ ਨੂੰ ਵੇਖਿਆ | ਇਹ ...
ਅਹਿਮਦਾਬਾਦ/ਹੈਦਰਾਬਾਦ/ਪੂਣੇ, 28 ਨਵੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ 'ਚ ਬਣ ਰਹੇ ਕੋਰੋਨਾ ਟੀਕਿਆਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਤਿੰਨ ਸ਼ਹਿਰਾਂ (ਅਹਿਮਦਾਬਾਦ, ਹੈਦਰਾਬਾਦ ਅਤੇ ਪੂਣੇ) ਦਾ ਦੌਰਾ ਕੀਤਾ | ਪ੍ਰਧਾਨ ਮੰਤਰੀ ਨੇ ...
ਧਾਰੀਵਾਲ, 28 ਨਵੰਬਰ (ਸਵਰਨ ਸਿੰਘ)- ਸਥਾਨਕ ਬਲਾਕ ਸੰਮਤੀ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਵਜੀਰ ਸਿੰਘ ਲਾਲੀ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਇੰਡਸਟਰੀ ਡਿਵੈਲਪਮੈਂਟ ਕਾਰਪੋਰੇਸ਼ਨ ਲਿਮ: ਦਾ ਉਪ ਚੇਅਰਮੈਨ ਪੰਜਾਬ ਬਣਾਉਣ ਸਬੰਧੀ ਨੋਟੀਫਿਕੇਸ਼ਨ ...
ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ ਨੂੰ ਘੇਰ ਕੇ ਬੈਠੇ ਦੇਸ਼ ਭਰ ਦੇ ਖਾਸਕਰ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ: ...
ਚੰਡੀਗੜ੍ਹ, 28 ਨਵੰਬਰ (ਐਨ.ਐਸ. ਪਰਵਾਨਾ)- ਬੀਬੀ ਜਗੀਰ ਕੌਰ, ਜਿਨ੍ਹਾਂ ਨੂੰ ਕੱਲ੍ਹ ਅੰਮਿ੍ਤਸਰ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦਾ ਪ੍ਰਧਾਨ ਚੁਣਿਆ ਗਿਆ ਹੈ, ਨਾਲ-ਨਾਲ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬਣੀ ਰਹੇਗੀ | ਇਹ ਭਰੋਸਾ ਪਾਰਟੀ ਦੇ ਪ੍ਰਧਾਨ ...
ਜਲੰਧਰ, 28 ਨਵੰਬਰ (ਸ਼ਿਵ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵਲੋਂ ਦਿੱਲੀ ਘੇਰਨ ਤੋਂ ਬਾਅਦ ਕੇਂਦਰ ਨੇ ਮਸਲੇ ਨੂੰ ਹੱਲ ਕਰਨ ਲਈ ਗੱਲਬਾਤ ਦਾ ਸੰਕੇਤ ਦਿੱਤਾ ਹੈ | ਦੂਜੇ ਪਾਸੇ ਕਿਸਾਨ ਜਥੇਬੰਦੀਆਂ ਦੇ ਚੱਲ ਰਹੇ ਅੰਦੋਲਨ ਦੇ ...
ਅੰਮਿ੍ਤਸਰ, 28 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸਾਬਕਾ ਬਰਖ਼ਾਸਤ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਦੀ ਮਾਂ ਬੇਗ਼ਮ ਸ਼ਮੀਮ ਅਖ਼ਤਰ (90) ਦੀ ਮਿ੍ਤਕ ਦੇਹ ਅੱਜ ...
ਅੰਮਿ੍ਤਸਰ, 28 ਨਵੰਬਰ (ਸੁਰਿੰਦਰ ਕੋਛੜ)- ਗਿਲਗਿਤ-ਬਾਲਟਿਸਤਾਨ ਨੂੰ ਪਾਕਿਸਤਾਨ ਦਾ ਹਿੱਸਾ ਨਾ ਮੰਨਣ ਵਾਲੇ ਤੇ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਬਾਬਾ ਜਾਨ ਨੂੰ ਆਖ਼ਰਕਾਰ 9 ਸਾਲਾਂ ਬਾਅਦ ਜੇਲ੍ਹ ਤੋਂ ਰਿਹਾਈ ਮਿਲ ਗਈ ਹੈ | ਮਕਬੂਜ਼ਾ ਕਸ਼ਮੀਰ (ਪੀ.ਓ.ਕੇ.) ਦੇ ...
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਕੋਰੋਨਾ ਵਾਇਰਸ ਨਾਲ ਅੱਜ ਜਿਥੇ 28 ਹੋਰ ਮੌਤਾਂ ਹੋ ਗਈਆਂ, ਉਥੇ 745 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਅੱਜ ਹੋਈਆਂ ਮੌਤਾਂ 'ਚੋਂ 2 ਜਲੰਧਰ, 5 ਲੁਧਿਆਣਾ, 3 ਹਿੁਸ਼ਆਰਪੁਰ, 3 ਅੰਮਿ੍ਤਸਰ, 1 ਸੰਗਰੂਰ, 3 ਤਰਨਤਾਰਨ, 6 ਬਠਿੰਡਾ, ...
ਨਵੀਂ ਦਿੱਲੀ, 28 ਨਵੰਬਰ (ਏਜੰਸੀ)- ਰੂਸ, ਚੀਨ, ਕਜਾਕਿਸਤਾਨ, ਕਿਰਗਿਸਤਾਨ, ਤਾਜਿਕਿਸਤਾਨ ਅਤੇ ਉਜਬੇਕਿਸਤਾਨ ਦੇ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਮੈਂਬਰ ਦੇਸ਼ਾਂ ਦੇ ਪ੍ਰਧਾਨ ਮੰਤਰੀ 30 ਨਵੰਬਰ ਨੂੰ ਐਸ.ਸੀ.ਓ. ਸੰਮੇਲਨ 'ਚ ਹਿੱਸਾ ਲੈਣਗੇ | ਵਿਦੇਸ਼ ਮਾਮਲਿਆਂ ਲਈ ...
ਨਵੀਂ ਦਿੱਲੀ, 28 ਨਵੰਬਰ (ਏਜੰਸੀ)- ਕੇਂਦਰੀ ਪੁਲਿਸ ਦੇ ਚਾਰ ਸੰਗਠਨ ਪਿਛਲੇ ਲੰਬੇ ਸਮੇਂ ਤੋਂ ਪੱਕੇ ਮੁਖੀਆਂ ਤੋਂ ਬਿਨਾਂ ਹੀ ਕੰਮ ਕਰ ਰਹੇ ਹਨ, ਕਿਉਂਕਿ ਸਰਕਾਰ ਨੇ ਉਨ੍ਹਾਂ ਦੇ ਪੂਰੇ ਸਮੇਂ ਦੇ ਮੁਖੀਆਂ ਦੀ ਨਿਯੁਕਤੀ ਹੀ ਨਹੀਂ ਕੀਤੀ ਹੈ | ਇਸ ਸਬੰਧੀ ਤਾਜ਼ਾ ਮਾਮਲਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX