ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ, ਜਿਸ ਲਈ ਸਿੱਖ ਸੰਗਤ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਹਿਯੋਗ ਕਰੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਸਨਮਾਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਇਸ ਸਿਰਮੌਰ ਸੰਸਥਾ ਦੀ ਪ੍ਰਧਾਨ ਬਣ ਕੇ ਨਹੀਂ ਸਗੋਂ ਇਕ ਨਿਮਾਣੀ ਸੇਵਾਦਾਰ ਬਣ ਕੇ ਸੰਗਤ ਦੇ ਸਹਿਯੋਗ ਨਾਲ ਸੇਵਾ ਕਰਨਗੇ | ਉਨ੍ਹਾਂ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧੰਨਵਾਦੀ ਹਨ, ਜਿਨ੍ਹਾਂ ਵਲੋਂ ਪ੍ਰਧਾਨਗੀ ਚੋਣ ਸਮੇਂ ਵੱਡੀ ਗਿਣਤੀ 'ਚ ਵੋਟਾਂ ਪਾ ਕੇ ਉਨ੍ਹਾਂ ਦਾ ਸਹਿਯੋਗ ਕੀਤਾ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਦਾ ਤੀਸਰੀ ਵਾਰ ਪ੍ਰਧਾਨ ਚੁਣੇ ਜਾਣਾ ਸੰਗਤ ਲਈ ਮਾਣ ਵਾਲੀ ਗੱਲ ਹੈ, ਜਿਨ੍ਹਾਂ ਤੋਂ ਸਿੱਖ ਸੰਗਤ ਨੂੰ ਵਧੇਰੇ ਆਸਾਂ ਤੇ ਉਮੀਦਾਂ ਹਨ | ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਵਿਸ਼ਵਾਸ ਹੈ ਕਿ ਪ੍ਰਧਾਨਗੀ ਅਹੁਦੇ 'ਤੇ ਰਹਿੰਦਿਆਂ ਬੀਬੀ ਜਗੀਰ ਕੌਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧੀਆ ਕਾਰਜਾਂ ਰਾਹੀਂ ਉੱਚੇ ਮੁਕਾਮਾਂ 'ਤੇ ਲੈ ਕੇ ਜਾਣਗੇ | ਇਸ ਮੌਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਬਜ਼ਰਵਰ ਸੁਰਜੀਤ ਸਿੰਘ ਰੱਖੜਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਤੇ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ ਦੀ ਅਗਵਾਈ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ਮ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਪਰਮਜੀਤ ਸਿੰਘ ਖਨਿਆਣ, ਕੈਪਟਨ ਜਸਵੰਤ ਸਿੰਘ ਬਾਜਵਾ, ਸੀਨੀਅਰ ਆਗੂ ਜਤਿੰਦਰ ਸਿੰਘ ਧਾਲੀਵਾਲ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਿੰਦਰ ਸਿੰਘ ਮੰਡੀ, ਇਕਬਾਲ ਸਿੰਘ ਰਾਏ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਹਰਿੰਦਰ ਸਿੰਘ ਦੀਵਾ, ਜਥੇਦਾਰ ਨਾਜ਼ਰ ਸਿੰਘ ਮੰਡੀ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਵਿੱਕੀ ਮਿੱਤਲ, ਸਤਨਾਮ ਸਿੰਘ ਸ਼ਾਹਪੁਰ, ਜਥੇਦਾਰ ਗੁਰਦੀਪ ਸਿੰਘ ਮੰਡੋਫਲ, ਕੇਵਲ ਖਾਂ ਧਰਮਗੜ੍ਹ, ਅਮਨ ਸਿੰਘ ਲਾਡਪੁਰ, ਕੁਲਜੀਤ ਸਿੰਘ ਨਰੈਣਗੜ, ਸਾਬਕਾ ਡਾਇਰੈਕਟਰ ਮਲਕੀਤ ਸਿੰਘ ਮਾਨਗੜ੍ਹ, ਡਾ. ਅਰਜੁਨ ਸਿੰਘ, ਕਰਮ ਸਿੰਘ ਘੁਟੀਂਡ ਅਤੇ ਧਰਮਪਾਲ ਭੜੀ ਪੀ.ਏ. ਰਾਜੂ ਖੰਨਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਮੰਡੀ ਗੋਬਿੰਦਗੜ੍ਹ, 29 ਨਵੰਬਰ (ਮੁਕੇਸ਼ ਘਈ)-ਮਨੁੱਖੀ ਅਧਿਕਾਰ ਰੱਖਿਅਕ ਪੰਜਾਬ (ਇੰਡੀਆ) ਵਲੋਂ ਮੰਡੀ ਗੋਬਿੰਦਗੜ੍ਹ ਦੇ ਮਾਡਲ ਟਾਊਨ 'ਚ ਸੂਬਾ ਪ੍ਰਧਾਨ ਗੁਰਦੀਪ ਸਿੰਘ ਮਦਨ ਦੀ ਪ੍ਰਧਾਨਗੀ ਹੇਠ ਇਕ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕੌਮੀ ਪ੍ਰਧਾਨ ...
ਅਮਲੋਹ, 29 ਨਵੰਬਰ (ਰਿਸ਼ੂ ਗੋਇਲ)- ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਸਵੱਛ ਸਰਵੇਖਣ 2021 ਆਰੰਭ ਕਰ ਦਿੱਤਾ ਗਿਆ ਜਿਸ 'ਚ ਨਗਰ ਕੌਾਸਲ ਅਮਲੋਹ ਭਾਗ ਲੈ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਨਗਰ ਕੌਾਸਲ ਦੀ ਪ੍ਰਧਾਨ ਕਿਰਨ ਸੂਦ, ਸੀਨੀਅਰ ਕਾਂਗਰਸੀ ਆਗੂ ਹੈਪੀ ਸੂਦ, ...
ਖਮਾਣੋਂ, 29 ਨਵੰਬਰ (ਜੋਗਿੰਦਰ ਪਾਲ)- ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸ਼ਾਖਾ) ਪੰਜਾਬ 'ਚ ਕੰਮ ਕਰ ਰਹੇ ਜੂਨੀਅਰ ਇੰਜੀਨੀਅਰ, ਸਹਾਇਕ ਇੰਜੀਨੀਅਰ ਅਤੇ ਉਪ ਮੰਡਲ ਇੰਜੀਨੀਅਰ (ਪਦ ਉਨਤ) ਦੀ ਪ੍ਰਤੀਨਿਧ ਜਮਾਤ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਸਰਕਲ, ਪਟਿਆਲਾ-2 ( ...
ਭੜੀ/ਸੰਘੋਲ/ਖਮਾਣੋਂ, 29 ਨਵੰਬਰ (ਭਰਪੂਰ ਸਿੰਘ ਹਵਾਰਾ/ਗੁਰਨਾਮ ਸਿੰਘ ਚੀਨਾ/ਜੋਗਿੰਦਰਪਾਲ)-ਕਿਸਾਨ ਸੰਘਰਸ਼ ਦੀ ਜਿੱਤ ਲਈ ਪੱਤਰਕਾਰ ਯੂਨੀਅਨ ਖਮਾਣੋਂ ਵਲੋਂ ਇਤਿਹਾਸਿਕ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)- ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਅਤੇ ਆਈ.ਕਿਊ.ਏ.ਸੀ ਵਲੋਂ ਅਧਿਆਪਨ ਸਟਾਫ਼ 'ਚ ਪੇਸ਼ਾਵਰ ਗੁਣਾਂ ਨੂੰ ਉਭਾਰਨ ਦੇ ਯਤਨ ਵਜੋਂ ਟ੍ਰੇਨਿੰਗ ਅਤੇ ਪਲੇਸਮੈਂਟ ਅਫ਼ਸਰ ਡਾ. ਜਗਦੀਸ਼ ਸਿੰਘ ਦੀ ਅਗਵਾਈ ਅਧੀਨ ਐਡਹਾਕ ...
ਬਸੀ ਪਠਾਣਾਂ, 29 ਨਵੰਬਰ (ਰਵਿੰਦਰ ਮੌਦਗਿਲ)- ਮਸ਼ਹੂਰ ਕਲਾਕਾਰ ਤੇ ਕਾਮੇਡੀਅਨ ਜਸਵਿੰਦਰ ਭੱਲਾ ਅਤੇ ਡੇਰਾ ਬਾਬਾ ਬੁੱਧ ਦਾਸ ਦੇ ਮਹੰਤ ਤੇ ਸੀਨੀਅਰ ਕਾਂਗਰਸੀ ਆਗੂ ਡਾ. ਸਿਕੰਦਰ ਸਿੰਘ ਨੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ...
ਬਸੀ ਪਠਾਣਾਂ, 29 ਨਵੰਬਰ (ਗੁਰਬਚਨ ਸਿੰਘ ਰੁਪਾਲ)-ਐਲਾਨ ਕਰਕੇ ਪੁਰਅਮਨ ਢੰਗ ਨਾਲ ਪ੍ਰੋਟੈਸਟ ਕਰਨ ਲਈ ਦਿੱਲੀ ਜਾ ਰਹੇ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਰੋਕਣ ਲਈ ਦੁਸ਼ਮਣ ਦੇਸ਼ ਦੀਆਂ ਫ਼ੌਜਾਂ ਵਾਲਾ ਸਲੂਕ ਕਰਕੇ ਜਿਸ ਢੰਗ ਨਾਲ ਜੀ.ਟੀ.ਰੋਡ 'ਤੇ ਕੰਡਿਆਲੀ ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਅੰਮਿ੍ਤਪਾਲ ਸਿੰਘ ਜੱਗੀ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ਤੇ ਗੁਰਸ਼ਰਨ ਸਿੰਘ ਬਿੱਟੂ ਨੇ ਵਧੀਆ ...
ਖਮਾਣੋਂ, 29 ਨਵੰਬਰ (ਮਨਮੋਹਣ ਸਿੰਘ ਕਲੇਰ)- ਕਿਸਾਨ ਅੰਦੋਲਨ ਦੌਰਾਨ ਕਰਨਾਲ ਨੇੜੇ ਟਰੈਕਟਰ ਟਰਾਲੀ ਦੇ ਟਰੱਕ ਨਾਲ ਹੋਏ ਹਾਦਸੇ 'ਚ ਜ਼ਖਮੀ ਹੋਏ ਟਰੈਕਟਰ ਮਾਲਕ ਤਰਲੋਚਨ ਸਿੰਘ ਦਾ ਹਾਲ ਜਾਣਨ ਲਈ ਸ਼ੋ੍ਰਮਣੀ ਅਕਾਲੀ ਦਲ ਸਰਕਲ ਖਮਾਣੋਂ ਦੇ ਅਹੁਦੇਦਾਰ ਰਾਣਾ ਹਸਪਲਾਤ ...
ਮੰਡੀ ਗੋਬਿੰਦਗੜ੍ਹ, 29 ਨਵੰਬਰ (ਮੁਕੇਸ਼ ਘਈ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ 'ਤੇ ਇਕ ਨਵੀਂ ਉਡਾਣ ਵੂਮੇਨ ਆਰਗੇਨਾਈਜ਼ੇਸ਼ਨ ਵਲੋਂ ਵਾਤਾਵਰਨ ਦਿਵਸ ਮਨਾਇਆ ਗਿਆ ਜਿਸ ਤਹਿਤ ਸੰਸਥਾ ਦੀ ਪ੍ਰਧਾਨ ਸੀਮਾ ਕੌਸ਼ਲ ਦੀ ਪ੍ਰਧਾਨਗੀ ਹੇਠ ਮਾਤਰੀ ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਗਾਂਹਵਧੂ ਦੁੱਧ ਉਤਪਾਦਕਾਂ ਵਲੋਂ ਐਸ.ਐਸ. ਇੰਟਰਪ੍ਰਾਈਜ਼ਜ, ਮੀਰਾ ਕੈਟਲਫ਼ੀਡ ਫ਼ੈਕਟਰੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਜ਼ਿਲੇ੍ਹ ਦੇ ਡਿਪਟੀ ਡਾਇਰੈਕਟਰ ਡੇਅਰੀ, ਤਜਿੰਦਰਪਾਲ ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਅੱਜ ਕੋਰੋਨਾ 4 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ 'ਚ ਹੁਣ ਤੱਕ 60,777 ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)-ਸਰਹਿੰਦ ਵਿਖੇ ਵਾਪਰੇ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ ਜਸਇੰਦਰ ਸਿੰਘ ਪਨਾਗ (34) ਸਾਲ ਵਾਸੀ ਰਿਊਣਾ ਉੱਚਾ ਜੋਕਿ ਆਪਣੀ ਸਕੂਟਰੀ ਨੰ-ਪੀ.ਬੀ 23 ਵਾਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX