ਸੁਲਤਾਨਪੁਰ ਲੋਧੀ, 29 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਆਗਮਨ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆਂ | ਨਗਰ ਕੀਰਤਨ ਦੀ ਆਰੰਭਤਾ ਮੌਕੇ ਭਾਈ ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇ ਅਰਦਾਸ ਕੀਤੀ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਖ਼ੂਬਸੂਰਤ ਫੁੱਲਾਂ ਨਾਲ ਸਜਾਈ ਪਾਲਕੀ ਵਿਚ ਸੁਸ਼ੋਭਿਤ ਕੀਤੇ | ਪੰਜ ਪਿਆਰਿਆਂ ਤੇ ਨਿਸ਼ਾਨਚੀਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਵਿਚ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਸੰਸਥਾਵਾਂ ਨਾਲ ਸਬੰਧਿਤ ਸੰਗਤ ਵੱਡੀ ਗਿਣਤੀ ਵਿਚ ਸ਼ਾਮਿਲ ਹੋਈ | ਮੀਰੀ-ਪੀਰੀ ਗਤਕਾ ਅਖਾੜਾ ਸੁਲਤਾਨਪੁਰ ਲੋਧੀ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਨਗਰ ਕੀਰਤਨ ਵਿਚ ਸ਼ਾਮਲ ਰਾਗੀ, ਢਾਡੀ ਜਥਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ | ਨਗਰ ਕੀਰਤਨ ਦੇ ਸਮੁੱਚੇ ਰਸਤੇ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ ਤੇ ਵੱਖ-ਵੱਖ ਸੰਸਥਾਵਾਂ ਵਲੋਂ ਚਾਹ ਪਕੌੜੇ, ਫਲਾਂ, ਮਠਿਆਈਆਂ ਆਦਿ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਟਰੈਕਟਰ ਟਰਾਲੀਆਂ, ਕਾਰਾਂ ਤੇ ਹੋਰ ਸਾਧਨਾਂ ਰਾਹੀਂ ਸ਼ਮੂਲੀਅਤ ਕੀਤੀ ਗਈ | ਦਾਣਾ ਮੰਡੀ, ਸ਼ਹੀਦ ਊਧਮ ਸਿੰਘ ਚੌਕ, ਬੀ.ਡੀ.ਪੀ.ਓ. ਦਫ਼ਤਰ, ਆਰੀਆ ਸਮਾਜ ਚੌਕ, ਸਦਰ ਬਾਜ਼ਾਰ, ਕੱਟੜਾ ਬਾਜ਼ਾਰ ਤੇ ਗੁਰਦੁਆਰਾ ਹੱਟ ਸਾਹਿਬ ਵੱਲ ਦੀ ਹੁੰਦਾ ਹੋਇਆ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਮਾਪਤ ਹੋਇਆ | ਗਲਾਈਡਰ ਸ਼ੋਅ ਦੌਰਾਨ ਇਕ ਨੌਜਵਾਨ ਨੇ ਨਗਰ ਕੀਰਤਨ 'ਤੇ ਫੁੱਲਾਂ ਦੀ ਵਰਖਾ ਕਰਕੇ ਮਨ ਮੋਹ ਲਿਆ | ਸਥਾਨਕ ਕਚਹਿਰੀਆਂ ਦੇ ਸਾਹਮਣੇ ਮਹੇਸ਼ ਕੁਮਾਰ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਮੋਮੀ ਤੇ ਬਾਰ ਦੇ ਹੋਰ ਮੈਂਬਰਾਂ ਤੇ ਬੀ.ਡੀ.ਪੀ.ਓ. ਦਫ਼ਤਰ ਦੇ ਸਾਹਮਣੇ ਖਡੂਰ ਸਾਹਿਬ ਹਲਕੇ ਦੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਹੋਰ ਕਾਂਗਰਸੀ ਆਗੂਆਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ | ਨਗਰ ਕੀਰਤਨ ਵਿਚ ਕਾਰ ਸੇਵਾ ਵਾਲੇ ਸੰਤ ਬਾਬਾ ਜਗਤਾਰ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਅਮਰੀਕ ਸਿੰਘ, ਬਾਬਾ ਜਗਜੀਤ ਸਿੰਘ ਹਰਖੋਵਾਲ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਸਤਨਾਮ ਸਿੰਘ, ਡਾ: ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ, ਪੰਜਾਬ ਮਿਲਕ ਫੈੱਡ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ, ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ, ਮੀਤ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਇੰਜ: ਸਵਰਨ ਸਿੰਘ, ਡਾ: ਜਸਵੰਤ ਸਿੰਘ, ਬਲਦੇਵ ਸਿੰਘ ਆੜ੍ਹਤੀ, ਸੁਰਜੀਤ ਸਿੰਘ ਢਿੱਲੋਂ, ਗੁਰਜੰਟ ਸਿੰਘ ਸੰਧੂ, ਪ੍ਰਗਟ ਸਿੰਘ ਸ਼ਾਲਾਪੁਰ ਬੇਟ, ਕੁਲਦੀਪ ਸਿੰਘ ਬੂਲੇ, ਕਾਰਜ ਸਿੰਘ ਤਕੀਆ, ਕਰਨਜੀਤ ਸਿੰਘ ਆਹਲੀ, ਦਿਲਬਾਗ ਸਿੰਘ ਗਿੱਲ, ਸਤਪਾਲ ਮਦਾਨ, ਸੁਖਪਾਲਬੀਰ ਸਿੰਘ ਝੰਡੂਵਾਲ, ਰਾਮ ਸਿੰਘ, ਨਿਰਮਲ ਸਿੰਘ, ਅਮਰਜੀਤ ਸਿੰਘ ਵਾਟਾਂਵਾਲੀ, ਸ਼ਮਸ਼ੇਰ ਸਿੰਘ ਭਰੋਆਣਾ, ਗੁਰਦਿਆਲ ਸਿੰਘ ਖ਼ਾਲਸਾ, ਬਲਜੀਤ ਕੌਰ, ਗੁਰਪ੍ਰੀਤ ਸਿੰਘ ਫੱਤੂਢੀਂਗਾ, ਕਮਲਜੀਤ ਸਿੰਘ ਹੈਬਤਪੁਰ, ਅਮਰਜੀਤ ਸਿੰਘ ਲੋਧੀਵਾਲ, ਕਾਂਗਰਸੀ ਆਗੂ ਹਰਚਰਨ ਸਿੰਘ ਬੱਗਾ, ਬਲਵਿੰਦਰ ਸਿੰਘ ਫੱਤੋਵਾਲ, ਅਮਰਜੀਤ ਸਿੰਘ ਹੀਰਾ, ਮੰਗਲ ਸਿੰਘ ਭੱਟੀ, ਤੇਜਵੰਤ ਸਿੰਘ, ਅਸ਼ੋਕ ਕੁਮਾਰ ਮੋਗਲਾ, ਸਰਪੰਚ ਰਾਜੂ ਢਿੱਲੋਂ, ਗੁਲਜਾਰ ਸਿੰਘ ਮਿਆਣੀ, ਸ਼ੇਰ ਸਿੰਘ ਮਸੀਤਾਂ, ਕੁੰਦਨ ਸਿੰਘ, ਜੋਬਨਪ੍ਰੀਤ ਸਿੰਘ, ਨਿਰਵੈਰ ਲਹੌਰੀਆ, ਲਖਵਿੰਦਰ ਸਿੰਘ ਤਾਸ਼ਪੁਰ, ਗੁਰਦੇਵ ਸਿੰਘ ਜੋਸਨ, ਕਸ਼ਮੀਰ ਸਿੰਘ ਨੰਬਰਦਾਰ, ਕਸ਼ਮੀਰ ਸਿੰਘ ਢਿੱਲੋਂ, ਜਸਬੀਰ ਸਿੰਘ ਤਰਫ਼ਹਾਜੀ, ਗੁਰਮੀਤ ਸਿੰਘ ਬਾਊਪੁਰ, ਕਸ਼ਮੀਰ ਸਿੰਘ ਪੰਮਣ, ਪਰਵਿੰਦਰ ਸਿੰਘ ਪੱਪਾ, ਦੀਪਕ ਧੀਰ ਰਾਜੂ, ਰਜਿੰਦਰ ਸਿੰਘ ਤਕੀਆ, ਹਰਜਿੰਦਰ ਸਿੰਘ ਜਿੰਦਾ, ਸੁਰਜੀਤ ਸਿੰਘ ਸੱਦੂਵਾਲ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |
ਜਲੰਧਰ, 29 ਨਵੰਬਰ (ਰਣਜੀਤ ਸਿੰਘ ਸੋਢੀ)-ਸੂਬੇ ਦੀਆਂ ਅੱਠ ਕਮਿਊਨਿਸਟ ਤੇ ਖੱਬੀਆਂ ਪਾਰਟੀਆਂ 'ਤੇ ਆਧਾਰਿਤ 'ਫ਼ਾਸ਼ੀਵਾਦ ਵਿਰੋਧੀ ਫ਼ਰੰਟ' ਦੀ ਸੂਬਾਈ ਕਨਵੈੱਨਸ਼ਨ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਪਿ੍ਥੀਪਾਲ ਸਿੰਘ ਮਾੜੀਮੇਘਾ, ਮੰਗਤ ਰਾਮ ਪਾਸਲਾ, ਅਜਮੇਰ ਸਿੰਘ, ...
ਅੰਮਿ੍ਤਸਰ, 29 ਨਵੰਬਰ (ਹਰਮਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ 551ਵੇਂ ਆਗਮਨ ਪੁਰਬ ਦੀ ਦੇਸ਼ ਵਿਦੇਸ਼ ਦੀ ਸੰਗਤ ਨੂੰ ਵਧਾਈ ਦੇਣ ਦੇ ਨਾਲ ਹੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਗੁਰੂ ...
ਪਟਿਆਲਾ, 29 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸੂਬੇ 'ਚ ਕਰੀਬ ਪੌਣੇ 2 ਮਹੀਨੇ ਬਾਅਦ ਮਾਲ ਗੱਡੀਆਂ ਦੀ ਬਹਾਲੀ ਨੇ ਬਿਜਲੀ ਤਾਪ ਘਰਾਂ ਦੀਆਂ ਲਗਪਗ ਬੰਦ ਹੋਈਆਂ ਚਿਮਨੀਆਂ ਨੂੰ ਫਿਰ ਤੋਂ ਮਘਾ ਦਿੱਤਾ ਹੈ | ਸੂਬੇ ਦੇ ਜਨਤਕ ਤੇ ਨਿੱਜੀ ਤਾਪ ਘਰਾਂ 'ਚ ਇਸ ਮੌਕੇ 2.70 ਲੱਖ ਮੀਟਰਿਕ ਟਨ ...
ਦਿੜ੍ਹਬਾ ਮੰਡੀ, 29 ਨਵੰਬਰ (ਪਰਵਿੰਦਰ ਸੋਨੂੰ)-ਅੱਜ ਸਵੇਰੇ ਕਰੀਬ 6 ਵਜੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਕਾਕੂਵਾਲਾ ਨਜ਼ਦੀਕ ਰਾਸ਼ਟਰੀ ਰਾਜ ਮਾਰਗ 52 'ਤੇ ਦਿੱਲੀ ਤੋਂ ਅਟਾਰੀ ਸਰਹੱਦ ਰਾਹੀਂ ਆਪਣੇ ਪਰਿਵਾਰ ਸਮੇਤ ਪਾਕਿਸਤਾਨ ਜਾ ਰਹੇ ਦਿੱਲੀ ਵਿਖੇ ਸਥਿਤ ਪਾਕਿਸਤਾਨ ...
ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ)-27 ਨਵੰਬਰ ਨੂੰ ਆਪਣੀ ਮਾਤਾ ਹਰਪਾਲ ਕੌਰ ਨੂੰ ਨਾਲ ਲੈ ਕੇ ਕਿਸਾਨਾਂ ਦੇ 'ਦਿੱਲੀ ਚੱਲੋ' ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸੰਗਰੂਰ ਤੋਂ ਰਵਾਨਾ ਹੋਏ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਖਨੌਰੀ ...
ਲਾਹੌਰ, 29 ਨਵੰਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਆਗਮਨ ਪੁਰਬ 'ਤੇ ਰਾਏ ਕੱਲਾ ਦੇ ਵੰਸ਼ਜ਼ ਅਤੇ ਪਾਕਿਸਤਾਨ ਤਹਿਰੀ-ਏ-ਇਨਸਾਫ਼ ਪਾਰਟੀ ਦੇ ਉੱਘੇ ਆਗੂ ਤੇ ਕੌਮੀ ਅਸੰਬਲੀ ਦੇ ਸਾਬਕਾ ਮੈਂਬਰ ਰਾਏ ਅਜ਼ੀਜ਼ ਉੱਲਾ ਖਾਨ ਨੇ ਸਿੱਖ ਪੰਥ ਨੂੰ ਵਧਾਈ ਦਿੱਤੀ ...
ਪਟਿਆਲਾ, 29 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਪ੍ਰਤਾਪ ਨਗਰ ਦੀ ਰਹਿਣ ਵਾਲੀ ਇਕ ਔਰਤ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦਾ ਕਤਲ ਕਰਨ ਅਤੇ ਉਸ ਦੇ 12 ਸਾਲਾ ਲੜਕੇ ਨੂੰ ਵੀ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਹਿਚਾਣ ਜਸਵਿੰਦਰ ਕੌਰ ...
ਫ਼ਿਰੋਜ਼ਪੁਰ, 29 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸਿੱਖਿਆ ਵਿਭਾਗ ਵਿਚ ਸਿੱਧੀ ਭਰਤੀ ਦਾ ਕੋਟਾ ਜੋ ਕਿ ਪਹਿਲਾਂ 25 ਫ਼ੀਸਦੀ ਹੁੰਦਾ ਸੀ, ਉਸ ਨੂੰ 2018 ਵਿਚ ਵਧਾ ਕੇ 50 ਫ਼ੀਸਦੀ ਕਰ ਦਿੱਤਾ ਗਿਆ | ਵਿਭਾਗ ਦੇ ਇਸ ਫ਼ੈਸਲੇ ਖਿਲਾਫ਼ ਤੇ ਵਿਭਾਗੀ ਪ੍ਰਮੋਸ਼ਨਾਂ ਨੂੰ ਕਰਵਾਉਣ ਲਈ ...
ਫ਼ਿਰੋਜ਼ਪੁਰ, 29 ਨਵੰਬਰ (ਜਸਵਿੰਦਰ ਸਿੰਘ ਸੰਧੂ)- ਕੋਆਪਰੇਟਿਵ ਵਿਭਾਗ ਅਧੀਨ ਸੂਬੇ ਭਰ 'ਚ ਸਥਿਤ 3500 ਦੇ ਕਰੀਬ ਸਰਕਾਰੀ ਖੇਤੀਬਾੜੀ ਸਭਾਵਾਂ ਦੇ ਕਰਮਚਾਰੀਆਂ ਵਲੋਂ ਸੂਬਾ ਪੱਧਰ 'ਤੇ ਇਕੱਤਰ ਹੋ ਕੇ ਬਣਾਈ ਜਥੇਬੰਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ...
ਬੀਣੇਵਾਲ, 29 ਨਵੰਬਰ (ਬੈਜ ਚੌਧਰੀ)- ਮੌਜੂਦਾ ਕਿਸਾਨ ਸੰਘਰਸ਼ ਦੌਰਾਨ ਪੰਜਾਬ ਤੋਂ ਦਿੱਲੀ ਤੱਕ ਪੈਂਦੇ ਰਸਤੇ ਵਿਚ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਲਗਾਏ ਸਾਰੇ ਬੈਰੀਕੇਟ ਪਾਰ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਅੱਗੇ ਪਹੁੰਚ ਕੇ ਰੋਸ ...
ਪੋਜੇਵਾਲ ਸਰਾਂ, 29 ਨਵੰਬਰ (ਨਵਾਂਗਰਾਈਾ)-ਸਿੱਖਿਆ ਵਿਭਾਗ ਦੀ ਨਵੀਂ ਪਹਿਲ, ਸਰਕਾਰੀ ਸਕੂਲਾਂ 'ਚ ਇੰਗਲਿਸ਼ ਬੂਸਟਰ ਕਲੱਬ (ਈ.ਬੀ.ਸੀ.) ਨੇ ਚੰਗਾ ਹੁੰਗਾਰਾ ਦੇਣਾ ਸ਼ੁਰੂ ਕਰ ਦਿੱਤਾ ਹੈ | ਈ.ਬੀ.ਸੀ. ਨੂੰ ਇਕ ਨਵਾਂ ਪਹਿਲੂ ਦੇਣ ਦੇ ਉਦੇਸ਼ ਨਾਲ, ਵਿਭਾਗ ਨੇ ਅੰਗਰੇਜ਼ੀ ਭਾਸ਼ਾ ...
ਚੰਡੀਗੜ੍ਹ, 29 ਨਵੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਚੰਡੀਗੜ੍ਹ ਨੂੰ ਅੰਗਦਾਨ ਨੂੰ ਉਤਸ਼ਾਹਿਤ ਕਰਨ ਵਿਚ ਆਪਣਾ ਵਡਮੱੁਲਾ ਯੋਗਦਾਨ ਪਾਉਣ ਅਤੇ ਬਿਹਤਰੀਨ ਹਸਪਤਾਲ ਪ੍ਰਬੰਧਨ ਵਾਸਤੇ ਲਗਾਤਾਰ ਚੌਥੀ ਵਾਰ ਸਰਬੋਤਮ ਹਸਪਤਾਲ ਸ਼੍ਰੇਣੀ ਵਿਚ ਕੌਮਾਂਤਰੀ ਪੁਰਸਕਾਰ ...
ਟਾਂਡਾ ਉੜਮੁੜ, 29 ਨਵੰਬਰ (ਦੀਪਕ ਬਹਿਲ)-ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਪ੍ਰਧਾਨ ਬਣਨ ਨਾਲ ਜਿੱਥੇ ਪੰਥਕ ਮਸਲਿਆਂ ਦੇ ਸੁਚਾਰੂ ਹੱਲ ਹੋਣ ਦੀ ਨਵੀਂ ਆਸ ਬੱਝੀ ਹੈ ਉੱਥੇ ਸਿੱਖ ਸੰਸਥਾਵਾਂ ਦੇ ਨਾਲ-ਨਾਲ ਧਾਰਮਿਕ ਸੰਸਥਾਵਾਂ ...
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜਿੱਥੇ ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿਚ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਿਹਾ ਹੈ, ਉੱਥੇ ਹੀ ਕੇਂਦਰ ਸਰਕਾਰ ਨੇ ਪੰਜਾਬ ਦੇ ਨਰਮਾ ...
ਲੌਾਗੋਵਾਲ, 29 ਨਵੰਬਰ (ਵਿਨੋਦ ਖੰਨਾ)-ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਦਿੱਤੇ ਜਾ ਰਹੇ ਰੋਸ ਧਰਨੇ ਦੇ ਅੱਜ 69ਵੇਂ ਦਿਨ ਬੁਲਾਰਿਆਂ ਦਰਸ਼ਨ ਸਿੰਘ ਮੰਡੇਰ ਜ਼ਿਲ੍ਹਾ ਪ੍ਰਧਾਨ ਬਰਨਾਲਾ, ਬਹਾਦਰ ਸਿੰਘ ਭਸੌੜ ਅਤੇ ...
ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)- ਕੇਂਦਰ ਤੇ ਰਾਜ ਸਰਕਾਰ ਤੇ ਵੱਖ-ਵੱਖ ਵਿਭਾਗਾਂ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਲਈ ਕਈ ਪ੍ਰਕਾਰ ਦੇ ਯਤਨ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਇਨ੍ਹਾਂ ਦਾਅਵਿਆਂ ਦੀ ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ...
ਜਲੰਧਰ, 29 ਨਵੰਬਰ (ਸ਼ਿਵ ਸ਼ਰਮਾ)-ਜਲੰਧਰ ਪੁੱਜੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਲੰਬੇ ਸਮੇਂ ਤੋਂ ਲਟਕੇ ਕਾਰੋਬਾਰੀਆਂ ਦੇ ਮਸਲੇ ਹੱਲ ਨਾ ਹੋਣ ਕਰਕੇ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਿਆ ਚਾਹੇ ਕਾਰੋਬਾਰੀਆਂ ਨੇ ਆਪਣੇ ਕਈ ਮਸਲੇ ਹੱਲ ਕਰਵਾਉਣ ਦੀ ਮੰਗ ਕੀਤੀ ...
ਕਪੂਰਥਲਾ, 29 ਨਵੰਬਰ (ਅਮਰਜੀਤ ਕੋਮਲ)-ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚੱਲਦਾ ਵਹੀਰ ਚੱਕਰਵਰਤੀ ਦੇ 14ਵੇਂ ਮੁਖੀ ਸ਼ੋ੍ਰਮਣੀ ਸੇਵਾ ਰਤਨ, ਸ਼ੋ੍ਰਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਸ੍ਰੀ ਗੁਰੂ ਨਾਨਕ ...
ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)-ਡਿਜ਼ੀਟਲ ਤਕਨਾਲੋਜੀ ਦਾ ਵਿਕਾਸ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਇੰਟਰਨੈਸ਼ਨਲ ਡਿਜ਼ੀਟਲ ਹੈੱਲਥ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਰਿਸਰਚ (ਆਈ-ਡੀ.ਏ.ਆਈ.ਆਰ.) ਨਾਲ ਇੰਸਟੀਚਿਊਟ ਆਫ਼ ਇੰਟਰਨੈਸ਼ਨਲ ਐਾਡ ਡਿਵੈਲਪਮੈਂਟ ...
ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਗੋਪਾਲ ਰਤਨ ਸਤਿਗੁਰੂ ਜਗਜੀਤ ਸਿੰਘ ਦੇ ਸ਼ਤਾਬਦੀ ਪੁਰਬ ਮੌਕੇ ਸ੍ਰੀ ਭੈਣੀ ਸਾਹਿਬ ਵਿਖੇ ਸਤਿਗੁਰੂ ਉਦੈ ਸਿੰਘ ਦੀ ਰਹਿਨੁਮਈ ਹੇਠ ਚੱਲ ਰਹੇ ਸਮਾਗਮ ਦੌਰਾਨ ਪੰਜਵੇਂ ਦਿਨ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ...
ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)-ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਰੇਲ ਆਵਾਜਾਈ ਦੀ ਬਹਾਲੀ ਨਾਲ ਹੁਣ ਤੱਕ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟਿ੍ਕ ਟਨ ਯੂਰੀਏ ਦੀ ਸਪਲਾਈ ਕੀਤੀ ਗਈ ਹੈ | ਸੂਬੇ ਵਿਚ ਹੁਣ ਤੱਕ 46 ਰੈਕਾਂ ਰਾਹੀਂ 114348 ਮੀਟਿ੍ਕ ਟਨ ਯੂਰੀਏ ਦੀ ਸਪਲਾਈ ...
ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਬਾ ਜਸਵੰਤ ਸਿੰਘ ਵਰਗੀਆਂ ਪਵਿੱਤਰ ਰੂਹਾਂ ਦੁਨੀਆਂ ਅੰਦਰ ਵਿਰਲੀਆਂ ਹੀ ਜਨਮ ਲੈਂਦੀਆਂ ਹਨ, ਉਹ ਇਕ ਧਾਰਮਿਕ ਸ਼ਖ਼ਸੀਅਤ ਹੀ ਨਹੀਂ ਸਨ ਬਲਕਿ ਉਹ ਇਕ ...
ਚੰਡੀਗੜ੍ਹ, 29 ਨਵੰਬਰ (ਹਰਕਵਲਜੀਤ ਸਿੰਘ)-ਪੰਜਾਬ 'ਚ ਅੱਜ ਕੋਰੋਨਾ ਦੇ 741 ਨਵੇਂ ਮਾਮਲੇ ਸਾਹਮਣੇ ਆਏ ਜਦੋਂ ਕਿ ਸੂਬੇ ਤੋਂ 15 ਮੌਤਾਂ ਦੀ ਰਿਪੋਰਟ ਹੈ | ਰਾਜ ਸਰਕਾਰ ਵਲੋਂ ਜਾਰੀ ਸੂਚਨਾ ਅਨੁਸਾਰ ਅੱਜ ਜਲੰਧਰ ਤੋਂ ਸਭ ਤੋਂ ਵੱਧ 143 ਨਵੇਂ ਕੇਸ ਦਰਜ ਕੀਤੇ ਗਏ, ਜਦੋਂ ਕਿ ਐਸ.ਏ.ਐਸ ...
ਬਲਾਚੌਰ, 29 ਨਵੰਬਰ (ਸ਼ਾਮ ਸੁੰਦਰ ਮੀਲੂ)-ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਣ ਬਹੁਗਿਣਤੀ 'ਚ ਪੰਜਾਬ ਤੋਂ ਵਹੀਰਾਂ ਘੱਤ ਦਿੱਲੀ ਪੁੱਜੇ ਕਿਸਾਨਾਂ ਅਤੇ ਸਮਰਥਕਾਂ ਦੀ ਹੌਸਲਾ ਅਫ਼ਜਾਈ ਅਤੇ ਕਿਸੇ ਨਾ ਕਿਸੇ ...
ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਐਮ. ਐਸ. ਐਮ. ਈ. ਵਿਭਾਗ ਵਲੋਂ ਦੇਸ਼ ਤੇ ਵਿਦੇਸ਼ 'ਚ ਲੱਗਣ ਵਾਲੀਆਂ ਪ੍ਰਦਰਸ਼ਨੀਆਂ ਵਿਚ ਹਿੱਸਾ ਲੈਣ ਲਈ ਸਨਅਤਕਾਰਾਂ ਨੂੰ ਸਬਸਿਡੀਆਂ ਦੇਣ ਲਈ ਖ਼ਜ਼ਾਨੇ ਦਾ ਮੂੰਹ ਖੋਲ੍ਹ ਦਿੱਤਾ ਹੈ, ਜਿਸ ਤਹਿਤ ਸ਼ਹਿਰਾਂ ਨੂੰ ...
ਬੀਜਿੰਗ, 29 ਨਵੰਬਰ (ਏਜੰਸੀ)-ਅਧਿਕਾਰਤ ਮੀਡੀਆ ਨੇ ਐਤਵਾਰ ਨੂੰ ਇਕ ਚੀਨੀ ਕੰਪਨੀ ਦੇ ਮੁਖੀ ਦੇ ਹਵਾਲੇ ਨਾਲ ਕਿਹਾ ਹੈ ਕਿ ਤਿੱਬਤ 'ਚ ਬ੍ਰਹਮਪੁੱਤਰ ਨਦੀ 'ਤੇ ਚੀਨ ਵਲੋਂ ਇਕ ਵੱਡਾ ਪਣਬਿਜਲੀ ਪ੍ਰਾਜੈਕਟ ਉਸਾਰੇਗਾ ਅਤੇ ਅਗਲੇ ਸਾਲ ਤੋਂ ਲਾਗੂ ਕੀਤੀ ਜਾਣ ਵਾਲੀ 14ਵੀਂ ਪੰਜ ...
ਹੈਦਰਾਬਾਦ, 29 ਨਵੰਬਰ (ਏਜੰਸੀ)-ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਆਪਣਾ ਵਿਰੋਧ ਜਤਾ ਰਹੇ ਹਨ, ਜਿਸ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਲਈ ਹਨ ਅਤੇ ਇਹ ਅੰਦੋਲਨ ਸਿਆਸੀ ...
ਦੇਹਰਾਦੂਨ, 29 ਨਵੰਬਰ (ਏਜੰਸੀ)-ਪੰਜਾਬ ਭਾਜਪਾ ਦੇ ਇੰਚਾਰਜ ਦੁਸ਼ਿਅੰਤ ਕੁਮਾਰ ਗੌਤਮ ਨੇ ਕਿਹਾ ਕਿ ਭਾਜਪਾ ਨਵੇਂ ਖੇਤੀ ਕਾਨੂੰਨਾਂ ਬਾਰੇ ਸ਼ੰਕਿਆਂ ਨੂੰ ਦੂਰ ਕਰਨ ਲਈ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਕਿਸਾਨਾਂ ਦੇ ਅੰਦੋਲਨ ਨੂੰ ਰਾਸ਼ਟਰ ਵਿਰੋਧੀ ...
ਰਾਏਪੁਰ, 29 ਨਵੰਬਰ (ਏਜੰਸੀ)-ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਸਨਿਚਰਵਾਰ ਰਾਤ ਨੂੰ ਨਕਸਲੀਆਂ ਵਲੋਂ ਕੀਤੇ ਆਈ.ਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੀ ਵਣ ਭਲਾਈ ਇਕਾਈ 'ਕੋਬਰਾ' ਦਾ ਇਕ ਅਧਿਕਾਰੀ ਸ਼ਹੀਦ ਹੋ ਗਿਆ, ਜਦੋਂ ਕਿ 9 ਕਮਾਂਡੋ ਜ਼ਖਮੀ ਹੋ ਗਏ | ਸੁਰੱਖਿਆ ਅਧਿਕਾਰੀਆਂ ...
ਜੈਪੁਰ, 29 ਨਵੰਬਰ (ਏਜੰਸੀ)-ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਵੇਂ ਖੇਤੀ ਕਾਨੂੰਨਾਂ 'ਤੇ ਦੁਬਾਰਾ ਵਿਚਾਰ ਕੀਤਾ ਜਾਵੇ, ਜਿਸ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਪ੍ਰਧਾਨ ਮੰਤਰੀ ...
ਨਵੀਂ ਦਿੱਲੀ, 29 ਨਵੰਬਰ (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਨੂੰ ਏਕਤਾ, ਭਾਈਚਾਰਾ, ਸਦਭਾਵਨਾ ਤੇ ਸੇਵਾ ਦਾ ਰਸਤਾ ਦਿਖਾਇਆ | ਉਨ੍ਹਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX