ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸਥਾਨਕ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜੇ ਵੱਖ-ਵੱਖ ਅਸਥਾਨਾਂ, ਬਾਜ਼ਾਰਾਂ ਤੇ ਗੁਰਦੁਆਰਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਹੋਰ ਸਿੱਖ ਜਥੇਬੰਦੀਆਂ ਤੇ ਵੱਡੀ ਗਿਣਤੀ ਸੰਗਤਾਂ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ ਥਾਂ-ਥਾਂ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਮਹੰਤ ਪਿਆਰਾ ਸਿੰਘ ਡੇਰਾ ਬਾਬਾ ਗਾਂਧਾ ਸਿੰਘ, ਮੈਨੇਜਰ ਇਕਬਾਲ ਸਿੰਘ ਛੀਨੀਵਾਲ, ਮੈਨੇਜਰ ਅਮਨਦੀਪ ਸਿੰਘ ਹੰਡਿਆਇਆ, ਜਥੇਦਾਰ ਜਰਨੈਲ ਸਿੰਘ ਭੋਤਨਾ, ਸੁਰਜੀਤ ਸਿੰਘ ਠੀਕਰੀਵਾਲਾ ਆਦਿ ਮੌਜੂਦ ਸਨ | ਨਗਰ ਕੀਰਤਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ, ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਗਿ: ਕਰਮ ਸਿੰਘ ਭੰਡਾਰੀ, ਇੰਜ: ਗੁਰਜਿੰਦਰ ਸਿੰਘ ਸਿੱਧੂ, ਹਾਕਮ ਸਿੰਘ ਖਰੜਵਾਲ, ਰਣਜੀਤ ਸਿੰਘ ਸੰਧੂ, ਗੁ: ਸਿੰਘ ਸਭਾ ਦੇ ਪ੍ਰਧਾਨ ਤੇਜਾ ਸਿੰਘ ਜਾਗਲ, ਮੈਨੇਜਰ ਦਲੀਪ ਸਿੰਘ, ਡਾ: ਅਮਨਦੀਪ ਸਿੰਘ ਟੱਲੇਵਾਲੀਆ, ਸਾਬਕਾ ਕੌਾਸਲਰ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਤੇਜਿੰਦਰ ਸਿੰਘ ਸੋਨੀ ਜਾਗਲ, ਰਾਜੀਵ ਵਰਮਾ ਰਿੰਪੀ, ਗੁਰਜੰਟ ਸਿੰਘ ਸੋਨਾ, ਬੇਅੰਤ ਸਿੰਘ ਧਾਲੀਵਾਲ, ਤੇਜਿੰਦਰ ਸਿੰਘ ਅਕਾਊਾਟੈਂਟ, ਪਰਮਜੀਤ ਸਿੰਘ ਮੀਤ ਮੈਨੇਜਰ, ਅਮਰਜੀਤ ਸਿੰਘ, ਗੁ: ਭਗਤ ਨਾਮਦੇਵ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਕੈਂਥ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ 30 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਪ੍ਰਸਿੱਧ ਰਾਗੀ-ਢਾਡੀ ਜਥੇ ਗੁਰਬਾਣੀ ਕੀਰਤਨ ਅਤੇ ਗੁਰਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |
ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਜੋ ਗੁਰਦੁਆਰਾ ਬਾਬਾ ਜੀਵਨਸਰ ਸਾਹਿਬ ਤੋਂ ਚੱਲ ਕੇ ਵੱਖ-ਵੱਖ ਪੱਤੀਆਂ ਵਿਚ ਦੀ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤੀ ਹੋਈ | ਨਗਰ ਕੀਰਤਨ ਵਿਚ ਗਤਕਾ ਪਾਰਟੀ ਵਲੋਂ ਖ਼ਾਲਸਾਈ ਜੌਹਰ ਦਿਖਾਏ ਗਏ ਅਤੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਬਾਣੀ ਜੋੜਿਆ | ਇਸ ਮੌਕੇ ਪ੍ਰਧਾਨ ਹਰਦੇਵ ਸਿੰਘ ਫ਼ੌਜੀ, ਗ੍ਰੰਥੀ ਬਾਬਾ ਲਖਵਿੰਦਰ ਸਿੰਘ, ਹਲਕਾ ਪ੍ਰਧਾਨ ਬਸਪਾ ਲਛਮਣ ਸਿੰਘ ਖੁੱਡੀ, ਖੁਸ਼ਵਿੰਦਰ ਸਿੰਘ, ਹਰਪ੍ਰੀਤ ਸਿੰਘ ਖ਼ਾਲਸਾ, ਜ਼ੋਰਾਵਰ ਸਿੰਘ, ਲਖਵੀਰ ਸਿੰਘ, ਮਿ: ਕਾਲਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ | ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਲੰਗਰ ਲਗਾਏ ਗਏ |
ਧਨੌਲਾ, (ਜਤਿੰਦਰ ਸਿੰਘ ਧਨੌਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿਚ ਧਨੌਲਾ ਮੰਡੀ ਅੰਦਰ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਗੁਰਦੁਆਰਾ ਰਾਮਸਰ ਸਾਹਿਬ ਅੰਦਰਲਾ ਗੁਰਦੁਆਰਾ ਸਾਹਿਬ ਤੋਂ ਚੱਲੇ ਨਗਰ ਕੀਰਤਨ ਦਾ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ ਗਿਆ | ਨੌਜਵਾਨਾਂ ਵਲੋਂ ਸਾਰੀ ਮੰਡੀ ਦੀ ਰਾਤੋ ਰਾਤ ਸਫ਼ਾਈ ਕੀਤੀ ਗਈ | ਗੁਰਦੁਆਰਾ ਰਾਮਸਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਰਾਜ ਸਿੰਘ ਪੰਧੇਰ, ਸਕੱਤਰ ਹਰਿੰਦਰਜੀਤ ਸਿੰਘ, ਸਰਬਜੀਤ ਸਿੰਘ ਅਤੇ ਗੁਰਮੁਖ ਸਿੰਘ ਤੋਂ ਇਲਾਵਾ ਸਮੁੱਚੇ ਪ੍ਰਬੰਧਕਾਂ ਦੀ ਪ੍ਰੇਰਨਾ ਸਦਕਾ ਮੰਡੀ ਦੇ ਹਰ ਅਗਵਾੜ ਅਤੇ ਮੁਹੱਲੇ ਅੰਦਰ ਲੱਡੂ ਜਲੇਬੀਆਂ, ਮਠਿਆਈਆਂ ਅਤੇ ਚਾਹ ਦੇ ਲੰਗਰ ਲਗਾਏ ਗਏ | ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਕੀਰਤਨੀ ਜਥਿਆਂ ਵਲੋਂ ਭਾਈ ਬਿੱਕਰ ਸਿੰਘ ਬੰਗੇਹਰ ਦੀ ਅਗਵਾਈ ਹੇਠ ਰਸਭਿੰਨੇ ਕੀਰਤਨ ਕੀਤੇ ਗਏ ਅਤੇ ਪੁੱਜੇ ਗੁਰਮਤਿ ਪ੍ਰਚਾਰਕਾਂ ਵਲੋਂ ਗੁਰੂ ਜਸ ਗਾ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਖਰਾਜ ਸਿੰਘ ਪੰਧੇਰ, ਸਕੱਤਰ ਹਰਿੰਦਰਜੀਤ ਸਿੰਘ ਅਤੇ ਸਮੁੱਚੇ ਪ੍ਰਬੰਧਕਾਂ ਵਲੋਂ ਮੰਡੀ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਸੁਚੱਜੇ ਪ੍ਰਬੰਧਾਂ ਬਦਲੇ ਧੰਨਵਾਦ ਕੀਤਾ ਗਿਆ |
ਮਹਿਲ ਕਲਾਂ, (ਤਰਸੇਮ ਸਿੰਘ ਚੰਨਣਵਾਲ)-ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਟੈਨਫੋਰਡ ਸਕੂਲ ਚੰਨਣਵਾਲ ਵਲੋਂ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਚੰਨਣਵਾਲ ਤੋਂ ਚੱਲ ਕੇ ਮੂੰਮ, ਛੀਨੀਵਾਲ, ਗਹਿਲ ਤੋਂ ਚੰਨਣਵਾਲ ਆਉਂਦੇ ਹੋਏ ਅਰਦਾਸ ਦੇ ਨਾਲ ਸਮਾਪਤ ਹੋਇਆ | ਇਸ ਦੌਰਾਨ ਵਿਦਿਆਰਥੀਆਂ ਨੇ ਕੀਰਤਨ, ਗਤਕਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਕਵਿਤਾਵਾਂ ਗਾ ਕੇ ਨਗਰ ਕੀਰਤਨ ਦੀ ਅਗਵਾਈ ਕੀਤੀ | ਪਿ੍ੰਸੀਪਲ ਨੇ ਵਿਦਿਆਰਥੀਆਂ ਦੇ ਜੋਸ਼ ਤੇ ਲਗਨ ਦੀ ਪ੍ਰਸ਼ੰਸਾ ਕੀਤੀ ਅਤੇ ਸਮੁੱਚੇ ਸਟਾਫ ਦੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਨਗਰ ਕੀਰਤਨ ਲਈ ਆਪਣਾ ਪੂਰਾ ਯੋਗਦਾਨ ਪਾਇਆ | ਪ੍ਰਬੰਧਕ ਕਮੇਟੀ ਦੇ ਮੈਂਬਰ ਵਿਜੈ ਗਰਗ, ਤਪਿੰਦਰ ਸਿੰਘ ਅਤੇ ਪਿ੍ੰਸੀਪਲ ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਦੀ ਸਭ ਨੂੰ ਵਧਾਈ ਤੇ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ | ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਧਰਮ ਪ੍ਰਤੀ ਆਸਥਾ ਨੂੰ ਦੇਖ ਕੇ ਉਹ ਬਹੁਤ ਖੁਸ਼ ਸਨ ਅਤੇ ਭਵਿੱਖ ਵਿਚ ਇਸ ਤਰ੍ਹਾਂ ਦੇ ਹੋਰ ਪ੍ਰੋਗਰਾਮ ਕਰਨ ਦੀ ਇੱਛਾ ਪ੍ਰਗਟ ਕੀਤੀ | ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਸਾਹਿਬਾਨ ਨੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ |
ਮਹਿਲ ਕਲਾਂ, 29 ਨਵੰਬਰ (ਅਵਤਾਰ ਸਿੰਘ ਅਣਖੀ)-ਇਕ ਸਦੀ ਤੋਂ ਵੱਧ ਸਮਾਂ ਜੀਵਨ ਜਿਊਣ ਵਾਲੇ ਬਾਪੂ ਭਾਗ ਸਿੰਘ ਲੋਹਗੜ੍ਹ ਨਮਿੱਤ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਭਗਤ ਰਵੀਦਾਸ ਲੋਹਗੜ੍ਹ ਵਿਖੇ ਹੋਇਆ | ਇਸ ਮੌਕੇ ਬਾਬਾ ਚਮਕੌਰ ਸਿੰਘ ...
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਮੌਕੇ ਨਗਰ ਕੌਾਸਲ ਬਰਨਾਲਾ ਵਲੋਂ ਸ਼ਹਿਰ ਵਿਚ ਸਫ਼ਾਈ ਨਾ ਕਰਵਾਉਣ ਨੂੰ ਲੈ ਕੇ ਸੰਗਤਾਂ ਵਲੋਂ ਭਾਰੀ ਰੋਸ ਪ੍ਰਗਟ ਕੀਤਾ ਗਿਆ | ਗੁ: ...
ਬਰਨਾਲਾ, 29 ਨਵੰਬਰ (ਅਸ਼ੋਕ ਭਾਰਤੀ)-ਨੌਜਵਾਨਾਂ ਨੂੰ ਫ਼ੌਜ ਵਿਚ ਭਰਤੀ ਕਰਨ ਲਈ ਭਾਰਤ ਸਰਕਾਰ ਵਲੋਂ ਫ਼ੌਜ 'ਚ ਭਰਤੀ ਰੈਲੀ ਦੀਆਂ ਮਿਤੀਆਂ ਦਾ ਐਲਾਨ ਕੀਤਾ ਗਿਆ ਹੈ | ਇਸ ਰੈਲੀ ਸਬੰਧੀ ਆਨਲਾਈਨ ਅਰਜ਼ੀਆਂ ਦੀ ਮੰਗ 2 ਜੂਨ 2020 ਤੋਂ 16 ਜੁਲਾਈ 2020 ਤੱਕ ਕੀਤੀ ਗਈ ਸੀ | ਇਸ ਸਮੇਂ ...
ਤਪਾ ਮੰਡੀ-ਪਿੰਡ ਤਾਜੋਕੇ ਕਿਸੇ ਜਾਣ ਪਹਿਚਾਣ ਦਾ ਮੁਥਾਜ ਨਹੀਂ, ਨੂੰ ਭਾਵੇਂ ਰਾਜਨੀਤਕ ਆਗੂਆਂ ਵਲੋਂ ਦੋ ਪੰਚਾਇਤਾਂ ਬਣਾ ਕੇ ਵੰਡ ਦਿੱਤਾ ਗਿਆ ਪਰ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਪਹਿਲਾਂ ਦੀ ਤਰ੍ਹਾਂ ਕਾਇਮ ਹੈ | ਪਿੰਡ ਦੇ ਲੋਕਾਂ ਅਨੁਸਾਰ ਤਾਜੋਕੇ 'ਚ ਜਟਾਣਾ ...
ਤਪਾ ਮੰਡੀ, 29 ਨਵੰਬਰ (ਵਿਜੇ ਸ਼ਰਮਾ)-ਨਗਰ ਕੌਾਸਲ ਦੇ ਸਾਬਕਾ ਮੀਤ ਪ੍ਰਧਾਨ ਅਤੇ ਵੈਦਗਿਰੀ ਦੇ ਮਾਹਿਰ ਪਵਨ ਕੁਮਾਰ ਦੀਕਸ਼ਤ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸ਼ਾਂਤੀ ਹਾਲ ਵਿਖੇ ਹਇਆ | ਇਸ ਮੌਕੇ ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਹਲਕਾ ...
ਮੂਣਕ, 29 ਨਵੰਬਰ (ਸਿੰਗਲਾ, ਭਾਰਦਵਾਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਰਾ ਦੇ ਦਸਵੀਂ ਕਲਾਸ ਦੇ ਵਿਦਿਆਰਥੀ ਕੁਲਵਿੰਦਰ ਸਿੰਘ ਨੇ ਸਾਇੰਸ ਅਧਿਆਪਕਾਂ ਹਰਪਾਲ ਕੌਰ ਦੀ ਅਗਵਾਈ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈ ਗਈ ਆਨਲਾਇਨ ਵਿਗਿਆਨ ਪ੍ਰਦਰਸ਼ਨੀ ਵਿਚ ...
ਬਰਨਾਲਾ, 29 ਨਵੰਬਰ (ਧਰਮਪਾਲ ਸਿੰਘ)-30 ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿਚ ਸ਼ੁਰੂ ਹੋਏ ਸਾਂਝੇ ਕਿਸਾਨ ਸੰਘਰਸ਼ ਦੇ ਦੋ ਮਹੀਨੇ ਪੂਰੇ ਹੋ ਗਏ ਹਨ | ਇਸ ਮੌਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਬਲਵੰਤ ਸਿੰਘ ਉੱਪਲੀ, ...
ਬਰਨਾਲਾ, 29 ਨਵੰਬਰ (ਅਸ਼ੋਕ ਭਾਰਤੀ)-ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੋਧਪੁਰ ਅਤੇ ਰਣਵੀਰ ਖੁੱਡੀ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕ ਸਾਂਝਾ ਮੋਰਚਾ ...
ਭਵਾਨੀਗੜ੍ਹ, 29 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਰੋਟਰੀ ਕਲੱਬ ਸਿਟੀ ਵਲੋਂ ਗੁਰੂ ਤੇਗ ਬਹਾਦਰ ਟਰੱਕ ਆਪਰੇਟਰਜ਼ ਐਸੋਸੀਏਸ਼ਨ ਅਤੇ ਰਾਜਿੰਦਰਾ ਹਸਪਤਾਲ ਦੀ ਟੀਮ ਦੇ ਸਹਿਯੋਗ ਨਾਲ ਟਰੱਕ ਯੂਨੀਅਨ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸੰਬੰਧੀ ਰੋਟਰੀ ਕਲੱਬ ਸਿਟੀ ...
ਸੰਗਰੂਰ, 29 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਸਮਾਜ ਸੇਵਾ, ਲੋਕ ਭਲਾਈ ਅਤੇ ਬਜ਼ੁਰਗਾਂ ਦੇ ਸਤਿਕਾਰ ਨੂੰ ਸਮਰਪਿਤ ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਐਮ.ਐਾਡ.ਏ.) ਜ਼ਿਲ੍ਹਾ ਸੰਗਰੂਰ ਵਲੋਂ ਸਭਿਆਚਾਰਕ ਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਸੂਬਾ ...
ਭਦੌੜ, 29 ਨਵੰਬਰ (ਰਾਜਿੰਦਰ ਬੱਤਾ, ਵਿਨੋਦ ਕਲਸੀ)-ਸਥਾਨਕ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ, ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪੈਣ ਉਪਰੰਤ 11ਵੀਂ ਜਮਾਤ ਦੀਆਂ ...
ਧਨੌਲਾ, 29 ਨਵੰਬਰ (ਜਤਿੰਦਰ ਸਿੰਘ ਧਨੌਲਾ)-ਸਰਬ ਸਾਂਝਾ ਦਰਬਾਰ ਪੀਰ ਮੰਦਰ ਟਰੱਸਟ ਧਨੌਲਾ ਵਿਖੇ 21ਵਾਂ ਸਾਲਾਨਾ ਦੀਵਾਨ ਸ਼ਰਧਾ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਦੇਸ਼ ਵਿਦੇਸ਼ਾਂ ਤੋਂ ਪੁੱਜੇ ਸ਼ਰਧਾਲੂਆਂ ਨੇ ਪੀਰਾਂ ਦਾ ਗੁਣਗਾਨ ...
ਸ਼ਹਿਣਾ, 29 ਨਵੰਬਰ (ਸੁਰੇਸ਼ ਗੋਗੀ)-ਸਥਾਨਕ ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀ ਮੈਨੇਜਮੈਂਟ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਿਸ ਵਿਚ ਅਮਨਦੀਪ ਕੌਰ ਨੂੰ ਚੇਅਰਪਰਸਨ, ਕਰਮਜੀਤ ਕੌਰ ਨੂੰ ਵਾਇਸ ਚੇਅਰਪਰਸਨ, ਮੇਜਰ ਸਿੰਘ ਪਿ੍ੰਸੀਪਲ ...
ਤਪਾ ਮੰਡੀ, 29 ਨਵੰਬਰ (ਪ੍ਰਵੀਨ ਗਰਗ)-ਕੱਤਕ ਦੇ ਮਹੀਨੇ ਨੂੰ ਮੁੱਖ ਰੱਖਦਿਆਂ ਸ੍ਰੀ ਸਿਆਮ ਪ੍ਰਚਾਰ ਮੰਡਲ ਤਪਾ ਵਲੋਂ ਪ੍ਰਭਾਤ ਫੇਰੀ ਸ਼ੁਰੂ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਪ੍ਰਚਾਰ ਮੰਡਲ ਦੇ ਸਮੂਹ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਹ ਪ੍ਰਭਾਤ ਫੇਰੀ 5 ਦਿਨਾਂ ...
ਸ਼ਹਿਣਾ, 29 ਨਵੰਬਰ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਸਕਾਈ ਹਾਕਸ ਆਈਲੈਟਸ ਅਤੇ ਇਮੀਗੇ੍ਰਸ਼ਨ ਵਲੋਂ ਚੱਲ ਰਹੇ ਬੈਚ ਦੌਰਾਨ ਤਿੰਨ ਵਿਦਿਆਰਥੀਆਂ ਨੇ ਕ੍ਰਮਵਾਰ 7.5 ਆਈਲੈਟਸ ਵਿਚੋਂ ਬੈਂਡ ਪ੍ਰਾਪਤ ਕੀਤੇ ਹਨ | ਐਮ.ਡੀ ਸੁਪਿੰਦਰ ਸਿੰਘ ਬੁੱਟਰ ਨੇ ...
ਹੰਡਿਆਇਆ, 29 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਨਵ-ਨਿਯੁਕਤ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ ਨੂੰ ਸਥਾਨਕ ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਵਿਖੇ ਪੁੱਜਣ 'ਤੇ ਸ਼ਾਲ ਤੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...
ਧਨੌਲਾ, 29 ਨਵੰਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਦਿੱਲੀ ਵਿਖੇ ਕਿਸਾਨ ਯੂਨੀਅਨ ਨਾਲ ਵੱਡੀ ਗਿਣਤੀ ਵਿਚ ਗਏ ਟਰੈਕਟਰਾਂ ਦੀ ਮੁਫ਼ਤ ਮੁਰੰਮਤ ਕਰਨ ਦੇ ਮਨਸ਼ੇ ਨਾਲ ਧਨੌਲਾ ਤੋਂ ਗਏ ਚਾਰ ਮਿਸਤਰੀਆਂ ਦੇ ਕਾਫ਼ਲੇ ਵਿਚੋਂ ਇਕ ਦੀ ਗੱਡੀ ਵਿਚ ਲੱਗੀ ਅੱਗ ਨਾਲ ਮੌਤ ਹੋ ਜਾਣ ...
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਰੇਲਵੇ ਵਲੋਂ ਰੈਗੂਲਰ ਟਰੇਨਾਂ ਦਿੱਲੀ-ਫ਼ਾਜ਼ਿਲਕਾ, ਸ੍ਰੀ ਗੰਗਾਨਗਰ-ਹਰਿਦੁਆਰ ਇੰਟਰਸਿਟੀ ਅਤੇ ਕਾਲਕਾ ਮੇਲ 1 ਦਸੰਬਰ ਤੋਂ ਬਹਾਲ ਕੀਤੀਆਂ ਜਾ ਰਹੀਆਂ ਹਨ | ਜਿਨ੍ਹਾਂ ਵਿਚ ਰਾਖਵਾਂਕਰਨ ਟਿਕਟ ਦੇ ਨਾਲ ਹੀ ਮੁਸਾਫਿਰ ਸਫ਼ਰ ...
ਮਹਿਲ ਕਲਾਂ, 29 ਨਵੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਮੂੰਮ ਨਾਲ ਸਬੰਧਿਤ ਵਿਆਹੁਤਾ ਲੜਕੀ ਜੋ ਪਿੰਡ ਚੱਕ ਭਾਈਕਾ (ਲੁਧਿਆਣਾ) ਵਿਖੇ ਵਿਆਹੀ ਹੋਈ ਸੀ, ਦੀ ਭੇਦਭਰੇ ਹਾਲਾਤ ਵਿਚ ਅੱਗ ਲੱਗਣ ਨਾਲ ਪੀ.ਜੀ.ਆਈ. ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX