ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  1 day ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  1 day ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  1 day ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  1 day ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  1 day ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  1 day ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  1 day ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  1 day ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  1 day ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  1 day ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  1 day ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  1 day ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  1 day ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  1 day ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  1 day ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  1 day ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  1 day ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਮਾਘ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਲੁਧਿਆਣਾ

ਸਿਵਲ ਹਸਪਤਾਲ ਲੁਧਿਆਣਾ ਸਮੇਤ 5 ਥਾਵਾਂ 'ਤੇ ਕੋਰੋਨਾ ਵੈਕਸੀਨ ਤਹਿਤ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ, ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਅੱਜ ਤੋਂ ਕੋਰੋਨਾ ਵੈਕਸੀਨ ਦਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਤਹਿਤ ਹੀ ਅੱਜ ਲੁਧਿਆਣਾ ਦੇ ਸਿਵਲ ਹਸਪਤਾਲ ਸਮੇਤ 5 ਥਾਵਾਂ 'ਤੇ ਡਾਕਟਰਾਂ ਤੇ ਸਿਹਤ ਕਰਮੀਆਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਉਣ ਦੀ ਸ਼ੁਰੂ ਹੋ ਗਈ ਹੈ | ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਕੋਰੋਨਾ ਵੈਕਸੀਨ ਦਾ ਟੀਕਾ ਲਗਾਉਣ ਦੀ ਮੁਹਿੰਮ ਦਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਭਾਰਤ ਭੂਸ਼ਣ ਆਸ਼ੂ ਨੇ ਉਦਘਾਟਨ ਕੀਤਾ | ਕੋਰੋਨਾ ਵੈਕਸੀਨ ਦਾ ਸਭ ਤੋਂ ਪਹਿਲਾਂ ਟੀਕਾ ਸਿਵਲ ਹਸਪਤਾਲ ਦੇ ਡਾਕਟਰ ਹਰਪ੍ਰੀਤ ਸਿੰਘ ਬੈਂਸ ਨੂੰ ਲਗਾਇਆ ਗਿਆ | ਡਾ. ਬੈਂਸ ਨੇ ਕਿਹਾ ਕਿ ਕੋੋਰੋਨਾ ਵੈਕਸੀਨ ਬਾਰੇ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਸ ਵੱਲ ਸਾਨੂੰ ਧਿਆਨ ਨਹੀਂ ਦੇਣਾ ਚਾਹੀਦਾ | ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਸਹੀ ਤੇ ਸੁਰੱਖਿਅਤ ਹੈ | ਸ੍ਰੀ ਆਸ਼ੂ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਤੇ ਖਾਸਕਰ ਲੁਧਿਆਣਾ ਲਈ ਬੜੇ ਭਾਗਾਂ ਵਾਲਾ ਹੈ ਕਿਉਂਕਿ ਅੱਜ ਜਿਸ ਕੋਰੋਨਾ ਮਹਾਂਮਾਰੀ ਕਰਕੇ ਪਿਛਲੇ 10 ਮਹੀਨਿਆਂ ਤੋਂ ਹਰ ਪਾਸੇ ਤਬਾਹੀ ਤੇ ਬਰਬਾਦੀ ਵਾਲਾ ਮਹੌਲ ਬਣਿਆ ਹੋਇਆ ਸੀ, ਉਸ ਤੋਂ ਛੁਟਕਾਰਾ ਪਾਉਣ ਲਈ ਕੋਰੋਨਾ ਵੈਕਸੀਨ ਦਾ ਟੀਕਾਕਰਨ ਲਗਾਉਣ ਦੀ ਮੁਹਿੰਮ ਚਾਲੂ ਹੋਈ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ 'ਚ ਪਹਿਲੇ ਗੇੜ 'ਚ 30,000 ਤੋਂ ਵੱਧ ਡਾਕਟਰਾਂ ਤੇ ਸਿਹਤ ਕਰਮੀਆਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕੋਰੋਨਾ ਮਹਾਂਮਰੀ ਤੋਂ ਬਚਾਅ ਲਈ ਵੈਕਸੀਨ ਆ ਗਈ ਹੈ ਪਰ ਸਾਨੂੰ ਮਾਸਕ ਪਾਉਣ, ਸਮਾਜਿਕ ਦੂਰੀ ਬਣਾਉਣ ਤੇ ਵਾਰ-ਵਾਰ ਹੱਥ ਧੋਣ ਵਾਲੇ ਪਾਸੇ ਖਾਸ ਧਿਆਨ ਦੇਣਾ ਚਾਹੀਦਾ ਹੈ | ਸ੍ਰੀ ਆਸ਼ੂ ਨੇ ਕਿਹਾ ਕਿ ਬੜੀਆਂ ਖੋਜਾਂ ਤੇ ਪਰਖਾਂ ਤੋਂ ਬਾਅਦ ਹੀ ਕੋਰੋਨਾ ਵੈਕਸੀਨ ਤਿਆਰ ਹੋਈ ਹੈ, ਇਸ ਲਈ ਕੋਰੋਨਾ ਵੈਕਸੀਨ ਬਾਰੇ ਜੋ ਵੀ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਸ ਵੱਲ ਕਿਸੇ ਨੂੰ ਧਿਆਨ ਨਹੀਂ ਦੇਣਾ ਚਾਹੀਦਾ | ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੂੰ ਕੋਰੋਨਾ ਵੈਕਸੀਨ ਦਿੱਤੀ ਜਾਂਦੀ ਹੈ, ਉਸ ਨੂੰ ਸਿਹਤ ਵਿਭਾਗ ਵਲੋਂ ਅੱਧੇ ਘੰਟੇ ਤੱਕ ਨਿਗਰਾਨੀ ਹੇਠ ਰੱਖਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਦੀ ਖੁਰਾਕ 28 ਦਿਨਾਂ ਦੇ ਵਕਫ਼ੇ ਨਾਲ ਦੋ ਵਾਰ ਦਿੱਤੀ ਜਾਂਦੀ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕੋਰੋਨਾ ਵੈਕਸੀਨ ਬਾਰੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣਾ ਚਾਹੀਦਾ ਹੈ ਅਤੇ ਜਿਹੜਾ ਵੀ ਵਿਅਕਤੀ ਝੂਠੀਆਂ ਅਫ਼ਵਾਹਾਂ ਫੈਲਾਉਂਦਾ ਫੜਿ੍ਹਆ ਗਿਆ ਤਾਂ ਉਸ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਟੀਕਾ ਧੱਕੇ ਨਾਲ ਕਿਸੇ ਵੀ ਵਿਅਕਤੀ ਦੇ ਨਹੀਂ ਲਗਾਇਆ ਜਾ ਰਿਹਾ | ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਦਾ ਟੀਕਾ ਲਗਾਉਣ ਲਈ ਜਿਹੜਾ ਵਿਅਕਤੀ ਆਪਣੇ ਆਪ ਨੂੰ ਰਜਿਸਟਰਡ ਕਰਵਾਉਂਦਾ ਹੈ, ਉਸ ਦੇ ਹੀ ਟੀਕਾ ਲਗਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ 'ਚ ਸਿਵਲ ਹਸਪਤਾਲ ਲੁਧਿਆਣਾ, ਸਿਵਲ ਹਸਪਤਾਲ ਖੰਨਾ, ਸਿਵਲ ਹਸਪਤਾਲ ਜਗਰਾਉਂ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਕ੍ਰਿਸਚਨ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਖੇ ਕੋਰੋਨਾ ਵੈਕਸੀਨ ਤਹਿਤ ਟੀਕਾਕਰਨ ਦੀ ਸ਼ੁਰੂਵਾਤ ਕੀਤੀ ਗਈ ਹੈ | ਇਹ ਮੁਹਿੰਮ 18 ਜਨਵਰੀ ਤੱਕ ਜਾਰੀ ਰਹੇਗੀ | ਇਸ ਮੌਕੇ ਸੁਰਿੰਦਰ ਡਾਵਰ ਵਿਧਾਇਕ, ਸੰਜੇ ਤਲਵਾੜ ਵਿਧਾਇਕ, ਕੈਪਟਨ ਸੰਦੀਪ ਸਿੰਘ ਸੰਧੂ ਰਾਜਸੀ ਸਲਾਹਕਾਰ ਮੁੱਖ ਮੰਤਰੀ, ਰਮਨਬਾਲਾ ਸੁਬਰਾਮਨੀਅਮ ਚੇਅਰਮੈਨ ਨਗਰ ਸੁਧਾਰ ਟਰੱਸਟ, ਕਰਨਜੀਤ ਸਿੰਘ ਸੋਨੀ ਗਾਲਿਬ ਚੇਅਰਮੈਨ ਦਿਹਾਤੀ ਕਾਂਗਰਸ, ਵਰਿੰਦਰ ਕੁਮਾਰ ਸ਼ਰਮਾ ਡਿਪਟੀ ਕਮਿਸ਼ਨਰ ਲੁਧਿਆਣਾ, ਰਾਕੇਸ਼ ਕੁਮਾਰ ਅਗਰਵਾਲ ਪੁਲਿਸ ਕਮਿਸ਼ਨਰ ਲੁਧਿਆਣਾ, ਸੰਦੀਪ ਕੁਮਾਰ ਵਧੀਕ ਡਿਪਟੀ ਕਮਿਸ਼ਨਰ, ਡਾ. ਸੁਖਜੀਵਨ ਕੱਕੜ ਸਿਵਲ ਸਰਜਨ ਲੁਧਿਆਣਾ ਆਦਿ ਹਾਜ਼ਰ ਸਨ |

ਆਸ਼ਾ ਵਰਕਰਾਂ ਸਮੇਤ ਕਿਸੇ ਵੀ ਵਿਅਕਤੀ ਨੂੰ ਜ਼ਬਰਦਸਤੀ ਕੋਰੋਨਾ ਵੈਕਸੀਨ ਦੀ ਖ਼ੁਰਾਕ ਨਹੀਂ ਦਿਆਂਗੇ-ਹੁਸਨ ਲਾਲ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਹੁਸਨ ਲਾਲ ਨੇ ਅੱਜ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਆਸ਼ਾ ਵਰਕਰਾਂ ਸਮੇਤ ਕਿਸੇ ਵੀ ...

ਪੂਰੀ ਖ਼ਬਰ »

ਡੇਢ ਕਿੱਲੋ ਅਫ਼ੀਮ ਤੇ 4 ਕਿੱਲੋ ਭੁੱਕੀ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਡੇਢ ਕਿੱਲੋ ਅਫੀਮ ਤੇ 4 ਕਿੱਲੋ ਭੁੱਕੀ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆ ਏ.ਆਈ.ਜੀ. ...

ਪੂਰੀ ਖ਼ਬਰ »

ਕੈਮਿਸਟ ਦੇ ਮੁਲਾਜ਼ਮ ਨੂੰ ਬਲੈਕਮੇਲ ਕਰ ਕੇ ਰਿਸ਼ਵਤ ਲੈਣ ਵਾਲਾ ਏ. ਐੱਸ. ਆਈ. ਗਿ੍ਫ਼ਤਾਰ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਕੈਮਿਸਟ ਦੇ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਪਾਸੋਂ 22,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਏ. ਐੱਸ. ਆਈ. ਗਿ੍ਫ਼ਤਾਰ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਬਸਤੀ ਜੋਧੇਵਾਲ ...

ਪੂਰੀ ਖ਼ਬਰ »

ਹੰਬੜਾਂ ਇਲਾਕੇ ਦੇ ਲੋਕਾਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸਾਂਝਾ ਟਰੈਕਟਰ ਰੋਸ ਮਾਰਚ

ਹੰਬੜਾਂ, 16 ਜਨਵਰੀ (ਹਰਵਿੰਦਰ ਸਿੰਘ ਮੱਕੜ/ਜਗਦੀਸ਼ ਸਿੰਘ ਗਿੱਲ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨੀ ਦੀ ਆੜ 'ਚ ਸਰਮਾਏਦਾਰਾਂ ਦੇ ਹੱਕ ਵਿਚ ਬਣਾਏ ਤਿੰਨੇਂ ਖੇਤੀ ਕਾਨੂੰਨਾਂ ਖ਼ਿਲਾਫ਼ ਲੋਕਾਂ 'ਚ ਰੋਸ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ | ਇਸੇ ਕੜੀ ਤਹਿਤ ਦੇਸ਼ 'ਤੇ ...

ਪੂਰੀ ਖ਼ਬਰ »

ਕੜਵਲ ਨੇ ਹਲਕਾ ਆਤਮ ਨਗਰ ਦੇ ਨਵੇਂ ਪੈਨਸ਼ਨ ਧਾਰਕਾਂ ਨੂੰ ਪੈਨਸ਼ਨ ਮਨਜ਼ੂਰੀ ਦੀਆਂ ਵੰਡੀਆਂ ਚਿੱਠੀਆਂ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਕਾਂਗਰਸ ਪਾਰਟੀ ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਾਅਦਾ ਪੂਰਾ ਕਰੇਗੀ, ਸਰਕਾਰ ...

ਪੂਰੀ ਖ਼ਬਰ »

'ਲਿਪ' ਕਰੇਗੀ ਹੁਣ ਟ੍ਰੈਫ਼ਿਕ ਪੁਲਿਸ ਮੁਲਾਜ਼ਮਾਂ ਦੇ ਸਟਿੰਗ ਆਪ੍ਰੇਸ਼ਨ-ਸੰਨੀ ਕੈਂਥ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਟ੍ਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਗ਼ਰੀਬ ਆਟੋ ਅਤੇ ਸਕੂਟਰ, ਮੋਟਰਸਾਈਕਲ ...

ਪੂਰੀ ਖ਼ਬਰ »

ਕੁਲਵੰਤ ਸਿੰਘ ਦੁਖੀਆ ਪੰਥਕ ਸੋਚ ਦੇ ਧਾਰਨੀ ਸਨ-ਜਥੇ. ਗਾਬੜ੍ਹੀਆ

ਲੁਧਿਆਣਾ, 16 ਜਨਵਰੀ (ਕਵਿਤਾ ਖੱੁਲਰ)-ਆਪਣੇ ਪੁਰਖਾਂ ਨੂੰ ਯਾਦ ਰੱਖਣਾ ਹਰ ਪ੍ਰਾਣੀ ਦਾ ਮੁੱਢਲਾ ਫਰਜ਼ ਬਣਦਾ ਹੈ | ਇਹ ਪ੍ਰਗਟਾਵਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੋਂਕ ਖੁੱਡ ਮੁਹੱਲਾ ਵਿਖੇ ਜਥੇ. ਕੁਲਵੰਤ ਸਿੰਘ ਦੁਖੀਆ ਦੀ ਪਿਆਰੀ ਤੇ ਮਿੱਠੀ ਯਾਦ 'ਚ ਚੌਥੇ ਬਰਸੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਨੇ ਵਰਕਸ਼ਾਪ ਕਰਵਾਈ

ਆਲਮਗੀਰ, 16 ਜਨਵਰੀ (ਜਰਨੈਲ ਸਿੰਘ ਪੱਟੀ)-ਸਵੈਯਮ-ਐੱਨ.ਪੀ. ਟੀ.ਐੱਲ. ਸਥਾਨਕ ਚੈਪਟਰ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਨੇ ਹੈਂਡਸ-ਆਨ-ਟ੍ਰੇਨਿੰਗ ਫਾਰ ਡਿਜੀਟਲ ਟੀਚਿੰਗ ਏਡਜ਼ ਵਿਸ਼ੇ 'ਤੇ ਟੀ-ਕਵਿੱਪ-3 ਸਪਾਂਸਰਡ ਇਕ ਰੋਜ਼ਾ ਵਰਕਸ਼ਾਪ ਕਰਵਾਈ, ਜਿਸ ਦਾ ...

ਪੂਰੀ ਖ਼ਬਰ »

ਦਿਆਨੰਦ ਹਸਪਤਾਲ 'ਚ ਚੋਰੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦਿਯਾਨੰਦ ਹਸਪਤਾਲ 'ਚ ਚੋਰੀਆਂ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਾਕੀ ਦਿਆਨੰਦ ਹਸਪਤਾਲ ਦੇ ਇੰਚਾਰਜ ਸਤਨਾਮ ਸਿੰਘ ਨੇ ...

ਪੂਰੀ ਖ਼ਬਰ »

ਨੋ ਯੂਅਰ ਕੇਸ ਸਕੀਮ ਤਹਿਤ 658 ਦਰਖ਼ਾਸਤਾਂ ਦਾ ਨਿਪਟਾਰਾ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਨੋ ਯੂਅਰ ਕੇਸ ਸਕੀਮ ਤਹਿਤ ਅੱਜ ਲਗਾਏ ਗਏ ਕੈਂਪਾਂ ਦੌਰਾਨ 658 ਦਰਖਾਸਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਜਾਣਕਾਰੀ ਅਨੁਸਾਰ ਇਹ ਕੈਂਪ ਸਬ ਡਵੀਜ਼ਨ ਉੱਤਰੀ ਪੱਛਮੀ ਤੋਂ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਨਮਿਤ ਪਾਠ ਦਾ ਭੋਗ ਅੱਜ

ਲੁਧਿਆਣਾ, 16 ਜਨਵਰੀ (ਅ.ਬ.)-ਗੁਰਪ੍ਰੀਤ ਸਿੰਘ ਸਪੁੱਤਰ ਦਵਿੰਦਰ ਸਿੰਘ ਜੋ ਬੀਤੇ ਦਿਨੀਂ ਸਵਰਗਵਾਸ ਹੋ ਗਏ ਸਨ ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ 17 ਜਨਵਰੀ ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਇੰਦਰਾ ਕਾਲੋਨੀ, ਰਾਹੋਂ ਰੋਡ, ਲੁਧਿਆਣਾ ਵਿਖੇ ਪਵੇਗਾ | ਉਪਰੰਤ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬੰਦੀਆਂ ਪਾਸੋਂ ਮੋਬਾਈਲ ਤੇ ਨਸ਼ੀਲਾ ਪਦਾਰਥ ਬਰਾਮਦ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਕੀਤੀ ਛਾਪੇਮਾਰੀ ਦੌਰਾਨ ਦੋ ਬੰਦੀਆਂ ਪਾਸੋਂ ਮੋਬਾਈਲ ਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ ਸਹਾਇਕ ਸੁਪਰੀਡੈਂਟ ਤਰਸੇਮ ਪਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨ ਕੌਾਸਲ ਦੀ ਸਰਪ੍ਰਸਤੀ 'ਚ ਚੱਲ ਰਹੇ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਸਿਵਲ ਲਾਈਨਜ਼ ਲੁਧਿਆਣਾ ਵਿਖੇ ਸਮਾਗਮ ...

ਪੂਰੀ ਖ਼ਬਰ »

ਮਾਣਕਵਾਲ 'ਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਡੇਅਰੀ ਮਾਲਕ ਗੰਭੀਰ ਜ਼ਖ਼ਮੀ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਪਿੰਡ ਮਾਣਕਵਾਲ ਰੋਡ 'ਤੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਡੇਅਰੀ ਮਾਲਕ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਪੀੜਤ ...

ਪੂਰੀ ਖ਼ਬਰ »

ਅਡਾਨੀ-ਅੰਬਾਨੀ ਖ਼ਾਤਰ ਮੋਦੀ ਦੇਸ਼ ਦੇ ਕਰੋੜਾਂ ਲੋਕਾਂ ਦਾ ਭਵਿੱਖ ਧੁੰਦਲਾ ਕਰ ਰਹੇ ਨੇ-ਬਾਵਾ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕਿ੍ਸ਼ਨ ਕੁਮਾਰ ਬਾਵਾ ਨੇ ਅੱਜ ਇੱਥੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਕਿਸਾਨ ਸੰਘਰਸ਼ ਦੇ ਨਾਲ ਹੈ ਕਿਉਂਕਿ ਕਿਸਾਨ ਸੱਚ ਦੀ ਲੜਾਈ ਲੜ ਰਿਹਾ ਹੈ | ਦੂਸਰੇ ਪਾਸੇ ਨਰਿੰਦਰ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਬਰਾਂਡਿਆਂ 'ਚ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੰਗ

ਲੁਧਿਆਣਾ, 16 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਸੀ. ਅਧੀਨ ਪੈਂਦੀ ਸੰਗੀਤ ਸਿਨੇਮਾ ਰੋਡ ਸਥਿਤ ਆਰ. ਆਰ. ਭਾਰਦਵਾਜ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਆਮ ਲੋਕਾਂ ਦੇ ਆਉਣ ਜਾਣ ਲਈ ਦੁਕਾਨਾਂ ਦੇ ਅੱਗੇ ਬਣਾਏ ਬਰਾਂਡਿਆਂ 'ਚ ਨਾਜਾਇਜ਼ ਕਬਜ਼ੇ ਕਰਨ ਵਿਰੁੱਧ ਆਰ. ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਕਿਸਾਨਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅੱਗੇ ਆਏ-ਡਾ. ਮਿੱਤਰਾ

ਲੁਧਿਆਣਾ, 16 ਜਨਵਰੀ (ਸਲੇਮਪੁਰੀ)-ਉੱਘੇ ਸਮਾਜ ਸੇਵਕ ਅਤੇ ਡਾਕਟਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਡਾ. ਅਰੁਣ ਮਿੱਤਰਾ ਨੇ ਕਿਹਾ ਕਿ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਇਸ ਕੜਕਦੀ ਠੰਢ ਵਿਚ ਪਿਛਲੇ 50 ਦਿਨਾਂ ਤੋਂ ਬੈਠੇ ਹਨ ਅਤੇ ਉਨ੍ਹਾਂ ਵਿਚ ਅਨੇਕਾਂ ਕਿਸਮ ਦੀਆਂ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਯੋਜਨਾ ਤਹਿਤ 15 ਵਿਅਕਤੀਆਂ ਨੂੰ ਰਾਸ਼ਨ ਡੀਪੂ ਅਲਾਟਮੈਂਟ ਦੀ ਚਿੱਠੀ ਸੌਾਪ ਕੇ ਆਸ਼ੂ ਵਲੋਂ ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਅੱਜ ਬਚਤ ਭਵਨ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 15 ...

ਪੂਰੀ ਖ਼ਬਰ »

ਕੁਦਰਤ ਦੀ ਸੁੰਦਰਤਾ ਤੇ ਵਿਲੱਖਣਤਾ ਨੂੰ ਪੇਸ਼ ਕਰਦੀ ਪ੍ਰਦਰਸ਼ਨੀ ਨੇ ਮੋਹਿਆ ਲੁਧਿਆਣਵੀਆਂ ਦਾ ਮਨ

ਲੁਧਿਆਣਾ, 16 ਜਨਵਰੀ (ਭੁਪਿੰਦਰ ਸਿੰਘ ਬਸਰਾ)-ਕੁਦਰਤ ਦੀ ਖੂਬਸੂਰਤੀ ਤੇ ਵਿਲੱਖਣਤਾ ਨੂੰ ਆਪਣੀਆਂ ਬਣਾਈਆਂ ਹੋਈਆ ਤਸਵੀਰਾਂ 'ਚ ਕੈਦ ਕਰਨ ਦੀ ਮੁਹਾਰਤ ਰੱਖਦੀ ਲੁਧਿਆਣਾ ਦੀ ਜੰਮਪਲ ਕਲਾਕਾਰ ਅਨੁ ਪੁਰੀ ਵਲੋਂ ਅੱਜ ਸਥਾਨਕ ਹੋਟਲ ਵਿਖੇ ਆਪਣੀਆਂ ਬਣਾਈਆਂ ਹੋਈਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਹਿਤਾਂ ਦੀ ਰਾਖੀ ਲਈ ਯਤਨ ਜਾਰੀ-ਗਰੇਵਾਲ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹਰ ਵਰਗ ਦੀ ਭਲਾਈ ਲਈ ਉਪਰਾਲੇ ਕੀਤੇ ਜਾ ਰਹੇ, ਜਿਸ ਦੇ ਤਹਿਤ ਹੀ ਲੋੜਵੰਦਾਂ ਨੂੰ ...

ਪੂਰੀ ਖ਼ਬਰ »

ਲੁਟੇਰਿਆਂ ਪਾਸੋਂ ਬਰਾਮਦ ਕੀਤੇ ਮੋਬਾਈਲ ਪੁਲਿਸ ਨੇ ਮਾਲਕਾਂ ਨੂੰ ਸੌਾਪੇ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਟੇਰਿਆਂ ਪਾਸੋਂ ਬਰਾਮਦ ਕੀਤੇ ਗਏ 100 ਦੇ ਕਰੀਬ ਮੋਬਾਈਲ ਅੱਜ ਪੁਲਿਸ ਕਮਿਸ਼ਨਰ ਵਲੋਂ ਉਨ੍ਹਾਂ ਦੇ ਮਾਲਕਾਂ ਨੂੰ ਸੌਾਪ ਦਿੱਤੇ ਗਏ | ਜਾਣਕਾਰੀ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਪੁਲਿਸ ਵਲੋਂ ਲੁਟੇਰਿਆਂ ਤੇ ਚੋਰਾਂ ...

ਪੂਰੀ ਖ਼ਬਰ »

ਵਿਧਾਇਕ ਡਾਵਰ ਵਲੋਂ 46.32 ਲੱਖ ਨਾਲ ਬਣਨ ਵਾਲੀਆਂ ਵਾਰਡ ਨੰਬਰ-57 ਦੀਆਂ ਗਲੀਆਂ ਦੀ ਸ਼ੁਰੂਆਤ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਸੁਰਿੰਦਰ ਡਾਵਰ ਵਲੋਂ ਵਾਰਡ ਨੰਬਰ-57 ਦੇ ਕਸ਼ਮੀਰ ਨਗਰ ਵਿਚ 46.32 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਟੱਕ ਲਗਾ ਦੇ ਸ਼ੁਰੂਆਤ ਕਰਵਾਈ ਅਤੇ ਇਲਾਕਾ ਨਿਵਾਸੀਆਂ ...

ਪੂਰੀ ਖ਼ਬਰ »

ਅਰਬਨ ਅਸਟੇਟ ਦੁੱਗਰੀ ਨਿਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਕੌਾਸਲਰ ਤੇ ਅਧਿਕਾਰੀ ਲਗਾ ਰਹੇ ਨੇ ਸਿਰਫ਼ ਲਾਰੇ

ਲੁਧਿਆਣਾ, 16 ਜਨਵਰੀ (ਅਮਰੀਕ ਸਿੰਘ ਬੱਤਰਾ)-ਪੰਚਾਂ ਦਾ ਕਿਹਾ ਸਿਰ ਮੱਥੇ ਪਰਨਾਲਾ ਉਥੇ....ਪੰਜਾਬੀ ਦੀ ਇਹ ਕਹਾਬਤ ਵਾਰਡ-44 ਦੇ ਕੌਾਸਲਰ ਹਰਕਰਨ ਸਿੰਘ ਵੈਦ ਅਤੇ ਨਗਰ ਨਿਗਮ ਅਧਿਕਾਰੀਆਂ 'ਤੇ ਪੂਰੀ ਤਰ੍ਹਾਂ ਢੁੱਕਣੀ ਹੈ, ਜਿਸ ਦੀ ਮਿਸਾਲ ਅਰਬਨ ਅਸਟੇਟ ਦੁੱੱਗਰੀ ਫੇਸ-2 'ਚ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਅੱਜ 32 ਨਵੇਂ ਮਰੀਜ਼ ਆਏ ਸਾਹਮਣੇ

ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਪਛਾਣ ਕਰਨ ਲਈ ਜ਼ਿਲ੍ਹਾ ਲੁਧਿਆਣਾ 'ਚ ਅੱਜ ਤੱਕ 5,70,870 ਸ਼ੱਕੀ ਵਿਅਕਤੀਆਂ ਦੀ ਲੈਬ ਜਾਂਚ ਹੋ ਚੁੱਕੀ ਹੈ ਜਦਕਿ ਅੱਜ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ 1996 ਹੋਰ ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ 'ਚ ਭੇਜੇ ...

ਪੂਰੀ ਖ਼ਬਰ »

ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈੱਡਰੇਸ਼ਨ ਵਲੋਂ 21 ਨੂੰ ਇਕਜੁੱਟਤਾ ਦਿਵਸ ਮਨਾਉਣ ਦਾ ਐਲਾਨ

ਲੁਧਿਆਣਾ, 16 ਜਨਵਰੀ (ਸਲੇਮਪੁਰੀ)-ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈੱਡਰੇਸ਼ਨ ਦੀ ਕੌਮੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਮੀਟ ਐਪ 'ਤੇ ਆਨਲਾਈਨ ਫੈੱਡਰੇਸ਼ਨ ਦੇ ਕੌਮੀ ਚੇਅਰਮੈਨ ਸੁਭਾਸ਼ ਲਾਂਬਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਥੇਬੰਦੀ ਦੇ ਕੌਮੀ ...

ਪੂਰੀ ਖ਼ਬਰ »

ਅੰਨਦਾਤਾ ਕਿਸਾਨ ਆਪਣੇ ਹੱਕਾਂ ਲਈ ਲੜ ਰਿਹੈ ਜ਼ਿੰਦਗੀ ਮੌਤ ਦੀ ਲੜਾਈ-ਆਦਿਆ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਲਵ ਕੁਸ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਆਦਿਆ ਨੇ ਕਿਹਾ ਕਿ ਦੁਨੀਆਂ ਦਾ ਢਿੱਡ ਭਰਨ ਵਾਲਾ ਅੰਨਦਾਤਾ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਬਣਾਏ ਖੇਤੀ ਕਾਨੂੰਨਾਂ ਕਰਕੇ ਅੱਜ ਸੜਕਾਂ ਤੇ ਕੜਾਕੇ ਦੀ ਠੰਢ 'ਚ ਆਪਣੇ ...

ਪੂਰੀ ਖ਼ਬਰ »

26 ਦੀ ਪਰੇਡ ਤੋਂ ਮੋਦੀ ਸਰਕਾਰ ਦੇ ਡਰਨ ਕਰਕੇ ਹੀ ਕਿਸਾਨੀ ਯੋਧਿਆਂ ਨੂੰ ਸੰਮਨ ਆਏ-ਜਥੇ. ਬਿੱਟਾ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਕੇਂਦਰ ਸਰਕਾਰ ਦੁਆਰਾ ਕਾਲੇ ਖੇਤੀ ਕਾਨੂੰਨ ਬਣਾਉਣ ਅਤੇ ਵਾਪਸ ਨਾ ਲੈਣ ਦੀ ਜਿੱਦ ਕਰਕੇ 5 ਦਰਜਨ ਤੋਂ ਵੱਧ ਯੋਧੇ ਕਿਸਾਨੀ ਸਘੰਰਸ਼ ਦੌਰਾਨ ਸ਼ਹੀਦੀ ਪਾ ਚੁੱਕੇ ਹਨ ਪਰ ਫਿਰ ਵੀ ਮੋਦੀ ਸਰਕਾਰ ਕਿਸਾਨਾਂ ਦੀ ਭੋਰਾ ਪ੍ਰਵਾਹ ਨਹੀਂ ਕਰ ...

ਪੂਰੀ ਖ਼ਬਰ »

ਲੁਧਿਆਣਾ, ਮੋਗਾ, ਫ਼ਿਰੋਜ਼ਪੁਰ ਤੇ ਫਾਜ਼ਿਲਕਾ ਦੇ ਵਿਦਿਆਰਥੀਆਂ ਦਾ ਐਪਲ ਆਈਪੈਡ, ਲੈਪਟਾਪ ਤੇ ਐਾਡਰਾਇਡ ਟੈਬਲੇਟ ਨਾਲ ਸਨਮਾਨ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ, ਅਮਰੀਕ ਸਿੰਘ ਬੱਤਰਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਟਨ ਹਾਊਸ ਵਿਖੇ ਇਕ ਸੰਖੇਪ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੁੱਜੇ | ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਲੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ 'ਚ ਇਲਾਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX