ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  1 day ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  1 day ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  1 day ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  1 day ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  1 day ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  1 day ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  1 day ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  1 day ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  1 day ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  1 day ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  1 day ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  1 day ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  1 day ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  1 day ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  1 day ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  1 day ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  1 day ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਮਾਘ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਰੂਪਨਗਰ

ਵਿਧਾਨ ਸਭਾ ਸਪੀਕਰ ਨੇ ਕੀਤਾ ਜ਼ਿਲ੍ਹੇ 'ਚ ਕੋਵਿਡ ਟੀਕਾਕਰਨ ਮੁਹਿੰਮ ਦਾ ਆਗਾਜ਼

ਰੂਪਨਗਰ, 16 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਦੁਨੀਆ ਦੀ ਸਭ ਤੋਂ ਵੱਡੀ ਕੋਰੋਨਾ ਟੀਕਾਕਰਨ ਮੁਹਿੰਮ ਦਾ ਅੱਜ ਭਾਰਤ ਭਰ ਵਿਚ ਆਗਾਜ਼ ਕਰ ਦਿੱਤਾ ਗਿਆ | ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਵਿਖੇ ਆਯੋਜਿਤ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਵਰਚੂਅਲ ਮਾਧਿਅਮ ਰਾਹੀਂ ਕੋਰੋਨਾ ਟੀਕਾਕਰਨ ਮੁਹਿੰਮ ਦਾ ਪੰਜਾਬ ਭਰ ਵਿਚ ਸ਼ੁੱਭ ਆਰੰਭ ਕਰ ਦਿੱਤਾ | ਇਸ ਸਬੰਧ ਵਿਚ ਜ਼ਿਲ੍ਹਾ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਡਾ. ਬਲਦੇਵ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਸਿਵਲ ਹਸਪਤਾਲ, ਰੂਪਨਗਰ ਨੂੰ ਕੋਵਿਡ ਦਾ ਟੀਕਾ ਲਗਾਏ ਜਾਣ ਮੌਕੇ ਹਾਜ਼ਰੀ ਭਰ ਕੇ ਇਸ ਮੁਹਿੰਮ ਦਾ ਜ਼ਿਲ੍ਹੇ ਵਿਚ ਰਸਮੀਂ ਤੌਰ 'ਤੇ ਆਗਾਜ਼ ਕਰ ਦਿੱਤਾ | ਰਾਣਾ ਕੇ.ਪੀ. ਸਿੰਘ ਨੇ ਪੰਜਾਬ ਸਰਕਾਰ ਦੀ ਫਲੈਗਸ਼ਿਪ ਮੁਹਿੰਮ 'ਘਰ-ਘਰ ਰੋਜ਼ਗਾਰ' ਤਹਿਤ ਜ਼ਿਲ੍ਹੇ ਦੇ 5 ਬੇਰੁਜ਼ਗਾਰ ਨੌਜਵਾਨਾਂ ਨੂੰ ਨਵੇਂ ਰਾਸ਼ਨ ਡਿਪੂ ਅਲਾਟ ਕੀਤੇ | ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੋਵਿਡ ਵੈਕਸੀਨ ਸਬੰਧੀ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਹੋਣ ਲਈ ਨਾਗਰਿਕਾਂ ਨੂੰ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੇ ਬੀਤੇ ਸਮੇਂ ਵਿਚ ਪੂਰੀ ਦੁਨੀਆ ਦੇ ਸਿਸਟਮ ਨੂੰ ਢਹਿ ਢੇਰੀ ਕਰ ਦਿੱਤਾ ਸੀ | ਉਨ੍ਹਾਂ ਕਿਹਾ ਕਿ ਸਾਡੇ ਸਾਇੰਸਦਾਨਾਂ ਨੇ ਬਹੁਤ ਹੀ ਮਿਹਨਤ ਨਾਲ ਕੋਵਿਡ ਦਾ ਟੀਕਾ ਤਿਆਰ ਕੀਤਾ ਹੈ | ਉਨ੍ਹਾਂ ਕਿਹਾ ਕਿ ਟੀਕਾਕਰਨ ਨੂੰ ਸ਼ੁਰੂ ਕਰਨ ਤੋਂ ਪਹਿਲਾ ਇਸ ਟੀਕੇ ਉੱਪਰ ਹਰ ਤਰ੍ਹਾਂ ਦੇ ਵਿਗਿਆਨਿਕ ਟੈੱਸਟ ਕੀਤੇ ਜਾ ਚੁੱਕੇ ਹਨ | ਰਾਸ਼ਨ ਡੀਪੂਆਂ ਦੇ ਨਵੇਂ ਲਾਇਸੰਸ ਅਲਾਟ ਕੀਤੇ ਜਾਣ ਦੇ ਮੰਤਵ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਮੁਤਾਬਿਕ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਸੀਲੇ ਦੇਣ ਲਈ ਕਮਰਕੱਸੇ ਕੀਤੇ ਹੋਏ ਹਨ | ਉਨ੍ਹਾਂ ਕਿਹਾ ਕਿ ਇਹਨਾਂ ਰਾਸ਼ਨ ਡੀਪੂਆਂ ਨੂੰ ਅਲਾਟ ਕਰਨ ਪਿੱਛੇ ਮੁੱਖ ਮਕਸਦ ਇਹ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੰੂਹਾਂ ਅੱਗੇ ਹੀ ਰਾਸ਼ਨ ਦੀ ਸਪਲਾਈ ਹੋ ਸਕੇ ਤਾਂ ਜੋ ਨਾਗਰਿਕਾਂ ਨੂੰ ਰਾਸ਼ਨ ਲੈਣ ਲਈ ਇਕ ਪਿੰਡ ਤੋਂ ਦੂਜੇ ਪਿੰਡ ਨਾ ਜਾਣਾ ਪਵੇ | ਉਨ੍ਹਾਂ ਕਿਹਾ ਕਿ ਦੂਜਾ ਮੰਤਵ ਬੇਰੁਜ਼ਗਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਪੈਰਾਂ 'ਤੇ ਖੜ੍ਹਾ ਕਰਨਾ ਹੈ ਤਾਂ ਜੋ ਉਹ ਸੂਬੇ ਦੇ ਵਿਕਾਸ ਵਿਚ ਆਪਣੀ ਉਸਾਰੂ ਭੂਮਿਕਾ ਨਿਭਾ ਸਕਣ | ਪ੍ਰੋਗਰਾਮ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਕੋਵਿਡ-19 ਟੀਕਾਕਰਨ ਮੁਹਿੰਮ ਦਾ ਆਗਾਜ਼ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਸਿਵਲ ਹਸਪਤਾਲ, ਰੂਪਨਗਰ ਵਿਖੇ ਰੱਖਿਆ ਗਿਆ ਸੀ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਵਿਚ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਡਾ. ਬਲਦੇਵ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਸਿਵਲ ਹਸਪਤਾਲ, ਰੂਪਨਗਰ ਨੂੰ ਲਗਾਇਆ ਗਿਆ | ਜਦਕਿ ਜ਼ਿਲੇ੍ਹ ਵਿਚ 2 ਹੋਰ ਸਿਹਤ ਸੰਸਥਾਵਾਂ, ਸਬ-ਡਵੀਜਨਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁੱਚਾ ਸਿੰਘ ਮਲਟੀਪਰਪਜ਼ ਹੈਲਥ ਵਰਕਰ ਅਤੇ ਪੀ.ਐਮ.ਓ. ਸ੍ਰੀਮਤੀ ਸ਼ਾਲਿਨੀ ਚੌਧਰੀ, ਬੀ.ਬੀ.ਐਮ.ਬੀ. ਹਸਪਤਾਲ, ਨੰਗਲ ਨੂੰ ਵੀ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਅੰਦਰ ਕੋਵਿਡ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਡਾ. ਦਵਿੰਦਰ ਕੁਮਾਰ, ਸਿਵਲ ਸਰਜਨ, ਰੂਪਨਗਰ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲੇ੍ਹ ਅੰਦਰ ਤਕਰੀਬਨ 5270 ਹੈਲਥ ਵਰਕਰਾਂ ਨੂੰ ਪਹਿਲੇ ਗੇੜ ਦੌਰਾਨ ਵੈਕਸੀਨ ਦਿੱਤੀ ਜਾਵੇਗੀ | 3 ਸਿਹਤ ਸੰਸਥਾਵਾਂ ਵਿਖੇ ਟੀਕਾਕਰਨ ਦੀ ਸ਼ੁਰੂਆਤ ਕਰਦਿਆਂ ਹਰ ਟੀਕਾਕਰਨ ਸੈਸ਼ਨ 'ਤੇ 100 ਲਾਭਪਾਤਰੀ ਪ੍ਰਤੀ ਦਿਨ ਨੂੰ ਟੀਕਾ ਲਗਾਇਆ ਜਾਵੇਗਾ ਅਤੇ ਜ਼ਰੂਰਤ ਪੈਣ 'ਤੇ ਟੀਕਾਕਰਨ ਸੈਸ਼ਨ ਸਾਈਟਾਂ ਦੀ ਗਿਣਤੀ ਵਧਾਈ ਜਾਵੇਗੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਡਾ. ਅਖਿਲ ਚੌਧਰੀ ਐਸ.ਐਸ.ਪੀ. ਰੂਪਨਗਰ, ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਵਿੰਦਰ ਸਿੰਘ ਜੌਹਲ ਐਸ.ਡੀ. ਐਮ. ਰੂਪਨਗਰ, ਸਤਵੀਰ ਸਿੰਘ, ਡੀ.ਐਫ.ਐਸ.ਸੀ., ਡਾ.ਜਸਕਿਰਨਦੀਪ ਕੌਰ ਰੰਧਾਵਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਤਰਸੇਮ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਇੰ. ਸਿਵਲ ਹਸਪਤਾਲ, ਰੂਪਨਗਰ, ਡਾ. ਪਵਨ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਇੰ. ਪੀ.ਐਚ.ਸੀ. ਝਾਂਡੀਆਂ, ਡੀ.ਪੀ.ਐਮ. ਡਾ. ਭੀਮ ਸੇਨ, ਐਪਡੀਮੋਲੋਜਿਸਟ, ਡਾ. ਸੁਮੀਤ ਸ਼ਰਮਾ, ਐਪਡੀਮੋਲੋਜਿਸਟ, ਸ੍ਰੀਮਤੀ ਡੌਲੀ ਸਿੰਗਲਾ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ, (ਕਰਨੈਲ ਸਿੰਘ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ, ਰੂਪਨਗਰ ਡਾ. ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ, ਡਾ. ਚਰਨਜੀਤ ਕੁਮਾਰ ਦੀ ਅਗਵਾਈ ਹੇਠ ਕੋਵਿਡ-19 ਵੈਕਸੀਨੇਸ਼ਨ ਦੇ ਪਹਿਲੇ ਗੇੜ ਵਿਚ ਸਿਹਤ ਕਾਮਿਆਂ ਦੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ | ਕੋਵਿਡ-19 ਵੈਕਸੀਨ ਟੀਕਾਕਰਨ ਦੇ ਇੰਤਜ਼ਾਮਾਂ ਬਾਰੇ ਜਾਣੂ ਕਰਵਾਉਂਦੇ ਡਾ. ਚਰਨਜੀਤ ਕੁਮਾਰ ਨੇ ਕਿਹਾ ਜ਼ਿਲ੍ਹਾ ਵਧੀਕ ਡਿਪਟੀ ਕਮਿਸ਼ਨਰ ਮੈਡਮ ਦੀਪਸ਼ਿੱਖਾ ਸ਼ਰਮਾ ਅਤੇ ਐਸ. ਡੀ. ਐਮ ਕਨੂੰ ਗਰਗ ਵਲੋਂ ਕੋਵਿਡ ਸੈਸ਼ਨ ਸਾਈਟ ਦਾ ਦੌਰਾ ਕਰਦੇ ਸਮੂਹ ਇੰਤਜ਼ਾਮਾਂ ਦਾ ਨਿਰੀਖਣ ਕੀਤਾ ਗਿਆ ਅਤੇ ਸੈਸ਼ਨ 'ਤੇ ਤਾਇਨਾਤ ਕਰਮਚਾਰੀਆਂ ਨੂੰ ਜ਼ਰੂਰੀ ਹਦਾਇਤਾਂ ਦੀ ਪਾਲਨਾ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਇਸ ਵੈਕਸੀਨ ਦੀ ਸ਼ੁਰੂਆਤ ਤੋਂ ਪਹਿਲਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜ਼ਰੂਰੀ ਤਿਆਰੀਆਂ ਕੀਤੀਆਂ ਗਈਆਂ ਤੇ ਸੈਸ਼ਨ ਦੌਰਾਨ ਵਰਤੀ ਜਾਣ ਵਾਲੀਆਂ ਸਾਵਧਾਨੀਆਂ ਦੀ ਪਾਲਨਾ ਦਾ ਖ਼ਾਸ ਖ਼ਿਆਲ ਰੱਖਿਆ ਗਿਆ, ਉਨ੍ਹਾਂ ਦੱਸਿਆ ਕਿ ਸੈਸ਼ਨ ਸਾਈਟ ਤੇ ਚਾਰ ਟੀਕਾਕਰਨ ਅਧਿਕਾਰੀ ਜਿਨ੍ਹਾਂ ਵਿਚ ਪੁਲਿਸ ਕਰਮਚਾਰੀ, ਤਕਨੀਕੀ ਸਹਾਇਕ, ਟੀਕਾਕਰਨ ਅਫ਼ਸਰ ਅਤੇ ਆਸ਼ਾ ਵਰਕਰ ਬਤੌਰ ਸਹਾਇਕ ਮੌਜੂਦ ਰਹੇਗੀ | ਡਾ. ਚਰਨਜੀਤ ਕੁਮਾਰ ਵਲੋਂ ਦੱਸਿਆ ਗਿਆ ਕਿ ਇਸ ਵੈਕਸੀਨ ਨੂੰ ਲਗਾਉਣ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਪੁਖ਼ਤਾ ਇੰਤਜ਼ਾਮ ਕੀਤੇ ਹਨ ਕੋਵਿਡ ਵੈਕਸੀਨ ਕੋਲਡ ਚੇਨ ਵਿਚ ਲੌਕ ਐਾਡ ਕੀ ਅਧੀਨ ਅਤੇ ਸੁਰੱਖਿਆ ਕਰਮੀਆਂ ਦੀ ਨਿਗਰਾਨੀ ਹੇਠ ਰੱਖੀ ਗਈ ਹੈ | ਉਨ੍ਹਾਂ ਪਹਿਲੇ ਸੈਸ਼ਨ ਦੀ ਕਾਮਯਾਬੀ ਦੀ ਖ਼ੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਆਸ਼ਾ ਕਰਦੇ ਹਨ ਕਿ ਇਹ ਵੈਕਸੀਨ ਲੋਕਾਂ ਨੂੰ ਕਰੋਨਾ ਵਰਗੀ ਖ਼ਤਰਨਾਕ ਬਿਮਾਰੀ ਤੋਂ ਨਿਜਾਤ ਦਵਾਏਗੀ |

ਇਲਾਕੇ ਦੇ ਲੋਕਾਂ ਨੇ ਸਤਲੁਜ ਦਰਿਆ 'ਚੋਂ ਹੋ ਰਹੀ ਰੇਤ ਨਿਕਾਸੀ ਦਾ ਕੀਤਾ ਵਿਰੋਧ

ਬੇਲਾ, 16 ਜਨਵਰੀ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਰਸੀਦਪੁਰ ਵਿਖੇ ਹੋ ਰਹੀ ਰੇਤ ਨਿਕਾਸੀ ਦਾ ਇਲਾਕੇ ਅਤੇ ਨੇੜਲੇ ਪਿੰਡਾਂ ਦੇ ਲੋਕ ਵਿਰੋਧ ਕਰ ਰਹੇ ਹਨ ਅਤੇ ਮੌਕੇ 'ਤੇ ਜਾ ਕੇ ਨਿਕਾਸੀ ਕਰਨ ਵਾਲਿਆਂ ਤੋਂ ਸਰਕਾਰ ਵਲੋਂ ਰੇਤ ਨਿਕਾਸੀ ਕਰਨ ਲਈ ਦਿੱਤੀ ਪ੍ਰਵਾਨਗੀ ਦਾ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਜ਼ਖਮੀ

ਮੋਰਿੰਡਾ, 16 ਜਨਵਰੀ (ਕੰਗ)-ਅੱਜ ਪੀ.ਐੱਸ.ਪੀ.ਸੀ.ਐੱਲ. ਦਫ਼ਤਰ ਸ਼ਹਿਰੀ ਵਿਚ ਕੰਮ ਕਰ ਰਹੇ ਸਹਾਇਕ ਲਾਈਨਮੈਨ ਦੇ ਕਰੰਟ ਲੱਗ ਗਿਆ, ਜਿਸ ਵਿਚ ਉਹ ਗੰਭੀਰ ਜ਼ਖਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਜੇ.ਈ. ਗਿਆਨ ਸਿੰਘ ਨੇ ਦੱਸਿਆ ਕਿ ਸਹਾਇਕ ਲਾਈਨਮੈਨ ...

ਪੂਰੀ ਖ਼ਬਰ »

ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ 23ਵੇਂ ਦਿਨ ਜਾਰੀ ਰਹੀ ਲੜੀਵਾਰ ਭੁੱਖ ਹੜਤਾਲ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਭਗਤ ਰਵਿਦਾਸ ਚੌਾਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਚੱਲ ਰਹੀ ...

ਪੂਰੀ ਖ਼ਬਰ »

ਪੰਚਾਇਤ ਮੈਂਬਰ ਤੇ ਇਕ ਹੋਰ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਪੁਰਖਾਲੀ, 16 ਜਨਵਰੀ (ਅਮਿ੍ਤਪਾਲ ਸਿੰਘ ਬੰਟੀ)-ਪੁਲਿਸ ਨੇ ਕਾਲੂਵਾਲ ਭੋਲੋਂ ਦੇ ਪੰਚਾਇਤ ਮੈਂਬਰ ਤੇ ਇਕ ਹੋਰ ਨੌਜਵਾਨ ਦੀ ਕੁੱਟਮਾਰ ਕਰਨ 'ਤੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਕਾਲੂਵਾਲ ਭੋਲੋਂ ਵਾਸੀ ਮਨਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਕਿ ਜਦ ...

ਪੂਰੀ ਖ਼ਬਰ »

ਗਰੀਸ ਦਾ ਗੋਡਿਆਂ ਦੀ ਬਿਮਾਰੀ 'ਚ ਖ਼ਾਸ ਮਹੱਤਵ-ਡਾ. ਰਾਹੁਲ

ਰੂਪਨਗਰ, 16 ਜਨਵਰੀ (ਸ.ਰ.)-ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ. ਸਰਦਾਨਾ ਹਸਪਤਾਲ ਨੇੜੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ, ਗੋਡਿਆਂ, ਸਰਵਾਈਕਲ, ਡਿਸਕ, ਸੈਟੀਕਾ ਪੇਨ, ਬਵਾਸੀਰ, ਨਸ਼ੇ ਦੇ ਮਰੀਜ਼, ਦਮਾ ਆਦਿ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਅਰਜਨ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੇ ਹੱਕ 'ਚ ਕੀਤਾ ਜਾ ਰਿਹੈ ਪ੍ਰਚਾਰ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਜੇ.ਐਸ.ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੀ ਅਧਿਆਪਕਾ ਕੁਲਵਿੰਦਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਕਿਸਾਨੀ ਸੰਘਰਸ਼ ਦੇ ਸਮਰਥਨ ਵਿਚ ਬਸ ਅੱਡੇ ਨੇੜੇ ਕਿਸਾਨੀ ਸੰਘਰਸ਼ ਦੇ ਸਮਰਥਨ ਵਿਚ ਵੱਖ -ਵੱਖ ਤਖਤੀਆਂ ਫੜ ਕੇ ਆਉਣ ਜਾਣ ...

ਪੂਰੀ ਖ਼ਬਰ »

ਦਿੱਲੀ ਧਰਨੇ ਲਈ ਪਿੰਡ ਭੱਲੜੀ ਤੋਂ ਤੀਜਾ ਜਥਾ ਹੋਇਆ ਰਵਾਨਾ

ਸੁਖਸਾਲ, 16 ਜਾਨਵਰੀ (ਧਰਮ ਪਾਲ)-ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਦਿੱਲੀ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਮਾਇਤ ਲਈ ਪਿੰਡ ਭੱਲੜੀ ਤੋਂ ਕਿਸਾਨਾਂ ਦਾ ਤੀਜਾ ਜਥਾ ਰਵਾਨਾ ਹੋਇਆ | ਇਸ ਮੌਕੇ ਨੌਜਵਾਨ ਸਮਾਜ ਸੇਵੀ ਨਰਿੰਦਰ ਸਿੰਘ ਕੰਗ ਦਿੱਲੀ ਜਾਣ ਲਈ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਨੇ ਆਬਜ਼ਰਵਰ ਨੂੰ ਅਰਜ਼ੀਆਂ ਦਿੱਤੀਆਂ

ਮੋਰਿੰਡਾ, 16 ਜਨਵਰੀ (ਪਿ੍ਤਪਾਲ ਸਿੰਘ)-ਕਾਂਗਰਸ ਪਾਰਟੀ ਨਗਰ ਕੌਾਸਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜੇਗੀ ਜਿਸ ਦੇ ਚੱਲਦਿਆਂ ਕਾਂਗਰਸ ਪਾਰਟੀ ਹਾਈਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਟਿਕਟ ਲੜਨ ਦੇ ਦਾਅਵੇਦਾਰਾਂ ਕੋਲੋਂ ਅਰਜ਼ੀਆਂ ਲਈਆਂ ਗਈਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਮਰੇ ਪੰਛੀ ਮਿਲਣ 'ਤੇ ਲੋਕ ਸਹਿਮੇ, ਕਰਮਚਾਰੀਆਂ ਨੇ ਜ਼ਮੀਨ ਹੇਠ ਦੱਬੇ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਰਾਣੀ ਤਹਿਸੀਲ ਨੇੜੇ ਰਣਜੀਤਗੜ੍ਹ ਕਾਲੋਨੀ ਵਿਚ ਤਿੰਨ ਪੰਛੀ ਮਰੇ ਹੋਏ ਵੇਖੇ ਗਏ, ਜਿਸ ਨੂੰ ਨਗਰ ਪੰਚਾਇਤ ਦੇ ਕਰਮੀਆਂ ਨੇ ਚੁੱਕ ਕੇ ਡੂੰਘੇ ਟੋਇਆਂ ਵਿਚ ਦਬਾ ਦਿੱਤਾ | ਜਾਣਕਾਰੀ ਅਨੁਸਾਰ ਉਕਤ ਮਰੇ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਕੈਂਪ ਲਗਾਇਆ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਜੇ ਐਸ ਨਿੱਕੂਵਾਲ)-ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਪਿੰਡ ਕਲੋਤਾ ਵਿਖੇ ਬੱਚਿਆਂ ਦਾ ਧਾਰਮਿਕ ਕੈਂਪ, ਗੁਰਦੀਪ ਸਿੰਘ ਚੌਾਤਾ ਇੰਚਾਰਜ, ਪਰਮਜੀਤ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਰਕਲ ਨੰਗਲ ਸ਼ਹਿਰੀ ਦੇ ਜਥੇਦਾਰ ਜਗਦੇਵ ਸਿੰਘ ਕੁੱਕੂ ਦਾ ਦਿਹਾਂਤ ਸਸਕਾਰ ਅੱਜ

ਨੰਗਲ, 16 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਨੰਗਲ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਕੁੱਕੂ ਦਾ ਅੱਜ ਦੁਪਿਹਰ ਵੇਲੇ ਦਿਹਾਂਤ ਹੋ ਗਿਆ | ਉਹ ਕਰੀਬ 70 ਵਰਿ•ਆਂ ਦੇ ਸਨ | ਉਨ•ਾਂ ਦੇ ਸਪੁੱਤਰ ਯੂਥ ਅਕਾਲੀ ਦਲ ਦੇ ਕੌਮੀ ਸਕੱਤਰ ...

ਪੂਰੀ ਖ਼ਬਰ »

ਕਾਲਜ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਝੰਡੀਆਂ ਤੇ ਸਟਿੱਕਰਾਂ ਦੀ ਸੇਵਾ

ਬੇਲਾ, 16 ਜਨਵਰੀ (ਮਨਜੀਤ ਸਿੰਘ ਸੈਣੀ)-ਸਥਾਨਕ ਕਾਲਜ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਕਿਸਾਨੀ ਸੰਘਰਸ਼ ਨਾਲ ਸਬੰਧਿਤ ਝੰਡੀਆਂ ਅਤੇ ਸਟਿੱਕਰਾਂ ਦੀ ਸੇਵਾ ਕੀਤੀ | ਇਸ ਮੌਕੇ ਹੈਪੀ, ਜਿੰਦੂ ਲੌਗੀਆ, ਅਸ਼ੋਕ ਕੁਮਾਰ ਸ਼ੋਕੀ ਨੇ ਦੱਸਿਆ ਨੇ ਦੱਸਿਆ ਕਿ ਨੌਜਵਾਨਾਂ ਵਿਚ ...

ਪੂਰੀ ਖ਼ਬਰ »

ਸ਼ਿਵਾਲਿਕ ਐਵੀਨਿਊ 'ਚ ਪਾਣੀ ਦੀ ਲੀਕੇਜ ਕਾਰਨ ਕਾਲੋਨੀ ਵਾਸੀ ਪ੍ਰੇਸ਼ਾਨ

ਨੰਗਲ, 16 ਜਨਵਰੀ (ਪ੍ਰੋ: ਅਵਤਾਰ ਸਿੰਘ)-ਪਿਛਲੇ ਕਈ ਦਿਨਾਂ ਤੋਂ ਸ਼ਿਵਾਲਿਕ ਐਵੀਨਿਊ ਕਾਲੋਨੀ ਦੀ ਮੁੱਖ ਸੜਕ 'ਤੇ ਕੈਪਟਨ ਅਮੋਲ ਕਾਲੀਆ ਪਾਰਕ ਦੇ ਸਾਹਮਣੇ ਸਪਲਾਈ ਲਾਈਨ ਵਾਲੀ ਪਾਈਪ 'ਚੋਂ ਪਾਣੀ ਦੀ ਲੀਕੇਜ ਹੋਣ ਕਾਰਨ ਕਾਲੋਨੀ ਨਿਵਾਸੀ ਪ੍ਰੇਸ਼ਾਨ ਹਨ | ਕਾਲੋਨੀ ਦੇ ...

ਪੂਰੀ ਖ਼ਬਰ »

26 ਦੀ ਟਰੈਕਟਰ ਰੈਲੀ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਸਬੰਧੀ ਰੋਜ਼ਾਨਾ 1 ਘੰਟਾ ਸ਼ਾਂਤਮਈ ਧਰਨਾ

ਮੋਰਿੰਡਾ, 16 ਜਨਵਰੀ (ਪਿ੍ਤਪਾਲ ਸਿੰਘ)-ਮੋਦੀ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 26 ਜਨਵਰੀ ਨੂੰ ਕੱਢੇ ਜਾ ਰਹੇ ਟਰੈਕਟਰ ਮਾਰਚ ਵਿਚ ਸ਼ਾਮਲ ਹੋਣ ਲਈ ਲੋਕਾਂ ਨੂੰ ...

ਪੂਰੀ ਖ਼ਬਰ »

ਕਿਸਾਨਾਂ ਲਈ ਗਰਮ ਕੱਪੜੇ ਤੇ ਖਾਣ-ਪੀਣ ਦਾ ਸਾਮਾਨ ਭੇਜਿਆ

ਮੋਰਿੰਡਾ, 16 ਜਨਵਰੀ (ਕੰਗ)-ਨੌਜਵਾਨ ਕਿਸਾਨ ਸਭਾ ਮੋਰਿੰਡਾ ਵਲੋਂ ਕਿਸਾਨ ਅੰਦੋਲਨ ਦਾ ਸਹਿਯੋਗ ਕਰਦਿਆਂ ਕਿਸਾਨਾਂ ਲਈ ਗਰਮ ਕੱਪੜੇ ਅਤੇ ਖਾਣ-ਪੀਣ ਦਾ ਸਾਮਾਨ ਭੇਜਿਆ | ਸਭਾ ਵਲੋਂ ਐੱਨ. ਆਰ. ਆਈ. ਭਰਾਵਾਂ ਦੇ ਸਹਿਯੋਗ ਨਾਲ ਕਿਸਾਨਾਂ ਲਈ ਰਸ, ਬਿਸਕੁਟ, ਪੈਟੀਜ਼, ਤਰਪਾਲਾਂ, ...

ਪੂਰੀ ਖ਼ਬਰ »

ਪਿੰਡ ਨੈਲਾ ਦੇ ਰੇਲਵੇ ਪਲੇਟਫ਼ਾਰਮ ਦੀ ਸਫ਼ਾਈ ਕਰਵਾਈ ਜਾਵੇ

ਨੰਗਲ, 16 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਨੇ ਭਾਖੜਾ ਡੈਮ ਦੇ ਪੈਰਾਂ 'ਚ ਸਥਿਤ ਪਿੰਡ ਨੈਲਾ 'ਚ ਰੇਲਵੇ ਪਲੇਟਫ਼ਾਰਮ ਬਣਾ ਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ ਪਰ ਸਫ਼ਾਈ ਦੀ ਘਾਟ ਰੜਕ ਰਹੀ ਹੈ | ਭਾਖੜਾ ਰੇਲਵੇ ਦੇ ਇਸ ਪਲੇਟਫ਼ਾਰਮ 'ਤੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸਾਥੀਆਂ ਸਮੇਤ ਆਪ 'ਚ ਸ਼ਾਮਿਲ

ਮੋਰਿੰਡਾ, 16 ਜਨਵਰੀ (ਪਿ੍ਤਪਾਲ ਸਿੰਘ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਸਾਬਕਾ ਸਰਪੰਚ ਭੋਲਾ ਸਿੰਘ ਕਾਈਨੋਰ ਅਤੇ ਉਸ ਦੀ ਪਤਨੀ ਪੂਨਮ ਸ਼ਰਮਾ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ, ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਮੀਟ ਮਾਰਕੀਟ 'ਚ ਤਬਦੀਲ ਹੋ ਰਹੀ ਸੜਕ 'ਤੇ ਪੰਚਾਇਤਾਂ ਨੇ ਕੀਤਾ ਰੋਸ ਪ੍ਰਦਰਸ਼ਨ

ਘਨੌਲੀ, 16 ਜਨਵਰੀ (ਜਸਵੀਰ ਸਿੰਘ)-ਘਨੌਲੀ ਬੈਰੀਅਰ ਤੋਂ ਘਨੌਲੀ ਕਸਬੇ ਵੱਲ ਜਾਣ ਵਾਲੀ ਗੁਰੂ ਗੋਬਿੰਦ ਸਿੰਘ ਦੇ ਨਾਮ 'ਤੇ ਬਣੀ ਸੜਕ 'ਤੇ ਅਨਾਜ ਮੰਡੀ ਘਨੌਲੀ ਦੇ ਨਾਲ ਹੀ ਰਾਸ਼ਟਰੀ ਮਾਰਗ 21(205) ਕਿਨਾਰੇ ਬਣਦੀ ਜਾ ਰਹੀ ਮੀਟ ਮਾਰਕੀਟ ਦੇ ਵਿਰੋਧ ਵਿਚ ਇਲਾਕੇ ਦੀਆਂ ਪੰਚਾਇਤਾਂ ...

ਪੂਰੀ ਖ਼ਬਰ »

ਭਗੌੜਾ ਪਕੜ ਸਟਾਫ਼ ਵਲੋਂ ਅਦਾਲਤੀ ਭਗੌੜੀ ਕਾਬੂ

ਰੂਪਨਗਰ, 16 ਜਨਵਰੀ (ਸਤਨਾਮ ਸਿੰਘ ਸੱਤੀ)-ਭਗੌੜਾ ਪਕੜ ਸਟਾਫ਼ ਰੂਪਨਗਰ ਦੀ ਇਕ ਟੀਮ ਨੇ ਮਈ 2017 ਤੋਂ ਅਦਾਲਤ ਵਲੋਂ ਭਗੌੜੀ ਐਲਾਨੀ ਗਈ ਇਕ ਮਹਿਲਾ ਨੂੰ ਕਾਬੂ ਕੀਤਾ ਗਿਆ ਹੈ | ਜਿਸ 'ਤੇ ਥਾਣਾ ਸਿਟੀ ਮੋਰਿੰਡਾ 'ਚ ਮੁਕੱਦਮਾ ਨੰਬਰ 76 ਮਿਤੀ 14 ਅਪ੍ਰੈਲ 2014 ਨੂੰ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਵਲੋਂ ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ

ਪੁਰਖਾਲੀ, 16 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਬਿੰਦਰਖ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਬਿੰਦਰਖ ਮਾਘੀ ਮੇਲੇ ਮੌਕੇ ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਲੁਟੇਰੇ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਲਾਹ ਕੇ ਹੋਏ ਫ਼ਰਾਰ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਓ. ਬੀ. ਸੀ. ਬੈਂਕ ਸਾਹਮਣੇ ਗਲੀ ਵਿਚ ਇਕ ਔਰਤ ਤੋਂ ਮੋਟਰ ਸਾਈਕਲ ਸਵਾਰ ਦੋ ਲੁਟੇਰੇ ਸੋਨੇ ਦੀਆਂ ਵਾਲੀਆਂ ਲਾਹ ਕੇ ਮੌਕੇ ਤੋਂ ਫ਼ਰਾਰ ਹੋ ਗਏ | ਉਕਤ ਪੀੜਤ ਔਰਤ ਸੁਰਿੰਦਰ ਕੌਰ ਪਤਨੀ ਦਰਸ਼ਨ ਸਿੰਘ (ਬਸਪਾ ਆਗੂ) ...

ਪੂਰੀ ਖ਼ਬਰ »

ਟਰੱਕ ਦੀ ਜ਼ੋਰਦਾਰ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਰੂਪਨਗਰ, 16 ਜਨਵਰੀ (ਸਤਨਾਮ ਸਿੰਘ ਸੱਤੀ)-ਨਿਰੰਕਾਰੀ ਭਵਨ ਰੂਪਨਗਰ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ , ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਵਰਿੰਦਰ ਸਿੰਘ (25) ਪੁੱਤਰ ਰਣਜੀਤ ਸਿੰਘ ...

ਪੂਰੀ ਖ਼ਬਰ »

ਵਾਰਡ ਨੰ: 8 'ਚ ਟਾਈਲਾਂ ਲਾਉਣ ਦਾ ਕੰਮ ਆਰੰਭ

ਰੂਪਨਗਰ, 16 ਜਨਵਰੀ (ਸਤਨਾਮ ਸਿੰਘ ਸੱਤੀ)-ਵਾਰਡ ਨੰ: 8 ਦੀ ਇਕ ਪੁਰਾਣੀ ਗਲੀ 'ਚ ਟਾਈਲਾਂ ਲਾਉਣ ਦਾ ਕੰਮ ਸੰਜੇ ਵਰਮਾ ਬੇਲੇ ਵਾਲਿਆਂ ਨੇ ਅਰੰਭ ਕਰਾਇਆ | ਉਨ੍ਹਾਂ ਕਿਹਾ ਕਿ ਇੱਥੇ ਟਾਈਲਾਂ ਲਾਉਣ ਦੀ ਪੁਰਾਣੀ ਮੰਗ ਸੀ | ਇਸ ਮੌਕੇ ਕਮਲ ਕੁਮਾਰ, ਅਸ਼ਵਨੀ ਵਰਮਾ, ਸੰਜੀਵ ਧਵਨ, ...

ਪੂਰੀ ਖ਼ਬਰ »

ਸਾਂਝਾ ਕਿਸਾਨ ਮੋਰਚਾ ਰੂਪਨਗਰ ਵਲੋਂ ਨਗਰ ਕੌਾਸਲ ਚੋਣਾਂ 'ਚ ਕਿਸਾਨੀ ਝੰਡੇ ਦੀ ਵਰਤੋਂ ਦਾ ਸਖ਼ਤ ਨੋਟਿਸ

ਰੂਪਨਗਰ, 16 ਜਨਵਰੀ (ਸਤਨਾਮ ਸਿੰਘ ਸੱਤੀ)-ਸਾਂਝਾ ਕਿਸਾਨ ਮੋਰਚਾ ਜ਼ਿਲ੍ਹਾ ਰੂਪਨਗਰ ਨੇ ਰੂਪਨਗਰ 'ਚ ਨਗਰ ਕੌਾਸਲ ਚੋਣਾਂ 'ਚ ਕਿਸਾਨੀ ਝੰਡੇ ਲਾ ਕੇ ਹੋ ਰਹੇ ਚੋਣ ਪ੍ਰਚਾਰ ਦਾ ਸਖ਼ਤ ਨੋਟਿਸ ਲਿਆ ਹੈ | ਅੱਜ ਮੋਰਚੇ ਦੇ ਆਗੂਆਂ ਗੁਰਮੇਲ ਸਿੰਘ ਸਿੰਘ ਬਾੜਾ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਕਰਵਾਇਆ

ਰੂਪਨਗਰ, 16 ਜਨਵਰੀ (ਸਟਾਫ਼ ਰਿਪੋਰਟਰ)-ਸੀ. ਡੀ. ਪੀ. ਓ ਦਫ਼ਤਰ ਰੋਪੜ ਅਤੇ ਦਸ਼ਮੇਸ਼ ਸਪੋਰਟਸ ਕਲੱਬ ਸੁਖਰਾਮਪੁਰ ਟੱਪਰੀਆਂ ਦੇ ਸਹਿਯੋਗ ਨਾਲ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਸੀ. ਡੀ. ਪੀ. ਓ ਸੁਮਨ ਬਾਲਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਮੌਕੇ 15 ...

ਪੂਰੀ ਖ਼ਬਰ »

ਪੰਜਾਬ ਸਰਕਾਰ ਪ੍ਰਾਇਮਰੀ ਅਧਿਆਪਕ ਐਸੋਸੀਏਸ਼ਨ ਵਲੋਂ ਜਾਗਰੂਕਤਾ ਸੈਮੀਨਾਰ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਪੱਤਰ ਪ੍ਰੇਰਕ)-ਪੰਜਾਬ ਸਰਕਾਰ ਪ੍ਰਾਇਮਰੀ ਅਧਿਆਪਕ ਐਸੋਸੀਏਸ਼ਨ ਵਲੋਂ ਸਰਵ ਭਾਰਤੀ ਪ੍ਰਾਇਮਰੀ ਅਧਿਆਪਕ ਫੈਡਰੇਸ਼ਨ ਦੇ ਸੱਦੇ 'ਤੇ ਬਲਾਕ ਪੱਧਰੀ ਮੇਮ੍ਰਬਰਸ਼ਿਪ ਮੁਹਿੰਮ ਅਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਰੂਪਨਗਰ ਦੀ ਮਹੀਨਾਵਾਰ ਮੀਟਿੰਗ

ਰੂਪਨਗਰ, 16 ਜਨਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਰੋਪੜ ਦੀ ਮਹੀਨਾ ਵਾਰ ਮੀਟਿੰਗ ਸ੍ਰੀ ਨਸੀਬ ਸਿੰਘ ਜੜੌਤ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਦੀ ਕਾਰਵਾਈ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਨਾਲ ਸ਼ੁਰੂ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਸ਼ਿਵਸ਼ੈਨਾ ਪ੍ਰਧਾਨ ਸੰਜੀਵ ਘਨੌਲੀ ਦੇ ਬਿਆਨ 'ਤੇ ਕਿਸਾਨਾਂ ਵਲੋਂ ਭਰਵੀਂ ਇਕੱਤਰਤਾ

ਘਨੌਲੀ, 16 ਜਨਵਰੀ (ਜਸਵੀਰ ਸਿੰਘ ਸੈਣੀ)-ਸ਼ਿਵ ਸੈਨਾ ਪ੍ਰਧਾਨ ਸੰਜੀਵ ਘਨੌਲੀ ਵਲੋਂ ਇਕ ਨਿੱਜੀ ਚੈਨਲ ਦੀ ਇੰਟਰਵਿਊ ਦੌਰਾਨ ਕਿਸਾਨਾਂ ਨੂੰ ਦਿਹਾੜੀਦਾਰ ਦੱਸਣ 'ਤੇ ਭੜਕੇ ਇਲਾਕੇ ਦੇ ਕਿਸਾਨਾਂ ਤੇ ਮੋਹਤਵਰਾਂ ਨੇ ਅਨਾਜ ਮੰਡੀ ਘਨੌਲੀ ਵਿਖੇ ਸੰਜੀਵ ਘਨੌਲੀ ਖ਼ਿਲਾਫ਼ ਅਤੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਸੁਖਸਾਲ, 16 ਜਨਵਰੀ (ਧਰਮ ਪਾਲ)-ਅਨਹਦ ਹੈਲਥ ਕੇਅਰ ਸੈਂਟਰ ਮੌਜੋਵਾਲ ਵਲੋਂ ਯੂਥ ਵੈੱਲਫੇਅਰ ਕਲੱਬ ਸੁਖਸਾਲ ਅਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਮੁਫ਼ਤ ਆਯੁਰਵੈਦਿਕ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਕਰੀਬ 50 ਮਰੀਜ਼ਾਂ ਦਾ ਚੈੱਕਅਪ ਕਰਕੇ ਮੁਫ਼ਤ ...

ਪੂਰੀ ਖ਼ਬਰ »

ਬੇਲਾ ਫਾਰਮੇਸੀ ਕਾਲਜ ਵਿਖੇ ਸ਼ਾਰਟ ਟਰਮ ਟਰੇਨਿੰਗ ਪ੍ਰੋਗਰਾਮ ਆਰੰਭ

ਬੇਲਾ, 16 ਜਨਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ ਵਿਖੇ, ਆਲ ਇੰਡੀਆ ਕਾਊਾਸਿਲ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀਂ ਦਿੱਲੀ ਵਲੋਂ ਪ੍ਰਾਯੋਜਿਤ ਹਫ਼ਤਾਵਾਰੀ ਸ਼ਾਰਟ ਟਰਮ ਟਰੇਨਿੰਗ ਪ੍ਰੋਗਰਾਮ ...

ਪੂਰੀ ਖ਼ਬਰ »

ਵਾਰਡ 2 'ਚ ਆਪ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ

ਰੂਪਨਗਰ, 16 ਜਨਵਰੀ (ਸਤਨਾਮ ਸਿੰਘ ਸੱਤੀ)-ਸ਼ਹਿਰ ਦੇ ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੀ ਮੈਂਬਰ ਬੀਬੀ ਬਲਜਿੰਦਰ ਕੌਰ ਅਤੇ ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਦੀ ਅਗਵਾਈ ਹੇਠ ਖੇਤੀ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਲੋਹੜੀ ਦੀ ਸ਼ਾਮ ...

ਪੂਰੀ ਖ਼ਬਰ »

ਵੱਖ ਵੱਖ ਪਿੰਡਾਂ ਦੇ ਨੌਜਵਾਨ ਕਿਸਾਨਾਂ ਦਾ ਕਾਫ਼ਲਾ ਦਿੱਲੀ ਰਵਾਨਾ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚੋਂ ਵੱਖ ਵੱਖ ਪਿੰਡਾਂ ਦੇ ਨੌਜਵਾਨ ਦਿੱਲੀ ਲਈ ਰਵਾਨਾ ਹੋਏ | ਇਸ ਮੌਕੇ ਇਨ੍ਹਾਂ ਨੌਜਵਾਨਾ ਨੇ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਤਿੰਨ ਕਿਸਾਨ ...

ਪੂਰੀ ਖ਼ਬਰ »

ਮਿੳਾੂਸੀਪਲ ਐਕਸ਼ਨ ਕਮੇਟੀ ਨਗਰ ਕੌ ਾਸਲ ਨੰਗਲ ਦੀ ਹੋਈ ਅਹਿਮ ਮੀਟਿੰਗ

ਨੰਗਲ, 16 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਮਿੳਾੂਸੀਪਲ ਐਕਸ਼ਨ ਕਮੇਟੀ ਨਗਰ ਕੌਾਸਲ ਨੰਗਲ ਦੀ ਇੱਕ ਵਿਸ਼ੇਸ਼ ਮੀਟਿੰਗ ਨਵਾਂ ਨੰਗਲ ਦੇ ਮਧੂਵਨ ਪਾਰਕ ਵਿਚ ਪ੍ਰਧਾਨ ਅਸ਼ੀਸ਼ ਕਾਲੀਆ ਦੀ ਅਗਵਾਈ ਹੇਠ ਹੋਈ | ਜਿਸ ਵਿਚ ਨਗਰਪਾਲਕਾ ਕਰਮਚਾਰੀ ਸੰਗਠਨ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਕੱਟੇ ਚਲਾਨ

ਕਾਹਨਪੁਰ ਖੂਹੀ, 16 ਜਨਵਰੀ (ਗੁਰਬੀਰ ਸਿੰਘ ਵਾਲੀਆ)-ਜ਼ਿਲ੍ਹਾ ਪੁਲਿਸ ਮੁਖੀ ਅਖਿਲ ਚੌਧਰੀ ਦੀਆਂ ਸਖ਼ਤ ਹਦਾਇਤਾਂ ਦੇ ਅਨੁਸਾਰ, ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੂਪ ਨਾਲ ਲਾਗੂ ਕਰਨ ਅਤੇ ਟ੍ਰੈਫਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਤੇ ਕਾਰਵਾਈ ਕਰਨ ਦੇ ਮਕਸਦ ...

ਪੂਰੀ ਖ਼ਬਰ »

ਵਾਲਮੀਕੀ ਸਭਾ ਰਸੂਲਪੁਰ ਵਲੋਂ ਲੋਹੜੀ ਮੌਕੇ ਨਵਜੰਮੀਆਂ ਲੜਕੀਆਂ ਨੂੰ ਕੀਤਾ ਸਨਮਾਨਿਤ

ਮੋਰਿੰਡਾ, 16 ਜਨਵਰੀ (ਕੰਗ)-ਬਾਲਮੀਕੀ ਸਭਾ ਰਸੂਲਪੁਰ ਵਲੋਂ ਸਮਾਜ ਭਲਾਈ ਵੈੱਲਫੇਅਰ ਭਵਨ ਦੇ ਸਹਿਯੋਗ ਨਾਲ ਲੋਹੜੀ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਨਵਜੰਮੀਆਂ ਲੜਕੀਆਂ ਨੂੰ ਸਨਮਾਨਿਤ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਜੱਸੀ ...

ਪੂਰੀ ਖ਼ਬਰ »

ਮਗਨਰੇਗਾ ਲੇਬਰ ਨੂੰ ਜਨ ਅੰਦੋਲਨ ਮੁਹਿੰਮ ਤਹਿਤ ਕੋਵਿਡ-19 ਬਾਰੇ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਲੋਂ ਪਿੰਡ ਬਰਸਾਲਪੁਰ ਵਿਖੇ ਕੋਵਿਡ-19 ਜਨ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ | ਉਕਤ ਜਾਣਕਾਰੀ ਦਿੰਦੇ ਹੋਏ ਸੁਖਵੀਰ ਸਿੰਘ ਏ. ਪੀ. ਓ ਮਗਨਰੇਗਾ ਵਲੋਂ ਦੱਸਿਆ ਗਿਆ ਕਿ ਕੋਵਿਡ-19 ...

ਪੂਰੀ ਖ਼ਬਰ »

ਐਨ. ਐਫ. ਐਲ. ਵਲੋਂ ਪੰਜ ਪਿੰਡਾਂ ਨੂੰ ਲੋਹੜੀ ਦੇ ਮੌਕੇ 'ਤੇ 115 ਸੋਲਰ ਲਾਈਟਾਂ ਸੌਗਾਤ ਵਜੋਂ ਭੇਟ

ਨੰਗਲ, 14 ਜਨਵਰੀ (ਪ੍ਰੋ. ਅਵਤਾਰ ਸਿੰਘ)-ਐਨ. ਐਫ. ਐਲ. ਵਲੋਂ ਸੀ. ਐਸ. ਆਰ. ਰੌਸ਼ਨੀ ਸਕੀਮ ਤਹਿਤ ਨੰਗਲ ਦੇ ਆਸ ਪਾਸ ਦੇ ਤਰਫ਼ ਮਜਾਰਾ, ਮੋਜੋਵਾਲ, ਰਾਏਪੁਰ ਅਪਰ, ਜ਼ਿਲ੍ਹਾ ਰੂਪਨਗਰ ਪੰਜਾਬ ਅਤੇ ਤਰਸੂਹ ਜ਼ਿਲ੍ਹਾ ਬਿਲਾਸਪੁਰ ਹਿਮਾਚਲ ਦੇ ਪੰਜ ਪਿੰਡਾਂ ਦੇ ਵਾਸੀਆਂ ਨੂੰ ਲੋਹੜੀ ...

ਪੂਰੀ ਖ਼ਬਰ »

ਕੌਮੀ ਰਾਜ ਮਾਰਗ 'ਤੇ ਖੜੇ ਖ਼ਰਾਬ ਟਿੱਪਰ ਨਾਲ ਇਕੋ ਰਾਤ ਦੋ ਵਾਰ ਹਾਦਸੇ, ਤਿੰਨ ਜ਼ਖ਼ਮੀ

ਰੂਪਨਗਰ, 16 ਜਨਵਰੀ (ਸਤਨਾਮ ਸਿੰਘ ਸੱਤੀ)-ਲੰਘੀ ਰਾਤ ਸੰਘਣੀ ਧੁੰਦ ਕਾਰਨ ਰੂਪਨਗਰ ਚੰਡੀਗੜ੍ਹ ਮਾਰਗ 'ਤੇ ਪਾਵਰ ਕਾਲੋਨੀ ਨੇੜੇ ਸੜਕ 'ਤੇ ਖੜੇ ਇਕ ਖ਼ਰਾਬ ਹੋਏ ਟਿੱਪਰ ਨਾਲ ਦੋ ਵਾਰ ਹਾਦਸੇ ਵਾਪਰੇ | ਪਹਿਲਾਂ ਰਾਤ ਨੂੰ ਇਕ ਟਰੱਕ ਦੀ ਭਿਆਨਕ ਟੱਕਰ ਨਾਲ ਟਰੱਕ ਚਾਲਕ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX