ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਜਾਬ ਵਿਚ ਕੋਵਿਡ-19 ਦੀ ਵੈਕਸੀਨ ਦੀ ਸ਼ੁਰੂਆਤ ਹੋ ਚੁੱਕੀ ਹੈ | ਇਸ ਮੌਕੇ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੀ ਅਗਵਾਈ ਵਿਚ ਸਿਹਤ ਵਰਕਰਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਾਇਆ ਗਿਆ | ਜ਼ਿਲ੍ਹੇ ਅੰਦਰ ਅੱਜ 4533 ਹੈਲਥ ਕੇਅਰ ਵਰਕਰਾਂ ਅਤੇ ਆਂਗਣਵਾੜੀ ਮੈਂਬਰਾਂ ਨੂੰ ਟੀਕਾ ਲਗਾਇਆ ਗਿਆ | ਇਸ ਤੋਂ ਇਲਾਵਾ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਗਿੱਦੜਬਾਹਾ ਵਿਖੇ ਕਰੀਬ 200 ਹੈਲਥ ਕੇਅਰ ਵਰਕਰਾਂ ਅਤੇ ਆਂਗਣਵਾੜੀ ਮੈਂਬਰਾਂ ਦੀ ਕੋਵਿਡ-19 ਵੈਕਸੀਨੇਸ਼ਨ ਕੀਤੀ ਜਾਵੇਗੀ | ਇਸ ਮੌਕੇ ਅਜੈਬ ਸਿੰਘ ਭੱਟੀ, ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ, ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਦੀ ਅਗਵਾਈ ਵਿਚ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੂੰ ਪਹਿਲਾ ਟੀਕਾ ਲਾਇਆ ਗਿਆ | ਇਸ ਤੋਂ ਬਾਅਦ ਡਾ: ਪ੍ਰਭਜੀਤ ਸਿੰਘ, ਡਾ: ਸੁਨੀਲ ਕੁਮਾਰ ਡੀ.ਐੱਮ.ਸੀ., ਡਾ: ਬੰਧਨਾ ਬਾਂਸਲ, ਗੁਰਤੇਜ ਸਿੰਘ, ਸੁਖਮੰਦਰ ਸਿੰਘ, ਇੰਦੂ ਖੰਨਾ, ਭਰਪੂਰ ਕੌਰ, ਭਗਵਾਨ ਦਾਸ, ਗੁਰਵਿੰਦਰ ਸਿੰਘ ਨੇ ਟੀਕਾ ਲਗਵਾਇਆ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਕੋਵਿਡ ਵੈਕਸੀਨ ਸਬੰਧੀ ਸਮੁੱਚੇ ਪ੍ਰਬੰਧ ਕੀਤੇ ਗਏ ਹਨ | ਡਾ: ਰੰਜੂ ਸਿੰਗਲਾ ਨੇ ਸਭ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਰਿਆਂ ਨੂੰ ਕੋਵਿਡ-19 ਦੇ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ |
ਲੰਬੀ, 16 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਮੁੱਖ ਮੈਡੀਕਲ ਅਫ਼ਸਰ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਕੋਰੋਨਾ ਬਿਮਾਰੀ ਦੇ ਟੀਕਾਕਰਨ ਸਬੰਧੀ ਮੀਟਿੰਗ ਕੀਤੀ ਗਈ | ਇਸ ਮੌਕੇ ਸੀਨੀਅਰ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਵਸਨੀਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਸਕੀਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ...
ਗਿੱਦੜਬਾਹਾ, 16 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਬਲਾਕ ਦੇ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ਗੁਰੂਸਰ ਦੀ ਅਗਵਾਈ 'ਚ ਪਿਉਰੀ ਫਾਟਕ ਗਿੱਦੜਬਾਹਾ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਮਾਘੀ ਜੋੜ ਮੇਲੇ 'ਤੇ ਦੋ ਦਿਨਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਪਹਿਲੇ ਦਿਨ ਗੁਰਦੁਆਰਾ ਸਾਹਿਬ ਦੇ ਨਾਕਾ ਨੰ: 6 ਦੇ ਨਜ਼ਦੀਕ ਅਤੇ ਦੂਜੇ ...
ਗਿੱਦੜਬਾਹਾ, 16 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਬਲਾਕ ਖ਼ਜ਼ਾਨਚੀ ਨਾਨਕ ਸਿੰਘ ਫ਼ਕਰਸਰ ਅਤੇ ਸਕੱਤਰ ਗੋਰਾ ਸਿੰਘ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੂਰੇ ਦੇਸ਼ ਵਿਚ 18 ਜਨਵਰੀ ਤੋਂ 17 ਫ਼ਰਵਰੀ ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ | ਇਸ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਇਹ ਮਹੀਨਾ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਪੁਲਿਸ ਅਤੇ ਮੁਕਤੀਸਰ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਜਾਬ ਵਿਚ ਕੋਵਿਡ-19 ਦੀ ਵੈਕਸੀਨ ਦੀ ਸ਼ੁਰੂਆਤ ਹੋ ਚੁੱਕੀ ਹੈ | ਇਸ ਮੌਕੇ ਅੱਜ ਪੰਜਾਬ ਵਿਧਾਨ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਤੰਦਰੁਸਤ ਮਿਸ਼ਨ ਪੰਜਾਬ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਤੇ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਸਬਜ਼ੀ ਮੰਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਸਬੰਧੀ ...
ਦੋਦਾ, 16 ਜਨਵਰੀ (ਰਵੀਪਾਲ)-ਪਿੰਡ ਬੁੱਟਰ ਸ਼ਰੀਂਹ ਵਿਖੇ ਮਾਘੀ ਜੋੜ ਮੇਲੇ ਮੌਕੇ ਪਿੰਡ ਦਾ ਨਾਂਅ ਰਾਸ਼ਟਰੀ ਪੱਧਰ ਤੱਕ ਚਮਕਾਉਣ ਵਾਲੀਆਂ ਖੋ-ਖੋ ਦੀਆਂ ਖਿਡਾਰਨਾਂ ਨੂੰ ਸਮੇਤ ਉਨ੍ਹਾਂ ਦੇ ਕੋਚ ਨੂੰ ਸਨਮਾਨਿਤ ਕੀਤਾ ਗਿਆ | ਡਾ: ਕੁਲਦੀਪ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ...
ਮੰਡੀ ਬਰੀਵਾਲਾ, 16 ਜਨਵਰੀ (ਨਿਰਭੋਲ ਸਿੰਘ)-ਬਲਦੇਵ ਸਿੰਘ, ਮਨਜੀਤ ਰਾਮ ਸ਼ਰਮਾ, ਗੁਰਦੇਵ ਸਿੰਘ ਆਦਿ ਨੇ ਦੱਸਿਆ ਕਿ ਹਰੀਕੇ ਕਲਾਂ ਪਿੰਡ ਦੇ ਵਿਚਕਾਰ ਵਾਲੇ ਛੱਪੜ ਤੋਂ ਪਿੰਡ ਵਾਸੀ ਕਾਫ਼ੀ ਪੇ੍ਰਸ਼ਾਨ ਹਨ | ਉਨ੍ਹਾਂ ਦੱਸਿਆ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਇਸ ...
ਰਣਜੀਤ ਸਿੰਘ ਪਾਟਿਲ 9814460621 ਮਲੋਟ : ਪਿਛੋਕੜ ਤਹਿਸੀਲ ਮਲੋਟ ਤੋਂ 10 ਕਿੱਲੋਮੀਟਰ ਦੀ ਦੂਰੀ 'ਤੇ ਅਤੇ ਗੁਰੂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਤੋਂ 20 ਕਿੱਲੋਮੀਟਰ ਦੂਰ ਜੀ.ਟੀ. ਰੋਡ 'ਤੇ ਵਸਿਆ ਹੋਇਆ ਹੈ | ਛੋਟਾ ਜਿਹਾ ਪਿੰਡ ਔਲਖ ਜਿਸ ਦੇ ਪਿਛੋਕੜ 'ਚ ਝਾਤ ਮਾਰਦਿਆਂ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਰਹੂੜਿਆਂਵਾਲੀ ਦੇ ਵਾਸੀਆਂ ਵਲੋਂ ਪਿੰਡ ਵਿਚ ਸਿਆਸੀ ਲੀਡਰਾਂ ਦੀ 'ਨੋ-ਐਾਟਰੀ' ਦੇ ਬੋਰਡ ਲਾ ਦਿੱਤੇ ਗਏ ਹਨ | ਪਿੰਡ ਵਾਸੀਆਂ ਨੇ ਦੱਸਿਆ ਕਿ ਸਾਰੀਆਂ ਹੀ ਸਿਆਸੀ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰਨ ਵਿਚ ...
ਮਲੋਟ, 16 ਜਨਵਰੀ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ 'ਚ ਪਿ੍ੰਸੀਪਲ ਸੰਧਿਆ ਬਠਲਾ ਦੀ ਅਗਵਾਈ ਹੇਠ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਨੇ ਬੱਚਿਆਂ ਨੂੰ ਸੜਕ ਸੁਰੱਖਿਆ ਬਾਰੇ ਦੱਸਦੇ ...
ਮਲੋਟ, 16 ਜਨਵਰੀ (ਪਾਟਿਲ)-ਮਲੋਟ ਵਿਕਾਸ ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਵਿਖੇ 500 ਸਟਿੱਕਰ ਕਿਸਾਨੀ ਸੰਘਰਸ਼ ਸਬੰਧੀ ਤਕਸੀਮ ਕੀਤੇ, ਜੋ ਟਰੈਕਟਰ ਕਾਰਾਂ ਥ੍ਰੀ-ਵੀਲਰ ਆਦਿ 'ਤੇ ਲਗਾਏ ਗਏ | ਇਨ੍ਹਾਂ ਸਟਿਕਰਾਂ ਦੀ ਸੇਵਾ ...
ਮਲੋਟ, 16 ਜਨਵਰੀ (ਪਾਟਿਲ)-ਮਲੋਟ ਸ਼ਹਿਰ ਵਾਰਡ ਨੰਬਰ 10 ਵਿਚੋਂ ਭਾਜਪਾ ਦੇ ਵਾਰਡ ਪ੍ਰਧਾਨ ਬਿੱਟੂ ਸਾਰਸਰ ਆਪਣੇ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਸ.ਹਰਪ੍ਰੀਤ ਸਿੰਘ ਕੋਟਭਾਈ ਜਨਰਲ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਨੇ ਸਭ ਦਾ ਧੰਨਵਾਦ ...
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਭਗਵਾਨ ਸ੍ਰੀ ਰਾਮ ਜੀ ਦਾ ਮੰਦਰ ਜੋ ਕਿ ਅਯੁੱਧਿਆ ਵਿਖੇ ਬਣ ਰਿਹਾ ਹੈ, ਉਸੇ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਹਰੇਕ ਘਰ ਵਿਖੇ ਸੰਪਰਕ ਕੀਤਾ ਜਾਵੇਗਾ | ਸ੍ਰੀ ਰਾਮ ਮੰਦਰ ਨਿਰਮਾਣ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ...
ਮੰਡੀ ਬਰੀਵਾਲਾ, 16 ਜਨਵਰੀ (ਨਿਰਭੋਲ ਸਿੰਘ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੰੂਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵਲੋਂ ਪਿੰਡਾਂ ਵਿਚ ਟਰੈਕਟਰ ਮਾਰਚ ਕੀਤਾ ਗਿਆ | ਇਸ ਸਮੇਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਖੇਤੀ ਕਾਨੰੂਨਾਂ ਸਬੰਧੀ ਲੋਕਾਂ ਨੂੰ ...
ਗਿੱਦੜਬਾਹਾ, 16 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਅੱਜ ਪਿੰਡ ਹੁਸਨਰ ਵਿਖੇ ਸ਼ਹੀਦ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਦੇ ਸ਼ਹੀਦੀ ਸਮਾਗਮ ਤੇ ਪਿੰਡ ਹੁਸਨਰ ਦੇ ਗੁਰਦੁਆਰਾ ਭਾਈ ਜੀਵਨ ਸਿੰਘ ਜੀ ਵਿਖੇ ਪਾਠ ਦੇ ਭੋਗ ਪਾਏ ਗਏ, ਪਰ ਇਸ ਸਮਾਗਮ ਵਿਚ ਲੋਕ ਜਨ ...
ਗਿੱਦੜਬਾਹਾ, 16 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਕੋਵਿਡ-19 ਦੇ ਟੀਕਾਕਰਨ ਦੀ ਸ਼ੁਰੂਆਤ ਸਿਵਲ ਹਸਪਤਾਲ ਗਿੱਦੜਬਾਹਾ ਦੇ ਐਸ.ਐਮ.ਓ. ਡਾ: ਪਰਵਜੀਤ ਸਿੰਘ ਗੁਲਾਟੀ ਨੇ ਖੁਦ ਟੀਕਾ ਲਗਵਾ ਕੇ ਕੀਤੀ | ਇਸ ਤੋਂ ਬਾਅਦ 70 ਦੇ ਲਗਪਗ ਡਾਕਟਰਾਂ ਅਤੇ ਸਿਹਤ ਕਾਮਿਆਂ ਦੇ ਟੀਕਾਕਰਨ ਕੀਤਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX