ਫ਼ਿਰੋਜ਼ਪੁਰ, 18 ਜਨਵਰੀ (ਕੁਲਬੀਰ ਸਿੰਘ ਸੋਢੀ)-ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਜੋ ਟਾਲ-ਮਟੋਲ ਦੀ ਨੀਤੀ ਅਪਣਾ ਕੇ ਮੀਟਿੰਗਾਂ ਨੂੰ ਜਾਣਬੁੱਝ ਕੇ ਬੇਸਿੱਟਾ ਕਰ ਰਹੀ ਹੈ, ਕੇਂਦਰ ਸਰਕਾਰ ਦੀ ਸੋਚ ਹੈ ਕਿ ਜਿੰਨਾ ਕਿਸਾਨੀ ਸੰਘਰਸ਼ ਨੂੰ ਲਮਕਾ ਲਿਆ ਜਾਏ, ਉਨ੍ਹਾਂ ਨੂੰ ਫ਼ਾਇਦਾ ਹੈ, ਪਰ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਓਨਾ ਹੀ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ | ਇਸ ਦੇ ਚਲਦੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡਾਂ ਤੇ ਵੱਖ-ਵੱਖ ਕਸਬਿਆਂ ਵਿਚ ਕਿਸਾਨਾਂ ਅਤੇ ਮਜ਼ਦੂਰ ਬੀਬੀਆਂ ਵਲੋਂ ਕਿਸਾਨ ਮਹਿਲਾ ਦਿਵਸ ਮਨਾਉਂਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ ਅਤੇ ਕੌਮਾਂਤਰੀ ਮੁਦਰਾ ਕੋਸ਼ ਤੇ ਵਰਲਡ ਟਰੇਡ ਸੰਸਥਾ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਜ਼ਿਲ੍ਹਾ ਮੀਤ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਵੰਤ ਸਿੰਘ ਲੋਹਕਾ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵਲੋਂ ਕਿਸਾਨੀ ਕਿੱਤਾ ਖ਼ਤਮ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ੇ ਕਰਨ ਦੀ ਖੁੱਲ੍ਹ ਦੇਣ ਵਾਲੇ ਕਾਲੇ ਕਾਨੂੰਨ ਪਾਸ ਕੀਤੇ ਹਨ, ਉਨ੍ਹਾਂ ਖ਼ਿਲਾਫ਼ ਜਨ ਅੰਦੋਲਨ ਪਿਛਲੇ 53 ਦਿਨਾਂ ਤੋਂ ਲਗਾਤਾਰ ਦੇਸ਼ ਭਰ ਦੇ ਕਿਸਾਨਾਂ, ਮਜ਼ਦੂਰਾਂ, ਬੀਬੀਆਂ, ਬੱਚਿਆਂ ਵਲੋਂ ਦਿੱਲੀ ਦੀਆਂ ਸੜਕਾਂ ਲਗਾਤਾਰ ਜਾਰੀ ਹੈ, ਪਰ ਅਜੇ ਤੱਕ ਸਰਕਾਰ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕ ਰਹੀ | ਇਸ ਦੇ ਚਲਦੇ ਕਿਸਾਨੀ ਅੰਦੋਲਨ ਤਹਿਤ ਦੇਸ਼ ਭਰ ਦੀਆਂ ਸਮੂਹ ਜਥੇਬੰਦੀਆਂ ਵਲੋਂ 18 ਜਨਵਰੀ ਦਾ ਦਿਨ ਕਿਸਾਨ ਮਹਿਲਾ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ, ਜਿਸ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ 8 ਜ਼ੋਨਾਂ ਵਿਚ, ਫ਼ਿਰੋਜ਼ਪੁਰ, ਗੁਰੂਹਰਸਹਾਏ, ਝੋਕ ਟਹਿਲ ਸਿੰਘ, ਮਮਦੋਟ, ਮਖੂ, ਮੱਲਾਂਵਾਲਾ, ਜ਼ੀਰਾ 1 ਤੇ 2 ਵਿਚ ਹਜ਼ਾਰਾਂ ਦੀ ਗਿਣਤੀ ਵਿਚ ਔਰਤਾਂ ਵਲੋਂ ਕੇਂਦਰ ਸਰਕਾਰ ਦੇ ਪੁਤਲੇ ਫ਼ੂਕ ਕੇ ਇਸ ਦਿਨ ਨੂੰ ਸੰਘਰਸ਼ੀ ਦਿਨ ਵਜੋਂ ਮਨਾ ਕੇ ਉਕਤ ਕਾਲੇ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਕਿਸਾਨ ਮਹਿਲਾ ਆਗੂ ਰਮਨਦੀਪ ਕੌਰ ਮਰਖਾਈ ਤੇ ਹੋਰ ਆਗੂ ਮਹਿਲਾਵਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵਲੋਂ ਕਾਲੇ ਕਾਨੂੰਨ ਜਲਦ ਰੱਦ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿਚ ਬੀਬੀਆਂ ਵਲੋਂ ਸੰਘਰਸ਼ ਵਿਚ ਵੱਡੇ ਪੱਧਰ 'ਤੇ ਸ਼ਮੂਲੀਅਤ ਕਰਕੇ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਜਾਣਕਾਰੀ ਦਿੱਤੀ ਕਿ ਜਿੱਥੇ ਦਿੱਲੀ ਵਿਚ 26 ਜਨਵਰੀ ਦੀ ਪਰੇਡ ਵਿਚ ਪੰਜਾਬ ਭਰ ਤੋਂ ਨੌਜਵਾਨ ਲੱਖਾਂ ਟਰੈਕਟਰ ਲੈ ਕੇ ਸ਼ਾਮਿਲ ਹੋ ਰਹੇ ਹਨ, ਉੱਥੇ ਔਰਤਾਂ ਦੇ ਜਥੇ ਵੀ ਵੱਡੀ ਤਾਦਾਦ ਵਿਚ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣਗੇ | ਇਸ ਮੌਕੇ ਬੀਬੀ ਪਿਆਰ ਕੌਰ ਸੰਤੂਵਾਲਾ, ਕਰਮਜੀਤ ਕੌਰ, ਕੁਲਵਿੰਦਰ ਕੌਰ, ਮਨਜੀਤ ਕੌਰ, ਜ਼ੋਨਾਂ ਦੇ ਪ੍ਰਧਾਨ ਧਰਮ ਸਿੰਘ ਸਿੱਧੂ, ਬਲਰਾਜ ਸਿੰਘ ਫੇਰੋਕੇ, ਨਰਿੰਦਰਪਾਲ ਸਿੰਘ ਜਤਾਲਾ, ਗੁਰਬਖ਼ਸ਼ ਸਿੰਘ ਗੁਰੂਹਰਸਹਾਏ, ਖਲਾਰਾ ਸਿੰਘ ਪੰਨੂੰ, ਬਲਵਿੰਦਰ ਸਿੰਘ ਲੌਹੁਕਾ, ਰਛਪਾਲ ਸਿੰਘ ਗੱਟਾ ਬਾਦਸ਼ਾਹ, ਸੁਰਿੰਦਰ ਸਿੰਘ ਘੁੱਦੂਵਾਲਾ ਵੀ ਹਾਜ਼ਰ ਸਨ |
ਗੁਰੂਹਰਸਹਾਏ, 18 ਜਨਵਰੀ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਦੀ ਅਪਗਰੇਡੇਸ਼ਨ ਅਤੇ ਨਵੀਨੀਕਰਨ ਲਈ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਭੂਮੀ ਪੂਜਣ ਕਰਨ ਉਪਰੰਤ ਸਟੇਡੀਅਮ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ | ਸਟੇਡੀਅਮ ...
ਫ਼ਾਜ਼ਿਲਕਾ, 18 ਜਨਵਰੀ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਰਤੀ ਘੋਲ 'ਚ ਸ਼ਾਮਿਲ ਸਮੂਹ ਜਥੇਬੰਦੀਆਂ ਦੇ ਸੱਦੇ 'ਤੇ ਹਜ਼ਾਰਾਂ ਔਰਤਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ...
ਕੁੱਲਗੜ੍ਹੀ, 18 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਮਾਈਨਿੰਗ ਵਿਭਾਗ ਬਹੁਤ ਸੁਸਤ ਚਾਲ ਚੱਲ ਰਿਹਾ ਹੈ | ਕਈ ਜਗ੍ਹਾ 'ਤੇ ਨਾਜਾਇਜ਼ ਮਾਈਨਿੰਗ ਹੋਣ ਦੇ ਅਤੇ ਕਈ ਜਗ੍ਹਾ ਪਾਸ ਖੱਡਿਆਂ 'ਤੇ ਮਾਈਨਿੰਗ ਨਿਯਮਾਂ ਦੀ ਉਲੰਘਣਾ ਦੀਆਂ ਆਮ ਚਰਚਾਵਾਂ ...
ਮਖੂ, 18 ਜਨਵਰੀ (ਮੇਜਰ ਸਿੰਘ ਥਿੰਦ)-ਮਖੂ ਨਗਰ ਪੰਚਾਇਤ ਪ੍ਰਧਾਨ ਮਹਿੰਦਰ ਮਦਾਨ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਕੱਚੇ ਮਕਾਨ ਦੀ ਨਵੀਂ ਉਸਾਰੀ ਲਈ ਚਲਾਈ ਯੋਜਨਾ ਤਹਿਤ ਲੋੜਵੰਦਾਂ ਨੂੰ ਪੱਕੇ ਮਕਾਨ ਬਣਾਉਣ ਲਈ 61 ਲਾਭਪਾਤਰੀਆਂ ਨੂੰ ...
ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਨਵੇਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਭਾਈਚਾਰੇ ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਦੀ ਸਫ਼ਲਤਾ ਲਈ ਲੋਕਾਂ ਨੂੰ ਤਨੋ, ਮਨੋ ਅਤੇ ਧਨੋ ਪੂਰਾ ਸਮਰਥਨ ...
ਫ਼ਿਰੋਜ਼ਪੁਰ, 18 ਜਨਵਰੀ (ਤਪਿੰਦਰ ਸਿੰਘ)-ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ (ਪਸੋਵਾ) ਦੀ ਸੂਬਾ ਕਾਰਜਕਾਰਨੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਡਾ. ਸਰਬਜੀਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿੱਤ ਵਿਭਾਗ ...
ਫ਼ਿਰੋਜ਼ਪੁਰ, 18 ਜਨਵਰੀ (ਗੁਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 54 ਦਿਨਾਂ ਤੋਂ ਦਿੱਲੀ ਦੀਆਂ ਬਰੂੂਹਾਂ 'ਤੇ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਹਰ ਸੰਘਰਸ਼ ਵਿਚ ਨਾਲ ਖੜ੍ਹਾ ਹੈ ਅਤੇ ...
ਫ਼ਿਰੋਜ਼ਪੁਰ, 18 ਜਨਵਰੀ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਪੁਲਿਸ ਵਲੋਂ ਛਾਪੇਮਾਰੀ ਦੌਰਾਨ ਹਜ਼ਾਰਾਂ ਲੀਟਰ ਲਾਹਣ ਬਰਾਮਦ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਜਦ ਬੱਸ ...
ਫ਼ਿਰੋਜ਼ਪੁਰ, 18 ਜਨਵਰੀ (ਗੁਰਿੰਦਰ ਸਿੰਘ)-ਜ਼ਿਲ੍ਹਾ ਰਾਈਫ਼ਲ ਐਸੋਸੀਏਸ਼ਨ ਫ਼ਿਰੋਜ਼ਪੁਰ ਵਲੋਂ ਪੰਜਾਬ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ 20 ਤੋਂ 22 ਜਨਵਰੀ ਤੱਕ ਜੂਨੀਅਰ ਤੇ ਸੀਨੀਅਰ ਵਰਗ ਦੇ ਲੜਕੇ ਤੇ ਲੜਕੀਆਂ ਦੀ ਜ਼ਿਲ੍ਹਾ ਸ਼ੂਟਿੰਗ ...
ਜ਼ੀਰਾ, 18 ਜਨਵਰੀ (ਮਨਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਧੱਕੇ ਨਾਲ ਲਾਗੂ ਕੀਤੇ ਗਏ ਖੇਤੀ ਸਬੰਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਭਾਰਤ ਦੀ ਅਗਵਾਈ ਹੇਠ 26 ਜਨਵਰੀ ਨੂੰ ਕੀਤੀ ਜਾ ਰਹੀ ਟਰੈਕਟਰ ਰੋਸ ਰੈਲੀ (ਟਰੈਕਟਰ ਮਾਰਚ) ਵਿਚ ...
ਮੱਲਾਂਵਾਲਾ, 18 ਜਨਵਰੀ (ਗੁਰਦੇਵ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲੇ੍ਹ ਫ਼ਿਰੋਜ਼ਪੁਰ ਦੇ ਜ਼ੋਨ ਮੱਲਾਂਵਾਲਾ ਦੇ ਪੈੱ੍ਰਸ ਸਕੱਤਰ ਹਰਫੂਲ ਸਿੰਘ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿਚ ਮਹਿਲਾ ਦਿਵਸ 'ਤੇ ਮਹਿਲਾਵਾਂ ਵਲੋਂ ਮੋਦੀ ਸਰਕਾਰ ਦੇ ਪੁਤਲਾ ਫ਼ੂਕ ...
ਫ਼ਿਰੋਜ਼ਪੁਰ, 18 ਜਨਵਰੀ (ਰਾਕੇਸ਼ ਚਾਵਲਾ)-ਵਿਆਹ ਦਾ ਝਾਂਸਾ ਦੇ ਕੇ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਇਕ ਔਰਤ ਨੂੰ ਅੰਤਰਿਮ ਪੇਸ਼ਗੀ ਜ਼ਮਾਨਤ ਦੇਣ ਉਪਰੰਤ ਜ਼ਿਲ੍ਹਾ ਅਦਾਲਤ ਨੇ ਪੁਲਿਸ ਵਲੋਂ ਪੇਸ਼ ਤੱਥਾਂ ਨੂੰ ਅੱਜ ਵੇਖਦੇ ਹੋਏ ਦਿੱਤੀ ...
ਫ਼ਾਜ਼ਿਲਕਾ, 18 ਜਨਵਰੀ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਵਿਸ਼ਾਲ ਵਲੋਂ ਪਿੰਡ ਕਟੈਹੜਾ ਸਥਿਤ ਜਿਆਣੀ ਨੈਚੂਰਲ ਫਾਰਮ ਵਿਖੇ ਪਰਿਵਾਰ ਮਿਲਣ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸੀਮਾ ਸੁਰੱਖਿਆ ਬਲ ਦੀ 52 ਬਟਾਲੀਅਨ ਦੇ ਕਮਾਡੈਂਟ ਖਨੇਂਦਰ ਚੌਧਰੀ ਨੇ ਬਤੌਰ ਮੁੱਖ ਮਹਿਮਾਨ ...
ਤਲਵੰਡੀ ਭਾਈ, 18 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਵਿੱਦਿਅਕ ਅਦਾਰਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਦੇ ਪਿ੍ੰਸੀਪਲ ਡਾ. ਹਰਬੰਸ ਕੌਰ ਦਾ ਇੱਥੋਂ ਤਬਾਦਲਾ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ...
ਫ਼ਿਰੋਜ਼ਪੁਰ, 18 ਜਨਵਰੀ (ਕੁਲਬੀਰ ਸਿੰਘ ਸੋਢੀ)- ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਧਰਨਾ ਲਗਾਤਾਰ ਜਾਰੀ ਹੈ | ਦੂਸਰੇ ਪਾਸੇ ਕਿਸਾਨ ਜਥੇਬੰਦੀਆਂ ਵਲੋਂ ਲੋਕਾਂ ਨੂੰ ਕਿਸਾਨੀ ਸੰਘਰਸ਼ ...
ਫ਼ਿਰੋਜ਼ਪੁਰ, 18 ਜਨਵਰੀ (ਗੁਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਖਿਲਾਫ਼ ਜ਼ਬਰਦਸਤੀ ਕਾਲੇ ਕਾਨੂੰਨ ਥੋਪਣ ਵਜੋਂ ਅੱਜ ਸਾਰੇ ਦੇਸ਼ 'ਚ ਪੰਜਾਬੀਆਂ ਦੇ ਝੰਡੇ ਹੇਠ ਲੜੀ ਜਾ ਰਹੀ ਫ਼ੈਸਲਾਕੁਨ ਲੜਾਈ ਨੇ ਪੰਜਾਬ 'ਚੋਂ ਭਾਜਪਾ ਦਾ ਪੱਤਾ ਸਾਫ਼ ਕਰ ਦਿੱਤਾ ਹੈ ਤੇ ...
ਫ਼ਿਰੋਜ਼ਪੁਰ, 18 ਜਨਵਰੀ (ਕੁਲਬੀਰ ਸਿੰਘ ਸੋਢੀ)-ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਸ਼ੁਰੂ ਕੀਤਾ ਸੰਘਰਸ਼ ਲਗਾਤਾਰ ਜਾਰੀ ਹੈ, ਜਿਸ ਸਬੰਧੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ...
ਜ਼ੀਰਾ, 18 ਜਨਵਰੀ (ਮਨਜੀਤ ਸਿੰਘ ਢਿੱਲੋਂ)-ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਪੰਜਾਬੀ ਸਾਹਿਤ ਸਭਾ (ਰਜ਼ਿ:) ਜ਼ੀਰਾ ਦੀ ਅਹਿਮ ਮੀਟਿੰਗ ਕੁਲਵੰਤ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤ ਵਿਚ ਦਿੱਲੀ ਅੰਦੋਲਨ ਦੌਰਾਨ ...
ਫ਼ਿਰੋਜ਼ਪੁਰ, 18 ਜਨਵਰੀ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ, ਜਿਸ ਦਾ ਵਿਸ਼ਾ 'ਗੁਰੂ ...
ਲੱਖੋ ਕੇ ਬਹਿਰਾਮ, 18 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡਾਂ ਨੂੰ ਗਰਾਂਟਾਂ ਵੰਡਣ ਲਈ ਕੀਤੇ ਜਾ ਰਹੇ ਦੌਰੇ ਦੌਰਾਨ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਪਿੰਡ ਅਲਫੂ ਕੇ ਵਿਖੇ ਬਲਾਕ ਸੰਮਤੀ ਮਮਦੋਟ ਦੇ ਵਾਈਸ ਚੇਅਰਮੈਨ ...
ਮਮਦੋਟ, 18 ਜਨਵਰੀ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵਲੋਂ ਆਪਣੇ ਘਰ ਦੇ ਬਾਹਰ ਅੱਗ ਸੇਕਣ 'ਤੇ ਕੱੁਟਮਾਰ ਕਰਨ ਦੇ ਦੋਸ਼ ਹੇਠ ਚਾਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਿਵਲ ਹਸਪਤਾਲ ਮਮਦੋਟ ਵਿਖੇ ਜੇਰੇ ਇਲਾਜ ਸਲਿੰਦਰ ਸਿੰਘ ਪੁੱਤਰ ਸਰਦਾਰਾ ਸਿੰਘ ਪਿੰਡ ...
ਗੁਰੂਹਰਸਹਾਏ, 18 ਜਨਵਰੀ (ਹਰਚਰਨ ਸਿੰਘ ਸੰਧੂ)-ਆਪਣੇ ਹਲਕੇ ਗੁਰੂਹਰਸਹਾਏ ਅੰਦਰ ਬਹੁਪੱਖੀ ਵਿਕਾਸ ਕਰਵਾਉਣ, ਲੋਕਾਂ ਨੂੰ ਸੁੱਖ ਸਹੂਲਤਾਂ ਅਤੇ ਪੇਂਡੂ ਬੁਨਿਆਦੀ ਮੁੱਢਲੀਆਂ ਲੋੜਾਂ ਨੂੰ ਪੂਰਾ ਕਰਵਾਉਣ ਲਈ ਯਤਨਸ਼ੀਲ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ...
ਲੱਖੋ ਕੇ ਬਹਿਰਾਮ, 18 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ਦੇ ਨਾਲ ਪਿੰਡ ਕਰੀ ਕਲਾਂ ਵਿਖੇ ਸਥਿਤ ਗੁਰਦੁਆਰਾ ਢਾਬਸਰ ਬਾਬਾ ਬੋਰੀ ਵਾਲਾ ਵਿਖੇ ਪਿਛਲੇ ਕਈ ਦਿਨਾਂ ਤੋਂ ਰੁਕੇ ਅਣਪਛਾਤੇ ਬਜ਼ੁਰਗ ਦੀ ਮੌਤ ਹੋ ਗਈ ਹੈ | ਪ੍ਰਾਪਤ ...
ਮੁੱਦਕੀ, 18 ਜਨਵਰੀ (ਭੁਪਿੰਦਰ ਸਿੰਘ)-ਜਿੱਥੇ ਇਕ ਪਾਸੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਨਗਰ ਪੰਚਾਇਤ ਮੁੱਦਕੀ ਦੀਆਂ ਚੋਣਾਂ ਲਈ ਜ਼ੋਰ ਅਜ਼ਮਾਈਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਸ਼ੋ੍ਰਮਣੀ ਅਕਾਲੀ ਦਲ ਨੇ ਵੀ ਨਗਰ ਪੰਚਾਇਤ ਦੀਆਂ ਚੋਣਾਂ ਵਿਚ ਝੰਡੇ ਗੱਡਣ ਦਾ ...
ਕੁੱਲਗੜ੍ਹੀ, 18 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਬਲਾਕ ਸੰਮਤੀ ਘੱਲ ਖੁਰਦ ਦੀ ਪਿੰਡ ਕੁੱਲਗੜ੍ਹੀ ਵਿਖੇ ਖਾਲੀ ਪਈ ਲਗਪਗ 11 ਏਕੜ ਜ਼ਮੀਨ ਜਿਸ ਤੋਂ ਹਰੇਕ ਸੀਜ਼ਨ ਆਰਜ਼ੀ ਅਨਾਜ ਮੰਡੀ ਚੱਲਦੀ ਹੈ, ਇਹ ਆਵਾਰਾ ਗਾਵਾਂ ਅਤੇ ਕੁੱਤਿਆਂ ਦੀ ਪਨਾਹਗਾਹ ਬਣ ਗਈ ਹੈ | ਆਸ-ਪਾਸ ਦੇ ...
ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਨੁਮਾ ਮਹਾਂਮਾਰੀ ਵਲੋਂ ਜ਼ਿਲ੍ਹੇ ਅੰਦਰ ਪੈਰ ਪਸਾਰਦੇ ਹੋਏ ਅੱਜ ਜਿੱਥੇ 2 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲੈਣ ਦੀ ਖ਼ਬਰ ਹੈ, ਉੱਥੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ 2 ਜਣਿਆਂ ਦੇ ਸਿਹਤਯਾਬ ਹੋਣ ...
ਫ਼ਿਰੋਜ਼ਪੁਰ, 18 ਜਨਵਰੀ (ਰਾਕੇਸ਼ ਚਾਵਲਾ)-ਨਗਰ ਕੌਾਸਲ ਚੋਣਾਂ ਦੇ ਐਲਾਣ ਤੋਂ ਬਾਅਦ ਜ਼ਿਲ੍ਹਾ ਭਾਜਪਾ ਨੇ ਸ਼ਹਿਰੀ ਹਲਕੇ 'ਚ ਜਨਸੰਪਰਕ ਮੁਹਿੰਮ ਤਹਿਤ ਚੋਣ ਪ੍ਰਚਾਰ ਦਾ ਆਗਾਜ਼ ਕਰ ਦਿੱਤਾ ਹੈ, ਜਿਸ ਤਹਿਤ ਭਾਜਪਾ ਆਗੂ ਹਰ ਵਾਰਡ ਵਿਚ ਨੁੱਕੜ ਮੀਟਿੰਗਾਂ ਰਾਹੀਂ ਲੋਕਾਂ ...
ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੰਚਾਇਤੀ ਚੋਣਾਂ ਦੌਰਾਨ ਹੋਏ ਹੋਏ ਸਮਝੌਤਿਆਂ ਤਹਿਤ ਪਿੰਡ ਰਹੀਮੇ ਕੇ ਦੇ ਨਵੇਂ ਸਰਪੰਚ ਦਵਿੰਦਰ ਸਿੰਘ ਸੰਧੂ ਦੀ ਅਧਿਕਾਰਤ ਪੰਚ ਵਜੋਂ ਤਾਜਪੋਸ਼ੀ ਹੋਈ | ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਸੰਧੂ ਦੇ ਗ੍ਰਹਿ ਵਿਖੇ ...
ਜ਼ੀਰਾ, 18 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਸੇਵਾ ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਰਜਿ:) ਜ਼ੀਰਾ ਵਲੋਂ ਇਕ ਵਿਸ਼ੇਸ਼ ਸਮਾਗਮ ਕਰਵਾ ਕੇ ਪੈਨਸ਼ਨਰ ਦਿਵਸ ਮਨਾਇਆ ਗਿਆ | ਇਸ ਸਬੰਧੀ ਪੈਨਸ਼ਨਰਜ਼ ਦਫ਼ਤਰ ਜ਼ੀਰਾ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਕਿੱਕਰ ਸਿੰਘ, ...
ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਤੇ ਆਨਲਾਈਨ ਸਿੱਖਿਆ ਪ੍ਰਾਪਤੀ 'ਚ ਵੱਡੀ ਸਹਾਇਤਾ ਕਰਨ ਦੇ ਮੰਤਵ ਤਹਿਤ ਸਮਾਰਟ ਫ਼ੋਨ ਵੰਡ ਸ਼ੁਰੂ ਕੀਤੀ ਯੋਜਨਾ ...
ਫ਼ਿਰੋਜ਼ਪੁਰ, 18 ਜਨਵਰੀ (ਤਪਿੰਦਰ ਸਿੰਘ)-ਦੇਸ਼ ਭਰ ਵਿਚ ਜਿੱਥੇ 16 ਜਨਵਰੀ ਨੂੰ ਕੋਰੋਨਾ ਵਾਇਰਸ ਦਾ ਟੀਕਾ ਸਿਹਤ ਵਿਭਾਗ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਪਹਿਲਾਂ ਲਗਾਉਣ ਲਈ ਕੇਂਦਰ ਸਰਕਾਰ ਵਲੋਂ ਕਿਹਾ ਗਿਆ ਸੀ, ਜਿਸ ਦੇ ਚੱਲਦਿਆਂ ਬੀਤੀ 16 ਜਨਵਰੀ ਦਿਨ ਸ਼ਨੀਵਾਰ ...
ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਭਾਰਤ ਸਰਕਾਰ ਵਲੋਂ ਚਲਾਈ ਕੋਵਿਡ ਟੀਕਾਕਰਨ ਮੁਹਿੰਮ ਅਧੀਨ ਅੱਜ ਸਿਵਲ ਸਰਜਨ ਡਾ. ਰਾਜਿੰਦਰ ਰਾਜ ਵਲੋਂ ਖ਼ੁਦ ਟੀਕਾ ਲਗਵਾ ਕੇ ਜਿੱਥੇ ਟੀਕਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ...
ਗੋਲੂ ਕਾ ਮੋੜ, 18 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੇ ਪਿੰਡ ਨੋਨਾਰੀ ਖੋਖਰ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਯੂਥ ਆਗੂ ਜਸਵਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਸੋਨਾ ਸਿੰਘ, ਡਾ. ਮੋਹਨ ਲਾਲ ਦੀ ਪ੍ਰੇਰਨਾ ...
ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦੇ ਹੁਕਮ ਮੁਤਾਬਿਕ ਇਸ ਦੇਸ਼ ਦੀ ਖੇਤੀ ਨੂੰ ਮਲਟੀਨੈਸ਼ਨਲ ਕੰਪਨੀਆਂ ਦੀ ਜ਼ਰਖ਼ਰੀਦ ਬਣਾਉਣ ਲਈ ਲਾਗੂ ਕੀਤੇ ਕਿਸਾਨ ਵਿਰੋਧੀ ਲੋਕ ਮਾਰੂ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX