ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)- 25 ਜਨਵਰੀ ਨੂੰ ਨੈਸ਼ਨਲ ਵੋਟਰ ਦਿਵਸ ਮਨਾਉਣ ਸਬੰਧੀ ਡਿਪਟੀ ਕਮਿਸਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸ਼ੇਸ਼ ਮੀਟਿੰਗ ਹੋਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਜਗਵਿੰਦਰਜੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਅਮਨਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ ਅਤੇ ਚੋਣ ਕਾਨੂੰਨਗੋ ਦਿਲਬਾਗ਼ ਸਿੰਘ ਤੋਂ ਇਲਾਵਾ ਸਵੀਪ ਕਮੇਟੀ ਦੇ ਮੈਂਬਰ ਅਤੇ ਸਮੂਹ ਅਧਿਕਾਰੀ ਹਾਜ਼ਰ ਸਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਵੋਟਰ ਦਿਵਸ ਮਨਾਉਣ ਲਈ ਜ਼ਿਲ੍ਹਾ ਪੱਧਰ 'ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ 25 ਜਨਵਰੀ ਨੂੰ ਸਵੇਰੇ 9.30 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਰਵਾਏ ਜਾਣ ਵਾਲੇ ਪ੍ਰੋਗਰਾਮ ਵਿਚ ਵੋਟਾਂ ਦੀ ਸੁਧਾਈ ਦੋਰਾਨ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਇਨਾਮ ਵੰਡੇ ਜਾਣਗੇ | ਸਰਕਾਰੀ ਅਧਿਕਾਰੀਆਂ ਦੀ ਮੌਜੂਦਗੀ ਵਿਚ ਵੋਟਰ ਪ੍ਰਣ ਲਿਆ ਜਾਵੇਗਾ | ਉਪਰੰਤ ਸਕੂਲ-ਕਾਲਜਾਂ ਦੇ ਵਿਦਿਆਰਥੀਆਂ ਦੀ ਮੈਰਾਥਨ ਨੂੰ ਝੰਡੀ ਦਿੱਤੀ ਜਾਵੇਗੀ ਅਤੇ ਪੀ.ਡਬਲਯੂ. ਡੀ. ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਪੇਂਟਿੰਗ/ਪੋਸਟਰ ਦੇਖੇ ਜਾਣਗੇ ਤੇ ਸਵੀਪ ਝਾਕੀ ਨੂੰ ਹਰੀ ਝੰਡੀ ਦਿੱਤੀ ਜਾਵੇਗੀ | ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਵੋਟਰ ਦਿਵਸ 11 ਵਜੇ ਮਨਾਇਆ ਜਾਵੇਗਾ, ਇਸ ਵਿਚ ਸਕੂਲ ਕਾਲਜਾਂ ਵਿਦਿਆਰਥੀਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ | ਸਵੀਪ ਝਾਕੀ ਕਾਲਜ ਤੋਂ ਹੁੰਦੇ ਹੋਏ 12 ਵਜੇ ਸਿਵਲ ਹਸਪਤਾਲ ਪੁਹੰਚੇਗੀ ਜਿਥੇ ਨਹਿਰੂ ਯੁਵਾ ਕੇਂਦਰ ਵਲੋਂ ਨੁੱਕੜ ਨਾਟਕ ਖੇਡਿਆ ਜਾਵੇਗਾ ਅਤੇ ਸਵੀਪ ਝਾਕੀ ਫ਼ਿਰ 1 ਵਜੇ ਪੁਲਿਸ ਲਾਇਨ ਸਟੇਡੀਅਮ ਪਹੁੰਚੇਗੀ |
ਸਰਹਾਲੀ ਕਲਾਂ, 21 ਜਨਵਰੀ (ਅਜੇ ਸਿੰਘ ਹੁੰਦਲ)- ਬੀਤੇ ਦਿਨੀਂ ਪੱਟੀ ਨੇੜਿਓਾ ਫ਼ੜ੍ਹੇ ਲੁਟੇਰਿਆਂ ਕਾਰਨ ਇਲਾਕੇ ਦੇ ਲੋਕ ਥੋੜੀ ਰਾਹਤ ਮਹਿਸੂਸ ਕਰ ਰਹੇ ਸਨ ਕਿ ਅੱਜ ਅਣਪਛਾਤੇ ਲੁਟੇਰੇ ਇਕ ਮੋਟਰਸਾਈਕਲ ਸਵਾਰ ਪਾਸੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਧਰਮਿੰਦਰ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਅੱਧਾ ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ | ਫ਼ੜੀ ਗਈ ਹੈਰੋਇਨ ਦੀ ਅੰਤਰਾਸ਼ਟਰੀ ਬਾਜ਼ਾਰ ਵਿਚ ਕੀਮਤ ਢਾਈ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)¸ ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਤੋਂ ਪੀੜਤ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਡਿਪਟੀ ਕਮਿਸ਼ਨਰ ਕੁਲਵੰਤ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ 'ਚ ਕੋਈ ਕਸਰ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)¸ ਜ਼ਿਲ੍ਹਾ ਤਰਨ ਤਾਰਨ ਵਿਚ ਮਿਲਾਵਟਖੋਰੀ 'ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਸਹਾਇਕ ਫੂਡ ਕਮਿਸ਼ਨਰ ਰਜਿੰਦਰਪਾਲ ਸਿੰਘ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਜ਼ਿਲ੍ਹੇ ਵਿਚ ਵੱਖ ਵੱਖ 9 ਦੁਕਾਨਾਂ 'ਤੇ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)¸ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਸ ਮੌਕੇ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ...
ਮੀਆਂਵਿੰਡ, 21 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)- ਨਗਰ ਪੰਚਾਇਤਾਂ ਦੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਚੋਣ ਆਬਜ਼ਰਵਰ ਲਖਬੀਰ ਸਿੰਘ ...
ਪੱਟੀ 21 ਜਨਵਰੀ (ਬੋਨੀ ਕਾਲੇਕੇ, ਅਵਤਾਰ ਸਿੰਘ)- ਨਗਰ ਕੌਾਸਲ ਪੱਟੀ ਵੀ ਚੋਣ ਵਿਚ ਸਾਫ਼ ਅਕਸ ਤੇ ਲੋਕਾਂ ਦੀ ਸੇਵਾ ਕਰਨ ਵਾਲੇ ਨੁਮਾਇੰਦਿਆਂ ਨੂੰ ਹੀ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਬਣਾਇਆ ਜਾ ਰਿਹਾ ਹੈ | ਇਹ ਸ਼ਬਦ ਪੱਟੀ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਨੌਜਵਾਨਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ...
ਸਰਹਾਲੀ ਕਲਾਂ, 21 ਜਨਵਰੀ (ਅਜੈ ਸਿੰਘ ਹੁੰਦਲ)¸ ਥਾਣਾ ਸਰਹਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਜਿਸਮਫਰੋਸ਼ੀ ਦਾ ਧੰਦਾ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਛਾਪੇਮਾਰੀ ਦੌਰਾਨ ਕਈ ਲੜਕੇ-ਲੜਕੀਆਂ ਇਤਰਾਜ ਹਾਲਤ ਵਿਚ ਮਿਲੇ | ਪੁਲਿਸ ਨੇ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)¸ਸੈਂਟਰ ਆਫ਼ ਟਰੇਡ ਯੂਨੀਅਨ ਵਲੋਂ 21 ਜਨਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋ ਰਹੀ ਕਨਵੈਨਸ਼ਨ ਦੀ ਤਿਆਰੀ ਲਈ ਵਿਸ਼ਾਲ ਮੀਟਿੰਗ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਦਿਲਬਾਗ ਸਿੰਘ ਦੀ ਪ੍ਰਧਾਨਗੀ ਹੇਠ ...
ਤਰਨ ਤਾਰਨ, 21 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰ ਕੇ ਉਸ ਨੂੰ ਸੱਟਾਂ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਭੱਦੀ ਸ਼ਬਾਦਵਲੀ ਕਹਿਣ ਤੇ ਉਸ ਨਾਲ ਕੁੱਟਮਾਰ ਕਰ ਕੇ ਉਸ ਨੂੰ ਸੱਟ ਲਗਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ...
ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਸੰਯੁਕਤ ਮੋਰਚੇ 'ਚ ਸ਼ਾਮਿਲ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ ਪ੍ਰਧਾਨਗੀ ਹੇਠ ਕਿਸਾਨਾਂ ਵਲੋਂ 26 ਜਨਵਰੀ ਨੂੰ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਸੁਰਜੀਤ ...
ਰਸ਼ਪਾਲ ਸਿੰਘ ਕੁਲਾਰ 99151-58567 ਖਡੂਰ ਸਾਹਿਬ- ਇਤਿਹਾਸਕ ਪਿੰਡ ਕੱਲ੍ਹਾ ਦੇ ਬਹੁ-ਗਿਣਤੀ ਨੌਜਵਾਨ ਦੇਸ਼ ਦੀ ਸੇਵਾ ਲਈ ਫੌਜ ਵਿਚ ਡਿਊਟੀ ਨਿਭਾਅ ਰਹੇ ਹਨ ਅਤੇ ਇਥੋਂ ਤੱਕ ਕਿ ਕਈ ਪਰਿਵਾਰਾਂ ਦੀਆਂ ਤਿੰਨ-ਤਿੰਨ ਪੀੜੀ ਦੇਸ਼ ਲਈ ਸੇਵਾ ਕਰਦੀਆਂ ਆ ਰਹੀਆਂ ਹਨ | ਪਿੰਡ ਦੀ ਸਰਪੰਚ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪ੍ਰਧਾਨ ਨਿਰਮਲ ਸਿੰਘ ਤੇ ਭਾਗ ਸਿੰਘ ਅਣਖੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਜਾਇਆ ਗਿਆ | ...
ਪੱਟੀ 21 ਜਨਵਰੀ (ਬੋਨੀ ਕਾਲੇਕੇ, ਅਵਤਾਰ ਸਿੰਘ)- ਨਗਰ ਕੌਾਸਲ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਮੈਦਾਨ 'ਚ ਨਿੱਤਰੀਆਂ ਹਨ ਉੱਥੇ ਹੀ ਕਾਂਗਰਸ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ | ਪੱਟੀ ਸ਼ਹਿਰ ਦੀ ਵਾਰਡ ਨੰਬਰ 7 ਵਿੱਚ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)- ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਪਿੰਡ ਫ਼ਤਹਿਚੱਕ ਦੀ ਸਮੂਹ ਸੰਗਤ ਤੇ ਗੁਰਦੁਆਰਾ ਪ੍ਰਬੰਧਕਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਭਾਈ ਸੁਖਦੇਵ ਸਿੰਘ ...
ਤਰਨ ਤਾਰਨ, 21 ਜਨਵਰੀ (ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਵਲੋਂ ਕਾਂਗਰਸੀ ਆਗੂ ਸੁਖਦੇਵ ਸਿੰਘ ਨੂੰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦਾ ਮੈਂਬਰ ਨਿਯੁਕਤ ਕੀਤਾ ਗਿਆ | ਉਨ੍ਹਾਂ ਦੀ ਇਹ ਨਿਯੁਕਤੀ ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ...
ਸਰਾਏ ਅਮਾਨਤ ਖਾਂ, 21 ਜਨਵਰੀ (ਨਰਿੰਦਰ ਸਿੰਘ ਦੋਦੇ)¸ਹਲਕਾ ਵਿਧਾਇਕ ਵਲੋਂ ਕਾਂਗਰਸੀ ਆਗੂ ਤੇ ਪਿੰਡ ਗੰਡੀਵਿੰਡ ਦੇ ਸਾਬਕਾ ਸਰਪੰਚ ਸੁਵਿੰਦਰ ਸਿੰਘ ਦੀ ਬਰਸੀ ਮੌਕੇ ਸੀਨੀਅਰ ਸਕੰਡਰੀ ਸਕੂਲ ਗੰਡੀਵਿੰਡ ਦੇ ਵਿਹੜੇ ਵਿਚ ਸਕੂਲ ਵਲੋਂ ਮਨਾਈ ਗਈ ਬਰਸੀ ਸਮੇਂ ਪਹਿਲਾਂ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)- ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਆਟਨ ਐੱਸ.ਐੱਮ.ਓ. ਡਾ: ਸਵਰਨਜੀਤ ਧਵਨ ਵਲੋਂ ਕੀਤਾ ਗਿਆ | ਇਸ ਮੌਕੇ ਡਾ. ਸਵਰਨਜੀਤ ਧਵਨ ਨੇ ਦੱਸਿਆ ਕਿ ਖੂਨਦਾਨ ਇਕ ਮਹਾਨ ਦਾਨ ਹੈ ਅਤੇ ਹਰ ਤੰਦਰੁਸਤ ...
ਸ਼ਾਹਬਾਜ਼ਪੁਰ, 21 ਜਨਵਰੀ (ਪਰਦੀਪ ਬੇਗੇਪੁਰ)- ਨੇੜਲੇ ਪਿੰਡ ਬੂਆ ਪੱਤੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਮੁੱਖ ਅਧਿਆਪਕ ਪਰਮਜੀਤ ਸਿੰਘ ਵਲੋਂ ਪਿੰਡ ਦੇ ਮੁਹਤਬਰ ਵਿਅਕਤੀਆਂ ਦਾ ਇਜਲਾਸ ਕੀਤਾ ਗਿਆ | ਇਸ ਮੌਕੇ ਪਸਵਕ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਸੰਦੀਪ ਕੌਰ ...
ਮੀਆਂਵਿੰਡ, 21 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)- ਦਿੱਲੀ ਵਿਖੇ ਕਿਸਾਨਾਂ ਦੀ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਲਈ ਗਏ ਕਿਸਾਨਾਂ ਦੇ ਟਰੈਕਟਰਾਂ ਵਿਚ ਐੱਨ.ਆਰ.ਆਈ. ਪਰਸਨ ਸਿੰਘ ਸ਼ਾਹ ਨੇ ਆਸਟਰੀਆ ਦੇ ਸ਼ਹਿਰ ਇੰਸਬਰੁਕ ਦੀ ਸੰਗਤ ਦੇ ਸਹਿਯੋਗ ਨਾਲ 1 ਲੱਖ ਰੁਪਏ ਦਾ ਡੀਜ਼ਲ ...
ਤਰਨ ਤਾਰਨ, 21 ਜਨਵਰੀ (ਵਿਕਾਸ ਮਰਵਾਹਾ)- ਸਵਾਮੀ ਵਿਵੇਕਾਨੰਦ ਮੈਡੀਕਲ ਮਿਸ਼ਨ ਤਰਨਤਾਰਨ ਵਲੋਂ ਚਲਾਏ ਜਾ ਰਹੇ ਐੱਚ.ਆਈ.ਵੀ. ਏਡਜ਼ ਰੋਕਥਾਮ ਪ੍ਰੋਜੈਕਟ ਜੋ ਕਿ ਪੰਜਾਬ ਸਟੇਟ ਏੇਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ, ਵਲੋਂ ਪਿੰਡ ਸ਼ੇਰੋਂ ਵਿਚ ...
ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਨੌਜਵਾਨ ਲੜਕੇ, ਲੜਕੀਆਂ ਨੂੰ ਸਵੈ ਨਿਰਭਰ ਕਰਨ ਦੇ ਮੰਤਵ ਨਾਲ ਸਿਲਾਈ ਸੈਂਟਰ ਅਤੇ ...
ਖਡੂਰ ਸਾਹਿਬ, 21 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਤਹਿਸੀਲ ਖਡੂਰ ਸਾਹਿਬ ਦੇ ਨੰਬਰਦਾਰਾਂ ਨਾਲ ਸਬ-ਡਵੀਜ਼ਨਲ ਦਫ਼ਤਰ ਵਿਖੇ ਅਭੀਸ਼ੇਕ ਵਰਮਾ ਤਹਿਸਲਦਾਰ ਖਡੂਰ ਸਾਹਿਬ ਨੇ ਇਕ ਅਹਿਮ ਮੀਟਿੰਗ ਕੀਤੀ ਜਿਸ ਵਿਚ ਤਹਿਸੀਲਦਾਰ ਨੇ ਨੰਬਰਦਾਰਾਂ ਨੂੰ ਜਨਰਲ ਵਰਗ ਕੋਲੋਂ ...
ਫਤਿਆਬਾਦ 21 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਪਿੰਡ ਛਾਪੜੀ ਸਾਹਿਬ ਵਿਖੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ਤੁੜ ਦੀ ਅਗਵਾਈ ਹੇਠ ਨਵੀ ਇਕਾਈ ਦਾ ਗਠਨ ਕੀਤਾ ...
ਤਰਨ ਤਾਰਨ, 21 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋਣ ...
ਪੱਟੀ, 21 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਗੁਰਦੁਆਰਾ ਛਾਉਣੀ ਸਾਹਿਬ ਪੱਟੀ ਵਿਖੇ ਕਸ਼ਯਪ ਰਾਜਪੂਤ ਮਹਾ ਸਭਾ ਪੰਜਾਬ ਵਲੋਂ ਸੰਤ ਬਾਬਾ ਗੁਰਬਚਨ ਸਿੰਘ ਅਤੇ ਸੰਗਤਾਂ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਨ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਖਾਲੜਾ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਤੇ ਉਸ ਨੂੰ ਛੁਡਾਉਣ ਆਏ ਵਿਅਕਤੀ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਹਵਾਈ ਫਾਇਰ ਕਰਨ ਦੇ ਦੋਸ਼ ਹੇਠ 11 ...
ਤਰਨ ਤਾਰਨ, 21 ਜਨਵਰੀ (ਪਰਮਜੀਤ ਜੋਸ਼ੀ)- ਪੀ.ਓ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਐੱਨ.ਡੀ.ਪੀ.ਐੱਸ. ਐੱਕਟ ਮਾਮਲੇ 'ਚ ਲੋੜੀਦੇ ਭਗੌੜੇ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੀ.ਓ. ਸਟਾਫ਼ ਦੇ ਏ.ਐੱਸ.ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਚੌਕ ...
ਸ਼ਾਹਬਾਜ਼ਪੁਰ, 21 ਜਨਵਰੀ (ਪ੍ਰਦੀਪ ਬੇਗੇਪੁਰ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੂਰੇ ਗਿੱਲ ਵਿਖੇ ਤਿੰਨ ਪਿੰਡਾਂ ਦੀ ਕੋਆਪ੍ਰੇਟਿਵ ਸੁਸਾਇਟੀ ਦੇ 9 ਮੈਂਬਰਾਂ ਦੀ ਚੋਣ ਹੋਈ, ਜਿਸ ਵਿਚ ਗੁਰਿੰਦਰ ਸਿੰਘ ਸਾਬਕਾ ਸਰਪੰਚ ਨੂੰ ਸੁਸਾਇਟੀ ਦਾ ਪ੍ਰਧਾਨ ਤੇ ...
ਸਰਹਾਲੀ ਕਲਾਂ, 21 ਜਨਵਰੀ (ਅਜੈ ਹੁੰਦਲ)- ਭਾਰਤ ਸਰਕਾਰ ਵਲੋਂ ਕੋਰੋਨਾ ਵੈਕਸੀਨ ਦਾ ਸ਼ੁਰੂ ਕੀਤਾ ਗਿਆ | ਅਮਲ ਸੀ.ਐੱਚ.ਸੀ. ਸਰਹਾਲੀ ਵਿਚ ਰੰਗ ਲਿਆ ਰਿਹਾ ਹੈ | ਸੀ.ਐੱਚ.ਸੀ. ਸਰਹਾਲੀ ਵਿਚ ਅੱਜ ਦੂਜੇ ਦਿਨ ਵੀ ਮੁਲਾਜ਼ਮਾਂ ਵਿਚ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਸਬੰਧੀ ...
ਮੀਆਂਵਿੰਡ, 21 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)- ਪਿਛਲੇ ਦਿਨੀਂ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ ਦੇ ਭਣਵੱਈਏ ਦੀ ਮੌਤ ਹੋ ਗਈ ਸੀ | ਉਨ੍ਹਾਂ ਦੀ ਮੌਤ ਦਾ ਅਫ਼ਸੋਸ ਕਰਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸਾਬਕਾ ਚੀਫ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ) ¸ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਤੇ ਪਾਰਟੀ ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਕੇਦਰ ਸਰਕਾਰ ਦੇ ਤਿੰਨ ਮੰਤਰੀ ਕਿਸਾਨ ਯੂਨੀਅਨਾਂ ਨਾਲ ਜਿੰਨੀਆਂ ਮਰਜੀ ਹੋਰ ਮੀਟਿੰਗਾਂ ਕਰ ਲੈਣ ਪਰ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ) ¸ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਤੇ ਪਾਰਟੀ ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਕੇਦਰ ਸਰਕਾਰ ਦੇ ਤਿੰਨ ਮੰਤਰੀ ਕਿਸਾਨ ਯੂਨੀਅਨਾਂ ਨਾਲ ਜਿੰਨੀਆਂ ਮਰਜੀ ਹੋਰ ਮੀਟਿੰਗਾਂ ਕਰ ਲੈਣ ਪਰ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਵਿਚ ਦਿਵਿਆਂਗਜਨਾਂ ਦੇ 'ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ' (ਯੂ.ਡੀ.ਆਈ.ਡੀ.) ਬਣਾਉਣ ਲਈ 22 ਜਨਵਰੀ ਨੂੰ ਕਮਿਊਨਿਟੀ ਹੈੱਲਥ ਸੈਂਟਰ ਝਬਾਲ ਵਿਖੇ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਵਿਚ ਦਿਵਿਆਂਗਜਨਾਂ ਦੇ 'ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ' (ਯੂ.ਡੀ.ਆਈ.ਡੀ.) ਬਣਾਉਣ ਲਈ 22 ਜਨਵਰੀ ਨੂੰ ਕਮਿਊਨਿਟੀ ਹੈੱਲਥ ਸੈਂਟਰ ਝਬਾਲ ਵਿਖੇ ...
ਸ਼ਰਾਏ ਅਮਾਨਤ ਖਾਂ, 21 ਜਨਵਰੀ (ਦੋਦੇ)¸ਪਿੰਡ ਗੰਡੀਵਿੰਡ ਦੇ ਕਾਂਗਰਸੀ ਟਕਸਾਲੀ ਪਰਿਵਾਰ ਦੇ ਸਵਿੰਦਰ ਸਿੰਘ ਸ਼ਿੰਦ ਸ਼ਾਹ ਜੋ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਦੀ ਸੋਚ ਨੂੰ ਸਦਾ ਕਾਇਮ ਰੱਖਣ ਲਈ ਪਰਿਵਾਰ ਵਲੋਂ ਆਪਣੇ ਖਰਚੇ 'ਤੇ ਪਿੰਡ ਦੇ ਸੀਨੀ: ਸੈਕੰਡਰੀ ...
ਅਮਰਕੋਟ, 21 ਜਨਵਰੀ (ਗੁਰਚਰਨ ਸਿੰਘ ਭੱਟੀ)- ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੀ.ਐੱਚ.ਸੀ. ਘਰਿਆਲਾ ਵਿਖੇ ਕਰੋਨਾ ਦੇ ਟੀਕਾਕਰਨ ਦੀ ਪਹਿਲੀ ਡੋਜ਼ ਲਗਾਈ ਗਈ | ਵੈਕਸੀਨ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX