ਬਰਨਾਲਾ, 21 ਜਨਵਰੀ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਈਵੇਟ ਯੂਨੀਵਰਸਿਟੀਆਂ ਕਾਲਜ ਖੁੱਲ੍ਹਣ ਨਾਲ ਕਾਲਜਾਂ ਵਿਚ ਮੁੜ ਰੌਣਕਾਂ ਪਰਤੀਆਂ ਅਤੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਵਿੱਦਿਅਕ ਸੰਸਥਾਵਾਂ ਵਲੋਂ ਕਾਲਜ ਦੇ ਚੌਗਿਰਦੇ, ਵੱਖ-ਵੱਖ ਕਲਾਸਾਂ ਨੂੰ ਸੈਨੇਟਾਈਜ਼ ਕਰਨ ਤੋਂ ਇਲਾਵਾ ਕਾਲਜਾਂ ਦੇ ਮੁੱਖ ਗੇਟਾਂ ਅੱਗੇ ਵਿਦਿਆਰਥੀਆਂ ਨੂੰ ਸੈਨੇਟਾਈਜ਼ ਕਰਨ ਸਬੰਧੀ ਮਸ਼ੀਨਾਂ ਵੀ ਰੱਖੀਆਂ ਗਈਆਂ ਹਨ ਪਰ ਕੁਝ ਕਾਲਜਾਂ ਵਿਚ ਵਿਦਿਆਰਥੀਆਂ ਵਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਅਤੇ ਵਿਦਿਆਰਥੀ ਬਿਨਾਂ ਮਾਸਕ ਤੋਂ ਘੁੰਮਦੇ ਦੇਖੇ ਗਏ। ਪੂਰਨ ਤੌਰ 'ਤੇ ਕਾਲਜ ਖੁੱਲ੍ਹਣ ਨਾਲ ਕਾਲਜਾਂ ਵਿਖੇ ਬੀ.ਏ., ਬੀ.ਕਾਮ, ਬੀ.ਐਸ.ਸੀ. ਡਿਗਰੀ, ਪ੍ਰੋਫੈਸ਼ਨਲ ਕੋਰਸਾਂ ਅਤੇ ਮਾਸਟਰ ਡਿਗਰੀ ਦੇ ਕੋਰਸਾਂ ਦੀ ਪੜ੍ਹਾਈ ਕਰਨ ਲਈ ਵਿਦਿਆਰਥੀਆਂ ਨੂੰ ਇਜਾਜ਼ਤ ਦਿੱਤੀ ਗਈ ਹੈ। ਇਸ ਸਬੰਧੀ ਬਰਨਾਲਾ ਦੇ ਵੱਖ-ਵੱਖ ਕਾਲਜਾਂ ਵਿਚ ਜਾਣ 'ਤੇ ਵਿਦਿਆਰਥੀਆਂ ਨਾਲ ਸੰਪਰਕ ਕਰਨ 'ਤੇ ਐਲ.ਬੀ.ਐਸ. ਕਾਲਜ ਬਰਨਾਲਾ ਦੀ ਵਿਦਿਆਰਥਣ ਵੀਰਪਾਲ ਕੌਰ, ਬੀ.ਕਾਮ ਭਾਗ ਪਹਿਲਾ ਦੀ ਸਿਮਰਨਜੀਤ ਕੌਰ, ਬੀ.ਏ. ਦੀ ਮਨਪ੍ਰੀਤ ਕੌਰ, ਮਨਦੀਪ ਕੌਰ, ਐਸ.ਐਸ.ਡੀ. ਕਾਲਜ ਦੀ ਵਿਦਿਆਰਥਣ ਪਰਮਜੀਤ ਕੌਰ, ਅਰਸ਼ਦੀਪ ਕੌਰ, ਐਸ.ਐਸ.ਡੀ. ਕਾਲਜ ਦੀ ਵਿਦਿਆਰਥਣ ਬੀ.ਐਸ.ਸੀ. ਭਾਗ ਪਹਿਲਾ ਦੀ ਨਵਜੋਤ ਕੌਰ, ਬੀ.ਏ. ਦੀ ਲਖਵੀਰ ਕੌਰ, ਨਵਜੋਤ ਅਤੇ ਅਮਨਦੀਪ ਕੌਰ ਨੇ ਕਾਲਜ ਖੁੱਲ੍ਹਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਇੰਸ ਤੇ ਕੰਪਿਊਟਰ ਵਰਗੇ ਵਿਸ਼ਿਆਂ ਦੀ ਪੜ੍ਹਾਈ ਰੈਗੂਲਰ ਤੌਰ 'ਤੇ ਕਾਲਜ ਵਿਚ ਜਾ ਕੇ ਹੀ ਕੀਤੀ ਜਾ ਸਕਦੀ ਹੈ ਅਤੇ ਨਾਲ ਹੀ 25 ਜਨਵਰੀ ਤੋਂ ਸ਼ੁਰੂ ਹੋਣ ਵਾਲੀਆਂ ਯੂਨੀਵਰਸਿਟੀ ਦੀਆਂ ਸਾਲਾਨਾ ਸਮੈਸਟਰ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਸਹਾਇਕ ਸਮਗਰੀ ਉਪਲਬਧ ਹੋ ਜਾਵੇਗੀ। ਕਾਲਜ ਮੁਖੀਆਂ ਐਲ.ਬੀ.ਐਸ. ਕਾਲਜ ਦੇ ਪ੍ਰਿੰਸੀਪਲ ਡਾ: ਨੀਲਮ ਸ਼ਰਮਾ, ਐਸ.ਡੀ. ਕਾਲਜ ਬਰਨਾਲਾ ਦੀ ਪ੍ਰਿੰਸੀਪਲ ਰਮਾ ਸ਼ਰਮਾ ਅਤੇ ਐਸ.ਐਸ.ਡੀ. ਕਾਲਜ ਦੇ ਇੰਚਾਰਜ ਮਨੀਸ਼ ਦੱਤ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਯੂ.ਜੀ.ਸੀ., ਯੂਨੀਵਰਸਿਟੀ, ਡੀ.ਪੀ.ਆਈ. ਕਾਲਜ ਪੰਜਾਬ, ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਕਾਲਜ ਸਟਾਫ਼, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵੀ ਸਮਾਜਿਕ ਦੂਰੀ ਬਣਾਉਣ ਸਬੰਧੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਯੂ.ਜੀ.ਸੀ. ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀ ਆਪਣੀ ਮਨ ਮਰਜ਼ੀ ਨਾਲ 25 ਜਨਵਰੀ ਤੋਂ ਸਮੈਸਟਰ ਜਾਂ ਸਾਲਾਨਾ ਸ਼ੁਰੂ ਹੋਣ ਵਾਲੀਆਂ ਪ੍ਰੀਖਿਆਵਾਂ ਆਫ਼ਲਾਈਨ, ਆਨਲਾਈਨ 'ਚੋਂ ਕਿਸੇ ਵੀ ਮਾਧਿਅਮ ਦੀ ਚੋਣ ਕਰ ਸਕਦੇ ਹਨ।
ਧਨੌਲਾ, 21 ਜਨਵਰੀ (ਜਤਿੰਦਰ ਸਿੰਘ ਧਨੌਲਾ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਭਾਰੀ ਜੋੜ ਮੇਲਾ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ 23 ਜਨਵਰੀ ਤੱਕ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ...
ਭਦੌੜ, 21 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਖੇਤੀਬਾੜੀ ਕਾਨੂੰਨਾਂ ਵਿਰੋਧ ਵਿਚ ਚੱਲ ਰਹੇ ਅੰਦੋਲਨ ਵਿਚ ਜਿੱਥੇ ਹਰੇਕ ਵਰਗ ਹਿੱਸਾ ਪਾ ਰਿਹਾ ਹੈ ਉੱਥੇ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਸਮੇਤ ਵੱਖ-ਵੱਖ ਰੋਸ ਪ੍ਰਦਰਸ਼ਨਾਂ ਵਿਚ ਆਪਣਾ ਪੂਰਾ ਯੋਗਦਾਨ ਪਾਉਣ ਵਾਲੀ 80 ...
ਤਪਾ ਮੰਡੀ, 21 ਜਨਵਰੀ (ਪ੍ਰਵੀਨ ਗਰਗ)-ਸ਼ਹਿਰ ਦੇ ਡਾਕਘਰ ਨਜ਼ਦੀਕੀ ਗਲੀ 'ਚ ਲੱਗੇ ਕੂੜੇ ਦੇ ਢੇਰਾਂ ਨੂੰ ਲੈ ਕੇ ਦੁਕਾਨਦਾਰਾਂ ਵਲੋਂ ਨਗਰ ਕੌਾਸਲ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਨਗਰ ਕੌਾਸਲ ਵਿਰੁੱਧ ਰੋਸ ਪ੍ਰਗਟ ਕਰਦਿਆਂ ...
ਸ਼ਹਿਣਾ, 21 ਜਨਵਰੀ (ਸੁਰੇਸ਼ ਗੋਗੀ)-ਬਲਾਕ ਸ਼ਹਿਣਾ ਦੇ ਪਿੰਡਾਂ ਵਿਚੋਂ 1500 ਦੇ ਕਰੀਬ ਮਰਦ ਅਤੇ 500 ਦੇ ਕਰੀਬ ਔਰਤਾਂ ਜੋ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਰਗਰਮ ਵਰਕਰ ਹਨ | ਦਿੱਲੀ ਦੀ ਪਰੇਡ ਲਈ ਰਵਾਨਾ ਹੋ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਸੁਖਪੁਰ ...
ਬਰਨਾਲਾ, 21 ਜਨਵਰੀ (ਧਰਮਪਾਲ ਸਿੰਘ)-ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਧਰਨੇ ਦੇ 113ਵੇਂ ਵੱਡੀ ਗਿਣਤੀ ਵਿਚ ਕਿਸਾਨ ਮਰਦ ਔਰਤਾਂ ਨੇ ਸ਼ਮੂਲੀਅਤ ਕਰ ਕੇ ਕੇਂਦਰ ਸਰਕਾਰ ਦੇ ਲਾਰਿਆਂ ਖ਼ਿਲਾਫ਼ ...
ਵੈਕਸੀਨ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ
ਬਰਨਾਲਾ, 21 ਜਨਵਰੀ (ਰਾਜ ਪਨੇਸਰ)-ਪੂਰੇ ਦੇਸ਼ ਵਿਚ 16 ਜਨਵਰੀ ਨੂੰ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਬਰਨਾਲਾ ਜ਼ਿਲ੍ਹੇ ਵਿਚ ਵੀ ਕੁੱਲ 4160 ਡੋਜਾਂ ...
ਬਰਨਾਲਾ, 21 ਜਨਵਰੀ (ਅਸ਼ੋਕ ਭਾਰਤੀ)-ਪਾਵਰਕਾਮ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਦੀ ਤਾਲਮੇਲ ਕਮੇਟੀ ਸ਼ਹਿਰੀ ਅਤੇ ਦਿਹਾਤੀ ਮੰਡਲਾਂ ਦੀ ਬਿਜਲੀ ਮੁਲਾਜ਼ਮਾਂ ਦੀ ਮੁਲਾਜ਼ਮ-ਪੈਨਸ਼ਨਰ ਤਾਲਮੇਲ ਕਮੇਟੀ ਦੇ ਸੱਦੇ 'ਤੇ ਪਾਵਰਕਾਮ ਦੀ ਮੈਨੇਜਮੈਂਟ ਦੇ 18 ਜਨਵਰੀ ਤੋੋਂ 31 ...
ਮਹਿਲ ਕਲਾਂ, 21 ਜਨਵਰੀ (ਅਵਤਾਰ ਸਿੰਘ ਅਣਖੀ)-ਹਲਕਾ ਚੰਨਣਵਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ ਕਲਾਂ ਦੇ ਪੋਤਰੇ, ਮਾਰਕੀਟ ਕਮੇਟੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਗੋਗੀ ਦੇ ਭਤੀਜੇ ਅਤੇ ...
ਮਹਿਲ ਕਲਾਂ, 21 ਜਨਵਰੀ (ਅਵਤਾਰ ਸਿੰਘ ਅਣਖੀ)-ਪਿੰਡ ਵਜੀਦਕੇ ਕਲਾਂ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜਿਸ ਦਾ ਹਰ ਪੜਾਅ ਉੱਪਰ ਵੱਡੀ ਗਿਣਤੀ 'ਚ ...
ਸ਼ਹਿਣਾ, 21 ਜਨਵਰੀ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋ ਕੈਂਚੀਆਂ ਦੀ ਗ੍ਰਾਮ ਪੰਚਾਇਤ ਵਲੋਂ ਸਰਪੰਚ ਸ਼ਿੰਦਰਪਾਲ ਕੌਰ ਦੀ ਅਗਵਾਈ ਵਿਚ ਵੱਖ-ਵੱਖ ਥਾਵਾਂ 'ਤੇ ਅੱਠ ਕੂੜਾ ਦਾਨ ਲਾਏ ਗਏ ਹਨ | ਸਰਪੰਚ ਦੇ ਪਤੀ ਲਛਮਣ ਸਿੰਘ ਧਰਮਸੋਤ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ਤੋਂ ਆਉਣ ...
ਬਰਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਨਗਰ ਸੁਧਾਰ ਟਰੱਸਟ ਬਰਨਾਲਾ ਦੀ 18.23 ਏਕੜ ਸਕੀਮ (ਮਹਾਰਾਜਾ ਅਗਰਸੈਨ ਇਨਕਲੇਵ) ਦੇ ਵਾਸੀਆਂ ਵਲੋਂ ਕਾਲੋਨੀ ਵਿਚ ਅਧੂਰੇ ਪਏ ਵਿਕਾਸ ਕੰਮਾਂ ਨੂੰ ਪੂਰਾ ਕਰਨ ਲਈ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਮੱਖਣ ਸ਼ਰਮਾ ਨੂੰ ...
ਹੰਡਿਆਇਆ, 21 ਜਨਵਰੀ (ਗੁਰਜੀਤ ਸਿੰਘ ਖੁੱਡੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨ ਮਜ਼ਦੂਰ ਜਥੇਬੰਦੀਆਂ ਦਿੱਲੀ ਅਤੇ ਪੰਜਾਬ ਵਿਚ ਸੰਘਰਸ਼ ਕਰ ਰਹੀਆਂ ਹਨ ਪਰ ਸਰਕਾਰ ਬਿੱਲਾਂ ਨੂੰ ਰੱਦ ਨਹੀਂ ਕਰ ਰਹੀ ਸਗੋਂ ਵਾਰ-ਵਾਰ ਮੀਟਿੰਗਾਂ ਕਰ ਕੇ ...
ਟੱਲੇਵਾਲ, 21 ਜਨਵਰੀ (ਸੋਨੀ ਚੀਮਾ)-ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਦੌਰਾਨ 26 ਜਨਵਰੀ ਦੇ ਟਰੈਕਟਰ ਮਾਰਚ ਨੂੰ ਲੈ ਕੇ ਪਿੰਡਾਂ ਵਿਚ ਆਪ ਮੁਹਾਰੇ ਸ਼ਾਮਿਲ ਹੋਣ ਲਈ ਜਿੱਥੇ ਟਰੈਕਟਰਾਂ ਨੂੰ ਤਰ੍ਹਾਂ ਤਰ੍ਹਾਂ ਨਾਲ ਸਜਾਇਆ ਜਾ ਰਿਹਾ ਹੈ, ਉੱਥੇ ਵੱਖ-ਵੱਖ ਸਮਾਜ ਸੇਵੀ ...
ਟੱਲੇਵਾਲ, 21 ਜਨਵਰੀ (ਸੋਨੀ ਚੀਮਾ)-26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਚ ਕੀਤੀ ਜਾ ਰਹੀ ਕਿਸਾਨ ਪਰੇਡ ਦੀ ਤਿਆਰੀ ਵਜੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਅੱਜ ਦੂਜੇ ਦਿਨ 16 ਜ਼ਿਲਿ੍ਹਆਂ ਦੇ 1245 ਪਿੰਡਾਂ ਵਿਚ 15000 ਤੋਂ ਵੱਧ ਟਰੈਕਟਰਾਂ ਨਾਲ ...
ਰੂੜੇਕੇ ਕਲਾਂ, 21 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸਵ: ਸਾਬਕਾ ਸਰਪੰਚ ਹਰਦੇਵ ਕੌਰ ਨਾਨਕਪੁਰ ਧੌਲਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਹਰਚਰਨ-ਕਮਲ ਸਾਹਿਬ ਨਾਨਕਪੁਰ ਧੌਲਾ ਵਿਖੇ ਹੋਇਆ | ਸ਼ਰਧਾਂਜਲੀ ...
ਬਰਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਲਾਵਾਰਸ ਪਸ਼ੂਆਂ ਕਾਰਨ ਹੁੰਦੇ ਸੜਕ ਹਾਦਸਿਆਂ ਤੋਂ ਸ਼ਹਿਰ ਵਾਸੀਆਂ ਨੂੰ ਨਿਜਾਤ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ਰਿਫ਼ਲੈਕਟਰ ...
ਧਨੌਲਾ, 21 ਜਨਵਰੀ (ਜਤਿੰਦਰ ਸਿੰਘ ਧਨੌਲਾ)-ਸੀ.ਬੀ.ਐਸ.ਈ. ਬੋਰਡ ਨਵੀਂ ਦਿੱਲੀ ਵਲੋਂ ਜਾਰੀ ਹਦਾਇਤਾਂ ਅਨੁਸਾਰ ਗਰੀਨ ਫ਼ੀਲਡ ਕਾਨਵੈਂਟ (ਸੀਨੀਅਰ ਸੈਕੰਡਰੀ) ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੜਕ ਸੁਰੱਖਿਆ ...
ਤਪਾ ਮੰਡੀ, 21 ਜਨਵਰੀ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਨਗਰ ਕੌਾਸਲ ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਵਾਰਡ ਨੰਬਰ 4 ਵਿਚੋਂ ਮਹਿਲਾ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ ਦੀ ਹਾਜ਼ਰੀ 'ਚ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ਆਸ਼ੂ ਭੂਤ ਵਲੋਂ ਕਾਂਗਰਸ ...
ਤਪਾ ਮੰਡੀ, 21 ਜਨਵਰੀ (ਪ੍ਰਵੀਨ ਗਰਗ)-ਕੜਾਕੇ ਦੀ ਪੈ ਰਹੀ ਠੰਢ ਨੂੰ ਦੇਖਦਿਆਂ ਸਦਰ ਬਾਜ਼ਾਰ ਵਿਖੇ ਡਾਕਘਰ ਨਜ਼ਦੀਕੀ ਦੁਕਾਨਦਾਰਾਂ ਵਲੋਂ ਸਰਾਂ ਮੰਦਰ 'ਚ ਕੰਜਕ ਪੂਜਨ ਕਰਨ ਉਪਰੰਤ ਲੰਗਰ ਲਾਇਆ ਗਿਆ, ਇਸ ਕੰਜਕ ਪੂਜਨ ਮੌਕੇ ਨਗਰ ਕੌਾਸਲ ਚੋਣਾਂ ਨਾਲ ਸਬੰਧਤ ਵੱਖ-ਵੱਖ ...
ਮਹਿਲ ਕਲਾਂ, 21 (ਅਵਤਾਰ ਸਿੰਘ ਅਣਖੀ)-ਕਿਸਾਨ ਮਾਰੂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਵਿਚ ਸਾਥੀਆਂ ਸਮੇਤ ਸ਼ਮੂਲੀਅਤ ਕਰਨ ਤੋਂ ਬਾਅਦ ਘਰ ਪਰਤਣ ਸਮੇਂ ਰਸਤੇ 'ਚ ਮੌਤ ਦਾ ਸ਼ਿਕਾਰ ਹੋ ਗਏ ਕਿਸਾਨ ਆਗੂ ਰਾਮਪਾਲ ਸਿੰਘ ...
ਲੌਾਗੋਵਾਲ, 21 ਜਨਵਰੀ (ਸ.ਸ.ਖੰਨਾ, ਵਿਨੋਦ)-ਕਸਬਾ ਲੌਾਗੋਵਾਲ ਅੰਦਰ ਜਿੱਥੇ ਨਗਰ ਕੌਾਸਲ ਚੋਣਾਂ ਨੂੰ ਲੈ ਕੇ ਐਨੀ ਕੜਕਦੀ ਠੰਢ ਵਿਚ ਗਰਮਾ ਗਰਮੀ ਹੋਣੀ ਚਾਹੀਦੀ ਸੀ ਉਹ ਵੇਖਣ ਨੂੰ ਨਹੀਂ ਮਿਲ ਰਹੀ | ਕਸਬੇ ਦੀਆਂ ਸੱਥਾਂ ਅਤੇ ਕੰਧਾਂ ਉਮੀਦਵਾਰਾਂ ਦੇ ਪੋਸਟਰ ਅਤੇ ਬੈਨਰਾਂ ...
ਅਮਰਗੜ੍ਹ, 21 ਜਨਵਰੀ (ਝੱਲ, ਮੰਨਵੀ)-ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਸਾਨਾਂ ਅਤੇ ਕਿਸਾਨ ਹਿਤੈਸ਼ੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 26 ਜਨਵਰੀ ਦੀ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ 24 ਜਨਵਰੀ ਜਾਂ ਉਸ ...
ਸੁਨਾਮ, 21 ਜਨਵਰੀ (ਧਾਲੀਵਾਲ, ਭੁੱਲਰ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ-2 ਦੇ ਪ੍ਰਧਾਨ ਰਿਸੀ ਪਾਲ ਖੇਰਾ ਨੇ ਜ਼ਿਲ੍ਹਾ ਇੰਚਾਰਜ ਗੁਰਮੀਤ ਸਿੰਘ ਬਾਵਾ ਅਤੇ ਸੁਨਾਮ ਨਗਰ ਕੌਾਸਲ ਇੰਚਾਰਜ ਰਮੇਸ ਸ਼ਰਮਾ ਨਾਲ ਸਲਾਹ ਮਸ਼ਵਰਾ ਕਰ ਕੇ ਨਗਰ ਕੌਾਸਲ ਚੋਣਾਂ ਲਈ ਕਮੇਟੀ ਦਾ ...
ਸੰਗਰੂਰ, 21 ਜਨਵਰੀ (ਬਿੱਟਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆ ਵਿਖੇ ਨਵੇਂ ਬਣਾਏ ਪਾਰਕ ਦਾ ਉਦਘਾਟਨ ਇਸ ਸਕੂਲ ਵਿਚ ਪਿ੍ੰਸੀਪਲ ਵਜੋਂ ਸੇਵਾਵਾਂ ਨਿਭਾ ਕੇ ਗਏ ਮੈਡਮ ਕੋਮਲ ਚੌਪੜਾ ਵਲੋਂ ਕੀਤਾ ਗਿਆ | ਉਨ੍ਹਾਂ ਨਾਲ ਇਸ ਮੌਕੇ ਮੈਡਮ ਨਿਰਮਲਾ ਕੁਮਾਰੀ ਅਤੇ ...
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ)-ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਵਿਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਰੁਜ਼ਗਾਰ ਲਈ ਲਾਇਆ ਪੱਕਾ ਮੋਰਚਾ 22ਵੇਂ ਦਿਨ ਵੀ ਜਾਰੀ ਰਿਹਾ | ਸਰਕਾਰ ਅਤੇ ਸਿੱਖਿਆ ਮੰਤਰੀ ਖ਼ਿਲਾਫ਼ ਪਿੰਡਾਂ ਵਿਚ ਆਰੰਭੀ ...
ਭਦੌੜ, 21 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਸਰਪ੍ਰਸਤ ਦਰਸ਼ਨ ਸਿੰਘ ਗਿੱਲ ਵਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਅਤੇ ਸੈਕੰਡਰੀ ਸਕੂਲ ਲੜਕੀਆਂ ਵਿਖੇ ਕੋਵਿਡ-19 ਦੀਆਂ ਹਦਾਇਤਾਂ ਨੂੰ ਦੇਖਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX