ਸ਼ਾਹਬਾਦ ਮਾਰਕੰਡਾ, 21 ਜਨਵਰੀ (ਅਵਤਾਰ ਸਿੰਘ)-ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼-ਪੂਰਬ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਦੌਰਾਨ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਂਦਿਆਂ ਗੁਰੂ ਇਤਿਹਾਸ ਨਾਲ ਜੋੜਿਆ ਗਿਆ | ਇਸ ਸਮਾਗਮ ਵਿਚ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਐੱਸ. ਜੀ. ਪੀ. ਸੀ. ਦੇ ਕਾਰਜਕਾਰਨੀ ਦੇ ਮੈਂਬਰ ਜਥੇਦਾਰ ਹਰਭਜਨ ਸਿੰਘ ਮਸਾਨਾ ਨੇ ਕਿਹਾ ਕਿ ਧਰਮ ਦੇ ਪਸਾਰ ਲਈ ਇਹ ਜ਼ਰੂਰੀ ਹੈ ਕਿ ਅਸੀਂ ਆਪਣੀ ਨਵੀਂ ਪੀੜ੍ਹੀ ਨੂੰ ਗੌਰਵਮਈ ਸਿੱਖ ਇਤਿਹਾਸ ਨਾਲ ਜੋੜੀਏ ਅਤੇ ਰੋਜ਼ਾਨਾ ਗੁਰੂ-ਘਰ ਜਾਣ ਅਤੇ ਨਿਤਨੇਮ ਕਰਨ ਸਬੰਧੀ ਪ੍ਰੇਰਿਤ ਕਰੀਏ | ਉਨ੍ਹਾਂ ਕਿਹਾ ਕਿ ਬੱਚਿਆਂ 'ਤੇ ਸਭ ਤੋਂ ਜ਼ਿਆਦਾ ਅਸਰ ਉਨ੍ਹਾਂ ਦੇ ਮਾਤਾ-ਪਿਤਾ ਦੀ ਕਾਰਜ-ਸ਼ੈਲੀ ਦਾ ਪੈਂਦਾ ਹੈ, ਲਿਹਾਜ਼ਾ ਸਾਨੂੰ ਵੀ ਨਿਤਨੇਮ 'ਚ ਪਰਪੱਕ ਹੋਣਾ ਚਾਹੀਦਾ ਹੈ | ਇਸੇ ਦੌਰਾਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਦਾਸ ਸਿੰਘ ਨੇ ਸੰਗਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਗੁਰਬਾਣੀ ਸਮੁੱਚੇ ਜੀਵਨ ਦਾ ਨਿਚੋੜ ਹੈ ਅਤੇ ਨਿਤਨੇਮ ਕਰਨ ਵਾਲਾ ਪ੍ਰਾਣੀ ਗੁਰੂ ਦੀ ਕਿ੍ਪਾ ਦਾ ਪਾਤਰ ਬਣਦਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣੇ ਜੀਵਨ ਦਾ ਬਲਿਦਾਨ ਦਿੱਤਾ ਸੀ, ਜਿਸ ਤੋਂ ਸਾਨੂੰ ਸਿੱਖਿਆ ਮਿਲਦੀ ਹੈ ਕਿ ਅਸੀਂ ਲਾਚਾਰ ਤੇ ਮਜ਼ਬੂਰ ਲੋਕਾਈ ਦੀ ਸਹਾਇਤਾ ਕਰੀਏ | ਇਸ ਮੌਕੇ ਕਥਾਵਾਚਕ ਭਾਈ ਗੁਰਪਾਲ ਸਿੰਘ ਨੇ ਕਿਹਾ ਕਿ ਗੁਰਬਾਣੀ ਜੀਵਨ ਜਿਊਣ ਦੀ ਕਲਾ ਸਿਖਾਉਂਦੀ ਹੈ, ਲਿਹਾਜ਼ਾ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਨਾਮ ਸਿਮਰਨ ਕਰਨਾ ਚਾਹੀਦਾ ਹੈ | ਇਸ ਮੌਕੇ ਧਰਮ ਪਸਾਰ ਕਮੇਟੀ ਦੇ ਮੈਂਬਰ ਜਥੇਦਾਰ ਤਜਿੰਦਰਪਾਲ ਸਿੰਘ ਲਾਡਵਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਉੱਤੇ ਚਾਨਣਾ ਪਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਆਦਰਸ਼, ਤਿਆਗ ਅਤੇ ਸਮਰਪਣ ਦੀ ਭਾਵਨਾ ਤੋਂ ਸਾਨੂੰ ਸਿੱਖਿਆ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗੁਰੂ ਸਾਹਿਬ ਨੇ ਆਪਣਾ ਸਭ ਕੁਝ ਧਰਮ ਅਤੇ ਕੌਮ ਲਈ ਵਾਰ ਦਿੱਤਾ, ਉਹ ਦੁਨੀਆ ਲਈ ਇਕ ਮਿਸਾਲ ਹੈ | ਇਸ ਮੌਕੇ ਬੀਬੀ ਰਵਿੰਦਰ ਕੌਰ, ਕੰਵਲਜੀਤ ਸਿੰਘ ਅਜਰਾਨਾ, ਸ਼ਹਿਰੀ ਪ੍ਰਧਾਨ ਤਜਿੰਦਰ ਸਿੰਘ ਮੱਕੜ, ਪਰਮਜੀਤ ਸਿੰਘ ਦੁਨਿਆਮਾਜਰਾ, ਗਿਆਨੀ ਮੰਗਪ੍ਰੀਤ ਸਿੰਘ, ਗੁਰਦੁਆਰਾ ਸਾਹਿਬ ਦੇ ਮੈਨੇਜਰ ਅਮਰਿੰਦਰ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸੋਢੀ, ਰਾਜਿੰਦਰ ਸਿੰਘ ਸੋਢੀ, ਪ੍ਰਤਾਪ ਸਿੰਘ, ਯੁਧਵੀਰ ਸਿੰਘ, ਜੱਜ ਸਿੰਘ ਤੇ ਅੰਮਿ੍ਤ ਸਿੰਘ ਵਿਰਕ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰ ਸਨ |
ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ
ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਧਰਮ ਪ੍ਰਚਾਰ ਕਮੇਟੀ ਦੇ ਕਵਿਸ਼ਰੀ ਭਾਈ ਗੁਰਿੰਦਰਪਾਲ ਸਿੰਘ ਦੇ ਜਥੇ ਨੇ ਆਪਣੀ ਰਚਨਾਵਾਂ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਸਹਿਤ ਸਰਵਣ ਕਰਵਾਇਆ | ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਵਲੋਂ ਵੀ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ |
ਕਰਨਾਲ, 21 ਜਨਵਰੀ (ਗੁਰਮੀਤ ਸਿੰਘ ਸੱਗੂ)-ਕਾਂਗਰਸ ਪਾਰਟੀ ਦੇ ਹਰਿਆਣਾ ਤੋਂ ਇੰਚਾਰਜ ਵਿਵੇਕ ਬੰਸਲ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਨਸੀਹਤ ਦਿੱਤੀ ਹੈ ਕਿ ਹੁਣ ਪਾਰਟੀ ਅੰਦਰ ਡਰਾਇੰਗਰੂਮ ਵਿਚ ਸਿਆਸਤ ਕਰਨ ਵਾਲਿਆਂ ਨੂੰ ਕੋਈ ਜਗ੍ਹਾ ਨਹੀਂ ਮਿਲੇਗੀ | ਉਹ ਅੱਜ ...
ਨਰਾਇਣਗੜ੍ਹ, 21 ਜਨਵਰੀ (ਪੀ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਛੋਟੇ-ਛੋਟੇ ਬੱਚਿਆਂ ਵਿਚਕਾਰ ਸ਼ਬਦ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਕਰੀਬ 50 ਬੱਚਿਆਂ ਨੇ ਹਿੱਸਾ ਲਿਆ | ...
ਰਤੀਆ, 21 ਜਨਵਰੀ (ਬੇਅੰਤ ਕੌਰ ਮੰਡੇਰ)-ਜਲ ਵਿਭਾਗ ਵਿਚ ਵਾਟਰ ਲਾਈਫ਼ ਮਿਸ਼ਨ ਤਹਿਤ ਜਲ ਅਤੇ ਸੀਵਰੇਜ ਕਮੇਟੀ ਦੇ ਮੈਂਬਰਾਂ ਨੂੰ ਸਿਖਲਾਈ ਦੇਣ ਤੋਂ ਬਾਅਦ ਹੁਣ ਜਲ ਅਤੇ ਸੈਨੀਟੇਸ਼ਨ ਸਹਾਇਤਾ ਸੰਸਥਾ ਅਤੇ ਲੋਕ ਸਿਹਤ ਇੰਜੀਨੀਅਰਿੰਗ ਵਿਭਾਗ ਵਲੋਂ ਸਕੂਲਾਂ ਵਿਚ ...
ਸਿਰਸਾ, 21 ਜਨਵਰੀ (ਪਰਦੀਪ ਸਚਦੇਵਾ)-ਇੱਥੋਂ ਦੇ ਸਰਕਾਰੀ ਮਹਿਲਾ ਕਾਲਜ ਵਿਚ ਪਿ੍ੰਸੀਪਲ ਪ੍ਰੋ. ਰਾਮ ਕੁਮਾਰ ਜਾਂਗੜਾ ਦੇ ਪ੍ਰਧਾਨਗੀ ਹੇਠ ਤੇ ਡਾ. ਨਿਰਮਲਾ ਦੇਵੀ ਦੀ ਦੇਖ-ਰੇਖ ਵਿਚ ਹਿੰਦੀ ਵਿਸ਼ਾ ਪਰੀਸ਼ਦ ਦਾ ਗਠਨ ਕੀਤਾ ਗਿਆ | ਇਹ ਜਾਣਕਾਰੀ ਦਿੰਦੇ ਹੋਏ ਕਾਲਜ ਦੇ ...
ਫ਼ਤਿਹਾਬਾਦ, 21 ਜਨਵਰੀ (ਹਰਬੰਸ ਸਿੰਘ ਮੰਡੇਰ)-ਡਿਪਟੀ ਕਮਿਸ਼ਨਰ ਡਾ. ਨਰਹਰੀ ਸਿੰਘ ਬੰਗੜ ਅਤੇ ਪੁਲਿਸ ਸੁਪਰਡੈਂਟ ਰਾਜੇਸ਼ ਕੁਮਾਰ ਨੇ ਸਥਾਨਕ ਪੁਲਿਸ ਲਾਈਨ ਵਿਚ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਸਥਾਨ ਦਾ ਨਿਰੀਖਣ ਕੀਤਾ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ | ...
ਕਰਨਾਲ, 21 ਜਨਵਰੀ (ਗੁਰਮੀਤ ਸਿੰਘ ਸੱਗੂ)-ਨਗਰ ਨਿਗਮ ਵਲੋਂ ਬੁਢਾ ਖੇੜਾ ਨੇੜੇ ਵਿਕਸਿਤ ਹੋ ਰਹੀ ਇਕ ਗ਼ੈਰਕਾਨੂੰਨੀ ਕਾਲੋਨੀ 'ਤੇ ਚਲਾਏ ਗਏ ਪੀਲੇ ਪੰਜੇ ਦੇ ਮਾਮਲੇ 'ਚ ਵਾਰਡ ਨੰ.-2 ਦੇ ਕੌਾਸਲਰ ਬਲਵਿੰਦਰ ਸਿੰਘ ਵਲੋਂ ਇਸ ਦਾ ਵਿਰੋਧ ਕੀਤੇ ਜਾਣ ਕਾਰਨ ਕਾਲੋਨੀ ਵਾਸੀਆਂ ਨਾਲ ...
ਫ਼ਤਿਹਾਬਾਦ, 21 ਜਨਵਰੀ (ਹਰਬੰਸ ਸਿੰਘ ਮੰਡੇਰ)-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪੱਧਰ 'ਤੇ ਗਠਿਤ ਟੀਮ ਦੁਆਰਾ ਸਭਿਆਚਾਰਕ ਪ੍ਰੋਗਰਾਮਾਂ ਦੀਆਂ ਟੀਮਾਂ ਦੀ ਚੋਣ ਕੀਤੀ ਗਈ | ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ...
ਸਿਰਸਾ, 21 ਜਨਵਰੀ (ਪਰਦੀਪ ਸਚਦੇਵਾ)-ਜ਼ਿਲ੍ਹਾ ਸਿਰਸਾ ਦੇ ਪਿੰਡ ਅਲੀਕਾਂ ਵਿਚ ਬੱਸ ਅੱਡੇ ਦੇ ਕੋਲ ਸਥਿਤ ਸਰਵ ਹਰਿਆਣਾ ਗ੍ਰਾਮੀਣ ਬੈਂਕ ਵਿਚ ਬੀਤੀ ਰਾਤ ਚੋਰਾਂ ਵੱਲੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਚੋਰ ਬੈਂਕ ਦੀ ਪਿਛਲੀ ਕੰਧ ਵਿਚ ਪਾੜ ਲਗਾ ਕੇ ਬੈਂਕ ਕੰਪਲੈਕਸ ...
ਨਵੀਂ ਦਿੱਲੀ, 21 ਜਨਵਰੀ (ਜਗਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤ੍ਰੀ ਨਗਰ ਹਲਕੇ ਦੇ ਵੱਖ-ਵੱਖ ਇਲਾਕਿਆਂ 'ਚ ਕਰਵਾਏ ਗਏ ਸਮਾਗਮਾਂ 'ਚ ਹਾਜ਼ਰੀ ਭਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਗੁਰਮੀਤ ਸਿੰਘ ਸ਼ੰਟੀ ...
ਗੁਹਲਾ ਚੀਕਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ)-ਅੱਜ ਇੱਥੇ ਇਕ ਪੀੜਤ ਪਰਿਵਾਰ ਨੇ ਸਾਬਕਾ ਵਿਧਾਇਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਮੇਨ ਚੌਕ ਚੀਕਾ ਵਿਖੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਇੱਥੇ ਊਧਮ ਸਿੰਘ ਚੌਕ ਚੀਕਾ ਵਿਖੇ ਵੱਡੀ ਗਿਣਤੀ 'ਚ ...
ਸਿਰਸਾ, 21 ਜਨਵਰੀ (ਪਰਦੀਪ ਸਚਦੇਵਾ)-ਸਿਰਸਾ ਜ਼ਿਲ੍ਹਾ ਦੀ ਕਾਲਾਂਵਾਲੀ ਨਗਰ ਪਾਲਿਕਾ ਵਲੋਂ ਸ਼ਹਿਰੀ ਖੇਤਰ ਦੀਆਂ ਰਜਿਸਟਰੀਆਂ ਕਰਵਾਉਣ ਨੂੰ ਲੈ ਕੇ ਐੱਨ.ਓ.ਸੀ. ਨਾ ਦੇਣ ਦੇ ਮਾਮਲੇ ਨੂੰ ਲੈ ਕੇ ਸ਼ਹਿਰ ਦੇ ਪ੍ਰਾਪਰਟੀ ਡੀਲਰਾਂ ਦਾ ਨਗਰ ਪਾਲਿਕਾ ਦਫ਼ਤਰ ਦੇ ਸਾਹਮਣੇ ...
ਨਵੀਂ ਦਿੱਲੀ, 21 ਜਨਵਰੀ (ਜਗਤਾਰ ਸਿੰਘ)-ਦਿੱਲੀ 'ਚ ਕੋਰੋਨਾ ਵਾਇਰਸ ਦਾ ਪਤਾ ਲਗਾਉਣ ਦੇ ਨਮੁਨਿਆਂ ਦੀ ਜਾਂਚ ਦੀ ਗਿਣਤੀ 1 ਕਰੋੜ ਤੋਂ ਜ਼ਿਆਦਾ ਹੋ ਗਈ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਇਕ ਨਵਾਂ ਕੀਰਤੀਮਾਨ ਦੱਸਿਆ ਹੈ | ਕੇਜਰੀਵਾਲ ਨੇ ...
ਨਵੀਂ ਦਿੱਲੀ, 21 ਜਨਵਰੀ (ਜਗਤਾਰ ਸਿੰਘ)-ਦਿੱਲੀ ਕਾਂਗਰਸ ਨੇ ਇਲਜਾਮ ਲਾਇਆ ਹੈ ਕਿ ਭਾਜਪਾ ਅਤੇ ਕੇਜਰੀਵਾਲ ਸਰਕਾਰ ਝੁੱਗੀਆਂ 'ਚ ਸਰਵੇ ਦੀ ਖੇਡ, ਖੇਡ ਕੇ ਜਨਤਾ ਨੂੰ ਗੁਮਰਾਹ ਕਰਨ 'ਚ ਰੁੱਝੀਆਂ ਹੋਈਆਂ ਹਨ | ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ...
ਨਵੀਂ ਦਿੱਲੀ, 21 ਜਨਵਰੀ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਮੁਖੀ ਆਦੇਸ਼ ਗੁਪਤਾ ਅਤੇ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਵਿਧੂੜੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਦੀ ਕੇਜਰੀਵਾਲ ਸਰਕਾਰ 'ਤੇ ਦਿੱਲੀ ਜਲ ਬੋਰਡ 'ਚ ਕਰੋੜਾਂ ਦਾ ...
ਸਿਰਸਾ, 21 ਜਨਵਰੀ (ਪਰਦੀਪ ਸਚਦੇਵਾ)-ਸਿਰਸਾ ਜ਼ਿਲ੍ਹਾ ਦੇ ਪਿੰਡ ਤਿਲੋਕੇਵਾਲਾ ਸਥਿਤ ਗੁਰਦੁਆਰਾ ਸ੍ਰੀ ਨਿਰਮਲਸਰ ਸਾਹਿਬ ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਦੀ ਮਾਤਾ ਗੁਰਦਿਆਲ ਕੌਰ ਦੀ ...
ਸਿਰਸਾ, 21 ਜਨਵਰੀ (ਪਰਦੀਪ ਸਚਦੇਵਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਹਰਿਆਣਾ ਕਿਸਾਨ ਸਭਾ ਵਲੋਂ 26 ਜਨਵਰੀ ਨੂੰ ਹੋਣ ਵਾਲੀ ਕਿਸਾਨ ਪਰੇਡ ਵਿਚ ਸਿਰਸਾ ਜ਼ਿਲ੍ਹਾ ਤੋਂ ਵੱਡੀ ਭਾਗੀਦਾਰੀ ਲਈ ਅੱਜ ਪਿੰਡ ਬਣਸੁਧਾਰ, ਖੈਰੇਕਾਂ, ਚਾਮਲ, ਧੋਤੜ, ਬੰਗੀ ਢਾਣੀ, ਨੇਜਾਡੇਲਾ ...
ਕਰਨਾਲ, 21 ਜਨਵਰੀ (ਗੁਰਮੀਤ ਸਿੰਘ ਸੱਗੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਦੀ ਸੰਗਤ ਵਲੋਂ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਡੇਰਾ ਕਾਰਸੇਵਾ ਕਲੰਦਰੀ ਗੇਟ ਵਿਖੇ ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਬਾਬਾ ਸੁੱਖਾ ...
ਸਿਰਸਾ, 21 ਜਨਵਰੀ (ਪਰਦੀਪ ਸਚਦੇਵਾ)-ਸਿਰਸਾ ਜ਼ਿਲ੍ਹਾ ਦੇ ਪਿੰਡ ਸਾਹੂਵਾਲਾ ਫਸਟ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪੰਜ ਪਿਆਰਿਆਂ ਦੀ ਅਗਵਾਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX