ਫ਼ਾਜ਼ਿਲਕਾ, 22 ਜਨਵਰੀ(ਅਮਰਜੀਤ ਸ਼ਰਮਾ): ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ ਸੂਬੇ ਅੰਦਰ ਪਾਵਰ ਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ ਕਰਨ ਦੇ ਦਿੱਤੇ ਸੱਦੇ ਦੇ ਤਹਿਤ ਇੰਪਲਾਈਜ਼ ਫੈਡਰੇਸ਼ਨ ਫ਼ਾਜ਼ਿਲਕਾ ਵਲੋਂ ਪਾਵਰ ਕਾਮ ਦੇ ਡਵੀਜ਼ਨ ਦਫ਼ਤਰ ਵਿਖੇ ਇਕੱਠੇ ਹੋ ਕੇ ਪਾਵਰ ਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੁਭਾਸ਼ ਚੰਦਰ, ਜਰਨੈਲ ਸਿੰਘ, ਮੁਨਸ਼ੀ ਰਾਮ, ਦਰਸ਼ਨ ਸਿੰਘ, ਗੁਰਦਾਸ ਸਿੰਘ, ਦਲੀਪ ਕੁਮਾਰ, ਨੰਦ ਸਿੰਘ, ਗੁਰਦਿਆਲ ਸਿੰਘ, ਹਰੀਸ਼ ਚੰਦਰ ਨੇ ਕਿਹਾ ਕਿ ਸੂਬੇ ਅੰਦਰ ਪਾਵਰ ਕਾਮ ਮੈਨੇਜਮੈਂਟ ਜਾਣਬੁੱਝ ਕੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਪਾਵਰ ਕਾਮ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੇ ਬੈਂਡ 1 ਦਸੰਬਰ 2011 ਤੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਤਰਜ਼ 'ਤੇ ਦਿੱਤੇ ਜਾਣ, ਵਿਭਾਗ ਵਿਚ ਪੱਕੀ ਭਰਤੀ ਰੈਗੂਲਰ ਸਕੇਲਾਂ ਵਿਚ ਕੀਤੀ ਜਾਵੇ, ਨਵੇਂ ਭਰਤੀ ਕੀਤੇ ਸਹਾਇਕ ਲਾਈਨਮੈਨਾਂ ਨੂੰ ਸਕਿੱਲਡ ਵਰਕਰ ਦੀ ਤਨਖ਼ਾਹ ਦਿੱਤੀ ਜਾਵੇ, ਨਵੇਂ ਮੁਲਾਜ਼ਮਾਂ ਨੂੰ ਵੀ ਬਿਜਲੀ ਯੂਨਿਟਾਂ ਦੀ ਛੂਟ ਦਿੱਤੀ ਜਾਵੇ, ਸਰਕਾਰੀ ਥਰਮਲ ਪਲਾਟਾਂ ਅਤੇ ਸਰਕਾਰੀ ਵਰਕਸ਼ਾਪਾਂ ਨੂੰ ਬੰਦ ਨਾ ਕੀਤਾ ਜਾਵੇ, ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਪੇ ਕਮਿਸ਼ਨਰ ਦੀ ਰਿਪੋਰਟ ਲਾਗੂ ਕੀਤੀ ਜਾਵੇ, ਡੀ.ਏ.ਦੀਆਂ ਕਿਸ਼ਤਾਂ ਅਤੇ ਬਕਾਇਆ ਜਲਦੀ ਦਿੱਤਾ ਜਾਵੇ, ਡਿਊਟੀ ਦੌਰਾਨ ਹੋਣ ਵਾਲੀ ਦੁਰਘਟਨਾਵਾਂ ਵਿਚ ਮਿ੍ਤਕਾਂ ਦੇ ਵਾਰਸਾਂ ਨੂੰ ਰੈਗੂਲਰ ਭਰਤੀ ਕੀਤਾ ਜਾਵੇ |
ਖੂਈਆਂ ਸਰਵਰ, 22 ਜਨਵਰੀ (ਵਿਵੇਕ ਹੂੜੀਆ)-ਬਲਾਕ ਖੂਈਆਂ ਵਿਖੇ ਸਿੱਖਿਆ ਸਕੱਤਰ ਪੰਜਾਬ ਦੀਆਂ ਸਿੱਖਿਆ ਮਾਰੂ ਨੀਤੀਆਂ ਦੇ ਵਿਰੁੱਧ ਡੀ.ਟੀ.ਐਫ. ਇਕਾਈ ਅਬੋਹਰ ਵਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡੀ.ਟੀ.ਐਫ. ਦੇ ...
ਅਬੋਹਰ, 22 ਜਨਵਰੀ (ਕੁਲਦੀਪ ਸਿੰਘ ਸੰਧੂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਮਾਰੂ ਤਿੰਨ ਕਾਲੇ ਕਾਨੂੰਨਾਂ ਵਿਰੋਧ ਜਿੱਥੇ ਕਿਸਾਨਾਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਰੈਲੀ ਕੱਢਣ ਦੀ ਘੋਸ਼ਣਾ ਕੀਤੀ ਗਈ ਉੱਥੇ ਹੀ ਕਿਸਾਨਾਂ ਦਾ ਸਮਰਥਨ ...
ਮੰਡੀ ਘੁਬਾਇਆ, 22 ਜਨਵਰੀ (ਅਮਨ ਬਵੇਜਾ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਚੌਕੀ ਘੁਬਾਇਆ ਦੇ ਅਧੀਨ ਪੈਂਦੇ ਪਿੰਡ ਜੱਲਾ ਲੱਖੇ ਕੇ ਉਤਾੜ ਵਿਖੇ ਮੁਖ਼ਬਰ ਦੀ ਠੋਸ ਇਤਲਾਹ 'ਤੇ ਛਾਪੇਮਾਰੀ ਕਰ ਕੇ 50 ਲੀਟਰ ਨਾਜਾਇਜ਼ ਲਾਹਣ ਬਰਾਮਦ ਕਰ ਕੇ 1 ਵਿਅਕਤੀ ਖ਼ਿਲਾਫ਼ ਮਾਮਲਾ ਦਰਜ ...
ਫ਼ਾਜ਼ਿਲਕਾ, 22 ਜਨਵਰੀ (ਦਵਿੰਦਰ ਪਾਲ ਸਿੰਘ): ਫ਼ਾਜ਼ਿਲਕਾ ਨਗਰ ਕੌਾਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 3 ਅੰਦਰ ਕਾਂਗਰਸ ਪਾਰਟੀ ਦੇ ਸੰਭਾਵਿਤ ਉਮੀਦਵਾਰ ਸ਼੍ਰੀਮਤੀ ਜਸਪ੍ਰੀਤ ਕੌਰ ਦੁਰੇਜਾ ਪਤਨੀ ਅਮਨ ਦੁਰੇਜਾ ਦੇ ਹੱਕ ਵਿਚ ਹੋਏ ਇਕ ਇਕੱਠ ਵਿਚ ਸਥਾਨਕ ਵਿਧਾਇਕ ...
ਫ਼ਾਜ਼ਿਲਕਾ, 22 ਜਨਵਰੀ(ਦਵਿੰਦਰ ਪਾਲ ਸਿੰਘ): ਖੇਤੀ ਸੋਧ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀ ਸਰਹੱਦ ਤੇ ਟਿਕਰੀ ਬਾਰਡਰ ਤੇ ਜਾਰੀ ਭੁੱਖ ਹੜਤਾਲ 59ਵੇਂ ਦਿਨ ਵਿਚ ਪੁੱਜ ਗਈ ਹੈ | ਪੰਜਾਬ, ਹਰਿਆਣਾ ਤੇ ਹੋਰਨਾਂ ਸੂਬਿਆਂ ਦੇ ਕਿਸਾਨ 24 ਘੰਟਿਆਂ ਦੀ ਭੁੱਖ ਹੜਤਾਲ ਤੇ ਬੈਠਦੇ ਹਨ | ...
ਫ਼ਾਜ਼ਿਲਕਾ, 22 ਜਨਵਰੀ(ਦਵਿੰਦਰ ਪਾਲ ਸਿੰਘ): ਸ਼ੋ੍ਰਮਣੀ ਅਕਾਲੀ ਦਲ ਵਲੋਂ ਫ਼ਾਜ਼ਿਲਕਾ ਸ਼ਹਿਰ ਅੰਦਰ ਇਕਾਈਆਂ ਸਥਾਪਿਤ ਕਰਨ ਦੇ ਸਿਲਸਿਲੇ ਤਹਿਤ ਮਨੀਸ਼ ਚਲਾਨਾ ਨੂੰ ਯੂਥ ਅਕਾਲੀ ਦਲ ਫ਼ਾਜ਼ਿਲਕਾ ਸ਼ਹਿਰੀ ਸਰਕਲ - 2 ਦਾ ਪ੍ਰਧਾਨ ਬਣਾਇਆ ਗਿਆ ਹੈ | ਇਸ ਮੌਕੇ ਜ਼ਿਲ੍ਹਾ ...
ਫ਼ਾਜ਼ਿਲਕਾ, 22 ਜਨਵਰੀ (ਦਵਿੰਦਰ ਪਾਲ ਸਿੰਘ): ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਕੋਰੋਨਾ ਵਾਇਰਸ ਨਾਲ ਅੱਜ 4 ਵਿਅਕਤੀ ਪੀੜਤ ਹੋਏ ਹਨ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਭਰ ਵਿਚ ਅੱਜ ਤੱਕ 3895 ਵਿਅਕਤੀ ਕੋਰੋਨਾ ਨਾਲ ਪੀੜਤ ਹੋਏ ਹਨ, ਜਿਨ੍ਹਾਂ ਵਿਚੋਂ 3805 ...
ਮੰਡੀ ਲਾਧੂਕਾ, 22 ਜਨਵਰੀ (ਮਨਪ੍ਰੀਤ ਸਿੰਘ ਸੈਣੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ ਦਾ ਸੱਦਾ ਦਿੱਤਾ ਹੈ, ਤੇ ਇਹ ...
ਅਬੋਹਰ,22 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚੇ ਵਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਜਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਕੀਤੀ ਜਾ ਰਹੀ ਟਰੈਕਟਰ ਪਰੇਡ ਵਿਚ ਫ਼ਾਜ਼ਿਲਕਾ ਜ਼ਿਲੇ੍ਹ ਤੋਂ ਵੀ ਨੰਬਰਦਾਰ ਵੱਡੀ ਗਿਣਤੀ ਵਿਚ ਦਿੱਲੀ ਦੇ ...
ਜਲਾਲਾਬਾਦ, 22 ਜਨਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਦੋ ਵਿਅਕਤੀਆਂ ਨੂੰ 10 ਗਰਾਮ ਹੈਰੋਇਨ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਦੇ ਮੁਲਾਜ਼ਮ ਐੱਸ ਆਈ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ਹਿਰ ਵਿਚ ਗਸ਼ਤ ਕਰ ...
ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ) - ਸਬ ਡਵੀਜ਼ਨ ਜਲਾਲਾਬਾਦ ਦੇ ਪਿੰਡ ਸੈਦੋਕਾ 'ਚ ਇਕ ਚਰਵਾਹੇ ਦੇ ਵਾੜੇ 'ਚ ਸ਼ੱਕੀ ਹਾਲਤਾਂ 'ਚ 22 ਭੇਡ - ਬੱਕਰੀਆਂ ਦੀ ਮੌਤ ਹੋ ਗਈ, ਪੂਰਾ ਪਰਿਵਾਰ ਸਦਮੇ 'ਚ ਹੈ ਅਤੇ ਥਾਣਾ ਅਮੀਰ ਖ਼ਾਸ ਪੁਲਿਸ ਨੂੰ ਲਿਖਿਤ ਸ਼ਿਕਾਇਤ ਦਿੰਦੇ ਹੋਏ ਭੇਡ - ...
ਫ਼ਾਜ਼ਿਲਕਾ, 22 ਜਨਵਰੀ (ਦਵਿੰਦਰ ਪਾਲ ਸਿੰਘ)- ਧੋਖੇ ਨਾਲ ਆਪਣੇ ਖਾਤਿਆਂ ਵਿਚ ਲੱਖਾਂ ਰੁਪਏ ਟਰਾਂਸਫ਼ਰ ਕਰਾਉਣ ਦੇ ਦੋਸ਼ ਤਹਿਤ ਸਦਰ ਥਾਣਾ ਫ਼ਾਜ਼ਿਲਕਾ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਲਾਧੂਕਾ ਵਾਸੀ ...
ਜਲਾਲਾਬਾਦ, 22 ਜਨਵਰੀ (ਜਤਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਨੇ 25 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਔਰਤ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਭਜਨ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਦੀ ਠੋਸ ...
ਮੰਡੀ ਅਰਨੀਵਾਲਾ, 22 ਜਨਵਰੀ (ਨਿਸ਼ਾਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਵਲੋਂ ਸਥਾਨਕ ਸਰਕਾਰਾਂ ਵਿਭਾਗ ਦੀਆਂ ਚੋਣਾਂ ਲਈ ਨਗਰ ਪੰਚਾਇਤ ਅਰਨੀਵਾਲਾ ਦੇ 11 ਵਾਰਡਾਂ ਵਿਚੋਂ ਅੱਠ ਵਾਰਡਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ...
ਮੰਡੀ ਘੁਬਾਇਆ, 22 ਜਨਵਰੀ (ਅਮਨ ਬਵੇਜਾ)-ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਤੇ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਕਾਂਗਰਸ ਪਾਰਟੀ ਪ੍ਰਤੀ ਚੰਗੀਆਂ ਸੇਵਾਵਾਂ ਦੇਣ ਵਾਲੇ ਆਗੂ ਤੇ ਸਮਾਜ ਸੇਵੀ ਡਾ. ਸੁਸ਼ੀਲ ਕਪੂਰ ਸ਼ੰਟੀ ਨੂੰ ਬੀਤੇ ਦਿਨੀਂ ਪੀ.ਏ.ਡੀ. ...
ਫ਼ਾਜ਼ਿਲਕਾ, 22 ਜਨਵਰੀ (ਦਵਿੰਦਰ ਪਾਲ ਸਿੰਘ): ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਜਿੱਥੇ ਇਕ ਪਾਸੇ ਦੇਸ਼ ਦੇ ਕਿਸਾਨ ਦਿੱਲੀ ਦੀਆਂ ਬਰੰੂਹਾਂ 'ਤੇ ਬੈਠ ਕੇ ਕੇਂਦਰ ਸਰਕਾਰ ਤੇ ਦਬਾਅ ਬਣਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸਰਹੱਦੀ ਇਲਾਕਿਆਂ ਵਿਚ ...
ਮੰਡੀ ਲਾਧੂਕਾ, 22 ਜਨਵਰੀ (ਛਾਬੜਾ)- ਪਿੰਡ ਤਰੋਬੜ੍ਹੀ ਵਿਖੇ ਜੈ ਬਾਬਾ ਟਿੱਬੇ ਵਾਲਾ ਦੀ ਸਮਾਧ 'ਤੇ ਇਕ ਦਿਨਾਂ ਮੇਲਾ ਜੁੜਿਆ | ਇਸ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਬਾਬੇ ਦੀ ਸਮਾਧ 'ਤੇ ਪੁੱਜ ਕੇ ਮੱਥਾ ਟੇਕਿਆ | ਇਸ ਦੌਰਾਨ ਪਿੰਡ ਦੀ ਪੰਚਾਇਤ ਤੇ ਮੇਲਾ ਕਮੇਟੀ ਵਲੋਂ ...
ਅਬੋਹਰ, 22 ਜਨਵਰੀ (ਕੁਲਦੀਪ ਸਿੰਘ ਸੰਧੂ)-ਸੀ.ਐੱਚ.ਸੀ. ਬਹਾਵਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਤਿਰਲੋਚਣ ਸਿੰਘ ਅਤੇ ਸੀਤੋ ਗੰੁਨੋ੍ਹ ਦੇ ਮੈਡੀਕਲ ਅਫ਼ਸਰ ਰਵੀ ਬਾਂਸਲ ਦੀ ਅਗਵਾਈ ਹੇਠ ਕੋਵਿਡ-19 ਦੇ ਬਚਾਅ ਲਈ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਨੋਡਲ ...
ਫ਼ਾਜ਼ਿਲਕਾ, 22 ਜਨਵਰੀ (ਦਵਿੰਦਰ ਪਾਲ ਸਿੰਘ)- ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੰਗ ਪੱਤਰ ਦੇ ਕੇ ਜ਼ਿਲ੍ਹਾ ਸੈਨਿਕ ਭਲਾਈ ਨੂੰ ਵੱਡੀ ਇਮਾਰਤ ਮੁਹੱਈਆ ਕਰਾਉਣ ਦੀ ਮੰਗ ਕੀਤੀ ਹੈ | ਮੰਗ ਪੱਤਰ ਵਿਚ ਐਸੋਸੀਏਸ਼ਨ ਦੇ ਪ੍ਰਧਾਨ ...
ਫ਼ਾਜ਼ਿਲਕਾ, 22 ਜਨਵਰੀ (ਦਵਿੰਦਰ ਪਾਲ ਸਿੰਘ): ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਨੂੰ ਲੈ ਕੇ ਕਿਸਾਨ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਫ਼ਾਜ਼ਿਲਕਾ ਦੇ ਵੱਖ-ਵੱਖ ਸਰਹੱਦੀ ਪਿੰਡਾਂ ਅੰਦਰ ਇਕਾਈਆਂ ਦਾ ਗਠਨ ਕੀਤਾ ਗਿਆ | ...
ਅਬੋਹਰ, 22 ਜਨਵਰੀ (ਕੁਲਦੀਪ ਸਿੰਘ ਸੰਧੂ, ਸੁਖਜਿੰਦਰ ਸਿੰਘ ਢਿੱਲੋਂ)-ਓ. ਬੀ. ਸੀ. ਅਧਿਕਾਰ ਚੇਤਨਾ ਮੰਚ ਦੀ ਇਕ ਮੀਟਿੰਗ ਸਥਾਨਕ ਗੌਤਮ ਬੁੱਧ ਧਰਮਸ਼ਾਲਾ ਵਿਖੇ ਕ੍ਰਿਸ਼ਨ ਸ਼ਾਕਿਆ ਅਤੇ ਸੁਭਾਸ਼ ਸ਼ਾਕਿਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX