ਖੰਨਾ, 22 ਜਨਵਰੀ (ਹਰਜਿੰਦਰ ਸਿੰਘ ਲਾਲ)-ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਖੰਨਾ ਵਿਚ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ | ਜਦੋਂ ਆਮ ਆਦਮੀ ਪਾਰਟੀ ਦੇ ਸਰਕਲ ਇੰਚਾਰਜ ਲਖਵੀਰ ਸਿੰਘ ਲੱਕੀ ਨੇ ਆਪਣੇ ਸੈਂਕੜੇ ਸਾਥੀਆਂ ਅਕਾਲੀ ਦਲ ਵਿਚ ਸ਼ਾਮਲ ਹੋ ਗਏ | ਅਕਾਲੀ ਦਲ ਵਿਚ ਸ਼ਾਮਲ ਹੋਣ 'ਤੇ ਯਾਦਵਿੰਦਰ ਸਿੰਘ ਯਾਦੂ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ | ਲਖਵੀਰ ਸਿੰਘ ਦੇ ਨਾਲ ਉੱਤਮ ਨਗਰ ਵਾਰਡ-30 'ਚੋਂ ਹਰਪ੍ਰੀਤ ਸਿੰਘ ਬੰਟੀ, ਗੁ ਲਖਵੀਰ ਸਿੰਘ ਸੋਨੂੰ, ਗੁਰਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ, ਪੰਕਜ ਸ਼ਰਮਾ, ਪੁਨੀਤ ਸ਼ਰਮਾ, ਕਿ੍ਸ਼ਨ ਸਿੰਘ, ਗੁਰਸੇਵਕ ਸਿੰਘ ਸੋਨੀ, ਗੋਰਵ, ਸੋਰਵ, ਅਜੇ, ਬਲਵੰਤ ਸਿੰਘ, ਕਰਨ ਸਿੰਘ, ਰਮੀਤ ਸਿੰਘ ਨਿੱਕੂ, ਕਸ਼ਮੀਰਾ ਸਿੰਘ, ਸੁਰਜੀਤ ਸਿੰਘ, ਮੁਕੇਸ਼ ਚੌਧਰੀ, ਗੁਰਦੇਵ ਸਿੰਘ ਲੱਕੀ ਚੌਧਰੀ, ਕਾਕਾ, ਲਾਲੀ, ਸੋਨੂੰ, ਬਲਵਿੰਦਰ ਕੌਰ, ਗੁਰਪ੍ਰੀਤ ਕੌਰ, ਸੁਲੇਖਾ ਰਾਣੀ, ਬਿੱਲੂ ਸਿੰਘ, ਅਮਰਿੰਦਰ ਸਿੰਘ, ਵਿਕਰਮਜੀਤ ਸਿੰਘ ਵਿੱਕੀ, ਅਮਰਜੀਤ ਕੌਰ, ਪਰਮਿੰਦਰ ਕੌਰ, ਦਵਿੰਦਰਜੀਤ ਕੌਰ, ਕਿਰਨਦੀਪ ਕੌਰ, ਨੇ ਅਕਾਲੀ ਦਲ 'ਚ ਸ਼ਮੂਲੀਅਤ ਕੀਤੀ | ਯਾਦੂ ਨੇ ਕਿਹਾ ਕਿ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ, ਜਿਸ 'ਚ ਨੌਜਵਾਨ ਵਰਗ ਸਮੇਤ ਹਰ ਵਰਗ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਜਦਕਿ 'ਆਪ' ਵਲੋਂ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਦੀ ਰਾਜਨੀਤੀ ਕੀਤੀ ਜਾਂਦੀ ਹੈ | ਲਖਵੀਰ ਸਿੰਘ ਵਰਗੇ ਮਿਹਨਤੀ ਨੌਜਵਾਨਾਂ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਲਖਵੀਰ ਸਿੰਘ ਨੇ ਕਿਹਾ ਕਿ 'ਆਪ' ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਹੋ ਕੇ ਪਾਰਟੀ ਨੂੰ ਹਮੇਸ਼ਾ ਲਈ ਅਲਵਿਦਾ ਆਖਿਆ ਹੈ |
ਮਲੌਦ, 22 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਪਿੰਡਾਂ ਦੇ ਵਿਕਾਸ ਲਈ ਦਿੱਤੀਆਂ ਜਾ ਰਹੀਆਂ ਗਰਾਂਟਾਂ ਤਹਿਤ ਅੱਜ ਪਿੰਡ ਚੋਮੋ ਦੇ ਵਿਕਾਸ ਕਾਰਜਾਂ ਲਈ 11.50 ਲੱਖ ਰੁਪਏ ਅਤੇ ਪਿੰਡ ਕਿਸ਼ਨਪੁਰਾ ਲਈ 7.71 ਲੱਖ ...
ਡੇਹਲੋਂ, 22 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲੋਂ ਡੀ. ਏ. ਦੀ ਰਿਪੋਰਟ 2 ਮਹੀਨੇ ਹੋਰ ਅੱਗੇ ਪਾਉਣ, ਡੀ. ਏ. ਦੀਆਂ ਕਿਸ਼ਤਾਂ ਜਾਰੀ ਨਾ ਕਰਨਾ ਅਤੇ ਪੁਰਾਣੀ ਪੈਨਸ਼ਨ ਬਹਾਲ ਨਾ ਕਰਨਾ ਆਦਿ ਨੂੰ ਲੈ ਕੇ ਬੀ. ਐਡ ਅਧਿਆਪਕ ਫ਼ਰੰਟ ਪੰਜਾਬ ਦੇ ਸੱਦੇ 'ਤੇ ਬਲਾਕ ...
ਖੰਨਾ, 22 ਜਨਵਰੀ (ਹਰਜਿੰਦਰ ਸਿੰਘ ਲਾਲ)-ਐੈਸ. ਐਸ. ਪੀ ਦੀ ਰਿਹਾਇਸ਼ ਦੇ ਨੇੜੇ ਬਣੇ ਸੇਵਾ ਕੇਂਦਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦਾ ਸਮਾਨ ਚੋਰੀ ਕੀਤੇ ਜਾਣ ਸਬੰਧੀ ਅੱਜ ਖੰਨਾ ਥਾਣਾ ਸਿਟੀ 1 ਦੇ ਆਈ. ਓ. ਥਾਣੇਦਾਰ ਸੁਰਾਜਦੀਨ ਨੇ ਜਾਂਚ ਕਰਨ ਉਪਰੰਤ ਸੇਵਾ ਕੇਂਦਰ ਦੇ ...
ਦੋਰਾਹਾ, 22 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਹਲਕਾ ਪਾਇਲ ਦੀ ਪ੍ਰਧਾਨ ਬੀਬੀ ਜਸਪ੍ਰੀਤ ਕੌਰ ਅੜੈਚਾਂ ਨੇ ਗੱਲਬਾਤ ਕਰਦਿਆ ਕਿਹਾ ਕਿ 26 ਜਨਵਰੀ ਨੂੰ ਦਿੱਲੀ 'ਚ ਕਿਸਾਨਾਂ ਵੱਲੋਂ ਕੀਤੀ ਜਾਣ ਵਾਲੇ ਟਰੈਕਟਰ ਮਾਰਚ ਲਈ ਔਰਤਾਂ ...
ਸਮਰਾਲਾ, 22 ਜਨਵਰੀ (ਗੋਪਾਲ ਸੋਫਤ)-ਸਥਾਨਕ ਟਰੱਕ ਯੂਨੀਅਨ ਦੇ ਪ੍ਰਧਾਨ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਤੇ ਸਰਪੰਚ ਜਤਿੰਦਰ ਸਿੰਘ ਜੋਗਾ ਬਲਾਲਾ ਦੀ ਮਾਤਾ, ਸਰਦਾਰਨੀ ਰਛਪਾਲ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਦੇ ਪਰਿਵਾਰ ਨਾਲ ਵੱਡੀ ਗਿਣਤੀ ...
ਕੁਹਾੜਾ, 22 ਜਨਵਰੀ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ 10 ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ, 5 ਜੂਨ ਤੋਂ ਜਦੋਂ ਤੋਂ ਸਰਕਾਰ ਨੇ ਖੇਤੀ ਸੋਧ ਆਰਡੀਨੈਂਸ ...
ਖੰਨਾ, 22 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨਰਸਿੰਗ ਹੋਮ ਖੰਨਾ ਵਿਖੇ ਵਿਸ਼ਵ ਪੱਧਰ ਦਾ ਬਲੱਡ ਬੈਂਕ 'ਰੈਡ ਏਡ ਬਲੱਡ ਬੈਂਕ' ਸ਼ੁਰੂ ਕੀਤਾ ਗਿਆ ਹੈ | ਅੱਜ ਇਸ ਦਾ ਰਸਮੀ ਉਦਘਾਟਨ ਵੀ ਕੀਤਾ ਗਿਆ | ਇਸ ਵਿਚ ਖੰਨਾ ਆਈ. ਐਮ. ਏ. ਦੇ ਡਾਕਟਰ ਸ਼ਾਮਲ ਹੋਏ ¢ ਇਸ ਬਲੱਡ ਬੈਂਕ ਵਿਚ ...
ਮਲੌਦ, 22 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼੍ਰੀ ਮਾਨ ਸੰਤ ਬਾਬਾ ਜੰਗੀਰ ਰਾਮ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਡੇਰਾ ਬਾਬਾ ਮਾੜੂ ਰਾਮ ਪਿੰਡ ਰੱਬੋਂ ਨੀਚੀ ਵਿਖੇ ਗ੍ਰਾਮ ਪੰਚਾਇਤ, ਨਗਰ ਨਿਵਾਸੀ ਅਤੇ ਸਮੂਹ ਇਲਾਕਾ ...
ਕੁਹਾੜਾ, 22 ਜਨਵਰੀ (ਸੰਦੀਪ ਸਿੰਘ ਕੁਹਾੜਾ)-ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ ਨਾਜਾਇਜ਼ ਸ਼ਰਾਬ ਵੇਚਣ ਤਹਿਤ ਦੋ ਵਿਅਕਤੀਆਂ ਨੂੰ ਕਾਬੂ ਕਰ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਕੂੰਮ ਕਲਾਂ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਜਾਣਕਾਰੀ ਦੇਣ ਸਮੇਂ ਦੱਸਿਆ ਕਿ ...
ਕੁਹਾੜਾ, 22 ਜਨਵਰੀ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮ ਕਲਾਂ ਵਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਜਾਣਕਾਰੀ ਦੇਣ ਸਮੇਂ ਦੱਸਿਆ ਕਿ ਉਨ੍ਹਾਂ ਨੂੰ ...
ਖੰਨਾ, 22 ਜਨਵਰੀ (ਹਰਜਿੰਦਰ ਸਿੰਘ ਲਾਲ)-ਸਥਾਨਕ ਸੈਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਵਸ ਆਨਲਾਈਨ ਮਨਾਇਆ ਗਿਆ | ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ...
ਖੰਨਾ, 22 ਜਨਵਰੀ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਵਲੋਂ ਨਗਰ ਕੌਾਸਲ ਦੀਆਂ ਚੋਣਾਂ ਲੜਨ ਵਾਲੇ ਦਾਅਵੇਦਾਰਾਂ ਨੇ ਟਿਕਟਾਂ ਦੇਣ ਵਿਚ ਭਿ੍ਸ਼ਟਾਚਾਰ ਦੇ ਦੋਸ਼ ਲਾਏ ਹਨ | ਆਮ ਆਦਮੀ ਪਾਰਟੀ ਅਹੁਦੇਦਾਰਾਂ ਵੱਲੋਂ ਜਿਨ੍ਹਾਂ ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ, ...
ਖੰਨਾ, 22 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਮਾਨੂੰੂਪੁਰ ਵਿਚ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਗੀਤਿਕਾ ਸਿੰਘ ਐਸ. ਡੀ. ਐਮ. ਸਮਰਾਲਾ ਵਲੋਂ ਐਸ. ਐਮ. ਓ. ਡਾ. ਰਵੀ ਦੱਤ ਦੀ ਅਗਵਾਈ ਵਿਚ ਅੱਜ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ | ਜਿਸ ਅਧੀਨ ਪਹਿਲੇ ਦਿਨ 76 ਸਿਹਤ ...
ਦੋਰਾਹਾ, 22 ਜਨਵਰੀ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਡਵੀਜ਼ਨ ਵਰਕਿੰਗ ਕਮੇਟੀ ਦੀ ਮੀਟਿੰਗ ਸਾਥੀ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਰੀਆਂ ਸਬ ਡਵੀਜ਼ਨ ਕਮੇਟੀਆਂ ਨੇ ਭਾਗ ਲਿਆ | ਪੈੱ੍ਰਸ ਨੂੰ ਜਾਣਕਾਰੀ ਦਿੰਦੇ ...
ਦੋਰਾਹਾ, 22 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਜਗਜੀਵਨ ਪਾਲ ਸਿੰਘ ਗਿੱਲ ਨੇ ਅੱਜ ਹਲਕਾ ਪਾਇਲ ਅਧੀਨ ਪੈਂਦੀਆਂ ਨਗਰ ਕੌਾਸਲ ਦੋਰਾਹਾ ਤੇ ਪਾਇਲ ਦੀਆ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਸਥਿਤੀ ਤੇ ...
ਪਾਇਲ, 22 ਜਨਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਨੇੜਲੇ ਪਿੰਡ ਅਲੂਣਾ ਪੱਲ੍ਹਾ ਵਿਖੇ ਸਰਪੰਚ ਯੂਨੀਅਨ ਬਲਾਕ ਦੋਰਾਹਾ ਦੇ ਪ੍ਰਧਾਨ ਕਰਮ ਸਿੰਘ ਸਰਪੰਚ ਪੱਲ੍ਹਾ ਦੀ ਅਗਵਾਈ ਵਿਚ ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਵੰਡਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ...
ਬੀਜਾ, 22 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਆਲ ਇੰਡੀਆ ਕਿਸਾਨ ਸਭਾ ਦੀ ਸਰਗਰਮ ਆਗੂ ਰਾਜਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਪਿੰਡ ਘੁੰਗਰਾਲੀ ਰਾਜਪੂਤਾਂ ਦੇ ਕਿਸਾਨਾਂ ਦਾ ਪੰਜਵਾਂ ਜਥਾ ਅੱਜ ਦਿੱਲੀ 26 ਜਨਵਰੀ ਦੀ ਟਰੈਕਟਰ ਰੈਲੀ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ | ਇਸ ...
ਮਲੌਦ, 22 ਜਨਵਰੀ (ਸਹਾਰਨ ਮਾਜਰਾ)-ਸਿੱਖ ਕੌਮ ਦੇ ਵੱਡੇ ਘੱਲੂਘਾਰੇ ਦੇ 35000 ਸਿੰਘ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 5 ਫਰਵਰੀ ਤੋਂ 7 ਫਰਵਰੀ ਤੱਕ ਕਰਵਾਏ ਜਾ ਰਹੇ 259ਵੇਂ ਸਾਲਾਨਾ ਇਕੋਤਰੀ ਸਮਾਗਮ ਤੇ ਸ਼ਹੀਦੀ ਜੋੜ ਮੇਲੇ ਦੌਰਾਨ ਗੁਰਦੁਆਰਾ ਸ਼ਹੀਦ ਸਿੰਘਾਂ ...
ਦੋਰਾਹਾ, 22 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਦੇ ਸਬੰਧ 'ਚ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਰਾਮਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...
ਈਸੜੂ, 22 ਜਨਵਰੀ (ਬਲਵਿੰਦਰ ਸਿੰਘ)-ਪਿੰਡ ਅਲੂਣਾ ਤੋਲਾ ਦੇ ਸਰਵਪੱਖੀ ਵਿਕਾਸ ਕਾਰਜਾਂ ਲਈ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਵਲੋਂ ਵਿੱਤ ਕਮਿਸ਼ਨ ਦੀ ਗਰਾਂਟ ਦਾ 8 ਲੱਖ ਰੁਪਏ ਦਾ ਚੈੱਕ ਪਿੰਡ ਦੀ ...
ਮਾਛੀਵਾੜਾ ਸਾਹਿਬ, 22 ਜਨਵਰੀ (ਸੁਖਵੰਤ ਸਿੰਘ ਗਿੱਲ)-ਦਿੱਲੀ ਬਾਰਡਰ 'ਤੇ ਕਿਸਾਨੀ ਸੰਘਰਸ਼ ਲੜ ਰਹੀਆਂ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ 'ਚ ਟਰੈਕਟਰ ਪਰੇਡ ਕਰਨ ਦੇ ਦਿੱਤੇ ਗਏ ਸੱਦੇ ਦਾ ਲੋਕਾਂ ਵਿਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਤਹਿਤ ਅੱਜ ...
ਬੀਜਾ, 22 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਦਿਹਾੜਾ ਪੂਰੇ ਭਾਰਤ ਵਿਚ ਹੀ ਨਹੀਂ, ਸਗੋਂ ਸਮੁੱਚੇ ਵਿਸ਼ਵ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਤਹਿਤ ਅੱਜ ਗੁਰਦੁਆਰਾ ਬੇਗਮਪੁਰਾ ਸਾਹਿਬ ਪਿੰਡ ...
ਈਸੜੂ, 22 ਜਨਵਰੀ (ਬਲਵਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਵਿਰੁੱਧ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਈਸੜੂ ਦੇ ਦੁਕਾਨਦਾਰਾਂ ਅਤੇ ਨਗਰ ਨਿਵਾਸੀਆਂ ਵਲੋਂ ਮੋਮਬਤੀਆਂ ਜਗਾ ਕੇ ਸ਼ਰਧਾਂਜਲੀ ...
ਮਾਛੀਵਾੜਾ ਸਾਹਿਬ, 22 ਜਨਵਰੀ (ਮਨੋਜ ਕੁਮਾਰ)-ਕੋਵਿਡ ਤੋਂ ਬਚਾਅ ਲਈ ਲਗਾਈ ਜਾ ਰਹੀ ਵੈਕਸੀਨ ਦੇ ਪਹਿਲੇ ਗੇੜ ਦੀ ਸ਼ੁਰੂਆਤ ਮਾਛੀਵਾੜਾ ਦੇ ਸਿਵਲ ਹਸਪਤਾਲ ਵਿਚ ਕੀਤੀ ਗਈ | ਜਿਸ ਵਿਚ ਹਸਪਤਾਲ ਵਿਚ ਤਾਇਨਾਤ ਡਾਕਟਰਾਂ ਤੇ ਹੈਲਥ ਵਰਕਰਾਂ ਦੇ ਨਾਲ ਨਾਲ ਸ਼ਹਿਰ ਦੇ ਵਿਭਿੰਨ ...
ਖੰਨਾ, 22 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਹਾਈ ਸਕਿਉਰਿਟੀ ਨੰਬਰ ਪਲੇਟਾਂ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਵਾਹਨਾਂ ਦੀ ਚੋਰੀ ਅਤੇ ਅਪਰਾਧਿਕ ਮਾਮਲਿਆਂ ਨੂੰ ਠੱਲ੍ਹ ਪਾਈ ਜਾ ਸਕੇ | ਜਿਸ ਦਾ ਠੇਕਾ ਕੁੱਝ ...
ਈਸੜੂ, 22 ਜਨਵਰੀ (ਬਲਵਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਟਰੈਕਟਰ ਮਾਰਚ ਦੇ ਸੱਦੇ ਸਬੰਧੀ ਅੱਜ ਕਿਸਾਨਾਂ ਨੂੰ ਜਾਗਰੂਕ ਕਰਨ ...
ਜੋਧਾਂ/ਲੋਹਟਬੱਦੀ, 22 ਜਨਵਰੀ (ਗੁਰਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ ਰਾਜ ਊਰਜਾ ਨਿਗਮ ਲਿਮਟਿਡ ਪੰਜਾਬ ਅਧੀਨ ਵੰਡ ਉਪ ਮੰਡਲ ਲਲਤੋਂ ਕਲਾਂ ਦੇ ਐੱਸ. ਡੀ. ਓ. ਅਮਨਦੀਪ ਸਿੰਘ ਪੰਧੇਰ ਸਹਾਰਨ ਮਾਜਰਾ ਨੇ ਦੱਸਿਆ ਕਿ 220 ਕੇ. ਵੀ. ਉਪ ਮੰਡਲ ਲਲਤੋਂ ਕਲਾਂ ਦੀ ...
ਮਲੌਦ, 22 ਜਨਵਰੀ (ਦਿਲਬਾਗ ਸਿੰਘ ਚਾਪੜਾ)-ਬਾਦਸ਼ਾਹ ਦਰਵੇਸ਼ ਧੰਨ-ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਦੇਖ ਰੇਖ ਹੇਠ ਸੰਗਤਾਂ ਵਲੋਂ ਬੜੀ ਸ਼ਰਧਾ ...
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਬਲਾਕ ਸੰਮਤੀ ਮਲੌਦ ਅਧੀਨ ਪੈਂਦੇ ਪਿੰਡ ਕੁਲਾਹੜ ਨੂੰ 14 ਲੱਖ 86 ਹਜ਼ਾਰ ਰੁਪਏ, ਝੱਮਟ ਨੂੰ 20 ਲੱਖ 25 ਹਜ਼ਾਰ ਰੁਪਏ ਅਤੇ ਨਾਨਕਪੁਰ ਜਗੇੜਾ ਨੂੰ 20 ਲੱਖ 25 ਹਜਾਰ ਦੀ ਗਰਾਂਟ ਵਿਕਾਸ-ਕਾਰਜਾਂ ਸਬੰਧੀ ...
ਮਲੌਦ, 22 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਹਿਤ ਐੱਸ. ਐਮ. ਓ. ਮਲੌਦ ਡਾ. ਗੋਬਿੰਦ ਰਾਮ ਦੀ ਅਗਵਾਈ ਹੇਠ ਅੱਜ ਸੀ. ਐੱਚ. ਸੀ. ਮਲੌਦ ਵਿਖੇ ਕੋਰੋਨਾ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX