ਤਾਜਾ ਖ਼ਬਰਾਂ


ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੀ ਜ਼ਮੀਨ ਦੇ ਮਾਮਲੇ ਵਿਚ ਅਕਾਲ ਯੂਥ ਵਲੋਂ ਵਿਰਾਸਤੀ ਮਾਰਗ ਵਿਖੇ ਰੋਸ ਧਰਨਾ
. . .  1 day ago
ਅੰਮ੍ਰਿਤਸਰ 10 ਅਪ੍ਰੈਲ, (ਜਸਵੰਤ ਜੱਸ) - ਸੁਪਰੀਮ ਕਮੇਟੀ ਅਕਾਲ ਯੂਥ ਜੋ ਕਿ ਭਾਈ ਹਵਾਰਾ ਕਮੇਟੀ ਨਾਲ ਸੰਬੰਧਿਤ ਯੂਥ ਵਿੰਗ ਹੈ, ਵਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਆਈ.ਪੀ.ਐਲ. 2021 : ਦਿੱਲੀ ਕੈਪੀਟਲਸ ਨੇ ਚੇਨਈ ਸੁਪਰ ਕਿੰਗਸ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਦਿੱਲੀ ਕੈਪੀਟਲਸ ਨੇ ਚੇਨਈ ਸੁਪਰ ਕਿੰਗਸ ਨੂੰ 7 ਵਿਕਟਾਂ ਨਾਲ ਹਰਾਇਆ...
ਆਈ.ਪੀ.ਐਲ. 2021 : ਦਿੱਲੀ ਕੈਪਟੀਲਜ 14 ਓਵਰਾਂ ਮਗਰੋਂ 139/1 'ਤੇ
. . .  1 day ago
ਆਈ.ਪੀ.ਐਲ. 2021 : ਦਿੱਲੀ ਕੈਪਟੀਲਸ ਦੀ ਤੇਜ ਸ਼ੁਰੂਆਤ, 8 ਓਵਰਾਂ ਵਿਚ 75/0
. . .  1 day ago
ਆਈ.ਪੀ.ਐਲ. 2021 : ਚੇਨਈ ਨੇ ਦਿੱਲੀ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ. 2021 : ਚੇਨਈ ਨੇ ਦਿੱਲੀ ਨੂੰ ਦਿੱਤਾ 189 ਦੌੜਾਂ ਦਾ ਟੀਚਾ...
ਬਾਘਾ ਪੁਰਾਣਾ ਦੇ ਸੀ.ਆਈ.ਏ. ਸਟਾਫ਼ ਦੇ ਕਾਂਸਟੇਬਲ ਦੇ ਲੱਗੀ ਗੋਲੀ, ਹਾਲਤ ਗੰਭੀਰ
. . .  1 day ago
ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਬਾਘਾ ਪੁਰਾਣਾ ਦੇ ਸੀ.ਆਈ.ਏ. ਸਟਾਫ਼ ਵਿਚ ਤਾਇਨਾਤ ਹੈੱਡ ਕਾਂਸਟੇਬਲ ਗੁਰਜੀਤ ਸਿੰਘ ਆਪਣੀ ਹੀ ਸਰਕਾਰੀ ਪਿਸਤੌਲ ਨਾਲ ਅਚਾਨਕ ਗੋਲੀ ਚੱਲਣ ਨਾਲ ਜ਼ਖ਼ਮੀ ਹੋ ਗਿਆ...
ਕੋਟਕਪੂਰਾ ਗੋਲੀਕਾਂਡ ਦੀ ਪੜਤਾਲ ਰਿਪੋਰਟ ਰੱਦ ਹੋਣ ਦੀ ਸੂਰਤ 'ਚ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਕਰੇਗੀ ਰੁਖ - ਕੈਪਟਨ
. . .  1 day ago
ਚੰਡੀਗੜ੍ਹ, 10 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਕੋਟਕਪੂਰਾ ਗੋਲੀਕਾਂਡ ਬਾਰੇ ਜਾਂਚ ਰਿਪੋਰਟ ਮੁਕੰਮਲ ਰੂਪ ਨਾਲ ਨਿਰਪੱਖ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਈਕੋਰਟ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਰਿਪੋਰਟ...
30 ਏਕੜ ਖੜ੍ਹੀ ਕਣਕ ਸੜ ਕੇ ਸੁਆਹ
. . .  1 day ago
ਕੁੱਪ ਕਲਾਂ (ਸੰਗਰੂਰ) , 10 ਅਪ੍ਰੈਲ ( ਮਨਜਿੰਦਰ ਸਿੰਘ ਸਰੌਦ ) - ਅੱਜ ਨੇੜਲੇ ਪਿੰਡ ਵਜੀਦਗੜ੍ਹ ਰੋਹਣੋ ਵਿਖੇ ਕਿਸਾਨਾਂ ਦੀ ਜਿੱਤਵਾਲ ਵਾਲੀ ਸੜਕ 'ਤੇ ਲਗਭਗ 30 ਏਕੜ ਖੜ੍ਹੀ ਕਣਕ ਅੱਗ ਲੱਗਣ ਕਾਰਨ ਸੜ ਕੇ ਰਾਖ ਹੋ...
ਸ੍ਰੀ ਮੁਕਤਸਰ ਸਾਹਿਬ ਵਿਖੇ 40 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 40 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 306 ਮਾਮਲੇ ਆਏ ਸਾਹਮਣੇ, 5 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 10 ਅਪ੍ਰੈਲ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 306 ਰਿਕਾਰਡ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਤੇ 5 ਮੌਤਾਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ ਰਿਕਾਰਡ 93 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 10 ਅਪ੍ਰੈਲ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਵਿਚ ਇਸ ਸਾਲ ਦੇ ਸਭ ਤੋਂ ਵੱਧ 93 ਕੋਰੋਨਾ ਪਾਜ਼ੀਟਿਵ...
ਤਾਰਾਂ ਦੀ ਸਪਾਰਕਿੰਗ ਨਾਲ ਦੋ ਏਕੜ ਕਣਕ ਸੜ ਕੇ ਸੁਆਹ
. . .  1 day ago
ਛੇਹਰਟਾ,10 ਅਪ੍ਰੈਲ (ਵਡਾਲੀ ) - ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਜੰਡਪੀਰ ਵਿਖੇ ਬਿਜਲੀ ਬੋਰਡ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਦੋ ਏਕੜ ਕਣਕ ਸੜਨ ਦਾ ਸਮਾਚਾਰ ਪ੍ਰਾਪਤ...
ਰਾਜਪੁਰਾ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਹੋਈ ਸ਼ੁਰੂ
. . .  1 day ago
ਰਾਜਪੁਰਾ, 10 ਅਪ੍ਰੈਲ (ਰਣਜੀਤ ਸਿੰਘ) - ਅਨਾਜ ਮੰਡੀ ਰਾਜਪੁਰਾ ਵਿਖੇ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ 'ਤੇ ਖੁਸ਼ੀ 'ਚ...
ਸਰਦੂਲਗੜ੍ਹ ਵਿਚ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਸਰਦੂਲਗੜ੍ਹ, 10 ਅਪ੍ਰੈਲ (ਜੀ. ਐਮ ਅਰੋੜਾ ) - ਸਰਦੂਲਗੜ੍ਹ ਵਿਚ ਕਣਕ ਦੀ ਖ਼ਰੀਦ ਕਾਂਗਰਸ ਦੇ ਸਾਬਕਾ ਵਿਧਾਇਕ...
ਪਠਾਨਕੋਟ ਵਿਚ ਕੋਰੋਨਾ ਨਾਲ 2 ਮੌਤਾਂ, 95 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਅਪ੍ਰੈਲ (ਆਸ਼ੀਸ਼ ਸ਼ਰਮਾ) - ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 95 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ...
ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ, 66 ਹੋਰ ਆਏ ਨਵੇਂ ਮਾਮਲੇ
. . .  1 day ago
ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਦੋ ਮੌਤਾਂ ਹੋ ਜਾਣ ਦੀ ਸਿਹਤ ਵਿਭਾਗ ਨੇ ਪੁਸ਼ਟੀ ਕੀਤੀ ਹੈ, ਅਤੇ ਨਾਲ ਹੀ ਅੱਜ ਇਕੋ ਦਿਨ 66 ...
ਮੁੱਖ ਮੰਤਰੀ ਵਲੋਂ ਅਦਾਕਾਰ ਸਤੀਸ਼ ਕੌਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਲੁਧਿਆਣਾ,10 ਅਪ੍ਰੈਲ (ਪੁਨੀਤ ਬਾਵਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਕਾਰ ਸਤੀਸ਼ ਕੌਲ ਦੇ ਦਿਹਾਂਤ 'ਤੇ ਦੁੱਖ ਦਾ...
ਜ਼ਿਲ੍ਹੇ ’ਚ 149 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 10 ਦੀ ਮੌਤ
. . .  1 day ago
ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 149 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15094...
ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਥਾਂ ਕੈਪਟਨ ਸਰਕਾਰ ਅਕਾਲੀ ਦਲ ਨੂੰ ਬਦਨਾਮ ਕਰ ਰਹੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 10 ਅਪ੍ਰੈਲ ( ਸੁਰਿੰਦਰਪਾਲ ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੈਪਟਨ ਸਰਕਾਰ ਨੂੰ ਨਿਸ਼ਾਨੇ...
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਇਕ ਪੁਲਿਸ ਜਵਾਨ ਬੇਹੋਸ਼, ਹਾਲਤ ਨਾਜ਼ੁਕ
. . .  1 day ago
ਬਠਿੰਡਾ, 10 ਅਪ੍ਰੈਲ ( ਨਾਇਬ ਸਿੱਧੂ ) - ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਇਕ ਪੁਲਿਸ ਜਵਾਨ ਦੇ ਬੇਹੋਸ਼ ਹੋਣ ਦਾ ਸਮਾਚਾਰ ਮਿਲਿਆ ਹੈ, ਜਿਸ ਨੂੰ ਜਨ ਸੇਵਾ ਸਹਾਰਾ ਕਲੱਬ ...
ਕਣਕ ਦੀ ਖ਼ਰੀਦ ਨੂੰ ਲੈ ਕੇ ਆੜ੍ਹਤੀਆਂ ਵਲੋਂ ਹੁਸ਼ਿਆਰਪੁਰ 'ਚ ਮੁਕੰਮਲ ਹੜਤਾਲ
. . .  1 day ago
ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ) - ਪੰਜਾਬ ਸਰਕਾਰ ਵਲੋਂ ਅੱਜ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਸਬੰਧੀ ਕੀਤੇ ਐਲਾਨ ਦੇ ਬਾਵਜੂਦ ਮੁੱਖ ਦਾਣਾ ਮੰਡੀ ਹੁਸ਼ਿਆਰਪੁਰ ...
ਮਲੋਟ ’ਚ ਵਿਧਾਇਕ ਅਜਾਇਬ ਸਿੰਘ ਭੱਟੀ ਨੇ ਕਣਕ ਦੀ ਸਰਕਾਰੀ ਖ਼ਰੀਦ ਦਾ ਕੀਤਾ ਉਦਘਾਟਨ
. . .  1 day ago
ਮਲੋਟ, 10 ਅਪ੍ਰੈਲ (ਰਣਜੀਤ ਸਿੰਘ ਪਾਟਿਲ ) - ਨਵੀਂ ਦਾਣਾ ਮੰਡੀ ਮਲੋਟ ਵਿਖੇ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ...
ਲੁਧਿਆਣਾ ਦੇ ਵਿਚ ਆੜ੍ਹਤੀ ਐਸੋਸੀਏਸ਼ਨ ਅਤੇ ਮੁੱਖ ਮੰਤਰੀ ਪੰਜਾਬ ਦੀ ਚਲ ਰਹੀ ਬੈਠਕ ਹੋਈ ਸਮਾਪਤ
. . .  1 day ago
ਲੁਧਿਆਣਾ, 10 ਅਪ੍ਰੈਲ ( ਰੁਪੇਸ਼ ਕੁਮਾਰ ) - ਪੰਜਾਬ ਦੇ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਉਹ ਰਾਜਪੁਰਾ ਤੋਂ ਕਣਕ ਦੀ ਬੋਲੀ ਲਵਾਉਣ ਲਈ ਜਾ ਰਹੇ...
ਜਨਮੇਜਾ ਸਿੰਘ ਸੇਖੋਂ ਹੋਣਗੇ ਜੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ 
. . .  1 day ago
ਫਿਰੋਜ਼ਪੁਰ 10 ਅਪ੍ਰੈਲ (ਗੁਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ, ਅਤੇ ਇਸੇ ਤਹਿਤ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਪਾਰਟੀ ਉਮੀਦਵਾਰ ਵਜੋਂ...
ਅੱਗ ਲੱਗਣ ਨਾਲ 1 ਏਕੜ ਕਣਕ ਦੀ ਖੜੀ ਫ਼ਸਲ ਸੜ ਕੇ ਸੁਆਹ
. . .  1 day ago
ਬੁਢਲਾਡਾ, 10 ਅਪ੍ਰੈਲ (ਸਵਰਨ ਸਿੰਘ ਰਾਹੀ ) - ਸਥਾਨਕ ਸ਼ਹਿਰ ਦੇ ਬਾਹਰ ਕੁਲਾਣਾ ਰੋਡ ਦੇ ਖੇਤਾਂ 'ਚ ਅੱਗ ਲੱਗਣ 1 ਏਕੜ ਕਣਕ ਦੀ ਖੜੀ ਫ਼ਸਲ ਸੜ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਮਾਘ ਸੰਮਤ 552
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ।-ਅਗਿਆਤ

ਸੰਪਾਦਕੀ

ਪੰਜਾਬ ਦੇ ਵਡੇਰੇ ਹਿਤਾਂ ਬਾਰੇ ਸੋਚੋ

ਵਿਵਾਦਗ੍ਰਸਤ ਖੇਤੀ ਬਿੱਲਾਂ ਨੂੰ ਦੇਸ਼ ਦੀ ਪਾਰਲੀਮੈਂਟ ਵਲੋਂ ਪਾਸ ਕਰਨ ਤੋਂ ਬਾਅਦ ਇਨ੍ਹਾਂ ਦੇ ਕਾਨੂੰਨ ਬਣਨ 'ਤੇ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੀਆਂ ਵੱਡੀਆਂ ਅਤੇ ਬਹੁਤੀਆਂ ਕਿਸਾਨ ਯੂਨੀਅਨਾਂ ਵਲੋਂ ਇਨ੍ਹਾਂ ਦੇ ਵਿਰੋਧ ਵਿਚ ਜੋ ਅੰਦੋਲਨ ਸ਼ੁਰੂ ਕੀਤਾ ਗਿਆ ਸੀ, ਉਸ ਨੇ ਇਕ ਵਾਰ ਕੇਂਦਰ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੰਜਾਬ ਦੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਲਗਾਏ ਲਗਾਤਾਰ ਧਰਨੇ, ਆਗੂਆਂ ਅਤੇ ਆਯੋਜਿਤ ਸਮਾਗਮਾਂ ਦੀ ਘੇਰਾਬੰਦੀ, ਦੋ ਕਾਰਪੋਰੇਟ ਘਰਾਣਿਆਂ ਨਾਲ ਸਬੰਧਿਤ ਅਦਾਰਿਆਂ ਦੀ ਨਾਕਾਬੰਦੀ ਕਰਨ ਦੇ ਨਾਲ-ਨਾਲ ਵੱਡੀਆਂ ਕੰਪਨੀਆਂ ਵਲੋਂ ਬਣਾਈਆਂ ਗਈਆਂ ਸੜਕਾਂ ਦੇ ਟੋਲ ਪਲਾਜ਼ਿਆਂ ਨੂੰ ਧਰਨਿਆਂ ਰਾਹੀਂ ਹੁਣ ਤੱਕ ਮੁਫ਼ਤ ਕਰਵਾਇਆ ਜਾ ਚੁੱਕਾ ਹੈ। ਲਗਪਗ ਦੋ ਮਹੀਨੇ ਪਹਿਲਾਂ ਇਨ੍ਹਾਂ ਜਥੇਬੰਦੀਆਂ ਵਲੋਂ ਦਿੱਤੇ 'ਦਿੱਲੀ ਚੱਲੋ' ਦੇ ਨਾਅਰੇ ਨੂੰ ਵੀ ਕਿਸਾਨਾਂ ਵਲੋਂ ਵੱਡਾ ਅਤੇ ਬੇਮਿਸਾਲ ਹੁੰਗਾਰਾ ਭਰਿਆ ਗਿਆ ਸੀ। ਦਿੱਲੀ ਦੀਆਂ ਕਈ ਸਰਹੱਦਾਂ 'ਤੇ ਵੱਡੀ ਗਿਣਤੀ ਵਿਚ ਕਿਸਾਨ ਡਟੇ ਹੋਏ ਹਨ, ਜਿਨ੍ਹਾਂ ਨੇ ਇਸ ਅੰਦੋਲਨ ਨੂੰ ਇਤਿਹਾਸਕ ਬਣਾਈ ਰੱਖਿਆ ਹੈ। ਇਸੇ ਦੌਰਾਨ ਇਥੇ ਦਰਜਨਾਂ ਹੀ ਕਿਸਾਨਾਂ ਦੀਆਂ ਜਾਨਾਂ ਵੀ ਜਾ ਚੁੱਕੀਆਂ ਹਨ। ਸ਼ਾਇਦ ਹੀ ਕਦੀ ਪੰਜਾਬ ਦੇ ਪਹਿਲੇ ਅੰਦੋਲਨਾਂ ਨੂੰ ਲੋਕਾਂ ਨੇ ਏਨਾ ਵੱਡਾ ਹੁੰਗਾਰਾ ਭਰਿਆ ਹੋਵੇ।
ਪਹਿਲਾਂ ਪਹਿਲ ਤਾਂ ਕੇਂਦਰ ਸਰਕਾਰ ਨੇ ਇਸ ਅੰਦੋਲਨ ਪ੍ਰਤੀ ਆਪਣੀ ਬੇਪ੍ਰਵਾਹੀ ਵਾਲੀ ਨੀਤੀ ਜਾਰੀ ਰੱਖੀ, ਪਰ ਬਾਅਦ ਵਿਚ ਇਸ ਦੇ ਵੱਡੇ ਪ੍ਰਭਾਵ ਨੂੰ ਵੇਖਦਿਆਂ ਉਸ ਨੇ ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਇਨ੍ਹਾਂ ਕਾਨੂੰਨਾਂ ਸਬੰਧੀ ਗੱਲਬਾਤ ਦਾ ਸਿਲਸਿਲਾ ਸ਼ੁਰੂ ਕੀਤਾ। ਪਹਿਲੀ ਮੀਟਿੰਗ 14 ਅਕਤੂਬਰ ਨੂੰ ਹੋਈ, ਦੂਸਰੀ 13 ਨਵੰਬਰ ਨੂੰ, ਤੀਸਰੀ 1 ਦਸੰਬਰ ਨੂੰ, ਚੌਥੀ 5 ਦਸੰਬਰ ਨੂੰ, ਪੰਜਵੀਂ 8 ਦਸੰਬਰ ਨੂੰ, ਛੇਵੀਂ 31 ਦਸੰਬਰ ਨੂੰ, ਸੱਤਵੀਂ 4 ਜਨਵਰੀ ਨੂੰ, ਅੱਠਵੀਂ 8 ਜਨਵਰੀ ਨੂੰ, ਨੌਵੀਂ 15 ਜਨਵਰੀ ਨੂੰ ਦਸਵੀਂ ਇਸੇ ਬੁੱਧਵਾਰ 20 ਜਨਵਰੀ ਨੂੰ ਅਤੇ 11ਵੀਂ 22 ਜਨਵਰੀ ਨੂੰ ਹੋਈ ਹੈ। ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗਾਂ ਦਾ ਇਹ ਸਿਲਸਿਲਾ ਵਿਸਥਾਰਿਤ ਅਤੇ ਲੰਬਾ ਚਲਦਾ ਰਿਹਾ ਹੈ। ਪਹਿਲੀ ਮੀਟਿੰਗ ਖੇਤੀ ਸਕੱਤਰ ਸੰਜੇ ਅਗਰਵਾਲ ਨਾਲ ਹੋਈ ਸੀ, ਜਿਸ ਵਿਚ ਕਿਸਾਨ ਜਥੇਬੰਦੀਆਂ ਨੇ ਇਹ ਕਿਹਾ ਸੀ ਕਿ ਉਹ ਸਿਆਸੀ ਆਗੂਆਂ ਨਾਲ ਹੀ ਮੀਟਿੰਗ ਕਰਨਗੇ। ਦੂਸਰੀ ਮੀਟਿੰਗ ਵਿਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਨਾਲ ਕੇਂਦਰੀ ਵਣਜ ਮੰਤਰੀ ਪਿਊਸ਼ ਗੋਇਲ ਅਤੇ ਕੇਂਦਰੀ ਰਾਜ ਮੰਤਰੀ ਅਤੇ ਪੰਜਾਬ ਦੇ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਕੇਂਦਰੀ ਰਾਜ ਵਣਜ ਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼ ਵੀ ਸ਼ਾਮਿਲ ਸਨ। ਇਸ ਮੀਟਿੰਗ ਵਿਚ ਕਿਸਾਨ ਜਥੇਬੰਦੀਆਂ ਨੇ ਸੂਬੇ ਦੀਆਂ ਲੋੜਾਂ ਨੂੰ ਵੇਖਦਿਆਂ ਰੇਲਵੇ ਲਾਈਨਾਂ ਤੋਂ ਧਰਨੇ ਚੁੱਕਣ ਦਾ ਐਲਾਨ ਕੀਤਾ ਸੀ। ਤੀਸਰੀ ਮੀਟਿੰਗ ਵਿਚ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਦੇ ਨਾਲ-ਨਾਲ ਪ੍ਰਦੂਸ਼ਣ ਸਬੰਧੀ ਜਾਰੀ ਕੀਤੇ ਆਰਡੀਨੈਂਸ ਵਿਚੋਂ ਕਿਸਾਨਾਂ ਨੂੰ ਛੋਟ ਦੇਣ ਅਤੇ ਬਿਜਲੀ ਬਿੱਲ 2020 ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ। ਅਗਲੀਆਂ ਮੀਟਿੰਗਾਂ ਵਿਚ ਖੇਤੀਬਾੜੀ ਮੰਤਰੀ ਨੇ ਤਿੰਨ ਖੇਤੀ ਕਾਨੂੰਨਾਂ ਸਬੰਧੀ ਮੱਦਾਂ ਅਨੁਸਾਰ ਵਿਚਾਰ-ਵਟਾਂਦਰਾ ਕਰਨ ਲਈ ਕਿਹਾ ਸੀ। ਪਰ ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਵਾਉਣ 'ਤੇ ਹੀ ਜ਼ੋਰ ਦਿੰਦੀਆਂ ਰਹੀਆਂ ਸਨ।
ਇਸੇ ਦੌਰਾਨ ਇਕ ਵੱਖਰੀ ਮੀਟਿੰਗ ਵਿਚ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਵਿਸਥਾਰ ਵਿਚ ਜਥੇਬੰਦੀਆਂ ਨਾਲ ਗੱਲਬਾਤ ਕੀਤੀ। ਛੇਵੀਂ ਮੀਟਿੰਗ ਵਿਚ ਕਿਸਾਨਾਂ ਦੀਆਂ ਦੋ ਪ੍ਰਦੂਸ਼ਣ ਸਬੰਧੀ ਆਰਡੀਨੈਂਸ ਵਿਚੋਂ ਕਿਸਾਨਾਂ ਨੂੰ ਛੋਟ ਦੇਣ ਅਤੇ ਬਿਜਲੀ ਸਬੰਧੀ ਮੰਗਾਂ ਨੂੰ ਸਰਕਾਰ ਨੇ ਮੰਨਣ ਦਾ ਐਲਾਨ ਵੀ ਕੀਤਾ ਸੀ। ਸਰਕਾਰ ਨੇ ਇਨ੍ਹਾਂ ਤਿੰਨਾਂ ਕਾਨੂੰਨਾਂ ਵਿਚ ਲੋੜੀਂਦੀਆਂ ਸੋਧਾਂ ਕਰਕੇ ਮੰਡੀਕਰਨ ਅਤੇ ਘੱਟੋ-ਘੱਟ ਖ਼ਰੀਦ ਮੁੱਲ ਨੂੰ ਪਹਿਲਾਂ ਵਾਂਗ ਹੀ ਜਾਰੀ ਰੱਖਣ ਦਾ ਐਲਾਨ ਕੀਤਾ ਅਤੇ ਮੰਡੀ ਤੋਂ ਬਾਹਰ ਦੇ ਖੇਤੀ ਵਪਾਰ 'ਤੇ ਵੀ ਸਥਾਪਤ ਮੰਡੀਆਂ ਅਨੁਸਾਰ ਟੈਕਸ ਲਗਾਉਣ ਦੀ ਰਾਜ ਸਰਕਾਰਾਂ ਨੂੰ ਖੁੱਲ੍ਹ ਦੇਣ ਦੀ ਗੱਲ ਕਹੀ। ਸੁਪਰੀਮ ਕੋਰਟ ਵਲੋਂ ਇਨ੍ਹਾਂ ਕਾਨੂੰਨਾਂ ਦੇ ਅਮਲ ਨੂੰ ਰੋਕਣ ਅਤੇ ਇਨ੍ਹਾਂ ਦੀ ਘੋਖ ਸਬੰਧੀ ਇਕ ਕਮੇਟੀ ਬਣਾਉਣ ਦਾ ਐਲਾਨ ਵੀ ਕੀਤਾ ਗਿਆ ਪਰ ਕਿਸਾਨ ਜਥੇਬੰਦੀਆਂ ਨੇ ਉਸੇ ਸਮੇਂ ਹੀ ਅਜਿਹੀ ਕਮੇਟੀ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਬਾਅਦ ਵਿਚ ਸਰਬਉੱਚ ਅਦਾਲਤ ਵਲੋਂ ਜੋ ਕਮੇਟੀ ਬਣਾਈ ਗਈ, ਉਹ ਵੀ ਵਿਵਾਦਾਂ ਦੇ ਘੇਰੇ ਵਿਚ ਫਸ ਗਈ। ਸਰਕਾਰ ਵਲੋਂ ਸੁਝਾਈਆਂ ਕਾਨੂੰਨਾਂ ਵਿਚ ਲੋੜੀਂਦੀਆਂ ਸੋਧਾਂ ਨੂੰ ਵੀ ਜਥੇਬੰਦੀਆਂ ਨੇ ਮੰਨਣ ਤੋਂ ਇਨਕਾਰ ਕਰਦਿਆਂ ਕਾਨੂੰਨਾਂ ਨੂੰ ਮੁੱਢੋਂ ਸੁੱਢੋਂ ਰੱਦ ਕਰਨ ਦੀ ਗੱਲ 'ਤੇ ਹੀ ਜ਼ੋਰ ਦਿੱਤਾ। ਬੁੱਧਵਾਰ ਹੋਈ ਦਸਵੀਂ ਮੀਟਿੰਗ ਵਿਚ ਕੇਂਦਰ ਸਰਕਾਰ ਨੇ ਇਸ ਬਣੇ ਸੰਕਟ ਦੇ ਸੰਤੁਸ਼ਟੀਜਨਕ ਹੱਲ ਲਈ ਇਨ੍ਹਾਂ ਕਾਨੂੰਨਾਂ ਦੇ ਅਮਲ ਨੂੰ ਡੇਢ ਸਾਲ ਲਈ ਰੋਕਣ ਦੇ ਨਾਲ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦੇ ਪ੍ਰਤੀਨਿਧਾਂ ਦੀ ਇਕ ਕਮੇਟੀ ਬਣਾਉਣ ਦਾ ਸੁਝਾਅ ਦਿੱਤਾ, ਜਿਸ ਦੀਆਂ ਸਿਫ਼ਾਰਸ਼ਾਂ ਨੂੰ ਮੰਨਣ ਦੀ ਗੱਲ ਵੀ ਕਹੀ ਗਈ ਅਤੇ ਇਸ ਸਬੰਧੀ ਸੁਪਰੀਮ ਕੋਰਟ ਵਿਚ ਐਫੀਡੇਵਟ ਦੇਣ ਦਾ ਵਚਨ ਵੀ ਦਿੱਤਾ ਗਿਆ। ਮੀਟਿੰਗ ਤੋਂ ਬਾਅਦ ਵੱਡੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਸ ਗੱਲ ਨੂੰ ਵੀ ਮੰਨਣ ਤੋਂ ਇਕਦਮ ਇਨਕਾਰ ਕਰਦਿਆਂ ਬਾਅਦ 'ਚ ਆਪਣੀਆਂ ਜਥੇਬੰਦੀਆਂ ਦੀਆਂ ਹੋਰ ਮੀਟਿੰਗਾਂ ਵਿਚ ਵਿਚਾਰ-ਵਟਾਂਦਰੇ ਦੀ ਗੱਲ ਕਹੀ। ਅੰਦੋਲਨ ਵਿਚ ਸ਼ਾਮਿਲ 40 ਦੇ ਕਰੀਬ ਜਥੇਬੰਦੀਆਂ ਦੇ ਆਗੂਆਂ ਵਿਚਕਾਰ ਹੋਏ ਲੰਮੇ ਵਿਚਾਰ-ਵਟਾਂਦਰੇ ਤੋਂ ਬਾਅਦ ਸਰਕਾਰ ਦੀ ਇਸ ਢੁੱਕਵੀਂ ਸਿਫ਼ਾਰਸ਼ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ ਗਿਆ, ਜਿਸ ਕਰਕੇ ਸਥਿਤੀ ਹੋਰ ਵੀ ਤਣਾਅਪੂਰਨ ਹੋ ਗਈ ਹੈ। ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ ਦਿੱਲੀ ਵਿਚ ਟ੍ਰੈਕਟਰ ਪਰੇਡ ਕਰਨ ਦਾ ਵੀ ਐਲਾਨ ਕੀਤਾ ਹੋਇਆ ਹੈ।
ਅਸੀਂ ਪਹਿਲਾਂ ਵੀ ਲਿਖਦੇ ਰਹੇ ਹਾਂ ਅਤੇ ਹੁਣ ਵੀ ਇਹ ਮਹਿਸੂਸ ਕਰ ਰਹੇ ਹਾਂ ਕਿ ਜੇਕਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਵਿਚ ਲੋੜੀਂਦੀਆਂ ਸੋਧਾਂ ਦਾ ਐਲਾਨ ਕਰਨ ਤੋਂ ਬਾਅਦ ਆਪਣੇ ਤੌਰ 'ਤੇ ਡੇਢ ਸਾਲ ਤੱਕ ਇਨ੍ਹਾਂ ਕਾਨੂੰਨਾਂ 'ਤੇ ਅਮਲ ਨਾ ਕਰਨ ਅਤੇ ਇਸ ਸਬੰਧੀ ਪ੍ਰਤੀਨਿਧੀਆਂ ਦੀ ਕਮੇਟੀ ਬਣਾ ਕੇ ਉਸ ਦੀਆਂ ਸਿਫ਼ਾਰਸ਼ਾਂ 'ਤੇ ਅਮਲ ਕਰਨ ਤੱਕ ਪੁੱਜ ਗਈ ਹੈ ਤਾਂ ਕਿਸਾਨ ਜਥੇਬੰਦੀਆਂ ਨੂੰ ਵੀ ਸੰਸਦ ਰਾਹੀਂ ਪਾਸ ਕੀਤੇ ਇਨ੍ਹਾਂ ਕਾਨੂੰਨਾਂ ਨੂੰ ਸਮੁੱਚੇ ਰੂਪ ਵਿਚ ਰੱਦ ਕਰਨ ਦੀ ਆਪਣੀ ਅੜੀ ਨੂੰ ਛੱਡਣਾ ਚਾਹੀਦਾ ਹੈ ਤਾਂ ਜੋ ਇਸ ਗੁੰਝਲਦਾਰ ਹੋ ਚੁੱਕੇ ਮਸਲੇ ਦਾ ਕੋਈ ਸੰਤੁਸ਼ਟੀਜਨਕ ਹੱਲ ਕੱਢਿਆ ਜਾ ਸਕੇ। ਇਸ ਅੰਦੋਲਨ ਵਿਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਮੋਹਰੀ ਰਹੀਆਂ ਹਨ। ਦਿੱਲੀ ਜਾਣ ਤੋਂ ਪਹਿਲਾਂ ਪੰਜਾਬ ਵਿਚ ਧਰਨਿਆਂ ਦੇ ਰੂਪ ਵਿਚ ਲੰਮੇ ਸਮੇਂ ਤੱਕ ਅੰਦੋਲਨ ਚਲਦਾ ਰਿਹਾ ਹੈ। ਇਸ ਕਾਰਨ ਪਹਿਲਾਂ ਹੀ ਪੰਜਾਬ ਦਾ ਹਰ ਪੱਖ ਤੋਂ ਵੱਡਾ ਨੁਕਸਾਨ ਹੋ ਚੁੱਕਾ ਹੈ। ਅੰਦੋਲਨ ਲੰਮਾ ਹੋ ਜਾਣ ਕਾਰਨ ਇਥੇ ਰਹਿੰਦੇ ਵੱਖ-ਵੱਖ ਫਿਰਕਿਆਂ, ਬਰਾਦਰੀਆਂ, ਜਾਤਾਂ ਅਤੇ ਸੈਂਕੜੇ ਹੀ ਵੱਖ-ਵੱਖ ਕੰਮਾਂ ਵਿਚ ਲੱਗੇ ਲੋਕਾਂ ਦੇ ਰੁਜ਼ਗਾਰ 'ਤੇ ਵੀ ਹੁਣ ਵੱਡੇ ਨਾਂਹਪੱਖੀ ਪ੍ਰਭਾਵ ਦਿਖਾਈ ਦੇਣ ਲੱਗੇ ਹਨ। ਇਸ ਮਸਲੇ ਦੇ ਹੋਰ ਲਟਕ ਜਾਣ ਨਾਲ ਪੰਜਾਬ ਦੀ ਪਹਿਲਾਂ ਹੀ ਡੋਲੀ ਆਰਥਿਕਤਾ ਪੂਰੀ ਤਰ੍ਹਾਂ ਡਿਗ ਜਾਵੇਗੀ। ਕੋਈ ਵੀ ਬਾਹਰਲੀ ਵੱਡੀ ਕੰਪਨੀ ਜਾਂ ਅਦਾਰਾ ਸੂਬੇ ਵਿਚ ਨਿਵੇਸ਼ ਕਰਨ ਤੋਂ ਕਿਨਾਰਾ ਕਰ ਜਾਵੇਗਾ। ਵੱਖ-ਵੱਖ ਵਰਗਾਂ ਵਿਚ ਪੈਦਾ ਹੋ ਰਹੀ ਕੜਵਾਹਟ ਇਸ ਸੰਕਟ ਵਿਚ ਹੋਰ ਵੱਡਾ ਵਾਧਾ ਕਰੇਗੀ। ਜੇਕਰ ਸਰਕਾਰ ਇਸ ਵੱਡੇ ਮਸਲੇ ਦੇ ਹੱਲ ਲਈ ਅੱਗੇ ਆ ਰਹੀ ਹੈ ਤਾਂ ਕਿਸਾਨ ਜਥੇਬੰਦੀਆਂ ਨੂੰ ਵੀ ਸੂਬੇ ਦੀ ਬਿਹਤਰੀ ਲਈ ਆਪਣੇ ਕਦਮ ਇਸ ਦਿਸ਼ਾ ਵਿਚ ਅੱਗੇ ਵਧਾਉਣੇ ਚਾਹੀਦੇ ਹਨ।

-ਬਰਜਿੰਦਰ ਸਿੰਘ ਹਮਦਰਦ

ਅਕਾਲੀ ਲਹਿਰ ਦੇ ਪਹਿਲੇ ਸ਼ਹੀਦ

ਅੱਜ ਲਈ ਵਿਸ਼ੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੇਂਦਰੀ ਸਿੱਖ ਅਜਾਇਬਘਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਅਕਾਲੀ ਲਹਿਰ ਦੇ ਪਹਿਲੇ ਦੋ ਸ਼ਹੀਦਾਂ ਦੀਆਂ ਤਸਵੀਰਾਂ 23 ਜਨਵਰੀ, 2021 ਈ: ਨੂੰ ਸਥਾਪਤ ਕੀਤੀਆਂ ਜਾ ਰਹੀਆਂ ਹਨ। ਇਕ ਸਦੀ ਪਹਿਲਾਂ ਖ਼ਾਲਸਾ ...

ਪੂਰੀ ਖ਼ਬਰ »

ਆਜ਼ਾਦੀ ਦੇ ਸੰਘਰਸ਼ ਵਿਚ ਨਾਇਕ ਵਜੋਂ ਉੱਭਰੇ ਸੁਭਾਸ਼ ਚੰਦਰ ਬੋਸ

ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜੀਵਨ, ਸੰਘਰਸ਼ ਦੀ ਇਕ ਕਹਾਣੀ ਹੈ। ਨੇਤਾ ਜੀ ਦੇ ਇਕ ਸੱਦੇ 'ਤੇ ਹਜ਼ਾਰਾਂ ਲੋਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਦੇਖਦੇ ਹੀ ਦੇਖਦੇ ਉਨ੍ਹਾਂ ਨੇ ਅੰਗਰੇਜ਼ਾਂ ਵਿਰੁੱਧ ਇਕ ਫੌਜ ਦੀ ਸਿਰਜਣਾ ਕਰ ਲਈ। ਉਨ੍ਹਾਂ ਦੇ ਕੰਠ ਵਿਚੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX