ਮਾਨਸਾ, 22 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ. ਐਸ. ਪੀ. ਗਾਰੰਟੀ ਲਾਗੂ ਕਰਵਾਉਣ ਲਈ ਅੰਦੋਲਨ ਦੇ ਚੱਲਦਿਆਂ ਜ਼ਿਲ੍ਹੇ 'ਚ ਕਿਸਾਨ ਜਥੇਬੰਦੀਆਂ ਵਲੋਂ ਜਿੱਥੇ 26 ਜਨਵਰੀ ਦੀ ਗਣਤੰਤਰ ਕਿਸਾਨ ਪਰੇਡ ਲਈ ਲਾਮਬੰਦੀ ਜਾਰੀ ਹੈ, ਉੱਥੇ ਉਨ੍ਹਾਂ ਮੰਗਾਂ ਮੰਨਵਾਉਣ ਲਈ ਵੱਖ-ਵੱਖ ਥਾਵਾਂ 'ਤੇ ਰੋਸ ਧਰਨੇ ਵੀ ਜਾਰੀ ਰੱਖੇ ਹੋਏ ਹਨ | 115ਵੇਂ ਦਿਨ ਵੀ ਰੋਸ ਧਰਨਿਆਂ ਦੇ ਚੱਲਦਿਆਂ ਕਿਸਾਨ ਆਗੂਆਂ ਨੇ ਅਹਿਦ ਕੀਤਾ ਕਿ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਸਾਹ ਲਿਆ ਜਾਵੇਗਾ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ, ਨੂੰ ਆਪਣੇ ਮਨਸੂਬਿਆਂ 'ਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਸਥਾਨਕ ਰੇਲਵੇ ਪਾਰਕਿੰਗ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਤੇਜ ਸਿੰਘ ਚਕੇਰੀਆਂ, ਮੇਜਰ ਸਿੰਘ ਦੂਲੋਵਾਲ, ਨਿਹਾਲ ਸਿੰਘ ਮਾਨਸਾ, ਪਾਲ ਸਿੰਘ ਚਕੇਰੀਆਂ, ਬੋਹੜ ਸਿੰਘ, ਭਜਨ ਸਿੰਘ ਘੁੰਮਣ ਨੇ ਕਿਹਾ ਕਿ 26 ਜਨਵਰੀ ਦਾ ਟਰੈਕਟਰ ਮਾਰਚ ਲਾ-ਮਿਸਾਲ ਤੇ ਇਤਿਹਾਸਕ ਹੋਵੇਗਾ | ਇਸ ਮੌਕੇ ਸੀਤਾ ਰਾਮ, ਮਾਸਟਰ ਕਿ੍ਸ਼ਨ ਜੋਗਾ, ਜਸਵੰਤ ਸਿੰਘ ਜਵਾਰਕੇ ਆਦਿ ਹਾਜ਼ਰ ਸਨ |
26 ਦੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਮੁਕੰਮਲ-ਭੈਣੀਬਾਘਾ
ਗਣਤੰਤਰ ਕਿਸਾਨ ਪਰੇਡ 'ਚ ਸ਼ਾਮਿਲ ਹੋਣ ਲਈ ਟਰੈਕਟਰ ਮਾਰਚ ਦੀਆਂ ਤਿਆਰੀਆਂ ਲਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਇੱਥੇ ਜਾਇਜ਼ਾ ਮੀਟਿੰਗ ਕੀਤੀ ਗਈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਨੇ ਦੱਸਿਆ ਕਿ ਦਿੱਲੀ ਟਰੈਕਟਰ ਮਾਰਚ ਦੀਆਂ ਜਿਲ੍ਹੇ ਵਿਚ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ ਭਲਕੇ 23 ਜਨਵਰੀ ਨੂੰ ਜ਼ਿਲ੍ਹੇ 'ਚੋਂ 3 ਹਜ਼ਾਰ ਦੇ ਕਰੀਬ ਟਰੈਕਟਰ ਦਿੱਲੀ ਵੱਲ ਚਾਲੇ ਪਾਉਣਗੇ | ਉਨ੍ਹਾਂ ਕਿਸਾਨਾਂ, ਨੌਜਵਾਨਾਂ, ਔਰਤਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਮੋਰਚੇ ਵਿਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ | ਇਸ ਮੌਕੇ ਭਾਨ ਸਿੰਘ ਬਰਨਾਲਾ, ਸਾਧੂ ਸਿੰਘ ਅਲੀਸ਼ੇਰ, ਰਮਨਦੀਪ ਸਿੰਘ ਕੁਸਲਾ, ਅਜੈਬ ਸਿੰਘ ਕਣਕਵਾਲ, ਮਲਕੀਤ ਸਿੰਘ ਕੋਟਧਰਮੂ, ਸਰੋਜ ਰਾਣੀ ਦਿਆਲਪੁਰਾ ਆਦਿ ਹਾਜ਼ਰ ਸਨ |
ਬੁਰਜ ਰਾਠੀ ਵਿਖੇ ਇਕੱਤਰਤਾ ਹੋਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਖੋਖਰ ਨੇ ਪਿੰਡ ਬੁਰਜ ਰਾਠੀ ਵਿਖੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 26 ਜਨਵਰੀ ਤੋਂ ਪਹਿਲਾਂ ਦਿੱਲੀ ਮੋਰਚੇ 'ਚ ਹੁੰਮ-ਹੁਮਾ ਕੇ ਪਹੁੰਚਣ | ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਪਿੰਡ ਇਕਾਈ ਦੀ ਚੋਣ ਹੋਈ ਜਿਸ ਵਿਚ ਇਕਾਈ ਪ੍ਰਧਾਨ ਸੇਵਾ ਸਿੰਘ, ਜਨਰਲ ਸਕੱਤਰ ਬੂਟਾ ਸਿੰਘ, ਖ਼ਜ਼ਾਨਚੀ ਸੁਖਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਤੇਜ ਸਿੰਘ, ਰਾਜ ਭੁਪਿੰਦਰ ਸਿੰਘ, ਸਕੱਤਰ ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ, ਸ਼ਿੰਗਾਰਾ ਸਿੰਘ, ਬੂਟਾ ਸਿੰਘ, ਜਸਪਾਲ ਸਿੰਘ, ਸੁਖਪਾਲ ਕਮੇਟੀ ਮੈਂਬਰ ਚੁਣੇ ਗਏ |
ਕਿਸਾਨੀ ਝੰਡੇ ਲਗਾਉਣ ਦੀ ਮੁਹਿੰਮ ਵਿੱਢੀ
ਇਸੇ ਦੌਰਾਨ ਸੰਸਥਾ 'ਪੰਜਾਬ ਫ਼ਸਟ, ਪੰਜਾਬ ਪਹਿਲਾਂ' ਵਲੋਂ ਜ਼ਿਲ੍ਹੇ 'ਚ ਕਿਸਾਨੀ ਝੰਡੇ ਲਗਾਉਣ ਦੀ ਮੁਹਿੰਮ ਆਰੰਭੀ ਗਈ ਹੈ | ਸੰਸਥਾ ਦੇ ਕਾਰਕੁਨਾਂ ਨੇ ਸਥਾਨਕ ਸ਼ਹਿਰ ਦੇ ਬਾਜ਼ਾਰਾਂ 'ਚ ਕਿਸਾਨੀ ਝੰਡੇ ਲਗਾਏ | ਨੈਸ਼ਨਲ ਕਮੇਟੀ ਦੇ ਮੈਂਬਰ ਮਾਨਿਕ ਗੋਇਲ ਤੇ ਵਿਸ਼ਵਦੀਪ ਸਿੰਘ ਬਰਾੜ ਨੇ ਦੱਸਿਆ ਕਿ 20 ਹਜ਼ਾਰ ਝੰਡੇ ਕਿਸਾਨੀ ਸੰਘਰਸ਼ ਨੰੂ ਮਜ਼ਬੂਤ ਕਰਨ ਲਈ ਪੂਰੇ ਪੰਜਾਬ 'ਚ ਵੰਡੇ ਜਾਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਜਨਵਰੀ ਨੂੰ ਵੱਧ ਤੋਂ ਵੱਧ ਦਿੱਲੀ ਪਹੁੰਚਣ | ਇਸ ਮੌਕੇ ਸਹਿਜਪ੍ਰੀਤ ਸਿੰਘ, ਇਕਬਾਲ ਸਿੰਘ, ਗੁਰਲੀਨ ਸਿੰਘ, ਗੱਗੀ ਵਿਸ਼ਵ, ਫ਼ਤਿਹ ਸਿੰਘ ਆਦਿ ਹਾਜ਼ਰ ਸਨ |
ਰਿਲਾਇੰਸ ਪੰਪ 'ਤੇ ਧਰਨਾ ਜਾਰੀ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਪੰਪ 'ਤੇ ਚੱਲ ਰਿਹਾ ਘੇਰਾਬੰਦੀ ਕਰ ਕੇ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਨੂੰ ਕੰਗਾਲੀ ਦੇ ਰਾਹ ਤੋਰ ਦਿੱਤਾ ਹੈ | ਆਤਮ ਨਿਰਭਰ ਦੇ ਦਮਗਜੇ ਮਾਰਨ ਵਾਲੀ ਮੋਦੀ ਸਰਕਾਰ ਆਪਣੀ ਜ਼ਮੀਨ ਦੇ ਟੁਕੜੇ 'ਤੇ ਆਪਣੇ ਪਰਿਵਾਰ ਪਾਲ ਰਹੇ ਕਿਰਤੀਆਂ ਨੂੰ ਅਤੇ ਉਨ੍ਹਾਂ ਦੀਆਂ ਜ਼ਮੀਨਾਂ ਨੂੰ ਦਿਓ ਕੱਦ ਬਘਿਆੜ ਰੂਪੀ ਕਾਰਪੋਰੇਟ ਘਰਾਣਿਆਂ ਅੱਗੇ ਸੁੱਟਣ ਲਈ ਤਰਲੋਮੱਛੀ ਹੋ ਰਹੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਅਨੇਕਾਂ ਕੁਰਬਾਨੀਆਂ ਤੇ ਘਾਲਣਾਵਾਂ ਘਾਲ ਕੇ ਹਾਸਲ ਕੀਤੀ ਆਜ਼ਾਦੀ ਨੂੰ ਮੁੜ ਸਾਮਰਾਜ ਕੋਲ ਗਹਿਣੇ ਪਾ ਰਹੀ ਹੈ | ਇਸ ਮੌਕੇ ਮਾ: ਪੂਰਨ ਸਿੰਘ ਬੁਢਲਾਡਾ, ਚੰਦਰ ਭਾਨ, ਡਾ: ਰਾਜਿੰਦਰ ਸਿੰਘ ਬੀਰੋਕੇ ਖ਼ੁਰਦ, ਭੁਪਿੰਦਰ ਸਿੰਘ ਮੰਦਰਾਂ, ਕੌਰ ਸਿੰਘ ਮੰਡੇਰ, ਸੁਖਦੇਵ ਸਿੰਘ ਗੁਰਨੇ ਖ਼ੁਰਦ, ਨੰਬਰਦਾਰ ਲਾਲ ਸਿੰਘ ਗੁਰਨੇ ਕਲਾਂ, ਕਿ੍ਸ਼ਨ ਸਿੰਘ, ਅਜਾਇਬ ਸਿੰਘ ਆਦਿ ਨੇ ਸੰਬੋਧਨ ਕੀਤਾ |
ਰੇਲਵੇ ਸਟੇਸ਼ਨ ਨੇੜੇ ਧਰਨੇ 'ਚ ਕਿਸਾਨ ਡਟੇ
ਬਰੇਟਾ ਤੋਂ ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਖੇਤੀ ਕਾਨੰੂਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਰੇਲਵੇ ਪਾਰਕਿੰਗ ਵਿਖੇ ਧਰਨਾ ਜਾਰੀ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ ਜਿਸ ਕਰ ਕੇ ਕਿਸਾਨਾਂ ਖ਼ਿਲਾਫ਼ ਕਾਲ਼ੇ ਕਾਨੰੂਨ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨਾ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਵੀ ਤੇਜ ਹੋ ਜਾਵੇਗਾ ਤੇ ਕਿਸਾਨ ਕਾਲ਼ੇ ਕਾਨੰੂਨ ਵਾਪਸ ਕਰਵਾ ਕੇ ਹੀ ਦਿੱਲੀ ਤੋਂ ਪਰਤਣਗੇ | ਇਸ ਮੌਕੇ ਆਗੂ ਜੋਗਿੰਦਰ ਸਿੰਘ ਬੀਰੋਕੇ, ਅਮਰੀਕ ਸਿੰਘ ਬਰੇਟਾ, ਜਗਰੂਪ ਸਿੰਘ ਮੰਘਾਣੀਆਂ, ਗੁਰਜੰਟ ਸਿੰਘ ਮੰਘਾਣੀਆਂ, ਨਿਰਮਲ ਸਿੰਘ ਬਰੇਟਾ, ਸੁਖਪ੍ਰੀਤ ਕੌਰ, ਮਾ: ਗੁਰਦੀਪ ਸਿੰਘ ਮੰਡੇਰ, ਬਲਜੀਤ ਕੌਰ ਮੇਜਰ ਸਿੰਘ ਦਰੀਆਪੁਰ ਨੇ ਸੰਬੋਧਨ ਕੀਤਾ |
ਪੰਪ ਦਾ ਘਿਰਾਓ ਜਾਰੀ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਸਥਾਨਕ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਜਾਰੀ ਹੈ | ਆਗੂਆਂ ਨੇ ਆਪਣੇ ਸੰਬੋਧਨ ਚ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਕਿਸਾਨਾਂ ਦੀ ਦੁਸ਼ਮਣ ਅਤੇ ਕਾਰਪੋਰੇਟ ਘਰਾਣਿਆ ਦੀ ਹਮਦਰਦ ਹੈ ਜਿਸ ਕਰ ਕੇ ਮੋਦੀ ਸਰਕਾਰ ਕਾਲੇ ਕਾਨੰੂਨ ਕਿਸਾਨਾਂ ਦੇ ਸਿਰ 'ਤੇ ਮੜ੍ਹ ਰਹੀ ਹੈ | ਇਸ ਮੌਕੇ ਆਗੂ ਸੁਖਪਾਲ ਸਿੰਘ ਗੋਰਖਨਾਥ, ਸੁਖਦੇਵ ਸਿੰਘ ਕਿਸ਼ਨਗੜ੍ਹ, ਮੇਵਾ ਸਿੰਘ ਖੁਡਾਲ, ਕਰਮਜੀਤ ਸਿੰਘ ਸੰਘਰੇੜੀ ਨੇ ਸੰਬੋਧਨ ਕੀਤਾ |
ਬੁਢਲਾਡਾ, 21 ਜਨਵਰੀ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਪਿਛਲੇ ਦਿਨੀ ਗਣਤੰਤਰਤਾ ਦਿਵਸ ਸਮਾਗਮਾ ਸਬੰਧੀ ਵੱਖ-ਵੱਖ ਜ਼ਿਲਿ੍ਹਆਂ ਚ ਕੌਮੀ ਝੰਡਾਂ ਲਹਿਰਾਉਣ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਦੀਆਂ ਲਗਾਈਆਂ ਗਈਆਂ ਡਿਊਟੀਆਂ 'ਚ ਅੰਸ਼ਕ ...
ਮਾਨਸਾ, 22 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਸੜਕੀ ਦੁਰਘਟਨਾਵਾਂ ਦੀ ਰੋਕਥਾਮ ਸਬੰਧੀ ਟਰੈਫਿਕ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ ਹੈ | ਇਹ ਪ੍ਰਗਟਾਵਾ ਸੁਰੇਂਦਰ ਲਾਂਬਾ ਐਸ. ਐਸ. ਪੀ. ਮਾਨਸਾ ਨੇ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਸੰਬੋਧਨ ਕਰਦਿਆਂ ...
ਮਾਨਸਾ, 22 ਜਨਵਰੀ (ਵਿ. ਪ੍ਰਤੀ.)- ਸਥਾਨਕ ਆਈਲੈਟਸ ਪੁਆਇੰਟ ਦੇ ਵਿਦਿਆਰਥੀ ਨੇ ਆਈਲੈਟਸ 'ਚੋਂ ਓਵਰਆਲ 7 ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ਐਮ. ਡੀ. ਭੁਪਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਵਿਸ਼ਾਲ ਸ਼ਰਮਾ ਪੁੱਤਰ ਸੁਖਪਾਲ ਸ਼ਰਮਾ ...
ਮਾਨਸਾ, 22 ਜਨਵਰੀ (ਵਿ. ਪ੍ਰਤੀ.)- ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਵਲੋਂ 26 ਜਨਵਰੀ ਨੂੰ ਮਾਨਸਾ ਵਿਖੇ ਸਿੱਖਿਆ ਮੰਤਰੀ ਦਾ ਜ਼ਬਰਦਸਤ ਘਿਰਾਓ ਕੀਤਾ ਜਾਵੇਗਾ | ਇੱਥੇ ਇਕੱਤਰਤਾ ਉਪਰੰਤ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਖੋਖਰ ਨੇ ਕਿਹਾ ਕਿ ਸਿੱਖਿਆ ਮੰਤਰੀ ਅਤੇ ...
ਮਾਨਸਾ, 22 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਬਣਾਂਵਾਲੀ 'ਚ ਸਥਿਤ ਵੇਦਾਂਤਾ ਕੰਪਨੀ ਦੇ ਤਲਵੰਡੀ ਸਾਬੋ ਤਾਪ ਘਰ ਨੂੰ ਦਿ ਇੰਸਟੀਚਿਊਟ ਆਫ਼ ਕੰਪਨੀ ਸੈਕਟਰੀਜ਼ ਆਫ਼ ਇੰਡੀਆ ਵਲੋਂ ਨੈਸ਼ਨਲ ਐਵਾਰਡਜ਼ ਫ਼ਾਰ ਐਕਸੀਲੈਂਸ' ਦੇ 20ਵੇਂ ਸੰਸਕਰਨ 'ਚ ...
ਅਪਰਾਧਨਾਮਾ ਮਾਨਸਾ
ਮਾਨਸਾ, 22 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਸ਼ਰਾਬ ਅਤੇ ਲਾਹਣ ਬਰਾਮਦ ਕਰ ਕੇ 4 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਬਰੇਟਾ ਪੁਲਿਸ ਨੇ ਦਾਣਾ ਮੰਡੀ ...
ਬਠਿੰਡਾ, 22 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪ੍ਰਗਤੀਸ਼ੀਲ ਲੇਖਕ ਸੰਘ, ਪੰਜਾਬ ਵਲੋਂ 24 ਜਨਵਰੀ ਨੂੰ ਚੰਡੀਗੜ੍ਹ ਵਿਖੇ ਲੇਖਕਾਂ ਦਾ ਵੱਡਾ ਇਕੱਠ ਕਰਕੇ ਗਵਰਨਰ ਪੰਜਾਬ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮੰਗ ਪੱਤਰ ਦਿੱਤਾ ਜਾਵੇਗਾ | ਰੋਸ ਮਾਰਚ ਵਿਚ ...
ਮਾਨਸਾ, 22 ਜਨਵਰੀ (ਵਿ. ਪ੍ਰਤੀ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 2 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦਕਿ 5 ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਅੱਜ 357 ਵਿਅਕਤੀਆਂ ਦੇ ਨਮੂਨੇ ਲਏ ਸਨ | ...
ਬਠਿੰਡਾ, 22 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਭਾਰਤ ਸਰਕਾਰ ਵਲੋਂ ਵਧੀਆ ਸਿਹਤ ਸੇਵਾਵਾਂ ਦੇ ਮੱਦੇਨਜ਼ਰ ਐਨ. ਕਿਊ. ਏ. ਐਸ. ਦੇ ਮਿੱਥੇ ਹੋਏ ਮਾਪ ਦੰਡ ਪੂਰੇ ਕਰਨ 'ਤੇ ਪੀ. ਐੱਚ. ਸੀ. ਬਲਾਕ ਗੋਨਿਆਣਾ ਅਧੀਨ ਪੈਂਦੇ ਪਿੰਡ ਬੱਲੂਆਣਾ ਨੂੰ 'ਨੈਸ਼ਨਲ ਕੋਆਲਟੀ ਇੰਸੋਰੈਂਸ' ...
ਬਠਿੰਡਾ, 22 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪ੍ਰਗਤੀਸ਼ੀਲ ਲੇਖਕ ਸੰਘ, ਪੰਜਾਬ ਵਲੋਂ 24 ਜਨਵਰੀ ਨੂੰ ਚੰਡੀਗੜ੍ਹ ਵਿਖੇ ਲੇਖਕਾਂ ਦਾ ਵੱਡਾ ਇਕੱਠ ਕਰਕੇ ਗਵਰਨਰ ਪੰਜਾਬ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮੰਗ ਪੱਤਰ ਦਿੱਤਾ ਜਾਵੇਗਾ | ਰੋਸ ਮਾਰਚ ਵਿਚ ...
ਮੌੜ ਮੰਡੀ, 22 ਜਨਵਰੀ (ਗੁਰਜੀਤ ਸਿੰਘ ਕਮਾਲੂ)- ਮਿਊਾਸਪਲ ਚੋਣਾਂ ਦਾ ਐਲਾਨ ਹੁੰਦੇ ਹੀ ਸਾਰੀਆਂ ਰਾਜਨੀਤਕ ਪਾਰਟੀਆਂ ਵਲੋਂ ਆਪੋ-ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਯਤਨ ਆਰੰਭ ਕਰ ਦਿੱਤੇ ਹਨ | ਇਸ ਦੇ ਚੱਲਦਿਆਂ ਹੀ ਨਗਰ ਕੌਾਸਲ ਮੌੜ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ 17 ...
ਮਾਨਸਾ, 22 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਐ ਸ.ਆਈ. ਜਸਵੀਰ ਸਿੰਘ, ਅਤੇ ਸੁਰੇਸ਼ ਕੁਮਾਰ ਟਰੈਫ਼ਿਕ ਐਜੂਕੇਸ਼ਨ ਸੈੱਲ ਮਾਨਸਾ ਨੇ ਸੈਮੀਨਾਰ ਦੌਰਾਨ ਬੱਚਿਆਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਣਕਾਰੀ ਦਿੱਤੀ | ...
ਸਰਦੂਲਗੜ੍ਹ, 22 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਪਿੰਡ ਰਣਜੀਤਗੜ੍ਹ ਬਾਂਦਰਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ...
ਮਾਨਸਾ, 22 ਜਨਵਰੀ (ਧਾਲੀਵਾਲ)- ਨਹਿਰੀ ਪਟਵਾਰ ਯੂਨੀਅਨ ਡਵੀਜ਼ਨ ਮਾਨਸਾ ਦੀ ਇਕੱਤਰਤਾ ਪ੍ਰਧਾਨ ਗੁਰਜੰਟ ਸਿੰਘ, ਚੇਅਰਮੈਨ ਸ਼ੇਰ ਸਿੰਘ ਭੁਪਾਲ ਦੀ ਅਗਵਾਈ 'ਚ ਇੱਥੇ ਹੋਈ | ਇਸ ਮੌਕੇ ਨਹਿਰੀ ਪਟਵਾਰੀਆਂ ਦੀਆਂ ਮੰਗਾਂ ਸਬੰਧੀ ਚਰਚਾ ਕੀਤੀ ਗਈ | ਬੁਲਾਰਿਆਂ ਨੇ ਦੋਸ਼ ਲਗਾਇਆ ...
ਸਰਦੂਲਗੜ੍ਹ, 22 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਿਹਤ ਵਿਭਾਗ ਵਲੋਂ ਸਰਦੂਲਗੜ੍ਹ ਤੇ ਝੁਨੀਰ ਵਿਖੇ ਕੋਵਿਡ-19 ਤੋਂ ਬਚਾਅ ਲਈ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ ਗਈ | ਉਪ ਮੰਡਲ ਮੈਜਿਸਟ੍ਰੇਟ ਸਰਬਜੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਬਲਾਕ ਐਜੂਕੇਟਰ ਤਰਲੋਕ ...
ਬੁਢਲਾਡਾ, 22 ਜਨਵਰੀ (ਸੁਨੀਲ ਮਨਚੰਦਾ)- ਸਥਾਨਕ ਸੀ. ਡੀ. ਪੀ. ਓ. ਦਫ਼ਤਰ ਵਿਖੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਬਲਾਕ ਬੁਢਲਾਡਾ ਵਲੋਂ ਪ੍ਰਧਾਨ ਰਣਜੀਤ ਕੌਰ ਬਰੇਟਾ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਦੇ ...
ਮਾਨਸਾ, 22 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਨੈਸ਼ਨਲ ਕੁਆਲਿਟੀ ਅਸਿਓਰੈਂਸ ਸਟੈਂਡਰਡ ਅਤੇ ਮਿਸ਼ਨ ਕਾਇਆ ਕਲਪ ਤਹਿਤ ਕੀਤੇ ਗਏ ਸਰਵੇਖਣ ਦੌਰਾਨ ਸਿਵਲ ਹਸਪਤਾਲ ਮਾਨਸਾ ਅਤੇ ਮੁੱਢਲਾ ਸਿਹਤ ਕੇਂਦਰ ਉੱਭਾ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਇਹ ...
ਰਮਨਦੀਪ ਸਿੰਘ ਸੰਧੂ 98154-50352 ਝੁਨੀਰ-ਇੱਥੋਂ 5 ਕਿੱਲੋਮੀਟਰ ਦੂਰੀ 'ਤੇ ਸਥਿਤ ਅਤੇ ਭਾਖੜਾ ਨਹਿਰ ਕਿਨਾਰੇ ਵਸੇ ਪਿੰਡ ਘੁੱਦੂਵਾਲਾ ਦੀ ਮੋੜ੍ਹੀ ਪਿੰਡ ਫੱਤਾ ਮਾਲੋਕਾ ਤੋਂ ਆਏ ਬਾਬਾ ਘੁੱਦਾ ਸਿੰਘ ਨੇ ਗੱਡੀ ਸੀ | ਆਜ਼ਾਦੀ ਤੋਂ ਪਹਿਲਾਂ ਇਸ ਪਿੰਡ 'ਚ ਮੁਸਲਮਾਨ ਪਰਿਵਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX