ਸੁਲਤਾਨਪੁਰ ਲੋਧੀ, 22 ਜਨਵਰੀ (ਨਰੇਸ਼ ਹੈਪੀ, ਥਿੰਦ)- ਫਰਵਰੀ ਵਿਚ ਹੋ ਰਹੀਆਂ ਨਗਰ ਕੌਾਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਨਗਰ ਕੌਾਸਲ ਦਫ਼ਤਰ ਵਿਖੇ ਐਨ. ਓ. ਸੀ. ਲੈਣ ਵਿਚ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਨਗਰ ਕੌਾਸਲ ਚੋਣਾਂ 'ਚ ਆਮ ਆਦਮੀ ਪਾਰਟੀ ਨਗਰ ਦੀਆਂ ਸਮੂਹ 13 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰਨ ਜਾ ਰਹੀ ਹੈ | ਇਸ ਤਹਿਤ ਉਮੀਦਵਾਰਾਂ ਨੇ ਨਗਰ ਕੌਾਸਲ ਦਫ਼ਤਰ ਤੋਂ ਨੋ-ਡਿਊ ਸਰਟੀਫਿਕੇਟ ਦੀ ਮੰਗ ਕੀਤੀ ਪਰ ਨਗਰ ਕੌਾਸਲ ਵਲੋਂ ਉਕਤ ਸਰਟੀਫਿਕੇਟ ਦੇਣ ਤੋਂ ਇਨਕਾਰ ਕੀਤਾ ਗਿਆ | ਉਨ੍ਹਾਂ ਦੋਸ਼ ਲਾਇਆ ਕਿ ਸਾਨੂੰ ਡੇਢ ਘੰਟਾ ਬਿਠਾ ਕੇ ਈ. ਓ. ਨਗਰ ਕੌਾਸਲ ਨੇ ਕਹਿ ਦਿੱਤਾ ਕਿ ਅਸੀਂ ਆਮ ਆਦਮੀ ਪਾਰਟੀ ਵਾਲਿਆਂ ਨੂੰ ਨਹੀਂ ਮਿਲ ਸਕਦੇ ਅਤੇ ਮੇਰੇ ਕੋਲ ਸਮਾਂ ਨਹੀਂ ਹੈ | ਉਨ੍ਹਾਂ ਦੱਸਿਆ ਕਿ ਨਗਰ ਕੌਾਸਲ ਦਫ਼ਤਰ ਵੱਲੋਂ ਇਹ ਕਿਹਾ ਜਾ ਰਿਹਾ ਹੈ ਤੇ ਉਨ੍ਹਾਂ ਦੀਆਂ ਫਾਈਲਾਂ ਬਾਰੇ ਉਨ੍ਹਾਂ ਨੂੰ ਕਾਗ਼ਜ਼ ਭਰਨ ਤੋਂ ਇਕ ਦਿਨ ਪਹਿਲਾਂ ਦੱਸਿਆ ਜਾਵੇਗਾ ਜਦ ਕਿ ਉਨ੍ਹਾਂ ਨੂੰ ਫਾਈਲਾਂ ਪ੍ਰਾਪਤ ਕਰਨ ਬਾਰੇ ਨਗਰ ਕੌਾਸਲ ਵੱਲੋਂ ਕੁਝ ਵੀ ਨਹੀਂ ਲਿਖ ਕੇ ਦਿੱਤਾ ਗਿਆ | ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਉਨ੍ਹਾਂ ਦੇ ਦੀਆਂ ਫਾਈਲਾਂ ਗਾਇਬ ਕੀਤੀਆਂ ਜਾ ਸਕਦੀਆਂ ਹਨ | ਰਮਨ ਜੈਨ ਨੇ ਦੱਸਿਆ ਕਿ ਉਹ ਆਪਣਾ ਇੱਕ ਮਕਾਨ 2016 ਵਿਚ ਵੇਚ ਚੁੱਕੀ ਹੈ ਜਦਕਿ ਨਗਰ ਕੌਾਸਲ ਵਾਲੇ ਉਸ ਕੋਲੋਂ ਵੇਚਣ ਤੋਂ ਲੈ ਕੇ ਅੱਜ ਤੱਕ ਦਾ ਪਾਣੀ ਤੇ ਸੀਵਰੇਜ ਦਾ ਬਿੱਲ ਮੰਗਦੇ ਹਨ ਤੇ ਜਦੋਂ ਇਸ ਸਬੰਧ ਵਿਚ ਉਨ੍ਹਾਂ ਐਸ.ਡੀ.ਐਮ. ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਮੇਰੀ ਗੱਲ ਬੜੇ ਧਿਆਨ ਨਾਲ ਸੁਣੀ ਅਤੇ ਈ. ਓ. ਨੂੰ ਮੇਰੀ ਅਰਜ਼ਜੀ ਮਾਰਕ ਕਰ ਦਿੱਤੀ ਜਦ ਕਿ ਈ.ਓ. ਨਗਰ ਕੌਾਸਲ ਮੇਰੀ ਗੱਲ ਸੁਣਨ ਨੂੰ ਤਿਆਰ ਨਹੀਂ ਅਤੇ ਕਹਿ ਰਹੇ ਨੇ ਕਿ ਮੇਰੇ ਕੋਲ ਟਾਈਮ ਨਹੀਂ ਹੈ | ਉਨ੍ਹਾਂ ਕਿਹਾ ਕਿ ਸਾਡਾ ਮੌਲਿਕ ਅਧਿਕਾਰ ਹੈ ਕਿ ਅਧਿਕਾਰੀ ਸਾਡੀ ਗੱਲ ਸੁਣੇ ਪਰ ਸਾਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਈ.ਓ. ਨੂੰ ਲੋੜੀਂਦੀਆਂ ਹਦਾਇਤਾਂ ਕੀਤੀਆਂ ਜਾਣ ਤਾਂ ਜੋ ਕਿਸੇ ਨੂੰ ਵੀ ਐਨ.ਓ. ਸੀ ਲੈਣ ਵਿਚ ਪਰੇਸ਼ਾਨੀ ਨਾ ਹੋਵੇ | ਉਨ੍ਹਾਂ ਇਸ ਮੌਕੇ ਈ. ਓ. ਦੇ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ |
ਭੁਲੱਥ, 22 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਅੱਜ ਪੰਜਾਬ ਹਰਿਆਣਾ ਬਾਰ ਕੌਾਸਲ ਦੇ ਚੇਅਰਮੈਨ ਕਰਨਜੀਤ ਸਿੰਘ ਵਲੋਂ ਬਾਰ ਐਸੋਸੀਏਸ਼ਨ ਦਾ ਦੌਰਾ ਕੀਤਾ ਗਿਆ | ਬਾਰ ਐਸੋਸੀਏਸ਼ਨ ਭੁਲੱਥ ਦੇ ਪ੍ਰਧਾਨ ਕੁਲਵੰਤ ਸਿੰਘ ਸਹਿਗਲ ਵਲੋਂ ਆਪਣੇ ਸਮੂਹ ਵਕੀਲ ਭਾਈਚਾਰੇ ਸਮੇਤ ...
ਕਪੂਰਥਲਾ, 22 ਜਨਵਰੀ (ਅਮਰਜੀਤ ਕੋਮਲ)- ਅੰਗਹੀਣ ਵਿਅਕਤੀਆਂ ਨੂੰ ਯੂ.ਡੀ.ਆਈ.ਡੀ. ਕਾਰਡ ਜਾਰੀ ਕਰਨ ਲਈ 31 ਜਨਵਰੀ ਤੱਕ ਕੈਂਪ ਲਗਾਏ ਜਾਣਗੇ | ਡਾ: ਰਮੇਸ਼ ਕੁਮਾਰੀ ਬੰਗਾ ਸਹਾਇਕ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਯੂ.ਡੀ.ਆਈ.ਡੀ. ਕਾਰਡ ਜਾਰੀ ਕਰਨ ਲਈ ਸਿਹਤ ਵਿਭਾਗ ਵਲੋਂ ...
ਫਗਵਾੜਾ, 22 ਜਨਵਰੀ (ਹਰੀਪਾਲ ਸਿੰਘ)- ਇੱਥੋਂ ਦੇ ਮੁਹੱਲਾ ਧਰਮਕੋਟ ਵਿਖੇ ਇੱਕ ਮਕਾਨ ਨੂੰ ਢਾਹ ਕਿ ਉਸ ਵਿਚੋਂ ਸਮਾਨ ਖ਼ੁਰਦ-ਬੁਰਦ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੇ ਖ਼ਿਲਾਫ਼ ਕੇਸ ਦਰਜ਼ ਕਰਕੇ ਇੱਕ ਵਿਅਕਤੀ ਨੂੰ ...
ਨਡਾਲਾ, 22 ਜਨਵਰੀ (ਮਾਨ)- ਪਿੰਡ ਸੈਂਤਪੁਰ ਨੂੰ ਵਿਕਾਸ ਕੰਮਾਂ ਲਈ 2 ਲੱਖ 73 ਹਜ਼ਾਰ ਰੁਪਏ ਦੀ ਗ੍ਰਾਂਟ ਸਰਕਾਰ ਵਲੋਂ ਦਿੱਤੀ ਗਈ ਹੈ | ਪੰਚਾਇਤ ਨੂੰ ਗ੍ਰਾਂਟ ਦਾ ਚੈੱਕ ਦੇਣ ਮੌਕੇ ਸੀਨੀਅਰ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਕਿਹਾ ਕਿ ਹਲਕਾ ਭੁਲੱਥ ਵਿਚ ...
ਕਪੂਰਥਲਾ, 22 ਜਨਵਰੀ (ਅਮਰਜੀਤ ਕੋਮਲ)- ਪੇਂਡੂ ਖੇਤਰਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਸਕੱਤਰ ਅਵਤਾਰ ਸਿੰਘ ਭੁੱਲਰ ਵਲੋਂ ਪਿੰਡ ਧਾਲੀਵਾਲ ਦੋਨਾ, ਵਡਾਲਾ ਕਲਾਂ, ਇੱਬਣ ਤੇ ਖੋਜੇਵਾਲ ਦਾ ...
ਕਪੂਰਥਲਾ, 22 ਜਨਵਰੀ (ਅਮਰਜੀਤ ਕੋਮਲ)- ਨਗਰ ਨਿਗਮ ਕਪੂਰਥਲਾ ਦੀ 14 ਫਰਵਰੀ ਨੂੰ ਹੋਣ ਵਾਲੀ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਚੋਣ ਲਈ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਨਗਰ ਨਿਗਮ ਚੋਣਾਂ ਲਈ ਚੋਣ ਅਬਜ਼ਰਵਰ ਤੇ ਅਕਾਲੀ ...
ਸੁਲਤਾਨਪੁਰ ਲੋਧੀ, 22 ਜਨਵਰੀ (ਨਰੇਸ਼ ਹੈਪੀ, ਥਿੰਦ)- ਆਨਲਾਈਨ ਸੈਸ਼ਨ ਪਾਰਲੀਮੈਂਟ ਰਿਸਰਚਰ ਅਤੇ ਟਰੇਨਿੰਗ ਇੰਸਟੀਚਿਊਟ ਫ਼ਾਰ ਡੈਮੋਕਰੇਸੀ ਵੱਲੋਂ ਕਰਵਾਏ ਗਏ ਪੰਜ ਦਿਨਾਂ ਆਨ ਲਾਈਨ ਸੈਸ਼ਨ ਵਿਚ ਰਾਜ ਸਭਾ ਤੇ ਲੋਕ ਸਭਾ ਦੇ ਮੈਂਬਰਾਂ ਨਾਲ ਆਪਣੇ ਤਜਰਬੇ ਸਾਂਝੇ ...
ਸੁਲਤਾਨਪੁਰ ਲੋਧੀ, 22 ਜਨਵਰੀ (ਨਰੇਸ਼ ਹੈਪੀ, ਥਿੰਦ)- ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਵਾਲਿਆਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਮੁਹੱਲਾ ਜੈਨੀਆਂ ਵਿਖੇ ...
ਸੁਲਤਾਨਪੁਰ ਲੋਧੀ, 22 ਜਨਵਰੀ (ਪੱਤਰ ਪ੍ਰੇਰਕਾਂ ਰਾਹੀਂ)- ਕੋਵਿਡ ਦੌਰਾਨ ਸਹਿਕਾਰਤਾ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਅਹਿਮ ਭੂਮਿਕਾ ਨਿਭਾਈ ਅਤੇ ਲੋੜਵੰਦਾਂ ਨੂੰ ਘਰੋ ਘਰੀਂ ਉਨ੍ਹਾਂ ਦੀ ਲੋੜ ਅਨੁਸਾਰ ਰਾਸ਼ਨ ਤੇ ਹੋਰ ਸਾਮਾਨ ਪਹੁੰਚਾਇਆ, ਇਨ੍ਹਾਂ ...
ਕਪੂਰਥਲਾ, 22 ਜਨਵਰੀ (ਦੀਪਕ ਬਜਾਜ)- ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਇਮਾਨਦਾਰ ਤੇ ਮਿਹਨਤੀ ਵਰਕਰਾਂ ਦੀ ਕਦਰ ਕੀਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਸੇਵਾ ਦਲ ਸਪੋਰਟਸ ਸੈੱਲ ਦੇ ਸੂਬਾ ਉਪ ਪ੍ਰਧਾਨ ਰਾਜੀਵ ਵਾਲੀਆ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ...
ਢਿਲਵਾਂ 22 ਜਨਵਰੀ (ਸੁਖੀਜਾ, ਪ੍ਰਵੀਨ)- ਫਿਲਮ 'ਹੰਟਡ ਸਟੋਰੀ, ਜੋ ਪਿਛਲੇ ਦਿਨੀਂ ਰਿਲੀਜ਼ ਕੀਤੀ ਗਈ ਸੀ, ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਫਿਲਮ ਦੇ ਲੇਖਕ ਆਜ਼ਾਦ ਸਿੱਧੂ ਨੇ ਦੱਸਿਆ ਕਿ ਇਹ ਫਿਲਮ ਜੰਗਲੀ ਵਾਤਾਵਰਣ ਸਬੰਧੀ ਕੰਪਲੀਕੇਟਿਡ ਕਹਾਣੀ ...
ਅਵਿਨਾਸ਼ ਸ਼ਰਮਾ (ਸੰਪਰਕ-94175-16530)
ਸਿੱਧਵਾਂ ਦੋਨਾ- ਦੋਨਾ ਇਲਾਕੇ ਦੇ ਪਿੰਡ ਸਿੱਧਵਾਂ ਦੋਨਾ ਤੋਂ ਕਾਲਾ ਸੰਘਿਆਂ ਜਾਂਦਿਆਂ ਪਿੰਡ ਸੰਧੂ ਚੱਠਾ ਦੀ ਜੂਹ ਦੇ ਲਹਿੰਦੇ ਪਾਸੇ ਛੋਟਾ ਜਿਹਾ ਪਿੰਡ ਬਡਿਆਲ ਹੈ | ਪਿੰਡ ਬਡਿਆਲ ਵੱਲ ਤੁਰੇ ਜਾਂਦੇ ਪੰਛੀ ਝਾਤ ਵੀ ਮਾਰੀ ਜਾਵੇ ਤਾਂ ...
ਕਪੂਰਥਲਾ, 22 ਜਨਵਰੀ (ਵਿ.ਪ੍ਰ.)-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੀ ਇਕ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੰਯੁਕਤ ਸਕੱਤਰ ਮਨਜੀਤ ਸਿੰਘ ਬਾਜਵਾ ਤੇ ਖ਼ਜ਼ਾਨਚੀ ਹਰਵਿੰਦਰਪਾਲ ਸਿੰਘ ਨੇ ...
ਸੁਲਤਾਨਪੁਰ ਲੋਧੀ, 22 ਜਨਵਰੀ (ਥਿੰਦ, ਹੈਪੀ)- ਅੱਜ ਕਿਸਾਨੀ ਝੰਡੇ ਤੇ ਬੈਨਰ ਲੈ ਕੇ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪਿੰਡ ਦੀਆਂ ਗਲੀਆਂ ਵਿਚ ਜ਼ਬਰਦਸਤ ਰੋਸ ਮਾਰਚ ਕੱਢਿਆ | ਰੋਸ ਮਾਰਚ ਨੂੰ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵੱਲੋਂ ਭਰਪੂਰ ...
ਕਪੂਰਥਲਾ, 22 ਜਨਵਰੀ (ਸਡਾਨਾ)- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ੇਖੂਪੁਰ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਪਰਮਜੀਤ ਸਿੰਘ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਤੇ ਕਥਾ ਵਾਚਕਾਂ ...
ਕਪੂਰਥਲਾ, 22 ਜਨਵਰੀ (ਵਿ.ਪ੍ਰ.)- ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਦੇ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਨੇ ਮੋਰਚੇ ਦੇ ਆਗੂਆਂ ਦੀ ਇਕ ਮੀਟਿੰਗ ਵਿਚ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਵਲੋਂ ਵੱਖ-ਵੱਖ ਕੇਸਾਂ ਵਿਚ ਸ਼ਾਮਲ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕੀਤੀ ਗਈ ਤਾਂ ...
ਕਪੂਰਥਲਾ, 22 ਜਨਵਰੀ (ਸਡਾਨਾ)-ਸੇਵਾ ਮੁਕਤ ਸਾਬਕਾ ਡਿਪਟੀ ਬੈਂਕ ਮੈਨੇਜਰ ਜੋਗਿੰਦਰ ਤਲਵਾੜ ਨੇ ਆਪਣੀ ਨੌਕਰੀ ਤੋਂ ਬਾਅਦ ਹੁਣ ਸਮਾਜ ਸੇਵਾ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ ਤੇ ਉਹ ਵਿਸ਼ਵ ਹਿੰਦੂ ਪ੍ਰੀਸ਼ਦ ਵਿਚ ਸ਼ਾਮਲ ਹੋਏ, ਜਿਨ੍ਹਾਂ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ...
ਢਿਲਵਾਂ, 22 ਜਨਵਰੀ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਕਿਸਾਨ ਆਗੂ ਅਤੇ ਸਮਾਜ ਸੇਵਕ ਉਂਕਾਰ ਸਿੰਘ ਕਾਰੀ ਜ਼ੈਲਦਾਰ ਧਾਲੀਵਾਲ ਬੇਟ ਵੱਲੋਂ 26 ਜਨਵਰੀ ਦੇ ਟਰੈਕਟਰ ਮਾਰਚ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿੰਡ ਧਾਲੀਵਾਲ ਬੇਟ, ਪੱਡੇ ...
ਕਪੂਰਥਲਾ, 22 ਜਨਵਰੀ (ਅਮਰਜੀਤ ਕੋਮਲ)-ਜੇਕਰ ਸਿਹਤ ਵਰਕਰ ਤੰਦਰੁਸਤ ਹੋਣਗੇ ਤਾਂ ਉਹ ਅੱਗੇ ਜਾ ਕੇ ਲੋਕਾਂ ਨੂੰ ਸਿਹਤਮੰਦ ਰੱਖ ਸਕਦੇ ਹਨ | ਇਹ ਸ਼ਬਦ ਡਾ: ਸੁਰਿੰਦਰ ਕੁਮਾਰ ਸਿਵਲ ਸਰਜਨ ਨੇ ਸਿਵਲ ਹਸਪਤਾਲ ਕਪੂਰਥਲਾ ਦੇ ਵੈਕਸੀਨੇਸ਼ਨ ਸੈਂਟਰ ਵਿਚ ਕੋਵਿਡ ਵੈਕਸੀਨੇਸ਼ਨ ਦੇ ...
ਭੁਲੱਥ, 22 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਸੰਤਸਰ ਸਾਹਿਬ ਤੇ ਗੁਰਦੁਆਰਾ ਸਿੰਘ ਸਭਾ ਭੁਲੱਥ ਗਰਬੀ ਵਿਖੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਭਾਈ ਸੁਰਿੰਦਰ ਸਿੰਘ ਤੇ ਭਾਈ ਜਸਵਿੰਦਰ ...
ਕਪੂਰਥਲਾ, 22 ਜਨਵਰੀ (ਸਡਾਨਾ)-ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਅੱਜ ਜਨਤਕ ਥਾਵਾਂ ਦੀ ਜਾਂਚ ਕੀਤੀ ਗਈ | ਥਾਣਾ ਸਿਟੀ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਸਦਰ ਬਾਜ਼ਾਰ, ਸਤ ਨਰਾਇਣ ...
ਕਪੂਰਥਲਾ, 22 ਜਨਵਰੀ (ਅਮਰਜੀਤ ਕੋਮਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪਿਛਲੇ ਲਗਭਗ 2 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਨਿਰੰਤਰ ਧਰਨਾ ਦੇ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਚ ਕੀਤੇ ਜਾਣ ...
ਫਗਵਾੜਾ, 22 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਜਗਤ ਸਿੰਘ ਪਲਾਹੀ ਮੈਮੋਰੀਅਲ ਚੈਰੀਟੇਬਲ ਟਰੱਸਟ ਪਲਾਹੀ ਵਲੋਂ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਲਾਹੀ ਸਾਹਿਬ ਵਿਖੇ ਪ੍ਰਵਾਸੀ ਭਾਰਤੀ ਤੀਰਥ ਸਿੰਘ, ਕੇਵਲ ਸਿੰਘ ਤੇ ਸਮੂਹ ਪ੍ਰਵਾਸੀ ਭਾਰਤੀਆਂ ਵਲੋਂ ਖ਼ਰੀਦ ਕੇ ...
ਕਪੂਰਥਲਾ, 22 ਜਨਵਰੀ (ਵਿ.ਪ੍ਰ.)- ਅਮਨ ਇਨਕਲੇਵ ਵੈੱਲਫੇਅਰ ਸੁਸਾਇਟੀ ਕਪੂਰਥਲਾ ਦੀ ਮੀਟਿੰਗ ਪ੍ਰਧਾਨ ਜੋਗਿੰਦਰਪਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਉਂਕਾਰ ਸਿੰਘ ਨੂੰ ਸਰਬਸੰਮਤੀ ਨਾਲ ਨਗਰ ਨਿਗਮ ਦੀ ਚੋਣ ਲਈ ਆਜ਼ਾਦ ਉਮੀਦਵਾਰ ਐਲਾਨਿਆ ਗਿਆ | ਮੀਟਿੰਗ ਵਿਚ ਹਾਜ਼ਰ ...
ਭੰਡਾਲ ਬੇਟ, 22 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਭਰ ਦੀਆਂ ਕਿਸਾਨ ਯੂਨੀਅਨਾਂ ਵਲੋਂ ਦਿੱਤੇ ਗਏ ਸੱਦੇ ਤਹਿਤ 26 ਜਨਵਰੀ ਦੀ ਦਿੱਲੀ ਟਰੈਕਟਰ ਪਰੇਡ ਵਿਚ ...
ਭੰਡਾਲ ਬੇਟ, 22 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)- ਸਮੂਹ ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ ਸੰਤਾਂ ਮਹਾਂਪੁਰਸ਼ਾਂ ਸੰਤ ਬਾਬਾ ਭਾਈ ਹਰਜੀ ਸਾਹਿਬ, ਬਾਬਾ ਹਜ਼ਰੀ ਦਾਸ, ਬਾਬਾ ਮੰਗਲ ਦਾਸ, ਬਾਬਾ ਨਰੈਣ ਦਾਸ, ਬਾਬਾ ਜਮਨਾ ਦਾਸ, ਬਾਬਾ ...
ਕਪੂਰਥਲਾ, 22 ਜਨਵਰੀ (ਦੀਪਕ ਬਜਾਜ)-ਲੱਕ ਸਟੋਨ ਵੈੱਲਫੇਅਰ ਫਾਉਂਡੇਸ਼ਨ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਲੋਕਾਂ ਨੂੰ ਪਲਾਸਟਿਕ ਦੇ ਮਾੜੇ ਪ੍ਰਭਾਵ ਤੇ ਨਸ਼ਿਆਂ ਵੱਲ ਵਧਦੇ ਨੌਜਵਾਨਾਂ ਨੂੰ ਸੇਧ ਦੇਣ ਦੇ ਮਨੋਰਥ ਨਾਲ ਇਕ ਨੁੱਕੜ ਨਾਟਕ ਦਾ ਮੰਚਨ ਕੀਤਾ ਗਿਆ ...
ਸੁਲਤਾਨਪੁਰ ਲੋਧੀ, 22 ਜਨਵਰੀ (ਥਿੰਦ, ਹੈਪੀ)- ਸੱਚਖੰਡ ਵਾਸੀ ਮਹਾਨ ਤਪੱਸਵੀ ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਪਟਨਾ ਸਾਹਿਬ ਵਿਖੇ ਆਰੰਭ ਕੀਤੀ ਗੁਰੂ ਕੇ ਲੰਗਰ ਦੀ ਸੇਵਾ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ...
ਸੁਭਾਨਪੁਰ, 22 ਜਨਵਰੀ (ਗੋਬਿੰਦ ਸੁਖੀਜਾ)-ਐਨ.ਜੀ.ਓ. ਸੁਖਮਨ ਘੱਗ ਦੇ ਸੰਚਾਲਕ ਸੁਖਮਨਬੀਰ ਸਿੰਘ ਘੱਗ ਨੇ ਕਿਸਾਨਾਂ ਤੇ ਉਨ੍ਹਾਂ ਦੀ ਮਦਦ ਕਰਨ ਵਾਲੀਆਂ ਸੰਸਥਾਵਾਂ ਨੂੰ ਭੇਜੇ ਜਾ ਰਹੇ ਨੋਟਿਸਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕੇਂਦਰ ਦੇ ਇਸ ਵਤੀਰੇ ਨੂੰ ...
ਭੁਲੱਥ, 22 ਜਨਵਰੀ (ਮਨਜੀਤ ਸਿੰਘ ਰਤਨ)- ਭਾਰਤੀ ਕਿਸਾਨ ਯੂਨੀਅਨ ਕਪੂਰਥਲਾ ਅਤੇ ਲੱਖੋਵਾਲ ਗਰੁੱਪ ਵਲੋਂ ਕਸਬਾ ਭੁਲੱਥ ਵਿਖੇ ਸਾਂਝੇ ਤੌਰ 'ਤੇ ਇਕ ਮੀਟਿੰਗ ਕੀਤੀ ਗਈ | ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਭਾਰਤ ਪੱਧਰ 'ਤੇ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਭਾਰਤੀ ...
ਸੁਲਤਾਨਪੁਰ ਲੋਧੀ, 22 ਜਨਵਰੀ (ਨਰੇਸ਼ ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਇਕ ਮੰਦਬੁੱਧੀ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿਚ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸੁਲਤਾਨਪੁਰ ਲੋਧੀ ਦੇ ਐਸ.ਐਚ.ਓ. ਸਬ ਇੰਸਪੈਕਟਰ ਹਰਜੀਤ ਸਿੰਘ ਨੇ ...
ਖਲਵਾੜਾ, 22 ਜਨਵਰੀ (ਪੱਤਰ ਪ੍ਰੇਰਕ)- ਗਿਆਨੀ ਸ਼ਿਵ ਸਿੰਘ ਬੀੜ ਪੁਆਦ ਵਾਲੇ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਗ੍ਰਹਿ ਵਿਖੇ ਉਨ੍ਹਾਂ ਦੇ ਪੋਤਰੇ ਪੱਤਰਕਾਰ ਮਨਦੀਪ ਸਿੰਘ ਸੰਧੂ ਪੈੱ੍ਰਸ ਸਕੱਤਰ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਦਲ ਤੇ ...
ਕਪੂਰਥਲਾ, 22 ਜਨਵਰੀ (ਵਿ.ਪ੍ਰ.)- ਮਹਾਤਮਾ ਗਾਂਧੀ ਦੀ 151ਵੀਂ ਜਨਮ ਸ਼ਤਾਬਦੀ ਦੇ ਸਬੰਧ ਵਿਚ ਨਹਿਰੂ ਯੁਵਾ ਕੇਂਦਰ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਵੱਛਤਾ ਜਾਗਰੂਕਤਾ ਸਮਾਗਮ ਦੌਰਾਨ ਸਵੱਛਤਾ ਸਬੰਧੀ ਇਕ ਪੋਸਟਰ ਜਾਰੀ ਕੀਤਾ ਗਿਆ | ਸਵਾਤੀ ਕੁਮਾਰ ਜ਼ਿਲ੍ਹਾ ਯੂਥ ...
ਭੁਲੱਥ, 22 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸਮੁੱਚੇ ਕਸਬੇ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਕਮਰਾਏ ਵਿਖੇ ਸੁਖਮਨੀ ...
ਫਗਵਾੜਾ, 22 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੂਲੇ ਦਾ ਫਗਵਾੜਾ ਦੀ ਅਨਾਜ ਮੰਡੀ ਵਿਖੇ ਜਥੇਦਾਰ ਸਰਵਣ ਸਿੰਘ ਕੁਲਾਰ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਨਮਾਨ ਕੀਤਾ ਗਿਆ ...
ਸੁਲਤਾਨਪੁਰ ਲੋਧੀ, 22 ਜਨਵਰੀ (ਨਰੇਸ਼ ਹੈਪੀ, ਥਿੰਦ)-ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਪਿੰਡ ਚੁਲੱਧਾ ਵਿਖੇ ਗਲੀਆਂ ਕੰਕਰੀਟ ਕਰਨ ਦਾ ਕੰਮ ਉਨ੍ਹਾਂ ਦੇ ਪੇ.ਏ. ਰਵਿੰਦਰ ਰਵੀ ਨੇ ਰੀਬਨ ਕੱਟ ਕੇ ਸ਼ੁਰੂ ਕੀਤਾ | ਇਸ ਮੌਕੇ ਬਾਬਾ ਸੁਖਦੇਵ ਸਿੰਘ ਨੇ ਕਾਰਜ ...
ਕਪੂਰਥਲਾ, 22 ਜਨਵਰੀ (ਦੀਪਕ ਬਜਾਜ)-ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਕੌਾਸਲਰ ਸ਼ਾਮ ਸੁੰਦਰ ਅਗਰਵਾਲ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਦਿਨੇਸ਼ ਗੁਪਤਾ, ਸੁਭਾਸ਼ ਸ਼ਰਮਾ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX