ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)-72ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ 26 ਜਨਵਰੀ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਆਈ. ਟੀ. ਆਈ. ਗਰਾਊਾਡ, ਨਵਾਂਸ਼ਹਿਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਵੀ ਉਨ੍ਹਾਂ ਦੇ ਨਾਲ ਸਨ | ਇਸ ਦੌਰਾਨ ਪਰੇਡ ਕਮਾਂਡਰ ਡੀ. ਐੱਸ. ਪੀ. ਸਵਿੰਦਰਪਾਲ ਸਿੰਘ ਦੀ ਅਗਵਾਈ 'ਚ ਵੱਖ-ਵੱਖ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਅਤੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਸਮਾਗਮ ਦੀ ਸਮਾਪਤੀ ਤੱਕ ਦੀ ਪੂਰੀ ਰਿਹਰਸਲ ਕੀਤੀ ਗਈ | ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੋਵਿਡ-19 ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਗਣਤੰਤਰ ਦਿਵਸ ਮੌਕੇ ਬੱਚਿਆਂ ਦਾ ਪੀ. ਟੀ. ਸ਼ੋਅ ਤੇ ਸਭਿਆਚਾਰਕ ਵੰਨਗੀਆਂ ਨਹੀਂ ਕਰਵਾਈਆਂ ਜਾ ਰਹੀਆਂ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ 11 ਵੱਖ-ਵੱਖ ਵਿਭਾਗਾਂ ਵਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ | ਇਸ ਤੋਂ ਇਲਾਵਾ ਕੋਵਿਡ-19 ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਤੇ ਹੋਰਨਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਦੀ ਸਫਲਤਾ ਲਈ ਤਨੋਂ-ਮਨੋਂ ਯੋਗਦਾਨ ਪਾਉਣ | ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਗਣਤੰਤਰ ਦਿਵਸ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਇਸ ਤੋਂ ਇਲਾਵਾ ਸਮਾਗਮ ਦੌਰਾਨ ਸੁਚਾਰੂ ਆਵਾਜਾਈ ਤੇ ਪਾਰਕਿੰਗ ਆਦਿ ਦੇ ਵੀ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐੱਸ. ਡੀ. ਐਮ. ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਐੱਸ. ਪੀ. ਮਨਵਿੰਦਰ ਬੀਰ ਸਿੰਘ, ਤਹਿਸੀਲਦਾਰ ਕੁਲਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ |
ਮਜਾਰੀ/ਸਾਹਿਬਾ, 23 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਟਰੈਕਟਰ ਪਰੇਡ 'ਚ ਹਿੱਸਾ ਲੈਣ ਲਈ ਕਸਬਾ ਮਜਾਰੀ ਟੋਲ ਪਲਾਜ਼ਾ ...
ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਜ਼ਿਲੇ੍ਹ 'ਚ 5 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਬਲਾਕ ਨਵਾਂਸ਼ਹਿਰ 'ਚ 1, ਬਲਾਕ ਬੰਗਾ 'ਚ 2, ਬਲਾਕ ਸੱੁਜੋ ਬਲਾਕ 'ਚ 1 ਤੇ ਬਲਾਕ ...
ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਣਿਆਂ 'ਚ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ | ਇਸ ਸਬੰਧੀ ਐੱਸ. ਪੀ. (ਜਾਂਚ) ਸ: ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਅਕਾਸ਼ ਅਰੋੜਾ ਪੱੁਤਰ ਪਵਨ ਕੁਮਾਰ ਵਾਸੀ ਵਾਰਡ ਨੰਬਰ 5 ਗੜ੍ਹਸ਼ੰਕਰ ...
ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ 25 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ 25 ਜਨਵਰੀ 2021 ਨੂੰ ਸਵੇਰੇ 11 ਵਜੇ ਹੋਵੇਗਾ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ...
ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)-ਰਾਸ਼ਟਰੀ ਏਕਤਾ ਕੌਾਸਲ ਸ਼ਾਇਦ ਮੋਦੀ ਸਰਕਾਰ ਦੇ ਏਜੰਡੇ 'ਚੋਂ ਹੀ ਗ਼ਾਇਬ ਹੋ ਗਈ ਹੈ | ਸਰਕਾਰ ਦੇ ਅਧਿਕਾਰੀਆਂ ਨੂੰ ਹੁਣ ਇਹ ਵੀ ਪਤਾ ਨਹੀਂ ਲੱਗ ਰਿਹਾ ਕਿ ਰਾਸ਼ਟਰੀ ਏਕਤਾ ਲਈ ਅਧਿਕਾਰਤ ਤੌਰ 'ਤੇ ਯਤਨ ਕਰਨ ਦੀ ਕਿਸ ਵਿਭਾਗ ...
ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)-26 ਜਨਵਰੀ ਦੀ ਕਿਸਾਨਾਂ ਵਲੋਂ ਦਿੱਲੀ 'ਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚੋਂ 300 ਟਰੈਕਟਰ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਦਿੱਲੀ ਜਾਣ ਲਈ ਰਿਲਾਇੰਸ ਕੰਪਨੀ ਦੇ ...
ਰਾਹੋਂ, 23 ਜਨਵਰੀ (ਬਲਬੀਰ ਸਿੰਘ ਰੂਬੀ)-ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਅੜੀਅਲ ਰਵਈਏ ਕਾਰਨ ਦਿੱਲੀ ਵਿਖੇ ਰੱਖੀ 26 ਜਨਵਰੀ ਦੀ ਟਰੈਕਟਰ ਰੈਲੀ 'ਚ ਸ਼ਾਮਿਲ ਹੋਣ ਲਈ 70 ਟਰੈਕਟਰ ਤੇ 20 ਗੱਡੀਆਂ ਦਾ ਕਾਫ਼ਲਾ ਰਵਾਨਾ ਹੋਇਆਂ | ਦੋਆਬਾ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ...
ਮਜਾਰੀ/ਸਾਹਿਬਾ, 23 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਬੀਤੀ ਰਾਤ ਪਿੰਡ ਬਕਾਪੁਰ ਵਿਖੇ ਪੰਜਾਬ ਸਰਕਾਰ ਵਲੋਂ ਰਾਤ ਦੇ ਸਮੇਂ ਲੋਕਾਂ ਨੂੰ ਰੌਸ਼ਨੀ ਦੀ ਸਹੂਲਤ ਦੇਣ ਲਈ ਲਗਾਈਆਂ ਗਈਆਂ ਸੋਲਰ ਲਾਈਟਾਂ ਦੀਆਂ ਦੋ ਦੀਆਂ ਬੈਟਰੀਆਂ ਚੋਰਾਂ ਵਲੋਂ ਚੋਰੀ ਕਰ ਲਈਆਂ ਗਈਆਂ | ਇਸ ...
ਔੜ, 23 ਜਨਵਰੀ (ਜਰਨੈਲ ਸਿੰਘ ਖੁਰਦ)-ਜ਼ਿਲ੍ਹਾ ਸ. ਭ. ਸ. ਨਗਰ ਦੇ ਐੱਸ. ਐੱਸ. ਪੀ. ਮੈਡਮ ਅਲਕਾ ਮੀਨਾ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਔੜ ਪੁਲਿਸ ਨੂੰ ਅੱਜ ਉਸ ਵਕਤ ਭਾਰੀ ਸਫਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਇਕ ਨਾਕੇ ਦੌਰਾਨ ਭਾਰੀ ਮਾਤਰਾ 'ਚ ਨਸ਼ੇ ਦੀ ਸਮਗਰੀ ...
ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ ਦੇ ਨਜ਼ਦੀਕ ਡਾ: ਸਰਦਾਨਾ ਬੱਚਿਆਂ ਦੇ ਹਸਪਤਾਲ ਦੇ ਬਿਲਕੁਲ ਨੇੜੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਜੋ ਪਹਿਲਾ ਹੀ ਆਯੁਰਵੈਦਿਕ ਇਲਾਜ ਤੇ ਤਜ਼ਰਬੇ ਲਈ ਪ੍ਰਸਿੱਧ ਹੈ | ਹਸਪਤਾਲ ਨੇ 82 ...
ਬਹਿਰਾਮ, 23 ਜਨਵਰੀ (ਨਛੱਤਰ ਸਿੰਘ ਬਹਿਰਾਮ)-26 ਜਨਵਰੀ ਨੂੰ ਦਿੱਲੀ ਵਿਖੇ ਹੋ ਰਹੀ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਪਿੰਡ ਬਹਿਰਾਮ, ਫਰਾਲਾ, ਭਰੋਲੀ, ਸੰਧਵਾਂ, ਚੱਕ ਬਿੱਲਗਾ, ਚੱਕ ਮਾਈਦਾਸ, ਤਲਵੰਡੀ ਜੱਟਾਂ, ਮੁੰਨਾ, ਅਨੋਖਰਵਾਲ, ਜੱਸੋਮਜਾਰਾ ਆਦਿ ਪਿੰਡਾਂ ਤੋਂ ...
ਸੜੋਆ, 23 ਜਨਵਰੀ (ਨਾਨੋਵਾਲੀਆ)-ਕਿਸਾਨ ਵਿਰੋਧੀ ਬਿੱਲਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਪਿੰਡ ਅਟਾਲ ਮਜਾਰਾ ਤੋਂ ਕਿਸਾਨ ਆਪਣੇ-ਆਪਣੇ ਟਰੈਕਟਰਾਂ ਸਮੇਤ ਰਵਾਨਾ ਹੋਏ | ਕਾਫਲੇ ...
ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)-ਆਮ ਆਦਮੀ ਪਾਰਟੀ ਵਲੋਂ ਕਿਸਾਨਾਂ ਦੇ 26 ਜਨਵਰੀ ਦੀ ਦਿੱਲੀ ਦੀ ਟਰੈਕਟਰ ਪਰੇਡ ਦੇ ਸਮਰਥਨ ਵਿਚ ਨਵਾਂਸ਼ਹਿਰ ਵਿਖੇ ਮੋਟਰਸਾਈਕਲ ਰੈਲੀ ਕੱਢੀ ਗਈ, ਜੋ ਕਿ ਦੁਸਹਿਰਾ ਗਰਾਊਾਡ ਤੋਂ ਸ਼ੁਰੂ ਕਰ ਕੇ ਰੇਲਵੇ ਰੋਡ ਮੱੁਖ ਬਾਜ਼ਾਰ ...
ਸਮੁੰਦੜਾ, 23 ਜਨਵਰੀ (ਤੀਰਥ ਸਿੰਘ ਰੱਕੜ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕਾਫ਼ਲਿਆਂ ਦੇ ਰੂਪ ਵਿਚ ਸਮੁੰਦੜਾ ਤੋਂ ...
ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)-ਨਵਾਂਸ਼ਹਿਰ ਦੇ ਰਿਲਾਇੰਸ ਸਟੋਰ ਅੱਗੇ ਕਿਰਤੀ ਕਿਸਾਨ ਯੂਨੀਅਨ ਦੇ ਚੱਲ ਰਹੇ ਧਰਨੇ ਵਾਲੇ ਸਥਾਨ ਤੋਂ ਇਸਤਰੀ ਜਾਗਿ੍ਤੀ ਮੰਚ ਦਾ ਜਥਾ ਟਰੱਕ ਰਾਹੀਂ ਦਿੱਲੀ ਦੀ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਦਿੱਲੀ ਨੂੰ ਰਵਾਨਾ ...
ਜਾਡਲਾ, 23 ਜਨਵਰੀ (ਬੱਲੀ)-ਬੱਸ ਅੱਡਾ ਬੀਰੋਵਾਲ-ਠਠਿਆਲਾ ਢਾਹਾ ਤੋਂ ਦਿੱਲੀ ਦੀ 26 ਜਨਵਰੀ ਦੀ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਟਰੈਕਟਰਾਂ 'ਤੇ ਸਵਾਰ ਹੋ ਕੇ ਕਿਸਾਨਾਂ ਦਾ ਵੱਡਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ | ਪਿੰਡ ਬੀਰੋਵਾਲ-ਠਠਿਆਲਾ ਢਾਹਾਂ, ਰਾਣੇਵਾਲ, ...
ਬੰਗਾ, 23 ਜਨਵਰੀ (ਜਸਬੀਰ ਸਿੰਘ ਨੂਰਪੁਰ)-ਬੰਗਾ ਨਗਰ ਕੌਾਸਲ ਦੀਆਂ ਚੋਣਾਂ 'ਚ ਬਹੁਜਨ ਸਮਾਜ ਪਾਰਟੀ ਵਲੋਂ ਵਾਰਡ ਨੰਬਰ 7 ਤੋਂ ਬਲਵਿੰਦਰ ਕੌਰ, ਵਾਰਡ ਨੰਬਰ 8 ਤੋਂ ਮਨਜੀਤ ਸੋਨੂੰ, ਵਾਰਡ ਨੰਬਰ 14 ਤੋਂ ਜੀਵਨ ਕੁਮਾਰ ਆਦਿ ਦਾ ਐਲਾਨ ਕੀਤਾ ਗਿਆ | ਇਸ ਮੌਕੇ ਲੋਕ ਸਭਾ ਹਲਕਾ ਸ੍ਰੀ ...
ਬਹਿਰਾਮ, 23 ਜਨਵਰੀ (ਨਛੱਤਰ ਸਿੰਘ ਬਹਿਰਾਮ)-ਕਿਸਾਨਾਂ-ਮਜ਼ਦੂਰਾਂ ਵਲੋਂ ਆਪਣੇ ਹੱਕਾਂ ਲਈ ਦਿੱਲੀ ਵਿਖੇ ਕੀਤੇ ਜਾ ਰਹੇ 26 ਜਨਵਰੀ ਨੂੰ ਕਿਸਾਨ ਪਰੇਡ ਮਾਰਚ ਵਿਚ ਸ਼ਾਮਿਲ ਹੋਣ ਲਈ ਪਿੰਡ ਚੱਕ ਮਾਈਦਾਸ ਤੋਂ ਟਰੈਕਟਰ ਟਰਾਲੀਆਂ ਸਮੇਤ ਕਿਸਾਨਾਂ ਦਾ ਜਥਾ ਰਵਾਨਾ ਹੋਇਆ | ...
ਜਲੰਧਰ, 23 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੀ.ਡਬਲਿਊ.ਡੀ. ਵਰਕਰਜ਼ ਯੂਨੀਅਨ (ਇੰਟਕ) ਬਰਾਂਚ ਜਲੰਧਰ ਵਲੋਂ ਯੂਨੀਅਨ ਦੇ ਦਫ਼ਤਰ ਨਵੀਂ ਬਾਰਾਦਰੀ ਵਿਖੇ ਸੁਖਵਿੰਦਰ ਸਿੰਘ ਨਾਗੋਕੇ, ਜੋ ਕਿ ਲੋਕ ਨਿਰਮਾਣ ਵਿਭਾਗ, ਕਪੂਰਥਲਾ ਵਿਖੇ ਬਤੌਰ ਜੇ.ਈ. ਸੇਵਾ ਨਿਭਾਅ ਰਹੇ ਸਨ, ...
ਰਾਹੋਂ, 23 ਜਨਵਰੀ (ਬਲਬੀਰ ਸਿੰਘ ਰੂਬੀ)-ਇਥੋਂ ਨਜ਼ਦੀਕੀ ਪਿੰਡ ਕੰਗ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਨ. ਆਰ. ਆਈ. ਚੂਹੜ ਸਿੰਘ ਦੇ ਪਰਿਵਾਰ ਵਲੋਂ ਵਰਦੀਆਂ ਗਈਆਂ | ਸੀ. ਐਚ. ਟੀ. ਜਗਦੀਸ਼ ਰਾਏ ਨੇ ਦੱਸਿਆ ਕਿ ਚੂਹੜ ਸਿੰਘ ਪੁੱਤਰ ਸੋਹਣ ਸਿੰਘ ਪਿੰਡ ਕੰਗ ਪਰਿਵਾਰ ...
ਕਟਾਰੀਆਂ, 23 ਜਨਵਰੀ (ਨਵਜੋਤ ਸਿੰਘ ਜੱਖੂ)-ਬਾਜ਼ਾਰਾਂ ਅੰਦਰ ਵੱਡੀ ਗਿਣਤੀ 'ਚ ਕਿਸਾਨ ਅੰਦੋਲਨ ਦੇ ਨਾਅਰਿਆਂ 'ਤੇ ਝੰਡਿਆਂ ਨਾਲ ਸ਼ਿੰਗਾਰੇ ਖਿਡੌਣਾਨੁਮਾ ਟਰੈਕਟਰ ਖਿੱਚ ਦਾ ਕੇਂਦਰ ਬਣੇ ਹੋਏ ਹਨ | ਕਿਸਾਨ ਅੰਦੋਲਨ 'ਚ ਆਵਾਜਾਈ ਸਾਧਨ ਵਜੋਂ ਵੱਡੇ ਪੱਧਰ 'ਤੇ ਸ਼ਾਮਿਲ ਹੋਣ ...
ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)-ਬੀਤੇ ਕੱਲ੍ਹ ਥਾਣਾ ਰਾਹੋਂ ਦੀ ਪੁਲਿਸ ਵਲੋਂ ਮਾਈਨਿੰਗ ਮਾਫ਼ੀਆ ਨੂੰ ਨੱਥ ਪਾਉਣ ਦਾ ਕੀਤਾ ਗਿਆ ਦਾਅਵਾ ਉਸ ਸਮੇਂ ਠੱੁਸ ਹੋ ਕੇ ਰਹਿ ਗਿਆ ਜਦੋਂ ਪੁਲਿਸ ਅਸਲ ਮਾਈਨਿੰਗ ਵਾਲੀ ਜਗਾ ਦਾ ਬਖੂਹਾ ਬਦਲ ਕੇ ਮਾਈਨਿੰਗ ਮਾਫ਼ੀਆ ...
ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਮੁਲਖ ਰਾਜ ਦੀ ਅਗਵਾਈ ਵਿਚ ਕਿਸਾਨੀ ਅੰਦੋਲਨ ਵਿਚ 25 ਹਜ਼ਾਰ ਦੀ ਰਾਸ਼ੀ ਰਾਹੀਂ ਯੋਗਦਾਨ ਪਾਇਆ ਗਿਆ | ਇਹ ਰਾਸ਼ੀ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ...
ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਹਿਯੋਗ ਨਾਲ ਸਥਾਨਕ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿਚ ਚਲਾਇਆ ਜਾ ਰਿਹਾ 'ਸਖੀ ...
ਨਵਾਂਸ਼ਹਿਰ, 23 ਜਨਵਰੀ (ਗੁਰਬਖਸ਼ ਸਿੰਘ ਮਹੇ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਤੇ ਜਮਹੂਰੀ ਕਿਸਾਨ ਸਭਾ ਨਵਾਂਸ਼ਹਿਰ ਵਲੋਂ ਦਿੱਲੀ 'ਚ ਸੰਯੁਕਤ ਕਿਸਾਨ ਮੋਰਚੇ 'ਚ 26 ਜਨਵਰੀ ਦੀ ਪਰੇਡ 'ਚ ਸ਼ਾਮਿਲ ਹੋਣ ਲਈ ਟਰੈਕਟਰ ਤੇ ਗੱਡੀਆਂ ਦਾ ਜਥਾ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ...
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੈਨੇਡਾ ਸਟੱਡੀ ਵੀਜ਼ੇ ਦੇ ਮਈ ਇਨਟੇਕ ਲਈ ਅਪਲਾਈ ਕਰਨ ਦਾ ਆਖ਼ਰੀ ਮੌਕਾ ਹੈ ਤੇ ...
ਰਾਹੋਂ, 23 ਜਨਵਰੀ (ਬਲਬੀਰ ਸਿੰਘ ਰੂਬੀ)-ਬਲਾਕ ਮੁਜੱਫਰਪੁਰ ਅਧੀਨ ਪੈਂਦੇ ਇਲਾਕਿਆਂ 'ਚ 32ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ | ਇਸੇ ਕੜੀ ਤਹਿਤ ਜਾਡਲਾ-ਰਾਹੋਂ ਟੀ-ਪੁਆਇੰਟ ਵਿਖੇ ਸਿਹਤ ਵਿਭਾਗ ਦੀ ਟੀਮ ਦੁਆਰਾ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ...
ਪੋਜੇਵਾਲ ਸਰਾਂ, 23 ਜਨਵਰੀ (ਰਮਨ ਭਾਟੀਆ)-ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ 26 ਜਨਵਰੀ ਨੂੰ ਦਿੱਲੀ 'ਚ ਗਣਤੰਤਰ ਕਿਸਾਨ ਟਰੈਕਟਰ ਪਰੇਡ ਕਰਨ ਦੇ ਸੱਦੇ 'ਤੇ ਪਿੰਡ ਰਾਣੇਵਾਲ ਟੱਪਰੀਆਂ ਤੇ ਧਰਮਪੁਰ 'ਚੋਂ ਟਰੈਕਟਰਾਂ 'ਤੇ ਕਿਸਾਨਾਂ ਦਾ ਜਥਾ ਦਿੱਲੀ ...
ਜਾਡਲਾ, 23 ਜਨਵਰੀ (ਬੱਲੀ)-ਸਾਂਝੇ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਦੀਆਂ ਬੱਬਰ ਅਕਾਲੀ ਲਹਿਰ 'ਚ ਵੱਡਾ ਯੋਗਦਾਨ ਪਾਉਣ ਵਾਲੀ ਬੱਬਰਾਂ ਦੀ ਧਰਤੀ ਪਿੰਡ ਦੌਲਤਪੁਰ ਤੋਂ 26 ਜਨਵਰੀ ਦੀ ਦਿੱਲੀ ਟਰੈਕਟਰ ਪਰੇਡ ਲਈ ਡੇਢ ਦਰਜਨ ਟਰੈਕਟਰ ਟਰਾਲੀਆਂ ਨੇ ਵਹੀਰਾਂ ਘੱਤੀਆਂ | ਇਕ ...
ਸਮੁੰਦੜਾ, 23 ਜਨਵਰੀ (ਤੀਰਥ ਸਿੰਘ ਰੱਕੜ )-ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਵਿਖੇ 26 ਜਨਵਰੀ ਨੂੰ ਕੀਤੀ ਜਾ ਰਹੀ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਗੁਰਦੁਆਰਾ ਘਾਗੋ ਗੁਰੂ ਤੋਂ ਵੱਡੇ ਕਾਫ਼ਲੇ ਦੇ ਰੂਪ 'ਚ ਚਾਲੇ ਪਾਏ ਜਾਣਗੇ | ਇਹ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX