ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  1 day ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  1 day ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  1 day ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  1 day ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  1 day ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  1 day ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  1 day ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  1 day ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  1 day ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  1 day ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  1 day ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  1 day ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  1 day ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  1 day ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  1 day ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  1 day ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  1 day ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਮਾਘ ਸੰਮਤ 552
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਤਰਨਤਾਰਨ

ਵਿਦਿਆਰਥਣਾਂ ਦੀ ਪੜ੍ਹਾਈ 'ਚ ਬਹੁਤ ਕਾਰਗਾਰ ਸਿੱਧ ਹੋ ਰਹੇ 'ਪੰਜਾਬ ਸਮਾਰਟ ਕੁਨੈਕਟ ਸਕੀਮ' ਅਧੀਨ ਦਿੱਤੇ ਗਏ ਸਮਾਰਟ ਫੋਨ-ਡੀ. ਸੀ.

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)- ਰਾਸ਼ਟਰੀ ਬਾਲੜੀ ਦਿਵਸ ਸਬੰਧੀ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਵਿਚ ਲੇਖ ਲਿਖਣ, ਪੇਂਟਿੰਗ, ਭਾਸ਼ਣ ਮੁਕਾਬਲੇ ਆਦਿ ਸਬੰਧੀ ਗਤੀਵਿਧੀਆਂ ਕਰਵਾਇਆ ਗਈਆਂ ਹਨ ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਲੜਕੀਆਂ ਦੀ ਪੜ੍ਹਾਈ ਲਈ ਸਿੱਖਿਆ ਵਿਭਾਗ ਵਲੋਂ ਭਰਪੂਰ ਯਤਨ ਕੀਤੇ ਜਾ ਰਹੇ ਹਨ | ਜ਼ਿਲ੍ਹੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ 2946 ਵਿਦਿਆਰਥਣਾਂ ਨੂੰ ਮੋਬਾਈਲ ਫ਼ੋਨ ਵੰਡੇ ਜਾ ਚੱਕੇ ਹਨ, ਜੋ ਕਿ ਇਨ੍ਹਾਂ ਵਿਦਿਆਰਥਣਾਂ ਦੀ ਪੜ੍ਹਾਈ ਵਿਚ ਬਹੁਤ ਕਾਰਗਾਰ ਸਿੱਧ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਵਿਚ ਲੜਕੀਆਂ ਦੇ ਜੀਵਨ ਪੱਧਰ ਨੂੰ ਉੱਚਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਸੰਦਰਭ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਵਲੋਂ ਸੂਬੇ ਦੀਆਂ ਬਾਰ੍ਹਵੀਂ ਜਮਾਤ ਵਿਚ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ ਸਮਾਰਟ ਫੋਨ ਦਾ ਤੋਹਫਾ ਦਿੱਤਾ ਹੈ | ਪੰਜਾਬ ਸਰਕਾਰ ਵਲੋਂ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਯੋਜਨਾ 'ਪੰਜਾਬ ਸਮਾਰਟ ਕੁਨੈਕਟ ਸਕੀਮ' ਸ਼ੁਰੂ ਕੀਤੀ ਗਈ ਹੈ | ਇਸ ਯੋਜਨਾ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 6417 ਵਿਦਿਆਰਥੀਆਂ ਨੂੰ ਇਨ੍ਹਾਂ ਸਮਾਰਟ ਫੋਨਾਂ ਦੀ ਵੰਡ ਕੀਤੀ ਗਈ ਹੈ, ਜਿੰਨਾਂ ਵਿਚ 2946 ਲੜਕੀਆਂ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ 1 ਲੱਖ 73 ਹਜ਼ਾਰ 823 ਵਿਦਿਆਰਥੀਆਂ (ਲੜਕੇ-ਲੜਕੀਆਂ) ਨੂੰ ਇਹ ਸਮਾਰਟ ਫੋਨ ਦਿੱਤੇ ਜਾਣੇ ਹਨ ਜਿਨ੍ਹਾਂ ਵਿਚ 86915 ਕੁੜੀਆਂ ਹਨ | ਉਨ੍ਹਾਂ ਕਿਹਾ ਕਿ ਇਹ ਸਕੀਮ ਸਮਾਰਟ ਫੋਨ ਜ਼ਰੀਏ ਨੌਜਵਾਨਾਂ ਦਾ ਖਾਸ ਕਰਕੇ ਲੜਕੀਆਂ ਦੇ ਡਿਜ਼ੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਮਾਰਟ ਫੋਨ ਦੇਣ ਦਾ ਉਪਰਾਲਾ ਕੀਤਾ ਹੈ, ਜਿਸ ਲਈ ਸਾਲ 2018-19 ਦੇ ਬਜ਼ਟ ਵਿਚ ਹੀ 92 ਕਰੋੜ ਰੁਪਏ ਵਿਸੇਸ਼ ਤੌਰ 'ਤੇ ਰੱਖੇ ਗਏ ਸਨ | ਸਮਾਰਟ ਫੋਨ ਦੇ ਨਾਲ ਬੱਚੇ ਆਧੁਨਿਕ ਸਿੱਖਿਆ, ਕਿੱਤੇ ਦੀ ਚੋਣ, ਕਿੱਤਾਮੁੱਖੀ ਸਿੱਖਿਆ, ਰੋਜ਼ਗਾਰ ਮੌਕਿਆਂ ਤੇ ਹੋਰ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣਗੇ। ਇਹ ਸਮਾਰਟ ਫੋਨ ਪ੍ਰਸਿੱਧ ਮੋਬਾਈਲ ਨਿਰਮਾਤਾ ਕੰਪਨੀ ਲਾਵਾ ਵਲੋਂ ਤਿਆਰ ਕੀਤੇ ਗਏ ਹਨ। ਆਧੁਨਿਕ ਸਹੂਲਤਾਂ ਨਾਲ ਲੈਸ ਇਸ ਮੋਬਾਈਲ ਵਿੱਚ ਸਿੱਖਿਆ ਨਾਲ ਸਬੰਧਤ ਸਾਰੇ ਐਪ, ਐਮ-ਸੇਵਾ, ਕੈਪਟਨ ਕੁਨੈਕਟ ਤੇ ਹੋਰ ਫੀਚਰ ਪਹਿਲਾਂ ਹੀ ਇੰਨਸਟਾਲ ਹਨ। ਸਮਾਰਟ ਫੋਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਸ ਯੋਜਨਾ ਨਾਲ ਉਨ੍ਹਾਂ ਨੂੰ ਕੋਵਿਡ-19 ਦੌਰਾਨ ਘਰ ਬੈਠ ਕੇ ਆਪਣੀ ਪੜ੍ਹਾਈ ਨੂੰ ਜਾਰੀ ਰੱਖਣ ਵਿਚ ਬਹੁਤ ਸਹਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਤਕਨੀਕ ਦੇ ਯੁੱਗ ਵਿਚ ਮੋਬਾਈਲ ਫੋਨ ਤੇ ਇੰਟਰਨੈਟ ਸੁਵਿਧਾ ਦੀ ਸਮੇਂ ਦੇ ਹਾਣੀ ਬਣਨ ਵਿੱਚ ਮਹੱਤਵਪੂਰਨ ਭੂਮਿਕਾ ਹੈ।

-ਮਾਮਲਾ ਬੀਤੀ 20 ਦਸੰਬਰ ਨੂੰ ਗੋਲੀਆਂ ਮਾਰ ਕੇ ਬਿਕਰਮਜੀਤ ਸਿੰਘ ਦੇ ਕਤਲ ਦਾ- ਜੇਲ੍ਹ ਅੰਦਰ ਬੰਦ 2 ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਕੀਤੀ ਪੁੱਛਗਿੱਛ

ਪੱਟੀ, 23 ਜਨਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਬੀਤੀ 20 ਦਸੰਬਰ ਨੂੰ ਸਰਹਾਲੀ ਖੁਰਦ ਤੋਂ ਲੌਹਕਾ ਨੂੰ ਮੋਟਰ ਸਾਈਕਲ 'ਤੇ ਜਾ ਰਹੇ ਬਿਕਰਮਜੀਤ ਸਿੰਘ ਨੂੰ ਗੋਲੀਆਂ ਮਾਰਨ ਦੇ ਦੋਸ਼ ਵਿਚ ਥਾਣਾ ਮੁਖੀ ਸਿਟੀ ਪੱਟੀ ਸਬ ਇੰਸਪੈਕਟਰ ਲਖਬੀਰ ਸਿੰਘ ਤੇ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਹਰੇਕ ਸਿਹਤ ਕਰਮਚਾਰੀ ਲਈ ਕੋਰੋਨਾ ਵੈਕਸੀਨ ਲਗਵਾਉਣੀ ਜ਼ਰੂਰੀ-ਡਾ: ਗਿੱਲ

ਚੋਹਲਾ ਸਾਹਿਬ, 23 ਜਨਵਰੀ (ਬਲਵਿੰਦਰ ਸਿੰਘ)- ਭਾਰਤ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਤਰਨ ਤਾਰਨ ਡਾ: ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਦੀ ਯੋਗ ਰਹਿਨੁਮਾਈ ਹੇਠ ਸੀ.ਐੱਚ.ਸੀ. ਸਰਹਾਲੀ ...

ਪੂਰੀ ਖ਼ਬਰ »

ਕਿਸਾਨਾਂ ਦੀ ਟਰੈਕਟਰ ਪਰੇਡ ਕੇਂਦਰ ਸਰਕਾਰ ਦੀ ਉਡਾ ਦੇਵੇਗੀ ਨੀਂਦ-ਸੰਘਾ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)¸26 ਜਨਵਰੀ ਵਾਲੇ ਦਿਨ ਗਣਤੰਤਰਾ ਦਿਵਸ ਮੌਕੇ ਹੋਣ ਵਾਲੇ ਸਮਾਗਮ ਤੋਂ ਬਾਅਦ ਕਿਸਾਨ ਅੰਦੋਲਨ ਵਿਚ ਸ਼ਾਮਿਲ ਕਿਸਾਨ ਦਿੱਲੀ ਦੀਆਂ ਸੜਕਾਂ ਉਪਰ ਜਿਹੜੀ ਟਰੈਕਟਰ ਪਰੇਡ ਕਰ ਰਹੇ ਹਨ, ਇਹ ਟਰੈਕਟਰ ਪਰੇਡ ਕੇਂਦਰ ਸਰਕਾਰ ਦੀ ਨੀਂਦ ਉਡਾ ...

ਪੂਰੀ ਖ਼ਬਰ »

ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾ ਵਿਖੇ ਸੈਸ਼ਨ2020-21 ਦੇ ਦਾਖ਼ਲੇ ਸ਼ੁਰੂ-ਡਾ: ਜਸਵਿੰਦਰ ਕੌਰ

ਤਰਨ ਤਾਰਨ, 23 ਜਨਵਰੀ (ਲਾਲੀ ਕੈਰੋਂ)¸ ਤਰਨ ਤਾਰਨ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾ ਵਿਖੇ ਨਵੇਂ ਸੈਸ਼ਨ 2020-21 ਲਈ ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਦਾਖਲੇ ਸ਼ੁਰੂ ਹੋ ਚੁੱਕੇ ਹਨ | ਸਕੂਲ ਵਿਚ ਦਾਖ਼ਲਾ ਟੈੱਸਟ ਦੇ ...

ਪੂਰੀ ਖ਼ਬਰ »

ਨਰਿੰਦਰ ਕੌਰ ਵਾਰਡ 13 ਤੋਂ ਹੋਣਗੇ ਕਾਂਗਰਸੀ ਉਮੀਦਵਾਰ-ਵਿਧਾਇਕ ਗਿੱਲ

ਪੱਟੀ, 23 ਜਨਵਰੀ (ਬੋਨੀ ਕਾਲੇਕੇ, ਅਵਤਾਰ ਸਿੰਘ)- ਨਗਰ ਕੌਾਸਲ ਪੱਟੀ ਵੀ ਚੋਣ ਵਿਚ ਸਾਫ ਅਕਸ ਤੇ ਲੋਕਾਂ ਦੀ ਸੇਵਾ ਕਰਨ ਵਾਲੇ ਨੁਮਾਇੰਦਿਆਂ ਨੂੰ ਹੀ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਬਣਾਇਆ ਜਾ ਰਿਹਾ ਹੈ | ਇਹ ਸ਼ਬਦ ਪੱਟੀ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਦੇ ਮੱਦੇਨਜ਼ਰ ਪੱਟੀ ਦੇ ਅਸਲ੍ਹਾ ਧਾਰਮ ਅਸਲ੍ਹਾ ਜਮ੍ਹਾਂ ਕਰਵਾਉਣ-ਐੱਸ. ਐੱਚ. ਓ.

ਪੱਟੀ 23 ਜਨਵਰੀ (ਬੋਨੀ ਕਾਲੇਕੇ, ਅਵਤਾਰ ਸਿੰਘ)-ਸੂਬੇ ਵਿਚ ਹੋਣ ਜਾ ਰਹੀਆਂ ਨਗਰ ਕੌਾਸਲ ਚੋਣਾਂ ਸਬੰਧੀ ਚੋਣ ਜਾਬਤਾ ਲਾਗੂ ਹੋ ਗਿਆ ਹੈ ਤੇ ਚੋਣਾਂ 14 ਫਰਵਰੀ ਤੱਕ ਮੁਕੰਮਲ ਹੋਣ ਜਾ ਰਹੀਆਂ ਹਨ | ਇਸ ਸਬੰਧੀ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਕਮ ਚੋਣ ਅਬਜ਼ਰਵਰ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਹੰਕਾਰ ਤੋੜਨ ਲਈ ਸਭ ਵਰਗ 26 ਨੂੰ ਕਿਸਾਨ ਪਰੇਡ 'ਚ ਸ਼ਾਮਲ ਹੋਣ-ਬ੍ਰਹਮਪੁਰਾ

ਖਡੂਰ ਸਾਹਿਬ, 23 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਸਪੱਸ਼ਟ ਕੀਤਾ ਕਿ ਕੱਲ੍ਹ ਦੀ 11ਵੀਂ ਮੀਟਿੰਗ 'ਚ ਜਿਵੇਂ ਦਾ ਵਰਤਾਰਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਸਾਬਕਾ ਡਾਇਰੈਕਟਰ ਤੇ ਡਾ: ਮੋਨਿਕਾ ਗੁਪਤਾ ਨੇ ਕੋਰੋਨਾ ਵੈਕਸੀਨ ਲਗਵਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਵਿਚ ਪਿਛਲੇ 6 ਦਿਨਾਂ ਤੋਂ ਸਿਹਤ ਕਰਮਚਾਰੀਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਵਲੋਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਦੀ ਕੋਸ਼ਿਸ਼ ਲਈ ਕਿਸੇ ਵੀ ਹੱਦ ਤੱਕ ਗਿਰ ਸਕਦੀ-ਪੰਮਾ ਗੱਗੋਬੂਹਾ, ਜੋਧਬੀਰ ਸਿੰਘ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)- ਪਿਛਲੇ ਦਿਨੀਂ ਦਿੱਲੀ ਵਿਖੇ ਆਪਣੇ ਹੱਕਾਂ ਲਈ ਲੜਾਈ ਲੜ ਰਹੇ ਕਿਸਾਨਾਂ ਵਿਚ ਕੇਂਦਰ ਸਰਕਾਰ ਵਲੋਂ ਸ਼ਰਾਰਤੀ ਅਨਸਰਾਂ ਨੂੰ ਭੇਜ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਤੋਂ ਇਹ ਸਾਬਿਤ ਹੋ ਰਿਹਾ ਹੈ ਕਿ ...

ਪੂਰੀ ਖ਼ਬਰ »

ਤਰਨ ਤਾਰਨ ਦੇ 898 ਫਰੰਟਲਾਈਨ ਹੈੱਲਥ ਵਰਕਰਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)¸ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 898 ਫਰੰਟਲਾਈਨ ਹੈੱਲਥ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 1117 ਸੈਂਪਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਪੱਟੀ ਨਗਰ ਕੌ ਾਸਲ ਚੋਣਾਂ ਲਈ 19 ਉਮੀਦਵਾਰਾਂ ਦੀ ਸੂਚੀ ਜਾਰੀ

ਪੱਟੀ, 23 ਜਨਵਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਆਮ ਆਦਮੀ ਪਾਰਟੀ ਵਲੋਂ ਨਗਰ ਕੌਾਸਲ ਪੱਟੀ ਦੀਆਂ ਚੋਣਾਂ ਨੂੰ ਲੈ ਕੇ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਚਰਨ ਦਾਸ ਵਿਖੇ ਹੋਈ | ਮੀਟਿੰਗ 'ਚ 'ਆਪ' ਦੇ ਅਹੁਦੇਦਾਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX