ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਅੱਜ ਫੁੱਲ ਡਰੈੱਸ ਰਿਹਰਸਲ ਹੋਈ। ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਤਿਰੰਗਾ ਲਹਿਰਾਉਣ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ। ਰਿਹਰਸਲ ਦੌਰਾਨ ਪੰਜਾਬ ਪੁਲਿਸ ਅਤੇ ਵੱਖ-ਵੱਖ ਸਕੂਲਾਂ ਤੋਂ ਐੱਨ. ਸੀ. ਸੀ. ਦੀਆਂ ਟੁਕੜੀਆਂ ਨੇ ਮਾਰਚ ਪਾਸਟ 'ਚ ਹਿੱਸਾ ਲਿਆ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਸਮੁੱਚੀ ਮਾਰਚ ਪਾਸਟ ਦੀ ਅਗਵਾਈ ਏ. ਸੀ. ਪੀ. ਰਣਧੀਰ ਸਿੰਘ ਨੇ ਕੀਤੀ। ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਗੱਲਬਾਤ ਕਰਦਿਆਂ ਸ੍ਰੀ ਸ਼ਰਮਾ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਵਿਚ ਪੰਜਾਬ ਦੇ ਜਲ ਸਰੋਤ, ਮਾਈਨਿੰਗ ਤੇ ਭੂ-ਵਿਗਿਆਨ, ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਮੁੱਖ ਮਹਿਮਾਨ ਵਜੋਂ ਪਹੁੰਚਣਗੇ। ਸ੍ਰੀ ਸ਼ਰਮਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਅਤੇ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਇਸ ਮੌਕੇ ਕੋਈ ਸੱਭਿਆਚਾਰਕ ਸਮਾਗਮ ਜਾਂ ਪੀ. ਟੀ. ਸ਼ੋਅ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਡੇ ਗਣਤੰਤਰ ਦਿਵਸ ਨੂੰ ਕੌਮੀ ਤਿਉਹਾਰ ਵਜੋਂ ਮਨਾਉਣ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਸਮਾਰੋਹ 'ਚ ਸ਼ਾਮਿਲ ਹੋਣ ਵਾਲੇ ਸਾਰੇ ਲੋਕਾਂ ਨੂੰ ਲਾਜ਼ਮੀ ਤੌਰ 'ਤੇ ਮਾਸਕ ਪਾਏ ਹੋਣੇ ਚਾਹੀਦੇ ਹਨ ਅਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਅਮਰਜੀਤ ਬੈਂਸ, ਸੰਯੁਕਤ ਪੁਲਿਸ ਕਮਿਸ਼ਨਰ ਭਗੀਰਥ ਸਿੰਘ ਮੀਨਾ ਤੇ ਜੇ.ਐਲਨਚੇਜ਼ੀਅਨ ਤੋਂ ਇਲਾਵਾ ਜ਼ਿਲ੍ਹਾ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਲੁਧਿਆਣਾ, 23 ਜਨਵਰੀ (ਸਲੇਮਪੁਰੀ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਹਰ ਰੋਜ਼ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ 'ਚ ਅੱਜ ਕੋਰੋਨਾ ...
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼-2 ਦੀ ਪੁਲਿਸ ਨੇ ਖਤਰਨਾਕ ਲੁਟੇਰਾ ਅਤੇ ਚੋਰ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਅਤੇ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ...
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੁਹਾਰਾ ਚੌਕ 'ਚ ਸਥਿਤੀ ਉਸ ਵਕਤ ਤਣਾਅਪੂਰਨ ਬਣ ਗਈ, ਜਦੋਂ ਹਿੰਦੂ ਸ਼ਿਵ ਸੈਨਾ ਦੇ ਆਗੂਆਂ ਵਲੋਂ ਚੌਕ 'ਚ ਮੁਕੇਸ਼ ਅੰਬਾਨੀ ਦੇ ਸਮਰਥਨ ਵਿਚ ਹੋਰਡਿੰਗ ਲਗਾ ਦਿੱਤੀ ਗਈ | ਹੋਰਡਿੰਗ 'ਚ ਮੁਕੇਸ਼ ਅੰਬਾਨੀ ਦੀਆਂ ...
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਕਪੁਰੀ 'ਚ ਬੀਤੇ ਦਿਨ ਛਾਪਾਮਾਰੀ ਟੀਮ 'ਤੇ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ 6 ਵਿਅਕਤੀਆਂ ਦੀ ਸ਼ਨਾਖਤ ਕਰ ਲਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਾਟੀ ਸਮੱਗਲਿੰਗ ਸੈੱਲ ਦੇ ਇੰਚਾਰਜ ਇੰਸਪੈਕਟਰ ...
ਲੁਧਿਆਣਾ, 23 ਜਨਵਰੀ (ਸਲੇਮਪੁਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲਿਬ ਕਲਾਂ ਦੀ ਇਕ ਅਧਿਆਪਕਾ ਦੀ ਅੱਜ ਕੋਰੋਨਾ ਨਾਲ ਮੌਤ ਹੋ ਗਈ ਹੈ, ਜਿਸ ਪਿੱਛੋਂ ਪੰਜਾਬ ਦੇ ਸਮੂਹ ਵਿਦਿਅਕ ਅਦਾਰਿਆਂ 'ਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ | ਜ਼ਿਲ੍ਹਾ ਮਲੇਰੀਆ ਅਫਸਰ ਡਾ. ...
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਇਕ ਔਰਤ ਨਾਲ ਜਾਇਦਾਦ ਦੇ ਮਾਮਲੇ 'ਚ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪ੍ਰਾਪਰਟੀ ਡੀਲਰ ਸਮੇਤ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...
ਲੁਧਿਆਣਾ, 23 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮ ਅਤਿ ਹੀ ਸ਼ਲਾਘਾਯੋਗ ਕੰਮ ਹੈ ਅਤੇ ...
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਦਾਜ ਖ਼ਾਤਰ ਨਵ-ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਡਾਕਟਰ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਐੱਸ. ਏ. ਐੱਸ. ਨਗਰ ਦੀ ਰਹਿਣ ...
ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਆਖਿਲ ਭਾਰਤੀਯ ਸਫ਼ਾਈ ਮਜ਼ਦੂਰ ਕਾਂਗਰਸ ਵਲੋਂ ਸ. ਬੂਟਾ ਸਿੰਘ ਨੂੰ ਸੱਚੀ-ਸੱੁਚੀ ਸ਼ਰਧਾਂਜਲੀ ਦੇਣ ਲਈ ਲੁਧਿਆਣਾ ਵਿਖੇ ਇਕ ਸਮਾਗਮ ਕੀਤਾ ਗਿਆ, ਜਿਸ 'ਚ ਜ਼ਰੂਰਤਮੰਦ ਪਰਿਵਾਰਾਂ ਨੂੰ ਗਰਮ ਕੰਬਲ ਵੰਡੇ ਗਏ | ਸ਼ਰਧਾਂਜਲੀ ਸਮਾਗਮ 'ਚ ...
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਦੇ ਸਾਲਾ ਭੁਪਿੰਦਰ ਸਿੰਘ ਮੱਕੜ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸਥਾਨਕ ਮਾਡਲ ਟਾਊਨ ...
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਕੰਪਨੀ ਦਾ ਡਾਟਾ ਚੋਰੀ ਕਰਕੇ ਦੂਜੇ ਵਿਅਕਤੀਆਂ ਨੂੰ ਦੇਣ ਦੇ ਮਾਮਲੇ 'ਚ ਪੁਲਿਸ ਨੇ ਸਾਬਕਾ ਮੁਲਾਜ਼ਮ ਸਮੇਤ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਨਾਮਜ਼ਦ ਵਿਅਕਤੀਆਂ 'ਚ ਇਕ ਔਰਤ ਵੀ ਸ਼ਾਮਿਲ ਹੈ | ਪੁਲਿਸ ਵਲੋਂ ਇਹ ...
ਹੰਬੜਾਂ, 23 ਜਨਵਰੀ (ਹਰਵਿੰਦਰ ਸਿੰਘ ਮੱਕੜ)ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ-ਮਜ਼ਦੂਰਾਂ ਦੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਹੰਬੜਾਂ ਬਲਾਕ ਪ੍ਰਧਾਨ ਸੁਖਮਿੰਦਰਪਾਲ ਸਿੰਘ ਮਾਂਗਟ ਦੀ ਅਗਵਾਈ ਹੇਠ ਦਰਜਨਾਂ ਪਿੰਡਾਂ 'ਚ ...
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐਾਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ 2244 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ...
ਲੁਧਿਆਣਾ, 23 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਾਸੀਆਂ ਵੱਲ ਬਕਾਇਆ ਪਾਣੀ, ਸੀਵਰੇਜ਼ ਬਿੱਲ, ਪ੍ਰਾਪਰਟੀ ਟੈਕਸ, ਇਮਾਰਤੀ ਸ਼ਾਖਾ ਦੀ ਰਾਜੀਨਾਮਾ ਫ਼ੀਸ ਅਤੇ ਨਗਰ ਨਿਗਮ ਦੀਆਂ ਜਾਇਦਾਦਾਂ ਦਾ ਕਿਰਾਇਆ/ਲੀਜ ਮਨੀ ਵਸੂਲਣ ਲਈ ਸਟਾਫ਼ ਨੂੰ ਕਮਿਸ਼ਨਰ ਵਲੋਂ ਸਖ਼ਤ ...
ਲੁਧਿਆਣਾ, 23 ਜਨਵਰੀ (ਕਵਿਤਾ ਖੁਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 24 ਤੋਂ 26 ਜਨਵਰੀ ਤੱਕ ਕਰਵਾਏ ਜਾ ਰਹੇ ਹਨ | ...
ਲਾਡੋਵਾਲ, 23 ਜਨਵਰੀ (ਬਲਬੀਰ ਸਿੰਘ ਰਾਣਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ, ਪਿੰਡਾਂ ਅਤੇ ਨਾਲ ਲੱਗਦੀਆਂ ਕਾਲੋਨੀਆ 'ਚ ਵਸਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਪਿੰਡਾਂ ਅਤੇ ਸ਼ਹਿਰਾਂ ਵਿਚਲੇ ਪਾੜੇ ਨੂੰ ਦੂਰ ਕਰਨਾ ਚਾਹੁੰਦੀ ਹੈ ...
ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)-ਸਥਾਨਕ ਸਿਵਲ ਹਸਪਤਾਲ ਵਿਖੇ ਸਰਕਾਰ ਵਲੋਂ ਹਿੰਸਾ ਦੀਆਂ ਸ਼ਿਕਾਰ ਔਰਤਾਂ ਦੇ ਰਹਿਣ ਤੇ ਉਨ੍ਹਾਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਪ੍ਰਦਾਨ ਕਰਨ ਲਈ 'ਸਖੀ ਵਨ ਸਟਾਪ ਸੈਂਟਰ' ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਦਾ ਨਿਰਮਾਣ ਕਾਰਜ 60 ...
ਆਲਮਗੀਰ, 19 ਜਨਵਰੀ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੀ ਨਗਰ ਪੰਚਾਇਤ ਹਰਨਾਮਪੁਰਾ ਵਲੋਂ ਸਰਪੰਚ ਕੁਲਵਿੰਦਰ ਕੌਰ ਦੀ ਬੈਂਸ ਅਗਵਾਈ ਹੇਠ ਅਹਿਮ ਬੈਠਕ ਕਰਕੇ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ 60 ਦੇ ਲਗਭਗ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ...
ਆਲਮਗੀਰ, 23 ਜਨਵਰੀ (ਜਰਨੈਲ ਸਿੰਘ ਪੱਟੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਆਪ' ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ...
ਹੰਬੜਾਂ, 23 ਜਨਵਰੀ (ਹਰਵਿੰਦਰ ਸਿੰਘ ਮੱਕੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਵਲੋਂ ਪਿੰਡ ਆਲੀਵਾਲ ਨੂੰ 14ਵੇਂ ਵਿੱਤ ਕਮਿਸ਼ਨ ਤਹਿਤ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੇ ...
ਆਲਮਗੀਰ, 23 ਜਨਵਰੀ (ਜਰਨੈਲ ਸਿੰਘ ਪੱਟੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਕਨਵੀਨਰ ਜਸਵੀਰ ਤਲਵਾੜਾ ਅਤੇ ਸੂਬਾ ਜਨਰਲ ਸਕੱਤਰ ਜਰਨੈਲ ਸਿੰਘ ਪੱਟੀ ਦੀ ਸਾਂਝੀ ਅਗਵਾਈ ਹੇਠ ਹੋਈ | ਮੀਟਿੰਗ 'ਚ 7 ਫਰਵਰੀ ਨੂੰ ਹੋਣ ਵਾਲੀ ...
ਲੁਧਿਆਣਾ, 23 ਜਨਵਰੀ (ਕਵਿਤਾ ਖੁੱਲਰ)-ਸਿੱਖ ਨੌਜਵਾਨ ਸੇਵਾ ਸੁਸਾਇਟੀ ਦੀ ਇਕ ਮੀਟਿੰਗ ਗੁਰਦੁਆਰਾ ਸਬਜ਼ੀ ਮੰਡੀ ਵਿਖੇ ਮਨਿੰਦਰ ਸਿੰਘ ਆਹੂਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੀ ਜਾ ਰਹੀ 26 ਜਨਵਰੀ ਦੀ ਟਰੈਕਟਰ ...
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ 'ਚ ਹੋਏ ਇਕ ਸੜਕ ਹਾਦਸੇ 'ਚ 6 ਸਾਲ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਬੱਚੇ ਦੀ ਸ਼ਨਾਖਤ ਅਭੀ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਹੀਰਾ ਨਗਰ ਵਜੋਂ ਕੀਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX