ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  1 day ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  1 day ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  1 day ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  1 day ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  1 day ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  1 day ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  1 day ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  1 day ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  1 day ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  1 day ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  1 day ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  1 day ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  1 day ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  1 day ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  1 day ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  1 day ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  1 day ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਮਾਘ ਸੰਮਤ 552
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਪਟਿਆਲਾ

ਜ਼ਿਲ੍ਹੇ ਦੇ ਕਿਸਾਨਾਂ ਨੇ ਟਰੈਕਟਰਾਂ ਦੇ ਕਾਫਲੇ ਬੰਨ੍ਹ ਦਿੱਲੀ ਨੂੰ ਕੀਤਾ ਕੂਚ

ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਲਗਪਗ ਦੋ ਮਹੀਨਿਆਂ ਤੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ। ਕੇਂਦਰ ਸਰਕਾਰ ਨਾਲ ਕਿਸਾਨ ਆਗੂਆਂ ਦੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਹੋਈ 11ਵੇਂ ਦੌਰ ਦੀ ਬੈਠਕ ਬੇਸ਼ੱਕ ਬੇਸਿੱਟਾ ਨਿਕਲੀ, ਪਰ ਕਿਸਾਨ ਹਾਲੇ ਵੀ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ 'ਤੇ ਬਜਿੱਦ ਹਨ ਅਤੇ ਕਿਸੇ ਵੀ ਹੋਰ ਕਿਸਮ ਦੇ ਬਦਲਵੇਂ ਰਾਹ ਲਈ ਨਹੀਂ ਜਾਣਾ ਚਾਹੁੰਦੇ। ਪਟਿਆਲਾ ਜਿਲ੍ਹੇ 'ਚ ਇਸ ਵਾਰੀ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਦੀ ਰਸਮ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਖੁਦ ਕਰਨਗੇ, ਪਰ ਲੋਕਾਂ 'ਚ ਇਸ ਵਰ੍ਹੇ ਗਣਤੰਤਰ ਦਿਵਸ ਨਾਲੋਂ 26 ਜਨਵਰੀ ਨੂੰ ਦਿੱਲੀ ਵਿਖੇ ਰਿੰਗ ਰੋਡ 'ਤੇ ਹੋਣ ਵਾਲੀ ਟਰੈਕਟਰ ਪਰੇਡ ਨੂੰ ਦੇਖਣ ਦਾ ਅਤੇ ਉਸ ਵਿਚ ਸ਼ਾਮਿਲ ਹੋਣ ਲਈ ਵੱਡਾ ਉਤਸ਼ਾਹ ਹੈ। ਜਿਸ ਦੇ ਚੱਲਦਿਆਂ ਰੋਜ਼ ਜਿਲ੍ਹੇ 'ਚ ਵੱਖ-ਵੱਖ ਕਿਸਾਨਾਂ ਵਲੋਂ ਕਾਫਲੇ ਬਣਾ ਕੇ ਟਰੈਕਟਰਾਂ 'ਤੇ ਵੱਡੇ ਵੱਡੇ ਕਿਸਾਨੀ ਝੰਡੇ ਲਗਾ ਕੇ ਦਿੱਲੀ ਵੱਲ ਨੂੰ ਰੁਖ ਕੀਤਾ ਜਾ ਰਿਹਾ ਹੈ। ਇਸ ਵੇਲੇ ਜਿੱਥੇ ਅਧਿਆਪਕ, ਡਾਕਟਰ, ਬਿਜਲੀ ਨਿਗਮ ਕਰਮਚਾਰੀ ਅਤੇ ਹੋਰ ਮਹਿਕਮਿਆਂ ਦੇ ਲੋਕ ਦਿੱਲੀ ਵਿਖੇ ਵੱਖ-ਵੱਖ ਬਾਰਡਰਾਂ 'ਤੇ ਪਰਿਵਾਰਾਂ ਨਾਲ ਪਹੁੰਚ ਕੇ ਕਿਸਾਨੀ ਸੰਘਰਸ਼ ਲਈ ਹਾਂਅ ਦਾ ਨਾਅਰਾ ਮਾਰ ਰਹੇ ਹਨ ਉੱਥੇ ਹੀ ਪਿੰਡਾਂ ਵਿਚ ਇਕ ਘਰ 'ਚੋਂ ਇਕ ਜੀਅ ਵਾਰੀ ਸਿਰ ਦਿੱਲੀ ਧਰਨਿਆਂ 'ਚ ਆਪਣੀ ਹਾਜ਼ਰੀ ਲਗਾ ਰਿਹਾ ਹੈ। ਅੱਜ ਸਵੇਰ ਤੜਕਸਾਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜਥੇਬੰਦੀ ਵਲੋਂ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਦਾ ਵੱਡਾ ਕਾਫਲਾ ਟਿੱਕਰੀ ਬਾਰਡਰ ਲਈ ਰਵਾਨਾ ਹੋਇਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਯੂਨੀਅਨ ਵਲੋਂ ਪਟਿਆਲਾ ਵਿਖੇ ਟਰੈਕਟਰ ਮਾਰਚ ਵੀ ਕੱਢਿਆ ਗਿਆ ਸੀ। ਅੱਜ ਮਾਲਵਾ ਖੇਤਰ ਦੇ ਅਧੀਨ ਆਉਂਦੇ ਪਿੰਡਾਂ 'ਚੋਂ ਹਜ਼ਾਰਾਂ ਦੀ ਗਿਣਤੀ ਵਿਚ ਟਰੈਕਟਰ ਤੇ ਨੌਜਵਾਨ, ਬਜ਼ੁਰਗ ਇੱਥੋਂ ਤੱਕ ਔਰਤਾਂ ਵੀ ਆਪਣੀ ਹਾਜ਼ਰੀ ਲਗਵਾਉਣ ਲਈ ਦਿੱਲੀ ਪਰੇਡ ਦਾ ਹਿੱਸਾ ਬਣਨਗੀਆਂ। ਇਸ ਮੌਕੇ ਗੱਲਬਾਤ ਕਰਦਿਆਂ ਸੁਰਾਜਪੁਰ ਪਿੰਡ ਦੀ ਇਕਾਈ ਦੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਬਲਜੀਤ ਸਿੰਘ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਅੱਜ ਪਿੰਡਾਂ 'ਚੋਂ ਕਾਫਲੇ ਬੰਨ੍ਹ ਕੇ 11 ਵਜੇ ਚੱਲਣਗੇ ਅਤੇ ਕੱਲ੍ਹ 24 ਜਨਵਰੀ ਨੂੰ ਟਿੱਕਰੀ ਬਾਰਡਰ 'ਤੇ ਪਹੁੰਚ ਕਰਨਗੇ। ਬਲਜੀਤ ਸਿੰਘ ਨੇ ਦੱਸਿਆ ਕਿ ਇਸ ਟਰੈਕਟਰ ਪਰੇਡ ਲਈ ਪਿੰਡਾਂ ਦੇ ਲੋਕਾਂ 'ਚ ਵੱਡਾ ਉਤਸ਼ਾਹ ਹੈ।

ਸਿਹਤ ਵਿਭਾਗ ਦੇ 792 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੱਗੇ ਕੋਵੀਸ਼ੀਲਡ ਵੈਕਸੀਨ ਦੇ ਟੀਕੇ

ਪਟਿਆਲਾ, 23 ਜਨਵਰੀ (ਅ.ਸ. ਆਹਲੂਵਾਲੀਆ)-ਕੋਵਿਡ ਟੀਕਾਕਰਨ ਮੁਹਿੰਮ ਦੌਰਾਨ ਅੱਜ ਸਿਹਤ ਵਿਭਾਗ ਦੇ 792 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਗਿਆ | ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕੋਵਿਡ ...

ਪੂਰੀ ਖ਼ਬਰ »

ਸ਼ੋਸ਼ਣ ਦੇ ਦੋਸ਼ 'ਚ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸਾਬਕਾ ਵਿਧਾਇਕ ਦਾ ਸਾੜਿਆ ਪੁਤਲਾ

ਗੁਹਲਾ ਚੀਕਾ, 23 ਜਨਵਰੀ (ਓ.ਪੀ. ਸੈਣੀ)-ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਸਾਬਕਾ ਵਿਧਾਇਕ ਨੂੰ ਪੁਲਿਸ ਨੇ ਗਿ੍ਫ਼ਤਾਰ ਨਹੀਂ ਕੀਤਾ ਜਿੱਥੇ ਔਰਤ ਅਤੇ ਉਸ ਦਾ ਪਰਿਵਾਰ ਪਿਛਲੇ ਤਿੰਨ ਦਿਨਾਂ ਤੋਂ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਊਧਮ ਸਿੰਘ ਚੌਕ ਵਿਚ ਧਰਨੇ 'ਤੇ ਬੈਠਾ ...

ਪੂਰੀ ਖ਼ਬਰ »

ਸਾਰਥਕ ਰੰਗਮੰਚ ਨੇ ਕਿਸਾਨੀ ਅੰਦੋਲਨ ਨੂੰ ਸਮਰਪਿਤ ਨੁੱਕੜ ਨਾਟਕ ਕਰਵਾਇਆ

ਪਟਿਆਲਾ, 23 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਸਾਰਥਕ ਰੰਗਮੰਚ ਪਟਿਆਲਾ ਵਲੋਂ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਕਿਸਾਨੀ ਅੰਦੋਲਨ ਨੂੰ ਸਮਰਪਿਤ ਨੁੱਕੜ ਨਾਟਕ ਸਿੱਧਾ ਰਾਹ ਵਿੰਗਾ ਬੰਦਾ ਦੇ ਦੋ ਸ਼ੋਅ ਕੀਤੇ ਗਏ | ਪ੍ਰੋ. ਅਜਮੇਰ ਸਿੰਘ ਔਲਖ ਦੇ ਲਿਖੇ ਇਸ ਨਾਟਕ ਨੂੰ ...

ਪੂਰੀ ਖ਼ਬਰ »

ਬਨੂੜ ਖੇਤਰ 'ਚੋਂ ਵੱਡੀ ਗਿਣਤੀ 'ਚ ਟਰੈਕਟਰ ਦਿੱਲੀ ਲਈ ਰਵਾਨਾ

ਬਨੂੜ, 23 ਜਨਵਰੀ (ਭੁਪਿੰਦਰ ਸਿੰਘ)-ਬਨੂੜ ਖੇਤਰ ਤੋਂ ਵੱਡੀ ਗਿਣਤੀ 'ਚ ਕਿਸਾਨ ਟਰੈਕਟਰਾਂ ਸਮੇਤ ਦਿੱਲੀ ਲਈ ਰਵਾਨਾ ਹੋ ਰਹੇ ਹਨ ਅਤੇ 26 ਜਨਵਰੀ ਨੂੰ ਦਿੱਲੀ ਵਿਖੇ ਕੱਢੀ ਜਾ ਰਹੀ ਟਰੈਕਟਰ ਪਰੇਡ ਸਬੰਧੀ ਕਿਸਾਨਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਦੋ ਦਰਜਨ ਤੋਂ ਵੱਧ ...

ਪੂਰੀ ਖ਼ਬਰ »

2997 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸਦਰ ਪਟਿਆਲਾ ਪੁਲਿਸ ਵਲੋਂ ਐਮ.ਜੀ. 64 ਹੋਟਲ ਨੇੜੇ ਗਸ਼ਤ ਕਰਨ ਦੌਰਾਨ ਇਕ ਕੈਂਟਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਜਿਸ 'ਚੋਂ 720 ਬੋਤਲਾਂ ਸ਼ਰਾਬ ਦੇਸੀ ਰਸੀਲਾ ਸੰਤਰਾ ਹਰਿਆਣਾ ਅਤੇ 2277 ਬੋਤਲਾਂ ਸ਼ਰਾਬ ਓਲਡ ਫੋਕਸ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਵਲੋਂ ਫੜੇ ਗਏ ਨਸ਼ੀਲੇ ਪਦਾਰਥਾਂ ਨੂੰ ਕਰਵਾਇਆ ਨਸ਼ਟ

ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਐਸ.ਐਸ.ਪੀ. ਪਟਿਆਲਾ ਵਿਕਰਮ ਜੀਤ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਥਾਣਿਆਂ 'ਚ ਦਰਜ ਹੋਏ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਦੇ ਮਾਲ ...

ਪੂਰੀ ਖ਼ਬਰ »

ਪੁਲਿਸ ਨਾਲ ਮਿਲੀ ਭੁਗਤ ਕਰ ਕੇ ਪਲਾਟ 'ਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਲਾਏ

ਘੱਗਾ, 23 ਜਨਵਰੀ (ਵਿਕਰਮਜੀਤ ਸਿੰਘ ਬਾਜਵਾ)-ਸਥਾਨਕ ਕਸਬੇ ਅੰਦਰ ਇਕ ਪਲਾਟ ਦੇ ਕਬਜ਼ੇ ਨੰੂ ਲੈ ਕੇ ਦੋ ਧਿਰਾਂ ਦੀ ਆਪਸੀ ਖਿੱਚੋਤਾਣ ਦਾ ਮਾਮਲਾ ਪੁਲਿਸ ਕੋਲ ਪਹੁੰਚਣ ਤੋਂ ਬਾਅਦ ਜੀਵਨ ਕੁਮਾਰ ਧਿਰ ਵਲੋਂ ਦੂਜੀ ਧਿਰ ਉੱਤੇ ਪੁਲਿਸ ਨਾਲ ਮਿਲ ਕੇ ਧੱਕੇਸ਼ਾਹੀ ਕਰਨ ਦੇ ਦੋਸ਼ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਲਈ ਉਮੀਦਵਾਰਾਂ ਦੇ ਐਲਾਨਨਾਮੇ 'ਚ ਦੇਰੀ ਕਾਰਨ ਰਾਜਨੀਤਿਕ ਚੁੱਲੇ ਹਾਲ ਦੀ ਘੜੀ ਠੰਢੇ

ਰਾਜਪੁਰਾ, 23 ਜਨਵਰੀ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ 'ਚ ਨਗਰ ਕੌਂਸਲ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਬਾਕੀ ਦੀਆਂ ਮੁੱਖ ਰਾਜਨੀਤਕ ਪਾਰਟੀਆਂ ਨੇ ਉਮੀਦਵਾਰਾਂ ਦੀ ਲਿਸਟ ਜਾਰੀ ਨਹੀਂ ਕੀਤੀ ਜਿਸ ਕਾਰਨ ਹਾਲ ਦੀ ਘੜੀ ਰਾਜਨੀਤਕ ਚੁਲੇ ਠੰਢੇ ਨਜ਼ਰ ਆ ਰਹੇ ਹਨ। ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕਰਹਾਲੀ ਦੇ ਅਧਿਆਪਕਾਂ ਦੀ ਬੈਠਕ

ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਹਰਿੰਦਰ ਕੌਰ ਜੀ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਹਾਈ ਸਕੂਲ ਕਰਹਾਲੀ ਦੇ ਹੈੱਡਮਾਸਟਰ ਗੁਰਪ੍ਰੀਤ ਸਿੰਘ ਢਿੱਲੋਂ ਵਲੋਂ ਅੱਜ ਸਮੂਹ ਸਟਾਫ਼ ਨੂੰ ਸਕੂਲ 'ਚ ਨਵੇਂ ...

ਪੂਰੀ ਖ਼ਬਰ »

5500 ਦੀ ਨਕਦੀ ਸਮੇਤ ਜੂਏਬਾਜ਼ ਕਾਬੂ

ਸਮਾਣਾ, 23 ਜਨਵਰੀ (ਪ੍ਰੀਤਮ ਸਿੰਘ ਨਾਗੀ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਦੜ੍ਹਾ ਸੱਟਾ ਖੇਡਦੇ ਹੋਏ ਕਾਬੂ ਕੀਤਾ ਹੈ | ਥਾਣਾ ਮੁਖੀ ਕਰਨਵੀਰ ਸਿੰਘ ਨੇ ਦੱਸਿਆ ਕਿ ਹੌਲਦਾਰ ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅਗਨ ਸ਼ਾਸਤਰ, ਅਸਲਾ, ਵਿਸਫੋਟਕ, ਅਤੇ ਤੇਜ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤ ਕੌਰ ਗਿੱਲ ਨੇ ਫ਼ੌਜਦਾਰੀ ਦੰਡ ਸੰਘਤਾ 1974 (2 ਆਫ਼ 1974) ਦੀ ਧਾਰਾ 144 ਅਧੀਨ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਾਸਤਰ, ਅਸਲਾ, ਵਿਸਫੋਟਕ, ਜਲਨਸ਼ੀਲ ਚੀਜ਼ਾਂ ਅਤੇ ਤੇਜ਼ ਹਥਿਆਰ ...

ਪੂਰੀ ਖ਼ਬਰ »

ਠੇਕੇ 'ਚੋਂ ਬੋਤਲਾਂ ਅਤੇ ਪੈਸੇ ਚੋਰੀ

ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸਦਰ ਪਟਿਆਲਾ ਦੀ ਪੁਲਿਸ ਕੋਲ ਸ਼ਤੀਸ਼ ਕੁਮਾਰ ਵਾਸੀ ਏਕਤਾ ਨਗਰ ਏ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪਿੰਡ ਕੂਲੇਮਾਜਰਾ ਦੇਵੀਗੜ੍ਹ ਰੋਡ 'ਤੇ ਠੇਕੇ 'ਤੇ ਬਤੌਰ ਕਰਿੰਦਾ ਕੰਮ ਕਰਦਾ ਹੈ | ਉਸ ਨੇ ਦੱਸਿਆ ਕਿ 21-22 ਜਨਵਰੀ ਦੀ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ 'ਤੇ ਪਰਚਾ ਦਰਜ

ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਬਲਬੀਰ ਸਿੰਘ ਵਾਸੀ ਪਿੰਡ ਸੁਹਾਗਹੇੜੀ ਨੇ ਸਿਵਲ ਲਾਈਨ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਵਲੋਂ ਓਵਰਸੀਜ਼ ਸਟੂਡੈਂਟ ਕਾਲਜਿਜ ਫੀਸ ਨਾਮੀਂ ਦਫਤਰ ਖੋਲਿ੍ਹਆ ਹੋਇਆ ਹੈ ਜੋ ਕਿ ਬੱਚਿਆਂ ਨੂੰ ਬਾਹਰ ਭੇਜਦੇ ਹਨ | ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਦਾ ਲਗਾਇਆ ਜਾ ਰਿਹੈ ਰਿਫਰੈਸ਼ਰ ਕੋਰਸ ਸਮਾਪਤ

ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੂੰ ਗੁਰਮਤਿ ਦਿ੍ੜ ਕਰਵਾਉਣ ਲਈ ਲਗਾਏ ਜਾ ਰਹੇ ਰਿਫਰੈਸ਼ਰਸ ਕੈਂਪ ਤਹਿਤ ਅੱਜ ...

ਪੂਰੀ ਖ਼ਬਰ »

ਪਿੰਡ ਚੰਗੇਰਾ ਵਿਖੇ ਮੁਫ਼ਤ ਮੈਡੀਕਲ ਕੈਂਪ ਦੌਰਾਨ 400 ਦੇ ਕਰੀਬ ਮਰੀਜ਼ਾਂ ਦੀ ਸਿਹਤ ਜਾਂਚ

ਬਨੂੜ, 23 ਜਨਵਰੀ (ਭੁਪਿੰਦਰ ਸਿੰਘ)-ਫ਼ਲੇਮਜ਼ ਆਫ਼ ਫਾਇਰ ਮਨਿਸਟਰੀ ਵਲੋਂ ਆਸ਼ੀਸ਼ ਮਿੱਤਲ ਫਾੳਾੂਡੇਸ਼ਨ ਦੇ ਸਹਿਯੋਗ ਨਾਲ ਪਿੰਡ ਚੰਗੇਰਾ ਵਿਖੇ ਮੈਡੀਕਲ ਅਤੇ ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਥਾਣਾ ਬਨੂੜ ਦੇ ਮੁਖੀ ਸੁਭਾਸ਼ ਕੁਮਾਰ, ਕਾਂਗਰਸੀ ਆਗੂ ...

ਪੂਰੀ ਖ਼ਬਰ »

'ਆਪ' ਨੇ ਕਿਸਾਨਾਂ ਦੇ ਹੱਕ 'ਚ ਕੱਢਿਆ ਮੋਟਰਸਾਈਕਲ ਰੋਸ ਮਾਰਚ

ਨਾਭਾ, 23 ਜਨਵਰੀ (ਕਰਮਜੀਤ ਸਿੰਘ)-ਨਾਭਾ ਵਿਖੇ ਗੁਰਦੇਵ ਸਿੰਘ ਦੇਵ ਮਾਨ ਸਾ. ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਦੀ ਅਗਵਾਈ 'ਚ ਨਾਭਾ ਸ਼ਹਿਰ 'ਚ ਮੋਟਰ ਸਾਈਕਲ ਮਾਰਚ ਕੱਢਿਆ ਗਿਆ ਤੇ ਸਭ ਨੂੰ 26 ਜਨਵਰੀ ਵਾਲੇ ਦਿਨ ਦਿੱਲੀ ਕਿਸਾਨ ਅੰਦੋਲਨ 'ਚ ਪਹੁੰਚਣ ਲਈ ਬੇਨਤੀ ਕੀਤੀ | ਇਸ ...

ਪੂਰੀ ਖ਼ਬਰ »

ਸਾਧੋਹੇੜੀ ਪਰਿਵਾਰ ਨਾਲ ਕਈ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

ਨਾਭਾ, 23 ਜਨਵਰੀ (ਕਰਮਜੀਤ ਸਿੰਘ)-ਸਥਾਨਕ ਦਸਮੇਸ਼ ਕਾਲੋਨੀ ਵਾਸੀ ਹਰਦੇਵ ਸਿੰਘ ਚੱਠਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਹਰਭਜਨ ਸਿੰਘ ਚੱਠਾ, ਹਰਦਿਆਲ ਸਿੰਘ ਚੱਠਾ ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਹਰਚਰਨ ਸਿੰਘ ਚੱਠਾ ਦੇ ਮਾਤਾ ਸਰਦਾਰਨੀ ਲਾਭ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਦਿੱਲੀ 'ਚ ਹੋਵੇਗਾ ਟਰੈਕਟਰਾਂ ਤੇ ਟੈਂਕਾਂ ਦਾ ਰਾਜ

ਰਾਜਪੁਰਾ, 23 ਜਨਵਰੀ (ਰਣਜੀਤ ਸਿੰਘ)-ਭਾਵੇਂ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਵਾਲੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਬਣਦਾ ਧਿਆਨ ਨਹੀਂ ਦੇ ਰਹੀ ਅਤੇ ਹਾਲ ਦੀ ਘੜੀ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਦਿੱਲੀ ਬਾਰਡਰ 'ਤੇ ਲੋਹੇ ਦੀ ਦੀਵਾਰ ਬਣ ਕੇ ...

ਪੂਰੀ ਖ਼ਬਰ »

ਭਗੌੜੇ ਅਪਰਾਧੀ ਦੀ ਲੱਖਾਂ ਰੁਪਏ ਦੀ ਜਾਇਦਾਦ ਕੀਤੀ ਕੁਰਕ

ਸਮਾਣਾ, 23 ਜਨਵਰੀ (ਪ੍ਰੀਤਮ ਸਿੰਘ ਨਾਗੀ)-ਇਕ ਕਥਿਤ ਭਗੌੜੇ ਵਿਅਕਤੀ ਦੀ ਲੱਖਾਂ ਰੁਪਏ ਦੀ ਜ਼ਮੀਨ ਦੀ ਕੁਰਕ ਕੀਤੀ ਗਈ ਹੈ | ਪੁਲਿਸ ਉੱਪ-ਕਪਤਾਨ ਸਮਾਣਾ ਜਸਵੰਤ ਸਿੰਘ ਮਾਂਗਟ ਨੇ ਦੱਸਿਆ ਕਿ ਪੁਲਿਸ ਕਪਤਾਨ ਪਲਵਿੰਦਰ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਥਾਣਾ ਸਦਰ ਦੇ ਮੁਖੀ ...

ਪੂਰੀ ਖ਼ਬਰ »

1090 ਲੀਟਰ ਲਾਹਣ ਸਮੇਤ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਘੱਗਾ, 23 ਜਨਵਰੀ (ਵਿਕਰਮਜੀਤ ਸਿੰਘ ਬਾਜਵਾ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਸਖ਼ਤ ਹਦਾਇਤਾਂ ਦੇ ਚੱਲਦਿਆਂ ਅੱਜ ਘੱਗਾ ਪੁਲਿਸ ਨੇ ਕਸਬੇ ਨੇੜਲੇ ਪਿੰਡ ਸੰਤਪੁਰਾ ਬਰਾਸ ਤੋਂ 1090 ਲੀਟਰ 22 ਬੋਤਲਾਂ ਨਜਾਇਜ਼ ਸ਼ਰਾਬ ਅਤੇ ਭੱਠੀ ਦਾ ਸਾਮਾਨ ਬਰਾਮਦ ਕਰਕੇ ਮੁਕੱਦਮਾ ਦਰਜ ਕਰਨ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਨੇ ਕਿਸਾਨ ਸੰਘਰਸ਼ ਸਬੰਧੀ ਕੀਤੀ ਭਰਵੀਂ ਬੈਠਕ

ਸਨੌਰ, 23 ਜਨਵਰੀ (ਸੋਖਲ)-ਦੇਸ਼ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਇਕ ਵੱਡੀ ਸਾਜ਼ਿਸ਼ ਤਹਿਤ ਨਾਲ ਪੂਰੀ ਤਰ੍ਹਾਂ ਖ਼ਤਮ ਕਰਨਾ ਚਾਹੰੁਦੀ ਹੈ, ਜੋ ਕਿ ਮਨੁੱਖਤਾ ਦਾ ਵੱਡਾ ਨੁਕਸਾਨ ਭਵਿੱਖ ਲਈ ਹੋਵੇਗਾ | ਇਹ ਸ਼ਬਦ ਸਨੌਰ ਹਲਕਾ ਵਿਧਾਇਕ ਹਰਿੰਦਰ ਪਾਲ ...

ਪੂਰੀ ਖ਼ਬਰ »

ਬਾਦਸ਼ਾਹਪੁਰ ਤੋਂ ਦਰਜਨਾਂ ਟਰਾਲੀਆਂ ਸਿੰਘੂ ਬਾਰਡਰ ਲਈ ਰਵਾਨਾ

ਬਾਦਸ਼ਾਹਪੁਰ, 23 ਜਨਵਰੀ (ਰਛਪਾਲ ਸਿੰਘ ਢੋਟ)-ਦਿੱਲੀ ਬਾਰਡਰ 'ਤੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਗਣਤੰਤਰ ਦਿਵਸ ਮੌਕੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਨੂੰ ਮੁੱਖ ਰੱਖਦਿਆਂ ਬਾਦਸ਼ਾਹਪੁਰ ਇਲਾਕੇ ਦੇ ਪਿੰਡਾਂ 'ਚੋਂ ਦਰਜਨਾਂ ਟਰੈਕਟਰ ਟਰਾਲੀਆਂ ਸਮੇਤ ਸੈਂਕੜੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਕੱਢੀ ਮੋਟਰਸਾਈਕਲ ਰੈਲੀ

ਪਟਿਆਲਾ, 23 ਜਨਵਰੀ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਵਲੋਂ ਕਿਸਾਨਾਂ ਦੇ ਹੱਕ ਵਿਚ ਪਟਿਆਲਾ ਵਿਖੇ ਮੋਟਰਸਾਈਕਲ ਰੈਲੀ ਕੱਢੀ ਗਈ | ਰੈਲੀ ਭਾਦਸੋਂ ਰੋਡ ਪਾਰਟੀ ਦਫਤਰ ਤੋਂ ਆਰੰਭ ਹੋਈ ਜੋ ਤਿ੍ਪੜੀ, ਫੈਕਟਰੀ ਏਰੀਆ, ਸ਼ੇਰਾਂ ਵਾਲਾ ਗੇਟ, ਲਾਹੌਰੀ ਗੇਟ, ਅਦਾਲਤ ਬਾਜ਼ਾਰ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਭਾਰੀ ਮਾਤਰਾ ਵਿਚ ਲਾਹਣ ਅਤੇ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, 2 ਕਾਬੂ

ਪਾਤੜਾਂ, 23 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਵਲੋਂ ਐਕਸਾਈਜ਼ ਵਿਭਾਗ ਨਾਲ ਮਿਲ ਕੇ ਕੀਤੇ ਗਏ ਸਾਂਝੇ ਸਰਚ ਆਪ੍ਰੇਸ਼ਨ ਵਿਚ ਜਿੱਥੇ ਭਾਰੀ ਮਾਤਰਾ ਵਿਚ ਲਾਹਣ ਬਰਾਮਦ ਕੀਤੀ ਹੈ ਉੱਥੇ ਹੀ ਦੂਸਰੇ ਮਾਮਲੇ ਵਿਚ ਇਕ ਵਿਅਕਤੀ ਤੋਂ 22 ਬੋਤਲਾਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਮਾਸਟਰ ਕੇਸੀ ਸ਼ਰਮਾ ਅਤੇ ਤਾਰਾ ਸ਼ਰਮਾ ਵਲੋਂ ਕਿਸਾਨ ਅੰਦੋਲਨ ਲਈ ਪੰਜਾਹ ਹਜ਼ਾਰ ਦੀ ਰਾਸ਼ੀ ਭੇਟ

ਬਨੂੜ, 23 ਜਨਵਰੀ (ਭੁਪਿੰਦਰ ਸਿੰਘ)-ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਦੋ ਮਹੀਨੇ ਤੋਂ ਦਿੱਲੀ ਵਿਖੇ ਧਰਨੇ ਉੱਤੇ ਬੈਠੇ ਕਿਸਾਨ ਜਥੇਬੰਦੀਆਂ ਦੀ ਹਮਾਇਤ 'ਚ ਯੋਗਦਾਨ ਪਾਉਣ ਲਈ ਗੌਰਮਿੰਟ ਟੀਚਰ ਯੂਨੀਅਨ ਦੇ ਸਾਬਕਾ ਸੂਬਾ ਜਨਰਲ ਸਕੱਤਰ ਤੇ ਬਜ਼ੁਰਗ ਸੀਪੀਐਮ ਆਗੂ ਮਾਸਟਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਸ਼ਰਮਾ ਪਰਿਵਾਰ ਅਤੇ ਮੋਤੀ ਫਾਰਮ ਨੇ ਦਿੱਲੀ ਸੰਘਰਸ਼ ਲਈ ਕੀਤਾ ਦਾਨ

ਸਮਾਣਾ, 23 ਜਨਵਰੀ (ਸਾਹਿਬ ਸਿੰਘ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਕਾਹਨਗੜ੍ਹ ਭੂਤਨਾ ਇਕਾਈ ਦੇ ਪ੍ਰਧਾਨ ਜਗਵੀਰ ਸਿੰਘ ਸੇਖੋਂ ਅਤੇ ਯੂਨੀਅਨ ਆਗੂਆਂ ਨੂੰ ਕਿਸਾਨਾਂ ਦੇ ਚੱਲ ਰਹੇ ਦਿੱਲੀ ਅੰਦੋਲਨ ਵਿਚ ਪ੍ਰਵਾਸੀ ਭਾਰਤੀ ਬਲਦੇਵ ਸ਼ਰਮਾ, ਪਰਮਜੀਤ ਸ਼ਰਮਾ ਕਾਹਨਗੜ੍ਹ ...

ਪੂਰੀ ਖ਼ਬਰ »

ਪਾਰੂਲ ਨੇ ਸੁਭਾਸ਼ ਚੰਦਰ ਬੋਸ ਜੈਅੰਤੀ 'ਤੇ ਲਗਾਏ ਬੂਟੇ

ਗੁਹਲਾ-ਚੀਕਾ, 23 ਜਨਵਰੀ (ਓ.ਪੀ. ਸੈਣੀ)-ਅੱਜ ਸੁਭਾਸ਼ ਚੰਦਰ ਬੋਸ ਜੈਅੰਤੀ 'ਤੇ ਚੌਥੀ ਜਮਾਤ ਦੀ ਵਿਦਿਆਰਥਣ ਪਾਰੂਲ ਨੇ ਅਤੇ ਛੋਟੇ ਬੱਚਿਆਂ ਦੁਆਰਾ ਬੂਟੇ ਲਗਾਏ ਗਏ | ਪਹਿਲਾਂ ਬੱਚਿਆਂ ਨੇ ਸੁਭਾਸ਼ ਚੰਦਰ ਬੋਸ ਦੀ ਤਸਵੀਰ 'ਤੇ ਫ਼ੁੱਲ ਭੇਟ ਕੀਤੇ | ਉਸ ਤੋਂ ਬਾਅਦ ਬੱਚਿਆਂ ਨੇ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਬਾਰੇ ਪੁਲਿਸ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਭੁੱਨਰਹੇੜੀ, 23 ਜਨਵਰੀ (ਧਨਵੰਤ ਸਿੰਘ)-32ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਪੂਰੇ ਦੇਸ ਅੰਦਰ ਮਨਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਨਰਹੇੜੀ 'ਚ ਵੀ ਮਨਾਇਆ ਗਿਆ | ਇਸ ਮੌਕੇ ਰੋਡ ਸੇਫ਼ਟੀ ਐਜੂਕੇਸ਼ਨ ਸੈੱਲ ਦੇ ਇੰਚਾਰਜ ਮੈਡਮ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਲਈ 'ਆਪ' ਨੇ ਕੱਢੀ ਮੋਟਰਸਾਈਕਲ ਰੈਲੀ

ਦੇਵੀਗੜ੍ਹ, 23 ਜਨਵਰੀ (ਰਾਜਿੰਦਰ ਸਿੰਘ ਮੌਜੀ)-ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਂਅ 'ਤੇ ਬਣਾਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਜਿੱਥੇ ਇਕ ਪਾਸੇ ਭਾਰਤ ਸਰਕਾਰ 26 ਜਨਵਰੀ ਨੂੰ ਗਣਤੰਤਰ ...

ਪੂਰੀ ਖ਼ਬਰ »

'ਆਪ' ਨੇ ਮੋਟਰਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਕਿਸਾਨੀ ਸੰਘਰਸ਼ ਦਾ ਸਾਥ ਦੇਣ ਲਈ ਪ੍ਰੇਰਿਆ

ਰਾਜਪੁਰਾ, 23 ਜਨਵਰੀ (ਜੀ.ਪੀ. ਸਿੰਘ)-ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਇਸਲਾਮ ਅਲੀ ਅਤੇ ਦਿਨੇਸ਼ ਮਹਿਤਾ ਦੀ ਅਗਵਾਈ ਹੇਠ ਸ਼ਹਿਰ 'ਚ ਮੋਟਰਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ 26 ਜਨਵਰੀ ਨੂੰ ਦਿੱਲੀ ਕਿਸਾਨੀ ਟਰੈਕਟਰ ਪਰੇਡ 'ਚ ਜਾਣ ਦਾ ਸੱਦਾ ਦਿੱਤਾ ਗਿਆ ਅਤੇ ਕਿਸਾਨੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX