ਬਠਿੰਡਾ, 23 ਜਨਵਰੀ (ਅਵਤਾਰ ਸਿੰਘ)- ਬਠਿੰਡਾ 'ਚ ਅੱਜ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਲੀਡਰਸ਼ਿਪ ਨਾਲ ਹੋਟਲ 'ਚ ਮੀਟਿੰਗ ਕਰਨ ਲਈ ਪੁੱਜੇ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆਂ ਦਾ ਕਿਸਾਨਾਂ ਵਲੋਂ ਘਿਰਾਓ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨ ਮਜ਼ਦੂਰਾਂ ਦੇ ਅੱਗੇ ਵੱਧਣ ਨੂੰ ਲੈ ਕੇ ਪੁਲਿਸ ਨਾਲ ਖਿੱਚ ਧੂਹ ਵੀ ਹੋਈ ਅਤੇ ਕਿਸਾਨਾਂ ਨੇ ਪੁਲਿਸ ਦੀ ਬੈਰੀਕੇਟਿੰਗ ਤੋੜ ਕੇ ਹੋਟਲ ਜਿਥੇ ਮੀਟਿੰਗ ਹੋ ਰਹੀ ਸੀ ਵੱਲ ਵੱਧਣਾ ਸ਼ੁਰੂ ਕਰ ਦਿੱਤਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂ ਮੋਠੂ ਸਿੰਘ ਕੋਟੜਾ ਦੀ ਅਗਵਾਈ 'ਚ ਪੁੱਜੇ ਕਿਸਾਨ ਮਜ਼ਦੂਰਾਂ ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਲ ਸਨ ਨੇ ਬੈਰੀਕੇਟ ਤੋੜ ਦਿੱਤੇ | ਇਸ ਦੌਰਾਨ ਭਾਜਪਾ ਆਗੂ ਮਨੋਰੰਜਨ ਕਾਲੀਆਂ ਨੂੰ ਪੁਲਿਸ ਨੇ ਹੋਟਲ ਦੇ ਪਿਛਲੇ ਰਾਸਤਿਉ ਅੱਗੇ ਰਵਾਨਾ ਕਰ ਦਿੱਤਾ | ਇਸ ਦੌਰਾਨ ਪੁੱਜੇ ਕਿਸਾਨ ਮਜ਼ਦੂਰ ਆਗੂ ਹੋਟਲ ਦੇ ਨਜ਼ਦੀਕ ਬੈਠ ਗਏ ਅਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਜਪਾ ਆਗੂਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਕਿਸਾਨ ਯੂਨੀਅਨ ਆਗੂ ਮੋਠੂ ਸਿੰਘ ਕੋਟੜਾ ਦੀ ਅਗਵਾਈ 'ਚ ਇਕ ਰੋਸ ਮਾਰਚ ਵੀ ਕੱਢਿਆ ਗਿਆ | ਇਸ ਮੌਕੇ ਜਥੇਬੰਦੀ ਦੇ ਬਲਾਕ ਆਗੂ ਲਖ਼ਵੀਰ ਸਿੰਘ ਨੇ ਕਿਹਾ ਕਿ ਦਿੱਲੀ ਵਿਖੇ ਘਰ-ਬਾਰ ਛੱਡ ਜਦੋਂ ਪੂਰੇ ਦੇਸ਼ ਦੇ ਕਿਸਾਨ,ਮਜ਼ਦੂਰ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ ਤਾਂ ਭਾਜਪਾ ਆਗੂ ਵਾਰ-ਵਾਰ ਪੰਜਾਬ ਵਿਚ ਆ ਕੇ ਕਿਸਾਨਾਂ ਮਜ਼ਦੂਰਾਂ ਤੇ ਲੋਕਾਂ ਦੇ ਜ਼ਖ਼ਮਾਂ ਤੇ ਕਿਉਂ ਨਮਕ ਛਿੜਕ ਰਹੇ ਹਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਅਨੁਸਾਰ ਇਹ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਨ੍ਹਾਂ ਸਮਾਂ ਹਰ ਵਾਰ ਪੰਜਾਬ ਆਉਣ 'ਤੇ ਭਾਜਪਾ ਆਗੂਆਂ ਦਾ ਡੱਟਵਾ ਵਿਰੋਧ ਕੀਤਾ ਜਾਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਆਗੂ ਕਾਲੀਆ ਅੱਜ ਬਠਿੰਡਾ ਵਿਖੇ ਨਗਰ ਨਿਗਮ ਦੀਆਂ ਚੋਣਾਂ ਦੇ ਸਬੰਧ ਵਿਚ ਜ਼ਿਲ੍ਹਾ ਆਗੂਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਸਨ, ਭਾਵਾੇ ਕਿ ਇਸ ਦੌਰੇ ਨੂੰ ਗੁਪਤ ਰੱਖਿਆ ਗਿਆ ਸੀ 'ਤੇ ਪੁਲਿਸ ਨੇ ਵੀ ਇਥੇ ਆਉਂਦੇ ਜਾਂਦੇ ਸਾਰੇ ਰਾਸਤਿਆਂ 'ਤੇ ਬੈਰੀਕੇਟਿੰਗ ਕਰਕੇ ਰਾਸਤਿਆਂ ਨੂੰ ਜਾਮ ਕੀਤਾ ਸੀ ਪਰ ਇਸ ਦੇ ਬਾਵਜੂਦ ਕਿਸਾਨ ਮਜ਼ਦੂਰ ਇਸ ਦੀ ਭਿਣਕ ਪੈਂਦਿਆਂ ਸਾਰੀਆਂ ਰੋਕਾਂ ਤੋੜ ਕੇ ਇਥੇ ਪੁੱਜ ਗਏ ਅਤੇ ਨਾਅਰੇਬਾਜ਼ੀ ਕੀਤੀ |
ਬਠਿੰਡਾ, 23 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੀ.ਆਈ.ਏ ਸਟਾਫ-2, ਬਠਿੰਡਾ ਦੀ ਟੀਮ ਨੇ ਇਕ ਕੈਂਟਰ ਚਾਲਕ ਨੂੰ ਅੱਧਾ ਕਿੱਲੋ ਅਫ਼ੀਮ, 10 ਕਿੱਲੋ ਭੁੱਕੀ ਅਤੇ 2000 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਥਾਣਾ ਨਥਾਣਾ ਵਿਚ ਕੈਂਟਰ ਚਾਲਕ ਖ਼ਿਲਾਫ਼ ...
ਤਲਵੰਡੀ ਸਾਬੋ, 23 ਜਨਵਰੀ (ਰਵਜੋਤ ਸਿੰਘ ਰਾਹੀ)- ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਤਲਵੰਡੀ ਸਾਬੋ ਦੇ ਪ੍ਰਧਾਨ ਭੋਲਾ ਰਾਮ ਅਤੇ ਸਕੱਤਰ ਬਲਜਿੰਦਰ ਕੌਰ ਦੀ ਅਗਵਾਈ 'ਚ ਅਧਿਆਪਕਾਂ ਦੇ ਵਫ਼ਦ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਲਾਕ ਸਿੱਖਿਆ ਅਫ਼ਸਰ ਤਲਵੰਡੀ ਸਾਬੋ ਨੂੰ ...
ਬਠਿੰਡਾ, 23 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਗੁਲਜ਼ਾਰ ਸਿੰਘ ਰਣੀਕੇ ਪ੍ਰਧਾਨ ਐਸ. ਸੀ. ਵਿੰਗ ਪੰਜਾਬ ਦੇ ਹੁਕਮਾਂ ਅਨੁਸਾਰ ਦਰਸ਼ਨ ਸਿੰਘ ਕੋਟਫੱਤਾ ਸਾਬਕਾ ਵਿਧਾਇਕ, ...
ਰਾਮਾਂ ਮੰਡੀ, 23 ਜਨਵਰੀ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਵਿਚ ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਭਾਜਪਾ ਮੰਡਲ ਰਾਮਾਂ ਦੇ ਸਾਬਕਾ ਪ੍ਰਧਾਨ ਅਤੇ ਨਗਰ ਕੌਾਸਲ ਦੇ ਸਾਬਕਾ ਮੀਤ ਪ੍ਰਧਾਨ ਵਿਜੈਪਾਲ ਭਾਜਪਾ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ...
ਨਥਾਣਾ, 23 ਜਨਵਰੀ (ਗੁਰਦਰਸ਼ਨ ਲੁੱਧੜ)- ਥਾਣਾ ਨਥਾਣਾ ਦੀ ਪੁਲਿਸ ਨੇ ਬਲਵਿੰਦਰ ਸਿੰਘ ਵਾਸੀ ਕੋਟਲਾ ਰਾਏਕਾ ਥਾਣਾ ਬਾਘਾਪੁਰਾਣਾ (ਮੋਗਾ) ਖਿਲਾਫ ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਸੂਤਰਾਂ ਅਨੁਸਾਰ ਉਕਤ ਵਿਕਅਤੀ ਪਾਸੋਂ ਲਹਿਰਾ ਮੁਹੱਬਤ ਨੇੜਿਓਾ ...
ਗੋਨਿਆਣਾ, 23 ਜਨਵਰੀ (ਲਛਮਣ ਦਾਸ ਗਰਗ)- ਨਜ਼ਦੀਕੀ ਪਿੰਡ ਭੋਖੜਾ ਵਿਖੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਕੁਲਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭੋਖੜਾ ਨੇ ਥਾਣਾ ਨੇਹੀਆਂ ਵਾਲਾ ਵਿਖੇ ਲਿਖਵਾਈ ਸ਼ਿਕਾਇਤ ਵਿਚ ...
ਬਠਿੰਡਾ, 23 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਵਲੋਂ 26 ਜਨਵਰੀ ਨੂੰ ਦਿੱਲੀ ਵਿਚ ਹੋਣ ਵਾਲੀ ਟਰੈਕਟਰ ਪਰੇਡ ਦੀ ਹਮਾਇਤ ਵਿਚ ਅੱਜ ਬਠਿੰਡਾ ਸ਼ਹਿਰ ਅੰਦਰ ਮੋਟਰ-ਸਾਈਕਲ ਮਾਰਚ ਕੱਢਿਆ ਗਿਆ | ਇਹ ਮਾਰਚ ਸਥਾਨਕ ਫ਼ੌਜੀ ਚੌਕ ਤੋਂ ਸ਼ੁਰੂ ਹੋਇਆ, ਜੋ ਮਾਲ ...
ਰਾਮਪੁਰਾ ਫੂਲ, 23 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਕਿਸਾਨ ਸੰਘਰਸ਼ ਲੰਬਾ ਹੁੰਦਾ ਜਾ ਰਿਹਾ ਹੈ, ਤਿਓਾ ਤਿਓਾ ਰੇਲ ਮੋਰਚੇ ਅੰਦਰ ਸ਼ਾਮਿਲ ਕਿਸਾਨਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ | ਦਿੱਲੀ ਮੋਰਚੇ 'ਚ ਸ਼ਾਮਿਲ ਕਿਸਾਨ ਲੀਡਰਸ਼ਿਪ ਨੂੰ ਅੱਜ ਇਥੋਂ ਦੇ ਮੋਰਚੇ ਨੇ ਕਿਹਾ ...
ਬਠਿੰਡਾ ਛਾਉਣੀ, 23 ਜਨਵਰੀ (ਪਰਵਿੰਦਰ ਸਿੰਘ ਜੌੜਾ)- ਭੁੱਚੋ ਪੁਲਿਸ ਨੇ ਤੁੰਗਵਾਲੀ ਪਿੰਡ ਵਿਚੋਂ 300 ਲੀਟਰ ਲਾਹਣ (ਕੱਚੀ ਸ਼ਰਾਬ) ਬਰਾਮਦ ਕੀਤੀ ਹੈ | ਪੁਲਿਸ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਸਮੇਤ ਪੁਲਿਸ ਪਾਰਟੀ ਭੁੱਚੋ ਤੋਂ ਤੁੰਗਵਾਲੀ ਗਸ਼ਤ 'ਤੇ ਸੀ, ਦੌਰਾਨ ...
ਗੋਨਿਆਣਾ, 23 ਜਨਵਰੀ (ਲਛਮਣ ਦਾਸ ਗਰਗ)- ਅੱਜ-ਕੱਲ੍ਹ ਸਥਾਨਕ ਸ਼ਹਿਰ ਅੰਦਰ ਚੋਰ ਗਿਰੋਹ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ, ਉਨ੍ਹਾਂ ਦੇ ਹੌਸਲੇ ਐਨੇ ਬੁਲੰਦ ਹੋ ਗਏ ਹਨ, ਉਹ ਕਾਨੂੰਨ ਦੀ ਬਿਲੁਕੁੱਲ ਪ੍ਰਵਾਹ ਨਹੀਂ ਕਰਦੇ ਅਤੇ ਸ਼ਰੇਆਮ ਧੁੰਦ ਕੋਹਰੇ ਦੀ ਆੜ 'ਚ ਚੋਰੀ ਤੇ ...
ਬਠਿੰਡਾ, 23 ਜਨਵਰੀ (ਕੰਵਲਜੀਤ ਸਿੰਘ ਸਿੱਧੂ)- 26 ਦੇ ਟਰੈਕਟਰ ਮਾਰਚ 'ਚ ਸ਼ਾਮਿਲ ਹੋਣ ਲਈ ਦਿੱਲੀ ਵੱਲ ਵੱਡੀ ਪੱਧਰ 'ਤੇ ਮਾਲਵੇ ਇਲਾਕੇ 'ਚੋਂ ਕਿਸਾਨਾਂ ਮਜ਼ਦੂਰਾਂ ਵਲੋਂ ਟਰੈਕਟਰ ਟਰਾਲੀਆਂ ਦੇ ਕਾਫ਼ਲਿਆਂ ਨਾਲ ਆਵਾਗਮਨ 'ਚ ਤੇਜ਼ੀ ਆ ਗਈ ਹੈ | ਇਸ ਤੋਂ ਪਹਿਲਾਂ ਬੀਤੇ ਦਿਨ ...
ਤਲਵੰਡੀ ਸਾਬੋ, 23 ਜਨਵਰੀ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਗੁਰਮਤਿ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ...
ਗੋਨਿਆਣਾ, 23 ਜਨਵਰੀ (ਲਛਮਣ ਦਾਸ ਗਰਗ)- ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਲੈ ਕੇ ਤਿੰਨ ਦਿਨ ਗੋਨਿਆਣਾ ਮੰਡੀ ਦੀਆਂ ਆੜ੍ਹਤ ਦੀਆਂ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ | ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਭੋਖੜਾ ਨੇ ਪੈੱ੍ਰਸ ਨੂੰ ...
ਰਾਮਾਂ ਮੰਡੀ, 23 ਜਨਵਰੀ (ਅਮਰਜੀਤ ਸਿੰਘ ਲਹਿਰੀ)- ਸਥਾਨਕ ਐਸ.ਐਸ.ਡੀ ਧਰਮਸ਼ਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਾਸਲ ਚੋਣਾਂ ਦੀ ਤਿਆਰੀ ਸਬੰਧੀ ਸਾਬਕਾ ਹਲਕਾ ਵਿਧਾਇਕ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਭਾਰੀ ਗਿਣਤੀ ਵਿਚ ਅਕਾਲੀ ਵਰਕਰਾਂ ਨੇ ...
ਮਹਿਰਾਜ, 23 ਜਨਵਰੀ (ਸੁਖਪਾਲ ਮਹਿਰਾਜ)-ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਐਲਾਨ ਕੀਤਾ ਕਿ ਨਗਰ ਪੰਚਾਇਤ ਮਹਿਰਾਜ ਦੇ ਗੁਰਪ੍ਰੀਤ ਸਿੰਘ ਬੀਰਾ ਪ੍ਰਧਾਨ ਹੋਣਗੇ | ਕਾਂਗਰਸ ਪਾਰਟੀ ਵਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਪਿੰਡ ਮਹਿਰਾਜ ...
ਲਹਿਰਾ ਮੁਹੱਬਤ, 23 ਜਨਵਰੀ (ਭੀਮ ਸੈਨ ਹਦਵਾਰੀਆ)- ਲਹਿਰਾ ਮੁਹੱਬਤ ਨਗਰ ਪੰਚਾਇਤ ਨੂੰ ਤੁੜਵਾਉਣ ਲਈ ਨੌਜਵਾਨਾਂ ਦੀ ਬਣੀ ਐਕਸ਼ਨ ਕਮੇਟੀ ਵਲੋਂ ਜੀਪ 'ਤੇ ਲਾਊਡ ਸਪੀਕਰ ਲਗਾ ਕੇ ਬੀਤੇ ਡੇਢ ਹਫ਼ਤੇ ਤੋਂ ਪਿੰਡ ਵਿਚ ਚਲਾਈ ਜਾ ਰਹੀ ਜਾਗਰੂਕ ਮੁਹਿੰਮ ਨੂੰ ਲੋਕਾਂ ਦਾ ਵੱਡਾ ...
ਸੀਂਗੋ ਮੰਡੀ, 23 ਜਨਵਰੀ (ਲੱਕਵਿੰਦਰ ਸ਼ਰਮਾ)- ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡੀ.ਪੀ.ਓ. ਗੁਲਬਹਾਰ ਸਿੰਘ ਤੇ ਸੀ.ਡੀ.ਪੀ.ਓ. ਸੁਨੀਤਾ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਕਲ ਸੁਪਰਵਾਈਜ਼ਰ ਹਰਮੇਲ ਕੌਰ ਦੀ ਅਗਵਾਈ 'ਚ ਸਥਾਨਕ ਮੰਡੀ ਸਰਕਲ ਦੀਆਂ ਆਂਗਣਵਾੜੀ ਵਰਕਰਾਂ ਤੇ ...
ਲਹਿਰਾ ਮੁਹੱਬਤ, 23 ਜਨਵਰੀ (ਭੀਮ ਸੈਨ ਹਦਵਾਰੀਆ)- ਨਗਰ ਪੰਚਾਇਤ ਤੁੜਵਾਉਣ ਸਬੰਧੀ ਦਲਿਤ ਭਾਈਚਾਰੇ ਦੇ ਲੋਕਾਂ ਨਾਲ ਵਿਚਾਰਾਂ ਕਰਨ ਲਈ ਐਕਸ਼ਨ ਕਮੇਟੀ ਵਲੋਂ ਸਥਾਨਕ ਰਵਿਦਾਸ ਮੰਦਰ ਸਾਹਮਣੇ ਮੀਟਿੰਗ ਕੀਤੀ ਗਈ ਜਿਸ 'ਚ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ | ਖਾਸ ਕਰਕੇ ...
ਚਾਉਕੇ, 23 ਜਨਵਰੀ (ਮਨਜੀਤ ਸਿੰਘ ਘੜੈਲੀ)- ਪਿੰਡ ਗਿੱਲ ਕਲਾਂ ਦੇ ਸਮਾਜ ਸੇਵੀ ਪਰਿਵਾਰ ਦਰਸ਼ਨ ਸਿੰਘ ਗਿੱਲ ਅਤੇ ਸੰਤੋਖ ਸਿੰਘ ਗਿੱਲ ਵਲੋਂ ਭਾਕਿਯੂ ਏਕਤਾ ਉਗਰਾਹਾਂ ਇਕਾਈ ਗਿੱਲ ਕਲਾਂ ਨੂੰ 11 ਹਜ਼ਾਰ ਦੀ ਨਕਦ ਰਾਸ਼ੀ ਸਹਿਯੋਗ ਵਜੋਂ ਭੇਟ ਕੀਤੀ ਅਤੇ ਨਾਲ ਹੀ ਉਨ੍ਹਾਂ ...
ਬੱਲੂਆਣਾ, 23 ਜਨਵਰੀ (ਗੁਰਨੈਬ ਸਾਜਨ)- ਸਰਕਾਰੀ ਹਾਈ ਸਕੂਲ ਵਿਰਕ ਖੁਰਦ ਦੇ ਸਕੂਲ ਮੁਖੀ ਨਿਧੀ ਸਿੰਗਲਾ ਦੀ ਅਗਵਾਈ 'ਚ ਸਿੱਖਿਆ ਵਿਭਾਗ ਦੇ 100% ਮਿਸ਼ਨ ਨੂੰ ਕਾਮਯਾਬ ਕਰਨ ਲਈ ਸਕੂਲ ਮੁਖੀ ਨਿਧੀ ਸਿੰਗਲਾ, ਹਰਭਗਵਾਨ ਪੀ.ਟੀ.ਆਈ ਅਤੇ ਮੀਨੂ ਗੋਇਲ ਲੰਬੇ ਸਮੇਂ ਤੋਂ ਗੈਰਹਾਜ਼ਰ ...
ਬਠਿੰਡਾ, 23 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦੀ ਸੀਨੀਅਰ ਲੀਡਰਸ਼ਿਪ ਸਿਕੰਦਰ ਸਿੰਘ ਮਲੂਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ, ਮਨਤਾਰ ਸਿੰਘ ਬਰਾੜ ਸਾਬਕਾ ਮੁੱਖ ਸੰਸਦੀ ਸਕੱਤਰ, ਸਰੂਪ ਚੰਦ ...
ਬਠਿੰਡਾ, 23 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਨ੍ਹਾਂ ਵੋਟਰਾਂ ਨੇ ਸਰਸਰੀ ਸੁਧਾਈ 2021 ਦੌਰਾਨ ਯੂਨੀਕ ਮੋਬਾਈਲ ਨੰਬਰ ਦਰਜ ਕਰਵਾਇਆ ਹੈ, ਉਹ ਆਪਣਾ ਈ-ਐਪਿਕ ਵੋਟਰ ਸ਼ਨਾਖ਼ਤੀ ਕਾਰਡ ਡਾਊਨਲੋਡ ਕਰ ਸਕਦਾ ਹੈ | ਇਸ ਲਈ ਕੇਵਲ ...
ਭਗਤਾ ਭਾਈਕਾ, 23 ਜਨਵਰੀ (ਸੁਖਪਾਲ ਸਿੰਘ ਸੋਨੀ)- ਕਾਂਗਰਸ ਸਰਕਾਰ ਦੇ ਇਸ਼ਾਰਿਆਂ 'ਤੇ ਗੁੰਡਾਗਰਦੀ ਦਾ ਨੰਗਾ ਨਾਚ ਕਰਨ ਵਾਲੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਅਕਾਲੀ ਸਰਕਾਰ ਆਉਣ ਉਪਰੰਤ ਵਿਸ਼ੇਸ਼ ਜਾਂਚ ਟੀਮਾਂ ਬਣਾ ਕੇ ਤਿੰਨ ਮਹੀਨੇ 'ਚ ...
ਬਠਿੰਡਾ ਛਾਉਣੀ, 23 ਜਨਵਰੀ (ਪਰਵਿੰਦਰ ਸਿੰਘ ਜੌੜਾ)- ਕਿਸਾਨ ਸੰਘਰਸ਼ ਦੌਰਾਨ ਟਿੱਕਰੀ ਬਾਰਡਰ 'ਤੇ ਸ਼ਹੀਦ ਹੋਏ ਪਿੰਡ ਤੁੰਗਵਾਲੀ ਦੇ ਨੌਜਵਾਨ ਕਿਸਾਨ ਜੈ ਸਿੰਘ ਦੇ ਪਰਿਵਾਰ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਗਾਜੀਆਣਾ ਤੋਂ ਗੁਰਪ੍ਰੀਤ ਸਿੰਘ, ਜਗਮੋਹਨ ਸਿੰਘ ਅਤੇ ਵਰਿੰਦਰ ...
ਸੀਂਗੋ ਮੰਡੀ, 23 ਜਨਵਰੀ (ਪਿ੍ੰਸ ਗਰਗ)- ਦੇਸ਼ ਦੇ ਮਹਾਨ ਅਜ਼ਾਦੀ ਘੁਲਾਟੀਆਂ ਦੀ ਪਹਿਲੀ ਕਤਾਰ 'ਚ ਆਉਣ ਵਾਲੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ ਜਿਥੇ ਦੇਸ਼ ਭਰ ਅੰਦਰ ਮਨਾਇਆ ਗਿਆ, ਉਥੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਬਲਾਕ ਇਕਾਈ ਵਲੋਂ ਨੇਤਾ ਜੀ ...
ਬਠਿੰਡਾ, 23 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੰਤਰ-ਰਾਸ਼ਟਰੀ ਕਬੱਡੀ ਖਿਡਾਰੀ ਹਰਜੀਤ ਬਾਜਾਖਾਨਾ ਦੀ ਯਾਦ 'ਚ ਹੋਣ ਵਾਲਾ ਹਰਜੀਤ ਮੈਮੋਰੀਅਲ ਕਬੱਡੀ ਕੱਪ ਕਿਸਾਨ ਅੰਦੋਲਨ ਦੇ ਚਲਦਿਆ ਮੁਲਤਵੀ ਕਰ ਦਿੱਤਾ ਗਿਆ | ਟੂਰਨਾਮੈਂਟ ਕਮੇਟੀ ਦੇ ਚੇਅਰਮੈਨ ਹਰਪ੍ਰੀਤ ਬਾਬਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX