ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  1 day ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  1 day ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  1 day ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  1 day ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  1 day ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  1 day ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  1 day ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  1 day ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  1 day ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  1 day ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  1 day ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  1 day ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  1 day ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  1 day ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  1 day ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  1 day ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  1 day ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਮਾਘ ਸੰਮਤ 552
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਕਪੂਰਥਲਾ / ਫਗਵਾੜਾ

ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 2 ਕਾਬੂ, ਥਾਣਾ ਸੁਲਤਾਨਪੁਰ ਲੋਧੀ 'ਚ ਕੇਸ ਦਰਜ

ਸੁਲਤਾਨਪੁਰ ਲੋਧੀ, 23 ਜਨਵਰੀ (ਪੱਤਰ ਪੇ੍ਰਰਕਾਂ ਰਾਹੀਂ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਵੱਖ ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਨ੍ਹਾਂ ਮਾਮਲਿਆਂ 'ਚ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਮੁਕੱਦਮੇ ਦਰਜ ਵੀ ਕਰ ਲਏ ਗਏ ਹਨ | ਪਹਿਲੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐਸ.ਐਚ.ਓ. ਸਬ-ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੋਠਾਂਵਾਲ ਚੌਕੀ ਤੋਂ ਗਸ਼ਤ ਦੇ ਸੰਬੰਧ ਵਿਚ ਲਾਟੀਆਂਵਾਲ ਨੂੰ ਜਾ ਰਹੇ ਸੀ | ਜਦੋਂ ਪੁਲਿਸ ਪਾਰਟੀ ਟੀ ਪੁਆਇੰਟ ਲਾਟੀਆਂਵਾਲ ਰੋਡ, ਸੈਚਾਂ ਕੱਚਾ ਰਸਤਾ ਅੱਲਾ ਦਿੱਤਾ-ਮੋਠਾਂਵਾਲ ਪੁੱਜੇ ਤਾਂ ਪਿੰਡ ਲਾਟੀਆਂਵਾਲ ਤਰਫ਼ੋਂ ਇਕ ਨੌਜਵਾਨ ਪੈਦਲ ਤੁਰਿਆ ਆਇਆ ਜਿਸ ਨੂੰ ਪੁਲਿਸ ਪਾਰਟੀ ਨੂੰ ਵੇਖ ਕੇ ਇਕਦਮ ਪਿੱਛੇ ਨੂੰ ਮੁੜਨ ਲੱਗੇ ਨੂੰ ਪੁਲਿਸ ਨੇ ਉਸ ਨੂੰ ਸ਼ੱਕ ਦੀ ਬਿਨਾਹ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਅਮਰਪ੍ਰੀਤ ਸਿੰਘ ਉਰਫ਼ ਅਮਰ ਪੁੱਤਰ ਲਖਬੀਰ ਸਿੰਘ ਵਾਸੀ ਲਾਟੀਆਂਵਾਲ ਖਾਣਾ ਸੁਲਤਾਨਪੁਰ ਲੋਧੀ ਦੱਸਿਆ | ਪੁਲੀਸ ਨੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ | ਇਸੇ ਤਰ੍ਹਾਂ ਦੂਜੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਰਜਿੰਦਰ ਕੁਮਾਰ ਸਮੇਤ ਪੁਲਿਸ ਪਾਰਟੀ ਸ਼ਿਫਟਿੰਗ ਨਾਕਾਬੰਦੀ ਦੇ ਸੰਬੰਧ 'ਚ ਗਸ਼ਤ ਕਰਦਿਆਂ ਚੁੰਗੀ ਸੁਲਤਾਨਪੁਰ ਲੋਧੀ ਤੋਂ ਹੁੰਦੇ ਹੋਏ ਵਾਈ ਪੁਆਇੰਟ ਡੱਲਾ ਰੋਡ 'ਤੇ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਕਰਦਿਆਂ ਡੱਲਾ ਵਾਲੀ ਸਾਈਡ ਤੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਮੋਟਰਸਾਈਕਲ ਸਵਾਰ ਵਿਅਕਤੀ ਨੇ ਪੁਲਿਸ ਪਾਰਟੀ ਨੂੰ ਵੇਖ ਮੋਟਰਸਾਈਕਲ ਦੀ ਬਰੇਕ ਲਗਾਈ ਤੇ ਪੁਲਿਸ ਪਾਰਟੀ ਨੂੰ ਵੇਖ ਕੇ ਮੋਟਰਸਾਈਕਲ ਨੂੰ ਇਕ ਦਮ ਪਿੱਛੇ ਨੂੰ ਮੁੜਨ ਦੀ ਕੋਸ਼ਿਸ਼ ਕੀਤੀ ਜਿਸ ਕਾਰਨ ਉਸ ਦਾ ਪੀ.ਬੀ.08 ਸੀ.ਜੀ. 6506 ਕਾਲੇ ਰੰਗ ਦਾ ਸਪਲੈਂਡਰ ਪਲੱਸ ਮੋਟਰ ਸਾਈਕਲ ਸਲਿਪ ਹੋ ਗਿਆ ਜਿਸ ਮਗਰੋਂ ਪੁਲਿਸ ਪਾਰਟੀ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਸ਼ੱਕ ਦੀ ਬਿਨਾਹ 'ਤੇ ਉਸਦਾ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਦਲਜੀਤ ਸਿੰਘ ਉਰਫ਼ ਜੀਤਾ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪੱਤੀ ਸ਼ਾਲਾ ਨਗਰ ਮਲਸੀਆਂ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ ਦੱਸਿਆ | ਪੁਲਿਸ ਪਾਰਟੀ ਵੱਲੋਂ ਉਕਤ ਵਿਅਕਤੀ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ | ਐਸ.ਐਚ.ਓ. ਨੇ ਦੱਸਿਆ ਕਿ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵੱਲੋਂ ਉਕਤ ਦੋਵਾਂ ਆਰੋਪੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੇ ਅਧੀਨ ਦੋ ਵੱਖ-ਵੱਖ ਮੁਕੱਦਮੇ ਦਰਜ ਕਰ ਲਏ ਗਏ ਹਨ ਤੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਚੁੱਕਾ ਹੈ |

ਗਣਤੰਤਰ ਦਿਵਸ 'ਤੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ

ਕਪੂਰਥਲਾ, 23 ਜਨਵਰੀ (ਅਮਰਜੀਤ ਕੋਮਲ)- ਗਣਤੰਤਰ ਦਿਵਸ ਦੇ ਸਬੰਧ ਵਿਚ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਫੁੱਲ ਡਰੈੱਸ ਰਿਹਰਸਲ ਹੋਈ ਜਿਸ ਵਿਚ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਕੌਮੀ ਝੰਡਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਮਹਿਲਾ ਕਾਬੂ

ਢਿਲਵਾਂ, 23 ਜਨਵਰੀ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਮਹਿਲਾ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ, ਏ.ਐਸ.ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਡੋਗਰਾਂਵਾਲ, ਹਮੀਰਾ, ...

ਪੂਰੀ ਖ਼ਬਰ »

ਗਾਲੀ ਗਲੋਚ ਕਰਨ ਤੋਂ ਰੋਕਣ 'ਤੇ ਬਜ਼ੁਰਗ ਦਾ ਸਿਰ 'ਚ ਇੱਟਾਂ ਮਾਰ ਕੇ ਕਤਲ

ਕਪੂਰਥਲਾ, 23 ਜਨਵਰੀ (ਸਡਾਨਾ)- ਇਕ ਵਿਅਕਤੀ ਦਾ ਸਿਰ ਵਿਚ ਇੱਟਾਂ ਮਾਰ ਕੇ ਕਤਲ ਕਰਨ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਮਨਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਬੀਜ ਦੀਆਂ ਦੁਕਾਨਾਂ ਮਹੀਨੇ ਦੇ ਦੂਜੇ ਤੇ ਆਖ਼ਰੀ ਐਤਵਾਰ ਨੂੰ ਬੰਦ ਰਹਿਣਗੀਆਂ- ਯੂਨੀਅਨ

ਸੁਲਤਾਨਪੁਰ ਲੋਧੀ, 23 ਜਨਵਰੀ (ਥਿੰਦ, ਹੈਪੀ)- ਅੱਜ ਬੀਜ ਵਿਕਰੇਤਾ ਯੂਨੀਅਨ ਸੁਲਤਾਨਪੁਰ ਲੋਧੀ ਦੀ ਇਕ ਵਿਸ਼ੇਸ਼ ਪ੍ਰਧਾਨ ਲਖਵਿੰਦਰ ਸਿੰਘ ਬੱਬੂ ਦੀ ਅਗਵਾਈ ਵਿਚ ਹੋਈ ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਮਹੀਨੇ ਦੇ ਦੂਜੇ ਅਤੇ ਆਖ਼ਰੀ ਐਤਵਾਰ ਨੂੰ ...

ਪੂਰੀ ਖ਼ਬਰ »

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿਚ ਅੰਤਰਰਾਸ਼ਟਰੀ ਪੱਧਰ ਦੀ ਸ਼ੂਟਿੰਗ ਰੇਂਜ ਤਿਆਰ

ਕਪੂਰਥਲਾ, 23 ਜਨਵਰੀ (ਅਮਰਜੀਤ ਕੋਮਲ)- ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ ਅੰਤਰਰਾਸ਼ਟਰੀ ਪੱਧਰ ਦੀ ਸ਼ੂਟਿੰਗ ਰੇਂਜ ਤਿਆਰ ਹੋ ਚੁੱਕੀ ਹੈ ਜਿਸ ਵਿਚ 100 ਮੀਟਰ ਏਅਰ ਪਿਸਟਲ ਤੇ ਏਅਰਗੰਨ ਦੀ ਬੱਚਿਆਂ ਨੂੰ ਅੰਤਰਰਾਸ਼ਟਰੀ ਮੈਡਲ ਪ੍ਰਾਪਤ ਕੋਚ ਵਲੋਂ ...

ਪੂਰੀ ਖ਼ਬਰ »

ਪਿੰਡ ਰਾਏਪੁਰ ਅਰਾਈਆਂ ਤੋਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਰਵਾਨਾ

ਨਡਾਲਾ, 23 ਜਨਵਰੀ (ਮਾਨ)- ਪਿੰਡ ਰਾਏਪੁਰ ਅਰਾਈਆਂ ਤੋਂ ਕਿਸਾਨ ਯੂਨੀਅਨ ਨਡਾਲਾ ਦੀ ਰਹਿਨੁਮਾਈ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਦਲਬੀਰ ਸਿੰਘ ਚੀਮਾ ਦੀ ਅਗਵਾਈ ਹੇਠ ਦਿੱਲੀ ਵਿਚ ਕਿਸਾਨ ਜਥੇਬੰਦੀਆਂ ਵਲੋਂ ਲੜੇ ਜਾ ਰਹੇ ਸੰਘਰਸ਼ ਵਿਚ ਸ਼ਾਮਲ ਹੋਣ ਲਈ ਕਿਸਾਨਾਂ ਦਾ ...

ਪੂਰੀ ਖ਼ਬਰ »

ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 23 ਜਨਵਰੀ (ਸਡਾਨਾ)- ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ ਅੱਜ 8 ਮਾਮਲੇ ਸਾਹਮਣੇ ਆਏ ਹਨ ਤੇ ਮਰੀਜ਼ਾਂ ਦੀ ਕੁੱਲ ਗਿਣਤੀ 4893 ਹੋ ਗਈ ਹੈ ਜਦਕਿ ਮੌਤਾਂ ਦੀ ਗਿਣਤੀ 200 ਹੈ | ਇਸ ਸਮੇਂ 62 ਐਕਟਿਵ ਮਾਮਲੇ ਹਨ ਤੇ 4631 ਮਰੀਜ਼ ਹੁਣ ਤੱਕ ਠੀਕ ਹੋ ਚੁੱਕੇ ਹਨ | 11 ਹੋਰ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਪ੍ਰਕਾਸ਼ ਦਿਵਸ ਸਬੰਧੀ ਸਮਾਗਮ

ਨਡਾਲਾ, 23 ਜਨਵਰੀ (ਮਾਨ)- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ਵਿਚ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਡਾਲਾ ਵਿਖੇ ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਨਡਾਲਾ ਵਲੋਂ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਕੀਰਤਨ ਸਮਾਗਮ ਕਰਵਾਇਆ ਗਿਆ | ਅਖੰਡ ...

ਪੂਰੀ ਖ਼ਬਰ »

ਸ਼ਾਹ ਸੁਲਤਾਨ ਕਿ੍ਕਟ ਕਲੱਬ ਦੇ ਸੈਮੀਫਾਈਨਲ ਅੱਜ- ਵਿਰਕ, ਢਿੱਲੋਂ

ਸੁਲਤਾਨਪੁਰ ਲੋਧੀ, 23 ਜਨਵਰੀ (ਨਰੇਸ਼ ਹੈਪੀ, ਥਿੰਦ)- ਸ਼ਾਹ ਸੁਲਤਾਨ ਕਿ੍ਕਟ ਕਲੱਬ ਸਮਾਜ ਸੇਵੀ ਸੰਸਥਾ ਦੀ ਇਕ ਜ਼ਰੂਰੀ ਮੀਟਿੰਗ ਸਰਪ੍ਰਸਤ ਗੁਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਹੋਈ | ਗੁਰਵਿੰਦਰ ਸਿੰਘ ਵਿਰਕ ਅਤੇ ਅੰਗਰੇਜ਼ ਸਿੰਘ ਢਿੱਲੋਂ ਨੇ ਦੱਸਿਆ ਕਿ ਸ਼ਾਹ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਨਗਰ ਕੀਰਤਨ ਸਜਾਇਆ

ਕਾਲਾ ਸੰਘਿਆਂ, 23 ਜਨਵਰੀ (ਸੰਘਾ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਸਥਾਨਕ ਕਸਬੇ ਦੇ ਗੁਰਦੁਆਰਾ ਬਾਬਾ ਕਾਹਨ ਦਾਸ ਤੋਂ ਨਗਰ ਕੀਰਤਨ ਸਜਾਇਆ ਗਿਆ | ਪ੍ਰਸਿੱਧ ਢਾਡੀ ਪਵਿੱਤਰ ਸਿੰਘ ਰੁੜਕਾ ਕਲਾਂ ਵੱਲੋਂ ਸੰਗਤ ਨੂੰ ...

ਪੂਰੀ ਖ਼ਬਰ »

ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਦੇ ਪ੍ਰਭਪਾਲ ਸਿੰਘ ਬਣੇ ਪ੍ਰਧਾਨ

ਸੁਲਤਾਨਪੁਰ ਲੋਧੀ, 23 ਜਨਵਰੀ (ਨਰੇਸ਼ ਹੈਪੀ, ਥਿੰਦ)- ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਦੀ ਇਕ ਜ਼ਰੂਰੀ ਮੀਟਿੰਗ ਮਹਿਫ਼ਲ ਰੈਸਟੋਰੈਂਟ ਵਿਖੇ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ 2021-22 ਲਈ ਪ੍ਰਧਾਨਗੀ ਦੀ ਚੋਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

-13ਵਾਂ ਸਾਲਾਨਾ ਗੋਲਡ ਕਬੱਡੀ ਕੱਪ- ਫਾਈਨਲ ਮੈਚ ਦੇ ਬੈੱਸਟ ਰੇਡਰ ਤੇ ਜਾਫੀ ਨੂੰ ਮੋਟਰਸਾਈਕਲ ਭੇਟ ਕੀਤਾ ਜਾਵੇਗਾ- ਜ਼ੈਲਾ ਭੁਲਾਣਾ

ਸੁਲਤਾਨਪੁਰ ਲੋਧੀ, 23 ਜਨਵਰੀ (ਨਰੇਸ਼ ਹੈਪੀ, ਥਿੰਦ)- ਕਲਗੀਧਰ ਸਪੋਰਟਸ ਕਲੱਬ ਭੁਲਾਣਾ ਵੱਲੋਂ ਕਰਵਾਏ ਜਾ ਰਹੇ 13ਵੇਂ ਸਾਲਾਨਾ ਕਬੱਡੀ ਗੋਲਡ ਕਬੱਡੀ ਕੱਪ ਦੇ ਫਾਈਨਲ ਮੈਚ ਦੇ ਬੈੱਸਟ ਰੇਡਰ ਨੂੰ ਐਨ.ਆਰ. ਆਈ. ਹਰਨੇਕ ਸਿੰਘ ਨੇਕਾ ਮੈਰੀਪੁਰ ਵਲੋਂ ਤੇ ਬੈੱਸਟ ਜਾਫੀ ਨੂੰ ...

ਪੂਰੀ ਖ਼ਬਰ »

ਸੰਤ ਬਾਬਾ ਨਿਹਾਲ ਸਿੰਘ ਦੀ ਯਾਦ 'ਚ ਜਾਰਜਪੁਰ ਵਿਖੇ ਕਬੱਡੀ, ਫੁੱਟਬਾਲ ਤੇ ਵਾਲੀਬਾਲ ਟੂਰਨਾਮੈਂਟ 11 ਤੇ 12 ਫਰਵਰੀ ਨੂੰ

ਸੁਲਤਾਨਪੁਰ ਲੋਧੀ, 23 ਜਨਵਰੀ (ਨਰੇਸ਼ ਹੈਪੀ, ਥਿੰਦ)- ਸੰਤ ਬਾਬਾ ਨਿਹਾਲ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ ਜਾਰਜਪੁਰ ਦੀ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਬਖ਼ਸ਼ੀ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੰਤ ਬਾਬਾ ਨਿਹਾਲ ਸਿੰਘ ਦੀ ਯਾਦ 'ਚ ਸਾਲਾਨਾ ਟੂਰਨਾਮੈਂਟ ...

ਪੂਰੀ ਖ਼ਬਰ »

ਬੂਲੇ ਨੂੰ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਾ ਕੇ ਸੁਲਤਾਨਪੁਰ ਲੋਧੀ ਨੂੰ ਦਿੱਤਾ ਮਾਣ-ਬਲਦੇਵ ਸਿੰਘ

ਸੁਲਤਾਨਪੁਰ ਲੋਧੀ, 23 ਜਨਵਰੀ (ਨਰੇਸ਼ ਹੈਪੀ, ਥਿੰਦ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਜਥੇਦਾਰ ਬਲਦੇਵ ਸਿੰਘ ਪਰਮਜੀਤਪੁਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ , ਬੱਬੂ ਪੰਡੋਰੀ, ਸੁਖਪਾਲਬੀਰ ਸਿੰਘ ਝੰਡੂਵਾਲ, ...

ਪੂਰੀ ਖ਼ਬਰ »

ਗ੍ਰਾਹਕ ਜਾਗਰੂਕਤਾ ਕੈਂਪ ਲਗਾਇਆ

ਭੰਡਾਲ ਬੇਟ, 23 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)- ਕੇਂਦਰੀ ਸਹਿਕਾਰੀ ਬੈਂਕ ਭੰਡਾਲ ਬੇਟ ਵੱਲੋਂ ਜ਼ਿਲ੍ਹਾ ਮੈਨੇਜਰ ਗੁਲਜ਼ਾਰ ਸਿੰਘ ਦੇ ਨਿਰਦੇਸ਼ਾਂ ਤੇ ਨਬਾਰਡ ਵਲੋਂ ਗ੍ਰਾਹਕ ਜਾਗਰੂਕਤਾ ਕੈਂਪ ਭੰਡਾਲ ਬੇਟ ਵਿਖੇ ਲਗਾਇਆ ਗਿਆ | ਨਬਾਰਡ ਵਲੋਂ ਮੈਡਮ ਸਾਕਸ਼ੀ ਨੇ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਦਬਾਉਣ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ ਬੰਦ ਕਰੇ ਕੇਂਦਰ ਸਰਕਾਰ-ਆਹਲੂਵਾਲੀਆ

ਸ਼ਾਹਕੋਟ, 23 ਜਨਵਰੀ (ਬਾਂਸਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਚਲਾਏ ਜਾ ਰਹੇ ਅੰਦੋਲਨ ਨੂੰ ਦਬਾਉਣ ਲਈ ਕੇਂਦਰ ਸਰਕਾਰ ਕੋਝੇ ਹੱਥਕੰਡੇ ਵਰਤ ਕੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਜੋ ਬੇਹੱਦ ...

ਪੂਰੀ ਖ਼ਬਰ »

ਟਰੈਕਟਰ ਮਾਰਚ ਲਈ ਵੱਡੇ ਪੱਧਰ 'ਤੇ ਬਣਾਏ ਜਾ ਰਹੇ ਕਿਸਾਨੀ ਝੰਡੇ

ਸੁਲਤਾਨਪੁਰ ਲੋਧੀ, 23 ਜਨਵਰੀ (ਥਿੰਦ, ਹੈਪੀ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ ਤੇ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਲਈ ਸੁਲਤਾਨਪੁਰ ਲੋਧੀ ਹਲਕੇ ਦੇ ਕਿਸਾਨਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ...

ਪੂਰੀ ਖ਼ਬਰ »

ਪੈਂਚ ਪਰਿਵਾਰ ਨੇ ਟਿੱਬਾ ਸਕੂਲ ਦੇ ਬੱਚਿਆਂ ਨੂੰ 105 ਬੈਗ ਵੰਡੇ

ਸੁਲਤਾਨਪੁਰ ਲੋਧੀ, 23 ਜਨਵਰੀ (ਥਿੰਦ, ਹੈਪੀ)-ਪਿੰਡ ਟਿੱਬਾ ਦੇ ਇੰਗਲੈਂਡ ਵਿਚ ਵੱਸਦੇ ਨੌਜਵਾਨ ਗੁਰਨੂਰ ਸਿੰਘ ਦੇ ਜਨਮ ਦਿਨ ਮੌਕੇ ਸਵਰਗਵਾਸੀ ਬਹਾਦਰ ਸਿੰਘ ਪੈਂਚ ਦੇ ਪਰਿਵਾਰ ਵੱਲੋਂ ਆਪਣੀ ਖ਼ੁਸ਼ੀ ਸਾਂਝੀ ਕਰਨ ਲਈ ਸਰਕਾਰੀ ਐਲੀਮੈਂਟਰੀ ਸਕੂਲ ਟਿੱਬਾ ਦੇ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਦਾ ਸੰਤ ਨਿਰੰਜਣ ਦਾਸ ਵਲੋਂ ਜਾਇਜ਼ਾ

ਖਲਵਾੜਾ, 23 ਜਨਵਰੀ (ਮਨਦੀਪ ਸਿੰਘ ਸੰਧੂ)- ਧੰਨ-ਧੰਨ ਬਾਬਾ ਨਿੱਕੇ ਸ਼ਾਹ ਝੂਮਾਂ ਵਾਲੀ ਸਰਕਾਰ ਪਿੰਡ ਬੇਗਮਪੁਰ-ਸੰਗਤਪੁਰ ਵਿਖੇ 25 ਤੇ 26 ਜਨਵਰੀ ਨੂੰ ਗੱਦੀ ਨਸ਼ੀਨ ਸੰਤ ਪ੍ਰੀਤਮ ਦਾਸ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਦੋ ਰੋਜ਼ਾ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਦਾ ...

ਪੂਰੀ ਖ਼ਬਰ »

ਗੁਰਦੁਆਰਾ ਬੇਰੀ ਸਾਹਿਬ ਪਿੰਡ ਲੱਖਪੁਰ ਵਿਖੇ ਸ਼ਰਧਾਪੂਰਵਕ ਮਨਾਇਆ ਗੁਰਪੁਰਬ

ਖਲਵਾੜਾ, 23 ਜਨਵਰੀ (ਮਨਦੀਪ ਸਿੰਘ ਸੰਧੂ)- ਗੁਰਦੁਆਰਾ ਬੇਰੀ ਸਾਹਿਬ ਪਿੰਡ ਲੱਖਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ...

ਪੂਰੀ ਖ਼ਬਰ »

ਪ੍ਰਵਾਸੀ ਲੇਖਿਕਾ ਰਣਜੀਤ ਕÏਰ ਦੀ ਪਲੇਠੀ ਪੁਸਤਕ 'ਛੰਭ ਦੀ ਜਾਈ' ਲੋਕ-ਅਰਪਣ

ਕਾਲਾ ਸੰਘਿਆਂ, 23 ਜਨਵਰੀ (ਸੰਘਾ)- ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਵੱਸਦੀ ਰਣਜੀਤ ਕੌਰ ਦੀ ਪਲੇਠੀ ਪੁਸਤਕ 'ਛੰਭ ਦੀ ਜਾਈ' ਦਾ ਲੋਕ ਅਰਪਣ ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਵੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਕਰ-ਕਮਲਾਂ ਨਾਲ ਰੀਲੀਜ਼ ਕੀਤੀ ਗਈ | ...

ਪੂਰੀ ਖ਼ਬਰ »

ਖੇੜਾ ਸਕੂਲ ਦੀਆਂ ਵਿਦਿਆਰਥਣਾਂ ਸਨਮਾਨਿਤ

ਫਗਵਾੜਾ, 23 ਜਨਵਰੀ (ਤਰਨਜੀਤ ਸਿੰਘ ਕਿੰਨੜਾ)– ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵੱਲੋਂ ਆਨ-ਲਾਈਨ ਵਿੱਦਿਅਕ ਮੁਕਾਬਲੇ 6 ਜੁਲਾਈ ਤੋਂ 21 ਦਸੰਬਰ ਤੱਕ ਤਕਰੀਬਨ ਸਾਢੇ ਪੰਜ ਮਹੀਨੇ ਜਾਰੀ ਰਹੇ | ਕੋਰੋਨਾ-ਕਾਲ ਦੇ ਕਾਰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX