ਤਾਜਾ ਖ਼ਬਰਾਂ


ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕੀਤੇ ਕੇਦਾਰਨਾਥ ਮੰਦਰ ਦੇ ਦਰਸ਼ਨ
. . .  about 1 hour ago
ਦੇਹਰਾਦੂਨ, 18 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਆਪਣੀ ਪਤਨੀ ਮਧੁਲਿਕਾ ਰਾਵਤ ਨਾਲ ਅੱਜ ਕੇਦਾਰਨਾਥ ਮੰਦਰ ਦੇ ਦਰਸ਼ਨ...
550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਏਅਰ ਇੰਡੀਆ ਕਰ ਰਿਹੈ ਉਡਾਣ ਸ਼ੁਰੂ
. . .  3 minutes ago
ਰਾਜਾਸਾਂਸੀ, 18 ਸਤੰਬਰ (ਹੇਰ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦਿਆਂ ਏਅਰ ਇੰਡੀਆ ਵਲੋਂ ਅੰਮ੍ਰਿਤਸਰ-ਤਖ਼ਤ ਸ੍ਰੀ ਪਟਨਾ ਸਾਹਿਬ ਦਰਮਿਆਨ 27 ਅਕਤੂਬਰ...
ਤੇਜ਼ਧਾਰ ਹਥਿਆਰਾਂ ਦੇ ਨਾਲ ਔਰਤ ਦਾ ਕਤਲ
. . .  about 1 hour ago
ਫਗਵਾੜਾ, 18 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਨਿਊ ਸੁਖਚੈਨ ਨਗਰ ਇਲਾਕੇ ਦੇ ਵਿਚ ਕੁੱਝ ਵਿਅਕਤੀਆਂ ਵੱਲੋਂ ਘਰ ਵਿਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਇਕ ਔਰਤ ਦਾ ਕਤਲ ਕਰ ਦਿੱਤਾ ਗਿਆ। ਔਰਤ ਦੀ ਪਹਿਚਾਣ ਕੁਲਦੀਪ ਕੌਰ ਦੇ ਰੂਪ ਵਿਚ ਹੋਈ ਹੈ। ਇਸ ਦੌਰਾਨ...
ਦੋ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦਾ ਮਰਨ ਵਰਤ 8ਵੇਂ ਦਿਨ ਦਾਖਲ
. . .  about 1 hour ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਵਿਚੋਂ ਦੋ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਅੱਠਵੇਂ ਦਿਨ ਪਹੁੰਚ ਗਿਆ ਹੈ। ਉਧਰ ਪਾਣੀ ਦੀ...
ਲੱਖਾਂ ਰੁਪਏ ਦੀ ਨਕਲੀ ਕਰੰਸੀ ਸਮੇਤ ਦੋ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਅਤੇ ਲੁਧਿਆਣਾ ਦਿਹਾਤੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਨਕਲੀ ਕਰੰਸੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਬਲਜਿੰਦਰ ਸਿੰਘ ਵਾਸੀ...
ਅੱਜ ਮੁਹਾਲੀ ਵਿਚ ਹੋਵੇਗਾ ਭਾਰਤ ਦੱਖਣੀ ਅਫ਼ਰੀਕਾ ਵਿਚਾਲੇ ਟੀ20 ਮੈਚ
. . .  about 2 hours ago
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਸਤੰਬਰ - ਮੇਜ਼ਬਾਨ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਕਾਰ ਅੱਜ ਟੀ20 ਮੁਕਾਬਲਾ ਮੁਹਾਲੀ ਦੇ ਪੀ.ਸੀ.ਏ. ਸਟੇਡੀਅਮ ਵਿਚ ਸ਼ਾਮ ਸੱਤ ਵਜੇ ਤੋਂ ਖੇਡਿਆ ਜਾਵੇਗਾ. ਇਹ ਸੀਰੀਜ਼ ਦਾ ਦੂਸਰਾ ਮੁਕਾਬਲਾ ਹੋਵੇਗਾ। ਦੋਵਾਂ ਦੇਸ਼ਾਂ ਵਿਚਕਾਰ ਧਰਮਸ਼ਾਲਾ ਵਿਖੇ...
ਪੈਸੇ ਉਧਾਰ ਨਾ ਦੇਣ 'ਤੇ 12 ਸਾਲਾ ਲੜਕੇ ਨੇ ਟੀਚਰ ਦਾ ਕੀਤਾ ਕਤਲ
. . .  about 2 hours ago
ਮੁੰਬਈ, 18 ਸਤੰਬਰ - ਉਤਰ ਪੂਰਬ ਮੁੰਬਈ ਸਥਿਤ ਗੋਵੰਡੀ ਦੇ ਸ਼ਿਵਜੀਨਗਰ ਵਿਚ ਇਕ ਨਾਬਾਲਗ ਵਿਦਿਆਰਥੀ ਨੇ ਆਪਣੇ ਟਿਊਟਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਬੀਤੇ ਕੱਲ੍ਹ ਮੰਗਲਵਾਰ ਨੂੰ ਕਿਹਾ ਕਿ ਘਟਨਾ ਸੋਮਵਾਰ ਰਾਤ ਲਗਭਗ 8 ਵਜੇ ਵਾਪਰੀ...
ਅੱਜ ਦਾ ਵਿਚਾਰ
. . .  about 3 hours ago
ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਲੰਡਨ ,17 ਸਤੰਬਰ - ਕੈਂਸਰ ਨੂੰ ਮਾਤ ਦੇਣ ਦੇ ਬਾਅਦ 37 ਸਾਲਾ ਅਮਰੀਕੀ ਮਹਿਲਾ ਸਾਰਾ ਥਾਮਸ ਨੇ ਇਤਿਹਾਸ ਰਚਦਿਆਂ 54 ਘੰਟੇ ਬਿਨਾਂ ਰੁਕੇ ਤੈਰ ਕੇ ਇੰਗਲਿਸ਼ ਚੈਨਲ 4 ਵਾਰ ਪਾਰ ਕੀਤਾ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਉਸ ਦਾ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਤਾਜ਼ਾ ਖ਼ਬਰਾਂ

ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ

ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ ਪ੍ਰਗਟ ਕੀਤੀ। ਰਾਹੁਲ ਨੇ ਕਿਹਾ ਕਿ ਕੁੱਝ ਸੀਨੀਅਰ ਨੇਤਾਵਾਂ ਨੇ ਪਾਰਟੀ ਦੇ ਹਿੱਤ ਤੋਂ ਉਪਰ ਆਪਣੇ ਨਿਜੀ ਹਿੱਤ ਨੂੰ ਅੱਗੇ ਰੱਖਿਆ। ਅੰਗਰੇਜ਼ੀ ਅਖ਼ਬਾਰ ਮੁਤਾਬਿਕ ਬੈਠਕ ਵਿਚ ਰਾਹੁਲ ਕਾਫੀ ਗੁੱਸੇ ਵਿਚ ਦਿਖੇ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪਾਰਟੀ ਦੇ ਕੁਝ ਸੀਨੀਅਰ ਨੇਤਾ ਆਪਣੇ ਪੁੱਤਰਾਂ ਨੂੰ ਟਿਕਟ ਦਿਵਾਉਣ ਲਈ ਉਹ ਜੋਰ ਲਗਾ ਰਹੇ ਸਨ। ਰਾਹੁਲ ਨੇ ਇਹ ਗੱਲ ਕਾਂਗਰਸ ਨੇਤਾ ਜਿਓਤੀਰਾਦਿਤਿਆ ਸਿੰਧਿਆ ਦੀ ਉਸ ਟਿੱਪਣੀ 'ਤੇ ਕਹੀ, ਜਿਸ ਵਿਚ ਉਨ੍ਹਾਂ ਨੇ ਸਥਾਨਕ ਨੇਤਾਵਾਂ ਨੂੰ ਤਿਆਰ ਕਰਨ ਦੀ ਗੱਲ ਕਹੀ ਸੀ। ਰਾਹੁਲ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਰਾਜਾਂ ਵਿਚ ਬਹੁਤ ਖਰਾਬ ਪ੍ਰਦਰਸ਼ਨ ਕੀਤਾ, ਜਿਨ੍ਹਾਂ ਵਿਚ ਉਨ੍ਹਾਂ ਸਰਕਾਰ ਸੀ। ਰਾਹੁਲ ਗਾਂਧੀ ਨੇ ਕਿਹਾ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਆਪਣੇ ਪੁੱਤਰਾਂ ਨੂੰ ਟਿਕਟ ਦਿਵਾਉਣ 'ਤੇ ਜੋਰ ਲਗਾਇਆ। ਜਦਕਿ ਉਹ ਇਸ ਦੇ ਪੱਖ ਵਿਚ ਨਹੀਂ ਸਨ। ਰਿਪੋਰਟ ਮੁਤਾਬਿਕ ਰਾਹੁਲ ਅਜੇ ਵੀ ਅਸਤੀਫੇ 'ਤੇ ਅੜੇ ਹੋਏ ਹਨ ਤੇ ਕਿਸੇ ਗੈਰ ਗਾਂਧੀ ਨੂੰ ਪ੍ਰਧਾਨ ਬਣਾਉਣ ਦੀ ਗੱਲ ਕਹਿ ਰਹੇ ਹਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX