ਤਾਜਾ ਖ਼ਬਰਾਂ


ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  4 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  11 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  35 minutes ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  52 minutes ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 1 hour ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 1 hour ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਤਾਜ਼ਾ ਖ਼ਬਰਾਂ

ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ

ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ ਨਾਗਰਿਕਾਂ ਦੋਹਾਂ ਦੇ ਵਾਹਨਾਂ ਨੂੰ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੇਰ ਕੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਬੋਰਨੋ ਸੂਬੇ ਦੇ ਇੱਕ ਪਿੰਡ 'ਚ ਇੱਕ ਮੁਹਿੰਮ ਦੌਰਾਨ ਜਦੋਂ ਫੌਜ ਦੇ ਜਵਾਨ ਪਿੰਡ ਵਾਸੀਆਂ ਨੂੰ ਬਚਾਉਣ ਦਾ ਯਤਨ ਕਰ ਰਹੇ ਸਨ ਤਾਂ ਬੋਕੋ ਹਰਮ ਦੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜ਼ਿਕਰਯੋਗ ਹੈ ਕਿ ਨਾਈਜੀਰੀਆ 'ਚ ਬੋਕੋ ਹਰਮ ਦੇ ਆਤਮਘਾਤੀ ਹਮਲਿਆਂ ਅਤੇ ਅਗਵਾਕਾਰੀ ਦੀਆਂ ਘਟਨਾਵਾਂ ਅਕਸਰ ਵਾਪਰਦੀਆਂ ਰਹਿੰਦੀਆਂ ਹਨ। ਸਾਲ 2009 ਤੋਂ ਬਾਅਦ ਫੌਜ ਨੇ ਨਾਈਜਰ, ਕੈਮਰੂਨ ਅਤੇ ਚਾਡ ਦੇ ਸਰਹੱਦੀ ਇਲਾਕਿਆਂ 'ਚ ਅੱਤਵਾਦੀਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX