ਤਾਜਾ ਖ਼ਬਰਾਂ


ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  1 minute ago
ਸ੍ਰੀਨਗਰ, 17 ਜੁਲਾਈ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ...
ਅੱਜ ਦਾ ਵਿਚਾਰ
. . .  22 minutes ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਤਾਜ਼ਾ ਖ਼ਬਰਾਂ

ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ

ਬਟਾਲਾ, 15 ਜੂਨ (ਹਰਦੇਵ ਸਿੰਘ ਸੰਧੂ)- ਗੁਰਦਾਸਪੁਰ-ਅੰਮ੍ਰਿਤਸਰ ਬਾਈਪਾਸ 'ਤੇ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ ਹੈ। ਇਸ ਬਾਰੇ ਥਾਣਾ ਮੁਖੀ ਦੇ ਤਫ਼ਤੀਸ਼ ਅਫ਼ਸਰ ਏ.ਐੱਸ.ਆਈ. ਹਰਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਟਾਹਲੀ ਸਾਹਿਬ ਦਾ ਵਸਨੀਕ ਪ੍ਰੇਮ ਸਿੰਘ ਆਪਣੇ ਮੋਟਰਸਾਈਕਲ 'ਤੇ ਕਿਸੇ ਕੰਮ ਲਈ ਜਾ ਰਿਹਾ ਸੀ ਜਦ ਉਹ ਵੀ.ਐੱਮ.ਐੱਸ. ਕਾਲਜ ਨਜ਼ਦੀਕ ਸੜਕ ਪਾਰ ਕਰਨ ਲੱਗਾ ਤਾਂ ਸਾਹਮਣੇ ਤੋਂ ਆਰ ਰਹੀ ਕਾਰ ਨਾਲ ਟੱਕਰ ਹੋ ਗਈ ਜਿਸ ਕਾਰਨ ਪ੍ਰੇਮ ਸਿੰਘ ਦੀ ਮੌਕੇ 'ਤੇ ਉੱਪਰ ਮੌਤ ਹੋ ਗਈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜਿਆ ਗਿਆ। ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਗਈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX