ਤਾਜਾ ਖ਼ਬਰਾਂ


ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  13 minutes ago
ਜਲੰਧਰ, 20 ਜੁਲਾਈ (ਚਿਰਾਗ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਸਵੀਕਾਰ ਕੀਤੇ ਜਾਣ 'ਤੇ ਬੋਲਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਸਿੱਧੂ ਕੋਈ ਵੀ ਸਮਝੌਤਾ ਆਪਣੇ ਨਿੱਜੀ ਸਵਾਰਥ ਲਈ ...
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  38 minutes ago
ਜਲੰਧਰ, 20 ਜੁਲਾਈ (ਚਿਰਾਗ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਭਾਜਪਾ 'ਚ ਸ਼ਾਮਲ ਹੋ ਗਏ। ਦੋਹਾਂ ਨੇ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  44 minutes ago
ਲਖਨਊ, 20 ਜੁਲਾਈ- ਚੁਨਾਰ ਗੈਸਟ ਹਾਊਸ ਵਿੱਚ ਮੌਜੂਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਸੋਨਭੱਦਰ ਹੱਤਿਆ ਕਾਂਡ ਦੇ ਪੀੜਤ ਪਰਿਵਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਪਰ 15 ਲੋਕਾਂ ਨੂੰ ਪੁਲਿਸ ਨੇ ਬਾਹਰ ਹੀ ਰੋਕ ਲਿਆ...
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  56 minutes ago
ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਦੇ ਪਰਿਵਾਰਕ ਮੈਂਬਰ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਮਿਰਜ਼ਾਪੁਰ ਸਥਿਤ ਚੁਨਾਰ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਮੁੰਬਈ, 20 ਜੁਲਾਈ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਅੱਜ ਸਵੇਰੇ 9.17 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 1 hour ago
ਅਜਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕੈਬਨਿਟ 'ਚੋਂ ਦਿੱਤਾ ਗਿਆ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਮੁੱਖ ਮੰਤਰੀ ਵਲੋਂ ਅਸਤੀਫ਼ਾ ਸੂਬੇ ਦੇ ਰਾਜਪਾਲ ਨੂੰ ਭੇਜ ਦਿੱਤਾ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 1 hour ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ.................................
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਉੱਤਰ ਪ੍ਰਦੇਸ਼ ਦੇ ਚੁਨਾਰ ਜਾਣਗੇ। ਦੱਸ ਦਈਏ ਕਿ ਲੰਘੇ ਦਿਨ ਉਹ ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ...
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 1 hour ago
ਲਖਨਊ, 20 ਜੁਲਾਈ- ਕਾਂਗਰਸ ਦੀ ਜਨਰਲ ਸਕੱਤਕ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਚਾਰ ਮੈਂਬਰੀ ਸੰਸਦੀ ਵਫ਼ਦ ਨੂੰ ਵਾਰਾਨਸੀ ਪੁਲਿਸ ਨੇ ਬਾਬਤਪੁਰ ਦੇ ਲਾਲ ਬਹਾਦਰ ਸ਼ਾਸਤਰੀ ਕੌਮਾਂਤਰੀ ਹਵਾਈ ਅੱਡੇ 'ਤੇ ਰੋਕ ਲਿਆ। ਦੱਸ ਦਈਏ ਕਿ ਇਹ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 20 ਜੁਲਾਈ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਮੇਂਧਰ ਸੈਕਟਰ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਪਾਕਿਸਤਾਨ ਨੇ ਸਵੇਰੇ 9 ਵਜੇ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ ਮੂੰਹ-ਤੋੜ ਜਵਾਬ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਤਾਜ਼ਾ ਖ਼ਬਰਾਂ

11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ

ਧਾਰੀਵਾਲ/ਗੁਰਦਾਸਪੁਰ, 18 ਜੂਨ (ਜੇਮਸ ਨਾਹਰ/ਆਲਮਬੀਰ ਸਿੰਘ)- ਥਾਣਾ ਧਾਰੀਵਾਲ ਅਧੀਨ ਕ੍ਰਿਸ਼ਨਾ ਗਲੀ ਨੰਬਰ ਇੱਕ ਵਾਰਡ ਨੰਬਰ ਗਿਆਰਾਂ ਦੀ ਰੋਜ਼ੀ ਰੋਟੀ ਕਮਾਉਣ ਦੇ ਚੱਕਰ 'ਚ ਵਿਦੇਸ਼ ਗਈ ਔਰਤ ਗ਼ੈਰ ਜ਼ਿੰਮੇਵਾਰ ਏਜੰਟ ਦੀ ਘਟੀਆ ਕਾਰਗੁਜ਼ਾਰੀ ਕਾਰਨ ਕੁਵੈਤ 'ਚ ਪਿਛਲੇ ਗਿਆਰਾਂ ਮਹੀਨਿਆਂ ਤੋਂ ਬੰਦੀ ਬਣਾ ਕੇ ਰੱਖੇ ਜਾਣ ਦੀ ਵੱਡੀ ਖ਼ਬਰ ਹੈ। ਬੰਦੀ ਪਤਨੀ ਦੀ ਉਡੀਕ 'ਚ ਦਰ-ਦਰ ਦੀਆਂ ਠੋਕਰਾਂ ਖਾਂਦੇ ਹੋਏ ਪਤੀ ਦੀ ਮੌਤ ਹੋ ਗਈ। ਪਿਛਲੇ ਗਿਆਰਾਂ ਮਹੀਨਿਆਂ ਤੋਂ ਕੁਵੈਤ 'ਚ ਬੰਦੀ ਮਾਂ ਤੋਂ ਬਾਅਦ ਹੁਣ ਪਿਤਾ ਦੀ ਮੌਤ ਕਾਰਨ ਤਿੰਨ ਬੱਚੇ ਲਾਵਾਰਸ ਹੋ ਗਏ ਹਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX