ਤਾਜਾ ਖ਼ਬਰਾਂ


22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  9 minutes ago
ਚਮਿਆਰੀ, 25 ਅਗਸਤ (ਜਗਪ੍ਰੀਤ ਸਿੰਘ) - ਨੇੜਲੇ ਪਿੰਡ ਭੂਰੇ ਗਿੱਲ ਦੇ ਇੱਕ ਡੇਰੇ ਤੋਂ ਰਾਤ ਨੂੰ ਚੋਰਾਂ ਵੱਲੋਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ...
'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  15 minutes ago
ਨਵੀ ਦਿੱਲੀ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ...
ਜੀ-7 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ...
ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸ਼ਾਹਕੋਟ 'ਚ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 1 hour ago
ਸ਼ਾਹਕੋਟ, 25 ਅਗਸਤ (ਸੁਖਦੀਪ ਸਿੰਘ)- ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸਬ-ਡਿਵੀਜ਼ਨ ਸ਼ਾਹਕੋਟ ਦੇ ਬਾਕੀ ਸਕੂਲ ਕੱਲ੍ਹ ਭਾਵ 26 ਅਗਸਤ ਤੋਂ ਆਮ ਵਾਂਗ ਖੁੱਲ੍ਹਣਗੇ। ਇਸ ਸੰਬੰਧੀ ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...
ਅਮਿਤ ਸ਼ਾਹ ਅਤੇ ਜੇ. ਪੀ. ਨੱਡਾ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 25 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਨੇ ਪਾਰਟੀ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਥੋੜ੍ਹੀ ਦੇਰ ਪਹਿਲਾਂ ਜੇਤਲੀ ਦੀ ਮ੍ਰਿਤਕ ਦੇਹ...
ਭਾਜਪਾ ਦਫ਼ਤਰ 'ਚ ਲਿਆਂਦੀ ਗਈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਨੇਤਾ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਭਾਜਪਾ ਦਫ਼ਤਰ 'ਚ ਲਿਆਂਦੀ ਗਈ ਹੈ। ਇੱਥੇ ਦੁਪਹਿਰ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ...
ਪ੍ਰਧਾਨ ਮੰਤਰੀ ਮੋਦੀ ਨੇ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਕੀਤੇ ਦਰਸ਼ਨ
. . .  about 1 hour ago
ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਦਰਸ਼ਨ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ ਕਿ ਸੀ ਕਿ ਉਹ ਸ਼੍ਰੀਨਾਥਜੀ ਮੰਦਰ 'ਚ ਜਾਣਗੇ ਅਤੇ ਦੇਸ਼ 'ਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕਰਨਗੇ। ਉਨ੍ਹਾਂ ਕਿਹਾ ਕਿ...
ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 2 hours ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  about 2 hours ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਤਾਜ਼ਾ ਖ਼ਬਰਾਂ

ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ

ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ 'ਚ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਅੱਜ ਤੜਕੇ ਕਰੀਬ 200 ਫੁੱਟ ਪਾੜ ਪੈ ਗਿਆ ਤੇ ਆਲੇ ਦੁਆਲੇ ਦੇ ਇਲਾਕੇ 'ਚ ਪਾਣੀ ਭਰ ਗਿਆ ਹੈ। ਘੱਗਰ ਦਰਿਆ 'ਚ ਪਏ ਹੋਏ ਪਾੜ ਨੂੰ ਬੰਦ ਕਰਨ ਲਈ ਤਹਿਸੀਲਦਾਰ ਮਨਜੀਤ ਸਿੰਘ ਤੇ ਨਾਇਬ ਤਹਿਸੀਲਦਾਰ ਰਾਜਵਰਿੰਦਰ ਸਿੰਘ ਧਨੋਆ ਦੀ ਅਗਵਾਈ ਹੇਠ ਪ੍ਰਸ਼ਾਸਨ ਅਤੇ ਲੋਕਾਂ ਵੱਲੋਂ ਕਾਫੀ ਜੱਦੋਜਹਿਦ ਕੀਤੀ ਜਾ ਰਹੀ ਹੈ। ਇਸ ਮੌਕੇ ਲੋਕਾਂ ਨੇ ਕਿਹਾ ਕਿ ਘੱਗਰ ਦਰਿਆ ਦੇ ਪਾਣੀ ਦਾ ਬਹਾਅ ਬਹੁਤ ਤੇਜ਼ ਹੋਣ ਕਰਕੇ ਬੀਤੀ ਰਾਤ ਵੀ ਕਈ ਥਾਵਾਂ ਤੋਂ ਛੋਟੇ-ਛੋਟੇ ਪਾੜ ਪਏ ਸੀ ਪਰ ਮੌਕੇ 'ਤੇ ਹਾਜ਼ਰ ਲੋਕਾਂ ਨੇ ਰਾਤ ਨੂੰ ਹੀ ਉਨ੍ਹਾਂ ਨੂੰ ਬੰਦ ਕਰ ਦਿੱਤਾ। ਪਰ ਸਵੇਰੇ ਤੜਕਸਾਰ ਪਿਆ ਇਹ ਵੱਡਾ ਪਾੜ ਬੰਦ ਨਹੀਂ ਹੋਇਆ। ਲੋਕਾਂ ਨੇ ਵੱਡੀ ਗਿਣਤੀ 'ਚ ਦਰਖਤਾਂ ਨੂੰ ਵੱਢ ਕੇ ਤੇ ਮਿੱਟੀ ਦੇ ਥੈਲਿਆਂ ਆਦਿ ਨਾਲ ਪਾੜ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕਾਮਯਾਬੀ ਨਹੀਂ ਮਿਲੀ। ਜ਼ਿਕਰਯੋਗ ਹੈ ਕਿ ਲੋਕ ਆਪਣੀ ਜਾਨ ਜੋਖਿਮ 'ਚ ਪਾ ਕੇ ਘੱਗਰ ਦਰਿਆ ਦੇ ਬੰਨ੍ਹ ਉਪਰ ਦਿਨ ਰਾਤ ਲਗਾਤਾਰ ਠੀਕਰੀ ਪਹਿਰਾ ਦੇ ਰਹੇ ਹਨ ਪਰ ਫਿਰ ਵੀ ਹੜ੍ਹ ਰੂਪੀ ਪਾਣੀ ਦੇ ਅੱਗੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਨਾਕਾਮ ਹੋ ਰਹੀਆਂ ਹਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX