ਤਾਜਾ ਖ਼ਬਰਾਂ


ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  9 minutes ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  16 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  36 minutes ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  43 minutes ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  52 minutes ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  1 minute ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 1 hour ago
ਤਿਰੂਵਨੰਤਪੁਰਮ, 24 ਅਗਸਤ- ਕ੍ਰਿਕਟਰ ਸ੍ਰੀਸੰਥ ਦੇ ਕੇਰਲ ਦੇ ਕੋਚੀ ਸਥਿਤ ਘਰ 'ਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ...
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  57 minutes ago
ਵਾਸ਼ਿੰਗਟਨ, 24 ਅਗਸਤ- ਅਮਰੀਕਾ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਰਾਸ਼ਟਰਪਤੀ ਟਰੰਪ ਭਾਰਤ ਦੇ ਪ੍ਰਧਾਨ...
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 1 hour ago
ਜਲਾਲਾਬਾਦ, 24 ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਬੀਤੇ ਕੱਲ੍ਹ ਹੜ੍ਹ ਦੇ ਪਾਣੀ 'ਚ ਪਿੰਡ ਢੰਡੀ ਕਦੀਮ ਦਾ ਰਹਿਣ ਵਾਲਾ 17 ਸਾਲਾ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਰੁੜ੍ਹ ਗਿਆ ਸੀ। ਇਸ ਘਟਨਾ ਤੋਂ ਬਾਅਦ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵਲੋਂ...
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 1 hour ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦਾ ਇੱਕ ਵਫ਼ਦ ਅੱਜ ਜੰਮੂ-ਕਸ਼ਮੀਰ ਜਾ ਰਿਹਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਤਾਜ਼ਾ ਖ਼ਬਰਾਂ

ਉਸਮਾਨਪੁਰ ਵਿਖੇ ਬੰਦ ਦੇ ਸੱਦੇ ਦਾ ਰਿਹਾ ਮੁਕੰਮਲ ਅਸਰ

ਉਸਮਾਨਪੁਰ, 13 ਅਗਸਤ (ਸੰਦੀਪ ਮਝੂਰ)- ਸ੍ਰੀ ਗੁਰੂ ਰਵਿਦਾਸ ਜੀ ਦੇ ਤੁਗਲਕਾਬਾਦ ਸਥਿਤ ਮੰਦਿਰ ਨੂੰ ਤੋੜੇ ਜਾਣ ਦੇ ਵਿਰੋਧ 'ਚ ਪੰਜਾਬ ਬੰਦ ਦੇ ਸੱਦੇ ਨੂੰ ਉਸਮਾਨਪੁਰ ਵਿਖੇ ਭਰਪੂਰ ਹੁੰਗਾਰਾ ਮਿਲਿਆ। ਬੰਦ ਦੇ ਮੱਦੇਨਜ਼ਰ ਅੱਜ ਉਸਮਾਨਪੁਰ ਦਾ ਸਾਰਾ ਬਾਜ਼ਾਰ ਬੰਦ ਰਿਹਾ। ਸਮੂਹ ਦੁਕਾਨਦਾਰਾਂ ਨੇ ਦਲਿਤ ਭਾਈਚਾਰੇ ਦੇ ਰੋਸ 'ਚ ਸ਼ਾਮਿਲ ਹੁੰਦਿਆਂ ਦੁਕਾਨਾਂ ਬੰਦ ਰੱਖੀਆਂ। ਗ੍ਰਾਮ ਪੰਚਾਇਤ, ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਉਸਮਾਨਪੁਰ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਉਸਮਾਨਪੁਰ, ਡਾ.ਬੀ.ਆਰ ਅੰਬੇਡਕਰ ਕਲੱਬ ਉਸਮਾਨਪੁਰ ਆਦਿ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਸੀ ਕਿ ਉਹ ਬੰਦ ਦੇ ਸੱਦੇ 'ਤੇ ਦੁਕਾਨਾਂ ਬੰਦ ਰੱਖਣ। ਬੰਦ ਦੌਰਾਨ ਕਿਸੇ ਸੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ।ਬੰਦ ਦੌਰਾਨ ਦਵਾਈਆਂ ਦੀਆਂ ਦੁਕਾਨਾਂ ਲੋਕਾਂ ਲਈ ਆਮ ਵਾਂਗ ਹੀ ਖੁੱਲ੍ਹੀਆਂ ਰਹੀਆਂ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX