ਤਾਜਾ ਖ਼ਬਰਾਂ


ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਦੇਹਾਂਤ
. . .  3 minutes ago
ਮੁੰਬਈ, 23 ਸਤੰਬਰ - ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਅੱਜ ਦਿਹਾਂਤ ਹੋ ਗਿਆ। ਉਹ 86 ਸਾਲਾ ਦੇ ਸਨ। ਇਸ ਦੀ ਜਾਣਕਾਰੀ ਦਿੰਦਿਆਂ ਮਾਧਵ....
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਇਮਾਨਦਾਰੀ ਅਤੇ ਮਾਨਵਤਾ ਦੀ ਸੇਵਾ ਲਈ ਦਿੱਤੇ ਗਏ ਐਵਾਰਡ
. . .  17 minutes ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਬਾਬਾ...
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ
. . .  15 minutes ago
ਜਲੰਧਰ, 23 ਸਤੰਬਰ (ਪਵਨ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ...
ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ...
51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
. . .  about 2 hours ago
ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ...
ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ
. . .  about 2 hours ago
ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  about 2 hours ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  1 minute ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ ਕਦੇ ਵੀ ਐਨ.ਆਰ.ਸੀ ਲਾਗੂ ਨਹੀਂ ਹੋਣ ਦੇਵੇਗੀ...
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 3 hours ago
ਪਠਾਨਕੋਟ, 23 ਸਤੰਬਰ (ਸੰਧੂ)- ਪਠਾਨਕੋਟ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਠਾਨਕੋਟ-ਡਲਹੌਜ਼ੀ ਬਾਈਪਾਸ ਰੋਡ ਵਿਖੇ ਇੱਕ ਪ੍ਰੋਗਰਾਮ ਕਰਾਇਆ ਗਿਆ, ਜਿਸ...
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  about 3 hours ago
ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਸੰਬੰਧੀ ਅੱਜ ਸਰਕਾਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਤਾਜ਼ਾ ਖ਼ਬਰਾਂ

ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ

ਫਿਲੌਰ, 18 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਭਰ ਅੰਦਰ ਬਣ ਰਹੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਸੂਬਾ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਲ੍ਹਾ ਜਲੰਧਰ ਅੰਦਰ ਜਿੱਥੇ 85 ਪਿੰਡਾਂ ਨੂੰ ਖਾਲੀ ਕਰਨ ਦੇ ਆਦੇਸ਼ ਦਿੱਤੇ ਗਏ ਹਨ ਉੱਥੇ ਹੀ ਫਿਲੌਰ ਇਲਾਕੇ ਅੰਦਰ ਵੀ 20 ਦੇ ਕਰੀਬ ਪਿੰਡਾਂ ਨੂੰ ਡੇਂਜਰ ਜੋਨ 'ਚ ਰੱਖਿਆ ਗਿਆ ਹੈ ਜਿੱਥੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਪ੍ਰਸ਼ਾਸਨ ਵੱਲੋਂ ਜੀ ਤੋੜ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਐੱਸ.ਡੀ.ਐਮ ਫਿਲੌਰ ਰਾਜੇਸ਼ ਸ਼ਰਮਾ ਅਤੇ ਤਹਿਸੀਲਦਾਰ ਫਿਲੌਰ ਤਪਨ ਭਨੋਟ ਨੇ ਦੱਸਿਆ ਕਿ ਹੜ ਪ੍ਰਭਾਵਿਤ ਪਿੰਡਾਂ ਲਈ ਇਲਾਕੇ ਅੰਦਰ 18 ਰਿਲੀਫ ਸੈਂਟਰ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸਾੜਾ, ਧਰਮਸਾਲਾ ਪੁਆਰੀ, ਸਰਕਾਰੀ ਪ੍ਰਾਇਮਰੀ ਸਕੂਲ ਪੁਆਰੀ, ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਅਰਾਇਆ, ਸਰਕਾਰੀ ਪ੍ਰਾਇਮਰੀ ਸਕੂਲ ਕਡਿਆਣਾ, ਸਰਕਾਰੀ ਪ੍ਰਾਇਮਰੀ ਸਕੂਲ ਅਸ਼ਾਹੂਰ ਅਤੇ ਜੰਝ ਘਰ, ਸਰਕਾਰੀ ਪ੍ਰਾਇਮਰੀ ਸਕੂਲ ਕਤਪਾਲੋ, ਧਰਮਸਾਲਾ ਅਤੇ ਬਾਬੇ ਦਾ ਡੇਰਾ, ਸਰਕਾਰੀ ਪ੍ਰਾਇਮਰੀ ਸਕੂਲ ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਿਲੌਰ, ਪਾਠਸ਼ਾਲਾ ਮੰਦਿਰ ਫਿਲੌਰ, ਸਰਕਾਰੀ ਪ੍ਰਾਇਮਰੀ ਸਕੂਲ ਨੇੜੇ ਨਗਰ ਕੌਂਸਲ ਫਿਲੌਰ, ਗੌਰਮਿੰਟ ਪ੍ਰਾਇਮਰੀ ਸਕੂਲ ਗੰਨਾ ਪਿੰਡ, ਸਰਕਾਰੀ ਪ੍ਰਾਇਮਰੀ ਸਕੂਲ ਮਿਉਵਾਲ, ਸਰਕਾਰੀ ਹਾਈ ਸਕੂਲ ਮਾਓ ਸਾਹਿਬ, ਸਰਕਾਰੀ ਹਾਈ ਸਕੂਲ ਤਲਵਣ, ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਖੇਲਾ, ਸਰਕਾਰੀ ਹਾਈ ਸਕੂਲ ਪੁਆਦੜਾ, ਸਰਕਾਰੀ ਪ੍ਰਾਇਮਰੀ ਸਕੂਲ ਪੁਆਦੜਾ, ਸਰਕਾਰੀ ਪ੍ਰਾਇਮਰੀ ਸਕੂਲ ਗੱਗ ਢਗਾਰਾ ਸ਼ਾਮਿਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਰਿਲੀਫ ਸੈਂਟਰਾਂ ਅੰਦਰ ਲੋਕਾਂ ਲਈ ਖਾਣੇ ਅਤੇ ਸਿਹਤ ਸਹੂਲਤਾਵਾਂ ਦਾ ਪੂਰ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਪਾਣੀ ਦੇ ਵੱਧ ਰਹੇ ਪੱਧਰ ਸਬੰਧੀ ਉਨ੍ਹਾਂ ਦੱਸਿਆ ਕਿ ਦੇਰ ਰਾਤ ਤੱਕ ਫਿਲੌਰ ਦੇ ਸਤਲੁਜ ਦਰਿਆ ਅੰਦਰ ਪਾਣੀ ਦੀ ਮਾਤਰਾ ਕਾਫੀ ਵੱਧ ਸਕਦੀ ਹੈ ਜਿਸ ਲਈ ਪ੍ਰਸ਼ਾਸਨ ਵੱਲੋਂ ਹੜ੍ਹ ਦੀ ਮਾਰ ਹੇਠ ਆਉਣ ਵਾਲੇ ਪਿੰਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX