ਤਾਜਾ ਖ਼ਬਰਾਂ


ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਦੇਹਾਂਤ
. . .  3 minutes ago
ਮੁੰਬਈ, 23 ਸਤੰਬਰ - ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਅੱਜ ਦਿਹਾਂਤ ਹੋ ਗਿਆ। ਉਹ 86 ਸਾਲਾ ਦੇ ਸਨ। ਇਸ ਦੀ ਜਾਣਕਾਰੀ ਦਿੰਦਿਆਂ ਮਾਧਵ....
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਇਮਾਨਦਾਰੀ ਅਤੇ ਮਾਨਵਤਾ ਦੀ ਸੇਵਾ ਲਈ ਦਿੱਤੇ ਗਏ ਐਵਾਰਡ
. . .  17 minutes ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਬਾਬਾ...
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ
. . .  15 minutes ago
ਜਲੰਧਰ, 23 ਸਤੰਬਰ (ਪਵਨ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ...
ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ...
51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
. . .  about 2 hours ago
ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ...
ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ
. . .  about 2 hours ago
ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  about 2 hours ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  1 minute ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ ਕਦੇ ਵੀ ਐਨ.ਆਰ.ਸੀ ਲਾਗੂ ਨਹੀਂ ਹੋਣ ਦੇਵੇਗੀ...
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 3 hours ago
ਪਠਾਨਕੋਟ, 23 ਸਤੰਬਰ (ਸੰਧੂ)- ਪਠਾਨਕੋਟ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਠਾਨਕੋਟ-ਡਲਹੌਜ਼ੀ ਬਾਈਪਾਸ ਰੋਡ ਵਿਖੇ ਇੱਕ ਪ੍ਰੋਗਰਾਮ ਕਰਾਇਆ ਗਿਆ, ਜਿਸ...
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  about 3 hours ago
ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਸੰਬੰਧੀ ਅੱਜ ਸਰਕਾਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਤਾਜ਼ਾ ਖ਼ਬਰਾਂ

ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ

ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ ਚੁੱਕਣ ਦੀ ਮੁਹਿੰਮ ਦੇ ਚੱਲਦਿਆਂ ਇੱਕ ਰੇਹੜੀ ਚਲਾਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਰੇਹੜੀ ਚਲਾਕ ਮੁਹੰਮਦ ਮੂਵੀਨ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਮੁਹੰਮਦ ਮੂਵੀਨ ਬੱਸ ਸਟੈਂਡ ਨੇੜੇ ਫਰੂਟ ਦੀ ਰੇਹੜੀ ਲਗਾਉਂਦਾ ਸੀ ਅਤੇ ਅੱਜ ਦੁਪਹਿਰ ਸਮੇਂ ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਸੜਕਾਂ 'ਤੇ ਪਿਆ ਸਾਮਾਨ ਚੁੱਕਣ ਦੇ ਚੱਲਦਿਆਂ ਮੁਹੰਮਦ ਮੂਵੀਨ ਨਾਲ ਧੱਕਾ ਕਿੱਤਾ ਗਿਆ ਅਤੇ ਉਸ ਦੀ ਰੇਹੜੀ ਚੁੱਕਣੀ ਚਾਹੀ, ਜਿਸ ਦੌਰਾਨ ਮੁਹੰਮਦ ਮੂਵੀਨ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵਲੋਂ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਇਸ ਸਮੇਂ ਬੱਸ ਸਟੈਂਡ ਨੇੜੇ ਹਾਲਾਤ ਤਨਾਅਪੁਰਣ ਬਣੇ ਹੋਏ ਹਨ ।ਵਪਾਰ ਮੰਡਲ ਸੰਗਰੂਰ ਅਤੇ ਰੇਹੜੀ ਯੂਨੀਅਨ ਸੰਗਰੂਰ ਦੇ ਮੈਂਬਰ ਸੜਕਾਂ ਉੱਤੇ ਉਤਰ ਆਏ ਹਨ। 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX